Thursday, July 6, 2023

ਬਰਸਾਤਾਂ ਦੌਰਾਨਾਂ ਬਾਗਾਂ ਵਿਚ ਇਹ ਕਰੋ ਬਾਗਬਾਨ ਵੀਰੋ!

 ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਨੁਕਤੇ ਸਾਂਝੇ ਕੀਤੇ

ਫਾਜਿ਼ਲਕਾ, 6 ਜੁਲਾਈ (ਓਨਲੀ ਐਗਰੀਕਲਚਰ) — ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਕੁਝ ਨੁਕਤੇ ਬਾਗਬਾਨਾਂ ਨਾਲ ਸਾਂਝੇ ਕੀਤੇ ਹਨ ਤਾਂ ਜੋ ਬਾਗਾਂ ਦੀ ਚੰਗੀ ਤਰਾਂ ਦੇਖਭਾਲ ਕਰਕੇ ਇਨ੍ਹਾਂ ਤੋਂ ਚੰਗਾ ਝਾੜ ਲਿਆ ਜਾ ਸਕੇ। ਸਿਟਰਸ ਅਸਟੇਟ ਅਬੋਹਰ ਦੇ ਮੁੱਖ ਕਾਰਜਕਾਰੀ ਅਫ਼ਸਰ Chief Executive Officer Citrus Estate Abohar ਸ. ਜਤਿੰਦਰ ਸਿੰਘ Sandhu ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀਆਂ ਬਾਰਸ਼ਾਂ Rains ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ ਪਾਣੀ ਬਾਗਾਂ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ, ਕਿਉਂਕਿ ਇਹ ਵਾਧੂ ਖੜਾ ਪਾਣੀ Water ਬੂਟਿਆਂ ਦਾ ਨੁਕਸਾਨ ਕਰ ਸਕਦਾ ਹੈ। 


ਕਿਨੂੰ Kinnow ਦੇ ਬਾਗਾਂ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲ ਕਰਦਿਆਂ ਸ: ਜਤਿੰਦਰ ਸਿੰਘ Jatinder Singh ਨੇ ਕਿਹਾ ਕਿ ਕੇਰੇ ਦੀ ਰੋਕਥਾਮ ਲਈ ਜਿਬਰੈਲਿਕ ਐਸਿਡ (1 ਗ੍ਰਾਮ ਪ੍ਰਤੀ 100 ਲੀਟਰ ਪਾਣੀ) ਦਾ ਛਿੜਕਾਅ ਕਰ ਦਿਓ। ਜਿਬਰੈਲਿਕ ਐਸਿਡ ਨੂੰ ਪਹਿਲਾਂ 10—20 ਮਿਲੀ ਲੀਟਰ ਅਲਕੋਹਲ ਵਿਚ ਘੋਲ ਲਵੋ ਅਤੇ ਫਿਰ ਇਸ ਨੂੰ ਪਾਣੀ ਵਿਚ ਮਿਲਾ ਕੇ ਸਪ੍ਰੇਅ ਕਰੋ। ਇਸੇ ਤਰਾਂ ਜਿੱਥੇ ਜਿੰਕ Zink ਦੀ ਘਾਟ ਹੋਵੇ ਉਥੇ 3 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਦੇ ਹਿਸਾਬ ਜਿੰਕ ਸਲਫੇਟ ਦਾ ਛਿੜਕਾਅ ਕੀਤਾ ਜਾ ਸਕਦਾ ਹੈ। ਇਸੇ ਤਰਾਂ ਨਵੇਂ ਲਗਾਏ ਬੂਟਿਆਂ ਦੇ ਜੜ੍ਹ ਮੁੱਢ ਵਾਲੇ ਭਾਗ ਤੇ ਆਏ ਫੁਟਾਰੇ ਨੂੰ ਲਗਾਤਾਰ ਤੋੜਦੇ ਰਹੋ। 

ਕਿੰਨੂ ਵਿੱਚ ਝਾੜ ਅਤੇ ਫਲਾਂ Fruit ਦੀ ਗੁਣਵੱਤਾ ਸੁਧਾਰਨ ਲਈ ਪੋਟਾਸ਼ੀਅਮ ਨਾਈਟਰੇਟ (1.0 ਪ੍ਰਤੀਸ਼ਤ) ਦਾ ਛਿੜਕਾਅ ਕਰਨਾ ਚਾਹੀਦਾ ਹੈ। ਚੂਨੇ ਦੀ ਕਲੀ ਤਣੇ ਦੁਆਲੇ ਦੂਸਰੀ ਵਾਰ ਫੇਰ ਦਿਓ ਕਿਉਂਕਿ ਅਜਿਹਾ ਕਰਨ ਨਾਲ ਤਣਾ ਗਰਮੀ ਤੋਂ ਬਚਿਆ ਰਹੇਗਾ। ਨਿੰਬੂ ਜਾਤੀ ਦੇ ਕੀੜਿਆਂ ਦੀ ਰੋਕਥਾਮ ਲਈ 200 ਮਿ.ਲਿ. ਕਰੋਕੋਡਾਇਲ/ਕੰਨਫੀਡੋਰ 17.8 ਐਸ ਐਲ (ਇਮਿਡਾਕਲੋਪਰਡਿ) ਜਾਂ 160 ਗ੍ਰਾਮ ਐਕਟਾਰਾ (ਥਾਇਆਮੈਥਾਕਸਮ) ਨੂੰ 500 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ। ਇਹ ਘੋਲ ਇੱਕ ਏਕੜ ਦੇ ਪੂਰੇ ਤਿਆਰ ਬਾਗ ਲਈ ਕਾਫ਼ੀ ਹੈ।


ਨਿੰਬੂ ਜਾਤੀ ਦੇ ਟਾਹਣੀਆਂ ਸੁੱਕਣ ਦੇ ਰੋਗ, ਸਕੈਬ ਅਤੇ ਕੋਹੜ ਰੋਗ ਨੂੰ ਰੋਕਣ ਲਈ ਬੋਰਡੋ ਮਿਸ਼ਰਣ ਦਾ ਛਿੜਕਾਅ 15 ਦਿਨਾਂ ਦੇ ਵਕਫ਼ੇ ਤੇ ਕਰੋ। ਨਿੰਬੂ ਜਾਤੀ ਦੇ ਪੈਰੋਂ ਗਲਣ ਦੇ ਰੋਗ (ਫ਼ਾਈਟਪਥੋਰਾ ਰੋਗ) ਦੀ ਰੋਕਥਾਮ ਲਈ ਬੂਟਿਆਂ ਦੀ ਛੱਤਰੀ ਹੇਠ ਜਮੀਨ ਅਤੇ ਮੁੱਖ ਤਣਿਆਂ ਉੱਪਰ 50 ਮਿਲੀਲਿਟਰ ਸੋਡੀਅਮ ਹਾਈਪੋਕਲੋਰਾਈਟ (5ਫੀਸਦ) ਨੂੰ 10 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟਾ ਪਾਇਆ ਜਾ ਸਕਦਾ ਹੈ। 

ਸ: ਜਤਿੰਦਰ ਸਿੰਘ  ਨੇ ਕਿਹਾ ਕਿ ਖਾਲੀ ਜ਼ਮੀਨ ਤੇ ਅੰਤਰ ਫਸਲਾਂ ਦੀ ਕਾਸਤ ਅਤੇ ਹਰੀ ਖਾਦ ਲਈ ਸਾਉਣੀ ਦੀਆਂ ਫ਼ਲੀਦਾਰ ਫ਼ਸਲਾਂ ਜਿਵੇਂ ਕਿ ਜੰਤਰ ਆਦਿ ਬੀਜ ਦੇਣਾ ਚਾਹੀਦਾ ਹੈ। ਨਾਖਾਂ ਦੇ ਫ਼ਲਾਂ ਨੂੰ ਬਗੈਰ ਟਾਹਣੀਆਂ ਦੀ ਟੁੱਟ—ਭੱਜ ਦੇ ਤੋੜਨਾ ਚਾਹੀਦਾ ਹੈ। ਬੇਰਾਂ ਦੇ ਪੂਰੇ ਤਿਆਰ ਦਰਖ਼ਤਾਂ ਨੂੰ 500 ਗ੍ਰਾਮ ਯੂਰੀਆ ਪ੍ਰਤੀ ਬੂਟਾ ਇਸ ਮਹੀਨੇ ਪਾ ਦੇਣਾ ਚਾਹੀਦਾ ਹੈ। 

ਮੁੱਖ ਕਾਰਜਕਾਰੀ ਅਫ਼ਸਰ ਨੇ ਦੱਸਿਆ ਕਿ ਨਿੰਬੂ ਅਤੇ ਅੰਗੂਰਾਂ ਵਿੱਚ ਮਿੱਲੀਬੱਗ ਦੀ ਰੋਕਥਾਮ ਲਈ ਸਮੇਂ—ਸਮੇਂ ਤੇ ਪੱਤਿਆਂ ਦੇ ਹੇਠਲੇ ਪਾਸੇ, ਨਰਮ ਸ਼ਾਖਾਵਾਂ, ਜ਼ਮੀਨ ਨਾਲ ਛੂੰਹਦੀਆਂ ਟਹਿਣੀਆਂ ਤੇ ਫਲਾਂ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ। ਬਾਗਾਂ ਨੂੰ ਸਾਫ—ਸੁਥਰਾ ਰੱਖਣ ਲਈ ਨਦੀਨਾਂ ਅਤੇ ਘਾਹ ਦੀ ਰੋਕਥਾਮ ਕਰਨੀ ਚਾਹੀਦੀ ਹੈ। ਦਰੱਖਤ ਦੀਆਂ ਟਹਿਣੀਆਂ ਦੀ ਕਾਂਟ—ਛਾਂਟ ਇਸ ਢੰਗ ਨਾਲ ਕਰੋ ਕਿ ਉਹ ਜ਼ਮੀਨ ਨੂੰ ਨਾ ਲੱਗਣ। ਹਮਲੇ ਹੇਠ ਆਈਆਂ ਟਹਿਣੀਆਂ ਨੂੰ ਕੱਟ ਕੇ ਨਸ਼ਟ ਕਰ ਦਿਉ। ਬਾਗਾਂ ਚੋਂ ਕੀੜੀਆਂ ਦੇ ਭੌਂਣ ਨਸ਼ਟ ਕਰੋ। 


ਮੁੱਖ ਕਾਰਜਕਾਰੀ ਅਫ਼ਸਰ ਸ. ਜਤਿੰਦਰ ਸਿੰਘ  ਨੇ ਕਿਹਾ ਕਿ ਅੰਗੂਰਾਂ ਦੇ ਬੂਟਿਆਂ ਨੂੰ ਕੋਹੜ ਦੇ ਰੋਗ ਤੋਂ ਬਚਾਉਣ ਲਈ ਜੁਲਾਈ ਦੇ ਪਹਿਲੇ ਅਤੇ ਅਖੀਰਲੇ ਹਫਤੇ ਵਿੱਚ ਬੋਰਡੋ ਮਿਸ਼ਰਣ (2:2:250) ਦਾ ਛਿੜਕਾਅ 500 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ। ਅਮਰੂਦਾਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ ਲਈ ਜੁਲਾਈ ਦੇ ਪਹਿਲੇ ਹਫਤੇ ਪੀ.ਏ.ਯੂ ਫਰੂਟ ਫਲਾਈ ਟਰੈਪ PAU Fruit Fly Trap(16 ਟਰੈਪ ਪ੍ਰਤੀ ਏਕੜ) ਲਗਾਉ ਅਤੇ ਲੋੜ ਪੈਣ ਤੇ ਦੁਬਾਰਾ ਲਾਓ। ਬਾਗਾਂ ਵਿੱਚ ਫਲ ਦੀ ਮੱਖੀ ਗ੍ਰਸਤ ਫਲਾਂ ਨੂੰ ਲਗਾਤਾਰ ਇਕੱਠਾ ਕਰਕੇ ਦਬਾਉਂਦੇ ਰਹੋ। ਬਰਸਾਤ ਰੱੁਤ ਦੇ ਅਮਰੂਦਾਂ ਨੂੰ ਫ਼ਲ ਦੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਪੂਰੇ ਵੱਡੇ ਪਰ ਸਖਤ ਹਰੇ ਫ਼ਲਾਂ ਚਿੱਟੇ ਰੰਗ ਦੇ ਨਾਨ—ਵੂਵਨ ਲਿਫ਼ਾਫ਼ਿਆਂ ਨਾਲ ਢਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਸਾਵਧਾਨੀਆਂ ਵਰਤ ਕੇ ਬਾਗਬਾਨ ਆਪਣੇ ਬਾਗਾਂ ਦੀ ਚੰਗੀ ਤਰਾਂ ਸੰਭਾਲ ਕਰ ਸਕਦੇ ਹਨ।

Care of Orchards During Rainy Season


ਖੇਤੀਬਾੜੀ ਸਬੰਧੀ ਹੋਰ ਵੀਡੀਓ ਵੇਖਣ ਲਈ ਇਸ ਲਿੰਕ ਤੇ ਕਲਿੱਕ ਕਰੋ

Wednesday, July 5, 2023

ਮਿਰਚਾਂ ਆਲਿਆਂ ਨੂੰ ਮਿਲੂ ਸਰਕਾਰੀ ਮਿਹਰ ਦਾ ਮਿੱਠਾ

 *ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਪੱਟੀ ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ*

 

*ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤਪ੍ਰੋਸੈਸਿੰਗ ਅਤੇ ਬਰੈਂਡਿੰਗ ਦੀ ਸਿਖਲਾਈ ਦੇਣ ਲਈ ਤਿਆਰ: ਗੁਰਮੀਤ ਸਿੰਘ ਖੁੱਡੀਆਂ*

 

*ਵਿਧਾਨ ਸਭਾ ਸਪੀਕਰ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ*

 

ਫਰੀਦਕੋਟ5 ਜੁਲਾਈ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਤਲਾਸ਼ਣ ਤੇ ਜ਼ੋਰ ਦਿੱਤਾ।


 

ਵਿਧਾਨ ਸਭਾ ਸਕੱਤਰੇਤ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗਪੰਜਾਬ ਮੰਡੀ ਬੋਰਡਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਲਈ ਕੋਲਡ ਸਟੋਰ ਅਤੇ ਮਿਰਚਾਂ ਸੁਕਾਉਣ ਲਈ ਘੱਟ ਲਾਗਤ ਵਾਲੇ ਸੋਲਰ ਡਰਾਇਰ ਸਥਾਪਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਿਰਚ-ਕਾਸ਼ਤਕਾਰਾਂ ਦੀਆਂ ਸਮੱਸਿਆਂ ਦੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਤਜ਼ਵੀਜ ਮਾਰਕਫੈਡ ਅਤੇ ਪੰਜਾਬ ਐਗਰੋ ਵੱਲੋਂ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਿਰਚ ਕਾਸ਼ਤਕਾਰਾਂ ਦੀ ਆਮਦਨ ਵਧਾਉਣਚੰਗੇ ਤੇ ਵੱਧ ਝਾੜ ਪੈਦਾ ਕਰਨ ਵਾਲੇ ਬੀਜ ਉਪਲੱਬਧ ਕਰਾਉਣ ਅਤੇ ਪ੍ਰੋਸੈਸਿੰਗ ਤੇ ਵੇਚਣ ਲਈ ਹਰ ਤਕਨੀਕੀ ਸਹਾਇਤਾ ਦੇਣ ਲਈ ਵਚਨਬੱਧ ਹੈ।

 

ਸਪੀਕਰ ਨੇ ਕਿਹਾ ਕਿ ਮਿਰਚ ਕਾਸ਼ਤਕਾਰ ਕਿਸਾਨਾਂ ਦੀ ਚੰਗੀ ਫਸਲ ਸਮੇਂ ਸਿਰ ਮੰਡੀਕਰਨ ਤੇ ਪ੍ਰੋਸੈਸਿੰਗ ਸਬੰਧੀਕਾਸ਼ਤ ਦਾ ਢੁਕਵਾਂ ਮੁੱਲ ਅਤੇ ਮੁਨਾਫ਼ੇ ਦੇ ਸਬੰਧ ਵਿੱਚ ਸੂਬਾ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਫਿਰੋਜ਼ਪੁਰ ਖੇਤਰ ਚ ਮਿਰਚਾਂ ਤੋਂ ਇਲਾਵਾ ਹੋਰ ਸਬਜ਼ੀਆਂ ਦੀ ਵੀ ਚੰਗੀ ਪੈਦਾਵਾਰ ਹੁੰਦੀ ਹੈਇਸ ਲਈ ਮਿਰਚ-ਕਾਸ਼ਤਕਾਰੀ ਦੇ ਨਾਲ ਨਾਲ ਹੋਰ ਸਬਜ਼ੀਆਂ ਦੀ ਕਾਸ਼ਤ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾਣ।

 

ਇਸ ਮੌਕੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਿਰੋਜ਼ਪੁਰ ਇਲਾਕੇ ਚ ਮਿਰਚਾਂ ਦਾ ਵੱਡਾ ਕਾਰੋਬਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤਪ੍ਰੋਸੈਸਿੰਗ ਅਤੇ ਬਰੈਂਡਿੰਗ ਸਬੰਧੀ ਸਿਖਲਾਈ ਦੇਣ ਲਈ ਤਿਆਰ ਹੈ ਤਾਂ ਜੋ ਕਿਸਾਨ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀਜੋ ਮਿਰਚ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਹੋਰ ਵੱਖ-ਵੱਖ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਸੀਦ ਬੀਜ ਵੇਚਣ ਵਾਲੇ ਵਿਕਰੇਤਾਵਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਮਿਰਚ ਦੇ ਬੀਜ ਨਿਰਧਾਰਿਤ ਮੁੱਲ ਤੇ ਮਿਲਣੇ ਯਕੀਨੀ ਬਣਾਏ ਜਾਣਗੇ।

 

ਇਸ ਮੀਟਿੰਗ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਆਵਿਧਾਇਕ ਸ. ਫੌਜਾ ਸਿੰਘ ਸਰਾਰੀਵਿਧਾਇਕ ਸ੍ਰੀ ਨਰੇਸ਼ ਕਟਾਰੀਆਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾਸ੍ਰੀ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡਸ੍ਰੀ ਮੰਗਲ ਸਿੰਘ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡਸ੍ਰੀ ਰਾਹੁਲ ਗੁਪਤਾ ਵਧੀਕ ਸਕੱਤਰ ਐਗਰੀ ਤੇ ਐਮ.ਡੀ. ਮਾਰਕਫੈਡਸ੍ਰੀ ਦਲਵਿੰਦਰਜੀਤ ਸਿੰਘ ਵਧੀਕ ਸਕੱਤਰ ਮੰਡੀ ਬੋਰਡ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾਪੰਜਾਬ ਐਗਰੋਪਨਸੀਡਪੰਜਾਬ ਬਾਗਵਾਨੀ ਵਿਭਾਗਪੰਜਾਬ ਮੰਡੀ ਬੋਰਡਮਾਰਕਫੈਡ ਦੇ ਸੀਨੀਅਰ ਅਧਿਕਾਰੀਡਿਪਟੀ ਕਮਿਸ਼ਨਰ ਫਿਰੋਜ਼ਪੁਰਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਅਤੇ ਮਿਰਚ ਕਾਸ਼ਤਕਾਰ ਕਿਸਾਨ ਹਾਜ਼ਰ ਸਨ।

ਹੁਣ ਤਾਂ ਪਰਾਲੀ ਬਲੂ ਇੱਟਾਂ ਦੇ ਭੱਠਿਆਂ ਵਿਚ. . .

 ਡਿਪਟੀ ਕਮਿਸ਼ਨਰ ਵੱਲੋਂ ਭੱਠਿਆਂ ਵਿੱਚ 20 ਫੀਸਦੀ ਪਰਾਲੀ ਦੀ ਬਾਲਣ ਵਜੋਂ ਵਰਤੋਂ ਯਕੀਨੀ ਬਣਾਉਣ ਦੇ ਹੁਕਮ

ਖੇਤੀ ਮਸ਼ੀਨਰੀ ਸਬੰਧੀ ਸਬਸਿਡੀ ਲਈ 20 ਜੁਲਾਈ ਤੱਕ ਕਿਸਾਨ ਕਰ ਸਕਦੇ ਹਨ ਆਨ ਲਾਈਨ ਅਪਲਾਈ

ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ 

ਕਪੂਰਥਲਾ , 5 ਜੁਲਾਈ 

ਡਿਪਟੀ ਕਮਿਸ਼ਨਰ ਕਪੂਰਥਲਾ Kapurthla  ਕੈਪਟਨ ਕਰਨੈਲ ਸਿੰਘ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਭੱਠਿਆਂ ਵਿੱਚ 20 ਫੀਸਦੀ ਬਾਲਣ ਲਈ ਪਰਾਲੀ ਦੀ ਵਰਤੋਂ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ  ਹਨ । 


ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਸੰਧੂ ਨਾਲ ਪ੍ਰਦੂਸ਼ਣ Pollution ਦੀ ਰੋਕਥਾਮ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ Deputy Commissioner ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੀ ਬਾਲਣ ਦੇ ਰੂਪ ਵਿੱਚ ਵਰਤੋਂ ਨਾ ਸਿਰਫ ਹਵਾ ਪ੍ਰਦੂਸ਼ਣ ਨੂੰ ਰੋਕਦੀ ਹੈ ਸਗੋਂ ਇਸ ਨਾਲ ਪਰਾਲੀ ਦੇ ਯੋਗ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲਦੀ ਹੈ । 

ਉਨਾਂ ਖੁਰਾਕ ਤੇ ਸਿਵਲ ਸਪਲਾਈ Civil Supply ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਭੱਠਿਆਂ ਦੀ ਲਗਾਤਾਰ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ Punjab Government ਸਰਕਾਰ ਦੀਆਂ ਪ੍ਰਦੂਸ਼ਣ ਰੋਕਣ ਲਈ ਜਾਰੀ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਂ ਸਕੇ । 

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਮਸ਼ੀਨਰੀ ਸਬੰਧੀ ਸਬਸਿਡੀ Subsidy ਯੋਜਨਾ ਦਾ ਵੱਧ ਤੋਂ ਵੱਧ ਕਿਸਾਨਾਂ ਨੂੰ ਸੱਦਾ ਦਿੰਦਿਆਂ ਦੱਸਿਆ ਕਿ ਮਸ਼ੀਨਾਂ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ ਆਨ ਲਾਈਨ ਪੋਰਟਲ 'ਤੇ 20 ਜੁਲਾਈ 2023 ਤੱਕ ਕਿਸਾਨ ਆਪਣੀ ਅਰਜ਼ੀ ਦੇ ਸਕਦੇ ਹਨ । 

ਉਨਾਂ  ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਕਿਸਾਨ Farmers ਸਬਸਿਡੀ ਤੋਂ ਵਾਂਝਾ ਨਾ ਰਹੇ ਤੇ ਇਸ ਸਬੰਧੀ ਕਿਸਾਨਾਂ ਨੂੰ ਅਪਲਾਈ ਕਰਨ ਵਿੱਚ ਅਗਵਾਈ ਪ੍ਰਦਾਨ ਕੀਤੀ ਜਾਵੇ । 

ਸਬਸਿਡੀ ਵਾਲੀਆਂ ਮਸ਼ੀਨਾਂ ਵਿੱਚ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਮ/ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਸਮੇਤ ਪੋਰਟਲ 'ਤੇ ਮਸ਼ੀਨਾਂ ਦੀ ਉਪਲਬਧ ਸੂਚੀ ਅਨੁਸਾਰ ਕਿਸਾਨ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ।

ਸਬ-ਮਸ਼ੀਨ ਆਨ ਐਕਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਤਹਿਤ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਹੋਵੇਗੀ, ਜਿਸ ਦੀ ਸੂਚੀ ਕੀਮਤ ਅਤੇ ਮਿਲਣ ਵਾਲੀ ਸਬਸਿਡੀ ਸਬੰਧੀ ਪੂਰੀ ਜਾਣਕਾਰੀ ਵੈਬਸਾਈਟ 'ਤੇ ਉਪਬਲਧ ਕਰਵਾਈ ਗਈ ਹੈ ਅਤੇ ਐਸ.ਸੀ. ਕਿਸਾਨਾਂ ਲਈ ਸਕੀਮ ਅਧੀਨ ਵੱਖਰੇ ਤੌਰ 'ਤੇ ਫੰਡ ਉਪਲਬਧ ਹਨ। 

ਕਿਸਾਨ ਆਨ ਲਾਈਨ ਪੋਰਟਲ agrimachinerypb.com ਰਾਹੀਂ ਅਪਲਾਈ ਕਰ ਸਕਦੇ ਹਨ। 

ਮੁੱਖ ਖੇਤੀਬਾੜੀ ਅਫਸਰ ਡਾ ਬਲਬੀਰ ਚੰਦ ਨੇ ਦੱਸਿਆ  ਕਿ ਕਿਸਾਨਾਂ ਕਿਸੇ ਕਿਸਮ ਦੀ ਸਲਾਹ ਲਈ ਵਿਭਾਗ ਦੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ  ।

ਸੁਲਤਾਨਪੁਰ ਲੋਧੀ ਬਲਾਕ ਤੋਂ  ਖੇਤੀਬਾੜੀ ਅਫਸਰ ਅਸ਼ਵਨੀ ਕੁਮਾਰ (88720-07524) ਕਪੂਰਥਲਾ ਬਾਲਕ ਦੇ ਖੇਤੀਬਾੜੀ ਅਫ਼ਸਰ ਹਰਕਮਲ ਪ੍ਰਿਤਪਾਲ ਸਿੰਘ (98776-20312) ਨਡਾਲਾ ਬਲਾਕ ਦੇ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ (88720-07506) ਢਿਲਵਾਂ ਦੇ ਬਲਾਕ ਖੇਤੀਬਾੜੀ ਅਫਸਰ ਬਲਕਾਰ ਸਿੰਘ (97814-11660 )ਅਤੇ ਫਗਵਾੜਾ ਦੇ ਬਲਾਕ ਖੇਤੀਬਾੜੀ ਅਫਸਰ ਪਰਮਜੀਤ ਸਿੰਘ ਮਹੈ ਨਾਲ 94634-44250 ਤੇ ਸੰਪਰਕ ਕੀਤਾ ਜਾ ਸਕਦਾ ਹੈ


Tuesday, July 4, 2023

350 ਕਰੋੜ ਦੀ ਸਬਸਿਡੀ ਕਿਸਾਨਾਂ ਲਈ, ਖੇਤੀ ਮੰਤਰੀ ਦਾ ਐਲਾਣ, ਪੜੋ ਪੂਰੀ ਖ਼ਬਰ

 ਪਰਾਲੀ ਪ੍ਰਬੰਧਨ ਲਈ ਲਈ ਕਿਸਾਨਾਂ ਨੂੰ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ—ਗੁਰਮੀਤ ਸਿੰਘ ਖੁੱਡੀਆਂ

• ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ

Chandigarh, 4 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਮਾਨ Bhagwant Mann ਦੀ ਸੂਬੇ ਵਿੱਚ ਪਰਾਲੀ ਸਾੜਨ Stubble Burning ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ Agriculture Department Punjab ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਦੀ ਯੋਜਨਾ ਹੈ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦਿੱਤੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਲਈ ਸਰਕਾਰ ਨੇ  350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਹੈ। ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ਉਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ Subsidy ਦਾ ਲਾਭ ਲੈ ਸਕਦੇ ਹਨ, ਉਥੇ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮੌਜੂਦਾ ਸਾਲ ਵਿਚ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ—ਵੱਖ ਫ਼ਸਲੀ ਰਹਿੰਦ—ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨ—ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸ—ਸੀਟੂ ਪ੍ਰਬੰਧਨ ਵਿੱਚ ਬੇਲਰ ਅਤੇ ਰੇਕ ਸਬਸਿਡੀ ਤੇ ਉਪਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, FPOs ਐਫ.ਪੀ.ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ।


ਸੂਬੇ ਵਿੱਚ ਫ਼ਸਲੀ ਰਹਿੰਦ—ਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ Portal ਪੋਰਟਲ https://agrimachinerypb.com/ ਉਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ—ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਸ਼ੀਨਾਂ ਉਤੇ ਸਬਸਿਡੀ ਦੇਣ ਦੀ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਹੋਰ ਜਾਣਕਾਰੀ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।

Monday, July 3, 2023

ਸਿੰਚਾਈ ਮੰਤਰੀ ਦਾ ਦਾਅਵਾ- ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ ਕੁਮੈਂਟ ਕਰਕੇ ਦੱਸੋ ਤੁਹਾਡਾ ਇਸ ਬਾਰੇ ਕੀ ਖਿਆਲ ਹੈ।

ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ


ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ


ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ


89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ


ਚੰਡੀਗੜ, 3 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann ਵੱਲੋਂ ਕਿਸਾਨਾਂ Farmers  ਨੂੰ ਨਹਿਰੀ ਪਾਣੀ Canal Water  ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ State ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ Nature ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ Gurmeet Singh Meet Hayer ਨੇ ਅੱਜ ਇਥੇ ਪੰਜਾਬ ਭਵਨ Punjab Bhawan ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਖੀ।


ਮੀਤ ਹੇਅਰ ਨੇ ਨਹਿਰੀ ਪਾਣੀ ਦੇ ਇਤਿਹਾਸਕ ਕੰਮ ਲਈ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸੂਬੇ ਦੇ ਕਿਸਾਨੀ ਅਤੇ ਧਰਤੀ ਹੇਠਲੇ ਪਾਣੀ Ground Water ਨੂੰ ਬਚਾਉਣ ਲਈ ਨਹਿਰੀ ਪਾਣੀ ਦਾ ਨੈਟਵਰਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਆਖਿਆ ਕਿ ਕਿਸਾਨਾਂ ਨੂੰ ਜਿੱਥੇ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ ਉਥੇ ਨਰਮਾ ਕਾਸ਼ਤਕਾਰਾਂ Cotton Growers ਦੀ ਮੰਗ ਉਤੇ ਸਮੇਂ ਤੋਂ ਪਹਿਲਾਂ ਉਨਾਂ ਨੂੰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ। 

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15741 ਨਹਿਰੀ ਖਾਲਾਂ ਵਿੱਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿੱਚ ਕੁੱਲ 47000 ਖਾਲਾਂ ਵਿੱਚੋਂ ਸਿਰਫ 2270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨਾਂ ਉਤੇ ਵੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲੇ ਬੰਦ ਕਰਕੇ ਪੱਧਰੇ ਕਰ ਦਿੱਤੇ ਗਏ ਸਨ। ਖਾਲਿਆਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ Notification ਜਾਰੀ ਕਰਕੇ ਇਨਾਂ ਨੂੰ ਭਾਈਚਾਰਕ ਖਾਲਿਆਂ ਦੀ ਥਾਂ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ।


 

ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨਾਂ ਬੰਦ ਪਏ ਖਾਲਿਆਂ ਨੂੰ ਬਹਾਲ ਕੀਤਾ ਗਿਆ। ਇਸੇ ਤਰਾਂ ਅਣਵਰਤੇ ਫੰਡਾਂ ਦੀ ਵਰਤੋਂ ਕੀਤੀ ਗਈ। ਪੰਜਾਬ ਵਿੱਚ 20 ਫੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ Canal Tail  ਉਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਵਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵਾਧਾ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਿਭਾਗ ਦੇ ਪਟਵਾਰੀ ਤੋਂ ਲੈ ਕੇ ਐਕਸੀਅਨ ਤੱਕ ਖਾਲਿਆਂ ਦਾ ਨਿਰੰਤਰ ਨਿਰੀਖਣ ਕਰ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ 21 ਫੀਸਦੀ ਸਿੰਜਾਈ ਕੀਤੀ ਜਾਂਦੀ ਸੀ ਜਦੋਂ ਕਿ ਬਾਕੀ 79 ਫੀਸਦੀ ਧਰਤੀ ਹੇਠਲੇ ਪਾਣੀ ਨਾਲ ਸਿੰਜਾਈ ਕੀਤੀ ਜਾਂਦੀ ਹੈ। ਨਵੀਂ ਪਹਿਲਕਦਮੀ ਨਾਲ ਨਹਿਰੀ ਪਾਣੀ ਨਾਲ ਸਿੰਜਾਈ ਦੇ ਰਕਬੇ ਵਿੱਚ ਚੋਖਾ ਵਾਧਾ ਹੋਵੇਗਾ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਤੇਜ਼ੀ ਨਾਲ ਹੱਲ ਕੀਤੇ ਗਏ। ਇਕ ਸਾਲ ਵਿੱਚ ਝਗੜਿਆਂ ਦੇ 4700 ਕੇਸ ਨਵੇਂ ਆਏ ਜਦੋਂ ਕਿ ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ ਜਿਨਾਂ ਵਿੱਚ ਬੈਕਲਾਗ ਵੀ ਦੂਰ ਕੀਤਾ ਗਿਆ। ਹੁਣ ਸਿਰਫ 1563 ਕੇਸ ਪੈਂਡਿੰਗ ਹਨ ਜਿਨਾਂ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। 

ਮਾਨਸੂਨ ਸੀਜ਼ਨ ਵਿੱਚ ਹੜਾਂ Flood ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ। ਇਨਾਂ ਵਿੱਚ ਜਿੱਥੇ 39.53 ਕਰੋੜ ਰੁਪਏ ਨਾਲ ਡਰੇਨਾਂ ਦੀ ਸਫਾਈ ਦੇ 193 ਕੰਮ ਮੁਕੰਮਲ ਕੀਤੇ ਗਏ ਉਥੇ 46.43 ਕਰੋੜ ਨਾਲ 75 ਵੱਖ-ਵੱਖ ਹੜ ਰੋਕੂ ਕੰਮ ਕੀਤੇ ਗਏ। ਇਸੇ ਤਰਾਂ ਵਿਭਾਗ ਵੱਲੋਂ 3.15 ਕਰੋੜ ਦੀ ਲਾਗਤ ਨਾਲ ਪੰਜ ਵੱਡੀਆਂ ਮਸ਼ੀਨਾਂ ਖਰੀਦੀਆਂ ਗਈਆਂ ਜੋ ਡਰੇਨਾਂ ਦੀ ਸਫਾਈ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਵਿਭਾਗ ਵੱਲੋਂ ਹੁਣ ਸਾਰਾ ਸਾਲ ਡਰੇਨਾਂ ਦੀ ਸਫਾਈ ਕੀਤੀ ਜਾਇਆ ਕਰੇਗੀ।


ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

ਭਰਾਓ ਆਹ ਦਵਾਈ ਨਾ ਵਰਤੋ, ਨਹੀਂ ਤਾਂ

ਚੰਡੀਗੜ੍ਹ, 3 ਜੁਲਾਈ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ Kultar Singh Sandhwan ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ Moong ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ।


ਸ. ਸੰਧਵਾਂ ਨੇ ਕਿਸਾਨਾਂ Farmers ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ Chemicals ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਝ ਕਿਸਾਨ ਮੂੰਗੀ ਦੀ ਫ਼ਸਲ ਨੂੰ ਕੁਦਰਤੀ ਤੌਰ ‘ਤੇ ਪਕਾਉਣ ਦੀ ਥਾਂ ‘ਪੈਰਾਕੁਆਟ’ ਕੈਮੀਕਲ ਦੀ ਸਪਰੇਅ ਕਰਕੇ ਸੁਕਾਉਣ ਨੂੰ ਤਰਜੀਹ ਦੇ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਕੈਮੀਕਲ ਜਿੱਥੇ ਫ਼ਸਲ ਲਈ ਨੁਕਸਾਨਦੇਹ ਹੈ, ਉੱਥੇ ਹੀ ਮਨੁੱਖ ਦੀ ਸਿਹਤ Human Health ਲਈ ਵੀ ਬਹੁਤ ਖ਼ਤਰਨਾਕ ਹੈ।

ਸ. ਸੰਧਵਾਂ ਨੇ ਅੱਗੇ ਕਿਹਾ ਕਿ ਛੇਤੀ ਝੋਨਾ Paddy ਲਾਉਣ ਲਈ ਕਿਸਾਨ ਮੂੰਗੀ ਨੂੰ ਵੱਢ ਕੇ ਸੁਕਾਉਣ ਦੀ ਥਾਂ ਖੜ੍ਹੀ ਫ਼ਸਲ ਉੱਪਰ ਸਪਰੇਅ ਕਰਕੇ 2-3 ਦਿਨ ਵਿੱਚ ਸੁਕਾਉਣ ਅਤੇ ਆਪਣਾ ਖ਼ਰਚ ਘਟਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਪੈਰਾਕੁਆਟ’ ਕੈਮੀਕਲ ਨਦੀਨਾਂ ਦੇ ਖਾਤਮੇ ਲਈ ਵਰਤਿਆਂ ਜਾਣ ਵਾਲਾ ਕੈਮੀਕਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਯੂਨੀਵਰਸਿਟੀ PAU ਵੱਲੋਂ ਇਸ ਕੈਮੀਕਲ ਦੀ ਸਿਫ਼ਾਰਸ਼ ਨਹੀਂ ਕੀਤੀ, ਸਗੋਂ ਕਿਸਾਨ ਸਮੇਂ ਦੀ ਘਾਟ ਕਾਰਨ ਅਜਿਹਾ ਕਰ ਰਹੇ ਹਨ।

ਸ. ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਡੇਰੇ ਲੋਕ ਹਿੱਤ ਮੁੱਖ ਰੱਖਦਿਆਂ ‘ਪੈਰਾਕੁਆਟ’ ਕੈਮੀਕਲ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਰਵਾਇਤੀ ਢੰਗ ਨਾਲ ਮੂੰਗੀ ਦੀ ਫ਼ਸਲ ਦਾ ਉਤਪਾਦਨ ਕਰਨ ਨੂੰ ਤਰਜੀਹ ਦੇਣ।


Sunday, April 9, 2023

ਜੇਕਰ ਕਿਸੇ ਕਿਸਾਨ ਦੀ ਗਿਰਦਾਵਰੀ ਨਹੀਂ ਹੋਈ ਤਾਂ ਉਹ 10 ਅਪ੍ਰੈਲ ਨੂੰ ਐਸਡੀਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿਖੇ ਕਰ ਸਕਦਾ ਹੈ ਪਹੁੰਚ

 ਗੜੇਮਾਰੀ ਅਤੇ ਬੇਮੌਸਮੀ ਬਰਸਾਤਾਂ ਕਾਰਨ ਹੋਏ ਨੁਕਸਾਨ ਦੀ ਗਿਰਦਾਰਵੀ ਲਗਭਗ ਪੂਰੀ ਹੋਈ—ਅਕਾਸ਼ ਬਾਂਸਲ

ਫਾਜਿ਼ਲਕਾ, 9 ਅਪ੍ਰੈਲ 

ਪਿੱਛਲੇ ਦਿਨੀਂ ਹੋਈ ਗੜੇਮਾਰੀ ਅਤੇ ਬੇਮੌਸਮੀ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਅਬੋਹਰ ਦੇ SDM ਸ੍ਰੀ ਅਕਾਸ਼ ਬਾਂਸਲ ਨੇ ਦਿੱਤੀ ਹੈ।
ਐਸਡੀਐਮ ਨੇ ਦੱਸਿਆ ਕਿ ਪਿੱਛਲੇ ਦਿਨੀਂ ਹੋਈ ਗੜ੍ਹੇਮਾਰੀ ਕਾਰਨ ਅਤੇ ਫਸਲਾਂ ਦੇ ਪਾਣੀ ਵਿਚ ਡੁੱਬਣ ਕਾਰਨ ਨੁਕਸਾਨ ਹੋਇਆ ਸੀ, ਜਿਸ ਬਾਬਤ ਮੁੱਖ ਮੰਤਰੀ ਸ: Bhagwant Mann ਵੱਲੋਂ ਜਲਦ ਤੋਂ ਜਲਦ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਸਨ। ਜਿਸ ਤੋਂ ਬਾਅਦ ਪਟਵਾਰੀਆਂ ਅਤੇ Agriculture ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਕ੍ਰਿਆ ਦੀ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ ਵੀ ਲਗਾਤਾਰ ਨਿਗਰਾਨੀ ਲਈ ਪਿੰਡਾਂ ਦੇ ਦੌਰੇ ਕੀਤੇ ਗਏ ਹਨ ਅਤੇ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੇ ਵਿਚ ਜਾ ਕੇ ਗਿਰਦਾਵਰੀ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਬੋਹਰ ਤਹਿਸੀਲ ਦੇ 78 ਪਿੰਡਾਂ ਤੋਂ ਇਲਾਵਾ ਫਾਜਿ਼ਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਵਿਚ ਵੀ ਗਿਰਦਾਵਰੀ Girdawari ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਅਰਨੀਵਾਲਾ ਸਬ ਤਹਿਸੀਲ ਦੇ ਸੇਮ ਤੋਂ ਪ੍ਰਭਾਵਿਤ ਪਿੰਡਾਂ ਜਿਵੇਂ ਮੰਮੂਖੇੜਾ, ਸਜਰਾਣਾ, ਘਟਿਆਂਵਾਲੀ ਬੋਦਲਾ, ਚਿਮਨੇ ਵਾਲਾ, ਚਾਹਲਾਂ ਵਾਲੀ, ਸਿੰਘ ਪੁਰਾ, ਮੁੰਮੂ ਖੇੜਾ ਵਿਚ ਗਿਰਦਾਵਰੀ ਜਾਰੀ ਹੈ ਜਦ ਕਿ ਬਾਕੀ ਪਿੰਡਾਂ ਵਿਚ ਇਹ ਕੰਮ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਣ ਦੀ ਆਸ ਹੈ।

ਐਸਡੀਐਮ ਨੇ ਕਿਹਾ ਕਿ ਉਪਰੋਕਤ ਪਿੰਡਾਂ ਨੂੰ ਛੱਡ ਕੇ ਬਾਕੀ ਜ਼ੇਕਰ ਕਿਤੇ ਵੀ ਕਿਸੇ ਕਿਸਾਨ ਦੀ ਗੜ੍ਹੇਮਾਰੀ ਕਾਰਨ ਜਾਂ ਮੀਂਹ ਕਾਰਨ ਨੁਕਸਾਨ ਹੋਇਆ ਹੋਵੇ ਅਤੇ ਉਸਦੀ ਗਿਰਦਾਵਰੀ ਹਾਲੇ ਨਾ ਹੋਈ ਹੋਵੇ ਤਾਂ ਉਹ ਮਿਤੀ 10 ਅਪ੍ਰੈਲ 2023 ਨੂੰ ਆਪੋ ਆਪਣੇ ਇਲਾਕੇ ਦੇ ਐਸਡੀਐਮ, ਤਹਿਸੀਲਦਾਰਾਂ ਜਾਂ ਨਾਇਬ ਤਹਿਸੀਲਦਾਰਾਂ ਦੇ ਦਫ਼ਤਰਾਂ ਵਿਚ ਪਹੁੰਚ ਕਰਕੇ ਆਪਣੀ ਅਰਜੀ ਦੇ ਸਕਦਾ ਹੈ ਤਾਂ ਜ਼ੋ ਅਜਿਹੇ ਰਹਿ ਗਏ ਕਿਸਾਨਾਂ ਦੀ ਗਿਰਦਾਵਰੀ ਕਰਵਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਉਪਰੰਤ ਖਰਾਬੇ ਦੀ ਰਿਪੋਰਟ ਸਰਕਾਰ ਨੂੰ ਭੇਜ਼ ਦਿੱਤੀ ਜਾਵੇਗੀ ਤਾਂ ਜੋ ਜਲਦ ਤੋਂ ਜਲਦ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

Friday, April 7, 2023

ਬਰਨਾਲਾ ਜਿਲ੍ਹੇ ਵਿੱਚ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ, 5 ਅਪ੍ਰੈਲ 

ਅੱਜ ਸਾਉਣੀ 2023 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ, ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਵਿਭਾਗ ਵੱਲੋਂ ਅਨਾਜ ਮੰਡੀ, ਬਰਨਾਲਾ Barnala ਵਿਖੇ ਲਗਾਇਆ ਗਿਆ। ਇਸ ਵਿੱਚ ਜ਼ਿਲ੍ਹੇ ਵਿੱਚੋਂ ਲੱਗਭੱਗ 1000 ਕਿਸਾਨਾਂ ਨੇ ਭਾਗ ਲਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਗਿਆ। 

ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਖੇਤੀਬਾੜੀ Agriculture  ਦੀਆਂ ਨਵੀਨਤਮ ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਵੱਧ ਮੁਨਾਫਾ ਲੈਣ ਦੀ ਅਪੀਲ ਕੀਤੀ। ਉਨਾਂ ਅਪੀਲ ਕੀਤੀ ਕਿ ਕਣਕ Wheat ਦੇ ਨਾੜ ਨੂੰ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈ਼ਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ  ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ  ਸਿਫਾਰਿਸ਼ਾਂ ਅਨੁਸਾਰ ਖੇਤੀ ਕੀਤੀ ਜਾਵੇ ਤਾਂ ਜ਼ੋ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
         ਇਸ ਕੈਂਪ ਵਿੱਚ ਮੁੱਖ ਮਹਿਮਾਨ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ Gurmeer Singh Meet Hayer ਕੈਬਨਿਟ ਮੰਤਰੀ ਪੰਜਾਬ Punjab ਸਰਕਾਰ ਵਲੋਂ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਮੁੱਖ ਅਧਾਰ ਹੈ। ਪੰਜਾਬ ਵਿੱਚ ਕੇਵਲ ਦੇਸ਼ ਦੇ ਰਕਬੇ ਦਾ 1.5 ਪ੍ਰਤੀਸ਼ਤ ਭੂਗੋਲਿਕ ਰਕਬਾ ਹੋਣ ਦੇ ਬਾਵਜੂਦ ਵੀ ਪੰਜਾਬ ਦੇਸ਼ ਦੀ 20% ਕਣਕ,11% ਚਾਵਲ ਅਤੇ 12% ਕਪਾਹ ਪੈਦਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਉਂਦੀ ਸਾਉਣੀ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ਼ ਮੁਹਇਆ ਕਰਵਾਉਣ ਲਈ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਇਸ ਸਾਉਣੀ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦਾ ਪੂਰਾ ਭੰਡਾਰ ਪੰਜਾਬ ਸਰਕਾਰ ਵੱਲੋਂ ਉਪਲਬੱਧ ਕਰਵਾ ਦਿੱਤਾ ਗਿਆ ਹੈ ਅਤੇ ਚਾਲੂ ਸਮੇਂ ਦੋਰਾਨ ਖਾਦ ਦੀ ਕੋਈ ਵੀ ਕਮੀ ਨਹੀਂ ਆਵੇਗੀ। ਉਹਨਾਂ ਨੇ ਕੈਂਪ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ ਹੇਠਲੇ ਪਾਣੀ ਦੀ ਸੁੱਚਜ਼ੀ ਵਰਤੋ਼ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜ਼ੀਹ ਦੇਣ।

ਕੇਨ ਕਮਿਸ਼ਨਰ  ਪੰਜਾਬ  ਡਾ  ਰਾਜੇਸ਼ ਕੁਮਾਰ ਰਹੇਜਾ ਨੇ ਪਾਣੀ ਦੀ ਖਪਤ ਘਟਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਨਰਮੇ ਦੀ ਬਿਜਾਈ ਤੋਂ ਪਹਿਲਾਂ ਖੇਤਾਂ ਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਣ ਤੇ ਰਹਿੰਦ ਖੂਹਦ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਇਆ ਜਾ ਸਕੇ । ਉਨਾ ਇਹ ਵੀ ਅਪੀਲ ਕੀਤੀ ਕਿ ਖੇਤਾਂ, ਰਾਹਗੀਰਾਂ, ਟੋਭਿਆਂ ਤੇ ਹੋਰ ਥਾਵਾਂ ਤੇ ਉੱਗੇ ਨਦੀਨਾਂ ਨੂੰ ਵੀ ਨਸ਼ਟ ਕੀਤਾ ਜਾਵੇ ਤਾਂ ਜੋ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਤੋਂ ਬਚਿਆ ਜਾ ਸਕੇ। 
ਮੁੱਖ ਖੇਤੀਬਾੜੀ ਅਫਸਰ ਡਾ ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਨਵੀਨਤਮ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਗਈ ਹੈ।ਕਿਸਾਨ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਦੀ ਵਰਤੋ ਕਰਨ ਤੇ ਆਪਣੀ ਖੇਤੀ ਵਿੱਚ ਆਧੁਨਿਕ ਤੇ ਵਿਗਿਆਨਕ ਤਰੀਕੇ ਅਪਨਾਉਣ ਤੇ ਆਪਣੀ ਖੇਤੀ ਵਿੱਚ ਨਵੀਨੀਕਰਨ ਲਿਆਉਣ, ਉਨ੍ਹਾਂ ਕਿਹਾ ਕਿ ਵਾਤਾਵਰਣ ਵਿੱਚ ਤਬਦੀਲੀ ਦੇ ਨਾਲ ਸਾਨੂੰ ਆਪਣੀ ਖੇਤੀ ਵਿੱਚ ਤਬਦੀਲੀ ਲਿਆਉਣੀ ਪਵੇਗੀ ਤਾਂ ਜ਼ੋ ਸਮੇਂ ਦੇ ਹਾਣੀ ਬਣੀਏ ਤੇ ਸਾਡੀਆਂ ਫਸਲਾਂ ਦਾ ਕੋਈ ਨੁਕਸਾਨ ਨਾ ਹੋਵੇ।  

 ਇਸ ਕੈਂਪ ਵਿੱਚ ਖਾਦਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ  ਡਾ ਨਵਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸਾਂਇਸਦਾਨਾਂ ਦੀ ਟੀਮ ਖੇਤੀਬਾੜੀ ਯੂਨੀਵਰਸੀਟੀ ਲੁਧਿਆਣਾ ਤੋਂ ਵਿਸ਼ੇਸ਼ ਤੌਰ ਤੇ ਆਈ ਹੋਈ ਸੀ, ਜਿਸ ਵਿੱਚ ਡਾ ਅਮਨਦੀਪ ਕੌਰ  ਵੱਲੋਂ ਸਾਉਣੀ ਦੀਆਂ ਫਸਲਾਂ ਦੀਆਂ ਉਨਤ ਕਿਸਮਾਂ ਸਬੰਧੀ, ਡਾ: ਸੁਰਿੰਦਰ ਸਿੰਘ ਕੇ ਵੀ ਕੇ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਸਬੰਧੀ, ਡਾ: ਪ੍ਰਿਤਪਾਲ ਸਿੰਘ ਕੇ ਵੀ ਕੇ ਬਠਿੰਡਾ ਵੱਲੋਂ ਮਿੱਟੀ ਪਰਖ ਅਤੇ ਖਾਦਾਂ ਦੀ ਯੋਗ ਵਰਤੋਂ ਸਬੰਧੀ, ਡਾ: ਗੁਰਵੀਰ ਕੋਰ ਕੇ ਵੀ ਕੇ ਸੰਗਰੂਰ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਕੀੜੇ—ਮਕੌੜਿਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਅਤੇਸਾਉਣੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਅਤੇ ਕਿਸਾਨਾਂ ਵੱਲੋਂ ਪੇਸ਼ ਕੀਤੇ ਗਏ ਸਵਾਲਾਂ ਦਾ ਬਾਖੁਬੀ ਤਰੀਕੇ ਨਾਲ ਢੁਕਵਾਂ ਹੱਲ ਦੱਸਿਆ ਗਿਆ। ਭੁਪਿੰਦਰ ਸਿੰਘ ਭੂਮੀ ਸੰਭਾਲ ਸੰਬੰਧੀ ਜਾਣਾਕਰੀ ਦਿੱਤੀ। ਡਾ ਜਤਿੰਦਰ ਸਿੰਘ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਡਾ ਅਵਤਾਰ ਸਿੰਘ ਖੇਤੀ ਖੋਜ਼ ਕੇਂਦਰ ਨੇ ਕਿਸਾਨਾਂ ਨੂੰ ਫਸਲੀ ਵਿਭੰਨਤਾ ਅਪਨਾਉਣ ਬਾਰੇ ਅਪੀਲ ਕੀਤੀ।
ਡਾ: ਸੁਖਪਾਲ ਸਿੰਘ, ਖੇਤੀਬਾੜੀ ਅਫਸਰ , ਬਰਨਾਲਾ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ  ਕਿ  ਖਾਦਾਂ ਅਤੇ ਦਵਾਈਆਂ ਦੀ ਬਿਨਾਂ ਸਿਫਾਰਸ ਵਰਤੋਂ ਕਰਨ ਨਾਲ ਮਿੱਟੀ ਵਿੱਚ ਇਸ ਦਾ ਅੰਸ ਰਹਿਣ ਕਰਕੇ ਮੋਜੂਦਾ ਸਮੇਂ ਦੋਰਾਨ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਵੱਧ ਤੋਂ ਵੱਧ ਰਕਬਾ ਜੈਵਿਕ ਜਾਂ ਆਰਗੈਨਿਕ ਖੇਤੀ ਅਧੀਨ ਲਿਆ ਕੇ ਕੁਦਰਤੀ ਸਰੋਤਾਂ ਅਤੇ ਮਾਨਵਤਾ ਦੀ ਸੇਵਾ ਕੀਤੀ ਜਾਵੇ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੈਵਿਕ ਖੇਤੀ ਵੱਲ ਆਪਣਾ ਰੁਝਾਨ ਵਧਾਇਆ ਜਾਵੇ।
ਡਾ ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸਹਿਣਾ ਕਿਸਾਨਾਂ ਨੂੰ ਆਪਣੇ ਖੇਤ ਦੇ ਆਲੇ ਦੁਆਲੇ ਰੱੁਖ ਲਗਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਵਾਤਾਵਰਣ ਵੀ ਸਾਫ ਸੁਥਰਾ ਬਣਿਆ ਰਹੇਗਾ ਅਤੇ ਇਹ ਕਿਸਾਨਾਂ ਦੀ ਆਮਦਨ ਦਾ ਸਾਧਨ ਵੀ ਹਨ। ਉਨ੍ਹਾ ਕਿਹਾ ਕਿ ਝੋਨੇ ਅਤੇ ਹੋਰ ਫਸਲਾਂ ਦੀਆਂ ਯੂਨੀਵਰਸਿਟੀ ਤੋਂ ਸਿਫਾਰਸ ਕਿਸਮਾਂ ਦੀ ਬਿਜਾਈ ਕੀਤੀ ਜਾਵੇ।
ਡਾ ਜਸਵਿੰਦਰ ਸਿੰਘ,ਖੇਤੀਬਾੜੀ  ਵਿਕਾਸ ਅਫਸਰ, ਬਰਨਾਲਾ ਨੇ ਆਏ ਹੋਏ ਮਹਿਮਾਨਾਂ, ਕਿਸਾਨਾਂ, ਸਾਇਸਦਾਨਾ ਪ੍ਰਿੰਟ ਅਤੇ ਇਲੈਕਟ੍ਹੋਨਿਕ ਮੀਡੀਆ ਦਾ ਧੰਨਵਾਦ ਕੀਤਾ।ਕੈਂਪ ਦਾ ਸਮੁੱਚਾ ਪ੍ਰਬੰਧ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਨੇ ਬਖੂਬੀ ਨਿਭਾਇਆ।
ਇਸ ਸਮੇਂ ਵੱਖ ਵੱਖ ਵਿਭਾਗਾਂ , ਅਗਾਂਹਵਧੂ ਕਿਸਾਨਾਂ ਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ।

ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਦੇ ਉਪਰਾਲੇ ਜਾਰੀ

ਕੇਨ ਕਮਿਸ਼ਨਰ ਵੱਲੋਂ ਫਾਜਿਲਕਾ ਜ਼ਿਲ੍ਹੇ ਦਾ ਦੌਰਾ

ਫਾਜਿਲਕਾ 6 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਮਿਸ਼ਨ ਉਨੰਤ ਕਿਸਾਨ Farmer ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਸ੍ਰੀ ਰਾਜੇਸ਼ ਕੁਮਾਰ ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ Cotton ਦੀ ਫਸਲ ਨੂੰ ਕਾਮਯਾਬ ਕਰਨ ਲਈ ਮਿਤੀ 05-04-2023 ਅਤੇ 06-04-2023 ਨੂੰ ਜਿਲ੍ਹਾ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ।

ਕੇਨ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ Fazilka ਨੂੰ ਨਾਲ ਲੈ ਕੇ ਛੱਟੀਆਂ ਦੇ ਢੇਰਾਂ ਦੀ ਸਾਫ-ਸਫਾਈ ਦੀ ਚੈਕਿੰਗ ਲਈ ਪਿੰਡ ਟਾਹਲੀਵਾਲਾ ਬੋਦਲਾ ਅਤੇ ਸਿੰਘਪੁਰਾ ਦਾ ਦੌਰਾ ਕੀਤਾ ਗਿਆ।ਚੈਕਿੰਗ ਦੌਰਾਨ ਕਿਸੇ ਪ੍ਰਕਾਰ ਦਾ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਵਿੱਚ ਨਹੀਂ ਪਾਇਆ ਗਿਆ।ਉਨ੍ਹਾਂ ਵਲੋਂ ਕਿਸਾਨਾਂ ਨੂੰ ਛੱਟੀਆਂ ਦੇ ਢੇਰਾਂ ਦੀ ਸਾਫ-ਸਫਾਈ ਰੱਖਣ ਬਾਰੇ ਅਤੇ ਖੇਤਾਂ ਦੇ ਆਲੇ-ਦੁਆਲੇ ਨਦੀਨਾਂ ਦੀ ਸਫਾਈ ਕਰਨ ਬਾਰੇ ਕਿਹਾ ਗਿਆ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਜੀਨਿੰਗ ਫੈਕਟਰੀਆਂ ਬਦਾਨੀ ਇੰਟਰਪ੍ਰਾਇਜ, ਅਬੋਹਰ ਹੋੜ, ਫਾਜਿਲਕਾ, ਸ੍ਰੀ ਰਾਮ ਕਾਟਨ ਐਂਡ ਆਇਲ ਮਿਲ,ਘੱਲੂ ਅਤੇ ਬਾਂਸਲ ਐਗਰੋ ਇੰਡਸਟਰੀਜ਼ ਫਾਜ਼ਿਲਕਾ ਰੋਡ ਅਬੋਹਰ ਦਾ ਦੋਰਾ ਕੀਤਾ ਗਿਆ।ਜਿਥੇ ਉਨ੍ਹਾਂ ਵੱਲੋਂ ਮਿਲਾਂ ਦੀ ਚੈਕਿੰਗ ਕੀਤੀ ਗਈ ਅਤੇ ਮਿਲ ਮਾਲਕਾਂ ਨੂੰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਨਿਰਦੇਸ਼ ਦਿੱਤੇ ਕਿ ਜਿਥੇ ਵੀ ਬਿਨੌਲਾ ਸਟੋਰ ਕੀਤਾ ਗਿਆ ਹੈ ਲੋੜ ਅਨੁਸਾਰ ਉਸ ਥਾਂ ਤੇ ਫਿਊਮੀਗੇਸ਼ਨ ਕਰਵਾਈ ਜਾਵੇ ਅਤੇ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ।

Tuesday, April 4, 2023

ਬੱਲੂਆਣਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

—ਕਿਸਾਨਾਂ ਨੂੰ ਮਿਲੇਗਾ ਮੁਆਵਜਾ—ਅਮਨਦੀਪ ਸਿੰਘ ਗੋਲਡੀ ਮੁਸਾਫਿਰ

—ਗਿਰਦਾਵਰੀ ਕਰਕੇ ਪ੍ਰਭਾਵਿਤ ਕਿਸਾਨਾਂ ਦੀਆਂ ਸੂਚੀਆਂ ਸਾਂਝੀਆਂ ਥਾਂਵਾਂ ਤੇ ਸੋਸ਼ਲ ਆਡਿਟ ਲਈ ਲਗਾਈਆਂ ਜਾਣਗੀਆਂ—ਡਾ: ਸੇਨੂ ਦੁੱਗਲ

ਫਾਜਿ਼ਲਕਾ, 4 ਅਪ੍ਰੈਲ

ਪਿੱਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਕੁਝ ਇਲਾਕਿਆਂ ਵਿਚ ਹੋਈ ਗੜ੍ਹੇਮਾਰੀ ਨਾਲ ਪ੍ਰਭਾਵਿਤ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਅੱਜ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੌਰਾ ਕੀਤਾ।


ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤਾਂ ਵਿਚ ਜਾ ਕੇ ਕਿਸਾਨਾਂ ਦੀਆਂ ਮੀਂਹ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਵੇਖੀਆਂ ਅਤੇ ਮੌਕੇ ਪਰ ਹੀ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਕਾਰਜ ਜਲਦ ਤੋਂ ਜਲਦ ਨੇਪਰੇ ਚਾੜਨ ਦੇ ਹੁਕਮ ਦਿੱਤੇ।ਉਨ੍ਹਾਂ ਨੇ ਪਿੰਡ ਜ਼ੋਧਪੁਰ ਅਤੇ ਮਲੂਕਪੁਰਾ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮੁਆਵਜਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕੀਤਾ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਤੱਕ ਮੁਆਵਜਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਕਾਰਜ ਜਲਦ ਤੋਂ ਜਲਦ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ।


ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਦੀਆਂ ਸੂਚੀਆਂ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਤੇ ਚਸਪਾ ਕੀਤੀਆਂ ਜਾਣਗੀਆਂ ਤਾਂ ਜ਼ੋ ਸਾਰੇ ਪਿੰਡ ਦੇ ਲੋਕ ਇੰਨ੍ਹਾਂ ਨੂੰ ਵੇਖ ਸਕਨ ਅਤੇ ਜ਼ੇਕਰ ਕਿਸੇ ਪ੍ਰਭਾਵਿਤ ਕਿਸਾਨ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਰਹਿ ਗਿਆ ਹੋਵੇ ਤਾਂ ਉਹ ਆਪਣਾ ਨਾਂਅ ਸ਼ਾਮਿਲ ਕਰਵਾ ਸਕੇ। ਉਨ੍ਹਾਂ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਿਸਾਨਾਂ ਦੀ ਹਾਜਰੀ ਵਿਚ ਪੂਰੇ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ ਅਤੇ ਸਾਰੇ ਪਿੰਡਾਂ ਵਿਚ ਟੀਮਾਂ ਗਿਰਦਾਵਰੀ ਕਰ ਰਹੀਆਂ ਹਨ।

ਇਸ ਮੌਕੇ ਐਸਡੀਐਮ ਸ੍ਰੀ ਅਕਾਸ਼ ਬਾਂਸਲ, ਤਹਿਸੀਲਦਾਰ ਸ੍ਰੀ ਮਨਿੰਦਰਜੀਤ ਸਿੰਘ ਸਿੱਧੂ ਤੋਂ ਇਲਾਵਾ ਵੱਖ ਵੱਖ ਅਧਿਕਾਰੀ ਅਤੇ ਹੋਰ ਪਤਵੰਤੇ ਹਾਜਰ ਸਨ। 

Sunday, April 2, 2023

ਨਰਮੇਂ ਦੀ ਬਿਜਾਈ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ  2 ਅਪ੍ਰੈਲ

ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ  ਖੇਤੀਬਾੜੀ ਮੰਤਰੀ ਪੰਜਾਬ  ਮੁੱਖ ਸਕੱਤਰ  ਅਤੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ  ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜਿ਼ਲ੍ਹਿਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼

ਉਪਰਾਲੇ ਕੀਤੇ ਜਾ ਰਹੇ ਹਨ।


                              ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਨੁਸਾਰ ਜਿ਼ਲ੍ਹੇ ਦੇ ਪਿੰਡ ਰਾਮਗੜ੍ਹ ਚੁੰਘਾ ਵਿਖੇ ਕਿਸਾਨ ਸ੍ਰ.ਗੁਰਬਾਜ ਸਿੰਘ ਦੇ ਖੇਤ ਵਿਖੇ ਨਰਮੇਂ ਦੀ ਬਿਜਾਈ ਦੀ ਸ਼ੁਰੂਆਤ ਕਰਵਾਉਂਦਿਆਂ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਨਰਮੇਂ ਦੇ ਬੀ.ਟੀ. ਬੀਜ਼ ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ।

                              ਉਹਨਾਂ ਦੱਸਿਆ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ, 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿ਼ਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ  www.agrimachinerypb.com     ਪੋਰਟਲ ਉਪਰ 15 ਮਈ ਤੱਕ ਅਪਲਾਈ ਕਰ ਸਕਦੇ ਹਨ ਅਤੇ ਕਿਸਾਨ ਪਾਸ ਬੀ.ਟੀ. ਬੀਜ਼ ਦਾ ਪੱਕਾ ਬਿੱਲ ਵੀ 25 ਮਾਰਚ ਤੋਂ 15

ਮਈ ਤੱਕ ਦੇ ਸਮੇਂ ਦੌਰਾਨ ਦਾ ਕੱਟਿਆ ਹੋਣਾ ਚਾਹੀਦਾ ਹੈ।

                             ਉਹਨਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਤੋਂ ਪਹਿਲਾਂ ਅਤੇ ਬਾਅਦ ਵਾਲੇ ਬਿੱਲਾਂ ਤੇ ਸਬਸਿਡੀ ਨਹੀਂ ਮਿਲੇਗੀ। ਭਾਰਤ ਸਰਕਾਰ ਵੱਲੋਂ ਨਰਮੇਂ ਨਭ੍ਜ਼ਜ਼ ਦੇ ਪ੍ਰਤੀ ਬੀਜ਼ ਪੈਕੇਟ ਦਾ ਮੁੱਲ 853/-ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

                ਉਨ੍ਹਾਂ ਦੱਸਿਆ ਕਿ ਅਗੇਤੇ ਬੀਜ਼ੇ ਗਏ ਨਰਮੇਂ ਦੀ ਫ਼ਸਲ ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ 01 ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਟੇਲ ਐਂਡ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਅਤੇ ਪਾਣੀ ਦੀ ਚੋਰੀ ਰੋਕਣ ਲਈ ਨਹਿਰੀ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬਿਜਾਈ ਵਾਲੇ ਇਨ੍ਹਾਂ ਦਿਨਾਂ ਦੌਰਾਨ ਨਰਮੇਂ ਵਾਲੇ ਪਿੰਡਾਂ ਵਿੱਚ ਟਿਊਬਵੈਲਾਂ ਤੇ ਬਿਜਲੀ ਦੀ ਸਪਲਾਈ ਵੀ ਦਿੱਤੀ ਜਾਵੇਗੀ।

              ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 189 ਕਿਸਾਨ ਮਿੱਤਰ ਅਤੇ 12 ਸੁਪਰਵਾਈਜ਼ਰ ਭਰਤੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਟੀਆਂ ਦੇ ਪ੍ਰਬੰਧਨ ਤੋਂ ਇਲਾਵਾ ਜਿ਼ੰਨਿੰਗ ਅਤੇ ਆਇਲ ਮਿੱਲਾਂ ਵਿੱਚ ਵੀ ਲੋੜੀਂਦੇ ਪ੍ਰਬੰਧਨ ਕਰਵਾਏ ਗਏ ਹਨ। ਨਰਮੇ਼ ਦੀ ਫ਼ਸਲ ਨੂੰ ਚਿੱਟੇ ਮੱਛਰ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਵੀ ਚਲਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਨਰਮੇਂ ਵਾਲੇ ਜਿ਼ਲ੍ਹਿਆਂ ਵਿੱਚ ਮੂੰਗੀ ਦੀ ਸਰਕਾਰੀ ਖ੍ਰੀਦ ਨਹੀਂ ਕੀਤੀ ਜਾਵੇਗੀ ਕਿਉਂਕਿ ਮੂੰਗੀ ਦੀ ਫ਼ਸਲ ਤੇ ਚਿੱਟੀ ਮੱਖੀ ਪਲਦੀ ਹੈ ਅਤੇ ਬਾਅਦ ਵਿੱਚ ਨਰਮੇਂ ਦੀ ਫ਼ਸਲ ਤੇ ਹਮਲਾ ਕਰ ਦਿੰਦੀ ਹੈ।

              ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਫ਼ਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਫ਼ਸਲੀ ਬੀਮੇ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਅੰਤ ਵਿੱਚ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਤੂੜੀ ਬਣਾਉਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਨਰਮੇਂ ਦੀ ਬਿਜਾਈ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਨਰਮੇਂ ਦੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ, ਜਿ਼ਲ੍ਹੇ ਅੰਦਰ ਸੱਠੀ ਮੂੰਗੀ ਦੀ ਬਿਜਾਈ ਨਾ ਕੀਤੀ ਜਾਵੇ, ਖੇਤਾਂ ਦੁਆਲੇ ਉਘੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਜੇਕਰ ਕਿਸੇ ਕਿਸਾਨ ਨੇ ਅਜੇ ਤੱਕ ਛਟੀਆਂ ਦਾ ਪ੍ਰਬੰਧਨ ਨਹੀਂ ਕੀਤਾ ਤਾਂ ਤੁਰੰਤ ਛਟੀਆਂ ਝਾੜ ਕੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਵੇ ਅਤੇ ਕਿਸੇ ਗਲਤ ਪ੍ਰਚਾਰ ਅਧੀਨ ਆ ਕੇ ਗੁਜਰਾਤ ਤੋਂ ਬੀਜ਼ ਨਾ ਲਿਆ ਕੇ ਬੀਜਿ਼ਆ ਜਾਵੇ। ਇਸ ਤੋਂ ਇਲਾਵਾ ਬੀਜ਼, ਖਾਦ ਅਤੇ ਦਵਾਈਆਂ ਖ੍ਰੀਦ ਦੇ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਜੇਕਰ ਕੋਈ ਡੀਲਰ ਅਣਚਾਹੀ ਖੇਤੀ ਸਮੱਗਰੀ ਖ੍ਰੀਦਣ ਲਈ ਕਿਸਾਨ ਨੂੰ ਮਜ਼ਬੂਰ ਕਰਦਾ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਦਿੱਤੀ ਜਾਵੇ। ਇਸ ਸਮੇਂ ਮੌਕੇ ਸ਼੍ਰੀ ਹਰਮਨਦੀਪ ਸਿੰਘ ਏ.ਡੀ.ਓ,  ਸ਼੍ਰੀ ਸ਼ਵਿੰਦਰ ਸਿੰਘ ਏ.ਡੀ.ਓ, ਸ਼੍ਰੀ ਸਵਰਨਜੀਤ ਸਿੰਘ ਏ.ਟੀ.ਐਮ, ਸ਼੍ਰੀ ਹਰਦੀਪ ਸਿੰਘ ਏ.ਟੀ.ਐਮ ਅਤੇ ਸ਼੍ਰੀ ਹਰਚਰਨ ਸਿੰਘ ਕਿਸਾਨ ਮਿੱਤਰ ਤੋ ਇਲਾਵਾਂ ਹੋਰ ਕਿਸਾਨ ਵੀ ਮੋਜੂਦ ਸਨ।

ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਐਕਸ਼ਨ ਵਿੱਚ ਪੰਜਾਬ ਸਰਕਾਰ

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼

ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਖੜ੍ਹੀ ਹੈ

ਵਿਸਾਖੀ ਦੇ ਤਿਉਹਾਰ 'ਤੇ ਕਿਸਾਨਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ

ਚੰਡੀਗੜ੍ਹ, 2 ਅਪਰੈਲ

ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।


ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਸ਼ੇਸ਼ ਗਿਰਦਾਵਰੀ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਅਸੀਂ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਅਦਾਇਗੀ ਕਰ ਸਕੀਏ।”

ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਕਾਰਨ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜ਼ੀ ਨਾਲ ਮੁਆਵਜ਼ਾ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਉਹ ਇਕ ਸਾਂਝੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਹ ਨਿੱਜੀ ਤੌਰ 'ਤੇ ਕਿਸਾਨਾਂ ਦੇ ਦੁੱਖ-ਦਰਦ ਤੋਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਦੀ ਕਿਸੇ ਵੀ ਪੱਧਰ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੂੰਘੇ ਸੰਕਟ ਦੀ ਇਸ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਨੁਕਸਾਨ ਤੋਂ ਬਾਅਦ ਇਹ ਰਕਮ ਵਾਪਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇਗੀ।

ਹੁਣ ਸੇਵਾ ਕੇਂਦਰਾਂ ਤੋਂ ਵੀ ਲਈ ਜਾ ਸਕਦੀ ਹੈ ਫਰਦ

ਫਾਜਿ਼ਲਕਾ, 2 ਅਪ੍ਰੈਲ

ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜਮੀਨ ਦੀ ਫਰਦ ਲੈਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ ਦੀ ਸੁਵਿਧਾ ਕੇਵਲ ਫਰਦ ਕੇਂਦਰਾਂ ਤੇ ਹੀ ਸੀ ਅਤੇ ਇਹ ਫਰਦ ਕੇਂਦਰ ਤਹਿਸੀਲ ਜਾਂ ਉਪ ਤਹਿਸੀਲ ਪੱਧਰ ਤੇ ਹੀ ਸਨ। ਪਰ ਸੇਵਾ ਕੇਂਦਰਾਂ ਦੀ ਗਿਣਤੀ ਜਿਆਦਾ ਹੈ ਅਤੇ ਇਹ ਦੁਰ ਦਰਾਜ ਦੇ ਪਿੰਡਾਂ ਦੇ ਲੋਕਾਂ ਦੇ ਵੀ ਨੇੜੇ ਸਥਿਤ ਹਨ। ਜਿ਼ਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਫਰਦ ਲੈਣ ਦੀ ਸੁਵਿਧਾ ਸ਼ੁਰੂ ਹੋ ਗਈ ਹੈ।ਇਸ ਤਰਾਂ ਹੁਣ ਸਰਕਾਰ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਉਪਲਬੱਧ ਹੋਣਗੀਆਂ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰਾਂ ਦੇ ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਤੋਂ ਪ੍ਰਤੀ ਪੇਜ਼ 25 ਰੁਪਏ ਦੀ ਦਰ ਨਾਲ ਅਤੇ 20 ਰੁਪਏ ਦੀ ਸੇਵਾ ਫੀਸ ਨਾਲ ਫਰਦ ਲਈ ਜਾ ਸਕਦੀ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਜ਼ੇਕਰ ਕਿਸੇ ਨੇ ਇਕ ਪੇਜ਼ ਦੀ ਫਰਦ ਲੈਣੀ ਹੈ ਤਾਂ ਕੁੱਲ 45 ਰੁਪਏ ਲੱਗਣਗੇ, 2 ਪੇਜ਼ ਲਈ 70 ਰੁਪਏ, 3 ਪੇਜ਼ ਲਈ 95 ਰੁਪਏ। ਉਨ੍ਹਾਂ ਨੇ ਦੱਸਿਆ ਕਿ ਕਿ ਹੁਣ ਇਕ ਤੋਂ ਜਿਆਦਾ ਖੇਵਟਾਂ ਦੀ ਸਾਂਝੀ ਫਰਦ ਵੀ ਸੇਵਾ ਕੇਂਦਰ ਤੋਂ ਲਈ ਜਾ ਸਕਦੀ ਹੈ।
ਉਨ੍ਹਾਂ ਨੇ ਹੋਰ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਅਤੇ ਇਸ ਤਰਾਂ ਕੰਮਕਾਜ ਲੋਕ ਸੇਵਾ ਕੇਂਦਰ ਨਾਲ ਸੰਬੰਧਤ ਕੰਮਾਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਇੰਨ੍ਹਾਂ ਸੇਵਾ ਕੇਂਦਰਾਂ ਤੇ ਆ ਕੇ ਸਰਕਾਰੀ ਸੇਵਾਵਾਂ ਲੈ ਸਕਦੇ ਹਨ।

Saturday, April 1, 2023

2020 ਦੇ ਫਸਲਾਂ ਤੇ ਮਕਾਨਾਂ ਦੇ ਖਰਾਬੇ ਦਾ 20.10 ਕਰੋੜ ਰੁਪਏ ਦੇ ਮੁਆਵਜੇ ਦੀ ਵੰਫ ਮੁਕੰਮਲ

ਫਾਜਿ਼ਲਕਾ, 1 ਅਪ੍ਰੈਲ

                ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਭਾਰੀ ਮੀਂਹਾਂ ਕਾਰਨ ਫਸਲਾਂ  ਅਤੇ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਵਜੋਂ ਹੁਣ ਤੱਕ 20.10 ਕਰੋੜ ਰੁਪਏ ਦੀ ਤਕਸੀਮ ਕੀਤੀ ਜਾ ਚੁੱਕੀ ਹੈ।ਇਸੇ ਤਰਾਂ ਵਰਤਮਾਨ ਸਮੇਂ ਵਿਚ ਪਿੱਛਲੇ ਦਿਨੀਂ ਪਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਵਿਸੇਸ਼ ਗਿਰਦਾਵਰੀ ਦਾ ਕੰਮ ਵੀਂ ਸ਼ੁਰੂ ਹੋ ਗਿਆ ਹੈ।



                ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਮਕਾਨਾਂ ਦੇ ਨੁਕਸਾਨ ਲਈ 2.48 ਕਰੋੜ ਦਾ ਮੁਆਵਜਾ ਆਇਆ ਸੀ ਜਿਸ ਵਿਚੋਂ 2.08 ਕਰੋੜ ਵੰਡ ਦਿੱਤਾ ਗਿਆ ਹੈ। ਜਦ ਕਿ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ 21.83 ਕਰੋੜ ਵਿਚੋਂ 18.02 ਕਰੋੜ ਰੁਪਏ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ੋ ਰਕਮ ਵੰਡਣ ਤੋਂ ਬਕਾਇਆ ਹੈ ਉਸਦੀ ਪ੍ਰਕ੍ਰਿਆ ਜਾਰੀ ਹੈ ਅਤੇ ਇਸ ਵਿਚ ਦੇਰੀ ਦਾ ਕਾਰਨ ਬੈਂਕਾਂ ਦੇ ਆਪਸੀ ਰਲੇਵੇਂ ਤੋਂ ਇਲਾਵਾ ਕੁਝ ਖਾਤੇ ਲਗਾਤਾਰ ਵਰਤੋਂ ਵਿਚ ਨਹੀਂ ਸਨ ਅਤੇ ਕੁਝ ਕੇਸਾਂ ਵਿਚ ਲਾਭਪਾਤਰੀ ਦੀ ਮੌਤ ਹੋ ਜਾਣ ਤੇ ਉਸਦੇ ਵਾਰਸਾਂ ਦੇ ਨਾਂਅ ਇੰਤਕਾਲ ਹੋਣ ਤੋਂ ਬਾਅਦ ਵੰਡ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਹਫਤੇ ਇਹ ਵੰਡ ਦਾ ਕੰਮ ਮੁਕੰਮਲ ਹੋਣ ਦੀ ਆਸ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਦਾ ਨਾਂਅ ਲਿਸਟ ਵਿਚ ਸੀ ਪਰ ਹਾਲੇ ਰਕਮ ਨਹੀਂ ਆਈ ਤਾਂ ਉਹ ਪਟਵਾਰੀ ਨਾਲ ਸੰਪਰਕ ਕਰ ਸਕਦਾ ਹੈ।

              ਉਨ੍ਹਾਂ ਨੇ ਹੋਰ ਦੱਸਿਆ ਕਿ ਪਿੱਛਲੇ ਦਿਨੀਂ ਹੋਈ ਬਰਸਾਤ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਤਹਿਸੀਲਦਾਰਨਾਇਬ ਤਹਿਸੀਲਦਾਰਪਟਵਾਰੀ ਪਿੰਡਾਂ ਵਿਚ ਜਾ ਕੇ ਖਰਾਬੇ ਦੀ ਰਿਪੋਰਟ ਤਿਆਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਪਿੰਡ ਦੇ ਲੋਕਾਂ ਦੀ ਹਾਜਰੀ ਵਿਚ ਕੀਤੀ ਜਾ ਰਹੀ ਹੈ ਜ਼ੋ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਪ੍ਰਭਾਵਿਤ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹੇ।

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 5 ਅਪ੍ਰੈਲ ਨੂੰ

 - ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨ ਨੂੰ ਖੁਸ਼ਹਾਲ ਬਨਾਉਣ ਲਈ ਯਤਨਸ਼ੀਲ - ਡਾ. ਤੇਜ ਪਾਲ


ਫ਼ਿਰੋਜ਼ਪੁਰ,           

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਗਤੀਸ਼ੀਲ ਵਿਕਾਸ ਕਾਰਜਾਂ ਦੀ ਲੜੀ ਵਿੱਚ ਫ਼ਸਲੀ ਵਿਭਿੰਨਤਾ ਅਤੇ ਖੁਸ਼ਹਾਲ ਕਿਸਾਨੀ ਨੂੰ ਅਮਲੀ ਜਾਮਾ ਪਹਿਨਾਉਣ ਹਿੱਤ ਜ਼ਿਲ੍ਹਾ ਫ਼ਿਰੋਜਪੁਰ ਦਾ ਸਾਉਣੀ ਦੀਆਂ ਪ੍ਰਮੁੱਖ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 05 ਅਪ੍ਰੈਲ 2023 (ਬੁੱਧਵਾਰ) ਨੂੰ ਨਵੀਂ ਦਾਣਾ ਮੰਡੀ ਫ਼ਿਰੋਜਪੁਰ ਛਾਉਣੀ ਵਿਖੇ ਸਵੇਰੇ 10:00 ਵਜੇ ਤੋਂ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਤੇਜ ਪਾਲ ਸਿੰਘ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਗਾਏ ਜਾ ਰਹੇ ਇਸ ਕੈਂਪ ਵਿੱਚ ਐਡਵੋਕੇਟ ਸ਼੍ਰੀ ਰਜਨੀਸ਼ ਦਹੀਯਾ ਵਿਧਾਇਕ ਫ਼ਿਰੋਜਪੁਰ ਦਿਹਾਤੀ ਅਤੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜਪੁਰ ਸ਼ਹਿਰੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ। ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨਾ ਅਤੇ ਬਾਸਮਤੀ ਬਾਰੇ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਦੇ ਉੱਤਮ ਬੀਜ ਵੀ ਮੁਹੱਈਆ ਕਰਵਾਏ ਜਾਣਗੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨ ਨੂੰ ਖੁਸ਼ਹਾਲ ਬਨਾਉਣ ਦੀ ਕੋਸ਼ਿਸ਼ ਵਿੱਚ ਖੇਤੀਬਾੜੀ ਵਿਭਾਗ ਦਿਨ ਰਾਤ ਯਤਨਸ਼ੀਲ ਹੈ। ਸਰਕਾਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਬਾਸਮਤੀ ਦੀ ਖੇਤੀ ਨੂੰ ਹੋਰ ਜਿਆਦਾ ਉਤਸ਼ਾਹਿਤ ਕਰਨ ਲਈ ਚੁਣਿਆ ਗਿਆ ਹੈ। ਬਾਸਮਤੀ ਦੀ ਖੇਤੀ ਬਾਰੇ ਵਿਸ਼ੇਸ਼ ਜਾਣਕਾਰੀ ਵੀ ਇਸ ਕੈਂਪ ਵਿੱਚ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਚਲਾਈਆਂ ਜਾਣ ਵਾਲੀਆਂ ਬੱਸਾਂ ਰਾਹੀਂ ਇਸ ਕੈਂਪ ਵਿੱਚ ਪੁੱਜਣ ਲਈ ਆਪਣੇ ਨਜਦੀਕੀ ਬਲਾਕ ਖੇਤੀਬਾੜੀ ਅਫ਼ਸਰ ਨਾਲ ਅੱਜ ਹੀ ਸੰਪਰਕ ਬਨਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਉੱਤਮ ਬੀਜਾਂ ਦੇ ਨਾਲ-ਨਾਲ ਕਿਸਾਨਾਂ ਨੂੰ ਫ਼ਸਲਾਂ ਬਾਰੇ ਫ਼ਰੀ ਕਿਤਾਬਚੇ ਵੀ ਵੰਡੇ ਜਾਣਗੇ। ਖੇਤੀਬਾੜੀ ਵਿਭਾਗ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜਪੁਰ ਤੇ ਬਾਗਬਾਨੀ ਵਿਭਾਗ ਵੀ ਇਸ ਕੈਂਪ ਵਿੱਚ ਕਿਸਾਨਾਂ ਦੇ ਰੂਬਰੂ ਹੋਣਗੇ। ਸਿਖਲਾਈ ਕੈਂਪ ਦਾ ਇੱਕ ਹੋਰ ਖਿੱਚ ਕੇਂਦਰ ਇਸ ਵਿੱਚ ਲਗਾਏ ਜਾਣ ਵਾਲੇ ਵੱਖ-ਵੱਖ ਸਟਾਲ ਹੋਣਗੇ ਜਿੰਨ੍ਹਾਂ ਵਿੱਚ ਕਿਸਾਨਾਂ ਨੂੰ ਵਾਜਬ ਮੁੱਲ ‘ਤੇ ਲਘੂ ਖੇਤੀ ਸੰਦ (ਕਹੀਆਂ, ਰੰਬੇ, ਦਾਤੀਆਂ ਆਦਿ), ਛਾਂ ਦਾਰ ਪੌਦੇ, ਮਿਆਰੀ ਸਾਹਿਤ ਵੀ ਉਪਲਭਧ ਕਰਵਾਇਆ ਜਾਵੇਗਾ। ਖੇਤੀ ਸਹਾਇਕ ਧੰਦਿਆਂ ਵਿੱਚ ਕਾਮਯਾਬ ਕਿਸਾਨ ਵੀ ਆਪਣੇ ਉਤਪਾਦ ਲੈ ਕੇ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨਗੇ। ਉਪਰੰਤ ਮੇਲੇ ਵਿੱਚ ਆਏ ਸਮੂਹ ਕਿਸਾਨਾਂ ਲਈ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।