ਫਾਜਿ਼ਲਕਾ, 22 ਸਤੰਬਰ
All about Agriculture, Horticulture and Animal Husbandry and Information about Govt schemes for Farmers
Friday, September 22, 2023
ਪੰਚਾਇਤੀ ਜਮੀਨ ਚਕੌਤੇ ਤੇ ਲੈਣ ਵਾਲੇ ਨੇ ਪਰਾਲੀ ਸਾੜੀ ਤਾਂ ਹੋ ਜਾਵੇਗਾ ਬਲੈਕ ਲਿਸਟ
ਬਿਨ੍ਹਾਂ ਸੁਪਰ ਐਮਐਮਐਸ ਲੱਗੇ ਕੋਈ ਕੰਬਾਇਨ ਚੱਲੀ ਤਾਂ ਹੋਵੇਗੀ ਕਾਰਵਾਈ
—ਸਮੂਹ ਕੰਬਾਇਨ ਆਪ੍ਰੇਟਰਾਂ ਨੂੰ ਸੁਪਰ ਐਸਐਮਐਸ ਲਗਾਉਣ ਦੀ ਅਪੀਲ
Thursday, September 21, 2023
ਪਰਾਲੀ ਸਾੜੀ ਤਾਂ ਅਸਲਾ ਲਾਇਸੈਂਸ ਹੋ ਜਾਵੇਗਾ ਰੱਦ
ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟੇ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੀ ਅਗਾਮੀ ਸੀਜਨ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਜਿ਼ਲ੍ਹਾ ਮੈਜਿਸਟੇ੍ਰਟ ਨੇ ਅਪੀਲ ਕੀਤੀ ਹੈ ਇਸ ਲਈ ਇਸ ਵਾਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੇ।
ਜਾਣੋ ਕਿਸ ਦਿਨ ਕਿਹੜੇ ਪਿੰਡ ਵਿਚ ਲੱਗੇਗਾ ਕਿਸਾਨ ਸਿਖਲਾਈ ਕੈਂਪ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ Senu Duggal ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ Stubble
Management ਦੀ ਸੁਚਜੀ ਸਾਂਭ—ਸੰਭਾਲ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡ ਪੱਧਰ *ਤੇ ਕੈਂਪ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਕਿਸਾਨਾਂ Farmer Camp ਨੂੰ ਪਰਾਲੀ ਦੀ ਅੱਗ ਨਾ ਲਗਾ ਕੇ ਇਸ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜ਼ੋ ਵਾਤਾਵਰਣ ਦੀ ਸੰਭਾਲ ਕਰਦਿਆਂ ਆਲਾ—ਦੁਆਲਾ ਸ਼ੁੱਧ ਰਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕੈਂਪਾਂ ਰਾਹੀਂ ਕਿਸਾਨ ਵੀਰਾਂ ਨੂੰ ਜਾਗਰੂਕ ਕਰਨ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ 22 ਸਤੰਬਰ ਨੂੰ ਬਲਾਕ Jalalabad ਜਲਾਲਾਬਾਦ ਦੇ ਚੱਕ ਮੋਚਨ ਵਾਲਾ ਤੇ ਗੱਟੀ ਹਾਸਲ, ਬਲਾਕ ਫਾਜ਼ਿਲਕਾ Fazilka ਦੇ ਪਿੰਡ ਘੱਟਿਆਂ ਵਾਲਾ ਜੱਟਾ, ਘੱਟਿਆਂ ਵਾਲਾ ਬੋਦਲਾ, ਆਹਲ ਬੋਦਲਾ, ਪੱਕਾ ਚਿਸ਼ਤੀ, ਘੜੂਮੀ, ਚੂਹੜੀ ਵਾਲਾ ਚਿਸ਼ਤੀ, ਤੇਜਾ ਰੁਹੇਲਾ, ਚੱਕ ਰੁਹੇਲਾ, ਮਹਾਤਮ ਨਗਰ, ਅਬੋਹਰ Abohar ਬਲਾਕ ਦੇ ਪਿੰਡ ਨਰੈਣਪੁਰਾ, ਦੁਤਾਰਾਂ ਵਾਲੀ, ਘੁੜਿਆਣਾ, ਬੁਰਜ ਹਨੁਮਾਨਗੜ, ਅਜੀਮਗੜ੍ਹ, ਭੰਗਾਲਾ ਅਤੇ ਖੂਈਆਂ ਸਰਵਰ ਬਲਾਕ ਦੇ ਪਿੰਡ ਰਾਮਕੋਟ ਅਤੇ ਕਬੂਲਸ਼ਾਹ ਖੁਬਣ ਵਿਖੇ ਕੈਂਪ ਲਗਾਇਆ ਜਾਵੇਗਾ।
ਇਸੇ ਤਰ੍ਹਾਂ 25 ਸਤੰਬਰ 2023 ਨੂੰ ਬਲਾਕ ਜਲਾਲਾਬਾਦ ਦੇ ਪਿੰਡ ਚੱਕ ਬਜੀਦਾ, ਚੱਕ ਟਾਹਲੀਵਾਲਾ, ਪਾਲੀ ਵਾਲਾ ਤੇ ਚੱਕ ਪਾਲੀ ਵਾਲਾ, ਬਲਾਕ ਫਾਜ਼ਿਲਕਾ ਦੇ ਪਿੰਡ ਚੱਕ ਖਿਓ ਵਾਲਾ, ਸ਼ਾਮਾ ਖਾਣਕਾ, ਜੰਡਵਾਲਾ ਖਰਤਾ, ਰਾਮਪੁਰਾ, ਆਸਫ ਵਾਲਾ, ਮਿਆਣੀ ਬਸਤੀ, ਜੱਟ ਵਾਲੀ ਤੇ ਰਾਣਾ, ਅਬੋਹਰ ਬਲਾਕ ਦੇ ਪਿੰਡ ਬਿਸ਼ਨਪੁਰਾ, ਰਾਜਾਵਾਲੀ, ਮੁਰਾਦਵਾਲਾ ਦਲ ਸਿੰਘ ਤੇ ਧਰਾਂਗਵਾਲਾ ਤੇ ਰਾਮਗੜ ਅਤੇ ਖੂਈਆਂ ਸਰਵਰ ਬਲਾਕ ਦੇ ਪਿੰਡ ਸਪਾਵਾਲੀ, ਘਲੂ, ਖਿਪਾਂ ਵਾਲੀ, ਸਾਬੂਆਣਾ ਤੇ ਬਾਂਡੀਵਾਲਾ ਵਿਖੇ ਕੈਂਪ ਲਗਾਏ ਜਾਣਗੇ।ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੁਲੀਅਤ ਕੀਤੀ ਜਾਵੇ ਅਤੇ ਪਰਾਲੀ ਦੀ ਸੰਭਾਲ ਦੇ ਤਰੀਕਿਆ ਬਾਰੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਜਾਵੇ ਤਾਂ ਜ਼ੋ ਪਰਾਲੀ ਨੂੰ ਜਮੀਨ ਵਿਚ ਜ਼ਜਬ ਕਰਨ ਦੇ ਢੁਕਵੇ ਹਲਾਂ ਬਾਰੇ ਤਕਨੀਕੀ ਗਿਆਨ ਹਾਸਲ ਕੀਤਾ ਜਾ ਸਕੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਿਆ ਜਾ ਸਕੇ।
ਪਿੱਛਲੇ ਸਾਲ ਜਿਆਦਾ ਪਰਾਲੀ ਸਾੜਨ ਵਾਲੇ 13 ਪਿੰਡਾਂ ਤੇ ਰਹੇਗੀ ਇਸ ਵਾਰ ਤਿੱਖੀ ਨਜ਼ਰ
—ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦਾ ਦਾਗ ਧੋਣ ਦਾ ਮੌਕਾ
ਫਾਜਿ਼ਲਕਾ,
ਫਾਜਿ਼ਲਕਾ ਜਿ਼ਲ੍ਹੇ ਦੇ 13 ਪਿੰਡ ਜਿੰਨ੍ਹਾਂ ਵਿਚ ਪਿੱਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਤੇ ਪ੍ਰਸ਼ਾਸਨ ਦੀ ਇਸ ਵਾਰ ਤਿੱਖੀ ਨਜ਼ਰ ਰਹੇਗੀ। ਦੂਜ਼ੇ ਪਾਸੇ ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦੇ ਲੱਗੇ ਦਾਗ ਨੂੰ ਧੋਣ ਦਾ ਮੌਕਾ ਹੈ।
ਜਿਕਰਯੋਗ ਹੈ ਕਿ ਪਿੱਛਲੇ ਸਾਲ ਜਿ਼ਲ੍ਹੇ ਦੇ 13 ਪਿੰਡ ਅਜਿਹੇ ਸਨ ਜਿੱਥੇ ਸਭ ਤੋਂ ਜਿਆਦਾ ਅੱਗ ਲੱਗੀ ਸੀ ਅਤੇ ਸਿਰਫ ਇੰਨ੍ਹਾਂ 13 ਪਿੰਡਾਂ ਵਿਚ ਹੀ 406 ਥਾਂਵਾਂ ਤੇ ਅੱਗ ਲੱਗੀ ਸੀ।
ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਸੂਚੀ ਅਨੁਸਾਰ ਪਿੰਡ ਲਾਲੋਵਾਲੀ ਵਿਚ ਪਿੱਛਲੇ ਸਾਲ ਸਭ ਤੋਂ ਵੱਧ 43 ਥਾਂਵਾਂ ਤੇ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਵਾਪਰੀ ਸੀ। ਇਸੇ ਤਰਾਂ ਚੱਕ ਸੈਦੋਕੇ ਵਿਖੇ 41, ਘਾਂਘਾ ਕਲਾਂ ਵਿਖੇ 34, ਜਲਾਲਾਬਾਦ 34, ਚੱਕ ਖੀਵਾ 33 ਜੰਡਵਾਲਾ ਮੀਰਾ ਸਾਂਗਲਾ ਵਿਖੇ 31, ਬਾਹਮਣੀ ਵਾਲਾ ਵਿਚ 30, ਮੌਜਮ ਵਿਚ 28, ਹਸਤਾਂਕਲਾ 27, ਚੱਕ ਬਜੀਦਾ ਵਿਚ 27, ਦੋਨਾ ਸਿੰਕਦਰੀ ਵਿਚ 26, ਸੁਆਹ ਵਾਲਾ ਵਿਚ 26 ਅਤੇ ਲੱਖੇਵਾਲੀ ਵਿਚ 26 ਥਾਂਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਈਆਂ ਸਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਇੰਨ੍ਹਾਂ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ। ਨਾਲ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਾਭ ਅਤੇ ਪਰਾਲੀ ਸਾੜਨ ਦੇ ਨੁਕਸਾਨ ਸਮਝਾਏ ਜਾਣ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜ਼ੋ ਇਹ ਕਿਸਾਨ ਵੀਰ ਪਰਾਲੀ ਦੀ ਸਹੀ ਤਰੀਕੇ ਨਾਲ ਸੰਭਾਲ ਕਰ ਸਕਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰ ਅੱਗ ਨਹੀਂ ਲਗਾਉਣਾ ਚਾਹੁੰਦੇ ਪਰ ਕਈ ਵਾਰ ਉਨ੍ਹਾਂ ਨੂੰ ਤਕਨੀਕਾਂ ਦੀ ਜਾਣਕਾਰੀ ਦੀ ਘਾਟ ਹੁੰਦੀ ਹੈ ਇਸ ਲਈ ਖੇਤੀਬਾੜੀ ਵਿਭਾਗ ਹੁਣ ਤੋਂ ਹੀ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰੇ ਅਤੇ ਨਵੀਂਆਂ ਤਕਨੀਕਾਂ ਦੀ ਸਿਖਲਾਈ ਦੇਵੇ।
ਡਿਪਟੀ ਕਮਿਸ਼ਨਰ ਨੇ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਅਜਿਹਾ ਨਾ ਕਰਨ ਸਗੋਂ ਗੁਰੂ ਸਾਹਿਬ ਵੱਲੋਂ ਦਿੱਤੇ ਕੁਦਰਤ ਦੀ ਰਾਖੀ ਦੇ ਸਿਧਾਂਤ ਨੂੰ ਮੰਨਦਿਆਂ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦਾ ਹਰ ਪ੍ਰਕਾਰ ਨਾਂਲ ਮਾਰਗਦਰਸ਼ਨ ਕਰੇਗਾ।
Wednesday, September 20, 2023
ਡਬਲ ਐਮਏ, ਐਮ ਫਿਲ ਪਾਸ ਪਿੰਡ ਬਾਧਾ ਦਾ ਪੀਏਯੂ ਦਾ ਇਨਾਮ ਜੇਤੂ ਕਿਸਾਨ ਮਲਕੀਤ ਸਿੰਘ
—ਮਿੱਠੇ ਦੀ ਕਾਸਤ ਲਈ ਮਿਲਿਆ ਇਨਾਮ
—ਪਰਾਲੀ ਨੂੰ ਨਹੀਂ ਸਾੜਦਾ ਸਗੋਂ ਸਭ ਤੋਂ ਸਸਤੇ ਤਰੀਕੇ ਨਾਲ ਕਰਦਾ ਹੈ ਕਣਕ ਦੀ ਬਿਜਾਈ
ਫਾਜਿ਼ਲਕਾ,
ਇਹ ਕਿਸਾਨ ਸਿਰਫ ਮਿੱਠੇ ਦੀ ਕਾਸਤ ਲਈ ਹੀ ਨਹੀਂ ਜਾਣਿਆ ਜਾਂਦਾ ਸਗੋਂ ਬਹੁ ਭਾਂਤੀ ਖੇਤੀ ਦੇ ਨਾਲ ਨਾਲ ਇਹ ਕਿਸਾਨ ਪਰਾਲੀ Stubble ਨੂੰ ਬਿਨ੍ਹਾਂ ਸਾੜੇ ਸਭ ਤੋਂ ਸਸਤੇ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਦੇ ਆਪਣੇ ਤਰੀਕੇ ਲਈ ਵੀ ਪ੍ਰਸਿੱਧ ਹੈ।
ਮਲਕੀਤ ਸਿੰਘ ਜੋ ਕਿ ਸਾਢੇ 19 ਏਕੜ ਵਿਚ ਖੇਤੀ ਕਰਦਾ ਹੈ ਵੱਲੋਂ ਗੰਨਾ, ਬਾਸਮਤੀ, ਸਰੋਂ, ਮਿੱਠਾ, ਡੇਜੀ, ਮੌਸੰਬੀ, ਕਣਕ ਆਦਿ ਦੀ ਕਾਸਤ ਕੀਤੀ ਜਾਂਦੀ ਹੈ। ਮਿੱਠੇ ਦੀ ਇਸ ਵੱਲੋਂ ਲਗਭਗ ਸਵਾ ਏਕੜ ਵਿਚ ਕਾਸਤ ਕੀਤੀ ਜਾਂਦੀ ਹੈ। ਮਲਕੀਤ ਸਿੰਘ ਦੱਸਦਾ ਹੈ ਕਿ ਉਹ ਆਪਣੇ ਫਲਾਂ ਦਾ ਖੁਦ Crop Marketing ਮੰਡੀਕਰਨ ਕਰਦਾ ਹੈ। ਇਸ ਨਾਲ ਉਸਨੂੰ ਜਿਆਦਾ ਆਮਦਨ ਹੁੰਦੀ ਹੈ। ਇਸ ਲਈ ਉਸਨੇ ਬਾਗਬਾਨੀ ਵਿਭਾਗ ਦੀ ਸਕੀਮ ਤਹਿਤ ਆਪਣੀਆਂ ਕਰੇਟਾਂ ਖਰੀਦ ਲਈਆਂ ਸਨ ਅਤੇ ਇਸਤੋਂ ਬਾਅਦ ਉਹ ਫਾਜਿ਼ਲਕਾ ਦੇ ਨਾਲ ਨਾਲ ਹੋਰ ਨੇੜੇ ਦੀਆਂ ਮੰਡੀਆਂ ਵਿਚ ਵੀ ਆਪਣੀ ਉਪਜ ਭੇਜਦਾ ਹੈ। ਮਿੱਠੇ ਫਲ ਦੀ ਵਧੀਆ ਕਾਸਤ ਲਈ ਉਸਨੂੰ ਇਸ ਵਾਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨੇ ਕਿਸਾਨ ਮੇਲੇ ਪਹਿਲਾ ਇਨਾਮ ਦਿੱਤਾ ਹੈ।
ਮਲਕੀਤ ਸਿੰਘ ਆਪਣੀ ਖੇਤੀ ਨੂੰ ਪੂਰੀ ਤਰਾਂ ਵਿਗਿਆਨਕ ਤਰੀਕੇ ਨਾਲ ਕਰਦਾ ਹੈ ਅਤੇ ਆਪਣੀ ਖੇਤੀ ਦਾ ਪੂਰਾ ਵਹੀ ਖਾਤਾ ਰੱਖਦਾ ਹੈ। ਉਸਨੇ ਆਪਣੇ ਝੋਨੇ ਨੂੰ ਪ੍ਰਤੀ ਏਕੜ 78 ਕਿਲੋ ਯੁਰੀਆ Urea ਪਾ ਕੇ ਹੀ ਪੂਰਾ ਝਾੜ ਲਿਆ ਹੈ ਜਦ ਕਿ ਸਿਫਾਰਸ਼ 110 ਕਿਲੋ ਦੀ ਹੈ ਅਤੇ ਕਈ ਕਿਸਾਨ ਤਾਂ ਇਸਤੋਂ ਵੀ ਜਿਆਦਾ ਯੂਰੀਆ ਪਾ ਰਹੇ ਹਨ।ਉਹ ਖੇਤੀ ਵਿਚ ਲਾਗਤ ਅਤੇ ਆਮਦਨ ਦਾ ਪੂਰਾ ਵੇਰਵਾ ਲਿਖਤ ਵਿਚ ਰੱਖਦਾ ਹੈ ਅਤੇ ਬਿਜਾਈ ਤੋਂ ਕਟਾਈ ਤੱਕ ਹਰ ਵੇਰਵਾ ਦਰਜ ਕਰਦਾ ਹੈ। ਇਸ ਤਰਾਂ ਉਸਨੂੰ ਆਪਣੇ ਬੇਲੋੜੇ ਖਰਚਿਆਂ ਦੀ ਪਹਿਚਾਣ ਹੁੰਦੀ ਹੈ ਅਤੇ ਉਨ੍ਹਾਂ ਨੂੰ ਘੱਟ ਕਰਕੇ ਹੀ ਆਮਦਨ ਵਿਚ ਵਾਧਾ ਹੁੰਦਾ ਹੈ।
ਮਲਕੀਤ ਸਿੰਘ ਆਖਦਾ ਹੈ ਕਿ ਉਸਨੇ ਕਈ ਸਾਲਾਂ ਤੋਂ ਪਰਾਲੀ ਨੂੰ ਸਾੜਿਆਂ ਨਹੀਂ ਹੈ। ਉਹ ਅੱਧੇ ਖੇਤ ਵਿਚ ਹੈਪੀ ਸੀਡਰ ਨਾਲ ਅਤੇ ਅੱਧੇ ਖੇਤ ਵਿਚ ਸਭ ਤੋਂ ਸਸਤੀ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਦਾ ਹੈ। ਇਸ ਤਰਾਂ ਉਹ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਦਿੰਦਾ ਹੈ ਅਤੇ ਇਸ ਨਾਲ ਉਸਦੀ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ।
ਮਲਚਿੰਗ ਤਕਨੀਕ ਦੀ ਜਾਣਕਾਰੀ ਦਿੰਦਿਆਂ ਉਹ ਦੱਸਦਾ ਹੈ ਕਿ ਸੁਪਰ ਐਸਐਮਐਸ ਲੱਗੀ ਕੰਬਾਇਨ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਉਹ ਖੇਤ ਵਿਚ ਡੀਏਪੀ, ਕਣਕ ਦੇ ਬੀਜ ਅਤੇ 35 ਕਿਲੋ ਯੂਰੀਆ ਦਾ ਛੱਟਾ ਦੇ ਕੇ ਹਲਕਾ ਪਾਣੀ ਲਗਾ ਦਿੰਦੇ ਹਨ। ਇਸ ਤਰਾਂ ਕਣਕ ਬਹੁਤ ਵਧੀਆ ਉੱਗਦੀ ਹੈ। ਇਸ ਵਿਚ ਗੁੱਲੀ ਡੰਡਾ ਵੀ ਨਹੀਂ ਹੁੰਦਾ ਹੈ ਪਰ ਜੰਗਲੀ ਪਾਲਕ ਹੁੰਦਾ ਹੈ ਜਿਸਦਾ ਨਦੀਨਨਾਸ਼ਕ ਨਾਲ ਹੱਲ ਕਰ ਲਿਆ ਜਾਂਦਾ ਹੈ। ਉਹ ਇਹ ਤਕਨੀਕ ਕਈ ਸਾਲਾਂ ਤੋਂ ਕਰਦਾ ਆ ਰਿਹਾ ਹੈ ਅਤੇ ਆਖਦਾ ਹੈ ਕਿ ਇਸ ਤਕਨੀਕ ਨਾਲ ਪ੍ਰਤੀ ਏਕੜ ਸਿਰਫ 1100 ਰੁਪਏ ਦੇ ਖਰਚ ਨਾਲ ਉਹ ਕਣਕ ਦੀ ਬਿਜਾਈ ਕਰ ਲੈਂਦਾ ਹੈ।ਉਹ ਸਰੋਂ, ਜ਼ੌਂ ਅਤੇ ਹਰੇ ਚਾਰੇ ਵੀ ਇਸੇ ਤਕਨੀਕ ਨਾਲ ਬੀਜਦਾ ਹੈ।
ਦੂਜ਼ੇ ਕਿਸਾਨਾਂ ਨੂੰ ਸੁਨੇਹੇ ਵਿਚ ਮਲਕੀਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੀ ਖੇਤੀ ਦਾ ਪੂਰਾ ਵਹੀ ਖਾਤਾ ਰੱਖਣ, ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿਚ ਮਿਲਾਉਣ ਅਤੇ ਹੱਥੀ ਕੰਮ ਕਰਨ ਨੂੰ ਤਰਜੀਹ ਦੇਣ ਤਾਂ ਆਮਦਨ ਜਰੂਰ ਵਧੇਗੀ।
ਇਹ ਵੀ ਪੜ੍ਹੋ।
ਨਿਮਨ ਜਾਣਕਾਰੀਆਂ ਪੜਨ ਲਈ ਦਿੱਤੇ ਸਿਰਲੇਖ਼ ਤੇ ਕਲਿੱਕ ਕਰੋ।
ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ
• *ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ 'ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ *
• ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ
ਚੰਡੀਗੜ੍ਹ, 20 ਸਤੰਬਰ:
ਸੂਬੇ ਵਿੱਚ ਪਰਾਲੀ ਸਾੜਨ Stubble Burning ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (CRM) ਲਈ 5000 ਸਰਫੇਸ ਸੀਡਰ Surface seeder ਸਮੇਤ 24,000 ਤੋਂ ਵੱਧ ਮਸ਼ੀਨਾਂ Subsidy ਸਬਸਿਡੀ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਵਿਭਾਗ ਨੂੰ ਸੀ.ਆਰ.ਐਮ. ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 1,58,394 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਆਨਲਾਈਨ ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ-ਸੀਟੂ in situ Management ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਹੈਪੀ ਸੀਡਰ Happy Seeder , ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਰੌਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਰਿਵਰਸੀਬਲ ਐਮ.ਬੀ. ਪਲੌਅ ਅਤੇ ਝੋਨੇ ਦੀ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਲਈ ਬੇਲਰ ਤੇ ਸਟਰਾਅ ਰੈਕ ਮੁਹੱਈਆ ਕਰਵਾਏ ਜਾਣਗੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 2022-23 ਦੌਰਾਨ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਹੈ। ਉਹਨਾਂ ਅੱਗੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੌਜੂਦਾ ਵਰ੍ਹੇ ਦੌਰਾਨ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀਆਰਐਮ ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ 'ਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜਦੋਂਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।
ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਭਾਗ ਵੱਲੋਂ ਸੂਚਨਾ ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
Tuesday, September 19, 2023
ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਬਰਸਾਤ ਦੇ ਬਾਵਜੂਦ ਕਿਸਾਨ ਮੇਲੇ ਵਿੱਚ ਭਰਵਾਂ ਇਕੱਠ ਵੇਖਣ ਨੂੰ ਮਿਲਿਆ
ਬੋਰਡ, ਪੀ.ਏ.ਯੂ., ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ।
ਡਾ. ਗੋਸਲ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਕਿਹਾ ਕਿ ਕਿਸਾਨਾਂ ਅਤੇ ਯੂਨੀਵਰਸਿਟੀ ਵਿਚਕਾਰ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਕਿਸਾਨ ਮੇਲੇ ਇੱਕ ਦੂਸਰੇ ਤੋਂ ਸਿੱਖਣ ਸਿਖਾਉਣ ਦੇ ਮੌਕੇ ਪ੍ਰਦਾਨ ਕਰਦੇ ਹਨ । ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਪ੍ਰਮੁੱਖ ਖੇਤੀਬਾੜੀ ਯੂਨੀਵਰਸਿਟੀਆਂ ਵਿੱਚ ਪੀ.ਏ.ਯੂ. ਖੇਤੀ ਖੋਜ, ਪਸਾਰ ਅਤੇ ਅਧਿਆਪਣ ਗਤੀਵਿਧੀਆਂ ਵਿੱਚ ਪਹਿਲਾ ਦਰਜਾ ਹਾਸਲ ਹੋਇਆ ਹੈ ਜਿਸਦਾ ਸਮੁੱਚਾ ਸਿਹਰਾ ਸਾਡੇ ਮਿਹਨਤੀ ਕਿਸਾਨਾਂ ਅਤੇ ਵਿਗਿਆਨੀਆਂ ਨੂੰ ਜਾਂਦਾ ਹੈ । ਪੀ.ਏ.ਯੂ. ਵਿਕਸਿਤ ਕੀਤੀ ਕਣਕ ਦੀ ਕਿਸਮ PBW 826 ਦੇ ਭਰਵੇਂ
ਹੁੰਗਾਰੇ ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਕਿਸਮ ਨੇ ਜੰਮੂ ਤੋਂ ਕਲਕੱਤੇ ਤੱਕ ਆਪਣੀ ਧਾਂਕ ਜਮਾਈ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਪੀ.ਏ.ਯੂ ਦੀਆਂ ਸਿਫਾਰਸ਼ਾ ਮੁਤਾਬਿਕ ਵਿਗਿਆਨਕ ਖੇਤੀ ਕਰਨ ਲਈ ਪ੍ਰੇਰਦਿਆਂ ਖੇਤੀ ਖਰਚੇ ਘਟਾਉਣ ਅਤੇ ਬੇਲੋੜੇ ਕਰਜਿਆਂ ਤੋਂ ਗੁਰੇਜa ਕਰਨ ਲਈ ਕਿਹਾ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਰਾਵਾਂ ਅਤੇ ਪੀ.ਏ.ਯੂ ਮਾਹਿਰਾਂ ਦੀਆਂ ਸਿਫਾਰਸ਼ਾ ਮੁਤਾਬਿਕ ਨਵੀਂ ਖੇਤੀ ਨੀਤੀ ਬਣਾਈ ਜਾ ਰਹੀ ਹੈ ਜਿਸਦੇ ਲਾਗੂ ਹੋਣ ਨਾਲ ਪੰਜਾਬ ਦੀ ਕਿਸਾਨੀ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨਜਿੱਠਣ ਵਿੱਚ ਮੱਦਦ ਮਿਲੇਗੀ । ਡਾ. ਗੋਸਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਤੀ ਸਿੱਖਿਆ ਹਾਸਲ ਕਰਕੇ ਕਿਸਾਨੀ ਦੇ ਧੰਦੇ ਵਿੱਚ ਹੱਥ ਵਟਾਉਣ ਦੀ ਅਪੀਲ ਕਰਦਿਆਂ ਆਪਣੇ ਖੇਤੀ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਕੇ ਉਦਮਸ਼ੀਲ ਬਣਨ ਲਈ ਪ੍ਰੇਰਿਆ । ਸਰਕਾਰ ਦੇ ਯਤਨਾਂ ਸਦਕਾ ਰਾਜਾ ਹਰਿੰਦਰ ਸਿੰਘ ਬੀਜ ਫਾਰਮ, ਬੀੜ ਸਿੱਖਾਂਵਾਲਾ, ਫਰੀਦਕੋਟ ਨੂੰ ਮੁੜ ਤੋਂ ਖੋਲਣ ਦੀ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਨਾਲ ਖੇਤੀ ਖੋਜ ਨੂੰ ਹੋਰ ਹੁਲਾਰਾ ਮਿਲੇਗਾ । ਪਰਾਲੀ ਦੀ ਸਾਂਭ ਸੰਭਾਲ ਖੇਤ ਵਿੱਚ ਹੀ ਕਰਕੇ ਕਣਕ ਬੀਜਣ ਦੀ ਤਕਨੀਕ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਗੁੱਲੀ ਡੰਡੇ ਵਰਗੇ ਨਦੀਨਾਂ ਤੋਂ ਵੀ ਛੁਟਕਾਰਾ ਮਿਲੇਗਾ ।
ਇਸ ਮੌਕੇ ਅਗਾਂਹਵਧੂ ਕਿਸਾਨ, ਉੱਘੇ ਕਿੰਨੂ ਉਤਪਾਦਕ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ ਸ੍ਰੀ ਅਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੱਜ ਕਣਕ, ਝੋਨੇ ਅਤੇ ਕਪਾਹ ਦੇ ਖੇਤਰ ਵਿੱਚ ਕੌਮੀ ਪੱਧਰ ਤੇ ਭਰਪੂਰ ਯੋਗਦਾਨ ਪਾ ਰਿਹਾ ਹੈ ਪਰ ਇਸ ਨਾਲ ਸਾਡੇ ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦਾ ਬਹੁਤ ਘਾਣ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਖੇਤੀ ਵੰਨ-ਸਵੰਨਤਾ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਦੀ ਲੋੜ ਹੈ ।
ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਅਤੇ ਹੋਰ ਮਾਹਿਰਾਂ ਵੱਲੋਂ ਡਾ. ਸਤਿਬੀਰ ਸਿੰਘ ਗੋਸਲ ਅਤੇ ਅਮਨਪ੍ਰੀਤ ਸਿੰਘ ਬਰਾੜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ।
ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਅਤਿ ਆਧੁਨਿਕ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੁਣ ਤੱਕ ਵੱਖ- ਵੱਖ ਫਸਲਾਂ ਦੀਆਂ 940 ਕਿਸਮਾਂ ਦੀ ਖੋਜ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 229 ਕਿਸਮਾਂ ਦੀ ਕੌਮੀ ਪੱਧਰ ਤੇ ਕਾਸaਤ ਲਈ ਪਛਾਣ ਕੀਤੀ ਗਈ ਹੈ । ਉਨ੍ਹਾਂ ਨੇ ਯੂਨੀਵਰਸਿਟੀ ਮਾਹਿਰਾਂ ਵੱਲੋਂ ਵਿਕਸਿਤ ਕੀਤੀਆਂ ਕਣਕ ਦੀਆਂ ਨਵੀਆਂ ਕਿਸਮਾਂ ਪੀ.ਬੀ.ਡਬਲਯੂ ਜਿੰਕ-2, ਚਪਾਤੀ-1 ਅਤੇ ਪੀ .ਬੀ ਡਬਲਯੂ ਆਰ ਐਸ-1, ਛੋਲਿਆਂ ਦੀ ਕਿਸਮ ਪੀ ਬੀ ਜੀ-10, ਮਟਰਾਂ ਦੀ ਕਿਸਮ ਆਈ ਪੀ ਐਫ ਡੀ-12 ਤੋਂ ਇਲਾਵਾ ਚਾਰੇ ਦੀ ਕਿਸਮ ਜੇ-1008 ਅਤੇ ਗੋਭੀ ਸਰੋਂ ਕਨੋਲਾ ਦੀ ਕਿਸਮ ਜੀ ਐਸ ਸੀ-7 ਬਾਰੇ ਵੀ ਜਾਣਕਾਰੀ ਦਿੱਤੀ ।
ਇਸ ਮੌਕੇ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ ਨੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਮਾਹਿਰਾਂ ਦਾ ਨਿੱਘਾ ਜੀ ਆਇਆਂ ਕਰਦਿਆਂ ਕਿਹਾ ਕਿ ਖੇਤੀ ਖੋਜ ਨੂੰ ਕਿਸਾਨਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈ ਯੂਨੀਵਰਸਿਟੀ ਵੱਲੋਂ ਸਾਲ 1967 ਤੋਂ ਲੈ ਕੇ ਲਗਾਤਾਰ ਕਿਸਾਨ ਮੇਲੇ ਲਗਾਏ ਜਾ ਰਹੇ ਹਨ ਅਤੇ ਭਾਰੀ ਬਰਸਾਤ ਦੇ ਬਾਵਜੂਦ ਕਿਸਾਨਾਂ ਦਾ ਇਸ ਮੇਲੇ ਵਿੱਚ ਭਰਵਾਂ ਇਕੱਠ ਉਨ੍ਹਾਂ ਦੇ ਯੂਨੀਵਰਸਿਟੀ ਖੋਜ ਪ੍ਰਤੀ ਅਥਾਹ ਵਿਸ਼ਵਾਸ ਦੀ ਹਾਮੀ ਭਰਦਾ ਹੈ । ਡਾ. ਬੁੱਟਰ ਨੇ ਆਉਣ ਵਾਲੀ ਫਸਲ ਦੇ ਸਫਲਤਾਪੂਰਵਕ ਨੇਪਰੇ ਚੜ੍ਹਣ ਦੀ ਕਾਮਣਾ ਕਰਦਿਆਂ ਕਿਸਾਨਾਂ ਨੂੰ ਪੀ.ਏ.ਯੂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ, ਯੂ-ਟਿਊਬ ਚੈਨਲ ਅਤੇ ਵਟਸਐਪ ਗਰੁੱਪਾਂ ਨਾਲ ਜੁੜਣ ਦੀ ਸਿਫਾਰਿਸ਼ ਕੀਤੀ ।
ਸਮਾਰੋਹ ਦਾ ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੇ ‘ਉਦਮ ਅਤੇ ‘ਉਡਾਣ ਸਕੀਮਾਂ ਬਾਰੇ ਵਿਸਥਾਰਪੂਰਵਕ ਦੱਸਿਆ ।ਅੰਤ ਵਿੱਚ ਧੰਨਵਾਦ ਦੇ ਸ਼ਬਦ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਕਹੇ ।
ਇਸ ਮੌਕੇ ਯੂਨੀਵਰਸਿਟੀ ਦੇ ਵੱਖ- ਵੱਖ ਵਿਭਾਗਾਂ, ਸਵੈ ਸੇਵੀ ਸੰਸਥਾਵਾਂ, ਨਿੱਜੀ ਮਸ਼ੀਨਰੀ ਨਿਰਮਾਤਾਵਾਂ, ਖੇਤੀ ਸਾਹਿਤ ਪ੍ਰਕਾਸ਼ਕਾਂ, ਬਾਗਬਾਨੀ ਨਰਸਰੀਆਂ ਅਤੇ ਬੀਜ ਉਤਪਾਦਕਾਂ ਦੇ ਨਾਲ-ਨਾਲ ਪ੍ਰੋਸੈਸਿੰਗ ਸਮੂਹਾਂ ਵੱਲੋਂ ਪ੍ਰਦਰਸ਼ਨੀਆਂ ਅਤੇ ਸਟਾਲ ਲਗਾਏ ਗਏ ਸਨ। ਖੇਤਰੀ ਖੋਜ ਕੇਂਦਰ ਦੇ ਬੀਜ ਵਿਕਰੀ ਕੇਂਦਰ ਉਪਰ ਕਿਸਾਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ।
Monday, September 18, 2023
ਖੇਤੀ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਉਣ ਲਈ ਡ੍ਰਾਅ ਕੱਢੇ ਗਏ
ਫਾਜਿ਼ਲਕਾ, 18 ਸਤੰਬਰ
ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ CRM ਤੇ ਸਬਸਿਡੀ Subsidy ਦੇਣ ਲਈ ਪ੍ਰਾਪਤ ਅਰਜੀਆਂ ਵਿਚੋਂ ਡ੍ਰਾਅ Draw ਰਾਹੀਂ ਲਾਭਪਾਤਰੀ ਕਿਸਾਨਾਂ Farmers ਦੀ ਚੋਣ ਕੀਤੀ ਗਈ। ਇਹ ਡ੍ਰਾਅ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Dr Senu Duggal ਦੀ ਰਹਿਨੁਮਾਈ ਹੇਠ ਕੱਢੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਫਲ ਕਿਸਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਛੇਤੀ ਤੋਂ ਛੇਤੀ ਆਪਣੀਆਂ ਮਸ਼ੀਨਾਂ ਦੀ ਖਰੀਦ ਕਰਨ ਤਾਂ ਜ਼ੋ ਆਗਾਮੀ ਸੀਜਨ ਦੌਰਾਨ ਝੋਨੇ ਦੀ ਪਰਾਲੀ ਦੀ ਸੰਭਾਲ ਇੰਨ੍ਹਾਂ ਮਸ਼ੀਨਾਂ ਨਾਲ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 947 ਵਿਅਕਤੀਗਤ ਕਿਸਾਨਾਂ Individual Farmers ਨੂੰ ਮਸ਼ੀਨਾਂ ਮੁਹਈਆ ਕਰਵਾਉਣ ਲਈ ਉਨ੍ਹਾਂ ਦੀ ਚੋਣ ਕੀਤੀ ਗਈ ਹੈ ਜਦ ਕਿ ਇਸ ਤੋਂ ਬਿਨ੍ਹਾਂ 32 ਗ੍ਰਾਮ ਪੰਚਾਇਤਾਂ, 16 ਸਹਿਕਾਰੀ ਸਭਾਵਾਂ ਅਤੇ 15 ਐਸਸੀ ਕਿਸਾਨ ਸਮੂਹਾਂ ਦੀ ਚੋਣ ਵੀ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਕੀਤੀ ਗਈ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ Gurmeet Singh Cheema ਨੇ ਕਿਹਾ ਕਿ ਸਫਲ ਹੋਏ ਕਿਸਾਨਾਂ ਦੀਆਂ ਸੂਚੀਆਂ ਬਲਾਕ ਖੇਤੀਬਾੜੀ ਦਫ਼ਤਰਾਂ ਵਿਚ ਵੇਖੀਆਂ ਜਾ ਸਕਦੀਆਂ ਹਨ ਜਾਂ ਕਿਸਾਨ ਜਿਸ ਪੋਰਟਲ ਤੇ ਆਨਲਾਈਨ ਅਪਲਾਈ ਕੀਤਾ ਸੀ ਉਸੇ ਪੋਰਟਲ ਤੇ ਆਪਣੀ ਯੂਜਰ ਆਈਡੀ ਨਾਲ ਲਾਗਇਨ ਕਰਕੇ ਇਹ ਪਤਾ ਲਗਾ ਸਕਦੇ ਹਨ ਕਿ ਉਨ੍ਹਾਂ ਦੇ ਨਾਂਅ ਦਾ ਡ੍ਰਾਅ ਨਿਕਲਿਆ ਹੈ ਜਾਂ ਨਹੀਂ।
ਖੇਤੀਬਾੜੀ ਇੰਜਨੀਅਰ ਸ੍ਰੀ ਕਮਲ ਗੋਇਲ ਨੇ ਦੱਸਿਆ ਕਿ ਹੈਪੀ ਸੀਡਰ, Super Seeder ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ Surface Seeder , ਜਿ਼ਰੋ ਟਿਲੇਜ਼ ਡ੍ਰਿਲ, ਸੁਪਰ ਐਸਐਮਐਸ Super SMS, ਆਰਐਮਬੀ ਪਲਾਓ, ਮਲਚਰ, ਰੋਟੇਰੀ ਸਲੈਸ਼ਰ/ਸ਼ਰਬ ਮਾਸਟਰ, ਰੀਪਰ, ਪੈਡੀ ਸਟ੍ਰਾਅ ਚੋਪਰ, ਬੇਲਰ Bailer, ਰੇਕ ਆਦਿ ਮਸ਼ੀਨਾਂ ਸਰਕਾਰ ਵੱਲੋਂ ਸਬਸਡਿੀ ਤੇ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ DDPO ਸ੍ਰੀ ਸੰਜੀਵ ਕੁਮਾਰ, ਰਜਿਸਟਰਾਰ ਸਹਿਕਾਰੀ ਸਭਾਵਾਂ, ਖੇਤੀਬਾੜੀ ਅਫ਼ਸਰ ਮਮਤਾ ਰਾਣੀ ਵੀ ਹਾਜਰ ਸਨ।
ਪੀਏਯੂ ਦੇ ਫਸਲੀ ਮੁਕਾਬਲਿਆਂ ਦਾ ਜੇਤੂ ਕਿਸਾਨ ਰਵੀ ਕਾਂਤ
ਸਾਡੇ ਸਫਲ ਕਿਸਾਨ, ਫਾਜਿ਼ਲਕਾ ਜਿ਼ਲ੍ਹੇ ਦਾ ਮਾਣ
—ਨਰਮੇ ਦੀ ਚੰਗੀ ਫਸਲ ਲਈ ਜਿੱਤਿਆ ਇਨਾਮ
—ਫਸਲੀ ਵਿਭਿੰਨਤਾ ਨੇ ਬਦਲੀ ਤਕਦੀਰ
ਫਾਜਿ਼ਲਕਾ ਜਿ਼ਲ੍ਹਾ ਫਸਲੀ ਵਿਭਿੰਨਤਾ ਲਈ ਜਾਣਿਆ ਜਾਂਦਾ ਹੈ ਅਤੇ ਜਿ਼ਲ੍ਹੇ ਦੀ ਇਹ ਪਹਿਚਾਣ ਬਣਾਈ ਹੈ ਇਸਦੇ ਮਿਹਨਤੀ ਕਿਸਾਨਾਂ ਨੇ। ਅਜਿਹਾ ਹੀ ਸਫਲ ਕਿਸਾਨ ਹੈ ਪਿੰਡ ਨਿਹਾਲ ਖੇੜਾ ਦਾ ਰਵੀ ਕਾਂਤ Ravi Kant, ਜਿਸ ਨੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ PAU ਦੇ ਫਸਲੀ ਮੁਕਾਬਲਿਆਂ ਵਿਚ ਨਰਮੇ Cotton ਦੀ ਵਧੀਆ ਫਸਲ ਲਈ ਇਸ ਵਾਰ ਇਨਾਮ ਜਿੱਤਿਆ ਹੈ।
ਰਵੀ ਕਾਂਤ, ਜੋ ਕਿ 20 ਏਕੜ ਵਿਚ ਖੇਤੀ ਕਰਦੇ ਹਨ ਨੇ ਵੀ ਆਪਣੇ ਖੇਤ ਵਿਚ ਬਹੁਭਾਂਤੀ ਖੇਤੀ
ਦਾ ਮਾਡਲ ਅਪਨਾਇਆ ਹੈ। ਉਸ ਵੱਲੋਂ ਨਰਮਾ, ਬਾਸਮਤੀ, ਕਣਕ, ਗੋਭੀ ਸਰੋਂ, ਛੋਲੇ ਅਤੇ ਸਬਜੀਆਂ ਦੀ ਕਾਸਤ ਕੀਤੀ ਜਾਂਦੀ ਹੈ ਜਦ ਕਿ ਹੁਣ ਉਨ੍ਹਾਂ ਵੱਲੋਂ ਇਕ ਨਵੀਂ ਪੁਲਾਂਘ ਪੁੱਟਦਿਆਂ ਲਗਭਗ 80 ਪੌਦੇ ਖਜੂਰਾਂ ਦੇ ਵੀ ਲਗਾਏ ਗਏ ਹਨ।
ਉਹ ਇਸ ਤੋਂ ਪਹਿਲਾਂ ਨਰਮੇ ਦੀ ਇਕ ਚੁਗਾਈ ਕਰ ਚੁੱਕਿਆ ਹੈ ਜਿਸਦਾ ਝਾੜ 5 ਮਣ ਆਇਆ ਹੈ। ਉਸਦੀ ਚੰਗੀ ਸੰਭਾਲ ਦਾ ਹੀ ਨਤੀਜਾ ਹੈ ਕਿ ਉਸਦਾ ਨਰਮਾ ਆਖੀਰ ਤੱਕ ਹਰਾ ਰਹਿੰਦਾ ਹੈ ਅਤੇ ਸ਼ਾਟ ਨਹੀਂ ਮਾਰਦਾ। ਉਹ ਇਸਦਾ ਰਾਜ ਪੋਸ਼ਕ ਤੱਤਾਂ ਦਾ ਸਹੀ ਪ੍ਰਬੰਧਨ ਕਰਨ ਨੂੰ ਦੱਸਦੇ ਹਨ।ਇਸੇ ਤਰਾਂ ਨਰਮੇ ਦੀ ਬਿਜਾਈ ਤੋਂ ਪਹਿਲਾਂ ਡੁੰਘੀ ਵਹਾਈ ਕਾਰਗਾਰ ਹੁੰਦੀ ਹੈ।
ਰਵੀ ਕਾਂਤ ਅਨੁਸਾਰ ਨਰਮਾ ਇਕ ਲੰਬੇ ਸਮੇਂ ਦੀ ਫਸਲ ਹੈ ਤੇ ਇਸ ਵਿਚ ਪੋਸ਼ਕ ਤੱਤਾਂ ਦਾ ਸਹੀ ਪ੍ਰਬੰਧਨ ਹੀ ਇਸ ਦੀ ਸਫਲਤਾ ਦੀ ਗਰੰਟੀ ਬਣ ਸਕਦਾ ਹੈ। ਇਸ ਲਈ ਉਹ ਹਮੇਸ਼ਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਕਰਦੇ ਹਨ। ਉਹ ਆਖਦੇ ਹਨ ਕਿ ਦਵਾਈਆਂ ਨੂੰ ਮਿਲਾ ਕੇ ਅਤੇ ਗੈਰ ਸਿਫਾਰਸ਼ਸੁਦਾ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ।ਇਹ ਕਿਸਾਨ ਨਵੀਂਆਂ ਤਕਨੀਕਾਂ ਨੂੰ ਅਪਨਾਉਣ ਵਿਚ ਵੀ ਮੋਹਰੀ ਹੈ। ਇਸ ਨੇ ਇਸ ਸਾਲ ਗੁਲਾਬੀ ਸੁੰਡੀ ਦਾ ਹਮਲਾ ਰੋਕਣ ਲਈ ਨੈਟਮੇਟ ਟਿਊਬ ਦੀ ਵਰਤੋਂ ਵੀ ਕੀਤੀ।
ਰਵੀ ਕਾਂਤ ਜਿਸਨੇ 8 ਏਕੜ ਵਿਚ ਨਰਮਾ ਲਗਾਇਆ ਹੈ ਜਦ ਕਿ 2 ਏਕੜ ਵਿਚ ਉਹ ਸਬਜੀਆਂ ਦੀ ਕਾਸਤ ਕਰਦਾ ਹੈ ਅਤੇ ਕੁਝ ਰਕਬੇ ਵਿਚ ਬਾਸਮਤੀ ਦੀ ਕਾਸਤ ਕਰਦਾ ਹੈ। ਸਬਜੀਆਂ ਨਾਲ ਉਨ੍ਹਾਂ ਨੂੰ ਰੋਜਾਨਾਂ ਦੀ ਕੁਝ ਆਮਦਨ ਆਉਂਦੀ ਹੈ।
ਰਵੀ ਕਾਂਤ ਦੱਸਦੇ ਹਨ ਕਿ ਉਨ੍ਹਾਂ ਵੱਲੋਂ ਪਰਾਲੀ ਨੂੰ ਕਦੇ ਵੀ ਜਲਾਇਆ ਨਹੀਂ ਜਾਂਦਾ ਸਗੋਂ ਇਸ ਨੂੰ ਖੇਤ ਵਿਚ ਹੀ ਮਿਲਾ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਲਗਾਤਾਰ ਵੱਧ ਰਹੀ ਹੈ। ਇਸਤੋਂ ਬਿਨ੍ਹਾਂ ਨਰਮੇ ਦੀਆਂ ਵਾਧੂ ਛੱਟੀਆਂ ਵੀ ਉਹ ਜਮੀਨ ਵਿਚ ਹੀ ਵਾਹ ਦਿੰਦੇ ਹਨ।
ਰਵੀ ਕਾਂਤ ਜਿੱਥੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਅਤੇ ਖੇਤੀਬਾੜੀ ਤੇ ਬਾਗਬਾਨੀ ਵਿਭਾਗ ਨਾਲ ਲਗਾਤਾਰ ਜੁੜੇ ਰਹਿੰਦੇ ਹਨ, ਉਥੇ ਹੀ ਉਹ ਕਿਸਾਨ ਕਲੱਬਾਂ ਨਾਲ ਵੀ ਜੁੜੇ ਹਨ। ਉਹ ਕਿਸਾਨ ਵਿਕਾਸ ਕਲਬ ਪਿੰਡ ਬਜੀਦਪੁਰ ਕਟਿਆਂ ਵਾਲੀ ਦੇ ਪ੍ਰਧਾਨ ਹਨ ਜਦ ਕਿ ਨੌਜਵਾਨ ਕਿਸਾਨ ਕਲੱਬ ਪਿੰਡ ਅਲਿਆਣਾ ਜੋ ਕਿ ਕਰਨੈਲ ਸਿੰਘ ਦੀ ਦੇਖਰੇਖ ਵਿਚ ਚੱਲ ਰਿਹਾ ਹੈ ਦੇ ਵੀ ਮੈਂਬਰ ਹਨ। ਇੰਨ੍ਹਾਂ ਨੇ ਕਲੱਬ ਰਾਹੀਂ ਪਰਾਲੀ ਪਬ੍ਰੰਧਨ ਵਾਲੀਆਂ ਮਸ਼ੀਨਾਂ ਵੀ ਖਰੀਦੀਆਂ ਹਨ ਅਤੇ ਕਲੱਬ ਦੇ ਸਾਰੇ ਮੈਂਬਰ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਦੇ ਹਨ।
ਰਵੀਂ ਕਾਂਤ ਆਖਦੇ ਹਨ ਕਿ ਖੇਤੀ ਵਿਚ ਸਫਲਤਾ ਲਈ ਜਰੂਰੀ ਹੈ ਕਿ ਅਸੀਂ ਤਕਨੀਕ ਨੂੰ ਸਮਝ ਕੇ ਖੇਤੀ ਕਰੀਏ ਅਤੇ ਖੇਤੀ ਖਰਚ ਘਟਾ ਕੇ ਆਮਦਨ ਵਾਧੇ ਦੇ ਰਾਹ ਚੱਲੀਏ।
ਓਧਰ ਯੁਨੀਵਰਸਿਟੀ ਵੱਲੋਂ ਇਨਾਮ ਮਿਲਣ ਤੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੀ ਰਵੀ ਕਾਂਤ ਨੂੰ ਵਧਾਈ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰਾਂ ਦੇ ਸਫਲ ਕਿਸਾਨਾਂ ਤੋਂ ਸੇਧ ਲੈ ਕੇ ਅਤੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਤੇ ਖੇਤੀ ਵਿਭਾਗ ਦੀ ਸੇਧ ਨਾਲ ਖੇਤੀ ਕਰਕੇ ਆਪਣੀ ਆਮਦਨ ਵਧਾਉਣ।
Sunday, September 17, 2023
ਪੰਜਾਬ ਸਰਕਾਰ ਨੇ ਬਰਾਮਦ ਦੇ ਉਦੇਸ਼ ਨਾਲ ਰਸਾਇਣ-ਰਹਿਤ ਬਾਸਮਤੀ ਦੇ ਉਤਪਾਦਨ ਲਈ ਵਿੱਢਿਆ ਪ੍ਰਾਜੈਕਟ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਵਿਸ਼ੇਸ਼ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਦੇ ਚੋਗਾਵਾਂ ਬਲਾਕ ਦਾ 25 ਹਜ਼ਾਰ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 17 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਪੰਜਾਬ ਦੇ ਖੇਤੀਬਾੜੀ ਤੇ
ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ ਲਈ ਚੋਗਾਵਾਂ ਬਲਾਕ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਖੇਤਰ ਰਾਵੀ ਦਰਿਆ ਦੇ ਨੇੜੇ ਪੈਂਦਾ ਹੈ ਅਤੇ ਇੱਥੋਂ ਦਾ ਜਲਵਾਯੂ ਵਧੀਆ ਮਹਿਕ ਵਾਲੀ ਅਤੇ ਨਿਰਯਾਤ ਗੁਣਵੱਤਾ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਬਿਲਕੁਲ ਅਨੁਕੂਲ ਹੈ।
ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਬਰਾਮਦ ਦੀਆਂ ਬਹੁਤ ਸੰਭਾਵਨਾਵਾਂ ਹਨ ਕਿਉਂਕਿ ਇਸ ਖੇਤਰ ਵਿੱਚ ਪੈਦਾ ਹੋਣ ਵਾਲੀ ਜ਼ਿਆਦਾਤਰ ਬਾਸਮਤੀ ਅਰਬ, ਯੂਰਪੀਅਨ ਅਤੇ ਮੱਧ ਪੂਰਬੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਸਮਤੀ 60 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ, ਜਿਸ ਵਿੱਚੋਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨੇ ਪਿਛਲੇ ਸਾਲ ਦੌਰਾਨ ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕੀਤੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਤੋਂ ਬਾਸਮਤੀ ਚੌਲਾਂ ਦੀ ਬਰਾਮਦ ਦੀ ਸੰਭਾਵਨਾ ਨੂੰ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਜਾਏ ਬਦਲਵੇਂ ਰਸਾਇਣਾਂ ਦੀ ਢੁਕਵੀਂ ਮਾਤਰਾ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 10 ਕੀਟਨਾਸ਼ਕਾਂ/ਫੰਗੀਸਾਈਡਸ 'ਤੇ ਬਾਸਮਤੀ ਦੀ ਫ਼ਸਲ ‘ਤੇ ਵਰਤੋਂ ਉੱਤੇ ਪਾਬੰਦੀ ਲਗਾਈ ਗਈ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਚੋਗਾਵਾਂ ਬਲਾਕ ਵਿੱਚ ਕੁੱਲ 32000 ਹੈਕਟੇਅਰ ਰਕਬਾ ਖੇਤੀਯੋਗ ਹੈ, ਜਿਸ ਵਿੱਚੋਂ 28753 ਹੈਕਟੇਅਰ ਰਕਬਾ ਝੋਨੇ ਦੀ ਫ਼ਸਲ ਹੇਠ ਹੈ ਅਤੇ 25000 ਹੈਕਟੇਅਰ ਰਕਬਾ ਸਿਰਫ਼ ਬਾਸਮਤੀ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਦੇ ਕੁੱਲ 102 ਪਿੰਡਾਂ ਵਿੱਚੋਂ 42 ਪਿੰਡਾਂ ਨੂੰ ਇਸ ਪ੍ਰਾਜੈਕਟ ਤਹਿਤ ਚੁਣਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਬਲਾਕ ਵਿੱਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ।
ਬਾਕਸ:
*ਕਿਸਾਨਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਮੁਹਿੰਮ*
ਚੋਗਾਵਾਂ ਬਲਾਕ ਵਿਖੇ ਤਾਇਨਾਤ ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਇਸ ਪ੍ਰਾਜੈਕਟ ‘ਤੇ ਲਗਾਇਆ ਗਿਆ ਹੈ ਤਾਂ ਜੋ ਚੁਣੇ ਗਏ ਪਿੰਡਾਂ ਦੇ ਸਾਰੇ ਕਿਸਾਨਾਂ ਨੂੰ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ Basmati.net ਪੋਰਟਲ 'ਤੇ ਆਨਲਾਈਨ ਰਜਿਸਟਰ ਕੀਤਾ ਜਾ ਸਕੇ। ਖੇਤੀਬਾੜੀ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੇ ਸਰਵੇਖਣ ਤੋਂ ਬਾਅਦ 3691 ਕਿਸਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪਾਬੰਦੀਸ਼ੁਦਾ ਕੀਟਨਾਸ਼ਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 54 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕੀਟਨਾਸ਼ਕ ਵੇਚਣ ਵਾਲੇ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੇ ਸਟਾਕ ਸਬੰਧੀ ਰਿਪੋਰਟ ਲਈ ਗਈ ਹੈ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਿਕਰੀ ਨਾ ਕਰਨ ਸਬੰਧੀ ਡੀਲਰਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੀ.ਏ.ਯੂ., ਲੁਧਿਆਣਾ ਵੱਲੋਂ ਤਿਆਰ ਕੀਤਾ ਵਿਸ਼ੇਸ਼ ਸਾਹਿਤ ਵੀ ਕਿਸਾਨਾਂ ਵਿੱਚ ਵੰਡਿਆ ਜਾ ਰਿਹਾ ਹੈ।
*ਸੁਪਰਵਾਈਜ਼ਰ, ਕਿਸਾਨ ਮਿੱਤਰ ਅਤੇ ਹੋਰ ਸਟਾਫ਼ ਨੂੰ ਫੀਲਡ ਵਿੱਚ ਲਗਾਇਆ*
ਚੋਗਾਵਾਂ ਬਲਾਕ ਵਿੱਚ 38 ਕਿਸਾਨ ਮਿੱਤਰ, ਤਿੰਨ ਸੁਪਰਵਾਈਜ਼ਰ ਅਤੇ ਅੱਠ ਫੀਲਡ ਸੁਪਰਵਾਈਜ਼ਰ ਨਿਯਮਤ ਤੌਰ 'ਤੇ ਖੇਤਾਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਰਸਾਇਣ-ਰਹਿਤ ਬਾਸਮਤੀ ਦੀ ਪੈਦਾਵਾਰ ਲਈ ਜਾਗਰੂਕ ਕਰ ਰਹੇ ਹਨ। ਸਮੁੱਚੇ ਸਟਾਫ਼ ਨੂੰ ਪੀ.ਏ.ਯੂ. ਦੇ ਵਿਗਿਆਨੀਆਂ ਵੱਲੋਂ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਹ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕਣ। ਇਸ ਤੋਂ ਇਲਾਵਾ 2500 ਤੋਂ ਵੱਧ ਕਿਸਾਨਾਂ ਦੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਜਿਨ੍ਹਾਂ ਰਾਹੀਂ ਸੁਝਾਅ ਅਤੇ ਜਾਣਕਾਰੀ ਭਰਪੂਰ ਸਾਹਿਤ ਸਾਂਝਾ ਕੀਤਾ ਜਾ ਰਿਹਾ ਹੈ।
Friday, September 15, 2023
*ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ*
ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ
*ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ*
*ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ*
ਲੁਧਿਆਣਾ, 15 ਸਤੰਬਰ
ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”
ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ।
ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ ਜਿਸ ਵਿੱਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ।
ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ।
ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ਵਿੱਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ।
ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਤਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ਵਿੱਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।
----
ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ
ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...











.jpeg)



