Friday, October 14, 2022

ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: ਮੁੱਖ ਮੰਤਰੀ

ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਬਾਰੇ ਹਰਿਆਣਾ ਸਰਕਾਰ ਦੀ ਮੰਗ ਮੁੱਢੋਂ ਰੱਦ
ਹਰਿਆਣਾ ਨੂੰ ਪਹਿਲਾਂ ਹੀ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹੈ
ਗੰਗਾ ਤੇ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਪੰਜਾਬ ਤੇ ਹਰਿਆਣਾ ਨੂੰ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨੀ ਚਾਹੀਦੀ ਹੈ: ਭਗਵੰਤ ਮਾਨ
ਐਸ.ਵਾਈ.ਐਲ. ਨਹਿਰ ਕਦੇ ਵੀ ਹਕੀਕੀ ਰੂਪ ਅਖਤਿਆਰ ਨਹੀਂ ਕਰੇਗੀ
ਪੰਜਾਬ ਦੇ ਹੱਕ ’ਤੇ ਪਏ ਡਾਕੇ ਲਈ ਅਕਾਲੀ ਤੇ ਕਾਂਗਰਸੀ ਬਰਾਬਰ ਜ਼ਿੰਮੇਵਾਰ
ਚੰਡੀਗੜ੍ਹ, 14 ਅਕਤੂਬਰ:

ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ।
ਐਸ.ਵਾਈ.ਐਲ. ਦੇ ਮੁੱਦੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਜਦੋਂ ਇਸ ਨਹਿਰ ਲਈ ਸਮਝੌਤਾ ਹੋਇਆ ਸੀ, ਉਦੋਂ ਪੰਜਾਬ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ, ਜਿਹੜਾ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ, ਜਿਸ ਤੋਂ ਸਾਫ਼ ਹੈ ਕਿ ਪੰਜਾਬ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਸਤਲੁਜ, ਯਮੁਨਾ ਤੇ ਹੋਰ ਨਹਿਰਾਂ ਤੋਂ 14.10 ਐਮ.ਏ.ਐਫ. ਪਾਣੀ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 12.63 ਐਮ.ਏ.ਐਫ. ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਘੱਟ ਰਕਬਾ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਪਰ ਫੇਰ ਵੀ ਉਹ ਪੰਜਾਬ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਦੀ ਰੌਸ਼ਨੀ ਵਿੱਚ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ, ਜਦੋਂ ਕਿ ਸਾਡੇ ਕੋਲ ਆਪਣੇ ਖੇਤਾਂ ਲਈ ਪਾਣੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 1400 ਕਿਲੋਮੀਟਰ ਨਦੀਆਂ, ਨਹਿਰਾਂ ਤੇ ਨਾਲੇ ਸੁੱਕ ਚੁੱਕੇ ਹਨ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਖੇਤੀਬਾੜੀ ਜ਼ਰੂਰਤਾਂ ਲਈ ਸਿਰਫ਼ 27 ਫੀਸਦੀ ਨਹਿਰੀ ਪਾਣੀ ਮਿਲਦਾ ਹੈ, ਬਾਕੀ 73 ਫੀਸਦੀ ਲੋੜ ਧਰਤੀ ਹੇਠਲੇ ਪਾਣੀ ਤੋਂ ਪੂਰੀ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ ਅਤੇ ਰਾਜ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਪਾਣੀ ਮੰਗਣ ਦੀ ਬਜਾਏ ਹਰਿਆਣਾ ਨੂੰ ਯਮੁਨਾ ਦਾ ਪਾਣੀ ਪੰਜਾਬ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਅਤੇ ਪੁਨਰਗਠਨ ਤੋਂ ਪਹਿਲਾਂ ਪੰਜਾਬ ਨੂੰ ਯਮੁਨਾ ਦਾ ਪਾਣੀ ਮਿਲਦਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੁਨਰਗਠਨ ਮਗਰੋਂ ਪੰਜਾਬ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਇਸ ਹੱਕ ਤੋਂ ਵਾਂਝਾ ਕੀਤਾ ਗਿਆ ਸੀ।
 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਹਰਿਆਣਾ ਨੂੰ ਸੱਚਮੁੱਚ ਪਾਣੀ ਦੀ ਲੋੜ ਹੈ ਤਾਂ ਉਹ ਇਸ ਮਸਲੇ ਦੇ ਹੱਲ ਲਈ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਪ੍ਰਧਾਨ ਮੰਤਰੀ ਕੋਲ ਜਾਣ ਲਈ ਤਿਆਰ ਹਨ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਕੋਲ ਵੀ ਸੂਬਾ ਸਰਕਾਰ ਆਪਣਾ ਰੁਖ ਸਾਫ ਕਰੇਗੀ ਕਿ ਪੰਜਾਬ ਕੋਲ ਹਰਿਆਣਾ ਨੂੰ ਇਕ ਤੁਪਕਾ ਵੀ ਪਾਣੀ ਦੇਣ ਲਈ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਤਾਂ ਸਗੋਂ ਪ੍ਰਧਾਨ ਮੰਤਰੀ ਅੱਗੇ ਗੰਗਾ ਤੇ ਯਮੁਨਾ ਦੇ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਦੁਨੀਆ ਭਰ ਦੇ ਸਾਰੇ ਜਲ ਸਮਝੌਤਿਆਂ ਵਿਚ ਇਹ ਧਾਰਾ ਸ਼ਾਮਲ ਹੁੰਦੀ ਹੈ ਕਿ ਵਾਤਾਵਰਣ ਦੀ ਤਬਦੀਲੀ ਦੇ ਮੱਦੇਨਜ਼ਰ 25 ਸਾਲਾਂ ਬਾਅਦ ਸਮਝੌਤੇ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਮਝੌਤਾ ਹੀ ਇਕ ਅਜਿਹਾ ਸਮਝੌਤਾ ਹੈ ਜਿਸ ਵਿਚ ਇਸ ਧਾਰਾ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਇਹ ਸਰਾਸਰ ਬੇਇਨਸਾਫੀ ਹੈ ਅਤੇ ਇਸ ਘਿਨਾਉਣੇ ਪਾਪ ਲਈ ਕੇਂਦਰ ਤੇ ਪੰਜਾਬ ਦੀਆਂ ਤਤਕਾਲੀ ਸਰਕਾਰਾਂ ਜ਼ਿੰਮੇਵਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਹਰਿਆਣਾ ਸਾਨੂੰ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਨ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕੋਲ ਵਾਧੂ ਪਾਣੀ ਹੀ ਨਹੀਂ ਹੈ ਤਾਂ ਅਸੀਂ ਨਹਿਰ ਦੀ ਉਸਾਰੀ ਕਿਵੇਂ ਕਰ ਸਕਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਪੰਜਾਬ ਨੂੰ ਉਸ ਦੇ ਪਾਣੀ ਦਾ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ।
ਕਾਂਗਰਸ ਤੇ ਅਕਾਲੀਆਂ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨਾਲ ਹੋਈ ਬੇਇਨਸਾਫੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਸਾਜ਼ਿਸ਼ ਘੜਨ ਲਈ ਇਕ-ਦੂਜੇ ਦੀ ਸੁਰ ਵਿਚ ਸੁਰ ਮਿਲਾਉਂਦੀਆਂ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਮਿੱਤਰ ਅਤੇ ਹਰਿਆਣਾ ਦੇ ਨੇਤਾ ਦੇਵੀ ਲਾਲ ਨੂੰ ਖੁਸ਼ ਕਰਨ ਲਈ ਨਹਿਰ ਦੇ ਸਰਵੇ ਦਾ ਹੁਕਮ ਦਿੱਤਾ ਸੀ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਰਿਆਸਤ ਦੇ ਵਾਰਸ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਉਸ ਵੇਲੇ ਸੰਸਦ ਮੈਂਬਰ ਸਨ, ਨੇ ਵੀ ਇਸ ਨਹਿਰ ਦਾ ਟੱਕ ਲਾਉਣ ਲਈ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਵੇ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਨੇਤਾਵਾਂ ਦਾ ਹਰੇਕ ਕਦਮ ਸਾਬਤ ਕਰਦਾ ਹੈ ਕਿ ਇਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਕਿ ਇਸ ਫੈਸਲੇ ਦਾ ਸਵਾਗਤ ਕਰਨ ਵਾਲੇ ਲੋਕ ਹੁਣ ਇਸ ਮੁੱਦੇ ਉਤੇ ਸਰਬ ਪਾਰਟੀ ਮੀਟਿੰਗ ਸੱਦਣ ਜਾਂ ਉਨ੍ਹਾਂ ਕੋਲੋਂ ਸਲਾਹ ਲੈਣ ਦਾ ਸੁਝਾਅ ਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਅਜਿਹੇ ਕਦਮਾਂ ਰਾਹੀਂ ਪੰਜਾਬ ਤੇ ਪੰਜਾਬੀਆਂ ਦੇ ਅੱਗੇ ਕੰਡੇ ਬੀਜੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਮੁਫਾਦ ਲਈ ਇਨ੍ਹਾਂ ਖੁਦਗਰਜ਼ ਸਿਆਸੀ ਲੀਡਰਾਂ ਨੇ ਸੂਬੇ ਨੂੰ ਸੰਕਟ ਵਿਚ ਧੱਕ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਹੱਥ ਇਸ ਜੁਰਮ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਵਾਦਪੂਰਨ ਸਮਝੌਤਾ ਹੋਣ ਤਾਂ ਬਾਅਦ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਨੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿਚ ਜਾਣ ਲਈ ਪੂਰੀ ਤਿਆਰੀ ਕਰਨ ਵਾਸਤੇ ਅਧਿਕਾਰੀਆਂ, ਮਾਹਿਰਾਂ, ਸੀਨੀਅਰ ਪੱਤਰਕਾਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਡੂੰਘਾ ਸਲਾਹ-ਮਸ਼ਵਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ਉਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਮਹਿਫੂਜ਼ ਰੱਖਣ ਲਈ ਦ੍ਰਿੜ੍ਹ ਹੈ।
ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।

Friday, September 30, 2022

ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ

-ਕੱਚੇ ਗੰਨੇ ਦੀ ਪਿੜਾਈ ਤੋਂ ਕੀਤਾ ਜਾਵੇ ਗੁਰੇਜ਼ : ਮੁੱਖ ਖੇਤੀਬਾੜੀ ਅਫ਼ਸਰ

 

ਹੁਸ਼ਿਆਰਪੁਰ, 30 ਸਤੰਬਰ:

 


          ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ ਦੀ ਮਿਆਰੀ ਉਪਲਬੱਧਤਾ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀਆਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਥਾਵਾਂ ਤੇ ਬੇਲਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਵੀ ਬੇਲਣੇ ’ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਮੀਕਲ ਜਾਂ ਕੋਈ ਹੋਰ ਅਜਿਹੇ ਪਦਾਰਥ ਪਾਏ ਜਾਂਦੇ ਹਨ ਤਾਂ ਅਜਿਹੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

            ਗੰਨੇ ਦੀ ਪਿੜਾਈ ਦਾ ਸੀਜ਼ਨ ਨੇੜੇ ਹੋਣ ਕਾਰ ਜ਼ਿਲ੍ਹੇ ਵਿੱਚ ਗੁੜ ਅਤੇ ਸ਼ੱਕਰ ਉਤਪਾਦਨ ਲਈ ਲੱਗੇ ਬੇਲਣਿਆਂ ਵਲੋਂ ਗੰਨੇ ਦੀ ਪਿੜਾਈ ਨੂੰ ਕੇਵਲ ਮਿੱਲਾਂ ਚੱਲਣ ਤੇ ਹੀ ਸ਼ੁਰੂ ਕਰਨ ਸਬੰਧੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਮਿਆਰੀ ਗੁੜ ਅਤੇ ਸ਼ੱਕਰ ਦੇ ਉਤਪਾਦਨ ਲਈ ਕੱਚੇ ਗੰਨੇ ਦੀ ਅਗੇਤੀ ਪਿੜਾਈ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਗੰਨੇ ਤੋਂ ਮਿਆਰੀ ਗੁੜ ਅਤੇ ਸ਼ੱਕਰ ਤਿਆਰ ਕਰਕੇ ਆਪਣੀ ਉਪਜ ਦਾ ਪ੍ਰੋਸੈਸਿੰਗ ਦੇ ਨਾਲ ਮੰਡੀਕਰਨ ਕਰਕੇ ਆਮਦਨ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ

ਹੁਸ਼ਿਆਰਪੁਰ, 30 ਸਤੰਬਰ :

          ਕ੍ਰਿਸ਼ੀ   ਵਿਗਿਆਨ   ਕੇਂਦਰ,  (KVK) ਬਾਹੋਵਾਲ,   


ਹੁਸ਼ਿਆਰਪੁਰ   ਵੱਲੋਂ   ਫਾਰਮ   ਸਲਾਹਕਾਰ   ਸੇਵਾ   ਕੇਂਦਰ,   ਗੰਗੀਆਂਹੁਸ਼ਿਆਰਪੁਰ  ਦੇ  ਸਹਿਯੋਗ  ਨਾਲ  ਗੁਰੂ  ਤੇਗ  ਬਹਾਦਰ  ਖਾਲਸਾ  ਕਾਲਜ  ਫਾਰ  ਵੂਮੈਨ,  ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ ਪ੍ਰੋਗਰਾਮ  ਦੀ  ਸ਼ੁਰੂਆਤ  ਵਿੱਚ  ਪ੍ਰਿੰਸੀਪਲ  ਸ਼੍ਰੀਮਤੀ  ਨਰਿੰਦਰ  ਕੌਰ  ਘੁੰਮਣ  ਨੇ  ਆਏ  ਮਹਿਮਾਨਾਂ  ਤੇ  ਮਾਹਿਰਾਂ  ਦਾ ਸਵਾਗਤ  ਕੀਤਾ। ਨ੍ਹਾਂ ਦੱਸਿਆ  ਕਿ  ਝੋਨੇ  ਦੀ  ਪਰਾਲੀ  ਸੰਭਾਲਣਾ  ਅਜੋਕੇ  ਸਮੇਂ  ਦੀ  ਸੱਭ  ਤੋਂ  ਮਹੱਤਵਪੂਰਣ  ਲੋੜ  ਹੈ  ਅਤੇ ਇਸ  ਪ੍ਰਤੀ  ਜਾਗਰੂਕਤਾ  ਮੁਹਿੰਮ  ਚਲਾਉਣ  ਲਈ  ਉਨ੍ਹਾਂ ਕੇ.ਵੀ.ਕੇ.  ਦੇ  ਯਤਨਾਂ  ਦੀ  ਸ਼ਲਾਘਾ  ਕੀਤੀ  ਅਤੇ  ਇਸ  ਮੁਹਿੰਮ  ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

          ਕਾਲਜ  ਦੇ  ਵਿਦਿਆਰਥੀਆਂ  ਨੂੰ  ਸੰਬੋਧਨ  ਕਰਦਿਆਂ,  ਡਾ.  ਮਨਿੰਦਰ  ਸਿੰਘ  ਬੌੰਸ,  ਉਪ  ਨਿਰਦੇਸ਼ਕ  (ਸਿਖਲਾਈ)ਕ੍ਰਿਸ਼ੀ  ਵਿਗਿਆਨ  ਕੇਂਦਰ,  ਬਾਹੋਵਾਲ,  ਹੁਸ਼ਿਆਰਪੁਰ  ਨੇ  ਕ੍ਰਿਸ਼ੀ  ਵਿਗਿਆਨ  ਕੇਂਦਰ  ਦੀਆਂ  ਕਿਰਸਾਨੀ  ਪ੍ਰਤੀ  ਸੇਵਾਵਾਂ  ਬਾਰੇ ਚਾਨਣਾ  ਪਾਇਆ। ਉਹਨਾਂ  ਝੋਨੇ  ਦੀ  ਪਰਾਲੀ  ਨੂੰ  ਸੰਭਾਲਣ  ਬਾਬਤ  ਵੱਖ-ਵੱਖ  ਤਕਨੀਕਾਂ  ਬਾਰੇ  ਵਿਸਥਾਰ  ਨਾਲ  ਜਾਣਕਾਰੀ ਦਿੱਤੀ। ਡਾ.ਬੌਂਸ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਜਰੂਰਤ ਹੈ। ਉਹਨਾਂ ਨੇ ਪਰਾਲੀ ਦੀ ਖੁੰਬ ਉਤਪਾਦਨਪਸ਼ੂ ਆਹਾਰ ਵਜੋਂਕਾਗਜ ਉਦਯੋਗ ਵਿੱਚਮਲਚ ਲਈਬਾਇਉ ਗੈਸ ਪਲਾਂਟ ਵਿੱਚ ਵਰਤੋਂ ਅਤੇ ਊੁਰਜਾ ਵਜੋਂ ਵਰਤੋਂ ਬਾਰੇ ਵੀ ਚਾਨਣਾ ਪਾਇਆ।

          ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ  ਭਾਸ਼ਣ,  ਲੇਖ  ਲਿਖਣਾ,  ਰੰਗੋਲੀ  ਅਤੇ  ਪੇਟਿੰਗ  ਦੇ  ਮੁਕਾਬਲੇ  ਵੀ  ਕਰਵਾਏ  ਗਏ,  ਜਿਨ੍ਹਾਂ  ਵਿੱਚ  ਵੱਡੀ  ਗਿਣਤੀ  ਵਿੱਚ ਵਿਦਿਆਰਥੀਆਂ  ਨੇ  ਉਤਸ਼ਾਹ  ਨਾਲ  ਹਿੱਸਾ  ਲਿਆ। ਕਾਲਜ  ਦੇ  ਵਿਦਿਆਰਥੀਆਂ  ਵੱਲੋਂ  ਝੋਨੇ  ਦੀ  ਪਰਾਲੀ  ਪ੍ਰਬੰਧਨ  ਅਤੇ  ਅੱਗ ਲਗਾਉਣ  ਨਾਲ  ਵਾਤਾਵਰਣ,  ਜ਼ਮੀਨ  ਦੀ  ਸਿਹਤ  ਅਤੇ  ਮਨੁੱਖਤਾ  ਤੇ  ਬੁਰੇ  ਪ੍ਰਭਾਵ  ਸਬੰਧੀ  ਜਾਗਰੂਕਤਾ  ਰੈਲੀ  ਵੀ  ਕੱਢੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

          ਕ੍ਰਿਸ਼ੀ ਵਿਗਿਆਨ ਕੇਂਦਰਬਾਹੋਵਾਲਹੁਸ਼ਿਆਰਪੁਰ ਦੇ ਖੇਤੀਬਾੜੀ ਇਜੀਨੀਅਰਿੰਗ ਦੇ ਮਾਹਿਰਡਾ. ਅਜੈਬ ਸਿੰਘਫਾਰਮ ਸਲਾਹਕਾਰ ਸੇਵਾ ਕੇਂਦਰਗੰਗੀਆਂਹੁਸ਼ਿਆਰਪੁਰ ਤੋਂ ਡਾ. ਰਕੇਸ਼ ਕੁਮਾਰ ਸ਼ਰਮਾਜ਼ਿਲ੍ਹਾ ਪਸਾਰ ਸਾਇੰਸਦਾਨ (ਕੀਟ ਵਿਗਿਆਨ) ਤੇ ਡਾ. ਇੰਦਰਾ ਦੇਵੀਜ਼ਿਲ੍ਹਾ ਪਸਾਰ ਸਾਇੰਸਦਾਨ (ਫਲ ਵਿਗਿਆਨ) ਅਤੇ ਡਾ. ਜਵੰਤ ਕੌਰਮੁਖੀਜੂਆਲਜੀ ਵਿਭਾਗ ਤੇ ਕਾਲਜ ਦੇ ਹੋਰ ਅਧਿਆਪਕਾਂ ਦੀ ਦੇਖ-ਰੇਖ ਅਧੀਨ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।

ਡਾ.  ਰਜਿੰਦਰ  ਕੌਰ  ਰੰਧਾਵਾ,  ਡੀਨ,  ਗੁਰੂ  ਤੇਗ  ਬਹਾਦਰ  ਖਾਲਸਾ  ਐੇਜੁਕੇਸ਼ਨ  ਟਰੱਸਟ,  ਦਸੂਹਾ  ਨੇ  ਇਸ  ਮੌਕੇ ਵਿਦਿਆਰਥੀਆਂ  ਨੂੰ  ਇਸ  ਜਾਗਰੂਕਤਾ  ਮੁਹਿੰਮ  ਵਿੱਚ  ਅਹਿਮ  ਜਿੰਮੇਵਾਰੀ  ਨਿਭਾਉਣ  ਲਈ  ਪ੍ਰੇਰਿਆ  ਅਤੇ  ਵੱਖ-ਵੱਖ ਮੁਕਾਬਲਿਆਂ ਵਿੱਚ ਭਰਵੀਂ ਸ਼ਮੂਲੀਅਤ ਲਈ ਵੀ ਸਲਾਹਿਆ।

 

          ਡਾ. ਰੁਪਿੰਦਰ ਕੌਰ ਗਿੱਲਸਹਾਇਕ ਪ੍ਰੋਫੈਸਰ (ਪੰਜਾਬੀ)ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੂਮੈਨਦਸੂਹਾ ਵੱਲੋਂ ਬਖੂਬੀ ਨਾਲ ਸਟੇਜ ਅਤੇ ਸਾਰੇ ਪ੍ਰੋਗਰਾਮ ਦਾ ਸੰਚਾਲਣ ਕੀਤਾ ਗਿਆ। ਅੰਤ  ਵਿੱਚ  ਡਾ.  ਸੁਮਨਜੀਤ  ਕੌਰ,  ਇੰਚਾਰਜ,  ਡਾ.  ਐਮ.  ਐਸ.  ਰੰਧਾਵਾ  ਫਲ  ਖੋਜ  ਕੇਂਦਰ,  ਗੰਗੀਆਂ  ਨੇ  ਕਾਲਜ ਪ੍ਰਸ਼ਾਸ਼ਣਪਹੁੰਚੇ ਮਾਹਿਰਾਂਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਤੇ ਰਸਮੀ ਤੌਰ ਤੇ ਧੰਨਵਾਦ ਕੀਤਾ।

Friday, September 16, 2022

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 7 ਨਵੰਬਰ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਪਰਾਲੀ ਜਲਾਉਣ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਖੇਤੀਬਾੜੀ ਵਿਭਾਗ ਨੂੰ ਕੰਟਰੋਲ ਰੂਮ ਸਥਾਪਿਤ ਕਰਨ ਦਾ ਫੈਸਲਾ


ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਦਿੱਤਾ ਸੱਦਾ


ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਨੂੰ ਰੋਕਣ ਲਈ ਡੀ.ਸੀ. ਅਤੇ ਐਸ.ਐਸ.ਪੀ. ਨੂੰ ਨਿਯਮਤ ਤੌਰ ‘ਤੇ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 17 ਸਤੰਬਰ:



ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪਿ੍ੰਟ ਲਾਗੂ  ਕਰਨ ਲਈ ਵਿਚਾਰ ਵਟਾਂਦਰਾ ਕੀਤਾ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਨੂੰ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। 


ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ ਕਾਗਜੀ ਖਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।


ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ‘ਤੇ ਨਜਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲਾ ਸਿਵਲ ਅਤੇ ਪੁਲਿਸ ਪ੍ਰਸਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ।


ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਨ.ਐਸ.ਐਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।


ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨਾਂ ਦੀ ਵਰਤੋਂ ਛੋਟੇ ਕਿਸਾਨ ਮੁਫਤ ਵਿੱਚ ਕਰ ਸਕਦੇ ਹਨ। ਉਨਾਂ ਦੱਸਿਆ ਕਿ ਬਲਾਕ ਪੱਧਰ ‘ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।


ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਸੀ.ਐਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲਾ ਖੇਤੀਬਾੜੀ ਅਧਿਕਾਰੀ ਹਾਜਰ ਸਨ।

Thursday, September 1, 2022

ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ

ਮਿਲਕਫੈੱਡ ਨੂੰ ਹੋਰ ਸੂਬਿਆਂ ਤੇ ਵਿਦੇਸ਼ਾਂ ਵਿਚ ਵੀ ਮੰਡੀਕਰਨ ਦੀਆਂ ਸੰਭਾਵਨਾ ਤਲਾਸ਼ਣ ਲਈ ਆਖਿਆ


ਚੰਡੀਗੜ੍ਹ, 1 ਸਤੰਬਰ 


ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ।

‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।  


ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ। 

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ 'ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ।

ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜ਼ਰ ਸਨ।

Wednesday, August 17, 2022

ਪਰਾਲੀ ਵਾਲੀਆਂ ਮਸ਼ੀਨਾਂ ਦੀ ਹੋਵੇਗੀ ਜਾਂਚ

 ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾ ਵਿਚ 150 ਕੋਰੜ ਰੁਪਏ ਦੇ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ। ਜਿਕਰਯੋਗ ਹੈ ਕਿ ਵਿਭਾਗੀ ਜਾਂਚ ਦੌਰਾਨ ਵੰਡੀਆਂ ਗਈਆਂ 90422 ਮਸ਼ੀਨਾਂ ਵਿਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਕੋਲ ਮਸ਼ੀਨਾਂ ਨਹੀਂ ਮਿਲੀਆਂ। 

...


Agriculture Minister Kuldeep Dhaliwal orders vigilance probe into ₹150 crore scam detected in distribution of crop residue management machines. Department inquiry findings: Out of 90422 distributed machines; over 13 percent of beneficiaries did not have machines.

Monday, August 8, 2022

ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ

-ਪਰਾਲੀ ਤੇ ਖੇਤਾਂ ਦੀ ਰਹਿੰਦ-ਖੂੰਹਦ ਨੂੰ ਕੁਦਰਤੀ ਤਰੀਕੇ ਨਾਲ ਸੰਭਾਲਣ ਦਾ ਉਪਰਾਲਾ

-ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨ-ਸੰਧਵਾਂ

-ਭਗਵੰਤ ਮਾਨ ਸਰਕਾਰ ਕੁਦਰਤੀ ਖੇਤੀ ਨੂੰ ਕਰੇਗੀ ਉਤਸ਼ਾਹਤ-ਕੁਲਦੀਪ ਸਿੰਘ ਧਾਲੀਵਾਲ

ਪਟਿਆਲਾ, 8 ਅਗਸਤ:


ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਾਂਝੇ 'ਪ੍ਰਾਜੈਕਟ ਭੂਮੀ' ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੇ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਅਰਵਿੰਦ, ਖੇਤੀ ਵਿਰਾਸਤ ਮਿਸ਼ਨ ਦੇ ਮੋਢੀ ਓਮੇਂਦਰ ਦੱਤ ਤੇ ਬਿਰਲਾ ਸੋਸਾਇਟੀ ਦੇ ਪੀ.ਸੀ. ਸ੍ਰੀਨਿਵਾਸਨ ਵੀ ਮੌਜੂਦ ਸਨ। 

ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਸਮਾਰੋਹ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਵਿਧਾਨ ਸਭਾ 'ਚ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਸਪੀਕਰ ਨੇ ਪੰਜਾਬ 'ਚ ਵੀ ਆਰਗੈਨਿਕ ਫਾਰਮਿੰਗ ਬੋਰਡ ਸਥਾਪਤ ਕਰਨ ਦੀ ਵਕਾਲਤ ਕਰਦਿਆਂ ਮਿਲੇਟਸ ਦੀ ਖਰੀਦ ਦੇ ਉਚੇਚੇ ਪ੍ਰਬੰਧ ਕਰਕੇ ਇਨ੍ਹਾਂ ਨੂੰ ਪੌਸ਼ਟਿਕ ਆਹਾਰ ਵਜੋਂ ਮਿਡ ਡੇ ਮੀਲ ਸਕੀਮ ਦਾ ਹਿੱਸਾ ਬਣਾਉਣ ਲਈ ਆਖਿਆ

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਅੰਦਰ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਲਈ ਗੁਰੂਆਂ ਦੇ ਸੁਨੇਹੇ 'ਤੇ ਫੁੱਲ ਚੜ੍ਹਾਏ ਜਾਣ ਦੀ ਆਸ ਜਤਾਉਂਦਿਆਂ ਆਖਿਆ ਕਿ ਪੰਜਾਬੀ, ਉਨ੍ਹਾਂ ਸ਼ਹੀਦਾਂ ਦੇ ਬੱਚੇ ਹਨ, ਜਿਨ੍ਹਾਂ ਨੇ ਮਿੱਟੀ 'ਚ ਬੰਦੂਕਾਂ ਉਗਾਈਆਂ ਸਨ। ਝੋਨੇ ਨੂੰ ਪੰਜਾਬ ਲਈ ਇਕ ਸਰਾਪ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਿਲੇਟਸ ਦੀ ਖੇਤੀ ਕਰਕੇ ਇਸ ਸਰਾਪ ਤੋਂ ਖਹਿੜਾ ਛੁਡਵਾਇਆ ਜਾ ਸਕਦਾ ਹੈ। ਸੰਧਵਾਂ ਨੇ ਕਿਹਾ ਕਿ ਸਾਲ 2023 ਨੂੰ ਕੌਮਾਂਤਰੀ ਮਿਲੇਟਸ ਵਰ੍ਹੇ ਵਜੋਂ ਮਨਾਉਂਦਿਆਂ ਖੇਤੀ ਵਿਰਾਸਤ ਮਿਸ਼ਨ ਨੂੰ ਨਾਲ ਲੈਕੇ ਪੰਜਾਬ 'ਚ ਵੀ ਵੱਡੇ ਪੱਧਰ 'ਤੇ ਮੋਟੇ ਅਨਾਜ ਦੀ ਖੇਤੀ ਸ਼ੁਰੂ ਕੀਤੀ ਜਾਵੇਗੀ।

ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਨ ਲਈ ਕੁਦਰਤੀ ਖੇਤੀ ਨੂੰ ਆਪਣੇ ਏਜੰਡੇ ਹੇਠ ਲਿਆਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੂੰਗੀ ਦੀ ਖੇਤੀ ਦਾ ਤਰਜ਼ਬਾ ਪਹਿਲੇ ਵਰ੍ਹੇ ਹੀ ਸਫ਼ਲ ਰਿਹਾ ਹੈ, ਉਸੇ ਤਰਜ 'ਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਬਦਲ ਵਜੋਂ ਮੋਟੇ ਅਨਾਜ ਦੀ ਖੇਤੀ ਲਈ ਉਤਸ਼ਾਹਤ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ 70 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਪਰੰਤੂ ਇਸ ਸਮੇਂ ਬੰਦ ਪਈ ਮੋਹਾਲੀ ਦੀ ਏ.ਸੀ. ਸਬਜੀ ਮੰਡੀ ਨੂੰ ਚਲਾਉਣ ਲਈ ਸਤੰਬਰ ਮਹੀਨੇ 'ਚ ਉਥੇ ਕੁਦਰਤੀ ਫ਼ਲਾਂ ਤੇ ਸਬਜੀਆਂ ਦਾ ਮੇਲਾ ਲਗਾ ਕੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਰਮੇ ਤੇ ਗੰਨੇ ਦੀ ਫ਼ਸਲ ਨੂੰ ਉਤਸ਼ਾਹਤ ਕਰਨ ਲਈ ਵੀ ਗੰਭੀਰ ਉਪਰਾਲੇ ਕਰ ਰਹੀ ਹੈ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਖੇਤੀ ਨੂੰ ਸਾਡਾ ਧਰਤੀ ਹੇਠਲਾ ਪਾਣੀ ਖ਼ਤਮ ਕਰਨ ਦੀ ਇੱਕ ਸਾਜ਼ਿਸ਼ ਤਹਿਤ ਪੰਜਾਬ 'ਚ ਲਿਆਂਦਾ ਗਿਆ ਸੀ ਹਾਲਾਂਕਿ ਚੌਲ ਕਦੇ ਵੀ ਪੰਜਾਬੀਆਂ ਦੇ ਭੋਜਨ ਦਾ ਹਿੱਸਾ ਨਹੀਂ ਰਹੇ ਅਤੇ ਹੁਣ ਇਸ ਦੀ ਪਰਾਲੀ ਨੂੰ ਸੰਭਾਲਣਾ ਸਮੱਸਿਆ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੀ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਕਿਉਂਕਿ ਸਰਕਾਰ ਇਸ ਦੇ ਹੱਲ ਲਈ ਪੂਰੀ ਗੰਭੀਰ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਮੁੱਖ ਮੰਤਰੀ ਸ. ਮਾਨ ਨੇ ਨੀਤੀ ਆਯੋਗ ਦੀ ਮੀਟਿੰਗ 'ਚ ਵੀ ਇਸ ਮੁੱਦੇ ਨੂੰ ਚੁੱਕਿਆ ਹੈ ਪਰੰਤੂ ਇਹ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਪਿਛਲੀਆਂ ਦੋਵੇਂ ਅਕਾਲੀ ਦਲ ਤੇ ਕਾਂਗਰਸ  ਦੀਆਂ ਸਰਕਾਰਾਂ ਨੇ ਖੇਤੀ ਪ੍ਰਤੀ ਕਦੇ ਗੰਭੀਰਤਾ ਨਹੀਂ ਦਿਖਾਈ।

ਖੇਤੀ ਵਿਰਾਸਤ ਮਿਸ਼ਨ ਦੇ ਮੋਢੀ ਓਮੇਂਦਰ ਦੱਤ ਨੇ ਦੱਸਿਆ ਕਿ ਪ੍ਰਾਜੈਕਟ ਭੂਮੀ ਅਧੀਨ ਪਟਿਆਲਾ, ਸੰਗਰੂਰ, ਬਠਿੰਡਾ ਤੇ ਮੋਗਾ ਜ਼ਿਲ੍ਹਿਆਂ ਦੇ 140 ਪਿੰਡਾਂ 'ਚ ਕਰੀਬ 35 ਹਜ਼ਾਰ ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਪੰਜਾਬੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਇਸ ਨੂੰ ਕੁਦਰਤੀ ਤਰੀਕੇ ਨਾਲ ਸੰਭਾਲਣ ਦਾ ਉਪਰਾਲਾ ਕੀਤਾ ਜਾਵੇਗਾ। ਐਮ.ਐਲ.ਏ. ਡਾ. ਬਲਬੀਰ ਸਿੰਘ ਨੇ ਧੰਨਵਾਦ ਕੀਤਾ। ਵੀ.ਸੀ. ਪ੍ਰੋ. ਅਰਵਿੰਦ ਨੇ ਕਿਹਾ ਕਿ ਕੁਰਦਤੀ ਖੇਤੀ ਕਰਦੇ ਕਿਸਾਨ, ਸਰਕਾਰ ਤੇ ਯੂਨੀਵਰਸਿਟੀ ਦੀ ਇਹ ਤਿਕੋਣ ਇਸ ਮੁਹਿੰਮ ਨੂੰ ਜਰੂਰ ਸਫ਼ਲ ਬਣਾਵੇਗੀ ਅਤੇ ਪੰਜਾਬੀ ਯੂਨੀਵਰਸਿਟੀ ਆਪਣਾ ਪੂਰਨ ਯੋਗਦਾਨ ਪਾਵੇਗੀ।

ਇਸ ਮੌਕੇ ਮੰਚ ਸੰਚਾਲਨ ਕੇ.ਵੀ.ਐਮ. ਦੀ ਡਾਇਰੈਕਟਰ ਰੂਪਸੀ ਗਰਗ ਨੇ ਕੀਤਾ। ਜਦਕਿ ਡਾ. ਅਮਰ ਸਿੰਘ ਆਜ਼ਾਦ, ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ, ਪੀ.ਸੀ. ਸ੍ਰੀਨਿਵਾਸਨ ਸਮੇਤ ਕੁਦਰਤੀ ਖੇਤੀ ਕਰਦੇ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ।

****


ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...