ਜੋਧਪੁਰ ਦੀ 27 ਸਾਲਾ ਅਮਨਦੀਪ ਕੌਰ ਨੇ ਮਿਹਨਤ ਨਾਲ ਦੁੱਧ ਕਾਰੋਬਾਰ ‘ਚ ਸਿਰਜੀ ਕਾਮਯਾਬੀ ਦੀ ਕਹਾਣੀ
All about Agriculture, Horticulture and Animal Husbandry and Information about Govt schemes for Farmers
Tuesday, December 23, 2025
35 ਪਸ਼ੂਆਂ ਦਾ ਡੇਅਰੀ ਫਾਰਮ ਚਲਾਉਂਦੀ ਹੈ ਇਹ ਕੁੜੀ
ਇੰਝ ਝੋਨੇ ਥੱਲੇਂ ਤੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਵੇਗੀ ਸਰਕਾਰ
*ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ*
*•ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਵੱਲ ਰੁਖ਼ ਕਰਨ ਵਾਲੇ ਕਿਸਾਨਾਂ ਦੀ ਬਦਲਾਅ ਦੇ ਝੰਡਾਬਰਦਾਰ ਕਹਿ ਕੇ ਵਧਾਇਆ ਮਾਣ*
*•ਖੇਤੀਬਾੜੀ ਮੰਤਰੀ ਵੱਲੋਂ ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਸਾਉਣੀ ਦੀ ਮੱਕੀ ਹੇਠ ਰਕਬਾ ਵਧਾਉਣ ਦਾ ਐਲਾਨ*
ਚੰਡੀਗੜ੍ਹ, 23 ਦਸੰਬਰ:
ਸੂਬੇ ਵਿੱਚ ਸਾਉਣੀ ਦੀ ਮੱਕੀ Maize Cultivation ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ Paddy Crop ਦੀ ਥਾਂ ਸਾਉਣੀ Kharif Maize ਦੀ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅਗਾਂਹਵਧੂ ਮੱਕੀ ਕਾਸ਼ਤਕਾਰਾਂ Maize Growers ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਨੂੰ ਪ੍ਰੇਰਿਆ ਕਿ ਉਹ ਹੋਰ ਕਿਸਾਨਾਂ ਨੂੰ ਵੀ ਸਾਉਣੀ ਦੀ ਮੱਕੀ ਦੀ ਕਾਸ਼ਤ ਲਈ ਜਾਗਰੂਕ ਕਰਨ।
ਉਨ੍ਹਾਂ ਕਿਹਾ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ, ਜਿਸਦਾ ਉਦੇਸ਼ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ Ground Water ਦੇ ਡਿੱਗ ਰਹੇ ਪੱਧਰ ਨੂੰ ਰੋਕਣਾ, ਮਿੱਟੀ ਦੀ ਸਿਹਤ Soil Health ਵਿੱਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਰਕਾਰ ਅਗਲੇ ਸੀਜ਼ਨ ਲਈ ਇਸ ਪ੍ਰੋਗਰਾਮ ਦੇ ਵਿਸਥਾਰ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਹੋਰ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਝੋਨੇ ਦੀ ਫਸਲ ਤੋਂ ਮੋੜ ਕੇ ਮੱਕੀ ਦੀ ਖੇਤੀ ਵੱਲ ਰੁਖ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਮੱਕੀ ਦੀ ਖੇਤੀ ਨੂੰ ਇੱਕ ਟਿਕਾਊ ਵਿਕਲਪ ਅਤੇ ਝੋਨੇ ਨਾਲੋਂ ਬਹੁਤ ਘੱਟ ਪਾਣੀ ਦੀ ਲੋੜ ਵਾਲੀ ਫ਼ਸਲ ਵਜੋਂ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਉਦਯੋਗ ਜਗਤ ਦੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਰਣਨੀਤਕ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਪੰਜਾਬ ਨੂੰ ਮੱਕੀ ਦੇ ਉਤਪਾਦਨ ਵਿੱਚ ਮੋਹਰੀ ਸੂਬੇ ਵਜੋਂ ਸਥਾਪਤ ਕਰਨਾ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਤਹਿਤ ਇਸ ਸਾਲ Bathinda ਬਠਿੰਡਾ, ਸੰਗਰੂਰ, ਗੁਰਦਾਸਪੁਰ, ਜਲੰਧਰ, ਕਪੂਰਥਲਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਮੱਕੀ ਨੂੰ ਝੋਨੇ ਦੇ ਲਾਭਦਾਇਕ ਅਤੇ ਟਿਕਾਊ ਵਿਕਲਪ ਵਜੋਂ ਪੇਸ਼ ਕੀਤਾ ਗਿਆ। 3,708 ਤੋਂ ਵੱਧ ਅਗਾਂਹਵਧੂ ਕਿਸਾਨਾਂ ਨੇ ਇਸ ਪਾਇਲਟ ਪ੍ਰੋਜੈਕਟ ਤਹਿਤ 11,326 ਏਕੜ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਹੇਠ ਸਫਲਤਾਪੂਰਵਕ ਲਿਆਂਦਾ।
ਇਹ ਪਹਿਲਕਦਮੀ ਦਹਾਕਿਆਂ ਤੋਂ ਚੱਲੇ ਆ ਰਹੇ ਰੁਝਾਨ ਨੂੰ ਖਤਮ ਕਰਨ ਲਈ ਇੱਕ ਰਣਨੀਤਕ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਉਨ੍ਹਾਂ ਕਿਹਾ ਕਿ 1970 ਦੇ ਦਹਾਕੇ ਵਿੱਚ ਪੰਜਾਬ ਵਿੱਚ 5.5 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਂਦੀ ਸੀ , ਪਰ ਮੌਜੂਦਾ ਸਮੇਂ ਦੌਰਾਨ ਪੰਜਾਬ ਵਿੱਚ ਪਾਣੀ ਦੀ ਵੱਧ ਖਪਤ ਵਾਲੇ ਝੋਨੇ ਦਾ ਰੁਝਾਨ ਹੈ , ਜਿਸ ਕਾਰਨ ਮੱਕੀ ਹੇਠ ਰਕਬਾ ਮਹਿਜ਼ ਇੱਕ ਲੱਖ ਹੈਕਟੇਅਰ ਹੀ ਰਹਿ ਗਿਆ।
ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਬਦਲਾਅ ਦੇ ਝੰਡਾਬਰਦਾਰ ਵਜੋਂ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ , ‘‘ਅੱਜ, ਅਸੀਂ ਸਿਰਫ਼ ਇੱਕ ਸਫਲ ਫ਼ਸਲ ਦਾ ਜਸ਼ਨ ਨਹੀਂ ਮਨਾ ਰਹੇ ਹਾਂ। ਅਸੀਂ ਪੰਜਾਬ ਵਿੱਚ ਬੀਜੇ ਜਾ ਰਹੇ ਨਵੇਂ ਤੇ ਟਿਕਾਊ ਖੇਤੀ ਅਭਿਆਸਾਂ ਦਾ ਜਸ਼ਨ ਮਨਾ ਰਹੇ ਹਾਂ। ਸਾਡੇ ਕਿਸਾਨਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਹੀ ਸਹਾਇਤਾ ਨਾਲ, ਅਸੀਂ ਆਪਣੇ ਕੀਮਤੀ ਪਾਣੀ, ਮਿੱਟੀ ਅਤੇ ਆਰਥਿਕ ਖੁਸ਼ਹਾਲੀ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਦੀ ਹਿੰਮਤ ਉਹ ਨੀਂਹ ਹੈ , ਜਿਸ ’ਤੇ ਅਸੀਂ ਇੱਕ ਵਿਭਿੰਨਤਾ ਵਾਲੀ ਖੇਤੀਬਾੜੀ ਅਰਥਵਿਵਸਥਾ ਨੂੰ ਦੁਬਾਰਾ ਬਣਾਵਾਂਗੇ।’’
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ ਇੱਕ ਮਜ਼ਬੂਤ ਪੰਜ-ਥੰਮ੍ਹੀ ਪ੍ਰਣਾਲੀ ਦੁਆਰਾ ਸਫਲ ਕੀਤਾ ਗਿਆ। ਇਸ ਵਿੱਚ 200 ਸਿਖਲਾਈ ਪ੍ਰਾਪਤ ‘‘ਕਿਸਾਨ ਮਿੱਤਰਾਂ’’ ਦੁਆਰਾ ਜ਼ਮੀਨੀ ਪੱਧਰ ਉੱਤੇ ਕਿਸਾਨਾਂ ਦੀ ਤਕਨੀਕੀ ਸਹਾਇਤਾ ਸ਼ਾਮਲ ਹੈ, ਫਸਲ ਦੇ ਬਦਲ ਦੀਆਂ ਲਾਗਤਾਂ ਨੂੰ ਪੂਰਾ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇ ਸਿੱਧੇ ਵਿੱਤੀ ਪ੍ਰੋਤਸਾਹਨ ਤੋਂ ਇਲਾਵਾ ਨਿਊਮੈਟਿਕ ਪਲਾਂਟਰਾਂ ਵਰਗੀਆਂ ਉੱਨਤ ਮਸ਼ੀਨਰੀ ’ਤੇ 50 ਫੀਸਦੀ ਤੱਕ ਸਬਸਿਡੀ ਵੀ ਦਿੱਤੀ ਗਈ। ਇਸ ਤੋਂ ਇਲਾਵਾ, ਪੀਏਯੂ ਦੇ ਮਾਹਰਾਂ ਨੇ ਅਤਿ-ਆਧੁਨਿਕ ਤਕਨੀਕੀ ਮਾਰਗਦਰਸ਼ਨ ਦੇ ਨਾਲ ਵਿਗਿਆਨਕ ਸਹਾਇਤਾ ਵੀ ਦਿੱਤੀ, ਜਦੋਂਕਿ ਮਾਰਕਫੈੱਡ ਦੁਆਰਾ ਕਿਸਾਨਾਂ ਲਈ ਮੱਕੀ ਦੀਆਂ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਲਈ ਮੰਡੀਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਖੇਤੀਬਾੜੀ ਮੰਤਰੀ ਨੇ ਮੱਕੀ ਕਾਸ਼ਤਕਾਰਾਂ ਨਾਲ ਉਨ੍ਹਾਂ ਦੇ ਤਜਰਬੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਜਾਨਣ ਲਈ ਗੱਲਬਾਤ ਵੀ ਕੀਤੀ। ਪਠਾਨਕੋਟ ਜ਼ਿਲ੍ਹੇ ਦੇ ਮੱਕੀ ਕਾਸ਼ਤਕਾਰਾਂ ਸੰਸਾਰ ਸਿੰਘ ਅਤੇ ਗੁਰਪਾਲ ਸਿੰਘ ਨੇ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਤੀ ਏਕੜ 25-26 ਕੁਇੰਟਲ ਦੀ ਰਿਕਾਰਡ ਪੈਦਾਵਾਰ ਕੀਤੀ ਅਤੇ ਆਪਣੀ ਫਸਲ 2,700 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚੀ, ਜੋ ਕਿ MSP 2,400 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਹੈ।
ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਕਿਹਾ, “ਇਸ ਪਾਇਲਟ ਪ੍ਰੋਜੈਕਟ ਨੇ ਸਾਨੂੰ ਇੱਕ ਪ੍ਰਮਾਣਿਤ ਬਲੂਪ੍ਰਿੰਟ ਦਿੱਤਾ ਹੈ। ਸਾਡਾ ਟੀਚਾ ਹੁਣ, ਇਸ ਕਾਮਯਾਬੀ ਨਾਲ, ਹਜ਼ਾਰਾਂ ਹੋਰ ਕਿਸਾਨਾਂ ਨੂੰ ਸਸ਼ਕਤ ਬਣਾਉਣਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਖੇਤੀ ਨੂੰ ਲਾਹੇਵੰਦ, ਖੁਸ਼ਹਾਲ, ਟਿਕਾਊ ਤੇ ਸੁਰੱਖਿਅਤ ਰੱਖਣਾ ਯਕੀਨੀ ਬਣਾਇਆ ਜਾ ਸਕੇ।”
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, PAU ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ, ਪੀ.ਡੀ.ਸੀ. ਮੈਂਬਰ ਸ੍ਰੀ ਸ਼ੌਕਤ ਰਾਏ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਅਤੇ ਖੇਤੀਬਾੜੀ ਵਿਭਾਗ, ਪੰਜਾਬ ਐਗਰੋ, ਮਾਰਕਫੈੱਡ ਅਤੇ ਪਨਸੀਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Monday, December 22, 2025
ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ
*• ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫਾਰੇਸ ਸਾਏਬ ਨਾਲ ਮੀਟਿੰਗ; ਇਜ਼ਰਾਈਲ ਨੇ ਪੰਜਾਬ ਤੋਂ ਅਨਾਜ ਬੀਜਾਂ ਦੀ ਦਰਾਮਦ ਵਿੱਚ ਡੂੰਘੀ ਦਿਲਚਸਪੀ ਦਿਖਾਈ*
*•ਅਕਾਦਮਿਕ ਆਦਾਨ-ਪ੍ਰਦਾਨ ਤਹਿਤ ਇਜ਼ਰਾਈਲ ਦੀ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਣਾਏਗਾ ਪੰਜਾਬ: ਖੁੱਡੀਆਂ*
ਚੰਡੀਗੜ੍ਹ, 22 ਦਸੰਬਰ:
ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚਾ ਹੋਈ, ਜੋ 70 ਫੀਸਦ ਤੱਕ ਪਾਣੀ ਦੀ ਬਚਤ ਕਰਦੀ ਹੈ ਅਤੇ ਊਰਜਾ ਦੀ ਖਪਤ ਨੂੰ ਵੀ ਕਾਫ਼ੀ ਘਟਾਉਂਦੀ ਹੈ। ਸੂਬਾ ਸਰਕਾਰ ਵੱਲੋਂ ਇਜ਼ਰਾਈਲ ਦੇ ਮਾਡਲ, ਜਿਸ ਤਹਿਤ 95 ਫੀਸਦ ਸੋਧੇ ਹੋਏ ਗੰਦੇ ਪਾਣੀ ਨੂੰ ਮੁੜ ਖੇਤੀਬਾੜੀ ਉਦੇਸ਼ਾਂ ਵਿੱਚ ਵਰਤਿਆ ਜਾਂਦਾ ਹੈ, ਦੀ ਤਰਜ਼ ‘ਤੇ ਸੀਵਰੇਜ ਅਤੇ ਪਿੰਡ ਦੇ ਛੱਪੜਾਂ ਦੇ ਪਾਣੀ ਨੂੰ ਸੋਧ ਕੇ ਸਿੰਜਾਈ ਲਈ ਵਰਤਣ ਵਾਸਤੇ ਇਜ਼ਰਾਈਲ ਦੀ ਮੁਹਾਰਤ ਨੂੰ ਆਪਨਾਉਣ ਸਬੰਧੀ ਸੰਭਾਵਨਾਵਾਂ ਦੀ ਵੀ ਪੜਚੋਲ ਸ਼ਾਮਲ ਸੀ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲਾਹੇਵੰਦ ਤੇ ਦੂਰਅੰਦੇਸ਼ ਕਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਜ਼ਰਾਈਲ ਦੀ ਤਕਨਾਲੋਜੀ ਅਤੇ ਮੁਹਾਰਤ ਨੂੰ ਆਪਣੀ ਖੇਤੀਬਾੜੀ ਸਮਰੱਥਾ ਨਾਲ ਜੋੜਦਿਆ ਪਾਣੀ ਦੇ ਸਰੋਤਾਂ ਦੀ ਸੁਰੱਖਿਆ, ਕਿਸਾਨਾਂ ਦਾ ਮੁਨਾਫ਼ਾ ਵਧਾਉਣਾ ਅਤੇ ਪੰਜਾਬ ਨੂੰ ਵਿਸ਼ਵ ਪੱਧਰ 'ਤੇ ਬੀਜ ਉਤਪਾਦਨ ਅਤੇ ਟਿਕਾਊ ਅਭਿਆਸਾਂ ਵਿੱਚ ਮੋਹਰੀ ਬਣਾਉਣਾ ਹੈ।"
ਖੇਤੀਬਾੜੀ ਖੋਜ ਤੇ ਵਿਕਾਸ ਅਤੇ ਸੋਧੇ ਪਾਣੀ ਦੀ ਮੁੜ ਵਰਤੋਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਤੋਂ ਇੱਕ ਉੱਚ ਪੱਧਰੀ ਵਫ਼ਦ ਨੂੰ ਇਜ਼ਰਾਈਲ ਦੌਰੇ ਦਾ ਸੱਦਾ ਦਿੰਦਿਆਂ ਸ੍ਰੀ ਫਾਰੇਸ ਸਾਏਬ ਨੇ ਪੰਜਾਬ ਤੋਂ ਅਨਾਜ ਬੀਜਾਂ ਦੀ ਦਰਾਮਦ ਵਿੱਚ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਇਸ ਗੱਲ ‘ਤੇ ਵੀ ਚਾਨਣਾ ਪਾਇਆ ਕਿ ਦਿੱਲੀ ਤੋਂ ਇਜ਼ਰਾਈਲ ਲਈ ਸਿੱਧੀ ਹਵਾਈ ਉਡਾਣ, ਜਿਸ ਨਾਲ ਸਫ਼ਰ ਮਹਿਜ਼ ਛੇ ਘੰਟੇ ਰਹਿ ਜਾਵੇਗਾ, ਜਨਵਰੀ 2026 ਵਿੱਚ ਸ਼ੁਰੂ ਹੋਵੇਗੀ।
ਮੀਟਿੰਗ ਵਿੱਚ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਪਸ਼ੂ ਪਾਲਣ ਵਿਭਾਗ ਦੀਆਂ ਸਾਲ 125 ਵਿੱਚ ਰਹੀਆਂ ਪ੍ਰਾਪਤੀਆਂ
*ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ*
*• ਗੁਰਮੀਤ ਸਿੰਘ ਖੁੱਡੀਆਂ ਨੇ ਬਿਮਾਰੀਆਂ ਤੋਂ ਬਚਾਅ ਲਈ ਵੱਡੇ ਪੱਧਰ ਉਤੇ ਟੀਕਾਕਰਨ ਮੁਹਿੰਮਾਂ ਚਲਾਈਆਂ*
*•ਮੱਛੀ ਪਾਲਣ ਅਤੇ ਡੇਅਰੀ ਖੇਤਰ ਵਿੱਚ ਪ੍ਰਗਤੀ ਦਾ ਵੀ ਕੀਤਾ ਜ਼ਿਕਰ*
ਚੰਡੀਗੜ੍ਹ, 22 ਦਸੰਬਰ:-
ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ ਵਿੱਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, 24 ਘੰਟੇ ਐਮਰਜੈਂਸੀ ਗਰਿੱਡ ਸਥਾਪਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ।
ਉਹਨਾਂ ਕਿਹਾ, “ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ ਬਲਕਿ ਬਿਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇI”
ਸ.ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ਪ੍ਰਭਾਵ ਨੂੰ ਘਟਾਉਣ ਦੇ ਯਤਨਾਂ ਵਿਚ ਇਲਾਜ ਅਤੇ ਰੋਕਥਾਮ ਦੋਵੇਂ ਸ਼ਾਮਲ ਸਨ। ਪਸ਼ੂਆਂ ਵਿੱਚ ਗਲਘੋਟੂ ਦੀ ਬਿਮਾਰੀ ਤੋਂ ਬਚਾਅ ਲਈ 2.53 ਲੱਖ ਤੋਂ ਵੱਧ ਪਸ਼ੂਧਨ ਨੂੰ ਮੁਫਤ ਬੂਸਟਰ ਖੁਰਾਕ ਲਗਾਈ ਗਈ। ਇਸ ਤੋਂ ਇਲਾਵਾ ਵਿਭਾਗ ਨੇ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਤਾਲਮੇਲ ਕਰਕੇ, ਪਸ਼ੂਆਂ ਲਈ ਅਹਿਮ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ, ਜਿਸ ਵਿੱਚ 20,000 ਕੁਇੰਟਲ ਤੋਂ ਵੱਧ ਫੀਡ, 16,000 ਕੁਇੰਟਲ ਤੋਂ ਵੱਧ ਸਾਈਲੇਜ, ਹਜ਼ਾਰਾਂ ਕੁਇੰਟਲ ਚਾਰਾ ਅਤੇ ਤੂੜੀ, 234 ਕੁਇੰਟਲ ਖਣਿਜ ਮਿਸ਼ਰਣ, ਡੀਵਰਮਰ ਦੀਆਂ 68 ਹਜ਼ਾਰ ਤੋਂ ਵੱਧ ਖੁਰਾਕਾਂ ਅਤੇ 194 ਕਿਲੋਗ੍ਰਾਮ ਪੋਟਾਸ਼ੀਅਮ ਪਰਮੇਂਗਨੇਟ ਦਿੱਤਾ ਗਿਆ। ਇਸ ਤੋਂ ਇਲਾਵਾ, ਪਸ਼ੂ ਪਾਲਕਾਂ ਨੂੰ ਆਫ਼ਤ ਦੌਰਾਨ ਮਾਰਗਦਰਸ਼ਨ ਕਰਨ ਲਈ 1,619 ਜਾਗਰੂਕਤਾ ਕੈਂਪ ਵੀ ਲਗਾਏ ਗਏ।
ਹੜ੍ਹ ਰਾਹਤ ਤੋਂ ਇਲਾਵਾ ਵਿਭਾਗ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਪੌਲੀਕਲੀਨਿਕਾਂ ਲਈ 22 ਆਧੁਨਿਕ ਪਸ਼ੂ ਲਿਫਟਰ ਖਰੀਦੇ ਗਏ। ਇਸ ਤੋਂ ਇਲਾਵਾ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਸਥਿਤ ਛੇ ਪੌਲੀਕਲੀਨਿਕਾਂ ਨੂੰ ਬਿਹਤਰੀਨ ਪਸ਼ੂ ਦੇਖਭਾਲ ਲਈ ਨਵੇਂ ਆਈ. ਪੀ. ਡੀਜ਼. ਨਾਲ ਅਪਗ੍ਰੇਡ ਕੀਤਾ ਗਿਆ ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇੱਕ ਮਜ਼ਬੂਤ ਰੋਕਥਾਮ ਸਿਹਤ ਸੰਭਾਲ ਢਾਲ ਸਥਾਪਤ ਕੀਤੀ ਗਈ, ਜਿਸ ਵਿੱਚ ਅਧਿਕਾਰੀਆਂ ਨੇ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ 24.27 ਲੱਖ ਮੁਫਤ ਖੁਰਾਕਾਂ, ਮੂੰਹਖੁਰ ਦੀ ਬਿਮਾਰੀ ਖ਼ਿਲਾਫ਼ 126.22 ਲੱਖ ਖੁਰਾਕਾਂ ਅਤੇ ਗਲਘੋਟੂ ਵਿਰੁੱਧ 68.88 ਲੱਖ ਖੁਰਾਕਾਂ ਦੇ ਪ੍ਰਬੰਧਨ ਦੀ ਰਿਪੋਰਟ ਪੇਸ਼ ਕੀਤੀ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਪਟਿਆਲਾ ਵੈਟਰਨਰੀ ਪੌਲੀਕਲੀਨਿਕ ਵਿਖੇ 54 ਲੱਖ ਰੁਪਏ ਦੀ ਲਾਗਤ ਨਾਲ ਐਲਨਗੋਰ-800 ਐਮ.ਏ. ਡਿਜੀਟਲ ਰੇਡੀਓਗ੍ਰਾਫੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ ਜਿਸ ਨਾਲ ਪਸ਼ੂਆਂ ਦੀ ਸਿਹਤ ਸਬੰਧੀ ਸਮੱਸਿਆਵਾਂ ਦਾ ਐਕਸ-ਰੇਅ ਫਿਲਮ ਮੁਕਤ ਡਾਇਗਨੌਸਿਸ ਕੀਤਾ ਜਾ ਸਕੇਗਾ। ਇਹ ਪ੍ਰਣਾਲੀ ਤੁਰੰਤ ਕਿਸੇ ਵੀ ਤਰ੍ਹਾਂ ਦੇ ਫਰੈਕਚਰ, ਹੱਡੀਆਂ ਦੇ ਕੈਂਸਰ ਅਤੇ ਅੰਦਰੂਨੀ ਸਥਿਤੀਆਂ ਜਿਵੇਂ ਕਿ ਸਰੀਰ ਅੰਦਰ ਕੋਈ ਬਾਹਰੀ ਚੀਜ਼ ਦਾਖ਼ਲ ਹੋਣਾ, ਗੁਰਦੇ ਦੀ ਪੱਥਰੀ ਅਤੇ ਪਿਸ਼ਾਬ ਵਿੱਚ ਰੁਕਾਵਟਾਂ ਦਾ ਪਤਾ ਲਗਾਉਣ ਦੇ ਸਮਰੱਥ ਹੈ ਅਤੇ ਪਤਾ ਲਗਾਉਣ ਉਪਰੰਤ ਇਹ ਸਬੰਧਤ ਸਿਹਤ ਸਮੱਸਿਆ ਬਾਰੇ ਮਾਨੀਟਰ 'ਤੇ ਤੁਰੰਤ ਤਸਵੀਰਾਂ ਪ੍ਰਦਾਨ ਕਰਦੀ ਹੈ। ਅਜਿਹੀ ਕਿਸਮ ਦੀ ਸਹੂਲਤ ਪਹਿਲਾਂ ਸਿਰਫ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਉਪਲੱਬਧ ਸੀ ਅਤੇ ਇਹ ਉੱਨਤ ਸਹੂਲਤ ਸੂਬੇ ਦੇ ਪਸ਼ੂ ਪਾਲਕਾਂ ਲਈ ਇੱਕ ਵਰਦਾਨ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਨਸਲ ਸੁਧਾਰ ਅਤੇ ਕਿਸਾਨਾਂ ਦਾ ਮੁਨਾਫ਼ਾ ਵਧਾਉਣ ਲਈ ਵਿਭਾਗ ਨੇ ਜਨਵਰੀ 2023 ਅਤੇ ਮਾਰਚ 2025 ਦਰਮਿਆਨ ਸੈਕਸ ਸੌਰਟਡ ਸੀਮਨ ਦੀਆਂ 1.82 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਉੱਚ-ਮੁੱਲ ਵਾਲੀਆਂ ਵੱਛੀਆਂ ਤੇ ਕੱਟੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।
ਮੱਛੀ ਪਾਲਣ ਖੇਤਰ ਦੀ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਵਿਭਾਗ ਨੇ ਵਿੱਤੀ ਸਾਲ 2024-25 ਦੌਰਾਨ ਮੱਛੀ ਪਾਲਣ ਪ੍ਰੋਜੈਕਟਾਂ ਲਈ 187 ਲਾਭਪਾਤਰੀਆਂ ਨੂੰ 5.82 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ। ਸੂਬੇ ਵਿੱਚ ਮੱਛੀ ਪਾਲਣ ਅਧੀਨ 43,683 ਏਕੜ ਰਕਬੇ ਵਿੱਚੋਂ 2 ਲੱਖ ਟਨ ਤੋਂ ਵੱਧ ਮੱਛੀ ਪੈਦਾ ਹੋਈ, ਜਦੋਂ ਕਿ ਝੀਂਗਾ ਪਾਲਣ ਅਧੀਨ 985 ਏਕੜ ਵਿੱਚੋਂ ਚਾਲੂ ਸਾਲ ਦੌਰਾਨ 2,550 ਟਨ ਪੈਦਾਵਰ ਹੋਈ ਹੈ। ਸਰਕਾਰ ਨੇ 15.99 ਕਰੋੜ ਮੱਛੀ ਪੂੰਗ ਦੀ ਪੈਦਾਵਾਰ ਕੀਤੀ ਅਤੇ 9,200 ਤੋਂ ਵੱਧ ਲੋਕਾਂ ਨੂੰ ਮੱਛੀ ਪਾਲਣ ਤਕਨੀਕਾਂ ਦੀ ਸਿਖਲਾਈ ਦਿੱਤੀ।
ਇਸ ਦੌਰਾਨ ਡੇਅਰੀ ਖੇਤਰ ਦੀ ਪ੍ਰਗਤੀ ਬਾਰੇ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੇਂਡੂ ਨੌਜਵਾਨਾਂ ਨੂੰ ਡੇਅਰੀ ਹੁਨਰ ਪ੍ਰਦਾਨ ਕਰਨ ਲਈ ਸਾਲਾਨਾ ਲਗਭਗ 8,500 ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਨਾਲ ਸਾਲਾਨਾ ਲਗਭਗ 3,500 ਡੇਅਰੀ ਯੂਨਿਟ ਸਥਾਪਤ ਹੁੰਦੇ ਹਨ। ਰਾਸ਼ਟਰੀ ਪਸ਼ੂਧਨ ਮਿਸ਼ਨ ਤਹਿਤ 30,734 ਦੁਧਾਰੂ ਪਸ਼ੂਆਂ ਦਾ ਬੀਮਾ ਕੀਤਾ ਗਿਆ ਅਤੇ ਪਸ਼ੂਆਂ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ 9 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ।
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ, "ਇਹ ਸਾਲ ਸਾਡੀ ਦੋਹਰੀ ਵਚਨਬੱਧਤਾ ਦਾ ਪ੍ਰਮਾਣ ਰਿਹਾ ਹੈ: ਸੰਕਟ ਵਿੱਚ ਮਿਸਾਲੀ ਸੇਵਾ ਅਤੇ ਭਵਿੱਖ ਲਈ ਦੂਰਦਰਸ਼ੀ ਯੋਜਨਾਬੰਦੀ। ਜੀਵਨ ਬਚਾਉਣ ਵਾਲੇ ਉਪਕਰਣਾਂ ਤੋਂ ਲੈ ਕੇ ਅਤਿ-ਆਧੁਨਿਕ ਪ੍ਰਜਨਨ ਤਕਨੀਕ ਤੱਕ, ਹਰ ਕਦਮ ਦਾ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਵਿਗਿਆਨਕ ਤੌਰ 'ਤੇ ਉੱਨਤ ਪਸ਼ੂ ਪਾਲਣ ਖੇਤਰ ਬਣਾਉਣਾ ਹੈ।"
Sunday, December 21, 2025
ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ
ਉਸ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਵਿੱਚ ਰਾਬਤਾ ਕੀਤਾ ਅਤੇ ਓਥੇ ਐਚਓਡੀ (ਫਲੋਰੀਕਲਚਰ) ਡਾ. ਪਰਮਿੰਦਰ ਸਿੰਘ ਅਤੇ ਸਾਇੰਟਿਸਟ ਡਾ. ਅਮਨ ਸ਼ਰਮਾ ਤੋਂ ਸੇਧ ਲਈ ਅਤੇ ਓਨ੍ਹਾਂ ਤੋਂ ਫੁੱਲਾਂ ਦੀ ਪਨੀਰੀ ਲੈ ਕੇ ਸਾਲ 2022 ਵਿੱਚ 7 ਮਰਲੇ ਵਿੱਚ ਗੇਂਦਾ ਲਾਇਆ ਜਿਸ ਨਾਲ ਓਸਨੂੰ ਕਾਫੀ ਵਿੱਤੀ ਸਹਾਰਾ ਮਿਲਿਆ ਅਤੇ ਇਸ ਵੇਲੇ ਇਹ 1 ਕਨਾਲ ਵਿੱਚ ਫੁੱਲਾਂ ਦੀ ਖੇਤੀ ਕਰ ਰਹੀ ਹੈ ਜਿਸ ਦੀ ਆਮਦਨ ਨਾਲ ਉਹ ਐਮ ਪੰਜਾਬੀ (ਦੂਜਾ ਸਾਲ) ਗੁਰੂ ਨਾਨਕ ਕਾਲਜ ਬੁਢਲਾਡਾ ਤੋਂ ਕਰ ਰਹੀ ਹੈ ਅਤੇ ਉਹ ਆਪਣੇ ਪਰਿਵਾਰ ਦਾ ਵਿੱਤੀ ਸਹਾਰਾ ਵੀ ਬਣੀ ਹੈ।
Saturday, December 20, 2025
ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ, ਕਿਸਾਨ ਘਬਰਾਹਟ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਨੂੰ ਜਮ੍ਹਾ ਕਰਨ ਤੋਂ ਗ਼ੁਰੇਜ਼ ਕਰਨ
*ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖ਼ੇਤੀਬਾੜੀ ਵਿਭਾਗ ਵੱਲੋਂ ਲਗਾਤਰ ਚੈਕਿੰਗਾਂ ਜਾਰੀ*
Friday, December 19, 2025
ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ
ਬਰਨਾਲਾ 19 ਦਸੰਬਰ
ਕਾਸ਼ਤ ਨਾਲ ਨਾ ਸਿਰਫ਼ ਕੁੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮੁੁਨਾਫ਼ਾ ਕਮਾ ਸਕਦੇ ਹਨ। ਉਨਾਂਂ ਕਿਹਾ ਕਿ ਫ਼ਸਲੀ ਵਿਭੰਨਤਾ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਕੀਟ- ਬਿਮਾਰੀਆਂ ’ਤੇ ਵੀ ਕਾਬੂ ਪਾਇਆ ਜਾ ਸਕਦਾ ਹੈ।
Thursday, December 18, 2025
ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਡੇਅਰੀ ਫਾਰਮਿੰਗ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਸੰਗਰੂਰ, 18 ਦਸੰਬਰ (Only Agricultyure) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਸਰਪ੍ਰਸਤੀ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਡੇਅਰੀ ਫਾਰਮਿੰਗ ਸਬੰਧੀ ਦਸ-ਦਿਨਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ 25 ਕਿਸਾਨ ਵੀਰਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 19 ਦਸੰਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ
ਬਰਨਾਲਾ, 18 ਦਸੰਬਰ
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਤਿਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ-ਬਰਨਾਲਾ Barnala ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp 19 ਦਸੰਬਰ 2025 (ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਮਿੱਟੀ ਸਿਹਤ, ਫ਼ਸਲਾਂ ਦੀ ਸੰਭਾਲ, ਖੇਤੀ ਮਸ਼ੀਨਰੀ ਅਤੇ ਸਰਕਾਰੀ ਕਿਸਾਨ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਕੈਂਪ ਦਾ ਲਾਭ ਉਠਾਉਣ।
ਕੇ. ਵੀ. ਕੇ., ਐਸ. ਏ. ਐਸ. ਨਗਰ ਵੱਲੋਂ ਖੁੰਬਾਂ ਦੀ ਕਾਸ਼ਤ 'ਤੇ ਲਗਾਇਆ ਸਿਖਲਾਈ ਕੋਰਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਦਸੰਬਰ:
ਜ਼ਿਲ੍ਹੇ ਵਿੱਚ ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਐਸ. ਏ. ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਕਿੱਤਾ ਮੁਖੀ ਸਿਖਲਾਈ ਕੋਰਸ ਲਗਾਇਆ ਗਿਆ, ਜਿਸ ਵਿੱਚ 25 ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।ਇਸ ਮੌਕੇ ਡਾ. ਬਲਬੀਰ ਸਿੰਘ ਖੱਦਾ ਨੇ ਖੁੰਬਾਂ ਦੀ ਮਹੱਤਤਾ ਬਾਰੇ ਦੱਸਿਆ।ਪ੍ਰੋਗਰਾਮ ਇੰਚਾਰਜ ਡਾ. ਹਰਮੀਤ ਕੌਰ ਅਤੇ ਡਾ.ਪਾਰੁਲ ਗੁਪਤਾ ਨੇ ਸਿਖਿਆਰਥੀਆਂ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਖੁੰਬਾਂ ਦੀ ਕਾਸ਼ਤ ਅਤੇ ਉਹਨਾਂ ਦੀ ਗੁਣਵੱਤਾ ਅਤੇ ਮੁੱਲ ਵਰਧਕ ਉਤਪਾਦਾਂ ਸੰਬੰਧੀ ਜਾਣਕਾਰੀ ਦਿੱਤੀ। ਫਾਰਮ ਸਲਾਹਕਾਰ ਸੇਵਾ ਕੇਂਦਰ,ਰੂਪਨਗਰ ਤੋਂ ਡਾ. ਅਵਨੀਤ ਕੌਰ ਨੇ ਬਟਨ ਖੁੰਬਾਂ ਲਈ ਕੰਪੋਸਟ ਬਣਾਉਣ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸ਼ਟਾਕੀ ਅਤੇ ਕੀੜਾ ਜੜੀ ਖੁੰਬ ਦੀ ਕਾਸ਼ਤ ਉੱਤੇ ਖੁੰਬ ਪਾਲਕ ਸ਼੍ਰੀਮਤੀ ਸੁੱਖਜੀਵਨ ਕੌਰ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਕੇ.ਵੀ.ਕੇ., ਬਰਨਾਲਾ ਤੋਂ ਡਾ. ਹਰਜੋਤ ਸਿੰਘ ਸੋਹੀ ਨੇ ਖੁੰਬ ਉਤਪਾਦਨ ਦੀ ਆਰਥਿਕਤਾ ਅਤੇ ਮੰਡੀਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੈਡਮ ਰਾਜਦੀਪ ਕੌਰ, ਫ਼ੂਡ ਸੇਫਟੀ ਅਫਸਰ, ਮੋਹਾਲੀ ਨੇ ਖੁੰਬ ਕਾਰੋਬਾਰ ਲਈ ਫੂਡ ਸੇਫਟੀ ਸਟੈਂਡਰਡ ਐਕਟ ਨਿਯਮ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਚਾਨਣਾ ਪਾਇਆ। ਇਸ ਸਿਖਲਾਈ ਕੋਰਸ ਦੋਰਾਨ ਸਿਖਿਆਰਥੀਆਂ ਨੂੰ ਖੁੰਬਾਂ ਦੇ ਪ੍ਰੈਕਟੀਕਲ ਤਜਰਬੇ ਦੀ ਸਿੱਖਿਆ ਤਹਿਤ ਮੁਸ਼ਰੂਮ ਮਾਸਟਰ ਐਗਰੋਟੈਕ, ਧੜਾਕ ਕਲਾਂ ਵਿਖੇ ਲਿਜਾਇਆ ਗਿਆ ਜਿਥੇ ਸ਼੍ਰੀ ਵਿਕਾਸ ਬੇਨਲ ਨੇ ਬਟਨ ਖੁੰਬ ਦੀ ਕੰਪੋਸਟ ਤੋਂ ਲੈ ਕੇ ਕਾਸ਼ਤ ਤੱਕ ਭਰਪੂਰ ਜਾਣਕਾਰੀ ਦਿੱਤੀ। ਅੰਤ ਵਿੱਚ ਸਿਖਿਆਰਥੀਆਂ ਨੇ ਕੇ. ਵੀ. ਕੇ.ਟੀਮ ਦਾ ਇਸ ਪ੍ਰੋਗਰਾਮ ਨੂੰ ਉਲੀਕਣ ਅਤੇ ਉਹਨਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਧੰਨਵਾਦ ਕੀਤਾ।
ਬਾਗਬਾਨੀ ਵਿਭਾਗ ਦੀਆਂ ਕਿਸਾਨਾਂ ਲਈ ਵਿੱਤੀ ਸਹਾਇਤਾ ਸਕੀਮਾਂ
ਸੰਗਰੂਰ, 18 ਦਸੰਬਰ (Only Agriculture) - ਪੰਜਾਬ ਵਿੱਚ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ Punjab Government ਵੱਲੋਂ ਕੀਤੇ ਜਾਂਦੇ ਯਤਨਾਂ ਅਧੀਨ ਬਾਗਬਾਨੀ ਵਿਭਾਗ Horticulture Department Punjab ਵੱਲੋਂ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ Mohinder Bhagat ਦੀ ਅਗਵਾਈ ਹੇਠ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸੈਲਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਲਈ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਬਾਗਬਾਨੀ ਕਿੱਤੇ ਨਾਲ ਜੁੜੇ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
Wednesday, December 17, 2025
2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 22 ਦਸੰਬਰ ਤੋਂ
ਹੁਸ਼ਿਆਰਪੁਰ, 17 ਦਸੰਬਰ :
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ Dairy Development Board ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ Dairy Training 22 ਦਸੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ Fagwara ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ Hoshiarpur ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ, ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 20 ਦਸੰਬਰ 2025 ਤੱਕ ਅਰਜ਼ੀਆਂ ਦੇ ਸਕਦੇ ਹਨ।
ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਬੁੱਧਵਾਰ ਨੂੰ ਲਗਵਾਈ ਜਾਂਦੀ ਹੈ ਆਰਗੈਨਿਕ ਮੰਡੀ
ਬਰਨਾਲਾ, 17 ਦਸੰਬਰ
Tuesday, December 16, 2025
ਪਹਿਲੀ ਸਿੰਚਾਈ ਤੋਂ ਬਾਅਦ ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ
- ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਰਾਮਪੁਰਾ ਵਿਖੇ ਸਮਾਗਮ ਦਾ ਆਯੋਜਨ
ਭਵਾਨੀਗੜ੍ਹ/ਸੰਗਰੂਰ, 16 ਦਸੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ (ਐਫਏਐਸਸੀ) ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਰਾਮਪੁਰਾ ਵਿਖੇ “ਕਣਕ ਵਿੱਚ ਪਹਿਲੀ ਸਿੰਚਾਈ ਤੋਂ ਬਾਅਦ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ।
ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ
ਮਾਨਸਾ, 16 ਦਸੰਬਰ :
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰ
ਉਨ੍ਹਾਂ ਕਿਹਾ ਕਿ ਖੂਹ ਜਾਂ ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ ਜਾਂ ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ ਅਤੇ ਉਸ ਜਗ੍ਹਾ ਦੇ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉਚਿਤ ਬੈਰੀਕੇਟਿੰਗ ਲਗਾਉਣੀ ਹੋਵੇਗੀ। ਖੂਹ ਜਾਂ ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਥੱਲੇ ਦੀ ਜ਼ਮੀਨ ਦੇ ਪੱਧਰ ਤੋਂ ਉਪਰ ਅਤੇ ਥੱਲੇ ਸੀਮਿੰਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਾਉਣਾ ਹੋਵੇਗਾ, ਖੂਹ ਜਾਂ ਬੋਰ ਦਾ ਢੱਕਣ ਕੈਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਪੰਪ ਦੀ ਮੁਰੰਮਤ ਦੀ ਸੂਰਤ ਵਿਚ ਖੂਹ ਜਾਂ ਬੋਰ ਨੂੰ ਖੁੱਲਾ ਨਾ ਛੱਡਿਆ ਜਾਵੇ ਅਤੇ ਖੂਹ ਜਾਂ ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ, ਮਿੱਟੀ ਨਾਲ ਚੰਗੀ ਤਰਾਂ ਭਰ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਨਕਾਰਾ, ਬੰਦ ਪਏ ਖੂਹ ਨੂੰ ਮਿੱਟੀ, ਪੱਥਰ, ਕੰਕਰੀਟ ਵਗੈਰਾ ਨਾਲ ਥੱਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰਾਂ ਭਰ ਕੇ ਬੰਦ ਕਰ ਦਿੱਤਾ ਜਾਵੇ। ਖੂਹ ਜਾਂ ਬੋਰ ਦੀ ਪੁਟਾਈ ਦਾ ਕੰਮ ਮੁਕੰਮਲ ਹੋਣ ’ਤੇ ਜਿਸ ਜਗ੍ਹਾ ’ਤੇ ਖੂਹ, ਬੋਰ ਬਣਾਇਆ ਹੈ, ਦੀ ਸਥਿਤੀ ਪਹਿਲਾਂ ਵਾਲੀ ਬਰਕਰਾਰ ਬਣਾਈ ਜਾਵੇ। ਹੁਕਮਾਂ ਮੁਤਾਬਕ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮਾਨਸਾ ਸਾਰੇ ਜ਼ਿਲ੍ਹੇ ਦੇ ਬੋਰ, ਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼, ਸਰਪੰਚਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿਚ ਤਿਆਰ ਰੱਖਣਗੇ। ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...


.jpeg)
.jpeg)

.jpeg)








.jpeg)










