Sunday, December 21, 2025

ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

ਮਾਨਸਾ/ਬਰੇਟਾ, 21 ਦਸੰਬਰ

     ਜ਼ਿਲ੍ਹਾ ਮਾਨਸਾ Mansa ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ Amanjeet Kaur ਫੁੱਲਾਂ ਦੀ ਕਾਸ਼ਤ Floriculture ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਓਥੇ ਆਪਣੇ ਪਰਿਵਾਰਾਂ ਦਾ ਵੀ ਸਹਾਰਾ ਬਣੀ ਹੈ।
        ਪਿੰਡ ਕੁਲਰੀਆਂ ਦੀ ਅਮਨਜੀਤ ਕੌਰ (25 ਸਾਲ) ਪੁੱਤਰੀ ਜੀਤਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਸਵਾ 2 ਕਿੱਲੇ ਜ਼ਮੀਨ ਦੀ ਵਾਹੀ ਕਰਦੇ ਹਨ ਤੇ ਉਸ ਦੇ ਪਰਿਵਾਰ ਵਿਚ ਮਾਤਾ- ਪਿਤਾ ਅਤੇ ਉਸਦੇ ਦੋ ਭਰਾ ਹਨ ਤੇ ਇੰਨੇ ਘੱਟ ਰਕਬੇ ਦੀ ਵਾਹੀ ਨਾਲ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੁੰਦਾ ਸੀ। ਉਸ ਨੇ ਪੀਜੀਡੀਸੀਏ ਦੀ ਫੀਸ ਵੀ ਮੁਸ਼ਕਿਲ ਨਾਲ ਸਵੈ ਸੇਵੀ ਸੰਸਥਾ ਅਤੇ ਪਰਿਵਾਰ ਦੀ ਮਦਦ ਨਾਲ ਭਰੀ ਸੀ। ਵਿੱਤੀ ਹਾਲਾਤ ਮਾੜੇ ਹੋਣ ਕਾਰਨ ਅਗਲੀ ਪੜ੍ਹਾਈ ਦਾ ਕੋਈ ਰਾਹ ਨਹੀਂ ਸੀ। ਉਸਨੇ ਦੱਸਿਆ ਕਿ ਉਸਨੇ ਵਿਦੇਸ਼ ਜਾਣ ਲਈ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ। 
ਓਸਨੇ ਦੱਸਿਆ ਕਿ ਉਹ ਪਿੰਡ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਉਸ ਦੇ ਮਨ ਵਿਚ ਫੁੱਲਾਂ ਦੀ ਖੇਤੀ ਕਰਨ ਦਾ ਵਿਚਾਰ ਆਇਆ।
   

ਉਸ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਵਿੱਚ ਰਾਬਤਾ ਕੀਤਾ ਅਤੇ ਓਥੇ ਐਚਓਡੀ (ਫਲੋਰੀਕਲਚਰ) ਡਾ. ਪਰਮਿੰਦਰ ਸਿੰਘ ਅਤੇ ਸਾਇੰਟਿਸਟ ਡਾ. ਅਮਨ ਸ਼ਰਮਾ ਤੋਂ ਸੇਧ ਲਈ ਅਤੇ ਓਨ੍ਹਾਂ ਤੋਂ ਫੁੱਲਾਂ ਦੀ ਪਨੀਰੀ ਲੈ ਕੇ ਸਾਲ 2022 ਵਿੱਚ 7 ਮਰਲੇ ਵਿੱਚ ਗੇਂਦਾ ਲਾਇਆ ਜਿਸ ਨਾਲ ਓਸਨੂੰ ਕਾਫੀ ਵਿੱਤੀ ਸਹਾਰਾ ਮਿਲਿਆ ਅਤੇ ਇਸ ਵੇਲੇ ਇਹ 1 ਕਨਾਲ ਵਿੱਚ ਫੁੱਲਾਂ ਦੀ ਖੇਤੀ ਕਰ ਰਹੀ ਹੈ ਜਿਸ ਦੀ ਆਮਦਨ ਨਾਲ ਉਹ ਐਮ ਪੰਜਾਬੀ (ਦੂਜਾ ਸਾਲ) ਗੁਰੂ ਨਾਨਕ ਕਾਲਜ ਬੁਢਲਾਡਾ ਤੋਂ ਕਰ ਰਹੀ ਹੈ ਅਤੇ ਉਹ ਆਪਣੇ ਪਰਿਵਾਰ ਦਾ ਵਿੱਤੀ ਸਹਾਰਾ ਵੀ ਬਣੀ ਹੈ।
    ਓਸਨੇ ਦੱਸਿਆ ਕਿ ਉਸਨੇ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ। ਇਸ ਲਈ ਓਸਨੇ ਏਥੇ ਹੀ ਰਹਿ ਕੇ ਕੰਮ ਕਰਨ ਨੂੰ ਤਰਜੀਹ ਦਿੱਤੀ।
   ਓਸਨੇ ਦੱਸਿਆ ਕਿ ਹੁਣ ਉਸ ਦੇ ਖੇਤ ਦੇ ਫੁੱਲ ਬਰੇਟਾ, ਬੁਢਲਾਡਾ, ਮਾਨਸਾ, ਸੁਨਾਮ, ਬਠਿੰਡਾ, ਜਾਖਲ, ਲੁਧਿਆਣਾ ਆਦਿ ਸ਼ਹਿਰਾਂ ਵਿੱਚ ਜਾ ਰਹੇ ਹਨ।
  ਓਸਨੇ ਦੱਸਿਆ ਕਿ ਗੇਂਦੇ ਦੇ ਫੁੱਲਾਂ ਦੀ ਤੁੜਾਈ ਕਰੀਬ 3 ਮਹੀਨੇ ਹੁੰਦੀ ਹੈ ਅਤੇ ਉਸਨੂੰ 40 ਹਜ਼ਾਰ ਦੇ ਕਰੀਬ ਬੱਚਤ ਹੋ ਜਾਂਦੀ ਹੈ ਜਿਹੜੀ ਕਿ ਲਗਭਗ ਉਸ ਦੇ 1 ਕਿੱਲੇ ਦੇ ਕਣਕ - ਝੋਨੇ ਦੇ ਬਰਾਬਰ ਹੈ।
  ਓਸਨੇ ਦੱਸਿਆ ਕਿ ਉਹ ਬਾਗਬਾਨੀ ਵਿਭਾਗ ਮਾਨਸਾ ਨਾਲ ਵੀ ਤਾਲਮੇਲ ਵਿਚ ਹੈ ਅਤੇ ਵਿਭਾਗ ਵਲੋਂ ਵੀ ਸਮੇਂ ਸਮੇਂ 'ਤੇ ਮਾਰਗਦਰਸ਼ਨ ਕੀਤਾ ਜਾਂਦਾ ਹੈ। ਪਿਛਲੇ ਸਮੇਂ ਮੀਹਾਂ ਦੌਰਾਨ ਪੌਦੇ ਖਰਾਬ ਹੋ ਗਏ ਸਨ ਜਿਸ 'ਤੇ ਵਿਭਾਗ ਵਲੋਂ ਓਸ ਨੂੰ ਪੌਦੇ ਭੇਜੇ ਗਏ।
    ਅਮਨਜੀਤ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਹੀ ਆਤਮ ਨਿਰਭਰ ਹੋਣ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਅੱਗੇ ਜਾ ਕੇ ਸਫ਼ਲ ਹੋ ਸਕਣ। 

*ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕੀਤੀ ਸ਼ਲਾਘਾ*

ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਕਿਸਾਨ ਮੇਲੇ ਦੌਰਾਨ ਅਮਨਜੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਸ ਦੀ ਹੌਸਲਾ ਅਫਜ਼ਾਈ ਕੀਤੀ। ਓਨ੍ਹਾਂ ਕਿਹਾ ਕਿ ਭਾਵੇਂ ਅਮਨਜੀਤ ਥੋੜੇ ਰਕਬੇ ਵਿੱਚ ਫੁੱਲਾਂ ਦੀ ਕਾਸ਼ਤ ਕਰ ਰਹੀ ਹੈ ਪਰ ਉਹ ਆਪਣੇ ਯਤਨਾਂ ਨਾਲ ਆਪਣੇ ਅਤੇ ਪਰਿਵਾਰ ਲਈ ਵਿੱਤੀ ਸਹਾਰਾ ਬਣੀ ਹੈ। ਓਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਲਈ ਮਿਸਾਲ ਹੈ ਜਿਹੜੀ ਕੇ ਵਿਦੇਸ਼ ਜਾਣ ਦੀ ਬਜਾਏ ਆਪਣੇ ਪਿੰਡ ਵਿੱਚ ਹੀ ਮਿਹਨਤ ਕਰ ਰਹੀ ਹੈ।

Saturday, December 20, 2025

ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ, ਕਿਸਾਨ ਘਬਰਾਹਟ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਨੂੰ ਜਮ੍ਹਾ ਕਰਨ ਤੋਂ ਗ਼ੁਰੇਜ਼ ਕਰਨ

*ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖ਼ੇਤੀਬਾੜੀ ਵਿਭਾਗ ਵੱਲੋਂ ਲਗਾਤਰ ਚੈਕਿੰਗਾਂ ਜਾਰੀ*

ਮੋਗਾ 20 ਦਸੰਬਰ 
ਹਾੜ੍ਹੀ-2025 ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਨੂੰ 70 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਲੋੜੀਂਦੀ ਹੈ ਅਤੇ ਹੁਣ ਤੱਕ ਜਿਲ੍ਹੇ ਵਿਚ 58 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਯੂਰੀਆ ਖਾਦ ਦੀ ਸਪਲਾਈ ਹੋ ਚੁੱਕੀ ਹੈ। ਇਸ ਯੂਰੀਆ ਖਾਦ ਵਿਚੋ 60 ਫ਼ੀਸਦੀ ਸਹਿਕਾਰੀ ਸਭਾਵਾਂ ਅਤੇ 40 ਫ਼ੀਸਦੀ ਪ੍ਰਾਈਵੇਟ ਡੀਲਰਾਂ ਨੂੰ ਯੂਰੀਆ ਖਾਦ ਦੀ ਸਪਲਾਈ ਹੋਈ ਹੈ। ਬਾਕੀ ਰਹਿੰਦੀ ਯੂਰੀਆ ਖਾਦ ਦੀ ਸਪਲਾਈ ਜਲਦੀ ਪਹੁੰਚਣ ਦੀ ਉਮੀਦ ਹੈ ਅਤੇ ਇਸ ਸਮੇਂ ਜ਼ਿਲ੍ਹਾ ਮੋਗਾ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੈ। 
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਜਰੂਰਤ ਨਹੀਂ ਹੈ ਹਰੇਕ ਕਿਸਾਨ ਤੱਕ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਕਿਸਾਨਾਂ ਨੂੰ ਯੂਰੀਆ ਖਾਦ ਨੂੰ ਲੋੜ ਤੋਂ ਵੱਧ ਸਟੋਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ, ਸਿਰਫ ਲੋੜ ਅਨੁਸਾਰ ਹਾੜ੍ਹੀ ਦੀਆਂ ਫਸਲਾਂ ਲਈ ਹੀ ਯੂਰੀਆ ਖਾਦ ਦੀ ਖਰੀਦ ਕੀਤੀ ਜਾਵੇ। ਯੂਰੀਆ ਖਾਦ ਸਬੰਧੀ ਜੇਕਰ ਕਿਸੇ ਕਿਸਾਨ ਜਾਂ ਰੀਟੇਲ ਡੀਲਰ ਨੂੰ ਕੋਈ ਮੁਸ਼ਕਲ ਹੈ ਤਾਂ ਉਹ ਖੇਤੀਬਾੜੀ ਵਿਭਾਗ ਮੋਗਾ ਦੇ ਧਿਆਨ ਵਿਚ ਲਿਆ ਸਕਦਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਅਤੇ ਨਿਰਧਾਰਤ ਰੇਟ ਤੇ ਯੂਰੀਆ ਖਾਦਾਂ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਫਲਾਇੰਗ ਸਕੂਏਡ ਟੀਮਾਂ ਵੱਲੋਂ ਲਗਾਤਾਰ ਖਾਦ ਵਿਕ੍ਰੇਤਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਇਸਦੀ ਕਾਲਾਬਜ਼ਾਰੀ ਨਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਨਿਰਧਾਰਤ ਰੇਟ ਤੇ ਖਾਦਾਂ ਦੀ ਵਿਕਰੀ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਹੋਲ ਸੇਲ ਡੀਲਰਜ਼ ਅਤੇ ਰੀਟੇਲ ਡੀਲਰਜ਼ ਦੀਆਂ ਮੀਟਿੰਗਾ ਵੀ ਕੀਤੀਆਂ ਗਈਆਂ ਹਨ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕਿਸੇ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਯੂਰੀਆ ਜਾਂ ਕੋਈ ਹੋਰ ਖੇਤੀ ਸਮੱਗਰੀ ਵੇਚਣ ਦਾ ਕੇਸ ਪਾਇਆ ਗਿਆ ਤਾਂ ਫਰਟੀਲਾਈਜ਼ਰ ਕੰਟਰੋਲ ਹੁਕਮ 1985 ਅਤੇ ਜ਼ਰੂਰੀ ਵਸਤਾਂ ਐਕਟ -1955 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਅਤੇ ਵਿਭਾਗੀ ਹਦਾਇਤਾਂ ਤਹਿਤ ਖੇਤੀਬਾੜੀ ਟੀਮਾਂ ਵੱਲੋਂ ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਅਤੇ ਕਿਸਾਨਾਂ ਤੱਕ ਨਿਰਧਾਰਿਤ ਮੁੱਲ ਦੀ ਖਾਦ ਸਪਲਾਈ ਯਕੀਨੀ ਬਣਾਉਣ ਲਈ ਵਿਭਾਗ ਯਤਨਸ਼ੀਲ਼ ਹੈ ਕਿਸੇ ਵੀ ਕਿਸਾਨ ਨੂੰ ਇਸ ਸੰਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕਿਸੇ ਕਿਸਾਨ ਨੂੰ ਫਿਰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪੱਧਰੀ ਜਾਂ ਬਲਾਕ ਪੱਧਰੀ ਖ਼ੇਤੀਬਾੜੀ ਦਫਤਰਾਂ ਨਾਲ ਤਾਲਮੇਲ ਕਰ ਸਕਦੇ ਹਨ।

Friday, December 19, 2025

ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ

ਬਰਨਾਲਾ 19 ਦਸੰਬਰ

ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਫ਼ਸਲੀ ਵਿਭੰਨਤਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਪਾਣੀ ਦੀ ਬਚਤ, ਮਿੱਟੀ ਦੀ ਸਿਹਤ ਵਿੱਚ ਸੁੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਕੋ ਫ਼ਸਲ ਦੀ ਲਗਾਤਾਰ

ਕਾਸ਼ਤ ਨਾਲ ਨਾ ਸਿਰਫ਼ ਕੁੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮੁੁਨਾਫ਼ਾ ਕਮਾ ਸਕਦੇ ਹਨ। ਉਨਾਂਂ ਕਿਹਾ ਕਿ ਫ਼ਸਲੀ ਵਿਭੰਨਤਾ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਕੀਟ- ਬਿਮਾਰੀਆਂ ’ਤੇ ਵੀ ਕਾਬੂ ਪਾਇਆ ਜਾ ਸਕਦਾ ਹੈ।
ਉਨ੍ਹਾਂਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ, ਸਬਸਿਡੀ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮਾਹਿਰਾਂ ਦੀ ਸਲਾਹ ਨਾਲ ਫ਼ਸਲੀ ਵਿਭੰਨਤਾ ਅਪਣਾਕੇ ਵਿਗਆਨਕ ਖੇਤੀ ਵੱਲ ਕਦਮ ਵਧਾਉਣ।

ਡਿਪਟੀ ਕਮਸ਼ਿਨਰ  ਨੇ ਜ਼ਿਲੇ ਦੇ ਕਿਸਾਨਾਂ ਦਾ ਧੰਨਵਾਦ ਕਰਦਆਿਂ ਕਿਹਾ ਕਿ ਇਸ ਸਾਲ ਕਿਸਾਨਾਂ ਵੱਲੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਯਿੋਗ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ, ਜੋ ਕਿ ਇੱਕ ਸ਼ਰਾਹਣਯੋਗ ਕਦਮ ਹੈ, ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਰਾਹੀਂ ਸੰਭਾਲਣਾ ਨਾ ਸਿਰਫ ਵਾਤਾਵਰਣ ਲਈ ਲਾਭਕਾਰੀ ਹੈ, ਸਗੋਂ ਮਿੱਟੀ ਦੀ ਸਿਹਤ ਅਤੇ ਭਵਿੱਖੀ ਫਸਲਾਂ ਲਈ ਵੀ ਫਾਇਦੇਮੰਦ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਕੇ ਪਰਾਲੀ ਪ੍ਰਬੰਧਨ ਨੂੰ ਲਗਾਤਾਰ ਜਾਰੀ ਰੱਖਣ।
ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਪਰਾਲੀ ਪ੍ਰਬੰਧਨ ਨਾਲ ਜੁੜੀ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨਾਂਂ ਕਿਹਾ ਕਿ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਵਿਭਾਗ ਦੀਆਂ ਟੀਮਾਂ ਮੈਦਾਨ ਵਿੱਚ ਸਰਗਰਮ ਰਹਿਣਗੀਆਂ।
ਡਾ.ਸੁਖਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਬਰਨਾਲਾ ਨੇ ਵਿਭਾਗ ਵਿੱਚ ਚੱਲ ਬਹੀ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਡਾ. ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਅਤੇ ਮਿੱਟੀ ਪਾਣੀ ਪਰਖ ਬਾਰੇ ਜਾਣਕਾਰੀ ਦਿੱਤੀ। 
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਵੱਲੋਂ ਡਾ. ਅਸ਼ੋਕ ਕੁੁਮਾਰ ਨੇ ਮਿੱਟੀ ਸਿਹਤ, ਡਾ.ਅਮਨਦੀਪ ਕੌਰ ਨੇ ਫ਼ਸਲਾਂ ਅਤੇ ਉਨਾਂਂ ਦੀ ਸੰਭਾਲ, ਡਾ.ਗੁਰਵੀਰ ਕੌਰ ਨੇ ਫ਼ਸਲਾਂ ਦੀਆਂ ਬਿਮਾਰੀਆਂ ਬਾਰੇ ਅਤੇ ਸ੍ਰੀ ਸਮਰਥ ਮੂੰਗਾ  ਐਸਡੀਓ ਨੇ ਪਾਣੀ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਪਰਾਲੀ ਦਾ ਸੁੁਚੱਜਾ ਪ੍ਰਬੰਧਨ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਕੈਂਪ ਦਾ ਸੰਚਾਲਨ ਡਾ. ਧਰਮਵੀਰ ਸਿੰਘ ਤੇ ਡਾ.ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਵੱਲੋਂ ਬਖੂਬੀ ਨਿਭਾਇਆ ਗਿਆ।
ਇਸ ਕੈਂਪ ਵਿੱਚ ਸਮੂਹ ਖੇਤੀਬਾੜੀ ਵਿਭਾਗ ਤੇ ਆਤਮਾ ਸਕੀਮ ਦਾ ਸਾਰੇ ਸਟਾਫ ਤੋਂ ਇਲਾਵਾ ਲਗਭਗ 400 ਕਿਸਾਨ ਹਾਜ਼ਰ ਸਨ।

Thursday, December 18, 2025

ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਡੇਅਰੀ ਫਾਰਮਿੰਗ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਸੰਗਰੂਰ, 18 ਦਸੰਬਰ (Only Agricultyure) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਸਰਪ੍ਰਸਤੀ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਡੇਅਰੀ ਫਾਰਮਿੰਗ ਸਬੰਧੀ ਦਸ-ਦਿਨਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ 25 ਕਿਸਾਨ ਵੀਰਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।

ਇਸ ਸਿਖਲਾਈ ਕੋਰਸ ਦੇ ਪਹਿਲੇ ਦਿਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸਾਰੇ ਸਿਖਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਉਦੇਸ਼ਾਂ ਅਤੇ ਕੰਮਕਾਜ ਬਾਰੇ ਵਿਸਥਾਰਪੂਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਖੇਤੀਬਾੜੀ ਵਿੱਚ ਸਹਾਇਕ ਕਿੱਤੇ ਵਜੋਂ ਡੇਅਰੀ ਫਾਰਮਿੰਗ ਦੇ ਆਰਥਿਕ ਮਹੱਤਵ ਅਤੇ ਦਾਇਰੇ 'ਤੇ ਚਾਨਣਾ ਪਾਇਆ ਅਤੇ ਸਿਖਿਆਰਥੀਆਂ ਨੂੰ ਆਪਣੀ ਆਮਦਨ ਅਤੇ ਰੁਜ਼ਗਾਰ ਵਧਾਉਣ ਲਈ ਡੇਅਰੀ ਫਾਰਮਿੰਗ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਦੁੱਧ ਦੀ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਵੀ ਕਿਹਾ ਤਾਂ ਜੋ ਇਸ ਧੰਦੇ ਤੋਂ ਵਧੇਰੇ ਮੁਨਾਫਾ ਕਮਾਇਆ ਜਾ ਸਕੇ।

ਸਿਖਲਾਈ ਕੋਰਸ ਦੌਰਾਨ ਡਾ.ਅਜੈ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਵੱਲੋਂ ਡੇਅਰੀ ਫਾਰਮਿੰਗ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਜਿਸ ਵਿਚ ਗਾਵਾਂ/ਮੱਝਾਂ ਦੀਆਂ ਸੁਧਰੀਆਂ ਨਸਲਾਂ, ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ, ਛੋਟੇ ਕਟੜੂਆਂ/ਵੱਛੜੂਆਂ ਦੀ ਦੇਖ-ਭਾਲ, ਡੇਅਰੀ ਸ਼ੈੱਡਾਂ ਦੀ ਉਸਾਰੀ, ਸਾਫ ਅਤੇ ਮਿਆਰੀ ਦੁੱਧ ਪੈਦਾ ਕਰਨਾ ਅਤੇ ਪਸ਼ੂਆਂ ਲਈ ਸੰਤੁਲਿਤ ਵੰਡ ਤਿਆਰ ਕਰਨਾ ਆਦਿ ਸ਼ਾਮਿਲ ਸੀ।

ਡਾ. ਵਿਤਸਤਾ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਦੁੱਧ ਦੀ ਪ੍ਰੋਸੈਸਿੰਗ ਅਤੇ ਦੁੱਧ ਦੇ ਮੁੱਲ ਵਾਧੇ ਬਾਰੇ ਗੱਲਬਾਤ ਕੀਤੀ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੇ ਲਾਭ ਸਾਂਝੇ ਕੀਤੇ। ਸ਼੍ਰੀ ਗੁਰਮੀਤ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਸੰਗਰੂਰ ਨੇ ਡੇਅਰੀ ਵਿਕਾਸ ਬੋਰਡ ਦੀਆਂ ਡੇਅਰੀ ਫਾਰਮਿੰਗ ਨਾਲ ਸਬੰਧਤ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਮੁਕੇਸ਼ ਗੁਪਤਾ, ਵੈਟਰਨਰੀ ਅਫ਼ਸਰ, ਸੰਗਰੂਰ ਨੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਇਹਨਾਂ ਦੀ ਰੋਕਥਾਮ ਅਤੇ ਪਸ਼ੂਆਂ ਲਈ ਟੀਕਾਕਰਨ ਤਰਤੀਬ ਬਾਰੇ ਜਾਣਕਾਰੀ ਦਿੱਤੀ।

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਤੋਂ ਡਾ. ਸੁਰੇਂਦਰ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਲ ਭਰ ਚਾਰੇ ਦੇ ਉਤਪਾਦਨ ਅਤੇ ਗੁਣਵੱਤਾ ਭਰਪੂਰ ਸਾਈਲੇਜ ਬਣਾਉਣ ਬਾਰੇ ਵਿਸਥਾਰ ਨਾਲ ਦੱਸਿਆ।
ਸਿਖਿਆਰਥੀਆਂ ਦਾ ਪਿੰਡ ਗੱਗੜਪੁਰ ਵਿਖੇ ਦੌਰਾ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੂੰ ਵਿਗਿਆਨਕ ਡੇਅਰੀ ਸ਼ੈੱਡ ਦੇ ਨਿਰਮਾਣ ਅਤੇ ਪਸ਼ੂਆਂ ਦੀ ਸੁਚੱਜੀ ਦੇਖਭਾਲ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 19 ਦਸੰਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

ਬਰਨਾਲਾ, 18 ਦਸੰਬਰ

                ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਤਿਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਜ਼ਿਲ੍ਹਾ-ਬਰਨਾਲਾ Barnala ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp 19 ਦਸੰਬਰ 2025 (ਸ਼ੁੱਕਰਵਾਰ) ਨੂੰ ਕਪਿਲ ਪੈਲੇਸਨਾਨਕਸਰ ਰੋਡਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂਮਿੱਟੀ ਸਿਹਤਸਲਾਂ ਦੀ ਸੰਭਾਲਖੇਤੀ ਮਸ਼ੀਨਰੀ ਅਤੇ ਸਰਕਾਰੀ ਕਿਸਾਨ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

                ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਕੈਂਪ ਦਾ ਲਾਭ ਉਠਾਉਣ।

ਕੇ. ਵੀ. ਕੇ., ਐਸ. ਏ. ਐਸ. ਨਗਰ ਵੱਲੋਂ ਖੁੰਬਾਂ ਦੀ ਕਾਸ਼ਤ 'ਤੇ ਲਗਾਇਆ ਸਿਖਲਾਈ ਕੋਰਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਦਸੰਬਰ:


ਜ਼ਿਲ੍ਹੇ ਵਿੱਚ ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਐਸ. ਏ. ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਕਿੱਤਾ ਮੁਖੀ ਸਿਖਲਾਈ ਕੋਰਸ ਲਗਾਇਆ ਗਿਆਜਿਸ ਵਿੱਚ 25 ਕਿਸਾਨ ਵੀਰਾਂਭੈਣਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆਇਸ ਮੌਕੇ ਡਾ. ਬਲਬੀਰ ਸਿੰਘ ਖੱਦਾ ਨੇ ਖੁੰਬਾਂ ਦੀ ਮਹੱਤਤਾ ਬਾਰੇ ਦੱਸਿਆਪ੍ਰੋਗਰਾਮ ਇੰਚਾਰਜ ਡਾ. ਹਰਮੀਤ ਕੌਰ ਅਤੇ ਡਾ.ਪਾਰੁਲ ਗੁਪਤਾ ਨੇ ਸਿਖਿਆਰਥੀਆਂ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਖੁੰਬਾਂ ਦੀ ਕਾਸ਼ਤ ਅਤੇ ਉਹਨਾਂ ਦੀ ਗੁਣਵੱਤਾ ਅਤੇ ਮੁੱਲ ਵਰਧਕ ਉਤਪਾਦਾਂ ਸੰਬੰਧੀ ਜਾਣਕਾਰੀ ਦਿੱਤੀ। ਫਾਰਮ ਸਲਾਹਕਾਰ ਸੇਵਾ ਕੇਂਦਰ,ਰੂਪਨਗਰ ਤੋਂ ਡਾ. ਅਵਨੀਤ ਕੌਰ ਨੇ ਬਟਨ ਖੁੰਬਾਂ ਲਈ ਕੰਪੋਸਟ ਬਣਾਉਣ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸ਼ਟਾਕੀ ਅਤੇ ਕੀੜਾ ਜੜੀ ਖੁੰਬ ਦੀ ਕਾਸ਼ਤ ਉੱਤੇ ਖੁੰਬ ਪਾਲਕ ਸ਼੍ਰੀਮਤੀ ਸੁੱਖਜੀਵਨ ਕੌਰ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਕੇ.ਵੀ.ਕੇ., ਬਰਨਾਲਾ ਤੋਂ ਡਾ. ਹਰਜੋਤ ਸਿੰਘ ਸੋਹੀ ਨੇ ਖੁੰਬ ਉਤਪਾਦਨ ਦੀ ਆਰਥਿਕਤਾ ਅਤੇ ਮੰਡੀਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੈਡਮ ਰਾਜਦੀਪ ਕੌਰਫ਼ੂਡ ਸੇਫਟੀ ਅਫਸਰਮੋਹਾਲੀ ਨੇ ਖੁੰਬ ਕਾਰੋਬਾਰ ਲਈ  ਫੂਡ ਸੇਫਟੀ ਸਟੈਂਡਰਡ ਐਕਟ  ਨਿਯਮ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਚਾਨਣਾ ਪਾਇਆ। ਇਸ ਸਿਖਲਾਈ ਕੋਰਸ ਦੋਰਾਨ ਸਿਖਿਆਰਥੀਆਂ ਨੂੰ ਖੁੰਬਾਂ ਦੇ ਪ੍ਰੈਕਟੀਕਲ ਤਜਰਬੇ ਦੀ ਸਿੱਖਿਆ ਤਹਿਤ ਮੁਸ਼ਰੂਮ ਮਾਸਟਰ ਐਗਰੋਟੈਕਧੜਾਕ ਕਲਾਂ ਵਿਖੇ ਲਿਜਾਇਆ ਗਿਆ ਜਿਥੇ ਸ਼੍ਰੀ ਵਿਕਾਸ ਬੇਨਲ ਨੇ ਬਟਨ ਖੁੰਬ ਦੀ ਕੰਪੋਸਟ ਤੋਂ ਲੈ ਕੇ ਕਾਸ਼ਤ ਤੱਕ ਭਰਪੂਰ ਜਾਣਕਾਰੀ ਦਿੱਤੀ। ਅੰਤ ਵਿੱਚ ਸਿਖਿਆਰਥੀਆਂ ਨੇ ਕੇ. ਵੀ. ਕੇ.ਟੀਮ ਦਾ ਇਸ ਪ੍ਰੋਗਰਾਮ ਨੂੰ ਉਲੀਕਣ ਅਤੇ ਉਹਨਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਧੰਨਵਾਦ ਕੀਤਾ

ਬਾਗਬਾਨੀ ਵਿਭਾਗ ਦੀਆਂ ਕਿਸਾਨਾਂ ਲਈ ਵਿੱਤੀ ਸਹਾਇਤਾ ਸਕੀਮਾਂ

ਸੰਗਰੂਰ, 18 ਦਸੰਬਰ (Only Agriculture) - ਪੰਜਾਬ ਵਿੱਚ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ Punjab Government  ਵੱਲੋਂ ਕੀਤੇ ਜਾਂਦੇ ਯਤਨਾਂ ਅਧੀਨ ਬਾਗਬਾਨੀ ਵਿਭਾਗ Horticulture Department Punjab ਵੱਲੋਂ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ Mohinder Bhagat ਦੀ ਅਗਵਾਈ ਹੇਠ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸੈਲਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਲਈ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਬਾਗਬਾਨੀ ਕਿੱਤੇ ਨਾਲ ਜੁੜੇ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਡਾਇਰੈਕਟਰ ਬਾਗਬਾਨੀ, ਸੰਗਰੂਰ Sangrur ਸ੍ਰੀ ਹਰਦੀਪ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ਤੇ ਕੌਮੀ ਬਾਗਬਾਨੀ ਮਿਸ਼ਨ National Horticulture Mission ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ ਲਈ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਲਈ Poly House, Net House, ਵਰਮੀ ਕੰਪੋਸਟ ਯੂਨਿਟ Varmi Compost Unit ਲਗਾਉਣ ਲਈ 40-50 ਪ੍ਰਤੀਸ਼ਤ ਸਬਸਿਡੀ Subsidy  ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਹਾਇਕ ਧੰਦੇ ਜਿਵੇਂ ਕਿ ਸ਼ਹਿਦ ਦੀਆਂ Bee Keeping ਮੱਖੀ ਪਾਲਣ ਲਈ 1600/- ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ, ਖੁੰਬਾਂ ਦਾ ਬੀਜ ਤਿਆਰ ਕਰਨ ਲਈ, ਖੁੰਬ ਕੰਪੋਸਟ ਲਗਾਉਣ ਲਈ, ਬਾਗਬਾਨੀ ਮਸ਼ੀਨਰੀ ਜਿਵੇਂ ਟਰੈਕਟਰ 20 ਐਚ.ਪੀ, ਨੈਪ ਸੈਕ ਸਪਰੇਅਰ, ਬੂਮ ਸਪਰੇਅਰ ਅਤੇ ਪਾਵਰ ਟਿੱਲਰ ਤੇ 40-50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੋਲਡ ਸਟੋਰ ਤੇ 35% ਸਬਸਿਡੀ ਦਿੱਤੀ ਜਾ ਰਹੀਂ ਹੈ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਨ੍ਹਾਂ ਮੌਜੂਦਾ ਸਕੀਮਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਗਬਾਨ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਾਗਾਂ ਅਧੀਨ ਰਕਬਾ ਵਧਾਉਣ ਲਈ ਤੁਪਕਾ ਸਿੰਚਾਈ Drip Irrigation ਅਧੀਨ ਨਵੇਂ ਬਾਗ ਲਗਾਉਣ ਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਨਸੈਂਟਿਵ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਬਾਗਬਾਨ ਮਾਇਕਰੋ ਇਰੀਗੇਸ਼ਨ ਸਕੀਮ Micro Irrigation ਅਧੀਨ ਸਬਸਿਡੀ ਲੈਣ ਤੋਂ ਬਾਅਦ ਵੀ ਇਸ ਇੰਨਸੈਟਿਵ ਦਾ ਲਾਭ ਲੈ ਸਕਦੇ ਹਨ ਅਤੇ ਇਸ ਇਨਸੈਟਿਵ ਲਈ ਨਵੇਂ ਬਾਗ ਅਧੀਨ ਰਕਬੇ ਦੀ ਵੱਧ ਤੋਂ ਵੱਧ ਕੋਈ ਸੀਮਾਂ ਨਹੀਂ ਰੱਖੀ ਗਈ ਹੈ।

ਇਸ ਤੋਂ ਇਲਾਵਾ ਮੰਡੀਕਰਣ ਲਈ ਵੀ ਜਿਮੀਦਾਰਾਂ ਨੂੰ ਇੱਕ ਵਾਰੀ ਵਰਤੋਂ ਯੋਗ ਪਲਾਸਟਿਕ ਕਰੇਟ ਅਤੇ ਡੱਬਿਆਂ ਤੇ 50 ਫੀਸਦੀ ਸਬਸਿਡੀ ਦੇਣ ਦੀ ਸਕੀਮ ਨਵੀਂ ਸ਼ੁਰੂ ਕੀਤੀ ਗਈ ਹੈ। ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਅਲੱਗ ਤੋਂ ਬਜਟ ਰੱਖਿਆ ਗਿਆ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਅੱਗੇ ਲਿਜਾਇਆ ਜਾ ਸਕੇ ਅਤੇ ਖੇਤੀ ਵਿਭਿੰਨਤਾ ਰਾਹੀਂ ਕਣਕ ਝੋਨੇ ਦੇ ਰਵਾਇਤੀ ਚੱਕਰ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਿਆ ਜਾ ਸਕੇ। ਇਹਨਾਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਲਈ ਆਪਣੇ ਬਲਾਕਾਂ ਦੇ ਸਬੰਧਤ ਬਾਗਬਾਨੀ ਵਿਕਾਸ ਅਫਸਰਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

Wednesday, December 17, 2025

2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 22 ਦਸੰਬਰ ਤੋਂ

ਹੁਸ਼ਿਆਰਪੁਰ, 17 ਦਸੰਬਰ :

      ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ Dairy Development Board ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ Dairy Training 22 ਦਸੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ Fagwara ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ Hoshiarpur ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ, ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 20 ਦਸੰਬਰ 2025 ਤੱਕ ਅਰਜ਼ੀਆਂ ਦੇ ਸਕਦੇ ਹਨ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜਿਹੜੇ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਣ ਅਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਅਤੇ 98722-77136 ‘ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਬੁੱਧਵਾਰ ਨੂੰ ਲਗਵਾਈ ਜਾਂਦੀ ਹੈ ਆਰਗੈਨਿਕ ਮੰਡੀ

ਬਰਨਾਲਾ, 17 ਦਸੰਬਰ

ਡਿਪਟੀ ਕਮਿਸ਼ਨਰ ਬਰਨਾਲਾBarnala  ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਬੁੱਧਵਾਰ ਨੂੰ ਲਗਵਾਈ ਜਾਂਦੀ ਆਤਮਾ ਆਰਗੈਨਿਕ ਮੰਡੀ ATMA Organic Mandi by Farmers ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਨੇ ਵੱਖ ਵੱਖ ਕਿਸਾਨਾਂ ਵੱਲੋਂ ਮੰਡੀ ਵਿੱਚ ਲਗਾਏ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਉਨਾਂ ਦੇ ਤਜ਼ਰਬਿਆਂ ਬਾਰੇ ਜਾਣਕਾਰੀ ਲਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2023 ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਆਤਮਾ ਸਕੀਮ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਬਰਨਾਲਾ ਵਿਖੇ ਇਸ ਆਰਗੈਨਿਕ ਮੰਡੀ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੰਡੀ ਦਾ ਮੁੱਖ ਉਦੇਸ਼ ਆਰਗੈਨਿਕ ਖੇਤੀ Organic Farming ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਆਪਣੀ ਪੈਦਾਵਾਰ ਦੀ ਸਿੱਧੀ ਵਿਕਰੀ ਲਈ ਮੰਚ ਪ੍ਰਦਾਨ ਕਰਨਾ ਹੈੈ।

ਉਨਾਂਂ ਕਿਹਾ ਕਿ ਇਸ ਮੰਡੀ ਰਾਹੀਂ ਜ਼ਿਲ੍ਹੇ ਦੇ ਆਰਗੈਨਿਕ ਕਿਸਾਨ ਆਪਣੀਆਂ ਫਸਲਾਂ ਅਤੇ ਉਨਾਂ ਤੋਂ ਤਿਆਰ ਕੀਤੇ ਉਤਪਾਦਾਂ ਦੀ ਸਿੱਧੀ ਵਿਕਰੀ - ਭਾਵ ਕਿਸਾਨ ਤੋਂ ਸਿੱਧਾ ਗ੍ਰਾਹਕ ਤੱਕ ਪਹੁੰਚਾ ਰਹੇ ਹਨ - ਜਿਸ ਨਾਲ ਉਹ ਵਧੀਆ ਆਮਦਨ ਕਮਾ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਨਾਲ ਹੁਣ ਉਨਾਂਂ ਨੂੰ ਵਿਕਰੀ ਸਬੰਧੀ ਕੋਈ ਮੁਸ਼ਕਲ ਨਹੀਂ ਆ ਰਹੀ ਅਤੇ ਉਨਾਂ ਦੇ ਪੱਕੇ ਗ੍ਰਾਹਕ ਬਣ ਚੁੱਕੇ ਹਨ ਜੋ ਹਰ ਬੁੱਧਵਾਰ ਆਰਗੈਨਿਕ ਮੰਡੀ ਵਿੱਚ ਆ ਕੇ ਹਫ਼ਤੇ ਭਰ ਦਾ ਸਮਾਨ ਇੱਕਠਾ ਹੀ ਖਰੀਦ ਲੈਂਦੇ ਹਨ।

ਇਸ ਮੌਕੇ ਕਿਸਾਨ ਅਮ੍ਰਿਤਪਾਲ ਸਿੰਘ ਕੋਟਦੂਨਾ, ਜੋ ਕਿ ਪੀ ਏ ਯੂ ਕਿਸਾਨ ਕਲੱਬ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਆਰਗੈਨਿਕ ਖੇਤੀ ਕਰ ਰਹੇ ਹਨ ਅਤੇ ਉਨ੍ਹਾਂ ਨੇ ਇੱਕ ਵਧੀਆ ਖੇਤੀ ਮਾਡਲ ਤਿਆਰ ਕੀਤਾ ਗਿਆ ਹੈ।

ਉਹ ਦੇਸੀ ਬੀਜ ਤਿਆਰ ਕਰਦੇ ਹਨ ਅਤੇ ਕਈ ਸਿਖ਼ਲਾਈ ਪ੍ਰੋਗਰਾਮ ਉਨ੍ਹਾਂ ਦੇ ਖੇਤ ਵਿੱਚ ਆਯੋਜਿਤ ਹੁੰਦੇ ਹਨ। ਹੋਰਨਾਂ ਜ਼ਿਲ੍ਹਿਆਂ ਤੋਂ ਕਿਸਾਨ ਉਨਾਂ ਦੇ ਖੇਤ ਵਿਖੇ ਦੌਰਾ ਕਰਕੇ ਜਾਣਕਾਰੀ ਹਾਸਲ ਕਰਨ ਆਉਂਦੇ ਹਨ।

ਕਿਸਾਨ ਅਮਨਦੀਪ ਸਿੰਘ ਧਨੌਲਾ ਨੇ ਵੀ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਆਰਗੈਨਿਕ ਮੰਡੀ ਨੇ ਉਨ੍ਹਾਂਂ ਨੂੰ ਸਿੱਧੇ ਮੰਡੀਕਰਨ ਨਾਲ ਜੋੜ ਕੇ ਆਮਦਨ ਵਧਾਉਣ ਵਿੱਚ ਮਦਦ ਕੀਤੀ ਹੈ। ਕਿਸਾਨ ਵੱਲੋਂ ਵੀ ਆਪਣੇ ਖੇਤ ਵਿੱਚ ਵੱਖ ਵੱਖ ਫ਼ਸਲਾਂ ਪੈਦਾ ਕੀਤੀਆਂ ਜਾਂਦੀਆਂ ਹਨ ਤੇ ਉਸ ਨੇ ਖੇਤ ਵਿੱਚ ਪੀ ਏ ਯੂ ਮਾਡਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦਾ ਸਾਰਾ ਪਰਿਵਾਰ ਫ਼ਸਲਾਂ ਦੇ ਉਤਪਾਦ ਤਿਆਰ ਕਰਨ ਵਿੱਚ ਮਦਦ ਕਰਦਾ ਹਨ।

ਕਿਸਾਨ ਸੁਰਿੰਦਰ ਸਿੰਘ ਭੂੱਲਰ, ਬਚਿੱਤਰ ਸਿੰਘ, ਭਵਕਰਨ ਸਿੰਘ ਨਾਈਵਾਲਾ ਤੇ ਹੋਰਨਾਂ ਕਿਸਾਨਾਂ ਨੇ ਵੀ ਆਪਣੇ ਤਜ਼ੁਰਬੇ ਸਾਂਝੇ ਕੀਤੇ। ਇਨ੍ਹਾਂ ਵਿੱਚੋਂ ਸਭ ਤੋਂ ਛੌਟੀ ਉਮਰ ਦੀ ਬੇਟੀ ਹਰਨੂਰ ਕੋਰ ਆਪਣੀ ਆਰਗੈਨਿਕ ਬੇਕਰੀ ਦੇ ਕੇਕ ਲੈ ਕੇ ਆਉਦੀਂ ਹੈ। ਕਿਸਾਨਾਂ ਨੇ ਆਪਣੇ ਤਜ਼ੁਰਬੇ ਸਾਂਝੇ ਕਰਦਿਆਂ ਕਿਹਾ ਕਿ ਆਰਗੈਨਿਕ ਖੇਤੀ ਕਰਨ ਲਈ ਜ਼ਿਆਦਾ ਮਿਹਨਤ ਨਹੀਂ ਕਰਨੀ ਪੈਂਦੀ ਕਿਉਕਿ ਉਹ ਆਪਣੇ ਖੇਤਾਂ ਵਿੱਚ ਕੋਈ ਵੀ ਨਦੀਨ ਨਾਸ਼ਕ/ਕੀਟਨਾਸ਼ਕ ਦੀ ਵਰਤੋਂ ਨਹੀਂ ਕਰਦੇ। ਉਨਾਂ ਦੀਆਂ ਫਸਲਾਂ ਆਮ ਨਾਲੋਂ ਵੱਧ ਰੇਟ ਤੇ ਆਸਾਨੀ ਨਾਲ ਵਿਕ ਜਾਂਦੀਆਂ ਹਨ।

ਇਸ ਮੌਕੇ ਤੇ ਮੌਜੂਦ ਗ੍ਰਾਹਕਾਂ ਨੇ ਕਿਹਾ ਕਿ ਉਹ ਬੁੱਧਵਾਰ ਦੀ ਉਡੀਕ ਕਰਦੇ ਹਨ ਤੇ ਬੁੱਧਵਾਰ ਨੂੰ 4 ਵਜੇ ਹੀ ਆ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਲੋੜੀਦਾ ਸਮਾਨ ਮਿਲ ਜਾਵੇ। ਕਈ ਵਾਰ ਉਹ ਕਿਸਾਨ ਨੂੰ ਫੋਨ 'ਤੇ ਨੋਟ ਕਰਵਾ ਦਿੰਦੇ ਹਨ। ਉਨ੍ਹਾਂ ਵੱਲੋਂ ਸਬਜੀਆਂ, ਬਣਿਆ ਹੋਇਆ ਸਾਗ, ਲੱਸੀ, ਪਿੰਨੀਆਂ ਅਤੇ ਹੋਰ ਤਿਆਰ ਸਮਾਨ ਦੀ ਬਹੁਤ ਮੰਗ ਰਹਿੰਦੀ ਹੈ, ਬਾਜਾਰ ਨਾਲੋਂ ਇਹਨਾਂ ਦਾ ਸਵਾਦ ਵੱਖਰਾ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਵੀ ਆਰਗੈਨਿਕ ਖੇਤੀ ਅਪਣਾਉਣ ਅਤੇ ਆਤਮਾ ਆਰਗੈਨਿਕ ਮੰਡੀ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਿਹਤ ਨੂੰ ਦੇਖਦਿਆ ਇਨ੍ਹਾਂ ਕਿਸਾਨਾਂ ਤੋਂ ਸਮਾਨ ਦੀ ਖ਼ਰੀਦ ਕਰਨ ਤਾਂ ਜੋ ਇਨ੍ਹਾਂ ਕਿਸਾਨਾਂ ਦਾ ਉਤਸ਼ਾਹ ਵਧੇ ਤੇ ਇਹਨਾਂ ਦੀ ਮਦਦ ਕੀਤੀ ਜਾ ਸਕੇ।

ਇਸ ਮੌਕੇ ਖੇਤੀਬਾੜੀ ਵਿਭਾਗ ਮੁੱਖ ਖੇਤੀਬਾੜੀ ਅਫਸਰ ਡਾ ਅਮ੍ਰਿਤਪਾਲ ਸਿੰਘ ਤੇ ਹੋਰ ਸਟਾਫ ਹਾਜਰ ਸਨ।

Tuesday, December 16, 2025

ਪਹਿਲੀ ਸਿੰਚਾਈ ਤੋਂ ਬਾਅਦ ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ

- ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਰਾਮਪੁਰਾ ਵਿਖੇ ਸਮਾਗਮ ਦਾ ਆਯੋਜਨ

ਭਵਾਨੀਗੜ੍ਹ/ਸੰਗਰੂਰ, 16 ਦਸੰਬਰ  - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ (ਐਫਏਐਸਸੀ) ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਰਾਮਪੁਰਾ ਵਿਖੇ “ਕਣਕ ਵਿੱਚ ਪਹਿਲੀ ਸਿੰਚਾਈ ਤੋਂ ਬਾਅਦ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ।

ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ ਐਫਏਐਸਸੀ ਸੰਗਰੂਰ ਨੇ ਕਿਸਾਨਾਂ ਨੂੰ ਪਹਿਲੀ ਸਿੰਚਾਈ ਤੋਂ ਬਾਅਦ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਮੈਂਗਨੀਜ਼ ਦੀ ਘਾਟ ਖਾਸ ਕਰਕੇ ਹਲਕੀਆਂ ਜ਼ਮੀਨਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ 'ਤੇ ਵੀ ਚਰਚਾ ਕੀਤੀ ਗਈ।
ਸਮਾਗਮ ਦੌਰਾਨ ਕਿਸਾਨਾਂ ਨੇ ਕਈ ਸਵਾਲ ਪੁੱਛੇ, ਜਿਨ੍ਹਾਂ ਵਿੱਚ ਨੈਨੋ-ਯੂਰੀਆ ਦੀ ਵਰਤੋਂ, ਸਲਫਰ ਖਾਦਾਂ ਦੀ ਜ਼ਰੂਰਤ, ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੇ ਤਰੀਕੇ, ਯੂਰੀਏ ਦੇ ਛਿੜਕਾਅ ਦੀ ਮਾਤਰਾ, ਮੈਂਗਨੀਜ਼ ਅਤੇ ਜ਼ਿੰਕ ਦੀ ਘਾਟ ਦੇ ਲੱਛਣਾਂ ਦੀ ਪਛਾਣ, ਕਣਕ ਦੀ ਪੈਦਾਵਾਰ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਦੀ ਭੂਮਿਕਾ ਆਦਿ ਸ਼ਾਮਲ ਹਨ, ਸਾਰੇ ਸਵਾਲਾਂ ਨੂੰ ਚੰਗੀ ਤਰ੍ਹਾਂ ਸੰਬੋਧਿਤ ਕੀਤਾ ਗਿਆ। ਇਸ ਤੋਂ ਇਲਾਵਾ, ਕਿਸਾਨਾਂ ਦੁਆਰਾ ਖਰੀਦ ਲਈ ਪੀਏਯੂ ਸਾਹਿਤ ਉਪਲਬਧ ਕਰਵਾਇਆ ਗਿਆ। ਇਸ ਗੋਸ਼ਟੀ ਵਿੱਚ ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ, ਬਾਈਪਾਸ ਫੈਟ ਅਤੇ ਪ੍ਰੀਮਿਕਸ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ।
ਅੰਤ ਵਿੱਚ ਸ. ਯਾਦਵਿੰਦਰ ਸਿੰਘ ਦੇ ਕਣਕ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਜਿੱਥੇ ਕਿਸਾਨ ਨੇ ਪੀ.ਬੀ.ਡਬਲਯੂ. 826 ਕਣਕ ਉਗਾਈ ਹੈ ਅਤੇ ਪਹਿਲੀ ਸਿੰਚਾਈ ਵੀ ਕੀਤੀ ਜਾ ਚੁੱਕੀ ਹੈ। ਮਿੱਟੀ ਪਰਖ ਰਿਪੋਰਟ ਅਨੁਸਾਰ ਮਿੱਟੀ ਵਿੱਚ ਮੈਂਗਨੀਜ਼ ਦੀ ਘਾਟ ਪਾਈ ਗਈ ਹੈ ਅਤੇ ਪੀ.ਏ.ਯੂ. ਦੀ ਸਿਫ਼ਾਰਸ਼ ਅਨੁਸਾਰ ਕਿਸਾਨ ਨੂੰ ਮਾਰਗਦਰਸ਼ਨ ਕੀਤਾ ਗਿਆ। ਟੀਮ ਨੇ ਨੇੜਲੇ ਪਿੰਡ ਘਰਾਚੋਂ ਵਿੱਚ ਨਵੇਂ ਸਥਾਪਿਤ ਅਮਰੂਦ ਦੇ ਬਾਗ਼ ਦਾ ਵੀ ਦੌਰਾ ਕੀਤਾ, ਜਿੱਥੇ ਕਿਸਾਨ ਨੇ ਅਮਰੂਦ ਦੇ ਬੂਟਿਆਂ ਦੀਆਂ ਕਤਾਰਾਂ ਦੇ ਵਿਚਕਾਰ ਫੁੱਲ ਗੋਭੀ ਅਤੇ ਚੁਕੰਦਰ ਦੀਆਂ ਫਸਲਾਂ ਉਗਾਈਆਂ ਹਨ ਅਤੇ ਇਨਾਂ ਤੋਂ ਚੰਗੀ ਆਮਦਨ ਹੋ ਰਹੀ ਹੈ।

ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਮਾਨਸਾ, 16 ਦਸੰਬਰ :

         ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ..ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ।


            ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰਚ/ਪਬਲਿਕ ਹੈਲਥ ਜਾਂ ਮਿਊਂਸਪਲ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰੇਗਾ। ਉਨ੍ਹਾਂ ਕਿਹਾ ਕਿ ਖੂਹਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਆਦਿ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਦੇ ਧਿਆਨ ਵਿਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ ਅਤੇ ਮਾਨਸਾ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਵਾਉਣਗੀਆਂ ਭਾਵ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੋਈ ਵੀ ਵਿਅਕਤੀਕਾਰਜਕਾਰੀ ਇੰਜੀਨੀਅਰਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ ਅਤੇ ਮੰਡਲ ਨੰਬਰ ਮਾਨਸਾ ਦੇ ਅਧਿਕਾਰ ਖੇਤਰ ਅਨੁਸਾਰਬਿਨ੍ਹਾਂ ਰਜਿਸਟਰੇਸ਼ਨਲਿਖਤੀ ਪ੍ਰਵਾਨਗੀ ਖੂਹ ਜਾਂ ਬੋਰ ਨਹੀਂ ਲਗਾਵੇਗਾ।

         ਉਨ੍ਹਾਂ ਕਿਹਾ ਕਿ ਖੂਹ ਜਾਂ ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ ਜਾਂ ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ ਅਤੇ ਉਸ ਜਗ੍ਹਾ ਦੇ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉਚਿਤ ਬੈਰੀਕੇਟਿੰਗ ਲਗਾਉਣੀ ਹੋਵੇਗੀ। ਖੂਹ ਜਾਂ ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਥੱਲੇ ਦੀ ਜ਼ਮੀਨ ਦੇ ਪੱਧਰ ਤੋਂ ਉਪਰ ਅਤੇ ਥੱਲੇ ਸੀਮਿੰਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਾਉਣਾ ਹੋਵੇਗਾਖੂਹ ਜਾਂ ਬੋਰ ਦਾ ਢੱਕਣ ਕੈਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਪੰਪ ਦੀ ਮੁਰੰਮਤ ਦੀ ਸੂਰਤ ਵਿਚ ਖੂਹ ਜਾਂ ਬੋਰ ਨੂੰ ਖੁੱਲਾ ਨਾ ਛੱਡਿਆ ਜਾਵੇ ਅਤੇ ਖੂਹ ਜਾਂ ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆਮਿੱਟੀ ਨਾਲ ਚੰਗੀ ਤਰਾਂ ਭਰ ਦਿੱਤਾ ਜਾਵੇ।

          ਉਨ੍ਹਾਂ ਕਿਹਾ ਕਿ ਨਕਾਰਾਬੰਦ ਪਏ ਖੂਹ ਨੂੰ ਮਿੱਟੀਪੱਥਰਕੰਕਰੀਟ ਵਗੈਰਾ ਨਾਲ ਥੱਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰਾਂ ਭਰ ਕੇ ਬੰਦ ਕਰ ਦਿੱਤਾ ਜਾਵੇ। ਖੂਹ ਜਾਂ ਬੋਰ ਦੀ ਪੁਟਾਈ ਦਾ ਕੰਮ ਮੁਕੰਮਲ ਹੋਣ ਤੇ ਜਿਸ ਜਗ੍ਹਾ ਤੇ ਖੂਹਬੋਰ ਬਣਾਇਆ ਹੈਦੀ ਸਥਿਤੀ ਪਹਿਲਾਂ ਵਾਲੀ ਬਰਕਰਾਰ ਬਣਾਈ ਜਾਵੇ। ਹੁਕਮਾਂ ਮੁਤਾਬਕ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਮਾਨਸਾ ਸਾਰੇ ਜ਼ਿਲ੍ਹੇ ਦੇ ਬੋਰਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼ਸਰਪੰਚਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿਚ ਤਿਆਰ ਰੱਖਣਗੇ। ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

          ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।

Monday, December 15, 2025

ਕਿਸਾਨਾਂ ਲਈ ਸਰਕਾਰ ਦੀਆਂ ਕਿਹੜੀਆਂ ਯੋਜਨਾਵਾਂ ਹਨ

    ਕੀ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ ਸਰਕਾਰ ਕਿਸਾਨਾਂ ਲਈ ਕਿਹੜੀਆਂ ਯੋਜਨਾਵਾਂ Schemes for

Farmers ਚਲਾ ਰਹੀ ਹੈ। ਤੁਸੀਂ ਹੈਰਾਨ ਹੋਵੋਂਗੇ ਕਿ ਭਾਰਤ ਸਰਕਾਰ Govt of India ਕਿਸਾਨਾਂ ਲਈ ਹੇਠਾਂ ਦਿੱਤੀਆਂ 28 ਪ੍ਰਕਾਰ ਦੀਆਂ ਯੋਜਨਾਵਾਂ ਚਲਾ ਰਹੀ ਹੈ। ਇਹ ਜਾਣਕਾਰੀ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੂਰ ਨੇ ਬਕਾਇਦਾ ਪਾਰਲੀਆਮੈਂਟ ਵਿਚ ਦਿੱਤੀ ਹੈ।

ਪਰ ਸਵਾਲ ਤਾਂ ਇਹ ਹੈ ਕਿ ਇੰਨ੍ਹਾਂ ਵਿਚੋਂ ਕਿੰਨੀਆਂ ਯੋਜਨਾਵਾਂ ਹਨ ਜਿੰਨ੍ਹਾਂ ਦਾ ਲਾਭ ਅਸਲ ਵਿਚ ਸਾਡੇ ਕਿਸਾਨਾਂ ਤੱਕ ਪਹੁੰਚਦਾ ਹੈ।

ਤੁਸੀਂ ਵੀ ਕੁਮੈਂਟ ਕਰਕੇ ਦੱਸਣਾ ਕਿ ਇੰਨ੍ਹਾਂ ਵਿਚੋਂ ਕਿਹੜੀ ਕਿਹੜੀ ਯੋਜਨਾ ਦਾ ਲਾਭ ਤੁਹਾਡੇ ਤੱਕ ਪਹੁੰਚ ਰਿਹਾ ਹੈ। 


 

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿਚ ਜੰਗਲੀ ਜਾਨਵਰਾਂ ਦਾ ਨੁਕਸਾਨ ਵੀ ਕੀਤਾ ਸ਼ਾਮਿਲ। ਇਹ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ


कृषि एवं परिवार कल्याण विभाग द्वारा शुरू की गई प्रमुख योजनाएँ/कार्यक्रम

  1. प्रधानमंत्री किसान सम्मान निधि (पीएम-किसान)
  2. प्रधानमंत्री किसान मान धन योजना (पीएम-केएमवाई)
  3. प्रधानमंत्री फसल बीमा योजना (पीएमएफबीवाई)/ पुनर्गठित मौसम आधारित फसल बीमा योजना (आरडब्ल्यूबीसीआईएस)
  4. संशोधित ब्याज सब्सिडी योजना (MISS)
  5. कृषि अवसंरचना कोष (एआईएफ)
  6. 10,000 नए किसान उत्पादक संगठनों (एफपीओ) का गठन और प्रोत्साहन
  7. राष्ट्रीय मधुमक्खी पालन और शहद मिशन (एनबीएचएम)
  8. नमो ड्रोन दीदी
  9. प्राकृतिक कृषि पर राष्ट्रीय मिशन (एनएमएनएफ)
  10. प्रधानमंत्री अन्नदाता आय संरक्षण अभियान (पीएम-आशा)
  11. कृषि निधि फॉर स्टार्ट-अप्स एंड रूरल एंटरप्राइजेज (एग्रीश्योर)
  12. प्रति बूंद अधिक फसल (पीडीएमसी)
  13. कृषि यंत्रीकरण उप-मिशन (एसएमएएम)
  14. परम्परागत कृषि विकास योजना (पीकेवीवाई)
  15. मृदा स्वास्थ्य एवं उर्वरता (एसएच एंड एफ)
  16. वर्षा आधारित क्षेत्र विकास (आरएडी)
  17. कृषि वानिकी
  18. फसल विविधीकरण कार्यक्रम (सीडीपी)
  19. कृषि विस्तार उप-मिशन (एसएमएई)
  20. बीज और रोपण सामग्री पर उप-मिशन (एसएमएसपी)
  21. राष्ट्रीय खाद्य सुरक्षा एवं पोषण मिशन (एनएफएसएनएम)
  22. एकीकृत कृषि विपणन योजना (आईएसएएम)
  23. बागवानी के एकीकृत विकास के लिए मिशन (एमआईडीएच)
  24. खाद्य तेलों पर राष्ट्रीय मिशन (एनएमईओ) - ताड़ का तेल
  25. खाद्य तेलों पर राष्ट्रीय मिशन (एनएमईओ)-तिलहन
  26. उत्तर पूर्वी क्षेत्र के लिए जैविक मूल्य श्रृंखला विकास मिशन
  27. डिजिटल कृषि मिशन
  28. राष्ट्रीय बांस मिशन

Major Schemes/Programmes Initiated by DA&FW

  1. Pradhan Mantri Kisan Samman Nidhi (PM-KISAN)
  2. Pradhan Mantri Kisan Maan Dhan Yojana (PM-KMY)
  3. Pradhan Mantri Fasal Bima Yojana (PMFBY)/ Restructured Weather Based Crop Insurance Scheme (RWBCIS)
  4. Modified Interest Subvention Scheme (MISS)
  5. Agriculture Infrastructure Fund (AIF)
  6. Formation and Promotion of 10,000 new Farmer Producers Organizations (FPOs)
  7. National Bee Keeping and Honey Mission (NBHM)
  8. Namo Drone Didi
  9. National Mission on Natural Farming (NMNF)
  10. Pradhan Mantri Annadata Aay SanraksHan Abhiyan (PM-AASHA)
  11. Agri Fund for Start-Ups & Rural Enterprises (AgriSURE)
  12. Per Drop More Crop (PDMC)
  13. Sub-Mission on Agriculture Mechanization (SMAM)
  14. Paramparagat Krishi Vikas Yojana (PKVY)
  15. Soil Health & Fertility (SH&F)
  16. Rainfed Area Development (RAD)
  17. Agroforestry
  18. Crop Diversification Programme (CDP)
  19. Sub-Mission on Agriculture Extension (SMAE)
  20. Sub-Mission on Seed and Planting Material (SMSP)
  21. National Food Security and Nutrition Mission (NFSNM)
  22. Integrated Scheme for Agriculture Marketing (ISAM)
  23. Mission for Integrated Development of Horticulture (MIDH)
  24. National Mission on Edible Oils (NMEO)-Oil Palm
  25. National Mission on Edible Oils (NMEO)-Oilseeds
  26. Mission Organic Value Chain Development for North Eastern Region
  27. Digital Agriculture Mission
  28. National Bamboo Mission

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...