Tuesday, December 23, 2025

ਹਾੜ੍ਹੀ ਦੀਆਂ ਫਸਲਾਂ ਸਬੰਧੀ ਬਲਾਕ ਝੁਨੀਰ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ

*ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ*

ਮਾਨਸਾ, 23 ਦਸੰਬਰ:

        ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ Rabi Crops ਸਬੰਧੀ ਦਫ਼ਤਰ ਬਲਾਕ ਖੇਤੀਬਾੜੀ ਅਫਸਰਝੁਨੀਰ Jhuneer ਵਿਖੇ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ ਗਿਆਜਿਸ ਵਿੱਚ ਲਗਭਗ 120 ਕਿਸਾਨਾਂ ਨੇ ਭਾਗ ਲਿਆ।

     ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਸਿੱਧੂ ਨੇ ਖੇਤੀਬਾੜੀ ਵਿਭਾਗਮਾਨਸਾ ਵੱਲੋਂ ਚਲਾਈਆਂ ਜਾ ਰਹੀਆਂ ਵੱਖਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਇਹਨਾਂ ਸਕੀਮਾਂ ਦਾ ਲਾਹਾ ਲੈਣ ਲਈ ਕਿਸਾਨਾਂ ਨੂੰ ਪ੍ਰੇਰਿਆ।

        ਉਨ੍ਹਾਂ ਕੈਂਪ ਵਿੱਚ ਮੌਜੂਦ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣਖੇਤੀਬਾੜੀ ਮਹਿਕਮੇ ਦੀਆਂ ਸਿਫ਼ਾਰਸ਼ਾਂ ਨੂੰ ਮੰਨ ਕੇ ਖੇਤੀ ਦੇ ਵਿੱਚੋਂ ਆਮਦਨ ਵਧਾਉਣ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਦੀ ਫ਼ਸਲ ਵਿੱਚ ਮੈਗਨੀਜ਼ ਤੱਤਾਂ ਦੀ ਘਾਟ ਪਾਈ ਜਾ ਰਹੀ ਹੈਜਿਸ ਬਾਬਤ ਕਿਸਾਨਾਂ ਨੂੰ ਕਣਕ ਉੱਪਰ ਸਪਰੇਅ ਕਰਨ ਦੀ ਸਲਾਹ ਦਿੱਤੀ

       


 ਇਸ ਮੌਕੇ ਨਵਕਰਨਜੋਤ ਸਿੰਘਖੇਤੀਬਾੜੀ ਵਿਕਾਸ ਅਸਰ ਵੱਲੋਂ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੀਆਂ ਕਿਸਮਾਂਖਾਦ ਪ੍ਰਬੰਧ ਅਤੇ ਨਦੀਨ ਕੰਟਰੋਲ ਸਬੰਧੀ ਤਕਨੀਕੀ ਜਾਣਕਾਰੀਅੰਮ੍ਰਿਤਪਾਲ ਸਿੰਘਖੇਤੀਬਾੜੀ ਵਿਕਾਸ ਅਸਰ ਵੱਲੋਂ ਕਣਕ ਅਤੇ ਸਰੋਂ ਦੀ ਫ਼ਸਲ ਦੀਆਂ ਬਿਮਾਰੀਆਂ ਅਤੇ ਹਾਨੀਕਾਰਕ ਕੀੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਜਾਣਕਾਰੀ ਸਾਂਝੀ ਕੀਤੀ।

          ਸ੍ਰੀ ਸੁਲੇਖ ਕੁਮਾਰ ਮਹਿਲਾਖੇਤੀਬਾੜੀ ਵਿਕਾਸ ਅਸਰ ਵੱਲੋਂ ਖੇਤੀ ਸਹਾਇਕ ਧੰਦਿਆਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਸ੍ਰੀ ਚਮਨਦੀਪ ਸਿੰਘਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਮਾਨਸਾ ਵੱਲੋਂ ਆਤਮਾ ਸਕੀਮ ਅਤੇ ਪੀ.ਐੱਮ. ਕਿਸਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਸਿਧਾਰਥ ਤ੍ਰਿਪਾਠੀਬਾਸਮਤੀ ਨਿਰਯਾਤ ਫਾਊਂਡੇਨਵੀਂ ਦਿੱਲੀ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਬਾਸਮਤੀ ਦਾ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਨੂੰ ਬਾਹਰਲੇ ਦੇਸ਼ਾਂ ਵਿੱਚ ਭੇਜਣ ਲਈ ਪੈਮਾਨੇਗੁਣਵੱਤਾ ਅਤੇ ਤਰੀਕਿਆਂ ਬਾਰੇ ਦੱਸਿਆ।

        ਇਸ ਮੌਕੇ ਮਿਸ ਗੁਰਦੀਪ ਕੌਰਖੇਤੀਬਾੜੀ ਵਿਕਾਸ ਅਸਰਸੰਦੀਪ ਸਿੰਘ ਖੇਤੀਬਾੜੀ ਉੱਪ ਨਿਰੀਖਕਬਲਜਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ ਅਤੇ ਕਮਲਦੀਪ ਸਿੰਘ ਸਹਾਇਕ ਤਕਨੀਕੀ ਮੈਨੇਜਰ ਤੋਂ ਇਲਾਵਾ ਜਗਸੀਰ ਸਿੰਘਹਰੀਰਾਮ ਸਿੰਘਸੇਵਕ ਸਿੰਘਸਾਧੂ ਸਿੰਘ ਆਦਿ ਕਿਸਾਨ ਹਾਜ਼ਰ ਸਨ।

35 ਪਸ਼ੂਆਂ ਦਾ ਡੇਅਰੀ ਫਾਰਮ ਚਲਾਉਂਦੀ ਹੈ ਇਹ ਕੁੜੀ

 ਜੋਧਪੁਰ ਦੀ 27 ਸਾਲਾ ਅਮਨਦੀਪ ਕੌਰ ਨੇ ਮਿਹਨਤ ਨਾਲ ਦੁੱਧ ਕਾਰੋਬਾਰ ‘ਚ ਸਿਰਜੀ ਕਾਮਯਾਬੀ ਦੀ ਕਹਾਣੀ

ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਗ੍ਰੈਜੂਏਟ ਹੈ ਅਮਨਦੀਪ, ਆਪਣੀ ਮਿਹਨਤ ਨਾਲ ਪਰਿਵਾਰ ਲਈ ਬਣੀ ਸਹਾਰਾ
ਬਰਨਾਲਾ, 23 ਦਸੰਬਰ
    ਜ਼ਿਲ੍ਹਾ ਬਰਨਾਲਾ Barnala ਦੇ ਪਿੰਡ ਜੋਧਪੁਰ Jodhpur  ਦੀ 27 ਸਾਲਾ ਅਮਨਦੀਪ ਕੌਰ Amandeep Kaur ਆਪਣੇ 35 ਪਸ਼ੂਆਂ ਵਾਲੇ ਡੇਅਰੀ ਫਾਰਮ Dairy Farmਤੋਂ ਹਰ ਰੋਜ਼ ਲਗਭਗ 2 ਕਵਿੰਟਲ ਦੁੱਧ ਦਾ ਉਤਪਾਦਨ Milk Production ਕਰਕੇ ਕਾਮਯਾਬੀ ਦੀ ਮਿਸਾਲ ਬਣ ਗਈ ਹੈ।
   ਅਮਨਦੀਪ ਕੌਰ ਪੂਰੇ ਡੇਅਰੀ ਫਾਰਮ ਦਾ ਪ੍ਰਬੰਧ ਖੁਦ ਕਰਦੀ ਹੈ ਅਤੇ ਜ਼ਿਲ੍ਹੇ ਦੀਆਂ ਸਰਗਰਮ ਮਹਿਲਾ ਡੇਅਰੀ ਕਿਸਾਨਾਂ Woman Farmer ਵਿੱਚੋਂ ਇੱਕ ਹੈ। ਉਹ ਇਕ ਸਧਾਰਣ ਪਰਿਵਾਰ ਨਾਲ ਸੰਬੰਧਿਤ ਹੈ ਅਤੇ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਅਮਨਦੀਪ ਨੇ ਦੱਸਿਆ ਕਿ ਉਹ ਬਹੁਤ ਸਾਧਾਰਨ ਪਰਿਵਾਰ ਤੋਂ ਹੈ ਅਤੇ ਜੀਵਨ ਬਸਰ ਕਰਨ ਦੇ ਸਾਧਨ ਸੀਮਤ ਸਨ। ਖੇਤੀ ਨਾਲ ਨਾਲ ਉਨ੍ਹਾਂ ਦੇ ਪਰਿਵਾਰ ਨੇ ਦੋ ਮੱਝਾਂ ਵੀ ਰੱਖੀਆਂ ਸਨ ਤਾਂ ਜੋ ਕੁਝ ਵਾਧੂ ਆਮਦਨ ਹੋ ਸਕੇ। "ਭਰਾ ਦੇ ਵਿਛੋੜੇ ਤੋਂ ਬਾਅਦ ਮੈਂ ਮਾਪਿਆਂ ਲਈ ਕੁਝ ਕਰਨ ਦਾ ਫੈਸਲਾ ਕੀਤਾ ਅਤੇ ਘਰ ਦੀ ਜ਼ਿੰਮੇਵਾਰੀ ਆਪਣੇ ਸਿਰ 'ਤੇ ਲੈ ਲਈ," ਅਮਨਦੀਪ ਨੇ ਕਿਹਾ।
 
 ਬਰਨਾਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਟੀ. ਬੈਨਿਥ ਨੇ ਅਮਨਦੀਪ ਕੌਰ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿਰਫ਼ ਮਹਿਲਾਵਾਂ ਹੀ ਨਹੀਂ, ਪਰ ਪੁਰਸ਼ਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ, “ਅਮਨਦੀਪ ਦੀ ਮਿਹਨਤ 'ਚ ਸ਼ਿੱਦਤ ਦੀ ਝਲਕ ਹੈ ਅਤੇ ਉਹ ਓਨ੍ਹਾਂ ਸਾਰਿਆਂ ਲਈ ਮਿਸਾਲ ਹੈ ਜੋ ਕਿ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ। ਓਨ੍ਹਾਂ ਕਿਹਾ ਕਿ ਪੁਰਸ਼ ਅਤੇ ਮਹਿਲਾਵਾਂ ਜਿਹੜੇ ਇਸ ਖੇਤਰ ਵਿਚ ਆਉਣਾ ਚਾਹੁੰਦੇ ਹਨ, ਅਮਨਦੀਪ ਤੋਂ ਪਸ਼ੂ ਸੰਭਾਲ ਅਤੇ ਪ੍ਰਬੰਧ ਦੇ ਤਰੀਕੇ ਸਿੱਖ ਸਕਦੇ ਹਨ।”
 ਅਮਨਦੀਪ ਨੇ ਆਪਣੇ ਕਾਰੋਬਾਰ ਦੀ ਸ਼ੁਰੂਆਤ ਸਿਰਫ਼ ਦੋ ਪਸ਼ੂਆਂ ਨਾਲ ਕੀਤੀ ਸੀ ਅਤੇ ਅੱਜ ਉਸ ਕੋਲ 35 ਗਾਂਵਾਂ ਅਤੇ ਮੱਝਾਂ ਹਨ। ਉਸ ਦੀ ਇੱਕ ਗਾਂ ਹਰ ਰੋਜ਼ 40 ਤੋਂ 45 ਲੀਟਰ ਤੱਕ ਦੁੱਧ ਦਿੰਦੀ ਹੈ। ਅਮਨਦੀਪ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਗ੍ਰੈਜੂਏਟ ਹੈ। ਸਾਲ 2021 ਵਿੱਚ ਉਸ ਨੇ ਆਪਣੇ ਕੰਮ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਅਤੇ ਬਰਨਾਲਾ ਦੇ ਡੇਅਰੀ ਵਿਭਾਗ ਤੋਂ ਸਿਖ਼ਲਾਈ ਪ੍ਰਾਪਤ ਕੀਤੀ।
  ਅਮਨਦੀਪ ਨੇ ਕਿਹਾ, “ਸਿਖ਼ਲਾਈ ਤੋਂ ਮੈਨੂੰ ਸਮਝ ਆਈ ਕਿ ਕਿ ਚੰਗੀ ਖੁਰਾਕ ਅਤੇ ਦੇਖਭਾਲ ਦੇ ਬਾਵਜੂਦ ਦੁੱਧ ਦਾ ਉਤਪਾਦਨ ਘੱਟ ਕਿਉਂ ਸੀ। ਮੈਂ ਸਿੱਖਿਆ ਕਿ ਨਿਰੰਤਰ ਸੰਤੁਲਿਤ ਖੁਰਾਕ ਅਤੇ ਸਹੀ ਬਰੀਡਿੰਗ ਦੇ ਤਰੀਕੇ ਬਹੁਤ ਜ਼ਰੂਰੀ ਹਨ।”
 
 ਡੇਅਰੀ ਵਿਕਾਸ ਵਿਭਾਗ Dairy Development Department ਬਰਨਾਲਾ ਦੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਖ਼ਲਾਈ ਤੋਂ ਬਾਅਦ ਅਮਨਦੀਪ ਨੇ ਕਦੇ ਮੁੜ ਪਿੱਛੇ ਨਹੀਂ ਵੇਖਿਆ। ਵਿਭਾਗ ਦੀ ਮਦਦ ਨਾਲ ਉਸ ਨੇ ਸਬਸਿਡੀ ਲਈ ਅਰਜ਼ੀ ਦਿੱਤੀ, ਕਰਜ਼ਾ ਲਿਆ ਅਤੇ ਅੱਜ ਉਹ ਸਫ਼ਲ ਡੇਅਰੀ ਉਦਯੋਗ ਚਲਾ ਰਹੀ ਹੈ।
     ਅਮਨਦੀਪ ਨੇ ਦੱਸਿਆ ਕਿ ਵਿਭਾਗ ਦੀ ਮਦਦ ਨਾਲ ਉਸਦਾ ਕਰਜ਼ਾ ਸਿਰਫ਼ ਸੱਤ ਦਿਨਾਂ ਵਿਚ ਮਨਜ਼ੂਰ ਹੋ ਗਿਆ। ਉਸ ਨੇ ਕਰਜ਼ੇ ਅਤੇ ਸਬਸਿਡੀ ਦੀ ਰਕਮ ਨਾਲ ਪਸ਼ੂਆਂ ਲਈ ਸ਼ੈੱਡ ਤਿਆਰ ਕੀਤਾ। “ਮੈਨੂੰ ਪਹਿਲਾਂ ਸ਼ੈੱਡ ਦੀ ਸਹੀ ਡਿਜ਼ਾਇਨ ਅਤੇ ਇਸਦੀ ਮਹੱਤਤਾ ਬਾਰੇ ਕੋਈ ਜਾਣਕਾਰੀ ਨਹੀਂ ਸੀ। ਡੇਅਰੀ ਵਿਕਾਸ ਵਿਭਾਗ ਨੇ ਸਹੀ ਦਿਸ਼ਾ ਦੇ ਕੇ ਬਹੁਤ ਮਦਦ ਕੀਤੀ,” ਉਸ ਨੇ ਕਿਹਾ।
  ਅਮਨਦੀਪ ਦਾ ਮੰਨਣਾ ਹੈ ਕਿ ਆਪਣੇ ਕਾਮਯਾਬ ਡੇਅਰੀ ਫਾਰਮ ਨਾਲ ਉਸ ਨੇ ਇਹ ਸਾਬਤ ਕੀਤਾ ਹੈ ਕਿ ਸਿਰਫ਼ ਪੁੱਤਰ ਹੀ ਨਹੀਂ, ਧੀਆਂ ਵੀ ਪਰਿਵਾਰ ਦਾ ਸਹਾਰਾ ਬਣ ਸਕਦੀਆਂ ਹਨ। ਅੱਜ ਉਸਦਾ ਪੁਰਾਣਾ ਟੁੱਟਿਆ ਘਰ ਇਕ ਨਵੇਂ ਮਕਾਨ ਵਿੱਚ ਬਦਲ ਚੁੱਕਾ ਹੈ ਅਤੇ ਉਹ ਪੂਰੀ ਲਗਨ ਨਾਲ ਆਪਣੇ ਫਾਰਮ ਦਾ ਪ੍ਰਬੰਧ ਕਰ ਰਹੀ ਹੈ ਅਤੇ ਪਰਿਵਾਰ ਦੀ ਮੁੱਖ ਕਮਾਉਣ ਵਾਲੀ ਬਣ ਗਈ ਹੈ।
 ਉਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਉਦਮੀ ਬਣਨ ਤੇ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਅਤੇ ਲਗਾਤਾਰ ਮਿਹਨਤ ਕਰਨ।

ਇੰਝ ਝੋਨੇ ਥੱਲੇਂ ਤੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਵੇਗੀ ਸਰਕਾਰ

*ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ*

*•ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਵੱਲ ਰੁਖ਼ ਕਰਨ ਵਾਲੇ ਕਿਸਾਨਾਂ ਦੀ ਬਦਲਾਅ ਦੇ ਝੰਡਾਬਰਦਾਰ ਕਹਿ ਕੇ ਵਧਾਇਆ ਮਾਣ* 

*•ਖੇਤੀਬਾੜੀ ਮੰਤਰੀ ਵੱਲੋਂ ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਸਾਉਣੀ ਦੀ ਮੱਕੀ ਹੇਠ ਰਕਬਾ ਵਧਾਉਣ ਦਾ ਐਲਾਨ*

ਚੰਡੀਗੜ੍ਹ, 23 ਦਸੰਬਰ:

ਸੂਬੇ ਵਿੱਚ ਸਾਉਣੀ ਦੀ ਮੱਕੀ Maize Cultivation ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ Paddy Crop ਦੀ ਥਾਂ ਸਾਉਣੀ Kharif Maize ਦੀ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ।


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅਗਾਂਹਵਧੂ ਮੱਕੀ ਕਾਸ਼ਤਕਾਰਾਂ Maize Growers  ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਨੂੰ ਪ੍ਰੇਰਿਆ ਕਿ ਉਹ ਹੋਰ ਕਿਸਾਨਾਂ ਨੂੰ ਵੀ ਸਾਉਣੀ ਦੀ ਮੱਕੀ ਦੀ ਕਾਸ਼ਤ ਲਈ ਜਾਗਰੂਕ ਕਰਨ।  

ਉਨ੍ਹਾਂ ਕਿਹਾ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ, ਜਿਸਦਾ ਉਦੇਸ਼ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ Ground Water ਦੇ ਡਿੱਗ ਰਹੇ ਪੱਧਰ ਨੂੰ ਰੋਕਣਾ, ਮਿੱਟੀ ਦੀ ਸਿਹਤ Soil Health ਵਿੱਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਰਕਾਰ ਅਗਲੇ ਸੀਜ਼ਨ ਲਈ ਇਸ ਪ੍ਰੋਗਰਾਮ ਦੇ ਵਿਸਥਾਰ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਹੋਰ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਝੋਨੇ ਦੀ ਫਸਲ ਤੋਂ ਮੋੜ ਕੇ ਮੱਕੀ ਦੀ ਖੇਤੀ ਵੱਲ ਰੁਖ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ।


ਮੱਕੀ ਦੀ ਖੇਤੀ  ਨੂੰ ਇੱਕ ਟਿਕਾਊ ਵਿਕਲਪ ਅਤੇ ਝੋਨੇ ਨਾਲੋਂ ਬਹੁਤ ਘੱਟ ਪਾਣੀ ਦੀ ਲੋੜ ਵਾਲੀ ਫ਼ਸਲ ਵਜੋਂ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਉਦਯੋਗ ਜਗਤ ਦੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਰਣਨੀਤਕ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਪੰਜਾਬ ਨੂੰ ਮੱਕੀ ਦੇ ਉਤਪਾਦਨ ਵਿੱਚ ਮੋਹਰੀ ਸੂਬੇ ਵਜੋਂ ਸਥਾਪਤ ਕਰਨਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਤਹਿਤ ਇਸ ਸਾਲ Bathinda ਬਠਿੰਡਾ, ਸੰਗਰੂਰ, ਗੁਰਦਾਸਪੁਰ, ਜਲੰਧਰ, ਕਪੂਰਥਲਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਮੱਕੀ ਨੂੰ ਝੋਨੇ ਦੇ ਲਾਭਦਾਇਕ ਅਤੇ ਟਿਕਾਊ ਵਿਕਲਪ ਵਜੋਂ ਪੇਸ਼ ਕੀਤਾ ਗਿਆ। 3,708 ਤੋਂ ਵੱਧ ਅਗਾਂਹਵਧੂ ਕਿਸਾਨਾਂ ਨੇ ਇਸ ਪਾਇਲਟ ਪ੍ਰੋਜੈਕਟ ਤਹਿਤ 11,326 ਏਕੜ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਹੇਠ ਸਫਲਤਾਪੂਰਵਕ ਲਿਆਂਦਾ।

ਇਹ ਪਹਿਲਕਦਮੀ ਦਹਾਕਿਆਂ ਤੋਂ ਚੱਲੇ ਆ ਰਹੇ ਰੁਝਾਨ ਨੂੰ ਖਤਮ ਕਰਨ ਲਈ ਇੱਕ ਰਣਨੀਤਕ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਉਨ੍ਹਾਂ ਕਿਹਾ ਕਿ 1970 ਦੇ ਦਹਾਕੇ ਵਿੱਚ ਪੰਜਾਬ ਵਿੱਚ 5.5 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਂਦੀ ਸੀ , ਪਰ ਮੌਜੂਦਾ ਸਮੇਂ ਦੌਰਾਨ ਪੰਜਾਬ ਵਿੱਚ ਪਾਣੀ ਦੀ ਵੱਧ ਖਪਤ ਵਾਲੇ ਝੋਨੇ ਦਾ ਰੁਝਾਨ ਹੈ , ਜਿਸ ਕਾਰਨ ਮੱਕੀ ਹੇਠ ਰਕਬਾ ਮਹਿਜ਼ ਇੱਕ ਲੱਖ ਹੈਕਟੇਅਰ ਹੀ ਰਹਿ ਗਿਆ।

ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਬਦਲਾਅ ਦੇ ਝੰਡਾਬਰਦਾਰ ਵਜੋਂ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ , ‘‘ਅੱਜ, ਅਸੀਂ ਸਿਰਫ਼ ਇੱਕ ਸਫਲ ਫ਼ਸਲ ਦਾ ਜਸ਼ਨ ਨਹੀਂ ਮਨਾ ਰਹੇ ਹਾਂ। ਅਸੀਂ ਪੰਜਾਬ ਵਿੱਚ ਬੀਜੇ ਜਾ ਰਹੇ ਨਵੇਂ ਤੇ ਟਿਕਾਊ ਖੇਤੀ ਅਭਿਆਸਾਂ ਦਾ ਜਸ਼ਨ ਮਨਾ ਰਹੇ ਹਾਂ। ਸਾਡੇ ਕਿਸਾਨਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਹੀ ਸਹਾਇਤਾ ਨਾਲ, ਅਸੀਂ ਆਪਣੇ ਕੀਮਤੀ ਪਾਣੀ, ਮਿੱਟੀ ਅਤੇ ਆਰਥਿਕ ਖੁਸ਼ਹਾਲੀ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਦੀ ਹਿੰਮਤ ਉਹ ਨੀਂਹ ਹੈ , ਜਿਸ ’ਤੇ ਅਸੀਂ ਇੱਕ ਵਿਭਿੰਨਤਾ ਵਾਲੀ  ਖੇਤੀਬਾੜੀ ਅਰਥਵਿਵਸਥਾ ਨੂੰ ਦੁਬਾਰਾ ਬਣਾਵਾਂਗੇ।’’


ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ ਇੱਕ ਮਜ਼ਬੂਤ ਪੰਜ-ਥੰਮ੍ਹੀ ਪ੍ਰਣਾਲੀ ਦੁਆਰਾ ਸਫਲ ਕੀਤਾ ਗਿਆ। ਇਸ ਵਿੱਚ 200 ਸਿਖਲਾਈ ਪ੍ਰਾਪਤ ‘‘ਕਿਸਾਨ ਮਿੱਤਰਾਂ’’ ਦੁਆਰਾ ਜ਼ਮੀਨੀ ਪੱਧਰ ਉੱਤੇ ਕਿਸਾਨਾਂ ਦੀ ਤਕਨੀਕੀ ਸਹਾਇਤਾ ਸ਼ਾਮਲ ਹੈ, ਫਸਲ ਦੇ ਬਦਲ ਦੀਆਂ ਲਾਗਤਾਂ ਨੂੰ ਪੂਰਾ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇ ਸਿੱਧੇ ਵਿੱਤੀ ਪ੍ਰੋਤਸਾਹਨ ਤੋਂ ਇਲਾਵਾ ਨਿਊਮੈਟਿਕ ਪਲਾਂਟਰਾਂ ਵਰਗੀਆਂ ਉੱਨਤ ਮਸ਼ੀਨਰੀ ’ਤੇ 50 ਫੀਸਦੀ ਤੱਕ ਸਬਸਿਡੀ ਵੀ ਦਿੱਤੀ ਗਈ। ਇਸ ਤੋਂ ਇਲਾਵਾ, ਪੀਏਯੂ ਦੇ ਮਾਹਰਾਂ ਨੇ ਅਤਿ-ਆਧੁਨਿਕ ਤਕਨੀਕੀ ਮਾਰਗਦਰਸ਼ਨ ਦੇ ਨਾਲ ਵਿਗਿਆਨਕ ਸਹਾਇਤਾ ਵੀ ਦਿੱਤੀ, ਜਦੋਂਕਿ ਮਾਰਕਫੈੱਡ ਦੁਆਰਾ ਕਿਸਾਨਾਂ ਲਈ ਮੱਕੀ ਦੀਆਂ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਲਈ ਮੰਡੀਕਰਨ ਦਾ ਭਰੋਸਾ ਵੀ ਦਿੱਤਾ ਗਿਆ।

ਖੇਤੀਬਾੜੀ ਮੰਤਰੀ ਨੇ ਮੱਕੀ ਕਾਸ਼ਤਕਾਰਾਂ ਨਾਲ ਉਨ੍ਹਾਂ ਦੇ ਤਜਰਬੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਜਾਨਣ ਲਈ ਗੱਲਬਾਤ ਵੀ ਕੀਤੀ। ਪਠਾਨਕੋਟ ਜ਼ਿਲ੍ਹੇ ਦੇ ਮੱਕੀ ਕਾਸ਼ਤਕਾਰਾਂ ਸੰਸਾਰ ਸਿੰਘ ਅਤੇ ਗੁਰਪਾਲ ਸਿੰਘ ਨੇ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਤੀ ਏਕੜ 25-26 ਕੁਇੰਟਲ ਦੀ ਰਿਕਾਰਡ ਪੈਦਾਵਾਰ ਕੀਤੀ ਅਤੇ ਆਪਣੀ ਫਸਲ 2,700 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚੀ, ਜੋ ਕਿ MSP 2,400 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਹੈ।


ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਕਿਹਾ, “ਇਸ ਪਾਇਲਟ ਪ੍ਰੋਜੈਕਟ ਨੇ ਸਾਨੂੰ ਇੱਕ ਪ੍ਰਮਾਣਿਤ ਬਲੂਪ੍ਰਿੰਟ ਦਿੱਤਾ ਹੈ। ਸਾਡਾ ਟੀਚਾ ਹੁਣ, ਇਸ ਕਾਮਯਾਬੀ ਨਾਲ, ਹਜ਼ਾਰਾਂ ਹੋਰ ਕਿਸਾਨਾਂ ਨੂੰ ਸਸ਼ਕਤ ਬਣਾਉਣਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਖੇਤੀ ਨੂੰ ਲਾਹੇਵੰਦ, ਖੁਸ਼ਹਾਲ, ਟਿਕਾਊ ਤੇ ਸੁਰੱਖਿਅਤ ਰੱਖਣਾ ਯਕੀਨੀ ਬਣਾਇਆ ਜਾ ਸਕੇ।”

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, PAU ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ, ਪੀ.ਡੀ.ਸੀ. ਮੈਂਬਰ ਸ੍ਰੀ ਸ਼ੌਕਤ ਰਾਏ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਅਤੇ ਖੇਤੀਬਾੜੀ ਵਿਭਾਗ, ਪੰਜਾਬ ਐਗਰੋ, ਮਾਰਕਫੈੱਡ ਅਤੇ ਪਨਸੀਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Monday, December 22, 2025

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

*• ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫਾਰੇਸ ਸਾਏਬ ਨਾਲ ਮੀਟਿੰਗ; ਇਜ਼ਰਾਈਲ ਨੇ ਪੰਜਾਬ ਤੋਂ ਅਨਾਜ ਬੀਜਾਂ ਦੀ ਦਰਾਮਦ ਵਿੱਚ ਡੂੰਘੀ ਦਿਲਚਸਪੀ ਦਿਖਾਈ*

*•ਅਕਾਦਮਿਕ ਆਦਾਨ-ਪ੍ਰਦਾਨ ਤਹਿਤ ਇਜ਼ਰਾਈਲ ਦੀ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਣਾਏਗਾ ਪੰਜਾਬ: ਖੁੱਡੀਆਂ*

ਚੰਡੀਗੜ੍ਹ, 22 ਦਸੰਬਰ:


ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚਾ ਹੋਈ, ਜੋ 70 ਫੀਸਦ ਤੱਕ ਪਾਣੀ ਦੀ ਬਚਤ ਕਰਦੀ ਹੈ ਅਤੇ ਊਰਜਾ ਦੀ ਖਪਤ ਨੂੰ ਵੀ ਕਾਫ਼ੀ ਘਟਾਉਂਦੀ ਹੈ। ਸੂਬਾ ਸਰਕਾਰ ਵੱਲੋਂ ਇਜ਼ਰਾਈਲ ਦੇ ਮਾਡਲ, ਜਿਸ ਤਹਿਤ 95 ਫੀਸਦ ਸੋਧੇ ਹੋਏ ਗੰਦੇ ਪਾਣੀ ਨੂੰ ਮੁੜ ਖੇਤੀਬਾੜੀ ਉਦੇਸ਼ਾਂ ਵਿੱਚ ਵਰਤਿਆ ਜਾਂਦਾ ਹੈ, ਦੀ ਤਰਜ਼ ‘ਤੇ ਸੀਵਰੇਜ ਅਤੇ ਪਿੰਡ ਦੇ ਛੱਪੜਾਂ ਦੇ ਪਾਣੀ ਨੂੰ ਸੋਧ ਕੇ ਸਿੰਜਾਈ ਲਈ ਵਰਤਣ ਵਾਸਤੇ ਇਜ਼ਰਾਈਲ ਦੀ ਮੁਹਾਰਤ ਨੂੰ ਆਪਨਾਉਣ ਸਬੰਧੀ ਸੰਭਾਵਨਾਵਾਂ ਦੀ ਵੀ ਪੜਚੋਲ ਸ਼ਾਮਲ ਸੀ। 


ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲਾਹੇਵੰਦ ਤੇ ਦੂਰਅੰਦੇਸ਼ ਕਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਜ਼ਰਾਈਲ ਦੀ ਤਕਨਾਲੋਜੀ ਅਤੇ ਮੁਹਾਰਤ ਨੂੰ ਆਪਣੀ ਖੇਤੀਬਾੜੀ ਸਮਰੱਥਾ ਨਾਲ ਜੋੜਦਿਆ ਪਾਣੀ ਦੇ ਸਰੋਤਾਂ ਦੀ ਸੁਰੱਖਿਆ, ਕਿਸਾਨਾਂ ਦਾ ਮੁਨਾਫ਼ਾ ਵਧਾਉਣਾ ਅਤੇ ਪੰਜਾਬ ਨੂੰ ਵਿਸ਼ਵ ਪੱਧਰ 'ਤੇ ਬੀਜ ਉਤਪਾਦਨ ਅਤੇ ਟਿਕਾਊ ਅਭਿਆਸਾਂ ਵਿੱਚ ਮੋਹਰੀ ਬਣਾਉਣਾ ਹੈ।"

ਖੇਤੀਬਾੜੀ ਖੋਜ ਤੇ ਵਿਕਾਸ ਅਤੇ ਸੋਧੇ ਪਾਣੀ ਦੀ ਮੁੜ ਵਰਤੋਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਤੋਂ ਇੱਕ ਉੱਚ ਪੱਧਰੀ ਵਫ਼ਦ ਨੂੰ ਇਜ਼ਰਾਈਲ ਦੌਰੇ ਦਾ ਸੱਦਾ ਦਿੰਦਿਆਂ ਸ੍ਰੀ ਫਾਰੇਸ ਸਾਏਬ ਨੇ ਪੰਜਾਬ ਤੋਂ ਅਨਾਜ ਬੀਜਾਂ ਦੀ ਦਰਾਮਦ ਵਿੱਚ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਇਸ ਗੱਲ ‘ਤੇ ਵੀ ਚਾਨਣਾ ਪਾਇਆ ਕਿ ਦਿੱਲੀ ਤੋਂ ਇਜ਼ਰਾਈਲ ਲਈ ਸਿੱਧੀ ਹਵਾਈ ਉਡਾਣ, ਜਿਸ ਨਾਲ ਸਫ਼ਰ ਮਹਿਜ਼ ਛੇ ਘੰਟੇ ਰਹਿ ਜਾਵੇਗਾ, ਜਨਵਰੀ 2026 ਵਿੱਚ ਸ਼ੁਰੂ ਹੋਵੇਗੀ।

ਮੀਟਿੰਗ ਵਿੱਚ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਪਸ਼ੂ ਪਾਲਣ ਵਿਭਾਗ ਦੀਆਂ ਸਾਲ 125 ਵਿੱਚ ਰਹੀਆਂ ਪ੍ਰਾਪਤੀਆਂ

*ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ*

*• ਗੁਰਮੀਤ ਸਿੰਘ ਖੁੱਡੀਆਂ ਨੇ ਬਿਮਾਰੀਆਂ ਤੋਂ ਬਚਾਅ ਲਈ ਵੱਡੇ ਪੱਧਰ ਉਤੇ ਟੀਕਾਕਰਨ ਮੁਹਿੰਮਾਂ ਚਲਾਈਆਂ*

*•ਮੱਛੀ ਪਾਲਣ ਅਤੇ ਡੇਅਰੀ ਖੇਤਰ ਵਿੱਚ ਪ੍ਰਗਤੀ ਦਾ ਵੀ ਕੀਤਾ ਜ਼ਿਕਰ*

ਚੰਡੀਗੜ੍ਹ, 22 ਦਸੰਬਰ:-


ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ।

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ  ਵਿੱਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ ਵਿੱਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, 24 ਘੰਟੇ ਐਮਰਜੈਂਸੀ ਗਰਿੱਡ ਸਥਾਪਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ।

ਉਹਨਾਂ ਕਿਹਾ, “ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ ਬਲਕਿ ਬਿਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇI” 

ਸ.ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ਪ੍ਰਭਾਵ ਨੂੰ ਘਟਾਉਣ ਦੇ ਯਤਨਾਂ ਵਿਚ ਇਲਾਜ ਅਤੇ ਰੋਕਥਾਮ ਦੋਵੇਂ ਸ਼ਾਮਲ ਸਨ। ਪਸ਼ੂਆਂ ਵਿੱਚ ਗਲਘੋਟੂ ਦੀ ਬਿਮਾਰੀ ਤੋਂ ਬਚਾਅ ਲਈ 2.53 ਲੱਖ ਤੋਂ ਵੱਧ ਪਸ਼ੂਧਨ ਨੂੰ ਮੁਫਤ ਬੂਸਟਰ ਖੁਰਾਕ ਲਗਾਈ ਗਈ। ਇਸ ਤੋਂ ਇਲਾਵਾ ਵਿਭਾਗ ਨੇ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਤਾਲਮੇਲ ਕਰਕੇ, ਪਸ਼ੂਆਂ ਲਈ ਅਹਿਮ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ, ਜਿਸ ਵਿੱਚ 20,000 ਕੁਇੰਟਲ ਤੋਂ ਵੱਧ ਫੀਡ, 16,000 ਕੁਇੰਟਲ ਤੋਂ ਵੱਧ ਸਾਈਲੇਜ, ਹਜ਼ਾਰਾਂ ਕੁਇੰਟਲ ਚਾਰਾ ਅਤੇ ਤੂੜੀ, 234 ਕੁਇੰਟਲ ਖਣਿਜ ਮਿਸ਼ਰਣ, ਡੀਵਰਮਰ ਦੀਆਂ 68 ਹਜ਼ਾਰ ਤੋਂ ਵੱਧ ਖੁਰਾਕਾਂ ਅਤੇ 194 ਕਿਲੋਗ੍ਰਾਮ ਪੋਟਾਸ਼ੀਅਮ ਪਰਮੇਂਗਨੇਟ ਦਿੱਤਾ ਗਿਆ। ਇਸ ਤੋਂ ਇਲਾਵਾ, ਪਸ਼ੂ ਪਾਲਕਾਂ ਨੂੰ ਆਫ਼ਤ ਦੌਰਾਨ ਮਾਰਗਦਰਸ਼ਨ ਕਰਨ ਲਈ 1,619 ਜਾਗਰੂਕਤਾ ਕੈਂਪ ਵੀ ਲਗਾਏ ਗਏ।

ਹੜ੍ਹ ਰਾਹਤ ਤੋਂ ਇਲਾਵਾ ਵਿਭਾਗ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਪੌਲੀਕਲੀਨਿਕਾਂ ਲਈ 22 ਆਧੁਨਿਕ ਪਸ਼ੂ ਲਿਫਟਰ ਖਰੀਦੇ ਗਏ। ਇਸ ਤੋਂ ਇਲਾਵਾ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਸਥਿਤ ਛੇ ਪੌਲੀਕਲੀਨਿਕਾਂ ਨੂੰ ਬਿਹਤਰੀਨ ਪਸ਼ੂ ਦੇਖਭਾਲ ਲਈ ਨਵੇਂ ਆਈ. ਪੀ. ਡੀਜ਼. ਨਾਲ ਅਪਗ੍ਰੇਡ ਕੀਤਾ ਗਿਆ ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇੱਕ ਮਜ਼ਬੂਤ ​​ਰੋਕਥਾਮ ਸਿਹਤ ਸੰਭਾਲ ਢਾਲ ਸਥਾਪਤ ਕੀਤੀ ਗਈ, ਜਿਸ ਵਿੱਚ ਅਧਿਕਾਰੀਆਂ ਨੇ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ 24.27 ਲੱਖ ਮੁਫਤ ਖੁਰਾਕਾਂ, ਮੂੰਹਖੁਰ ਦੀ ਬਿਮਾਰੀ ਖ਼ਿਲਾਫ਼ 126.22 ਲੱਖ ਖੁਰਾਕਾਂ ਅਤੇ ਗਲਘੋਟੂ ਵਿਰੁੱਧ 68.88 ਲੱਖ ਖੁਰਾਕਾਂ ਦੇ ਪ੍ਰਬੰਧਨ ਦੀ ਰਿਪੋਰਟ ਪੇਸ਼ ਕੀਤੀ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਪਟਿਆਲਾ ਵੈਟਰਨਰੀ ਪੌਲੀਕਲੀਨਿਕ ਵਿਖੇ 54 ਲੱਖ ਰੁਪਏ ਦੀ ਲਾਗਤ ਨਾਲ ਐਲਨਗੋਰ-800 ਐਮ.ਏ. ਡਿਜੀਟਲ ਰੇਡੀਓਗ੍ਰਾਫੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ ਜਿਸ ਨਾਲ ਪਸ਼ੂਆਂ ਦੀ ਸਿਹਤ ਸਬੰਧੀ ਸਮੱਸਿਆਵਾਂ ਦਾ ਐਕਸ-ਰੇਅ ਫਿਲਮ ਮੁਕਤ ਡਾਇਗਨੌਸਿਸ ਕੀਤਾ ਜਾ ਸਕੇਗਾ। ਇਹ ਪ੍ਰਣਾਲੀ ਤੁਰੰਤ ਕਿਸੇ ਵੀ ਤਰ੍ਹਾਂ ਦੇ ਫਰੈਕਚਰ, ਹੱਡੀਆਂ ਦੇ ਕੈਂਸਰ ਅਤੇ ਅੰਦਰੂਨੀ ਸਥਿਤੀਆਂ ਜਿਵੇਂ ਕਿ ਸਰੀਰ ਅੰਦਰ ਕੋਈ ਬਾਹਰੀ ਚੀਜ਼ ਦਾਖ਼ਲ ਹੋਣਾ, ਗੁਰਦੇ ਦੀ ਪੱਥਰੀ ਅਤੇ ਪਿਸ਼ਾਬ ਵਿੱਚ ਰੁਕਾਵਟਾਂ ਦਾ ਪਤਾ ਲਗਾਉਣ ਦੇ ਸਮਰੱਥ ਹੈ ਅਤੇ ਪਤਾ ਲਗਾਉਣ ਉਪਰੰਤ ਇਹ ਸਬੰਧਤ ਸਿਹਤ ਸਮੱਸਿਆ ਬਾਰੇ ਮਾਨੀਟਰ 'ਤੇ ਤੁਰੰਤ ਤਸਵੀਰਾਂ ਪ੍ਰਦਾਨ ਕਰਦੀ ਹੈ। ਅਜਿਹੀ ਕਿਸਮ ਦੀ ਸਹੂਲਤ ਪਹਿਲਾਂ ਸਿਰਫ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਉਪਲੱਬਧ ਸੀ ਅਤੇ ਇਹ ਉੱਨਤ ਸਹੂਲਤ ਸੂਬੇ ਦੇ ਪਸ਼ੂ ਪਾਲਕਾਂ ਲਈ ਇੱਕ ਵਰਦਾਨ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਨਸਲ ਸੁਧਾਰ ਅਤੇ ਕਿਸਾਨਾਂ ਦਾ ਮੁਨਾਫ਼ਾ ਵਧਾਉਣ ਲਈ ਵਿਭਾਗ ਨੇ ਜਨਵਰੀ 2023 ਅਤੇ ਮਾਰਚ 2025  ਦਰਮਿਆਨ ਸੈਕਸ ਸੌਰਟਡ ਸੀਮਨ ਦੀਆਂ 1.82 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਉੱਚ-ਮੁੱਲ ਵਾਲੀਆਂ ਵੱਛੀਆਂ ਤੇ ਕੱਟੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।

ਮੱਛੀ ਪਾਲਣ ਖੇਤਰ ਦੀ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਵਿਭਾਗ ਨੇ ਵਿੱਤੀ ਸਾਲ 2024-25 ਦੌਰਾਨ ਮੱਛੀ ਪਾਲਣ ਪ੍ਰੋਜੈਕਟਾਂ ਲਈ 187 ਲਾਭਪਾਤਰੀਆਂ ਨੂੰ 5.82 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ। ਸੂਬੇ ਵਿੱਚ ਮੱਛੀ ਪਾਲਣ ਅਧੀਨ 43,683 ਏਕੜ ਰਕਬੇ ਵਿੱਚੋਂ 2 ਲੱਖ ਟਨ ਤੋਂ ਵੱਧ ਮੱਛੀ ਪੈਦਾ ਹੋਈ, ਜਦੋਂ ਕਿ ਝੀਂਗਾ ਪਾਲਣ ਅਧੀਨ 985 ਏਕੜ ਵਿੱਚੋਂ ਚਾਲੂ ਸਾਲ ਦੌਰਾਨ 2,550 ਟਨ ਪੈਦਾਵਰ ਹੋਈ ਹੈ। ਸਰਕਾਰ ਨੇ 15.99 ਕਰੋੜ ਮੱਛੀ ਪੂੰਗ ਦੀ ਪੈਦਾਵਾਰ ਕੀਤੀ ਅਤੇ 9,200 ਤੋਂ ਵੱਧ ਲੋਕਾਂ ਨੂੰ ਮੱਛੀ ਪਾਲਣ ਤਕਨੀਕਾਂ ਦੀ ਸਿਖਲਾਈ ਦਿੱਤੀ।

ਇਸ ਦੌਰਾਨ ਡੇਅਰੀ ਖੇਤਰ ਦੀ ਪ੍ਰਗਤੀ ਬਾਰੇ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੇਂਡੂ ਨੌਜਵਾਨਾਂ ਨੂੰ ਡੇਅਰੀ ਹੁਨਰ ਪ੍ਰਦਾਨ ਕਰਨ ਲਈ ਸਾਲਾਨਾ ਲਗਭਗ 8,500 ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਨਾਲ ਸਾਲਾਨਾ ਲਗਭਗ 3,500 ਡੇਅਰੀ ਯੂਨਿਟ ਸਥਾਪਤ ਹੁੰਦੇ ਹਨ। ਰਾਸ਼ਟਰੀ ਪਸ਼ੂਧਨ ਮਿਸ਼ਨ ਤਹਿਤ 30,734 ਦੁਧਾਰੂ ਪਸ਼ੂਆਂ ਦਾ ਬੀਮਾ ਕੀਤਾ ਗਿਆ ਅਤੇ ਪਸ਼ੂਆਂ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ 9 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ।

 ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ, "ਇਹ ਸਾਲ ਸਾਡੀ ਦੋਹਰੀ ਵਚਨਬੱਧਤਾ ਦਾ ਪ੍ਰਮਾਣ ਰਿਹਾ ਹੈ: ਸੰਕਟ ਵਿੱਚ ਮਿਸਾਲੀ ਸੇਵਾ ਅਤੇ ਭਵਿੱਖ ਲਈ ਦੂਰਦਰਸ਼ੀ ਯੋਜਨਾਬੰਦੀ। ਜੀਵਨ ਬਚਾਉਣ ਵਾਲੇ ਉਪਕਰਣਾਂ ਤੋਂ ਲੈ ਕੇ ਅਤਿ-ਆਧੁਨਿਕ ਪ੍ਰਜਨਨ ਤਕਨੀਕ ਤੱਕ, ਹਰ ਕਦਮ ਦਾ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਵਿਗਿਆਨਕ ਤੌਰ 'ਤੇ ਉੱਨਤ ਪਸ਼ੂ ਪਾਲਣ ਖੇਤਰ ਬਣਾਉਣਾ ਹੈ।"

Sunday, December 21, 2025

ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

ਮਾਨਸਾ/ਬਰੇਟਾ, 21 ਦਸੰਬਰ

     ਜ਼ਿਲ੍ਹਾ ਮਾਨਸਾ Mansa ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ Amanjeet Kaur ਫੁੱਲਾਂ ਦੀ ਕਾਸ਼ਤ Floriculture ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਓਥੇ ਆਪਣੇ ਪਰਿਵਾਰਾਂ ਦਾ ਵੀ ਸਹਾਰਾ ਬਣੀ ਹੈ।
        ਪਿੰਡ ਕੁਲਰੀਆਂ ਦੀ ਅਮਨਜੀਤ ਕੌਰ (25 ਸਾਲ) ਪੁੱਤਰੀ ਜੀਤਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਸਵਾ 2 ਕਿੱਲੇ ਜ਼ਮੀਨ ਦੀ ਵਾਹੀ ਕਰਦੇ ਹਨ ਤੇ ਉਸ ਦੇ ਪਰਿਵਾਰ ਵਿਚ ਮਾਤਾ- ਪਿਤਾ ਅਤੇ ਉਸਦੇ ਦੋ ਭਰਾ ਹਨ ਤੇ ਇੰਨੇ ਘੱਟ ਰਕਬੇ ਦੀ ਵਾਹੀ ਨਾਲ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੁੰਦਾ ਸੀ। ਉਸ ਨੇ ਪੀਜੀਡੀਸੀਏ ਦੀ ਫੀਸ ਵੀ ਮੁਸ਼ਕਿਲ ਨਾਲ ਸਵੈ ਸੇਵੀ ਸੰਸਥਾ ਅਤੇ ਪਰਿਵਾਰ ਦੀ ਮਦਦ ਨਾਲ ਭਰੀ ਸੀ। ਵਿੱਤੀ ਹਾਲਾਤ ਮਾੜੇ ਹੋਣ ਕਾਰਨ ਅਗਲੀ ਪੜ੍ਹਾਈ ਦਾ ਕੋਈ ਰਾਹ ਨਹੀਂ ਸੀ। ਉਸਨੇ ਦੱਸਿਆ ਕਿ ਉਸਨੇ ਵਿਦੇਸ਼ ਜਾਣ ਲਈ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ। 
ਓਸਨੇ ਦੱਸਿਆ ਕਿ ਉਹ ਪਿੰਡ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਉਸ ਦੇ ਮਨ ਵਿਚ ਫੁੱਲਾਂ ਦੀ ਖੇਤੀ ਕਰਨ ਦਾ ਵਿਚਾਰ ਆਇਆ।
   

ਉਸ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਵਿੱਚ ਰਾਬਤਾ ਕੀਤਾ ਅਤੇ ਓਥੇ ਐਚਓਡੀ (ਫਲੋਰੀਕਲਚਰ) ਡਾ. ਪਰਮਿੰਦਰ ਸਿੰਘ ਅਤੇ ਸਾਇੰਟਿਸਟ ਡਾ. ਅਮਨ ਸ਼ਰਮਾ ਤੋਂ ਸੇਧ ਲਈ ਅਤੇ ਓਨ੍ਹਾਂ ਤੋਂ ਫੁੱਲਾਂ ਦੀ ਪਨੀਰੀ ਲੈ ਕੇ ਸਾਲ 2022 ਵਿੱਚ 7 ਮਰਲੇ ਵਿੱਚ ਗੇਂਦਾ ਲਾਇਆ ਜਿਸ ਨਾਲ ਓਸਨੂੰ ਕਾਫੀ ਵਿੱਤੀ ਸਹਾਰਾ ਮਿਲਿਆ ਅਤੇ ਇਸ ਵੇਲੇ ਇਹ 1 ਕਨਾਲ ਵਿੱਚ ਫੁੱਲਾਂ ਦੀ ਖੇਤੀ ਕਰ ਰਹੀ ਹੈ ਜਿਸ ਦੀ ਆਮਦਨ ਨਾਲ ਉਹ ਐਮ ਪੰਜਾਬੀ (ਦੂਜਾ ਸਾਲ) ਗੁਰੂ ਨਾਨਕ ਕਾਲਜ ਬੁਢਲਾਡਾ ਤੋਂ ਕਰ ਰਹੀ ਹੈ ਅਤੇ ਉਹ ਆਪਣੇ ਪਰਿਵਾਰ ਦਾ ਵਿੱਤੀ ਸਹਾਰਾ ਵੀ ਬਣੀ ਹੈ।
    ਓਸਨੇ ਦੱਸਿਆ ਕਿ ਉਸਨੇ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ। ਇਸ ਲਈ ਓਸਨੇ ਏਥੇ ਹੀ ਰਹਿ ਕੇ ਕੰਮ ਕਰਨ ਨੂੰ ਤਰਜੀਹ ਦਿੱਤੀ।
   ਓਸਨੇ ਦੱਸਿਆ ਕਿ ਹੁਣ ਉਸ ਦੇ ਖੇਤ ਦੇ ਫੁੱਲ ਬਰੇਟਾ, ਬੁਢਲਾਡਾ, ਮਾਨਸਾ, ਸੁਨਾਮ, ਬਠਿੰਡਾ, ਜਾਖਲ, ਲੁਧਿਆਣਾ ਆਦਿ ਸ਼ਹਿਰਾਂ ਵਿੱਚ ਜਾ ਰਹੇ ਹਨ।
  ਓਸਨੇ ਦੱਸਿਆ ਕਿ ਗੇਂਦੇ ਦੇ ਫੁੱਲਾਂ ਦੀ ਤੁੜਾਈ ਕਰੀਬ 3 ਮਹੀਨੇ ਹੁੰਦੀ ਹੈ ਅਤੇ ਉਸਨੂੰ 40 ਹਜ਼ਾਰ ਦੇ ਕਰੀਬ ਬੱਚਤ ਹੋ ਜਾਂਦੀ ਹੈ ਜਿਹੜੀ ਕਿ ਲਗਭਗ ਉਸ ਦੇ 1 ਕਿੱਲੇ ਦੇ ਕਣਕ - ਝੋਨੇ ਦੇ ਬਰਾਬਰ ਹੈ।
  ਓਸਨੇ ਦੱਸਿਆ ਕਿ ਉਹ ਬਾਗਬਾਨੀ ਵਿਭਾਗ ਮਾਨਸਾ ਨਾਲ ਵੀ ਤਾਲਮੇਲ ਵਿਚ ਹੈ ਅਤੇ ਵਿਭਾਗ ਵਲੋਂ ਵੀ ਸਮੇਂ ਸਮੇਂ 'ਤੇ ਮਾਰਗਦਰਸ਼ਨ ਕੀਤਾ ਜਾਂਦਾ ਹੈ। ਪਿਛਲੇ ਸਮੇਂ ਮੀਹਾਂ ਦੌਰਾਨ ਪੌਦੇ ਖਰਾਬ ਹੋ ਗਏ ਸਨ ਜਿਸ 'ਤੇ ਵਿਭਾਗ ਵਲੋਂ ਓਸ ਨੂੰ ਪੌਦੇ ਭੇਜੇ ਗਏ।
    ਅਮਨਜੀਤ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਹੀ ਆਤਮ ਨਿਰਭਰ ਹੋਣ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਅੱਗੇ ਜਾ ਕੇ ਸਫ਼ਲ ਹੋ ਸਕਣ। 

*ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕੀਤੀ ਸ਼ਲਾਘਾ*

ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਕਿਸਾਨ ਮੇਲੇ ਦੌਰਾਨ ਅਮਨਜੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਸ ਦੀ ਹੌਸਲਾ ਅਫਜ਼ਾਈ ਕੀਤੀ। ਓਨ੍ਹਾਂ ਕਿਹਾ ਕਿ ਭਾਵੇਂ ਅਮਨਜੀਤ ਥੋੜੇ ਰਕਬੇ ਵਿੱਚ ਫੁੱਲਾਂ ਦੀ ਕਾਸ਼ਤ ਕਰ ਰਹੀ ਹੈ ਪਰ ਉਹ ਆਪਣੇ ਯਤਨਾਂ ਨਾਲ ਆਪਣੇ ਅਤੇ ਪਰਿਵਾਰ ਲਈ ਵਿੱਤੀ ਸਹਾਰਾ ਬਣੀ ਹੈ। ਓਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਲਈ ਮਿਸਾਲ ਹੈ ਜਿਹੜੀ ਕੇ ਵਿਦੇਸ਼ ਜਾਣ ਦੀ ਬਜਾਏ ਆਪਣੇ ਪਿੰਡ ਵਿੱਚ ਹੀ ਮਿਹਨਤ ਕਰ ਰਹੀ ਹੈ।

Saturday, December 20, 2025

ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ, ਕਿਸਾਨ ਘਬਰਾਹਟ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਨੂੰ ਜਮ੍ਹਾ ਕਰਨ ਤੋਂ ਗ਼ੁਰੇਜ਼ ਕਰਨ

*ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖ਼ੇਤੀਬਾੜੀ ਵਿਭਾਗ ਵੱਲੋਂ ਲਗਾਤਰ ਚੈਕਿੰਗਾਂ ਜਾਰੀ*

ਮੋਗਾ 20 ਦਸੰਬਰ 
ਹਾੜ੍ਹੀ-2025 ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਨੂੰ 70 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਲੋੜੀਂਦੀ ਹੈ ਅਤੇ ਹੁਣ ਤੱਕ ਜਿਲ੍ਹੇ ਵਿਚ 58 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਯੂਰੀਆ ਖਾਦ ਦੀ ਸਪਲਾਈ ਹੋ ਚੁੱਕੀ ਹੈ। ਇਸ ਯੂਰੀਆ ਖਾਦ ਵਿਚੋ 60 ਫ਼ੀਸਦੀ ਸਹਿਕਾਰੀ ਸਭਾਵਾਂ ਅਤੇ 40 ਫ਼ੀਸਦੀ ਪ੍ਰਾਈਵੇਟ ਡੀਲਰਾਂ ਨੂੰ ਯੂਰੀਆ ਖਾਦ ਦੀ ਸਪਲਾਈ ਹੋਈ ਹੈ। ਬਾਕੀ ਰਹਿੰਦੀ ਯੂਰੀਆ ਖਾਦ ਦੀ ਸਪਲਾਈ ਜਲਦੀ ਪਹੁੰਚਣ ਦੀ ਉਮੀਦ ਹੈ ਅਤੇ ਇਸ ਸਮੇਂ ਜ਼ਿਲ੍ਹਾ ਮੋਗਾ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੈ। 
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਜਰੂਰਤ ਨਹੀਂ ਹੈ ਹਰੇਕ ਕਿਸਾਨ ਤੱਕ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਕਿਸਾਨਾਂ ਨੂੰ ਯੂਰੀਆ ਖਾਦ ਨੂੰ ਲੋੜ ਤੋਂ ਵੱਧ ਸਟੋਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ, ਸਿਰਫ ਲੋੜ ਅਨੁਸਾਰ ਹਾੜ੍ਹੀ ਦੀਆਂ ਫਸਲਾਂ ਲਈ ਹੀ ਯੂਰੀਆ ਖਾਦ ਦੀ ਖਰੀਦ ਕੀਤੀ ਜਾਵੇ। ਯੂਰੀਆ ਖਾਦ ਸਬੰਧੀ ਜੇਕਰ ਕਿਸੇ ਕਿਸਾਨ ਜਾਂ ਰੀਟੇਲ ਡੀਲਰ ਨੂੰ ਕੋਈ ਮੁਸ਼ਕਲ ਹੈ ਤਾਂ ਉਹ ਖੇਤੀਬਾੜੀ ਵਿਭਾਗ ਮੋਗਾ ਦੇ ਧਿਆਨ ਵਿਚ ਲਿਆ ਸਕਦਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਅਤੇ ਨਿਰਧਾਰਤ ਰੇਟ ਤੇ ਯੂਰੀਆ ਖਾਦਾਂ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਫਲਾਇੰਗ ਸਕੂਏਡ ਟੀਮਾਂ ਵੱਲੋਂ ਲਗਾਤਾਰ ਖਾਦ ਵਿਕ੍ਰੇਤਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਇਸਦੀ ਕਾਲਾਬਜ਼ਾਰੀ ਨਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਨਿਰਧਾਰਤ ਰੇਟ ਤੇ ਖਾਦਾਂ ਦੀ ਵਿਕਰੀ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਹੋਲ ਸੇਲ ਡੀਲਰਜ਼ ਅਤੇ ਰੀਟੇਲ ਡੀਲਰਜ਼ ਦੀਆਂ ਮੀਟਿੰਗਾ ਵੀ ਕੀਤੀਆਂ ਗਈਆਂ ਹਨ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕਿਸੇ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਯੂਰੀਆ ਜਾਂ ਕੋਈ ਹੋਰ ਖੇਤੀ ਸਮੱਗਰੀ ਵੇਚਣ ਦਾ ਕੇਸ ਪਾਇਆ ਗਿਆ ਤਾਂ ਫਰਟੀਲਾਈਜ਼ਰ ਕੰਟਰੋਲ ਹੁਕਮ 1985 ਅਤੇ ਜ਼ਰੂਰੀ ਵਸਤਾਂ ਐਕਟ -1955 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਅਤੇ ਵਿਭਾਗੀ ਹਦਾਇਤਾਂ ਤਹਿਤ ਖੇਤੀਬਾੜੀ ਟੀਮਾਂ ਵੱਲੋਂ ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਅਤੇ ਕਿਸਾਨਾਂ ਤੱਕ ਨਿਰਧਾਰਿਤ ਮੁੱਲ ਦੀ ਖਾਦ ਸਪਲਾਈ ਯਕੀਨੀ ਬਣਾਉਣ ਲਈ ਵਿਭਾਗ ਯਤਨਸ਼ੀਲ਼ ਹੈ ਕਿਸੇ ਵੀ ਕਿਸਾਨ ਨੂੰ ਇਸ ਸੰਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕਿਸੇ ਕਿਸਾਨ ਨੂੰ ਫਿਰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪੱਧਰੀ ਜਾਂ ਬਲਾਕ ਪੱਧਰੀ ਖ਼ੇਤੀਬਾੜੀ ਦਫਤਰਾਂ ਨਾਲ ਤਾਲਮੇਲ ਕਰ ਸਕਦੇ ਹਨ।

Friday, December 19, 2025

ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ

ਬਰਨਾਲਾ 19 ਦਸੰਬਰ

ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਫ਼ਸਲੀ ਵਿਭੰਨਤਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਪਾਣੀ ਦੀ ਬਚਤ, ਮਿੱਟੀ ਦੀ ਸਿਹਤ ਵਿੱਚ ਸੁੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਕੋ ਫ਼ਸਲ ਦੀ ਲਗਾਤਾਰ

ਕਾਸ਼ਤ ਨਾਲ ਨਾ ਸਿਰਫ਼ ਕੁੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮੁੁਨਾਫ਼ਾ ਕਮਾ ਸਕਦੇ ਹਨ। ਉਨਾਂਂ ਕਿਹਾ ਕਿ ਫ਼ਸਲੀ ਵਿਭੰਨਤਾ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਕੀਟ- ਬਿਮਾਰੀਆਂ ’ਤੇ ਵੀ ਕਾਬੂ ਪਾਇਆ ਜਾ ਸਕਦਾ ਹੈ।
ਉਨ੍ਹਾਂਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ, ਸਬਸਿਡੀ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮਾਹਿਰਾਂ ਦੀ ਸਲਾਹ ਨਾਲ ਫ਼ਸਲੀ ਵਿਭੰਨਤਾ ਅਪਣਾਕੇ ਵਿਗਆਨਕ ਖੇਤੀ ਵੱਲ ਕਦਮ ਵਧਾਉਣ।

ਡਿਪਟੀ ਕਮਸ਼ਿਨਰ  ਨੇ ਜ਼ਿਲੇ ਦੇ ਕਿਸਾਨਾਂ ਦਾ ਧੰਨਵਾਦ ਕਰਦਆਿਂ ਕਿਹਾ ਕਿ ਇਸ ਸਾਲ ਕਿਸਾਨਾਂ ਵੱਲੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਯਿੋਗ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ, ਜੋ ਕਿ ਇੱਕ ਸ਼ਰਾਹਣਯੋਗ ਕਦਮ ਹੈ, ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਰਾਹੀਂ ਸੰਭਾਲਣਾ ਨਾ ਸਿਰਫ ਵਾਤਾਵਰਣ ਲਈ ਲਾਭਕਾਰੀ ਹੈ, ਸਗੋਂ ਮਿੱਟੀ ਦੀ ਸਿਹਤ ਅਤੇ ਭਵਿੱਖੀ ਫਸਲਾਂ ਲਈ ਵੀ ਫਾਇਦੇਮੰਦ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਕੇ ਪਰਾਲੀ ਪ੍ਰਬੰਧਨ ਨੂੰ ਲਗਾਤਾਰ ਜਾਰੀ ਰੱਖਣ।
ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਪਰਾਲੀ ਪ੍ਰਬੰਧਨ ਨਾਲ ਜੁੜੀ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨਾਂਂ ਕਿਹਾ ਕਿ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਵਿਭਾਗ ਦੀਆਂ ਟੀਮਾਂ ਮੈਦਾਨ ਵਿੱਚ ਸਰਗਰਮ ਰਹਿਣਗੀਆਂ।
ਡਾ.ਸੁਖਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਬਰਨਾਲਾ ਨੇ ਵਿਭਾਗ ਵਿੱਚ ਚੱਲ ਬਹੀ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਡਾ. ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਅਤੇ ਮਿੱਟੀ ਪਾਣੀ ਪਰਖ ਬਾਰੇ ਜਾਣਕਾਰੀ ਦਿੱਤੀ। 
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਵੱਲੋਂ ਡਾ. ਅਸ਼ੋਕ ਕੁੁਮਾਰ ਨੇ ਮਿੱਟੀ ਸਿਹਤ, ਡਾ.ਅਮਨਦੀਪ ਕੌਰ ਨੇ ਫ਼ਸਲਾਂ ਅਤੇ ਉਨਾਂਂ ਦੀ ਸੰਭਾਲ, ਡਾ.ਗੁਰਵੀਰ ਕੌਰ ਨੇ ਫ਼ਸਲਾਂ ਦੀਆਂ ਬਿਮਾਰੀਆਂ ਬਾਰੇ ਅਤੇ ਸ੍ਰੀ ਸਮਰਥ ਮੂੰਗਾ  ਐਸਡੀਓ ਨੇ ਪਾਣੀ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਪਰਾਲੀ ਦਾ ਸੁੁਚੱਜਾ ਪ੍ਰਬੰਧਨ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਕੈਂਪ ਦਾ ਸੰਚਾਲਨ ਡਾ. ਧਰਮਵੀਰ ਸਿੰਘ ਤੇ ਡਾ.ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਵੱਲੋਂ ਬਖੂਬੀ ਨਿਭਾਇਆ ਗਿਆ।
ਇਸ ਕੈਂਪ ਵਿੱਚ ਸਮੂਹ ਖੇਤੀਬਾੜੀ ਵਿਭਾਗ ਤੇ ਆਤਮਾ ਸਕੀਮ ਦਾ ਸਾਰੇ ਸਟਾਫ ਤੋਂ ਇਲਾਵਾ ਲਗਭਗ 400 ਕਿਸਾਨ ਹਾਜ਼ਰ ਸਨ।

Thursday, December 18, 2025

ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਡੇਅਰੀ ਫਾਰਮਿੰਗ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਸੰਗਰੂਰ, 18 ਦਸੰਬਰ (Only Agricultyure) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਸਰਪ੍ਰਸਤੀ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਡੇਅਰੀ ਫਾਰਮਿੰਗ ਸਬੰਧੀ ਦਸ-ਦਿਨਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ 25 ਕਿਸਾਨ ਵੀਰਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।

ਇਸ ਸਿਖਲਾਈ ਕੋਰਸ ਦੇ ਪਹਿਲੇ ਦਿਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸਾਰੇ ਸਿਖਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਉਦੇਸ਼ਾਂ ਅਤੇ ਕੰਮਕਾਜ ਬਾਰੇ ਵਿਸਥਾਰਪੂਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਖੇਤੀਬਾੜੀ ਵਿੱਚ ਸਹਾਇਕ ਕਿੱਤੇ ਵਜੋਂ ਡੇਅਰੀ ਫਾਰਮਿੰਗ ਦੇ ਆਰਥਿਕ ਮਹੱਤਵ ਅਤੇ ਦਾਇਰੇ 'ਤੇ ਚਾਨਣਾ ਪਾਇਆ ਅਤੇ ਸਿਖਿਆਰਥੀਆਂ ਨੂੰ ਆਪਣੀ ਆਮਦਨ ਅਤੇ ਰੁਜ਼ਗਾਰ ਵਧਾਉਣ ਲਈ ਡੇਅਰੀ ਫਾਰਮਿੰਗ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਦੁੱਧ ਦੀ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਵੀ ਕਿਹਾ ਤਾਂ ਜੋ ਇਸ ਧੰਦੇ ਤੋਂ ਵਧੇਰੇ ਮੁਨਾਫਾ ਕਮਾਇਆ ਜਾ ਸਕੇ।

ਸਿਖਲਾਈ ਕੋਰਸ ਦੌਰਾਨ ਡਾ.ਅਜੈ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਵੱਲੋਂ ਡੇਅਰੀ ਫਾਰਮਿੰਗ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਜਿਸ ਵਿਚ ਗਾਵਾਂ/ਮੱਝਾਂ ਦੀਆਂ ਸੁਧਰੀਆਂ ਨਸਲਾਂ, ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ, ਛੋਟੇ ਕਟੜੂਆਂ/ਵੱਛੜੂਆਂ ਦੀ ਦੇਖ-ਭਾਲ, ਡੇਅਰੀ ਸ਼ੈੱਡਾਂ ਦੀ ਉਸਾਰੀ, ਸਾਫ ਅਤੇ ਮਿਆਰੀ ਦੁੱਧ ਪੈਦਾ ਕਰਨਾ ਅਤੇ ਪਸ਼ੂਆਂ ਲਈ ਸੰਤੁਲਿਤ ਵੰਡ ਤਿਆਰ ਕਰਨਾ ਆਦਿ ਸ਼ਾਮਿਲ ਸੀ।

ਡਾ. ਵਿਤਸਤਾ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਦੁੱਧ ਦੀ ਪ੍ਰੋਸੈਸਿੰਗ ਅਤੇ ਦੁੱਧ ਦੇ ਮੁੱਲ ਵਾਧੇ ਬਾਰੇ ਗੱਲਬਾਤ ਕੀਤੀ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੇ ਲਾਭ ਸਾਂਝੇ ਕੀਤੇ। ਸ਼੍ਰੀ ਗੁਰਮੀਤ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਸੰਗਰੂਰ ਨੇ ਡੇਅਰੀ ਵਿਕਾਸ ਬੋਰਡ ਦੀਆਂ ਡੇਅਰੀ ਫਾਰਮਿੰਗ ਨਾਲ ਸਬੰਧਤ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਮੁਕੇਸ਼ ਗੁਪਤਾ, ਵੈਟਰਨਰੀ ਅਫ਼ਸਰ, ਸੰਗਰੂਰ ਨੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਇਹਨਾਂ ਦੀ ਰੋਕਥਾਮ ਅਤੇ ਪਸ਼ੂਆਂ ਲਈ ਟੀਕਾਕਰਨ ਤਰਤੀਬ ਬਾਰੇ ਜਾਣਕਾਰੀ ਦਿੱਤੀ।

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਤੋਂ ਡਾ. ਸੁਰੇਂਦਰ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਲ ਭਰ ਚਾਰੇ ਦੇ ਉਤਪਾਦਨ ਅਤੇ ਗੁਣਵੱਤਾ ਭਰਪੂਰ ਸਾਈਲੇਜ ਬਣਾਉਣ ਬਾਰੇ ਵਿਸਥਾਰ ਨਾਲ ਦੱਸਿਆ।
ਸਿਖਿਆਰਥੀਆਂ ਦਾ ਪਿੰਡ ਗੱਗੜਪੁਰ ਵਿਖੇ ਦੌਰਾ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੂੰ ਵਿਗਿਆਨਕ ਡੇਅਰੀ ਸ਼ੈੱਡ ਦੇ ਨਿਰਮਾਣ ਅਤੇ ਪਸ਼ੂਆਂ ਦੀ ਸੁਚੱਜੀ ਦੇਖਭਾਲ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 19 ਦਸੰਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

ਬਰਨਾਲਾ, 18 ਦਸੰਬਰ

                ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਤਿਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਜ਼ਿਲ੍ਹਾ-ਬਰਨਾਲਾ Barnala ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp 19 ਦਸੰਬਰ 2025 (ਸ਼ੁੱਕਰਵਾਰ) ਨੂੰ ਕਪਿਲ ਪੈਲੇਸਨਾਨਕਸਰ ਰੋਡਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂਮਿੱਟੀ ਸਿਹਤਸਲਾਂ ਦੀ ਸੰਭਾਲਖੇਤੀ ਮਸ਼ੀਨਰੀ ਅਤੇ ਸਰਕਾਰੀ ਕਿਸਾਨ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

                ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਕੈਂਪ ਦਾ ਲਾਭ ਉਠਾਉਣ।

ਕੇ. ਵੀ. ਕੇ., ਐਸ. ਏ. ਐਸ. ਨਗਰ ਵੱਲੋਂ ਖੁੰਬਾਂ ਦੀ ਕਾਸ਼ਤ 'ਤੇ ਲਗਾਇਆ ਸਿਖਲਾਈ ਕੋਰਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਦਸੰਬਰ:


ਜ਼ਿਲ੍ਹੇ ਵਿੱਚ ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਐਸ. ਏ. ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਕਿੱਤਾ ਮੁਖੀ ਸਿਖਲਾਈ ਕੋਰਸ ਲਗਾਇਆ ਗਿਆਜਿਸ ਵਿੱਚ 25 ਕਿਸਾਨ ਵੀਰਾਂਭੈਣਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆਇਸ ਮੌਕੇ ਡਾ. ਬਲਬੀਰ ਸਿੰਘ ਖੱਦਾ ਨੇ ਖੁੰਬਾਂ ਦੀ ਮਹੱਤਤਾ ਬਾਰੇ ਦੱਸਿਆਪ੍ਰੋਗਰਾਮ ਇੰਚਾਰਜ ਡਾ. ਹਰਮੀਤ ਕੌਰ ਅਤੇ ਡਾ.ਪਾਰੁਲ ਗੁਪਤਾ ਨੇ ਸਿਖਿਆਰਥੀਆਂ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਖੁੰਬਾਂ ਦੀ ਕਾਸ਼ਤ ਅਤੇ ਉਹਨਾਂ ਦੀ ਗੁਣਵੱਤਾ ਅਤੇ ਮੁੱਲ ਵਰਧਕ ਉਤਪਾਦਾਂ ਸੰਬੰਧੀ ਜਾਣਕਾਰੀ ਦਿੱਤੀ। ਫਾਰਮ ਸਲਾਹਕਾਰ ਸੇਵਾ ਕੇਂਦਰ,ਰੂਪਨਗਰ ਤੋਂ ਡਾ. ਅਵਨੀਤ ਕੌਰ ਨੇ ਬਟਨ ਖੁੰਬਾਂ ਲਈ ਕੰਪੋਸਟ ਬਣਾਉਣ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸ਼ਟਾਕੀ ਅਤੇ ਕੀੜਾ ਜੜੀ ਖੁੰਬ ਦੀ ਕਾਸ਼ਤ ਉੱਤੇ ਖੁੰਬ ਪਾਲਕ ਸ਼੍ਰੀਮਤੀ ਸੁੱਖਜੀਵਨ ਕੌਰ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਕੇ.ਵੀ.ਕੇ., ਬਰਨਾਲਾ ਤੋਂ ਡਾ. ਹਰਜੋਤ ਸਿੰਘ ਸੋਹੀ ਨੇ ਖੁੰਬ ਉਤਪਾਦਨ ਦੀ ਆਰਥਿਕਤਾ ਅਤੇ ਮੰਡੀਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੈਡਮ ਰਾਜਦੀਪ ਕੌਰਫ਼ੂਡ ਸੇਫਟੀ ਅਫਸਰਮੋਹਾਲੀ ਨੇ ਖੁੰਬ ਕਾਰੋਬਾਰ ਲਈ  ਫੂਡ ਸੇਫਟੀ ਸਟੈਂਡਰਡ ਐਕਟ  ਨਿਯਮ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਚਾਨਣਾ ਪਾਇਆ। ਇਸ ਸਿਖਲਾਈ ਕੋਰਸ ਦੋਰਾਨ ਸਿਖਿਆਰਥੀਆਂ ਨੂੰ ਖੁੰਬਾਂ ਦੇ ਪ੍ਰੈਕਟੀਕਲ ਤਜਰਬੇ ਦੀ ਸਿੱਖਿਆ ਤਹਿਤ ਮੁਸ਼ਰੂਮ ਮਾਸਟਰ ਐਗਰੋਟੈਕਧੜਾਕ ਕਲਾਂ ਵਿਖੇ ਲਿਜਾਇਆ ਗਿਆ ਜਿਥੇ ਸ਼੍ਰੀ ਵਿਕਾਸ ਬੇਨਲ ਨੇ ਬਟਨ ਖੁੰਬ ਦੀ ਕੰਪੋਸਟ ਤੋਂ ਲੈ ਕੇ ਕਾਸ਼ਤ ਤੱਕ ਭਰਪੂਰ ਜਾਣਕਾਰੀ ਦਿੱਤੀ। ਅੰਤ ਵਿੱਚ ਸਿਖਿਆਰਥੀਆਂ ਨੇ ਕੇ. ਵੀ. ਕੇ.ਟੀਮ ਦਾ ਇਸ ਪ੍ਰੋਗਰਾਮ ਨੂੰ ਉਲੀਕਣ ਅਤੇ ਉਹਨਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਧੰਨਵਾਦ ਕੀਤਾ

ਬਾਗਬਾਨੀ ਵਿਭਾਗ ਦੀਆਂ ਕਿਸਾਨਾਂ ਲਈ ਵਿੱਤੀ ਸਹਾਇਤਾ ਸਕੀਮਾਂ

ਸੰਗਰੂਰ, 18 ਦਸੰਬਰ (Only Agriculture) - ਪੰਜਾਬ ਵਿੱਚ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ Punjab Government  ਵੱਲੋਂ ਕੀਤੇ ਜਾਂਦੇ ਯਤਨਾਂ ਅਧੀਨ ਬਾਗਬਾਨੀ ਵਿਭਾਗ Horticulture Department Punjab ਵੱਲੋਂ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ Mohinder Bhagat ਦੀ ਅਗਵਾਈ ਹੇਠ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸੈਲਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਲਈ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਬਾਗਬਾਨੀ ਕਿੱਤੇ ਨਾਲ ਜੁੜੇ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਡਾਇਰੈਕਟਰ ਬਾਗਬਾਨੀ, ਸੰਗਰੂਰ Sangrur ਸ੍ਰੀ ਹਰਦੀਪ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ਤੇ ਕੌਮੀ ਬਾਗਬਾਨੀ ਮਿਸ਼ਨ National Horticulture Mission ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ ਲਈ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਲਈ Poly House, Net House, ਵਰਮੀ ਕੰਪੋਸਟ ਯੂਨਿਟ Varmi Compost Unit ਲਗਾਉਣ ਲਈ 40-50 ਪ੍ਰਤੀਸ਼ਤ ਸਬਸਿਡੀ Subsidy  ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਹਾਇਕ ਧੰਦੇ ਜਿਵੇਂ ਕਿ ਸ਼ਹਿਦ ਦੀਆਂ Bee Keeping ਮੱਖੀ ਪਾਲਣ ਲਈ 1600/- ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ, ਖੁੰਬਾਂ ਦਾ ਬੀਜ ਤਿਆਰ ਕਰਨ ਲਈ, ਖੁੰਬ ਕੰਪੋਸਟ ਲਗਾਉਣ ਲਈ, ਬਾਗਬਾਨੀ ਮਸ਼ੀਨਰੀ ਜਿਵੇਂ ਟਰੈਕਟਰ 20 ਐਚ.ਪੀ, ਨੈਪ ਸੈਕ ਸਪਰੇਅਰ, ਬੂਮ ਸਪਰੇਅਰ ਅਤੇ ਪਾਵਰ ਟਿੱਲਰ ਤੇ 40-50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੋਲਡ ਸਟੋਰ ਤੇ 35% ਸਬਸਿਡੀ ਦਿੱਤੀ ਜਾ ਰਹੀਂ ਹੈ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਨ੍ਹਾਂ ਮੌਜੂਦਾ ਸਕੀਮਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਗਬਾਨ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਾਗਾਂ ਅਧੀਨ ਰਕਬਾ ਵਧਾਉਣ ਲਈ ਤੁਪਕਾ ਸਿੰਚਾਈ Drip Irrigation ਅਧੀਨ ਨਵੇਂ ਬਾਗ ਲਗਾਉਣ ਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਨਸੈਂਟਿਵ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਬਾਗਬਾਨ ਮਾਇਕਰੋ ਇਰੀਗੇਸ਼ਨ ਸਕੀਮ Micro Irrigation ਅਧੀਨ ਸਬਸਿਡੀ ਲੈਣ ਤੋਂ ਬਾਅਦ ਵੀ ਇਸ ਇੰਨਸੈਟਿਵ ਦਾ ਲਾਭ ਲੈ ਸਕਦੇ ਹਨ ਅਤੇ ਇਸ ਇਨਸੈਟਿਵ ਲਈ ਨਵੇਂ ਬਾਗ ਅਧੀਨ ਰਕਬੇ ਦੀ ਵੱਧ ਤੋਂ ਵੱਧ ਕੋਈ ਸੀਮਾਂ ਨਹੀਂ ਰੱਖੀ ਗਈ ਹੈ।

ਇਸ ਤੋਂ ਇਲਾਵਾ ਮੰਡੀਕਰਣ ਲਈ ਵੀ ਜਿਮੀਦਾਰਾਂ ਨੂੰ ਇੱਕ ਵਾਰੀ ਵਰਤੋਂ ਯੋਗ ਪਲਾਸਟਿਕ ਕਰੇਟ ਅਤੇ ਡੱਬਿਆਂ ਤੇ 50 ਫੀਸਦੀ ਸਬਸਿਡੀ ਦੇਣ ਦੀ ਸਕੀਮ ਨਵੀਂ ਸ਼ੁਰੂ ਕੀਤੀ ਗਈ ਹੈ। ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਅਲੱਗ ਤੋਂ ਬਜਟ ਰੱਖਿਆ ਗਿਆ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਅੱਗੇ ਲਿਜਾਇਆ ਜਾ ਸਕੇ ਅਤੇ ਖੇਤੀ ਵਿਭਿੰਨਤਾ ਰਾਹੀਂ ਕਣਕ ਝੋਨੇ ਦੇ ਰਵਾਇਤੀ ਚੱਕਰ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਿਆ ਜਾ ਸਕੇ। ਇਹਨਾਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਲਈ ਆਪਣੇ ਬਲਾਕਾਂ ਦੇ ਸਬੰਧਤ ਬਾਗਬਾਨੀ ਵਿਕਾਸ ਅਫਸਰਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...