Thursday, March 13, 2025

ਖੇਤੀਬਾੜ੍ਹੀ ਵਿਭਾਗ ਨੇ ਫ਼ਾਜ਼ਿਲਕਾ ਜ਼ਿਲ੍ਹੇ ਚ ਫੜ੍ਹੀਆਂ ਮਿਆਦ ਪੁੱਗ ਚੁਕੀਆਂ ਖਾਦਾਂ

*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ*

*• ਨਮੂਨੇ ਜਾਂਚ ਲਈ ਲੈਬਾਰਟਰੀ ਭੇਜੇ, ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਕੀਤੀ ਜਾਵੇਗੀ ਸਖ਼ਤ ਕਾਰਵਾਈ: ਗੁਰਮੀਤ ਸਿੰਘ ਖੁੱਡੀਆਂ*

*• ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ*

ਚੰਡੀਗੜ੍ਹ, 13 ਮਾਰਚ:


ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ  ਖੇਤੀਬਾੜੀ ਵਸਤਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜ਼ਿਲਕਾ Fazilka ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਮਿਆਦ ਪੁੱਗ expired fertilizer ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਗਏ ਹਨ ਅਤੇ ਮਲੇਰਕੋਟਲਾ ਵਿੱਚ ਇੱਕ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੀ ਅਗਵਾਈ ਹੇਠ ਟੀਮ ਨੇ ਪੰਜਾਵਾ ਮਾਡਲ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਵਿਖੇ ਮਿਆਦ ਪੁੱਗ ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਟੀਮ ਨੇ ਸੁਸਾਇਟੀ ਦੇ ਗੋਦਾਮਾਂ ਦੀ ਰੁਟੀਨ ਜਾਂਚ ਦੇ ਹਿੱਸੇ ਵਜੋਂ ਕੀਤੀ ਛਾਪੇਮਾਰੀ ਦੌਰਾਨ ਮਿਆਦ ਪੁੱਗ ਚੁੱਕੀ ਖਾਦ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਹਿੰਦੁਸਤਾਨ ਬੀ.ਈ.ਸੀ. ਟੈਕ ਇੰਡੀਆ ਪ੍ਰਾਈਵੇਟ ਲਿਮਟਿਡ (ਪੋਟਾਸ਼ ਮੋਬਿਲਾਈਜ਼ਿੰਗ ਬੈਕਟੀਰੀਆ) ਦੇ 25 ਥੈਲੇ, ਮਾਲਵਾ ਇੰਡਸਟਰੀਅਲ ਐਂਡ ਮਾਰਕੀਟਿੰਗ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (ਮਿਫਕੋ) (ਪੋਟਾਸ਼ 14.5) ਦੇ 45 ਥੈਲੇ, ਹਿੰਦੁਸਤਾਨ ਬੀ.ਈ.ਸੀ. ਟੈਕ ਇੰਡੀਆ ਪ੍ਰਾਈਵੇਟ ਲਿਮਟਿਡ (ਕੋਰਗੋ ਜਿਪਸਮ) ਦੇ 31 ਥੈਲੇ, ਅਤੇ ਮਾਲਵਾ ਇੰਡਸਟਰੀਅਲ ਐਂਡ ਮਾਰਕੀਟਿੰਗ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (ਮਿਫਕੋ) (ਮਾਈਕੋਰੀਜ਼ਾ) ਦੇ 10 ਥੈਲੇ ਬਰਾਮਦ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਟੀਮ ਨੂੰ ਸੁਸਾਇਟੀ ਦੇ ਦੂਜੇ ਗੋਦਾਮ ਵਿੱਚ ਯੂਰੀਆ ਖਾਦ ਦੇ ਨਾਲ ਸਟੋਰ ਕੀਤੀ ਜਿਪਸਮ ਖਾਦ ਵੀ ਮਿਲੀ ਹੈ। ਟੀਮ ਨੇ ਸਟਾਕ ਰਜਿਸਟਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਖਾਦ ਟੈਸਟਿੰਗ ਲੈਬਾਰਟਰੀ ਵਿਖੇ ਜਾਂਚ ਲਈ ਯੂਰੀਆ ਖਾਦ ਦੇ ਨਮੂਨੇ ਇਕੱਤਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਮੂਨੇ ਸਬੰਧੀ ਜਾਂਚ ਰਿਪੋਰਟਾਂ ਦੇ ਅਧਾਰ 'ਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਪੰਜਾਵਾ ਮਾਡਲ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਲਿਮਟਿਡ ਕੋਲ ਉਪਲਬਧ ਖਾਦਾਂ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਵਿਭਾਗ ਵੱਲੋਂ ਰਜਿਸਟਰ ਆਪਣੇ ਕਬਜ਼ੇ 'ਚ ਲੈ ਲਏ ਗਏ ਹਨ। ਇਸ ਤੋਂ ਇਲਾਵਾ ਸੁਸਾਇਟੀ ਦੇ ਸਕੱਤਰ ਓਮ ਪ੍ਰਕਾਸ਼, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।

ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਐਫ.ਆਈ.ਆਰ. ਦਰਜ  ਕਰਨ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਦੀ ਨਿਗਰਾਨੀ ਹੇਠ ਇੱਕ ਹੋਰ ਟੀਮ ਨੇ ਸੰਗਰੂਰ ਦੇ ਕਿਸਾਨਾਂ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਅਨਾਜ ਮੰਡੀ ਮਲੇਰਕੋਟਲਾ ਵਿਖੇ ਸਥਿਤ ਮੈਸਰਜ਼ ਸੰਕਲਪ ਰਿਟੇਲ ਸਟੋਰ 'ਤੇ ਛਾਪਾ ਮਾਰਿਆ। ਆਪਣੀ ਸ਼ਿਕਾਇਤ ਵਿੱਚ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ 3300 ਰੁਪਏ ਪ੍ਰਤੀ ਥੈਲੇ ਦੇ ਹਿਸਾਬ ਮੱਕੀ ਦੇ ਬੀਜ (ਪਾਇਨੀਰ 1899) ਦੇ 21 ਥੈਲੇ ਖਰੀਦੇ ਸਨ ਪਰ ਡੀਲਰ ਨੇ ਬਿੱਲ ਦੇਣ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਪਨੀ ਦੇ ਬੀਜ ਲਾਇਸੰਸ (ਨੰਬਰ ਐਮ.ਕੇ.ਟੀ. /ਸੀਡ/189) ਦੀ ਮਿਆਦ 22 ਅਪ੍ਰੈਲ 2024 ਨੂੰ ਖਤਮ ਹੋ ਚੁੱਕੀ ਸੀ ਅਤੇ ਉਹ ਲਾਈਸੈਂਸ ਰੀਨਿਊ ਜਾਂ ਬਿੱਲ ਮੁਹੱਈਆ ਕਰਵਾਏ ਬਿਨਾਂ ਬੀਜ ਵੇਚ ਰਹੇ ਸਨ, ਜੋ ਕਿ ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 3 ਅਤੇ 9 ਦੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਡੀਲਰ ਵੱਲੋਂ ਸੀਡ ਕੰਟਰੋਲ ਆਰਡਰ 1983 ਦੀ ਧਾਰਾ 18 (1) ਅਤੇ 18 (2) ਅਤੇ ਸੀਡ ਰੂਲਜ਼ 1968 ਦੀ ਧਾਰਾ 38 ਦੀ ਵੀ ਉਲੰਘਣਾ ਕੀਤੀ ਗਈ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਉਲੰਘਣਾਵਾਂ ਦੇ ਮੱਦੇਨਜ਼ਰ ਕੰਪਨੀ ਦੇ ਖਿਲਾਫ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜੋ ਕਿ ਜ਼ਰੂਰੀ ਕੋਮੋਡਿਟੀਜ਼ ਐਕਟ, 1955 ਤਹਿਤ ਸਜ਼ਾਯੋਗ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਮਾਲਕ ਅਤੇ ਨੁਮਾਇੰਦਿਆਂ ਖਿਲਾਫ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਸ਼ਿਕਾਇਤ ਦਰਜ ਕੀਤੀ ਗਈ ਹੈ।

ਕੁਆਲਿਟੀ ਕੰਟਰੋਲ ਮਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ 'ਤੇ ਚਾਨਣਾ ਪਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਖਾਦ ਡੀਲਰਾਂ/ਕੰਪਨੀਆਂ ਦੇ ਕੁੱਲ 87 ਲਾਇਸੰਸ ਰੱਦ ਕੀਤੇ ਗਏ ਹਨ ਅਤੇ ਖਾਦ ਡੀਲਰਾਂ/ਕੰਪਨੀਆਂ ਵਿਰੁੱਧ 08 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਇਸੇ  ਤਰ੍ਹਾਂ, 2024-25 ਦੌਰਾਨ ਕੀਟਨਾਸ਼ਕ ਡੀਲਰਾਂ/ਕੰਪਨੀਆਂ ਦੇ ਕੁੱਲ 116 ਲਾਇਸੰਸ ਰੱਦ ਕੀਤੇ ਗਏ ਅਤੇ ਕੀਟਨਾਸ਼ਕ ਡੀਲਰਾਂ ਅਤੇ ਕੰਪਨੀਆਂ ਵਿਰੁੱਧ 05 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ।

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਪੈਸੇ

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

*•ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

*•ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ*

*ਚੰਡੀਗੜ੍ਹ, 13 ਮਾਰਚ:*


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (DSR) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐਸ.ਆਰ. ਪੋਰਟਲ ‘ਤੇ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ Farmers ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐਸ.ਆਰ. ਦੀ ਬਕਾਇਆ ਰਾਸ਼ੀ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।

Wednesday, March 12, 2025

ਇਸ ਵਾਰ ਨਹੀਂ ਵਿਕ ਸਕਣਗੇ ਗੈਰ ਪ੍ਰਮਾਣਿਤ ਝੋਨੇ ਦੀਆਂ ਕਿਸਮਾਂ ਦੇ ਬੀਜ

 ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

• ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼

•ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਖਿਲਾਫ਼ ਫੈਸਲਾਕੁੰਨ ਕਦਮ ਕਿਸਾਨਾਂ ਅਤੇ ਚੌਲ ਉਦਯੋਗ ਦੇ ਹਿੱਤਾਂ ਦੀ ਰਾਖੀ ਕਰੇਗਾ: ਗੁਰਮੀਤ ਸਿੰਘ ਖੁੱਡੀਆਂ

 •ਖੇਤੀਬਾੜੀ ਅਧਿਕਾਰੀਆਂ ਨੂੰ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਝੋਨੇ ਦੇ ਮਿਆਰੀ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਆਦੇਸ਼

•ਕਿਸੇ ਨੂੰ ਵੀ ਨਕਲੀ ਅਤੇ ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਦੀ ਵਿਕਰੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 12 ਮਾਰਚ:

 ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ 'ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਝੋਨੇ ਦੇ ਬੀਜਾਂ Paddy Seed ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ Online Portal for Tracking of Seeds ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ।


ਇਹ ਪੋਰਟਲ ਰਜਿਸਟਰਡ ਬੀਜ ਉਤਪਾਦਕਾਂ ਨੂੰ ਬੀਜਾਂ ਦੀ ਖਰੀਦ, ਵਿਕਰੀ ਅਤੇ ਮਿਕਦਾਰ ਸਮੇਤ ਝੋਨੇ ਦੇ ਬੀਜਾਂ ਨਾਲ ਸਬੰਧਤ ਹਰ ਲੈਣ-ਦੇਣ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਕਰੇਗਾ ਤਾਂ ਜੋ ਡਿਜੀਟਲ ਰਿਕਾਰਡ ਨੂੰ ਮੇਨਟੇਂਨ ਰੱਖਦਿਆਂ ਬੀਜ ਸਪਲਾਈ ਚੇਨ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਅੱਜ ਇਥੇ ਆਪਣੇ ਦਫ਼ਤਰ ਵਿਖੇ ਸ਼ੈਲਰ ਮਾਲਕਾਂ, ਖੇਤੀਬਾੜੀ ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਪੀ.ਏ.ਯੂ. ਦੁਆਰਾ ਸਿਫ਼ਾਰਸ਼ ਕੀਤੇ ਗਏ ਝੋਨੇ ਦੇ ਮਿਆਰੀ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬੀਜ ਸਪਲਾਈ ਚੇਨ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ।

ਖੇਤੀਬਾੜੀ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਨੂੰ ਵੀ ਨਕਲੀ ਅਤੇ ਗੈਰ-ਪ੍ਰਮਾਣਿਤ ਝੋਨੇ ਦੇ ਬੀਜ, ਜਿਸ ਨਾਲ ਫ਼ਸਲ ਦੀ ਪੈਦਾਵਾਰ ਘੱਟ ਹੁੰਦੀ ਹੈ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੁੰਦਾ ਹੈ, ਵੇਚ ਕੇ ਸਾਡੇ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਰ-ਪ੍ਰਮਾਣਿਤ ਬੀਜਾਂ ਵਿੱਚ ਅਕਸਰ ਜੈਨੇਟਿਕ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਦੀ ਘਾਟ ਹੁੰਦੀ ਹੈ, ਜਿਸਦੇ ਨਤੀਜੇ ਵਜੋਂ ਫ਼ਸਲ ਦਾ ਵਿਕਾਸ ਰੁਕ ਜਾਂਦਾ ਹੈ, ਅਨਾਜ ਉਤਪਾਦਨ ਘੱਟ ਜਾਂਦਾ ਹੈ ਅਤੇ ਕੀੜਿਆਂ ਅਤੇ ਬਿਮਾਰੀਆਂ ਪ੍ਰਤੀ ਫ਼ਸਲ ਦੀ ਸੰਵੇਦਨਸ਼ੀਲਤਾ ਵਧ ਜਾਂਦੀ ਹੈ। ਇਸ ਤੋਂ ਇਲਾਵਾ ਇਹ ਝੋਨੇ ਤੋਂ ਚੌਲਾਂ ਦੀ ਮਿਲਿੰਗ ਸਮੇਂ ਸੂਬੇ ਦੇ ਸ਼ੈਲਰ ਉਦਯੋਗ ਲਈ ਵੀ ਸਮੱਸਿਆ ਪੈਦਾ ਕਰਦਾ ਹੈ। ਇਹ ਚੌਲਾਂ ਅਤੇ ਸਮੁੱਚੀ ਖੇਤੀ ਪੈਦਾਵਾਰ ਦੇ ਬਾਜ਼ਾਰੂ ਮੁੱਲ ਨੂੰ ਪ੍ਰਭਾਵਤ ਕਰਦਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਵਾਂ ਆਨਲਾਈਨ ਪੋਰਟਲ ਇੱਕ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹੀ ਬੀਜ ਸਪਲਾਈ ਚੇਨ ਤਿਆਰ ਕਰਦਿਆਂ ਪੰਜਾਬ ਦੀ ਖੇਤੀ ਲਈ ਇੱਕ ਵਧੇਰੇ ਟਿਕਾਊ ਅਤੇ ਖੁਸ਼ਹਾਲ ਭਵਿੱਖ ਵਿੱਚ ਯੋਗਦਾਨ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਨੂੰ ਖਤਮ ਕਰਕੇ, ਫਸਲ ਦੀ ਪੈਦਾਵਾਰ ਵਿੱਚ ਸੁਧਾਰ ਕਰਨਾ, ਖੇਤੀਬਾੜੀ ਉਤਪਾਦਕਤਾ ਵਧਾਉਣਾ ਅਤੇ ਸਾਡੇ ਚੌਲਾਂ ਦੀ ਗੁਣਵੱਤਾ ਪ੍ਰਤੀ ਖਪਤਕਾਰਾਂ ਦੇ ਵਿਸ਼ਵਾਸ ਨੂੰ ਵਧਾਉਣਾ ਹੈ।

ਇਸ ਮੀਟਿੰਗ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ਼੍ਰੀਮਤੀ ਬਲਦੀਪ ਕੌਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ Approved Verities of Paddy ਝੋਨੇ ਦੇ ਬੀਜ ਦੀਆਂ ਕਿਸਮਾਂ ਖਰੀਦਣ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਬੀਜਾਂ ਅਤੇ ਹੋਰ ਖੇਤੀ ਸਮੱਗਰੀ ਖ਼ਰੀਦਣ ਸਮੇਂ ਰਸੀਦ ਅਤੇ ਬਿੱਲ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਨੇ ਝੋਨੇ ਦੀਆਂ 11 ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ, ਜਿਨ੍ਹਾਂ ਵਿੱਚ ਪੀ.ਆਰ. 131, ਪੀ.ਆਰ. 130, ਪੀ.ਆਰ. 129, ਪੀ.ਆਰ. 128, ਐਚ.ਕੇ.ਆਰ. 47, ਪੀ.ਆਰ. 127, ਪੀ.ਆਰ. 126, ਪੀ.ਆਰ. 122, ਪੀ.ਆਰ. 121, ਪੀ.ਆਰ. 114 ਅਤੇ ਪੀ.ਆਰ. 113 ਸ਼ਾਮਲ ਹਨ।



ਇਹ ਵੀ ਪੜੋ

ਨਰਮੇ ਦੀ ਵਧੇਗੀ ਕਾਸਤ

Tuesday, March 11, 2025

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨੇ ਫਰੀਦਕੋਟ ਵਿਚ ਲਗਾਇਆ ਖੇਤਰੀ ਕਿਸਾਨ ਮੇਲਾ

  ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ

 

ਫਰੀਦਕੋਟ -  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਖੇਤਰੀ ਖੋਜ ਕੇਂਦਰਫ਼ਰੀਦਕੋਟ ਵਿਖੇ ਕਿਸਾਨ ਮੇਲਾ Kisan Mela ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ Farmers ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ਨਵੀਆਂ ਖੇਤੀ ਤਕਨੀਕਾਂ ਅਪਣਾਓਖਰਚ ਘਟਾਓਝਾੜ ਵਧਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਬੀਰ ਸਿੰਘ ਗੋਸਲਵਾਈਸ ਚਾਂਸਲਰਪੀ .ਏ .ਯੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏਜਦੋਂ ਕਿ ਸ. ਗੁਰਦਿੱਤ ਸਿੰਘ ਸੇਖੋਂਹਲਕਾ ਵਿਧਾਇਕ ਫ਼ਰੀਦਕੋਟ ਅਤੇ ਇੰਜੀ. ਅਮਰਜੀਤ ਸਿੰਘ ਢਿੱਲੋਮੈਂਬਰ ਪ੍ਰਬੰਧਕੀ ਬੋਰਡ ਨੇ ਵਿਸ਼ੇਸ਼ ਮਹਿਮਾਨ ਵਜੋਂ  ਸ਼ਿਰਕਤ ਕੀਤੀ ।


            ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਇਹ ਖੋਜ ਕੇਂਦਰ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਹੈ ਜਿਸ ਦੇ ਵਿਗਿਆਨੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਮੇਸ਼ਾਂ ਕਿਸਾਨਾਂ  ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀ ਸੰਬੰਧੀ ਸਮੁੱਚੀ ਤਕਨੀਕੀ ਅਗਵਾਈ ਸਾਨੂੰ ਇਸ ਕੇਂਦਰ ਤੋਂ ਹਾਸਲ ਹੁੰਦੀ ਹੈ ਜਿਸ ਤੋਂ ਸਾਨੂੰ ਪੂਰਾ ਲਾਹਾ ਲੈਣ ਦੀ ਲੋੜ ਹੈ । ਉਨ੍ਹਾਂ ਨੇ ਨੌਜਵਾਨ ਸ਼੍ਰੇਣੀ ਨੂੰ ਖੇਤੀ ਧੰਦੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਅੱਗੇ ਵਧਣ ਲਈ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ ਤਾਂ ਜੋ ਅਸੀ ਖੇਤੀ ਨੂੰ ਉਤਮ ਖੇਤੀ’ ਬਣਾ ਸਕੀਏ ।

 


ਇਸ ਮੌਕੇ ਇੰਜੀ. ਅਮਰਜੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਧਰਤੀ ਹੇਠਲੇ ਪਾਣੀ Ground Water ਦੀ ਨਿਰੰਤਰ ਗਿਰਾਵਿਟ ਤੇ ਚਿੰਤਾ ਪ੍ਰਗਟ ਕੀਤੀ । ਉਨ੍ਹਾਂ ਨੇ ਝੋਨੇ ਨੂੰ ਛੱਡ ਕੇ ਖੇਤੀ ਵੰਨ ਸਵੰਨਤਾ ਅਪਨਾਉਣ ਅਤੇ ਤੁਪਕਾ ਸਿੰਚਾਈ Drip Irrigation ਦੀ ਵਰਤੋਂ ਤੇ ਸਿਫਾਰਸ਼ ਕਰਦਿਆਂ ਖੇਤਾਂ ਵਿੱਚ ਵਾਟਰ ਸਟੋਰੇਜ਼ ਟੈਂਕ ਬਣਾਉਣ ਦੀ ਸਲਾਹ ਦਿੱਤੀ । 

              ਇਸ ਮੌਕੇ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਜਲਵਾਯੂ ਪਰਿਵਰਤਨ Challenges to agriculture from Climate Changes ਕਾਰਨ ਖੇਤੀ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਯੂਨੀਵਰਸਿਟੀ ਵਿਗਿਆਨੀ ਲਗਾਤਾਰ ਦਿਨ ਰਾਤ ਇੱਕ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਨਵੀਆਂ ਖੇਤ ਤਕਨੀਕਾਂਫ਼ਸਲਾਂ ਦੀਆਂ ਜਲਵਾਯੂ ਅਨੁਕੂਲ ਅਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਅਤੇ ਖੇਤੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਨਵੀਂ ਖੇਤ ਮਸ਼ੀਨਰੀ ਵਿਕਸਤ ਕੀਤੀ ਜਾ ਰਹੀ ਹੈ । ਕਿਸਾਨ ਮੇਲੇ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗਿਆਨ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਨੂੰ ਨਵੀਆਂ ਖੇਤ ਤਕਨੀਕਾਂ ਅਪਨਾਉਣਖੇਤੀ ਲਾਗਤਾਂ ਘਟਾਉਣ ਅਤੇ ਝਾੜ ਵਧਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਦੇ ਇਸ ਖੇਤਰੀ ਖੋਜ ਕੇਂਦਰ ਵਿੱਚ ਨਰਮੇ ਅਤੇ ਗੰਨੇ ਤੇ ਬਹੁਤ ਖੋਜ ਹੋਈ ਹੈ ਅਤੇ ਹੁਣ ਇੱਥੇ ਐਵੋਕੈਡੋਬਲੈਕ ਬੇਰੀ ਅਤੇ ਬਦਾਮ ਦੀ ਖੇਤੀ ਤੇ ਖੋਜ ਚੱਲ ਰਹੀ ਹੈ ।ਉਨ੍ਹਾਂ ਨੇ ਘਰੇਲੂ ਲੋੜਾਂ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜੀਆਂਸਾਉਣੀ ਦੇ ਚਾਰਿਆਂ ਦੇ ਬੀਜਾਂਤੇਲ ਬੀਜਾਂ ਅਤੇ ਮੋਟੇ ਅਨਾਜ਼ਾਂ ਦੀਆਂ ਕਿੱਟਾਂ ਖਰੀਦਣ ਲਈ ਕਿਹਾ । ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜੈਵਿਕ ਖਾਦਾਂ ਬੀਜਣ ਦੀ ਸਿਫਾਰਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕੰਬਾਇਨ ਦੇ ਅੱਗੇ ਡਰਿੱਲ ਅਤੇ ਪਿੱਛੇ ਐਸ ਐਮ ਐਸ ਲਗਾ ਕੇ ਨਵੀਂ ਮਸ਼ੀਨਰੀ ਵਿਕਸਿਤ ਕੀਤੀ ਗਈ ਹੈ ਜਿਸ ਨਾਲ ਝੋਨੇ ਦੀ ਪਰਾਲੀ ਦਾ ਕੁਤਰਾ ਕਰਨ ਅਤੇ ਕਣਕ ਦੀ ਬਿਜਾਈ ਨਾਲੋਂ ਨਾਲ ਕਰਨ ਵਿੱਚ ਮਦਦ ਮਿਲੇਗੀ । ਐਗਰੀਕਲਚਰ ਦੀ ਥਾਂ ਬਾਹਰਲੇ ਦੇਸ਼ਾਂ ਦੀ ਤਰਜ਼ ਤੇ ਐਗਰੀ ਬਿਜਨਿਸ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹਰ ਤਰ੍ਹਾਂ ਦੀਆਂ ਸਿਖਲਾਈਆਂ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀ ਖੇਤੀ ਆਮਦਨ ਵਿੱਚ ਵਾਧਾ ਕਰਨ ਦੀ ਲੋੜ ਹੈ । ਪੀਏਯੂ ਵੱਲੋਂ ਸੋ਼ਸਲ ਮੀਡੀਆ ਤੇ ਚਲਾਏ ਜਾਂਦੇ ਫੇਸਬੁੱਕ ਲਾਈਵ ਪ੍ਰੋਗਰਾਂਮਯੂ ਟਿਊਬ ਚੈਨਲਾਂ ਅਤੇ ਖੇਤੀ ਸੰਦੇਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਨ੍ਹਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ । 


 

            ਇਸ ਮੌਕੇ ਡਾ. ਗੁਰਜੀਤ ਸਿੰਘ ਮਾਂਗਟਵਧੀਕ ਨਿਰਦੇਸ਼ਕ ਖੋਜਪੀਏਯੂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਵਿਗਿਆਨੀਆਂ ਵੱਲੋਂ 950 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਪਰਮਲ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ .ਆਰ 132, ਮੱਕੀ ਦੀ ਨਵੀਂ ਕਿਸਮਮੋਟੇ ਅਨਾਜ਼ ਦੀ ਕਿਸਮ ਪੰਜਾਬ ਕੰਗਨੀ-1, ਆਲੂ ਦੀਆਂ ਦੋ ਕਿਸਮਾਂ ਪੰਜਾਬ ਪੋਟੈਟੋ 103 ਅਤੇ ਪੰਜਾਬ ਪੋਟੈਟੋ 104, ਗੋਭੀ ਅਤੇ ਸੰਤਰੀ ਗਾਜਰ ਦੀ ਨਵੀਂ ਕਿਸਮ ਤੋਂ ਇਲਾਵਾ ਫਰਾਂਸਬੀਨ ਦੀਆਂ ਨਵੀਆਂ ਕਿਸਮਾਂ ਫਰਾਂਸਬੀਨ-ਅਤੇ ਫਰਾਂਸਬੀਨ-2, ਰਸਭਰੀ ਦੀਆਂ ਨਵੀਆਂ ਕਿਸਮਾਂ ਪੰਜਾਬ ਰਸਭਰੀ-ਅਤੇ ਪੰਜਾਬ ਰਸਭਰੀ-2, ਗਰੇਅ ਫਰੂਟ ਅਤੇ ਗਲਦਾਊਦੀ ਦੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । 

 

            ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰਨਿਰਦੇਸ਼ਕ ਪਸਾਰ ਸਿੱਖਿਆਪੀਏਯੂ ਨੇ ਦੱਸਿਆ ਕਿ ਭਾਰਤ ਦੀਆਂ ਲੱਗਭਗ 75 “ਯੂਨੀਵਰਸਿਟੀਆਂ ਵਿੱਚੋਂ ਪੀਏਯੂ ਲਗਾਤਾਰ ਪਹਿਲੇ ਨੰਬਰ ਤੇ ਆ ਰਹੀ ਹੈ ਜਿਸ ਦਾ ਸਮੁੱਚਾ ਸਿਹਰਾ ਸਾਡੇ ਖੇਤੀ ਵਿਗਿਆਨੀਆਂ ਅਤੇ ਕਿਸਾਨਾਂ ਨੂੰ ਜਾਂਦਾ ਹੈ । ਉਨ੍ਹਾਂ ਨੇ 1967 ਤੋਂ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੀਏਯੂ ਕੈਪਸ ਲੁਧਿਆਣਾ ਵਿਖੇ 21-22 ਮਾਰਚ, 2025 ਨੂੰ ਲੱਗਣ ਵਾਲੇ ਦੋ ਰੋਜਾ ਕਿਸਾਨ ਮੇਲੇ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਗੁਜ਼ਾਰਿਸ਼ ਕੀਤੀ । ਉਨ੍ਹਾਂ ਕਿਹਾ ਕਿ ਖੇਤੀ ਸੰਬੰਧੀ ਅੱਤ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਅਤੇ ਖੇਤੀ ਵਿਗਿਆਨੀਆਂ ਨਾਲ ਰਾਬਤਾ ਕਾਇਮ ਰੱਖਣ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ । ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀ ਖੇਤੀ ਸੰਬੰਧੀ ਵਿਗਿਆਨਕ ਜਾਣਕਾਰੀ ਵਿੱਚ ਵਾਧਾ ਹੋ ਸਕੇ। ਖੇਤੀ ਸਾਹਿਤ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਖੇਤੀ ਰਸਾਲੇ ਚੰਗੀ ਖੇਤੀ’ ਅਤੇ ਪ੍ਰੋਗਰੈਸਿਵ ਫਾਰਮਿੰਗ’ ਦਾ ਮੈਂਬਰ ਬਣਨ ਲਈ ਕਿਹਾ । ਖੇਤੀ ਆਮਦਨ ਵਿੱਚ ਇਜ਼ਾਫਾ ਕਰਨ ਲਈ ਡਾ.ਭੁੱਲਰ ਨੇ ਖੇਤੀ ਦੇ ਨਾਲ ਵੱਧ ਤੋਂ ਵੱਧ ਵੱਧ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਅਤੇ ਇਸ ਸੰਬੰਧੀ ਯੂਨੀਵਰਸਿਟੀ ਵੱਲੋਂ ਲਗਾਈਆਂ ਜਾਂਦੀਆਂ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ ।

 

 

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਸੋਢੀਵਧੀਕ ਨਿਰਦੇਸ਼ਕ ਪਸਾਰ ਸਿੱਖਿਆਡਾ. ਕੁਲਦੀਪ ਸਿੰਘਸਹਿਯੋਗੀ ਨਿਰਦੇਸ਼ਕਸ੍ਰ: ਨਿਰਭਿੰਦਰਪਾਲ ਸਿੰਘ ਗਰੇਵਾਲਏ .ਡੀ .ਸੀ (ਵਿਕਾਸ) ਫ਼ਰੀਦਕੋਟਸ੍ਰ: ਅਮਨਦੀਪ ਸਿੰਘਚੇਅਰਮੈਨਮਾਰਕਿਟ ਕਮੇਟੀ ਫ਼ਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।


ਇਹ ਵੀ ਪੜ੍ਹੋ

ਨਰਮੇ ਦੀ ਕਾਸਤ ਸਬੰਧੀ ਪੰਜਾਬ ਸਰਕਾਰ ਦੀਆਂ ਯੋਜਨਾਵਾਂ

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

• ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ

• ਆਗਾਮੀ ਸਾਉਣੀ ਸੀਜ਼ਨ ਦੌਰਾਨ ਕਾਸ਼ਤ ਲਈ ਪੀ.ਏ.ਯੂ. ਨੇ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੀਆਂ ਨਰਮੇ ਦੇ ਹਾਈਬ੍ਰਿਡ ਬੀਜਾਂ ਦੀਆਂ 87 ਕਿਸਮਾਂ

• ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਲ ਨਜਿੱਠਣ ਲਈ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ 264 ਨੋਡਲ ਅਫਸਰ ਤਾਇਨਾਤ

• ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਬੀਜ ਅਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਸਣੇ ਮਿਆਰੀ ਬੀਜਾਂ ਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ:


ਨਰਮੇ Cotton ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (PAU) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ Cotton Seeds ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ 'ਚਿੱਟਾ ਸੋਨਾ' ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। 

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਗਾਮੀ ਸਾਉਣੀ Kharif ਸੀਜ਼ਨ ਦੌਰਾਨ ਸੂਬੇ ਵਿੱਚ ਕਾਸ਼ਤ ਲਈ ਨਰਮੇ ਦੇ ਬੀਜਾਂ ਦੀਆਂ 87 ਹਾਈਬ੍ਰਿਡ Hybrid Seeds ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਝਾੜ ਲੈਣ ਲਈ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ, ਬਠਿੰਡਾ ਵਿੱਚ 70, ਫਾਜ਼ਿਲਕਾ-41, ਸ੍ਰੀ ਮੁਕਤਸਰ ਸਾਹਿਬ-62, ਮਾਨਸਾ-42, ਸੰਗਰੂਰ-20, ਬਰਨਾਲਾ-16, ਫਰੀਦਕੋਟ-13, ਕੁੱਲ 264 ਨੋਡਲ ਅਫਸਰ Nodal Officer ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਪਿਛਲੇ ਸੀਜ਼ਨ ਤੋਂ ਕਪਾਹ ਦੇ ਛਟੀਆਂ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਕੰਮ ਸੌਂਪਿਆ ਗਿਆ ਹੈ। ਇਹ ਥਾਵਾਂ ਗੁਲਾਬੀ ਸੁੰਡੀ ਦੇ ਪ੍ਰਜਨਨ ਦੇ ਆਧਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਨਰਮੇ ਕਪਾਹ ਦੀਆਂ ਛਟੀਆਂ ਦੇ ਢੇਰਾਂ ਦੀ ਲਗਭਗ 32 ਫ਼ੀਸਦ ਪ੍ਰਬੰਧਨ/ਸਫ਼ਾਈ ਕਰਵਾਇਆ ਜਾ ਚੁੱਕਾ ਹੈ।


ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚਿੱਟੀ ਮੱਖੀ White Fly ਦੇ ਪ੍ਰਬੰਧਨ ਲਈ ਕਪਾਹ ਪੱਟੀ ਵਿੱਚ ਨਦੀਨਾਂ ਦੇ ਖਾਤਮੇ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਹੋਰ ਵਿਭਾਗਾਂ ਅਤੇ ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਸੜਕਾਂ ਤੇ ਨਹਿਰਾਂ ਦੇ ਕੰਢਿਆਂ ਅਤੇ ਖਾਲੀ ਪਈਆਂ ਥਾਵਾਂ ਆਦਿ 'ਤੇ ਖੜ੍ਹੇ ਨਦੀਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਗਿੰਨਿੰਗ ਫੈਕਟਰੀਆਂ ਵਿੱਚ ਗੁਲਾਬੀ ਸੁੰਡੀ Pink Boll worm  ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਲਾਬੀ ਸੁੰਡੀ ਦੇ ਲਾਰਵੇ ਦੀ ਰੋਕਥਾਮ ਲਈ ਕਪਾਹ ਦੇ ਸਟਾਕ ਦੀ ਫਿਊਮੀਗੇਸ਼ਨ ਕੀਤੀ ਜਾਵੇਗੀ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਾਰੀਆਂ ਖਰੀਦਾਂ ਖਾਸ ਕਰਕੇ ਬੀਜਾਂ ਅਤੇ ਖਾਦਾਂ ਦੀਆਂ ਉਚਿਤ ਰਸੀਦਾਂ/ਬਿੱਲ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰਸੀਦਾਂ ਉਤਪਾਦ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿਵਾਦਾਂ ਜਾਂ ਘਟੀਆ ਵਸਤਾਂ ਦੇ ਮਾਮਲੇ ਵਿੱਚ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਜ਼ਰੂਰੀ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਿਆਰੀ ਬੀਜਾਂ ਅਤੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਬੀਜ ਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਪਹੁੰਚ ਦਾ ਉਦੇਸ਼ ਕਿਸਾਨਾਂ ਨੂੰ ਸੰਭਾਵੀ ਤੌਰ 'ਤੇ ਨੁਕਸਾਨਦੇਹ ਜਾਂ ਬੇਲੋੜੀਆਂ ਖੇਤੀ ਲਾਗਤਾਂ ਤੋਂ ਬਚਾਉਣਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਕਪਾਹ ਦੀ ਬਿਜਾਈ ਲਈ ਸਮੇਂ ਸਿਰ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੇ ਹਨ। ਖੇਤੀਬਾੜੀ ਵਿਭਾਗ ਵੱਲੋਂ ਪਹਿਲਾਂ ਹੀ ਜਲ ਸਰੋਤ ਵਿਭਾਗ ਨੂੰ ਪਾਣੀ ਦੀਆਂ ਲੋੜਾਂ ਦਾ ਸ਼ਡਿਊਲ ਦੇ ਦਿੱਤਾ ਗਿਆ ਹੈ।

ਇਸ ਮੀਟਿੰਗ ਵਿੱਚ ਡਾਇਰੈਕਟ ਖੋਜ, ਪੀ.ਏ.ਯੂ. ਡਾ. ਅਜਮੇਰ ਸਿੰਘ ਢੱਟ, ਤਕਨੀਕੀ ਸਲਾਹਕਾਰ ਪੀ.ਡਬਲਿਊ.ਆਰ.ਡੀ.ਏ. ਚੰਡੀਗੜ੍ਹ ਰਾਜੇਸ਼ ਵਸ਼ਿਸ਼ਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Monday, March 3, 2025

ਕਿਸਾਨ ਬੇਲੋੜੀਆਂ ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ - ਡਾ. ਅਵੀਨਿੰਦਰ ਪਾਲ ਸਿੰਘ

ਫਰੀਦਕੋਟ  3 ਮਾਰਚ () ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਡਾ. ਅਵੀਨਿੰਦਰ ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਿੰਦਰਪਾਲ ਸਿੰਘ ਵੱਲੋਂ ਜਿਲ੍ਹਾ ਫਰੀਦਕੋਟ ਦੇ ਪਿੰਡ ਗੁਰੂਸਰ  ਬਲਾਕ ਕੋਟਕਪੂਰਾ ਵਿੱਚ ਕਣਕ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਕੀਤੇ ਗਏ ਖੇਤਾਂ ਵਿੱਚ ਕਿਸੇ ਵੀ ਬਿਮਾਰੀ ਅਤੇ ਕੀੜੇ-ਮਕੌੜੇ ਦਾ ਹਮਲਾ ਵੇਖਣ ਵਿੱਚ ਨਹੀਂ ਆਇਆ।


ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਬਦਲਦੇ ਹੋਏ ਮੌਸਮ ਨੂੰ ਮੁੱਖ ਰੱਖਦੇ ਹੋਏ ਪੀਲੀ ਕੂੰਗੀ ਦੇ ਹਮਲੇ ਤੋਂ ਸੁਚੇਤ ਰਹਿਣ ਲਈ ਸਲਾਹ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜੇਕਰ ਕਿਤੇ ਪੀਲੀ ਕੂੰਗੀ ਦੇ ਲੱਛਣ ਜਿਵੇਂ ਕਿ ਪੀਲੇ ਰੰਗ ਦਾ ਹਲਦੀ ਵਰਗਾ ਪਾਊਡਰ ਕਣਕ ਦੇ ਪੱਤਿਆਂ ਤੇ ਦੇਖਣ ਵਿੱਚ ਆਵੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ਅਨੁਸਾਰ ਉੱਲੀਨਾਸ਼ਕ ਦੀ ਸਪਰੇ ਕੀਤੀ ਜਾਵੇ।

 ਇਸ ਤੋਂ ਇਲਾਵਾ ਸ੍ਰੀ ਬੂਟਾ ਸਿਘ ਖੇਤੀਬਾੜੀ ਉਪ-ਨਿਰੀਖਕ ਵੱਲੋਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਝੋਨਾ ਬੀਜਣ ਤੋਂ ਪਹਿਲਾਂ ਵਿਭਾਗ ਪਾਸੋਂ ਪਰੀਖਣ ਕਰਵਾਉਣ ਲਈ ਪ੍ਰੇਰਿਆ ਗਿਆ। ਸ੍ਰੀ ਰਿਪਲਜੀਤ ਸਿੰਘ ਖੇਤੀਬਾੜੀ ਉਪ-ਨਿਰੀਖਕ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ ।

Friday, February 28, 2025

ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ

 ਸ੍ਰੀ ਮੁਕਤਸਰ ਸਾਹਿਬ, 28 ਫਰਵਰੀ:



          ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕਿਸਾਨੀ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਬੀਤੇ ਦਿਨੀਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ, ਡਾ: ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ
ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਾਉਣੀ ਸੀਜ਼ਨ Kharif  ਲਈ ਨਰਮੇਂ Cotton ਦੀ ਫ਼ਸਲ ਨੂੰ ਉਤਸ਼ਾਹਿਤ ਅਤੇ ਕਾਮਯਾਬ ਕਰਨ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਖਾਸ ਕਰਕੇ ਗੁਲਾਬੀ ਸੁੰਡੀ Pink Bollworm  ਦੇ ਅਗੇਤੇ ਪ੍ਰਬੰਧਾਂ ਵਜੋਂ ਸਾਲ 2024 ਦੌਰਾਨ ਬੀਜੇ ਨਰਮੇਂ ਦੀਆਂ ਛਟੀਆਂ ਦੇ ਢੇਰ ਜੋ ਕਿ ਪਿੰਡਾਂ ਦੀਆਂ ਫਿਰਨੀਆਂ/ਖੇਤਾਂ ਵਿੱਚ ਪਏ ਹਨ, ਨੂੰ 15 ਮਾਰਚ ਤੋਂ ਪਹਿਲਾਂ-ਪਹਿਲਾਂ ਝਾੜ ਕੇ ਰਹਿੰਦ ਖੂੰਹਦ ਨੂੰ ਦੱਬ ਕੇ ਜਾਂ ਅੱਗ ਲਗਾ ਕੇ ਨਸ਼ਟ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ 
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇੱਕ ਨਦੀਨਨਸ਼ਟ ਮੁਹਿੰਮ ਚਲਾ ਕੇ ਚਿੱਟੀ ਮੱਖੀ ਦੀਆਂ ਪਨਾਹਗਾਹ ਥਾਵਾਂ ਜਿਵੇਂ ਖੇਤਾਂ ਦੀਆਂ ਵੱਟਾਂਖਾਲੇਪਹੀਆਂਖਾਲੀ ਥਾਂਵਾਸੜਕਾਂ ਦੇ ਕਿਨਾਰਿਆਂਖਾਲੀ ਜਮੀਨ/ਪਲਾਟਨਹਿਰਾਂਕੱਸੀਆਂ ਅਤੇ ਡਰੇਨਾਂ ਆਦਿ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਟ ਕਰਵਾਇਆ ਜਾਵੇ।
          ਇਸ ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਚਰਨਜੀਤ ਸਿੰਘ ਨੇ ਆਉਣ ਵਾਲੇ ਸਾਉਣੀ ਸੀਜ਼ਨ 2025 ਦੌਰਾਨ ਨਰਮੇਂ ਦੀ ਫ਼ਸਲ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਸੀ.ਆਰ.ਐਮ. ਅਤੇ ਸਮੈਮ ਦਾ ਵੀ ਰੀਵਿਊ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਯੋਗ ਉਪਰਾਲੇ ਕਰਨ

ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,

ਫਾਜ਼ਿਲਕਾ 28 ਫਰਵਰੀ


ਨਰਮੇ Cotton ਦੀ ਅਗਲੀ ਫਸਲ ਤੋਂ ਪਹਿਲਾਂ ਜ਼ਿਲਾ ਖੇਤੀਬਾੜੀ ਵਿਭਾਗ ਨੇ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਰਿਣਵਾਂ ਨੇ ਬਲਾਕ ਖੂਹੀਆਂ ਸਰਵਰ ਅਤੇ ਅਬੋਹਰ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸਾਉਣੀ ਰੁੱਤ ਦੌਰਾਨ ਜ਼ਿਆਦਾ ਤੋਂ ਜਿਆਦਾ ਕਿਸਾਨ ਨਰਮੇ ਦੀ ਕਾਸ਼ਤ ਕਰਨ। ਉਨਾਂ ਨੇ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਖੜੇ ਨਦੀਨਾ ਨੂੰ ਨਸ਼ਟ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਨੂੰ ਘੱਟ ਕੀਤਾ ਜਾ ਸਕੇ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਖੇਤਾਂ ਵਿੱਚ ਪਈਆਂ ਨਰਮੇ ਦੀਆਂ ਛਟੀਆਂ ਨੂੰ ਝਾੜ ਕੇ ਪਿੰਡ ਵਿੱਚ ਲੈ ਆਂਦਾ ਜਾਵੇ ਅਤੇ ਰਹਿੰਦ ਖੂੰਦ ਨੂੰ ਨਸ਼ਟ ਕਰ ਦਿੱਤਾ ਜਾਵੇ ਕਿਉਂਕਿ ਇਸ ਵਿੱਚ ਗੁਲਾਬੀ ਸੂੰਡੀ ਦਾ ਲਾਰਵਾ ਹੋ ਸਕਦਾ ਹੈ। ਉਹਨਾਂ ਨੇ ਕਿਹਾ ਜੇਕਰ ਕਿਸਾਨ ਵੀਰ ਇਸ ਵੇਲੇ ਇਹ ਉਪਰਾਲੇ ਕਰਨ ਤਾਂ ਆਉਣ ਵਾਲੀ ਫਸਲ ਲਈ ਬਿਹਤਰ ਹੋਵੇਗਾ। ਨਾਲ ਹੀ ਉਹਨਾਂ ਨੇ ਕਿਹਾ ਕਿ ਜੀਨਿੰਗ ਫੈਕਟਰੀਆਂ ਵਿੱਚ ਵੀ ਵਿਭਾਗ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਉੱਥੇ ਗੁਲਾਬੀ ਸੁੰਡੀ ਦਾ ਲਾਰਵਾ ਨਾ ਪਣਪ ਰਿਹਾ ਹੋਵੇ। ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਦੇ ਦੌਰੇ ਕਰਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਦਿੱਤੀ ਜਾਵੇ।

Sunday, February 16, 2025

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

 ਤੀਸਰੇ ਰਾਊੱਡ ਦੌਰਾਨ 25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ
               ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਕਰਵਾਇਆ ਜਾਵੇ ਟੀਕਾਕਰਨ

ਮਹਾਵੀਰ ਗਊਸ਼ਾਲਾ ਮਲੋਟ ਤੋਂ ਰਾਜ਼ ਪੱਧਰੀ ਮੁਹਿੰਮ ਦੀ ਹੋਈ ਸ਼ੁਰੂਆਤ
ਮਲੋਟ / ਸ੍ਰੀ ਮੁਕਤਸਰ ਸਾਹਿਬ  
                       ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ Lumpy Skin Disease ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ Vaccination  ਮੁਹਿੰਮ ਦੀ ਸ਼ੁਰੂਆਤ ਮਹਾਵੀਰ ਗਊਸ਼ਾਲਾ ਮਲੇਟ ਤੋਂ ਕੀਤੀ ਗਈ , ਜਿਸ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸਿੰਗ ਮੰਤਰੀ ਪੰਜਾਬ ਨੇ ਕੀਤਾ।

                      ਇਸ ਮੌਕੇ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ । ਕਰੋੜ 31 ਲੱਖ 25 ਹਜਾਰ ਰੁਪਏ ਦੀ ਲਾਗਤ ਨਾਲ ਲੰਪੀ ਸਕਿਨ ਬੀਮਾਰੀ ਦੀ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਘਰ—ਘਰ ਜਾ ਕੇ ਸੂਬੇ ਦੀਆਂ ਸਮੁੱਚੀਆਂ ਗਾਵਾਂ ਦਾ ਟੀਕਾਕਰਨ ਕਰਨਗੀਆਂ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੀ ਸਹੂਲੀਅਤ ਨੂੰ ਮੁੱਖ ਰੱਖਦੇ ਹੋਏ ਇਕ ਨਿਵੇਕਲੀ ਪਹਿਲ ਕਦਮੀ ਕਰਦੇ ਹੋਏ ਸੂਬੇ ਦੇ ਸਾਰੇ 22 ਵੈਟਨਰੀ ਪੋਲੀਕਲੀਨਿਕ ਅਤੇ 97 ਤਹਿਸੀਲ ਪੱਧਰ ਦੇ ਹਸਪਤਾਲਾਂ ਵਿੱਚ ਪਸ਼ੂਆਂ ਨੂੰ ਸੱਪ Snake Bite ਦੇ ਕੱਟਣ ਤੇ ਮੁਫਤ ਇਲਾਜ ਲਈ ਦਵਾਈ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਤੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਦੇ ਨਾਲ—ਨਾਲ ਖੇਤੀਬਾੜੀ ਨਾਲ ਜੁੜੇ ਸਹਾਇਕ ਧੰਦਿਆਂ ਪਸ਼ੂ ਪਾਲਣ, ਘੋੜੇ ਘੋੜੀਆਂ ਪਾਲਣ, ਮੁਰਗੀ ਪਾਲਣ, ਸੂਰ ਪਾਲਣ ਅਤੇ ਬਾਗਬਾਨੀ ਵਰਗੇ ਕਿੱਤਿਆਂ ਨੂੰ ਜਰੂਰਤ ਅਪਨਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

                     ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਬੀਮਾਰੀ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਦਾ ਪੋਸਟਰ ਵੀ ਰਲੀਜ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਟੀਕਾਕਰਨ ਕਰਵਾਇਆ ਜਾਵੇ।
ਇਸ ਮੌਕੇ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਟੀਕਾਕਰਨ ਨਾਲ ਪਸ਼ੂਆਂ ਦੀ ਸਿਹਤ ਉਪਰ ਕੋਈ ਵੀ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊਂ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਸ੍ਰੀ ਸੰਦੀਪ ਪਾਰੀਕ ਮੁੱਖ ਸੇਵਾਦਾਰ ਸ੍ਰੀ ਮਹਾਵੀਰ ਗਊਸ਼ਾਲਾ ਮਲਟ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਬੀਮਾਰੀ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਦਾ ਪੋਸਟਰ ਵੀ ਰਲੀਜ ਕੀਤਾ ਗਿਆ।
ਇਸ ਮੌਕੇ ਤੇ ਡਾ. ਸਿ਼ਵਕਾਂਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸਾਹਿਬਜਾਦਾ ਅਜੀਤ ਸਿੰਘ ਨਗਰ, ਡਾ. ਗੁਰਦਿਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਮੁਕਤਸਰ ਸਾਹਿਬ, ਅਤੇ ਇਲਾਕੇ ਦੇ ਹੋਰ ਪਤਵੰਤੇ ਲੋਕ ਹਾਜ਼ਰ ਸਨ ।

ਖੇਤੀਬਾੜੀ ਵਿਭਾਗ ਤੇ ਪੀਏਯੂ ਫਾਰਮ ਸਲਾਹਕਾਰ ਸੇਵਾ ਨੇ ਖੂਈਖੇੜਾ ਵਿਚ ਲਗਾਇਆ ਕਿਸਾਨ ਸਿਖਲਾਈ ਕੈਂਪ

ਫਾਜ਼ਿਲਕਾ, 17 ਫਰਵਰੀ

 ਖੇਤੀਬਾੜੀ ਵਿਭਾਗ ਅਤੇ  ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ  ਪਿੰਡ ਖੂਈ ਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਾਰਮਰ ਸਲਾਹਕਾਰ ਸੇਵਾ ਤੋਂ ਡਾ: ਜਗਦੀਸ਼ ਅਰੋੜਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ ਗਗਨਦੀਪ ਸਿੰਘ, ਆਸ਼ੀਸ਼ ਕੁਮਾਰ, ਸੁਨੀਤਾ ਅਤੇ ਏਐਸਆਈ ਅਰਮਾਨਦੀਪ ਸਿੰਘ ਅਤੇ ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। 

ਇਸ ਮੌਕੇ ਬੋਲਦਿਆਂ ਡਾ: ਜਗਦੀਸ਼ ਅਰੋੜਾ


ਨੇ ਦੱਸਿਆ ਕਿ ਇਸ ਸਮੇਂ ਤਾਪਮਾਨ ਵਾਧੇ ਦਾ ਕਣਕ ਦੇ ਝਾੜ ਤੇ ਅਸਰ ਨਾ ਪਵੇ ਇਸ ਲਈ ਪ੍ਰਤੀ ਏਕੜ ਦੋ ਕਿਲੋ 13-0-45 ਦੀ ਸਪਰੇ 200 ਲੀਟਰ ਪਾਣੀ ਵਿੱਚ ਘੋਲ ਕੇ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਪੀਲੀ ਕੁੰਗੀ ਦੇ ਹਮਲੇ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਇਸ ਲਈ ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਪਰਹੇਜ਼ ਕਰਨ। ਉਹਨਾਂ ਨੇ ਕਿਸਾਨਾਂ ਨੂੰ ਜਮੀਨ ਵਿੱਚ ਕਾਰਬਨਿਕ ਮਾਦੇ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਆਉਣ ਵਾਲੀ ਫਸਲ ਤੋਂ ਪਹਿਲਾਂ ਹਰੀ ਖਾਦ ਦੀ ਕਾਸ਼ਤ ਕਰਨ ਦੀ ਸਲਾਹ ਵੀ ਦਿੱਤੀ।

ਡਾ ਜਗਦੀਸ਼ ਅਰੋੜਾ  Jagdish Arora ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਨਰਮੇ ਦੀ ਕਾਸਤ Cotton Cultivation ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਨਰਮੇ ਦੀਆਂ ਜੋ ਛਟੀਆਂ ਖੇਤਾਂ ਵਿੱਚ ਪਈਆਂ ਹਨ ਉਹਨਾਂ ਨੂੰ ਝਾੜ ਕੇ ਪਿੰਡ ਲਿਆਦਾ ਜਾਵੇ ਤਾਂਜੋ ਉਸ ਵਿੱਚ ਪਿਆ ਗੁਲਾਬੀ ਸੁੰਡੀ ਦਾ ਲਾਰਵਾ ਖਤਮ ਹੋ ਜਾਵੇ ਅਤੇ ਅਗਲੀ ਫਸਲ ਤੇ ਇਸ ਦਾ ਹਮਲ ਨਹੀਂ ਹੋਵੇਗਾ। ਉਨਾਂ ਨੇ ਕਿਸਾਨਾਂ ਨੂੰ ਨਰਮੇ ਦੀ ਕਾਸਤ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਨੇ ਬਾਗਾਂ ਅਤੇ ਸਬਜ਼ੀਆਂ ਵਿੱਚ ਝੋਨੇ ਦੀ ਪਰਾਲੀ ਨੂੰ ਮਲਚਿੰਗ ਵਜੋਂ ਵਰਤਣ ਦੀ ਸਲਾਹ ਵੀ ਦਿੱਤੀ। ਇਸ ਮੌਕੇ ਹੀਰਾ ਲਾਲ ਬੋਲਗਾਰਡ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।

Monday, February 10, 2025

ਖੇਤੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਪਿੰਡ ਵਰਿਆਮ ਖੇੜਾ ਵਿੱਚ ਮਨਾਇਆ ਗਿਆ ਵਿਸ਼ਵ ਦਾਲਾਂ ਦਿਵਸ

ਫਾਜ਼ਿਲਕਾ 10 ਫਰਵਰੀ

 ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਖੇਤੀਬਾੜੀ ਮੰਤਰੀ ਸ੍ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਵਰਿਆਮ ਖੇੜਾ ਵਿੱਚ ਵਿਸ਼ਵ ਦਾਲਾਂ World Pulses Day ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਡਿਪਟੀ ਡਾਇਰੈਕਟਰ ਦਾਲਾਂ ਡਾ: ਧਰਮਪਾਲ ਮੋਰੀਆ ਨੇ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ Sandeep Rinwa ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


 ਇਸ ਮੌਕੇ ਬੋਲਦਿਆਂ ਸ੍ਰੀ ਧਰਮਪਾਲ ਮੋਰੀਆ ਡਿਪਟੀ ਡਾਇਰੈਕਟਰ ਦਾਲਾਂ ਨੇ ਦੱਸਿਆ ਕਿ ਸੂਬੇ ਵਿੱਚ ਦਾਲਾਂ ਦੀ ਕਾਸ਼ਤ ਦੀਆਂ ਅਪਾਰ ਸੰਭਾਵਨਾਵਾਂ ਹਨ। ਉਹਨਾਂ ਨੇ ਕਿਹਾ ਕਿ ਸਾਨੂੰ ਕਣਕ ਝੋਨੇ ਦੇ ਰਵਾਇਤੀ ਫਸਲ ਤੋਂ ਬਾਹਰ ਆ ਕੇ ਦਾਲਾਂ ਦੀ ਕਾਸ਼ਤ ਪ੍ਰਤੀ ਵੀ ਸੁਚੇਤ ਹੋਣ ਦੀ ਜਰੂਰਤ ਹੈ। ਉਹਨਾਂ ਨੇ ਕਿਹਾ ਕਿ ਦਾਲਾਂ ਸਾਡੀ ਖੁਰਾਕ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਪ੍ਰੋਟੀਨ ਦਾ ਸਰੋਤ ਹਨ। ਉਹਨਾਂ ਨੇ ਕਿਹਾ ਕਿ ਦੇਸ਼ ਵਿੱਚ ਦਾਲਾਂ ਦੀ ਬਹੁਤ ਮੰਗ ਹੈ। 

ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਦੱਸਿਆ ਕਿ ਦੇਸ਼ ਵਿੱਚ ਜਰੂਰਤ ਜਿੰਨੀਆਂ ਦਾਲਾਂ ਦੀ ਪੈਦਾਵਾਰ ਨਹੀਂ ਹੋ ਰਹੀ ਹੈ ਅਤੇ ਜੇਕਰ ਕਿਸਾਨ ਭਰਾ ਦਾਲਾਂ ਦੀ ਕਾਸ਼ਤ ਕਰਨਗੇ ਤਾਂ ਇਸ ਨਾਲ ਕਿਸਾਨਾਂ ਨੂੰ ਵੀ ਜਿੱਥੇ ਚੰਗੀ ਆਮਦਨ ਹੋਵੇਗੀ ਉੱਥੇ ਦੇਸ਼ ਵੀ ਆਤਮ ਨਿਰਭਰ ਬਣੇਗਾ। ਉਨਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਦਾਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਮਝਾਏ ਜਾ ਰਹੇ ਹਨ।

 ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ: ਜਗਦੀਸ਼ ਅਰੋੜਾ ਨੇ ਇਸ ਮੌਕੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਸਬੰਧੀ ਖਾਸ ਕਰਕੇ ਸੌਣੀ ਰੁੱਤ ਦੀਆਂ ਦਾਲਾਂ ਦੀ ਕਾਸਤ ਸਬੰਧੀ ਜਾਣਕਾਰੀ ਦਿੱਤੀ ਅਤੇ ਸੱਠੀ ਮੂੰਗੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨਾਂ ਨੇ ਇਸ ਸਮੇਂ ਹਾੜੀ ਰੁੱਤ ਵਿੱਚ ਲਗਾਈਆਂ ਗਈਆਂ ਦਾਲਾਂ ਦੀ ਸਾਂਭ ਸੰਭਾਲ ਦੇ ਨੁਕਤੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ।

 ਇਸ ਮੌਕੇ ਸਹਾਇਕ ਪ੍ਰੋਦ ਸੁਰੱਖਿਆ ਅਫਸਰ ਅਬੋਹਰ ਡਾ  ਸ਼ਿਸ਼ਪਾਲ ਗੋਦਾਰਾ, ਖੇਤੀਬਾੜੀ ਵਿਕਾਸ ਅਫਸਰ ਸ੍ਰੀਮਤੀ ਜਸ਼ਨਦੀਪ ਕੌਰ ਵੀ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਵਿਭਾਗ ਦੇ ਇਸ ਕੈਂਪ ਵਿੱਚ ਹਿੱਸਾ ਲਿਆ।

Tuesday, February 4, 2025

ਪੀਏਯੂ ਫਾਰਮ ਸਲਾਹਕਾਰ ਸੇਵਾ ਅਬੋਹਰ ਵੱਲੋਂ ਪਿੰਡ ਦੀਵਾਨ ਖੇੜਾ ਵਿੱਚ ਬਾਗਵਾਨੀ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

 ਅਬੋਹਰ 4 ਫਰਵਰੀ


 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਦੇ ਅਬੋਹਰ ਖੇਤਰੀ ਕੇਂਦਰ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ ਅੱਜ ਪਿੰਡ ਦੀਵਾਨ ਖੇੜਾ Diwan Khera ਵਿਖੇ ਬਾਗਬਾਨੀ Horticulture ਸਬੰਧੀ ਇੱਕ ਦਿਨਾਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਫਾਰਮਰ ਸਲਾਹਕਾਰ ਸੇਵਾ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖਾਸ ਕਰਕੇ ਕਿੰਨੂੰ ਦੇ ਬਾਗ ਵਿੱਚ ਮਹੀਨਾ ਫਰਵਰੀ ਅਤੇ ਮਾਰਚ ਵਿੱਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਡਾ ਕ੍ਰਿਸ਼ਨ ਕੁਮਾਰ ਨੇ ਨਿੰਬੂ ਜਾਤੀ ਦੇ ਬਾਗਾਂ ਵਿੱਚ ਕਾਂਟ ਛਾਂਟ ਦੇ ਮਹੱਤਵ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਟ ਛਾਂਟ ਕਰਨ ਦੌਰਾਨ ਸੁੱਕੀਆਂਬਿਮਾਰ ਅਤੇ ਨੁਕਸਾਨੀਆਂ ਟਾਹਣੀਆਂ ਨੂੰ ਹੀ ਕੱਟਣਾ ਚਾਹੀਦਾ ਹੈ ਅਤੇ ਬੇਲੋੜੀ ਕਾਂਟ ਛਾਂਟ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿੰਨੂੰ ਦੇ ਬਾਗਾਂ ਵਿੱਚ ਖਾਦਾਂ ਅਤੇ ਪਾਣੀ ਦੇ ਪ੍ਰਬੰਧਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਰੀਆ ਖਾਦ ਤਿੰਨ ਕਿਸ਼ਤਾਂ ਵਿੱਚ ਦੇਣੀ ਚਾਹੀਦੀ ਹੈ ਜਦੋਂ ਕਿ ਫਾਸਫੋਰਸ ਲਈ ਡੀਏਪੀ ਦੀ ਬਜਾਏ ਸਿੰਗਲ ਸੁਪਰ ਫਾਸਫੇਟ ਖਾਦ ਨੂੰ ਪਹਿਲ ਦੇਣੀ ਚਾਹੀਦੀ ਹੈ।

ਡਾ ਜਗਦੀਸ਼ ਅਰੋੜਾ ਨੇ ਬਾਗਾਂ ਵਿੱਚ ਜੈਵਿਕ ਮਾਦੇ Organic Carbon ਦੇ ਮਹੱਤਵ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸਾਡੇ ਇਲਾਕੇ ਵਿੱਚ ਜਮੀਨਾਂ ਵਿੱਚ ਜੈਵਿਕ ਮਾਦੇ ਦੀ ਘਾਟ ਹੈ ਅਤੇ ਇਸ ਦੀ ਪੂਰਤੀ ਲਈ ਰੂੜੀ ਦੀ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਨੇ ਬਾਗਾਂ ਵਿੱਚ ਝੋਨੇ ਦੀ ਪਰਾਲੀ ਨਾਲ ਮਲਚਿੰਗ ਦਾ ਵੀ ਸੁਝਾਅ ਦਿੱਤਾ ਅਤੇ ਕਿਹਾ ਕਿ ਪ੍ਰਤੀ ਏਕੜ ਚਾਰ ਟਨ ਪਰਾਲੀ ਪੌਦਿਆਂ ਥੱਲੇ ਵਿਛਾਉਣ ਨਾਲ ਜਿੱਥੇ ਜਮੀਨ ਵਿੱਚ ਜੈਵਿਕ ਮਾਦਾ ਵਧੇਗਾ ਉਥੇ ਹੀ ਗਰਮੀ ਦੇ ਪ੍ਰਭਾਵ ਤੋਂ ਵੀ ਪੌਦੇ ਚਣਗੇ ਅਤੇ ਪਾਣੀ ਵੀ ਘਾਟ ਵੀ ਨਹੀਂ ਆਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਬੋਰਡੋ ਮਿਕਸਚਰ ਅਤੇ ਬੋਰਡੋ ਪੇਂਟ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਨਾਲ ਹੀ ਉਹਨਾਂ ਨੇ ਕਿੰਨੂ ਦੇ ਬਾਗਾਂ ਵਿੱਚ ਸਿਟਰਸ ਸਿੱਲੇ ਅਤੇ ਗੂੰਦ ਰੋਗ ਤੋਂ ਬਚਾਓ ਸਬੰਧੀ ਵੀ ਕਿਸਾਨਾਂ ਨੂੰ ਮੌਕੇ ਤੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਆਪਣੇ ਸਵਾਲ ਵੀ ਮਾਹਿਰਾਂ ਕੋਲੋਂ ਪੁੱਛੇ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...