Thursday, October 27, 2022

80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ

ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ


6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀ

ਗੁਰਦਾਸਪੁਰ, 27 ਅਕਤੂਬਰ (              ) - ਕੇਵਲ 80 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  80 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5 ਕੁਇੰਟਲ ਤੋਂ ਵੱਧ ਦੀਆਂ ਸਬਜ਼ੀਆਂ ਪ੍ਰਾਪਤ ਕਰਨਾ ਕੋਈ ਸੁਪਨਾ ਨਹੀਂ ਬਲਕਿ ਪੂਰੀ ਤਰਾਂ ਹਕੀਕਤ ਹੈ। ਪੰਜਾਬ ਸਰਕਾਰ ਵਲੋਂ ਸੰਤੁਲਿਤ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬੇ ਦੇ ਬਾਗਬਾਨੀ ਵਿਭਾਗ ਨੇ ਸਰਦ ਰੁੱਤ ਦੀਆਂ ਸਬਜ਼ੀਆਂ ਬੀਜ਼ਣ ਲਈ ਬੀਜ਼ਾਂ ਦੀ ਇੱਕ ਮਿੰਨੀ ਕਿੱਟ ਤਿਆਰ ਕੀਤੀ ਹੈ, ਜਿਸਦੀ ਕੀਮਤ 80 ਰੁਪਏ ਰੁਪਏ ਰੱਖੀ ਗਈ ਹੈ। ਇਸ ਬੀਜ਼ ਕਿੱਟ ਵਿੱਚ ਸਰਦੀਆਂ ਦੀਆਂ ਸਬਜ਼ੀਆਂ ਦੇ 10 ਕਿਸਮਾਂ ਦੇ ਬੀਜ਼ ਹਨ ਅਤੇ ਇਸ ਇੱਕ ਕਿੱਟ ਦੇ ਬੀਜ਼ 6 ਮਰਲੇ ਰਕਬੇ ਵਿੱਚ ਬੀਜ਼ ਕੇ ਸਾਰੇ ਸੀਜ਼ਨ ਦੌਰਾਨ ਤਾਜ਼ੀ ਤੇ ਘਰ ਦੀ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਰਦੀਆਂ ਦੀਆਂ ਸਬਜ਼ੀਆਂ ਲਈ ਘਰੇਲੂ ਬਗੀਚੀ ਲਈ ਸਬਜ਼ੀ ਬੀਜ ਕਿੱਟ ਬਾਗਬਾਨੀ ਵਿਭਾਗ ਦੇ ਦਫ਼ਤਰ ਤੋਂ 80 ਰੁਪਏ ਦੀ ਕੀਮਤ ਵਿੱਚ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਬੀਜ਼ ਕਿੱਟ ਵਿੱਚ ਗਾਜ਼ਰ, ਮੂਲੀ, ਸ਼ਲ਼ਗਮ, ਬਰੌਕਲੀ, ਮੇਥੀ, ਮਟਰ, ਧਨੀਆ ਅਤੇ ਹੋਰ ਸਿਆਲੀ ਸਬਜ਼ੀਆਂ ਦੇ ਬੀਜ਼ ਹਨ। ਉਨਾਂ ਦੱਸਿਆ ਕਿ ਇਹ ਬੀਜ਼ 6 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਅਤੇ ਸਾਰਾ ਸੀਜ਼ਨ 5 ਕੁਇੰਟਲ ਤੋਂ ਵੱਧ ਦੀ ਸਬਜ਼ੀ ਪੈਦਾ ਹੁੰਦੀ ਹੈ। ਉਨਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਰੋਜ਼ਾਨਾ ਸਬਜ਼ੀਆਂ ਦੀਆਂ ਲੋੜਾਂ ਬੜੀ ਅਸਾਨੀ ਨਾਲ ਇਸ ਘਰੇਲੂ ਬਗੀਚੀ ਤੋਂ ਪੂਰੀਆਂ ਹੋ ਜਾਂਦੀਆਂ ਹਨ ਅਤੇ ਬਜ਼ਾਰ ਤੋਂ ਸਬਜ਼ੀਆਂ ਨਾ ਖਰੀਦ ਕੇ ਵੱਡੀ ਵਿੱਤੀ ਬੱਚਤ ਹੁੰਦੀ ਹੈ। ਸ. ਬਾਜਵਾ ਨੇ ਦੱਸਿਆ ਕਿ ਘਰੇਲੂ ਬਗੀਚੀ ਨਾਲ ਜਿਥੇ ਧੰਨ ਦੀ ਬਚਤ ਹੁੰਦੀ ਹੈ ਉਥੇ ਨਾਲ ਹੀ ਇਹ ਸਬਜ਼ੀਆਂ ਜ਼ਹਿਰਾਂ ਰਹਿਤ ਹੁੰਦੀਆਂ ਹਨ ਅਤੇ ਰੋਜ਼ਾਨਾ ਤਾਜ਼ਾ ਤੋੜ ਕੇ ਬਣਾਈਆਂ ਇਹ ਸਬਜ਼ੀਆਂ ਸਿਹਤ ਲਈ ਬਹੁਤ ਵਧੀਆ ਹਨ।

ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਬੀਜ਼ ਕਿੱਟ ਹਰ ਬਾਗਬਾਨੀ ਦਫ਼ਤਰ ਵਿੱਚ ਉਪਲੱਬਧ ਹੈ ਅਤੇ 80 ਰੁਪਏ ਦੀ ਕੀਮਤ ਵਿੱਚ ਇਹ ਇੱਕ ਕਿੱਟ ਖਰੀਦੀ ਜਾ ਸਕਦੀ ਹੈ। ਉਨਾਂ ਕਿਸਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਕੋਲ ਵੀ ਥੋੜੀ ਬਹੁਤ ਥਾਂ ਉਪਲੱਬਧ ਹੈ ਉਹ ਆਪਣੀ ਘਰੇਲੂ ਬਗੀਚੀ ਜਰੂਰ ਬੀਜ਼ਣ ਅਤੇ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾ ਕੇ ਨਿਰੋਗ ਅਤੇ ਤੰਦਰੁਸਤ ਜੀਵਨ ਬਸਰ ਕਰਨ।

ਮੰਡੀਆਂ ਦੇ ਭਾਅ 27 ਅਕਤੂਬਰ 2022


ਨਰਮਾ

ਅਬੋਹਰ 8470

ਮਾਨਸਾ 8450

ਢੀਂਗ (ਸਿਰਸਾ) 8750

ਐਲਣਾਬਾਦ 8416

ਉਚਾਣਾ 8373

ਗੋਲੂਵਾਲਾ 8580

ਸੂਰਤਗੜ੍ਹ 8525

ਗੰਗਾਨਗਰ 8465

ਸਿਰਸਾ 8450

ਸੰਗਰੀਆ 8360

ਪਿਲੀਬੰਗਾ 8350

ਅਨੂਪਗੜ੍ਹ 8650

ਸਾਦੂਲ ਸ਼ਹਿਰ ਮਟੀਲੀ 8479


ਸਰੋਂ

ਅਬੋਹਰ 6000

ਸੰਗਰੀਆਂ 6345

ਗੋਲੂਵਾਲਾ 6254

ਸ੍ਰੀਗੰਗਾਨਗਰ 6450

ਐਲਣਾਬਾਦ 6000


ਬਾਸਮਤੀ

1121 ਪਿਪਲੀ (ਕੁਰਕੇਸ਼ਤਰ) 3515

1509  ਪਿਪਲੀ (ਕੁਰਕੇਸ਼ਤਰ) 3146 ਰੁ

1121 ਗੁਰੂਹਰਸਹਾਏ 3700

1121 ਜਲਾਲਾਬਾਦ 3711

ਪਿਲੂਖੇੜਾ ਮੰਡੀ (ਜੀਂਦ) 4075

1121 ਸਫੀਦੋਂ ਮੰਡੀ 4100

1121 ਉਚਾਣਾ 3921 ਰੂ


Wednesday, October 26, 2022

ਅਗਾਂਹਵਧੂ ਕਿਸਾਨ ਮਲਕੀਤ ਸਿੰਘ ਨੇ ਵਾਤਾਵਰਨ ਨਾਲ ਪਾਈ ਪ੍ਰੀਤ

*ਤਿੰਨ ਪੁੱਤਾਂ ਸਮੇਤ 18 ਏਕੜ 'ਚ ਕਰਦਾ ਹੈ ਵਾਹੀ, 5 ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਨਹੀਂ ਲਾਈ ਅੱਗ  


ਮਹਿਲ ਕਲਾਂ, 26 ਅਕਤੂਬਰ  
  ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦਾ ਅਗਾਂਹਵਧੂ ਕਿਸਾਨ ਮਲਕੀਤ ਸਿੰਘ ਹੋਰਨਾਂ ਕਿਸਾਨਾਂ ਲਈ ਮਿਸਾਲ ਹੈ, ਜੋ ਆਪਣੇ ਤਿੰਨ ਪੁੱਤਾਂ ਸਮੇਤ ਕਰੀਬ 18 ਏਕੜ ਵਿੱਚ ਵਾਹੀ ਕਰਦਾ ਹੈ ਅਤੇ ਚਾਰਾਂ ਪਿਓ-ਪੁੱਤਾਂ ਨੇ ਕਰੀਬ ਪੰਜ ਸਾਲ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ।

  ਕਿਸਾਨ ਮਲਕੀਤ ਸਿੰਘ (67 ਸਾਲ) ਪੁੱਤਰ ਬਖਤੌਰ ਸਿੰਘ ਵਾਸੀ ਮਹਿਲ ਕਲਾਂ ਨੇ ਦੱਸਿਆ ਕਿ ਉਹ ਮੌਜੂਦਾ ਸਮੇਂ ਵਿਚ ਕਰੀਬ 18 ਕਿੱਲਿਆਂ ਵਿੱਚ ਖੇਤੀ ਕਰ ਰਹੇ ਹਨ ਅਤੇ ਝੋਨੇ ਤੋਂ ਇਲਾਵਾ ਆਲੂ, ਮੂੰਗੀ, ਮੱਕੀ ਆਦਿ ਲਾਉਂਦੇ ਹਨ। ਉਨ੍ਹਾਂ ਦੱਸਿਆ ਕਿ 5 ਸਾਲ ਪਹਿਲਾਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਝੋਨੇ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਜਿੱਥੇ ਧਰਤੀ ਦਾ ਸੀਨਾ ਬਲਦਾ ਹੈ, ਉਥੇ ਅਸਮਾਨ ਵੀ ਗੰਧਲਾ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵੀ ਲੱਗਦੀਆਂ ਹਨ। ਇਸ ਮਗਰੋਂ ਉਨ੍ਹਾਂ ਨੇ ਖੇਤੀਬਾਡ਼ੀ ਵਿਭਾਗ ਤੇ ਹੋਰਨਾਂ ਥਾਵਾਂ ਤੋਂ ਜਾਣਕਾਰੀ ਲੈ ਕੇ ਮਲਚਰ ਤੇ ਉਲਟਾਵੇਂ ਹਲ ਆਦਿ ਮਸ਼ੀਨਰੀ ਸਬਸਿਡੀ 'ਤੇ ਲਈ। 
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਵੀ ਉਨ੍ਹਾਂ ਨਾਲ ਖੇਤੀ ਕਰਦੇ ਹਨ। ਉਨ੍ਹਾਂ ਚਾਰਾਂ ਨੇ ਪਹਿਲਾਂ ਮਲਚਰ ਤੇ ਉਲਟਾਵੇਂ ਹਲਾਂ ਨਾਲ ਪਰਾਲੀ ਦਾ ਜ਼ਮੀਨ 'ਚ ਨਿਬੇੜਾ ਸ਼ੁਰੂ ਕੀਤਾ ਤੇ ਉਸ ਮਗਰੋਂ ਹੁਣ ਪਰਾਲੀ ਦੀ ਤੂੜੀ ਬਣਾ ਕੇ ਅੱਗੇ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪਰਾਲੀ ਦੀ ਤੂੜੀ ਬਣਾ ਕੇ ਆਪਣੀ ਜ਼ਮੀਨ ਵਿੱਚ ਆਲੂ ਬੀਜ ਚੁੱਕੇ ਹਨ। ਇਸ ਤੋਂ ਇਲਾਵਾ ਓਹ ਮੱਕੀ ਅਤੇ ਮੂੰਗੀ ਆਦਿ ਵੀ ਲਾਉਂਦੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣੀ ਬੰਦ ਕੀਤੀ ਹੈ, ਉਦੋਂ ਤੋਂ ਮਿੱਟੀ ਦਾ ਸਿਹਤ ਸੁਧਾਰ ਹੋਇਆ ਹੈ ਅਤੇ ਖੇਤੀ ਖਰਚੇ ਘਟੇ ਹਨ ਤੇ ਆਮਦਨ ਵਧੀ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫਸਲੀ ਰਹਿੰਦ ਖੂੰਹਦ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਦੀ ਅਪੀਲ ਕੀਤੀ।
 ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖੇਤੀਬਾਡ਼ੀ ਅਧਿਕਾਰੀਆਂ ਨੇ ਵੀ ਕਿਸਾਨ ਮਲਕੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਮਲਕੀਤ ਸਿੰਘ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ। 
ਇਸ ਮੌਕੇ ਮੁੱਖ ਖੇਤੀਬਾਡ਼ੀ ਅਫਸਰ ਡਾ. ਵਰਿੰਦਰ ਕੁਮਾਰ ਅਤੇ ਬਲਾਕ ਖੇਤੀਬਾਡ਼ੀ ਅਫਸਰ ਜਸਮੀਨ ਸਿੱਧੂ ਨੇ ਆਖਿਆ ਕਿ ਕਿਸਾਨ ਮਲਕੀਅਤ ਸਿੰਘ ਤੇ ਉਨ੍ਹਾਂ ਦੇ ਤਿੰਨੇ ਪੁੱਤ ਬਾਕੀ ਕਿਸਾਨਾਂ ਲਈ ਵੱਡੀ ਉਦਾਹਰਣ ਹਨ, ਜੋ ਵਾਤਾਵਰਨ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ ਤੇ ਖੇਤੀਬਾਡ਼ੀ ਮਹਿਕਮੇ ਦਾ ਇਸ ਮੁਹਿੰਮ ਵਿੱਚ ਸਾਥ ਦੇ ਰਹੇ ਹਨ। 

ਸਰਹੰਦ ਫੀਡਰ ਦੀ ਰੀਲਾਇਨਿੰਗ ਲਈ ਹੋਵੇਗੀ ਬੰਦੀ

ਫਾਜ਼ਿਲਕਾ, 26 ਅਕਤੂਬਰ

ਕੈਨਾਲ ਮੰਡਲ ਅਬੋਹਰ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੰਦ ਫੀਡਰ ਦੀ ਰੀਲਾਇਨਿੰਗ ਦੇ ਕੰਮ ਕੀਤੇ ਜਾਣੇ ਹਨ ਜਿਸ ਲਈ 30 ਨਵੰਬਰ 2022 ਤੋਂ 3 ਜਨਵਰੀ 2023 ਤੱਕ (ਦੋਨੋ ਦਿਨ ਸ਼ਾਮਿਲ) ਸਰਹੰਦ ਫੀਡਰ ਨਹਿਰ ਦੀ ਬੰਦੀ ਕੀਤੀ ਜਾਣੀ ਹੈ।


ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਚੰਡੀਗੜ ਦੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐਸ. ਵੱਲੋਂ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨਜ ਐਕਟ 1873 (ਐਕਟ 8 ਆਫ 1973) ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਸੂਚਿਤ ਕੀਤਾ ਹੈ ਕਿ ਮੌਸਮ ਅਤੇ ਫਸਲਾਂ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਉਕਤ 35 ਦਿਨਾਂ ਦੌਰਾਨ ਸਰਹੰਦ ਫੀਡਰ ਨਹਿਰ ਦੀ ਬੰਦੀ ਹੋਵੇਗੀ।

Sarhind Feeder Canal Closure Update 

Wednesday, October 19, 2022

28 ਅਕਤੂਬਰ ਤੋਂ 17 ਨਵੰਬਰ ਤੱਕ ਨਹਿਰ ਬੰਦੀ ਆਉਣ ਦੀ ਸੰਭਾਵਨਾ

 ਹਾੜੀ ਦੀ ਫਸਲ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਰਜਬਾਹੇ/ਮਾਈਨਰਾਂ ਦੀ ਸਫਾਈ ਲਈ ਹੋਵੇਗੀ ਨਹਿਰ ਬੰਦੀਕਾਰਜਕਾਰੀ ਇੰਜੀਨੀਅਰ

ਲੋਕਾਂ ਨੂੰ ਜ਼ਰੂਰਤ ਅਨੁਸਾਰ ਪਾਣੀ ਭੰਡਾਰ ਕਰਨ ਦੀ ਕੀਤੀ ਅਪੀਲ


ਫਰੀਦਕੋਟ 19 ਅਕਤੂਬਰ () ਬਠਿੰਡਾ ਨਹਿਰ ਮੰਡਲ ਵਿੱਚ ਬਠਿੰਡਾ ਬਰਾਂਚ ਮਿਤੀ 28 ਅਕਤੂਬਰ ਤੋਂ 17 ਨਵੰਬਰ ,2022 ਤੱਕ ਹਾੜੀ ਦੀ ਫਸਲ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਨਹਿਰਾਂ/ਰਜਬਾਹੇ/ਮਾਈਨਰਾਂ ਦੀ ਸਫਾਈ/ਰਿਪੇਅਰ ਕੀਤੀ ਜਾਣੀ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਬਠਿੰਡਾ ਨਹਿਰ ਮੰਡਲ ਸ੍ਰੀ ਗੁਰਸਾਗਰ ਸਿੰਘ ਚਾਹਲ ਨੇ ਦਿੱਤੀ।



ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਾੜੀ ਦੀ ਫਸਲ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਰਜਬਾਹੇ ਮਾਈਨਰਾਂ ਦੀ ਸਫਾਈ ਕੀਤੀ ਜਾਣੀ ਹੈਇਸ ਲਈ ਉਨ੍ਹਾਂ ਆਮ ਲੋਕਾਂਕਿਸਾਨਾਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਬਰਾਂਚ ਅਧੀਨ ਪੈਂਦੇ ਪਿੰਡਾਂ/ਸ਼ਹਿਰਾਂ ਦੇ ਵਾਟਰ ਵਰਕਸਾਂ ਦੇ ਪਾਣੀ ਵਾਲੇ ਟੈਂਕ ਦੇ ਭੰਡਾਰ ਯੋਗ ਮਾਤਰਾ ਵਿੱਚ ਵਰਤ ਲਏ ਜਾਣ ਤਾਂ ਜ਼ੋ  ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ।


Monday, October 17, 2022

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਬਚਾਉਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ ਲਖਬੀਰ ਸਿੰਘ

                ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜਿੱਥੇ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਲੱਗ ਨਾ ਲਗਾਉਣ ਦੀ ਥਾਂ ਖੇਤਾਂ ਵਿੱਚ ਵਾਹੁਣ ਜਾਂ ਫਿਰ ਗੱਠਾ ਬਣਾ ਕੇ ਜਮੀਨ ਵਿੱਚੋਂ ਕੱਢਣ ਤੋਂ ਬਾਅਦ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਅਗਾਂਹਵਧੂ ਕਿਸਾਨ ਲਖਬੀਰ ਸਿੰਘ ਪਿੰਡ ਪੱਟੀ ਪੂਰਨ ਵੱਲੋਂ ਆਪਣੇ ਪਿੰਡ ਵਾਸੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ ਅਤੇ ਆਪਣੇ 45 ਏਕੜ ਖੇਤ ਵਿਚਲੀ ਝੋਨੇ ਦੀ ਪਰਾਲੀ ਨੂੰ ਬੇਲਰ ਮਸੀਨ ਰਾਹੀਂ ਗੱਠਾਂ ਬੰਨ੍ਹ ਕੇ ਬਾਹਰ ਕੱਢ ਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।


        ਅਗਾਂਹਵਧੂ ਕਿਸਾਨ ਲਖਬੀਰ ਸਿੰਘ ਨੇ ਦੱਸਿਆ ਕਿ ਸਾਲ 2014 ਤੋਂ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਉਹ ਆਪਣੀ ਕਣਕ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਂਦਾ। ਉਨ੍ਹਾਂ ਕਿਹਾ ਕਿ ਉਹ ਆਪਣੀ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਤੂੜੀ ਬਣਾ ਕੇ ਬਾਕੀ ਬਚੀ ਆਪਣੇ ਖੇਤਾਂ ਵਿੱਚ ਵਾਹ ਦਿੰਦਾ ਹੈ ਇਸੇ ਤਰ੍ਹਾਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਫੈਕਟਰੀ ਵਿੱਚ ਭੇਜ ਦਿੰਦਾ ਹੈ। ਕਿਸਾਨ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਇਸ ਤੋਂ ਪੈਦਾ ਹੋਏ ਧੂੰਏ ਨਾਲ ਨਾ ਸਿਰਫ ਵਾਤਾਵਰਨ ਹੀ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਅਨੇਕਾਂ ਸੜਕੀ ਦੁਰਘਟਨਾਵਾਂ ਵੀ ਪੈਦਾ ਹੁੰਦੀਆਂ ਹਨ। ਸਾਨੂੰ ਸਾਰਿਆਂ ਨੂੰ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਗੱਠਾ ਬਣਾ ਕੇ ਖੇਤਾਂ ਵਿੱਚ ਬਾਹਰ ਕੱਢ ਕੇ ਜ਼ਮੀਨ ਵਾਹੁਣੀ ਚਾਹੀਦੀ ਹੈ। ਇਸ ਤਰ੍ਹਾਂ ਕਰਨ ਨਾਲ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਜਮੀਨ ਵਿਚਲੇ ਮਿੱਤਰ ਕੀੜੇ ਵੀ ਨਸਟ ਨਹੀਂ ਹੋਣਗੇ ਅਤੇ ਸਾਡੀ ਅਗਲੀ ਫਸਲ ਦਾ ਝਾੜ ਵੀ ਵਧੇਗਾ। 

ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਰਾਜਿੰਦਰ ਕੰਬੋਜ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ  ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ।

ਹਾੜ੍ਹੀ 2022-23 ਲਈ ਕਣਕ ਦੇ ਬੀਜ ਦੀ ਸਬਸਿਡੀ ਦੀ ਪਾਲਿਸੀ ਜਾਰੀ

ਇਸ ਸਬੰਧੀ ਵੀਡੀਓ ਵੇਖਣ ਲਈ ਇੱਥੇ ਕਲਿੱਕ ਕਰੋ

ਫਾਜਿ਼ਲਕਾ, 17 ਅਕਤੂਬਰ ( ) - ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ ਤੇ ਸਬਸਿਡੀ ਦੇਣ ਲਈ ਪਨਸੀਡ ਨੂੰ ਰਾਜ ਬੀਜ ਨੋਡਲ ਏਜੰਸੀ ਘੋਸ਼ਿਤ ਕੀਤਾ ਗਿਆ ਹੈੈ ਅਤੇ ਕਣਕ ਦੇ ਬੀਜ ਦੀ ਸਬਸਿਡੀ ਪਨਸੀਡ ਰਾਹੀਂ ਹੀ ਸਬੰਧਤ ਅਦਾਰਿਆਂ ਅਤੇ ਏਜੰਸੀਆਂ ਨੂੰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਹਾੜੀ 2022-23 ਦੌਰਾਨ ਕਿਸਾਨ ਵੀਰਾਂ ਨੂੰ ਕਣਕ ਦਾ ਤਸਦੀਕਸ਼ੁਦਾ (ਸਰਟੀਫਾਈਡ) ਬੀਜ ਖਰੀਦ ਸਮੇਂ ਹੀ Subsidy ਦੀ ਰਕਮ ਘਟਾ ਕੇ ਦਿੱਤਾ ਜਾਵੇਗਾ ਅਤੇ ਸਬਸਿਡੀ ਦੀ ਰਕਮ


Punseed ਰਾਹੀਂ ਸਬੰਧਤ ਏਜੰਸੀਆਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ ।ਕਣਕ ਦੇ ਤਸਦੀਕਸ਼ੁਦਾ ਬੀਜ ਦੀ ਖਰੀਦ ਸਮੇਂ ਹੀ ਕਿਸਾਨਾਂ ਨੂੰ ਬੀਜ ਦੀ ਕੀਮਤ ਦਾ 50% ਜਾਂ ਵੱਧ ਤੋ ਵੱਧ 1000/-ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੀ ਰਕਮ ਘਟਾ ਕੇ ਦਿੱਤਾ ਜਾਵੇਗਾ ਅਤੇ ਇੱਕ ਕਿਸਾਨ ਨੂੰ ਵੱਧ ਤੋ ਵੱਧ 5 ਏਕੜ ਲਈ ਬੀਜ ਤੇ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਪਹਿਲ ਦੇ ਆਧਾਰ ਉੱਤੇ ਢਾਈ ਏਕੜ ਤੱਕ ਦੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਬਕਾਇਆ ਸਬਸਿਡੀ ਢਾਈ ਤੋ ਪੰਜ ਏਕੜ ਤੱਕ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਦੇ ਬੀਜ ਦੀ ਸਬਸਿਡੀ ਪ੍ਰਾਪਤ ਕਰਨ ਲਈ ਨਿਰਧਾਰਤ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.agri.punjab.gov.in  ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਜਿੰਦਰ ਕੰਬੋਜ਼ ਨੇ ਕਿਹਾ ਕਿ ਕਿਸਾਨ ਵੀਰ ਆਪਣੇ ਮੁਕੰਮਲ ਬਿਨੈ ਪੱਤਰ ਖੇਤੀਬਾੜੀ ਵਿਭਾਗ ਦੇ ਬਲਾਕ ਦਫਤਰਾਂ ਵਿੱਚ ਮਿਤੀ 26.10.2022 ਤੱਕ ਜਮ੍ਹਾ ਕਰਵਾ ਸਕਦੇ ਹਨ ਅਤੇ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਅਰਜੀਆਂ `ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ

ਅਤੇ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀ ਯੋਗ ਪਾਈਆਂ ਅਰਜੀਆਂ ਵਾਲੇ ਕਿਸਾਨਾਂ ਨੂੰ ਤੁਰੰਤ ਪਰਮਿਟ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਬਲਾਕ ਵਿੱਚ ਅਲਾਟ ਕੀਤੀ ਗਿਣਤੀ ਤੋਂ ਵੱਧ ਬਿਨੈ ਪੱਤਰ ਪ੍ਰਾਪਤ ਹੁੰਦੇ ਹਨ ਤਾਂ ਡਰਾਅ ਆਫ਼ ਲਾਟਸ ਰਾਹੀਂ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਸਾਨ ਕੇਵਲ ਪੰਜਾਬ ਰਾਜ ਬੀਜ ਪ੍ਰਮਾਨਣ ਸੰਸਥਾ ਵੱਲੋ ਰਜਿਸਟਰਡ ਕੀਤੇ ਸਰਕਾਰੀ/ਅਰਧ ਸਰਕਾਰੀ ਸੰਸਥਾਵਾਂ/ਸਹਿਕਾਰੀ ਅਦਾਰੇ ਜਿਵੇਂ ਕਿ ਪਨਸੀਡ ਜੋ ਕਿ ਰਾਜ ਬੀਜ ਨੋਡਲ ਏਜੰਸੀ ਤੋਂ ਇਲਾਵਾ ਐਨ.ਐਸ.ਸੀ., ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋਂ, ਪੰਜਾਬ ਐਗੋ, ਆਈ.ਐਫ.ਐਫ.ਡੀ.ਸੀ./ ਇਫਕੋ,ਐਚ.ਆਈ.ਐਲ, ਨੈਫੈਡ, ਐਨ.ਐਫ.ਐਲ ਆਦਿ ਦੇ ਸੇਲ ਸੈਟਰਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਪਾਸੋਂ ਹੀ ਤਸਦੀਕਸ਼ੁਦਾ (ਸਰਟੀਫਾਈਡ) ਬੀਜ ਸਬਸਿਡੀ ਦੀ ਰਕਮ ਘਟਾ ਕੇ ਪ੍ਰਾਪਤ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਮਿਟ ਦੇ ਆਧਾਰ ਤੇ ਬੀਜ ਖਰੀਦਣ ਉਪਰੰਤ ਕਿਸਾਨ ਤਸਦੀਕ ਸੁਦਾ ਬੀਜ ਦਾ ਬਿੱਲ ਅਤੇ ਕਣਕ ਦੇ ਬੀਜ ਵਾਲਾ ਸਰਟੀਫਿਕੇਸ਼ਨ ਟੈਗ ਸਬੰਧਤ ਖੇਤੀਬਾੜੀ ਬਲਾਕ ਦਫਤਰ,ਸਹਿਕਾਰੀ ਸਭਾਵਾਂ,ਰਜਿਸਟਰਡ ਡੀਲਰ, ਸੇਲ ਸੈਂਟਰ ਕੋਲ ਬੀਜ ਦੀ ਖਰੀਦ ਸਮੇਂ ਹੀ ਜਮ੍ਹਾਂ ਕਰਵਾਏਗਾ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਣਕ ਦੇ ਤਸਦੀਕੁਸਦਾ ਬੀਜ ਦੀ ਸਬਸਿਡੀ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਅਤੇ ਭਾਰਤ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਨਵੀਂਆਂ ਕਿਸਮਾਂ ਐਚ.ਡੀ.3086, ਉਨਤ ਪੀ.ਬੀ.ਡਬਲਯੂ 343,ਉਨਤ ਪੀ.ਬੀ.ਡਬਲਯੂ 550, ਪੀ.ਬੀ.ਡਬਲਯੂ 1 ਜਿੰਕ, ਪੀ.ਬੀ.ਡਬਲਯੂ 725, ਪੀ.ਬੀ.ਡਬਲਯੂ 677, ਡਬਲਯੂ ਐਚ 1105, ਪੀ.ਬੀ.ਡਬਲਯੂ 766, ਐਚ.ਡੀ. 3226, ਡੀ.ਬੀ.ਡਬਲਯੂ, 187, ਡੀ.ਬੀ.ਡਬਲਯੂ 222, ਡੀ.ਬੀ.ਡਬਲਯੂ 303 ਅਤੇ ਪਿਛੇਤੀ ਬਿਜਾਈ ਲਈ ਪੀ.ਬੀ.ਡਬਲਯੂ 752, ਪੀ.ਬੀ.ਡਬਲਯੂ 757, ਪੀ.ਬੀ.ਡਬਲਯੂ 771 ਅਤੇ ਬਰਾਨੀ ਹਾਲਾਤਾਂ ਲਈ ਪੀ.ਬੀ.ਡਬਲਯੂ 660 ਤੇ ਹੀ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦਾ ਸਰਟੀਫਾਈਡ ਬੀਜ ਲੈਣ ਸਰਕਾਰ ਵੱਲੋਂ ਨਿਯਤ ਸਮੇਂ ਦੇ ਅੰਦਰ ਅੰਦਰ ਆਪਣੀਆਂ ਦਰਖਾਸਤਾਂ ਬਲਾਕ ਪੱਧਰ ਦੇ ਦਫਤਰਾਂ ਵਿੱਚ ਜਮ੍ਹਾ ਕਰਵਾਉਣ ਤਾਂ ਜੋ ਕਣਕ ਦਾ ਬਿਜਾਈ ਸਮੇਂ ਸਿਰ ਕੀਤੀ ਜਾ ਸਕੇ।     

ਕਿਸਾਨਾਂ ਨੂੰ ਹਾੜੀ ਸੀਜ਼ਨ ਦੌਰਾਨ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਮਾਨਸਾ, 17 ਅਕਤੂਬਰ: 

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ ਦੋਰਾਨ ਫ਼ਸਲਾਂ ਦੀ ਬਿਜਾਈ ਲਈ ਲੋੜੀਦੀਆਂ ਖਾਦਾਂ ਅਤੇ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਰਹੇਗੀ ਅਤੇ ਹਾੜੀ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸਪਲਾਈ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਖਾਦਾਂ ਦੀ ਨਿਰੰਤਰ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। 


ਉਨਾਂ ਦੱਸਿਆ ਕਿ ਹਾੜੀ 2022-23 ਦੀਆਂ ਫਸਲਾਂ ਲਈ ਜ਼ਿਲਾ ਮਾਨਸਾ ਦੇ ਕਿਸਾਨਾਂ ਨੂੰ 55000 ਮੀਟਰਕ ਟਨ ਯੂਰੀਆ ਅਤੇ 25000 ਮੀਟਰਕ ਟਨ ਡੀ.ਏ.ਪੀ. ਖਾਦ ਦੀ ਜਰੂਰਤ ਹੋਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਦਿੱਕਤ ਇਹ ਖਾਦਾਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਸਹਿਕਾਰਤਾ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਨਾਲ ਹਾੜੀ ਸੀਜ਼ਨ ਦੌਰਾਨ ਬਿਜਾਈ ਕੀਤੀ ਜਾਵੇ, ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇ ਅਤੇ ਫਸਲਾਂ ਦਾ ਝਾੜ ਵੀ ਚੰਗਾ ਮਿਲੇ। 

ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਕਈ ਵਾਰ ਖਾਦ ਵਿਕਰੇਤਾਵਾਂ ਵੱਲੋਂ ਖਾਦਾਂ ਨਾਲ ਬੇਲੋੜੀ ਖੇਤ ਸਮੱਗਰੀ ਕਿਸਾਨਾਂ ਨੂੰ ਨਾਲ ਲਗਾਕੇ ਦੇ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਜੇਕਰ ਕੋਈ ਵੀ ਖਾਦ ਵਿਕਰੇਤਾ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ।

Saturday, October 15, 2022

ਆਈ ਖੇਤ ਪੰਜਾਬ ਐਪ ਰਾਹੀਂ ਕਿਸਾਨ ਪਰਾਲੀ ਦੀ ਸੰਭਾਲ ਲਈ ਆਪਣੇ ਨੇੜੇ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ

ਫਾਜਿ਼ਲਕਾ, 15 ਅਕਤੂਬਰ


ਪੰਜਾਬ ਖਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਸ਼ੁ਼ੁਰੂ ਕੀਤੀ ਆਈ ਖੇਤ ਪੰਜਾਬ ਐਪ (I Khet Punjab App) ਰਾਹੀਂ ਕਿਸਾਨ ਪਰਾਲੀ ਦੀ ਸੰਭਾਲ ਲਈ ਆਪਣੇ ਨੇੜੇ ਕਿਰਾਏ ਤੇ ਉਪਬੱਧ ਮਸ਼ੀਨਾਂ Machines ਦੀ ਜਾਣਕਾਰੀ ਲੈ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਐਪ ਤੇ ਸਹਿਕਾਰੀ ਸਭਾਵਾਂ, ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ ਜਾਂ ਪ੍ਰਾਇਵੇਟ ਲੋਕਾਂ ਕੋਲ ਪਰਾਲੀ ਸੰਭਾਲ ਲਈ ਕਿਰਾਏ ਤੇ ਦੇਣ ਲਈ ਉਪਲਬੱਧ ਮਸ਼ੀਨਰੀ ਦੀ ਜਾਣਕਾਰੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਜਿੰਦਰ ਕੰਬੋਜ਼ Rajinder Kamboj ਨੇ ਦੱਸਿਆ ਕਿ ਇਸ ਐਪ ਨੂੰ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਕੇ ਕਿਸਾਨ ਓਟੀਪੀ ਰਾਹੀਂ ਆਪਣੇ ਵੇਰਵੇ ਦਰਜ ਕਰਕੇ ਲਾਗਇਨ ਕਰ ਸਕਦਾ ਹੈ। ਇਸਤੋਂ ਬਾਅਦ ਕਿਸਾਨ ਨੂੰ ਜ਼ੋ ਵੀ ਖੇਤੀ ਸੰਦ ਚਾਹੀਦਾ ਹੋਵੇ ਉਸਦੀ ਭਾਲ ਕਰ ਸਕਦਾ ਹੈ। ਜਿਸਤੇ ਐਪ ਉਸਨੂੰ ਕਿਸਾਨ ਦੇ ਆਸਪਾਸ (ਉਸਦੇ ਆਪਣੇ ਪਿੰਡ ਜਾਂ ਨੇੜੇ ਦੇ ਪਿੰਡਾਂ ਵਿਚ) ਕਿਰਾਏ ਤੇ ਸੰਦ ਉਪਲਬੱਧ ਕਰਵਾਉਣ ਵਾਲਿਆਂ ਦੇ ਫੋਨ ਨੰਬਰ ਸਮੇਤ ਵੇਰਵੇ ਉਪਲਬੱਧ ਕਰਵਾ ਦਿੰਦੀ ਹੈ ਜਿੱਥੋਂ ਕਿਸਾਨ ਵੀਰ ਸੰਦ ਲੈ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦੀ ਸੰਭਾਲ ਕਰ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਬਿਨ੍ਹਾਂ ਸਾੜੇ ਜ਼ੇਕਰ ਕਿਸਾਨ ਕਣਕ ਬੀਜਦੇ ਹਨ ਤਾਂ ਇਸ ਨਾਲ ਕਿਸਾਨਾਂ ਦੀ ਜਮੀਨ ਦੀ ਸਿਹਤ ਸੁਧਰਦੀ ਹੈ, ਝਾੜ ਵੱਧਦਾ ਹੈ ਅਤੇ ਵਾਤਾਵਰਨ ਨੂੰ ਵੀ ਕੋਈ ਨੁਕਸਾਨ ਨਹੀਂ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਦੀ ਵਰਤੋਂ ਕਰਕੇ ਆਪਣੇ ਆਸਪਾਸ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਅਤੇ ਉਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧਨ ਕਰਨ।

Friday, October 14, 2022

अबोहर किनू मंडी रेट अपडेट


तारीख:- 14-10-2022 

किनू टॉप रेट :- 21.00₹

किनू औसत भाव :- 17-20₹

किनू गोली :- 5-7₹

किनू मीडियम :- 8-10 ₹

आवक :- 1000 qt.

माल्टा टॉप रेट :- 30.00₹g

माल्टा औसत भाव :- 27-29₹

माल्टा गोली :- 10-12₹

माल्टा मीडियम :- 18-20₹

आवक :- 300qt.

ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: ਮੁੱਖ ਮੰਤਰੀ

ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਬਾਰੇ ਹਰਿਆਣਾ ਸਰਕਾਰ ਦੀ ਮੰਗ ਮੁੱਢੋਂ ਰੱਦ
ਹਰਿਆਣਾ ਨੂੰ ਪਹਿਲਾਂ ਹੀ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹੈ
ਗੰਗਾ ਤੇ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਪੰਜਾਬ ਤੇ ਹਰਿਆਣਾ ਨੂੰ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨੀ ਚਾਹੀਦੀ ਹੈ: ਭਗਵੰਤ ਮਾਨ
ਐਸ.ਵਾਈ.ਐਲ. ਨਹਿਰ ਕਦੇ ਵੀ ਹਕੀਕੀ ਰੂਪ ਅਖਤਿਆਰ ਨਹੀਂ ਕਰੇਗੀ
ਪੰਜਾਬ ਦੇ ਹੱਕ ’ਤੇ ਪਏ ਡਾਕੇ ਲਈ ਅਕਾਲੀ ਤੇ ਕਾਂਗਰਸੀ ਬਰਾਬਰ ਜ਼ਿੰਮੇਵਾਰ
ਚੰਡੀਗੜ੍ਹ, 14 ਅਕਤੂਬਰ:

ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ।
ਐਸ.ਵਾਈ.ਐਲ. ਦੇ ਮੁੱਦੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਜਦੋਂ ਇਸ ਨਹਿਰ ਲਈ ਸਮਝੌਤਾ ਹੋਇਆ ਸੀ, ਉਦੋਂ ਪੰਜਾਬ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ, ਜਿਹੜਾ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ, ਜਿਸ ਤੋਂ ਸਾਫ਼ ਹੈ ਕਿ ਪੰਜਾਬ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਸਤਲੁਜ, ਯਮੁਨਾ ਤੇ ਹੋਰ ਨਹਿਰਾਂ ਤੋਂ 14.10 ਐਮ.ਏ.ਐਫ. ਪਾਣੀ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 12.63 ਐਮ.ਏ.ਐਫ. ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਘੱਟ ਰਕਬਾ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਪਰ ਫੇਰ ਵੀ ਉਹ ਪੰਜਾਬ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਦੀ ਰੌਸ਼ਨੀ ਵਿੱਚ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ, ਜਦੋਂ ਕਿ ਸਾਡੇ ਕੋਲ ਆਪਣੇ ਖੇਤਾਂ ਲਈ ਪਾਣੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 1400 ਕਿਲੋਮੀਟਰ ਨਦੀਆਂ, ਨਹਿਰਾਂ ਤੇ ਨਾਲੇ ਸੁੱਕ ਚੁੱਕੇ ਹਨ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਖੇਤੀਬਾੜੀ ਜ਼ਰੂਰਤਾਂ ਲਈ ਸਿਰਫ਼ 27 ਫੀਸਦੀ ਨਹਿਰੀ ਪਾਣੀ ਮਿਲਦਾ ਹੈ, ਬਾਕੀ 73 ਫੀਸਦੀ ਲੋੜ ਧਰਤੀ ਹੇਠਲੇ ਪਾਣੀ ਤੋਂ ਪੂਰੀ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ ਅਤੇ ਰਾਜ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਪਾਣੀ ਮੰਗਣ ਦੀ ਬਜਾਏ ਹਰਿਆਣਾ ਨੂੰ ਯਮੁਨਾ ਦਾ ਪਾਣੀ ਪੰਜਾਬ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਅਤੇ ਪੁਨਰਗਠਨ ਤੋਂ ਪਹਿਲਾਂ ਪੰਜਾਬ ਨੂੰ ਯਮੁਨਾ ਦਾ ਪਾਣੀ ਮਿਲਦਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੁਨਰਗਠਨ ਮਗਰੋਂ ਪੰਜਾਬ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਇਸ ਹੱਕ ਤੋਂ ਵਾਂਝਾ ਕੀਤਾ ਗਿਆ ਸੀ।
 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਹਰਿਆਣਾ ਨੂੰ ਸੱਚਮੁੱਚ ਪਾਣੀ ਦੀ ਲੋੜ ਹੈ ਤਾਂ ਉਹ ਇਸ ਮਸਲੇ ਦੇ ਹੱਲ ਲਈ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਪ੍ਰਧਾਨ ਮੰਤਰੀ ਕੋਲ ਜਾਣ ਲਈ ਤਿਆਰ ਹਨ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਕੋਲ ਵੀ ਸੂਬਾ ਸਰਕਾਰ ਆਪਣਾ ਰੁਖ ਸਾਫ ਕਰੇਗੀ ਕਿ ਪੰਜਾਬ ਕੋਲ ਹਰਿਆਣਾ ਨੂੰ ਇਕ ਤੁਪਕਾ ਵੀ ਪਾਣੀ ਦੇਣ ਲਈ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਤਾਂ ਸਗੋਂ ਪ੍ਰਧਾਨ ਮੰਤਰੀ ਅੱਗੇ ਗੰਗਾ ਤੇ ਯਮੁਨਾ ਦੇ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਦੁਨੀਆ ਭਰ ਦੇ ਸਾਰੇ ਜਲ ਸਮਝੌਤਿਆਂ ਵਿਚ ਇਹ ਧਾਰਾ ਸ਼ਾਮਲ ਹੁੰਦੀ ਹੈ ਕਿ ਵਾਤਾਵਰਣ ਦੀ ਤਬਦੀਲੀ ਦੇ ਮੱਦੇਨਜ਼ਰ 25 ਸਾਲਾਂ ਬਾਅਦ ਸਮਝੌਤੇ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਮਝੌਤਾ ਹੀ ਇਕ ਅਜਿਹਾ ਸਮਝੌਤਾ ਹੈ ਜਿਸ ਵਿਚ ਇਸ ਧਾਰਾ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਇਹ ਸਰਾਸਰ ਬੇਇਨਸਾਫੀ ਹੈ ਅਤੇ ਇਸ ਘਿਨਾਉਣੇ ਪਾਪ ਲਈ ਕੇਂਦਰ ਤੇ ਪੰਜਾਬ ਦੀਆਂ ਤਤਕਾਲੀ ਸਰਕਾਰਾਂ ਜ਼ਿੰਮੇਵਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਹਰਿਆਣਾ ਸਾਨੂੰ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਨ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕੋਲ ਵਾਧੂ ਪਾਣੀ ਹੀ ਨਹੀਂ ਹੈ ਤਾਂ ਅਸੀਂ ਨਹਿਰ ਦੀ ਉਸਾਰੀ ਕਿਵੇਂ ਕਰ ਸਕਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਪੰਜਾਬ ਨੂੰ ਉਸ ਦੇ ਪਾਣੀ ਦਾ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ।
ਕਾਂਗਰਸ ਤੇ ਅਕਾਲੀਆਂ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨਾਲ ਹੋਈ ਬੇਇਨਸਾਫੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਸਾਜ਼ਿਸ਼ ਘੜਨ ਲਈ ਇਕ-ਦੂਜੇ ਦੀ ਸੁਰ ਵਿਚ ਸੁਰ ਮਿਲਾਉਂਦੀਆਂ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਮਿੱਤਰ ਅਤੇ ਹਰਿਆਣਾ ਦੇ ਨੇਤਾ ਦੇਵੀ ਲਾਲ ਨੂੰ ਖੁਸ਼ ਕਰਨ ਲਈ ਨਹਿਰ ਦੇ ਸਰਵੇ ਦਾ ਹੁਕਮ ਦਿੱਤਾ ਸੀ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਰਿਆਸਤ ਦੇ ਵਾਰਸ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਉਸ ਵੇਲੇ ਸੰਸਦ ਮੈਂਬਰ ਸਨ, ਨੇ ਵੀ ਇਸ ਨਹਿਰ ਦਾ ਟੱਕ ਲਾਉਣ ਲਈ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਵੇ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਨੇਤਾਵਾਂ ਦਾ ਹਰੇਕ ਕਦਮ ਸਾਬਤ ਕਰਦਾ ਹੈ ਕਿ ਇਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਕਿ ਇਸ ਫੈਸਲੇ ਦਾ ਸਵਾਗਤ ਕਰਨ ਵਾਲੇ ਲੋਕ ਹੁਣ ਇਸ ਮੁੱਦੇ ਉਤੇ ਸਰਬ ਪਾਰਟੀ ਮੀਟਿੰਗ ਸੱਦਣ ਜਾਂ ਉਨ੍ਹਾਂ ਕੋਲੋਂ ਸਲਾਹ ਲੈਣ ਦਾ ਸੁਝਾਅ ਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਅਜਿਹੇ ਕਦਮਾਂ ਰਾਹੀਂ ਪੰਜਾਬ ਤੇ ਪੰਜਾਬੀਆਂ ਦੇ ਅੱਗੇ ਕੰਡੇ ਬੀਜੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਮੁਫਾਦ ਲਈ ਇਨ੍ਹਾਂ ਖੁਦਗਰਜ਼ ਸਿਆਸੀ ਲੀਡਰਾਂ ਨੇ ਸੂਬੇ ਨੂੰ ਸੰਕਟ ਵਿਚ ਧੱਕ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਹੱਥ ਇਸ ਜੁਰਮ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਵਾਦਪੂਰਨ ਸਮਝੌਤਾ ਹੋਣ ਤਾਂ ਬਾਅਦ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਨੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿਚ ਜਾਣ ਲਈ ਪੂਰੀ ਤਿਆਰੀ ਕਰਨ ਵਾਸਤੇ ਅਧਿਕਾਰੀਆਂ, ਮਾਹਿਰਾਂ, ਸੀਨੀਅਰ ਪੱਤਰਕਾਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਡੂੰਘਾ ਸਲਾਹ-ਮਸ਼ਵਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ਉਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਮਹਿਫੂਜ਼ ਰੱਖਣ ਲਈ ਦ੍ਰਿੜ੍ਹ ਹੈ।
ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।

Friday, September 30, 2022

ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ

-ਕੱਚੇ ਗੰਨੇ ਦੀ ਪਿੜਾਈ ਤੋਂ ਕੀਤਾ ਜਾਵੇ ਗੁਰੇਜ਼ : ਮੁੱਖ ਖੇਤੀਬਾੜੀ ਅਫ਼ਸਰ

 

ਹੁਸ਼ਿਆਰਪੁਰ, 30 ਸਤੰਬਰ:

 


          ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ ਦੀ ਮਿਆਰੀ ਉਪਲਬੱਧਤਾ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀਆਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਥਾਵਾਂ ਤੇ ਬੇਲਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਵੀ ਬੇਲਣੇ ’ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਮੀਕਲ ਜਾਂ ਕੋਈ ਹੋਰ ਅਜਿਹੇ ਪਦਾਰਥ ਪਾਏ ਜਾਂਦੇ ਹਨ ਤਾਂ ਅਜਿਹੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

            ਗੰਨੇ ਦੀ ਪਿੜਾਈ ਦਾ ਸੀਜ਼ਨ ਨੇੜੇ ਹੋਣ ਕਾਰ ਜ਼ਿਲ੍ਹੇ ਵਿੱਚ ਗੁੜ ਅਤੇ ਸ਼ੱਕਰ ਉਤਪਾਦਨ ਲਈ ਲੱਗੇ ਬੇਲਣਿਆਂ ਵਲੋਂ ਗੰਨੇ ਦੀ ਪਿੜਾਈ ਨੂੰ ਕੇਵਲ ਮਿੱਲਾਂ ਚੱਲਣ ਤੇ ਹੀ ਸ਼ੁਰੂ ਕਰਨ ਸਬੰਧੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਮਿਆਰੀ ਗੁੜ ਅਤੇ ਸ਼ੱਕਰ ਦੇ ਉਤਪਾਦਨ ਲਈ ਕੱਚੇ ਗੰਨੇ ਦੀ ਅਗੇਤੀ ਪਿੜਾਈ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਗੰਨੇ ਤੋਂ ਮਿਆਰੀ ਗੁੜ ਅਤੇ ਸ਼ੱਕਰ ਤਿਆਰ ਕਰਕੇ ਆਪਣੀ ਉਪਜ ਦਾ ਪ੍ਰੋਸੈਸਿੰਗ ਦੇ ਨਾਲ ਮੰਡੀਕਰਨ ਕਰਕੇ ਆਮਦਨ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ

ਹੁਸ਼ਿਆਰਪੁਰ, 30 ਸਤੰਬਰ :

          ਕ੍ਰਿਸ਼ੀ   ਵਿਗਿਆਨ   ਕੇਂਦਰ,  (KVK) ਬਾਹੋਵਾਲ,   


ਹੁਸ਼ਿਆਰਪੁਰ   ਵੱਲੋਂ   ਫਾਰਮ   ਸਲਾਹਕਾਰ   ਸੇਵਾ   ਕੇਂਦਰ,   ਗੰਗੀਆਂਹੁਸ਼ਿਆਰਪੁਰ  ਦੇ  ਸਹਿਯੋਗ  ਨਾਲ  ਗੁਰੂ  ਤੇਗ  ਬਹਾਦਰ  ਖਾਲਸਾ  ਕਾਲਜ  ਫਾਰ  ਵੂਮੈਨ,  ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ ਪ੍ਰੋਗਰਾਮ  ਦੀ  ਸ਼ੁਰੂਆਤ  ਵਿੱਚ  ਪ੍ਰਿੰਸੀਪਲ  ਸ਼੍ਰੀਮਤੀ  ਨਰਿੰਦਰ  ਕੌਰ  ਘੁੰਮਣ  ਨੇ  ਆਏ  ਮਹਿਮਾਨਾਂ  ਤੇ  ਮਾਹਿਰਾਂ  ਦਾ ਸਵਾਗਤ  ਕੀਤਾ। ਨ੍ਹਾਂ ਦੱਸਿਆ  ਕਿ  ਝੋਨੇ  ਦੀ  ਪਰਾਲੀ  ਸੰਭਾਲਣਾ  ਅਜੋਕੇ  ਸਮੇਂ  ਦੀ  ਸੱਭ  ਤੋਂ  ਮਹੱਤਵਪੂਰਣ  ਲੋੜ  ਹੈ  ਅਤੇ ਇਸ  ਪ੍ਰਤੀ  ਜਾਗਰੂਕਤਾ  ਮੁਹਿੰਮ  ਚਲਾਉਣ  ਲਈ  ਉਨ੍ਹਾਂ ਕੇ.ਵੀ.ਕੇ.  ਦੇ  ਯਤਨਾਂ  ਦੀ  ਸ਼ਲਾਘਾ  ਕੀਤੀ  ਅਤੇ  ਇਸ  ਮੁਹਿੰਮ  ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

          ਕਾਲਜ  ਦੇ  ਵਿਦਿਆਰਥੀਆਂ  ਨੂੰ  ਸੰਬੋਧਨ  ਕਰਦਿਆਂ,  ਡਾ.  ਮਨਿੰਦਰ  ਸਿੰਘ  ਬੌੰਸ,  ਉਪ  ਨਿਰਦੇਸ਼ਕ  (ਸਿਖਲਾਈ)ਕ੍ਰਿਸ਼ੀ  ਵਿਗਿਆਨ  ਕੇਂਦਰ,  ਬਾਹੋਵਾਲ,  ਹੁਸ਼ਿਆਰਪੁਰ  ਨੇ  ਕ੍ਰਿਸ਼ੀ  ਵਿਗਿਆਨ  ਕੇਂਦਰ  ਦੀਆਂ  ਕਿਰਸਾਨੀ  ਪ੍ਰਤੀ  ਸੇਵਾਵਾਂ  ਬਾਰੇ ਚਾਨਣਾ  ਪਾਇਆ। ਉਹਨਾਂ  ਝੋਨੇ  ਦੀ  ਪਰਾਲੀ  ਨੂੰ  ਸੰਭਾਲਣ  ਬਾਬਤ  ਵੱਖ-ਵੱਖ  ਤਕਨੀਕਾਂ  ਬਾਰੇ  ਵਿਸਥਾਰ  ਨਾਲ  ਜਾਣਕਾਰੀ ਦਿੱਤੀ। ਡਾ.ਬੌਂਸ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਜਰੂਰਤ ਹੈ। ਉਹਨਾਂ ਨੇ ਪਰਾਲੀ ਦੀ ਖੁੰਬ ਉਤਪਾਦਨਪਸ਼ੂ ਆਹਾਰ ਵਜੋਂਕਾਗਜ ਉਦਯੋਗ ਵਿੱਚਮਲਚ ਲਈਬਾਇਉ ਗੈਸ ਪਲਾਂਟ ਵਿੱਚ ਵਰਤੋਂ ਅਤੇ ਊੁਰਜਾ ਵਜੋਂ ਵਰਤੋਂ ਬਾਰੇ ਵੀ ਚਾਨਣਾ ਪਾਇਆ।

          ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ  ਭਾਸ਼ਣ,  ਲੇਖ  ਲਿਖਣਾ,  ਰੰਗੋਲੀ  ਅਤੇ  ਪੇਟਿੰਗ  ਦੇ  ਮੁਕਾਬਲੇ  ਵੀ  ਕਰਵਾਏ  ਗਏ,  ਜਿਨ੍ਹਾਂ  ਵਿੱਚ  ਵੱਡੀ  ਗਿਣਤੀ  ਵਿੱਚ ਵਿਦਿਆਰਥੀਆਂ  ਨੇ  ਉਤਸ਼ਾਹ  ਨਾਲ  ਹਿੱਸਾ  ਲਿਆ। ਕਾਲਜ  ਦੇ  ਵਿਦਿਆਰਥੀਆਂ  ਵੱਲੋਂ  ਝੋਨੇ  ਦੀ  ਪਰਾਲੀ  ਪ੍ਰਬੰਧਨ  ਅਤੇ  ਅੱਗ ਲਗਾਉਣ  ਨਾਲ  ਵਾਤਾਵਰਣ,  ਜ਼ਮੀਨ  ਦੀ  ਸਿਹਤ  ਅਤੇ  ਮਨੁੱਖਤਾ  ਤੇ  ਬੁਰੇ  ਪ੍ਰਭਾਵ  ਸਬੰਧੀ  ਜਾਗਰੂਕਤਾ  ਰੈਲੀ  ਵੀ  ਕੱਢੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

          ਕ੍ਰਿਸ਼ੀ ਵਿਗਿਆਨ ਕੇਂਦਰਬਾਹੋਵਾਲਹੁਸ਼ਿਆਰਪੁਰ ਦੇ ਖੇਤੀਬਾੜੀ ਇਜੀਨੀਅਰਿੰਗ ਦੇ ਮਾਹਿਰਡਾ. ਅਜੈਬ ਸਿੰਘਫਾਰਮ ਸਲਾਹਕਾਰ ਸੇਵਾ ਕੇਂਦਰਗੰਗੀਆਂਹੁਸ਼ਿਆਰਪੁਰ ਤੋਂ ਡਾ. ਰਕੇਸ਼ ਕੁਮਾਰ ਸ਼ਰਮਾਜ਼ਿਲ੍ਹਾ ਪਸਾਰ ਸਾਇੰਸਦਾਨ (ਕੀਟ ਵਿਗਿਆਨ) ਤੇ ਡਾ. ਇੰਦਰਾ ਦੇਵੀਜ਼ਿਲ੍ਹਾ ਪਸਾਰ ਸਾਇੰਸਦਾਨ (ਫਲ ਵਿਗਿਆਨ) ਅਤੇ ਡਾ. ਜਵੰਤ ਕੌਰਮੁਖੀਜੂਆਲਜੀ ਵਿਭਾਗ ਤੇ ਕਾਲਜ ਦੇ ਹੋਰ ਅਧਿਆਪਕਾਂ ਦੀ ਦੇਖ-ਰੇਖ ਅਧੀਨ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।

ਡਾ.  ਰਜਿੰਦਰ  ਕੌਰ  ਰੰਧਾਵਾ,  ਡੀਨ,  ਗੁਰੂ  ਤੇਗ  ਬਹਾਦਰ  ਖਾਲਸਾ  ਐੇਜੁਕੇਸ਼ਨ  ਟਰੱਸਟ,  ਦਸੂਹਾ  ਨੇ  ਇਸ  ਮੌਕੇ ਵਿਦਿਆਰਥੀਆਂ  ਨੂੰ  ਇਸ  ਜਾਗਰੂਕਤਾ  ਮੁਹਿੰਮ  ਵਿੱਚ  ਅਹਿਮ  ਜਿੰਮੇਵਾਰੀ  ਨਿਭਾਉਣ  ਲਈ  ਪ੍ਰੇਰਿਆ  ਅਤੇ  ਵੱਖ-ਵੱਖ ਮੁਕਾਬਲਿਆਂ ਵਿੱਚ ਭਰਵੀਂ ਸ਼ਮੂਲੀਅਤ ਲਈ ਵੀ ਸਲਾਹਿਆ।

 

          ਡਾ. ਰੁਪਿੰਦਰ ਕੌਰ ਗਿੱਲਸਹਾਇਕ ਪ੍ਰੋਫੈਸਰ (ਪੰਜਾਬੀ)ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੂਮੈਨਦਸੂਹਾ ਵੱਲੋਂ ਬਖੂਬੀ ਨਾਲ ਸਟੇਜ ਅਤੇ ਸਾਰੇ ਪ੍ਰੋਗਰਾਮ ਦਾ ਸੰਚਾਲਣ ਕੀਤਾ ਗਿਆ। ਅੰਤ  ਵਿੱਚ  ਡਾ.  ਸੁਮਨਜੀਤ  ਕੌਰ,  ਇੰਚਾਰਜ,  ਡਾ.  ਐਮ.  ਐਸ.  ਰੰਧਾਵਾ  ਫਲ  ਖੋਜ  ਕੇਂਦਰ,  ਗੰਗੀਆਂ  ਨੇ  ਕਾਲਜ ਪ੍ਰਸ਼ਾਸ਼ਣਪਹੁੰਚੇ ਮਾਹਿਰਾਂਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਤੇ ਰਸਮੀ ਤੌਰ ਤੇ ਧੰਨਵਾਦ ਕੀਤਾ।

Friday, September 16, 2022

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 7 ਨਵੰਬਰ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਪਰਾਲੀ ਜਲਾਉਣ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਖੇਤੀਬਾੜੀ ਵਿਭਾਗ ਨੂੰ ਕੰਟਰੋਲ ਰੂਮ ਸਥਾਪਿਤ ਕਰਨ ਦਾ ਫੈਸਲਾ


ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਦਿੱਤਾ ਸੱਦਾ


ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਨੂੰ ਰੋਕਣ ਲਈ ਡੀ.ਸੀ. ਅਤੇ ਐਸ.ਐਸ.ਪੀ. ਨੂੰ ਨਿਯਮਤ ਤੌਰ ‘ਤੇ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 17 ਸਤੰਬਰ:



ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪਿ੍ੰਟ ਲਾਗੂ  ਕਰਨ ਲਈ ਵਿਚਾਰ ਵਟਾਂਦਰਾ ਕੀਤਾ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਨੂੰ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। 


ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ ਕਾਗਜੀ ਖਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।


ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ‘ਤੇ ਨਜਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲਾ ਸਿਵਲ ਅਤੇ ਪੁਲਿਸ ਪ੍ਰਸਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ।


ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਨ.ਐਸ.ਐਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।


ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨਾਂ ਦੀ ਵਰਤੋਂ ਛੋਟੇ ਕਿਸਾਨ ਮੁਫਤ ਵਿੱਚ ਕਰ ਸਕਦੇ ਹਨ। ਉਨਾਂ ਦੱਸਿਆ ਕਿ ਬਲਾਕ ਪੱਧਰ ‘ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।


ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਸੀ.ਐਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲਾ ਖੇਤੀਬਾੜੀ ਅਧਿਕਾਰੀ ਹਾਜਰ ਸਨ।

Thursday, September 1, 2022

ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ

ਮਿਲਕਫੈੱਡ ਨੂੰ ਹੋਰ ਸੂਬਿਆਂ ਤੇ ਵਿਦੇਸ਼ਾਂ ਵਿਚ ਵੀ ਮੰਡੀਕਰਨ ਦੀਆਂ ਸੰਭਾਵਨਾ ਤਲਾਸ਼ਣ ਲਈ ਆਖਿਆ


ਚੰਡੀਗੜ੍ਹ, 1 ਸਤੰਬਰ 


ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ।

‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।  


ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ। 

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ 'ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ।

ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜ਼ਰ ਸਨ।