Wednesday, October 4, 2023

ਝੋਨੇ ਦੀ ਪਰਾਲੀ ਸਾੜਨ ਵਾਲੇ ਖਿਲਾਫ ਪੁਲਿਸ ਨੇ ਕੀਤੀ ਐਫਆਈਆਰ ਦਰਜ

 —ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਕੀਤਾ ਚਲਾਨ

—ਡਿਪਟੀ ਕਮਿਸ਼ਨਰ ਵੱਲੋਂ ਮੁੜ ਪਰਾਲੀ ਨਾ ਸਾੜਨ ਦੀ ਅਪੀਲ
—ਕਿਹਾ, ਜ਼ੇਕਰ ਪਰਾਲੀ ਸਾੜੀ ਤਾਂ ਹੋਵੇਗਾ ਸਖ਼ਤ ਕਾਰਵਾਈ
ਫਾਜਿ਼ਲਕਾ, 4 ਅਕਤੂਬਰ
ਬੀਤੇ ਦਿਨ ਜਿ਼ਲ੍ਹੇ ਦੇ ਪਿੰਡ ਰਾਣਾ ਵਿਚ ਇਕ ਕਿਸਾਨ ਵੱਲੋਂ ਪਰਾਲੀ ਸਾੜਨ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਸਬੰਧਤ ਦੋਸ਼ੀ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਜਦ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ  ਸਰਕਾਰੀ ਨਿਯਮਾਂ ਅਨੁਸਾਰ ਮੌਕੇ ਤੇ ਹੀ ਚਲਾਨ ਕੀਤਾ ਗਿਆ।

ਦੂਜ਼ੇ ਪਾਸੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਸਾਡੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਸਾਡੀ ਜਮੀਨ ਦੇ ਪੋਸ਼ਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।
ਇਸ ਸਬੰਧੀ ਥਾਣਾ ਸਦਰ ਫਾਜਿ਼ਲਕਾ ਵਿਚ ਕਿਸਾਨ ਅਵਤਾਰ ਸਿੰਘ ਦੇ ਖਿਲਾਫ ਧਾਰਾ 188 ਤਹਿਤ ਮੁੱਕਦਮਾ ਨੰਬਰ 202 ਮਿਤੀ 4 ਅਕਤੂਬਰ ਦਰਜ ਕੀਤਾ ਗਿਆ ਹੈ।ਇਹ ਮੁਕੱਦਮਾ ਏਡੀਓ ਕੁਲਦੀਪ ਕੁਮਾਰ, ਸੋਮ ਪ੍ਰਕਾਸ਼ ਨੋਡਲ ਅਫ਼ਸਰ ਅਤੇ ਸੂਰਜ ਭਾਨ ਪਟਵਾਰੀ ਦੇ ਬਿਆਨਾਂ ਅਨੁਸਾਰ ਦਰਜ ਕੀਤਾ ਗਿਆ ਹੈ।
ਦੂਜ਼ੇ ਪਾਸੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਕੁਲਦੀਪ ਕੁਮਾਰ ਨੇ ਅੱਗ ਲੱਗਣ ਵਾਲੇ ਖੇਤ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਭਾਂਵੇ ਕਿ ਕਿਸਾਨ ਨੇ ਖੇਤ ਨੂੰ ਵਾਹ ਕੇ ਸਬੂਤ ਮਿਟਾਉਣ ਦੀ ਕੋਸਿ਼ਸ ਕੀਤੀ ਸੀ ਪਰ ਮੌਕੇ ਤੇ ਉਪਲਬੱਧ ਹਲਾਤ ਅਨੁਸਾਰ ਅੱਗ ਲਗਾਉਣ ਦੀ ਪੁ਼ਸ਼ਟੀ ਹੋਈ ਜਿਸਤੇ ਟੀਮ ਨੇ ਸਬੰਧਤ ਕਿਸਾਨ ਅਵਤਾਰ ਸਿੰਘ ਪੁੱਤਰ ਕੁੰਦਨ ਸਿੰਘ ਦਾ 2500 ਰੁ: ਦਾ ਚਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੌਸ਼ਕ ਤੱਤਾਂ ਨਾਲ ਭਰਪੂਰ ਪਰਾਲੀ ਨੂੰ ਸਾੜਨ ਨਾ ਸਗੋਂ ਇਸਨੂੰ ਖੇਤ ਵਿਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ।

Tuesday, October 3, 2023

ਝੋਨੇ ਦੀ ਪੂਸਾ-44 ਕਿਸਮ ਬਾਰੇ ਸਰਕਾਰ ਦਾ ਵੱਡਾ ਐਲਾਣ

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ


ਇਤਿਹਾਸ ਵਿੱਚ ਪਹਿਲੀ ਵਾਰ ਖਰੀਦ ਦੇ ਪਹਿਲੇ ਦਿਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸ਼ੁਰੂ ਹੋਈ


ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਆਦੇਸ਼


ਝੋਨੇ ਦੀ ਖਰੀਦ ਅਤੇ ਚੁਕਾਈ ਦੇ ਨਾਲ-ਨਾਲ ਹੋਰ ਪ੍ਰਬੰਧ ਪੁਖਤਾ ਬਣਾਉਣ ਦਾ ਭਰੋਸਾ


ਅਗਲੇ ਸੀਜ਼ਨ ਤੋਂ ਝੋਨੇ ਦੀ ਪੂਸਾ-44 ਕਿਸਮ ਉਤੇ ਪਾਬੰਦੀ ਲਾਉਣ ਦਾ ਐਲਾਨ


2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨਾ ਪਹੁੰਚਿਆ

ਚਮਕੌਰ ਸਾਹਿਬ, 3 ਅਕਤੂਬਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann  ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ Paddy Procurement ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। 


ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ।” 

ਮੁੱਖ ਮੰਤਰੀ ਨੇ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਿਨ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇੱਕ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਭੁਗਤਾਨ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਇੱਕ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ।

 ਕਿਸਾਨਾਂ ਨੂੰ ਪੂਸਾ-44 Pusa 44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸ਼ਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸ਼ਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜ਼ਨ ਤੋਂ ਇਨ੍ਹਾਂ ਕਿਸਮਾਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਅਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀ.ਪੀ.ਐਸ. ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਕ-ਇਕ ਪੈਸੇ ਦਾ ਨੁਕਸਾਨ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸੂਬਾਈ ਆਫ਼ਤ ਰਾਹਤ ਫੰਡ ਵਿੱਚ ਕਾਫੀ ਪੈਸਾ ਹੈ। 

ਭਗਵੰਤ ਸਿੰਘ ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਅਤੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦ ਹੋਈ ਫਸਲ ਨੂੰ ਉਸੇ ਦਿਨ ਮੰਡੀ ਵਿੱਚੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਪਾਸੋਂ CCL ਸੀ.ਸੀ.ਐਲ. ਵਜੋਂ 42000 ਕਰੋੜ ਰੁਪਏ ਦੀ ਮੰਗ ਕੀਤੀ ਸੀ ਜਿਸ ਦੇ ਮੁਕਾਬਲੇ 37000 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵਿਤ ਆਮਦ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।


ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜ਼ਮੀ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ। 

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਡੀ.ਏ.ਪੀ. ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਸੀ ਅਤੇ ਇਸ ਪਹਿਲਕਦਮੀ ਨਾਲ ਤਿੰਨ ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਬਾਸਮਤੀ ਦੀ ਬਰਾਮਦ ਲਈ ਤੈਅ ਕੀਮਤ ਵਧਾਉਣ ਦੀ ਮੰਗ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਅਸੀਂ ਫਸਲੀ ਵਿਭਿੰਨਤਾ ਨੂੰ ਹੋਰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਕਰਕੇ ਕੀਮਤਾਂ ਵਿੱਚ ਵਾਧਾ ਹੋਣਾ ਲਾਹੇਵੰਦ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬਾਸਮਤੀ ਦੀ ਕਾਸ਼ਤ ਹੇਠ 21 ਫੀਸਦੀ ਤੱਕ ਰਕਬਾ ਵਧਿਆ ਹੈ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, Pungrain, Markfed ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (FCI.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਕੋਈ ਵੀ ਮਾਫੀਆ ਚਾਹੇ ਉਹ ਨਸ਼ਾ, ਰੇਤ ਜਾਂ ਜ਼ਮੀਨ ਹੜੱਪਣ ਵਾਲਾ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 173 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਜੂਟ ਦੀਆਂ 4.86 ਲੱਖ ਗੰਢਾਂ ਮੌਜੂਦ ਹਨ ਅਤੇ ਬਾਕੀ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜੋ ਪਿਛਲੇ ਸਾਲ ਨਾਲੋਂ 48 ਫੀਸਦੀ ਵੱਧ ਹੈ।

ਇਕ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ ਹਾਜ਼ਰ ਸਨ।


ਇਹ ਵੀ ਪੜ੍ਹੋ


ਨਿਮਨ ਖ਼ਬਰਾਂ ਪੜ੍ਹਨ ਲਈ ਨੀਲੇ ਲਿੰਕ ਤੇ ਕਲਿੱਕ ਕਰੋ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦ ਸਬਸਿਡੀ


ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਚ ਪਾਏ 119 ਕਰੋੜ



Saturday, September 30, 2023

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦ ਸਬਸਿਡੀ

• ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ

• ਚਾਹਵਾਨ ਕਿਸਾਨ ਬੀਜ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਰਾਹੀਂ ਦੇ ਸਕਦੇ ਹਨ ਅਰਜ਼ੀਆਂ

• ਸਬਸਿਡੀ ਵਾਲੇ ਬੀਜਾਂ ਦੀ ਵੰਡ ਦੌਰਾਨ ਅਨੁਸੂਚਿਤ ਜਾਤੀ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਰਜੀਹ

ਚੰਡੀਗੜ੍ਹ, 30 ਸਤੰਬਰ:

ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ Wheat ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ Seed ਮੁਹੱਈਆ ਕਰਵਾਏ ਜਾਣਗੇ।


ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ Subsidy ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ SC ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ Online Portal ਆਨਲਾਈਨ ਪੋਰਟਲ http://agrimachinerypb.com 'ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੂੰ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ‘ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ।

 ਸ. ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸ੍ਰੀ ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ 'ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ 'ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ।

ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ

ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ  550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ  725, ਪੀ.ਬੀ.ਡਬਲਿਊ  677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ  1 ਚਪਾਤੀ, ਪੀ.ਬੀ.ਡਬਲਿਊ  766, ਡੀ.ਬੀ.ਡਬਲਿਊ  303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ  803, ਪੀ.ਬੀ.ਡਬਲਿਊ  824, ਪੀ.ਬੀ.ਡਬਲਿਊ  826, ਪੀ.ਬੀ.ਡਬਲਿਊ  869 ਅਤੇ ਪੀ.ਬੀ.ਡਬਲਿਊ  752 ਸ਼ਾਮਲ ਹਨ।


ਹੇਠ ਲਿਖੀਆਂ ਖ਼ਬਰਾਂ ਪੜ੍ਹਨ ਲਈ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ। 


ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਚ ਪਾਏ 119 ਕਰੋੜ


12 ਸਾਲਾਂ ਤੋਂ ਝੋਨੇ ਦੀ ਪਰਾਲੀ ਨਾਲ ਕਿਨੂੰ ਬਾਗ ਵਿਚ ਮਲਚਿੰਗ ਕਰ ਰਿਹਾ ਹੈ ਕਿਸਾਨ ਓਮ ਪ੍ਰਕਾਸ਼ ਭਾਂਬੂ


ਬਿਨ੍ਹਾਂ ਸੁਪਰ ਐਮਐਮਐਸ ਲੱਗੇ ਕੋਈ ਕੰਬਾਇਨ ਚੱਲੀ ਤਾਂ ਹੋਵੇਗੀ ਕਾਰਵਾਈ

Saturday, September 23, 2023

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਚ ਪਾਏ 119 ਕਰੋੜ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ Bram Shankar Jimpa ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ Farmers ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।


ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। 

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ। 

      ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ ‘ਚ 10 ਕਰੋੜ 27 ਲੱਖ ਰੁਪਏ, ਜਲੰਧਰ ‘ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ ‘ਚ 15 ਕਰੋੜ 2 ਲੱਖ ਰੁਪਏ, ਮਾਨਸਾ ‘ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ ‘ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। 

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ। 

----------

12 ਸਾਲਾਂ ਤੋਂ ਝੋਨੇ ਦੀ ਪਰਾਲੀ ਨਾਲ ਕਿਨੂੰ ਬਾਗ ਵਿਚ ਮਲਚਿੰਗ ਕਰ ਰਿਹਾ ਹੈ ਕਿਸਾਨ ਓਮ ਪ੍ਰਕਾਸ਼ ਭਾਂਬੂ

ਬਾਗ ਰਹਿੰਦਾ ਹੈ ਤੰਦਰੁਸਤ ਤੇ ਹਰਾ ਭਰਾ, ਰੂੜੀ ਪਾਉਣ ਦੀ ਨਹੀਂ ਪਈ ਲੋੜ

ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਰਾਮਕੋਟ ਦਾ ਕਿਸਾਨ ਓਮ ਪ੍ਰਕਾਸ਼ ਭਾਂਬੂ ਪਿੱਛਲੇ 12 ਸਾਲ ਤੋਂ ਝੋਨੇ ਦੀ ਪਰਾਲੀ ਦੀ ਵਰਤੋਂ ਕਿਨੂੰ ਦੇ ਬਾਗ ਵਿਚ ਮਲਚਿੰਗ ਲਈ ਕਰਕੇ ਵਾਤਾਵਰਨ ਦਾ ਰਾਖਾ ਬਣਿਆ ਹੋਇਆ ਹੈ। ਉਸਦਾ ਬਾਗ ਸਿਹਤਮੰਦ ਹੈ ਅਤੇ ਉਸਨੂੰ ਪਰਾਲੀ ਦੀ ਵਰਤੋਂ ਕਰਨ ਕਰਕੇ ਬਾਗ ਨੂੰ ਰੂੜੀ ਪਾਉਣ ਦੀ ਲੋੜ ਨਹੀਂ ਪਈ।


ਓਮ ਪ੍ਰਕਾਸ਼ ਭਾਂਬੂ ਜਿੰਨ੍ਹਾਂ ਦਾ ਪਰਿਵਾਰ 40 ਏਕੜ ਵਿਚ ਖੇਤੀ ਕਰਦਾ ਹੈ ਜਿਸ ਵਿਚੋਂ ਉਸਨੇ 20 ਏਕੜ ਵਿਚ ਕਿਨੂੰ ਦਾ ਬਾਗ ਲਗਾਇਆ ਹੋਇਆ ਹੈ। ਉਨ੍ਹਾਂ ਦੇ ਪਿੰਡ ਨਹਿਰੀ ਪਾਣੀ ਦੀ ਘਾਟ ਹੈ, ਇਸ ਲਈ ਉਨ੍ਹਾਂ ਨੇ ਜਿੱਥੇ ਬਾਗ ਵਿਚ ਤੁਪਕਾ ਸਿੰਚਾਈ ਪ੍ਰਣਾਲੀ ਲਗਾਈ ਹੈ ਉਥੇ ਹੀ ਪਰਾਲੀ ਰਾਹੀਂ ਉਹ ਮਲਚਿੰਗ ਕਰਕੇ ਬਾਗ ਵਿਚੋਂ ਘੱਟ ਪਾਣੀ ਨਾਲ ਵਧੇਰੇ ਆਮਦਨ ਲੈ ਰਹੇ ਹਨ।

ਬਾਗ ਵਿਚ ਪਰਾਲੀ ਦੀ ਮਲਚਿੰਗ ਕਰਨ ਦਾ ਤਰੀਕਾ

ਕਿਸਾਨ ਓਮ ਪ੍ਰਕਾਸ਼ ਭਾਂਬੂ ਨੇ ਦੱਸਿਆ ਕਿ ਉਹ ਇਕ ਏਕੜ ਵਿਚ ਲਗਭਗ 35 ਤੋਂ 40 ਕੁਇੰਟਲ ਪਰਾਲੀ ਪਾਉਂਦਾ ਹੈ। ਇਸ ਲਈ ਝੋਨੇ ਦੀ ਵਾਢੀ ਸਮੇਂ ਉਹ ਕੁਝ ਆਪਣੀ ਪਰਾਲੀ ਅਤੇ ਕੁਝ ਪਰਾਲੀ ਮੁੱਲ ਲੈ ਕੇ ਸਟੋਰ ਕਰ ਲੈਂਦਾ ਹੈ। ਫਿਰ ਮਾਰਚ ਮਹੀਨੇ ਵਿਚ ਉਹ ਬਾਗ ਵਿਚ ਗੋਡੀ ਕਰਕੇ ਅਤੇ ਖਾਦ ਆਦਿ ਪਾ ਕੇ ਕਿਨੂੰ ਦੇ ਬੂਟਿਆਂ ਥੱਲੇ ਪਰਾਲੀ ਦੀ ਮੋਟੀ ਤਹਿ ਵਿਛਾ ਦਿੰਦਾ ਹੈ।

ਬਾਗ ਵਿਚ ਮਲਚਿੰਗ ਦੇ ਲਾਭ

ਓਮ ਪ੍ਰਕਾਸ਼ ਭਾਂਬੂ ਆਖਦਾ ਹੈ ਕਿ ਇਸ ਤਰਾਂ ਜਮੀਨ ਢਕੀ ਜਾਂਦੀ ਹੈ ਅਤੇ ਜਮੀਨ ਤੋਂ ਪਾਣੀ ਭਾਫ ਬਣ ਕੇ ਘੱਟ ਉੱਡਦਾ ਹੈ। ਇਸ ਤਰਾਂ ਉਸਨੂੰ 35 ਤੋਂ 40 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਮਈ ਜ਼ੂਨ ਵਿਚ ਧਰਤੀ ਵੱਲੋਂ ਪਰਿਵਰਤਤ ਹੁੰਦੀਆਂ ਕਿਰਨਾਂ ਦੀ ਗਰਮੀ ਨਾਲ ਬਾਗ ਨੂੰ ਨੁਕਸਾਨ ਘੱਟ ਹੁੰਦਾ ਹੈ। ਸਿੰਚਾਈ ਘੱਟ ਕਰਨੀ ਪੈਂਦੀ ਹੈ। ਸਾਲ ਭਰ ਵਿਚ ਪਰਾਲੀ ਬਾਗ ਦੀ ਮਿੱਟੀ ਵਿਚ ਮਿਲ ਕੇ ਖਾਦ ਬਣ ਜਾਂਦੀ ਹੈ ਅਤੇ ਉਸਨੂੰ ਰੂੜੀ ਦੀ ਖਾਦ ਨਹੀਂ ਪਾਉਣੀ ਪੈਂਦੀ। ਜਮੀਨ ਵਿਚ ਕਾਰਬਨਿਕ ਮਾਦਾ ਵੱਧਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਬਾਗ ਹਰਾ ਭਰਾ ਰਹਿੰਦਾ ਹੈ ਅਤੇ ਫਲ ਇਕਸਾਰ ਅਕਾਰ ਦੇ ਸਹੀ ਅਕਾਰ ਦੇ ਲੱਗਦੇ ਹਨ। ਜਮੀਨ ਵਿਚ ਪੋਟਾਸ਼ ਖਾਦ ਦੀ ਘਾਟ ਨਹੀਂ ਆਉਂਦੀ ਅਤੇ ਇਸ ਨਾਲ ਫਲਾਂ ਦੀ ਕੁਆਲਟੀ ਬਹੁਤ ਵਧੀਆ ਰਹਿੰਦੀ ਹੈ।

ਕੀ ਇਸ ਨਾਲ ਸਿਊਂਕ ਆਊਂਦੀ ਹੈ।

ਓਮ ਪ੍ਰਕਾਸ ਭਾਂਬੂ ਅਨੁਸਾਰ ਪਰਾਲੀ ਨਾਲ ਉਸਨੂੰ ਕਦੇ ਵੀ ਸਿਊਂਕ ਦੀ ਸਮੱਸਿਆ ਨਹੀਂ ਆਈ ਅਤੇ ਇਸਦਾ ਕੋਈ ਗਲਤ ਪ੍ਰਭਾਵ ਪਿੱਛਲੇ 12 ਸਾਲਾਂ ਵਿਚ ਉਸਨੂੰ ਕਦੇ ਵੀ ਵੇਖਣ ਨੂੰ ਨਹੀਂ ਮਿਲਿਆ।ਉਸਦੇ ਅਨੁਸਾਰ ਉਹ ਇਸ ਲਈ ਤਿੰਨ ਵਾਰ ਵਿਚ ਯੂਰੀਆ ਪਾਊਂਦੇ ਹਨ ਯੂਰੀਆਂ ਦੀ ਮਾਮੂਲੀ ਵੱਧ ਵਰਤੋਂ ਕਰਦੇ ਹਨ ਜਿਸ ਨਾਲ ਪਰਾਲੀ ਮਿੱਟੀ ਵਿਚ ਕਿਣਕਾ ਕਿਣਕਾ ਹੋ ਕੇ ਮਿਲ ਜਾਂਦੀ ਹੈ। ਉਹ ਖੇਤ ਦੀ ਵਹਾਈ ਬਹੁਤ ਘੱਟ ਕਰਦੇ ਹਨ।

ਕਿਸਾਨ ਲੈਣ ਓਮ ਪ੍ਰਕਾਸ਼ ਭਾਂਬੂ ਤੋਂ ਸੇਧ—ਡਿਪਟੀ ਕਮਿਸ਼ਨਰ

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਓਮ ਪ੍ਰਕਾਸ਼ ਭਾਂਬੂ ਦੀ ਮਿਹਨਤ ਨੂੰ ਸਿਜਦਾ ਕਰਦਿਆਂ ਕਿਹਾ ਹੈ ਕਿ ਹੋਰ ਕਿਸਾਨ ਉਸਤੋਂ ਸੇਧ ਲੈ ਕੇ ਪਰਾਲੀ ਦੀ ਵਰਤੋਂ ਬਾਗਾਂ ਵਿਚ ਮਲਚਿੰਗ ਲਈ ਕਰਨ।ਬਾਗਬਾਨੀ ਵਿਕਾਸ ਅਫ਼ਸਰ ਸੌਪਤ ਰਾਮ ਸਹਾਰਨ ਨੇ ਕਿਹਾ ਕਿ ਬਾਗਾਂ ਦੇ ਨਾਲ ਨਾਲ ਸਬਜੀਆਂ ਵਿਚ ਵੀ ਪਰਾਲੀ ਦੀ ਵਰਤੋਂ ਮਲਚਿੰਗ ਲਈ ਕੀਤੀ ਜਾ ਸਕਦੀ ਹੈ।

Friday, September 22, 2023

ਸਬਸਿਡੀ ਤੇ ਮਸ਼ੀਨਾਂ ਖਰੀਦਣ ਦਾ ਕੰਮ 4 ਅਕਤੂਬਰ ਤੋਂ ਪਹਿਲਾਂ ਪੂਰਾ ਕਰਨ ਕਿਸਾਨ

ਫਾਜਿ਼ਲਕਾ, 22 ਸਤੰਬਰ

ਫਾਜਿ਼ਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਮੀਤ ਸਿੰਘ ਚੀਮਾ Gurmeet Singh Cheema ਨੇ ਆਖਿਆ ਹੈ


ਕਿ ਜਿੰਨ੍ਹਾਂ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਤੇ ਕਿਸਾਨ ਸਮੂਹਾਂ ਨੂੰ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਡ੍ਰਾਅ ਨਿਕਲੇ ਹਨ ਉਹ  ਆਪਣੇ  sc certificate, ਅਤੇ ਹੋਰ ਲੋੜਵੰਦ  ਦਸਤਾਵੇਜ ਬਲਾਕ ਖੇਤੀਬਾੜੀ ਦਫਤਰ ਨੂੰ ਚੈੱਕ  ਕਰਵਾਉਣ ਅਤੇ 4 ਅਕਤੂਬਰ ਤੋਂ ਪਹਿਲਾਂ ਪਹਿਲਾਂ ਮਸ਼ੀਨਾਂ ਦੀ ਖਰੀਦ ਕਰਕੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ।

ਖੇਤੀਬਾੜੀ ਇੰਜਨੀਅਰ ਸ੍ਰੀ ਕਮਲ ਗੋਇਲ ਨੇ ਕਿਹਾ ਕਿ ਇਸ ਲਈ ਪਹਿਲਾਂ ਹੀ ਵਿਭਾਗ ਨੇ ਸਬੰਧਤ ਡ੍ਰਾਅ ਵਿਚ ਵਿਜੇਤਾ ਰਹੇ ਕਿਸਾਨਾਂ ਨੂੰ ਆਨਲਾਈਨ ਪੋਰਟਲ ਰਾਹੀਂ ਇਤਲਾਹ ਦੇ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਲਈ ਕਿਸਾਨ ਇਸ ਨੂੰ ਪਰਮ ਅਗੇਤ ਦੇਣ ਅਤੇ ਸਮੇਂ ਸਿਰ ਮਸ਼ੀਨਾਂ ਦੀ ਖਰੀਦ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

ਪੰਚਾਇਤੀ ਜਮੀਨ ਚਕੌਤੇ ਤੇ ਲੈਣ ਵਾਲੇ ਨੇ ਪਰਾਲੀ ਸਾੜੀ ਤਾਂ ਹੋ ਜਾਵੇਗਾ ਬਲੈਕ ਲਿਸਟ

ਫਾਜਿ਼ਲਕਾ, 22 ਸਤੰਬਰ

ਫਾਜਿ਼ਲਕਾ Fazilka ਜਿ਼ਲ੍ਹੇ ਵਿਚ ਗ੍ਰਾਮ ਪੰਚਾਇਤਾਂ ਦੀ ਜਮੀਨ ਚਕੌਤੇ (ਠੇਕੇ) ਤੇ ਲੈਕੇ ਖੇਤੀ ਕਰਨ ਵਾਲਿਆਂ ਨੇ ਜ਼ੇਕਰ ਇਸ ਸਾਲ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਕਿਸਾਨਾਂ ਨੂੰ ਅਗਲੇ ਸਾਲਾਂ ਲਈ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਉਹ ਮੁੜ ਤੋਂ ਜਮੀਨ ਚਕੌਤੇ ਤੇ ਨਹੀਂ ਲੈ ਸਕੇਗਾ।

ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ Deputy Commissioner  ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਸ ਸਬੰਧੀ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫਾਜਿ਼ਲਕਾ ਵੱਲੋਂ ਚੌਕਸੀ ਰੱਖਣ ਲਈ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਓਧਰ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ DDPO ਸ੍ਰੀ ਸੰਜੀਵ ਸ਼ਰਮਾ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡ ਵਿਚ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਜਿੰਨ੍ਹਾਂ ਪੰਚਾਇਤਾਂ ਨੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਖਰੀਦ ਕੀਤੀਆਂ ਹਨ ਉਹ ਮਸ਼ੀਨਾਂ ਛੋਟੇ ਕਿਸਾਨਾਂ ਨੂੰ ਪਹਿਲ ਦੇ ਅਧਾਰ ਤੇ ਮੁਹਈਆ ਕਰਵਾਈਆਂ ਜਾਣ।

ਇਹ ਵੀ ਪੜ੍ਹੋ


ਬਿਨ੍ਹਾਂ ਸੁਪਰ ਐਮਐਮਐਸ ਲੱਗੇ ਕੋਈ ਕੰਬਾਇਨ ਚੱਲੀ ਤਾਂ ਹੋਵੇਗੀ ਕਾਰਵਾਈ

—ਸਮੂਹ ਕੰਬਾਇਨ ਆਪ੍ਰੇਟਰਾਂ ਨੂੰ ਸੁਪਰ ਐਸਐਮਐਸ ਲਗਾਉਣ ਦੀ ਅਪੀਲ

ਫਾਜਿ਼ਲਕਾ, 22 ਸਤੰਬਰ
ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ Dr Senu Duggal  ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਕੋਈ ਵੀ ਕੰਬਾਇਨ ਹਾਰਵੈਸਟਰ Combine Harvester  ਬਿਨ੍ਹਾਂ ਸੁਪਰ ਐਸਐਮਐਸ Super SMS ਤੋਂ ਝੋਨੇ Paddy Harvesting ਦੀ ਕਟਾਈ ਨਹੀਂ ਕਰ ਸਕਦਾ ਹੈ। ਇਸ ਲਈ ਵਾਢੀ ਦਾ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਕੰਬਾਇਨ ਆਪ੍ਰੇਟਰ ਸੁਪਰ ਐਸਐਮਐਸ ਲਗਾ ਲੈਣ।

ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ Gurmeet Singh Cheema ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਹੀ ਕੰਬਾਇਨਾਂ ਤੇ ਸੁਪਰ ਐਸਐਮਐਸ ਲਗਾਉਣ ਲਈ ਮੰਗ ਅਨੁਸਾਰ ਸਬਸਿਡੀ Subsidy ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰ ਐਸਐਮਐਸ ਨਾਲ ਝੋਨੇ ਦੀ ਵਾਢੀ ਕਰਨ ਤੋਂ ਬਾਅਦ ਇਸ ਖੇਤ ਵਿਚ ਆਸਾਨੀ ਨਾਲ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਹੋ ਜਾਂਦੀ ਹੈ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਊਣੀ ਪੈਂਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਵਾਢੀ ਐਸਐਮਐਸ ਲੱਗੀ ਕੰਬਾਇਨ ਰਾਹੀਂ ਹੀ ਕਰਵਾਉਣ।
ਓਧਰ ਪੰਜਾਬ ਪ੍ਰਦੁਸ਼ਨ ਕੰਟਰੋਲ ਬੋਰਡ Punjab Pollution Control Board ਦੇ ਕਾਰਜਕਾਰੀ ਇੰਜਨੀਅਰ ਸ੍ਰੀ ਦਲਜੀਤ ਸਿੰਘ ਨੇ ਦੱਸਿਆ ਕਿ ਜ਼ੇਕਰ ਕੋਈ ਕੰਬਾਇਨ ਬਿਨ੍ਹਾਂ ਸੁਪਰ ਐਸਐਮਐਸ ਦੇ ਝੋਨਾ ਵੱਢਦੀ ਪਾਈ ਜਾਂਦੀ ਹੈ ਤਾਂ ਉਸਨੂੰ ਪਹਿਲੀ ਵਾਰ ਫੜੇ ਜਾਣ ਤੇ 50 ਹਜਾਰ, ਦੂਜੀ ਵਾਰ ਫੜੇ ਜਾਣ ਤੇ 75 ਹਜਾਰ ਤੇ ਤੀਜੀ ਵਾਰ ਫੜੇ ਜਾਣ ਤੇ 1 ਲੱਖ ਰੁਪਏ ਦਾ ਜ਼ੁਰਮਾਨਾ Fine ਲੱਗਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਚਲਾਨ ਐਸਡੀਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਮੁੱਖ ਖੇਤੀਬਾੜੀ ਅਫ਼ਸਰ ਜਾਂ ਖੇਤੀਬਾੜੀ ਵਿਕਾਸ ਅਫ਼ਸਰ ਵੀ ਕਰ ਸਕਦਾ ਹੈ।

Thursday, September 21, 2023

ਪਰਾਲੀ ਸਾੜੀ ਤਾਂ ਅਸਲਾ ਲਾਇਸੈਂਸ ਹੋ ਜਾਵੇਗਾ ਰੱਦ

ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟੇ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੀ ਅਗਾਮੀ ਸੀਜਨ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।


ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। 

ਜਿ਼ਲ੍ਹਾ ਮੈਜਿਸਟੇ੍ਰਟ ਨੇ ਅਪੀਲ ਕੀਤੀ ਹੈ ਇਸ ਲਈ ਇਸ ਵਾਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੇ।


ਜਾਣੋ ਕਿਸ ਦਿਨ ਕਿਹੜੇ ਪਿੰਡ ਵਿਚ ਲੱਗੇਗਾ ਕਿਸਾਨ ਸਿਖਲਾਈ ਕੈਂਪ

 ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ Senu Duggal ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ Stubble




Management ਦੀ ਸੁਚਜੀ ਸਾਂਭ—ਸੰਭਾਲ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡ ਪੱਧਰ *ਤੇ ਕੈਂਪ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਕਿਸਾਨਾਂ Farmer Camp ਨੂੰ ਪਰਾਲੀ ਦੀ ਅੱਗ ਨਾ ਲਗਾ ਕੇ ਇਸ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜ਼ੋ ਵਾਤਾਵਰਣ ਦੀ ਸੰਭਾਲ ਕਰਦਿਆਂ ਆਲਾ—ਦੁਆਲਾ ਸ਼ੁੱਧ ਰਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕੈਂਪਾਂ ਰਾਹੀਂ ਕਿਸਾਨ ਵੀਰਾਂ ਨੂੰ ਜਾਗਰੂਕ ਕਰਨ ਕਰ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ 22 ਸਤੰਬਰ ਨੂੰ ਬਲਾਕ Jalalabad ਜਲਾਲਾਬਾਦ ਦੇ ਚੱਕ ਮੋਚਨ ਵਾਲਾ ਤੇ ਗੱਟੀ ਹਾਸਲ, ਬਲਾਕ ਫਾਜ਼ਿਲਕਾ Fazilka ਦੇ ਪਿੰਡ ਘੱਟਿਆਂ ਵਾਲਾ ਜੱਟਾ, ਘੱਟਿਆਂ ਵਾਲਾ ਬੋਦਲਾ, ਆਹਲ ਬੋਦਲਾ, ਪੱਕਾ ਚਿਸ਼ਤੀ, ਘੜੂਮੀ, ਚੂਹੜੀ ਵਾਲਾ ਚਿਸ਼ਤੀ, ਤੇਜਾ ਰੁਹੇਲਾ, ਚੱਕ ਰੁਹੇਲਾ, ਮਹਾਤਮ ਨਗਰ, ਅਬੋਹਰ Abohar ਬਲਾਕ ਦੇ ਪਿੰਡ ਨਰੈਣਪੁਰਾ, ਦੁਤਾਰਾਂ ਵਾਲੀ, ਘੁੜਿਆਣਾ, ਬੁਰਜ ਹਨੁਮਾਨਗੜ, ਅਜੀਮਗੜ੍ਹ, ਭੰਗਾਲਾ ਅਤੇ ਖੂਈਆਂ ਸਰਵਰ ਬਲਾਕ ਦੇ ਪਿੰਡ ਰਾਮਕੋਟ ਅਤੇ ਕਬੂਲਸ਼ਾਹ ਖੁਬਣ ਵਿਖੇ ਕੈਂਪ ਲਗਾਇਆ ਜਾਵੇਗਾ।

ਇਸੇ ਤਰ੍ਹਾਂ 25 ਸਤੰਬਰ 2023 ਨੂੰ ਬਲਾਕ ਜਲਾਲਾਬਾਦ ਦੇ ਪਿੰਡ ਚੱਕ ਬਜੀਦਾ, ਚੱਕ ਟਾਹਲੀਵਾਲਾ, ਪਾਲੀ ਵਾਲਾ ਤੇ ਚੱਕ ਪਾਲੀ ਵਾਲਾ, ਬਲਾਕ ਫਾਜ਼ਿਲਕਾ ਦੇ ਪਿੰਡ ਚੱਕ ਖਿਓ ਵਾਲਾ, ਸ਼ਾਮਾ ਖਾਣਕਾ, ਜੰਡਵਾਲਾ ਖਰਤਾ, ਰਾਮਪੁਰਾ, ਆਸਫ ਵਾਲਾ, ਮਿਆਣੀ ਬਸਤੀ, ਜੱਟ ਵਾਲੀ ਤੇ ਰਾਣਾ, ਅਬੋਹਰ ਬਲਾਕ ਦੇ ਪਿੰਡ ਬਿਸ਼ਨਪੁਰਾ, ਰਾਜਾਵਾਲੀ, ਮੁਰਾਦਵਾਲਾ ਦਲ ਸਿੰਘ ਤੇ ਧਰਾਂਗਵਾਲਾ ਤੇ ਰਾਮਗੜ ਅਤੇ ਖੂਈਆਂ ਸਰਵਰ ਬਲਾਕ ਦੇ ਪਿੰਡ ਸਪਾਵਾਲੀ, ਘਲੂ, ਖਿਪਾਂ ਵਾਲੀ, ਸਾਬੂਆਣਾ ਤੇ ਬਾਂਡੀਵਾਲਾ ਵਿਖੇ ਕੈਂਪ ਲਗਾਏ ਜਾਣਗੇ। 

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੁਲੀਅਤ ਕੀਤੀ ਜਾਵੇ ਅਤੇ ਪਰਾਲੀ ਦੀ ਸੰਭਾਲ ਦੇ ਤਰੀਕਿਆ ਬਾਰੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਜਾਵੇ ਤਾਂ ਜ਼ੋ ਪਰਾਲੀ ਨੂੰ ਜਮੀਨ ਵਿਚ ਜ਼ਜਬ ਕਰਨ ਦੇ ਢੁਕਵੇ ਹਲਾਂ ਬਾਰੇ ਤਕਨੀਕੀ ਗਿਆਨ ਹਾਸਲ ਕੀਤਾ ਜਾ ਸਕੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਿਆ ਜਾ ਸਕੇ।

ਪਿੱਛਲੇ ਸਾਲ ਜਿਆਦਾ ਪਰਾਲੀ ਸਾੜਨ ਵਾਲੇ 13 ਪਿੰਡਾਂ ਤੇ ਰਹੇਗੀ ਇਸ ਵਾਰ ਤਿੱਖੀ ਨਜ਼ਰ

—ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦਾ ਦਾਗ ਧੋਣ ਦਾ ਮੌਕਾ

ਫਾਜਿ਼ਲਕਾ, 

ਫਾਜਿ਼ਲਕਾ ਜਿ਼ਲ੍ਹੇ ਦੇ 13 ਪਿੰਡ ਜਿੰਨ੍ਹਾਂ ਵਿਚ ਪਿੱਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਤੇ ਪ੍ਰਸ਼ਾਸਨ ਦੀ ਇਸ ਵਾਰ ਤਿੱਖੀ ਨਜ਼ਰ ਰਹੇਗੀ। ਦੂਜ਼ੇ ਪਾਸੇ ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦੇ ਲੱਗੇ ਦਾਗ ਨੂੰ ਧੋਣ ਦਾ ਮੌਕਾ ਹੈ।


ਜਿਕਰਯੋਗ ਹੈ ਕਿ ਪਿੱਛਲੇ ਸਾਲ ਜਿ਼ਲ੍ਹੇ ਦੇ 13 ਪਿੰਡ ਅਜਿਹੇ ਸਨ ਜਿੱਥੇ ਸਭ ਤੋਂ ਜਿਆਦਾ ਅੱਗ ਲੱਗੀ ਸੀ ਅਤੇ ਸਿਰਫ ਇੰਨ੍ਹਾਂ 13 ਪਿੰਡਾਂ ਵਿਚ ਹੀ 406 ਥਾਂਵਾਂ ਤੇ ਅੱਗ ਲੱਗੀ ਸੀ। 

ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਸੂਚੀ ਅਨੁਸਾਰ ਪਿੰਡ ਲਾਲੋਵਾਲੀ ਵਿਚ ਪਿੱਛਲੇ ਸਾਲ ਸਭ ਤੋਂ ਵੱਧ 43 ਥਾਂਵਾਂ ਤੇ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਵਾਪਰੀ ਸੀ। ਇਸੇ ਤਰਾਂ ਚੱਕ ਸੈਦੋਕੇ ਵਿਖੇ 41, ਘਾਂਘਾ ਕਲਾਂ ਵਿਖੇ 34, ਜਲਾਲਾਬਾਦ 34, ਚੱਕ ਖੀਵਾ 33 ਜੰਡਵਾਲਾ ਮੀਰਾ ਸਾਂਗਲਾ ਵਿਖੇ 31, ਬਾਹਮਣੀ ਵਾਲਾ ਵਿਚ 30, ਮੌਜਮ ਵਿਚ 28, ਹਸਤਾਂਕਲਾ 27, ਚੱਕ ਬਜੀਦਾ ਵਿਚ 27, ਦੋਨਾ ਸਿੰਕਦਰੀ ਵਿਚ 26, ਸੁਆਹ ਵਾਲਾ ਵਿਚ 26 ਅਤੇ ਲੱਖੇਵਾਲੀ ਵਿਚ 26 ਥਾਂਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਈਆਂ ਸਨ।

ਇਸ ਸਬੰਧੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਇੰਨ੍ਹਾਂ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ। ਨਾਲ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਾਭ ਅਤੇ ਪਰਾਲੀ ਸਾੜਨ ਦੇ ਨੁਕਸਾਨ ਸਮਝਾਏ ਜਾਣ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜ਼ੋ ਇਹ ਕਿਸਾਨ ਵੀਰ ਪਰਾਲੀ ਦੀ ਸਹੀ ਤਰੀਕੇ ਨਾਲ ਸੰਭਾਲ ਕਰ ਸਕਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰ ਅੱਗ ਨਹੀਂ ਲਗਾਉਣਾ ਚਾਹੁੰਦੇ ਪਰ ਕਈ ਵਾਰ ਉਨ੍ਹਾਂ ਨੂੰ ਤਕਨੀਕਾਂ ਦੀ ਜਾਣਕਾਰੀ ਦੀ ਘਾਟ ਹੁੰਦੀ ਹੈ ਇਸ ਲਈ ਖੇਤੀਬਾੜੀ ਵਿਭਾਗ ਹੁਣ ਤੋਂ ਹੀ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰੇ ਅਤੇ ਨਵੀਂਆਂ ਤਕਨੀਕਾਂ ਦੀ ਸਿਖਲਾਈ ਦੇਵੇ।

ਡਿਪਟੀ ਕਮਿਸ਼ਨਰ ਨੇ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਅਜਿਹਾ ਨਾ ਕਰਨ ਸਗੋਂ ਗੁਰੂ ਸਾਹਿਬ ਵੱਲੋਂ ਦਿੱਤੇ ਕੁਦਰਤ ਦੀ ਰਾਖੀ ਦੇ ਸਿਧਾਂਤ ਨੂੰ ਮੰਨਦਿਆਂ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦਾ ਹਰ ਪ੍ਰਕਾਰ ਨਾਂਲ ਮਾਰਗਦਰਸ਼ਨ ਕਰੇਗਾ। 

Wednesday, September 20, 2023

ਡਬਲ ਐਮਏ, ਐਮ ਫਿਲ ਪਾਸ ਪਿੰਡ ਬਾਧਾ ਦਾ ਪੀਏਯੂ ਦਾ ਇਨਾਮ ਜੇਤੂ ਕਿਸਾਨ ਮਲਕੀਤ ਸਿੰਘ

—ਮਿੱਠੇ ਦੀ ਕਾਸਤ ਲਈ ਮਿਲਿਆ ਇਨਾਮ

—ਪਰਾਲੀ ਨੂੰ ਨਹੀਂ ਸਾੜਦਾ ਸਗੋਂ ਸਭ ਤੋਂ ਸਸਤੇ ਤਰੀਕੇ ਨਾਲ ਕਰਦਾ ਹੈ ਕਣਕ ਦੀ ਬਿਜਾਈ

ਫਾਜਿ਼ਲਕਾ, 

ਫਾਜਿ਼ਲਕਾ Fazilka ਜਿ਼ਲ੍ਹੇ ਦੇ ਪਿੰਡ ਬਾਧਾ Badha  ਦੇ ਡਬਲ ਐਮਏ, ਬੀਐਡ, ਐਮ ਫਿਲ ਪਾਸ ਕਿਸਾਨ ਮਲਕੀਤ ਸਿੰਘ Malkeet Singh  ਨੂੰ ਇਸ ਵਾਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ PAU ਨੇ ਮਿੱਠੇ ਦੀ ਕਾਸਤ ਲਈ ਫਸਲੀ ਮੁਕਾਬਲਿਆਂ ਦੀ ਸ੍ਰੇਣੀ ਵਿਚ ਪੁਰਸਕਾਰ ਦਿੱਤਾ ਹੈ।

ਇਹ ਕਿਸਾਨ ਸਿਰਫ ਮਿੱਠੇ ਦੀ ਕਾਸਤ ਲਈ ਹੀ ਨਹੀਂ ਜਾਣਿਆ ਜਾਂਦਾ ਸਗੋਂ ਬਹੁ ਭਾਂਤੀ ਖੇਤੀ ਦੇ ਨਾਲ ਨਾਲ ਇਹ ਕਿਸਾਨ ਪਰਾਲੀ Stubble  ਨੂੰ ਬਿਨ੍ਹਾਂ ਸਾੜੇ ਸਭ ਤੋਂ ਸਸਤੇ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਦੇ ਆਪਣੇ ਤਰੀਕੇ ਲਈ ਵੀ ਪ੍ਰਸਿੱਧ ਹੈ।

ਮਲਕੀਤ ਸਿੰਘ ਜੋ ਕਿ ਸਾਢੇ 19 ਏਕੜ ਵਿਚ ਖੇਤੀ ਕਰਦਾ ਹੈ ਵੱਲੋਂ ਗੰਨਾ, ਬਾਸਮਤੀ, ਸਰੋਂ, ਮਿੱਠਾ, ਡੇਜੀ, ਮੌਸੰਬੀ, ਕਣਕ ਆਦਿ ਦੀ ਕਾਸਤ ਕੀਤੀ ਜਾਂਦੀ ਹੈ। ਮਿੱਠੇ ਦੀ ਇਸ ਵੱਲੋਂ ਲਗਭਗ ਸਵਾ ਏਕੜ ਵਿਚ ਕਾਸਤ ਕੀਤੀ ਜਾਂਦੀ ਹੈ। ਮਲਕੀਤ ਸਿੰਘ ਦੱਸਦਾ ਹੈ ਕਿ ਉਹ ਆਪਣੇ ਫਲਾਂ ਦਾ ਖੁਦ Crop Marketing ਮੰਡੀਕਰਨ ਕਰਦਾ ਹੈ। ਇਸ ਨਾਲ ਉਸਨੂੰ ਜਿਆਦਾ ਆਮਦਨ ਹੁੰਦੀ ਹੈ। ਇਸ ਲਈ ਉਸਨੇ ਬਾਗਬਾਨੀ ਵਿਭਾਗ ਦੀ ਸਕੀਮ ਤਹਿਤ ਆਪਣੀਆਂ ਕਰੇਟਾਂ ਖਰੀਦ ਲਈਆਂ ਸਨ ਅਤੇ ਇਸਤੋਂ ਬਾਅਦ ਉਹ ਫਾਜਿ਼ਲਕਾ ਦੇ ਨਾਲ ਨਾਲ ਹੋਰ ਨੇੜੇ ਦੀਆਂ ਮੰਡੀਆਂ ਵਿਚ ਵੀ ਆਪਣੀ ਉਪਜ ਭੇਜਦਾ ਹੈ। ਮਿੱਠੇ ਫਲ ਦੀ ਵਧੀਆ ਕਾਸਤ ਲਈ ਉਸਨੂੰ ਇਸ ਵਾਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨੇ ਕਿਸਾਨ ਮੇਲੇ ਪਹਿਲਾ ਇਨਾਮ ਦਿੱਤਾ ਹੈ।


ਮਲਕੀਤ ਸਿੰਘ ਆਪਣੀ ਖੇਤੀ ਨੂੰ ਪੂਰੀ ਤਰਾਂ ਵਿਗਿਆਨਕ ਤਰੀਕੇ ਨਾਲ ਕਰਦਾ ਹੈ ਅਤੇ ਆਪਣੀ ਖੇਤੀ ਦਾ ਪੂਰਾ ਵਹੀ ਖਾਤਾ ਰੱਖਦਾ ਹੈ। ਉਸਨੇ ਆਪਣੇ ਝੋਨੇ ਨੂੰ ਪ੍ਰਤੀ ਏਕੜ 78 ਕਿਲੋ ਯੁਰੀਆ Urea ਪਾ ਕੇ ਹੀ ਪੂਰਾ ਝਾੜ ਲਿਆ ਹੈ ਜਦ ਕਿ ਸਿਫਾਰਸ਼ 110 ਕਿਲੋ ਦੀ ਹੈ ਅਤੇ ਕਈ ਕਿਸਾਨ ਤਾਂ ਇਸਤੋਂ ਵੀ ਜਿਆਦਾ ਯੂਰੀਆ ਪਾ ਰਹੇ ਹਨ।ਉਹ ਖੇਤੀ ਵਿਚ ਲਾਗਤ ਅਤੇ ਆਮਦਨ ਦਾ ਪੂਰਾ ਵੇਰਵਾ ਲਿਖਤ ਵਿਚ ਰੱਖਦਾ ਹੈ ਅਤੇ ਬਿਜਾਈ ਤੋਂ ਕਟਾਈ ਤੱਕ ਹਰ ਵੇਰਵਾ ਦਰਜ ਕਰਦਾ ਹੈ। ਇਸ ਤਰਾਂ ਉਸਨੂੰ ਆਪਣੇ ਬੇਲੋੜੇ ਖਰਚਿਆਂ ਦੀ ਪਹਿਚਾਣ ਹੁੰਦੀ ਹੈ ਅਤੇ ਉਨ੍ਹਾਂ ਨੂੰ ਘੱਟ ਕਰਕੇ ਹੀ ਆਮਦਨ ਵਿਚ ਵਾਧਾ ਹੁੰਦਾ ਹੈ। 

ਮਲਕੀਤ ਸਿੰਘ ਆਖਦਾ ਹੈ ਕਿ ਉਸਨੇ ਕਈ ਸਾਲਾਂ ਤੋਂ ਪਰਾਲੀ ਨੂੰ ਸਾੜਿਆਂ ਨਹੀਂ ਹੈ। ਉਹ ਅੱਧੇ ਖੇਤ ਵਿਚ ਹੈਪੀ ਸੀਡਰ ਨਾਲ ਅਤੇ ਅੱਧੇ ਖੇਤ ਵਿਚ ਸਭ ਤੋਂ ਸਸਤੀ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਦਾ ਹੈ। ਇਸ ਤਰਾਂ ਉਹ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਦਿੰਦਾ ਹੈ ਅਤੇ ਇਸ ਨਾਲ ਉਸਦੀ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ।


ਮਲਚਿੰਗ ਤਕਨੀਕ ਦੀ ਜਾਣਕਾਰੀ ਦਿੰਦਿਆਂ ਉਹ ਦੱਸਦਾ ਹੈ ਕਿ ਸੁਪਰ ਐਸਐਮਐਸ ਲੱਗੀ ਕੰਬਾਇਨ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਉਹ ਖੇਤ ਵਿਚ ਡੀਏਪੀ, ਕਣਕ ਦੇ ਬੀਜ ਅਤੇ 35 ਕਿਲੋ ਯੂਰੀਆ ਦਾ ਛੱਟਾ ਦੇ ਕੇ ਹਲਕਾ ਪਾਣੀ ਲਗਾ ਦਿੰਦੇ ਹਨ। ਇਸ ਤਰਾਂ ਕਣਕ ਬਹੁਤ ਵਧੀਆ ਉੱਗਦੀ ਹੈ। ਇਸ ਵਿਚ ਗੁੱਲੀ ਡੰਡਾ ਵੀ ਨਹੀਂ ਹੁੰਦਾ ਹੈ ਪਰ ਜੰਗਲੀ ਪਾਲਕ ਹੁੰਦਾ ਹੈ ਜਿਸਦਾ ਨਦੀਨਨਾਸ਼ਕ ਨਾਲ ਹੱਲ ਕਰ ਲਿਆ ਜਾਂਦਾ ਹੈ। ਉਹ ਇਹ ਤਕਨੀਕ ਕਈ ਸਾਲਾਂ ਤੋਂ ਕਰਦਾ ਆ ਰਿਹਾ ਹੈ ਅਤੇ ਆਖਦਾ ਹੈ ਕਿ ਇਸ ਤਕਨੀਕ ਨਾਲ ਪ੍ਰਤੀ ਏਕੜ ਸਿਰਫ 1100 ਰੁਪਏ ਦੇ ਖਰਚ ਨਾਲ ਉਹ ਕਣਕ ਦੀ ਬਿਜਾਈ ਕਰ ਲੈਂਦਾ ਹੈ।ਉਹ ਸਰੋਂ, ਜ਼ੌਂ ਅਤੇ ਹਰੇ ਚਾਰੇ ਵੀ ਇਸੇ ਤਕਨੀਕ ਨਾਲ ਬੀਜਦਾ ਹੈ।

ਦੂਜ਼ੇ ਕਿਸਾਨਾਂ ਨੂੰ ਸੁਨੇਹੇ ਵਿਚ ਮਲਕੀਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੀ ਖੇਤੀ ਦਾ ਪੂਰਾ ਵਹੀ ਖਾਤਾ ਰੱਖਣ, ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿਚ ਮਿਲਾਉਣ ਅਤੇ ਹੱਥੀ ਕੰਮ ਕਰਨ ਨੂੰ ਤਰਜੀਹ ਦੇਣ ਤਾਂ ਆਮਦਨ ਜਰੂਰ ਵਧੇਗੀ। 

ਇਹ ਵੀ ਪੜ੍ਹੋ।

ਨਿਮਨ ਜਾਣਕਾਰੀਆਂ ਪੜਨ ਲਈ ਦਿੱਤੇ ਸਿਰਲੇਖ਼ ਤੇ ਕਲਿੱਕ ਕਰੋ।

ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ

ਪੀਏਯੂ ਦੇ ਫਸਲੀ ਮੁਕਾਬਲਿਆਂ ਦਾ ਜੇਤੂ ਕਿਸਾਨ ਰਵੀ ਕਾਂਤ

ਝੋਨੇ ਤੇ ਬਾਸਮਤੀ ਵਿਚ ਤਣੇ ਦੇ ਗੜੂੰਏਂ ਦੀ ਰੋਕਥਾਮ

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...