All about Agriculture, Horticulture and Animal Husbandry and Information about Govt schemes for Farmers
Thursday, July 7, 2022
Wednesday, July 6, 2022
ਖੇਤੀਬਾੜੀ ਵਿਭਾਗ ਫਾਜਿਲਕਾ ਨੇ ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਐਡਵਾਈਜ਼ਰੀ ਕੀਤੀ ਜਾਰੀ
ਫਾਜਿਲਕਾ, 6 ਜੁਲਾਈ:
ਮੁੱਖ ਖੇਤੀਬਾੜੀ ਅਫ਼ਸਰ ਫਾਜਿ਼ਲਕਾ Fazilka ਡਾ: ਰੇਸਮ ਸਿੰਘ ਨੇ ਕਿਸਾਨਾਂ Farmers ਨਾਲ ਨਰਮੇ Cotton ਦੀ ਫ਼ਸਲ ਨੂੰ ਚਿੱਟੀ ਮੱਖੀ White fly ਤੋਂ ਬਚਾਉਣ ਦੇ ਢੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਤੋਂ ਬਚਾਓ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅਤੇ ਆਲੇ-ਦੁਆਲੇ ਸਫ਼ਾਈ ਰੱਖਣੀ ਬਹੁਤ ਜਰੂਰੀ ਹੈ। ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਗਾਜਰ ਘਾਹ, ਗੁੱਤ ਪੱਟਣਾ ਆਦਿ ਨੂੰ ਉੱਗਣ ਜਾਂ ਵਧਣ ਨਹੀਂ ਦਿੱਤਾ ਜਾਣਾ ਚਾਹੀਦਾ।
ਉਨ੍ਹਾਂ ਅੱਗੇ ਦੱਸਿਆ ਕਿ ਫੁੱਲ-ਡੋਡੀ flowering ਆਉਣ ਵੇਲੇ ਅਤੇ ਪੱਤਿਆਂ ਦੇ ਵਾਧੇ ਸਮੇਂ ਫ਼ਸਲ ਨੂੰ ਸੋਕਾ ਨਹੀਂ ਲੱਗਣਾ ਚਾਹੀਦਾ ਕਿਉਂਕਿ ਔੜ ਵਿੱਚ ਚਿੱਟੀ ਮੱਖੀ ਦੇ ਹਮਲੇ ਵਿੱਚ ਵਾਧਾ ਹੁੰਦਾ ਹੈ। ਨਰਮੇ ਦੇ ਖੇਤਾਂ ਦੇ ਆਲੇ-ਦੁਆਲੇ ਭਿੰਡੀ, ਮੂੰਗੀ, ਅਰਹਰ, ਮਿਰਚਾਂ, ਖੀਰਾ, ਚੱਪਣ ਕੱਦੂ ਆਦਿ ਬੀਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇ ਇਹ ਫਸਲਾਂ ਖੇਤ ਦੇ ਨੇੜੇ ਬੀਜੀਆਂ ਹਨ ਤਾਂ ਇਨ੍ਹਾਂ ਤੇ ਵੀ ਚਿੱਟੀ ਮੱਖੀ ਦੀ ਰੋਕਥਾਮ ਕਰੋ।
ਉਨ੍ਹਾਂ ਦੱਸਿਆ ਕਿ ਨਰਮੇ ਦੇ ਬੂਟੇ ਦੇ ਉੱਪਰਲੇ ਤਿੰਨ ਪੱਤਿਆਂ ਦਾ ਨਿਰੀਖਣ ਹਰ ਰੋਜ਼ ਸਵੇਰੇ 10 ਵਜੇ ਤੋਂ ਪਹਿਲਾਂ-2 ਕਰੋ। ਜੇ ਚਿੱਟੀ ਮੱਖੀ ਦੇ 4 ਪਤੰਗੇ ਪ੍ਰਤੀ ਪੱਤਾ ਤੋਂ ਘੱਟ ਹੋਣ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ, ਜੇਕਰ ਪਤੰਗੇ 4 ਤੋਂ 6 ਪ੍ਰਤੀ ਪੱਤਾ ਹੋਣ ਤਾਂ ਇੱਕ ਲੀਟਰ ਨਿੰਬੀਸੀਡੀਨ/ ਅਚੂਕ ਦਾ ਪ੍ਰਤੀ ਏਕੜ ਛਿੜਕਾਅ ਕਰਨਾ ਚਾਹੀਦਾ ਹੈ। 1200 ਮਿਲੀਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਘਰ ਤਿਆਰ ਕੀਤਾ ਨਿੰਮ ਦਾ ਘੋਲ ਵੀ ਛਿੜਕਿਆ ਜਾ ਸਕਦਾ ਹੈ। ਨਿੰਮ ਦਾ ਘੋਲ ਤਿਆਰ ਕਰਨ ਲਈ 4 ਕਿਲੋ ਨਿੰਮ ਦੀਆਂ ਕਰੂੰਬਲਾਂ (ਪੱਤੇ, ਟਹਿਣੀਆਂ, ਨਿਮੋਲੀਆਂ) ਨੂੰ 10 ਲੀਟਰ ਪਾਣੀ ਵਿੱਚ 30 ਮਿੰਟ ਲਈ ਉਬਾਲੋ ਅਤੇ ਇਸ ਘੋਲ ਨੂੰ ਕੱਪੜ ਛਾਣ ਕਰਨ ਉਪਰੰਤ ਕੀਟਨਾਸ਼ਕ ਦੇ ਤੌਰ ਤੇ ਛਿੜਕਾਅ ਲਈ ਵਰਤੋ।
ਡਾ: ਰੇਸ਼ਮ ਸਿੰਘ ਨੇ ਦੱਸਿਆ ਕਿ ਜੇਕਰ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ 6 ਪ੍ਰਤੀ ਪੱਤਾ ਹੋ ਜਾਵੇ ਤਾਂ ਨਰਮੇ ਤੇ ਛਿੜਕਾਅ ਲਈ ਜਿਹੜੇ ਕੀਟਨਾਸ਼ਕਾਂ ਦੀ ਸਿਫ਼ਾਰਿਸ਼ ਕੀਤੀ ਗਈ ਹੈ ਉਨ੍ਹਾਂ ਵਿੱਚ ਈਥੀਆਨ 50 ਈ ਸੀ 800 ਮਿਲੀਲੀਟਰ ਪ੍ਰਤੀ ਏਕੜ, ਅਫਿਡੋਪਾਇਰੋਪਿਨ 50 ਡੀ ਸੀ 400 ਮਿਲੀਲੀਟਰ ਪ੍ਰਤੀ ਲੀਟਰ, ਡਾਇਨੋਟੈਫੂਨ 20 ਐਸ ਜੀ 60 ਗ੍ਰਾਮ ਪ੍ਰਤੀ ਏਕੜ, ਡਾਇਆਫੈਨਥੂਯੂਰੋਨ 50 ਡਬਲਯੂ ਪੀ 200 ਗ੍ਰਾਮ ਪ੍ਰਤੀ ਏਕੜ, ਫਲੋਨੀਕਾਮਿਡ 50 ਡਬਲਯੂ ਜੀ 80 ਗ੍ਰਾਮ ਪ੍ਰਤੀ ਲੀਟਰ ਦਾ ਛਿੜਕਾਅ ਕਰਨਾ ਚਾਹੀਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ ਨਰਮੇ ਤੇ ਪਾਈਰੀਪ੍ਰੋਕਸੀਫਿਨ 10 ਈ ਸੀ 500 ਮਿਲੀਲੀਟਰ ਪ੍ਰਤੀ ਏਕੜ ਜਾਂ ਸਪਾਈਰੋਮੈਸੀਫਿਨ 22.9 ਐਸ ਸੀ 200 ਮਿਲੀਲੀਟਰ ਪ੍ਰਤੀ ਏਕੜ ਦਾ ਛਿੜਕਾਅ ਕਰਨਾ ਚਾਹੀਦਾ ਹੈ।
ਵਧੇਰੇ ਜਾਣਕਾਰੀ ਲਈ ਅਬੋਹਰ Abohar ਬਲਾਕ ਦੇ ਕਿਸਾਨ ਫੋਨ ਨੰਬਰ 98158-40646 ਤੇ ਖੂਈਆਂ ਸਰਵਰ Khuian Sarwar ਬਲਾਕ ਦੇ ਕਿਸਾਨ 98154-95802 ਤੇ, ਫਾਜਿ਼ਲਕਾ Fazilkaਬਲਾਕ ਦੇ ਕਿਸਾਨ 94639-76472 ਤੇ ਅਤੇ ਜਲਾਲਾਬਾਦ Jalalabad ਦੇ ਕਿਸਾਨ ਫੋਨ ਨੰਬਰ 98964-01313 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ Kisan call Center ਦੇ ਟੋਲ ਫਰੀ ਨੰਬਰ 1800 180 1551 ਤੇ ਸਵੇਰੇ 6 ਵਜੇ ਤੋਂ ਸ਼ਾਮ 10 ਵਜੇ ਤੱਕ ਖੇਤੀਬਾੜੀ ਸਬੰਧੀ ਸਲਾਹ ਲਈ ਜਾ ਸਕਦੀ ਹੈ।
Tuesday, July 5, 2022
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 7 ਨੂੰ 30 दिवसीय डेयरी उद्यम प्रशिक्षण पाठ्यक्रम, राजस्थान के किसान भी ले सकते है ट्रेनिंग
ਫਾਜ਼ਿਲਕਾ 05 ਜੁਲਾਈ
(हिंदी में पढ़ने के लिए नीचे की तरफ जाएँ )ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ Fazilka ਰਣਦੀਪ ਕੁਮਾਰ ਹਾਂਡਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ Dairy Development Department ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ Dairy Manager ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14 ਜੁਲਾਈ 2022 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੈਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ ਕੌਂਸਲਿੰਗ 7 ਜੁਲਾਈ 2022 ਨੂੰ ਰੱਖੀ ਗਈ ਹੈ। ਜਿਸ ਵਿੱਚ ਦੁੱਧ Milk ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੈਨਿੰਗ Training ਦਿੱਤੀ ਜਾ ਰਹੀ ਹੈ।
ਇਸ ਸਿਖਲਾਈ ਲਈ ਜਿਲਾ ਫਾਜਿਲਕਾ ਅਤੇ ਰਾਜਸਥਾਨ Rajasthan ਦੇ ਚਾਹਵਾਨ ਡੇਅਰੀ ਫਾਰਮਰ 7 ਜੁਲਾਈ 2022 ਨੂੰ ਮੈਟ੍ਰਿਕ ਦਾ ਸਰਟੀਫਿਕਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਕੋਸਲਿੰਗ ਲਈ ਹਾਜਰ ਹੋਣ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਤੋ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 96463-06700, 98149-95616 ਤੇ ਸੰਪਰਕ ਕਰ ਸਕਦੇ ਹਨ।
उप निदेशक, फाजिल्का रणदीप कुमार हांडा ने कहा कि डेयरी विकास विभाग द्वारा डेयरी किसानों को कुशल डेयरी प्रबंधक बनाने के लिए पंजाब के विभिन्न डेयरी प्रशिक्षण केंद्रों में 14 जुलाई 2022 को 30 दिवसीय डेयरी उद्यम प्रशिक्षण पाठ्यक्रम आयोजित किया जा रहा है। उन्होंने कहा कि डेयरी उद्यम प्रशिक्षण परामर्श 7 जुलाई, 2022 को निर्धारित किया गया है। दुग्ध उत्पादन, डेयरी फार्मों के प्रबंधन, दुधारू पशुओं के प्रजनन और संतुलित पशु आहार से संबंधित आधुनिक तकनीकों पर प्रशिक्षण दिया जा रहा है।
इस प्रशिक्षण के लिए जिला फाजिल्का और राजस्थान के इच्छुक डेयरी किसान 7 जुलाई 2022 को एकीकृत किसान प्रशिक्षण केंद्र, अबुल खुराना में मैट्रिक प्रमाण पत्र, पासपोर्ट साइज फोटो के साथ आधार कार्ड के साथ कोसलिंगर आएं।
निर्धारित प्रोफार्मा के लिए प्रोस्पेक्टस उप निदेशक डेयरी, फाजिल्का के कार्यालय से प्राप्त किया जा सकता है। अधिक जानकारी के लिए, कृपया 96463-06700, 98149-95616 पर संपर्क करें।
7 ਤੋਂ 9 ਜੁਲਾਈ ਤੱਕ ਦਾ ਮੌਸਮ ਅਨੁਮਾਨ
ਭਾਰਤੀ ਮੌਸਮ ਵਿਭਾਗ IMD ਵੱਲੋਂ ਜਾਰੀ ਤਾਜਾ ਸੂਚਨਾ ਅਨੁਸਾਰ 7, 8 ਅਤੇ 9 ਜੁਲਾਈ ਨੂੰ ਪੰਜਾਬ Punjab ਦੇ ਜਿਆਦਾਤਰ ਹਿੱਸਿਆਂ ਵਿਚ ਵਰਖਾ Rain ਦੀ ਭਵਿੱਖ ਬਾਣੀ Weather forecast ਕੀਤੀ ਗਈ ਹੈ।
ਇੰਨ੍ਹਾਂ ਤਿੰਨਾਂ ਦਿਨਾਂ ਲਈ ਪੰਜਾਬ ਲਈ ਵਿਭਾਗ ਨੇ ਯੈਲੋ ਅਲਰਟ Yellow alert ਜਾਰੀ ਕੀਤਾ ਹੈ।
7 ਜੁਲਾਈ ਦੀ ਭਵਿੱਖਬਾਣੀ ਵਿਚ ਪੰਜਾਬ ਦੇ ਨਾਲ ਲੱਗਦੇ ਰਾਜਸਥਾਨ Rajasthan ਦੇ ਸ੍ਰੀਗੰਗਾਨਗਰ Sri Ganganagar ਜਿ਼ਲ੍ਹੇ ਵਿਚ ਵੀ ਵਰਖਾ ਦੀ ਭਵਿੱਖਬਾਣੀ ਕੀਤੀ ਗਈ ਹੈ। ਅਤੇ ਪੰਜਾਬ ਵਾਂਗ ਹੀ ਯੈਲੋ ਅਲਰਟ ਦੱਸਿਆ ਗਿਆ ਹੈ।
ਯੈਲੋ ਅਲਰਟ ਵਾਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਦਾ ਖਤਰਾ ਨਹੀਂ ਹੁੰਦਾ ਹੈ।
8 ਅਤੇ 9 ਜੁਲਾਈ ਲਈ ਪੰਜਾਬ ਲਈ ਤਾਂ ਯੈਲੋ ਅਲਰਟ ਹੀ ਹੈ ਪਰ ਪੰਜਾਬ ਦੇ ਨਾਲ ਲੱਗਦੇ ਰਾਜਸਥਾਨ ਦੇ ਜਿ਼ਲ੍ਹਿਆਂ ਲਈ ਸੰਤਰੀ ਅਲਰਟ Orange Alert ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਇਸ ਇਲਾਕੇ ਵਿਚ ਥੋੜੇ ਜਿਆਦਾ ਮੀਂਹ ਦੀ ਸੰਭਾਵਨਾ ਹੈ।
ਅਜਿਹੇ ਵਿਚ ਰਾਜਸਥਾਨ ਦੇ ਨਾਲ ਲੱਗਦੇ ਪੰਜਾਬ ਦੇ ਜਿ਼ਲ੍ਹਿਆਂ ਵਿਚ ਰਾਜਸਥਾਨ ਦੇ ਮੌਸਮ ਦਾ ਅਸਰ ਪਵੇਗਾ ਜਾਂ ਪੰਜਾਬ ਨਾਲ ਲੱਗਦੇ ਰਾਜਸਥਾਨ ਦੇ ਜਿ਼ਲਿਆਂ ਤੇ ਪੰਜਾਬ ਦੇ ਮੌਸਮ ਦਾ ਅਸਰ ਪਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ, ਕਿਉਂਕਿ ਪਿੱਛਲੇ ਸਪੈਲ ਵਿਚ ਬਾਕੀ ਪੰਜਾਬ ਦੇ ਮੁਕਾਬਲੇ ਫਾਜਿ਼ਲਕਾ ਜਿ਼ਲ੍ਹੇ ਵਿਚ ਕਾਫੀ ਘੱਟ ਬਾਰਿਸ ਹੋਈ ਹੈ।
Monday, July 4, 2022
ਹਰਿਆਣਾ ਬਾਗਬਾਨੀ ਵਿਭਾਗ ਕੋਲ ਅਮਰੂਦ ਦੇ ਪੌਦੇ ਉਪਲਬੱਧ, ਖਰੀਦਣ ਲਈ ਕਰਵਾਓ ਆਨਲਾਇਨ ਬੂਕਿੰਗ
ਜੇਕਰ ਤੁਸੀਂ ਅਮਰੂਦ ਦਾ ਬਾਗ ਲਗਾਉਣਾ ਚਾਹੁੰਦੇ ਹੋ ਤਾਂ ਹਰਿਆਣਾ ਦੇ ਬਾਗਬਾਨੀ ਵਿਭਾਗ ਵੱਲੋਂ ਚਲਾਏ ਜਾ ਰਹੇ ਅਮਰੂਦ ਸੈਂਟਰ ਵਿਚ ਅਮਰੂਦ ਦੇ ਪੌਦੇ ਉਪਲਬੱਧ ਹਨ। ਕਿਸਾਨ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ।
अमरूद उत्कृष्टता केंद्र भूना पर अमरूद के कलमी पौधों की बुकिंग दिनांक 05-07-2022 से शुरू हो चुकी है जो भी अमरुद के कलमी पौधों की बुकिंग करना चाहता है वह विभाग की वेबसाइट पर जाकर किसान पंजीकरण करने उपरांत पौधों की बुकिंग कर सकता है !वेबसाइट का लिंक नीचे दिया गया है :-
https://nursery.hortharyana.gov.in/Farmer_Registration.aspx
ਪਸ਼ੂ ਪਾਲਣ ਵਿਭਾਗ ਵੱਲੋਂ ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦੀ ਖੁਰਾਕ ਸਬੰਧੀ ਐਡਵਾਈਜ਼ਰੀ ਜਾਰੀ
ਮੋਗਾ, 4 ਜੁਲਾਈ:
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਸਲਾਹ ਜਾਰੀ
ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਸਲਾਹ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੂੰ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਦੱਸਿਆ ਗਿਆ ਹੈ। ਵੇਖੋ ਵਿਭਾਗ ਵੱਲੋਂ ਜਾਰੀ ਸਲਾਹ।
Sunday, July 3, 2022
ਬਠਿੰਡੇ ਆਲੇ: ਪਿਛਲੇ 14 ਸਾਲਾਂ ਤੋਂ ਸੱਠੀ ਮੂੰਗੀ ਦੀ ਫ਼ਸਲ ਬੀਜ ਕੇ ਆਪਣੀ ਆਮਦਨ ’ਚ ਵਾਧਾ ਕਰ ਰਿਹਾ ਹੈ ਕਿਸਾਨ ਨਿਰਮਲ ਸਿੰਘ
ਝੋਨੇ ਦੀ ਬਾਸਮਤੀ ਤੇ ਪਛੇਤੀ ਕਿਸਮ ਲਗਾ ਕੇ ਪਾਣੀ ਅਤੇ ਬਿਜਲੀ ਦੀ ਬੱਚਤ ਦਾ ਆਮ ਲੋਕਾਂ ਨੂੰ ਦੇ ਰਿਹਾ ਸੁਨੇਹਾ
ਬਠਿੰਡਾ : Bathinda ਜ਼ਿਲ੍ਹੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ Talwandi Sabo ਦੇ ਪਿੰਡ ਗੋਲੇਵਾਲਾ Golewala ਦਾ ਕਿਸਾਨ ਨਿਰਮਲ ਸਿੰਘ Nirmal Singh ਕਣਕ wheat ਦੀ ਕਟਾਈ ਕਰਨ ਤੋਂ ਬਾਅਦ ਸੱਠੀ ਮੂੰਗੀ Summer Moong ਬੀਜ ਕੇ ਆਪਣੀ ਆਮਦਨ ’ਚ ਮੁਨਾਫ਼ਾ ਕਰ ਰਿਹਾ ਹੈ। ਨਿਰਮਲ ਸਿੰਘ ਪਿਛਲੇ ਲਗਭਗ 14 ਸਾਲਾਂ ਤੋਂ ਮੂੰਗੀ ਦੀ ਕਾਸ਼ਤ ਕਰ ਰਿਹਾ ਹੈ। ਇਸ ਦੇ ਵਧੀਆ ਮੁਨਾਫ਼ੇ profit ਨੂੰ ਵੇਖਦੇ ਹੋਏ ਇਸ ਸਾਲ ਵੀ ਉਸ ਵਲੋਂ 15 ਏਕੜ ਮੂੰਗੀ ਦੀ ਫ਼ਸਲ ਬੀਜੀ ਹੈ।
ਇਹ ਕਿਸਾਨ ਬਾਸਮਤੀ ਅਤੇ ਝੋਨੇ Paddy ਦੀ ਪਛੇਤੀ ਕਿਸਮ ਲਗਾਉਣ ਤੋਂ ਪਹਿਲਾਂ ਸੱਠੀ ਮੂੰਗੀ ਦੀ ਕਾਸ਼ਤ ਕਰਦਾ ਹੈ। ਇਸ ਨਾਲ ਜਿੱਥੇ ਇਕ ਵਾਧੂ ਫ਼ਸਲ ਰਾਹੀਂ ਇਸ ਨੂੰ ਵਾਧੂ ਆਮਦਨ Extra income ਹੁੰਦੀ ਹੈ ਉੱਥੇ ਹੀ ਮੂੰਗੀ ਦੀ ਫ਼ਸਲ ਆਪਣੀਆਂ ਜੜ੍ਹਾਂ ਦੇ ਕੁਦਰਤੀ ਗੁਣ ਕਾਰਨ ਜ਼ਮੀਨ ਵਿਚ ਨਾਈਟ੍ਰੋਜ਼ਨ ਫਿਕਸੇਸ਼ਨ Nitrogen Fixation ਰਾਹੀਂ ਜ਼ਮੀਨ ਵਿਚ ਨਾਈਟ੍ਰੋਜ਼ਨ ਖਾਦ ਦੀ ਮਾਤਰਾ ਵਧਾਉਂਦੀ ਹੈ। ਇਸ ਤਰ੍ਹਾਂ ਕਰਨ ਨਾਲ ਅਗਲੀ ਫ਼ਸਲ ਨੂੰ ਘੱਟ ਨਾਈਟ੍ਰੋਜ਼ਨ ਖਾਦ ਭਾਵ ਘੱਟ ਯੂਰੀਆ ਖਾਦ ਪਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਨਾਲ ਘੱਟ ਲਾਗਤਾਂ ਨਾਲ ਜਿੱਥੇ ਕਿਸਾਨ ਚੰਗੀ ਫ਼ਸਲ ਪ੍ਰਾਪਤ ਕਰ ਸਕਦੇ ਹਨ, ਉੱਥੇ ਹੀ ਘੱਟ ਰਸਾਇਣਕ ਖਾਦਾਂ Chemical Fertilizer ਵਾਲੀ ਉਪਜ ਦਾ ਵੀ ਕਿਸਾਨ Farmer ਨੂੰ ਚੰਗਾ ਮੁੱਲ ਮਿਲ ਸਕਦਾ ਹੈ।
ਉਦਮੀ ਕਿਸਾਨ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਉਸ ਵੱਲੋਂ ਦਾਲਾਂ ਨੂੰ ਫ਼ਸਲ ਚੱਕਰ Crop Cycle ਦਾ ਹਿੱਸਾ ਬਣਾਉਣ ਨਾਲ ਉਸਦੀ ਜ਼ਮੀਨ ਦੀ ਸਿਹਤ Soil Health ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਖੇਤ ਵਿਚ ਮੂੰਗੀ ਦੀ ਫ਼ਸਲ ਬੀਜੀ ਜਾਂਦੀ ਹੈ ਉਸ ਖੇਤ ਵਿਚ ਬਾਸਮਤੀ ਅਤੇ ਪਿਛੇਤੀ ਕਿਸਮ ਦਾ ਝੋਨਾ ਲਗਭਗ 20 ਜੁਲਾਈ ਤੋਂ ਬਾਅਦ ਹੀ ਲਗਾਇਆ ਜਾਂਦਾ ਹੈ। ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਬਿਜਲੀ ਦੀ ਵੀ ਖ਼ਪਤ ਘੱਟਦੀ ਹੈ ਅਤੇ ਇਹ ਝੋਨਾ ਪਰਮਲ ਝੋਨਾ ਜੋ ਕਿ ਜੂਨ ਮਹੀਨੇ ਲਗਾਇਆ ਜਾਂਦਾ ਹੈ ਦੇ ਬਰਾਬਰ ਸਮੇਂ ਵਿੱਚ ਹੀ ਪੱਕ ਕੇ ਤਿਆਰ ਹੋ ਜਾਂਦਾ ਹੈ।
ਮਿਹਨਤਕਸ਼ ਕਿਸਾਨ ਨੇ ਦੱਸਿਆ ਕਿ ਸੱਠੀ ਮੂੰਗੀ ਹੇਠ ਰਕਬਾ ਵਧਾ ਕੇ ਉਸ ਨੂੰ ਹੋਰ ਉਪਜਾਊ ਬਣਾਉਣ ਦੇ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੱਠੀ ਮੂੰਗੀ 65 ਤੋਂ 70 ਦਿਨਾਂ ਤੱਕ ਦੀ ਫ਼ਸਲ ਹੈ, ਜਿਹੜੀ ਕਿ ਕਣਕ ਅਤੇ ਝੋਨੇ ਦੇ ਵਿਚਕਾਰਲੇ ਸਮੇਂ ਦੌਰਾਨ ਬੀਜੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਚੰਗਾ ਲਾਭ ਦਿੰਦੀ ਹੈ। ਇਸ ਕਿਸਮ ਦਾ ਔਸਤਨ ਝਾੜ 4 ਤੋਂ 5 ਕੁਇੰਟਲ ਤੱਕ ਪ੍ਰਤੀ ਏਕੜ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ’ਚ ਵਧਦੇ ਸੱਠੀ ਮੂੰਗੀ ਦੇ ਰੁਝਾਨ ਨੂੰ ਵੇਖਦੇ ਹੋਏ ਅਤੇ ਪੰਜਾਬ ਸਰਕਾਰ Punjab Government ਵੱਲੋਂ ਮੂੰਗੀ ਦੀ ਫ਼ਸਲ ਦੀ ਖ਼ਰੀਦ ਐਮ.ਐਸ.ਪੀ MSP ਤੇ ਕੀਤੇ ਜਾਣ ਕਾਰਣ ਅਗਲੇ ਸਾਲ ਇਸ ਸਾਲ ਨਾਲੋਂ ਵੀ ਜ਼ਿਆਦਾ ਰਕਬਾ ਸੱਠੀ ਮੂੰਗੀ ਹੇਠ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਸੱਠੀ ਮੂੰਗੀ ਦਾ ਬੀਜ Seed ਕਰੀਬ 10 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਇਆ ਜਾਂਦਾ ਹੈ। ਕਣਕ ਵੱਢਣ ਉਪਰੰਤ ਗਰਮੀ ਰੁੱਤ ਦੀ ਮੂੰਗੀ ਬਿਨਾ ਖੇਤ ਵਾਹੇ ਵੀ ਬੀਜੀ ਜਾ ਸਕਦੀ ਹੈ। ਜੇਕਰ ਖੇਤ ਵਿਚ ਕਣਕ ਦਾ ਨਾੜ ਨਹੀਂ ਹੈ ਤਾਂ ਮੂੰਗੀ ਜ਼ੀਰੋ-ਟਿਲ ਡਰਿੱਲ ਰਾਹੀਂ ਬੀਜੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਫਲੀਦਾਰ ਫ਼ਸਲ ਨਾ ਸਿਰਫ ਪੌਸ਼ਟਿਕ ਆਹਾਰ ਦਿੰਦੀ ਹੈ, ਬਲਕਿ ਮਿੱਟੀ ’ਚ ਨਾਈਟਰੋਜਨ ਦੀ ਮਾਤਰਾ ਨੂੰ ਵਧਾਕੇ ਆਉਣ ਵਾਲੀ ਝੋਨੇ ਦੀ ਫ਼ਸਲ ਲਈ ਤਿਆਰ ਕਰਦੀ ਹੈ।
ਨਹਿਰ ਬੰਦੀ ਕਰਕੇ ਖੇਤ ਖਾਲੀ ਰਹਿ ਗਏ ਤਾਂ ? नहर बंदी के कारण खेत खाली रह गए तो ?
ਨਹਿਰ ਬੰਦ Canal Closer ਹੋਣ ਕਾਰਨ ਕਈ ਖੇਤ ਖਾਲੀ ਰਹਿ ਗਏ ਸਨ, ਜਿੱਥੇ ਗੁਆਰੇ Gwar ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਖੇਤੀ ਖੋਜ ਕੇਂਦਰ ਸ੍ਰੀ ਗੰਗਾਨਗਰ Sri Ganganagar ਅਨੁਸਾਰ ਗੁਆਰੇ ਦੀ ਬਿਜਾਈ ਲਈ ਆਰ.ਜੀ.ਸੀ. 936, ਆਰ.ਜੀ.ਸੀ. 986,
ਆਰ.ਜੀ.ਸੀ. 1002, ਐੱਚ.ਜੀ. 365, ਐੱਚ ਜੀ 563, ਐੱਚ.ਜੀ. 2-20 ਆਦਿ ਕਿਸਮਾਂ ਦੇ ਪ੍ਰਮਾਣਿਤ ਬੀਜ ਦੀ ਵਰਤੋਂ ਕਰੋ। ਬੀਜ ਦੀ ਦਰ 3-4 ਕਿਲੋ ਬੀਜ Seed ਪ੍ਰਤੀ ਬਿਘਾ (ਪ੍ਰਤੀ 5 ਕਨਾਲ) ਰੱਖੋ ਅਤੇ ਕਤਾਰ ਤੋਂ ਕਤਾਰ ਦੀ ਦੂਰੀ 30 ਸੈਂਟੀਮੀਟਰ ਰੱਖੋ। ਬਿਜਾਈ ਸਮੇਂ ਬੇਸਲ ਵਜੋਂ 10 ਤੋਂ 11 ਕਿਲੋ ਯੂਰੀਆ urea ਅਤੇ 62.5 ਕਿਲੋ ਸੁਪਰ ਫਾਸਫੇਟ ਪ੍ਰਤੀ ਬਿਘਾ (ਪੰਜ ਕਨਾਲ) ਪਾਓ। ਬਰਾਨੀ ਗੁਆਰੇ ਵਿਚ ਫਾਸਫੋਰਸ ਖਾਦ ਦੀ ਮਾਤਰਾ ਅੱਧੀ ਕਰ ਦਿਓ। ਹੁਣ ਜਿੱਥੇ ਚੰਗਾ ਮੀਂਹ Rain ਪਿਆ ਹੈ, ਬਿਜਾਈ ਕੀਤੀ ਜਾ ਸਕਦੀ ਹੈ।
नहर बंदी के कारण कई खेत खाली रह गए वहां ग्वार की खेती की जा सकती है. कृषि अनुसंधान केंदर श्री गंगानगर के अनुसार ग्वार की बिजाई के लिए आर.जी.सी. 936, आर.जी.सी. 986, आर.जी.सी. 1002 , एच.जी. 365, एच जी. 563, एच.जी. 2-20 आदि किस्मों का प्रमाणित बीज प्रयोग करें । बीज दर 3-4 किलो बीज प्रति बीघा रखे तथा कतार से कतार की दूरी 30 से मी रखे। बिजाई के समय 10 से 11 किलोग्राम यूरिया व 62.5 किलो सुपर फास्फेट प्रति बीघा बेसल के रूप में देवें। बारानी ग्वार में फास्फोरस की मात्रा आधी प्रयोग करें।
Saturday, July 2, 2022
ਤੁਪਕਾ ਸਿੰਚਾਈ ਲਈ ਸਰਕਾਰ ਦੀ ਸਬਸਿਡੀ ਸਕੀਮ ਦੀ ਪੂਰੀ ਜਾਣਕਾਰੀ
ਪੰਜਾਬ ਸਰਕਾਰ ਦੇ ਭੁਮੀ ਰੱਖਿਆ ਵਿਭਾਗ ਵੱਲੋਂ ਕਿਸਾਨਾਂ ਨੂੰ ਤੁਪਕਾ ਸਿੰਚਾਈ ਪ੍ਰਣਾਲੀ ਸਥਾਪਿਤ ਕਰਨ ਲਈ 80 ਤੋਂ 90 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਿਭਾਗ ਨੇ ਇਕ ਇਸਤਿਹਾਰ ਜਾਰੀ ਕੀਤਾ ਹੈ। ਇੱਥੇ ਅਸੀਂ ਇਸਤਿਹਾਰ ਦੀ ਕਾਪੀ ਤੁਹਾਡੇ ਲਈ ਸ਼ੇਅਰ ਕਰ ਰਹੇ ਹਾਂ ਜਿੱਥੋਂ ਤੁਸੀਂ ਇਸ ਸਕੀਮ ਸਬੰਧੀ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।
ਤੁਪਕਾ/ਛੁਹਾਰਾ ਸਿੰਚਾਈ ਦੇ ਲਾਭ
1 ਪਾਣੀ ਦੀ ਲਾਗਤ ਵਿੱਚ 80 ਤੀਸ਼ਤ ਤੱਕ
2 ਫਸਲਾਂ ਦੀ ਗੁਣਵੱਤਾ ਅਤੇ ਝਾੜ ਵਿੱਚ ਵਾਧਾ
3 ਫਸਲਾਂ ਲਈ ਪਾਣੀ ਦੀ ਇੱਕਸਾਰ ਵੰਡ ਹਰ ਕਿਸਮ ਦੀ ਮਿੱਟੀ ਅਤੇ ਭੂਮੀ ਲਈ ਅਨੁਕੂਲ
4 ਖਾਦ ਦੀ ਸੁਚੱਜੀ ਅਤੇ ਇੱਕਸਾਰ ਵਰਤੋਂ
5 ਖੇਤੀ ਲਾਗਤ ਖਾਦਾਂ, ਲੇਬਰ ਆਦਿ ਦੀ ਬਚਤ
6 ਸੋਲਰ ਪੰਪਿੰਗ ਯੂਨਿਟਾਂ ਨਾਲ ਜੋੜਣ ਲਈ
ਆਨਲਾਈਨ ਅਪਲਾਈ ਕਰਨ ਲਈ http://tupkasinchayee.punjab.gov.in
ਮਾਰਕਫੈੱਡ ਦੁਆਰਾ ਤਿਆਰ ਕੀਤੇ ਸ਼ਹਿਦ ਕੋਟੇਡ ‘ਕੌਰਨ ਫਲੇਕਸ` ਲਾਂਚ
ਮੁੱਖ ਮੰਤਰੀ ਨੇ ਰਾਜ ਦੀ ਸਹਿਕਾਰੀ ਲਹਿਰ ਅਤੇ ਖੇਤੀਬਾੜੀ ਆਧਾਰਤ ਅਰਥਚਾਰੇ ਨੂੰ ਮਜ਼ਬੂਤ ਕਰਨ ਵਾਲਾ ਕਦਮ ਦੱਸਿਆ
ਚੰਡੀਗੜ੍ਹ, 2 ਜੁਲਾਈ
ਪੰਜਾਬ Punjab ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਰਕਫੈੱਡ ਵੱਲੋਂ ਤਿਆਰ ਕੀਤੇ ਸ਼ਹਿਦ ਕੋਟੇਡ ‘ਕੌਰਨ ਫਲੇਕਸ’ ਲਾਂਚ ਕੀਤੇ।
ਇੱਥੇ ਸਹਿਕਾਰਤਾ ਦਿਵਸ ਮੌਕੇ ਸ਼ਨਿੱਚਰਵਾਰ ਨੂੰ ਕੌਰਨ ਫਲੇਕਸ ਲਾਂਚ ਕਰਦੇ ਹੋਏ ਮੁੱਖ ਮੰਤਰੀ CM Bhagwant Mann ਨੇ ਇਸ ਨੂੰ ਸੂਬੇ ਵਿੱਚ ਉੱਚ ਗੁਣਵੱਤਾ ਵਾਲੇ ਉਤਪਾਦ ਬਣਾਉਣ ਲਈ ਮਾਰਕਫੈੱਡ Markfed ਦੀ ਇੱਕ ਇਤਿਹਾਸਕ ਅਤੇ ਮਾਰਗ ਦਰਸ਼ਕ ਪਹਿਲ ਗਰਦਾਨਿਆ। ਉਨ੍ਹਾਂ ਕਿਹਾ ਕਿ ਆਪਣੀ ਗੁਣਵੱਤਾ ਅਤੇ ਸਵਾਦ ਕਾਰਨ ਮਾਰਕਫੈੱਡ ਦੇ ਉਤਪਾਦ ਵਿਸ਼ਵ world ਭਰ ਵਿੱਚ ਪ੍ਰਸਿੱਧ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਲਈ ਮਾਰਕਫੈੱਡ ਨੇ ਹੁਣ ਸ਼ਹਿਦ Honey ਕੋਟੇਡ ‘ਕੌਰਨ ਫਲੇਕਸ’ ਲਾਂਚ ਕੀਤੇ ਹਨ, ਜੋ ਕਿਸਾਨਾਂ ਅਤੇ ਖਪਤਕਾਰਾਂ ਦੋਵਾਂ ਲਈ ਲਾਹੇਵੰਦ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਬ੍ਰਾਂਡ ਅਤੇ ਅਥਾਹ ਸੰਭਾਵਨਾਵਾਂ ਕਾਰਨ ਮਾਰਕਫੈੱਡ ਸੂਬੇ state ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਦੇਣ ਲਈ ਅਜਿਹੀਆਂ ਪਹਿਲਕਦਮੀਆਂ ਰਾਹੀਂ ਸਾਰੀਆਂ ਸੰਭਾਵਨਾਵਾਂ ਤਲਾਸ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜਨਤਕ ਖੇਤਰ ਦੇ ਅਦਾਰੇ ਮਾਰਕਫੈੱਡ ਨੇ ਆਪਣੀਆਂ ਮਿਆਰੀ ਖੁਰਾਕੀ ਵਸਤਾਂ ਨਾਲ ਵਿਸ਼ਵ ਮੰਡੀ ਵਿੱਚ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵਾਂ ਲਾਂਚ ਕੀਤਾ ਗਿਆ ਗੁਣਵੱਤਾ ਭਰਪੂਰ ਉਤਪਾਦ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਮਿਆਰੀ ਖੁਰਾਕੀ ਜ਼ਰੂਰਤਾਂ food items ਨੂੰ ਪੂਰਾ ਕਰੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਸਵਾਦਲਾ ਉਤਪਾਦ ਸਿਰਫ਼ ਸੂਬੇ ਵਿੱਚ ਹੀ ਨਹੀਂ, ਸਗੋਂ ਦੇਸ਼ ਭਰ ਵਿੱਚ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰਾਂ ਦੇ ਵੱਡੇ ਹਿੱਸੇ ਨੂੰ ਪਸੰਦ ਆਏਗਾ।
ਮੁੱਖ ਮੰਤਰੀ ਨੇ ਇਸ ਪਹਿਲਕਦਮੀ ਲਈ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਸਹਿਕਾਰੀ ਲਹਿਰ ਅਤੇ ਖੇਤੀਬਾੜੀ ਆਧਾਰਤ ਅਰਥਚਾਰੇ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪੁਲਾਂਘ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਦੇ ਉਤਪਾਦਾਂ ਨੇ ਪਹਿਲਾਂ ਹੀ ਦੇਸ਼ ਵਿਆਪੀ ਬਾਜ਼ਾਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੋਈ ਹੈ ਅਤੇ ਹੁਣ ਇਸ ਉਤਪਾਦ ਰਾਹੀਂ ਅਦਾਰਾ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੇ ਯੋਗ ਹੋਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਪੈਦਾ ਹੋਈਆਂ ਵਸਤਾਂ ਤੋਂ ਤਿਆਰ ਇਹ ਉਤਪਾਦ ਜਲਦੀ ਹੀ ਹੋਰ ਉਤਪਾਦਾਂ ਵਾਂਗ ਲੋਕਾਂ ਵਿੱਚ ਹਰਮਨ ਪਿਆਰਾ ਹੋਵੇਗਾ।
ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀਃ ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਰਾਹਤ ਦੇਣ ਲਈ ਸਮਰਥਨ ਮੁੱਲ ਤੋਂ ਘੱਟ ਮਿਲੀ ਰਕਮ ਸਰਕਾਰੀ ਖਾਤੇ ਵਿੱਚੋਂ ਭਰਨ ਦੇ ਨਿਰਦੇਸ਼
ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੱਕ ਦੇਣ ਦਾ ਐਲਾਨ
• ਖ਼ਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਵੀ ਦਿੱਤੀ ਢਿੱਲ
ਇਕ ਮਿਸਾਲੀ ਫੈਸਲੇ ਤਹਿਤ ਪੰਜਾਬ Punjab ਦੇ ਮੁੱਖ ਮੰਤਰੀ ਭਗਵੰਤ ਮਾਨ CM Bhagwant Mann ਨੇ ਮੂੰਗੀ Moongi ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ MSP ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ।
ਇੱਥੇ ਸ਼ਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ Farmer ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ Crop ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ਵਿੱਚ 4 ਲੱਖ ਕੁਇੰਟਲ ਮੂੰਗੀ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਕਫੈੱਡ Markfed ਵੱਲੋਂ ਪਹਿਲੀ ਵਾਰ 7275 ਰੁਪਏ ਦੇ ਪ੍ਰਤੀ ਕੁਇੰਟਲ ਸਮਰਥਨ ਮੁੱਲ ਉਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਫਸਲ ਦੇ ਨੁਕਸਾਨੇ ਜਾਣ ਕਰਕੇ ਐਮ.ਐਸ.ਪੀ. ‘ਤੇ ਖਰੀਦ ਨਹੀਂ ਕੀਤੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫਸਲ ਨਹੀਂ ਵੇਚ ਸਕੇ, ਉਨ੍ਹਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਰਾਸ਼ੀ ਦਿੱਤੀ ਜਾ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਐਮ.ਐਸ.ਪੀ. ‘ਤੇ ਖਰੀਦੀ ਗਈ ਫਸਲ ਲਈ ਕੋਈ ਵਾਧੂ ਵਾਧੂ ਰਾਸ਼ੀ ਨਹੀਂ ਦਿੱਤੀ ਜਾਵੇਗੀ ਪਰ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ 6500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਆਪਣੀ ਜਿਣਸ ਵੇਚੀ ਹੈ, ਉਨ੍ਹਾਂ ਨੂੰ 775 ਰੁਪਏ ਅਤੇ 6000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਸਲ ਵੇਚਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧੂ ਰਾਸ਼ੀ ਦਿੱਤੀ ਜਾਵੇਗੀ।
ਕਿਸਾਨਾਂ ਨੂੰ ਫਸਲ ਵੇਚਣ ਲਈ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖਰਾਬ ਹੋਈ ਮੂੰਗੀ ਦੀ ਫਸਲ ਦੀ ਖਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੀ, ਸੁੰਗੜੀ ਜਾਂ ਅਣ-ਪੱਕੀ ਮੂੰਗੀ ਦੀ ਖਰੀਦ ਮਨਜ਼ੂਰੀ ਸਬੰਧੀ ਮਾਪਦੰਡਾਂ ਦੀ ਵੱਧ ਤੋਂ ਵੱਧ ਸੀਮਾ 3 ਤੋਂ 8 ਫੀਸਦੀ ਕਰ ਦਿੱਤੀ ਹੈ, ਖਰਾਬ ਹੋਈ ਮੂੰਗੀ ਲਈ 3 ਤੋਂ 6 ਫੀਸਦੀ ਅਤੇ ਮਾਮੂਲੀ ਨੁਕਸਾਨੀ ਮੂੰਗੀ ਲਈ 4 ਤੋਂ 7 ਫੀਸਦੀ ਤੱਕ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੀਆਂ, ਜਿਨ੍ਹਾਂ ਕੌਮੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕਦਮ ਵੀ ਚੁੱਕੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਜਿੱਥੇ ਇਹ ਫੈਸਲੇ ਕਿਸਾਨਾਂ ਦੀ ਆਮਦਨ farmer income ਵਿੱਚ ਵਾਧਾ ਕਰਨ ਵਿੱਚ ਮਦਦ ਕਰਨਗੇ ਅਤੇ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਸੂਬੇ ਦੇ ਕੀਮਤੀ ਪਾਣੀ water ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ
ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...








.jpeg)




