Saturday, June 25, 2022

ਵਿਧਾਨ ਸਭਾ ਵਿਚ ਕਿਸਾਨਾਂ ਅਤੇ ਖੇਤੀ ਸਬੰਧੀ ਮੁੱਖ ਮੰਤਰੀ ਦੇ ਨਵੇਂ ਐਲਾਣ

ਚੰਡੀਗੜ੍ਹ, 25 ਜੂਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਦਾ ਜਵਾਬ ਦਿੰਦਿਆਂ ਕਈ ਮੁੱਦੇ ਛੂਹੇ ਗਏ ਜਿਸ ਵਿਚ ਉਨ੍ਹਾਂ ਨੇ ਕਿਸਾਨਾਂ ਅਤੇ ਖੇਤੀ ਸਬੰਧੀ ਜੋ ਕਿਹਾ ਉਹ ਅਸੀਂ ਤੁਹਾਡੇ ਲਈ ਇੱਥੇ ਸ਼ੇਅਰ ਕਰ ਰਹੇ ਹਾਂ 


   ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ  ਸਰਕਾਰ ਨੇ ਇਕ ਸਾਲ ਵਿੱਚ ਤੀਜੀ ਫਸਲ ਵਜੋਂ ਮੂੰਗੀ ਨੂੰ ਉਤਸ਼ਾਹਤ ਕੀਤਾ ਹੈ, ਜੋ ਇਸ ਵਰ੍ਹੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ  ਉਤੇ ਖਰੀਦੀ ਜਾ ਰਹੀ ਹੈ ਇਸ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ 30,000 ਰੁਪਏ ਦੀ ਵਾਧੂ ਆਮਦਨ ਹੋਵੇਗੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਇਸ ਵਰ੍ਹੇ ਮੂੰਗੀ ਦੀ ਕਾਸ਼ਤ 54363 ਏਕੜ ਰਕਬੇ ਤੋਂ ਵਧ ਕੇ 1,28,495 ਏਕੜ ਵਿੱਚ ਹੋਈ ਹੈ ਇਸੇ ਤਰ੍ਹਾਂ ਫਸਲੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਦਾਲਾਂ, ਮੱਕੀ, ਨਰਮਾ ਅਤੇ ਤੇਲ ਬੀਜਾਂ ਅਧੀਨ ਰਕਬੇ ਨੂੰ ਵਧਾਇਆ ਜਾਵੇਗਾ ਇਸ ਨਾਲ ਜਿੱਥੇ ਧਰਤੀ ਹੇਠਲਾ ਕੀਮਤੀ ਪਾਣੀ ਬਚੇਗਾ, ਉਥੇ ਨਾਲ-ਨਾਲ ਮਿੱਟੀ ਦੀ ਗੁਣਵੱਤਾ ਸੁਧਰੇਗੀ

 

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਵੀ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਇਕ ਹੋਰ ਇਤਿਹਾਸਕ ਕਦਮ ਹੈ ਅਤੇ ਸੂਬੇ ਦੇ ਲੋਕ ਮੋਢੇ ਨਾਲ ਮੋਢਾ ਜੋੜ ਕੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ ਅਤੇ ਇਸ ਸਾਲ 25985 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਗਿਣਤੀ ਆਉਣ ਵਾਲੇ ਸਮੇਂ ਵਿਚ ਵਧਣ ਦੀ ਉਮੀਦ ਹੈ ਕਿਉਂਕਿ ਜ਼ਮੀਨਾਂ ਘਟ ਰਹੀਆਂ ਹਨ ਜਿਸ ਕਰਕੇ ਭਵਿੱਖ ਵਿਚ ਕਿਸਾਨਾਂ ਲਈ ਖੇਤੀਬਾੜੀ ਲਾਹੇਵੰਦ ਨਹੀਂ ਰਹੇਗੀ

 

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ (ਐਫ.ਪੀ..) ਬਿਹਤਰ ਆਮਦਨ ਦੇ ਕੇ ਕਿਸਾਨਾਂ ਨੂੰ ਇਕ ਵਧੀਆ ਬਦਲ ਦੇ ਸਕਦੀ ਹੈ ਇਹ ਪ੍ਰੋਡਿਊਸਰ ਇਕੱਠੇ ਹੋ ਕੇ ਵਧੀਆ ਮੁਨਾਫਾ ਕਮਾ ਸਕਦੇ ਹਨ ਖੇਤੀਬਾੜੀ ਨੂੰ ਆਧੁਨਿਕ ਅਤੇ ਡਿਜੀਟਾਈਜ਼ਡ ਬਣਾਉਣ ਦੀ ਲੋੜ ਹੈ ਇਸ ਮੰਤਵ ਲਈ ਕਿਸਾਨਾਂ ਦੇ ਡੇਟਾਬੇਸ ਦਾ ਜ਼ਮੀਨ ਦੇ ਰਿਕਾਰਡ ਨਾਲ ਮਿਲਾਨ ਕੀਤਾ ਜਾ ਰਿਹਾ ਹੈ ਤਾਂ ਜੋ ਸਬਸਿਡੀਆਂ ਅਤੇ ਹੋਰ ਫਾਇਦੇ ਪਾਰਦਰਸ਼ੀ ਢੰਗ ਨਾਲ ਕਿਸਾਨ ਤੱਕ ਪਹੁੰਚ ਸਕਣ ਬੀਜ, ਖਾਦ, ਕੀਟਨਾਸ਼ਕਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਤੱਕ ਪਹੁੰਚ ਉਤੇ ਨਿਗ੍ਹਾ ਰੱਖਣ ਲਈ ਇਕ ਪੋਰਟਲ ਵਿਕਸਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਸਹਾਇਤਾ ਮਿਲੇਗੀ

 

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ 2 ਸਾਲਾਂ ਵਿੱਚ 7000 ਨਵੇਂ ਡੇਅਰੀ ਯੂਨਿਟ ਸਥਾਪਿਤ ਕੀਤੇ ਜਾਣਗੇ ਅਤੇ ਡੇਅਰੀ ਸੈਕਟਰ ਦੀ ਉੱਨਤੀ ਨਾਲ ਨੌਜਵਾਨਾਂ ਨੂੰ ਸੂਬੇ ਵਿੱਚ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ

 

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਖੇਤੀਬਾੜੀ ਲਾਗਤਾਂ ਘਟਾਉਣ ਲਈ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਪੱਧਰ ਉਤੇ, ਸਬਸਿਡੀ ਵਾਲੇ ਰੇਟਾਂ ਉਤੇ, ਵੱਡੀ ਪੂੰਜੀ ਲਾਗਤ ਵਾਲਾ ਬੁਨਿਆਦੀ ਢਾਂਚਾ ਕਾਇਮ ਕੀਤਾ ਜਾਵੇਗਾ ਖੇਤੀਬਾੜੀ ਸੰਦਾਂ ਦੀ ਸੁਚੱਜੀ ਵਰਤੋਂ ਲਈ ਸਹਿਕਾਰਤਾ ਵਿਭਾਗ ਵੱਲੋਂ ਕੋਆਪ੍ਰੇਟਿਵ ਮਸ਼ੀਨਰੀ ਟਰੈਕਰ ਐਪਲੀਕੇਸ਼ਨਵਿਕਸਤ ਕੀਤਾ ਗਿਆ ਹੈ

 

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਪਿਸਾਈ ਤੋਂ ਲੈ ਕੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਜਨਤਕ ਵੰਡ ਪ੍ਰਣਾਲੀ ਦੇ ਲਾਭਪਾਤਰੀਆਂ ਦੇ ਘਰ ਤੱਕ ਆਟੇ ਦੀ ਵੰਡ ਯਕੀਨੀ ਬਣਾਉਣ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾਇਆ ਗਿਆ

 

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਵਿੱਤੀ ਸਾਲ ਦੌਰਾਨ ਗਿੱਦੜਬਾਹਾ ਵਿੱਚ 150 ਟੀ.ਪੀ.ਡੀ. ਦੀ ਸਮਰੱਥਾ ਵਾਲਾ ਨਵਾਂ ਕੈਟਲ ਫੀਡ ਪਲਾਂਟ ਵੀ ਬਣ ਕੇ ਤਿਆਰ ਹੋ ਜਾਵੇਗਾ  

 

ਭਗਵੰਤ ਮਾਨ ਨੇ ਕਿਹਾ ਕਿ ਆਪਣੇ ਦੁੱਧ ਉਤਪਾਦਕਾਂ ਦੀ ਮਦਦ ਲਈ ਮਿਲਕਫੈੱਡ ਨੇ ਦੁੱਧ ਖਰੀਦਣ ਦਾ ਮੁੱਲ 20 ਰੁਪਏ ਪ੍ਰਤੀ ਕਿਲੋ ਮਿਲਕ ਫੈਟ ਦੇ ਹਿਸਾਬ ਨਾਲ ਵਧਾ ਦਿੱਤਾ ਹੈ ਫਿਰੋਜ਼ਪੁਰ, ਜਲੰਧਰ, ਲੁਧਿਆਣਾ ਅਤੇ ਗਡਵਾਸੂ, ਲੁਧਿਆਣਾ ਵਿਖੇ ਨਵੇਂ ਦੁੱਧ ਪ੍ਰਾਸੈਸਿੰਗ ਪਲਾਂਟ ਲਾਏ ਜਾ ਰਹੇ ਹਨ ਇਸੇ ਤਰ੍ਹਾਂ 50 ਐਮ.ਟੀ.ਪੀ.ਡੀ. ਸਮਰੱਥਾ ਵਾਲੇ ਵੇਰਕਾ ਕੈਟਲ ਫੀਡ ਪਲਾਂਟ ਦੀ ਉਸਾਰੀ ਘਣੀਆ ਕੇ ਬਾਂਗਰ (ਗੁਰਦਾਸਪੁਰ) ਵਿਖੇ ਕੀਤੀ ਜਾ ਰਹੀ ਹੈ

 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ..) ਅਧੀਨ ਦਰਜ ਹਰੇਕ ਲਾਭਪਾਤਰੀ ਨੂੰ ਆਟਾ ਉਸ ਦੇ ਘਰੇ ਪਹੁੰਚਾਉਣ ਦਾ ਵਿਕਲਪ ਦੇਵੇਗੀ ਜਿਹੜੇ ਲਾਭਪਾਤਰੀ ਐਫ.ਪੀ.ਐਸ. ਤੋਂ ਆਪਣੀ ਬਣਦੀ ਕਣਕ ਦਸਤੀ ਤੌਰ ਉਤੇ ਲੈਣ ਦੇ ਇੱਛੁਕ ਹਨ, ਉਹ ਆਸਾਨੀ ਨਾਲ ਉਪਲਬਧ ਆਈ.ਟੀ. ਤਕਨੀਕ ਰਾਹੀਂ ਇਸ ਵਿਕਲਪ ਨੂੰ ਛੱਡ ਸਕਣਗੇ ਇਸ ਸਕੀਮ ਰਾਹੀਂ 1,57,75,569 ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚ ਕਰੇਗੀ ਅਤੇ ਉਨ੍ਹਾਂ ਨੂੰ ਚੰਗੀ ਗੁਣਵੱਤਾ ਵਾਲਾ ਆਟਾ ਮੁਹੱਈਆ ਕਰਵਾਏਗੀ

Bhagwant Maan, Only Agriculture, 

 

 

1500 ਰੁਪਏ ਪ੍ਰਤੀ ਏਕੜ ਸਰਕਾਰੀ ਸਹਾਇਤਾ ਲਈ 30 ਜੂਨ ਤੋਂ ਪਹਿਲਾਂ ਪਹਿਲਾਂ ਕਰੋ ਇਹ ਕੰਮ

 ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਰਕਾਰੀ ਸਹਾਇਤਾ ਲੈਣ ਲਈ ਆਨਲਾਈਨ ਰਜਿਸਟੇ੍ਰਸ਼ਨ 30 ਜੂਨ ਤੋਂ ਪਹਿਲਾਂ ਪਹਿਲਾਂ ਕਰਵਾਉਣ

ਫਾਜ਼ਿਲਕਾ 25 ਜੂਨ


ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਅਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਦੇਣ ਦੇ ਕੀਤੇ ਐਲਾਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਪਰ ਸਾਰੇ ਕਿਸਾਨ ਆਪਣੀ ਬਿਜਾਈ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਪੋਰਟਲ ਤੇ ਅਪਲੋਡ ਨਹੀਂ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸਬਸਿਡੀ ਲੈਣ ਵਿਚ ਦਿੱਕਤ ਆਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫਾਜਿ਼ਲਕਾ ਸ: ਰੇਸਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਵੇਰਵੇ ਵਿਭਾਗ ਵੱਲੋਂ ਦਿੱਤੇ ਪੋਰਟਲ https://agrimachinerypb.com/home/DSR22 ਤੇ 30 ਜ਼ੂਨ 2022 ਤੋਂ ਪਹਿਲਾਂ ਪਹਿਲਾਂ ਜਰੂਰ ਕਰਵਾ ਦੇਣ। ਉਨ੍ਹਾਂ ਨੇ ਕਿਹਾ ਕਿ ਸਬਸਿਡੀ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ਤੇ ਕਰਵਾਉਣੇ ਲਾਜ਼ਮੀ ਹਨ।ਕਿਸਾਨਾਂ ਵੱਲੋਂ ਦਿੱਤੇ ਵੇਰਵੇ ਅਨੁਸਾਰ ਹੀ ਵਿਭਾਗ ਵੱਲੋਂ ਨਾਮਜਦ ਅਧਿਕਾਰੀ ਇੰਨ੍ਹਾਂ ਵੇਰਵਿਆਂ ਨੂੰ ਤਸਦੀਕ ਕਰਨ ਲਈ ਖੇਤਾਂ ਦਾ ਦੌਰਾ ਕਰਣਗੇ।
ਉਨ੍ਹਾਂ ਨੇ ਇਸ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਤੇ ਕਾਸ਼ਤਕਾਰ ਕਿਸਾਨ ਦੀ ਨਿਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ / ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ।ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਉਦਾਹਰਣ ਲਈ  ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ / ਤਹਿਸੀਲ-ਸਬ ਤਹਿਸੀਲ / ਪਿੰਡ / ਖੇਵਟ ਨੰਬਰ / ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ । ਮਰਲਾ ਜਾਂ ਬਿਗਾ ਵਿਸਵਾ ਵਿੱਚ)।ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਨਕਾਰੀ ਵਿੱਚ 30 ਜੂਨ 2022 ਤਕ ਐਡਿਟ/ਤਬਦੀਲੀ ਕਰ ਸਕਦਾ ਹੈ।ਝੋਨੇ ਦੀ ਸਿੱਧੀ ਬਿਜਾਈ ਦੀ ਦਿੱਤੀ ਗਈ ਜਾਣਕਾਰੀ ਨੂੰ ਮੋਕੇ ਤੇ ਵਿਭਾਗ ਵਲੋਂ ਨਿਯੁਕਤ ਕਿੱਤੇ ਗਏ ਅਧਿਕਾਰੀ ਵਲੋਂ ਤਸਦੀਕ ਕੀਤੀ ਜਾਵੇਗੀ।ਇਹ ਪ੍ਰਮਾਣਿਤ ਕੀਤਾ ਜਾਵੇ ਕਿ ਦਿਤੀ ਗਈ ਜਾਣਕਾਰੀ ਸਹੀ ਵਾ ਦਰੁਸਤ ਹੈ।ਝੋਨੇ ਦੀਆ ਪੀ.ਆਰ /ਹੋਰ ਕਿਸਮਾਂ 20 ਤੋਂ 28 ਜੂਨ 2022 ਅਤੇ ਬਾਸਮਤੀ ਕਿਸਮਾਂ 10 ਤੋਂ 15 ਜੁਲਾਈ 2022 ਤੱਕ ਕੀਤੀ ਜਾਵੇਗੀ।  
ਮੁੱਖ ਖੇਤੀਬਾੜੀ ਅਫ਼ਸਰ ਰੇਸਮ ਸਿੰਘ ਨੇ ਇਸ ਸਬੰਧੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਦੇਰੀ ਆਪਣੀ ਰਜਿਸਟੇ੍ਰਸ਼ਨ 30 ਜ਼ੂਨ ਤੋਂ ਪਹਿਲਾਂ ਪਹਿਲਾਂ ਲਾਜਮੀ ਤੌਰ ਤੇ ਕਰਵਾ ਲੈਣ ਤਾਂਹੀ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇਗਾ।
DSR, Direct Sowing of Rice, Subsidy for farmers, Bhagwant Mann, Punjab Government's scheme, #Fazilka, 

Friday, June 24, 2022

ਡਿਪਟੀ ਕਮਿਸ਼ਨਰ ਵੱਲੋਂ ਨਹਿਰੀ ਪਾਣੀ ਦੀ ਕਿਸਾਨਾਂ ਤੱਕ ਪੂਰੀ ਪਹੁੰਚ ਯਕੀਨੀ ਬਣਾਉਣ ਲਈ ਸਮੀਖਿਆ ਬੈਠਕ

-ਕਿਸਾਨ ਸਰਕਾਰ ਦੀ ਤਰਜੀਹ, ਪੂਰਾ ਪਾਣੀ ਦੇਣ ਲਈ ਕੀਤਾ ਜਾਵੇ ਹਰ ਯਤਨ-ਹਿਮਾਂਸ਼ੂ ਅਗਰਵਾਲ-

-ਰਾਜਸਥਾਨ ਨੂੰ ਨਹੀਂ ਜਾ ਰਿਹਾ ਕੋਈ ਵਾਧੂ ਪਾਣੀ-ਨਿਗਰਾਨ ਇੰਜਨੀਅਰ ਸਿੰਚਾਈ ਵਿਭਾਗ
ਫਾਜਿ਼ਲਕਾ, 24 ਜੂਨ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਸੂ ਅਗਰਵਾਲ ਆਈਏਐਸ ਵੱਨੋਂ ਅੱਜ ਇੱਥੇ ਕਿਸਾਨਾਂ ਨਾਲ ਜੁੜੇ ਮਹਿਕਮਿਆਂ ਨਾਲ ਬੈਠਕ ਕਰਕੇ ਨਹਿਰੀ ਪਾਣੀ ਦੀ ਕਿਸਾਨਾਂ ਤੱਕ ਪੂਰੀ ਪਹੁੰਚ ਯਕਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀ ਫਾਜਿ਼ਲਕਾ ਜਿ਼ਲ੍ਹੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਡੇ ਕਿਸਾਨ ਸਰਕਾਰ ਦੀ ਤਰਜੀਹ ਹਨ। ਇਸ ਲਈ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਹਰ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਪਾਣੀ ਦੀ ਬਰਾਬਰ ਵੰਡ ਯਕੀਨੀ ਬਣਾਈ ਜਾਵੇ ਅਤੇ ਇਸ ਤਰਾਂ ਯੋਜਨਬੰਦੀ ਕੀਤੀ ਜਾਵੇ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮਿਲੇ।
ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸੂ ਅਗਰਵਾਲ ਨੇ ਇਸ ਮੌਕੇ ਵਿਭਾਗ ਨੂੰ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਲਗਾਤਾਰ ਨਹਿਰਾਂ ਦੇ ਚੌਕਸੀ ਰੱਖੀ ਜਾਵੇ ਅਤੇ ਜ਼ੇਕਰ ਕੋਈ ਨਹਿਰੀ ਪਾਣੀ ਦੀ ਚੋਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਪੁਲਿਸ ਕੇਸ ਦਰਜ ਕੀਤਾ ਜਾਵੇ।
ਬੈਠਕ ਦੌਰਾਨ ਨਹਿਰੀ ਪਾਣੀ ਦੇ ਪ੍ਰਬੰਧਨ ਲਈ ਇਕ ਸਾਂਝੀ ਤਾਲਮੇਲ ਕਮੇਟੀ ਦੀ ਜਰੂਰਤ ਪ੍ਰਗਟ ਹੋਣ ਤੇ ਉਨ੍ਹਾਂ ਨੇ ਤੁਰੰਤ ਹੀ ਇਕ ਜਿ਼ਲ੍ਹਾ ਪੱਧਰੀ ਕਮੇਟੀ ਦਾ ਗਠਨ ਕਰਨ ਦਾ ਐਲਾਣ ਕੀਤਾ ਜਿਸ ਦੀ ਪ੍ਰਧਾਨਗੀ ਉਹ ਖੁਦ ਕਰਣਗੇ ਜਦ ਕਿ ਇਸ ਵਿਚ ਏਡੀਸੀ (ਵਿਕਾਸ) ਤੋਂ ਇਲਾਵਾ ਸਿੰਚਾਈ, ਖੇਤੀਬਾੜੀ, ਬਾਗਬਾਨੀ, ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਇਹ ਕਮੇਟੀ ਬੈਠਕ ਕਰਕੇ ਨਹਿਰਾਂ ਵਿਚ ਸਫਾਈ ਆਦਿ ਦਾ ਸਮਾਂ ਨਿਰਧਾਰਨ ਕਰੇਗੀ ਤਾਂ ਜੋ ਵਿਭਾਗ ਸਫਾਈ ਆਦਿ ਦੇ ਕਾਰਜ ਉਸ ਸਮੇਂ ਕਰੇ ਜਦੋਂ ਕਿਸਾਨਾਂ ਨੂੰ ਪਾਣੀ ਦੀ ਘੱਟ ਜਰੂਰਤ ਹੋਵੇ ਅਤੇ ਖੇਤੀ ਅਤੇ ਬਾਗਾਂ ਲਈ ਪਾਣੀ ਦੀ ਜਰੂਰਤ ਵਾਲੇ ਸਮੇਂ ਵਿਚ ਬੰਦੀ ਨਾ ਹੋਵੇ।
ਡਿਪਟੀ ਕਮਿਸ਼ਨਰ ਵੱਲੋਂ ਜੰਗਲਾਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਨਹਿਰਾਂ ਦੀ ਪੱਟੜੀ ਨੂੰ ਛੱਡ ਕੇ ਨਵੇਂ ਰੁੱਖ ਲਾਵੇ ਕਿਉਂਕਿ ਬਾਅਦ ਵਿਚ ਇਹ ਰੁੱਖ ਨਹਿਰਾਂ ਨੂੰ ਟੁੱਟਣ ਦਾ ਕਾਰਨ ਬਣਦੇ ਹਨ। ਉਨ੍ਹਾਂ ਨੇ ਵਿਭਾਗ ਨੂੰ ਨਹਿਰਾਂ ਦੀਆਂ ਪਟੜੀਆਂ ਤੇ ਲੱਗੇ ਸੁੱਕੇ ਰੁੱਖਾਂ ਦਾ ਨਿਪਟਾਰਾ ਕਰਨ ਲਈ ਵੀ ਕਿਹਾ।ਉਨ੍ਹਾਂ ਨੇ ਪੰਚਾਇਤ ਵਿਭਾਗ ਨੂੰ ਨਹਿਰਾਂ ਵਿਚ ਗੰਦਾ ਪਾਣੀ ਪੈਣ ਤੋਂ ਰੋਕਣ ਲਈ ਵੀ ਸਖ਼ਤ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਖੁਦ ਟੇਲਾਂ ਤੱਕ ਪਹੁੰਚ ਕੇ ਮੌਕੇ ਵੇਖਣ ਅਤੇ ਟੇਲਾਂ ਤੱਕ ਪਾਣੀ ਦੀ ਪੂਰੀ ਪਹੁੰਚ ਯਕੀਨੀ ਬਣਾਉਣ ਲਈ ਵੀ ਕਿਹਾ।ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਲਈ ਵੀ ਹੁਣ ਤੋਂ ਹੀ ਤਿਆਰੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਵਾਟਰ ਸਪਲਾਈ ਵਿਭਾਗ ਨੂੰ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪਿੰਡਾਂ ਦੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਘਾਟ ਨਾ ਆਵੇ।
ਬੈਠਕ ਦੌਰਾਨ ਸਿੰਚਾਈ ਵਿਭਾਗ ਦੇ ਨਿਗਰਾਨ ਇੰਜਨੀਅਰ ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ ਨੇ ਸਪੱਸ਼ਟ ਕੀਤਾ ਕਿ ਰਾਜਸਥਾਨ ਨੂੰ ਕਿਸੇ ਵੀ ਹਾਲਤ ਵਿਚ ਵਾਧੂ ਪਾਣੀ ਨਹੀਂ ਦਿੱਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਾਡੇ ਹਿੱਸੇ ਦਾ ਪਾਣੀ ਸਾਡੇ ਕਿਸਾਨਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਇਹ ਵੀ ਸਪ਼ਸਟ ਕੀਤਾ ਕਿ ਚੰਦਭਾਨ ਡ੍ਰੇਨ ਵਿਚ ਤਦ ਹੀ ਐਸਕੇਪ ਤੋਂ ਪਾਣੀ ਛੱਡਿਆਂ ਜਾਂਦਾ ਹੈ ਜਦੋ ਕਿਤੇ ਕੋਈ ਨਹਿਰ ਟੁੱਟੀ ਹੋਵੇ ਤੇ ਪਾਣੀ ਦੀ ਕਮੀ ਲੈਣੀ ਹੋਵੇ। ਇਸਤੋਂ ਬਿਨ੍ਹਾਂ ਚੰਦਭਾਨ ਡ੍ਰੇਨ ਵਿਚ ਵਿਭਾਗ ਕਦੇ ਵੀ ਪਾਣੀ ਨਹੀਂ ਛੱਡਦਾ ਹੈ।
ਅਬੋਹਰ ਡਵੀਜਨ ਦੇ ਕਾਰਜਕਾਰੀ ਇੰਜਨੀਅਰ ਰਮਨਪ੍ਰੀਤ ਸਿੰਘ ਮਾਨ ਨੇ ਦੱਸਿਆ ਕਿ ਰਾਮਸਰਾ ਮਾਇਨਰ ਦੀ 20 ਫੀਸਦੀ ਹਿੱਸਾ ਕੰਕਰੀਟ ਨਾਲ ਪੱਕਾ ਕੀਤਾ ਜਾ ਚੁੱਕਾ ਹੈ ਜਦ ਕਿ ਬਾਕੀ ਹਿੱਸੇ ਨੂੰ ਇਸ ਸਾਲ ਪੱਕਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੱਡੀਆਂ ਨਹਿਰਾਂ ਦੀ ਸਫਾਈ ਵੀ ਕੀਤੀ ਜਾ ਚੁੱਕੀ ਹੈ।
ਇਸਟਰਨਲ ਕੈਨਾਲ ਡਵੀਜਨ ਕਾਰਜਕਾਰੀ ਇੰਜਨੀਅਰ ਯਾਦਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਈਸਟਰਨਲ ਕੈਨਾਲ ਵਿਚੋਂ ਨਿਕਲਦੀਆਂ ਨਹਿਰਾਂ ਵਿਚ ਪਾਣੀ ਦਿੱਤਾ ਜਾ ਰਿਹਾ ਹੈ।
ਬੈਠਕ ਵਿਚ ਐਸਪੀ ਸ੍ਰੀ ਅਜੈ ਰਾਜ ਸਿੰਘ, ਜਿ਼ਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰੇਸਮ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਜਗਤਾਰ ਸਿੰਘ ਆਦਿ ਵੀ ਹਾਜਰ ਸਨ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...