ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
All about Agriculture, Horticulture and Animal Husbandry and Information about Govt schemes for Farmers
Thursday, December 11, 2025
ਕਣਕ ਤੇ ਗੁਲਾਰੀ ਸੂੰਡੀ ਤੇ ਪੀਲੀ ਕੂੰਗੀ ਦੀ ਤਾਜਾ ਸਥਿਤੀ ਵੇਖੀ ਵਿਭਾਗ ਨੇ
Tuesday, December 9, 2025
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਨੇ ਪਿੰਡ ਪਤਿਆਲਾ ਵਿਖੇ ਕੈਂਪ ਲਗਾਇਆ
ਰੂਪਨਗਰ, 09 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ Horticulture Department Roopnagar ਵਲੋਂ ਆਤਮਾ ਸਕੀਮ ATMA Scheme ਅਧੀਨ ਬਲਾਕ ਰੂਪਨਗਰ ਦੇ ਪਿੰਡ ਪਤਿਆਲਾ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ Ambuja Foundation ਵੱਲੋਂ ਬਣਾਏ ਗਏ ਇਸ ਪਿੰਡ ਦੀਆਂ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਅਤੇ ਕਿਸਾਨਾਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ ਪਹਿਲਾਂ ਦੱਸਿਆ ਕਿ ਇਸ ਕੈਂਪ ਦਾ ਅਹਿਮ ਮੰਤਵ ਢੀਂਗਰੀ ਖੁੰਭ Mushroom Cultivation ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਦੀ ਪੈਦਾਵਾਰ ਨੂੰ ਵਪਾਰਕ ਪੱਧਰ ਤੇ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਕਾਸ਼ਤ ਕਰਕੇ ਸਰੀਰਕ ਖੁਰਾਕੀ ਤੱਤਾਂ ਦੀ ਆਪਣੀ ਲੋੜ ਪੂਰੀ ਕਰਨ ਦੇ ਨਾਲ ਨਾਲ ਆਰਥਿਕ ਫਾਇਦਾ ਲੈ ਸਕਣ।
Monday, December 8, 2025
ਕੇ.ਵੀ.ਕੇ. ਮਾਨਸਾ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*
ਮਾਨਸਾ, 9 ਦਸੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ KVK Mansa ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ Paddy Stubble Management ਸਬੰਧੀ ਗਲੋਬਲ ਕਾਲਜ ਆਫ਼ ਹਾਇਰ ਐਜੂਕੇਸ਼ਨ, ਨੰਗਲ ਖੁਰਦ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।ਇਸ ਮੌਕੇ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ Paddy Stubble Burning ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ/ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।
ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ), ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ Super Seeder, Happy Seeder ਅਤੇ Smart Seeder ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ, ਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।
ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਡਾ. ਤੇਜਪਾਲ ਸਿੰਘ ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ Food Security ਦੇ ਸਬੰਧ ਵਿਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ Kitchen Garden ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਰਵਾਏ ਲੇਖ, ਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Wednesday, December 3, 2025
ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ
ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ, 4 ਦਸੰਬਰ,
ਖੇਤੀ-ਇਨਪੁਟਸ ਜਿਵੇਂ ਕਿ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਸਬੰਧੀ ਕਾਰੋਬਾਰ ਸ਼ੁਰੂ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ Agriculture and Farmer Welfare Department Punjab ਵਲੋਂ ਲਾਈਸੈਂਸ ਲੈਣਾ ਜ਼ਰੂਰੀ ਹੈ। ਇਹਨਾਂ ਲਾਇਸੰਸਾਂ ਲਈ ਅਪਲਾਈ ਕਰਨ ਲਈ ਬਿਨੈਕਾਰ ਨੂੰ ਸਰਕਾਰ ਵਲੋਂ ਮਨਜੂਰਸ਼ੁਦਾ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ ਸਰਵਸਿਸ ਫਾਰ ਇੰਨਪੁਟ ਡੀਲਰਜ Diploma in Agriculture Extension Services for Input Dealers (DAESI) ਕੀਤਾ ਹੋਣਾ ਲਾਜ਼ਮੀ ਹੈ। ਜ਼ਿਲ੍ਹਾ ਮੋਗਾ Moga ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਸਕੀਮ ATMA Scheme ਅਧੀਨ ਇਸ ਡਿਪਲੋਮੇ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਪ੍ਰੋਗਰਾਮ ਦੇ ਅਧੀਨ ਅਪਲਾਈ ਕਰਨ ਲਈ ਆਖਰੀ ਮਿਤੀ 17 ਦਸੰਬਰ ਹੈ ਅਤੇ ਚਾਹਵਾਨ ਵਿਅਕਤੀ Agriculture Technology Management Agency ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ATMA), ਮੋਗਾ ਦੇ ਕਮਰਾ ਨੰ: ਸੀ-208-209, ਜਿਹਲਮ-ਚੇਨਾਬ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿੱਚ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਪ੍ਰੀਤ ਸਿੰਘ Dr Gurpreet Singh ਨੇ ਦੱਸਿਆ ਕਿ ਪ੍ਰੋਗਰਾਮ ਦਾ ਹਰੇਕ ਬੈਚ ਸਿਰਫ 40 ਸੀਟਾਂ ਤੱਕ ਸੀਮਿਤ ਹੈ ਅਤੇ ਦਾਖਲਾ ਪਹਿਲਾਂ ਆਓ ਪਹਿਲਾਂ ਪਾਉ ਦੇ ਆਧਾਰ 'ਤੇ ਹੋਵੇਗਾ। ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਬਲਵਿੰਦਰ ਸਿੰਘ ਲੱਖੇਵਾਲੀ ਨੇ ਦੱਸਿਆ ਕਿ ਇਹ ਪ੍ਰੋਗਰਾਮ 48 ਹਫ਼ਤਿਆਂ 48 Weeks ਦੀ ਮਿਆਦ ਦਾ ਹੈ, ਜਿਸ ਵਿੱਚ ਇੱਕ ਕਲਾਸ ਪ੍ਰਤੀ ਹਫ਼ਤੇ, ਹਰ ਸ਼ਨੀਵਾਰ ਜਾਂ ਐਤਵਾਰ ਨੂੰ ਆਯੋਜਿਤ ਕੀਤੀ ਜਾਂਦੀ ਹੈ। ਡੀ.ਏ.ਈ.ਐਸ.ਆਈ. ਪ੍ਰੋਗਰਾਮ ਅਧੀਨ ਮੌਜੂਦਾ ਖੇਤੀਬਾੜੀ ਇਨਪੁਟ ਡੀਲਰ (ਲਾਈਸੈਂਸ ਧਾਰਕ), ਸਹਿਕਾਰੀ ਸਭਾਵਾਂ ਦਾ ਸਟਾਫ਼ ਅਤੇ ਨਵੇਂ ਸਿਖਿਆਰਥੀ ਅਪਲਾਈ ਕਰ ਸਕਦੇ ਹਨ। ਇਸ ਪ੍ਰੋਗਰਾਮ ਅਧੀਨ ਅਪਲਾਈ ਕਰਨ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਦਸਵੀਂ ਪਾਸ ਹੈ।
*ਪੰਜਾਬ ਸਰਕਾਰ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ*
ਬਾਗਬਾਨੀ ਮੰਤਰੀ ਵੱਲੋ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ
ਚੰਡੀਗੜ੍ਹ/ਲੁਧਿਆਣਾ, 3 ਦਸੰਬਰ
ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ।
ਲਾਡੋਵਾਲ ਵਿੱਚ ਬਾਗਬਾਨੀ ਵਿਭਾਗ Horticulture ਦੁਆਰਾ ਆਯੋਜਿਤ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਗਾਮੀ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਪੰਜਾਬ ਭਰ ਦੇ ਕਿਸਾਨਾਂ ਲਈ ਇੱਕ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਜਿੱਥੇ ਹਰ ਕਿਸਮ ਦੇ ਫਲ, ਸਬਜ਼ੀਆਂ ਅਤੇ ਫੁੱਲਾਂ ਲਈ ਨਵੀਨਤਮ ਹਾਈ-ਟੈਕ ਕਾਸ਼ਤ ਅਭਿਆਸਾਂ ਨੂੰ ਲਾਈਵ ਦਿਖਾਇਆ ਜਾਵੇਗਾ ਅਤੇ ਇੱਥੇ ਪ੍ਰਦਰਸ਼ਨੀ ਸਥਾਨਾਂ 'ਤੇ ਹੱਥੀਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਬਾਗਬਾਨੀ ਅਪਣਾਉਣ ਲਈ ਪ੍ਰੇਰਿਤ ਵੀ ਕਰੇਗਾ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੈਂਕੜੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਤਬਦੀਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਗਬਾਨੀ ਵਿੱਚ ਹੀ ਕਿਸਾਨਾਂ ਦੀ ਆਮਦਨ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਦੁੱਗਣਾ ਕਰਨ ਅਤੇ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਉਸ ਤਬਦੀਲੀ ਦਾ ਰਾਹ ਬਣੇਗਾ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਬਾਗਬਾਨੀ ਵੱਲ ਰੁਖ਼ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਹਰ ਕਦਮ 'ਤੇ ਵਿਭਾਗ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਦੁਆਰਾ ਉਠਾਈਆਂ ਗਈਆਂ ਵਿਅਕਤੀਗਤ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਇਸਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਡੋਵਾਲ ਕੇਂਦਰ ਵਿਖੇ ਸਾਰੇ ਸਟਾਲਾਂ ਅਤੇ ਆਉਣ ਵਾਲੇ ਬੁਨਿਆਦੀ ਢਾਂਚੇ ਦੇ ਯੂਨਿਟਾਂ ਦਾ ਵੀ ਨਿਰੀਖਣ ਕੀਤਾ।
ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੁਹਰਾਇਆ ਕਿ ਵਿਭਾਗ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਬਾਗਬਾਨੀ ਮਿਸ਼ਨ, ਆਰ.ਕੇ.ਵੀ.ਵਾਈ. ਅਤੇ ਹੋਰ ਸਾਰੀਆਂ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਦੇਣ ਲਈ ਤਿਆਰ ਹੈ। ਉਨ੍ਹਾਂ ਸਹੀ ਤੇ ਸਟੀਕ ਢੰਗ-ਤਰੀਕੇ ਅਤੇ ਡਿਜੀਟਲ ਤਕਨਾਲੋਜੀਆਂ ਨੂੰ ਅਪਣਾ ਕੇ ਲਾਗਤ ਖ਼ਰਚ ਨੂੰ ਘਟਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ।
ਪ੍ਰਦਰਸ਼ਨੀ ਦੌਰਾਨ ਟੌਪਕੌਨ ਕੰਪਨੀ ਨੇ ਲਾਈਵ ਫੀਲਡ ਪ੍ਰਦਰਸ਼ਨ ਰਾਹੀਂ ਜੀ.ਪੀ.ਐਸ.-ਅਧਾਰਤ ਆਟੋ-ਸਟੀਅਰਿੰਗ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸਮੇਂ, ਬਾਲਣ, ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵੱਡੀ ਬੱਚਤ ਦੇ ਨਾਲ ਇਕਸਾਰ ਬਿਜਾਈ, ਛਿੜਕਾਅ ਅਤੇ ਕਟਾਈ ਨੂੰ ਉਜਾਗਰ ਕੀਤਾ ਗਿਆ। ਹਾਈਗ੍ਰੋਕਸਿਸ ਹੁਮਿਡੀਆ ਲੈਬ ਪ੍ਰਾਈਵੇਟ ਲਿਮਟਿਡ ਨੇ ਫੌਰੀ ਢੰਗ ਨਾਲ ਮਿੱਟੀ ਦੀ ਡਿਜੀਟਲ ਜਾਂਚ ਵਿਧੀ ਅਤੇ ਮੌਕੇ 'ਤੇ ਹੀ ਸੌਇਲ ਹੈਲਥ ਕਾਰਡ ਬਣਾਉਣ ਦੇ ਕੰਮ ਨੂੰ ਪ੍ਰਦਰਸ਼ਿਤ ਕੀਤਾ। ਇਸ ਪ੍ਰਦਰਸ਼ਨੀ ਨੂੰ ਰਾਜ ਭਰ ਦੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਇਸ ਮੌਕੇ ਜਾਇੰਟ ਡਾਇਰੈਕਟਰ ਬਾਗਬਾਨੀ ਡਾ. ਹਰਮੇਲ ਸਿੰਘ, ਜਾਇੰਟ ਵਿਕਾਸ ਕਮਿਸ਼ਨਰ ਡਾ. ਗੁਰਸ਼ਰਨ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਪ੍ਰੀਤ ਸਿੰਘ ਸੇਠੀ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਦਲਬੀਰ ਸਿੰਘ, ਅਸਿਸਟੈਂਟ ਡਾਇਰੈਕਟਰ ਡਾ. ਵਿਜੇ ਪ੍ਰਤਾਪ, ਡਾ. ਨਿਖਿਲ ਅੰਬੀਸ਼ ਮਹਿਤਾ, ਡਾ. ਗੁਰਪ੍ਰੀਤ ਕੌਰ, ਡਾ. ਨਵਜੋਤ ਕੌਰ, ਡਾ. ਸ਼ੈਲੀ ਸੰਧੂ ਅਤੇ ਬਾਗਬਾਨੀ ਵਿਕਾਸ ਅਧਿਕਾਰੀ ਜਸਪ੍ਰੀਤ ਕੌਰ ਗਿੱਲ ਸ਼ਾਮਲ ਸਨ।
Tuesday, December 2, 2025
ਕੇ.ਵੀ.ਕੇ. ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 02 ਦਸੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਮਾਤਾ ਸੀਤੋ ਦੇਵੀ ਕਾਲਜ ਆਫ਼ ਐਜੂਕੇਸ਼ਨ, ਕੋਟ ਧਰਮੂ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਵਿਚ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵਧ ਜਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ, ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ।
ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ), ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ ਸੁਪਰਸੀਡਰ, ਹੈਪੀ ਸੀਡਰ ਅਤੇ ਸਮਾਰਟ ਸੀਡਰ ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।
ਅਖੀਰ ਵਿੱਚ ਸਹਾਇਕ ਪ੍ਰੋਫੈਸਰ, ਪਸ਼ੂ ਵਿਗਿਆਨ ਡਾ. ਅਜੈ ਸਿੰਘ ਨੇ ਬੱਚਿਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਪ੍ਰੋਗਰਾਮ ਵਿੱਚ ਵੱਖ ਵੱਖ ਮਾਹਿਰਾਂ ਵੱਲੋਂ ਦੱਸੇ ਨੁਕਤੇ ਆਪਣੇ ਮਾਪਿਆਂ ਨਾਲ ਸਾਂਝੇ ਕਰਨ ਬਾਰੇ ਵੀ ਪ੍ਰੇਰਿਆ। ਕੈਂਪ ਦੌਰਾਨ ਕਰਵਾਏ ਲੇਖ, ਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Saturday, November 29, 2025
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਈ ਗਈ
ਸਾਲ 2025-26 ਦੌਰਾਨ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ ਏ ਐਸ ਨਗਰ ਵੱਲੋਂ ਆਤਮਾ ਸਕੀਮ ATMA Scheme ਅਧੀਨ ਕਿਸਾਨ ਵਿਕਾਸ ਚੈਂਬਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ ਗਿਆ। ਇਸ ਕੈਂਪ ਵਿੱਚ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਗਈ। ਕੈਂਪ ਵਿੱਚ ਆਏ ਹੋਏ ਕਿਸਾਨਾਂ ਨਾਲ ਖੇਤੀ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਦੀ ਹਰੇਕ ਤਰ੍ਹਾਂ ਦੀ ਸਹੂਲਤ ਕਿਸਾਨਾਂ ਨੂੰ ਮੁਹੱਇਆ ਕਰਵਾਉਣ ਦਾ ਯਕੀਨ ਦਿਵਾਇਆ ਅਤੇ ਕਿਸਾਨ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
नरमा मंडी भाव 29 नवंबर 2025
अबोहर 6900
फतेहाबाद 6700
श्री गंगा नगर 6985
श्री विजय नगर 7030
पीलीबंगा 7040
रावला 7145
सूरतगढ़ 7240
अनूपगढ़ 7050
गज सिंह पुर 7065
Friday, November 28, 2025
ਦੇਸ਼ ਵਿਚ ਸਾਉਣੀ ਦੀਆਂ ਫਸਲਾਂ ਦਾ ਰਿਕਾਰਡ ਉਤਪਾਦਨ, ਚੌਲ ਦੀ ਪੈਦਾਵਾਰ ਵੱਧ ਕੇ ਹੋਈ 1245 ਲੱਖ ਟਨ
ਭਾਰਤ ਸਰਕਾਰ ਵੱਲੋਂ 2025-26 ਲਈ ਮੁੱਖ ਸਾਉਣੀ ਦੀਆਂ ਫਸਲਾਂ Kharif Crop Production ਦੇ ਪਹਿਲੇ ਅਗੇਤਰੇ ਅੰਦਾਜ਼ੇ ਜਾਰੀ ਕੀਤੇ ਗਏ
ਹਨ। ਤਾਜ਼ਾ ਅੰਕੜਿਆਂ ਮੁਤਾਬਕ, ਸਾਉਣੀ ਫਸਲਾਂ ਦੇ ਉਤਪਾਦਨ ਵਿੱਚ ਇਸ ਵਾਰ ਰਿਕਾਰਡ ਵਾਧੇ ਦੀ ਉਮੀਦ ਹੈ। ਕੁੱਲ ਅਨਾਜ ਦਾ ਉਤਪਾਦਨ Grain Production in India 38.70 ਲੱਖ ਟਨ ਵੱਧ ਕੇ 1733.30 ਲੱਖ ਟਨ ਅੰਦਾਜ਼ਨ ਦੱਸਿਆ ਗਿਆ ਹੈ।
ਜਾਰੀ ਅੰਕੜਿਆਂ ਅਨੁਸਾਰ, ਖਰੀਫ਼ ਚੌਲ Rice Production ਦਾ ਉਤਪਾਦਨ 1245.04 ਲੱਖ ਟਨ ਰਹਿਣ ਦੀ ਉਮੀਦ ਹੈ, ਜੋ ਪਿਛਲੇ ਸੀਜ਼ਨ ਨਾਲੋਂ 17.32 ਲੱਖ ਟਨ ਜ਼ਿਆਦਾ ਹੈ। ਇਸੇ ਤਰ੍ਹਾਂ, ਮੱਕੀ Maize Production in India ਦਾ ਉਤਪਾਦਨ 283.03 ਲੱਖ ਟਨ ਅੰਦਾਜ਼ਿਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ 34.95 ਲੱਖ ਟਨ ਵੱਧ ਹੈ।
ਪੋਸ਼ਕ/ਮੋਟੇ ਅਨਾਜਾਂ Millets ਦਾ ਕੁੱਲ ਉਤਪਾਦਨ 414.14 ਲੱਖ ਟਨ ਅਤੇ ਖਰੀਫ਼ ਦਾਲਾਂ ਦਾ ਉਤਪਾਦਨ 74.13 ਲੱਖ ਟਨ ਅੰਦਾਜ਼ਿਤ ਹੈ। ਇਸ ਵਿੱਚ ਤੂਰ 35.97 ਲੱਖ ਟਨ, ਉੜਦ 12.05 ਲੱਖ ਟਨ ਅਤੇ ਮੂੰਗ 17.20 ਲੱਖ ਟਨ ਦੇ ਅੰਦਾਜ਼ੇ ਸ਼ਾਮਲ ਹਨ।
ਤਿਲਹਣਾਂ Oil Seed Crop Production ਦਾ ਕੁੱਲ ਉਤਪਾਦਨ 275.63 ਲੱਖ ਟਨ ਰਹਿਣ ਦੀ ਸੰਭਾਵਨਾ ਹੈ, ਜਿਸ ਵਿੱਚ ਮੂੰਗਫਲੀ 110.93 ਲੱਖ ਟਨ (6.81 ਲੱਖ ਟਨ ਵਾਧਾ) ਅਤੇ ਸੋਯਾਬੀਨ 142.66 ਲੱਖ ਟਨ ਸ਼ਾਮਿਲ ਹਨ। ਗੰਨੇ ਦਾ ਉਤਪਾਦਨ 4756.14 ਲੱਖ ਟਨ ਅਤੇ ਕਪਾਹ ਦਾ ਉਤਪਾਦਨ 292.15 ਲੱਖ ਗਾਂਠਾਂ ਰਹਿਣ ਦਾ ਅੰਦਾਜ਼ ਹੈ।
ਇਹ ਸਾਰੇ ਅੰਦਾਜ਼ੇ ਰਾਜ ਸਰਕਾਰਾਂ ਤੋਂ ਮਿਲੇ ਡਾਟੇ, ਜ਼ਮੀਨੀ ਅਧ੍ਯਯਨ ਅਤੇ ਪਿਛਲੇ ਵਰ੍ਹਿਆਂ ਦੀ ਉਪਜ ਦੇ ਰੁਝਾਨਾਂ ਨੂੰ ਧਿਆਨ ਵਿੱਚ ਰੱਖ ਕੇ ਤੈਅ ਕੀਤੇ ਗਏ ਹਨ। ਫ਼ਸਲ ਕਟਾਈ ਤੋਂ ਬਾਅਦ ਮਿਲਣ ਵਾਲੇ ਅਸਲ ਉਤਪਾਦਨ ਡਾਟੇ ਦੇ ਆਧਾਰ 'ਤੇ ਇਨ੍ਹਾਂ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ।
Thursday, November 27, 2025
ਖੇਤੀ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ 4 ਦਸੰਬਰ 2025 ਤੱਕ ਕਰੋ ਅਪਲਾਈ
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-.jpeg)
ਸੰਕੇਤਕ ਤਸਵੀਰ
ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਇਨ੍ਹਾਂ ਖੇਤੀ ਮਸ਼ੀਨਾਂ 'ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜ਼ੇਸ਼ਨ (ਸਮੈਮ) ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ ਅਧੀਨ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚ ਵੱਖ-ਵੱਖ ਤਕਨੀਕਾਂ ਵਾਲੀਆਂ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com 'ਤੇ ਮਿਤੀ 4 ਦਸੰਬਰ 2025 ਸ਼ਾਮ 5:00 ਵਜੇ ਤੱਕ ਦੇ ਸਕਦੇ ਹਨ। ਇਹ ਸਕੀਮ ਸਾਰੇ ਪੰਜਾਬ ਦੇ ਕਿਸਾਨਾਂ ਲਈ ਖੁੱਲੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਲੁਧਿਆਣਾ ਪਹਿਲਾਂ ਦੀ ਤਰ੍ਹਾ ਖੇਤੀ ਮਸ਼ੀਨੀਕਰਨ ਵਿੱਚ ਰਾਜ ਦੇ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਿਲ ਰਹਿ ਕੇ ਖੇਤੀ ਖਰਚੇ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਕਰ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ।
ਇੰਨ੍ਹਾਂ ਮਸ਼ੀਨਾਂ ਤੇ ਮਿਲੇਗੀ ਸਬਸਿਡੀ
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਅੱਗੇ ਦੱਸਿਆ ਕਿ ਨਿਊਮੈਟਿਕ ਪਲਾਂਟਰ, ਬਹੁ-ਫਸਲੀ
ਡਾ: ਗੁਰਦੀਪ ਸਿੰਘ, ਮੁੱਖ ਖੇਤੀਬਾੜੀ
ਅਫ਼ਸਰ ਲੁਧਿਆਣਾ
ਥਰੈਸ਼ਰ, ਸ਼ੂਗਰਕੇਨ ਕਟਰ, ਗਰਾਂਉਂਡਨਟ ਡਿੱਗਰ, ਮੇਜ਼ ਡਰਾਇਰ, ਸ਼ੂਗਰਕੇਨ ਹਾਰਵੈਸਟਰ, ਕਾਟਨ ਸਟਾਕ ਅਪਰੂਟਰ, ਪਾਵਰ ਸਪਰੇਅਰ, ਝੋਨੇ ਦੀ ਸਿੱਧੀ ਬਿਜਾਈ ਵਾਲੀ DSR ਡਰਿੱਲ, ਉੱਚੀਆਂ ਫਸਲਾਂ ਵਿੱਚ ਸਪਰੇ ਕਰਨ ਲਈ ਹਾਈ ਕਲੀਅਰੈਂਸ ਬੂਮ ਸਪਰੇਅਰ, ਪੀ.ਟੀ.ਓ. ਉਪਰੇਟਿਡ ਬੰਡ ਫਾਰਮਰ, ਨਰਸਰੀ ਸੀਡਰ, ਰੇਜ਼ਡ ਬੈਂਡ ਪਲਾਂਟਰ, ਟਰੈਕਟਰ ਨਾਲ ਚੱਲਣ ਵਾਲਾ ਬੂਮ ਸਪਰੇਅਰ, ਲੱਕੀ ਸੀਡ ਡਰਿਲ, ਮੈਨੂਅਲ/ਪਾਵਰ ਸਪਰੇਅਰ ਆਦਿ ਮਸ਼ੀਨਾਂ ਦੀ ਖਰੀਦ ਤੇ 40 ਫੀਸਦੀ ਤੋਂ 50 ਫੀਸਦੀ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ Subsidy ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।
ਇੰਨ੍ਹਾਂ ਮਸ਼ੀਨਾਂ ਦੇ ਲਾਭ
ਇੰਜ. ਅਮਨਪ੍ਰੀਤ ਸਿੰਘ ਘੇਈ, ਸਹਾਇਕ ਖੇਤੀਬਾੜੀ ਇੰਜੀਨੀਅਰ ਲੁਧਿਆਣਾ ਨੇ ਦੱਸਿਆ ਕਿ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨ ਡੀ.ਐਸ.ਆਰ ਡਰਿੱਲ ਦੀ ਵਰਤੋਂ ਕਰਕੇ ਜਿੱਥੇ ਪਾਣੀ ਅਤੇ ਬਿਜਲੀ ਦੀ ਬੱਚਤ ਕਰ ਸਕਦੇ ਹਨ ਉਥੇ ਹੀ ਮੱਕੀ ਅਤੇ ਹੋਰ ਫਸਲੀ ਵਿਭਿੰਨਤਾ ਵਾਲੀਆਂ ਫਸਲਾਂ ਲਈ ਨਿਊਮੈਟਿਕ ਪਲਾਂਟਰ ਵਰਤ ਕੇ ਬਿਜਾਈ ਦਾ ਕੰਮ ਵਧੀਆ ਤਰੀਕੇ ਨਾਲ ਅਤੇ ਘੱਟ ਸਮੇਂ ਵਿੱਚ ਕਰਕੇ ਸਮੇਂ ਦੀ ਬੱਚਤ ਅਤੇ ਵਾਧੂ ਬੀਜ ਦੇ ਖਰਚੇ ਦੀ ਬੱਚਤ ਕਰ ਸਕਦੇ ਹਨ।
ਅਪਲਾਈ ਕਰਨ ਸਮੇਂ ਕਿਹੜੇ ਦਸਤਾਵੇਜ ਚਾਹੀਦੇ ਹਨ
ਉਨ੍ਹਾਂ ਅੱਗੇ ਦੱਸਿਆ ਕਿ ਅਰਜੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਜ਼ਮੀਨ ਦੀ ਮਾਲਕੀ ਦੀ ਫਰਦ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਕੇਵਲ 5000 ਰੁਪਏ ਦੀ ਮੋੜਨਯੋਗ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਬਿਨੈਕਾਰ ਨੂੰ ਹੀ ਸਕੀਮ ਅਧੀਨ ਵਿਚਾਰਿਆ ਜਾਵੇਗਾ। ਕਸਟਮ ਹਾਇਰਿੰਗ ਸੈਂਟਰ ਖੋਲਣ ਲਈ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬਿਨੈਕਾਰ ਜਿਸ ਕੈਟਾਗਰੀ ਨਾਲ ਸਬੰਧਤ ਹੋਣ, ਉਸੇ ਕੈਟਾਗਰੀ ਵਿੱਚ ਹੀ ਅਪਲਾਈ ਕਰਨ ਤੇ ਹੀ ਸਬਸਿਡੀ ਦੇ ਹੱਕਦਾਰ ਹੋਣਗੇ।
ਕਿਵੇਂ ਮਿਲੇਗੀ ਮਸ਼ੀਨ
ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਿਪਟੀ ਕਮਿਸ਼ਨਰ Ludhiana ਦੀ ਪ੍ਰਧਾਨਗੀ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਡਰਾਅ ਸਿਸਟਮ ਰਾਹੀਂ ਯੋਗ ਬਿਨੇਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਆਨਲਾਈਨ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਕੀਮ ਅਧੀਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ।
ਕੀ ਇਹ ਸਕੀਮ ਸਾਰੇ ਜ਼ਿਲ੍ਹਿਆਂ ਵਿਚ ਹੈ
ਹਾਂ, ਇਹ ਸਕੀਮ ਸਾਰੇ ਜ਼ਿਲ੍ਹਿਆਂ ਵਿਚ ਹੈ ਅਤੇ ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਨੇੜੇ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ
ਐਸ.ਸੀ ਕੈਟਾਗਰੀ ਨਾਲ ਸਬੰਧਤ ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ 2 ਹਫਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ

AI Generated Photo
ਬਠਿੰਡਾ, 27 ਨਵੰਬਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ Dairy Training Course ਦੇਣ ਲਈ ਬੈਚ 01 ਦਸੰਬਰ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਸਰਦੂਲਗੜ Sardoolgarh ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਸਿੱਧੂ ਨੇ ਸਾਂਝੀ ਕੀਤੀ।
ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇ, ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਦਿਹਾਤੀ ਏਰੀਏ ਦੇ ਰਹਿਣ ਵਾਲੇ ਹੋਣ ਅਤੇ ਉਹ ਘੱਟੋ-ਘੱਟ ਪੰਜਵੀਂ ਪਾਸ ਹੋਣ। ਸਿਖਿਆਰਥੀਆਂ ਲਈ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਇਹ ਸਿਖਲਾਈ ਮੁਫਤ ਦਿੱਤੀ ਜਾ ਰਹੀ ਹੈ, ਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ ਨੂੰ 3500/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਸਿੱਧੂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ ਅਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰਬਰ 302-ਈ, ਦੂਸਰੀ ਮੰਜਿਲ, ਬਠਿੰਡਾ ਵਿਖੇ ਫਾਰਮ ਭਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆਂ ਜਾਂਦਾ ਹੈ ਕਿ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਚਾਹਵਾਨ ਵਧੇਰੇ ਜਾਣਕਾਰੀ ਲਈ 99148-01227 ‘ਤੇ ਸੰਪਰਕ ਕਰ ਸਕਦੇ ਹਨ।
ਕਿਸਾਨ ਖੇਤੀ ਖਰਚੇ ਘਟਾ ਕੇ ਵਧੇਰੇ ਝਾੜ ਅਤੇ ਆਮਦਨ ਵਿੱਚ ਕਰਨ ਵਾਧਾ : ਜਗਰੂਪ ਸਿੰਘ ਗਿੱਲ
• ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਹੀ ਕਿਸਾਨ ਖੇਤੀ ਨੂੰ ਦੇਣ ਤਰਜੀਹ
ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ
ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
.jpeg)
.jpeg)




.jpeg)







