Showing posts with label use of Urea. Show all posts
Showing posts with label use of Urea. Show all posts

Wednesday, January 21, 2026

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ (Only Agriculture) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ Sangrur ਨੇ ਮੌਜੂਦਾ ਕਣਕ ਤੋਂ ਚੰਗਾ ਝਾੜ ਲੈਣ Wheat Yield ਲਈ ਖੁਰਾਕੀ ਨੁਕਤੇ, ਯੂਰੀਏ Urea ਦੀ ਸੰਜਮ ਨਾਲ ਵਰਤੋਂ, ਕੀੜ੍ਹੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ IPM, ਭੂਮੀ ਸਿਹਤ ਸੁਧਾਰ Soil Health Improvement  ਸਬੰਧੀ ਨੁਕਤੇ ਆਦਿ ਤੇ ਪਿੰਡ ਨਕਟੇ ਵਿਖੇ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ। ਇਸ ਕੈਂਪ ਵਿੱਚ 25 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।


ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ Wheat Crop ਦੀ ਫਸਲ ਤੇ ਪੋਟਾਸ਼ੀਅਮ ਨਾਈਟ੍ਰੇਟ KNO3 ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਣਕ ਵਿੱਚ ਬੋਰੌਨ Barone ਅਤੇ ਮੈਗਨੀਸ਼ੀਅਮ Magnesium Fertilizer ਖਾਦਾਂ ਵਰਤਣ ਦੀ ਕੋਈ ਜਰੂਰਤ ਨਹੀਂ, ਕੇਵਲ ਘਾਟ ਵਾਲੇ ਖੇਤਾਂ ਵਿੱਚ ਹੀ ਸਿਫਾਰਸ਼ ਮੁਤਾਬਕ ਇਨ੍ਹਾਂ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਭੂਮੀ ਦੀ ਸਿਹਤ ਸੁਧਾਰ ਲਈ ਡਾ. ਅਸ਼ੋਕ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਦੀਆਂ ਫਸਲਾਂ ਜਿਵੇਂ ਕਿ ਸਣ, ਢੈਚਾਂ/ਜੰਤਰ ਆਦਿ ਬੀਜਣ ਨੂੰ ਕਿਹਾ। ਉਹਨਾਂ ਨੇ ਮਿੱਟੀ ਪਰਖ਼ Soil Testing ਕਰਵਾ ਕੇ ਭੂਮੀ ਦਾ ਜੈਵਿਕ ਮਾਦਾ Carbonic Matter ਸੁਧਾਰਨ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ, ਜੈਵਿਕ ਖਾਦਾਂ ਦੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ।

ਡਾ. ਗਰਗ ਨੇ ਸੰਗਰੂਰ ਜਿਲ੍ਹੇ ਨੂੰ ਸਭ ਤੋਂ ਵੱਧ ਯੂਰੀਏ Urea ਦੀ ਖਪਤ ਕਰਨ ਵਾਲਾ ਜ਼ਿਲ੍ਹਾ ਹੋਣ ਤੇ ਚਿੰਤਾ ਪ੍ਰਗਟਾਈ ਅਤੇ ਕਿਸਾਨਾਂ ਨੂੰ ਲੋੜ ਮੁਤਾਬਿਕ ਹੀ ਇਸਦੀ ਵਰਤੋਂ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਮੌਕੇ ਤੇ ਹੀ ਯੂਰੀਏ Urea ਦਾ ਖਾਲੀ ਥੈਲਾ ਮੰਗਵਾਕੇ ਉਸ ਵਿੱਚ ਦਰਜ ਅਸਲ ਕੀਮਤ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ Subsidy ਦੀ ਵਿਸਥਾਰਪੂਰਵਕ ਚਰਚਾ ਕੀਤੀ। ਉਹਨਾਂ ਸੈਂਟਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਕਿਸਾਨ ਮੇਲਿਆਂ ਤੋਂ ਬਾਅਦ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ ਦੀ ਵਿੱਕਰੀ, ਖੇਤੀ ਸਾਹਿਤ ਦੀ ਵਿੱਕਰੀ, ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ, ਜੈਵਿਕ ਖਾਦਾਂ ਦੇ ਟੀਕੇ ਅਤੇ ਹੋਰ ਬਾਰੇ ਕਿਸਾਨਾਂ ਨੂੰ ਦੱਸਿਆ। ਉਪਰੋਕਤ ਉਤਪਾਦਾਂ ਤੋਂ ਇਲਾਵਾ ਪਸ਼ੂਆਂ ਲਈ ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਟ, ਪ੍ਰੀਮਿਕਸ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਜਿਵੇਂ ਕਿ ਨੈਨੋ ਯੂਰੀਏ ਦੀ ਵਰਤੋਂ ਦੇ ਫਾਇਦੇ ਜਾਂ ਨੁਕਸਾਨ, ਬੋਰੋਨ ਤੱਤ ਦੀ ਲੋੜ, ਮਿੱਟੀ ਪਰਖ ਲਈ ਨਮੂਨੇ ਲੈਣ ਦਾ ਢੰਗ ਆਦਿ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ।

ਕੈਂਪ ਤੋਂ ਬਾਅਦ, ਸ. ਪ੍ਰਿਥੀਪਾਲ ਸਿੰਘ ਅਤੇ ਸ. ਵਿਕਰਮਜੀਤ ਸਿੰਘ ਦੇ ਕਣਕ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਨਾਲ ਲਗਦੇ ਪਿੰਡ ਮਾਝੀ ਵਿਖੇ ਵੀ ਹੈਪੀ ਸੀਡਰ ਨਾਲ ਬੀਜੀ ਕਣਕ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਮੌਕੇ ਤੇ ਹੀ ਕਿਸਾਨਾਂ ਦੀਆਂ ਖੇਤੀ ਸਬੰਧੀ ਮੁਸ਼ਕਿਲਾਂ ਦੇ ਹੱਲ ਦੱਸੇ ਗਏ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...