ਫਾਜਿ਼ਲਕਾ 1 ਸਤੰਬਰ
ਸਟੇਜ਼ ਤੇ ਸਾਂਭ ਸੰਭਾਲ ਅਤੇ ਕਟਾਈ ਤੋਂ ਬਾਅਦ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦੇ ਨਿਪਟਾਰੇ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਇਕ ਮਹੀਨੇ ਵਿਚ 289 ਪਿੰਡਾਂ ਵਿਚ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ।
All about Agriculture, Horticulture and Animal Husbandry and Information about Govt schemes for Farmers
ਫਾਜਿ਼ਲਕਾ 1 ਸਤੰਬਰ
ਫਾਜਿਲਕਾ 31 ਅਗਸਤ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ, ਐੱਸ.ਡੀ.ਐੱਮ. ਅਕਾਸ ਬਾਂਸਲ ਅਤੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਓ ਅਸੀਂ ਸਾਰੇ ਸਹੁੰ ਚੁੱਕੀਏ ਕਿ ਅਸੀਂ ਦੇਸ਼ ਦੇ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਆਪਣੇ ਪਿੰਡ ਜਾਂ ਸਹਿਰ ਵਿੱਚ ਝੋਨੇ ਦੀ ਰਹਿੰਦ- ਖੂੰਹਦ (ਪਰਾਲੀ) ਨੂੰ ਨਾ ਹੀ ਸਾੜਾਗੇ ਅਤੇ ਨਾ ਹੀ ਸਾੜਨ ਦੇਵਾਂਗੇ। ਉਨ੍ਹਾਂ ਕਿਹਾ ਕਿ ਜਿਹੜਾ ਕਰਮਚਾਰੀ ਖੇਤੀਬਾੜੀ ਦਾ ਧੰਦਾ ਵੀ ਕਰਦਾ ਹੈ ਉਹ ਯਕੀਨੀ ਬਣਾਵੇ ਕਿ ਉਹ ਆਪਣੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਏਗਾ ਅਤੇ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੁੰਦੇ ਵਾਤਾਵਰਨ ਤੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਝੋਨੇ ਦੀ ਪਰਾਲੀ ਸਾੜੀ ਜਾ ਰਹੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉੱਥੇ ਹੀ ਸਾਹ ਅਤੇ ਚਮੜੀ ਆਦਿ ਅਨੇਕਾਂ
ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਏ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਖੇਤਾਂ ਵੀ ਹੀ ਵਾਹ ਦਿਆਗੇ ਤਾਂ ਅਜਿਹਾ ਕਰਨ ਨਾਲ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁੱਥਰਾ ਤੇ ਜੀਵਨ ਰਹਿਣ ਯੋਗ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਪਣੀਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ਼ ਖੇਤਰੀ ਖੋਜ ਕੇਂਦਰ, PAU ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 19 ਸਤੰਬਰ 2023 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ । ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 94177-83052,01639-251244
पंजाब ने दक्षिणी मालवा के जिलों में नहरी पानी की सिंचाई के लिए नई नहर बनाने की योजना बनाई
मीत हेयर ने राजस्थान के जल संसाधन मंत्री मालवीया के साथ की बैठक
मालवीया ने राजस्थान फीडर के साथ राजस्थान की जगहों में नई नहर बनाने की माँग पर सहमति जताई
चंडीगढ़, 25 अगस्त:
पंजाब के जल संसाधन मंत्री गुरमीत सिंह मीत हेयर ने शुक्रवार को राजस्थान Rajasthan के जल संसाधन मंत्री महेंद्राजीत सिंह मालवीया के साथ मुलाकात की। मीत हेयर ने कहा कि हमारे मुख्यमंत्री स. भगवंत सिंह मान द्वारा पंजाब की टेलों Canal Tail End तक नहरी पानी पहुँचाने के लिए प्रगतिशील फ़ैसला लिया गया है कि राजस्थान फीडर Rajasthan Feeder नहर के साथ राजस्थान की जगहों पर केवल पंजाब के लिए नई नहर बनाई जाए।
मीत हेयर ने बताया कि आज की बैठक के दौरान राजस्थान के समक्ष पंजाब सरकार द्वारा प्रस्ताव रखा गया कि पंजाब के दक्षिणी मालवा के चार जिलों फाजिल्का, श्री मुक्तसर साहिब, बठिंडा और फरीदकोट में नहरी पानी की कमी को पूरा करने के लिए राजस्थान फीडर Rajasthan Feeder नहर के साथ राजस्थान की जगहों पर नयी नहर बनाई जाए,० जिससे पंजाब के इन इलाकों को अपेक्षित नहरी पानी मिल सके। पंजाब की इस माँग पर राजस्थान ने सहमति जताते हुए सैद्धांतिक मंजूरी दी और कहा कि पंजाब सरकार द्वारा इस सम्बन्धी लिखित प्रस्ताव भेजा जाए।
मीत हेयर Meet Hayer ने कहा कि इस सम्बन्धी उन्होंने अपने जल संसाधन विभाग के अधिकारियों को जल्द प्रस्ताव तैयार करके राजस्थान सरकार को भेजने के लिए कहा, जिससे मुख्यमंत्री स. भगवंत सिंह मान की पंजाब की टेलों तक नहरी पानी पहुँचाने की वचनबद्धता को पूरी निष्ठा से पूरा किया जाये। उन्होंने कहा कि बैठक के दौरान राजस्थान द्वारा अधिक पानी की माँग पर पंजाब सरकार द्वारा असमर्थता ज़ाहिर करते हुए यह स्पष्ट किया गया कि राजस्थान को अधिक पानी देने के लिए हरीके में पानी का स्तर बढ़ाना पड़ेगा, जिससे पिछला दोआबा क्षेत्र भारी बाढ़ की चपेट के अधीन आ जायेगा। मौजूदा स्थिति को देखते हुए यह संभव नहीं।
इस मौके पर प्रमुख सचिव जल संसाधन कृष्ण कुमार भी उपस्थित थे। New Canal for Abohar
अबोहर (पंजाब) Abohar Mandi की मंडी में नरमे Cotton की आवक शुरू हो गई है . नई व पिछले
नए सीजन का नरमा सुभ महुरत आज बठला कॉटजिन एण्ड ऑयल मिल्स के द्वारा भाव 6571/- में किया गया!
नरमा अराइवल 500 क्विंटल
नए सीजन कपास का सुभ महुरत आज सी एस ट्रेडिंग कंपनी के द्वारा भाव 8071/- में किया गया!
नए सीजन नरमा का सुभ महुरत आज शिव लाल सत्यनारायण के द्वारा भाव 6581/- में किया गया!
Cotton Rate
ਇਹ ਵੀ ਪੜ੍ਹੋ! ਨਰਮੇ ਦੀ ਫਸਲ ਦੀ ਇੰਨ੍ਹਾਂ ਦਿਨਾਂ ਵਿਚ ਕੀ ਦੇਖਭਾਲ ਕਰੀਏ।
ਫਾਜ਼ਿਲਕਾ 23 ਅਗਸਤ
• ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼
• ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 23 ਅਗਸਤ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ
ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ Sugar Cane Growers ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ Sugar ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।
ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ Sugar ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।
ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।
• ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ
• ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ
• ਕਿਸਾਨਾਂ ਨੂੰ ਵੱਧ ਤੋਂ ਵੱਧ ਦੁੱਧ ਵੇਰਕਾ ਕੋਲ ਪਹੁੰਚਾਉਣ ਦੀ ਅਪੀਲ
ਚੰਡੀਗੜ੍ਹ, 22 ਅਗਸਤ
ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ।
ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ
ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ ਦੁੱਧ ਸ਼ਾਮਲ ਹੈ।
ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ ਦੁੱਧ ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।
ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ।
ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ।
ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।
- ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ
- ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ: ਆਫਤ ਪ੍ਰਬੰਧਨ ਮੰਤਰੀ
ਚੰਡੀਗੜ੍ਹ, 22 ਅਗਸਤ:
ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ Bram Shankar Jimpa ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Mann ਨੇ ਹੜ੍ਹਾਂ ਕਾਰਣ Flood Affected Districts ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ advance funds have been released।
ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ Flood ਕਾਰਣ ਕਿਸਾਨਾਂ ਦੀ ਫਸਲ crop loss ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ Girdawari ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ compensation to the flood victims ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ Sangrur ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ Ferozpur ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ Tarntaran ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ Patiala ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਇਸੇ ਤਰ੍ਹਾਂ ਅੰਮ੍ਰਿਤਸਰ Amritsar ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, Fazilka ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ Gurdaspur ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, Jalandhar ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ Ludhiana ਨੂੰ 2 ਕਰੋੜ 31 ਲੱਖ 26,800, ਮੋਗਾ Moga ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।
--------
ਪੰਜਾਬ ਸਰਕਾਰ ਵੱਲੋਂ ਨਰਮੇਂ ਉਪਰ ਗੁਲਾਬੀ ਸੁੰਡੀ Pink Bollworm ਦੇ ਹਮਲੇ ਨੂੰ ਰੋਕਣ ਲਈ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਕੈਬਨਿਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਨਰਮਾ ਪੱਟੀ Cotton Belt ਵਿੱਚ ਸੀਨੀਅਰ ਖੇਤੀਬਾੜੀ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸ਼੍ਰੀ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਵੱਲੋਂ ਜਿ਼ਲ੍ਹੇ ਅੰਦਰ ਨਰਮੇਂ Cotton ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਵਲੋਂ ਪਿੰਡ ਮੌੜ ਵਿਖੇ ਲਗਾਏ ਜਾ ਰਹੇ ਪਿੰਡ ਪੱਧਰ ਦੇ ਕਿਸਾਨ ਸਿਖ਼ਲਾਈ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਪਿੰਡ ਮੌੜ, ਰਾਮਗੜ੍ਹ ਚੁੰਘਾਂ, ਬੱਲਮਗੜ੍ਹ, ਭਾਗਸਰ ਅਤੇ ਰਹੂੜਿਆਂਵਾਲੀ ਵਿਖੇ ਨਰਮੇਂ ਦੀ ਫ਼ਸਲ ਦਾ ਸਰਵੇਖਣ ਵੀ ਕੀਤਾ ।
ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਸਮੂਹ ਸਟਾਫ਼ ਨਾਲ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਅਹਿਮ ਮੀਟਿੰਗ ਕੀਤੀ ਅਤੇ ਕੁਆਲਿਟੀ ਕੰਟਰੋਲ Quality Control ਦੇ ਮੱਦੇਨਜ਼ਰ ਖੇਤੀ ਇਨਪੁਟਸ ਦੀ ਸੈਂਪਲਿੰਗ ਅਤੇ ਯੂਰੀਆ ਖਾਦ ਦੀ ਕਿਸਾਨਾਂ ਤੱਕ ਸਹੀ ਵੰਡ ਲਈ ਗੋਦਾਮਾਂ ਦੀ ਚੈਕਿੰਗ ਕੀਤੀ ਗਈ।
ਸ਼੍ਰੀ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਮੇਂ ਨਰਮੇਂ ਦੀ ਫ਼ਸਲ ਲਈ 20 ਦਿਨ ਬਹੁਤ ਅਹਿਮ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਇਸ ਸਮੇਂ ਨਰਮੇਂ ਦੀ ਫ਼ਸਲ ਲਈ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਿਆ ਜਾਵੇ।
ਇਹਨਾਂ ਅਨੁਸਾਰ ਇਸ ਸਮੇਂ ਨਰਮੇਂ ਦੀ ਫ਼ਸਲ ਫੁੱਲ ਡੋਡੀ Flowers ਤੇ ਹੈ ਅਤੇ ਟੀਂਡੇ Bolls ਬਣ ਰਹੇ ਹਨ, ਇਸ ਲਈ ਨਰਮੇਂ ਦੀ ਫ਼ਸਲ ਨੂੰ ਪਾਣੀ ਦੀ ਘਾਟ ਨਾ ਆਉਣ ਦਿੱਤੀ ਜਾਵੇ।
ਇਸ ਸਮੇਂ ਨਰਮੇਂ ਦੀ ਫ਼ਸਲ ਫੁੱਲ ਡੋਡੀ ਤੇ ਹੈ ਅਤੇ ਟੀਂਡੇ ਬਣ ਰਹੇ ਹਨ, ਇਸ ਲਈ ਨਰਮੇਂ ਦੀ ਫ਼ਸਲ ਨੂੰ ਖਾਦ(ਤੱਤਾਂ) Fertilizer ਦੀ ਜ਼ਰੂਰਤ ਹੈ। ਇਸ ਲਈ ਖਾਦ ਛਿੱਟੇ ਰਾਹੀਂ ਨਾ ਪਾਈ ਜਾਵੇ ਸਗੋਂ ਪੱਤਿਆਂ ਰਾਹੀਂ ਦਿੱਤੀ ਜਾਵੇ। ਖਾਦਾਂ ਦੀ ਪੂਰਤੀ ਲਈ ਨਰਮੇਂ ਦੀ ਫ਼ਸਲ ਉਪਰ Potassium Nitrate ਪੋਟਾਸ਼ੀਅਮ ਨਾਈਟ੍ਰੇਟ (13:0:45) ਦੋ ਕਿ:ਗ੍ਰਾ: ਪ੍ਰਤੀ ਏਕੜ ਦੀਆਂ 4 ਸਪਰੇਆਂ 7 ਦਿਨਾਂ ਦੇ ਵਕਫ਼ੇ ਤੇ ਕੀਤੀਆਂ ਜਾਣ। ਇਸ ਨਾਲ ਨਰਮੇਂ ਦੀ ਫ਼ਸਲ ਨੂੰ ਤਾਕਤ ਦੇ ਨਾਲ-2 ਖਾਦਾਂ ਦੀ ਪੂਰਤੀ ਹੋਵੇਗੀ ਅਤੇ ਫੁੱਲ ਡੋਡੀ ਨਹੀਂ ਡਿੱਗੇਗੀ ਅਤੇ ਪੂਰੇ ਟੀਂਡੇ ਬਣਨਗੇ। ਇਸ ਉਪਰੰਤ ਪੱਤਿਆਂ ਦੀ ਲਾਲੀ ਦੀ ਰੋਕਥਾਮ ਲਈ ਇੱਕ ਕਿ:ਗ੍ਰਾ: Magnesium Sulphate ਮੈਗਨੀਸ਼ੀਅਮ ਸਲਫ਼ੇਟ 100 ਲੀਟਰ ਪਾਣੀ ਵਿੱਚ ਘੋਲ ਕੇ 2 ਸਪਰੇਆਂ Spray 7 ਦਿਨਾਂ ਦੇ ਵਕਫ਼ੇ ਤੇ ਕੀਤੀਆਂ ਜਾਣ। ਇਸ ਨਾਲ ਝਾੜ ਵੀ ਵਧਦਾ ਹੈ।
ਸਰਵੇਖਣ ਦੌਰਾਨ ਕਿਤੇ-2 ਨਰਮੇਂ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਗਿਆ। ਇਸ ਸੁੰਡੀ ਦੀ ਰੋਕਥਾਮ ਲਈ 100 ਗ੍ਰਾਮ ਐਮਾਮੈਕਟੀਨ ਬੈਨਜ਼ੋਏਟ 5 ਐਸ ਜੀ(ਪਰੋਕਲੇਮ) ਜਾਂ 500 ਮਿ:ਲੀ: ਪਰੋਫੈਨੋਫ਼ਾਸ 50 ਈ ਸੀ(ਕਿਊਰਾਕਰਾਨ) ਜਾਂ 200 ਮਿ:ਲੀ: ਇੰਡੋਕਸਾਕਾਰਬ 15 ਈ ਸੀ(ਅਵਾਂਟ) ਜਾਂ
800 ਮਿ:ਲੀ: ਈਥੀਆਨ 50 ਈ ਸੀ(ਫਾਸਮਾਈਟ) ਕੀਟਨਾਸ਼ਕਾਂ ਦਾ ਛਿੜਕਾਅ ਕਰੋ। ਇਨ੍ਹਾਂ ਕੀਟਨਾਸ਼ਕਾਂ ਦੀ ਵਰਤੋਂ 7 ਤੋਂ 10 ਦਿਨਾਂ ਦੇ ਵਕਫ਼ੇ ਤੇ ਲੋੜ ਪੈਣ ਤੇ ਦੁਬਾਰਾ ਅਦਲ ਬਦਲ ਕੇ ਕੀਤੀ ਜਾਵੇ।
ਸੋਕੇ ਕਾਰਨ/ਬਾਰਿਸ਼ਾਂ ਨਾ ਹੋਣ ਕਾਰਨ ਅਤੇ ਹਵਾ ਵਿੱਚ ਨਮੀਂ ਦੀ ਮਾਤਰਾ ਜਿ਼ਆਦਾ ਹੋਣ ਕਾਰਨ ਕੁਝ ਖੇਤਾਂ ਵਿੱਚ ਚਿੱਟੀ ਮੱਖੀ White Fly in Cotton ਦਾ ਹਮਲਾ ਪਾਇਆ ਗਿਆ ਹੈ ਕਿਉਂਕਿ ਇਹ ਮੌਸਮ ਚਿੱਟੀ ਮੱਖੀ ਲਈ ਅਨੁਕੂਲ ਹੈ। ਨਰਮੇਂ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾਵੇ ਅਤੇ ਜੇਕਰ ਕਿਤੇ ਵੀ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ ਤਾਂ ਸਪਰੇਅ ਕਰਨ ਦੀ ਜ਼ਰੂਰਤ ਹੈ। ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ ਅਫਿਡੋਪਾਇਰੋਪਿਨ 50 ਡੀ.ਸੀ.(ਸਫ਼ੀਨਾ) 400 ਮਿ:ਲੀ: ਜਾਂ ਡਾਇਨੋਟੈਫੂਰਾਨ 20 ਐਸ.ਜੀ.(ਓਸ਼ੀਨ) 60 ਗ੍ਰਾਮ ਜਾਂ ਡਾਇਆਫੈਨਥੂਯੂਰੋਨ 50 ਡਬਲਯੂ ਪੀ.(ਪੋਲੋ) 200 ਗ੍ਰਾਮ ਜਾਂ ਫਲੋਨਿਕਾਮਿਡ(ਓਲਾਲਾ) 50 ਡਬਲਯੂ ਜੀ 80 ਗ੍ਰਾਮ ਜਾਂ ਕਲੋਥੀਅਨਡਿਨ 50 ਡਬਲਯੂ ਜੀ(ਡੈਂਟਟੋਟਸੂ) 20 ਗ੍ਰਾਮ ਜਾਂ ਈਥੀਆਨ 50 ਈ.ਸੀ. 800 ਮਿ:ਲੀ: ਪ੍ਰਤੀ ਏਕੜ ਕੀਤੀ ਜਾ ਸਕਦੀ ਹੈ। ਚਿੱਟੀ ਮੱਖੀ ਦੇ ਬੱਚਿਆਂ ਦੀ ਰੋਕਥਾਮ ਲਈ ਪਾਈਰੀਪਰੋਕਸੀਫਿਨ 10 ਈ.ਸੀ.(ਲੈਨੋ) 500 ਮਿ:ਲੀ: ਦਾ ਪ੍ਰਤੀ ਏਕੜ ਛਿੜਕਾਅ ਕੀਤਾ ਜਾ ਸਕਦਾ ਹੈ।ਲੋੜ ਪੈਣ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਕੀਟਨਾਸ਼ਕ ਦਵਾਈਆਂ ਬਦਲ ਕੇ ਦੁਬਾਰਾ ਸਪਰੇਅ ਕੀਤੀ ਜਾ ਸਕਦੀ ਹੈ।
ਨਰਮੇਂ ਦੀ ਫ਼ਸਲ ਉਪਰ ਹਰੇ ਤੇਲੇ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਕੀਤਾ ਜਾਵੇ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ। ਇਸਦੀ ਰੋਕਥਾਮ ਲਈ ਡਾਇਨੋਟੈਫੂਰਾਨ 20 ਐਸ.ਜੀ. (ਓਸ਼ੀਨ) 60 ਗ੍ਰਾਮ, ਫਲੋਨਿਕਾਮਿਡ 50 ਡਬਲਯੂ.ਜੀ(ਓਲਾਲਾ) 80 ਗ੍ਰਾਮ, ਟੋਲਫੈਨਪਾਇਰੈਡ 15 ਈ.ਸੀ.(ਕੀਫ਼ਨ) ਮਿ:ਲੀ:, ਫੈਨਪਾਇਰੋਕਸੀਮੇਟ 5 ਈ.ਸੀ.(ਨਿਓਨ) 300 ਮਿ:ਲੀ:, ਥਾਇਆਮੀਥਾਕਸਮ 25 ਡਬਲਯੂ.ਜੀ.(ਐਕਟਾਰਾ) 40 ਗ੍ਰਾਮ ਪ੍ਰਤੀ ਏਕੜ ਛਿੜਕਾਅ ਕੀਤਾ ਜਾਵੇ।
ਸਪਰੇਅ ਕਰਨ ਸਮੇਂ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ। ਨਰਮੇਂ ਦੀ ਫ਼ਸਲ ਭਾਰੀ ਹੋਣ ਕਾਰਨ ਸਪਰੇਅ ਇਸ ਢੰਗ ਨਾਲ ਕੀਤੀ ਜਾਵੇ ਕਿ ਖੇਤ ਦੇ ਸਾਰੇ ਬੂਟੇ ਕਵਰ ਹੋ ਜਾਣ।
ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲੈਣ ਲਈ ਆਪਣੇ ਪਿੰਡ ਨਾਲ ਸਬੰਧਤ ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਦੂਜੇ ਪਾਸੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿਖਲਾਈ ਅਫਸਰ, ਗੁਰਦਾਸਪੁਰ-ਕਮ-ਜ਼ਿਲ੍ਹਾ ਇੰਚਾਰਜ ਫਾਜ਼ਿਲਕਾ ਡਾ. ਅਮਰੀਕ ਸਿੰਘ ਵੱਲੋਂ ਨਰਮੇ ਦੀ ਗੁਲਾਬੀ ਸੁੰਡੀ ਦੇ ਸੁਚੱਜੇ ਪ੍ਰਬੰਧਨ ਲਈ ਅਬੋਹਰ ਦੇ ਪਿੰਡ ਰੁਹੇੜਿਆਵਾਲੀ ਦੇ ਕਿਸਾਨ ਵਰਿੰਦਰ ਕੁਮਾਰ ਦੇ ਖੇਤ ਵਿੱਚ ਖੇਤ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ. ਗੁਰਮੀਤ ਸਿੰਘ ਚੀਮਾ, ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ, ਖੇਤੀਬਾੜੀ ਵਿਕਾਸ ਅਫਸਰ ਡਾ. ਵਿਕਰਾਂਤ ਅਤੇ ਖੇਤੀਬਾੜੀ ਉਪ-ਨਿਰੀਖਕ ਸ੍ਰੀ ਵਿਪਨ ਕੁਮਾਰ ਵੀ ਹਾਜ਼ਰ ਸਨ।
*ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼*
*ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਦੀ ਹਦਾਇਤ*
*ਬਾਗ਼ਬਾਨੀ ਅਧਿਕਾਰੀ ਸੂਬੇ ਦੇ ਵਾਤਾਵਰਣ ਅਨੁਕੂਲ ਬੂਟੇ ਲਾਉਣੇ ਬਣਾਉਣਗੇ ਯਕੀਨੀ*
ਚੰਡੀਗੜ੍ਹ, 21 ਅਗਸਤ:*
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀ 15 ਦਿਨਾਂ ਦੇ ਅੰਦਰ-ਅੰਦਰ ਵਿਭਾਗ ਦੀਆਂ ਜ਼ਮੀਨਾਂ ਦੀਆਂ ਜ਼ਿਲ੍ਹਾਵਾਰ ਸੂਚੀਆਂ ਅਤੇ ਤਸਵੀਰਾਂ ਸੌਂਪਣ ਤਾਂ ਜੋ ਰਿਕਾਰਡ ਆਨਲਾਈਨ ਕਰਨ ਵਾਸਤੇ ਮੁਕੰਮਲ ਡਾਟਾ ਅਪਲੋਡ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੀ ਮਲਕੀਅਤ ਵਾਲੀਆਂ ਜ਼ਮੀਨਾਂ 'ਤੇ ਕਬਜ਼ੇ ਦੀ ਸੰਭਾਵਨਾ ਬਿਲਕੁਲ ਮਨਫ਼ੀ ਹੋ ਜਾਵੇਗੀ, ਉਥੇ ਵਿਭਾਗ ਖ਼ਾਲੀ ਥਾਵਾਂ 'ਤੇ ਬੂਟੇ ਲਾ ਕੇ ਆਮਦਨ ਦੇ ਵਧੇਰੇ ਸਰੋਤ ਪੈਦਾ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦਾ ਡਾਟਾ ਆਨਲਾਈਨ ਕਰਨ ਦਾ ਮਕਸਦ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਾਗ਼ਬਾਨੀ ਅਫ਼ਸਰਾਂ ਨੂੰ ਤੁਰੰਤ ਪੱਤਰ ਜਾਰੀ ਕਰਕੇ ਕਾਰਵਾਈ ਅਮਲ ਵਿੱਚ ਲਿਆਉਣ।
ਸੂਬੇ ਦੀਆਂ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੀ ਬਾਗ਼ਬਾਨੀ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਮਰਸ਼ੀਅਲ ਵਰਤੋਂ ਲਈ ਸੂਬੇ ਦੇ ਵਾਤਾਵਰਣ ਦੇ ਅਨੁਕੂਲ ਬੂਟੇ ਹੀ ਲਾਏ ਜਾਣ।
ਵਿਭਾਗ ਵਿੱਚ ਕੰਮ ਕਰਦੇ ਐਨ.ਐਚ.ਐਮ. ਮੁਲਾਜ਼ਮ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਮੁਲਾਜ਼ਮ ਵਿਭਾਗ ਦਾ ਅਨਿਖੱੜਵਾਂ ਅੰਗ ਹਨ। ਇਸ ਲਈ ਇਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਦਾ ਰੁਜ਼ਗਾਰ ਖੋਹਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਉਹ ਸੂਬੇ ਦੇ ਸਮੂਹ ਦਫ਼ਤਰਾਂ ਦਾ ਦੌਰਾ ਕਰਨ ਅਤੇ ਸਟਾਫ਼ ਅਤੇ ਸਾਮਾਨ ਸਬੰਧੀ ਰਿਪੋਰਟ ਦੇਣ।
ਮੀਟਿੰਗ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ਅਪਨਾਉਣ 'ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਸਬੰਧੀ ਬਾਗ਼ਬਾਨੀ ਵਿਭਾਗ ਫ਼ਸਲੀ ਵਿਭਿੰਨਤਾ ਵਿੱਚ ਅਹਿਮ ਯੋਗਦਾਨ ਪਾਵੇ ਅਤੇ ਵਿਭਾਗ ਦੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰੇ। ਸ. ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਰਾਹੀਂ ਕਿਸਾਨਾਂ ਨੂੰ ਬਾਗ਼ਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਕਿਸਾਨ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ।
ਇਸ ਤੋਂ ਇਲਾਵਾ ਵਿਭਾਗ ਵਿੱਚ ਤਰੱਕੀ ਦੇ ਮਾਮਲਿਆਂ, ਦਰਜਾ-4 ਕਰਮਚਾਰੀਆਂ ਦੀ ਭਰਤੀ ਸਬੰਧੀ ਤਜਵੀਜ਼ ਅਤੇ ਉਪ-ਨਿਰੀਖਕਾਂ, ਮਾਲੀਆਂ ਤੇ ਬੇਲਦਾਰਾਂ ਦੇ ਨਿਯਮਾਂ ਸਬੰਧੀ ਤਾਜ਼ਾ ਸਥਿਤੀ ਆਦਿ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।
अबोहर। Abohar नई अनाज मंडी में नरमे Cotton की खरीद का आज कई दुकानो पर मुहूर्त निकला. नरमा आवक 325
अंकित ट्रेडर्स का कपास का शुभ मुहरत 8051 रूपए हुआ. Cotton Rate Season 2023
बालकृष्ण सुभाष चन्द्र द्वारा नरमा खरीद का शुभ मुहूर्त सोमवार 28 अगस्त 2023 को प्रातः 10:00 बजे शेड नं 5 में तिलोक चन्द सुभाष चन्द्र की दुकान से किया जाएगा।
वहीँ दिनांक :-21-08-2023 को अबोहर में Mustard Rate सरसो :- 4500-5120 ग्वार :- 4900 जो :- 1650 मूंगी :- 5300-7010
मेथी:- 5252 व कनक Wheat Rate:- 2170-2175 के भाव बिकी है .
Crop Rates
Only Agriculture
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ
• ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ
• ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ
ਚੰਡੀਗੜ੍ਹ, 20 ਅਗਸਤ:
ਸੂਬੇ ਦੀ ਨਰਮਾ ਪੱਟੀ Cotton Belt ਵਿੱਚ ਗੁਲਾਬੀ ਸੁੰਡੀ ਦੇ ਹਮਲੇ Pink Boll Worm Attack ਨਾਲ ਨਜਿੱਠਣ
ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ Pink Bollworm ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ Field Visit ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।
![]() |
| ਗੁਰਮੀਤ ਸਿੰਘ ਖੁੱਡੀਆਂ |
ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ Pesticide ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ Sampling ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਅਬੋਹਰ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ Punjab Agriculture University ਦੇ ਖੇਤਰੀ ਖੋਜ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਪਾਹ Cotton Farmers ਦੇ ਕਿਸਾਨਾਂ ਲਈ ਵਧੀਆ ਖੇਤੀ ਅਭਿਆਸਾਂ
ਫਾਰਮਰਜ਼ ਫੀਲਡ ਸਕੂਲ ਵਿੱਚ ਮਾਹਿਰਾਂ ਵਿੱਚੋਂ ਨਰਮੇ ਦੀ ਖੇਤੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਜਾਣਕਾਰੀ ਭਰਪੂਰ ਲੈਕਚਰ ਦਿੱਤੇ ਗਏ। ਇਸ ਮੌਕੇ ਡਾ. ਸੁਧੀਰ ਮਿਸ਼ਰਾ ਨੇ ਵੱਖ-ਵੱਖ ਫ਼ਸਲਾਂ ਦੇ ਕਾਰਜਾਂ ਲਈ ਸਹੀ ਸਮਾਂ ਨਿਰਧਾਰਤ ਕਰਨ ਲਈ ਖੇਤੀ ਮੌਸਮ ਸੰਬੰਧੀ ਸਲਾਹਕਾਰ ਸੇਵਾਵਾਂ ਦੀ ਵਰਤੋਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਇਹ ਜਾਣਕਾਰੀ ਕਿਸਾਨਾਂ ਨੂੰ ਸੂਚਿਤ ਫੈਸਲੇ ਲੈਣ ਵਿੱਚ ਬਹੁਤ ਮਦਦ ਕਰ ਸਕਦੀ ਹੈ ਜੋ ਉਨ੍ਹਾਂ ਦੀ ਫਸਲ ਦੀ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪਾਵੇਗੀ।
ਡਾ. ਕੁਲਵੀਰ ਸਿੰਘ Dr Kulveer Singh ਪ੍ਰਿੰਸੀਪਲ ਖੇਤੀ ਵਿਗਿਆਨੀ ਨੇ ਨਰਮੇ ਦੀ ਕਾਸ਼ਤ ਵਿੱਚ ਪੱਤਿਆਂ ਦੇ ਪੋਸ਼ਣ Nutrition in Cotton ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ 7-10 ਦਿਨਾਂ ਦੇ ਵਕਫ਼ੇ 'ਤੇ 2% ਪੋਟਾਸ਼ੀਅਮ ਨਾਈਟਰੇਟ (13-0-45) ਦੀਆਂ ਘੱਟੋ-ਘੱਟ ਚਾਰ ਸਪਰੇਆਂ ਕਰਨ ਦੇ ਨਾਲ-ਨਾਲ 1% ਮੈਗਨੀਸ਼ੀਅਮ ਸਲਫੇਟ ਦੀਆਂ ਦੋ ਸਪਰੇਆਂ 15 ਦਿਨਾਂ ਦੇ ਵਕਫ਼ੇ 'ਤੇ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਉਪਾਅ ਫ਼ਸਲ ਦੇ ਸਮੇਂ ਤੋਂ ਪਹਿਲਾਂ ਖ਼ਰਾਬ ਹੋਣ ਤੋਂ ਰੋਕਣ ਅਤੇ ਚੰਗੇ ਉਤਪਾਦਨ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰਨਗੇ।
ਸੀਨੀਅਰ ਖੇਤੀ ਵਿਗਿਆਨੀ ਡਾ: ਮਨਪ੍ਰੀਤ ਸਿੰਘ Dr Manpreet Singh ਨੇ ਫ਼ਸਲ ਦੇ ਵਾਧੇ ਨੂੰ ਰੋਕਣ ਲਈ ਖਾਦਾਂ ਦੀ ਖੁਰਾਕ ਘਟਾਉਣ ਦੀ ਬਜਾਏ ਗ੍ਰੋਥ ਰਿਟਾਰਡੈਂਟ Growth Retardant ਚਮਤਕਾਰ ਵਰਤਣ ਦੀ ਸਲਾਹ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਨਵੰਬਰ ਦੇ ਅੱਧ ਤੱਕ ਫ਼ਸਲ ਨੂੰ ਖ਼ਤਮ ਕਰ ਲੈਣ ਅਤੇ ਨਰਮੇ ਦੀ ਰਹਿੰਦ-ਖੂੰਹਦ ਨੂੰ ਸਿੱਧਾ ਖੇਤ ਵਿੱਚ ਹੀ ਵਾਹੁਣ। ਇਹ ਤਕਨੀਕ ਕਪਾਹ ਦੀ ਅਗਲੀ ਫ਼ਸਲ 'ਤੇ ਗੁਲਾਬੀ ਸੁੰਡੀ Pink Boll Worm ਦੇ ਪ੍ਰਭਾਵ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ।
ਪ੍ਰਮੁੱਖ ਕੀਟ ਵਿਗਿਆਨੀ ਡਾ: ਪਰਸ਼ੋਤਮ ਅਰੋੜਾ Dr Parshotam Arora ਨੇ ਨਰਮੇ ਵਿੱਚ ਗੁਲਾਬੀ ਸੁੰਡੀ ਦੇ ਪ੍ਰਬੰਧਨ ਲਈ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕਾਂ ਦੀ ਸਹੀ ਵਰਤੋਂ ਬਾਰੇ ਵੱਡਮੁੱਲੀ ਸੇਧ ਦਿੱਤੀ। ਉਨ੍ਹਾਂ ਅਗਸਤ ਵਿੱਚ ਗੁਲਾਬੀ ਸੁੰਡੀ ਦੇ Pink Boll Worm Management ਪ੍ਰਬੰਧਨ ਲਈ 500 ਮਿਲੀਲੀਟਰ ਪ੍ਰੋਫੇਨੋਫੋਸ, 40 ਮਿਲੀਲੀਟਰ ਫੇਮ ਜਾਂ 200 ਗ੍ਰਾਮ ਅਵਾਂਟ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ। ਸਤੰਬਰ ਦੌਰਾਨ 120 ਦਿਨ ਪੁਰਾਣੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੇ ਨਿਯੰਤਰਣ ਲਈ, ਉਹਨਾਂ ਨੇ ਸਿੰਥੈਟਿਕ ਪਾਈਰੇਥਰੋਇਡਜ਼ ਜਿਵੇਂ ਕਿ 300 ਮਿਲੀਲੀਟਰ ਡੈਨੀਟੋਲ, 160 ਮਿਲੀਲੀਟਰ ਡੇਸਿਸ ਜਾਂ 200 ਮਿਲੀਲੀਟਰ ਸਾਈਪਰਮੇਥਰਿਨ 10 ਈਸੀ ਵਰਤਣ ਦੀ ਸਿਫ਼ਾਰਸ਼ ਕੀਤੀ।
ਜਿਲ੍ਹਾ ਪਸਾਰ ਮਹਿਰ ਡਾ: ਜਗਦੀਸ਼ ਅਰੋੜਾ Dr Jagdish Arora ਨੇ ਕਿਸਾਨਾਂ ਨੂੰ ਸੁਚੇਤ ਰਹਿਣ ਅਤੇ ਛਿੜਕਾਅ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਨੁਸਾਰ ਕੀਟਨਾਸ਼ਕਾਂ ਦੀ ਵਰਤੋਂ ਅਗਸਤ ਅਤੇ ਸਤੰਬਰ ਵਿੱਚ 8-10 ਦਿਨਾਂ ਦੇ ਵਕਫੇ ਤੇ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ 80 ਗ੍ਰਾਮ ਉਲਾਲਾ ਜਾਂ 60 ਗ੍ਰਾਮ ਓਸ਼ੀਨ ਦੀ ਵਰਤੋਂ ਕਰਕੇ ਚਿੱਟੀ ਮੱਖੀ ਨਾਲ ਨਜਿੱਠਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਦੋਂ ਚਿੱਟੀ ਮੱਖੀ ਦੀ ਆਬਾਦੀ ਈਟੀਐਲ (ਆਰਥਿਕ ਥ੍ਰੈਸ਼ਹੋਲਡ ਪੱਧਰ) ਦੇ ਨੇੜੇ ਹੈ। ਚਿੱਟੀ ਮੱਖੀ ਦੀ ਵੱਧ ਆਬਾਦੀ ਲਈ, ਉਹਨਾਂ ਨੇ ਇੱਕ ਪ੍ਰਭਾਵਸ਼ਾਲੀ ਨਿਯੰਤਰਣ ਉਪਾਅ ਵਜੋਂ 200 ਗ੍ਰਾਮ ਪੋਲੋ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ।
ਇਸ ਉਪਰੰਤ ਪਿੰਡ ਝੁਮਿਆਂਵਾਲੀ ਦੇ ਕਿਸਾਨਾਂ ਨੇ ਕਿਹਾ ਕਿ ਫਾਰਮਰ ਫੀਲਡ ਸਕੂਲ ਇੱਕ ਸ਼ਲਾਘਾਯੋਗ ਉਪਰਾਲਾ ਸੀ ਜਿਸ ਨੇ ਨਰਮੇ ਦੇ ਕਿਸਾਨਾਂ ਨੂੰ ਵਧੀਆ ਖੇਤੀ ਅਭਿਆਸਾਂ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਕਚਰਾਂ ਤੋਂ ਪ੍ਰਾਪਤ ਗਿਆਨ ਨੂੰ ਲਾਗੂ ਕਰਕੇ ਕਿਸਾਨ ਆਪਣੀ ਨਰਮੇ ਦੀ ਫਸਲ ਦੀ ਸਿਹਤ ਅਤੇ ਉਤਪਾਦਕਤਾ ਵਿੱਚ ਸੁਧਾਰ ਕਰ ਸਕਦੇ ਹਨ, ਜਿਸ ਨਾਲ ਵਧੀਆ ਝਾੜ ਅਤੇ ਵੱਧ ਮੁਨਾਫਾ ਹੋ ਸਕਦਾ ਹੈ।
#OnlyAgriculture #Cotton #PinkBollwormManagement