Thursday, December 26, 2024

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ - ਖੁੱਡੀਆਂ

• *ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ*


ਚੰਡੀਗੜ੍ਹ, 26 ਦਸੰਬਰ:

ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ। 


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ। 


ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਗੰਭੀਰ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਖਰੜੇ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਕਿਸਾਨਾਂ ਲਈ ਸਭ ਤੋਂ ਜ਼ਰੂਰੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਧਾਰਾਵਾਂ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (ਏ.ਪੀ.ਐਮ.ਸੀ.) ਮਾਰਕੀਟਾਂ ਨੂੰ ਪ੍ਰਭਾਵਿਤ ਕਰਨਗੀਆਂ। ਉਹਨਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਏ.ਪੀ.ਐਮ.ਸੀ. ਦੀਆਂ ਮੰਡੀਆਂ ਵਿੱਚ ਗੜਬੜ ਪੈਦਾ ਹੋਣ ਨਾਲ ਕਿਸਾਨਾਂ ਅਤੇ ਰਵਾਇਤੀ ਵਪਾਰੀ ਵਰਗ ਦਾ ਸ਼ੋਸ਼ਣ ਹੋਵੇਗਾ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. RDF


ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ।


ਖੇਤੀਬਾੜੀ ਮੰਤਰੀ ਨੇ ਸ੍ਰੀ ਵਿਜੈ ਕਾਲੜਾ ਅਤੇ ਸ. ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਾਲੇ ਆੜ੍ਹਤੀਆਂ ਅਤੇ ਤਰਸੇਮ ਸੈਣੀ ਦੀ ਅਗਵਾਈ ਵਾਲੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਇਸ ਨੀਤੀ ਬਾਰੇ ਉਹ ਆਪਣੇ ਸੁਝਾਅ ਅਤੇ ਚਿੰਤਾਵਾਂ ਪੰਜਾਬ ਮੰਡੀ ਬੋਰਡ ਨੂੰ ਭੇਜਣ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਜਵਾਬ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ।


ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 


ਇਸ ਵਿਚਾਰ-ਵਟਾਂਦਰੇ ਦੌਰਾਨ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਵਿਕਾਸ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀ ਹਰਬੀਰ ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਡਾਇਰੈਕਟਰ ਖੋਜ, ਪੀ.ਏ.ਯੂ. ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Wednesday, December 25, 2024

ਪਾਈਪ ਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ*

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ 

*ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਹੋਵੇਗਾ ਲਾਭ*




*ਚੰਡੀਗੜ੍ਹ, 25 ਦਸੰਬਰ:*


ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ Barinder Kumar Goyal ਨੇ ਦੱਸਿਆ ਕਿ ਸੂਬੇ ਵਿੱਚ ਜਲ ਸੰਭਾਲ ਦੇ ਕਈ ਪ੍ਰਭਾਵੀ ਪ੍ਰਾਜੈਕਟ ਲਾਗੂ ਕੀਤੇ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ।


ਸ੍ਰੀ ਗੋਇਲ ਨੇ ਕਿਹਾ ਕਿ ਸਥਾਈ ਜਲ ਪ੍ਰਬੰਧਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਸਿੱਧੇ ਤੌਰ 'ਤੇ ਸਮੁੱਚੇ ਕਿਸਾਨ Farmers ਭਾਈਚਾਰੇ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਖੇਤੀ ਉਤਪਾਦਕਤਾ ਨੂੰ ਵਧਾਉਣ ਦੇ ਨਾਲ-ਨਾਲ ਪਾਣੀ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣਾ ਸਾਡੇ ਮਿਸ਼ਨ ਦਾ ਅਹਿਮ ਪਹਿਲੂ ਰਿਹਾ ਹੈ।


ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜ਼ਮੀਨਦੋਜ਼ ਪਾਈਪਲਾਈਨ Under Ground Pipeline ਆਧਾਰਤ ਸਿੰਜਾਈ ਨੈੱਟਵਰਕ ਦਾ ਵਿਸਥਾਰ ਕਰਨ ਦੀ ਲੜੀ ਤਹਿਤ 277.57 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਨਵੇਂ ਨਾਬਾਰਡ ਫ਼ੰਡਿਡ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਸਥਾਰ ਵਾਲੇ ਇਨ੍ਹਾਂ ਪ੍ਰਾਜੈਕਟਾਂ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ।


ਉਨ੍ਹਾਂ ਦੱਸਿਆ ਕਿ ਵਿਭਾਗ ਨੇ 18 ਜ਼ਮੀਨਦੋਜ਼ ਪਾਈਪਲਾਈਨ-ਆਧਾਰਤ ਸਿੰਜਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਰਾਹੀਂ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਨੂੰ ਉਤਸ਼ਾਹਿਤ ਕਰਨ ਵੱਲ ਵੀ ਅਹਿਮ ਕਦਮ ਚੁੱਕੇ ਹਨ। 50 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਨ੍ਹਾਂ ਪ੍ਰਾਜੈਕਟਾਂ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 67 ਐਮ.ਐਲ.ਡੀ. ਟ੍ਰੀਟਿਡ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ 2,233 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਮਿਲ ਰਿਹਾ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਜਾਈ ਵਾਸਤੇ ਟੇਲ-ਐਂਡ ਤੱਕ ਸੁਚੱਜੇ ਢੰਗ ਨਾਲ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਨੇ 860 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਹੈ, ਜਿਸ ਨਾਲ 10,841 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਨੂੰ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।


ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ 90 ਫ਼ੀਸਦੀ ਸਬਸਿਡੀ ਨਾਲ ਲਗਭਗ 1,874 ਹੈਕਟੇਅਰ ਖੇਤਰ ਨੂੰ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪੇਂਡੂ ਛੱਪੜਾਂ ਦੇ ਪਾਣੀ ਦੀ ਸਿੰਜਾਈ ਹਿੱਤ ਵਰਤੋਂ ਵਾਸਤੇ ਸੂਬੇ ਦੇ 27 ਪਿੰਡਾਂ ਵਿੱਚ ਸੋਲਰ-ਲਿਫ਼ਟ ਸਿੰਜਾਈ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ।


ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੀਂਹ ਦੇ ਪਾਣੀ ਨੂੰ ਬਚਾਉਣ ਅਤੇ ਭੌਂ-ਖੋਰ ਅਤੇ ਹੜ੍ਹਾਂ ਦੀ ਰੋਕਥਾਮ ਲਈ ਸੂਬੇ ਦੇ ਨੀਮ ਪਹਾੜੀ ਕੰਢੀ ਖੇਤਰ ਵਿੱਚ 42 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਸਟਰੱਕਚਰਾਂ ਅਤੇ ਚੈਕ ਡੈਮਾਂ ਦੀ ਉਸਾਰੀ ਕੀਤੀ ਗਈ ਹੈ।


ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਸੂਬੇ ਵਿੱਚ ਪਹਿਲੀ ਵਾਰ ਕਈ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਜਿਸ ਵਿੱਚ ਨਹਿਰਾਂ ਅਤੇ ਪਿੰਡਾਂ ਦੇ ਛੱਪੜਾਂ ਤੋਂ ਸਤਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ, ਚੈਕ ਡੈਮ ਦੀ ਉਸਾਰੀ, ਮਿੱਟੀ ਤੇ ਭੂਮੀ ਦੀ ਸੁਰੱਖਿਆ, ਹੜ੍ਹਾਂ ਤੋਂ ਬਚਾਅ ਅਤੇ ਛੱਤਾਂ 'ਤੇ ਮੀਂਹ ਦੇ ਪਾਣੀ ਦੀ ਰੀਚਾਰਜਿੰਗ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨਾਲ ਸੂਬੇ ਦੇ ਕਿਸਾਨ ਵੀਰਾਂ ਨੂੰ ਲਾਭ ਪਹੁੰਚੇਗਾ।


ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਦੀਆਂ ਇਹ ਪ੍ਰਾਪਤੀਆਂ ਜਲ ਸੰਭਾਲ ਅਤੇ ਟਿਕਾਊ ਖੇਤੀਬਾੜੀ ਲਈ ਸਾਡੀ ਦ੍ਰਿੜ੍ਹ ਵਚਨਬੱਧਤਾ ਦਾ ਮੁਜ਼ਾਹਰਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਨਾ ਸਿਰਫ਼ ਤੁਰੰਤ ਸਿੰਜਾਈ ਲੋੜਾਂ ਨੂੰ ਪੂਰਾ ਕਰਨਗੀਆਂ, ਸਗੋਂ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲੰਮੇ ਸਮੇਂ ਵਾਸਤੇ ਪਾਣੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਗੀਆਂ।

Tuesday, December 17, 2024

ਕਿਨੂੰ ਬਾਗਾਂ ਵਿਚ ਮਿੱਟੀ ਜਾਂਚ ਕਦੋਂ ਤੇ ਕਿਵੇਂ ਕਰਵਾਈ ਜਾਵੇ।

 ਬਾਗਬਾਨੀ ਵਿਭਾਗ ਵੱਲੋਂ ਬਾਗਬਾਨਾਂ ਨੂੰ ਖਾਦਾਂ ਪਾਉਣ ਤੋਂ ਪਹਿਲਾਂ ਮਿੱਟੀ ਦੀ ਜਾਂਚ ਕਰਾਉਣ ਦੀ ਅਪੀਲ

 ਫਾਜ਼ਿਲਕਾ 18 ਦਸੰਬਰ 


ਬਾਗਬਾਨੀ ਵਿਭਾਗ Horticulture Department ਵੱਲੋਂ ਜ਼ਿਲ੍ਹੇ ਦੇ ਬਾਗਬਾਨਾਂ ਨੂੰ ਕਿੰਨੂੰ Kinnow ਦੇ ਬਾਗਾਂ ਨੂੰ ਰੂੜੀ ਅਤੇ ਹੋਰ ਖਾਦਾਂ Fertilizer ਪਾਉਣ ਤੋਂ ਪਹਿਲਾਂ ਮਿੱਟੀ ਦੀ ਜਾਂਚ Soil Testing ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਕੁਲਜੀਤ ਸਿੰਘ ਨੇ ਆਖਿਆ ਹੈ ਕਿ ਬਾਗਾਂ ਵਿੱਚ ਮਿੱਟੀ ਪਰਖ ਦੀ ਰਿਪੋਰਟ ਅਨੁਸਾਰ ਹੀ ਖਾਦਾਂ ਪਾਉਣੀਆਂ ਚਾਹੀਦੀਆਂ ਹਨ । ਅਜਿਹਾ ਕਰਕੇ ਕਿਸਾਨ ਬੇਲੋੜੀਆਂ ਖਾਦਾਂ ਪਾਉਣ ਦੇ ਕਰਕੇ ਹੁੰਦੇ ਖਰਚੇ ਤੋਂ ਬਚ ਸਕਦੇ ਹਨ ਅਤੇ ਜੇਕਰ ਕਿਤੇ ਕਿਸੇ ਖਾਸ ਤੱਤ ਦੀ ਘਾਟ ਹੋਵੇ ਤਾਂ ਉਸੇ ਅਨੁਸਾਰ ਖਾਦਾਂ ਦੀ ਵਰਤੋਂ ਕਰਕੇ ਆਪਣੇ ਬਾਗ ਨੂੰ ਬਿਹਤਰ ਕਰ ਸਕਦੇ ਹਨ।

 ਉਹਨਾਂ ਨੇ ਦੱਸਿਆ ਕਿ ਅਬੋਹਰ Abohar ਵਿੱਚ ਸਿਟਰਸ ਅਸਟੇਟ ਵਿਖੇ ਬਣੀ ਹੋਈ ਲੈਬੋਟਰੀ Soil Testing Laboratory ਵਿੱਚ ਬਾਗਾਂ ਲਈ ਲੋੜੀਂਦੇ ਸਾਰੇ ਤੱਤਾਂ ਦੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਨੇ ਆਖਿਆ ਕਿ ਇੱਥੇ 16 ਪੈਰਾਮੀਟਰ ਤੇ ਤੱਤਾਂ ਅਤੇ ਪੀਐਚ, ਈਸੀ PH and EC ਆਦਿ ਦੀ  ਜਾਂਚ ਕਰਕੇ ਰਿਪੋਰਟ ਦਿੱਤੀ ਜਾਂਦੀ ਹੈ ਅਤੇ ਨਾਲ ਦੀ ਨਾਲ ਰਿਪੋਰਟ ਅਨੁਸਾਰ ਬਾਗਬਾਨਾਂ ਨੂੰ ਖਾਦਾਂ ਦੀ ਵਰਤੋਂ ਸਬੰਧੀ ਸਿਫਾਰਿਸ਼ ਕੀਤੀ ਜਾਂਦੀ ਹੈ।


 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਾਗਵਾਨੀ ਵਿਭਾਗ ਦੀ ਮਿੱਟੀ ਪਰਖ ਪ੍ਰਯੋਗਸ਼ਾਲਾ ਦੇ ਇੰਚਾਰਜ ਡਾ: ਸ਼ੋਪਤ ਸਹਾਰਨ ਨੇ ਦੱਸਿਆ ਕਿ ਬਾਗਾਂ ਵਿੱਚ ਮਿੱਟੀ ਜਾਂਚ ਕਰਵਾਉਣ ਲਈ ਇਹ ਢੁਕਵਾਂ ਸਮਾਂ ਹੈ ਅਤੇ ਬਾਗ ਵਿੱਚ ਰੂੜੀ Compost Manure ਜਾਂ ਹੋਰ ਰਸਾਇਣਕ ਖਾਦਾਂ ਪਾਉਣ ਤੋਂ ਪਹਿਲਾਂ ਇਹ ਨਮੂਨੇ ਲੈਣੇ ਚਾਹੀਦੇ ਹਨ। ਉਹਨਾਂ ਨੇ ਦੱਸਿਆ ਕਿ ਨਮੂਨਾ ਖੇਤ ਵਿੱਚੋਂ ਚਾਰ ਤੋਂ ਛੇ ਥਾਵਾਂ ਤੋਂ ਲੈਣੇ ਚਾਹੀਦੇ ਹਨ । ਨਮੂਨਾ ਨਾ ਤਾਂ ਬੂਟੇ ਦੀ ਜੜ੍ਹ ਦੇ ਨੇੜਿਓ ਲੈਣਾ ਹੈ ਤੇ ਨਾ ਹੀ ਬੂਟੇ ਦੀ ਛਤਰੀ ਤੋਂ ਬਾਹਰ, ਸਗੋਂ ਬੂਟੇ ਦੀ ਛੱਤਰੀ ਦੇ ਹੋਠੋ ਪੌਦੇ ਦੇ ਛੱਤਰੀ ਦੇ ਬਾਹਰਲੇ ਕਿਨਾਰੇ ਵਾਲੇ ਪਾਸੇ ਤੋਂ ਲੈਣਾ ਹੈ।  ਉਹਨਾਂ ਕਿਹਾ ਕਿ ਕਹੀ ਨਾਲ ਅੰਗਰੇਜ਼ੀ ਦੇ V ਅੱਖਰ ਦੇ ਆਕਾਰ ਦਾ ਟੱਕ ਲਗਾ ਕੇ ਰੰਬੇ ਨਾਲ ਬਰੈਡ ਦੇ ਪੀਸ ਵਾਂਗ ਉੱਪਰ ਤੋਂ ਨੀਚੇ ਤੱਕ ਛੇ ਇੰਚ ਡੁੰਗਾਈ ਤੱਕ ਦੀ ਇੱਕ ਸਾਰ ਮਿੱਟੀ ਦਾ ਨਮੂਨਾ ਲੈਣਾ ਚਾਹੀਦਾ ਹੈ। ਇਸ ਤਰ੍ਹਾਂ ਖੇਤ ਵਿੱਚੋਂ ਲਏ ਗਏ ਪੰਜ ਛੇ ਨਮੂਨਿਆਂ ਨੂੰ ਆਪਸ ਵਿੱਚ ਮਿਲਾ ਲਿਆ ਜਾਵੇ । ਮਿਲੇ ਹੋਏ ਨਮੂਨਿਆਂ ਨੂੰ ਅਖਬਾਰ ਤੇ ਵਿਛਾ ਕੇ ਨਮੂਨੇ ਦੇ ਚਾਰ ਹਿੱਸੇ ਕਰਕੇ ਆਹਮਣੇ ਸਾਹਮਣੇ ਦੇ ਦੋ ਹਿੱਸੇ ਰੱਖ ਲਏ ਜਾਣ ਅਤੇ ਦੋ ਹਿੱਸੇ ਸੁੱਟ ਦਿੱਤੇ ਜਾਣ ਅਤੇ ਰੱਖੇ ਹਿੱਸਿਆਂ ਨੂੰ ਮੁੜ ਕੇ ਮਿਲਾਇਆ ਜਾਵੇ । ਇਹ ਪ੍ਰਕਿਰਿਆ ਤਦ ਤੱਕ ਦੁਹਰਾਈ ਜਾਵੇ ਜਦੋਂ ਤੱਕ ਲਗਭਗ ਅੱਧਾ ਕਿਲੋ ਮਿੱਟੀ ਦਾ ਸੈਂਪਲ ਰਹਿ ਜਾਵੇ। ਫਿਰ ਇਸ ਮਿੱਟੀ ਦੇ ਸੈਂਪਲ ਨੂੰ ਪੋਲੀਥੀਨ ਬੈਗ ਵਿੱਚ ਪਾ ਕੇ ਏਅਰ ਟਾਈਟ ਕਰ ਲਿਆ ਜਾਵੇ ਅਤੇ ਪੋਲੀਥੀਨ ਦੇ ਬੈਗ ਉੱਪਰ ਸੈਂਪਲ ਨੰਬਰ, ਖੇਤ ਨੰਬਰ, ਕਿਸਾਨ ਦਾ ਨਾਂ, ਪਿਤਾ ਦਾ ਨਾਂ ਅਤੇ ਪਿੰਡ ਦਾ ਨਾਂ ਲਿਖ ਕੇ ਬਾਗਬਾਨੀ ਵਿਭਾਗ ਦੀ ਪ੍ਰਯੋਗਸ਼ਾਲਾ ਵਿੱਚ ਪਹੁੰਚਾ ਦਿੱਤਾ ਜਾਵੇ, ਜਿੱਥੇ ਜਾਂਚ ਕਰਨ ਤੋਂ ਬਾਅਦ ਵਿਭਾਗ ਵੱਲੋਂ ਮੁਕੰਮਲ ਰਿਪੋਰਟ ਦਿੱਤੀ ਜਾਂਦੀ ਹੈ।ਇਸਦੀ ਇਕ ਸੈਂਪਲ ਦੀ ਫੀਸ 200 ਰੁਪਏ ਹੈ। 

Monday, December 9, 2024

ਰਵਾਇਤੀ ਖੇਤੀ ਦੇ ਨਾਲ ਸਬਜੀ ਉਤਪਾਦਨ ਕਰਨ ਵਾਲਾ ਸਫਲ ਕਿਸਾਨ ਰਵੀ ਕਾਂਤ

-ਪਰਾਲੀ ਨੂੰ ਨਹੀਂ ਲਗਾਉਂਦਾ ਅੱਗ, ਖੇਤੀਬਾੜੀ ਵਿਭਾਗ ਨਾਲ ਹਮੇਸ਼ਾ ਰਹਿੰਦਾ ਹੈ ਜੁੜਿਆ

ਫਾਜ਼ਿਲਕਾ, 10 ਦਸੰਬਰ :

ਫਾਜ਼ਿਲਕਾ Fazilka ਜ਼ਿਲ੍ਹੇ ਦੇ ਪਿੰਡ ਨਿਹਾਲ ਖੇੜਾ Village Nihal Khera ਦਾ ਕਿਸਾਨ ਰਵੀ ਕਾਂਤ Ravi Kant ਇਕ ਅਜਿਹਾ ਸਫਲ ਕਿਸਾਨ ਹੈ ਜੋ ਕਿ ਹੋਰਨਾਂ ਲਈ ਪ੍ਰੇਰਣਾ ਸ਼੍ਰੋਤ ਬਣਕੇ ਕੰਮ ਕਰਦਾ ਹੈ। ਖੇਤੀਬਾੜੀ, ਬਾਗਬਾਨੀ, ਖੇਤੀਬਾੜੀ ਯੁਨੀਵਰਸਿਟੀ PAU ਅਤੇ ਕਿਸ਼੍ਰੀ ਵਿਗਿਆਨ ਕੇਂਦਰ KVK ਦੇ ਸਦਾ ਸੰਪਰਕ ਵਿਚ ਰਹਿ ਕੇ ਖੇਤੀ ਕਰਨ ਵਾਲਾ ਰਵੀ ਕਾਂਤ ਜਿੱਥੇ ਕਣਕ ਝੋਨੇ ਦੀ ਰਵਾਇਤੀ ਖੇਤੀ ਕਰਦਾ ਹੈ ਉਥੇ ਹੀ ਉਸ ਵੱਲੋਂ ਸਬਜੀਆਂ ਦੀ ਕਾਸਤ Vegetable Production ਕੀਤੀ ਜਾ ਰਹੀ ਹੈ।
ਰਵੀ ਕਾਂਤ ਦੱਸਦਾ ਹੈ ਕਿ ਰਵਾਇਤੀ ਫਸਲਾਂ ਤੋਂ 6 ਮਹੀਨੇ ਬਾਅਦ ਆਮਦਨ ਆਉਂਦੀ ਹੈ ਜਦ ਕਿ ਸਬਜੀਆਂ ਦੀ ਕਾਸਤ ਤੋਂ ਰੋਜਾਨਾਂ ਆਮਦਨ ਆਉਂਦੀ ਹੈ। ਉਸ ਵੱਲੋਂ ਆਪਣੇ ਖੇਤ ਵਿਚ ਭਾਂਤ ਭਾਂਤ ਦੀਆਂ ਸਬਜੀਆਂ ਲਗਾਈਆਂ ਹੋਈਆਂ ਹਨ। ਉਹ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋਂ ਖੋਜੀਆਂ ਸੁਧਰੀਆਂ ਕਿਸਮਾਂ ਦੇ ਬੀਜ Seeds of High Yielding Verities ਤੇ ਪਨੀਰੀ ਵੀ ਤਿਆਰ ਕਰਦਾ ਹੈ ਜੋ ਹੋਰਨਾਂ ਕਿਸਾਨਾਂ ਨੂੰ ਵੀ ਮੁਹਈਆ ਕਰਵਾਉਂਦਾ ਹੈ।
ਰਵੀ ਕਾਂਤ ਦੱਸਦਾ ਹੈ ਕਿ ਉਸਨੇ ਆਪਣੇ ਖੇਤ ਵਿਚ ਨਵੇਂ ਨਵੇਂ ਤਜਰਬੇ ਵੀ ਆਰੰਭ ਕੀਤੇ ਹਨ। ਉਹ ਸਬਜੀਆਂ ਦਾ ਇਕ ਪਲਾਟ ਬਿਨ੍ਹਾਂ ਵਾਹੇ ਤਿਆਰ Zero Tillage ਕਰ ਰਿਹਾ ਹੈ। ਉਹ ਦੱਸਦਾ ਹੈ ਕਿ ਜੇਕਰ ਕਿਸਾਨ ਨੇ ਤਰੱਕੀ ਕਰਨੀ ਹੈ ਤਾਂ ਉਸਨੂੰ ਇਕ ਫਸਲ ਤੇ ਨਿਰਭਰ ਰਹਿਣ ਦੀ ਬਜਾਏ ਆਮਦਨ ਦੇ ਕਈ ਵਿਕਲਪ ਤਿਆਰ ਕਰਨੇ ਪੈਣਗੇ।
ਰਵੀ ਕਾਂਤ ਜਿੱਥੇ ਸਬਜੀਆਂ ਦੀ ਕਾਸਤ ਕਰਦਾ ਹੈ ਉਥੇ ਹੀ ਉਸ ਵੱਲੋਂ ਕਣਕ ਝੋਨੇ Wheat and Rice ਦੀ ਖੇਤੀ ਵੀ ਕੀਤੀ ਜਾਂਦੀ ਹੈ ਅਤੇ ਉਹ ਕਈ ਸਾਲਾਂ ਤੋਂ ਪਰਾਲੀ  ਨੂੰ ਬਿਨ੍ਹਾਂ ਸਾੜੇ ਇਸਦੀ ਸੰਭਾਲ ਕਰ ਰਿਹਾ ਹੈ। ਰਵੀ ਕਾਂਤ ਦੱਸਦਾ ਹੈ ਕਿ ਅਜਿਹਾ ਕਰਨ ਨਾਲ ਉਸਦੀ ਜਮੀਨ ਦੀ ਉਪਜਾਊ ਸ਼ਕਤੀ ਵੱਧੀ ਹੈ ਅਤੇ ਜਮੀਨ ਵਿਚ ਸੁਧਾਰ ਹੋਇਆ ਹੈ। ਉਹ ਆਖਦਾ ਹੈ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੁਹੰਦ ਨੂੰ ਸਾੜਨਾ ਨਹੀਂ ਚਾਹੀਦਾ ਸਗੋਂ ਇਸਦੀ ਵਰਤੋਂ ਖੇਤ ਵਿਚ ਹੀ ਕਿਸੇ ਤਰੀਕੇ ਕਰਨੀ ਚਾਹੀਦੀ ਹੈ ਜਿਵੇਂ ਪਰਾਲੀ ਨਾਲ ਸਬਜੀਆਂ ਅਤੇ ਬਾਗਾਂ ਵਿਚ ਜਿੱਥੇ ਮਲਚਿੰਗ Mulching with Paddy Stubble ਕੀਤੀ ਜਾ ਸਕਦੀ ਹੈ ਉਥੇ ਹੀ ਇਸ ਨੂੰ ਖੇਤ ਵਿਚ ਦਬਾਉਣ ਨਾਲ ਜਮੀਨ ਵਿਚ ਕਾਰਬਨਿਕ ਮਾਦਾ Carbonic Matter ਵੱਧਦਾ ਹੈ ਅਤੇ ਜਮੀਨ ਦੀ ਸ਼ਕਤੀ ਵੱਧਦੀ ਹੈ। ਉਹ ਸਲਾਹ ਦਿੰਦਾ ਹੈ ਕਿ ਕਿਸਾਨਾਂ ਨੂੰ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਨਾਲ ਰਾਬਤਾ ਕਰਕੇ ਨਵੀਂਆਂ ਤਕਨੀਕਾਂ ਸਿੱਖਦੇ ਹੋਏ ਆਪਣੀ ਖੇਤੀ ਵਿਚ ਲਗਾਤਾਰ ਜਰੂਰਤ ਅਨੁਸਾਰ ਬਦਲਾਅ ਕਰਦੇ ਰਹਿਣਾ ਚਾਹੀਦਾ ਹੈ।

ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਦੀ ਕੀਤੀ ਮੀਟਿੰਗ


 ਫਰੀਦਕੋਟ, 10 ਦਸੰਬਰ 2024  ()  ਕਿਸਾਨਾਂ ਨੂੰ ਹਾੜੀ Rabi Crops ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ Urea ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ Amrik Singh ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਜਿੰਦਰ ਸਿੰਘ ਆਸ਼ੂ ਅਗਰਵਾਲ, ਤਰਸੇਮ ਲਾਲ ਸਚਦੇਵਾ, ਰਾਹੁਲ ਜੈਨ, ਗੌਰਵ ਬਾਂਸਲ ਕੀਮਤੀ ਗਰਗ ਸਮੇਤ ਹੋਰ ਥੋਕ ਖਾਦ ਵਿਕ੍ਰੇਤਾ ਹਾਜ਼ਰ ਸਨ।

         ਥੋਕ ਖਾਦ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ Faridkot ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਅਤੇ 10 ਹਜ਼ਾਰ ਹੈਕਟੇਅਰ ਰਕਬੇ ਵਿਚ ਹੋਰਨਾਂ ਫਸਲਾਂ ਦੀ ਬਿਜਾਈ ਕੀਤੀ ਗਈ ਹੈ ਜਿਸ ਦੇ ਪਾਲਣ ਪੋਸ਼ਣ ਲਈ ਤਕਰੀਬਨ 43 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਹੁਣ ਤਕ ਜ਼ਿਲਾ ਫ਼ਰੀਦਕੋਟ ਦੀਆਂ ਸਹਿਕਾਰੀ ਸਭਾਵਾਂ Cooperative Societies ਅਤੇ ਨਿੱਜੀ ਖਾਦ ਵਿਕਰੇਤਾਵਾਂ ਦੇ ਖਰੀਦ ਕੇਂਦਰਾਂ ਵਿੱਚ 23236 ਮੀਟ੍ਰਿਕ ਟਨ ਯੂਰੀਆ ਖਾਦ ਉਪਲਬਧ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਦੀ ਲੋੜੀਂਦੀ ਖਾਦ ਆਉਂਦੇ ਦਿਨਾਂ ਦੌਰਾਨ ਜ਼ਿਲੇ ਅੰਦਰ ਪਹੁੰਚ ਜਾਵੇਗੀ।ਉਨਾਂ ਖਾਦ ਵਿਕ੍ਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਯੂਰੀਆ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਯੂਰੀਆ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾ ਯੂਰੀਆ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।

ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ Farmers ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ Tagging ਕੀਤੀ ਜਾਂਦੀ ਹੈ ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਦੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਜ਼ਰੂਰੀ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਸੂਚਿਤ ਕਰਨ।

Tuesday, November 26, 2024

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

•ਖਾਦ ਵਿੱਚ ਮਹਿਜ਼ 2.80%  ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ

•ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 26 ਨਵੰਬਰ:


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gumeet Singh Khuddian ਨੇ ਦੱਸਿਆ ਕਿ ਐਸ.ਬੀ.ਐਸ.ਨਗਰ SBS Nagar ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (DAP) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ।  


ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਵਿੱਚ ਆਮ ਤੌਰ 'ਤੇ 18 ਫੀਸਦ ਨਾਈਟ੍ਰੋਜਨ, 46 ਫੀਸਦ ਫਾਸਫੋਰਸ ਅਤੇ 39.5 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੈਬਾਟਰੀ ਜਾਂਚ ਸਬੰਧੀ ਸਾਹਮਣੇ ਆਈਆਂ ਟੈਸਟ ਰਿਪੋਰਟਾਂ ਤੋਂ ਖਾਦ ਵਿੱਚ ਮਹਿਜ਼ 2.80 ਫੀਸਦ ਨਾਈਟ੍ਰੋਜਨ, 16.23 ਫੀਸਦ ਫਾਸਫੋਰਸ ਅਤੇ 14.10 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਦੀ ਮਾਤਰਾ ਦਾ ਪਤਾ ਚੱਲਿਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੇ ਡੀ.ਏ.ਪੀ. ਖਾਦ ਨੂੰ ਮਹਿੰਗੇ ਭਾਅ ਵੇਚੇ ਜਾਣ ਬਾਰੇ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਪਿੰਡ ਉੜਾਪੜ ਜ਼ਿਲ੍ਹਾ ਐਸ.ਬੀ.ਐਸ.ਨਗਰ ਵਿਖੇ ਮੈਸਰਜ਼ ਸਿੰਘ ਟਰੇਡਰਜ਼ ਦੇ ਮਾਲਕ ਹਰਕੀਰਤ ਸਿੰਘ ਦੇ ਘਰ ਛਾਪਾ ਮਾਰਿਆ ਅਤੇ  ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀਆਂ ਡੀ.ਏ.ਪੀ. ਦੀਆਂ 23 ਬੋਰੀਆਂ ਬਰਾਮਦ ਹੋਈਆਂ ਸਨ।

ਦੱਸਣਯੋਗ ਹੈ ਕਿ ਹਰਕੀਰਤ ਸਿੰਘ ਵਿਰੁੱਧ 14 ਨਵੰਬਰ ਨੂੰ ਥਾਣਾ ਔੜ (ਐਸ.ਬੀ.ਐਸ. ਨਗਰ) ਵਿਖੇ ਜ਼ਰੂਰੀ ਵਸਤਾਂ ਕਾਨੂੰਨ, 1955 ਦੀ ਧਾਰਾ 3(2) ਸੀ, ਡੀ ਅਤੇ ਖਾਦ (ਕੰਟਰੋਲ) ਆਰਡਰ, 1985 ਦੀਆਂ ਧਾਰਾਵਾਂ 5, 7, ਅਤੇ 3(3) ਤਹਿਤ FIR ਦਰਜ ਕੀਤੀ ਗਈ ਸੀ। ਖੇਤੀਬਾੜੀ ਵਿਭਾਗ ਨੇ ਜ਼ਬਤ ਕੀਤੀ ਡੀ.ਏ.ਪੀ. ਖਾਦ ਦੇ ਨਮੂਨੇ ਖਾਦ ਗੁਣਵੱਤਾ ਕੰਟਰੋਲ ਲੈਬਾਰਟਰੀ, ਲੁਧਿਆਣਾ ਨੂੰ ਭੇਜੇ ਸਨ, ਜਿਸ ਤੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਬਰਾਮਦ ਕੀਤੀ ਖਾਦ ਦਾ ਸਟਾਕ ਘਟੀਆ ਮਿਆਰ ਦਾ ਪਾਇਆ ਗਿਆ।  

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਤਾਵਨੀ ਦਿੱਤੀ ਕਿ ਇਸ ਕੁਤਾਹੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਖਾਦ ਅਤੇ ਬੀਜਾਂ ਦੀ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵੀ ਕਿਹਾ।

Monday, October 7, 2024

ਝੋਨੇ ਦੀ ਖਰੀਦ ਤੇ ਡੀਏਪੀ ਦੇ ਪ੍ਰਬੰਧ ਦਾ ਕੀ ਬਣੂ

*ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ*

•*ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ*

•*ਡੀ.ਏ.ਪੀ. ਸਮੇਤ ਹੋਰ ਖਾਦਾਂ ਨਾਲ ਹੋਰ ਕੋਈ ਉਤਪਾਦ ਦੀ ਟੈਗਿੰਗ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਮੰਤਰੀ*

ਚੰਡੀਗੜ੍ਹ, 7 ਅਕਤੂਬਰ:


ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀ.ਏ.ਪੀ. ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਹਨਾਂ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ।

ਸੂਬੇ ਦੇ ਉੱਚ ਅਧਿਕਾਰੀਆਂ, ਜਿਹਨਾਂ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਅਤੇ ਇੰਟੈਲੀਜੈਂਸ ਚੀਫ਼ ਸ੍ਰੀ ਆਰ.ਕੇ. ਜੈਸਵਾਲ ਸ਼ਾਮਲ ਸਨ, ਨਾਲ ਇਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਨਦਾਤਾ (ਕਿਸਾਨਾਂ) ਦੀ ਭਲਾਈ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸਰਕਾਰ ਫ਼ਸਲ ਦੇ ਝਾੜ ਨੂੰ ਵਧਾ ਕੇ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

• ਜ਼ਿਆਦਾਤਰ ਮੰਗਾਂ ਕੇਂਦਰ ਨਾਲ ਸਬੰਧਤ ; ਕੇਂਦਰ ਕੋਲ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਮੁੱਦਾ: ਭਗਵੰਤ ਸਿੰਘ ਮਾਨ 

• ⁠ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਕਾਰਵਾਈ ਕਰਨ ਤੋਂ ਨਹੀਂ ਝਿਜਕੇਗੀ ਸੂਬਾ ਸਰਕਾਰ

•ਖ਼ਰੀਦ ਕਾਰਜਾਂ ਦੀ ਨਿਗਰਾਨੀ ਲਈ ਮੁੱਖ ਮੰਤਰੀ ਖ਼ੁਦ ਕਰਨਗੇ ਅਨਾਜ ਮੰਡੀਆਂ ਦਾ ਦੌਰਾ

•ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 7 ਅਕਤੂਬਰ


ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ।

ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ Bhagwant Singh Maan ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਵਰੀ 2025 ਤੱਕ ਆੜ੍ਹਤੀਆਂ ਦੇ ਨੁਕਸਾਨ ਦੀ ਪੂਰਤੀ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕੋਈ ਸ਼ਰਾਰਤ ਕੀਤੀ ਤਾਂ ਆੜ੍ਹਤੀਆਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਇਸ ਮਾਮਲੇ ਉਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਨਹੀਂ ਝਿਜਕੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਹਰੇਕ 50 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਲੰਬਿਤ ਪਏ ਆੜ੍ਹਤੀਆਂ ਦੇ ਈ.ਪੀ.ਐਫ. ਦੇ 50 ਕਰੋੜ ਰੁਪਏ ਦੀ ਅਦਾਇਗੀ ਦਾ ਮਸਲਾ ਵੀ ਭਾਰਤ ਸਰਕਾਰ ਕੋਲ ਉਠਾਉਣਗੇ।


ਮੁੱਖ ਮੰਤਰੀ ਨੇ ਸਮੁੱਚੀ ਖ਼ਰੀਦ ਪ੍ਰਕਿਰਿਆ ਵਿੱਚ ਆੜ੍ਹਤੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਵਿੱਚ ਆੜ੍ਹਤੀਆਂ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖ਼ਾਹ ਤੋਂ ਰੱਖੇ ਚਾਰਟਰਡ ਅਕਾਊਂਟੈਂਟ (ਸੀ.ਏ.) ਹਨ, ਜਿਨ੍ਹਾਂ ਕੋਲ ਕਿਸਾਨਾਂ ਦੀ ਫ਼ਸਲ ਦੇ ਝਾੜ ਤੋਂ ਲੈ ਕੇ ਉਨ੍ਹਾਂ ਦੇ ਵਿੱਤੀ ਲੈਣ-ਦੇਣ ਦਾ ਸਾਰਾ ਲੇਖਾ-ਜੋਖਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਆਪਣੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਨਿੱਜੀ ਤਜਰਬੇ ਵੀ ਸਾਂਝੇ ਕੀਤੇ।


ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਦੁਆਰਾ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ 'ਏ' ਗ੍ਰੇਡ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸ਼ਨ, ਕੇਂਦਰੀ ਖਰੀਦ ਏਜੰਸੀ ਐੱਫ.ਸੀ.ਆਈ. ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖ਼ਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੁੱਚੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਸਾਰ ਹੀ ਖ਼ਰੀਦਣ ਵਾਸਤੇ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Sunday, October 6, 2024

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਨਵੀਂ ਯੋਜਨਾ ਦਾ ਐਲਾਨ

*ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼*

•*ਮੁੱਖ ਮੰਤਰੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀ ਰੋਕਥਾਮ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ*

* *ਸੂਬੇ ਦੇ ਸਹਿਕਾਰੀ ਬੈਂਕਾਂ ਨੇ ਪੰਜਾਬ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ*

* *ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ*

ਚੰਡੀਗੜ੍ਹ, 6 ਅਕਤੂਬਰ


ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ Cooperative Banks ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ stubble ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ Farmer ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (PAC) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (CHC) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ 'ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ Super Seeder ਵਰਗੇ ਖੇਤੀ ਸੰਦਾਂ ਦੀ ਖ਼ਰੀਦ 'ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ​​ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ 'ਤੇ ਲਾਭ ਪਹੁੰਚ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਾਂ ਦੇ ਆਸਪਾਸ ਕਲੱਸਟਰ ਅਧਾਰਤ ਪਹੁੰਚ ਰਾਹੀਂ ਸਪਲਾਈ ਚੇਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਦੇ ਲਾਭਪਾਤਰੀ ਪਰਾਲੀ ਨੂੰ ਲੋੜੀਂਦੇ ਸਥਾਨਾਂ 'ਤੇ ਇਕੱਠਾ ਕਰਨ, ਕੰਪ੍ਰੈੱਸ ਕਰਨ ਤੇ ਸਟੋਰ ਕਰਨਗੇ ਅਤੇ ਲੋੜ ਅਨੁਸਾਰ ਵੱਖ-ਵੱਖ ਉਪਭੋਗਤਾਵਾਂ ਜਾਂ ਉਦਯੋਗਾਂ ਨੂੰ ਉਪਲਬਧ ਕਰਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।

Friday, October 4, 2024

ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਪੌਸ਼ਟਿਕ ਤੱਤਾਂ ਦਾ ਖਜ਼ਾਨਾ-ਸੰਦੀਪ ਰਿਣਵਾਂ

-ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਸਾਂਝਾ ਕੀਤਾ ਪਰਾਲੀ ਦਾ ਗਣਿਤ

ਫਾਜ਼ਿਲਕਾ, 5 ਅਕਤੂਬਰ 


ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।

ਉਨ੍ਹਾਂ ਪਰਾਲੀ ਦਾ ਗਣਿਤ ਕਿਸਾਨਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਇੱਕ ਏਕੜ ਰਕਬੇ ਵਿੱਚੋਂ ਤਕਰੀਬਨ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ।ਤਿੰਨ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ 1000 ਕਿਲੋ ਜੈਵਿਕ ਕਾਰਬਨ, 13 ਕਿਲੋ ਨਾਈਟਰੋਜਨ, 6 ਕਿਲੋ ਫਾਸਫੋਰਸ, 63 ਕਿਲੋ ਪੋਟਾਸ਼, 3.5 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 6000/- ਰੁਪਏ ਬਣਦੀ ਹੈ। ਜੇਕਰ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾ ਦੱਸਿਆ ਕਿ ਖੇਤੀ ਮਾਹਿਰਾਂ ਅਨੁਸਾਰ ਪ੍ਰਤੀ ਏਕੜ ਮਿੱਟੀ ਨੂੰ 10 ਕੁਇੰਟਲ ਜੈਵਿਕ ਮਾਦਾ 14 ਕਿਲੋ ਨਾਈਟ੍ਰੋਜਨ, 63 ਕਿਲੋ ਪੋਟਾਸ਼, 7 ਕਿਲੋ ਫਾਸਫੋਰਸ ਅਤੇ 3 ਕਿਲੋ ਸਲਫ਼ਰ ਮਿਲਦੀ ਹੈ, ਜਿਸ ਦੀ ਕੀਮਤ ਲਗਭਗ 6000/- ਰੁਪਏ ਬਣਦੀ ਹੈ।ਪ੍ਰਤੀ ਏਕੜ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਿਰਾਏ ਤੇ ਕਰਨ ਨਾਲ ਲਗਭਗ 2000/- ਤੋਂ 2500/- ਰੁਪਏ ਖਰਚ ਕੀਤੇ ਜਾਂਦੇ ਹਨ,ਇਸ ਤਰ੍ਹਾਂ 3500/-ਤੋਂ4000/-ਪ੍ਰਤੀ ਏਕੜ ਮੁੱਲ ਦੇ ਪੌਸ਼ਟਿਕ ਤੱਤ ਅਤੇ ਜੈਵਿਕ ਕਾਰਬਨ ਮਿੱਟੀ ਨੂੰ ਪ੍ਰਾਪਤ ਹੋ ਜਾਂਦੇ ਹਨ ਜਦ ਕਿ ਖੇਤ ਵਿੱਚ ਪਰਾਲੀ ਨੂੰ ਸਾੜਨ ਨਾਲ ਮਿੱਟੀ ਨੂੰ ਇਹ ਲਾਭ ਨਹੀਂ ਮਿਲਦਾ ।

ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਰਿਣਵਾਂ ਨੇ ਅੱਗੇ ਦੱਸਿਆ ਕਿ ਖੇਤੀ ਮਾਹਿਰਾਂ ਦੀਆਂ ਰਿਪੋਰਟਾਂ ਮੁਤਾਬਿਕ ਇੱਕ ਟਨ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਤਕਰੀਬਨ 1515 ਕਿਲੋ ਕਾਰਬਨਡਾਈਆਕਸਾਈਡ, 92 ਕਿਲੋ ਕਾਰਬਨਮੋਨੋਆਕਸਾਈਡ, 3.83 ਕਿਲੋ ਨਾਈਟ੍ਰਿਕ ਆਕਸਾਈਡ, 0.4 ਕਿਲੋ ਸਲਫਰ ਆਕਸਾਈਡ, 2.7 ਕਿਲੋ ਮੀਥੇਨ ਅਤੇ 15.7 ਕਿਲੋ ਆਰਗੈਨਿਕ ਕੰਪਾਉਂਡ ਉਤਪਨ ਹੁੰਦੇ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਪੈਦਾ ਹੋਈਆਂ ਗੈਸਾਂ ਵਿੱਚ 70% ਕਾਰਬਨ ਡਾਈਅਕਸਾਈਡ,7% ਕਾਰਬਨ ਮੋਨੋਆਕਸਾਈਡ, 0.66% ਮੀਥੇਨ ਅਤੇ 2.09% ਨਾਈਟਿਕ ਆਕਸਾਈਡ ਗੈਸਾਂ ਹੁੰਦੀਆਂ ਜੋ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਲਈ ਬਹੁਤ ਘਾਤ ਸਿੱਧ ਹੁੰਦੀਆਂ ਹਨ । ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲੇ ਸੂਖਮ ਕਣ ਹਵਾ ਵਿੱਚ ਮਿਲ ਕੇ ਕਈ ਪ੍ਰਕਾਰ ਦੀਆਂ ਭਿਆਨਕ ਬਿਮਾਰੀਆਂ ਜਿਵੇਂ ਦਿਲ,ਅੱਖਾਂ, ਚਮੜੀ ਅਤੇ ਸਾਹ ਆਦਿ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ ਜਿਸ ਨਾਲ ਬਜ਼ੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਪ੍ਰਭਾਵਤ ਹੁੰਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੂਖਮ ਕਣ ਪਸੂਆਂ ਖਾਸ ਕਰਕੇ ਦੁਧਾਰੂ ਪਸ਼ੂਆਂ ਲਈ ਵੀ ਬਹੁਤ ਹਾਨੀਕਾਰਕ ਹੁੰਦੇ ਹਨ। ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸ਼ਟ ਹੋ ਜਾਂਦੇ ਹਨ। ਧੂੰਏਂ ਕਾਰਨ ਪੈਦਾ ਹੋਣ ਜ਼ਹਿਰੀਲੀਆਂ ਗੈਸਾਂ ਨਾਲ ਹੋਣ ਵਾਲੀਆਂ ਕੈਂਸਰ,ਅੱਖਾਂ, ਚਮੜੀ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਬਜੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਬਚਾਇਆ ਜਾ ਸਕਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ,ਮਿੱਟੀ ਵਿੱਚ ਹਵਾ ਸੰਚਾਰ ਅਤੇ ਪਾਣੀ ਸੋਖਣ ਦੀ ਸਮਰੱਥਾ ਵਧਦੀ ਹੈ।ਜੈਵਿਕ ਮਾਦਾ ਵਧਣ ਨਾਲ ਭਾਰੀ ਜ਼ਮੀਨ ਭੁਰਪਰੀ ਅਤੇ ਹਲਕੀ ਜ਼ਮੀਨ ਭਾਰੀ ਹੋ ਜਾਂਦੀ ਹੈ।ਮਿੱਟੀ ਵਿੱਚ ਸੂਖਮ ਜੀਵਾਂ ਦੀ ਗਿਣਤੀ ਵਧਣ ਨਾਲ ਮਿੱਟੀ ਦੇ ਜੈਵਿਕ ਗੁਣਾਂ ਵਿਚ ਵਾਧਾ ਹੁੰਦਾ ਹੈ ਜਿਸ ਨਾਲ ਕਣਕ ,ਝੋਨੇ ਜਾਂ ਹੋਰ ਫ਼ਸਲਾਂ ਦੀ ਪੈਦਾਵਾਰ ਵਿਚ ਵਾਧਾ ਹੁੰਦਾ ਹੈ।

 ਉਨ੍ਹਾਂ ਕਿਹਾ ਕਿ  ਸਮੇਂ ਦੇ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਹੁਣ ਅਨੇਕਾਂ ਅਜਿਹੀਆਂ ਤਕਨੀਕਾਂ/ਮਸ਼ੀਨਾਂ ਜਿਵੇਂ ਮਲਚਰ,ਹੈਪੀ ਸੀਡਰ,ਸੁਪਰ ਸੀਡਰ,ਸਮਾਰਟ ਸੀਡਰ,ਕਟਰ ਕਮ ਸ਼ਰੈਡਰ, ਉਲਟਾਵਾਂ ਹੱਲ, ਸਰਫੇਸ ਸੀਡਰ ਆਦਿ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ,ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਦੀ ਸੰਭਾਲ ਕਰਕੇ ਨਾਂ ਕੇਵਲ ਵਧੇਰੇ ਪੈਦਾਵਾਰ ਹੀ ਲਈ ਜਾ ਸਕਦੀ ਹੈ ਬਲਕਿ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਜ਼ਿਲੇ ਦੇ ਖੇਤੀਬਾੜੀ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ।

2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ

ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਡਾ. ਅਮਰੀਕ ਸਿੰਘ

ਫ਼ਰੀਦਕੋਟ 4, ਅਕਤੂਬਰ ()

ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ।

ਕਿਸਾਨ ਜਗਦੀਸ ਸਿੰਘ ਨੇ ਦੱਸਿਆ ਕਿ ਝੋਨਾ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਮੀਨ ਦੀ ਸਿਹਤ ਦੇ ਡਿਗਦੇ ਪੱਧਰ ਜਿਸ ਵਿੱਚ ਜੈਵਿਕ ਮਾਦਾ ਘਟਣਾਸੂਖਮ ਜੀਵ ਅਤੇ ਹੋਰ ਮਿੱਤਰ ਕੀੜਿਆਂ ਦਾ ਸੜ ਜਾਣਾ ਅਤੇ ਦਿਨੋ ਦਿਨ ਪ੍ਰਦੂਸ਼ਤ ਹੋ ਰਹੇ ਵਾਤਾਵਰਨ ਤੋਂ ਚਿੰਤਤ ਹੁੰਦਿਆਂ ਉਨ੍ਹਾਂ ਸਾਲ 2018 ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸਾਂਭ ਕੇ ਫਸਲਾਂ ਬੀਜਣ ਦਾ ਫੈਸਲਾ ਲਿਆ ਅਤੇ ਸਫਲਤਾ ਹਾਸਲ ਕਰਨ ਉਪਰੰਤ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਿਤ ਕੀਤਾ।

 ਉਨ੍ਹਾਂ ਦੱਸਿਆ ਕਿ ਉਸ  ਵੱਲੋਂ ਲਗਭਗ 17 ਏਕੜ ਰਕਬੇ ਚ ਕਣਕ-ਝੋਨਾਹਰਾ ਚਾਰਾਘਰੇਲੂ ਜਰੂਰਤ ਅਨੁਸਾਰ ਸਬਜੀਆਂ ਆਦਿ ਫਸਲਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਉਸ ਵੱਲੋਂ ਸ਼ੁਰੂ ਵਿੱਚ ਹੈਪੀ ਸੀਡਰ ਨਾਲ ਕਣਕ ਦੀ ਬਜਾਈ ਕੀਤੀ ਜਾਂਦੀ ਰਹੀ ਹੈ ਅਤੇ ਸ਼ੁਰੂਆਤੀ ਸਮੇਂ ਦੌਰਾਨ ਉਨਾਂ ਨੂੰ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆਪਰ ਲਗਾਤਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਸੰਪਰਕ ਚ ਰਹਿ ਕੇ ਅਤੇ ਸਮੇਂ ਸਮੇਂ ਤੇ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਆਉਂਦੀਆਂ ਸਮੱਸਿਆਵਾਂ ਨੂੰ ਸਹੀ ਤਕਨੀਕੀ ਨੁਕਤੇ ਅਪਣਾ ਕੇ ਦੂਰ ਕੀਤਾ ਅਤੇ ਫਸਲਾਂ ਦੀ ਚੰਗੀ ਪੈਦਾਵਾਰ ਲਈ। ਉਨ੍ਹਾਂ ਕਿਹਾ ਕਿ ਉਹ ਆਪਣੇ ਇਸ ਫੈਸਲੇ ਤੋਂ ਪੂਰੀ ਤਰਾਂ ਸੰਤੁਸ਼ਟ ਹਨਕਿਉਂਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਲਗਾਤਾਰ ਪਿਛਲੇ 6 


ਸਾਲ ਤੋਂ ਵਾਹੁਣ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਇਆ ਹੈ ਉਥੇ ਹੀ ਖਾਦਾਂ ਅਤੇ ਹੋਰ ਖੇਤੀਬਾੜੀ ਸਮੱਗਰੀ ਤੇ ਖਰਚ ਘਟਿਆ ਹੈ ਅਤੇ ਪੈਦਾਵਾਰ ਵਧੀ ਹੈ ਜਿਸ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹੈ।

 ਉਨ੍ਹਾਂ ਅੱਗੇ ਦੱਸਿਆ ਕਿ ਉਸ ਨੂੰ ਸਭ ਤੋਂ ਜਿਆਦਾ ਸੰਤੁਸ਼ਟੀ ਇਸ ਗੱਲ ਦੀ ਹੈ ਕਿ ਫਸਲੀ ਰਹਿੰਦ ਖੂੰਹਦ ਜਮੀਨ ਚ ਵਾਹਣ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈਫਸਲ ਦਾ ਝਾੜ ਸ਼ਾਨਦਾਰ ਹੁੰਦਾ ਹੈਉੱਥੇ ਹੀ ਉਹ ਜਮੀਨ ਵਿਚਲੇ ਸੂਖਮ ਜੀਵ ਅਤੇ ਫਸਲਾਂ ਚ ਰਹਿਣ ਵਾਲੇ ਕਿਸਾਨਾਂ ਦੇ ਮਿੱਤਰ ਕੀੜਿਆਂ ਨੂੰ ਉਹ ਸੜਨ ਕੇ ਖਤਮ ਹੋਣ ਤੋਂ ਬਚਾ ਰਿਹਾ ਹੈ

ਖੇਤੀ ਸਬੰਧੀ ਆਪਣੇ ਤਜਰਬੇ ਸਾਂਝੇ ਕਰਦਿਆਂ ਉਨਾਂ ਦੱਸਿਆ ਕਿ ਹੈਪੀ ਸੀਡਰਸੁਪਰ ਸੀਡਰ ਨਾਲ ਬਿਜਾਈ ਸਮੇਂ ਖਾਸ ਧਿਆਨ ਦੇਣ ਯੋਗ ਨੁਕਤਾ ਇਹ ਹੈ ਕਿ ਝੋਨੇ ਦੀ ਪਰਾਲੀ ਨੂੰ ਆਖਰੀ ਪਾਣੀ ਜਮੀਨ ਦੀ ਕਿਸਮ ਅਨੁਸਾਰ ਇਸ ਗੱਲ ਨੂੰ ਧਿਆਨ ਚ ਰੱਖ ਕੇ ਲਗਾਇਆ ਜਾਵੇ ਕਿ ਕਣਕ ਦੀ ਬਿਜਾਈ ਸਮੇਂ ਜਮੀਨ ਬਹੁਤ ਜਿਆਦਾ ਖੁਸ਼ਕ ਨਾ ਹੋਵੇ ਦੂਸਰੀ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਝੋਨੇ ਦੀ ਵਾਢੀ ਐਸ.ਐਮ.ਐਸ ਵਾਲੀ ਕੰਬਾਈਨ ਨਾਲ ਕਰਵਾਈ ਜਾਵੇ ਜੋ ਝੋਨੇ ਦੀ ਵਾਢੀ ਦੇ ਨਾਲ-ਨਾਲ ਝੋਨੇ ਦੀ ਪਰਾਲੀ ਨੂੰ ਕੁਤਰਾ ਕਰਕੇ ਖੇਤ ਚ ਇੱਕਸਾਰ ਖਿਲਾਰ ਦਿੰਦੀ ਹੈ ਜਿਸ ਨਾਲ ਕਣਕ ਦੀ ਬਿਜਾਈ ਬੜੀ ਅਸਾਨੀ ਨਾਲ ਹੋ ਜਾਂਦੀ ਹੈ ਅਤੇ ਕਣਕ ਦੀ ਜੰਮ ਵੀ ਬਹੁਤ ਵਧੀਆਂ ਹੁੰਦਾ ਹੈ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸ਼ੁਰੂਆਤੀ ਸਮੇਂ ਦੌਰਾਨ ਆਈ ਕਣਕ ਦੀ ਗੁਲਾਬੀ ਸੁੰਡੀ ਦੀ ਮੁਸ਼ਕਿਲ ਦੇ ਹੱਲ ਲਈ ਉਹ ਕਣਕ ਦੇ ਬੀਜ ਨੂੰ ਖੇਤੀ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕਲੋਰੋਪਾਇਰੀਫਾਸ 4 ਮਿਲੀਲਿਟਰ/ਕਿਲੋ ਬੀਜ ਲਾ ਕੇ ਬੀਜਦਾ ਹੈਂ ਅਤੇ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫਸਲ ਦਾ ਬੜੇ ਧਿਆਨ ਨਾਲ ਨਿਰੀਖਣ ਕਰਦਾ ਹੈਂ ਅਤੇ ਜਿਸ ਖੇਤ ਵਿੱਚ ਸੁੰਡੀ ਦਾ ਹਮਲਾ ਹੋਣ ਦਾ ਸ਼ੱਕ ਹੋਵੇ ਉੱਥੇ ਪਾਣੀ ਲਾਉਣ ਤੋਂ ਪਹਿਲਾਂ ਕੀਟਨਾਸ਼ਕ ਦਾ ਛੱਟਾ ਦੇ ਕੇ ਪਾਣੀ ਲਾਇਆ ਜਾਂਦਾ ਹੈ ਜਿਸ ਨਾਲ ਕਦੇ ਵੀ ਸੁੰਡੀ ਦੇ ਹਮਲੇ ਨਾਲ ਫਸਲ ਦਾ ਬਿਲਕੁਲ ਵੀ ਨੁਕਸਾਨ ਨਹੀਂ ਹੋਇਆ।

ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜਗਦੀਸ਼ ਸਿੰਘ ਵਰਗੇ ਅਗਾਂਹਵਧੂ ਕਿਸਾਨ ਜਿੰਨਾਂ ਨੇ ਪਰਾਲੀ ਪ੍ਰਬੰਧਨ ਕਰਕੇ ਜਿੱਥੇ ਵਾਤਾਵਰਨ ਦੀ ਸੰਭਾਲ ਕੀਤੀ, ਉੱਥੇ ਹੀ ਜਮੀਨ ਵਿਚਲੇ ਖੁਰਾਕੀ ਤੱਤਾਂ ਦੀ ਵੀ ਸੰਭਾਲ ਕੀਤੀ ਅਤੇ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣੇ ਹਨ, ਅਜਿਹੇ ਹੋਣਹਾਰ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਬੋਝ ਨਾ ਮੰਨਿਆ ਜਾਵੇ ਕਿਉਂਕਿ ਇਹ ਆਉਂਦੀ ਫਸਲ ਲਈ ਬਹੁਤ ਸਾਰੇ ਖੁਰਾਕੀ ਤੱਤਾਂ ਅਤੇ ਜੈਵਿਕ ਮਾਦੇ ਦਾ ਖਜ਼ਾਨਾ ਹੈਜਿਸ ਨੂੰ ਅਸੀਂ ਜਮੀਨ ਚ ਵਾਹ ਕੇ ਜਮੀਨ ਦੀ ਸਿਹਤ ਚ ਸੁਧਾਰ ਕਰ ਸਕਦੇ ਹਾਂਦਿਨੋ ਦਿਨ ਮਹਿੰਗੀਆਂ ਹੋ ਰਹੀਆਂ ਰਸਾਇਣਿਕ ਖਾਦਾਂ ਤੇ ਹੁੰਦਾ ਖੇਤੀ ਖਰਚਾ ਘਟਾ ਸਕਦੇ ਹਾਂ ਅਤੇ ਸਭ ਤੋਂ ਵੱਡੀ ਗੱਲ ਕਿ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਾਂ ।

ਫੋਟੋ ਕੈਪਸ਼ਨ-ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਹੋਣਹਾਰ ਕਿਸਾਨ ਜਗਦੀਸ਼ ਸਿੰਘ ਨੂੰ ਸਨਮਾਨਿਤ ਕਰਦੇ ਹੋਏ

Thursday, October 3, 2024

ਫਲ ਉਤਪਾਦਕ ਕਿਸਾਨਾਂ ਨੂੰ ਗਾਹਕ ਵੱਲੋਂ ਕੀਤੇ ਜਾਂਦੇ ਭੁਗਤਾਨ ਵਿੱਚੋਂ ਮਿਲਦਾ ਹੈ ਸਿਰਫ 40 ਫੀਸਦੀ ਹਿੱਸਾ- ਆਰਬੀਆਈ ਰਿਪੋਰਟ

ਦੇਸ਼ ਦੇ ਫਲ ਅਤੇ ਸਬਜੀ ਉਤਪਾਦਕ ਕਿਸਾਨਾਂ Farmers Income ਦੀ ਕਮਾਈ ਦਾ ਅਸਲ ਸੱਚ ਭਾਰਤੀ ਰਿਜ਼ਰਵ ਬੈਂਕ RBI ਦੀ ਤਾਜਾ ਰਿਪੋਰਟ ਵਿੱਚ ਜੱਗ ਜਾਰ ਹੋਇਆ ਹੈ। ਰਿਪੋਰਟ ਅਨੁਸਾਰ ਇੱਕ ਗਾਹਕ ਵੱਲੋਂ ਅਦਾ ਕੀਤੀ ਰਕਮ ਵਿੱਚੋਂ ਕਿਸਾਨ ਨੂੰ 40 ਫੀਸਦੀ ਤੋਂ ਵੀ ਘੱਟ ਹਿੱਸਾ ਮਿਲਦਾ ਹੈ ਜਦਕਿ 60 ਫੀਸਦੀ ਰਕਮ ਵਿਚੋਲੀਏ ਖਾ ਜਾਂਦੇ ਹਨ। ਆਰਬੀਆਈ ਦੇ ਇਕੋਨਮੀ ਅਤੇ ਪਾਲਸੀ ਰਿਸਰਚ ਵਿਭਾਗ ਵੱਲੋਂ ਜਾਰੀ ਵਰਕਿੰਗ ਪੇਪਰ ਵਿੱਚ ਇਹ ਖੁਲਾਸੇ ਹੋਏ ਹਨ


ਇਹਨਾਂ ਅਨੁਸਾਰ ਜੇਕਰ ਇੱਕ ਗਾਹਕ 100 ਰੁਪਏ ਦੇ ਕੇਲੇ ਖਰੀਦਦਾ ਹੈ ਤਾਂ ਕੇਲੇ ਪੈਦਾ ਕਰਨ ਵਾਲੇ ਕਿਸਾਨ ਨੂੰ 31 ਰੁਪਏ ਹੀ ਮਿਲਦੇ ਹਨ ਅਤੇ ਬਾਕੀ ਸਾਰੀ ਰਕਮ ਵਿਚੋਲੀਏ ਕੋਲ ਰਹਿ ਜਾਂਦੀ ਹੈ ਇਸੇ ਤਰਹਾਂ ਅੰਗੂਰਾਂ ਦੇ ਮਾਮਲੇ ਵਿੱਚ 100 ਰੁਪਏ ਦੇ ਗਾਹਕ ਵੱਲੋਂ ਖਰੀਦੇ ਅੰਗੂਰਾਂ ਬਦਲੇ ਕਿਸਾਨ ਦੇ ਹਿੱਸੇ 35 ਰੁਪਏ ਅਤੇ ਅੰਬ ਦੇ ਮਾਮਲੇ ਵਿੱਚ 100 ਰੁਪਏ ਪਿੱਛੇ 43 ਰੁਪਏ ਹੀ ਆਉਂਦੇ ਹਨ

ਸਬਜ਼ੀਆਂ ਦੇ ਮਾਮਲੇ ਵਿੱਚ ਵੀ ਇਹ ਸਥਿਤੀ ਬੇਹਤਰ ਨਹੀਂ ਹੈ । ਅਗਰ ਕੋਈ ਗ੍ਰਾਹਕ 100 ਰੁਪਏ ਦੇ ਟਮਾਟਰ ਖਰੀਦਦਾ ਹੈ ਤਾਂ ਉਸ ਨੂੰ ਪੈਦਾ ਕਰਨ ਵਾਲੇ ਕਿਸਾਨ ਤੱਕ 33 ਰੁਪਏ ਹੀ ਪਹੁੰਚਦੇ ਹਨ ਅਤੇ ਬਾਕੀ ਮਿਡਲਮੈਨ ਕੋਲ ਰਹਿ ਜਾਂਦੇ ਹਨ। ਇਸੇ ਤਰਾਂ ਪਿਆਜ ਪੈਦਾ ਕਰਨ ਵਾਲੇ ਕਿਸਾਨ ਨੂੰ ਗਾਹਕ ਵੱਲੋਂ ਅਦਾ ਕੀਤੀ ਰਕਮ ਦਾ 36 ਫੀਸਦੀ ਅਤੇ ਆਲੂ ਪੈਦਾ ਕਰਨ ਵਾਲੇ ਕਿਸਾਨ ਨੂੰ ਗਾਹਕ ਵੱਲੋਂ ਅਦਾ ਕੀਤੀ ਰਕਮ ਦੇ 37 ਫੀਸਦੀ ਹਿੱਸੇਦਾਰੀ ਹੀ ਮਿਲਦੀ ਹੈ

ਅਜਿਹਾ ਹੀ ਪੰਜਾਬ ਦੇ ਕਿਨੂੰ ਨਾਲ ਹੁੰਦਾ ਹੈ ਕਿਨੂੰ ਉਤਪਾਦਕ ਕਿਸਾਨ ਨੂੰ ਤਾਂ ਗਾਹਕ ਵੱਲੋਂ ਅਦਾ ਕੀਤੀ ਜਾਂਦੀ ਰਕਮ ਦੇ ਮੁਕਾਬਲੇ ਹੋਰ ਵੀ ਘੱਟ ਰਕਮ ਮਿਲਦੀ ਹੈ। ਹਾਲਾਂਕਿ ਆਰਬੀਆਈ ਦੀ ਰਿਪੋਰਟ ਵਿੱਚ ਕਿੰਨੂ ਦਾ ਜ਼ਿਕਰ ਨਹੀਂ ਹੈ ਪਰ ਆਪਾਂ ਆਮ ਦੇਖਦੇ ਹਾਂ ਕਿ ਪੰਜਾਬ ਦੇ ਹੀ ਵੱਡੇ ਸ਼ਹਿਰਾਂ ਵਿੱਚ ਕਿਹਨੂੰ 40-50 ਰੁਪਏ ਕਿਲੋ ਵਿਕ ਰਿਹਾ ਹੁੰਦਾ ਹੈ ਅਤੇ ਕਿਸਾਨ ਨੂੰ 10 ਰੁਪਏ ਤੋਂ ਵੀ ਘੱਟ ਰਕਮ ਮਿਲ ਰਹੀ ਹੁੰਦੀ ਹੈ ਇਸ ਹਿਸਾਬ ਨਾਲ ਕਿਨੂੰ ਉਤਪਾਦਕ ਕਿਸਾਨ ਨੂੰ ਜੇਕਰ ਗਾਹਕ 100 ਰੁਪਏ ਅਦਾ ਕਰਦਾ ਹੈ ਤਾਂ ਕਿਸਾਨ ਤੱਕ ਸਿਰਫ 20 ਤੋਂ 25 ਰੁਪਏ ਹੀ ਪਹੁੰਚਦੇ ਹਨ ਅਤੇ ਬਾਕੀ ਦੀ ਰਕਮ ਮਿਡਲ ਮੈਨ ਕੋਲ ਰਹਿ ਜਾਂਦੀ ਹੈ

ਇਹ ਅੰਕੜੇ ਕਿਸਾਨਾਂ ਨੂੰ ਸਮਝਣੇ ਚਾਹੀਦੇ ਹਨ ਅਤੇ ਇਹ ਉਪਰਾਲੇ ਕਰਨੇ ਚਾਹੀਦੇ ਹਨ ਕਿ ਉਹ ਗਾਹਕ ਤੱਕ ਆਪਣੀ ਉਪਜ ਸਿੱਧੇ ਕਿਵੇਂ ਪਹੁੰਚਾ ਸਕਦੇ ਹਨ, ਕਿਉਂਕਿ ਕਿਸਾਨ ਲਈ ਆਮਦਨ ਵਾਧੇ ਦਾ ਇਹੀ ਇੱਕੋ ਸਾਧਨ ਹੈ ਕਿ ਉਹ ਮਿਡਲਮੈਨ ਨੂੰ ਬਾਹਰ ਕੱਢ ਕੇ ਗਾਹਕ ਤੱਕ ਸਿੱਧੀ ਆਪਣੀ ਉਪਜ ਪਹੁੰਚਾਉਣ ਦਾ ਉਪਰਾਲਾ ਕਰੇ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...