Tuesday, December 26, 2023

ਸਰਕਾਰ ਨੇ ਬਣਾ ਤੇ ਨਵੇਂ ਨਿਯਮ, ਹੁਣ ਨਹੀਂ ਵੇਚ ਸਕਣਗੇ ਨਰਸਰੀਆਂ ਵਾਲੇ ਮਾੜੇ ਬੂਟੇ। ਹਰੇਕ ਬੂਟੇ ਤੇ ਲੱਗਿਆ ਹੋਵੇਗਾ ਕਿੳਆਰ ਕੋਡ ਵਾਲਾ ਟੈਗ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ

ਚੰਡੀਗੜ੍ਹ, 26 ਦਸੰਬਰ:

ਪੰਜਾਬ ਦੇ ਬਾਗ਼ਬਾਨੀ ਮੰਤਰੀ Horticulture Minister ਸ. ਚੇਤਨ ਸਿੰਘ ਜੌੜਾਮਾਜਰਾ Chetan Singh Jauramajra ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ Nursery Rules ਜਾਰੀ ਕੀਤੇ ਗਏ।


ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ-ਟਾਈਪ True to Type Plants ਬੂਟੇ ਤਿਆਰ ਕਰਨ ਲਈ ਦੋ ਸਾਲ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਨ੍ਹਾਂ ਬੂਟਿਆਂ ਨੂੰ ਮਦਰ ਪਲਾਂਟ Mother Plant ਅਤੇ ਬੱਡ ਸਟਿੱਕ Bud Stick ਨਰਸਰੀਆਂ ਵਿੱਚ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਬੂਟਿਆਂ ਦੀ ਟਰੇਸੇਬਿਲਟੀ ਕਰਨ ਲਈ ਨਰਸਰੀ ਮਾਲਕਾਂ ਨੂੰ ਪਾਬੰਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦੇਸ਼ ਵਿੱਚ ਪਹਿਲ ਕਰਦੇ ਹੋਏ ਸਾਰੇ ਸੂਬਿਆਂ ਤੋਂ ਪਹਿਲਾਂ Punjab Fruit Nursery Act 1961 ਪੰਜਾਬ ਫ਼ਰੂਟ ਨਰਸਰੀ ਐਕਟ, 1961 ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਨਰਸਰੀ ਐਕਟ ਅਧੀਨ ਨਰਸਰੀ ਮਾਲਕਾਂ ਨੂੰ ਵਾਇਰਸ ਮੁਕਤ ਬੂਟੇ Virus Free Plants ਤਿਆਰ ਕਰਨ ਲਈ ਪਾਬੰਦ ਕੀਤਾ ਗਿਆ ਹੈ।

ਹੋਰ ਨੁਕਤਿਆਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੋਧੇ ਹੋਏ ਨਵੇਂ ਨਰਸਰੀ ਐਕਟ ਤਹਿਤ ਨਰਸਰੀ ਮਾਲਕਾਂ ਲਈ ਵਾਇਰਸ ਮੁਕਤ ਬੂਟਿਆਂ ਦੀ ਕਾਸ਼ਤ ਕਰਨਾ ਲਾਜ਼ਮੀ ਹੈ। ਮੰਤਰੀ ਨੇ ਕਿਹਾ ਕਿ ਸਬਜ਼ੀਆਂ ਦੀ ਨਰਸਰੀ ਸਬੰਧੀ ਲਾਇਸੈਂਸ ਲਾਜ਼ਮੀ ਹੈ ਪਰ ਉਪਜ ਦਾ ਸਰੋਤ ਅਤੇ ਗੁਣਵੱਤਾ ਬੀਜ ਐਕਟ 1966 (1966 ਦਾ ਕੇਂਦਰੀ ਐਕਟ 54) ਅਧੀਨ ਨਿਯੰਤਰਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਰਜਿਸਟਰਡ ਬਾਗ਼ਬਾਨੀ ਨਰਸਰੀਆਂ ਕੋਲ ਇਨ੍ਹਾਂ ਨਿਯਮਾਂ ਦੇ ਲਾਗੂ ਹੋਣ ਦੀ ਮਿਤੀ ਤੋਂ ਐਕਟ ਅਧੀਨ ਆਉਂਦੀਆਂ ਸ਼ਰਤਾਂ ਜਾਂ ਲੋੜਾਂ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੀ ਮਿਆਦ ਹੋਵੇਗੀ।

ਇਨ੍ਹਾਂ ਨਿਯਮਾਂ ਵਿੱਚ, ਨਿਯਮ 6 ਤੋਂ ਬਾਅਦ ਕੁਝ ਮੱਦਾਂ  ਨੂੰ ਬਦਲਿਆ ਜਾਵੇਗਾ ਜਿਵੇਂ ਕਿ ਲਾਇਸੈਂਸ ਰੱਦ ਜਾਂ ਮੁਅੱਤਲ ਹੋਣ ਦੀ ਸੂਰਤ ਵਿੱਚ ਸਮਰੱਥ ਅਥਾਰਟੀ ਜਾਂ ਉਸ ਵੱਲੋਂ ਅਧਿਕਾਰਤ ਕੋਈ ਵਿਅਕਤੀ ਜਿਸ ਦਾ ਅਹੁਦਾ ਬਾਗ਼ਬਾਨੀ ਵਿਕਾਸ ਅਧਿਕਾਰੀ ਤੋਂ ਘੱਟ ਨਾ ਹੋਵੇ, ਵੱਲੋਂ ਪੌਦਿਆਂ ਨੂੰ ਨਸ਼ਟ ਕੀਤਾ ਜਾਵੇਗਾ। ਸਮਰੱਥ ਅਥਾਰਟੀ ਵੱਲੋਂ ਲਾਇਸੰਸਧਾਰਕ ਨੂੰ ਬੂਟਿਆਂ, ਗ੍ਰਾਫਟ ਕੀਤੇ ਪੌਦਿਆਂ ਨੂੰ ਪੁੱਟਣ ਦਾ ਹੁਕਮ ਦਿੱਤਾ ਜਾਵੇਗਾ ਅਤੇ ਅਜਿਹਾ ਕਰਨ ਤੋਂ ਇਨਕਾਰ ਕਰਨ ਦੀ ਸੂਰਤ ਵਿੱਚ, ਅਥਾਰਟੀ ਵੱਲੋਂ ਲਾਇਸੰਸਧਾਰਕ ਦੇ ਬੂਟਿਆਂ ਨੂੰ ਪੁੱਟਣ ਜਾਂ ਖੇਤ ਨੂੰ ਵਾਹੁਣ ਲਈ ਮਜ਼ਦੂਰਾਂ ਜਾਂ ਟਰੈਕਟਰ ਦੀ ਵਰਤੋਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਧਾਰਾ 9 (ਸੋਧੀ ਹੋਈ) ਤਹਿਤ ਨਰਸਰੀਆਂ ਨੂੰ ਬੀਜ ਪ੍ਰਮਾਣੀਕਰਣ ਏਜੰਸੀ Seed Certification Agency (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਅਧੀਨ ਬਾਗ਼ਬਾਨੀ ਨਰਸਰੀ (ਕਰਾਸ ਜਾਂ ਓਪਨ ਪੌਲੀਨੇਟਿਡ ਕਿਸਮਾਂ ਨੂੰ ਛੱਡ ਕੇ ਫਲ, ਸਬਜ਼ੀਆਂ, ਬੂਟੇ ਆਦਿ ਲਈ) ਦੇ ਰੂਪ ਵਿੱਚ ਰਜਿਸਟਰ ਕੀਤਾ ਜਾਣਾ ਲਾਜ਼ਮੀ ਹੈ ਅਤੇ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ 1000 ਰੁਪਏ ਦੀ ਰਜਿਸਟ੍ਰੇਸ਼ਨ ਫੀਸ ਜਮ੍ਹਾ ਕਰਾਉਣੀ ਹੋਵੇਗੀ ਅਤੇ ਨਰਸਰੀ ਲਾਇਸੈਂਸ ਲਈ ਅਪਲਾਈ ਕਰਨ ਜਾਂ ਲਾਇਸੈਂਸ ਨਵਿਆਉਣ ਸਮੇਂ ਫਾਰਮ-10 ਭਰ ਕੇ ਅਰਜ਼ੀ ਦਿੱਤੀ ਜਾਵੇਗੀ। ਇਸ ਉਪਰੰਤ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਵੱਲੋਂ ਨਰਸਰੀ ਦੇ ਲਾਇਸੰਸਧਾਰਕ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਲਾਇਸੰਸਧਾਰਕ ਵੱਲੋਂ ਇਹ ਸਰਟੀਫਿਕੇਟ ਆਪਣੀ ਨਰਸਰੀ ਵਿੱਚ ਕਿਸੇ ਪ੍ਰਮੁੱਖ ਸਥਾਨ 'ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਫਾਰਮ-11, 12 ਅਤੇ 13 ਅਨੁਸਾਰ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਵੱਲੋਂ ਸਮੇਂ-ਸਮੇਂ 'ਤੇ ਨਿਰੀਖਣ ਕੀਤਾ ਜਾਵੇਗਾ ਅਤੇ  ਪ੍ਰਤੀ ਨਰਸਰੀ ਪੰਜ ਹਜ਼ਾਰ ਰੁਪਏ ਸਾਲਾਨਾ ਦੀ ਫੀਸ ਲਈ ਜਾਵੇਗੀ ਅਤੇ ਇਹ ਫੀਸ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ ਜਮ੍ਹਾ ਕੀਤੀ ਜਾਵੇਗੀ। ਬੀਜ ਐਕਟ, 1966 ਦੀ ਧਾਰਾ 8 ਅਧੀਨ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਜਾਂ ਤਾਂ ਬੀਜ ਪ੍ਰਮਾਣੀਕਰਣ ਏਜੰਸੀ ਦਾ ਹਿੱਸਾ ਹੋਵੇਗੀ ਜਾਂ ਇੱਕ ਸੁਤੰਤਰ ਸੰਸਥਾ ਵਜੋਂ ਕੰਮ ਕਰੇਗੀ। ਬਾਗ਼ਬਾਨੀ ਵਿਭਾਗ ਦੇ ਜੁਆਇੰਟ ਡਾਇਰੈਕਟਰ, ਇੱਕ ਡਿਪਟੀ ਡਾਇਰੈਕਟਰ, ਦੋ ਸਹਾਇਕ ਡਾਇਰੈਕਟਰ ਅਤੇ ਬਾਗ਼ਬਾਨੀ ਵਿਭਾਗ, ਪੰਜਾਬ ਦੇ ਨੋਡਲ ਅਫ਼ਸਰ (ਨਰਸਰੀਆਂ) ਨੂੰ ਬਾਗ਼ਬਾਨੀ ਵਿਭਾਗ ਵਿੱਚ ਨਾਮਜ਼ਦ ਜਾਂ ਡੈਪੂਟੇਸ਼ਨ 'ਤੇ ਭੇਜਿਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਰਸਰੀਆਂ ਨੂੰ ਟਰੇਸੇਬਿਲਟੀ ਟੈਗ (ਕਰਾਸ ਜਾਂ ਓਪਨ ਪੌਲੀਨੇਟਿਡ ਕਿਸਮਾਂ ਨੂੰ ਛੱਡ ਕੇ ਬਡ ਜਾਂ ਗ੍ਰਾਫਟ ਜਾਂ ਕਟਿੰਗ ਲਈ) ਪ੍ਰਾਪਤ ਕਰਨਾ ਹੋਵੇਗਾ ਅਤੇ ਸਬਜ਼ੀਆਂ ਦੀ ਨਰਸਰੀ (ਹਾਈਬ੍ਰਿਡ ਜਾਂ ਸੈਲਫ ਪੌਲੀਨੇਟਿਡ ਕਿਸਮਾਂ) ਲਈ ਨਰਸਰੀ ਦੇ ਮਾਲਕ ਨੂੰ ਬੀਜ ਐਕਟ, 1966 ਦੀਆਂ ਸਾਰੀਆਂ ਵਿਵਸਥਾਵਾਂ ਨੂੰ ਪੂਰਾ ਕਰਨਾ ਹੋਵੇਗਾ। ਇਸ ਉਪਰੰਤ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਜਾਂ ਸਮਰੱਥ ਅਥਾਰਟੀ ਵੱਲੋਂ ਕੀਤੇ ਗਏ ਨਿਰੀਖਣਾਂ ਦੇ ਆਧਾਰ 'ਤੇ  ਫਾਰਮ-14 ਵਿੱਚ ਨਰਸਰੀ ਦੇ ਨਾਮ, ਵੰਸ਼ ਜਾਂ ਰੂਟਸਟੌਕ, ਕਿਸਮ ਦੇ ਨਾਮ ਨੂੰ ਦਰਸਾਉਂਦੇ ਕਿਊਆਰ ਕੋਡ ਨਾਲ ਟੈਗ ਜਾਰੀ ਕੀਤਾ ਜਾਵੇਗਾ। ਟੈਗ ਦੀ ਕੀਮਤ ਵਜੋਂ ਪ੍ਰਤੀ ਬੂਟਾ ਪੰਜ ਰੁਪਏ ਜਾਂ ਟੈਗ ਦੀ ਅਸਲ ਕੀਮਤ (ਜੋ ਵੀ ਵੱਧ ਹੋਵੇ) ਵਸੂਲੀ ਜਾਵੇਗੀ। ਇਹ ਰਕਮ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ ਜਮ੍ਹਾ ਕੀਤੀ ਜਾਵੇਗੀ। ਸਮਰੱਥ ਅਥਾਰਟੀ ਵੱਲੋਂ ਲੋੜ ਪੈਣ 'ਤੇ ਟੈਗ ਦੀ ਕੀਮਤ ਵਿੱਚ ਸੋਧ ਕੀਤੀ ਜਾ ਸਕਦੀ ਹੈ।

ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


ਕਣਕ ਦੀ ਫ਼ਸਲ ਦੇ ਪੀਲੇਪਣ ਦਾ ਸਹੀ ਕਾਰਨ ਤੇ ਸਹੀ ਇਲਾਜ

ਫਾਜ਼ਿਲਕਾ 26 ਦਸੰਬਰ - ਭਾਰੀ ਪਾਣੀ ਲੱਗਣ ਕਾਰਨ ਕਣਕ Wheat  ਦੀ ਫਸਲ ਦੇ ਪੌਦਿਆਂ ਦੀ ਜੜ੍ਹ Root Zone ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫ਼ਸਲ ਦੀਆਂ ਜੜ੍ਹਾਂ ਨੂੰ ਆਕਸੀਜਨ Oxygen ਘੱਟ ਮਿਲਦੀ ਹੈ, ਨਤੀਜੇ ਵਜੋਂ ਫ਼ਸਲ ਦੇ ਮੁੱਢਲੇ ਵਾਧੇ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਫਸਲ ਪੀਲੀ ਪੈ ਜਾਂਦੀ ਹੈ, ਜਿਸ ਦਾ ਇਲਜ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ ਦੀ ਜ਼ਰੂਰਤ ਹੈ। 


ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ Fazilka ਦੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ Gurmeet Singh Cheema ਨੇ ਕਿਹਾ ਕਿ ਵਧੇਰੇ ਸਿੱਲ ਜਾਂ ਭਾਰੀ ਜ਼ਮੀਨਾਂ ਵਾਲੇ ਇਲਾਕਿਆਂ ਵਿੱਚ ਕਣਕ ਦੀ ਫਸਲ ਨੂੰ ਪਹਿਲਾ ਪਾਣੀ First Irrigation to Wheat ਭਾਰੀ ਲੱਗਣ ਕਾਰਨ ਕਣਕ ਦੀ ਫ਼ਸਲ  ਪੀਲੀ ਹੋ ਜਾਂਦੀ ਹੈ। ਜੋ ਸਮੇਂ ਨਾਲ ਠੀਕ ਹੋ ਜਾਂਦੀ ਹੈ ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨਾਂ ਕਿਹਾ ਕਿ ਕਣਕ ਦੀ ਫਸਲ ਦਾ ਇਹ ਪੀਲਾਪਣ ਜ਼ਮੀਨ ਵਿੱਚ ਹਵਾਖੋਰੀ ਦੀ ਕਮੀ ਕਾਰਨ ਹੋਵੇ ਤਾਂ ਵੱਤਰ ਆਉਣ ਤੇ 3 ਕਿਲੋ ਯੂਰੀਆ Urea ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰ ਦੇਣਾ ਚਾਹੀਦਾ ਹੈ।

ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਜਿੰਨਾ ਖੇਤਾਂ ਵਿੱਚ ਝੋਨੇ Paddy Stubble ਦੀ ਪਰਾਲੀ ਦੀ ਸੰਭਾਲ ਕਰਕੇ ਸੁਪਰ ਸੀਡਰ/ਸਮਾਰਟ ਸੀਡਰ ਜਾਂ ਸਰਫੇਸ ਸੀਡਿੰਗ/ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕੀਤੀ ਹੈ ਉਨਾਂ ਖੇਤਾਂ ਵਿੱਚ ਯੂਰੀਆ ਖਾਦ ਦੀ ਦੂਜੀ ਕਿਸ਼ਤ ਦਾ ਛੱਟਾ ਦੇਣ ਦੀ ਬਿਜਾਏ ਛਿੜਕਾਅ ਕਰ ਦੇਣਾ ਚਾਹੀਦਾ। ਉਨਾਂ ਕਿਹਾ ਕਿ ਇਸ ਮਕਸਦ ਲਈ ਕਣਕ ਦੀ ਬਿਜਾਈ ਤੋਂ ਬਾਅਦ 45-50ਵੇਂ ਦਿਨ 2 ਤੋਂ 3 ਕਿਲੋ ਯੂਰੀਆ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਗੋਲ ਨੋਜ਼ਲ ਨਾਲ ਕਰ ਦੇਣਾ ਚਾਹੀਦਾ ਹੈ ਅਤੇ ਹਫਤੇ ਬਾਅਦ ਦੁਬਾਰਾ 20 ਕਿਲੋ ਯੂਰੀਆ ਪ੍ਰਤੀ ਏਕੜ ਦਾ ਛਿੜਕਾਅ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਯੂਰੀਆ ਖਾਦ ਦੀ ਵਰਤੋਂ ਕਰਨ ਸਮੇਂ ਕਿਸਾਨ ਮੌਕੇ ਤੇ ਜ਼ਰੂਰ ਮੌਜੂਦ ਹੋਣਾ ਚਾਹੀਦੇ ਹਨ, ਕਿਉਂਕਿ ਕਿਸਾਨ ਦੀ ਗੈਰਹਾਜ਼ਰੀ ਵਿੱਚ ਮਜ਼ਦੂਰ ਇਕਸਾਰ ਛੱਟਾ ਨਹੀਂ ਦਿੰਦੇ, ਨਤੀਜਤਨ ਫਸਲ ਦੇ ਵਾਧੇ ਵਿੱਚ ਠਹਿਰਾਅ ਆਉਣ ਕਾਰਨ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਹਲਕੀਆਂ ਜ਼ਮੀਨਾਂ ਵਿੱਚ ਪਹਿਲਾ ਪਾਣੀ ਲਾਉਣ ਤੋਂ ਬਾਅਦ ਜੇਕਰ ਕਣਕ ਪੀਲੀ ਹੋ ਜਾਂਦੀ ਹੈ ਤਾਂ ਮੈਂਗਨੀਜ਼ ਦੀ ਘਾਟ ਹੋ ਸਕਦੀ ਹੈ। ਉਨਾਂ ਕਿਹਾ ਕਿ ਜ਼ਮੀਨ ਵਿੱਚ ਮੈਂਗਨੀਜ਼ ਦੀ ਪੂਰਤੀ ਲਈ 200 ਲਿਟਰ ਪਾਣੀ ਵਿੱਚ ਇੱਕ ਕਿਲੋ ਮੈਂਗਨੀਜ਼ ਸਲਫੇਟ  ਪ੍ਰਤੀ ਏਕੜ ਦਾ ਛਿੜਕਾੳ ਕਰ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਈ ਕਿਸਾਨ ਦੁਕਾਨਦਾਰਾਂ ਦੇ ਕਹੇ ਮੈਗਨੀਸ਼ੀਅਮ ਸਲਫੇਟ ਦੀ ਦਾ ਛਿੜਕਾਅ ਵੀ ਕਣਕ ਦੀ ਫਸਲ ਵਿੱਚ ਕਰ ਰਹੇ ਹਨ ਜੋ ਗਲਤ ਹੈ। ਉਨਾਂ ਕਿਹਾ ਕਿ ਕਿਸੇ ਦੇ ਕਹਿਣ ਤੇ ਛਿੜਕਾਅ ਕਰਨ ਦੀ ਬਿਜਾਏ ਕਿਸਾਨ ਆਪਣੇ ਹਲਕੇ ਨਾਲ ਸੰਬੰਧਤ ਖੇਤੀਬਾੜੀ ਵਿਕਾਸ ਅਫਸਰ/ਖੇਤੀਬਾੜੀ ਵਿਸਥਾਰ ਅਫਸਰ ਜਾਂ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਨਾ ਵੱਲੋਂ ਕੀਤੀਆਂ ਸਿਫਾਰਸ਼ਾਂ ਅਨੁਸਾਰ ਹੀ ਇਲਾਜ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ ਹੈ।


Wednesday, December 20, 2023

ਪੰਜਾਬ ਵਿੱਚ 20 ਹਜ਼ਾਰ ਹੋਰ ਖੇਤੀ ਟਿਊਬਵੈੱਲ : ਅਮਨ ਅਰੋੜਾ

• ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ

• ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 20 ਦਸੰਬਰ:


ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ Aman Aroa ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ Solar Energy ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ Agriculture Sector ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ Solar Pumps  ਉੱਤੇ ਕਰੇਗੀ।  

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਸੀ.ਬੀ.ਜੀ. ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੀ.ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ.ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ।

ਇਸ ਮੀਟਿੰਗ ਵਿੱਚ ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


ਕਿਨੂੰ ਉਤਪਾਦਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਐਕਸ਼ਨ ਮੋਡ ਵਿਚ

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ


ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ

ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ

ਚੰਡੀਗੜ੍ਹ, 20 ਦਸੰਬਰ:

ਪੰਜਾਬ ਦੇ ਬਾਗਬਾਨੀ ਮੰਤਰੀ Horticulture Minister  ਚੇਤਨ ਸਿੰਘ ਜੌੜੇਮਾਜਰਾ Chetan Singh Jauramajra ਨੇ ਸੂਬੇ ਦੇ ਕਿੰਨੂ ਉਤਪਾਦਕਾਂ Kinnow Growers ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ Punjab Agro ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ। 


ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ Canal Water ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ NREGA ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।


ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ Kinnow Mandi ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ।  

ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ। 

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ। 

ਬਾਗਬਾਨੀ ਮੰਤਰੀ ਨੇ  ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ Potato ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


Monday, December 4, 2023

ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ ਵਿਖੇ ਬੱਕਰੀ ਮੇਲਾ 6 ਦਸੰਬਰ ਨੂੰ

ਬਰਨਾਲਾ, 


ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ Barnala ਵੱਲੋਂ ਐਸੋਸ਼ੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਯੋਗ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਦੇ ਪਿੰਡ ਹੰਡਿਆਇਆ ਵਿਖੇ ਬੱਕਰੀ ਪਾਲਣ Goat Farming  ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਮਿਤੀ 6 ਦਸੰਬਰ 2023 ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਬੱਕਰੀ ਮੇਲਾ Bakri Mela  ਲੱਗ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਵਿੱਚ ਬੀਟਲ Beetle  ਨਸਲ ਦੀਆਂ ਬੱਕਰੀਆਂ ਅਤੇ ਬੋਕ  ਦਾ ਮੁਕਾਬਲਾ ਕਰਵਾਇਆ ਜਾਵੇਗਾ । ਮੁਕਾਬਲੇ ਨੂੰ ਦੋ ਦੰਦ ਅਤੇ 4-8 ਦੰਦ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ । ਇਸ ਮੇਲੇ  ਵਿੱਚ  ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਉੱਪ ਕੁਲਪਤੀ ਡਾ. ਇੰਦਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੇਲੇ ਵਿੱਚ ਬੱਕਰੀਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ । ਮੇਲੇ ਵਿੱਚ ਜੇਤੂ ਬੱਕਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਬਰਨਾਲੇ ਜਿਲ੍ਹੇ ਦੇ ਬੱਕਰੀ ਪਾਲਕਾਂ ਨੂੰ ਮੇਲੇ ਵਿੱਚ ਆਉਣ ਦਾ ਸੱਦਾ ਦਿੱਤਾ।

Thursday, November 30, 2023

ਕਿਸਾਨਾਂ ਨੂੰ ਯੂਰੀਆ ਖਾਦ ਨਾਲ ਅਣਚਾਹੀ ਵਸਤੂ ਦੇਣ ਤੇ ਹੋਵੇਗੀ ਸਖਤ ਕਾਰਵਾਈ— ਮੁੱਖ ਖੇਤੀਬਾੜੀ ਅਫਸਰ

 ਸ੍ਰੀ ਮੁਕਤਸਰ ਸਾਹਿਬ 30 ਨਵੰਬਰ



ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਣਕ Wheat ਦੀ ਬਿਜਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ ਨਵੰਬਰ ਦੇ ਪਹਿਲੇ ਹਫਤੇ ਬੀਜੀ ਕਣਕ ਨੂੰ ਪਾਣੀ ਲਾਇਆ ਜਾ ਰਿਹਾ ਹੈ। ਇਸ ਸਮੇਂ ਕਣਕ ਦੀ ਫਸਲ ਨੂੰ ਯੂਰੀਆ ਖਾਦ ਦੀ ਪਹਿਲੀ ਕਿਸ਼ਤ ਪਾਈ ਜਾਣੀ ਹੈ ਸੋ ਇਸ ਨੂੰ ਮੁੱਖ ਰੱਖਦੇ ਸ.ਗੁਰਮੀਤ ਸਿੰਘ ਖੁੱਡੀਆ, ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਹਿੱਤ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਅੰਦਰ ਯੂਰੀਆ ਖਾਦ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ—2 ਸਿਰ ਲੋੜੀਂਦੀ ਯੂਰੀਆ ਖਾਦ ਪ੍ਰਾਈਵੇਟ ਡੀਲਰਾਂ, ਇਫਕੋ ਸੈਂਟਰਾਂ ਜਾਂ ਸਹਿਕਾਰੀ ਸਭਾਵਾਂ ਤੋਂ ਪੀ.ਓ.ਐੱਸ ਮਸ਼ੀਨ ਰਾਹੀਂ ਖਰੀਦ ਸਕਦੇ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਅਨੁਸਾਰ ਕਣਕ ਦੀ ਫਸਲ ਨੂੰ 110 ਕਿਲੋਗ੍ਰਾਮ ਯੂਰੀਆ UREA  ਖਾਦ ਪ੍ਰਤੀ ਏਕੜ ਪਾਉਣ ਦੀ ਸਿਫਾਰਸ਼ ਹੈ। ਜੇਕਰ ਬਿਜਾਈ ਸਮੇਂ ਕਣਕ ਦੀ ਫਸਲ ਨੂੰ 55 ਕਿਲੋਗ੍ਰਾਮ ਡੀ.ਏ.ਪੀ. ਖਾਦ ਪ੍ਰਤੀ ਏਕੜ ਪਾਈ ਗਈ ਹੈ ਤਾਂ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ ਘੱਟ ਪਾਈ ਜਾਵੇ ਕਲਰਾਠੀ ਜ਼ਮੀਨ ਵਿੱਚ ਬੀਜੀ ਕਣਕ ਨੂੰ 25 ਪ੍ਰਤੀਸ਼ਤ ਵੱਧ ਯੂਰੀਆ ਪਾਇਆ ਜਾਵੇ। ਜੇ ਯੂਰੀਆ ਖਾਦ ਦੀ ਪੂਰੀ ਮਾਤਰਾ ਖੇਤ ਵਿੱਚ ਪਾ ਦੇਣ ਉਪਰੰਤ ਵੀ ਕਣਕ ਦੀ ਫਸਲ ਤੇ ਨਾਈਟਰੋਜਨ ਤੱਤ ਦੀ ਘਾਟ ਦੇ ਲੱਛਣ ਆਉਣ ਤਾਂ 3 ਪ੍ਰਤੀਸ਼ਤ ਯੂਰੀਆ ਘੋਲ (9 ਕਿਲੋਗ੍ਰਾਮ ਯੂਰੀਆ 300 ਲੀ. ਪਾਣੀ ਵਿੱਚ) ਦਾ ਦੋ ਪਾਸਾ ਛਿੜਕਾਅ ਕੀਤਾ ਜਾਵੇ ਸਿਫਾਰਸ਼ ਤੋਂ ਵੱਧ ਯੂਰੀਆ ਖਾਦ ਪਾਉਣ ਨਾਲ ਫਸਲ ਨੂੰ ਕੀੜੇ ਮਕੌੜੇ ਅਤੇ ਬਿਮਾਰੀਆਂ ਵੱਧ ਲੱਗਦੀਆਂ ਹਨ ਅਤੇ ਫਸਲ ਡਿੱਗ ਪੈਂਦੀ ਹੈ।
ਉਨ੍ਹਾਂ ਪ੍ਰਾਇਵੇਟ ਡੀਲਰਾਂ/ਇਫਕੋ ਸੈਂਟਰਾਂ/ਸੁਸਾਇਟੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਖੇਤੀ ਇਨਪੁਟਸ ਖਰੀਦਣ ਸਮੇਂ ਉਨ੍ਹਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ, ਬਿੱਲ ਉੱਪਰ ਕਿਸਾਨ ਦਾ ਨਾਂ, ਪਿਤਾ ਦਾ ਨਾਂ, ਪਿੰਡ ਦਾ ਨਾਂ ਅਤੇ ਮੋਬਾਇਲ ਨੰਬਰ ਦਰਜ ਕੀਤਾ ਜਾਵੇ। ਸਟਾਕ ਰਜਿਸਟਰ ਅਤੇ ਸਟਾਕ ਬੋਰਡ ਐਕਟ ਅਨੁਸਾਰ ਭਰਿਆ ਜਾਵੇ ਖਾਦ ਮੰਨਜ਼ੂਰਸ਼ੁਦਾ ਗੋਦਾਮ ਵਿੱਚ ਹੀ ਰੱਖੀ ਜਾਵੇ ਜੇਕਰ ਖਾਦ ਵਿਕਰੇਤਾ ਪਾਸ ਯੂਰੀਆ ਖਾਦ ਮੌਜੂਦ ਹੈ ਤਾਂ ਕਿਸੇ ਕਿਸਾਨ ਨੂੰ ਖਾਦ ਦੇਣ ਤੋ ਇਨਕਾਰ ਨਾਂ ਕੀਤਾ ਜਾਵੇ ਅਤੇ ਕਿਸਾਨ ਨੂੰ ਯੂਰੀਆ ਖਾਦ ਦੇ ਨਾਲ ਕੋਈ ਵੀ ਅਣਚਾਹੀ ਵਸਤੂ ਨਾ ਦਿੱਤੀ ਜਾਵੇ। ਇਸ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਟੀਮਾਂ ਵੱਲੋ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਪਾਸ ਖਾਦ ਵਿਕਰੇਤਾ ਵੱਲੋਂ ਕਿਸੇ ਕਿਸਾਨ ਨੂੰ ਯੂਰੀਆ ਖਾਦ ਦੇ ਨਾਲ ਅਣਚਾਹੀ ਵਸਤੂ ਦੇਣ ਜਾਂ ਕੋਈ ਹੋਰ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਤ ਖਾਦ ਵਿਕਰੇਤਾ ਖਿਲਾਫ ਖਾਦ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਸਮੇਂ ਸਿਰ ਅਤੇ ਲੋੜੀਦੀ ਯੂਰੀਆ ਖਾਦ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।
ਕਿਸਾਨਾਂ ਵੱਲੋ ਖੇੇਤੀਬਾੜੀ ਇਨਪੁਟਸ ਲੈਣ ਸਮੇਂ ਕੋਈ ਮੁਸ਼ਕਿਲ ਆਉਦੀਂ ਹੈ ਜਾਂ ਫਸਲਾਂ ਸਬੰਧੀ ਜਾਣਕਾਰੀ ਲਈ ਸ਼੍ਰੀ ਸੰਦੀਪ ਭਟੇਜਾ ਬਲਾਕ ਖੇਤੀਬਾੜੀ ਅਫਸਰ (98787—25757) ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ (98780—20311) ਮਲੋਟ, ਸ਼੍ਰੀ ਵਿਜੇ ਸਿੰਘ ਬਲਾਕ ਖੇਤੀਬਾੜੀ ਅਫਸਰ (75894—11911) ਲੰਬੀ, ਸ਼੍ਰੀ ਜਗਮੋਹਨ ਸਿੰਘ ਖੇਤੀਬਾੜੀ ਵਿਕਾਸ ਅਫਸਰ (98883—20068) ਗਿੱਦੜਬਾਹਾ ਅਤੇ ਸ਼੍ਰੀ ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇਨਫੋ.) (96531—01058) ਹੈਡ ਕੁਆ.  ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋ ਇਲਾਵਾਂ ਉਨ੍ਹਾਂ ਵੱਲੋ ਕੈਮੀਕਲ/ਪਲਾਈਵੁੱਡ/ਰੈਜਿਨ/ਟੇਬਲਵੇਅਰ/ਡਾਈ/ਮਿਕਸਚਰ ਫਰਟਲਾਈਜਰ, ਮੈਨੂਫੈਕਚਰਰ ਯਨਿਟਾਂ ਨੂੰ ਸਖਤ ਤਾੜਨਾਂ ਕੀਤੀ ਕਿ ਸਬਸਡਾਈਜਡ ਖਾਦਾਂ ਦੀ ਵਰਤੋ ਇਨਾਂ ਉਦਯੋਗਾਂ ਵਿੱਚ ਨਾਂ ਕੀਤੀ ਜਾਵੇ।

Monday, November 20, 2023

ਵੱਡਾ ਐਕਸਨ: ਪਰਾਲੀ ਸਾੜਨ ਵਾਲਿਆਂ ਖਿਲਾਫ 1084 ਐਫਆਈਆਰ ਦਰਜ, 1.87 ਕਰੋੜ ਦਾ ਜੁਰਮਾਨਾ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 ਐਫਆਈਆਰ ਦਰਜ

- 7990 ਮਾਮਲਿਆਂ ਵਿੱਚ ਲਗਾਇਆ 1.87 ਕਰੋੜ ਰੁਪਏ ਦਾ ਜੁਰਮਾਨਾ 


- ਪੰਜਾਬ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਕੀਤੀਆਂ ਜਾ ਰਹੀਆਂ ਹਨ ਰੋਜ਼ਾਨਾ ਮੀਟਿੰਗਾਂ 

- ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ ਪਰਾਲੀ ਸਾੜਨ ’ਤੇ ਰੱਖ ਰਹੇ ਹਨ ਬਾਜ਼ ਅੱਖ 

ਚੰਡੀਗੜ੍ਹ, 20 ਨਵੰਬਰ:

ਪੰਜਾਬ ਪੁਲਿਸ Punjab Police ਵੱਲੋਂ ਪਰਾਲੀ ਸਾੜਨ ਨੂੰ Stubble Burning ਰੋਕਣ ਲਈ ਕੀਤੇ ਜਾ ਰਹੇ  ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ   ਪਰਾਲੀ ਸਾੜਨ ਨੂੰ ਰੋਕਣ ਸਬੰਧੀ ਨੋਡਲ ਅਫ਼ਸਰ ਵੀ ਹਨ , ਨੇ ਦਿੱਤੀ।

ਉਨ੍ਹਾਂ ਕਿਹਾ, “ਇਹ ਲਗਾਤਾਰ ਤੀਜੇ ਦਿਨ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ ਕ੍ਰਮਵਾਰ 740 ਅਤੇ 637 ਖੇਤਾਂ ਵਿੱਚ ਅੱਗ ਲਗਾਉਣ ਦੇ ਕੇਸ ਸਾਹਮਣੇ ਆਏ।

ਜ਼ਿਕਰਯੋਗ ਹੈ ਕਿ, ਪਰਾਲੀ ਸਾੜਨ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲਿ੍ਹਆਂ , ਜਿੱਥੇ ਪਰਾਲੀ ਸਾੜਨ ਦੇ ਮਾਮਲੇ ਬਹੁਤ ਜ਼ਿਆਦਾ ਹਨ , ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। 

ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ, 2023 ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ  ਲਾਲ ਇੰਦਰਾਜ (ਰੈੱਡ ਐਂਟਰੀਜ਼) ਵੀ ਕੀਤੀਆਂ ਗਈਆਂ ਹਨ। 

ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਉਡਣ ਦਸਤੇ ਪਰਾਲੀ ਸਾੜਨ ’ਤੇ ਨਜ਼ਰ ਰੱਖ ਰਹੇ ਹਨ, ਜਦਕਿ ਸੀ.ਪੀ./ਐਸ.ਐਸ.ਪੀਜ਼ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀ.ਐਸ.ਪੀਜ਼ ਬਲਾਕ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2587 ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਖੁਦ ਘੱਟੋ-ਘੱਟ ਤਿੰਨ ਪੁਲਿਸ ਜ਼ਿਲਿ੍ਹਆਂ- ਹੁਸ਼ਿਆਰਪੁਰ, ਐਸ.ਬੀ.ਐਸ. ਨਗਰ ਅਤੇ ਜਗਰਾਓਂ ਦਾ ਨਿੱਜੀ ਤੌਰ ’ਤੇ ਦੌਰਾ ਕਰਕੇ ਫੀਲਡ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਰਾਲੀ ਸਾੜਨ ਦੀ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਵਿੱਚ ਇਹ ਮਹੱਤਵਪੂਰਨ ਗਿਰਾਵਟ ਸੂਬੇ ਵਿੱਚ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਅਣਥੱਕ ਯਤਨਾਂ ਦਾ ਨਤੀਜਾ ਹੈ।

ਉਨ੍ਹਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਤੀਲੀ ਨਾ ਲਗਾਉਣ ਦੀ ਅਪੀਲ ਕੀਤੀ, ਜੋ ਕਿ ਵਾਤਾਵਰਨ ਦੇ ਨਾਲ-ਨਾਲ ਬੱਚਿਆਂ/ਬਜ਼ੁਰਗਾਂ ਦੀ ਸਿਹਤ ਲਈ ਵੀ ਖ਼ਤਰਨਾਕ ਹੈ।

ਦੱਸਣਯੋਗ ਹੈ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ’ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਹਨ, ਜਦਕਿ, ਉੱਡਣ ਦਸਤੇ ਵੀ ਪਰਾਲੀ ਸਾੜਨ ’ਤੇ ਬਾਜ਼ ਅੱਖ ਰੱਖ ਰਹੇ ਹਨ।


Saturday, November 18, 2023

ਪਸ਼ੂਆਂ ਲਈ ਪਰਾਲੀ ਦੀ ਵਰਤੋਂ ਕਿਵੇਂ ਕਰੀਏ।

ਪਰਾਲੀ ਨੂੰ ਸਾੜਨ ਦੀ ਬਜਾਏ ਪਸ਼ੂ ਚਾਰੇ ਵਜੋਂ ਸੰਭਾਲ ਸਕਦੇ ਹਨ ਕਿਸਾਨ


—ਸ਼ਰਦੀਆਂ ਵਿਚ ਪਸ਼ੂਆਂ ਥੱਲੇ ਸੁੱਕਾ ਕਰਨ ਲਈ ਵੀ ਪਰਾਲੀ ਦੀ ਵਰਤੋਂ ਲਾਹੇਵੰਦ

ਫਾਜਿ਼ਲਕਾ, 19 ਨਵੰਬਰ

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਕਿਸਾਨਾਂ Appeal to Farmers ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ Stubble Burning  ਦੀ ਬਜਾਏ ਇਸਨੂੰ ਪਸੂ ਚਾਰੇ Use Paddy Stubble as Cattle Feed ਵਜੋਂ ਵੀ ਸੰਭਾਲ ਸਕਦੇ ਹਨ। ਇਸ ਲਈ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਨੂੰ ਲੈਂਡ ਬੈਂਕ Land Bank ਵਜੋਂ ਨਿਰਧਾਰਤ ਕੀਤਾ ਹੈ ਜਿੱਥੇ ਕੋਈ ਵੀ ਕਿਸਾਨ ਆਪਣੀ ਪਰਾਲੀ ਸਟੋਰ ਕਰ ਸਕਦਾ ਹੈ ਅਤੇ ਫਿਰ ਆਉਣ ਵਾਲੇ ਦਿਨਾਂ ਵਿਚ ਪਸ਼ੂਆਂ ਦੇ ਚਾਰੇ ਵਜੋਂ ਵਰਤ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਲਗਭਗ ਹਰ ਕਿਸਾਨ ਤੇ ਘਰ ਜਾਨਵਰ ਹਨ ਅਤੇ ਉਹ ਪਰਾਲੀ ਦਾ ਚੋਖਾ ਹਿੱਸਾ ਇਸ ਕੰਮ ਲਈ ਵਰਤ ਸਕਦਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਹਿਰਾਂ ਅਨੁਸਾਰ ਬਾਸਮਤੀ  Basmati ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਿਚ ਤੂੜੀ ਦੀ ਥਾਂ ਤੇ ਵਰਤਿਆਂ ਜਾ ਸਕਦਾ ਹੈ ਅਤੇ ਇਸ ਨਾਲ ਪਸ਼ੂਆਂ ਦੀ ਸਿਹਤ ਤੇ ਕੋਈ ਅਸਰ ਨਹੀਂ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਸਮੇਤ ਹੋਰ ਸੋਕਾ ਗ੍ਰਸਤ ਸੂਬਿਆਂ ਵਿਚ ਪਰਾਲੀ ਪਸ਼ੂਆਂ ਦੀ ਖੁਰਾਕ ਦਾ ਇਕ ਮੁੱਖ ਸ਼ੋ੍ਰਤ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤੂੜੀ ਦੇ ਮੁਕਾਬਲੇ ਬਹੁਤ ਸਸਤੀ ਪੈਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕੋਲ ਪਰਾਲੀ ਭੰਡਾਰ ਕਰਨ ਲਈ ਥਾਂ ਨਾ ਹੋਵੇ ਤਾਂ ਉਹ ਆਪਣੇ ਪਿੰਡ ਦੀ ਪੰਚਾਇਤ ਨਾਲ ਤਾਲਮੇਲ ਕਰਕੇ ਜਾਂ ਪਹਿਲਾਂ ਤੋਂ ਨਿਰਧਾਰਤ ਥਾਂਵਾਂ ਤੇ ਪਰਾਲੀ ਨੂੰ ਸਟੋਰ ਕਰ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਕਰਨ ਨਾਲ ਅਸੀਂ ਪਰਾਲੀ ਨੂੰ ਸਾੜਨ ਤੋਂ ਵੀ ਬਚ ਜਾਵਾਂਗੇ ਅਤੇ ਪਰਾਲੀ ਦੀ ਸਹੀ ਵਰਤੋਂ ਕਰਕੇ ਇਸਤੋਂ ਲਾਭ ਵੀ ਲੈ ਸਕਾਂਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵੈਟਰਨਰੀ ਅਫ਼ਸਰ ਮਨਦੀਪ ਸਿੰਘ ਨੇ ਦੱਸਿਆ ਕਿ ਜੇਕਰ ਪਰਾਲੀ ਦੇ ਕੁਤਰੇ ਨੂੰ ਸੀਰੇ ਅਤੇ ਯੂਰੀਆਂ ਨਾਲ ਸੋਧ ਲਿਆ ਜਾਵੇ ਅਤੇ ਫਿਰ ਪਸ਼ੂਆਂ ਨੂੰ ਖੁਰਾਕ ਵਿਚ ਦਿੱਤਾ ਜਾਵੇ ਤਾਂ ਇਸ ਨਾਲ ਦੁੱਧ ਦੀ ਪੈਦਾਵਾਰ ਵਿ 7 ਤੋਂ 10 ਫੀਸਦੀ ਤੱਕ ਦਾ ਵਾਧਾ ਵੀ ਦਰਜ ਕੀਤਾ ਗਿਆ ਹੈ।

ਇਸੇ ਤਰਾਂ ਉਨ੍ਹਾਂ ਨੇ ਦੱਸਿਆ ਕਿ ਸਿਆਲਾਂ ਵਿਚ ਪਸ਼ੂਆਂ ਦੇ ਥੱਲੇ ਜਿੱਥੇ ਰਾਤ ਨੂੰ ਪਸ਼ੂਆਂ ਨੂੰ ਬੰਨਿਆਂ ਜਾਂਦਾ ਹੈ ਉਥੇ 8 ਇੰਚ ਮੋਟੀ ਪਰਾਲੀ ਦੀ ਤਹਿ ਵਿਛਾ ਦਿੱਤੀ ਜਾਵੇ ਤਾਂ ਇਸ ਨਾਲ ਪਸ਼ੂ ਰਾਤ ਸਮੇਂ ਸਰਦੀ ਤੋਂ ਬਚਦਾ ਹੈ। ਇਹ ਪਰਾਲੀ 5 ਤੋਂ 7 ਦਿਨ ਇਸੇ ਤਰਾਂ ਪਈ ਰਹਿਣ ਦਿਓ ਅਤੇ ਹਰ ਰੋਜ ਉਪਰ ਤੋਂ ਗੋਹਾ ਉਠਾ ਲਵੋ। ਪਸ਼ੂਆਂ ਦਾ ਪਿਸਾਬ ਹੇਠਲੀ ਪਰਤ ਵਿਚ ਹੀ ਰਹੇਗਾ ਅਤੇ ਉਪਰੋਂ ਪਰਾਲੀ ਸੁੱਕੀ ਰਹੇਗੀ। 5—7 ਦਿਨ ਬਾਅਦ ਇਸ ਨੂੰ ਬਦਲ ਦਿਓ ਅਤੇ ਨਵੀਂ ਪਰਾਲੀ ਪਾ ਦਿਓ ਜਦ ਕਿ ਇਸ ਨੂੰ ਰੂੜੀ ਤੇ ਹੀ ਸੁੱਟ ਦਿਓ। ਇੱਥੇ ਗੋਹੇ ਥੱਲੇ ਦੱਬ ਕੇ ਇਹ ਦੋ ਮਹੀਨੇ ਵਿਚ ਹੀ ਉੱਤਮ ਕੰਪੋਸਟ ਖਾਦ ਵਿਚ ਤਬਦੀਲ ਹੋ ਜਾਵੇਗਾ। 


Monday, November 13, 2023

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ

—ਅਜਿਹੇ ਕਿਸਾਨਾਂ ਨੇ ਨਾ ਕੇਵਲ ਵਾਤਾਵਰਨ ਬਚਾਇਆ ਸਗੋਂ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਦੀ ਵੀ ਕੀਤੀ ਸੰਭਾਲ

—ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ


ਫਾਜਿਲ਼ਕਾ, 13 ਨਵੰਬਰ

ਫਾਜਿ਼ਲਕਾ Fazilka ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਉਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ Farmers ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰ ਲਈ ਹੈ ਜਾਂ ਕਰ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਹ ੳਹ ਕਿਸਾਨ ਹਨ ਜਿੰਨ੍ਹਾਂ ਨੇ ਪਰਾਲੀ Without Burning Stubble  ਨੂੰ ਬਿਨ੍ਹਾਂ ਸਾੜੇ Wheat Sowing ਕਣਕ ਬੀਜ ਕੇ ਨਾ ਕੇਵਲ ਵਾਤਾਵਰਨ ਨੂੰ ਪ੍ਰਦੁਸਿ਼ਤ ਹੋਣ ਤੋਂ ਬਚਾਇਆ ਹੈ ਸਗੋਂ ਇੰਨ੍ਹਾਂ ਕਿਸਾਨਾਂ ਨੇ ਆਪਣੀ ਜਮੀਨ ਨੂੰ ਵੀ ਬੰਜਰ ਹੋਣ ਤੋਂ ਬਚਾਇਆ ਹੈ। ਜਿਸਦਾ ਸਿੱਧਾ ਅਸਰ ਉਨ੍ਹਾਂ ਦੀ ਜਮੀਨ ਤੋਂ ਉਨ੍ਹਾਂ ਨੂੰ ਆਉਣ ਵਾਲੇ ਸਾਲਾਂ ਦੌਰਾਨ ਮਿਲਣ ਵਾਲੀ ਫਸਲ ਦੇ ਝਾੜ ਤੇ ਪਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦ ਪਰਾਲੀ ਨੂੰ ਸਾੜਿਆਂ ਜਾਂਦਾ ਹੈ ਤਾਂ ਇਸ ਨਾਲ ਪਰਾਲੀ ਦੇ ਰੂਪ ਵਿਚ ਪੌਸ਼ਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਰਾਲੀ ਸਾਡੀ ਜਮੀਨ ਵਿਚੋਂ ਪੋਸ਼ਕ ਤੱਤ ਲੈ ਕੇ ਹੀ ਪੈਦਾ ਹੋਈ ਸੀ ਅਤੇ ਜੇਕਰ ਇਸ ਨੂੰ ਸਾੜ ਦਿੱਤਾ ਜਾਂਦਾ ਹੈ ਤਾਂ ਇਹ ਤੱਤ ਪ੍ਰਦੂਸਿ਼ਤ ਧੂੰਆ Smoke  ਬਣ ਕੇ ਉੱਡ ਜਾਂਦੇ ਹਨ ਪਰ ਜੇਕਰ ਇਸ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਕਰ ਦਿੱਤੀ ਜਾਵੇ ਤਾਂ ਇਸ ਨਾਲ ਇਹ ਸਾਰੇ ਤੱਤ ਜਮੀਨ ਵਿਚ ਵਾਪਸ ਚਲੇ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਕਿਸਾਨਾਂ ਲਈ ਪਰਾਲੀ ਨੂੰ ਖੇਤ ਵਿਚ


ਮਿਲਾ ਕੇ ਹੀ ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਨਾਲ ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨਾ ਹੀ ਸਭ ਤੋਂ ਲਾਭਕਾਰੀ ਤਰੀਕਾ ਹੈ। ਕਿਉਂਕਿ ਜੇਕਰ ਅਸੀਂ ਪਰਾਲੀ ਦੀਆਂ ਗੱਠਾਂ ਬਣਾ ਕੇ ਵੀ ਚੁਕਵਾ ਦਿੰਦੇ ਹਾਂ ਤਾਂ ਵੀ ਪੌਸ਼ਕ ਤੱਤ ਵਾਪਿਸ ਜਮੀਨ ਨੂੰ ਨਹੀਂ ਮਿਲਦੇ ਹਨ। ਇਸ ਲਈ ਕਿਸਾਨ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਦੀਆਂ ਤਕਨੀਕਾਂ ਦੀ ਵਰਤੋਂ ਕਰਕੇ ਹੀ ਕਣਕ ਦੀ ਬਿਜਾਈ ਕਰਨ। 


Thursday, November 9, 2023

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਫਾਜਿ਼ਲਕਾ ਜਿ਼ਲ੍ਹੇ ਵਿਚ ਹੋਈਆਂ 11 ਐਫਆਈਆਰ ਦਰਜ

—ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫਾਜਿ਼ਲਕਾ, 9 ਨਵੰਬਰ

          ਸ੍ਰੀ ਗੌਰਵ ਯਾਦਵ ਆਈਪੀਐਸ, ਡਾਇਰੈਕਟਰ ਜਨਰਲ ਪੁਲਿਸ, DGP ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ DIG ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਸਪੀ SSP  ਫਾਜਿ਼ਲਕਾ ਸ: ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਜਿ਼ਲ੍ਹਾ ਪੁਲਿਸ ਵੱਲੋਂ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


          ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਸਬੰਧੀ ਜਿ਼ਲ੍ਹੇ ਵਿਚ ਅੱਜ 11 ਐਫਆਈਆਰ FIR against Farmers ਦਰਜ ਕੀਤੀਆਂ ਗਈਆਂ ਹਨ, ਇਸ ਤੋਂ ਪਹਿਲਾ 1 ਐੱਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਇਸ ਸਾਲ ਹੁਣ ਤੱਕ ਕੁੱਲ 12 ਐੱਫ.ਆਈ.ਆਰ.ਦਰਜ ਹੋ ਚੁੱਕੀਆਂ ਹਨ।   ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਸੁਝਾਏ ਅਨੁਸਾਰ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਕਿਸਾਨਾਂ ਦੀ ਜਮੀਨ ਦੀ ਸਿਹਤ ਖਰਾਬ ਹੁੰਦੀ ਹੈ ਅਤੇ ਇਹ ਮਨੁੱਖੀ ਸਿਹਤ ਲਈ ਵੀ ਘਾਤਕ ਹੈ।

          ਉਨ੍ਹਾਂ ਨੇ ਦੱਸਿਆ ਕਿ ਅੱਜ ਥਾਣਾ ਸਦਰ ਅਬੋਹਰ ਵਿਚ ਇਕ, ਥਾਣਾ ਬਹਾਵਵਾਲਾ ਵਿਚ ਇਕ, ਥਾਣਾ ਅਮੀਰ ਖਾਸ ਵਿਚ 2, ਥਾਣਾ ਵੈਰੋਕੇ ਵਿਚ 2, ਥਾਣਾ ਖੂਈਖੇੜਾ ਵਿਚ 1, ਅਤੇ ਥਾਣਾ ਸਦਰ ਫਾਜਿ਼ਲਕਾ ਵਿਚ 1 ਐਫਆਈਆਰ ਅਤੇ ਹੋਰਨਾਂ ਥਾਣਿਆਂ ਵਿੱਚ 3 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ

ਪਰਾਲੀ ਸਾੜਨ ਵਾਲੇ 85 ਲੋਕਾਂ ਦੇ ਕੀਤੇ ਚਲਾਨ, ਪੁਲਿਸ ਤੇ ਸਿਵਲ ਟੀਮਾਂ ਵੱਲੋਂ ਸਾਂਝੇ ਤੌਰ ਤੇ ਪਿੰਡਾਂ ਦੇ ਦੌਰੇ



ਪਰਾਲੀ ਸਾੜਨ ਵਾਲੇ 85 ਲੋਕਾਂ ਦੇ ਕੀਤੇ ਚਲਾਨ, ਪੁਲਿਸ ਤੇ ਸਿਵਲ ਟੀਮਾਂ ਵੱਲੋਂ ਸਾਂਝੇ ਤੌਰ ਤੇ ਪਿੰਡਾਂ ਦੇ ਦੌਰੇ

—ਗੱਠਾਂ ਚੁਕਾਉਣ ਤੋਂ ਬਾਅਦ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ ਤੇ ਵੀ ਹੋ ਜਾਵੇਗਾ ਚਲਾਨ


—ਜੇਕਰ ਕੋਈ ਪਰਾਲੀ ਸਾੜੇ ਤਾਂ ਨੇੜੇ ਦੇ ਥਾਣੇ ਨੂੰ ਦਿਓ ਸੂਚਨਾ
—ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ।
ਫਾਜਿਲ਼ਕਾ, 9 ਨਵੰਬਰ
ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ Stubble Burning ਦੀਆਂ ਘਟਨਾਵਾਂ ਰੋਕਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪੇ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਰਾਲੀ ਸੰਭਾਲ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪਰਾਲੀ ਦਾ ਨਿਬੇੜਾ ਕਰਨ। ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿਹੜੇ ਪਰਾਲੀ ਨੂੰ ਬਿਨ੍ਹਾਂ ਸਾੜੇ ਵੱਖ ਵੱਖ ਤਰੀਕਿਆਂ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ।
 ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀਆਂ ਉਪਗ੍ਰਹਿ Satellite ਤੋਂ ਮਿਲੀ ਰਿਪੋਰਟ ਤੋਂ ਬਾਅਦ ਭੌਤਿਕ ਪੜਤਾਲ ਕਰਵਾਉਣ ਤੋਂ ਬਾਅਦ ਜੋ ਮਾਮਲੇ ਸਹੀ ਪਾਏ ਗਏ ਹਨ ਉਨ੍ਹਾਂ ਵਿਚ 85 ਕੇਸਾਂ ਵਿਚ ਚਲਾਨ ਕੱਟੇ ਗਏ ਹਨ ਅਤੇ 2 ਲੱਖ 22 ਹਜਾਰ 500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾ ਕੇ ਚੁੱਕਵਾਂ ਦੇਣ ਜਾਂ ਕਿਸੇ ਹੋਰ ਤਰੀਕੇ ਨਾਲ ਪਰਾਲੀ ਖੇਤ ਤੋਂ ਬਾਹਰ ਕੱਢ ਦੇਣ ਤੋਂ ਬਾਅਦ ਖੇਤ ਵਿਚ ਬਚੀ ਰਹਿੰਦ ਖੁਹੰਦ ਨੂੰ ਸਾੜਨ ਜਾਂ ਖੇਤ ਦੇ ਕਿਨਾਰਿਆਂ ਤੇ ਰਹਿੰਦ ਖੁਹੰਦ ਨੂੰ ਸਾੜਨ ਨੂੰ ਵੀ ਉਪਗ੍ਰਹਿ ਵੱਲੋਂ ਰਿਪੋਰਟ ਕੀਤਾ ਜਾਂਦਾ ਹੈ ਅਤੇ ਅਜਿਹੇ ਮਾਮਲਿਆਂ ਵਿਚ ਵੀ ਚਲਾਨ ਹੋ ਸਕਦਾ ਹੈ। ਇਸ ਲਈ ਅਜਿਹਾ ਨਾ ਕੀਤਾ ਜਾਵੇ।
ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਸਾਂਝੇ ਤੌਰ ਤੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਤੇ ਕੋਈ ਪਰਾਲੀ ਸਾੜਦਾ ਹੋਵੇ ਤਾਂ ਇਸਦੀ ਸੂਚਨਾ ਸਿੱਧੇ ਨੇੜੇ ਦੇ ਥਾਣੇ ਦੇ ਐਸਐਚਓ ਨੂੰ ਵੀ ਦਿੱਤੀ ਜਾ ਸਕਦੀ ਹੈ।ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤੋਂ ਬਿਨ੍ਹਾਂ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਜਿੱਥੇ ਕਿਤੇ ਪਰਾਲੀ ਸਾੜਨ ਦੀ ਸੂਚਨਾ ਮਿਲਦੀ ਹੈ ਮੌਕੇ ਤੇ ਜਾ ਕੇ ਅੱਗ ਬੁਝਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ
ਇਹ ਵੀ ਪੜ੍ਹੋ

ਡੀਸੀ ਤੇ ਐਸਐਸਪੀ ਦੋਨੋ ਪਹੁੰਚੇ ਖੇਤਾਂ ਵਿਚ, ਕੋਲ ਖੜਕੇ ਬੁਝਾਈ ਅੱਗ

—ਮੁੜ ਕੀਤੀ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ


—ਕਿਹਾ, ਉਲੰਘਣਾ ਕਰਨ ਤੇ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ
ਫਾਜਿਲ਼ਕਾ, 9 ਨਵੰਬਰ
ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਇਸ ਕਾਰਨ ਕਿਸਾਨਾਂ ਦੀਆਂ ਜਮੀਨਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ Deputy Commissioner  ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ SSP ਸ: ਮਨਜੀਤ ਸਿੰਘ ਢੇਸੀ ਦੋਨੋਂ ਅੱਜ ਕਿਸਾਨਾਂ ਦੇ ਖੇਤਾਂ ਵਿਚ ਪਹੁੰਚੇ ਅਤੇ ਦੋਨਾਂ ਅਧਿਕਾਰੀਆਂ ਨੇ ਥਾਂ ਥਾਂ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਦੌਰਾਨ ਜਿੱਥੇ ਕਿਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਜਾਂ ਪਰਾਲੀ ਦੀਆਂ ਗੱਠਾਂ Bales of Paddy Stubble ਬਣਾ ਕੇ ਉਸਦੀ ਰਹਿੰਦ ਖੁਹੰਦ ਨੂੰ ਅੱਗ ਲਗਾਈ ਗਈ ਸੀ ਉੁਥੇ ਮੌਕੇ ਤੇ ਹੀ ਇੰਨ੍ਹਾਂ ਅਧਿਕਾਰੀਆਂ ਨੇ ਇਹ ਅੱਗ ਬੁਝਵਾਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੋਣ ਵਾਲਾ ਪ੍ਰਦੁਸ਼ਣ ਤਾਂ ਇਕ ਵੱਖਰਾ ਵਿਸ਼ਾ ਹੈ ਪਰ ਅਸਲ ਵਿਚ ਪਰਾਲੀ ਸਾੜ ਕੇ ਕਿਸਾਨ ਆਪਣਾ ਸਭ ਤੋਂ ਵੱਡਾ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਕੇ ਕਿਸਾਨ ਆਪਣੀ ਜਮੀਨ ਦੇ ਪੋਸ਼ਕ ਤੱਤ ਸਾੜ Soil Fertility ਰਿਹਾ ਹੈ ਜਿਸ ਨਾਲ ਜਮੀਨ ਲਗਾਤਾਰ ਬੰਜਰ ਹੁੰਦੀ ਜਾ ਰਹੀ ਹੈ। ਇਸ ਲਈ ਕਿਸਾਨ ਨੂੰ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਪਰਾਲੀ ਸਾੜਨੀ ਬੰਦ ਕਰਨੀ ਹੀ ਪਵੇਗੀ ਅਤੇ ਨਾਲ ਹੀ ਇਸ ਨੂੰ ਜਮੀਨ ਵਿਚ ਮਿਲਾ ਕੇ ਕਣਕ ਦੀ ਬਿਜਾਈ Wheat Sowing ਕਰਨੀ ਪਵੇਗੀ ਤਾਂ ਜੋ ਜਮੀਨ ਦਾ ਕਾਰਬਨਿਕ ਮਾਦਾ ਵਧੇ ਅਤੇ ਜਮੀਨ ਉਪਜਾਊ ਬਣੇ।
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਇਸ ਮੌਕੇ ਕਿਸਾਨਾਂ ਨੂੰ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਵੀ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਹਨ ਅਤੇ ਜੇਕਰ ਕੋਈ ਨਿਯਮਾਂ ਦਾ ਉਲੰਘਣ ਕਰਕੇ ਪਰਾਲੀ ਨੂੰ ਅੱਗ ਲਗਾਏਗਾ ਤਾਂ ਮਜਬੂਰੀ ਵਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਫਾਜਿ਼ਲਕਾ ਜਲਾਲਾਬਾਦ ਰੋਡ ਤੇ ਪੈਂਦੇ ਪਿੰਡਾਂ ਤੋਂ ਇਲਾਵਾ ਪਿੰਡ, ਬਾਧਾ, ਝੁੱਗੇ ਗੁਲਾਬ ਸਿੰਘ, ਬਹਿਕ ਖਾਸ ਦਾ ਵੀ ਦੌਰਾ ਕੀਤਾ। ਪਿੰਡ ਬਹਿਕ ਖਾਸ ਵਿਚ ਮੌਕੇ ਤੇ ਫਾਇਰ ਬ੍ਰੀਗੇਡ ਬੁਲਾ ਕੇ ਡੀਸੀ ਅਤੇ ਐਸਐਸਪੀ ਨੇ ਕੋਲ ਖੜ੍ਹ ਕੇ ਖੇਤ ਨੂੰ ਲੱਗੀ ਅੱਗ ਬੁਝਵਾਈ।

ਜਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ Supreme Court ਨੇ ਕਿਹਾ ਸੀ ਕਿ ਜਿਸ ਕਿਸੇ ਇਲਾਕੇ ਵਿਚ ਪਰਾਲੀ ਸੜੇਗੀ Stubble Burning ਉਸ ਇਲਾਕੇ ਦੇ ਐਸਐਚਓ SHO ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ, ਜਿਸਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਲਗਾਤਾਰ ਖੇਤਾਂ ਦੇ ਦੌਰੇ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਹ ਟੀਮਾਂ ਪਿੰਡਾਂ ਅਤੇ ਖੇਤਾਂ ਦਾ ਦੌਰਾ ਕਰ  ਰਹੀਆਂ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ , ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਅਤੇ ਹਰਪ੍ਰੀਤ ਕੌਰ ਵੀ ਹਾਜਰ ਸਨ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...