Tuesday, February 4, 2025

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ  

                       ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Sri Muktsa Sahib ਵੱਲੋਂ ਪਿੰਡ ਆਸਾ ਬੁੱਟਰ Aasha Buttar  ਵਿਖੇ ਸਰ੍ਹੋਂ ਦੀ ਕਾਸ਼ਤ Mustard Cultivation ਸਬੰਧੀ ਸਿਖਲਾਈ ਕੋਰਸ Training ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
                                 ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਰੋ੍ਹਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇ.ਵੀ.ਕੇ. ਵੱਲੋਂ ਇਸ ਪਿੰਡ ਵਿੱਚ ਕਨੋਲਾ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਆ ਿਕ ਿਅੰਤਰਰਾਸ਼ਟਰੀ ਪੱਧਰ ਤੇ ਕਨੋਲਾ ਸਰੋ੍ਹਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ਼ ਵਿੱਚ 30 ਮਾਈਕਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੰੁਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਗਈ ਰਾਇਆ ਦੀ ਕਿਸਮ ਆਰ ਐਲ ਸੀ 3, ਆਰ ਸੀ

ਐਚ 1 ਅਤੇ ਗੋਭੀ ਸਰ੍ਹੋਂ ਦੀਆਂ ਜੀ ਐਸ ਸੀ 6, ਜੀ ਐਸ ਸੀ 7, ਪੀ ਜੀ ਐਸ ਐਚ 1707 ਕਨੋਲਾ ਕਿਸਮਾਂ ਹਨ। ਇਸ ਸਿਖਲਾਈ ਕੋਰਸ ਦੌਰਾਨ ਡਾ. ਵਵਿੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਗਿਅਿਾਨ) ਨੇ ਸਰ੍ਹੋਂ ਦੀ ਸਫ਼ਲ ਕਾਸ਼ਤ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਅਤੇ ਹਾੜ੍ਹੀ ਦੀਆਂ ਬਾਕੀ ਫ਼ਸਲਾਂ ਵਿੱਚ ਅਗਲੇ ਦਿਨਾਂ ਦੌਰਾਨ ਹੋਣ ਵਾਲੇ ਖੇਤੀ ਰੁਝੇਵਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਸਰ੍ਹੋਂ ਦੀ ਫ਼ਸਲ ਵਿੱਚ ਸਰਵਪੱਖੀ ਖਾਦ ਪ੍ਰਬੰਧਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਹਨਾਂ ਨੇ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਵਿੱਚ ਲੋੜ ਅਨੁਸਾਰ ਖੁਰਾਕੀ ਤੱਤਾਂ ਦੇ ਛਿੜਕਾਅ, ਖਾਸ ਤੌਰ ਤੇ ਕਣਕ ਨੂੰ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਉਣ ਲਈ ਅਤੇ ਵੱਧ ਝਾੜ ਲੈਣ ਲਈ 2% ਪੋਟਾਸ਼ੀਅਮ ਨਾਈਟ੍ਰੇਟ (13:0:45) ਬਾਰੇ ਵੀ ਕਿਸਾਨ ਵੀਰਾਂ ਨੂੰ ਜਾਣੂ ਕਰਵਾਇਆ।
    ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜਣ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਰਾਹੀਂ ਵਿਗਿਆਨਕ ਖੇਤੀ ਲਈ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਕੈਂਪ ਵਿੱਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਕਾਫੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।

ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

 ਫਾਜਿਲਕਾ 


ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ KVK Fazilka ਵੱਲੋਂ ਤੇਲ ਬੀਜ Oil Seed Production ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਗਏ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਡਾ: ਅਮਿਤ ਨਾਥ ਅਤੇ ਡਾ: ਅਰਵਿੰਦ ਕੁਮਾਰ ਅਹਲਾਵਤ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ|
ਇਸ ਪ੍ਰੋਗਰਾਮ ਦਾ ਸੰਚਾਲਨ ਡਾ: ਪ੍ਰਕਾਸ਼ ਚੰਦ ਗੁਜਰ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਹਰਿੰਦਰ ਸਿੰਘ ਦਹੀਆ, ਸ਼੍ਰੀ ਪ੍ਰਿਥਵੀਰਾਜ, ਡਾ: ਰਮੇਸ਼ ਚੰਦ ਕਾਂਟਵਾ, ਡਾ: ਰੁਪਿੰਦਰ ਕੌਰ, ਡਾ: ਕਿਸ਼ਨ ਕੁਮਾਰ ਪਟੇਲ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।
ਇਸ ਪ੍ਰੋਗਰਾਮ ਵਿੱਚ 120 ਕਿਸਾਨਾਂ ਨੇ ਭਾਗ ਲੈ ਕੇ ਪ੍ਰੋਗਰਾਮ ਨੂੰ ਸਫਲ ਬਣਾਇਆ। ਅੰਤ ਵਿੱਚ ਡਾ: ਪ੍ਰਕਾਸ਼ ਚੰਦ ਗੁਜਰ ਨੇ ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

Thursday, January 23, 2025

ਕਿਸਾਨ ਰਿਵਾਇਤੀ ਖੇਤੀ ਦੇ ਨਾਲ-ਨਾਲ ਜੜ੍ਹੀ ਬੂਟੀਆਂ ਦੀ ਖੇਤੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ- ਖੁੱਡੀਆਂ

- ਅਸ਼ਵਗੰਧਾ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ

ਫ਼ਰੀਦਕੋਟ 22 ਜਨਵਰੀ,2025

ਕਿਸਾਨਾਂ ਨੂੰ ਆਪਣੀ ਆਮਦਨ Farmer Income  ਵਧਾਉਣ ਲਈ ਰਿਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਤੇ ਆਯੂਰਵੈਦ/ਮੈਡੀਕਲ Medical ਵਿੱਚ ਵਰਤੀਆਂ ਜਾਣ ਵਾਲੀਆਂ  ਜੜ੍ਹੀ ਬੂਟੀਆਂ ਆਦਿ ਦੀ ਖੇਤੀ ਵੀ ਕਰਨੀ ਚਾਹੀਦੀ ਹੈ । ਇਸ ਨਾਲ ਜਿਥੇ ਸਾਨੂੰ ਇਹ ਉਤਪਾਦ ਪਰਿਵਾਰ ਲਈ ਵਰਤਨ ਵਾਸਤੇ ਉਪਲੱਬਧ ਹੋਣਗੇ ਉਥੇ ਹੀ ਸਾਡੀ ਆਮਦਨ ਵਿੱਚ ਵੀ ਵਾਧਾ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਅਸ਼ਵਗੰਧਾ Aswgandha ਤੇ ਰਾਸ਼ਟਰੀ ਮੁਹਿੰਮ ਤਹਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ Guru Gobind Singh Medical College  ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਮੌਕੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋ ਅਤੇ ਵੀ.ਸੀ ਡਾ. ਰਾਜੀਵ ਸੂਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


          ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੀਆਂ ਜੜ੍ਹੀਆਂ ਬੂਟੀਆਂ ਉਪਲਬਧ ਹਨ ਜੋ ਸਾਡੀਆਂ ਕਈ ਬਿਮਾਰੀਆਂ ਨੂੰ ਠੀਕ ਕਰ ਸਕਦੀਆਂ ਹਨ। ਅਜਿਹੀ ਹੀ ਇਕ ਔਸ਼ਧੀ ਹੈ ਅਸ਼ਵਗੰਧਾ, ਜਿਸ ਦੀ ਵਰਤੋਂ ਹਜ਼ਾਰਾਂ ਸਾਲ ਪਹਿਲਾਂ ਸਾਡੇ ਵੱਡ-ਵਡੇਰਿਆਂ  ਵੱਲੋਂ ਕੀਤੀ ਜਾਂਦੀ ਸੀ। ਸਾਨੂੰ ਦਵਾਈਆਂ ਲੈਣ ਦੀ ਜ਼ਰੂਰਤ ਨਹੀਂ ਸੀ ਪੈਂਦੀ ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ 20 ਲੱਖ ਰੁਪਏ ਇਸ ਜੜ੍ਹੀ ਬੂਟੀ ਦੀ ਪ੍ਰਮੋਸ਼ਨ, ਇਸ ਦੇ ਪੌਦੇ ਵੰਡਣ ਲਈ ਅਤੇ ਇਸ ਵਿੱਚ ਹੋਰ ਸੁਧਾਰ ਕਰਨ ਲਈ ਦਿੱਤਾ ਗਿਆ ਹੈ । ਉਨ੍ਹਾਂ ਕਿਸਾਨਾਂ ਨੂੰ ਆਯੂਰਵੈਦਿਕ, ਦੇਸੀ ਜੜ੍ਹੀ ਬੂਟੀਆਂ ਦੀ ਖੇਤੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਦੇਸੀ ਔਸ਼ਧੀਆਂ  ਨੂੰ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਅਤੇ ਇਸ ਦਾ ਉਤਪਾਦਨ ਵੀ ਖੁਦ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਸੁਧਾਰਨ ਦੇ ਲਈ ਜਿਥੇ ਸਰਕਾਰ ਦਾ, ਵਿਗਿਆਨੀਆਂ ਦਾ ਫਰਜ਼ ਬਣਦਾ ਹੈ ਉਥੇ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਅਸੀਂ ਉਨ੍ਹਾਂ ਰਸਤਿਆਂ ਤੇ ਚੱਲੀਏ ਜਿਸ ਨਾਲ ਸਾਡਾ ਜੀਵਨ ਸੁਖਾਲਾ ਹੋ ਸਕੇ । ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਕਈ ਟਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਜੇਕਰ ਕੋਈ ਗੋਟ ਫਾਰਮ ਬਣਾਉਂਦਾ ਹੈ ਤਾਂ ਉਸ ਦੀ ਆਮਦਨ ਕਾਫੀ ਚੰਗੀ ਹੈ । ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵੈਕਸੀਨੇਸ਼ਨ, ਬੀਮੇ ਅਤੇ ਡੇਅਰੀ ਉਤਪਾਦ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਦਵਾਈ ਬਣ ਕੇ ਆਉਂਦੀ ਹੈ। ਉਸ ਦੀ ਕੀਮਤ ਵੀ ਅਦਾ ਕਰਦੇ ਹਾਂ ਤੇ ਅੱਜ ਕੱਲ 30/35 ਸਾਲ ਤੋਂ ਉਪਰ ਉਮਰ ਵਰਗ ਦਾ ਵਿਅਕਤੀ ਸ਼ੂਗਰ, ਬੀ.ਪੀ ਵਰਗਾਂ ਅਲਾਮਤਾਂ ਤੋਂ ਪ੍ਰੇਸ਼ਾਨ ਹੈ । ਉਨ੍ਹਾਂ ਕਿਹਾ ਕਿ ਘਰ ਵਿੱਚ ਕੀਤੇ ਜਾਣ ਵਾਲੇ ਛੋਟੇ ਛੋਟੇ ਉਪਾਅ ਅਸੀਂ ਭੁੱਲ ਗਏ ਹਾਂ ਤੇ ਦਵਾਈਆਂ ਤੇ ਜੀਅ ਰਹੇ ਹਾਂ। ਇਸ ਲਈ ਸਾਨੂੰ ਕੁਦਰਤ ਦੀਆਂ ਇਨ੍ਹਾਂ ਅਨਮੋਲ ਦਾਤਾਂ ਦੀ ਲੋੜ ਹੈ ।

          ਐਮ.ਐਲ.ਏ. ਸ. ਗੁਰਦਿੱਤ ਸਿੰਘ ਨੇ ਕਿਹਾ ਕਿ ਕੁਦਰਤ ਨੇ ਹਜ਼ਾਰਾਂ ਸਾਲ ਪਹਿਲਾਂ ਸਾਨੂੰ ਅਸ਼ਵਗੰਧਾ ਵਰਗੀਆਂ ਜੜੀ ਬੂਟੀਆਂ ਦਿੱਤੀਆਂ ਸਨ। ਪਰ ਅਸੀਂ ਇਨ੍ਹਾਂ ਚੀਜਾਂ ਤੋਂ ਅੱਗੇ ਲੰਘ ਗਏ । ਉਨ੍ਹਾਂ ਕਿਹਾ ਕਿ ਕਰੋਨਾ ਸਮੇਂ ਦੌਰਾਨ ਸਾਨੂੰ ਕੁਦਰਤ ਦੀਆਂ ਇਨ੍ਹਾਂ ਜੜ੍ਹੀਆਂ ਬੂਟੀਆਂ ਦੀ ਸਮਝ ਆਈ ਹੈ । ਯੂਨੀਵਰਸਿਟੀ ਵੱਲੋਂ ਅਸ਼ਵਗੰਧਾ ਨੂੰ ਪ੍ਰਮੋਟ ਕਰਨ ਲਈ ਭਾਰਤ ਸਰਕਾਰ ਵੱਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ । ਅਸ਼ਵਗੰਧਾ ਇੱਕ ਉਪਜਾਊ ਬੂਟਾ ਹੈ ਤੇ ਸਰੀਰਕ ਤੌਰ ਤੇ ਤੰਦਰੁਸਤ ਕਰਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਦੀ ਖੇਤੀ ਕਰਾਂਗੇ ਤਾਂ ਆਰਥਿਕ ਤੌਰ ਤੇ ਵੀ ਮਜਬੂਤ ਹੋਵਾਂਗੇ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਰਸ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਿਸਾਨਾਂ ਨੂੰ ਦੱਸਿਆ ਜਾਵੇਗਾ ਕਿ ਦਵਾਈਆਂ ਕਿਵੇਂ ਤਿਆਰ ਕਰਨੀਆਂ ਹਨ ।

ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆ, ਵੀ.ਸੀ.ਡਾ. ਰਾਜੀਵ ਸੂਦ, ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਅਤੇ ਦਿੱਲੀ ਦੇ ਆਯੂਸ਼ ਮੰਤਰਾਲੇ ਵੱਲੋਂ ਅਸ਼ਵਗੰਧਾ ਦੀ ਕਾਸ਼ਤ ਅਤੇ ਮਹੱਤਤਾ ਬਾਰੇ ਕਿਤਾਬਚਾ ਵੀ ਰਿਲੀਜ ਕੀਤਾ ਗਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ, ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਪਲਾਨਿੰਗ ਬੋਰਡ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਰਮਨਦੀਪ ਸਿੰਘ ਡਾ. ਰੀਵਾ ਸੂਦ, ਡਾ. ਜਤਿੰਦਰ ਕੁਮਾਰ, ਡਾ. ਅਰੁਣ ਚੰਦਨ , ਡਾ. ਰਾਕੇਸ਼, ਡਾ.ਰੋਹਿਤ, ਡਾ. ਨੀਰੂ ਕੱਕੜ, ਡਾ. ਸੰਜੀਵ ਗੋਇਲ,  ਸੁਖਬੀਰ ਸਿੰਘ ਜਾਖੜ,ਡਾ. ਰਾਜੀਵ ਜੋਸ਼ੀ, ਸ੍ਰੀ ਰਾਹੁਲ ਯਾਦਵ, ਪ੍ਰੋਫੈਸਰ ਰਜਿੰਦਰਾ ਆਦਿ ਹਾਜ਼ਰ ਸਨ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

ਫ਼ਰੀਦਕੋਟ 

ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ Seed ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ State Agmark Lab ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ ਸੇਂਖੋਂ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।


 

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਰਾਜ ਦੇ ਲੋਕਾਂ ਨਾਲ ਹੈ । ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਪ੍ਰਮਾਣੀਕਰਣ ਚਿੰਨ੍ਹ ਹੈ ਜੋ ਭਾਰਤ ਵਿੱਚ ਖੇਤੀਬਾੜੀ ਉਤਪਾਦਾਂ 'ਤੇ ਵਰਤਿਆ ਜਾਂਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਇੱਕ ਸਰਕਾਰੀ ਏਜੰਸੀਮਾਰਕੀਟਿੰਗ ਅਤੇ ਨਿਰੀਖਣ ਬਿਊਰੋ ਦੁਆਰਾ ਸਥਾਪਤ ਲੋੜਾਂ ਦੇ ਇੱਕ ਸਮੂਹ ਨੂੰ ਪੂਰਾ ਕਰਦੇ ਹਨ।

 

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਐਗਮਾਰਕ ਪ੍ਰਯੋਗਸ਼ਾਲਾ ਇਹ ਯਕੀਨੀ ਬਣਾਉਣ ਲਈ ਖੇਤੀਬਾੜੀ ਉਤਪਾਦਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਹੈ ਕਿ ਉਹ ਸਰਕਾਰ ਦੁਆਰਾ ਨਿਰਧਾਰਿਤ ਗੁਣਵੱਤਾ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਅਤੇ ਇੱਕ "ਐਗਮਾਰਕ" ਪ੍ਰਮਾਣੀਕਰਣ ਚਿੰਨ੍ਹ ਪ੍ਰਦਾਨ ਕਰਦਾ ਹੈ ਜੋ ਖਪਤਕਾਰਾਂ ਨੂੰ ਉਤਪਾਦਾਂ ਦੀ ਗੁਣਵੱਤਾ ਦੀ ਗਰੰਟੀ ਦਿੰਦਾ ਹੈ। ਇਸ ਤਰ੍ਹਾਂ ਇਹ ਖੇਤੀਬਾੜੀ ਮਾਰਕੀਟ ਵਿੱਚ ਵਿਸ਼ਵਾਸ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਦਾ ਹੈ। ਐਗਮਾਰਕ ਲੈਬ ਵਿਸ਼ਲੇਸ਼ਣ ਦੁਆਰਾ ਉਤਪਾਦ ਦੀ ਸ਼ੁੱਧਤਾ ਅਤੇ ਗ੍ਰੇਡ ਦੀ ਪੁਸ਼ਟੀ ਕਰਕੇ ਖੇਤੀਬਾੜੀ ਲਈ ਗੁਣਵੱਤਾ ਨਿਯੰਤਰਣ ਕੇਂਦਰ ਵਜੋਂ ਕੰਮ ਕਰਦਾ ਹੈ।

 

ਐਮ.ਐਲ.ਏ MLA ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਐਗਮਾਰਕ ਲੈਬ ਨਾਲ ਲੋਕਾਂ ਨੂੰ ਚੰਗੀ ਵਸਤੂ ਖਾਣ ਨੂੰ ਮਿਲੇਗੀ ਅਤੇ ਕਿਸਾਨ ਆਪਣੇ ਚੰਗੇ ਪ੍ਰੋਡਕਟ ਬਣਾ ਸਕਣਗੇ,ਜੋ ਐਗਮਾਰਕ ਲਗਾ ਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਦਾ ਭਰਪੂਰ ਫਾਇਦਾ ਮਿਲੇਗਾ । ਉਨ੍ਹਾਂ ਕਿਹਾ ਕਿ ਐਗਮਾਰਕ ਲੈਬ ਗਾਹਕਾਂ ਨੂੰ ਉੱਚ-ਗੁਣਵੱਤਾ ਵਾਲੇਸਵੱਛ ਭੋਜਨ ਪਦਾਰਥਾਂ ਦੀ ਸਪਲਾਈ ਕਰਨ ਅਤੇ ਗਾਹਕ ਅਤੇ ਵਿਕਰੇਤਾ ਦੋਵਾਂ ਵਿੱਚ ਵਿਸ਼ਵਾਸ ਪੈਦਾ ਕਰਦਾ ਹੈ।ਉਨ੍ਹਾਂ ਕਿਹਾ ਕਿ ਇਹ ਅੰਤਰਰਾਜੀ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਵਧੇਰੇ ਸੁਵਿਧਾਜਨਕ ਬਣਾਉਂਦਾ ਹੈ, ਕਿਸਾਨ ਗੋਦਾਮ ਵਿੱਚ ਰੱਖੇ ਅਨਾਜ ਦੇ ਗ੍ਰੇਡਾਂ ਦੇ ਆਧਾਰ 'ਤੇ ਬੈਂਕ ਕਰਜ਼ੇ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

 ਉਨ੍ਹਾਂ ਕਿਹਾ ਕਿ ਇਸ ਰਾਹੀਂ ਦਲਾਲਾ ਦੀ ਕੀਮਤ-ਫਿਕਸਿੰਗ ਨੂੰ ਖਤਮ ਕੀਤਾ ਗਿਆ ਹੈ। ਇਹ ਫ਼ਸਲ ਦੀ ਗੁਣਵੱਤਾ ਵਧਾਉਣ ਵਿੱਚ ਮਦਦ ਕਰਦਾ ਹੈ। ਉਤਪਾਦਕ ਅਤੇ ਵਿਕਰੇਤਾ ਦੋਵਾਂ ਲਈ ਲੈਣ-ਦੇਣ ਦੇ ਜੋਖਮ ਨੂੰ ਘੱਟ ਤੋਂ ਘੱਟ ਕਰਦਾ ਹੈ।

 

ਮੁੱਖ ਖੇਤੀਬਾੜੀ ਅਫ਼ਸਰ ਸ. ਅਮਰੀਕ ਸਿੰਘ ਨੇ ਦੱਸਿਆ ਕਿ ਐਗਮਾਰਕ ਲੈਬ ਫਰੀਦਕੋਟ ਦਾ ਨਿਰਮਾਣ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਸਰਕਾਰ ਦੀ ਤਰਜੀਹ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲ ਕਦਮੀ ਹੈ।ਐਗਮਾਰਕ ਲੈਬ ਵਿੱਚ ਰਸਾਇਣਕ ਵਿਸ਼ਲੇਸ਼ਣ ਕਮਰਾ, ਸਪੈਕਟ੍ਰੋਸਕੋਪੀ ਕਮਰਾ, ਸੈਂਪਲ ਰਿਕਾਰਡ ਰੂਮ, ਸੈਲਾਨੀਆਂ ਲਈ ਉਡੀਕ ਖੇਤਰ, ਪਹੁੰਚਯੋਗ ਸੁਵਿਧਾਵਾਂ ਵਾਲੇ ਪੁਰਸ਼ ਅਤੇ ਮਾਦਾ ਪਖਾਨੇ ਆਦਿ ਸਹੂਲਤਾਂ ਸ਼ਾਮਲ ਹਨ।

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਓਜਸਵੀ ਅਲੰਕਾਰ, ਅਮਨਦੀਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ,ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਕਪਾਹਡਾ. ਅਵਨਿੰਦਰਪਾਲ ਕਰਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾਸ੍ਰੀ ਨਵੀਨ ਕੁਮਾਰ ਐਕਸੀਅਨ ਪੀ.ਡਬਲਿਊ.ਡੀਡਾ. ਮਨਮੀਤ ਮਾਨਵ ਖੇਤੀਬਾੜੀ ਅਫਸਰ ਇਸ ਤੋਂ ਇਲਾਵਾ ਸਮੂਹ ਕਿਸਾਨ ਹਾਜ਼ਰ ਸਨ।

Saturday, January 18, 2025

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

*ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ*

•*ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ.ਓ.ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼*

ਚੰਡੀਗੜ੍ਹ, 18 ਜਨਵਰੀ:

ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ Punjab Government ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ snake ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਕਦਮ ਸੱਪ ਦੇ ਡੰਗ ਦਾ ਸ਼ਿਕਾਰ ਜਾਨਵਰਾਂ ਦੀਆਂ ਜਾਨਾਂ ਬਚਾਉਣ ਅਤੇ ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਮੁੱਚੀ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ 'ਚ ਦਿੱਕਤ, ਸਰੀਰ 'ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ। ਉਨ੍ਹਾਂ ਸਲਾਹ ਦਿੱਤੀ ਕਿ ਕਿਸਾਨਾਂ ਨੂੰ ਜ਼ਖ਼ਮ ਨੂੰ ਕੱਟਣਾ ਜਾਂ ਚੂਸਣਾ ਨਹੀਂ ਚਾਹੀਦਾ, ਸਗੋਂ ਜਲਦ ਤੋਂ ਜਲਦ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ ਅਤੇ ਪੀੜਤ ਪਸ਼ੂ ਦਾ ਇਲਾਜ ਸ਼ੁਰੂ ਕਰਨ ਲਈ ਤੁਰੰਤ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

Sunday, December 29, 2024

ਮਿਲਕਫੈਡ ਅਤੇ ਵੇਰਕਾ ਲਈ ਕਿਹੋ ਜਿਹਾ ਰਿਹਾ ਸਾਲ 2024

*ਮਿਲਕਫੈੱਡ ਨੇ ਪ੍ਰਤੀ ਦਿਨ 20 ਲੱਖ ਲਿਟਰ ਤੋਂ ਵੱਧ ਦੁੱਧ ਖਰੀਦਿਆ, ਬੀਤੇ ਸਾਲ ਨਾਲੋਂ 9.4 ਫੀਸਦੀ ਇਜ਼ਾਫਾ*


*ਵੇਰਕਾ ਬ੍ਰਾਂਡ ਦੀ ਸਰਦਾਰੀ ਕਾਇਮ, ਪ੍ਰਤੀ ਦਿਨ 12.66 ਲੱਖ ਪੈਕੇਟ ਦੁੱਧ ਵੇਚਿਆ*


*ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ*


*ਸੂਬੇ ਵਿੱਚ ਮਿਲਕਫੈੱਡ ਨਾਲ 5 ਲੱਖ ਦੁੱਧ ਉਤਪਾਦਕ ਰਜਿਸਟਰਡ*


*ਲੁਧਿਆਣਾ, ਫਿਰੋਜ਼ਪੁਰ ਅਤੇ ਜਲੰਧਰ ਦੇ ਵੇਰਕਾ ਪਲਾਂਟ ਦੇ ਵਿਸਥਾਰ ਨਾਲ ਮਿਲਕਫੈੱਡ ਦਾ ਕਾਰੋਬਾਰ ਵਧਿਆ*


*ਚੰਡੀਗੜ੍ਹ, 29 ਦਸੰਬਰ*



       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ milk ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ।


       ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ ਲਈ ਮਿਲਕਫੈੱਡ ਨੂੰ ਵਿਸ਼ੇਸ਼ ਤੌਰ ਉਤੇ ਵੱਡੇ ਪ੍ਰਾਜੈਕਟ ਦਿੱਤੇ ਹਨ ਤਾਂ ਕਿ ਦੁੱਧ ਦੇ ਧੰਦੇ ਨੂੰ ਮੁਨਾਫੇ ਵਾਲਾ ਬਣਾਇਆ ਜਾ ਸਕੇ।


ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਇਕ ਅਪ੍ਰੈਲ ਤੋਂ 31 ਅਕਤੂਬਰ, 2024 ਤੱਕ ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਅਤੇ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿਲੋ ਫੈਟ ਦੇ ਮੁਤਾਬਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 6000 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਹਨ ਜਿਨ੍ਹਾਂ ਕੋਲ 5 ਲੱਖ ਦੁੱਧ ਉਤਪਾਦਕ ਰਜਿਸਟਰਡ ਹਨ।


ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੇਰਕਾ ਡੇਅਰੀ ਲੁਧਿਆਣਾ ਵਿਖੇ ਨਵਾਂ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਜਿਸ ਦੀ ਦੁੱਧ ਦੀ ਪ੍ਰੋਸੈਸਿੰਗ ਕਰਨ ਦੀ ਰੋਜ਼ਾਨਾ ਸਮਰੱਥਾ 9 ਲੱਖ ਲਿਟਰ ਹੈ ਅਤੇ ਇਹ ਪਲਾਂਟ 10 ਮੀਟ੍ਰਿਕ ਟਨ ਮੱਖਣ ਸੰਭਾਲਣ ਦੀ ਸਮਰੱਥਾ ਵੀ ਰੱਖਦਾ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਵਿਖੇ ਵੇਰਕਾ ਡੇਅਰੀ ਪਲਾਂਟ ਵੀ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਜੋ ਇਕ ਦਿਨ ਵਿੱਚ ਇਕ ਲੱਖ ਲਿਟਰ ਦੁੱਧ ਦੀ ਪ੍ਰੋਸੈਸਿੰਗ ਤੇ ਪੈਕਿਜਿੰਗ ਕਰਨ ਦੀ ਸਮਰੱਥਾ ਹੈ। ਇਸ ਤੋਂ ਇਲਾਵਾ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੇ ਯੂਨਿਟਾਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਜਲੰਧਰ ਵਿਖੇ ਵੇਰਕਾ ਡੇਅਰੀ ਪਲਾਂਟ ਵਿੱਚ 1.25 ਲੱਖ ਲਿਟਰ ਪ੍ਰਤੀ ਦਿਨ (ਐਲ.ਐਲ.ਪੀ.ਡੀ.) ਦੀ ਸਮਰੱਥਾ ਵਾਲੇ ਫਰਮੈਂਟਡ ਉਤਪਾਦਾਂ (ਦਹੀ ਤੇ ਲੱਸੀ) ਦੀ ਪ੍ਰੋਸੈਸਿੰਗ ਤੇ ਪੈਕੇਜਿੰਗ ਲਈ ਨਵੇਂ ਆਟੋਮੈਟਿਕ ਯੂਨਿਟ ਦਾ ਉਦਘਾਟਨ ਕੀਤਾ।  


       ਬੁਲਾਰੇ ਨੇ ਅੱਗੇ ਦੱਸਿਆ ਕਿ ਮਿਲਕਫੈੱਡ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਿੰਡਾਂ ਵਿੱਚ ਦੁੱਧ ਦੀ ਖਰੀਦ ਤੇ ਸਪਲਾਈ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਹੈ। ਵਿੱਤੀ ਵਰ੍ਹੇ ਸਾਲ 2023-24 ਵਿੱਚ ਮਿਲਕਫੈੱਡ ਨੇ ਪ੍ਰਤੀ ਦਿਨ  20.01 ਲੱਖ ਲੀਟਰ ਦੁੱਧ ਦੀ ਖਰੀਦ ਕੀਤੀ ਹੈ ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਤਾਬਲੇ 9.4 ਫੀਸਦੀ ਵੱਧ ਹੈ। ਇਸ ਸਮੇਂ ਦੌਰਾਨ ਸਹਿਕਾਰੀ ਅਦਾਰੇ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਪ੍ਰਤੀ ਦਿਨ 12.66 ਲੱਖ ਲਿਟਰ ਪੈਕੇਟ ਵਾਲਾ ਦੁੱਧ ਵੇਚਿਆ ਜਦਕਿ ਬੀਤੇ ਸਾਲ ਇਸ ਦੀ ਵਿਕਰੀ 12.01 ਲੱਖ ਲਿਟਰ ਸੀ ਜਿਸ ਨਾਲ 5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਲ 2024 ਵਿੱਚ ਮਿਲਕਫੈੱਡ ਨੇ ਲੋਕਾਂ ਦੀ ਮੰਗ ਦੇ ਮੁਤਾਬਕ ਪਹਿਲੀ ਵਾਰ ਬਿਨਾ ਸ਼ੂਗਰ ਵਾਲੀ ਖੀਰ ਅਤੇ ਮਿਲਕਕੇਕ ਅਤੇ ਹੋਰ ਉਤਪਾਦਾਂ ਦੀ ਵਿਕਰੀ ਸ਼ੁਰੂ ਕੀਤੀ।  


------

Saturday, December 28, 2024

ਪੰਜਾਬ ਦੀ ਖੇਤੀ ਲਈ ਕਿਹੋ ਜਿਹਾ ਰਿਹਾ ਸਾਲ 2024

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ*


•*ਗੰਨੇ ਦਾ ਸਭ ਤੋਂ ਵੱਧ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ*


• *ਸਾਉਣੀ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 48.8 ਫੀਸਦੀ ਵਾਧਾ; ਪਾਣੀ ਬਚਾਉਣ ਵਾਲੀ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਦੀ ਵਿੱਤੀ ਸਹਾਇਤਾ*


•*ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਹੋਇਆ 14 ਫੀਸਦ ਵਾਧਾ*



ਚੰਡੀਗੜ੍ਹ, 28 ਦਸੰਬਰ:


ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। 


ਖੇਤੀਬਾੜੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪਿੜਾਈ ਸੀਜ਼ਨ 2024-25 ਲਈ ਗੰਨੇ ਦੇ ਸਟੇਟ-ਐਗਰੀਡ ਪ੍ਰਾਈਜ਼ (ਐਸ.ਏ.ਪੀ.) ਵਿੱਚ 10 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਇਹ ਰੇਟ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਦਾ ਪਿੜਾਈ ਸੀਜ਼ਨ 2023-24 ਲਈ ਸਾਰੀ ਅਦਾਇਗੀ ਕਲੀਅਰ ਕਰ ਦਿੱਤੀ ਹੈ। ਇਨ੍ਹਾਂ ਪਹਿਲਕਦਮੀਆਂ ਸਦਕਾ 2024-25 ਦੌਰਾਨ ਗੰਨੇ ਦੀ ਫਸਲ ਅਧੀਨ ਰਕਬੇ ਵਿੱਚ 5000 ਹੈਕਟੇਅਰ ਦਾ ਵਾਧਾ ਹੋਇਆ ਹੈ।


ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਦੇ ਇਸ ਉਪਰਾਲੇ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸਾਉਣੀ ਸੀਜ਼ਨ-2024 ਦੌਰਾਨ ਕੁੱਲ 2.53 ਲੱਖ ਏਕੜ ਰਕਬੇ ਵਿੱਚ ਡੀ.ਐਸ.ਆਰ. ਅਧੀਨ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ-2023 ਦੌਰਾਨ 1.70 ਲੱਖ ਏਕੜ ਰਕਬੇ ਵਿੱਚ ਬਿਜਾਈ ਕੀਤੀ ਗਈ ਸੀ। ਇਸ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੀ.ਐਸ.ਆਰ. ਅਧੀਨ 48.8 ਫੀਸਦ ਰਕਬੇ ਦਾ ਵਾਧਾ ਹੋਇਆ ਹੈ। ਖੇਤੀਬਾੜੀ ਵਿਭਾਗ ਵੱਲੋਂ ਸਾਲ 2023 ਦੌਰਾਨ 17,112 ਕਿਸਾਨਾਂ ਨੂੰ 20.05 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। 


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਟਿਊਬਵੈੱਲਾਂ ਲਈ ਮੁਫਤ ਬਿਜਲੀ ਦੀ ਸਹੂਲਤ ਨੂੰ ਜਾਰੀ ਰੱਖਿਆ ਹੈ ਅਤੇ ਇਸ ਮੰਤਵ ਲਈ 2024-25 ਦੌਰਾਨ 9331 ਕਰੋੜ ਰੁਪਏ ਰੱਖੇ ਗਏ ਹਨ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਘੱਟੋ-ਘੱਟ 14 ਫੀਸਦੀ ਵਾਧਾ ਹੋਇਆ ਹੈ। ਇਸ ਸਾਉਣੀ ਸੀਜ਼ਨ ਦੌਰਾਨ 6.80 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 5.96 ਲੱਖ ਹੈਕਟੇਅਰ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਬਾਸਮਤੀ ਪੈਦਾ ਕਰਨ ਦੇ ਯੋਗ ਬਣਾਉਣ ਲਈ ਬਾਸਮਤੀ 'ਤੇ ਵਰਤੀਆਂ ਜਾਣ ਵਾਲੀਆਂ 10 ਕੀਟਨਾਸ਼ਕਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਦੱਸਿਆ ਕਿ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏ.ਪੀ.ਈ.ਡੀ.ਏ.) ਦੇ ਤਾਲਮੇਲ ਨਾਲ ਬਾਸਮਤੀ ਐਕਸਟੈਂਸ਼ਨ-ਰਿਸਰਚ ਸੈਂਟਰ ਅਤੇ ਰੈਜ਼ੀਡਿਊ ਟੈਸਟਿੰਗ ਲੈਬ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਬਾਸਮਤੀ ਨਿਰਯਾਤ ਨੂੰ ਵੱਡਾ ਹੁਲਾਰਾ ਮਿਲੇਗਾ।


ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਸੀਜ਼ਨ-2024 ਦੌਰਾਨ ਮੱਕੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ 0.94 ਲੱਖ ਹੈਕਟੇਅਰ ਤੋਂ ਵਧਾ ਕੇ 0.98 ਲੱਖ ਹੈਕਟੇਅਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਸੂਬਾ ਸਰਕਾਰ ਵੱਲੋਂ ਪੀ.ਏ.ਯੂ., ਲੁਧਿਆਣਾ ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਮੱਕੀ ਦੇ ਬੀਜਾਂ ਦੀਆਂ ਹਾਈਬ੍ਰਿਡ ਕਿਸਮਾਂ 'ਤੇ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਮਕਸਦ ਲਈ 2.30 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ। ਉਹਨਾਂ ਦੱਸਿਆ ਕਿ ਸੂਬੇ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਸ ਵਿੱਚ ਕਿਸਾਨਾਂ ਨੂੰ 6000/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੱਕੀ ਦੇ ਬੀਜ ਅਤੇ ਹੋਰ ਸਮੱਗਰੀ ਜਿਵੇਂ ਕਿ ਖਾਦਾਂ, ਕੀਟਨਾਸ਼ਕਾਂ ਆਦਿ ਲਈ ਸਹਾਇਤਾ ਵਜੋਂ ਦਿੱਤੇ ਗਏ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ ਕਿਸਾਨ ਸਮੂਹਾਂ/ਗ੍ਰਾਮ ਪੰਚਾਇਤਾਂ/ਐਫ.ਪੀ.ਓਜ਼ ਨੂੰ 80 ਫੀਸਦ ਸਬਸਿਡੀ ਅਤੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਵਿੱਤੀ ਸਾਲ 2024-25 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 16,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਗਿਣਤੀ ਇਸ ਸਾਲ 10,909 ਰਹਿ ਗਈਆਂ, ਜੋ ਸਾਲ 2023 ਦੌਰਾਨ 36,663 ਸਨ। ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 70 ਫੀਸਦ ਕਮੀ ਆਈ ਹੈ।

Thursday, December 26, 2024

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ - ਖੁੱਡੀਆਂ

• *ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ*


ਚੰਡੀਗੜ੍ਹ, 26 ਦਸੰਬਰ:

ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ। 


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ। 


ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਗੰਭੀਰ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਖਰੜੇ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਕਿਸਾਨਾਂ ਲਈ ਸਭ ਤੋਂ ਜ਼ਰੂਰੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਧਾਰਾਵਾਂ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (ਏ.ਪੀ.ਐਮ.ਸੀ.) ਮਾਰਕੀਟਾਂ ਨੂੰ ਪ੍ਰਭਾਵਿਤ ਕਰਨਗੀਆਂ। ਉਹਨਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਏ.ਪੀ.ਐਮ.ਸੀ. ਦੀਆਂ ਮੰਡੀਆਂ ਵਿੱਚ ਗੜਬੜ ਪੈਦਾ ਹੋਣ ਨਾਲ ਕਿਸਾਨਾਂ ਅਤੇ ਰਵਾਇਤੀ ਵਪਾਰੀ ਵਰਗ ਦਾ ਸ਼ੋਸ਼ਣ ਹੋਵੇਗਾ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. RDF


ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ।


ਖੇਤੀਬਾੜੀ ਮੰਤਰੀ ਨੇ ਸ੍ਰੀ ਵਿਜੈ ਕਾਲੜਾ ਅਤੇ ਸ. ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਾਲੇ ਆੜ੍ਹਤੀਆਂ ਅਤੇ ਤਰਸੇਮ ਸੈਣੀ ਦੀ ਅਗਵਾਈ ਵਾਲੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਇਸ ਨੀਤੀ ਬਾਰੇ ਉਹ ਆਪਣੇ ਸੁਝਾਅ ਅਤੇ ਚਿੰਤਾਵਾਂ ਪੰਜਾਬ ਮੰਡੀ ਬੋਰਡ ਨੂੰ ਭੇਜਣ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਜਵਾਬ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ।


ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 


ਇਸ ਵਿਚਾਰ-ਵਟਾਂਦਰੇ ਦੌਰਾਨ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਵਿਕਾਸ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀ ਹਰਬੀਰ ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਡਾਇਰੈਕਟਰ ਖੋਜ, ਪੀ.ਏ.ਯੂ. ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Wednesday, December 25, 2024

ਪਾਈਪ ਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ*

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ 

*ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਹੋਵੇਗਾ ਲਾਭ*




*ਚੰਡੀਗੜ੍ਹ, 25 ਦਸੰਬਰ:*


ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ Barinder Kumar Goyal ਨੇ ਦੱਸਿਆ ਕਿ ਸੂਬੇ ਵਿੱਚ ਜਲ ਸੰਭਾਲ ਦੇ ਕਈ ਪ੍ਰਭਾਵੀ ਪ੍ਰਾਜੈਕਟ ਲਾਗੂ ਕੀਤੇ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ।


ਸ੍ਰੀ ਗੋਇਲ ਨੇ ਕਿਹਾ ਕਿ ਸਥਾਈ ਜਲ ਪ੍ਰਬੰਧਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਸਿੱਧੇ ਤੌਰ 'ਤੇ ਸਮੁੱਚੇ ਕਿਸਾਨ Farmers ਭਾਈਚਾਰੇ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਖੇਤੀ ਉਤਪਾਦਕਤਾ ਨੂੰ ਵਧਾਉਣ ਦੇ ਨਾਲ-ਨਾਲ ਪਾਣੀ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣਾ ਸਾਡੇ ਮਿਸ਼ਨ ਦਾ ਅਹਿਮ ਪਹਿਲੂ ਰਿਹਾ ਹੈ।


ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜ਼ਮੀਨਦੋਜ਼ ਪਾਈਪਲਾਈਨ Under Ground Pipeline ਆਧਾਰਤ ਸਿੰਜਾਈ ਨੈੱਟਵਰਕ ਦਾ ਵਿਸਥਾਰ ਕਰਨ ਦੀ ਲੜੀ ਤਹਿਤ 277.57 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਨਵੇਂ ਨਾਬਾਰਡ ਫ਼ੰਡਿਡ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਸਥਾਰ ਵਾਲੇ ਇਨ੍ਹਾਂ ਪ੍ਰਾਜੈਕਟਾਂ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ।


ਉਨ੍ਹਾਂ ਦੱਸਿਆ ਕਿ ਵਿਭਾਗ ਨੇ 18 ਜ਼ਮੀਨਦੋਜ਼ ਪਾਈਪਲਾਈਨ-ਆਧਾਰਤ ਸਿੰਜਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਰਾਹੀਂ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਨੂੰ ਉਤਸ਼ਾਹਿਤ ਕਰਨ ਵੱਲ ਵੀ ਅਹਿਮ ਕਦਮ ਚੁੱਕੇ ਹਨ। 50 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਨ੍ਹਾਂ ਪ੍ਰਾਜੈਕਟਾਂ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 67 ਐਮ.ਐਲ.ਡੀ. ਟ੍ਰੀਟਿਡ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ 2,233 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਮਿਲ ਰਿਹਾ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਜਾਈ ਵਾਸਤੇ ਟੇਲ-ਐਂਡ ਤੱਕ ਸੁਚੱਜੇ ਢੰਗ ਨਾਲ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਨੇ 860 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਹੈ, ਜਿਸ ਨਾਲ 10,841 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਨੂੰ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।


ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ 90 ਫ਼ੀਸਦੀ ਸਬਸਿਡੀ ਨਾਲ ਲਗਭਗ 1,874 ਹੈਕਟੇਅਰ ਖੇਤਰ ਨੂੰ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪੇਂਡੂ ਛੱਪੜਾਂ ਦੇ ਪਾਣੀ ਦੀ ਸਿੰਜਾਈ ਹਿੱਤ ਵਰਤੋਂ ਵਾਸਤੇ ਸੂਬੇ ਦੇ 27 ਪਿੰਡਾਂ ਵਿੱਚ ਸੋਲਰ-ਲਿਫ਼ਟ ਸਿੰਜਾਈ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ।


ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੀਂਹ ਦੇ ਪਾਣੀ ਨੂੰ ਬਚਾਉਣ ਅਤੇ ਭੌਂ-ਖੋਰ ਅਤੇ ਹੜ੍ਹਾਂ ਦੀ ਰੋਕਥਾਮ ਲਈ ਸੂਬੇ ਦੇ ਨੀਮ ਪਹਾੜੀ ਕੰਢੀ ਖੇਤਰ ਵਿੱਚ 42 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਸਟਰੱਕਚਰਾਂ ਅਤੇ ਚੈਕ ਡੈਮਾਂ ਦੀ ਉਸਾਰੀ ਕੀਤੀ ਗਈ ਹੈ।


ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਸੂਬੇ ਵਿੱਚ ਪਹਿਲੀ ਵਾਰ ਕਈ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਜਿਸ ਵਿੱਚ ਨਹਿਰਾਂ ਅਤੇ ਪਿੰਡਾਂ ਦੇ ਛੱਪੜਾਂ ਤੋਂ ਸਤਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ, ਚੈਕ ਡੈਮ ਦੀ ਉਸਾਰੀ, ਮਿੱਟੀ ਤੇ ਭੂਮੀ ਦੀ ਸੁਰੱਖਿਆ, ਹੜ੍ਹਾਂ ਤੋਂ ਬਚਾਅ ਅਤੇ ਛੱਤਾਂ 'ਤੇ ਮੀਂਹ ਦੇ ਪਾਣੀ ਦੀ ਰੀਚਾਰਜਿੰਗ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨਾਲ ਸੂਬੇ ਦੇ ਕਿਸਾਨ ਵੀਰਾਂ ਨੂੰ ਲਾਭ ਪਹੁੰਚੇਗਾ।


ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਦੀਆਂ ਇਹ ਪ੍ਰਾਪਤੀਆਂ ਜਲ ਸੰਭਾਲ ਅਤੇ ਟਿਕਾਊ ਖੇਤੀਬਾੜੀ ਲਈ ਸਾਡੀ ਦ੍ਰਿੜ੍ਹ ਵਚਨਬੱਧਤਾ ਦਾ ਮੁਜ਼ਾਹਰਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਨਾ ਸਿਰਫ਼ ਤੁਰੰਤ ਸਿੰਜਾਈ ਲੋੜਾਂ ਨੂੰ ਪੂਰਾ ਕਰਨਗੀਆਂ, ਸਗੋਂ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲੰਮੇ ਸਮੇਂ ਵਾਸਤੇ ਪਾਣੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਗੀਆਂ।

Tuesday, December 17, 2024

ਕਿਨੂੰ ਬਾਗਾਂ ਵਿਚ ਮਿੱਟੀ ਜਾਂਚ ਕਦੋਂ ਤੇ ਕਿਵੇਂ ਕਰਵਾਈ ਜਾਵੇ।

 ਬਾਗਬਾਨੀ ਵਿਭਾਗ ਵੱਲੋਂ ਬਾਗਬਾਨਾਂ ਨੂੰ ਖਾਦਾਂ ਪਾਉਣ ਤੋਂ ਪਹਿਲਾਂ ਮਿੱਟੀ ਦੀ ਜਾਂਚ ਕਰਾਉਣ ਦੀ ਅਪੀਲ

 ਫਾਜ਼ਿਲਕਾ 18 ਦਸੰਬਰ 


ਬਾਗਬਾਨੀ ਵਿਭਾਗ Horticulture Department ਵੱਲੋਂ ਜ਼ਿਲ੍ਹੇ ਦੇ ਬਾਗਬਾਨਾਂ ਨੂੰ ਕਿੰਨੂੰ Kinnow ਦੇ ਬਾਗਾਂ ਨੂੰ ਰੂੜੀ ਅਤੇ ਹੋਰ ਖਾਦਾਂ Fertilizer ਪਾਉਣ ਤੋਂ ਪਹਿਲਾਂ ਮਿੱਟੀ ਦੀ ਜਾਂਚ Soil Testing ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਕੁਲਜੀਤ ਸਿੰਘ ਨੇ ਆਖਿਆ ਹੈ ਕਿ ਬਾਗਾਂ ਵਿੱਚ ਮਿੱਟੀ ਪਰਖ ਦੀ ਰਿਪੋਰਟ ਅਨੁਸਾਰ ਹੀ ਖਾਦਾਂ ਪਾਉਣੀਆਂ ਚਾਹੀਦੀਆਂ ਹਨ । ਅਜਿਹਾ ਕਰਕੇ ਕਿਸਾਨ ਬੇਲੋੜੀਆਂ ਖਾਦਾਂ ਪਾਉਣ ਦੇ ਕਰਕੇ ਹੁੰਦੇ ਖਰਚੇ ਤੋਂ ਬਚ ਸਕਦੇ ਹਨ ਅਤੇ ਜੇਕਰ ਕਿਤੇ ਕਿਸੇ ਖਾਸ ਤੱਤ ਦੀ ਘਾਟ ਹੋਵੇ ਤਾਂ ਉਸੇ ਅਨੁਸਾਰ ਖਾਦਾਂ ਦੀ ਵਰਤੋਂ ਕਰਕੇ ਆਪਣੇ ਬਾਗ ਨੂੰ ਬਿਹਤਰ ਕਰ ਸਕਦੇ ਹਨ।

 ਉਹਨਾਂ ਨੇ ਦੱਸਿਆ ਕਿ ਅਬੋਹਰ Abohar ਵਿੱਚ ਸਿਟਰਸ ਅਸਟੇਟ ਵਿਖੇ ਬਣੀ ਹੋਈ ਲੈਬੋਟਰੀ Soil Testing Laboratory ਵਿੱਚ ਬਾਗਾਂ ਲਈ ਲੋੜੀਂਦੇ ਸਾਰੇ ਤੱਤਾਂ ਦੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਨੇ ਆਖਿਆ ਕਿ ਇੱਥੇ 16 ਪੈਰਾਮੀਟਰ ਤੇ ਤੱਤਾਂ ਅਤੇ ਪੀਐਚ, ਈਸੀ PH and EC ਆਦਿ ਦੀ  ਜਾਂਚ ਕਰਕੇ ਰਿਪੋਰਟ ਦਿੱਤੀ ਜਾਂਦੀ ਹੈ ਅਤੇ ਨਾਲ ਦੀ ਨਾਲ ਰਿਪੋਰਟ ਅਨੁਸਾਰ ਬਾਗਬਾਨਾਂ ਨੂੰ ਖਾਦਾਂ ਦੀ ਵਰਤੋਂ ਸਬੰਧੀ ਸਿਫਾਰਿਸ਼ ਕੀਤੀ ਜਾਂਦੀ ਹੈ।


 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਾਗਵਾਨੀ ਵਿਭਾਗ ਦੀ ਮਿੱਟੀ ਪਰਖ ਪ੍ਰਯੋਗਸ਼ਾਲਾ ਦੇ ਇੰਚਾਰਜ ਡਾ: ਸ਼ੋਪਤ ਸਹਾਰਨ ਨੇ ਦੱਸਿਆ ਕਿ ਬਾਗਾਂ ਵਿੱਚ ਮਿੱਟੀ ਜਾਂਚ ਕਰਵਾਉਣ ਲਈ ਇਹ ਢੁਕਵਾਂ ਸਮਾਂ ਹੈ ਅਤੇ ਬਾਗ ਵਿੱਚ ਰੂੜੀ Compost Manure ਜਾਂ ਹੋਰ ਰਸਾਇਣਕ ਖਾਦਾਂ ਪਾਉਣ ਤੋਂ ਪਹਿਲਾਂ ਇਹ ਨਮੂਨੇ ਲੈਣੇ ਚਾਹੀਦੇ ਹਨ। ਉਹਨਾਂ ਨੇ ਦੱਸਿਆ ਕਿ ਨਮੂਨਾ ਖੇਤ ਵਿੱਚੋਂ ਚਾਰ ਤੋਂ ਛੇ ਥਾਵਾਂ ਤੋਂ ਲੈਣੇ ਚਾਹੀਦੇ ਹਨ । ਨਮੂਨਾ ਨਾ ਤਾਂ ਬੂਟੇ ਦੀ ਜੜ੍ਹ ਦੇ ਨੇੜਿਓ ਲੈਣਾ ਹੈ ਤੇ ਨਾ ਹੀ ਬੂਟੇ ਦੀ ਛਤਰੀ ਤੋਂ ਬਾਹਰ, ਸਗੋਂ ਬੂਟੇ ਦੀ ਛੱਤਰੀ ਦੇ ਹੋਠੋ ਪੌਦੇ ਦੇ ਛੱਤਰੀ ਦੇ ਬਾਹਰਲੇ ਕਿਨਾਰੇ ਵਾਲੇ ਪਾਸੇ ਤੋਂ ਲੈਣਾ ਹੈ।  ਉਹਨਾਂ ਕਿਹਾ ਕਿ ਕਹੀ ਨਾਲ ਅੰਗਰੇਜ਼ੀ ਦੇ V ਅੱਖਰ ਦੇ ਆਕਾਰ ਦਾ ਟੱਕ ਲਗਾ ਕੇ ਰੰਬੇ ਨਾਲ ਬਰੈਡ ਦੇ ਪੀਸ ਵਾਂਗ ਉੱਪਰ ਤੋਂ ਨੀਚੇ ਤੱਕ ਛੇ ਇੰਚ ਡੁੰਗਾਈ ਤੱਕ ਦੀ ਇੱਕ ਸਾਰ ਮਿੱਟੀ ਦਾ ਨਮੂਨਾ ਲੈਣਾ ਚਾਹੀਦਾ ਹੈ। ਇਸ ਤਰ੍ਹਾਂ ਖੇਤ ਵਿੱਚੋਂ ਲਏ ਗਏ ਪੰਜ ਛੇ ਨਮੂਨਿਆਂ ਨੂੰ ਆਪਸ ਵਿੱਚ ਮਿਲਾ ਲਿਆ ਜਾਵੇ । ਮਿਲੇ ਹੋਏ ਨਮੂਨਿਆਂ ਨੂੰ ਅਖਬਾਰ ਤੇ ਵਿਛਾ ਕੇ ਨਮੂਨੇ ਦੇ ਚਾਰ ਹਿੱਸੇ ਕਰਕੇ ਆਹਮਣੇ ਸਾਹਮਣੇ ਦੇ ਦੋ ਹਿੱਸੇ ਰੱਖ ਲਏ ਜਾਣ ਅਤੇ ਦੋ ਹਿੱਸੇ ਸੁੱਟ ਦਿੱਤੇ ਜਾਣ ਅਤੇ ਰੱਖੇ ਹਿੱਸਿਆਂ ਨੂੰ ਮੁੜ ਕੇ ਮਿਲਾਇਆ ਜਾਵੇ । ਇਹ ਪ੍ਰਕਿਰਿਆ ਤਦ ਤੱਕ ਦੁਹਰਾਈ ਜਾਵੇ ਜਦੋਂ ਤੱਕ ਲਗਭਗ ਅੱਧਾ ਕਿਲੋ ਮਿੱਟੀ ਦਾ ਸੈਂਪਲ ਰਹਿ ਜਾਵੇ। ਫਿਰ ਇਸ ਮਿੱਟੀ ਦੇ ਸੈਂਪਲ ਨੂੰ ਪੋਲੀਥੀਨ ਬੈਗ ਵਿੱਚ ਪਾ ਕੇ ਏਅਰ ਟਾਈਟ ਕਰ ਲਿਆ ਜਾਵੇ ਅਤੇ ਪੋਲੀਥੀਨ ਦੇ ਬੈਗ ਉੱਪਰ ਸੈਂਪਲ ਨੰਬਰ, ਖੇਤ ਨੰਬਰ, ਕਿਸਾਨ ਦਾ ਨਾਂ, ਪਿਤਾ ਦਾ ਨਾਂ ਅਤੇ ਪਿੰਡ ਦਾ ਨਾਂ ਲਿਖ ਕੇ ਬਾਗਬਾਨੀ ਵਿਭਾਗ ਦੀ ਪ੍ਰਯੋਗਸ਼ਾਲਾ ਵਿੱਚ ਪਹੁੰਚਾ ਦਿੱਤਾ ਜਾਵੇ, ਜਿੱਥੇ ਜਾਂਚ ਕਰਨ ਤੋਂ ਬਾਅਦ ਵਿਭਾਗ ਵੱਲੋਂ ਮੁਕੰਮਲ ਰਿਪੋਰਟ ਦਿੱਤੀ ਜਾਂਦੀ ਹੈ।ਇਸਦੀ ਇਕ ਸੈਂਪਲ ਦੀ ਫੀਸ 200 ਰੁਪਏ ਹੈ। 

Monday, December 9, 2024

ਰਵਾਇਤੀ ਖੇਤੀ ਦੇ ਨਾਲ ਸਬਜੀ ਉਤਪਾਦਨ ਕਰਨ ਵਾਲਾ ਸਫਲ ਕਿਸਾਨ ਰਵੀ ਕਾਂਤ

-ਪਰਾਲੀ ਨੂੰ ਨਹੀਂ ਲਗਾਉਂਦਾ ਅੱਗ, ਖੇਤੀਬਾੜੀ ਵਿਭਾਗ ਨਾਲ ਹਮੇਸ਼ਾ ਰਹਿੰਦਾ ਹੈ ਜੁੜਿਆ

ਫਾਜ਼ਿਲਕਾ, 10 ਦਸੰਬਰ :

ਫਾਜ਼ਿਲਕਾ Fazilka ਜ਼ਿਲ੍ਹੇ ਦੇ ਪਿੰਡ ਨਿਹਾਲ ਖੇੜਾ Village Nihal Khera ਦਾ ਕਿਸਾਨ ਰਵੀ ਕਾਂਤ Ravi Kant ਇਕ ਅਜਿਹਾ ਸਫਲ ਕਿਸਾਨ ਹੈ ਜੋ ਕਿ ਹੋਰਨਾਂ ਲਈ ਪ੍ਰੇਰਣਾ ਸ਼੍ਰੋਤ ਬਣਕੇ ਕੰਮ ਕਰਦਾ ਹੈ। ਖੇਤੀਬਾੜੀ, ਬਾਗਬਾਨੀ, ਖੇਤੀਬਾੜੀ ਯੁਨੀਵਰਸਿਟੀ PAU ਅਤੇ ਕਿਸ਼੍ਰੀ ਵਿਗਿਆਨ ਕੇਂਦਰ KVK ਦੇ ਸਦਾ ਸੰਪਰਕ ਵਿਚ ਰਹਿ ਕੇ ਖੇਤੀ ਕਰਨ ਵਾਲਾ ਰਵੀ ਕਾਂਤ ਜਿੱਥੇ ਕਣਕ ਝੋਨੇ ਦੀ ਰਵਾਇਤੀ ਖੇਤੀ ਕਰਦਾ ਹੈ ਉਥੇ ਹੀ ਉਸ ਵੱਲੋਂ ਸਬਜੀਆਂ ਦੀ ਕਾਸਤ Vegetable Production ਕੀਤੀ ਜਾ ਰਹੀ ਹੈ।
ਰਵੀ ਕਾਂਤ ਦੱਸਦਾ ਹੈ ਕਿ ਰਵਾਇਤੀ ਫਸਲਾਂ ਤੋਂ 6 ਮਹੀਨੇ ਬਾਅਦ ਆਮਦਨ ਆਉਂਦੀ ਹੈ ਜਦ ਕਿ ਸਬਜੀਆਂ ਦੀ ਕਾਸਤ ਤੋਂ ਰੋਜਾਨਾਂ ਆਮਦਨ ਆਉਂਦੀ ਹੈ। ਉਸ ਵੱਲੋਂ ਆਪਣੇ ਖੇਤ ਵਿਚ ਭਾਂਤ ਭਾਂਤ ਦੀਆਂ ਸਬਜੀਆਂ ਲਗਾਈਆਂ ਹੋਈਆਂ ਹਨ। ਉਹ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋਂ ਖੋਜੀਆਂ ਸੁਧਰੀਆਂ ਕਿਸਮਾਂ ਦੇ ਬੀਜ Seeds of High Yielding Verities ਤੇ ਪਨੀਰੀ ਵੀ ਤਿਆਰ ਕਰਦਾ ਹੈ ਜੋ ਹੋਰਨਾਂ ਕਿਸਾਨਾਂ ਨੂੰ ਵੀ ਮੁਹਈਆ ਕਰਵਾਉਂਦਾ ਹੈ।
ਰਵੀ ਕਾਂਤ ਦੱਸਦਾ ਹੈ ਕਿ ਉਸਨੇ ਆਪਣੇ ਖੇਤ ਵਿਚ ਨਵੇਂ ਨਵੇਂ ਤਜਰਬੇ ਵੀ ਆਰੰਭ ਕੀਤੇ ਹਨ। ਉਹ ਸਬਜੀਆਂ ਦਾ ਇਕ ਪਲਾਟ ਬਿਨ੍ਹਾਂ ਵਾਹੇ ਤਿਆਰ Zero Tillage ਕਰ ਰਿਹਾ ਹੈ। ਉਹ ਦੱਸਦਾ ਹੈ ਕਿ ਜੇਕਰ ਕਿਸਾਨ ਨੇ ਤਰੱਕੀ ਕਰਨੀ ਹੈ ਤਾਂ ਉਸਨੂੰ ਇਕ ਫਸਲ ਤੇ ਨਿਰਭਰ ਰਹਿਣ ਦੀ ਬਜਾਏ ਆਮਦਨ ਦੇ ਕਈ ਵਿਕਲਪ ਤਿਆਰ ਕਰਨੇ ਪੈਣਗੇ।
ਰਵੀ ਕਾਂਤ ਜਿੱਥੇ ਸਬਜੀਆਂ ਦੀ ਕਾਸਤ ਕਰਦਾ ਹੈ ਉਥੇ ਹੀ ਉਸ ਵੱਲੋਂ ਕਣਕ ਝੋਨੇ Wheat and Rice ਦੀ ਖੇਤੀ ਵੀ ਕੀਤੀ ਜਾਂਦੀ ਹੈ ਅਤੇ ਉਹ ਕਈ ਸਾਲਾਂ ਤੋਂ ਪਰਾਲੀ  ਨੂੰ ਬਿਨ੍ਹਾਂ ਸਾੜੇ ਇਸਦੀ ਸੰਭਾਲ ਕਰ ਰਿਹਾ ਹੈ। ਰਵੀ ਕਾਂਤ ਦੱਸਦਾ ਹੈ ਕਿ ਅਜਿਹਾ ਕਰਨ ਨਾਲ ਉਸਦੀ ਜਮੀਨ ਦੀ ਉਪਜਾਊ ਸ਼ਕਤੀ ਵੱਧੀ ਹੈ ਅਤੇ ਜਮੀਨ ਵਿਚ ਸੁਧਾਰ ਹੋਇਆ ਹੈ। ਉਹ ਆਖਦਾ ਹੈ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੁਹੰਦ ਨੂੰ ਸਾੜਨਾ ਨਹੀਂ ਚਾਹੀਦਾ ਸਗੋਂ ਇਸਦੀ ਵਰਤੋਂ ਖੇਤ ਵਿਚ ਹੀ ਕਿਸੇ ਤਰੀਕੇ ਕਰਨੀ ਚਾਹੀਦੀ ਹੈ ਜਿਵੇਂ ਪਰਾਲੀ ਨਾਲ ਸਬਜੀਆਂ ਅਤੇ ਬਾਗਾਂ ਵਿਚ ਜਿੱਥੇ ਮਲਚਿੰਗ Mulching with Paddy Stubble ਕੀਤੀ ਜਾ ਸਕਦੀ ਹੈ ਉਥੇ ਹੀ ਇਸ ਨੂੰ ਖੇਤ ਵਿਚ ਦਬਾਉਣ ਨਾਲ ਜਮੀਨ ਵਿਚ ਕਾਰਬਨਿਕ ਮਾਦਾ Carbonic Matter ਵੱਧਦਾ ਹੈ ਅਤੇ ਜਮੀਨ ਦੀ ਸ਼ਕਤੀ ਵੱਧਦੀ ਹੈ। ਉਹ ਸਲਾਹ ਦਿੰਦਾ ਹੈ ਕਿ ਕਿਸਾਨਾਂ ਨੂੰ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਨਾਲ ਰਾਬਤਾ ਕਰਕੇ ਨਵੀਂਆਂ ਤਕਨੀਕਾਂ ਸਿੱਖਦੇ ਹੋਏ ਆਪਣੀ ਖੇਤੀ ਵਿਚ ਲਗਾਤਾਰ ਜਰੂਰਤ ਅਨੁਸਾਰ ਬਦਲਾਅ ਕਰਦੇ ਰਹਿਣਾ ਚਾਹੀਦਾ ਹੈ।

ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਦੀ ਕੀਤੀ ਮੀਟਿੰਗ


 ਫਰੀਦਕੋਟ, 10 ਦਸੰਬਰ 2024  ()  ਕਿਸਾਨਾਂ ਨੂੰ ਹਾੜੀ Rabi Crops ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ Urea ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ Amrik Singh ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਜਿੰਦਰ ਸਿੰਘ ਆਸ਼ੂ ਅਗਰਵਾਲ, ਤਰਸੇਮ ਲਾਲ ਸਚਦੇਵਾ, ਰਾਹੁਲ ਜੈਨ, ਗੌਰਵ ਬਾਂਸਲ ਕੀਮਤੀ ਗਰਗ ਸਮੇਤ ਹੋਰ ਥੋਕ ਖਾਦ ਵਿਕ੍ਰੇਤਾ ਹਾਜ਼ਰ ਸਨ।

         ਥੋਕ ਖਾਦ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ Faridkot ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਅਤੇ 10 ਹਜ਼ਾਰ ਹੈਕਟੇਅਰ ਰਕਬੇ ਵਿਚ ਹੋਰਨਾਂ ਫਸਲਾਂ ਦੀ ਬਿਜਾਈ ਕੀਤੀ ਗਈ ਹੈ ਜਿਸ ਦੇ ਪਾਲਣ ਪੋਸ਼ਣ ਲਈ ਤਕਰੀਬਨ 43 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਹੁਣ ਤਕ ਜ਼ਿਲਾ ਫ਼ਰੀਦਕੋਟ ਦੀਆਂ ਸਹਿਕਾਰੀ ਸਭਾਵਾਂ Cooperative Societies ਅਤੇ ਨਿੱਜੀ ਖਾਦ ਵਿਕਰੇਤਾਵਾਂ ਦੇ ਖਰੀਦ ਕੇਂਦਰਾਂ ਵਿੱਚ 23236 ਮੀਟ੍ਰਿਕ ਟਨ ਯੂਰੀਆ ਖਾਦ ਉਪਲਬਧ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਦੀ ਲੋੜੀਂਦੀ ਖਾਦ ਆਉਂਦੇ ਦਿਨਾਂ ਦੌਰਾਨ ਜ਼ਿਲੇ ਅੰਦਰ ਪਹੁੰਚ ਜਾਵੇਗੀ।ਉਨਾਂ ਖਾਦ ਵਿਕ੍ਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਯੂਰੀਆ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਯੂਰੀਆ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾ ਯੂਰੀਆ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।

ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ Farmers ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ Tagging ਕੀਤੀ ਜਾਂਦੀ ਹੈ ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਦੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਜ਼ਰੂਰੀ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਸੂਚਿਤ ਕਰਨ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...