*ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ*
*ਖੇਤੀਬਾੜੀ ਦੇ 30,000 ਤੋਂ ਵੱਧ ਪ੍ਰੋਜੈਕਟਾਂ ਲਈ 7100 ਕਰੋੜ ਰੁਪਏ ਏਆਈਐਫ ਸਕੀਮ ਤਹਿਤ ਮਨਜ਼ੁਰ*
*ਬਾਗਬਾਨੀ ਵਿਭਾਗ ਦੇ ਨਿਰੰਤਰ ਯਤਨਾਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5,21,000 ਹੈਕਟੇਅਰ ਹੋਇਆ*
*ਫਸਲੀ ਵਿਭਿੰਨਤਾ ਵੱਲ ਸੂਬਾ ਸਰਕਾਰ ਦਾ ਖਾਸ ਧਿਆਨ, ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਾਉਣ ਲਈ ਲੁਧਿਆਣਾ ਵਿੱਚ ਲਾਢੋਵਾਲ ਵਿਖੇ ਅਤਿ-ਆਧੁਨਿਕ ਬਾਗਬਾਨੀ ਵਿਕਾਸ ਕੇਂਦਰ ਦੀ ਸਥਾਪਨਾ*
*‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਨਾਲ ਬਾਗਬਾਨੀ ਖੇਤਰ ਨੂੰ ਮਿਲੀ ਨਵੀਂ ਦਿਸ਼ਾ*
*ਸੂਬੇ ਦੇ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫਲਦਾਰ ਪੌਦੇ ਲਗਾਉਣ ਦਾ ਕੰਮ ਸੂਰੂ, ਪਿੰਡ ਆਰਥਿਕ ਪੱਖੋ ਹੋ ਸਕਣਗੇ ਆਤਮ-ਨਿਰਭਰ*
*ਰਾਸ਼ਟਰੀ ਬਾਗਬਾਨੀ ਮਿਸ਼ਨ ਤਹਿਤ ਕਿਸਾਨਾ ਨੂੰ ਨਵੇਂ ਬਾਗ ਲਗਾਉਣ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਬੀ-ਕੀਪਿੰਗ ਕਰਨ ਲਈ 1575 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ*
*ਸਟੇਟ ਪਲਾਨ ਸਕੀਮ ਤਹਿਤ ਫੁੱਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 17.40 ਲੱਖ ਰੁਪਏ ਦੀ ਸਬਸਿਡੀ ਜਾਰੀ*
*ਪੋਸਟ ਹਾਰਵੈਸਟ ਹੈਂਡਲਿੰਗ ਸਕੀਮ ਤਹਿਤ 23.26 ਲੱਖ ਰੁਪਏ ਦੀ ਸਬਸਿਡੀ ਜਾਰੀ*
*ਖੁੰਬਾਂ ਦੇ ਛੋਟੇ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾ ਨੂੰ 54.66 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ*
*ਪੌਲੀ-ਹਾਉਸ ਦਾ ਕਵਰ ਮਟੀਰੀਅਲ ਬਦਲਣ ਲਈ 140.51 ਲੱਖ ਰੁਪਏ ਦੀ ਸਬਸਿਡੀ ਜਾਰੀ*
*ਸਬਜ਼ੀ ਉਗਾਉਣ ਵਾਲੇ ਹੜ੍ਹ ਪੀੜਤ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਵੱਜੋਂ ਅਸਲ ਲਾਗਤ 'ਤੇ 40 ਫੀਸਦੀ ਦੀ ਸਬਸਿਡੀ*
ਚੰਡੀਗੜ, ਦਸੰਬਰ 24
ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ Government of Punjab ਸੂਬੇ ਵਿੱਚ ਬਾਗਬਾਨੀ ਖੇਤਰ Horticulture Sector ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ Farmer Income ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ Horticulture Minister ਸ੍ਰੀ ਮੋਹਿੰਦਰ ਭਗਤ Mohinder Bhagat ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ Horticulture Department ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ Subsidies for Farmer ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।
ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਗਰੀਕਲਚਰ ਇੰਨਫਰਾਸਟਰਕਚਰ ਫੰਡ (AIF) ਕੇਂਦਰੀ ਸਕੀਮ ਨੂੰ ਸੂਬੇ ਵਿੱਚ ਸੂਚੱਜੇ ਢੰਗ ਨਾਲ ਲਾਗੂ ਕਰਨ ਲਈ ਬਾਗਬਾਨੀ ਵਿਭਾਗ ਨੋਡਲ ਏਜੰਸੀ ਵੱਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖੇਤੀਬਾੜੀ ਦੇ 30,000 ਤੋਂ ਵੱਧ ਪ੍ਰੋਜੈਕਟਾਂ ਲਈ 7100 ਕਰੋੜ ਰੁਪਏ ਦੇ ਏਆਈਐਫ ਸਕੀਮ ਤਹਿਤ ਕਰਜ਼ੇ ਮਨਜ਼ੂਰ ਕੀਤੇ ਗਏ ਹਨ।
ਬਾਗਬਾਨੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਪ੍ਰਫੁਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਖਾਸ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਦੇ ਨਿਰੰਤਰ ਯਤਨਾਂ ਸਦਕਾ ਸੂਬੇ ਦਾ ਬਾਗਬਾਨੀ ਹੇਠ ਰਕਬਾ 4,81,616 ਤੋਂ ਵੱਧ ਕੇ ਹੁਣ 5,21,000 ਹੈਕਟੇਅਰ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਾਉਣ ਲਈ ਲੁਧਿਆਣਾ ਵਿੱਚ ਲਾਢੋਵਾਲ ਵਿਖੇ ਅਤਿ-ਆਧੁਨਿਕ ਬਾਗਬਾਨੀ ਵਿਕਾਸ ਕੇਂਦਰ Horticulture Development Center ਸਥਾਪਤ ਕੀਤਾ ਜਾ ਰਿਹਾ ਹੈ। ਇਹ ਕੇਂਦਰ ਵਨ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਅਤੇ ਰਾਜ ਭਰ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰੇਗਾ।
ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਗਾਏ ਜਾ ਰਹੇ ਹਨ। ਇਹਨਾ ਬਾਗਾਂ ਤੋਂ ਹੋਣ ਵਾਲੀ ਆਮਦਨ ਸਬੰਧਤ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਤੇ ਖਰਚੀ ਜਾਵੇਗੀ ।
ਉਨ੍ਹਾਂ ਕਿਹਾ ਕਿ ਨੈਸ਼ਨਲ ਹਾਰਟੀਕਚਰ ਮਿਸ਼ਨ ਤਹਿਤ ਕਿਸਾਨਾ ਨੂੰ ਨਵੇਂ ਬਾਗ ਲਗਾਉਣ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੱਬਾਂ, ਬੀ-ਕੀਪਿੰਗ ਲਈ 1575 ਲੱਖ ਰੁਪਏ ਵਿੱਤੀ ਸਹਾਇਤਾ ਵੱਜੋਂ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਟੇਟ ਪਲਾਨ ਸਕੀਮ State Plan Scheme ਤਹਿਤ ਫੁੱਲਾਂ ਦੀ ਕਾਸ਼ਤ Floriculture ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 17.40 ਲੱਖ ਰੁਪਏ ਸਬਸਿਡੀ ਵੱਜੋਂ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੋਸਟ ਹਾਰਵੈਸਟ ਹੈਂਡਲਿੰਗ ਸਕੀਮ Post Harvesting Handling Scheme ਤਹਿਤ ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਤੋਂ ਬਾਅਦ ਪਲਾਸਟਿਕ ਕਰੇਟ ਅਤੇ ਕਾਰਟਨ ਬੋਕਸ ਤੇ 50 ਪ੍ਰਤੀਸ਼ਤ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 23.26 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ 'ਬਿਜਲੀ ਅਤੇ ਪਾਣੀ ਬਚਾਓ ਸਕੀਮ' ਤਹਿਤ ਡਰਿਪ Drip Irrigation in Orchards ਤੇ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਇਨਸੈਟਿਵ ਦਿੱਤਾ ਜਾ ਰਿਹਾ ਹੈ। ਇਸ ਸਾਲ 47.56 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲੀ-ਹਾਉਸ ਦਾ ਕਵਰ ਮਟੀਰੀਅਲ ਬਦਲਣ ਲਈ ਵੀ 50 ਪ੍ਰਤੀਸ਼ਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਚਾਲੂ ਵਿੱਤੀ ਸਾਲ ਦੌਰਾਨ 140.51 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।
ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁੰਬਾਂ Mushrooms ਦੇ ਛੋਟੇ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾ ਨੂੰ 80 ਹਜ਼ਾਰ ਰੁਪਏ ਸਬਸਿਡੀ ਵੱਜੋਂ ਦੇਣ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾ ਨੂੰ ਇਸ ਵਰ੍ਹੇ 54.66 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਯਾਤ-ਆਯਾਤ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੰਡੋਡੱਚ ਸਮਝੋਤੇ ਤਹਿਤ ਖੇੜੀ, ਸੰਗਰੂਰ ਵਿਖੇ ਪਿਆਜਾਂ ਲਈ ਸੈਂਟਰ ਆਫ ਐਕਸੀਲੈਂਸ ਪ੍ਰਗਤੀ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਤਿੰਨ ਅਸਟੇਟ- ਨਾਖ ਅਸਟੇਟ, ਅਮ੍ਰਿਤਸਰ, ਲੀਚੀ ਅਸਟੇਟ, ਪਠਾਨਕੋਟ ਅਤੇ ਅਮਰੂਦ ਅਸਟੇਟ ਪਟਿਆਲਾ ਦੀ ਸਥਾਪਨਾ ਕੀਤੀ ਗਈ ਹੈ। ਜਿਸ ਨਾਲ ਸੂਬੇ ਵਿੱਚ ਫਲਾਂ ਦੀ ਵਧੇਰੇ ਪੈਦਾਵਾਰ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸਬਜ਼ੀ ਉਗਾਉਣ ਵਾਲੇ ਹੜ੍ਹ ਪੀੜਤ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਦੇ ਮੰਤਵ ਨਾਲ ਉਨ੍ਹਾਂ ਦੀ ਅਸਲ ਲਾਗਤ ਦਾ 40 ਫੀਸਦੀ ਹਿੱਸਾ ਸਬਸਿਡੀ ਵਜੋਂ ਦਿੱਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਬਾਗਬਾਨੀ ਮੰਤਰੀ ਨੇ ਕਿਹਾ ਰਾਜ ਵਿੱਚ ਬਾਗਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਹ ਖੁਸ਼ਹਾਲ ਜੀਵਨ ਬਤੀਤ ਕਰ ਸਕਣਗੇ।




.jpeg)



.jpeg)
.jpeg)

.jpeg)








.jpeg)




