Tuesday, June 11, 2024

ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ

ਜ਼ਿਲਾ ਫਰੀਦਕੋਟ ਤੋਂ ਇਲਾਵਾ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ,ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ


ਫ਼ਰੀਦਕੋਟ Faridkot  ਜ਼ਮੀਨ  ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਜ਼ਿਲਾ ਫਰੀਦਕੋਟ ਤੋਂ ਇਲਾਵਾ ਪੰਜ ਜ਼ਿਲਿਆਂ ਮੁਕਤਸਰ Muktsar, ਬਠਿੰਡਾ Bathida, ਮਾਨਸਾ, ਫਾਜ਼ਿਲਕਾ Fazilka ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲੁਆਈ Paddy Transplantation ਦਾ ਕੰਮ 11 ਜੂਨ ਤੋਂ ਸ਼ੁਰੂ ਹੋ ਗਿਆ ਜਿਸ ਵਾਸਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਸਾਉਣੀ ਫਸਲਾਂ kharid Crops ਦੀ ਬਿਜਾਈ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਵੱਲੋਂ ਨਹਿਰਾਂ ਅੰਦਰ ਪਾਣੀ Canal Water ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਜੋ ਇੱਕ ਦੋ ਦਿਨਾਂ ਵਿੱਚ ਸੂਹਿਆਂ ਵਿੱਚ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਉਣੀ ਦੀਆ ਫਸਲਾਂ ਦੀ ਕਾਸਤ ਲਈ ਲੋੜੀਂਦੀਆਂ ਖਾਦਾਂ ਯੂਰੀਆ Urea, ਡਾਇਆ DAP, ਪੋਟਾਸ਼ ਅਤੇ ਨਦੀਨਨਾਸ਼ਕਾਂ ਆਦਿ ਦਾ ਵੀ ਜ਼ਿਲੇ ਅੰਦਰ ਲੋੜੀਂਦਾ ਸਟਾਕ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
            ਉਨ੍ਹਾਂ ਝੋਨੇ ਦੀ ਕਾਸ਼ਤ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਲਵਾਈ ਤੋਂ ਪਹਿਲਾਂ ਕੰਪਿਊਟਰ ਕਰਾਹੇ ਨਾਲ ਖੇਤ ਪੱਧਰੇ ਕਰ ਲੈਣਾ ਚਾਹੀਦੇ ਹਨ ਤਾਂ  ਸਿੰਚਾਈ ਲਈ ਪਾਣੀ ਇਕਸਾਰ ਲੱਗ ਸਕੇ । ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਵਿੱਚ ਦਿੱਤੀਆ ਸਿਫਾਰਸ਼ਾਂ ਅਨੁਸਾਰ ਹੀ ਕਰੋ।
ਉਨ੍ਹਾਂ ਕਿਹਾ ਕਿ ਮਿੱਟੀ ਪਰਖ ਰਿਪੋਰਟ ਦੀ ਅਣਹੋਂਦ ਵਿੱਚ ਜੇਕਰ ਕਣਕ ਦੀ ਫਸਲ ਨੂੰ ਡਾਇਆ ਖਾਦ ਪੂਰੀ ਮਾਤਰਾ ਵਿੱਚ ਪਾਈ ਗਈ ਸੀ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀ। ਉਨ੍ਹਾਂ ਕਿਹਾ ਕਿ 90 ਕਿਲੋ ਯੂਰੀਆ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ ਬਿਜਾਈ 7,21 ਅਤੇ 42 ਦਿਨਾਂ ਬਾਅਦ ਪਾ ਦੇਣੀ ਚਾਹੀਦੀ ਹੈ ਜਦ ਕਿ ਪੀ ਆਰ 126 ਨੂੰ ਤੀਜੀ ਕਿਸਤ ਲਵਾਈ ਤੋਂ 35 ਦਿਨਾਂ ਬਾਅਦ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਧੇਰੇ ਪੈਦਾਵਾਰ ਲੈਣ ਲਈ ਖੇਤ ਵਿੱਚ ਪਨੀਰੀ ਲਗਾਉਣ ਸਮੇਂ ਪਨੀਰੀ ਦੀ ਉਮਰ ਦਰਮਿਆਨਾ ਸਮਾਂ ਲੈਣ ਵਾਲੀਆ ਕਿਸਮਾਂ ਲਈ 30-35 ਦਿਨ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 126 ਦੀ ਪਨੀਰੀ ਦੀ ਉਮਰ 25-30 ਦਿਨ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਫਸਲ ਵਿੱਚ ਜ਼ਿੰਕ Zink Deficiency in Paddy ਦੀ ਘਾਟ ਆਈ ਸੀ ਤਾਂ 25 ਕਿਲੋ ਜ਼ਿੰਕ ਸਲਫੇਟ 21% ਜਾਂ 16 ਕਿਲੋ ਜ਼ਿੰਕ ਸਲਫੇਟ 33% ਪ੍ਰਤੀ ਏਕੜ ਲਵਾਈ ਤੋਂ ਆਖਰੀ ਕੱਦੂ ਤੋਂ ਪਹਿਲਾਂ ਛੱਟਾ ਦੇ ਕੇ ਪਾ ਦਿਉ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਨੀਰੀ ਪੁੱਟਣ ਤੋਂ ਪਹਿਲਾਂ ਪਾਣੀ ਲਗਾ ਦਿਉ ਅਤੇ ਜੜਾਂ ਨਾਲੋਂ ਮਿੱਟੀ ਲਾਉਣ ਲਈ ਜੜਾਂ ਨੂੰ ਪਾਣੀ ਵਿੱਚ ਧੋ ਲਉ,ਅਜਿਹਾ ਕਰਨ ਨਾਲ ਬੂਟਿਆਂ ਦੀਆ ਜੜਾਂ ਜਖਮੀ ਨਹੀਂ ਹੁੰਦੀਆਂ ਅਤੇ ਫਸਲ ਬਿਮਾਰੀ ਤੋਂ ਬਚੀ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਫਸਲ ਦੇ ਚੰਗੇ ਵਾਧੇ ਲਈ ਪਨੀਰੀ ਦੀਆ ਜੜਾਂ ਨੂੰ 500 ਐਜੋਸਪਾਇਰੀਲਮ ਨੂੰ 100 ਲਿਟਰ ਦੇ ਘੋਲ ਵਿੱਚ 45 ਮਿੰਟ ਡੁਬੋ ਕੇ ਲਵਾਈ ਕਰੋ।ਉਨਾਂ ਕਿਹਾ ਕਿ ਆਮ ਕਰਕੇ ਮਜ਼ਦੂਰ ਝੋਨੇ ਦੀ ਪਨੀਰੀ ਵਿਰਲੀ ਲਾਉਂਦੇ ਹਨ ਜਿਸ ਕਾਰਨ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ ਇਸ ਲਈ ਪ੍ਰਤੀ ਵਰਗ ਮੀਟਰ ਘੱਟੋ ਘੱਟ 25 ਬੂਟੇ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਲਈ ਭਾਰੀਆਂ ਜ਼ਮੀਨਾਂ ਵਿੱਚ ਝੋਨੇ ਦੀ ਲਵਾਈ ਬਿਨਾਂ ਕੱਦੂ ਕੀਤਿਆਂ ਵੱਟਾਂ ਤੇ ਜਾਂ ਪੱਧਰੇ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਲਾਗਤ ਖਰਚੇ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਸਿਫਾਰਸ਼ਾਂ ਅਨੁਸਾਰ ਹੀ ਝੋਨੇ ਦੀ ਫਸਲ ਵਿੱਚ ਖੇਤੀ ਸਮੱਗਰੀ ਦੀ ਵਰਤੋਂ ਕੀਤੀ ਜਾਵੇ।

ਕਿਸਾਨਾਂ ਲਈ ਸਬਸਿਡੀ ਸਕੀਮ, ਅਪਲਾਈ ਕਰਨ ਦੀ ਆਖਰੀ ਮਿਤੀ 20 ਜੂਨ

 ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ


ਕਮਿਸ਼ਨਰ

-ਜ਼ਿਲਾ ਫਾਜ਼ਿਲਕਾ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ
ਫਾਜ਼ਿਲਕਾ: 11 ਜੂਨ 2024 (     ) ਜ਼ਿਲਾ ਫਾਜ਼ਿਲਕਾ Fazilka ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ Stubble Burning ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ in-situ ਅਤੇ ਬਾਹਰ ਸੰਭਾਲ ex-situ Management of Paddy Stubble ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ Agriculture Machinery on Subsidy ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਸਾਲ 2024-25 ਲਈ CRM Scheme ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com
ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ, ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ।
ਉਨ੍ਹਾਂ ਦੱਸਿਆ ਕਿ ਜੋ ਕਿਸਾਨ  ਨਿੱਜੀ ਤੌਰ ਤੇ ਬਿਨੇਪਤਰ ਦੇਣਾ ਚਾਹੁੰਦੇ ਹਨ , ਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ  ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਫਾਜਿਲਕਾ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ ।

Sunday, June 9, 2024

ਮੋਦੀ ਸਰਕਾਰ ਨੇ ਤੀਜੇ ਕਾਰਜਕਾਲ ਵਿੱਚ ਪਹਿਲਾ ਫੈਸਲਾ ਕੀਤਾ ਕਿਸਾਨਾਂ ਲਈ

 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਬੀਤੇ ਦਿਨ ਸੰਹੁ ਚੁੱਕਣ ਤੋਂ ਬਾਅਦ ਅੱਜ ਪਹਿਲਾ ਫੈਸਲਾ ਕਿਸਾਨਾਂ ਲਈ ਕੀਤਾ ਹੈ। ਜਿਕਰ ਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਸੀ। ਭਾਵੇਂ ਕਿ ਸ਼ਹਿਰੀ ਵੋਟ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਸੀ ਪਰ ਪਿੰਡਾਂ ਵਿੱਚ ਪਾਰਟੀ ਪਛੜ ਗਈ ਸੀ ਅਤੇ ਪਿੰਡਾਂ ਵਿੱਚ ਕਿਸਾਨਾਂ ਦੀਆਂ ਵੋਟਾਂ ਦੀ ਬਹੁਤਾਤ ਹੁੰਦੀ ਹੈ। ਇਸ ਲਈ ਤੀਜੇ ਕਾਰਜਕਾਲ ਵਿੱਚ ਆਸ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਬਾਰੇ ਬੇਹਤਰ ਨਿਰਨੇ ਕਰਨਗੇ। ਅੱਜ ਵੀ ਬੀਤੇ ਦਿਨ ਸੰਹੁ ਚੁੱਕਣ ਤੋਂ ਬਾਅਦ ਜਦ ਪ੍ਰਧਾਨ ਮੰਤਰੀ ਨੇ ਪਹਿਲੀ ਫਾਈਲ ਕਲੀਅਰ ਕੀਤੀ ਤਾਂ ਉਹ ਕਿਸਾਨਾਂ ਲਈ ਹੀ ਸੀ ।  ਉਹਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਮਿਲਣ ਵਾਲੀ ਰਾਸ਼ੀ ਦੀ ਫਾਈਲ਼ ਕਲੀਅਰ ਕੀਤੀ। ਜਿਸ ਅਨੁਸਾਰ ਦੇਸ਼ ਭਰ ਦੇ ਕਿਸਾਨਾਂ ਨੂੰ 20 ਹਜਾਰ ਕਰੋੜ ਰੁਪਏ ਮਿਲਣਗੇ । ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਵੇਗੀ। 

Saturday, June 8, 2024

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਜੂਨ ਨੂੰ

ਫਰੀਦਕੋਟ 8 ਜੂਨ (Only Agriculture) ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਸਾਉਣੀ 2024 ਧੀਂਗੜਾ ਪੈਲੇਸ ਫਰੀਦਕੋਟ ਵਿਖੇ 12 ਜੂਨ 2024 ਦਿਨ ਬੁੱਧਵਾਰ ਨੂੰ ਸਵੇਰੇ 09 ਵਜੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਕੈਂਪ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ।


 
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਾ. ਨਰਿੰਦਰਪਾਲ ਸਿੰਘ ਸੰਯੁਕਤ ਡਾਇਰੈਕਟਰ (ਪੀ.ਪੀ.) ਖੇਤੀਬਾੜੀ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ Kharif Crops ਦੀ ਸੁਚੱਜੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਸਾਉਣੀ ਦੀਆਂ ਫਸਲਾਂ ਬੀਜ਼ਣ ਦਾ ਢੰਗਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬਿਮਾਰੀਆਂ ਤੋ ਬਚਾਉਣ ਲਈ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਦੇਣਗੇ। । ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿਲ੍ਹਾ ਪੱਧਰੀ ਕੈਂਪ ਵਿੱਚ ਸ਼ਿਰਕਤ ਕਰਕੇ ਇਸ ਦਾ ਵੱਧ ਤੋ ਵੱਧ ਲਾਹਾ ਉਠਾਉਣ।

 

 

Friday, June 7, 2024

ਫਾਜ਼ਿਲਕਾ ਵਿਖੇ ਲੱਗਿਆ ਜ਼ਿਲ੍ਹਾਂ ਪੱਧਰੀ ਕਿਸਾਨ ਸਿਖਲਾਈ ਕੈਂਪ, ਖੇਤੀਬਾੜੀ ਵਿਭਾਗ ਨੇ ਦਿੱਤੀਆਂ ਨਵੀਂਆਂ ਜਾਣਕਾਰੀਆਂ

 ਬੇਲੋੜੇ ਖੇਤੀ ਖਰਚੇ ਘਟਾ ਕੇ ਤੇ ਪੈਦਾਵਾਰ ਵਧਾ ਕੇ ਕਿਸਾਨ ਕਮਾ ਸਕਦੇ ਹਨ ਵਧ ਮੁਨਾਫਾ-ਵਧੀਕ ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਖੇਤੀ ਗਿਆਨ ਦੀ ਵੰਡ ਕਰਨ ਲਈ ਖੇਤੀਬਾੜੀ ਵਿਭਾਗ ਕਾਰਜਸ਼ੀਲ, ਸਮੇਂ-ਸਮੇਂ *ਤੇ ਲਗਾਏ ਜਾਂਦੇ ਹਨ ਕੈਂਪ-ਸੰਯੁਕਤ ਡਾਇਰੈਕਟਰ

ਸਿਫਾਰਸ਼ ਕੀਤੀਆਂ ਖਾਦਾਂ ਅਤੇ ਲੋੜ ਅਨੁਸਾਰ ਸਪਰੇਆਂ ਦੀ ਵਰਤੋਂ ਕਰਕੇ ਫਸਲਾਂ ਤੋਂ ਪ੍ਰਾਪਤ ਕੀਤਾ ਜਾਵੇ ਵੱਧ ਝਾੜ

ਪਾਣੀ ਬਚਾਉਣ, ਪਰਾਲੀ ਨੂੰ ਵਰਤੋਂ ਵਿੱਚ ਲਿਆਉਣ ਅਤੇ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਢੁਕਵੇਂ ਤਰੀਕਿਆ ਬਾਰੇ ਕਰਵਾਇਆ ਜਾਣੂੰ

ਵੱਖ-ਵੱਖ ਖੇਤੀਬਾੜੀ ਮਾਹਰਾਂ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ *ਚ ਤਕਨੀਕੀ ਜਾਣਕਾਰੀਆਂ ਕੀਤੀਆਂ ਸਾਂਝੀਆਂ

ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਖੇਤੀ ਗਿਆਨ ਵਿਚ ਕੀਤਾ ਵਾਧਾ

ਫਾਜ਼ਿਲਕਾ 7 ਜੂਨ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ


ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਉਦਘਾਟਨ ਮੌਕੇ ਵਿਸ਼ੇਸ਼ ਤੌਰ *ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਿੰਦਰ ਸਿੰਘ ਮਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵੀਰਾਂ ਨੂੰ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਰੋਕਣ, ਪਾਣੀ ਬਚਾਉਣ ਅਤੇ ਆਪਣੀ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਖੇਤੀਬਾੜੀ ਮਾਹਰਾਂ ਦੀ ਸਲਾਹਾ ਅਨੁਸਾਰ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਰਾਹੀਂ ਖੇਤੀਬਾੜੀ ਮਾਹਰਾਂ ਤੋਂ ਤਕਨੀਕੀ ਗਿਆਨ ਹਾਸਲ ਕਰਕੇ ਕਿਸਾਨ ਵੀਰ ਬੇਲੋੜੇ ਖੇਤੀ ਖਰਚੇ ਘਟਾ ਕੇ ਅਤੇ ਪੈਦਾਵਾਰ ਵਧਾ ਕੇ ਵਧ ਮੁਨਾਫਾ ਕਮਾ ਸਕਦੇ ਹਨ।


ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਕਿਸਾਨਾਂ ਨੂੰ ਖੇਤੀ ਕਰਨ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਕਿ ਪਸ਼ੂਪਾਲਣਮੱਛੀਪਾਲਣ ਤੇ ਡੇਅਰੀ ਫਾਰਮਿੰਗ ਆਦਿ ਹੋਰ ਧੰਦੇ ਅਪਣਾਉਣ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ-ਨਾਲ ਉਨ੍ਹਾਂ ਕਣਕ ਅਤੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਵਰਤੋਂ ਵਿੱਚ ਲਿਆਉਣ ਦੇ ਢੁਕਵੇਂ ਤਰੀਕਿਆਂ ਬਾਰੇ ਵੀ ਕਿਸਾਨਾਂ ਨੂੰ ਜਾਣੂੰ ਕਰਵਾਇਆ।  ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਦੀ ਸੁੱਧਤਾ ਵਿੱਚ ਬੁਰਾ ਅਸਰ ਪੈਂਦਾ ਹੈ । ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਕਿਸਾਨਾਂ ਦੇ ਮਿੱਤਰ ਕੀੜੇ ਮਰ ਜਾਂਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨੇ ਕੈਂਪ ਦੌਰਾਨ ਲਗਾਈ ਗਈ ਪ੍ਰਦਰਸ਼ਨੀ ਦਾ ਨਿਰੀਖਣ ਵੀ ਕੀਤਾ।


ਕੈਂਪ ਦੌਰਾਨ ਵਿਸ਼ੇਸ਼ ਤੌਰ *ਤੇ ਪੁੱਜੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਡਾ. ਦਿਲਬਾਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਫਸਲੀ ਵਿਭਿਨਤਾ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਆਪਣੇ ਖੇਤਰ ਅਤੇ ਆਪਣੀ ਜਮੀਨ ਅਨੁਸਾਰ ਵੇਖ ਕੇ ਫਸਲ ਦੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਵਾਇਤੀ ਚੱਕਰ ਵਿਚ ਫਸ ਕੇ ਵਾਹੀਯੋਗ ਜਮੀਨ ਤੋਂ ਤਾਂ ਵਾਂਝੇ ਹੋਵਾਂਗੇ ਬਲਕਿ ਆਰਥਿਕ ਪੱਖੋਂ ਵੀ ਕਮਜੋਰ ਹੋ ਜਾਂਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਤਕਨੀਕੀ ਜਾਣਕਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਕਿਸਾਨ ਵੀਰਾਂ ਨੂੰ ਲਗਾਤਾਰ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਸਮੇਂ ਸਮੇਂ *ਤੇ ਸਕੀਮਾਂ ਚਲਾਈਆਂ ਜਾਂਦੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਫਸਲ ਦੀ ਬਿਜਾਈ ਕਰਨ ਲਈ ਸਬਸਿਡੀ *ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਲਿਆਉਂਦੇ ਹੋਏ ਵਿਭਾਗ ਵੱਲੋਂ ਖੇਤੀਬਾੜੀ ਸੰਦਾਂ ਲਈ ਆਨਲਾਈਨ ਅਰਜੀਆਂ ਮੰਗੀਆਂ ਜਾਂਦੀਆਂ ਹਨ।


ਉਨ੍ਹਾਂ ਕਿਸਾਨਾਂ ਨੁੰ ਜਾਗਰੂਕ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜਰ ਝੋਨੇ ਦੀ ਪਰਾਲੀ ਨੁੰ ਅਗ ਨਾ ਲਗਾ ਕੇ ਸਗੋਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਮੀਨ ਵਿਚ ਵਹਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਫੇਸ ਸੀਡਰ-ਕਮ-ਮਲਚਿੰਗ ਤਕਨੀਕੀ ਇਸ ਖੇਤਰ ਵਿਚ ਕਾਫੀ ਲਾਹੇਵੰਦ ਸਾਬਿਤ ਹੋਈ ਹੈ। ਇਸ ਲਈ ਕਿਸਾਨ ਵੀਰ ਇਸ ਨੂੰ ਅਪਣਾਉਣ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨ।

ਇਸ ਦੌਰਾਨ ਖੇਤੀਬਾੜੀ ਮਾਹਰ ਰਾਜਵਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਜਗਦੀਸ਼ ਅਰੋੜਾ, ਪਸ਼ੂ ਪਾਲਣ ਵਿਭਾਗ ਤੋਂ ਡਾ. ਮਨਦੀਪ ਸਿੰਘ ਆਦਿ ਹੋਰ ਸਾਇੰਸਦਾਨਾ ਨੇ ਨਰਮੇ ਦੀ ਕਾਸ਼ਤ ਕਰਨ ਦੀ ਵਿਧੀ ਅਤੇ ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਨ, ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਫਾਇਦਿਆਂ, ਪਸ਼ੂ ਪਾਲਕਾਂ ਨੂੰ ਪਸ਼ੂਆਂ ਦਾ ਗਰਮੀ ਦੇ ਦਿਨਾਂ ਵਿਚ ਖਾਸ ਤੌਰ *ਤੇ ਖਿਆਲ ਰੱਖਣ ਆਦਿ ਹੋਰ ਸਹਾਇਕ ਕਿਤਿਆਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ।


ਕੈਂਪ ਮੌਕੇ ਖੇਤੀ ਨਾਲ ਸਬੰਧਤ ਪੁੱਛੇ ਗਏ ਪ੍ਰਸ਼ਨਾਂ ਦਾ ਜਵਾਬ ਦੇਣ ਵਾਲੇ ਕਿਸਾਨਾਂ ਨੂੰ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਨੋਜਵਾਨ ਕਿਸਾਨ ਕਲੱਬ ਅਤੇ ਨੋਜਵਾਨ ਸੈਲਫ ਹੈਲਪ ਗਰੁੱਪ ਪਿੰਡ ਅਲਿਆਣਾ ਤੇ ਘਟਿਆਂ ਵਾਲਾ ਵੱਲੋਂ ਰਸਾਲੇ ਭੇਂਟ ਕਰਨ ਦਾ ਨਿਵੇਕਲਾ ਉਪਰਾਲਾ ਸਿਰਜਿਆ ਗਿਆ। ਇਸ ਰਸਾਲੇ ਵਿਚ ਖੇਤੀਬਾੜੀ ਨਾਲ ਸਬੰਧਤ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ।

ਇਸ ਮੌਕੇ ਕਾਰਜਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜਿਥੇ ਸਨਮਾਨਿਤ ਕੀਤਾ ਉਥੇ ਕਿਸਾਨਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਉਮੀਦ ਕੀਤੀ ਕਿ ਕਿਸਾਨ ਵੀਰ


ਸਿਖਲਾਈ ਕੈਂਪ ਤੋਂ ਗਿਆਨ ਹਾਸਲ ਕਰਕੇ ਆਪਣੇ ਖੇਤਾਂ ਵਿਚ ਲਾਗੂ ਕਰਨਗੇ ਤੇ ਖੇਤੀਬਾੜੀ ਤੇ ਸਹਾਇਕ ਕਿਤਿਆਂ ਦੇ ਕਾਰੋਬਾਰ ਨੂੰ ਹੋਰ ਉਚਾਈਆਂ ਵੱਲ ਲਿਜਾਉਣਗੇ। ਖੇਤੀਬਾੜੀ ਵਿਭਾਗ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਕਿਸਾਨਾ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਬੁਟੇ ਵੀ ਵੰਡੇ ਗਏ।

ਇਸ ਮੌਕੇ ਵਿਭਾਗਾਂ ਤੇ ਕਿਸਾਨਾਂ ਵੱਲੋਂ ਵੱਖ-ਵੱਖ ਕਿਤਿਆਂ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ ਸੀ। ਸਟੇਜ ਦਾ ਸੰਚਾਨ ਰਜਿੰਦਰ ਵਰਮਾਂ ਵੱਲੋਂ ਕੀਤਾ ਗਿਆ।

ਇਸ ਦੌਰਾਨ ਖੇਤੀਬਾੜੀ ਅਫਸਰ ਮਮਤਾ, ਹਰਪ੍ਰੀਤ ਪਾਲ ਕੌਰ, ਸੁੰਦਰ ਲਾਲ, ਬਲਦੇਵ ਸਿੰਘ ਆਦਿ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਨਹਿਰ ਵਿਚ ਪਾਣੀ ਸਪਲਾਈ ਸਬੰਧੀ ਪੁੱਛਗਿੱਛ ਲਈ ਸਿੰਚਾਈ ਵਿਭਾਗ ਦਾ ਫੋਨ ਨੰਬਰ

ਕਿਸਾਨਾਂ Farmers ਲਈ ਖਾਸ ਕਰਕੇ ਮਾਲਵੇ Malwa ਦੇ ਕਿਸਾਨਾਂ ਲਈ ਨਹਿਰੀ ਪਾਣੀ Canal Water ਦਾ


ਬਹੁਤ ਮਹੱਤਵ ਹੈ। ਮਾਲਵੇ ਵਿਚੋਂ ਵੀ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਟੇਲਾਂ Tail End ਤੇ ਪੈਂਦੇ ਹੋਣ ਕਾਰਨ ਇੱਥੇ ਕਿਸਾਨਾਂ ਦਾ ਅਕਸਰ ਨਹਿਰੀ ਪਾਣੀ ਦੀ ਘਾਟ ਰੜਕਦੀ ਰਹਿੰਦੀ ਹੈ। 

ਪਾਣੀ ਦੀ ਘਾਟ ਵਾਲੇ ਸਮੇਂ ਵਿਚ ਨਹਿਰਾਂ ਦੀ ਵਾਰਾਬੰਦੀ Canal Rotation ਵੀ ਕਈ ਵਾਰ ਲਾਗੂ ਕਰ ਦਿੱਤੀ ਜਾਂਦੀ ਹੈ ਜਿਸ ਅਨੁਸਾਰ ਨਹਿਰਾਂ ਵਿਚ ਵਾਰੋ ਵਾਰੀ ਪਾਣੀ ਛੱਡਿਆ ਜਾਂਦਾ ਹੈ। ਪਰ ਅਕਸਰ ਕਿਸਾਨਾਂ ਨੂੰ ਇਹ ਪਤਾ ਨਹੀਂ ਲੱਗ ਸਕਦਾ ਕਿ ਉਨ੍ਹਾਂ ਦੀ ਨਹਿਰ ਵਿਚ ਪਾਣੀ ਕਦੋਂ ਆਵੇਗਾ ਜਾਂ ਕਦੋ ਬੰਦ ਹੋਵੇਗਾ। ਜਿਸ ਕਾਰਨ ਉਹ ਆਪਣੇ ਖੇਤੀ ਕਾਰਜਾਂ ਨੂੰ ਉਸੇ ਅਨੁਸਾਰ ਵਿਊਂਤ ਨਹੀਂ ਸਕਦੇ।

ਪਰ ਹੁਣ ਪੰਜਾਬ ਸਰਕਾਰ Punjab Government ਨੇ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਸਬੰਧੀ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ CM Bhagwant Singh Maan ਦੀ ਅਗਵਾਈ ਵਿਚ ਹੋਈ ਬੈਠਕ ਵਿਚ ਇਸ ਸਬੰਧੀ ਇਕ ਫੋਨ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 'ਤੇ ਕਾਲ ਕਰ ਸਕਦਾ ਹੈ। 


ਇਹ ਵੀ ਪੜ੍ਹੋ।

ਨਹਿਰਾਂ ਵਿਚ ਪਾਣੀ ਦੀ ਸਪਲਾਈ ਬਾਰੇ ਮੁੱਖ ਮੰਤਰੀ ਦਾ ਐਲਾਨ

ਨਹਿਰਾਂ ਵਿਚ ਪਾਣੀ ਦੀ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

 ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ

ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਵਰਤਣ ਦਾ ਸੱਦਾ

ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ ’ਤੇ ਪੰਜਾਬ

ਚੰਡੀਗੜ੍ਹ, 7 ਜੂਨ



ਸੂਬੇ ਵਿੱਚ ਧਰਤੀ ਹੇਠਲੇ ਪਾਣੀ Sub Soil Water Saving in Punjab ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ CM Bhagwant Singh Maan ਨੇ ਅੱਜ ਕਿਸਾਨਾਂ ਨੂੰ ਝੋਨੇ Paddy ਦੇ ਸੀਜ਼ਨ ਦੌਰਾਨ ਨਹਿਰੀ ਪਾਣੀ Canal Water ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬMuktsar, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ Fazilka, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ irrigation ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ 'ਤੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ।  ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਚੋਅ/ਬਰਸਾਤੀ ਨਾਲੇ/ਦਰਿਆਵਾਂ ਨੂੰ 100 ਸਾਲਾਂ ਤੱਕ ਹੜ੍ਹਾਂ ਦੇ ਪਾਣੀ ਦੇ ਵਹਾਅ ਅਨੁਸਾਰ ਡਿਜ਼ਾਇਨ ਕਰਨਾ ਅਤੇ ਇਸ ਅਨੁਸਾਰ ਦਰਿਆਵਾਂ ਅਤੇ ਸੇਮ ਨਾਲਿਆਂ/ਚੋਅ ਦੇ ਹੜ੍ਹ ਵਾਲੇ ਇਲਾਕੇ ਨੂੰ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ North India Canal and Drainage Act ਤਹਿਤ ਨੋਟੀਫਾਈ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਨਦੀਆਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਅਗਾਊਂ ਬੰਨ੍ਹਾਂ 'ਤੇ ਕੰਮ ਦੀ ਪਾਬੰਦੀ ਲਾਈ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਸਬੰਧਤ ਲੋਕਾਂ ਜਿਵੇਂ ਕਿ ਬੈਗ ਸਪਲਾਇਰ, ਵਾਇਰ ਬਾਈਂਡਰ, ਮਿੱਟੀ ਪੁੱਟਣ ਵਾਲੀ ਮਸ਼ੀਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਦਾ ਡਾਟਾ ਸੰਕਲਿਤ ਕੀਤਾ ਗਿਆ ਹੈ ਅਤੇ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਥੈਲਿਆਂ ਨੂੰ ਸੰਕਟਕਾਲੀਨ ਵਰਤੋਂ ਲਈ ਸਬੰਧਤ ਸਥਾਨਾਂ 'ਤੇ ਭੰਡਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਦੀਆਂ ਦੀਆਂ ਅੰਦਰਲੀਆਂ ਢਲਾਣਾਂ 'ਤੇ ਬਾਂਸ ਦੇ ਬੂਟੇ ਲਾਏ ਜਾ ਰਹੇ ਹਨ ਅਤੇ ਐਨ.ਐਚ.ਏ.ਆਈ., ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਵਹਾਅ 'ਚ ਆਉਣ ਵਾਲੀਆਂ ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।

Thursday, June 6, 2024

ਝੋਨੇ ਦੀ ਸਿੱਧੀ ਬਿਜਾਈ ਨਾਲ 25 ਫੀਸਦੀ ਪਾਣੀ ਦੀ ਹੁੰਦੀ ਹੈ ਬੱਚਤ

ਬਠਿੰਡਾ, 7 ਜੂਨ-  ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਦੁਆਰਾ ਝੋਨੇ ਦੀ


ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ KVK Bathinda ਵੱਲੋਂ ਵੱਖ-ਵੱਖ ਪਿੰਡ ਮਾਨਸਾ ਖੁਰਦਕਿਲੀ ਨਿਹਾਲ ਸਿੰਘਤਿਉਣਾਕੋਟ ਫੱਤਾ ਵਿੱਚ ਪ੍ਰਦਰਸ਼ਨੀ ਪਲਾਂਟ ਲਗਵਾਏ ਜਾ ਰਹੇ ਹਨ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

          ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ.ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੱਗਭਗ 25% ਪਾਣੀ ਦੀ ਬੱਚਤ Saving of Water ਹੁੰਦੀ ਹੈ ਅਤੇ ਇੱਕ ਤਿਹਾਈ ਲੇਬਰ ਦਾ ਖਰਚਾ ਘੱਟ ਆਉਂਦਾ ਹੈ ਅਤੇ ਝੋਨਾ ਕੱਟਣ ਤੋਂ ਬਾਅਦ ਬੀਜੀ ਫ਼ਸਲ ਕਣਕ ਦੇ ਝਾੜ ਵਿੱਚ 1 ਕੁਇੰਟਲ ਤੱਕ ਦਾ ਵਾਧਾ ਹੁੰਦਾ ਹੈ ਅਤੇ ਹੱਥੀ ਲਵਾਏ ਝੋਨੇ ਦੇ ਮੁਕਾਬਲੇ ਝਾੜ Yield of Paddy ਵਿੱਚ ਕੋਈ ਅੰਤਰ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਪਰਮਲ ਝੋਨੇ ਦੀ ਕਿਸਮਾਂ ਦੀ ਬਿਜਾਈ ਲਈ ਜੂਨ ਦਾ ਪਹਿਲਾ ਪੰਦਰਵਾੜਾ ਅਤੇ ਬਾਸਮਤੀ ਕਿਸਮਾਂ ਲਈ ਜੂਨ ਦਾ ਦੂਜਾ ਪੰਦਰਵਾੜਾ ਢੁਕਵਾਂ ਸਮਾਂ ਹੈ।

            ਡਾ.ਗੁਰਮੀਤ ਸਿੰਘ ਢਿੱਲੋਂ ਪ੍ਰੋਫੈਸਰ ਪਸਾਰ ਸਿੱਖਿਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕਿਸਮਾਂ ਦੀ ਹੀ ਸਿੱਧੀ ਬਿਜਾਈ ਕਰਨ ਤਾਂ ਜੋ ਪਾਣੀ ਦੀ ਬੱਚਤ ਕੀਤੀ ਜਾ ਸਕੇ।ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੀ ਦੁਕਾਨ ਤੇ ਉਪਲੱਬਧ ਹਨ।

          ਇਸ ਮੌਕੇ ਡਾ.ਤੇਜਵੀਰ ਸਿੰਘ ਬੁੱਟਰ ਨੇ ਕਿਸਾਨਾਂ ਦੇ ਮੁਖਾਤਿਬ ਹੁੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾ ਖੇਤ ਵਿੱਚ ਕੰਪਿਊਟਰ ਕਰਾਹਾ Laser Leveling ਲਾ ਕੇ ਪੱਧਰ ਕਰ ਲੈਣਾ ਚਾਹੀਦਾ ਹੈ ਤਾਂ ਜੋ ਬਿਜਾਈ ਇੱਕਸਾਰ ਹੋ ਸਕੇ ਅਤੇ ਨਦੀਨਾਂ ਦੀ ਸਮੱਸਿਆ ਘੱਟ ਆਵੇ। ਉਨ੍ਹਾਂ ਨੇ ਸਿੱਧੀ ਬਿਜਾਈ ਵਿੱਚ ਆਉਣ ਵਾਲੇ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ।

          ਡਾ.ਵਿਨੈ ਸਿੰਘ ਨੇ ਝੋਨੇ ਦੀ ਫ਼ਸਲ ਦੇ ਕੀੜੇ-ਮਕੌੜਿਆਂ Pest Control in Paddy ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾ ਮੁਤਾਬਿਕ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ।

ਮਿੱਟੀ ਪਰਖ ਲਈ ਖੇਤ ਵਿਚੋਂ ਮਿੱਟੀ ਦਾ ਨਮੂਨਾ ਲੈਣ ਦਾ ਤਰੀਕਾ ਕੀ ਹੋਵੇ।

ਸ੍ਰੀ ਮੁਕਤਸਰ ਸਾਹਿਬ, 6 ਜੂਨ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਪੰਜਾਬ ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਮਿੱਟੀ ਪਾਣੀ ਪਰਖ ਕਰਵਾਉਣ Soil and Water Testing ਤੇ ਜਮੀਨ ਵਿੱਚ ਉਪਲਬਧ ਜੈਵਿਕ ਕਾਰਬਨ ਅਤੇ ਹੋਰ ਉਪਲਬਧ ਤੱਤਾਂ ਦੇ ਨਾਲ-ਨਾਲ ਜਮੀਨ ਦੇ ਤੇਜਾਬੀਪਨ/ਖਾਰੇਪਨ ਅਤੇ ਲੂਣਾਂ ਦੀ ਮਾਤਰਾ ਬਾਰੇ ਵੀ ਪਤਾ ਲੱਗਦਾ ਹੈ।


ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ ਉਪਰੰਤ ਖੁਰਾਕੀ ਤੱਤਾਂ ਦੇ ਅਧਾਰ ’ਤੇ ਜਮੀਨਾਂ ਨੂੰ ਘੱਟਦਰਿਮਿਆਨੀ ਅਤੇ ਜਿਆਦਾ ਸ਼ੇਣੀਆਂ ਵਿੱਚ ਵੰਡਿਆਂ ਜਾਂਦਾ ਹੈ। ਫਸਲ ਅਤੇ ਫਸਲੀ ਚੱਕਰ Crop Rotation ਦੇ ਅਧਾਰ ’ਤੇ ਹੀ ਹਰ  ਸ੍ਰੇਣੀ ਲਈ ਖਾਦਾਂ ਦੀਆਂ ਸਿਫਾਰਸ਼ਾਂ ਕੀਤੀਆਂ ਜਾਂਦੀਆਂ ਹਨ। ਜਿਸ ਤਰ੍ਹਾਂ ਮਨੁੱਖੀ ਸਿਹਤ ਲਈ ਹੈਲਥ ਕਾਰਡ Soil Health Card ਜਰੂਰੀ ਹਨ ਉਸੇ ਤਰ੍ਹਾਂ ਮਿੱਟੀ ਦੀ ਸਿਹਤ ਲਈ ਮਿੱਟੀ ਸਿਹਤ ਕਾਰਡ ਜਰੂਰੀ ਹਨ। ਇਸ ਕਾਰਡ ਦੇ ਅਧਾਰ ’ਤੇ ਹੀ ਲੋੜੀਦੀਆਂ ਖਾਦਾਂ ਦੀ ਵਰਤੋ ਕਰਕੇ ਖੇਤੀ ਖਰਚੇ ਘਟਾਏ ਜਾ ਸਕਦੇ ਹਨ। ਇਸ ਲਈ ਮਿੱਟੀ ਪਰਖ ਕਰਾਉਣਾ ਬਹੁਤ ਜਰੂਰੀ ਹੈ।

ਇਸ ਸਬੰਧੀ ਉਨ੍ਹਾਂ ਦੱਸਿਆ ਕਿ ਮਿੱਟੀ ਪਰਖ ਲਈ ਮਿੱਟੀ ਦਾ ਸੈਪਲ Soil Sampling Techniques ਲੈਣ ਲਈ ਧਰਤੀ ਦੀ ਸਤ੍ਹਾਂ ਤੋ ਘਾਹ-ਫੂਸ ਹਟਾਉਣ ਤੋਂ ਬਾਅਦ ਖੁਰਪੇ ਜਾਂ ਕਹੀ ਨਾਲ ਅੰਗਰੇਜੀ ਦੇ ਅੱਖਰ ‘V ਵਾਂਗ 6 ਇੰਚ ਡੂੰਘਾ ਕੱਟ ਲਗਾਉਣ। ਇਸ ਟੱਕ ਦੇ ਇੱਕ ਪਾਸਿਓ ਲੱਗਭਗ 1 ਇੰਚ ਮੋਟੀ ਤਹਿ ਉਤਾਰ ਲਓ। ਜੇ ਖੇਤ ਇਕੋ ਜਿਹਾ ਹੋਵੇ ਤਾਂ ਇੱਕ ਖੇਤ ਵਿੱਚੋ 7 ਤੋ 8 ਥਾਵਾਂ ਤੋ ਇਸ ਤਰ੍ਹਾਂ ਦੇ ਮਿੱਟੀ ਦੇ ਨਮੂਨੇ ਲਓ। ਇਸ ਮਿੱਟੀ ਨੂੰ ਸਾਫ ਬਾਲਟੀਤਸਲੇ ਜਾਂ ਕੱਪੜੇ ’ਤੇ ਚੰਗੀ ਤਰ੍ਹਾਂ ਮਿਲਾ ਲਓ। ਇਸ ਵਿੱਚੋ ਲਗਭੱਗ ਅੱਧਾ ਕਿਲੋ ਮਿੱਟੀ ਲੈ ਕੇ ਸਾਫ ਕੱਪੜੇ ਦੀ ਥੈਲੀ ਵਿੱਚ ਪਾ ਲਓ ਅਤੇ ਖੇਤ ਨੰਬਰਕਿਸਾਨ ਦਾ ਨਾਮਪਤਾ ਅਤੇ ਮਿਤੀ ਦਰਜ ਕਰ ਦਿਓ।

ਇਸ ਤਰ੍ਹਾਂ ਮਿੱਟੀ ਦਾ ਸੈਪਲ ਲੈਣ ਉਪਰੰਤ ਸੈਂਪਲ ਖੇਤੀਬਾੜੀ ਦਫਤਰ ਦੀ ਮਿੱਟੀ ਪਰਖ ਪ੍ਰਯੋਗਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਜਾਂ ਗਿੱਦੜ੍ਹਬਾਹਾ ਵਿਖੇ ਜਮਾਂ ਕਰਵਾ ਸਕਦੇ ਹਨ। ਮਿੱਟੀ ਪਰਖ ਦੇ ਸੈਪਲਾਂ ਸਬੰਧੀ ਖੇਤੀਬਾੜੀ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 12500 ਸੈਪਲਾਂ ਦਾ ਟੀਚਾ ਪ੍ਰਾਪਤ ਹੋਇਆ ਹੈ।

                                ਇਹ ਸੈਪਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋ ਇੱਕਤਰ ਕੀਤੇ ਜਾ ਰਹੇ ਹਨ। ਇਸੇ ਤਰਾਂ ਕਿਸਾਨ ਆਪਣੇ ਪੱਧਰ ਤੇ ਵੀ ਮਿੱਟੀ ਦੇ ਸੈਂਪਲ ਇੱਕਤਰ ਕਰਕੇ ਵਿਭਾਗ ਦੀਆਂ ਮਿੱਟੀ ਪਰਖ ਪ੍ਰਯੋਗਸ਼ਾਲਾਂਵਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

ਕੇ.ਵਾਈ.ਕੇ ਅਤੇ ਪੀ.ਏ.ਯੂ-ਐੱਫ.ਏ.ਐੱਸ.ਸੀ ਨੇ ਕਿਸਾਨਾਂ ਨੂੰ ਡੀ.ਐਸ.ਆਰ ਅਪਣਾਉਣ ਲਈ ਕੀਤਾ ਉਤਸ਼ਾਹਿਤ

 ਫਰੀਦਕੋਟ 6 ਜੂਨ (Only Agriculture)

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰਫਰੀਦਕੋਟ (PAU-KVK) ਨੇ ਡਾਇਰੈਕਟੋਰੇਟ ਆਫ ਪਸਾਰ ਸਿੱਖਿਆਪੀ.ਏ.ਯੂਲੁਧਿਆਣਾ ਦੀ ਸਰਪ੍ਰਸਤੀ ਹੇਠ ਅਤੇ ਡਾ: ਅਮਨਦੀਪ ਸਿੰਘ ਬਰਾੜਐਸੋਸੀਏਟ ਡਾਇਰੈਕਟਰ (TRG) ਦੀ ਅਗਵਾਈ ਹੇਠ ਪਿੰਡ ਪੱਖੀ ਕਲਾਂ ਵਿਖੇ ਸਿੱਧੇ ਬੀਜ ਵਾਲੇ ਚੌਲਾਂ (DSR) ਬਾਰੇ ਜਾਗਰੂਕਤਾ ਕੈਂਪ ਲਗਾਇਆ ਜਿਸ ਵਿੱਚ ਲਗਭਗ 27 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।


 

ਡਾ: ਰਾਕੇਸ਼ ਕੁਮਾਰਪ੍ਰੋਫੈਸਰ (ਖੇਤੀਬਾੜੀ ਇੰਜਨੀਅਰਿੰਗ) ਨੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਲੱਕੀ ਸੀਡ ਡਰਿੱਲ ਅਤੇ ਹੋਰ ਮਸ਼ੀਨਾਂ ਨਾਲ ਬਿਜਾਈ ਸਬੰਧੀ ਤਕਨੀਕੀ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਕਿਸਾਨਾਂ ਨੂੰ ਇਸ ਤਕਨੀਕ ਨਾਲ ਪਾਣੀ ਦੀ ਬੱਚਤ Water Saving ਕਰਨ ਦੀ ਅਪੀਲ ਕੀਤੀ।

ਡਾ: ਪਵਿਤਰ ਸਿੰਘਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਖਾਦਾਂ Fertilizer  ਦੀ ਸੁਚੱਜੀ ਵਰਤੋਂ  ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਇਕੱਠਾ ਕਰਨਮਿੱਟੀ ਵਿੱਚ ਜੈਵਿਕ ਖਾਦ Bio Fertilizer ਅਤੇ ਹਰੀ ਖਾਦ Green Manure  ਪਾਉਣ ਦੀ ਅਪੀਲ ਕੀਤੀ ਤਾਂ ਜੋ ਮਿੱਟੀ ਦੀ ਉਤਪਾਦਕਤਾ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਿਆ ਜਾ ਸਕੇ ਅਤੇ ਮਿੱਟੀ ਦੀ ਸਿਹਤ ਨੂੰ ਕਾਇਮ ਰੱਖਿਆ ਜਾ ਸਕੇ। ਡਾ: ਫਤਿਹਜੀਤ ਸਿੰਘਡੀ.ਈ.ਐਸ. (ਐਗਰੋਨੋਮੀ)ਪੀ.ਏ.ਯੂ.-ਐਫ.ਏ.ਐਸ.ਸੀ.ਫਰੀਦਕੋਟ ਨੇ ਡੀ.ਐਸ.ਆਰ. ਵਿੱਚ ਨਦੀਨਾਂ ਦੇ ਪ੍ਰਬੰਧਨ ਸਬੰਧੀ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਅਨਾਜ ਦੀ ਬਿਹਤਰ ਪੈਦਾਵਾਰ ਲਈ ਡੀਐਸਆਰ ਦੇ ਪੈਕੇਜ ਅਤੇ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਡੀਐਸਆਰ ਬਾਰੇ ਤਕਨੀਕੀ ਸਾਹਿਤ ਵੀ ਭਾਗੀਦਾਰਾਂ ਵਿੱਚ ਸਾਂਝਾ ਕੀਤਾ ਗਿਆ।

ਪਿੰਡ ਦੇ ਅਗਾਂਹਵਧੂ ਕਿਸਾਨ ਸ: ਕੁਲਜੀਤ ਸਿੰਘਜੋ ਪਿਛਲੇ 5 ਸਾਲਾਂ ਤੋਂ 12 ਏਕੜ ਰਕਬੇ ਵਿੱਚ ਡੀ.ਐਸ.ਆਰ. ਨੂੰ ਅਪਣਾ ਰਹੇ ਹਨਨੇ ਡੀ.ਐਸ.ਆਰ ਬਾਰੇ ਆਪਣਾ ਤਜਰਬਾ ਸਾਂਝਾ ਕੀਤਾ ਅਤੇ ਕਿਹਾ ਕਿ ਉਹ ਡੀ.ਐਸ.ਆਰ. ਦੀ ਟਾਰ ਵਾਟਰ ਤਕਨੀਕ ਤੋਂ ਸੰਤੁਸ਼ਟ ਹਨ ਜਿਸ ਵਿੱਚ ਪਾਣੀ ਦੀ ਖਪਤਮਜ਼ਦੂਰੀ ਦੀ ਲੋੜ ਅਤੇ ਲਾਗਤ ਹੋਰ ਇੰਪੁੱਟ ਘਟਾਏ ਜਾਂਦੇ ਹਨ। ਉਹ ਪਿੰਡ ਦੇ ਹੋਰ ਕਿਸਾਨਾਂ ਲਈ ਰੋਲ ਮਾਡਲ ਹਨ ਜਿਨ੍ਹਾਂ ਨੇ ਇਸ ਸਾਲ 51 ਏਕੜ ਰਕਬੇ ਵਿੱਚ ਟਾਰ ਵਾਟਰ ਤਕਨੀਕ ਨਾਲ ਡੀਐਸਆਰ ਸ਼ੁਰੂ ਕੀਤਾ ਹੈ।

 

Wednesday, June 5, 2024

ਫਾਜ਼ਿਲਕਾ ਜ਼ਿਲ੍ਹੇ ਵਿਚ ਸਵਾ ਲੱਖ ਏਕੜ ਰਕਬੇ ਵਿਚ ਹੋਈ ਨਰਮੇ ਦੀ ਬਿਜਾਈ

-ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਕਿ ਨਰਮੇ ਸਬੰਧੀ ਜਿਆਦਾ ਤੋਂ ਜਿਆਦਾ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਜਾਵੇ

-ਕਿਸਾਨ ਸਿਖਲਾਈ ਕੈਂਪ 7 ਨੂੰ
ਫਾਜ਼ਿਲਕਾ, 6 ਜੂਨ
ਫਾਜ਼ਿਲਕਾ Fazilka ਜ਼ਿਲ੍ਹੇ ਵਿਚ ਨਰਮੇ Cotton Sowing ਦੀ ਬਿਜਾਈ ਮੁਕੰਮਲ ਹੋ ਗਈ ਹੈ ਅਤੇ ਇਸ ਵਾਰ ਜ਼ਿਲ੍ਹੇ ਵਿਚ ਸਵਾ ਲੱਖ ਏਕੜ ਰਕਬੇ ਵਿਚ ਨਰਮੇ ਦੀ ਬਿਜਾਈ ਹੋਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪਾਂ Farmer Training Camps ਰਾਹੀਂ ਕਿਸਾਨਾਂ ਨੂੰ ਨਰਮੇ ਦੀ ਕਾਸਤ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਰਮੇ ਤੇ ਚਿੱਟੀ ਮੱਖੀ White Fly ਅਤੇ ਗੁਲਾਬੀ ਸੁੰਡੀ Pink Bollworm ਦੇ ਕਿਸੇ ਵੀ ਸੰਭਾਵੀ ਹਮਲੇ ਦਾ ਪਤਾ ਲਗਾਉਣ ਲਈ ਅਗੇਤੇ ਪੱਧਰ ਤੇ ਸਰਵੇਖਣ ਕੀਤੇ ਜਾਣ ਅਤੇ ਜਰੂਰਤ ਅਨੁਸਾਰ ਕਿਸਾਨਾਂ ਦਾ ਮਾਰਗਦਰਸ਼ਨ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਸਮੇਤ ਸਾਊਣੀ ਦੀਆਂ ਹੋਰ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਣਕਾਰੀ ਦੇਣ ਲਈ ਜ਼ਿਲ੍ਹਾਂ ਪੱਧਰੀ ਕਿਸਾਨ ਸਿਖਲਾਈ ਕੈਂਪ 7 ਜੂਨ 2024 ਨੂੰ ਫਾਜ਼ਿਲਕਾ ਦੇ ਸ਼ਾਹ ਪੈਲੇਸ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਖੇਤੀ ਮਾਹਿਰਾਂ ਤੋਂ ਨਵੀਆਂ ਖੇਤੀ ਤਕਨੀਕਾਂ ਦੀ ਜਾਣਕਾਰੀ ਹਾਸਲ ਕਰਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਕਿਹਾ ਕਿ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪਾਣੀ ਦੀ ਕਿਸੇ ਘਾਟ ਦਾ ਸਾਹਮਣਾਂ ਨਾ ਕਰਨਾ ਪਵੇ ਇਸ ਲਈ ਜਲ ਸ਼੍ਰੋਤ ਵਿਭਾਗ ਨੂੰ ਵੀ ਪਾਬੰਦ ਕੀਤਾ ਗਿਆ ਹੈ ਕਿ ਨਹਿਰਾਂ ਵਿਚ ਪੂਰਾ Canal Water ਪਾਣੀ ਚਲਾਇਆ ਜਾਵੇ।
ਉਨ੍ਹਾ ਨੇ ਕਿਹਾ ਕਿ ਨਰਮੇ ਦੀ ਫਸਲ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।

ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਕੀਤੀ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਦੀ ਪੂਰਤੀ ਕਿਵੇਂ ਕੀਤੀ ਜਾਵੇ

ਫਰੀਦਕੋਟ :    ਝੋਨੇ ਦੀ ਲਵਾਈ Paddy ਦਾ ਸਮਾਂ 11 ਜੂਨ ਨਿਰਧਾਰਿਤ ਕੀਤਾ ਗਿਆ ਹੈ,ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ


ਐਕਟ 2009 (Punjab prevention of sub soil water act 2009) ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਝੋਨੇ ਦੀ ਪਨੀਰੀ ਦੀ ਲਵਾਈ ਅਤੇ ਸੰਭਾਲ ਬਾਰੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਦੀ ਉਮਰ ਇਸ ਵਕਤ ਤਕਰੀਬਨ 15 ਤੋਂ 20 ਦਿਨ ਦੀ ਹੋ ਗਈ ਹੈ ਅਤੇ 11 ਜੂਨ ਤੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਕਿਹਾ  ਕਿ ਝੋਨੇ ਦੇ ਮਧਰੇਪਣ ਦੀ ਸਮੱਸਿਆ ਤੋਂ ਬਚਣ ਲਈ ਝੋਨੇ ਦੀ ਲਵਾਈ ਵਿੱਚ ਕਾਹਲ ਨਾਂ ਕੀਤੀ ਜਾਵੇ ਅਤੇ ਨਿਰਧਾਰਿਤ 11 ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇ। 
ਉਹਨਾਂ ਦੱਸਿਆ ਕਿ ਕੁਝ ਕਿਸਾਨਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਪਨੀਰੀ ਵਿੱਚ ਲੋਹੇ Iron deficiency in Paddy Crop ਦੀ ਘਾਟ ਆ ਰਹੀ ਹੈ ਜਿਸ ਕਾਰਨ ਪਨੀਰੀ ਧੌੜੀਆਂ ਵਿੱਚ ਪੀਲੀ ਹੋ ਕੇ ਸੁੱਕ ਰਹੀ ਹੈ। ਉਨ੍ਹਾਂ  ਦੱਸਿਆ ਕਿ ਝੋਨੇ ਦੀ ਫਸਲ ਲਈ ਲੋਹਾ ਖੁਰਾਕੀ ਤੱਤ ਦੀ ਬਹੁਤ ਮਹੱਤਤਾ ਹੈ ਅਤੇ ਘਾਟ ਆਉਣ ਦੀ ਸੂਰਤ ਵਿੱਚ ਸਮੇਂ ਸਿਰ ਇਸ ਖੁਰਾਕੀ ਤੱਤ ਦੀ ਪੂਰਤੀ ਕਰਨੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਖੁਰਾਕੀ ਤੱਤ ਬੂਟਿਆਂ ਵਿੱਚ ਕਲੋਰੋਫਿਲ ਅਤੇ ਪ੍ਰਕਾਸ਼ ਸੰਸ਼ਲੇਸ਼ਣ ਪ੍ਰੀਕ੍ਰਿਆ ਵਿੱਚ ਅਹਿਮ ਭੁਮਿਕਾ ਨਿਭਾਉਂਦਾ ਹੈ । ਉਹਨਾਂ ਦੱਸਿਆ ਕਿ ਇਸ ਖੁਰਾਕੀ ਦੀ ਘਾਟ ਨਾਲ ਪਨੀਰੀ ਦਾ ਵਾਧਾ ਰੁਕ ਜਾਂਦਾ ਹੈ ਅਤੇ ਪਨੀਰੀ ਦੇ ਬੂਟੇ ਦੇ ਨਵੇਂ ਪੱਤੇ ਨੋਕਾਂ ਅਤੇ ਅਤੇ ਬਾਹਰੋਂ ਪੀਲੇ ਹੋ ਕੇ ਚਿੱਟੇ ਹੋ ਜਾਂਦੇ ਹਨ ਅਤੇ ਜ਼ਿਆਦਾ ਕਮੀ ਦੀ ਹਾਲਤ ਵਿੱਚ ਪੱਤੇ ਸੁੱਕਣੇ ਸ਼ੁਰੂ ਹੋ ਜਾਂਦੇ ਹਨ ।
ਉਹਨਾਂ ਦੱਸਿਆ ਕਿ ਗਿਆਨ ਦੀ ਘਾਟ ਕਾਰਨ ਕਿਸਾਨਾਂ ਦੁਆਰਾ ਦੁਕਾਨਦਾਰਾਂ ਦੇ ਕਹੇ ਤੇ ਯੂਰੀਆ Urea ,ਸਲਫਰ,ਜਿੰਕ,ਦਾਣੇਦਾਰ ਕੀਟਨਾਸ਼ਕ,ਡਾਇਆ ਜਾਂ ਉੱਲੀਨਾਸਕ ਦਵਾਈਆਂ ਆਦਿ ਦੀ ਵਰਤੋਂ ਸ਼ੁਰੂ ਕਰ ਦਿੱਤੀ ਜਾਂਦੀ ਹੈ,ਜਿਸ ਦਾ ਕੋਈ ਫਾਇਦਾ ਨਹੀਂ ਹੁੰਦਾ।ਉਹਨਾਂ ਕਿਹਾ ਕਿ ਲੋਹੇ ਦੀ ਘਾਟ ਦੀ ਪੂਰਤੀ, ਕੇਵਲ ਇੱਕ ਕਿਲੋ ਫੈਰਿਸ ਸਲਫੇਟ 19% ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਦਾ ਛਿੜਕਾਅ ਹਫਤੇ- ਹਫਤੇ ਦੇ ਵਕਫੇ ਤੇ ਦੋ ਜਾਂ ਤਿੰਨ ਛਿੜਕਾਅ ਕਰਕੇ ਹੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਛਿੜਕਾਅ ਲਈ ਕੱਟ ਵਾਲੀ ਨੋਜ਼ਲ ਦੀ ਬਿਜਾਏ ਗੋਲ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੁਆਰਾ ਆਮ ਕਰਕੇ ਲੋਹਾ ਖੁਰਾਕੀ ਤੱਤ ਦੀ ਘਾਟ ਦੀ ਪੂਰਤੀ ਲਈ ਫੈਰਿਸ ਸਲਫੇਟ ਪਨੀਰੀ ਵਿੱਚ ਛੱਟੇ ਪਾ ਦਿੱਤੀ ਜਾਂਦੀ ਹੈ ਜਿਸ ਦਾ ਵੀ ਕੋਈ ਫਾਇਦਾ ਨਹੀਂ ਹੁੰਦਾ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...