Friday, January 30, 2026

ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਦੀ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਸੰਪੰਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ:


ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਪਾਲਣ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿਖਿਆ ਅਤੇ ਕਮੇਟੀ ਦੇ ਚੇਅਰਮੈਨ ਡਾ. ਰਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੁਰਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ, KVK ਐਸ.ਏ.ਐਸ. ਨਗਰ (Mohali) ਦੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਸੱਤਵੀਂ ਮੀਟਿੰਗ ਮਿਤੀ 29.01.2026 ਨੂੰ ਹੋਈ ਜਿੱਥੇ ਉਹਨਾਂ ਕੇ.ਵੀ.ਕੇ.ਐਸ.ਏ.ਐਸ. ਨਗਰ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਪ੍ਰੋਗਰਾਮ ਦੌਰਾਨ ਡਿਪਟੀ ਡਾਇਰੈਟਰ ਕੇ.ਵੀ.ਕੇ.,ਐਸ.ਏ.ਐਸ. ਨਗਰ, ਡਾ. ਬਲਬੀਰ ਸਿੰਘ ਖੱਦਾ ਨੇ ਵੱਖ ਵੱਖ ਮਹਿਕਮਿਆਂ ਤੋਂ ਆਏ ਹੋਏ ਅਧਿਕਾਰੀਆਂ ਅਤੇ ਅਫਸਰ ਸਾਹਿਬਾਨਾਂ ਦਾ ਪ੍ਰੋਗਰਾਮ ਵਿੱਚ ਸ਼ਿਕਰਤ ਕਰਨ ਲਈ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਕੇ.ਵੀ.ਕੇ. ਐਸ.ਏ.ਐਸ. ਨਗਰ ਤੋਂ ਡਾ. ਮੁਨੀਸ਼ ਸ਼ਰਮਾ ਨੇ ਸਾਲ 2025 ਦੌਰਾਨ ਕੇ.ਵੀ.ਕੇ. ਦੀਆਂ ਗਤੀਵਿਧੀਆਂ ਦੀ ਪ੍ਰਗਤੀ ਰਿਪੋਰਟ ਵਿਸਥਾਰ ਪੂਰਵਕ ਪੇਸ਼ ਕੀਤੀ। ਉਹਨਾਂ ਕੇ.ਵੀ.ਕੇ. ਦੁਆਰਾ ਲਗਾਏ ਜਾ ਰਹੇ ਕਿੱਤਾ ਮੁੱਖੀ ਸਿਖਲਾਈ ਕੋਰਸ, ਕਿਸਾਨ ਸਿਖਲਾਈ ਕੈਂਪ, ਪਹਿਲੇ ਦਰਜੇ ਦੇ ਪ੍ਰਦਰਸ਼ਨੀ ਪਲਾਟਾਂ, ਤੇਲ ਬੀਜ਼ ਫਸਲਾਂ, ਘਰੇਲੂ ਬਗੀਚੀ ਅਤੇ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰੋਜੈਕਟਾਂ ਉੱਤੇ ਚਾਨਣਾ ਪਾਇਆ। ਇਸ ਮੌਕੇ ਦੌਰਾਨ ਡਾ. ਗਰੇਵਾਲ ਨੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਕਿਸਾਨ ਮਹਿਲਾਵਾਂ ਨੂੰ ਸਹਾਇਕ ਧੰਦੇ ਅਪਣਾ ਕੇ ਆਮਦਨ ਵਿੱਚ ਵਾਧਾ ਕਰਨ ਦਾ ਸੰਦੇਸ਼ ਦਿੱਤਾ ਅਤੇ ਨਾਲ ਹੀ ਇਸ ਸਬੰਧੀ ਕੇ.ਵੀ.ਕੇ. ਮਾਹਿਰਾਂ ਦਾ ਸਹਿਯੋਗ ਲੈਣ ਲਈ ਕਿਹਾ। ਉਹਨਾਂ ਮੀਟਿੰਗ ਵਿੱਚ ਆਏ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਕੇ. ਵੀ.ਕੇ. ਐਸ.ਏ. ਐਸ. ਨਗਰ ਤੋਂ ਡਾ. ਹਰਮੀਤ ਕੌਰ ਨੇ ਪ੍ਰੋਗਰਾਮ ਵਿੱਚ ਆਏ ਹੋਏ ਅਧਿਕਾਰੀਆਂ ਦਾ ਵੱਡਮੁੱਲੇ ਵਿਚਾਰ ਪੇਸ਼ ਕਰਨ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ. ਨਗਰ, ਸ੍ਰੀ ਗੁਰਮੇਲ ਸਿੰਘ, ਡਾ. ਉਧੈਵੀਰ ਸਿੰਘ ਚਾਹਲ (ਪ੍ਰੋਫੈਸਰ, ਪਸ਼ੂ ਅਹਾਰ ਵਿਭਾਗ), ਡਾ. ਮਨਦੀਪ ਸਿੰਗਲਾ (ਪ੍ਰਿੰਸੀਪਲ ਸਾਇੰਸਦਾਨ), ਡਾ. ਸਤਬੀਰ ਸਿੰਘ (ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ), ਹਰਦੀਪ ਕੌਰ(ਸਹਾਇਕ ਨਿਰਦੇਸ਼ਕ ਮੱਛੀ ਪਾਲਣ)ਐਸ.ਏ.ਐਸ. ਨਗਰ, ਡਾ. ਹਰਿੰਦਰ ਸਿੰਘ (ਸੀਨੀਅਰ ਵੈਟਰਨਰੀ ਅਫਸਰ, ਖਰੜ), ਸ੍ਰੀ ਐਮ.ਖੇ.ਭਾਰਧਵਾਜ (ਲੀਡ ਜ਼ਿਲ੍ਹਾ ਮੈਨੇਜਰ), ਡਾ. ਕੁਲਵਿੰਦਰ ਸਿੰਘ, (ਸਹਾਇਕ ਪ੍ਰੋਫੈਸਰ) ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਸ. ਭੁਪਿੰਦਰ ਸਿੰਘ, ਸ਼੍ਰੀਮਤੀ ਅੰਜਨਾ ਲਿਖਿਆਨੀ, ਮਨਜਿੰਦਰ ਸਿੰਘ (ਪਸ਼ੂ ਪਾਲਕ), ਜਗਦੀਪ ਸਿੰਘ ਸ਼ੇਰਗਿੱਲ ਆਦਿ ਹਾਜ਼ਰ ਸਨ।

Thursday, January 29, 2026

ਪੀ.ਏ.ਯੂ. ਫ਼ਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਪੰਡੋਰੀ ਵਿੱਚ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਮਹਿਲ ਕਲਾਂ (ਬਰਨਾਲਾ), 29 ਜਨਵਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU Ludhaina ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਏ.ਯੂ ਫ਼ਾਰਮ ਸਲਾਹਕਾਰ ਸੇਵਾ PAU Farmer Advisory Service Barnala ਕੇਂਦਰ ਬਰਨਾਲਾ ਵੱਲੋਂ ਪਿੰਡ ਪੰਡੋਰੀ ਵਿੱਚ ਕਿਸਾਨ ਸਿਖ਼ਲਾਈ ਕੈਂਪ Farmer Training Camp ਲਗਾਇਆ ਗਿਆ।
ਇਸ ਕੈਂਪ ਦੌਰਾਨ ਡਾ. ਅਮਨਦੀਪ ਕੌਰ ਜ਼ਿਲ੍ਹਾ ਪਸਾਰ ਵਿਗਿਆਨੀ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਦੱਸਿਆ ਕਿ ਮੌਜੂਦਾ ਹਾੜ੍ਹੀ ਦੀਆਂ ਫ਼ਸਲਾਂ Rabi Crops ਤੋਂ ਵਧੇਰੇ ਝਾੜ ਲੈਣ ਲਈ ਖੁਰਾਕੀ ਤੱਤਾਂ Nutrition Needs of Crops ਦੀ ਵਰਤੋਂ, ਕੀੜ੍ਹੇ-ਮਕੌੜ੍ਹੇ ਅਤੇ ਬਿਮਾਰੀਆਂ ਦੀ ਸਰਵਪੱਖੀ IPM ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ High Temperature effect on Wheat Crop ਤੋਂ ਬਚਾਅ ਲਈ ਕਣਕ ਦੀ ਫ਼ਸਲ ਉੱਪਰ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੇ ਛਿੜਕਾਅ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਪੋਟਾਸ਼ੀਅਮ ਨਾਈਟ੍ਰੇਟ Potassium Nitrate 13-0-45 ਦੀਆਂ ਪ੍ਰਦਰਸ਼ਨੀਆਂ ਵੀ ਦਿਖਾਈਆਂ ਗਈਆਂ। ਇਸ ਦੌਰਾਨ ਬਾਰਿਸ਼ ਤੋਂ ਬਾਅਦ ਹਾੜ੍ਹੀ ਦੀਆਂ ਫ਼ਸਲਾਂ ਦਾ ਪ੍ਰਬੰਧਨ, ਨਦੀਨਾਂ ਦੀ ਰੋਕਥਾਮ ਅਤੇ ਕਣਕ ਦਾ ਬੀਜ਼ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਮਿੱਟੀ ਪਰਖ ਕਰਵਾਉਣ ਲਈ ਵੀ ਜਾਗਰੂਕ ਕੀਤਾ ਗਿਆ।
ਅੰਤ ਵਿੱਚ ਕਿਸਾਨਾਂ ਨੂੰ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਗਰਮ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ, ਦਾਲਾਂ, ਝੋਨੇ ਦੇ ਬੀਜ਼, ਚਾਰੇ ਵਾਲੀ ਮੱਕੀ ਅਤੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸਾਹਿਤ ਬਾਰੇ ਦੱਸਿਆ ਗਿਆ।

ਕਣਕ ਤੋਂ ਕਿਵੇਂ ਲਈਏ ਵੱਧ ਝਾੜ, ਬਾਰਿਸ਼ਾਂ ਤੋਂ ਬਾਅਦ ਕਣਕ ਦੀ ਦੇਖਭਾਲ

ਪਿੱਛਲੇ ਦਿਨਾਂ ਵਿਚ ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਵਿਚ ਚੰਗਾ ਮੀਂਹ Rain by Western Disturbance ਪਿਆ ਹੈ। ਇਸ ਮੀਂਹ ਕਾਰਨ ਜਿੱਥੇ ਕਣਕ ਦੀ ਫਸਲ Water Logging in Wheat Crop ਵਿਚ ਪਾਣੀ ਜਿਆਦਾ ਖੜ੍ਹ ਗਿਆ ਉਥੇ ਫਸਲ ਦੇ ਪੀਲੇ Yellowish Wheat Crop Problem  ਪੈਣ ਦੀ ਸ਼ਿਕਾਇਤ ਮਿਲ ਰਹੀ ਹੈ। ਇਸ ਤੋਂ ਬਿਨ੍ਹਾਂ ਆਉਣ ਵਾਲੇ ਦਿਨਾਂ ਵਿਚ ਕਣਕ ਦੀ ਦੇਖਭਾਲ ਲਈ ਬਹੁਤ ਮਹੱਤਵਪੂਰਨ ਤਾਂ ਕਿ ਕਿਸਾਨਾਂ ਨੂੰ ਚੰਗਾ ਝਾੜ ਮਿਲੇ। ਇਸ ਲਈ ਕਣਕ ਤੋਂ ਚੰਗਾ ਝਾੜ ਲੈਣ ਲਈ ਕੁਝ ਸਵਾਲ ਜਵਾਬ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ।

1. ਕਣਕ ਵਿਚ ਮੀਂਹ ਦਾ ਪਾਣੀ ਖੜ੍ਹਨ ਨਾਲ ਕਣਕ ਪੀਲੀ ਪੈ ਰਹੀ ਹੈ, ਕੀ ਕਰੀਏ?

ਸੰਕੇਤਕ ਤਸਵੀਰ
ਜਵਾਬ: ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU Ludhian ਦੀ ਸ਼ਿਫਾਰਸ ਹੈ ਕਿ ਜਿੱਥੇ ਕਣਕ ਦੇ ਖੇਤਾਂ ਵਿਚ ਪਾਣੀ ਖੜ੍ਹਨ ਨਾਲ Water Logging in Wheat Crop due to Heavy Rain ਕਣਕ ਪੀਲੀ ਪੈ ਰਹੀ ਹੈ ਉਥੇ ਆਪਾਂ ਯੂਰੀਏ Urea Broadcasting  ਦਾ ਛੱਟਾ ਨਹੀਂ ਦੇਣਾ ਹੈ ਸਗੋਂ ਆਪਾਂ ਯੂਰੀਆ Urea Spray ਦੀ ਸਪਰੇ ਕਰ ਸਕਦੇ ਹਾਂ। ਇਸ ਲਈ 9 ਕਿਲੋ ਯੂਰੀਆ Urea ਨੂੰ 300 ਲੀਟਰ ਪਾਣੀ ਚ ਘੋਲ ਕੇ ਸਪਰੇਅ ਕਰ ਦਿਓ। ਇਸ ਨਾਲ ਕਣਕ ਦਾ ਪੀਲਾਪਨ ਦੂਰ ਹੋਵੇਗਾ।

ਆਉਣ ਵਾਲੇ ਦਿਨਾਂ ਵਿਚ ਵੀ ਕੁਝ ਪੱਛਮੀ ਚੱਕਰਵਾਤ Western Disturbance ਆ ਸਕਦੇ ਹਨ ਜਿਸ ਨਾਲ ਮੀਂਹ ਪੈ ਸਕਦਾ ਹੈ। ਯਕੀਨੀ ਬਣਾਓ ਕਿ ਜਿਆਦਾ ਪਾਣੀ ਖੇਤ ਵਿਚ ਖੜ੍ਹੇ ਨਾ, ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਕਰੋ। ਬਾਕੀ ਧੁੱਪਾਂ ਨਾਲ ਅਤੇ ਥੱਲੇ ਜਿਰ਼ਨ ਨਾਲ ਵੀ ਪਾਣੀ ਸੁੱਕ ਜਾਵੇਗਾ।  

2. ਕਣਕ ਦੀ ਪਛੇਤੀ ਬਿਜਾਈ ਕੀਤੀ ਸੀ, ਮੀਂਹ ਦਾ ਪਾਣੀ ਖੇਤ ਵਿਚ ਖੜ੍ਹਾ ਹੈ। ਯੂਰੀਆ ਦੀ ਦੁਜੀ ਕਿਸਤ ਹਾਲੇ ਪਾਈ ਨਹੀਂ ਤਾਂ ਕੀ ਕਰੀਏ?

ਜਵਾਬ: ਜੇਕਰ ਪਛੇਤੀ ਬੀਜੀ ਕਣਕ Late Sown Wheat ਵਿਚ ਯੂਰੀਆ Second Dose of Urea in Late Sown Wheat ਦੀ ਹਾਲੇ ਦੂਜੀ ਕਿਸਤ ਨਹੀਂ ਪਾਈ ਅਤੇ ਖੇਤ ਵਿਚ ਪਾਣੀ ਖੜ੍ਹਾ ਤਾਂ ਖਾਦ ਦਾ ਛਿੱਟਾ ਨਾ ਦਿਓ। ਇਸ ਨਾਲ ਇਹ ਖਾਦ ਪਾਣੀ ਦੇ ਨਾਲ ਧਰਤੀ ਥੱਲੇ ਚੱਲੀ ਜਾਵੇਗੀ ਅਤੇ ਪੌਦੇ ਨੂੰ ਨਹੀਂ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਤੱਕ ਨੂੰ ਪ੍ਰਦੁਸਿਤ ਕਰੇਗੀ। 

ਇਸ ਲਈ 15 ਕਿਲੋ ਯੂਰੀਆ Urea ਨੂੰ 200 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੀ ਦਰ ਨਾਲ ਛਿੜਕੋ ਅਤੇ 10-12 ਦਿਨ ਬਾਅਦ ਫਿਰ 15 ਕਿਲੋ ਯੂਰੀਆ Urea ਨੂੰ 200 ਲੀਟਰ ਪਾਣੀ ਵਿਚ ਘੋਲ ਕੇ ਮੁੜ ਛਿੜਕੋ। ਇਸ ਨਾਲ ਯੂਰੀਆ ਦੀ ਘਾਟ ਪੂਰੀ ਹੋ ਜਾਵੇਗੀ।

3. ਪਿੱਛੇਤੀ ਕਣਕ ਵਿਚੋਂ ਪਾਣੀ ਸੁੱਕ ਗਿਆ ਹੈ, ਪਰ ਹਾਲੇ ਯੂਰੀਆ ਦੀ ਦੂਜੀ ਕਿਸਤ ਨਹੀਂ ਪਾਈ ਹੈ?

ਜਵਾਬ: ਜੇਕਰ ਪਾਣੀ ਸੁੱਕ ਗਿਆ ਹੈ ਤਾਂ ਦੂਜੀ ਕਿਸਤ ਦੀ ਯੂਰੀਆ Second Dose of Urea in Wheat Crop ਛਿੱਟਾ ਦੇ ਕੇ ਪਾ ਸਕਦੇ ਹਾਂ।

4. ਕਣਕ ਨੂੰ ਕੁੱਲ ਕਿੰਨੀ ਯੂਰੀਆ ਪਾਈਏ?

ਜਵਾਬ: ਕਣਕ ਦੇ ਵੱਧ ਝਾੜ ਲੈਣ ਲਈ ਕਿਸੇ ਦੇ ਪਿੱਛੇ ਲੱਗ ਕੇ ਬੇਲੋੜੀਆਂ ਦਵਾਈਆਂ ਨਾ ਛਿੱੜਕੋ ਅਤੇ ਨਾ ਹੀ ਪ੍ਰਤੀ ਏਕੜ ਲਈ ਸਿਫਾਰਸ ਕੀਤੀ ਕੁੱਲ 110 ਕਿਲੋ ਤੋਂ ਵੱਧ ਯੂਰੀਆ Urea need of Wheat Crop ਵਰਤੋਂ। ਜਿਆਦਾ ਯੂਰੀਆ ਨਾਲ ਕਣਕ ਜਿਆਦਾ ਕੱਦ ਕਰ ਜਾਂਦੀ ਹੈ ਜਿਸ ਦੇ ਬਾਅਦ ਵਿਚ ਡਿੱਗਣ ਨਾਲ ਝਾੜ ਤੇ ਦਾਣਿਆਂ ਦੀ ਕੁਆਲਟੀ ਤੇ ਮਾੜਾ ਅਸਰ ਪੈਂਦਾ ਹੈ। 

5. ਕਣਕ ਤੋਂ ਵੱਧ ਝਾੜ ਲੈਣ ਲਈ ਹੋਰ ਕੀ ਕੀਤਾ ਜਾਵੇ?

ਜਵਾਬ: ਕਣਕ ਤੋਂ ਵੱਧ ਝਾੜ ਲੈਣ ਲਈ ਪੰਜਾਬ ਖੇਤੀਬਾੜੀ ਯੁਨੀਵਰਸਿਟੀ PAU Ludhiana ਵੱਲੋਂ ਕਣਕ ਦੀ

ਸੰਕੇਤਕ ਤਸਵੀਰ

ਫਸਲ ਤੇ ਪੋਟਾਸੀਅਮ ਨਾਈਟ੍ਰੇਟ 13-0-45 Potassium Nitrate ਦੀਆਂ ਦੋ ਸਪ੍ਰੇਆਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। 

ਪਹਿਲੀ ਸਪ੍ਰੇ ਗੋਭ ਦੇ ਕਰਨੀ ਹੈ ਅਤੇ ਦੂਜੀ ਜਦੋਂ ਬੱਲੀਆਂ ਬਾਹਰ ਆਉਂਦੀਆਂ ਹਨ। ਇਸ ਲਈ 4 ਕਿਲੋ ਪੋਟਾਸ਼ੀਅਮ ਨਾਈਟ੍ਰੇਟ Potassium Nitrate 13-0-45 ਨੂੰ 200 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੀ ਦਰ ਨਾਲ ਛਿੜਕਾਅ ਕਰਨਾ ਹੈ। ਇਸ ਤਰਾਂ ਇਸਦੇ ਦੋ ਛਿੜਕਾਅ ਕਰਨੇ ਹਨ। ਇਸ ਨਾਲ ਝਾੜ ਵੱਧਦਾ ਹੈ।

6. ਕਣਕ ਤੇ ਅਗੇਤੀ ਗਰਮੀ ਦੇ ਅਸਰ ਨੂੰ ਘੱਟ ਕਰਨ ਲਈ ਕੀ ਕੀਤਾ ਜਾਵੇ?

ਜਵਾਬ: ਮਾਰਚ ਦੀ ਅਗੇਤੀ ਗਰਮੀ Early Summer ਤੋਂ ਬਚਾਉਣ ਲਈ ਯੁਨੀਵਰਸਿਟੀ ਵੱਲੋਂ ਕਣਕ ਦੇ ਸੈਲੀਸਿਲਕ ਐਸਿਡ Silicic Acid ਦੇ ਦੋ ਛਿੜਕਾਅ ਕਰਨ ਦੀ ਸਿਫਾਰਸ ਕੀਤੀ ਗਈ ਹੈ। ਇਹ ਛਿੜਕਾਅ ਜਦੋਂ ਕਣਕ ਗੋਭ ਤੇ ਹੋਵੇ ਅਤੇ ਦੂਜਾ ਛਿੜਕਾਅ ਜਦੋਂ ਦੋਧਾ ਸਟੇਜ ਹੋਵੇ ਉਦੋਂ ਕਰਨਾ ਚਾਹੀਦਾ ਹੈ। ਇਸ ਲਈ 15 ਗ੍ਰਾਮ ਸੈਲਸਲੀਕ ਐਸਿਡ ਨੂੰ 450 ਮਿਲੀ ਲੀਟਰ ਇਥਾਇਲ ਅਲਕੋਲ Ethyl Alcohol ਦੇ ਵਿੱਚ ਪਹਿਲਾਂ ਘੋਲ ਲੈਣਾ ਹੈ ਕਿਉਂਕਿ ਇਹ ਸਿੱਧਾ ਪਾਣੀ ਵਿਚ ਨਹੀਂ ਘੁਲਦਾ ਹੈ ਅਤੇ ਫਿਰ ਇਸ ਘੋਲ ਨੂੰ 200 ਲੀਟਰ ਪਾਣੀ ਵਿਚ ਮਿਲਾ ਕੇ ਇਸਦਾ ਪ੍ਰਤੀ ਏਕੜ ਦੀ ਦਰ ਨਾਲ ਛਿੜਕਾਅ ਕਰਨਾ ਹੈ। ਇਸ ਨਾਲ ਅਗੇਤੀ ਗਰਮੀ ਨਾਲ ਦਾਣਾ ਛੋਟਾ ਰਹਿਣ ਦੀ ਸਮੱਸਿਆ ਜਾਂ ਝਾੜ ਘੱਟਣ ਦੀ ਸਮੱਸਿਆ ਤੋਂ ਲਾਭ ਮਿਲਦਾ ਹੈ। 

7. ਛਿੜਕਾਅ ਕਰਨ ਸਮੇਂ ਕਿਹੜੀਆਂ ਸਾਵਧਾਨੀਆਂ ਵਰਤਨੀਆਂ ਹਨ?

ਜਵਾਬ: ਉਪਰੋਕਤ ਛਿੜਕਾਅ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਹੈ ਕਿ ਸਪ੍ਰੇਅ ਪੰਪ Spray Pump Maintenance  ਵਿਚ ਪਹਿਲਾਂ ਵਰਤੇ ਗਏ ਨਦੀਨ ਨਾਸ਼ਕ Weedicide  ਦਵਾਈਆਂ ਦੇ ਅੰਸ਼ ਨਾ ਹੋਣ। ਇਸ ਲਈ ਪੰਪ ਨੂੰ ਚੰਗੀ ਤਰਾਂ ਧੋ ਕੇ ਜਿਸ ਲਈ ਸਰਫ ਦੀ ਵਰਤੋਂ ਕੀਤੀ ਜਾ ਸਕਦੀ ਹੈ ਫਿਰ ਹੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਪੰਪ ਵਿਚ ਨਦੀਨ ਨਾਸ਼ਕ ਦਵਾਈ ਦੇ ਅੰਸ਼ ਹੋਏ ਤਾਂ ਇਹ ਇਸ ਸਟੇਜ ਤੇ ਕਣਕ ਦੀ ਫਸਲ ਤੇ ਮਾੜਾ ਅਸਰ ਪਾ ਸਕਦੇ ਹਨ। 


Wednesday, January 28, 2026

ਗੁਰੂ ਅੰਗਦ ਦੇਵ ਵੈਟਰਨਰੀ ਯੁਨੀਵਰਸਿਟੀ ਵੱਲੋਂ ਪੁਰਸ਼ਕਾਰਾਂ ਲਈ ਅਰਜੀਆਂ ਦੀ ਮੰਗ

ਲੁਧਿਆਣਾ: 28 ਜਨਵਰੀ (Only Agriculture)

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ (GADVASU), ਲੁਧਿਆਣਾ Ludhiana ਵੱਲੋਂ ਪਸ਼ੂ ਪਾਲਣ  ਮੇਲਾ–2026 Animal Husbandry Fair ਦਾ ਆਯੋਜਨ 20 ਅਤੇ 21 ਮਾਰਚ 2026 ਨੂੰ ਕੀਤਾ ਜਾ ਰਿਹਾ ਹੈ। ਇਸ ਮੇਲੇ ਦੌਰਾਨ ਪਸ਼ੂ ਪਾਲਣ ਨਾਲ ਸੰਬੰਧਿਤ ਅਗਾਂਹਵੱਧੂ ਕਿਸਾਨਾਂ ਨੂੰ ਹੋਂਸਲਾ ਦੇਣ ਲਈ ਮੁੱਖ ਮੰਤਰੀ ਪੁਰਸਕਾਰ ਵੰਡੇ ਜਾਣਗੇ।
ਸੰਕੇਤਕ ਤਸਵੀਰ
 ਇਸ ਲਈ ਯੁਨੀਵਰਸਿਟੀ ਨੇ ਸਫਲ ਪਸ਼ੂ ਪਾਲਕਾਂ ਤੋਂ ਅਰਜੀਆਂ ਦੀ ਮੰਗ ਕੀਤੀ ਹੈ। 

ਮੇਲੇ ਵਿੱਚ ਮੱਝਾਂ, ਮੱਛੀ ਪਾਲਣ Fish Farming, ਸੂਰ ਪਾਲਣ Pig Farming ਅਤੇ ਬੱਕਰੀ ਪਾਲਣ Goat Farming ਵਰਗੀਆਂ ਸ਼੍ਰੇਣੀਆਂ ਵਿੱਚ ਪੁਰਸਕਾਰ ਦਿੱਤੇ ਜਾਣਗੇ। ਪੁਰਸਕਾਰ ਰਾਸ਼ੀ ਹੇਠ ਲਿਖੇ ਅਨੁਸਾਰ ਹੋਵੇਗੀ—

-ਅਗਾਂਹਵਧੂ ਮੱਝ ਪਾਲਣ ਲਈ 21,000 ਰੁਪਏ,

-ਅਗਾਂਹਵਧੂ ਮੱਛੀ ਪਾਲਣ ਲਈ 11,000 ਰੁਪਏ,

-ਅਗਾਂਹਵਧੂ ਸੂਰ ਪਾਲਣ ਅਤੇ ਬੱਕਰੀ ਪਾਲਣ ਲਈ 5,100–5,100 ਰੁਪਏ।

ਯੂਨੀਵਰਸਿਟੀ ਪ੍ਰਬੰਧਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇੱਛੁਕ ਪਸ਼ੂ ਪਾਲਕ ਆਪਣੀਆਂ ਅਰਜ਼ੀਆਂ 6 ਫਰਵਰੀ 2026 ਤੱਕ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀ ਦੇਣ ਲਈ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ

www.gadvasu.in/notices/12286  ’ਤੇ ਜਾ ਕੇ ਵੇਰਵੇ ਪ੍ਰਾਪਤ ਕੀਤੇ ਜਾ ਸਕਦੇ ਹਨ। 

ਯੂਨੀਵਰਸਿਟੀ ਅਧਿਕਾਰੀਆਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਇਸ ਮੇਲੇ ਦਾ ਲਾਭ ਉਠਾਉਣ ਅਤੇ ਪਸ਼ੂ ਪਾਲਣ ਖੇਤਰ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ।

Tuesday, January 27, 2026

ਬਾਸਮਤੀ ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ

ਕੇਵੀਕੇ ਸ੍ਰੀ  ਮੁਕਤਸਰ ਸਾਹਿਬ ਵੱਲੋਂ ਬਾਸਮਤੀ ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ:


ਕ੍ਰਿਸ਼ੀ ਵਿਗਿਆਨ ਕੇਂਦਰ, (KVK) ਸ੍ਰੀ ਮੁਕਤਸਰ ਸਾਹਿਬ Sri Muktsar Sahib ਵੱਲੋਂ ਏਪੀਡਾ APIDA ਦੇ ਸਹਿਯੋਗ ਨਾਲ "ਬਾਸਮਤੀ Basmati Rice ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ" Farmer Training Camp ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਿਲ੍ਹੇ ਦੇ 68 ਅਗਾਂਹ ਵਧੂ ਕਿਸਾਨਾਂ ਨੇ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ)ਡਾ. ਕਰਮਜੀਤ ਸ਼ਰਮਾ ਨੇ ਭਾਗ ਲੈਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਬਾਸਮਤੀ Bsamati Rice ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੌਰਾਨਡਾ.ਪ੍ਰਮੋਦ ਕੁਮਾਰ ਤੋਮਰਵਿਗਿਆਨੀਏਪੀਡਾ ਨੇ ਬਾਸਮਤੀ ਦੀ ਫ਼ਸਲ ਵਿੱਚ ਖੇਤੀ ਰਸਾਇਣਾਂ ਦੀ ਰਹਿੰਦ-ਖੂੰਹਦ Chemical Residual in Rice Crop ਅਤੇ ਇਸ ਨਾਲ ਸਬੰਧਤ ਮਨੁੱਖੀ ਅਤੇ ਵਾਤਾਵਰਨ ਤੇ ਪ੍ਰਭਾਵਾਂ ਦਾ ਤਕਨੀਕੀ ਪੱਖ ਪੇਸ਼ ਕੀਤਾ। ਉਹਨਾਂ ਨੇ ਬਾਸਮਤੀ Basmati Rice ਦੀ ਫ਼ਸਲ ਉੱਪਰ ਕੁਝ ਖਾਸ ਖੇਤੀ ਰਸਾਇਣਾਂ ਦੀ ਵਰਤੋਂ ਤੇ ਲਗਾਈ ਪਾਬੰਦੀ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ।

ਇਸ ਦੇ ਨਾਲ ਨਾਲ ਉਹਨਾਂ ਨੇ ਇਹਨਾਂ ਨੇ ਪਾਬੰਦੀ Prohibited Chemical in Basmati Cultivation ਸ਼ੁਦਾ ਖੇਤੀ ਰਸਾਇਣਾਂ ਦੇ ਬਦਲਵੇਂ ਹੱਲ ਅਤੇ ਸਰਵਪੱਖੀ ਕੀਟ ਅਤੇ ਬਿਮਾਰੀ ਪ੍ਰਬੰਧਨ IPM ਬਾਰੇ ਸੰਪੂਰਨ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਇਸ ਦੌਰਾਨ ਡਾ. ਵਿਵੇਕ ਕੁਮਾਰਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਬਾਸਮਤੀ ਵਿੱਚ ਸਰਵਪੱਖੀ ਨਦੀਨ Weed Control ਅਤੇ ਖੁਰਾਕੀ ਤੱਤ Nutrition Management in Crop ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਡਾ. ਸੁਖਜਿੰਦਰ ਸਿੰਘਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਅਤੇ ਸਬਜੀਆਂ ਵਿੱਚ ਖੇਤੀ Vegetable Cultivation  ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਵਿਵੇਕ ਸ਼ਰਮਾ,ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ Animal Husbandry  ਵਿੱਚ ਹੋਣ ਵਾਲੀਆਂ ਬਿਮਾਰੀਆਂ ਅਤੇ ਚਿੱਚੜਾਂ ਦੀ ਰੋਕਥਾਮ ਲਈ ਦਵਾਈਆਂ ਦੀ ਯੋਗ ਵਰਤੋਂ ਬਾਰੇ ਚਾਨਣਾ ਪਾਇਆ।

ਇਸ ਦੌਰਾਨ ਕਿਸਾਨਾਂ ਨੂੰ ਬਾਸਮਤੀ ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸਬੰਧੀ ਸਾਹਿਤ ਵੀ ਵੰਡਿਆ ਗਿਆ। ਕੈਂਪ ਦੇ ਅਖੀਰ ਵਿੱਚ ਸ੍ਰੀਮਤੀ ਚਰਨਜੀਤ ਕੌਰਡੈਮੋਸਟ੍ਰੇਟਰਗ੍ਰਹਿ ਵਿਗਿਆਨ ਨੇ ਆਏ ਹੋਏ ਕਿਸਾਨਾਂ ਦਾ ਅਤੇ ਡਾ.ਪ੍ਰਮੋਦ ਕੁਮਾਰ ਤੋਮਰ ਦਾ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਧੰਨਵਾਦ ਕੀਤਾ। ਕਿਸਾਨਾਂ ਵੱਲੋਂ ਬਾਸਮਤੀ ਦੀ Basmati Rice Cultivation ਕਾਸ਼ਤ ਸਬੰਧੀ ਕੀਤੇ ਗਏ ਸਵਾਲਾਂ ਦੇ ਮੌਕੇ ਤੇ ਜਵਾਬ ਦਿੱਤੇ ਗਏ।

ਬਾਰਸ਼ ਤੋਂ ਬਾਅਦ ਹਾੜ੍ਹੀ ਦੀਆਂ ਫ਼ਸਲਾਂ ਦਾ ਪ੍ਰਬੰਧਨ

 *ਬਾਰਸ਼ ਤੋਂ ਬਾਅਦ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਬੰਧਨ ਅਤੇ ਭੂਮੀ ਸਿਹਤ ਸੁਧਾਰ ਸਬੰਧੀ ਪਿੰਡ ਭੱਟੀਵਾਲ ਕਲਾਂ ਵਿਖੇ ਲਗਾਈ ਕਿਸਾਨ ਗੋਸ਼ਟੀ*

ਸੰਗਰੂਰ, 27 ਜਨਵਰੀ (Only Agriculture) - ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU, ਲੁਧਿਆਣਾ Ludhiana ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ Sangrur ਨੇ ਬਾਰਸ਼ ਤੋਂ ਬਾਅਦ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਬੰਧਨ Rabi Crop Management after Rain ਅਤੇ ਭੂਮੀ ਸਿਹਤ ਸੁਧਾਰ Soil Health ਸਬੰਧੀ ਪਿੰਡ ਭੱਟੀਵਾਲ ਕਲਾਂ ਵਿਖੇ ਲਗਾਈ ਕਿਸਾਨ ਗੋਸ਼ਟੀ Kisan Camp ਲਗਾਈ।

ਕੈਂਪ ਦੀ ਅਗਵਾਈ ਕਰਦੇ ਹੋਏ ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਮੋਜੂਦਾ ਮੌਸਮ Current Weather ਨੂੰ ਦੇਖਦੇ ਹੋਏ ਕੀੜ੍ਹੇ-ਮਕੌੜਿਆਂ Pest Control in Rabi Crops ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ Integrated Pest Management  ਅਤੇ ਮੀਂਹ ਤੋ ਬਾਅਦ ਕਣਕ ਦੇ ਪੀਲੇਪਣ ਦੇ ਪ੍ਰੰਬਧ ਅਤੇ ਯੂਰੀਏ Urea ਦੀ ਸੰਜਮ ਨਾਲ ਵਰਤੋਂ ਸਬੰਧੀ ਨੁਕਤੇ ਦੱਸੇ। ਦਾਣੇ ਭਰਨ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ ਦੀ ਫ਼ਸਲ ਤੇ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ।

ਭੂਮੀ ਦੀ ਸਿਹਤ ਸੁਧਾਰ ਲਈ ਡਾ. ਅਸ਼ੋਕ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ Green Manure ਦੀਆਂ ਫਸਲਾਂ ਜਿਵੇਂ ਕਿ ਸਣ, ਢੈਚਾਂ/ਜੰਤਰ ਆਦਿ ਬੀਜਣ ਨੂੰ ਕਿਹਾ। ਉਹਨਾਂ ਨੇ ਮਿੱਟੀ ਪਰਖ਼ Soil Testing ਕਰਵਾ ਕੇ ਭੂਮੀ ਦਾ ਜੈਵਿਕ ਮਾਦਾ Organic Matter ਸੁਧਾਰਨ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ, ਜੈਵਿਕ ਖਾਦਾਂ Bio Fertilizer ਦੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ। ਉਹਨਾਂ ਸੈਂਟਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਕਿਸਾਨ ਮੇਲਿਆਂ ਤੋਂ ਬਾਅਦ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ ਦੀ ਵਿੱਕਰੀ, ਖੇਤੀ ਸਾਹਿਤ ਦੀ ਵਿੱਕਰੀ, ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ, ਜੈਵਿਕ ਖਾਦਾਂ ਦੇ ਟੀਕੇ ਅਤੇ ਹੋਰ ਬਾਰੇ ਕਿਸਾਨਾਂ ਨੂੰ ਦੱਸਿਆ।

ਉਪਰੋਕਤ ਉਤਪਾਦਾਂ ਤੋਂ ਇਲਾਵਾ ਪਸ਼ੂਆਂ ਲਈ ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਟ, ਪ੍ਰੀਮਿਕਸ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਜਿਵੇਂ ਕਿ Nano Urea ਨੈਨੋ ਯੂਰੀਏ ਦੀ ਵਰਤੋਂ ਦੇ ਫਾਇਦੇ ਜਾਂ ਨੁਕਸਾਨ, ਬੋਰੋਨ ਤੱਤ ਦੀ ਲੋੜ, ਮਿੱਟੀ ਪਰਖ ਲਈ ਨਮੂਨੇ ਲੈਣ ਦਾ ਢੰਗ ਆਦਿ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ।

Saturday, January 24, 2026

ਪੀ.ਏ.ਯੂ. ਵੱਲੋਂ ਸਬਜੀਆਂ ਦੀ ਪਨੀਰੀ ਉਗਾਉਣ ਦੇ ਢੰਗ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ:

ਪੀ.ਏ.ਯੂ. ਦੇ ਸਬਜੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸੱਤ ਪਾਲ ਸ਼ਰਮਾ ਦੀ ਯੋਗ ਅਗਵਾਈ ਅਤੇ ਸਹਿਯੋਗੀ ਨਿਰਦੇਸ਼ਕ (ਸਿਖਲਾਈ)ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਡਾ. ਕਰਮਜੀਤ ਸ਼ਰਮਾ ਦੀ ਨਿਗਰਾਨੀ ਹੇਠ ਸਬਜੀਆਂ ਦੀ ਪਨੀਰੀ ਉਗਾਉਣ ਦੇ ਢੰਗ ਅਤੇ ਸੁਰੱਖਿਅਤ ਖੇਤੀ ਸਬੰਧੀ 19 ਜਨਵਰੀ ਤੋਂ ਪੰਜ ਰੋਜਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿਚ 30 ਸਿਖਿਆਰਥੀ ਸ਼ਾਮਿਲ ਹੋਏ।

ਇਸ ਕੋਰਸ ਦੌਰਾਨ ਡਾ. ਕਰਮਜੀਤ ਸ਼ਰਮਾ ਨੇ ਸਿਖਿਆਰਥੀਆਂ ਨੂੰ ਸਬਜੀਆਂ ਦੀ ਖੇਤੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਸਬਜੀਆਂ ਦੀ ਪਨੀਰੀ ਦੀ ਕਾਸ਼ਤ ਕਰਕੇ ਅਤੇ ਸੁਰੱਖਿਅਤ ਖੇਤੀ ਨਾਲ ਘੱਟ ਜ਼ਮੀਨ ਵਿੱਚੋਂ ਵੀ ਵਧੀਆ ਆਮਦਨ ਲਈ ਜਾ ਸਕਦੀ ਹੈ। ਪੀ.ਏ.ਯੂ. ਲੁਧਿਆਣਾ ਤੋਂ ਉਚੇਚੇ ਤੌਰ ’ਤੇ ਪਹੁੰਚੇ ਡਾ. ਦਿਲਪ੍ਰੀਤ ਤਲਵਾੜਪਸਾਰ ਵਿਗਿਆਨੀ (ਸਬਜੀ ਵਿਗਿਆਨ) ਨੇ ਇਸ ਮੌਕੇ ਸਬਜੀਆਂ ਦੀ ਸਫ਼ਲ ਕਾਸ਼ਤ ਦੇ ਸੁਧਰੇ ਢੰਗਾਂ ਉੱਪਰ ਚਾਨਣਾ ਪਾਇਆ। ਇਸ ਦੇ ਨਾਲ-ਨਾਲ ਉਹਨਾਂ ਨੇ ਸਬਜੀਆਂ ਦੀ ਪਨੀਰੀ ਉਗਾਉਣ ਦੇ ਢੰਗਸੁਰੱਖਿਅਤ ਖੇਤੀ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਅਤੇ ਗਮਲਿਆਂ ਵਿੱਚ ਸਬਜੀਆਂ ਦੀ ਕਾਸ਼ਤ ਸਬੰਧੀ ਵੀ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

 ਇਸ ਪ੍ਰੋਗਰਾਮ ਦੌਰਾਨ ਡਾ. ਸੁਖਜਿੰਦਰ ਸਿੰਘ ਮਾਨਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਸਬਜੀਆਂ ਦੀਆਂ ਉੱਨਤ ਕਿਸਮਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਦੇ ਨਾਲ-ਨਾਲ ਉਹਨਾਂ ਨੇ ਸੁਰੱਖਿਅਤ ਖੇਤੀ ਵਿੱਚ ਸਬਜੀਆਂ ਦੀ ਚੋਣ ਸਬੰਧੀ ਨੁਕਤੇ ਵੀ ਸਾਂਝੇ ਕੀਤੇ। ਉਹਨਾਂ ਨੇ ਪੰਜ ਦਿਨਾਂ ਵਿੱਚ ਸਿਖਿਆਰਥੀਆਂ ਨੂੰ ਵੱਖ-ਵੱਖ ਸੁਰੱਖਿਅਤ ਖੇਤੀ ਦੀਆਂ ਸਬਜੀਆਂ ਜਿਵੇਂ ਬੈਂਗਣਟਮਾਟਰਸ਼ਿਮਲਾ ਮਿਰਚਖੀਰਾ ਅਤੇ ਨੀਵੀਆਂ ਸੁਰੰਗਾਂ ਵਿੱਚ ਸਬਜੀਆਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਸਿਖਿਆਰਥੀਆਂ ਦਾ ਅਭਿਆਸ ਕਰਵਾਇਆ।

ਇਸ ਦੌਰਾਨ ਡਾ. ਵਿਵੇਕ ਕੁਮਾਰਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਸਬਜੀਆਂ ਵਿੱਚ ਸਿੰਚਾਈ ਪ੍ਰਬੰਧਨਖੁਰਾਕੀ ਤੱਤਾਂ ਦੇ ਪ੍ਰਬੰਧਨ ਅਤੇ ਨਦੀਨਾਂ ਦੀ ਸੁਚੱਜੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਗੁਰਵਿੰਦਰ ਸਿੰਘਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਸਿਖਿਆਰਥੀਆਂ ਨੂੰ ਸਬਜੀਆਂ ਵਿੱਚ ਆਉਣ ਵਾਲੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਤਰੀਕਿਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਉਹਨਾਂ ਨੇ ਸਬਜੀਆਂ ਅਤੇ ਫ਼ਲਾਂ ਦੀ ਘਰੇਲੂ ਪੌਸ਼ਟਿਕ ਬਗੀਚੀ ਦੀ ਮਹੱਤਤਾ ਸਮਝਾਉਂਦੇ ਹੋਏ ਘਰਾਂ ਵਿੱਚ ਥਾਂ ਦੀ ਉਪਲੱਬਧਤਾ ਦੇ ਹਿਸਾਬ ਨਾਲ ਘਰੇਲੂ ਬਗੀਚੀ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਨਾਲ ਉਹਨਾਂ ਨੇ ਘਰੇਲੂ ਖਰਚੇ ਘਟਾਉਣ ਵਿੱਚ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ।

ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਸਬਜੀਆਂ ਦੀ ਕਾਸ਼ਤ ਸ਼ੁਰੂ ਕਰਨ ਲਈ ਮੁਢਲੀ ਸਹਾਇਤਾ ਵਜੋਂ ਕੱਦੂ ਜਾਤੀ ਦੀਆਂ ਸਬਜੀਆਂ ਦੇ ਬੀਜਗਰਮ ਰੁੱਤ ਦੀਆਂ ਸਬਜੀਆਂ ਦੀ ਬੀਜ ਕਿੱਟਸਬਜੀਆਂ ਦੀ ਪਨੀਰੀਪਲੱਗ ਟਰੇਆਂਗਰੋਅ ਬੈਗ ਅਤੇ ਸਬਜੀਆਂ ਨਾਲ ਸਬੰਧਿਤ ਸਾਹਿਤ ਵੀ ਸਿਖਿਆਰਥੀਆਂ ਨੂੰ ਵੰਡਿਆ ਗਿਆ। ਪ੍ਰੋਗਰਾਮ ਦੇ ਆਖਰੀ ਦਿਨ ਸਿਖਿਆਰਥੀਆਂ ਨੂੰ ਇਸ ਸਿਖਲਾਈ ਦੇ ਪ੍ਰਮਾਣ ਪੱਤਰ ਵੀ ਦਿੱਤੇ ਗਏ। ਇਸ ਪ੍ਰੋਗਰਾਮ ਲਈ ਸਿਖਿਆਰਥੀਆਂ ਨੇ ਸਬਜੀਆਂ ਦੀ ਕਾਸ਼ਤ ਸਬੰਧੀ ਜਾਣਕਾਰੀ ਦੇਣ ਲਈ ਪੀ.ਏ.ਯੂਲੁਧਿਆਣਾ ਅਤੇ ਕੇ.ਵੀ.ਕੇ ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਦੀ ਸ਼ਲਾਘਾ ਕੀਤੀ। c

ਆਤਮਾ ਸਕੀਮ ਅਧੀਨ ਪਿੰਡ ਧੜਾਕ ਕਲਾਂ ਵਿਖੇ ਕਿਸਾਨ ਗੋਸ਼ਟੀ ਲਗਾਈ ਗਈ

 ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ)  ਡਾ. ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖਰੜ ਦੇ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ ਖੇਤੀਬਾੜੀ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਧੜਾਕ ਕਲਾਂ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਲਗਾਈ ਗਈ।

ਕੈਂਪ ਵਿੱਚ ਡਾ. ਗੁਰਮੀਤ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ
 ਕੈਂਪ ਦੌਰਾਨ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਮਿੱਟੀ ਪਾਣੀ ਦੇ ਨਮੂਨੇ ਲੈਣ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਮਿੱਟੀ ਦੀ ਪਰਖ ਦੇ ਆਧਾਰ ਤੇ ਕਿਸਾਨਾਂ ਨੂੰ ਖਾਦ ਪਾਉਣ ਦੀ ਸਲਾਹ ਦਿੱਤੀ।

ਡਾ. ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਅਤੇ ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਕੀਟ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਸਹਿਯੋਗੀ ਵਿਭਾਗਾਂ ਤੋਂ ਆਏ ਮਾਹਿਰਾਂ ਨੇ ਆਪਣੇ ਆਪਣੇ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਕਿਸਾਨ ਪੱਖੀ ਸਕੀਮਾਂ ਤੋਂ ਜਾਣੂੰ ਕਰਵਾਇਆ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਲੈਣ ਲਈ ਅਪੀਲ ਕੀਤੀ।

ਮੁੱਖ ਮਹਿਮਾਨ ਵੱਜੋਂ ਡਾ. ਗੁਰਮੀਤ ਸਿੰਘ ਜਿਲ੍ਹਾ ਸਿਖਲਾਈ ਅਫਸਰ ਵੱਲੋਂ ਕਿਸਾਨ ਸ਼ਸਨਪ੍ਰੀਤ ਸਿੰਘ ਨੂੰ ਵਿਸ਼ੇਸ ਸਨਮਾਨਿਤ ਕੀਤਾ ਗਿਆ। ਇਸ ਕਿਸਾਨ ਵੱਲੋ ਲੰਬੇ ਸਮੇਂ ਤੋਂ ਪਰਾਲੀ ਪ੍ਰਬੰਧਨ ਦਾ ਹੱਲ ਬਹੁਤ ਸੰਚਾਰੂ ਢੰਗ ਨਾਲ ਕੀਤਾ ਜਾਂਦਾ ਹੈ। ਸਟੇਜ ਦੀ ਭੂਮਿਕਾ ਡਾ. ਸੁੱਚਾ ਸਿੰਘ ਏ.ਈ.ਓ. ਵੱਲੋਂ ਨਿਭਾਈ ਗਈ। ਕੈਂਪ ਦਾ ਅਯੋਜਨ ਬਲਾਕ ਟੈਕਨਾਲੋਜੀ ਮੈਨੇਜਰ ਗਗਨਦੀਪ ਸਿੰਘ ਸੰਧੂ ਵੱਲੋਂ ਆਤਮਾ ਸਕੀਮ ਬਾਰੇ ਵਿਸਥਾਰ ਵਿੱਚ ਕਿਸਾਨਾਂ ਨੂੰ ਦੱਸਿਆ। ਇਸ ਕੈਂਪ ਵਿੱਚ ਸ਼੍ਰੀਮਤੀ ਦਿਵਿਆ ਮਿੱਤਲ, ਸ਼੍ਰੀ ਅਮ੍ਰਿਤਪਾਲ ਸਿੰਘ, ਏ.ਐੱਸ.ਆਈ ,ਸ਼੍ਰੀ ਕੁਲਵਿੰਦਰ ਸਿੰਘ ਅਤੇ ਸ਼੍ਰੀ ਮਨਪ੍ਰੀਤ ਸਿੰਘ ਏ.ਟੀ.ਐਮ. ਨੇ ਭਾਗ ਲਿਆ।


Wednesday, January 21, 2026

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ (Only Agriculture) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ Sangrur ਨੇ ਮੌਜੂਦਾ ਕਣਕ ਤੋਂ ਚੰਗਾ ਝਾੜ ਲੈਣ Wheat Yield ਲਈ ਖੁਰਾਕੀ ਨੁਕਤੇ, ਯੂਰੀਏ Urea ਦੀ ਸੰਜਮ ਨਾਲ ਵਰਤੋਂ, ਕੀੜ੍ਹੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ IPM, ਭੂਮੀ ਸਿਹਤ ਸੁਧਾਰ Soil Health Improvement  ਸਬੰਧੀ ਨੁਕਤੇ ਆਦਿ ਤੇ ਪਿੰਡ ਨਕਟੇ ਵਿਖੇ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ। ਇਸ ਕੈਂਪ ਵਿੱਚ 25 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।


ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ Wheat Crop ਦੀ ਫਸਲ ਤੇ ਪੋਟਾਸ਼ੀਅਮ ਨਾਈਟ੍ਰੇਟ KNO3 ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਣਕ ਵਿੱਚ ਬੋਰੌਨ Barone ਅਤੇ ਮੈਗਨੀਸ਼ੀਅਮ Magnesium Fertilizer ਖਾਦਾਂ ਵਰਤਣ ਦੀ ਕੋਈ ਜਰੂਰਤ ਨਹੀਂ, ਕੇਵਲ ਘਾਟ ਵਾਲੇ ਖੇਤਾਂ ਵਿੱਚ ਹੀ ਸਿਫਾਰਸ਼ ਮੁਤਾਬਕ ਇਨ੍ਹਾਂ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਭੂਮੀ ਦੀ ਸਿਹਤ ਸੁਧਾਰ ਲਈ ਡਾ. ਅਸ਼ੋਕ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਦੀਆਂ ਫਸਲਾਂ ਜਿਵੇਂ ਕਿ ਸਣ, ਢੈਚਾਂ/ਜੰਤਰ ਆਦਿ ਬੀਜਣ ਨੂੰ ਕਿਹਾ। ਉਹਨਾਂ ਨੇ ਮਿੱਟੀ ਪਰਖ਼ Soil Testing ਕਰਵਾ ਕੇ ਭੂਮੀ ਦਾ ਜੈਵਿਕ ਮਾਦਾ Carbonic Matter ਸੁਧਾਰਨ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ, ਜੈਵਿਕ ਖਾਦਾਂ ਦੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ।

ਡਾ. ਗਰਗ ਨੇ ਸੰਗਰੂਰ ਜਿਲ੍ਹੇ ਨੂੰ ਸਭ ਤੋਂ ਵੱਧ ਯੂਰੀਏ Urea ਦੀ ਖਪਤ ਕਰਨ ਵਾਲਾ ਜ਼ਿਲ੍ਹਾ ਹੋਣ ਤੇ ਚਿੰਤਾ ਪ੍ਰਗਟਾਈ ਅਤੇ ਕਿਸਾਨਾਂ ਨੂੰ ਲੋੜ ਮੁਤਾਬਿਕ ਹੀ ਇਸਦੀ ਵਰਤੋਂ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਮੌਕੇ ਤੇ ਹੀ ਯੂਰੀਏ Urea ਦਾ ਖਾਲੀ ਥੈਲਾ ਮੰਗਵਾਕੇ ਉਸ ਵਿੱਚ ਦਰਜ ਅਸਲ ਕੀਮਤ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ Subsidy ਦੀ ਵਿਸਥਾਰਪੂਰਵਕ ਚਰਚਾ ਕੀਤੀ। ਉਹਨਾਂ ਸੈਂਟਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਕਿਸਾਨ ਮੇਲਿਆਂ ਤੋਂ ਬਾਅਦ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ ਦੀ ਵਿੱਕਰੀ, ਖੇਤੀ ਸਾਹਿਤ ਦੀ ਵਿੱਕਰੀ, ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ, ਜੈਵਿਕ ਖਾਦਾਂ ਦੇ ਟੀਕੇ ਅਤੇ ਹੋਰ ਬਾਰੇ ਕਿਸਾਨਾਂ ਨੂੰ ਦੱਸਿਆ। ਉਪਰੋਕਤ ਉਤਪਾਦਾਂ ਤੋਂ ਇਲਾਵਾ ਪਸ਼ੂਆਂ ਲਈ ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਟ, ਪ੍ਰੀਮਿਕਸ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਜਿਵੇਂ ਕਿ ਨੈਨੋ ਯੂਰੀਏ ਦੀ ਵਰਤੋਂ ਦੇ ਫਾਇਦੇ ਜਾਂ ਨੁਕਸਾਨ, ਬੋਰੋਨ ਤੱਤ ਦੀ ਲੋੜ, ਮਿੱਟੀ ਪਰਖ ਲਈ ਨਮੂਨੇ ਲੈਣ ਦਾ ਢੰਗ ਆਦਿ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ।

ਕੈਂਪ ਤੋਂ ਬਾਅਦ, ਸ. ਪ੍ਰਿਥੀਪਾਲ ਸਿੰਘ ਅਤੇ ਸ. ਵਿਕਰਮਜੀਤ ਸਿੰਘ ਦੇ ਕਣਕ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਨਾਲ ਲਗਦੇ ਪਿੰਡ ਮਾਝੀ ਵਿਖੇ ਵੀ ਹੈਪੀ ਸੀਡਰ ਨਾਲ ਬੀਜੀ ਕਣਕ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਮੌਕੇ ਤੇ ਹੀ ਕਿਸਾਨਾਂ ਦੀਆਂ ਖੇਤੀ ਸਬੰਧੀ ਮੁਸ਼ਕਿਲਾਂ ਦੇ ਹੱਲ ਦੱਸੇ ਗਏ।

Tuesday, January 20, 2026

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

 ਗੰਨੇ 'ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

*ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ*

*ਪੰਜਾਬ ਕੈਬਨਿਟ ਨੇ ਗੰਨੇ 'ਤੇ ਸਿੱਧੀ ਸਬਸਿਡੀ ਅਤੇ ਐਮ.ਐਸ.ਪੀ.-ਆਧਾਰਤ ਸਹਾਇਤਾ ਮਹੱਈਆ ਕਰ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ*

*ਮੁੱਖ ਮੰਤਰੀ ਮਾਨ ਨੇ ਯੋਗਸ਼ਾਲਾ ਅਧੀਨ 1,000 ਯੋਗਾ ਇੰਸਟ੍ਰਕਟਰ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ*

*ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ, ਬਾਦਲ, ਖਡੂਰ ਸਾਹਿਬ ਅਤੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਸੌਂਪੇ*

*ਸ਼ਹਿਰੀ ਪ੍ਰਸ਼ਾਸਨ ਵਿੱਚ ਸੁਧਾਰਾਂ ਨੂੰ ਹਰੀ ਝੰਡੀ, ਕੈਬਨਿਟ ਨੇ ਮਿਊਂਸਪਲ ਲੈਂਡ ਟਰਾਂਸਫ਼ਰ ਅਤੇ ਰਸਤਿਆਂ-ਖਾਲ਼ਿਆਂ ਦੀ ਵਰਤੋਂ ਲਈ ਨੀਤੀ ਨੂੰ ਦਿੱਤੀ ਪ੍ਰਵਾਨਗੀ*

ਚੰਡੀਗੜ੍ਹ, 20 ਜਨਵਰੀ:

ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਿੱਚ ਲਗਾਤਾਰ ਮੋਹਰੀ ਚੱਲ ਰਿਹਾ ਹੈ।


ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਸਿਹਤ ਖੇਤਰ ‘ਚ ਵੱਖ-ਵੱਖ ਸੁਧਾਰਾਂ ਦੇ ਨਾਲ ਲੋਕਾਂ ਦੀ ਤੰਦਰੁਸਤ ਸਿਹਤ ਸਬੰਧੀ ਪਹਿਲਕਦਮੀਆਂ ਅਤੇ ਸ਼ਹਿਰੀ ਪ੍ਰਸ਼ਾਸਨ ਵਿੱਚ ਵੱਖ-ਵੱਖ ਸੁਧਾਰਾਤਮਕ ਕਦਮ ਚੁੱਕਣ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦੀ ਨਿਰਣਾਇਕ ਅਤੇ ਨਤੀਜਾ ਆਧਾਰਤ ਪਹੁੰਚ ਨੂੰ ਦਰਸਾਉਂਦਾ ਹੈ।

ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਬੁਲਾਰੇ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੀ ਤਰਫ਼ੋਂ ਗੰਨਾ ਕਿਸਾਨਾਂ ਨੂੰ 2025-26 ਪਿੜਾਈ ਸੀਜ਼ਨ ਲਈ ਨਿਰਧਾਰਤ ਸਟੇਟ ਐਗਰੀਡ ਪ੍ਰਾਈਜ਼ ਵਿੱਚੋਂ 68.50 ਪ੍ਰਤੀ ਕੁਇੰਟਲ ਸਬਸਿਡੀ ਸਿੱਧੇ ਤੌਰ 'ਤੇ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 416 ਪ੍ਰਤੀ ਕੁਇੰਟਲ ਸਟੇਟ ਐਗਰੀਡ ਪ੍ਰਾਈਸ ਦੇ ਰਿਹਾ ਹੈ, ਜੋ ਪਿਛਲੇ ਸਾਲ ਨਾਲੋਂ 15 ਰੁਪਏ ਦਾ ਵਾਧਾ ਦਰਸਾਉਂਦਾ ਹੈ। ਇਹ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਭਾਅ ਮਿਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਲਈ ਆਮਦਨ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰੇਗਾ।

ਇਹ ਵੀ ਪੜੋ । ਪੜਨ ਲਈ ਹੇਠਲੇ ਲਿੰਕ ਤੇ ਕਲਿੱਕ ਕਰੋ।

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤੇ

ਜਨਤਕ ਸਿਹਤ ਅਤੇ ਤੰਦਰੁਸਤੀ 'ਤੇ ਨਿਰੰਤਰ ਧਿਆਨ ਕੇਂਦਰਿਤ ਕਰਦਿਆਂ ਮੰਤਰੀ ਮੰਡਲ ਨੇ 'ਸੀਐਮ ਦੀ ਯੋਗਸ਼ਾਲਾ' ਪ੍ਰਾਜੈਕਟ ਅਧੀਨ ਯੋਗਾ ਟ੍ਰੇਨਰਾਂ ਦੀਆਂ 1,000 ਵਾਧੂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਪਹਿਲਕਦਮੀ ਲਈ 35 ਕਰੋੜ ਦਾ ਬਜਟ ਪ੍ਰਬੰਧ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਇੱਕ ਸਿਹਤਮੰਦ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣਾ ਹੈ।

ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ​​ਦੇਣ ਦੇ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ, ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ, ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਟਰਸ਼ਰੀ ਕੇਅਰ ਸੈਂਟਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀਐਫਯੂਐਚਐਸ), ਫ਼ਰੀਦਕੋਟ ਵਿੱਚ ਪੂਰੀ ਤਰ੍ਹਾਂ ਤਬਦੀਲ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਇਸ ਤਬਦੀਲੀ ਨਾਲ ਇਨ੍ਹਾਂ ਖੇਤਰਾਂ ਦੇ ਵਸਨੀਕ ਯੂਨੀਵਰਸਿਟੀ ਦੇ ਉੱਨਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਮੁਹਾਰਤ ਦਾ ਲਾਭ ਉਠਾ ਕੇ ਬਿਹਤਰ ਇਲਾਜ ਅਤੇ ਜਾਂਚ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ।

ਮੰਤਰੀ ਮੰਡਲ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਮਿਊਂਸੀਪਲ ਐਕਟ, 2020 ਦੀ ਧਾਰਾ 4 ਅਧੀਨ ਨਿਰਦੇਸ਼ਾਂ ਦੇ ਗਠਨ ਅਤੇ ਨੋਟੀਫਿਕੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਜਨਤਕ ਖੇਤਰ ਦੇ ਹੋਰ ਅਦਾਰਿਆਂ ਨਾਲ ਸਬੰਧਤ ਮਿਊਂਸੀਪਲ ਜਾਇਦਾਦਾਂ ਨੂੰ ਜਨਤਕ ਉਦੇਸ਼ਾਂ ਲਈ ਤਬਦੀਲ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਹ ਫੈਸਲੇ ਸੂਬੇ ਭਰ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਨਵੀਂ ਗਤੀ ਦੇਣ ਦੇ ਨਾਲ-ਨਾਲ ਜ਼ਮੀਨ ਦੀ ਵੰਡ ਵਿੱਚ ਇਕਸਾਰਤਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਰੋਕਣ ਵਿੱਚ ਵਿਸ਼ੇਸ਼ ਤੌਰ ‘ਤੇ ਸਹਾਈ ਹੋਣਗੇ। ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਇੱਕ ਕਮੇਟੀ ਅਲਾਟਮੈਂਟ ਪ੍ਰਕਿਰਿਆ ਦੀ ਸਿਫ਼ਾਰਸ਼ ਕਰੇਗੀ, ਜੋ ਸੂਬਾ ਸਰਕਾਰ ਦੀ ਪ੍ਰਵਾਨਗੀ ਦੇ ਅਧੀਨ ਹੋਵੇਗਾ।

ਜ਼ਮੀਨੀ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਵਿਕਾਸ ‘ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਿਊਂਸੀਪਲ ਹੱਦਾਂ ਦੇ ਅੰਦਰ ਸਾਰੇ ਸਰਕਾਰੀ-ਲਾਇਸੰਸਸ਼ੁਦਾ ਪ੍ਰਾਜੈਕਟਾਂ ਅਧੀਨ ਸਥਿਤ ਖ਼ਾਲੀ ਛੱਡੇ ਜਾਂ ਵਰਤੇ ਜਾ ਰਹੇ ਰਸਤਿਆਂ ਜਾਂ ਜਲ ਮਾਰਗਾਂ (ਖਾਲਾਂ) ਦੀ ਵਿਕਰੀ ਜਾਂ ਵਟਾਂਦਰੇ ਦੁਆਰਾ ਤਬਾਦਲੇ ਲਈ ਵੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਵਿਕਾਸ ਦੀਆਂ ਸੰਭਾਵਨਾਵਾਂ ਤਲਾਸ਼ਣਾ ਅਤੇ ਸ਼ਹਿਰੀ ਯੋਜਨਾਬੰਦੀ ਦੇ ਨਤੀਜਿਆਂ ਨੂੰ ਬਿਹਤਰ ਬਣਾਉਣਾ ਹੈ।

ਮੰਤਰੀ ਮੰਡਲ ਨੇ ਪੀ.ਏ.ਪੀ.ਆਰ.ਏ. (ਪੰਜਾਬ ਕਿਫਾਇਤੀ ਜਾਇਦਾਦ ਰਜਿਸਟ੍ਰੇਸ਼ਨ ਐਕਟ) ਲਾਇਸੈਂਸਸ਼ੁਦਾ ਪ੍ਰਾਜੈਕਟਾਂ ਲਈ ਸਮਾਂ ਮਿਆਦ 1 ਜਨਵਰੀ, 2026 ਤੋਂ 31 ਦਸੰਬਰ, 2026 ਤੱਕ ਇੱਕ ਸਾਲ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਵਾਧਾ ਪ੍ਰਤੀ ਏਕੜ 25,000 ਰੁਪਏ ਦੀ ਐਕਸਟੈਂਸ਼ਨ ਫੀਸ 'ਤੇ ਵੱਧ ਤੋਂ ਵੱਧ ਤਿੰਨ ਸਾਲਾਂ ਤੱਕ ਦੀ ਮਿਆਦ ਲਈ ਦਿੱਤਾ ਜਾਵੇਗਾ ਅਤੇ ਸਬੰਧਤ ਸਮਰੱਥ ਅਧਿਕਾਰੀਆਂ ਦੁਆਰਾ ਪਹਿਲਾਂ ਲਾਗੂ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਇਸ ਦੀ ਆਗਿਆ ਦਿੱਤੀ ਜਾਵੇਗੀ।

ਸ਼ਹਿਰੀ ਵਿਕਾਸ ਸਬੰਧੀ ਇੱਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਜਨਵਰੀ 2026 ਤੋਂ ਬਾਅਦ ਨਿਲਾਮੀ ਲਈ ਰੱਖੀਆਂ ਜਾਣ ਵਾਲੀਆਂ ਪ੍ਰਸਤਾਵਿਤ ਜਾਇਦਾਦਾਂ ਲਈ ਵਾਧੂ ਸਤਹੀ ਖੇਤਰ ਅਨੁਪਾਤ ਲਈ ਖਰਚੇ ਨਿਰਧਾਰਿਤ ਕਰਨ ਲਈ ਵਰਤੇ ਜਾਣ ਵਾਲੇ ਫਾਰਮੂਲੇ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ 20 ਫਰਵਰੀ, 2025 ਨੂੰ ਨੋਟੀਫਾਈ ਕੀਤੇ ਗਏ ਈ-ਆਕਸ਼ਨ ਨੀਤੀ 2025 ਦੇ ਪੈਰਾ 10.2 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ, ਜਿਸ ਨਾਲ ਭਵਿੱਖ ਵਿੱਚ ਵਿਕਾਸ ਅਧਿਕਾਰੀਆਂ ਦੁਆਰਾ ਨਿਲਾਮ ਕੀਤੀਆਂ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਜਾਇਦਾਦਾਂ 'ਤੇ ਲਾਗੂ ਸੋਧੇ ਹੋਏ ਉਪਬੰਧ ਬਣਾਏ ਗਏ।

ਮੰਤਰੀ ਮੰਡਲ ਨੇ ਨਿਯਮ 6A ਸ਼ਾਮਲ ਕਰ ਕੇ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ  ਸ਼ਰਤਾਂ) ਨਿਯਮਾਂ, 1994 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੋਧ ਅਨੁਸਾਰ ਘੱਟੋ-ਘੱਟ ਵਿਦਿਅਕ ਅਤੇ ਹੋਰ ਯੋਗਤਾਵਾਂ ਸਮੇਤ ਯੋਗਤਾ ਮਾਪਦੰਡ ਨਿਰਧਾਰਤ ਕਰਨ ਦੀ ਆਖਰੀ ਮਿਤੀ ਅਰਜ਼ੀ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਹੋਵੇਗੀ, ਜਦੋਂ ਤੱਕ ਕਿ ਸਬੰਧਿਤ ਸੇਵਾ ਨਿਯਮਾਂ ਵਿੱਚ ਵਿਸ਼ੇਸ਼ ਤੌਰ 'ਤੇ ਹੋਰ ਮਿਤੀ ਨਿਰਧਾਰਿਤ ਨਾ ਕੀਤੀ ਗਈ ਹੋਵੇ।

ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਗਾਂਹਵਧੂ ਕਦਮ ਤਹਿਤ ਮੰਤਰੀ ਮੰਡਲ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ​​ਕਰਨ ਲਈ ਜਾਪਾਨੀ ਤਕਨਾਲੋਜੀ ਪੇਸ਼ ਕਰਨ ਲਈ ਜਾਪਾਨ ਇੰਟਰਨੈਸ਼ਨਲ ਕੋਪਰੇਸ਼ਨ ਏਜੰਸੀ ਨਾਲ ਭਾਈਵਾਲੀ ਨੂੰ ਵੀ ਪ੍ਰਵਾਨਗੀ ਦਿੱਤੀ। ਇਹ ਭਾਈਵਾਲੀ ਬਾਗਬਾਨੀ ਵਿਕਾਸ, ਕੋਲਡ ਚੇਨ ਬੁਨਿਆਦੀ ਢਾਂਚੇ, ਪਾਣੀ ਪ੍ਰਬੰਧਨ ਅਤੇ ਹੁਨਰ ਵਿਕਾਸ 'ਤੇ ਕੇਂਦ੍ਰਿਤ ਹੋਵੇਗੀ, ਜਿਸ ਦਾ ਉਦੇਸ਼ ਸੂਬੇ ਦੀ ਆਰਥਿਕਤਾ ਵਿੱਚ ਬਾਗਬਾਨੀ ਖੇਤਰ ਦੇ ਯੋਗਦਾਨ ਨੂੰ ਦੁੱਗਣਾ ਕਰਨਾ ਹੈ।

ਵਿਦਿਆਰਥੀ ਸਿੱਖਣ ਲੱਗੇ ਖੇਤੀਬਾੜੀ ਦੇ ਗੁਰ, ਹੁਣ ਅੱਗੇ ਵਧੇਗੀ ਪੰਜਾਬ ਦੀ ਖੇਤੀ

 ਪੀ.ਐੱਮ. ਸ੍ਰੀ ਸੀਨੀਅਰ ਸਕੰਡਰੀ ਸਕੂਲ,ਅੱਕਾਂਵਾਲੀ ਦੇ ਵਿਦਿਆਰਥੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖੁਰਦ ਦਾ ਦੌਰਾ

ਵਾਤਵਰਣ ਅਨੁਕੂਲ ਖੇਤੀ ਅਭਿਆਸ ਬਾਰੇ ਜਾਗਰੂਕਤਾ ਫੈਲਾਉਣ ਦਾ ਲਿਆ ਪ੍ਰਣ

ਮਾਨਸਾ, 20 ਜਨਵਰੀ:
ਪੀ.ਐੱਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ,ਅੱਕਾਂਵਾਲੀ ਦੇ 138 ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਆਧੁਨਿਕ ਖੇਤੀਬਾੜੀ ਅਤੇ ਸਬੰਧਿਤ ਗਤੀਵਿਧੀਆਂ ਬਾਰੇ ਵਿਹਾਰਕ ਗਿਆਨ ਪ੍ਰਾਪਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ (KVK) ਖੋਖਰ ਖੁਰਦ, ਮਾਨਸਾ Mansa ਦਾ ਦੌਰਾ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ KVK ਵਿਖੇ ਉਪਲੱਬਧ ਕਿਸਾਨ ਕੇਂਦਰਿਤ ਵੱਖ—ਵੱਖ ਸਹੂਲਤਾਂ ਨਾਲ ਜਾਣੂ ਕਰਵਾਇਆ।ਉਨ੍ਹਾਂ ਨਿਯਮਤ ਸਿਖਲਾਈ ਪ੍ਰੋਗਰਾਮਾਂ, ਗੁਣਵੱਤਾ ਵਾਲੇ ਬੀਜਾਂ, ਖਣਿਜ ਮਿਸ਼ਰਣਾਂ, ਖੇਤੀ ਮਸ਼ੀਨਰੀ, ਉਤਪਾਦਨ ਅਤੇ ਆਮਦਨ ਵਧਾਉਣ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਹੋਰ Agriculture Inputs ਇਨਪੁਟਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
  ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ, ਫਸਲੀ ਰਹਿੰਦ—ਖੂੰਹਦ ਪ੍ਰਬੰਧਨ Paddy Stubble Management  ਅਤੇ ਜੈਵਿਕ ਖੇਤੀ Organic Farming ਵਰਗੇ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਦੌਰੇ ਦੌਰਾਨ ਵਿਦਿਆਰਥੀਆਂ ਨੇ ਕੇ.ਵੀ.ਕੇ ਵਿਖੇ ਸਥਾਪਤ ਵੱਖ—ਵੱਖ ਪ੍ਰਦਰਸ਼ਨੀ ਯੂਨਿਟਾਂ (ਮਧੂ ਮੱਖੀ ਪਾਲਣ, Bee Keeping ਬੱਕਰੀ ਪਾਲਣ Goat Farming, ਪੋਲਟਰੀ, ਵਰਮੀ ਕੰਪੋਸਟ, ਕਿਚਨ ਗਾਰਡਨ Kitchen Garden, ਟੈਕਨਾਲੋਜੀ ਪਾਰਕ ਆਦਿ) ਦਾ ਦੌਰਾ ਕੀਤਾ।
ਸਹਾਇਕ ਪ੍ਰੋਫੈਸਰ (Plant Protection), ਡਾ. ਰਣਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, PAU ਲੁਧਿਆਣਾ ਵੱਲੋਂ ਖੇਤੀਬਾੜੀ ਅਤੇ ਸਬੰਧਿਤ ਵਿਸ਼ਿਆਂ ਵਿੱਚ ਆਡਰ ਕੀਤੇ ਜਾ ਰਹੇ ਵੱਖ—ਵੱਖ ਅੰਡਰਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨ ਮਨਾ ਨੂੰ ਖੇਤੀਬਾੜੀ ਖੇਤਰ ਵਿੱਚ ਉੱਚ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ 'ਤੇ ਵਿਚਾਰ ਕਰਨ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੇ ਖੇਤੀਬਾੜੀ ਨਾਲ ਸਬੰਧਤ ਖੇਤਰਾਂ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਅਤੇ ਆਪੋ ਆਪਣੇ ਪਿੰਡਾ ਵਿੱਚ ਵਾਤਾਵਰਣ ਅਨੁਕੂਲ ਖੇਤੀ ਅਭਿਆਸਾਂ ਬਾਰੇ ਜਾਗਰੂਕਤਾ ਫੈਲਾਉਣ ਦਾ ਪ੍ਰਣ ਲਿਆ

ਖੇਤੀਬਾੜੀ ਵਾਲੀ ਯੂਰੀਆ ਦੀ ਹੋਰ ਖੇਤਰਾਂ ਵਿਚ ਵਰਤੋਂ ਰੋਕਣ ਲਈ ਹੋਈ ਸਖਤੀ

 ਖੇਤੀਬਾੜੀ ਗ੍ਰੇਡ ਯੂਰੀਆ ਦੀ ਡਾਈਵਰਜ਼ਨ ਰੋਕਣ ਲਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜਨਵਰੀ:

ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਾਹਿਬਜਾਦਾ ਅਜੀਤ ਸਿੰਘ ਨਗਰ SAS Nagar ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਭਾਰਤ ਸਰਕਾਰ ਦੇ ਖਾਦ ਮੰਤਰਾਲਾ Fertilizer Ministry  ਵੱਲੋਂ ਖੇਤੀਬਾੜੀ ਗ੍ਰੇਡ ਯੂਰੀਆ Agriculture Grade Urea ਦੀ ਡਾਈਵਰਜ਼ਨ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ੳਨ੍ਹਾਂ ਦੱਸਿਆ ਕਿ ਖੇਤੀਬਾੜੀ ਗ੍ਰੇਡ ਯੂਰੀਆ Agriculture Grade Urea ਦੀ ਡਾਈਵਰਜ਼ਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਵੱਲੋਂ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਗਠਿਤ ਕੀਤੀ ਗਈ ਹੈ। ਜਿਸ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੁੱਖ ਖੇਤੀਬਾੜੀ ਅਫਸਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਸਹਾਇਕ ਕਮਿਸ਼ਨਰ (ਜੀ.ਐਸ.ਟੀ.) ਡਿਪਟੀ ਡਾਇਰੈਕਟਰ ਡੇਅਰੀ ਅਤੇ  ਡਿਪਟੀ ਰਜਿਸਟਰ ਸਹਿਕਾਰੀ ਸਭਾਵਾਂ ਮੈਂਬਰ ਹਨ। ਇਸ ਗਠਿਤ ਕੀਤੀ ਗਈ ਟੀਮ ਵੱਲੋਂ ਉਦਯੋਗਿਕ ਯੂਨਿਟਾਂ ਖਾਸ ਕਰਕੇ ਪਲਾਈ ਵੁੱਡ/ਰੇਜਿਨ ਨਿਰਮਾਤਾ ਯੂਨਿਟਾਂ ,ਹੋਲ ਸੇਲ ਡੀਲਰਾਂ ਅਤੇ ਰੀਟੇਲਰਾਂ ਦੀ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਜੇਕਰ  ਕਿਸੇ ਵੀ ਤਰ੍ਹਾਂ ਊਣਤਾਈ ਪਾਈ ਜਾਂਦੀ ਹੈ ਤਾਂ ਖਾਦ ਕੰਟਰੋਲ ਆਰਡਰ 1985, ਜ਼ਰੂਰੀ ਵਸਤਾਂ ਐਕਟ 1955 ਅਤੇ ਭਾਰਤ  ਨਿਆਂ ਸਹਿਤਾ 2023 ਅਨੁਸਾਰ  ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਲਾਕ ਪੱਧਰ ਤੇ ਵੀ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ।  ਇਸ ਮੀਟਿੰਗ ਵਿੱਚ ਸ਼੍ਰੀ ਭੁਪਿੰਦਰ ਸਿੰਘ ਉਪ ਕਪਤਾਨ ਪੁਲਿਸ,  ਸ੍ਰੀ ਗੁਰਬੀਰ ਸਿੰਘ ਢਿਲੋਂ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਸ਼੍ਰੀਮਤੀ ਦਪਿੰਦਰ ਕੌਰ, ਈ.ਟੀ.ਓ., ਡਾ. ਜਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਅਤੇ ਸ਼੍ਰੀ ਕਰਨਵੀਰ ਸਿੰਘ ਡੇਅਰੀ ਇੰਸਪੈਕਟਰ ਨੇ ਭਾਗ ਲਿਆ।

ਸੂਰਜਮੁਖੀ ਦੀ ਕਾਸ਼ਤ

ਫਾਜ਼ਿਲਕਾ 6 ਫਰਵਰੀ ਮੁੱਖ ਖੇਤੀਬਾੜੀ ਅਫ਼ਸਰ  ਫ਼ਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦੀ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦਿਆਂ...