Showing posts with label mushroom cultivation. Show all posts
Showing posts with label mushroom cultivation. Show all posts

Monday, January 12, 2026

ਕਿਸਾਨਾਂ ਲਈ, 2 ਲੱਖ ਦੇ ਪ੍ਰੋਜੈਕਟ ਤੇ 80 ਹਜਾਰ ਸਬਸਿਡੀ

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ, 12 ਜਨਵਰੀ 2026: 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ

ਇਹ ਏਆਈ ਨਾਲ ਬਣਾਈ ਸੰਕੇਤਕ ਤਸਵੀਰ ਹੈ

ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ Horticulture  ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ Farmer Income ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat ਨੇ ਦੱਸਿਆ ਕਿ ₹2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ Mushroom Production Unit ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ₹80,000 ਤੱਕ ਦੀ ਸਬਸਿਡੀ Farmer Subsidy  ਦਿੱਤੀ ਜਾ ਰਹੀ ਹੈ।

ਮਹਿੰਦਰ ਭਗਤ, ਬਾਗਬਾਨੀ ਮੰਤਰੀ ਪੰਜਾਬ
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ Mushroom Cultivation ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ।  

ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ  ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸਿਡੀ Farmer Subsidy ਦਿੱਤੀ ਜਾ ਰਹੀ ਹੈ।

ਸਬਸਿਡੀ Subsidy  ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਰੁਚੀ ਰੱਖਣ ਵਾਲੇ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗਬਾਨੀ ਅਫਸਰ ਨਾਲ ਸੰਪਰਕ ਕਰਕੇ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨਾਂ ਨੂੰ ਆਧਾਰ ਕਾਰਡ, ਜ਼ਮੀਨ ਸੰਬੰਧੀ ਜਾਣਕਾਰੀ, ਬੈਂਕ ਖਾਤੇ ਦੇ ਵੇਰਵੇ ਅਤੇ ਫ਼ੋਟੋਗ੍ਰਾਫ਼ ਜਮ੍ਹਾਂ ਕਰਵਾਉਣੇ ਹੋਣਗੇ। ਵਿਭਾਗ ਵੱਲੋਂ ਕਿਸਾਨ ਨੂੰ ਤਕਨੀਕੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।


Thursday, January 1, 2026

ਖੁੰਬਾਂ ਦੀ ਕਾਸ਼ਤ ਕਰਨ ਸਬੰਧੀ ਸਿਖਲਾਈ ਕੋਰਸ ਕਰਵਾਇਆ

ਬਠਿੰਡਾ, 1 ਜਨਵਰੀ -- ਖੇਤੀਬਾੜੀ Agriculture ਵਿੱਚ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ
ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਬਠਿੰਡਾ KVK Bathinda ਵੱਲੋਂ ‘ਆਰੀਆ ਪ੍ਰੋਜੈਕਟ’ ਤਹਿਤ ਖੁੰਬਾਂ ਦੀ ਕਾਸ਼ਤ Mushroom Cultivation ਸਬੰਧੀ ਇੱਕ ਵਿਸ਼ੇਸ਼ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦੌਰਾਨ ਨੌਜਵਾਨਾਂ ਅਤੇ ਕਿਸਾਨਾਂ ਵਿੱਚ ਮਸ਼ਰੂਮ ਕਾਸ਼ਤ ਪ੍ਰਤੀ ਵੱਡੀ ਰੁਚੀ ਦੇਖਣ ਨੂੰ ਮਿਲੀਕਿਉਂਕਿ ਇਹ ਕਾਸ਼ਤ ਘੱਟ ਜਗ੍ਹਾਘੱਟ ਪੂੰਜੀ ਅਤੇ ਘੱਟ ਸਮੇਂ ਵਿੱਚ ਵਧੀਆ ਆਮਦਨ ਦੇਣ ਦੀ ਸਮਰਥਾ ਰੱਖਦੀ ਹੈ।

ਇਸ ਸਿਖਲਾਈ ਕੋਰਸ ਦੀ ਅਗਵਾਈ ਡਾ. ਗੁਰਦੀਪ ਸਿੰਘ ਸਿੱਧੂਡਿਪਟੀ ਡਾਇਰੈਕਟਰ,  ਕ੍ਰਿਸ਼ੀ  ਵਿਗਿਆਨ ਕੇਂਦਰਬਠਿੰਡਾ KVK ਅਤੇ ਡਾ. ਗੁਰਮੀਤ ਸਿੰਘ ਢਿੱਲੋਂਪ੍ਰੋਫੈਸਰ (ਪਸਾਰ ਸਿੱਖਿਆ) ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮਸ਼ਰੂਮ ਕਾਸ਼ਤ ਨੌਜਵਾਨਾਂ ਲਈ ਰਵਾਇਤੀ ਫਸਲਾਂ ਤੋਂ ਇਲਾਵਾ ਇੱਕ ਆਕਰਸ਼ਕ ਬਦਲ ਹੈਜਿਸ ਨਾਲ ਸਾਲ ਭਰ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ।

ਕੋਰਸ ਦੌਰਾਨ ਮਾਹਿਰ ਵਿਗਿਆਨੀਆਂ ਡਾ. ਚੇਤਕ ਬਿਸ਼ਨੋਈਡਾ. ਤੇਜਪਾਲ ਸਿੰਘ ਸਰਾਂਡਾ. ਸੁਖਜਿੰਦਰ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਢਿੱਲੋਂ ਵੱਲੋਂ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਨਾਲ ਜੁੜੀ ਤਕਨੀਕੀ ਜਾਣਕਾਰੀ ਦਿੱਤੀ ਗਈ। ਸਿਖਿਆਰਥੀਆਂ ਨੂੰ ਬਟਨ ਖੁੰਬਓਇਸਟਰ ਖੁੰਬਢੀਂਗਰੀ ਅਤੇ ਮਿਲਕੀ ਖੁੰਬ ਦੀ ਕਾਸ਼ਤਉਨ੍ਹਾਂ ਲਈ ਲੋੜੀਂਦਾ ਤਾਪਮਾਨਨਮੀਸਫ਼ਾਈ ਅਤੇ ਉੱਚ ਗੁਣਵੱਤਾ ਵਾਲੇ ਸਪਾਨ ਦੀ ਚੋਣ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।

ਵਿਗਿਆਨੀਆਂ ਨੇ ਦੱਸਿਆ ਕਿ ਖੁੰਬ ਇੱਕ ਉੱਚ ਪੋਸ਼ਣ ਮੁੱਲ ਵਾਲਾ ਭੋਜਨ ਹੈ ਜੋ ਪ੍ਰੋਟੀਨਵਿਟਾਮਿਨ ਅਤੇ ਮਿਨਰਲਾਂ ਨਾਲ ਭਰਪੂਰ ਹੁੰਦਾ ਹੈ। ਇਸ ਕਾਰਨ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਇਸ ਦੀ ਮੰਗ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਵਿਗਿਆਨਕ ਢੰਗ ਨਾਲ ਕੀਤੀ ਖੁੰਬਾਂ ਦੀ ਕਾਸ਼ਤ ਰਾਹੀਂ ਨੌਜਵਾਨ ਸਾਲਾਨਾ ਚੰਗੀ ਆਮਦਨ ਹਾਸਲ ਕਰ ਸਕਦੇ ਹਨ ਅਤੇ ਛੋਟੇ ਪੱਧਰ ਤੋਂ ਸ਼ੁਰੂ ਕਰਕੇ ਵਪਾਰਕ ਰੂਪ ਵਿੱਚ ਇਸ ਨੂੰ ਫੈਲਾਅ ਸਕਦੇ ਹਨ।

ਸਿਖਲਾਈ ਦੌਰਾਨ ਕੰਪੋਸਟ ਖਾਦ ਤਿਆਰ ਕਰਨਖੁੰਬ ਬੈਗ ਭਰਨਰੋਗ ਪ੍ਰਬੰਧਨਤੁੜਾਈਸਟੋਰੇਜ ਅਤੇ ਮਾਰਕੀਟਿੰਗ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਨਾਲ ਸਿਖਿਆਰਥੀਆਂ ਵਿੱਚ ਇਹ ਭਰੋਸਾ ਪੈਦਾ ਹੋਇਆ ਕਿ ਖੁੰਬਾਂ ਦੀ ਕਾਸ਼ਤ ਸਿਰਫ਼ ਇੱਕ ਸਹਾਇਕ ਗਤੀਵਿਧੀ ਨਹੀਂਸਗੋਂ ਪੂਰੀ ਤਰ੍ਹਾਂ ਲਾਭਕਾਰੀ ਕਿੱਤਾ ਬਣ ਸਕਦੀ ਹੈ।

ਇਸ ਮੌਕੇ ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਰਾਹੀਂ ਆਮਦਨ ਦੇ ਸੰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਿਗਿਆਨੀਆਂ ਨੇ ਕਿਹਾ ਕਿ ਨੌਜਵਾਨ ਜੇਕਰ ਖੁੰਬਾਂ ਦੀ ਕਾਸ਼ਤ ਨੂੰ ਵਿਗਿਆਨਕ ਢੰਗ ਨਾਲ ਅਪਣਾਉਣਤਾਂ ਇਹ ਰੋਜ਼ਗਾਰ ਦਾ ਇੱਕ ਮਜ਼ਬੂਤ ਸਾਧਨ ਬਣ ਸਕਦਾ ਹੈ ਅਤੇ ਵਿਦੇਸ਼ ਜਾਣ ਦੀ ਬਜਾਏ ਦੇਸ਼ ਵਿੱਚ ਹੀ ਆਪਣੇ ਪੈਰਾਂ ‘ਤੇ ਖੜ੍ਹਾ ਹੋਣਾ ਸੰਭਵ ਹੈ।

ਕੋਰਸ ਦੇ ਅੰਤ ‘ਤੇ ਭਾਗੀਦਾਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਿਖਲਾਈ ਉਨ੍ਹਾਂ ਲਈ ਅੱਖਾਂ ਖੋਲ੍ਹਣ ਵਾਲੀ ਸਾਬਤ ਹੋਈ ਹੈ ਅਤੇ ਉਹ ਭਵਿੱਖ ਵਿੱਚ ਖੁੰਬਾਂ ਦੀ ਕਾਸ਼ਤ ਨੂੰ ਅਪਣਾਕੇ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਹਨ।

Tuesday, December 9, 2025

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਨੇ ਪਿੰਡ ਪਤਿਆਲਾ ਵਿਖੇ ਕੈਂਪ ਲਗਾਇਆ

ਰੂਪਨਗਰ, 09 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ Horticulture Department Roopnagar  ਵਲੋਂ ਆਤਮਾ ਸਕੀਮ ATMA Scheme ਅਧੀਨ ਬਲਾਕ ਰੂਪਨਗਰ ਦੇ ਪਿੰਡ ਪਤਿਆਲਾ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ Ambuja Foundation ਵੱਲੋਂ ਬਣਾਏ ਗਏ ਇਸ ਪਿੰਡ ਦੀਆਂ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਅਤੇ ਕਿਸਾਨਾਂ ਵੱਲੋਂ ਭਾਗ ਲਿਆ ਗਿਆ।


ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ ਪਹਿਲਾਂ ਦੱਸਿਆ ਕਿ ਇਸ ਕੈਂਪ ਦਾ ਅਹਿਮ ਮੰਤਵ ਢੀਂਗਰੀ ਖੁੰਭ Mushroom Cultivation ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਦੀ ਪੈਦਾਵਾਰ ਨੂੰ ਵਪਾਰਕ ਪੱਧਰ ਤੇ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਕਾਸ਼ਤ ਕਰਕੇ ਸਰੀਰਕ ਖੁਰਾਕੀ ਤੱਤਾਂ ਦੀ ਆਪਣੀ ਲੋੜ ਪੂਰੀ ਕਰਨ ਦੇ ਨਾਲ ਨਾਲ ਆਰਥਿਕ ਫਾਇਦਾ ਲੈ ਸਕਣ। 

ਡਾ. ਚਤੁਰਜੀਤ ਸਿੰਘ ਰਤਨ ਨੇ ਦੱਸਿਆ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਜਿਸ ਵਿਚ ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਹੋਰ ਖੁਰਾਕੀ ਤੱਤ ਭਰਪੂਰ ਮਾਤਰਾ ਵਿਚ ਹੋਣ, ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਢੀਂਗਰੀ ਖੁੰਭ ਵਿਚਾਲੇ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਖੁੰਬ ਪ੍ਰੋਟੀਨ Protein ਦਾ ਇਕ ਉੱਤਮ ਸਰੋਤ ਹੋਣ ਦੇ ਨਾਲ ਨਾਲ ਇਸ ਵਿੱਚ ਫਾਈਬਰ ਅਤੇ ਵਿਟਾਮਿਨ ਡੀ Vitamin D ਭਰਪੂਰ ਮਾਤਰਾ ਵਿੱਚ ਮਿਲਦਾ ਹੈ ਜਦਕਿ ਇਸ ਵਿੱਚ ਚਰਬੀ ਨਾਮਾਤਰ ਹੈ। ਉਨ੍ਹਾਂ ਦੱਸਿਆ ਕਿ ਢੀਂਗਰੀ ਖੁੰਭ ਦੀ ਸਬਜ਼ੀ ਬਨਾਉਣ ਦੇ ਨਾਲ ਨਾਲ ਇਸ ਦਾ ਆਚਾਰ ਅਤੇ ਪਕੌੜੇ ਬਣਾ ਕੇ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਸ ਨੂੰ ਸੁਕਾ ਕੇ ਪਾਊਡਰ ਵੀ ਤਿਆਰ ਕੀਤਾ ਜਾ ਸਕਦਾ ਹੈ ਜਿਸ ਦੀ ਵਪਾਰਕ ਪੱਧਰ ਤੇ ਵੀ ਮੰਗ ਹੈ।

ਉਨ੍ਹਾਂ ਦੱਸਿਆ ਕਿ ਘਰੇਲੂ ਪੱਧਰ ਤੇ ਬੜੇ ਹੀ ਸੁਖਾਲੇ ਤਰੀਕੇ ਦੇ ਨਾਲ ਪੂਰੀ ਤਰ੍ਹਾਂ ਜੈਵਿਕ ਢੀਂਗਰੀ ਖੁੰਭ ਪੈਦਾ ਕੀਤੀ ਜਾ ਸਕਦੀ ਹੈ ਜਿਸ ਲਈ ਕੇਵਲ ਤੂੜੀ ਅਤੇ ਖੁੰਭ ਬੀਜ ਦੀ ਹੀ ਜ਼ਰੂਰਤ ਪੈਂਦੀ ਹੈ। ਢੀਂਗਰੀ ਖੁੰਭ ਦੀ ਕਾਸ਼ਤ ਦੌਰਾਨ ਤੂੜੀ ਵਿੱਚ ਨਮੀ ਦੀ ਸਹੀ ਮਾਤਰਾ ਨੂੰ ਕਾਇਮ ਰੱਖਣਾ ਅਤੇ ਇਸ ਨੂੰ ਵਧੇਰੇ ਤਾਪਮਾਨ ਤੋਂ ਬਚਾਉਣਾ ਖਾਸ ਤੌਰ ਤੇ ਧਿਆਨ ਰੱਖਣ ਯੋਗ ਗੱਲਾਂ ਹਨ। 
ਇਸ ਮੌਕੇ ਵਿਭਾਗ ਦੇ ਸਬ ਇੰਸਪੈਕਟਰ ਸ਼੍ਰੀ ਸੁਮੇਸ਼ ਕੁਮਾਰ ਵੱਲੋਂ ਢੀਂਗਰੀ ਖੁੰਭ ਦੀ ਕਾਸ਼ਤ ਸਬੰਧੀ ਡੈਮੋਨਸਟਰੇਸ਼ਨ ਵੀ ਕਰਕੇ ਦਿਖਾਈ ਗਈ। ਇਸ ਕੈਂਪ ਦੇ ਅੰਤ ਵਿੱਚ ਡਾ. ਰਤਨ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਹਰੇਕ ਨੂੰ ਢੀਂਗਰੀ ਖੁੰਭ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਾਗਬਾਨੀ ਵਿਭਾਗ ਵਲੋਂ ਕੈਂਪ ਵਿੱਚ ਹਾਜ਼ਰ ਮਹਿਲਾਵਾਂ ਅਤੇ ਕਿਸਾਨਾਂ ਨੂੰ ਢੀਂਗਰੀ ਖੁੰਭ ਬੀਜ ਵੀ ਮੁੱਹਈਆ ਕੀਤਾ ਗਿਆ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...