Monday, December 15, 2025

ਕਿਸਾਨਾਂ ਲਈ ਸਰਕਾਰ ਦੀਆਂ ਕਿਹੜੀਆਂ ਯੋਜਨਾਵਾਂ ਹਨ

    ਕੀ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ ਸਰਕਾਰ ਕਿਸਾਨਾਂ ਲਈ ਕਿਹੜੀਆਂ ਯੋਜਨਾਵਾਂ Schemes for

Farmers ਚਲਾ ਰਹੀ ਹੈ। ਤੁਸੀਂ ਹੈਰਾਨ ਹੋਵੋਂਗੇ ਕਿ ਭਾਰਤ ਸਰਕਾਰ Govt of India ਕਿਸਾਨਾਂ ਲਈ ਹੇਠਾਂ ਦਿੱਤੀਆਂ 28 ਪ੍ਰਕਾਰ ਦੀਆਂ ਯੋਜਨਾਵਾਂ ਚਲਾ ਰਹੀ ਹੈ। ਇਹ ਜਾਣਕਾਰੀ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੂਰ ਨੇ ਬਕਾਇਦਾ ਪਾਰਲੀਆਮੈਂਟ ਵਿਚ ਦਿੱਤੀ ਹੈ।

ਪਰ ਸਵਾਲ ਤਾਂ ਇਹ ਹੈ ਕਿ ਇੰਨ੍ਹਾਂ ਵਿਚੋਂ ਕਿੰਨੀਆਂ ਯੋਜਨਾਵਾਂ ਹਨ ਜਿੰਨ੍ਹਾਂ ਦਾ ਲਾਭ ਅਸਲ ਵਿਚ ਸਾਡੇ ਕਿਸਾਨਾਂ ਤੱਕ ਪਹੁੰਚਦਾ ਹੈ।

ਤੁਸੀਂ ਵੀ ਕੁਮੈਂਟ ਕਰਕੇ ਦੱਸਣਾ ਕਿ ਇੰਨ੍ਹਾਂ ਵਿਚੋਂ ਕਿਹੜੀ ਕਿਹੜੀ ਯੋਜਨਾ ਦਾ ਲਾਭ ਤੁਹਾਡੇ ਤੱਕ ਪਹੁੰਚ ਰਿਹਾ ਹੈ। 


 

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿਚ ਜੰਗਲੀ ਜਾਨਵਰਾਂ ਦਾ ਨੁਕਸਾਨ ਵੀ ਕੀਤਾ ਸ਼ਾਮਿਲ। ਇਹ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ


कृषि एवं परिवार कल्याण विभाग द्वारा शुरू की गई प्रमुख योजनाएँ/कार्यक्रम

  1. प्रधानमंत्री किसान सम्मान निधि (पीएम-किसान)
  2. प्रधानमंत्री किसान मान धन योजना (पीएम-केएमवाई)
  3. प्रधानमंत्री फसल बीमा योजना (पीएमएफबीवाई)/ पुनर्गठित मौसम आधारित फसल बीमा योजना (आरडब्ल्यूबीसीआईएस)
  4. संशोधित ब्याज सब्सिडी योजना (MISS)
  5. कृषि अवसंरचना कोष (एआईएफ)
  6. 10,000 नए किसान उत्पादक संगठनों (एफपीओ) का गठन और प्रोत्साहन
  7. राष्ट्रीय मधुमक्खी पालन और शहद मिशन (एनबीएचएम)
  8. नमो ड्रोन दीदी
  9. प्राकृतिक कृषि पर राष्ट्रीय मिशन (एनएमएनएफ)
  10. प्रधानमंत्री अन्नदाता आय संरक्षण अभियान (पीएम-आशा)
  11. कृषि निधि फॉर स्टार्ट-अप्स एंड रूरल एंटरप्राइजेज (एग्रीश्योर)
  12. प्रति बूंद अधिक फसल (पीडीएमसी)
  13. कृषि यंत्रीकरण उप-मिशन (एसएमएएम)
  14. परम्परागत कृषि विकास योजना (पीकेवीवाई)
  15. मृदा स्वास्थ्य एवं उर्वरता (एसएच एंड एफ)
  16. वर्षा आधारित क्षेत्र विकास (आरएडी)
  17. कृषि वानिकी
  18. फसल विविधीकरण कार्यक्रम (सीडीपी)
  19. कृषि विस्तार उप-मिशन (एसएमएई)
  20. बीज और रोपण सामग्री पर उप-मिशन (एसएमएसपी)
  21. राष्ट्रीय खाद्य सुरक्षा एवं पोषण मिशन (एनएफएसएनएम)
  22. एकीकृत कृषि विपणन योजना (आईएसएएम)
  23. बागवानी के एकीकृत विकास के लिए मिशन (एमआईडीएच)
  24. खाद्य तेलों पर राष्ट्रीय मिशन (एनएमईओ) - ताड़ का तेल
  25. खाद्य तेलों पर राष्ट्रीय मिशन (एनएमईओ)-तिलहन
  26. उत्तर पूर्वी क्षेत्र के लिए जैविक मूल्य श्रृंखला विकास मिशन
  27. डिजिटल कृषि मिशन
  28. राष्ट्रीय बांस मिशन

Major Schemes/Programmes Initiated by DA&FW

  1. Pradhan Mantri Kisan Samman Nidhi (PM-KISAN)
  2. Pradhan Mantri Kisan Maan Dhan Yojana (PM-KMY)
  3. Pradhan Mantri Fasal Bima Yojana (PMFBY)/ Restructured Weather Based Crop Insurance Scheme (RWBCIS)
  4. Modified Interest Subvention Scheme (MISS)
  5. Agriculture Infrastructure Fund (AIF)
  6. Formation and Promotion of 10,000 new Farmer Producers Organizations (FPOs)
  7. National Bee Keeping and Honey Mission (NBHM)
  8. Namo Drone Didi
  9. National Mission on Natural Farming (NMNF)
  10. Pradhan Mantri Annadata Aay SanraksHan Abhiyan (PM-AASHA)
  11. Agri Fund for Start-Ups & Rural Enterprises (AgriSURE)
  12. Per Drop More Crop (PDMC)
  13. Sub-Mission on Agriculture Mechanization (SMAM)
  14. Paramparagat Krishi Vikas Yojana (PKVY)
  15. Soil Health & Fertility (SH&F)
  16. Rainfed Area Development (RAD)
  17. Agroforestry
  18. Crop Diversification Programme (CDP)
  19. Sub-Mission on Agriculture Extension (SMAE)
  20. Sub-Mission on Seed and Planting Material (SMSP)
  21. National Food Security and Nutrition Mission (NFSNM)
  22. Integrated Scheme for Agriculture Marketing (ISAM)
  23. Mission for Integrated Development of Horticulture (MIDH)
  24. National Mission on Edible Oils (NMEO)-Oil Palm
  25. National Mission on Edible Oils (NMEO)-Oilseeds
  26. Mission Organic Value Chain Development for North Eastern Region
  27. Digital Agriculture Mission
  28. National Bamboo Mission

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਹੇਠ ਜੰਗਲੀ ਜਾਨਵਰਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਵੀ ਸ਼ਾਮਿਲ ਕੀਤਾ

ਨਵੀਂ ਦਿੱਲੀ —ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ Pradhan Mantri Fasal Bima Yojana (PMFBY) ਵਿਚ ਹੁਣ ਜੰਗਲੀ ਜੀਵਾਂ ਨਾਲ ਫਸਲਾਂ ਦੇ ਹੋਣ ਵਾਲੇ ਨੁਕਸਾਨ The losses to crops due to wild animals ਨੂੰ ਵੀ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (PMFBY) ਰਾਜ ਸਰਕਾਰਾਂ ਅਤੇ ਕਿਸਾਨਾਂ ਦੋਵਾਂ ਲਈ ਸਵੈਚੱਛਿਕ ਹੈ। ਇਸ ਯੋਜਨਾ ਅਧੀਨ ਸਬੰਧਤ ਰਾਜ ਸਰਕਾਰ ਵੱਲੋਂ ਅਧਿਸੂਚਿਤ ਕੀਤੀਆਂ ਫਸਲਾਂ ਅਤੇ ਖੇਤਰਾਂ ਲਈ ਬਿਜਾਈ ਤੋਂ ਪਹਿਲਾਂ ਤੋਂ ਲੈ ਕੇ ਕਟਾਈ ਤੋਂ ਬਾਅਦ ਤੱਕ ਉਹਨਾਂ ਕੁਦਰਤੀ ਖ਼ਤਰਿਆਂ ਕਾਰਨ ਹੋਣ ਵਾਲੇ ਫਸਲ ਨੁਕਸਾਨ ਲਈ ਸਮੁੱਚਾ ਬੀਮਾ ਕਵਰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਰੋਕਿਆ ਨਹੀਂ ਜਾ ਸਕਦਾ।

ਪੰਜਾਬ Punjab ਦੇ ਵੀ ਕਈ ਜ਼ਿਲ੍ਹਿਆਂ ਵਿਚ ਜੰਗਲੀ ਸੂਰਾਂ ਦੁਆਰਾ ਫਸਲਾਂ ਦਾ ਬਹੁਤ ਨੁਕਸਾਨ ਕੀਤਾ ਜਾਂਦਾ ਹੈ। ਪਰ ਪੰਜਾਬ ਵਿਚ ਫਸਲ ਬੀਮਾ ਯੋਜਨਾ ਲਾਗੂ ਨਹੀਂ ਕੀਤੀ ਗਈ ਹੈ। 

ਯੋਜਨਾ ਤਹਿਤ ਜੰਗਲੀ ਜਾਨਵਰਾਂ ਵੱਲੋਂ ਫਸਲਾਂ ਨੂੰ ਹੋਣ ਵਾਲਾ ਨੁਕਸਾਨ, ਜੋ ਕਿ ਰੋਕਿਆ ਜਾ ਸਕਦਾ ਹੈ, ਪਹਿਲਾਂ ਬੀਮਾ ਕਵਰ ਵਿੱਚ ਸ਼ਾਮਲ ਨਹੀਂ ਸੀ। ਹਾਲਾਂਕਿ, ਵਾਤਾਵਰਨ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਰਾਜ ਸਰਕਾਰਾਂ ਦੀ ਬੇਨਤੀ ‘ਤੇ ਹੁਣ ਰਾਜਾਂ ਨੂੰ ਜੰਗਲੀ ਜਾਨਵਰਾਂ ਕਾਰਨ ਹੋਣ ਵਾਲੇ ਫਸਲ ਨੁਕਸਾਨ ਨੂੰ ਰਾਜ ਸਰਕਾਰ ਦੇ ਖਰਚ ‘ਤੇ ਐਡ-ਆਨ ਕਵਰ ਵਜੋਂ, ਵਿਅਕਤੀਗਤ ਮੁਲਾਂਕਣ ਦੇ ਆਧਾਰ ‘ਤੇ, ਅਧਿਸੂਚਿਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤਰ੍ਹਾਂ ਦੇ ਕਵਰੇਜ ਲਈ ਵਿਸਥਾਰਪੂਰਕ ਪ੍ਰੋਟੋਕੋਲ ਯੋਜਨਾ ਦੇ ਓਪਰੇਸ਼ਨਲ ਦਿਸ਼ਾ-ਨਿਰਦੇਸ਼ਾਂ ਵਿੱਚ ਦਿੱਤਾ ਗਿਆ ਹੈ।

ਪੀਐਮਐਫਬੀਵਾਈ ਤਹਿਤ ਸਾਰੀਆਂ ਅਧਿਸੂਚਿਤ ਫਸਲਾਂ ਲਈ ਹੜ੍ਹ (ਫਲੱਡ) ਦੇ ਖ਼ਤਰੇ ਦਾ ਕਵਰ ਉਪਲਬਧ ਹੈ। ਹਾਲਾਂਕਿ, ਝੋਨਾ, ਜੂਟ, ਮੇਸਟਾ ਅਤੇ ਗੰਨੇ ਵਰਗੀਆਂ ਹਾਈਡ੍ਰੋਫਿਲਿਕ ਫਸਲਾਂ ਲਈ ਇਹ ਕਵਰ ਸਿਰਫ਼ “ਲੋਕਲਾਈਜ਼ਡ ਕਲੇਮ” ਦੇ ਮਾਮਲਿਆਂ ਤੱਕ ਹੀ ਸੀਮਿਤ ਹੈ।

ਇਸ ਸੰਦਰਭ ਵਿੱਚ “ਸਥਾਨਕ ਖ਼ਤਰੇ ਵਾਲੀ ਝੋਨੇ ਦੀ ਫਸਲ ਲਈ ਜੰਗਲੀ ਜਾਨਵਰਾਂ ਦੇ ਹਮਲੇ ਅਤੇ ਹੜ੍ਹ ਕਾਰਨ ਹੋਣ ਵਾਲੇ ਫਸਲ ਨੁਕਸਾਨ ਦੇ ਤਰੀਕਿਆਂ ਨੂੰ ਤੈਅ ਕਰਨ” ਲਈ ਬਣਾਈ ਗਈ ਕਮੇਟੀ ਨੇ ਆਪਣੀ ਰਿਪੋਰਟ, ਸਿਫ਼ਾਰਸ਼ਾਂ ਅਤੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸਓਪੀ) ਸਮੇਤ, ਸਰਕਾਰ ਨੂੰ ਸੌਂਪ ਦਿੱਤੀ ਹੈ।

ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਦੇ ਰਾਜ ਮੰਤਰੀ ਸ੍ਰੀ ਰਾਮਨਾਥ ਠਾਕੁਰ ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਰਾਹੀਂ ਦਿੱਤੀ ਹੈ।


ਕਿਸਾਨਾਂ ਲਈ ਸਰਕਾਰ ਦੀਆਂ ਕਿਹੜੀਆਂ ਯੋਜਨਾਂਵਾਂ ਚੱਲ ਰਹੀਆਂ ਹਨ, ਇਹ ਜਾਨਕਾਰੀ ਲਈ ਇੱਥੇ ਕਲਿੱਕ ਕਰੋ

Thursday, December 11, 2025

ਅਗਾਂਹਵਧੂ ਕਿਸਾਨ ਸਤਨਾਮ ਸਿੰਘ 4 ਏਕੜ ਚੋਂ 30 ਕੁਇੰਟਲ ਡਰੈਗਨ ਫ਼ਰੂਟ ਦਾ ਕਰਦਾ ਹੈ ਉਤਪਾਦਨ

 ਬਰਨਾਲਾ, 12 ਦਸੰਬਰ 

ਪਿੰਡ ਠੁੱਲੇਵਾਲ ਵਿਖੇ ਸਥਿਤ ਅਗਾਂਹਵਧੂ ਕਿਸਾਨ ਸਤਨਾਮ ਸਿੰਘ ਵੱਲੋਂ ਡਰੈਗਨ ਫਰੂਟ Dragon Fruit ਦੀ ਸਫਲ ਕਾਸਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਬਰਨਾਲਾ Barnala ਸ੍ਰੀ ਟੀ. ਬੈਨਿਥ ਨੇ ਪਿੰਡ ਠੁੱਲੇਵਾਲ Village Thullewala ਵਿਖੇ ਸਥਿਤ ਅਗਾਂਹਵਧੂ ਕਿਸਾਨ ਸਤਨਾਮ ਸਿੰਘ Farmer Satnam Singh ਦੇ ਡਰੈਗਨ ਫ਼ਰੂਟ ਫ਼ਾਰਮ Dragon Fruit Farm ਦਾ ਦੌਰਾ ਕੀਤਾ।


ਇਸ ਮੌਕੇ ਕਿਸਾਨ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਨੇ 2016 'ਚ 2 ਕਨਾਲਾਂ ਦੇ ਰਕਬੇ 'ਚ ਡਰੈਗਨ ਫ਼ਰੂਟ Dragon Fruit Cultivation ਦੀ ਖੇਤੀ ਸ਼ੁਰੂ ਕੀਤੀ ਸੀ ਅਤੇ ਹੁਣ ਉਹ 4 ਏਕੜ ਰਕਬੇ 'ਚ ਡਰੈਗਨ ਫ਼ਰੂਟ ਦੀ ਕਾਸ਼ਤ Dragon Fruit ਕਰ ਰਿਹਾ ਹੈ। ਇਸ ਵਿੱਚ ਇੱਕ ਏਕੜ 'ਚ ਉਸਨੇ ਨੈੱਟ ਹਾਊਸ ਲਗਾਇਆ ਹੈ। ਸਤਨਾਮ ਸਿੰਘ ਅਨੁਸਾਰ, ਇੱਕ ਏਕੜ ਵਿੱਚ ਇੱਕ ਸੀਜ਼ਨ ਦਾ ਲਗਭਗ 30 ਕੁਇੰਟਲ ਉਤਪਾਦਨ ਹੁੰਦਾ ਹੈ, ਜਿਸਨੂੰ ਉਹ 150 ਤੋਂ 200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਾਰਕੀਟ ਵਿੱਚ ਉਹ ਵੇਚਦੇ ਹਨ।

ਉਨ੍ਹਾਂ ਦੇ ਫ਼ਾਰਮ ‘ਡਰੈਗਨ ਔਲਖ ਠੁੱਲੇਵਾਲ’ ਦੀ ਕਾਸ਼ਤ ਅਮਰੀਕਨ ਬਿਊਟੀ (PAUਵੱਲੋਂ ਵਿਕਸਿਤ ਪੰਜਾਬ ਨੰਬਰ 1 ਵਰਾਇਟੀ) ਦੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਮੰਗ ਹੈ। ਉਹ ਪੀਏਯੂ ਵੱਲੋਂ ਸਨਮਾਨਿਤ ਵੀ ਕੀਤੇ ਜਾ ਚੁੱਕੇ ਹਨ।


ਉਹ ਸਾਲ ਭਰ ਡਰੈਗਨ ਫ਼ਰੂਟ 
Dragon Fruit ਦੀ ਪਨੀਰੀ ਵੀ ਤਿਆਰ ਕਰਕੇ ਵੇਚਦੇ ਹਨ, ਜਿਸ ਤੋਂ ਉਨ੍ਹਾਂ ਨੂੰ ਵਧੀਆ ਆਮਦਨ ਹੁੰਦੀ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਡਰੈਗਨ ਦੀ ਖੇਤੀ ਇੱਕ ਵਾਰ ਲਗਾਉਣ ਵਾਲੀ ਫ਼ਸਲ ਹੈ ਅਤੇ ਪੌਦਿਆਂ ਦੇ ਦਰਮਿਆਨ ਲਗਭਗ ਅੱਧਾ ਕਿੱਲਾ ਖਾਲੀ ਰਹਿੰਦਾ ਹੈ ਜਿਸ ਵਿੱਚ ਉਹ ਸਬਜ਼ੀਆਂ, ਛੋਲੇ, ਸਰੋਂ, ਹਲਦੀ ਆਦਿ ਦੀ ਇੰਟਰ ਕਰਾਪਿੰਗ Inter Cropping  ਕਰਦੇ ਹਨ, ਜਿਸ ਨਾਲ ਵਾਧੂ ਮੁਨਾਫ਼ਾ ਮਿਲਦਾ ਹੈ। ਡਰੈਗਨ ਲਗਾਉਣ ਨਾਲ ਉਨ੍ਹਾਂ ਨੂੰ ਕਣਕ ਝੋਨੇ ਦੇ ਫ਼ਸਲ ਚੱਕਰ Wheat Rice Crop Rotation ਤੋਂ ਛੁਟਕਾਰਾ ਮਿਲਿਆ ਹੈ ਅਤੇ ਪਾਣੀ ਦੀ ਘੱਟ ਖ਼ਪਤ ਕਾਰਨ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਆਇਆ ਹੈ। ਸਤਨਾਮ ਨੇ ਲੰਬੇ ਸਮੇਂ ਦੀ ਕਮਾਈ ਲਈ ਲਗਭਗ ਅੱਧੇ ਏਕੜ ਵਿੱਚ ਚੰਦਨ ਦੇ ਰੁੱਖ ਲਗਾਏ ਹਨ । 

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿੱਚ ਨਵੀਂਆਂ ਫ਼ਸਲਾਂ ਅਤੇ ਉੱਚ ਤਕਨੀਕਾਂ ਦੇ ਪ੍ਰਚਾਰ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਤਬਦੀਲੀ ਵਾਲੀ ਖੇਤੀਬਾੜੀ ਰਾਹੀਂ ਕਿਸਾਨ ਵਧੇਰੇ ਆਮਦਨ ਕਰ ਸਕਦੇ ਹਨ।

ਡਰੈਗਨ ਫ਼ਰੂਟ ਦੀ ਖੇਤੀ ਕਰ ਰਹੇ ਕਿਸਾਨ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਤਜ਼ੁਰਬੇ, ਖ਼ਰਚੇ, ਲਾਭ ਅਤੇ ਮਾਰਕੀਟਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਸਤਨਾਮ ਸਿੰਘ ਨੇ ਦੱਸਿਆ ਕਿ ਉਹ ਨੈੱਟ ਹਾਊਸ Net House ਵਿੱਚ ਵੱਖ-ਵੱਖ ਤਜ਼ੁਰਬੇ ਕਰ ਰਹੇ ਹਨ ਜਿਵੇਂ ਕਿ ਟਮਾਟਰ, ਰੰਗਦਾਰ ਸ਼ਿਮਲਾ ਮਿਰਚ, ਹਰੀ ਮਿਰਚ ਅਤੇ ਹੋਰ ਸਬਜ਼ੀਆਂ ਜਿਸ ਤੋਂ ਕਾਫ਼ੀ ਮੁਨਾਫ਼ਾ ਹੋ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਸਾਨ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਹੋਰ ਕਿਸਾਨਾਂ ਨੂੰ ਵੀ ਇਸ ਫ਼ਸਲ ਦੀ ਖੇਤੀ ਵੱਲ ਪ੍ਰੇਰਿਤ ਕਰਨ ਲਈ ਕੈਂਪ ਅਤੇ ਫ਼ੀਲਡ ਡੈਮੋਨਸਟਰੇਸ਼ਨ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਤੋਂ ਪ੍ਰੇਰਿਤ ਹੋ ਕੇ ਬਰਨਾਲਾ ਦੇ ਹੋਰ ਕਿਸਾਨ ਵੀ ਡਰੈਗਨ ਫਰੂਟ ਦੀ ਖੇਤੀ ਕਰਕੇ ਵਧੀਆ ਫ਼ਾਇਦਾ ਕਮਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਨਵੀਂ ਤਕਨੀਕਾਂ, ਪਾਣੀ ਬਚਾਉਣ ਵਾਲੀਆਂ ਵਿਧੀਆਂ ਅਤੇ ਉੱਚ ਮੁੱਲ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਦੌਰੇ ਦੇ ਸਮੇਂ ਖੇਤੀਬਾੜੀ ਵਿਭਾਗ ਤੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮ੍ਰਿਤਪਾਲ ਸਿੰਘ ਅਤੇ ਸੁਨੀਤਾ ਸ਼ਰਮਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ (ਪੜ੍ਹਨ ਲਈ ਹੇਠਲੀ ਲਾਇਨ ਤੇ ਕਲਿੱਕ ਕਰੋ)

ਕਣਕ ਤੇ ਗੁਲਾਰੀ ਸੂੰਡੀ ਤੇ ਪੀਲੀ ਕੂੰਗੀ ਦੀ ਤਾਜਾ ਸਥਿਤੀ ਵੇਖੀ ਵਿਭਾਗ ਨੇ

 ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

ਕਣਕ ਦੀ ਫ਼ਸਲ ਨੂੰ ਬਿਮਾਰੀ ਜਾਂ ਕੀੜੇ ਮਕੌੜੇ ਦੇ ਹਮਲੇ ਤੋਂ ਬਚਾਅ ਸਬੰਧੀ ਖੇਤੀਬਾੜੀ ਵਿਭਾਗ ਨਾਲ ਕੀਤਾ ਜਾਵੇ ਰਾਬਤਾ: ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 11 ਦਸੰਬਰ:

ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ Pink Worm ਜਾਂ ਪੀਲੀ ਕੁੰਗੀ Yellow Rust ਆਦਿ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿਚ ਕਿਤੇ ਕਿਤੇ ਮੈਗਜ਼ੀਨ ਤੱਤ ਦੀ ਘਾਟ ਵੇਖੀ ਗਈ ਹੈ। ਮੈਗਜ਼ੀਨ ਦੀ ਘਾਟ ਕਾਰਨ ਫਸਲ ਵਿਚ ਪੀਲਾਪਣ ਆਮ ਤੌਰ 'ਤੇ ਪੌਦੇ ਦੇ ਵਿਚਕਾਰਲੇ ਪੱਤਿਆਂ 'ਤੇ ਦਿਖਦਾ ਹੈ। ਪੱਤੇ ਦੀਆਂ ਨਾੜੀਆਂ ਦਾ ਰੰਗ ਹਰਾ ਹੀ ਰਹਿੰਦਾ ਹੈ ਪਰ ਨਾੜੀਆਂ ਦੇ ਵਿਚਲਾ ਹਿੱਸਾ ਪੀਲਾ ਪੈ ਜਾਂਦਾ ਹੈ। ਕਈ ਵਾਰ ਇਹ ਪੀਲੇ ਹਿੱਸੇ 'ਤੇ ਹਲਕੇ ਸਲੇਟੀ ਜਾਂ ਗੁਲਾਬੀ-ਭੂਰੇ ਧੱਬੇ ਵੀ ਬਣ ਜਾਂਦੇ ਹਨ, ਜੋ ਬਾਅਦ ਵਿਚ ਮਿਲ ਕੇ ਧਾਰੀਆਂ ਵਰਗਾ ਰੂਪ ਧਾਰ ਲੈਂਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਜ਼ਿਆਦਾਤਰ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਵਿਚ ਹੁੰਦੀ ਹੈ ਜਿੱਥੇ ਲੰਮੇ ਸਮੇਂ ਤੋਂ ਕਣਕ-ਝੋਨੇ Wheat-Rice Crop Rotation ਦਾ ਫ਼ਸਲੀ ਚੱਕਰ ਚੱਲ ਰਿਹਾ ਹੋਵੇ। ਇਸ ਘਾਟ ਨੂੰ ਪੂਰਾ ਕਰਨ ਲਈ ਧੁੱਪ ਵਾਲੇ ਦਿਨ ਇਕ ਕਿੱਲੋ ਮੈਂਗਨੀਜ਼ ਸਲਫੇਟ ਨੂੰ 200 ਲੀਟਰ ਪਾਣੀ 'ਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਣਾ ਚਾਹੀਦਾ ਹੈ। ਇਹ ਛਿੜਕਾਅ ਪਹਿਲੀ ਸਿੰਚਾਈ ਤੋਂ 2-4 ਦਿਨ ਬਾਅਦ ਕਰਨਾ ਵਧੀਆ ਹੁੰਦਾ ਹੈ। ਧਿਆਨ ਰੱਖਣਾ ਚਾਹੀਦਾ ਹੈ ਕਿ ਮੈਂਗਨੀਜ਼ ਸਲਫੇਟ ਸਿਰਫ਼ ਛਿੜਕਾਅ ਹੀ ਕਰਨਾ ਚਾਹੀਦਾ ਹੈ।
ਡਿਪਟੀ ਪ੍ਰੋਜੈਕਟ ਡਾਇਰੈਕਟ (ATMA), ਚਮਨਦੀਪ ਸਿੰਘ ਨੇ ਦੱਸਿਆ ਕਿ ਕਣਕ ਦੀ ਫਸਲ ਵਿੱਚ ਪੀਲੇਪਨ ਦਾ ਕਾਰਨ ਕਈ ਵਾਰ ਜਿੰਕ ਦੀ ਘਾਟ, ਪਾਣੀ ਦਾ ਵੱਧ ਲੱਗਣਾ ਹੋ ਸਕਦਾ ਹੈ ਅਤੇ ਕਈ ਵਾਰ ਖਰਾਬ ਮੌਸਮ ਵਿੱਚ ਕਣਕ ਦੇ ਬੂਟੇ ਪੀਲੇ ਪੈ ਜਾਂਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਮਾਰੀ/ਕੀੜੇ ਮਕੌੜੇ ਦੇ ਹਮਲੇ ਸਬੰਧੀ ਤੁਰੰਤ ਸਬੰਧਤ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁੱਕਵਾਂ ਹੱਲ ਦੱਸ ਕੇ ਫਸਲ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਅਮਰੀਕਸਿੰਘ, ਲਖਵੀਰ ਸਿੰਘ, ਬੇਲਦਾਰ ਤੋਂ ਇਲਾਵਾ ਕਿਸਾਨ ਕੁਲਵਿੰਦਰ ਸਿੰਘ, ਅਵਤਾਰਸਿੰਘ, ਰੋਬਿਨ ਸਿੰਘ, ਨਿਰੰਜਨ ਸਿੰਘ ਪਿੰਡ ਢੈਪਈ, ਨਿਰਪਿੰਦਰ ਸਿੰਘ, ਪਿੰਡ ਜੱਸੜਵਾਲ ਆਦਿ ਕਿਸਾਨ ਹਾਜ਼ਰ ਸਨ।

Tuesday, December 9, 2025

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਨੇ ਪਿੰਡ ਪਤਿਆਲਾ ਵਿਖੇ ਕੈਂਪ ਲਗਾਇਆ

ਰੂਪਨਗਰ, 09 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ Horticulture Department Roopnagar  ਵਲੋਂ ਆਤਮਾ ਸਕੀਮ ATMA Scheme ਅਧੀਨ ਬਲਾਕ ਰੂਪਨਗਰ ਦੇ ਪਿੰਡ ਪਤਿਆਲਾ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ Ambuja Foundation ਵੱਲੋਂ ਬਣਾਏ ਗਏ ਇਸ ਪਿੰਡ ਦੀਆਂ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਅਤੇ ਕਿਸਾਨਾਂ ਵੱਲੋਂ ਭਾਗ ਲਿਆ ਗਿਆ।


ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ ਪਹਿਲਾਂ ਦੱਸਿਆ ਕਿ ਇਸ ਕੈਂਪ ਦਾ ਅਹਿਮ ਮੰਤਵ ਢੀਂਗਰੀ ਖੁੰਭ Mushroom Cultivation ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਦੀ ਪੈਦਾਵਾਰ ਨੂੰ ਵਪਾਰਕ ਪੱਧਰ ਤੇ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਕਾਸ਼ਤ ਕਰਕੇ ਸਰੀਰਕ ਖੁਰਾਕੀ ਤੱਤਾਂ ਦੀ ਆਪਣੀ ਲੋੜ ਪੂਰੀ ਕਰਨ ਦੇ ਨਾਲ ਨਾਲ ਆਰਥਿਕ ਫਾਇਦਾ ਲੈ ਸਕਣ। 

ਡਾ. ਚਤੁਰਜੀਤ ਸਿੰਘ ਰਤਨ ਨੇ ਦੱਸਿਆ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਜਿਸ ਵਿਚ ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਹੋਰ ਖੁਰਾਕੀ ਤੱਤ ਭਰਪੂਰ ਮਾਤਰਾ ਵਿਚ ਹੋਣ, ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਢੀਂਗਰੀ ਖੁੰਭ ਵਿਚਾਲੇ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਖੁੰਬ ਪ੍ਰੋਟੀਨ Protein ਦਾ ਇਕ ਉੱਤਮ ਸਰੋਤ ਹੋਣ ਦੇ ਨਾਲ ਨਾਲ ਇਸ ਵਿੱਚ ਫਾਈਬਰ ਅਤੇ ਵਿਟਾਮਿਨ ਡੀ Vitamin D ਭਰਪੂਰ ਮਾਤਰਾ ਵਿੱਚ ਮਿਲਦਾ ਹੈ ਜਦਕਿ ਇਸ ਵਿੱਚ ਚਰਬੀ ਨਾਮਾਤਰ ਹੈ। ਉਨ੍ਹਾਂ ਦੱਸਿਆ ਕਿ ਢੀਂਗਰੀ ਖੁੰਭ ਦੀ ਸਬਜ਼ੀ ਬਨਾਉਣ ਦੇ ਨਾਲ ਨਾਲ ਇਸ ਦਾ ਆਚਾਰ ਅਤੇ ਪਕੌੜੇ ਬਣਾ ਕੇ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਸ ਨੂੰ ਸੁਕਾ ਕੇ ਪਾਊਡਰ ਵੀ ਤਿਆਰ ਕੀਤਾ ਜਾ ਸਕਦਾ ਹੈ ਜਿਸ ਦੀ ਵਪਾਰਕ ਪੱਧਰ ਤੇ ਵੀ ਮੰਗ ਹੈ।

ਉਨ੍ਹਾਂ ਦੱਸਿਆ ਕਿ ਘਰੇਲੂ ਪੱਧਰ ਤੇ ਬੜੇ ਹੀ ਸੁਖਾਲੇ ਤਰੀਕੇ ਦੇ ਨਾਲ ਪੂਰੀ ਤਰ੍ਹਾਂ ਜੈਵਿਕ ਢੀਂਗਰੀ ਖੁੰਭ ਪੈਦਾ ਕੀਤੀ ਜਾ ਸਕਦੀ ਹੈ ਜਿਸ ਲਈ ਕੇਵਲ ਤੂੜੀ ਅਤੇ ਖੁੰਭ ਬੀਜ ਦੀ ਹੀ ਜ਼ਰੂਰਤ ਪੈਂਦੀ ਹੈ। ਢੀਂਗਰੀ ਖੁੰਭ ਦੀ ਕਾਸ਼ਤ ਦੌਰਾਨ ਤੂੜੀ ਵਿੱਚ ਨਮੀ ਦੀ ਸਹੀ ਮਾਤਰਾ ਨੂੰ ਕਾਇਮ ਰੱਖਣਾ ਅਤੇ ਇਸ ਨੂੰ ਵਧੇਰੇ ਤਾਪਮਾਨ ਤੋਂ ਬਚਾਉਣਾ ਖਾਸ ਤੌਰ ਤੇ ਧਿਆਨ ਰੱਖਣ ਯੋਗ ਗੱਲਾਂ ਹਨ। 
ਇਸ ਮੌਕੇ ਵਿਭਾਗ ਦੇ ਸਬ ਇੰਸਪੈਕਟਰ ਸ਼੍ਰੀ ਸੁਮੇਸ਼ ਕੁਮਾਰ ਵੱਲੋਂ ਢੀਂਗਰੀ ਖੁੰਭ ਦੀ ਕਾਸ਼ਤ ਸਬੰਧੀ ਡੈਮੋਨਸਟਰੇਸ਼ਨ ਵੀ ਕਰਕੇ ਦਿਖਾਈ ਗਈ। ਇਸ ਕੈਂਪ ਦੇ ਅੰਤ ਵਿੱਚ ਡਾ. ਰਤਨ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਹਰੇਕ ਨੂੰ ਢੀਂਗਰੀ ਖੁੰਭ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਾਗਬਾਨੀ ਵਿਭਾਗ ਵਲੋਂ ਕੈਂਪ ਵਿੱਚ ਹਾਜ਼ਰ ਮਹਿਲਾਵਾਂ ਅਤੇ ਕਿਸਾਨਾਂ ਨੂੰ ਢੀਂਗਰੀ ਖੁੰਭ ਬੀਜ ਵੀ ਮੁੱਹਈਆ ਕੀਤਾ ਗਿਆ।

Monday, December 8, 2025

ਕੇ.ਵੀ.ਕੇ. ਮਾਨਸਾ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

 ਮਾਨਸਾ, 9 ਦਸੰਬਰ:

          ਕ੍ਰਿਸ਼ੀ ਵਿਗਿਆਨ ਕੇਂਦਰਮਾਨਸਾ KVK Mansa ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧPaddy Stubble Management  ਸਬੰਧੀ ਗਲੋਬਲ ਕਾਲਜ ਆਫ਼ ਹਾਇਰ ਐਜੂਕੇਸ਼ਨਨੰਗਲ ਖੁਰਦ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਇਸ ਮੌਕੇ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ Paddy Stubble Burning ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ/ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ),  ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ Super SeederHappy Seeder ਅਤੇ Smart Seeder ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ)ਡਾ. ਤੇਜਪਾਲ ਸਿੰਘ ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ Food Security ਦੇ ਸਬੰਧ ਵਿਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ Kitchen Garden ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਰਵਾਏ ਲੇਖਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Wednesday, December 3, 2025

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 4 ਦਸੰਬਰ,

          ਖੇਤੀ-ਇਨਪੁਟਸ ਜਿਵੇਂ ਕਿ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਸਬੰਧੀ ਕਾਰੋਬਾਰ ਸ਼ੁਰੂ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਪੰਜਾਬ Agriculture and Farmer Welfare Department Punjab ਵਲੋਂ ਲਾਈਸੈਂਸ ਲੈਣਾ ਜ਼ਰੂਰੀ ਹੈ। ਇਹਨਾਂ ਲਾਇਸੰਸਾਂ ਲਈ ਅਪਲਾਈ ਕਰਨ ਲਈ ਬਿਨੈਕਾਰ ਨੂੰ ਸਰਕਾਰ ਵਲੋਂ ਮਨਜੂਰਸ਼ੁਦਾ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ ਸਰਵਸਿਸ ਫਾਰ ਇੰਨਪੁਟ ਡੀਲਰਜ  Diploma in Agriculture Extension Services for Input Dealers (DAESI) ਕੀਤਾ ਹੋਣਾ ਲਾਜ਼ਮੀ ਹੈ। ਜ਼ਿਲ੍ਹਾ ਮੋਗਾ Moga ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਸਕੀਮ ATMA Scheme ਅਧੀਨ ਇਸ ਡਿਪਲੋਮੇ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਪ੍ਰੋਗਰਾਮ ਦੇ ਅਧੀਨ ਅਪਲਾਈ ਕਰਨ ਲਈ ਆਖਰੀ ਮਿਤੀ 17 ਦਸੰਬਰ ਹੈ ਅਤੇ ਚਾਹਵਾਨ ਵਿਅਕਤੀ Agriculture Technology Management Agency ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ATMA)ਮੋਗਾ ਦੇ ਕਮਰਾ ਨੰ: ਸੀ-208-209ਜਿਹਲਮ-ਚੇਨਾਬ ਬਲਾਕਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਮੋਗਾ ਵਿੱਚ ਸੰਪਰਕ ਕਰ ਸਕਦੇ ਹਨ

       

   ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਪ੍ਰੀਤ ਸਿੰਘ Dr Gurpreet Singh ਨੇ ਦੱਸਿਆ ਕਿ ਪ੍ਰੋਗਰਾਮ ਦਾ ਹਰੇਕ ਬੈਚ ਸਿਰਫ 40 ਸੀਟਾਂ ਤੱਕ ਸੀਮਿਤ ਹੈ ਅਤੇ ਦਾਖਲਾ ਪਹਿਲਾਂ ਆਓ ਪਹਿਲਾਂ ਪਾਉ ਦੇ ਆਧਾਰ 'ਤੇ ਹੋਵੇਗਾ। ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਬਲਵਿੰਦਰ ਸਿੰਘ ਲੱਖੇਵਾਲੀ ਨੇ ਦੱਸਿਆ ਕਿ ਇਹ ਪ੍ਰੋਗਰਾਮ 48 ਹਫ਼ਤਿਆਂ 48 Weeks ਦੀ ਮਿਆਦ ਦਾ ਹੈ, ਜਿਸ ਵਿੱਚ ਇੱਕ ਕਲਾਸ ਪ੍ਰਤੀ ਹਫ਼ਤੇ, ਹਰ ਸ਼ਨੀਵਾਰ ਜਾਂ ਐਤਵਾਰ ਨੂੰ ਆਯੋਜਿਤ ਕੀਤੀ ਜਾਂਦੀ ਹੈ। ਡੀ.ਏ.ਈ.ਐਸ.ਆਈ. ਪ੍ਰੋਗਰਾਮ ਅਧੀਨ ਮੌਜੂਦਾ ਖੇਤੀਬਾੜੀ ਇਨਪੁਟ ਡੀਲਰ (ਲਾਈਸੈਂਸ ਧਾਰਕ), ਸਹਿਕਾਰੀ ਸਭਾਵਾਂ ਦਾ ਸਟਾਫ਼ ਅਤੇ ਨਵੇਂ ਸਿਖਿਆਰਥੀ ਅਪਲਾਈ ਕਰ ਸਕਦੇ ਹਨ ਇਸ ਪ੍ਰੋਗਰਾਮ ਅਧੀਨ ਅਪਲਾਈ ਕਰਨ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਦਸਵੀਂ ਪਾਸ ਹੈ।

*ਪੰਜਾਬ ਸਰਕਾਰ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ*

ਬਾਗਬਾਨੀ ਮੰਤਰੀ ਵੱਲੋ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ/ਲੁਧਿਆਣਾ, 3 ਦਸੰਬਰ


ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ। 

ਲਾਡੋਵਾਲ ਵਿੱਚ ਬਾਗਬਾਨੀ ਵਿਭਾਗ Horticulture ਦੁਆਰਾ ਆਯੋਜਿਤ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਗਾਮੀ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਪੰਜਾਬ ਭਰ ਦੇ ਕਿਸਾਨਾਂ ਲਈ ਇੱਕ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਜਿੱਥੇ ਹਰ ਕਿਸਮ ਦੇ ਫਲ, ਸਬਜ਼ੀਆਂ ਅਤੇ ਫੁੱਲਾਂ ਲਈ ਨਵੀਨਤਮ ਹਾਈ-ਟੈਕ ਕਾਸ਼ਤ ਅਭਿਆਸਾਂ ਨੂੰ ਲਾਈਵ ਦਿਖਾਇਆ ਜਾਵੇਗਾ ਅਤੇ ਇੱਥੇ ਪ੍ਰਦਰਸ਼ਨੀ ਸਥਾਨਾਂ 'ਤੇ ਹੱਥੀਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਬਾਗਬਾਨੀ ਅਪਣਾਉਣ ਲਈ ਪ੍ਰੇਰਿਤ ਵੀ ਕਰੇਗਾ। 

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੈਂਕੜੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਤਬਦੀਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਗਬਾਨੀ ਵਿੱਚ ਹੀ ਕਿਸਾਨਾਂ ਦੀ ਆਮਦਨ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਦੁੱਗਣਾ ਕਰਨ ਅਤੇ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਉਸ ਤਬਦੀਲੀ ਦਾ ਰਾਹ ਬਣੇਗਾ। 


ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਬਾਗਬਾਨੀ ਵੱਲ ਰੁਖ਼ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਹਰ ਕਦਮ 'ਤੇ ਵਿਭਾਗ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਦੁਆਰਾ ਉਠਾਈਆਂ ਗਈਆਂ ਵਿਅਕਤੀਗਤ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਇਸਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਡੋਵਾਲ ਕੇਂਦਰ ਵਿਖੇ ਸਾਰੇ ਸਟਾਲਾਂ ਅਤੇ ਆਉਣ ਵਾਲੇ ਬੁਨਿਆਦੀ ਢਾਂਚੇ ਦੇ ਯੂਨਿਟਾਂ ਦਾ ਵੀ ਨਿਰੀਖਣ ਕੀਤਾ।

ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੁਹਰਾਇਆ ਕਿ ਵਿਭਾਗ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਬਾਗਬਾਨੀ ਮਿਸ਼ਨ, ਆਰ.ਕੇ.ਵੀ.ਵਾਈ. ਅਤੇ ਹੋਰ ਸਾਰੀਆਂ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਦੇਣ ਲਈ ਤਿਆਰ ਹੈ। ਉਨ੍ਹਾਂ ਸਹੀ ਤੇ ਸਟੀਕ ਢੰਗ-ਤਰੀਕੇ ਅਤੇ ਡਿਜੀਟਲ ਤਕਨਾਲੋਜੀਆਂ ਨੂੰ ਅਪਣਾ ਕੇ ਲਾਗਤ ਖ਼ਰਚ ਨੂੰ ਘਟਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ।


ਪ੍ਰਦਰਸ਼ਨੀ ਦੌਰਾਨ ਟੌਪਕੌਨ ਕੰਪਨੀ ਨੇ ਲਾਈਵ ਫੀਲਡ ਪ੍ਰਦਰਸ਼ਨ ਰਾਹੀਂ ਜੀ.ਪੀ.ਐਸ.-ਅਧਾਰਤ ਆਟੋ-ਸਟੀਅਰਿੰਗ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸਮੇਂ, ਬਾਲਣ, ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵੱਡੀ ਬੱਚਤ ਦੇ ਨਾਲ ਇਕਸਾਰ ਬਿਜਾਈ, ਛਿੜਕਾਅ ਅਤੇ ਕਟਾਈ ਨੂੰ ਉਜਾਗਰ ਕੀਤਾ ਗਿਆ। ਹਾਈਗ੍ਰੋਕਸਿਸ ਹੁਮਿਡੀਆ ਲੈਬ ਪ੍ਰਾਈਵੇਟ ਲਿਮਟਿਡ ਨੇ ਫੌਰੀ ਢੰਗ ਨਾਲ ਮਿੱਟੀ ਦੀ ਡਿਜੀਟਲ ਜਾਂਚ ਵਿਧੀ ਅਤੇ ਮੌਕੇ 'ਤੇ ਹੀ ਸੌਇਲ ਹੈਲਥ ਕਾਰਡ ਬਣਾਉਣ ਦੇ ਕੰਮ ਨੂੰ ਪ੍ਰਦਰਸ਼ਿਤ ਕੀਤਾ। ਇਸ ਪ੍ਰਦਰਸ਼ਨੀ ਨੂੰ ਰਾਜ ਭਰ ਦੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਇਸ ਮੌਕੇ ਜਾਇੰਟ ਡਾਇਰੈਕਟਰ ਬਾਗਬਾਨੀ ਡਾ. ਹਰਮੇਲ ਸਿੰਘ, ਜਾਇੰਟ ਵਿਕਾਸ ਕਮਿਸ਼ਨਰ ਡਾ. ਗੁਰਸ਼ਰਨ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਪ੍ਰੀਤ ਸਿੰਘ ਸੇਠੀ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਦਲਬੀਰ ਸਿੰਘ, ਅਸਿਸਟੈਂਟ ਡਾਇਰੈਕਟਰ ਡਾ. ਵਿਜੇ ਪ੍ਰਤਾਪ, ਡਾ. ਨਿਖਿਲ ਅੰਬੀਸ਼ ਮਹਿਤਾ, ਡਾ. ਗੁਰਪ੍ਰੀਤ ਕੌਰ, ਡਾ. ਨਵਜੋਤ ਕੌਰ, ਡਾ. ਸ਼ੈਲੀ ਸੰਧੂ ਅਤੇ ਬਾਗਬਾਨੀ ਵਿਕਾਸ ਅਧਿਕਾਰੀ ਜਸਪ੍ਰੀਤ ਕੌਰ ਗਿੱਲ ਸ਼ਾਮਲ ਸਨ।

Tuesday, December 2, 2025

ਕੇ.ਵੀ.ਕੇ. ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 02 ਦਸੰਬਰ:


          ਕ੍ਰਿਸ਼ੀ ਵਿਗਿਆਨ ਕੇਂਦਰਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਮਾਤਾ ਸੀਤੋ ਦੇਵੀ ਕਾਲਜ ਆਫ਼ ਐਜੂਕੇਸ਼ਨਕੋਟ ਧਰਮੂ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਪ੍ਰੋਗਰਾਮ ਦੀ ਸ਼ੁਰੂਆਤ ਵਿਚ ਐਸੋਸੀਏਟ ਡਾਇਰੈਕਟਰਡਾਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵਧ ਜਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ)ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ ਸੁਪਰਸੀਡਰਹੈਪੀ ਸੀਡਰ ਅਤੇ ਸਮਾਰਟ ਸੀਡਰ ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਅਖੀਰ ਵਿੱਚ ਸਹਾਇਕ ਪ੍ਰੋਫੈਸਰਪਸ਼ੂ ਵਿਗਿਆਨ ਡਾ. ਅਜੈ ਸਿੰਘ ਨੇ ਬੱਚਿਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਪ੍ਰੋਗਰਾਮ ਵਿੱਚ ਵੱਖ ਵੱਖ ਮਾਹਿਰਾਂ ਵੱਲੋਂ ਦੱਸੇ ਨੁਕਤੇ ਆਪਣੇ ਮਾਪਿਆਂ ਨਾਲ ਸਾਂਝੇ ਕਰਨ ਬਾਰੇ ਵੀ ਪ੍ਰੇਰਿਆ। ਕੈਂਪ ਦੌਰਾਨ ਕਰਵਾਏ ਲੇਖਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Saturday, November 29, 2025

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਈ ਗਈ

ਸਾਲ 2025-26 ਦੌਰਾਨ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ ਏ ਐਸ ਨਗਰ ਵੱਲੋਂ ਆਤਮਾ ਸਕੀਮ ATMA Scheme ਅਧੀਨ ਕਿਸਾਨ ਵਿਕਾਸ ਚੈਂਬਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ ਗਿਆ। ਇਸ ਕੈਂਪ ਵਿੱਚ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਗਈ। ਕੈਂਪ ਵਿੱਚ ਆਏ ਹੋਏ ਕਿਸਾਨਾਂ ਨਾਲ ਖੇਤੀ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਦੀ ਹਰੇਕ ਤਰ੍ਹਾਂ ਦੀ ਸਹੂਲਤ ਕਿਸਾਨਾਂ ਨੂੰ ਮੁਹੱਇਆ ਕਰਵਾਉਣ ਦਾ ਯਕੀਨ ਦਿਵਾਇਆ ਅਤੇ ਕਿਸਾਨ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।


ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਹਾੜ੍ਹੀ ਦੀਆਂ ਫਸਲਾਂ, ਫਸਲੀ ਵਿਭਿੰਨਤਾ, ਕੁਦਰਤੀ ਸੋਮੇ, ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਗੁਰਮੀਤ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ, ਐਸ ਏ ਐਸ ਨਗਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜਿੱਥੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਦੀ ਲੋੜ ਹੈ ਉੱਥੇ ਬੇਲੋੜੇ ਖਰਚਿਆਂ ਤੋਂ ਪਰਹੇਜ਼ ਕਰਨਾ ਵੀ ਸਮੇਂ ਦੀ ਲੋੜ ਹੈ। ਕੈਂਪ ਵਿੱਚ ਭਾਗ ਲੈ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਅਸਿਸਟੈਂਟ ਪ੍ਰੋਫੈਸਰ ਡਾ. ਹਰਮੀਤ ਕੌਰ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੇ ਕੀੜੇ ਮਕੌੜਿਆਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਅਸਿਸਟੈਂਟ ਪ੍ਰੋਫੈਸਰ ਮੁਨੀਸ਼ ਸ਼ਰਮਾ ਵੱਲੋਂ ਫਲ ਅਤੇ ਸਬਜੀਆਂ ਦੀ ਕਾਸ਼ਤ ਅਤੇ ਪੰਜਾਬ ਐਗਰੋ ਤੋਂ ਅਧਿਕਾਰੀ ਤਰੁਣ ਸ਼ਰਮਾ ਵੱਲੋਂ ਜਿੰਮੀਦਾਰਾਂ ਨੂੰ ਆਰਗੈਨਿਕ ਖੇਤੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭੂਮੀ ਰੱਖਿਆ, ਬਾਗਬਾਨੀ, ਐਫ ਪੀ ਓਜ਼ ਅਤੇ ਖੇਤੀ ਇਨਪੁਟਸ ਤਿਆਰ ਕਰਨ ਵਾਲੀਆਂ ਫਰਮਾਂ ਵੱਲੋਂ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨ ਲਈ ਸਟਾਲ ਲਗਾਏ ਗਏ।

ਖੇਤੀ ਵਿਭਾਗ ਦੁਆਰਾ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਾਂ ਦੀ ਜ਼ਿਲ੍ਹੇ ਦੇ ਵੱਖ-ਵੱਖ ਕਿਸਾਨਾਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਵਿਸ਼ੇਸ਼ ਤੌਰ 'ਤੇ ਕੈਂਪ ਵਿੱਚ ਭਾਗ ਲੈ ਰਹੇ ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੀ। ਇਸ ਜ਼ਿਲ੍ਹਾ ਪੱਧਰੀ ਕੈਂਪ ਦੇ ਮੰਚ ਦਾ ਸੰਚਾਲਨ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਐਸ ਏ ਐਸ ਨਗਰ ਅਤੇ ਡਾ. ਦਾਨਿਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਮਾਜਰੀ ਨੇ ਕੀਤਾ। ਮੁੱਖ ਖੇਤੀਬਾੜੀ ਅਫਸਰ, ਐਸ ਏ ਐਸ ਨਗਰ, ਡਾ. ਗੁਰਮੇਲ ਸਿੰਘ ਨੇ ਇਸ ਕੈਂਪ ਵਿੱਚ ਭਾਗ ਲੈ ਰਹੇ ਸਮੂਹ ਕਿਸਾਨ ਵੀਰਾਂ, ਕਿਸਾਨ ਬੀਬੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ।


ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...