Sunday, February 22, 2026

ਭਾਰਤ ਦੀ ਅਗਲੀ Agriculture ਕ੍ਰਾਂਤੀ AI ਨਾਲ ਸੰਚਾਲਿਤ ਹੋਵੇਗੀ

 Agri-AI ਕਿਸਾਨਾਂ ਲਈ ਸਾਲਾਨਾ 70,000 ਕਰੋੜ ਰੁਪਏ ਦਾ ਫਾਇਦਾ ਕਰ ਸਕਦਾ ਹੈ

ਮੁੰਬਈ, 23 ਫਰਵਰੀ  

ਵਿਗਿਆਨ ਅਤੇ ਪ੍ਰੌਧੋਗਿਕੀ ਅਤੇ ਧਰਤੀ ਵਿਗਿਆਨ ਮੰਤਰੀ Dr Jitendra Singh ਨੇ ਮੁੰਬਈ ਵਿੱਚ ਆਯੋਜਿਤ “Global Conference on AI in Agriculture and Investor Summit 2026ਦੌਰਾਨ ਕਿਹਾ ਕਿ ਭਾਰਤ ਦੀ ਅਗਲੀ Agriculture ਕ੍ਰਾਂਤੀ Artificial Intelligence (AI) ਨਾਲ ਸੰਚਾਲਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ AI ਨੂੰ ਖੇਤੀਬਾੜੀ Policy, Research ਅਤੇ Investment Framework ਦਾ ਕੇਂਦਰੀ ਸਤੰਭ ਬਣਾਇਆ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ AI ਪਹਿਲੀ ਵਾਰ ਵੱਡੇ ਪੱਧਰ ’ਤੇ ਉਹਨਾਂ ਸੰਰਚਨਾਤਮਕ ਚੁਣੌਤੀਆਂ ਦਾ ਹੱਲ ਪੇਸ਼ ਕਰਦਾ ਹੈ ਜੋ ਲੰਮੇ ਸਮੇਂ ਤੋਂ Farming Productivity ਨੂੰ ਪ੍ਰਭਾਵਿਤ ਕਰ ਰਹੀਆਂ ਹਨ—ਜਿਵੇਂ ਕਿ ਅਨਿਯਮਿਤ ਮੌਸਮ (Irregular Weather), ਜਾਣਕਾਰੀ ਦੀ ਅਸਮਾਨਤਾ (Information Gap) ਅਤੇ ਟੁਕੜੇ-ਟੁਕੜੇ Markets

ਏਆਈ ਨਾਲ ਬਣਾਈ ਗਈ ਸੰਕੇਤਕ ਤਸਵੀਰ

ਉਨ੍ਹਾਂ ਨੇ ਕਿਹਾ ਕਿ ਜੇ Global South ਦੇ ਲਗਭਗ 60 ਕਰੋੜ ਕਿਸਾਨਾਂ ਦੀ Productivity ਵਿੱਚ ਕੇਵਲ 10% ਵਾਧਾ ਵੀ ਹੋ ਜਾਵੇ, ਤਾਂ ਇਹ ਇਸ ਸਦੀ ਦਾ ਸਭ ਤੋਂ ਵੱਡਾ Poverty-Reduction ਮੌਕਾ ਹੋ ਸਕਦਾ ਹੈ।

India AI Mission ਅਤੇ BharatGen ਦੀ ਭੂਮਿਕਾ

ਡਾ. ਸਿੰਘ ਨੇ 10,372 ਕਰੋੜ ਰੁਪਏ ਦੇ India AI Mission ਨਾਲ ਇਸ ਪਹਿਲ ਨੂੰ ਜੋੜਦਿਆਂ ਕਿਹਾ ਕਿ ਇਸ ਦੇ ਤਹਿਤ Supercomputing Capacity, Datasets ਅਤੇ Startup Ecosystem ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ BharatGen (ਸਰਕਾਰ-ਸਮਰਥਿਤ Large Language Model Ecosystem) ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਨੇ “Agri Param” ਨਾਮਕ Agriculture-Specific Model ਜਾਰੀ ਕੀਤਾ ਹੈ, ਜੋ 22 ਭਾਰਤੀ ਭਾਸ਼ਾਵਾਂ ਵਿੱਚ ਕੰਮ ਕਰਦਾ ਹੈ। ਇਸ ਨਾਲ ਕਿਸਾਨ ਆਪਣੀ ਮਾਤ੍ਰਭਾਸ਼ਾ ਵਿੱਚ Advisory ਲੈ ਸਕਦੇ ਹਨ।

ਉਨ੍ਹਾਂ ਕਿਹਾ, “ਇਹ ਉਹ AI ਹੈ ਜੋ ਕਿਸਾਨ ਨਾਲ ਮਰਾਠੀ, ਭੋਜਪੁਰੀ ਜਾਂ ਕਨੜ ਵਿੱਚ ਗੱਲ ਕਰਦਾ ਹੈ।”

Research, Drone ਅਤੇ Climate Intelligence

ਮੰਤਰੀ ਨੇ ਦੱਸਿਆ ਕਿ Department of Science and Technology (DST) ਵੱਲੋਂ India AI Open Stack ਤਿਆਰ ਕੀਤਾ ਜਾ ਰਿਹਾ ਹੈ, ਜੋ ਇੱਕ Open ਅਤੇ Interoperable Framework ਹੈ।

Indian Council of Agricultural Research (ICAR), IITs ਅਤੇ Indian Institute of Science (IISc) ਦੇ ਸਹਿਯੋਗ ਨਾਲ National Research Foundation (NRF) Deep-Tech ਅਤੇ AI Research ਨੂੰ ਫੰਡ ਕਰ ਰਹੀ ਹੈ।

ਉਨ੍ਹਾਂ Drone ਅਤੇ Satellite-Based Mapping ਦੀ ਭੂਮਿਕਾ ਉਤੇ ਜ਼ੋਰ ਦਿੱਤਾ, ਜੋ Soil Health Card ਅਤੇ Land Records ਨੂੰ ਮਜ਼ਬੂਤ ਕਰ ਰਹੇ ਹਨ। Climate Intelligence ਅਤੇ Early Warning Systems ਦੇ Integration ਨਾਲ ਕਿਸਾਨਾਂ ਨੂੰ “Panic ਨਹੀਂ, Planning” ਕਰਨ ਦੀ ਸਹੂਲਤ ਮਿਲੇਗੀ।

Biotechnology ਰਾਹੀਂ Disease-Resistant Crops ਅਤੇ Early Pest Detection ’ਤੇ ਵੀ ਕੰਮ ਹੋ ਰਿਹਾ ਹੈ, ਜਿਸ ਨਾਲ Circular Crop Economy ਨੂੰ ਵਧਾਵਾ ਮਿਲੇਗਾ।

70,000 ਕਰੋੜ ਰੁਪਏ ਦੀ ਸੰਭਾਵਨਾ

ਡਾ. ਸਿੰਘ ਨੇ ਕਿਹਾ ਕਿ ਭਾਰਤ ਦੀਆਂ ਲਗਭਗ 14 ਕਰੋੜ Farming Units, ਜਿਨ੍ਹਾਂ ਵਿੱਚ ਜ਼ਿਆਦਾਤਰ Small ਅਤੇ Marginal Farmers ਹਨ, ਜੇ AI-Based Advisory ਰਾਹੀਂ ਹਰ ਸਾਲ ਕੇਵਲ 5,000 ਰੁਪਏ ਦੀ ਬਚਤ ਕਰ ਲੈਣ, ਤਾਂ ਕੁੱਲ 70,000 ਕਰੋੜ ਰੁਪਏ ਦਾ ਸਾਲਾਨਾ ਲਾਭ ਬਣ ਸਕਦਾ ਹੈ।

Bharat-VISTAAR ਅਤੇ National Agri-AI Network

ਕੈਂਦਰੀ Budget 2026–27 ਵਿੱਚ “Bharat-VISTAAR” ਨਾਮਕ Multilingual AI Tool ਦਾ ਪ੍ਰਸਤਾਵ ਹੈ, ਜੋ AgriStack Portal ਅਤੇ ICAR ਦੇ Package of Practices ਨੂੰ AI ਨਾਲ ਜੋੜ ਕੇ Customized Advisory ਦੇਵੇਗਾ।

ਉਨ੍ਹਾਂ ਛੋਟੇ, Purpose-Specific AI Models ਦੀ ਲੋੜ ਉਤੇ ਜ਼ੋਰ ਦਿੱਤਾ ਜੋ Indian Soil Types, Climate Zones ਅਤੇ Crop Varieties ਅਨੁਸਾਰ Train ਕੀਤੇ ਜਾਣ ਅਤੇ Low-Connectivity ਵਾਲੇ ਪਿੰਡਾਂ ਵਿੱਚ ਵੀ Mobile Phones ਰਾਹੀਂ ਚੱਲ ਸਕਣ।

ਮੰਤਰੀ ਨੇ National Agri Data Commons ਅਤੇ National Agri-AI Research Network ਬਣਾਉਣ ਦੀ ਲੋੜ ਬਿਆਨ ਕੀਤੀ, ਜਿਸ ਵਿੱਚ DST, State Governments, ICAR ਅਤੇ Global Institutions ਦੀ ਭਾਗੀਦਾਰੀ ਹੋਵੇਗੀ।

Investors ਲਈ ਅਪੀਲ

ਉਨ੍ਹਾਂ Investors ਨੂੰ ਅਪੀਲ ਕੀਤੀ ਕਿ ਉਹ Agriculture-AI ਨੂੰ “ਦੁਨੀਆ ਦਾ ਸਭ ਤੋਂ ਵੱਡਾ Untapped Productivity Market” ਸਮਝਦੇ ਹੋਏ Patient Capital ਨਾਲ ਵੱਡੇ ਪੱਧਰ ਦੇ Platforms ਵਿੱਚ ਨਿਵੇਸ਼ ਕਰਨ।

ਅੰਤ ਵਿੱਚ ਉਨ੍ਹਾਂ ਕਿਹਾ, “ਕਿਸਾਨ ਨੂੰ AI ਸਿਰਫ਼ ਇਸ ਲਈ ਨਹੀਂ ਚਾਹੀਦਾ ਕਿ ਉਹ ਮੌਜੂਦ ਹੈ; ਉਹ ਤਦ ਹੀ ਲਾਭਕਾਰੀ ਹੈ ਜਦੋਂ ਉਹ ਉਪਯੋਗੀ ਹੋਵੇ।”

ਉਨ੍ਹਾਂ ਜ਼ੋਰ ਦਿੱਤਾ ਕਿ ਭਾਰਤ Global Agri-AI Framework ਵਿੱਚ Recipient ਨਹੀਂ, ਸਗੋਂ Co-Architect ਵਜੋਂ ਭੂਮਿਕਾ ਨਿਭਾਉਣ ਲਈ ਤਿਆਰ ਹੈ।

Saturday, February 21, 2026

ਅਗਾਂਹਵਧੂ ਕਿਸਾਨਾਂ ਅਤੇ ਵਿਭਾਗੀ ਅਧਿਕਾਰੀਆਂ ਦੀ ਸਾਂਝ ਨਾਲ ਖੇਤੀ ਵਿਕਾਸ ਲਈ ਨਵੇਂ ਸੁਝਾਅ

ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਜਾਰੀ


ਬਠਿੰਡਾ 22 ਫਰਵਰੀ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ KVK Bathinda ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀ ਬਾੜੀ ਯੂਨੀਵਰਸਿਟੀ PAU ਵੱਲੋਂ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਖੇਤੀਬਾੜੀ ਖੇਤਰ ਵਿੱਚ ਨਵੀਂਆਂ ਤਕਨੀਕਾਂ ਦੇ ਪ੍ਰਚਾਰ-ਪ੍ਰਸਾਰ ਅਤੇ ਆਉਣ ਵਾਲੇ ਸਾਲ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ।

ਮੀਟਿੰਗ ਦੌਰਾਨ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਵੱਲੋਂ ਸਾਲ 2025 ਦੀ ਕਾਰਵਾਈ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਲਗਾਏ ਗਏ ਸਿਖਲਾਈ ਕੋਰਸਾਂ, ਖੇਤ ਤਜਰਬਿਆਂ, ਪ੍ਰਦਰਸ਼ਨੀਆਂ ਅਤੇ ਤਕਨੀਕੀ ਮਾਰਗਦਰਸ਼ਨ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।


ਡਾ. ਤਰਸੇਮ ਸਿੰਘ ਢਿੱਲੋਂ ਨੇ ਸਬੰਧਿਤ ਵਿਭਾਗਾਂ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੱਤਾ ਅਤੇ ਕਾਰਜ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੁਝਾਅ ਮੰਗੇ। ਉਨ੍ਹਾਂ ਫ਼ਸਲਾਂ ਦੀ ਪੈਕਿੰਗ ਅਤੇ ਪ੍ਰੋਸੈਸਿੰਗ Food Processing ਨੂੰ ਪ੍ਰਾਥਮਿਕਤਾ ਦੇਣ ਦੀ ਸਲਾਹ ਦਿੱਤੀ ਤਾਂ ਜੋ ਕਿਸਾਨ ਵਧੇਰੇ ਮੁਨਾਫ਼ਾ ਕਮਾ ਸਕਣ। ਇਸਦੇ ਨਾਲ ਹੀ ਪਰਾਲੀ ਦੇ ਸੁਚੱਜੇ ਪ੍ਰਬੰਧ ਅਤੇ ਇਸਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸਾਂਝੀ ਕੋਸ਼ਿਸ਼ਾਂ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ-ਆਪਣੇ ਮਸਵਰੇ ਸਾਂਝੇ ਕਰਦੇ ਹੋਏ ਅਗਲੇ ਸਾਲ ਦੀ ਯੋਜਨਾ ਤਿਆਰ ਕਰਨ ਲਈ ਮਹੱਤਵਪੂਰਨ ਸੁਝਾਅ ਦਿੱਤੇ। ਖਾਸ ਤੌਰ ‘ਤੇ ਸਬਜ਼ੀਆਂ ਦੇ ਬੀਜ ਉਤਪਾਦਨ Vegetable Seed Production, ਨਰਸਰੀ ਤਿਆਰ ਕਰਨ, ਘਰੇਲੂ ਬਗੀਚੀ Kitchen Garden ਅਤੇ ਪ੍ਰਦਰਸ਼ਨੀ ਪਲਾਟ ਲਗਾ ਕੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਖੇਤੀ ਨਾਲ ਜੋੜਨ ‘ਤੇ ਜ਼ੋਰ ਦਿੱਤਾ ਗਿਆ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਵਿਭਾਗੀ ਟਰੇਨਿੰਗਾਂ ਦੇ ਵਿਸਥਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

ਇਸ ਮੌਕੇ ਮੁੱਖ ਮਹਿਮਾਨਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ, ਜੰਗਲਾਤ, ਡੇਅਰੀ, ਸਾਗਬਾਨੀ ਅਤੇ ਭੂਮੀ ਰੱਖਿਆ ਵਿਭਾਗਾਂ ਦੇ ਨੁਮਾਇੰਦਿਆਂ ਨੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕਰਕੇ ਕੇਂਦਰ ਦੀਆਂ ਗਤੀਵਿਧੀਆਂ ਦੀ ਸਰਾਹਨਾ ਕੀਤੀ। ਡਾ. ਤੇਜਬੀਰ ਸਿੰਘ ਫੁੱਟਰ ਵੱਲੋਂ ਆਉਣ ਵਾਲੇ ਸਾਲ ਦੀ ਵਿਉਂਤਬੰਦੀ ਸਾਂਝੀ ਕੀਤੀ ਗਈ, ਜਦਕਿ ਡਾ. ਗੁਰਮੀਤ ਸਿੰਘ ਨੇ ਸਭ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗ ਲਈ ਆਭਾਰ ਪ੍ਰਗਟਾਇਆ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਉਤਸ਼ਾਹ ਨੇ ਵੀ ਭਾਗ ਲਿਆ।

ਨਹਿਰ ਬੰਦੀ ਅਪਡੇਟ

ਫਿਰੋਜ਼ਪੁਰ 21 ਫਰਵਰੀ

AI ਨਾਲ ਬਣਾਈ ਸੰਕੇਤਕ ਤਸਵੀਰ 

ਫਿਰੋਜ਼ਪੁਰ ਫੀਡਰ Firozpur Feeder Canal ਦੀ RD 15 ਤੋਂ RD 55 ਤੱਕ ਹੋ ਰਹੇ ਨਵੀਨੀਕਰਨ ਕਾਰਨ ਚੱਲ ਰਹੀ ਨਹਿਰ ਬੰਦੀ Canal Closer ਸਬੰਧੀ ਵਿਭਾਗੀ ਸੂਤਰਾਂ ਅਨੂਸਾਰ ਜਾਣਕਾਰੀ ਮਿਲੀ ਹੈ ਕਿ ਤਿੰਨ ਦਿਨਾਂ ਵਿੱਚ ਨਿਰਮਾਣ ਕਾਰਜ ਪੂਰਾ ਹੋ ਜਾਵੇਗਾ।

ਫਿਰੋਜ਼ਪੁਰ ਫੀਡਰ Firozpur Feeder Canal ਵਿੱਚੋਂ ਹੀ ਸਰਹੰਦ ਫੀਡਰ Sarhind Feeder Canal ਅਤੇ ਗੰਗ ਕਨਾਲ Gang Canal or Bikaner Canal ਨਹਿਰ ਨਿਕਲਦੀਆਂ ਹਨ ਜਿਸ ਤੋਂ ਪੰਜਾਬ ਦੇ ਫਾਜ਼ਿਲਕਾ Fazilka, ਸ੍ਰੀ ਮੁਕਤਸਰ ਸਾਹਿਬ, Sri Muktsar Sahib ਫਿਰੋਜ਼ਪੁਰ Firozpur ਅਤੇ ਫਰੀਦਕੋਟ Faridkot ਜ਼ਿਲ੍ਹਿਆਂ ਨੂੰ ਪਾਣੀ ਦੇਣ ਵਾਲੀ ਸਰਹੰਦ ਫੀਡਰ Sarhind Feeder Canal ਦੀ ਸਪਲਾਈ ਬੰਦ ਪ੍ਰਭਾਵਿਤ ਹੈ। ਇਸੇ ਤਰ੍ਹਾਂ ਰਾਜਸਥਾਨ Rajasthan ਦੇ ਜਿਲਾ ਸ਼੍ਰੀ ਗੰਗਾ ਨਗਰ Sri Ganga Nagar ਨੂੰ ਪਾਣੀ ਦੇਣ ਵਾਲੀ ਗੰਗ ਕਨਾਲ  Gang Canal ਨਹਿਰ ਵਿੱਚ ਵੀ ਫਿਰੋਜ਼ਪੁਰ ਫੀਡਰ Firozpur Feeder Canal ਦੇ ਨਵੀਨੀਕਰਨ ਕਾਰਨ ਚੱਲ ਰਹੀ ਬੰਦੀ ਕਾਰਨ ਪਾਣੀ ਦੀ ਸਪਲਾਈ ਪ੍ਰਭਾਵਿਤ ਹੈ।

ਦੂਜੇ ਪਾਸੇ ਅਗੇਤੀ ਗਰਮੀ ਵਧਣ ਕਾਰਨ ਕਣਕ ਦੀਆਂ ਫਸਲਾਂ ਪਾਣੀ ਦੀ ਮੰਗ ਕਰ ਰਹੀਆਂ ਹਨ। ਅਬੋਹਰ Abohar ਖੇਤਰ ਵਿੱਚ ਕਿੰਨੂ Kinnow Orchard ਦੇ ਬਾਗਾਂ ਨੂੰ ਵੀ ਪਾਣੀ ਦੀ ਜ਼ਰੂਰਤ ਹੈ ।

ਸਿੰਚਾਈ ਵਿਭਾਗ ਦੇ ਸੂਤਰਾਂ ਅਨੁਸਾਰ ਫਿਰੋਜ਼ਪੁਰ ਫੀਡਰ Firozpur Feeder Canal ਦੇ ਨਵੀਨੀਕਰਨ ਦਾ ਕੰਮ ਆਖਰੀ ਪੜਾਅ ਵਿੱਚ ਹੈ। ਅਤੇ ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ 25 ਫਰਵਰੀ ਰਾਤ ਤੋਂ ਇਸ ਵਿੱਚ ਪਾਣੀ ਲੈ ਲਿਆ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ 27 ਜਾਂ 28 ਫਰਵਰੀ ਤੱਕ ਸਾਰੇ ਖੇਤਰਾਂ ਵਿੱਚ ਪਾਣੀ ਪਹੁੰਚ ਸਕਦਾ ਹੈ।

ਦੂਜੇ ਪਾਸੇ ਰਾਜਸਥਾਨ ਫੀਡਰ Rajasthan Feeder Canal ਜਿਸ ਨੂੰ ਇੰਦਰਾ ਗਾਂਧੀ ਨਹਿਰ Indira Gandhi Canal ਵੀ ਆਖਦੇ ਹਨ ਦੀ 20 ਮਾਰਚ 2026 ਤੋਂ 45 ਦਿਨ ਦੀ ਬੰਦੀ Canal Closer ਪ੍ਰਸਤਾਵਿਤ ਹੈ। ਇਸ ਨਹਿਰ ਤੋਂ ਰਾਜਸਥਾਨ ਦੇ ਖੇਤਾਂ ਦੀ ਸਿੰਚਾਈ ਹੁੰਦੀ ਹੈ। ਇਸ ਨਹਿਰ ਤੋਂ ਖੇਤਾਂ ਲਈ ਪਾਣੀ 15 ਮਾਰਚ ਤੱਕ ਹੀ ਮਿਲੇਗਾ ਅਤੇ ਆਖਰੀ ਪੰਜ ਦਿਨ ਪੀਣ ਦੇ ਪਾਣੀ ਦੇ ਭੰਡਾਰਨ ਲਈ ਇਹ ਪਾਣੀ ਵਰਤਿਆ ਜਾਵੇਗਾ। ਇਸ ਕਾਰਨ ਰਾਜਸਥਾਨ Rajasthan ਦੇ ਕਿਸਾਨ ਚਿੰਤਤ ਹਨ ।

ਦੂਜੇ ਪਾਸੇ ਗੰਗ ਕਨਾਲ ਨਹਿਰ ਵਿੱਚ ਪਾਣੀ ਦੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਗੰਗਾ ਨਗਰ ਇਲਾਕੇ ਦੇ ਕਿਸਾਨਾਂ ਵਿੱਚ ਅਸੰਤੋਸ਼ ਵਧ ਰਿਹਾ ਹੈ ਅਤੇ ਬੀਤੇ ਕੱਲ ਉਹਨਾਂ ਨੇ ਦੋ ਥਾਵਾਂ ਤੇ ਸੜਕ ਜਾਮ ਕਰਕੇ ਆਪਣੇ ਰੋਸ਼ ਦਾ ਪ੍ਰਗਟਾਵਾ ਕੀਤਾ ਸੀ।

Friday, February 20, 2026

ਖੇਤੀਬਾੜ੍ਹੀ ਮਹਿਕਮਾਂ ਨਿਕਲਿਆ ਜਾਂਚ ਕਰਨ

 ਬਲਾਕ ਪੱਧਰ ‘ਤੇ ਗੁਣਵੱਤਾ ਨਿਯੰਤਰਣ, ਨਮੂਨਾ ਇਕੱਠਾ ਕਰਨ ਅਤੇ ਸਟਾਕ ਰਜਿਸਟਰਾਂ ਦੀ ਅਧਿਕਾਰੀਆਂ ਨੇ ਕੀਤੀ ਜਾਂਚ

ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਣ ਅਤੇ ਕੇਵਲ ਮਿਆਰੀ ਸਮੱਗਰੀ ਦੀ ਕੀਤੀ ਜਾਵੇ ਵਿਕਰੀ

ਫਾਜ਼ਿਲਕਾ 20 ਫਰਵਰੀ


ਜ਼ਿਲ੍ਹਾ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਦੇਖ-ਰੇਖ ਹੇਠ ਬਲਾਕ ਪੱਧਰ ‘ਤੇ ਗੁਣਵੱਤਾ ਨਿਯੰਤਰਣ Quality Control, ਨਮੂਨਾ ਇਕੱਠਾ ਕਰਨ ਅਤੇ ਸਟਾਕ ਰਜਿਸਟਰਾਂ ਦੀ ਜਾਂਚ ਸੰਬੰਧੀ ਵਿਸ਼ੇਸ਼ ਕਾਰਵਾਈ ਕੀਤੀ ਗਈ।

ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਗੁਰਵੀਰ ਸਿੰਘ ਅਤੇ ਪਰਵਸ਼ ਕੁਮਾਰ ਵੱਲੋਂ ਬਲਾਕ ਖੇਤਰ ਦੇ ਖਾਦ, ਬੀਜ ਅਤੇ ਕੀਟਨਾਸ਼ਕਾਂ ਦੇ ਵਿਕਰੇਤਿਆਂ Seed, Fertilizers and Pesticide Dealers ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਵੱਖ-ਵੱਖ ਕੰਪਨੀਆਂ ਦੇ ਬੀਜ, ਖਾਦ ਅਤੇ ਕੀਟਨਾਸ਼ਕਾਂ ਦੇ ਨਮੂਨੇ ਭਰਕੇ ਲੈਬੋਰਟਰੀ ਜਾਂਚ ਲਈ ਭੇਜੇ ਗਏ ਤਾਂ ਜੋ ਕਿਸਾਨਾਂ ਨੂੰ ਮਿਆਰੀ ਅਤੇ ਪ੍ਰਮਾਣਿਤ ਖੇਤੀ ਇਨਪੁੱਟਸ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ।

ਜਾਂਚ ਦੌਰਾਨ ਸਟਾਕ ਰਜਿਸਟਰਾਂ Stock Register, ਬਿੱਲ ਬੁੱਕਾਂ ਅਤੇ ਲਾਇਸੰਸਾਂ ਦੀ ਵੀ ਪੜਤਾਲ ਕੀਤੀ ਗਈ। ਅਧਿਕਾਰੀਆਂ ਨੇ ਡੀਲਰਾਂ ਨੂੰ ਹੁਕਮ ਦਿੱਤਾ ਕਿ ਉਹ ਸਾਰੇ ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਣ ਅਤੇ ਕੇਵਲ ਮਿਆਰੀ ਸਮੱਗਰੀ ਹੀ ਵਿਕਰੀ ਲਈ ਰੱਖਣ।

ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਜਾਂਚ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਟੀਆ ਜਾਂ ਨਕਲੀ ਸਮੱਗਰੀ ਤੋਂ ਬਚਾਇਆ ਜਾ ਸਕੇ ਅਤੇ ਜੇਕਰ ਕਿਸੇ ਵੀ ਡੀਲਰ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸਾਨ ਭਲਾਈ ਨੂੰ ਪਹਿਲ ਦੇਣ।

ਹੁਣ AI ਰੋਕੇਗੀ ਕਪਾਹ ਤੇ Pink Bollworm

 ਕਪਾਹ Cotton ਦੀ ਗੁਲਾਬੀ ਸੁੰਡੀ Pink Bollworm ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਏਆਈ ਫੇਰੋਮੋਨ ਟ੍ਰੈਪਾਂ AI Based Pheromone Traps ਦੀ ਸਥਾਪਨਾ" ਬਾਰੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਫਾਜ਼ਿਲਕਾ 20 ਫਰਵਰੀ

AI ਨਾਲ ਬਣਾਈ ਸੰਕੇਤਕ ਤਸਵੀਰ 

ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਆਈਸੀਏਆਰ-ਸੀਫੇਟ ICAR CIPHET ਅਤੇ ਕਪਾਹ ਖੋਜ ਸੰਸਥਾ Cotton Research Center, ਸਿਰਸਾ Sirsa ਦੁਆਰਾ ਸਾਂਝੇ ਤੌਰ 'ਤੇ "ਪੰਜਾਬ ਵਿੱਚ ਕਪਾਹ Cotton ਦੀ ਗੁਲਾਬੀ ਸੁੰਡੀ Pink Bollworm ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਏਆਈ ਫੇਰੋਮੋਨ ਟ੍ਰੈਪਾਂ AI Based Pheromone Traps ਦੀ ਸਥਾਪਨਾ" ਬਾਰੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਕਿਸਾਨਾਂ ਨੂੰ ਕਪਾਹ ਦੀਆਂ ਫਸਲਾਂ Cotton Crop ਵਿੱਚ ਗੁਲਾਬੀ ਸੁੰਡੀ Pink Bollworm Control in Cotton ਦੀ ਸਮੇਂ ਸਿਰ ਪਛਾਣ ਅਤੇ ਪ੍ਰਭਾਵਸ਼ਾਲੀ ਨਿਯੰਤਰਣ ਲਈ ਏਆਈ-ਅਧਾਰਤ ਫੇਰੋਮੋਨ ਟ੍ਰੈਪ ਤਕਨਾਲੋਜੀ AI Based Pheromone Traps Technology to Control Pink Bollworm in Cotton ਨਾਲ ਜਾਣੂ ਕਰਵਾਉਣਾ ਸੀ।

ਪ੍ਰੋਗਰਾਮ ਦੌਰਾਨ, ਤਕਨੀਕੀ ਸੈਸ਼ਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਕਪਾਹ ਦੇ ਉਤਪਾਦਨ, ਕੀਟ ਪ੍ਰਬੰਧਨ Pest Management in Cotton ਅਤੇ ਸੰਤੁਲਿਤ ਪੌਸ਼ਟਿਕ ਪ੍ਰਬੰਧਨ Nutrition Management in Cotton ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਗਈ। ਮਾਹਿਰਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਵਿਗਿਆਨਕ ਹੱਲ ਪੇਸ਼ ਕੀਤੇ। ਕਿਸਾਨਾਂ ਨੇ ਆਪਣੇ ਤਜਰਬੇ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਦੀ ਕਾਸ਼ਤ ਵਿੱਚ ਆਉਣ ਵਾਲੀਆਂ ਚੁਣੌਤੀਆਂ 'ਤੇ ਚਰਚਾ ਕੀਤੀ।

ਡਾ. ਮਨਪ੍ਰੀਤ ਸਿੰਘ (ਸੀਨੀਅਰ ਖੇਤੀਬਾੜੀ ਵਿਗਿਆਨੀ) ਨੇ ਕਪਾਹ ਦੀ ਉਨਤ ਖੇਤੀ ਦੇ ਤਰੀਕਿਆਂ, ਸਮੇਂ ਸਿਰ ਬਿਜਾਈ Sowing of Cotton, ਪ੍ਰਮਾਣਿਤ ਬੀਜ Certified Seeds ਚੋਣ ਅਤੇ ਸੰਤੁਲਿਤ ਖਾਦ ਦੀ ਵਰਤੋਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਗਿਆਨਕ ਸਿਫ਼ਾਰਸ਼ਾਂ ਦੀ ਪਾਲਣਾ ਕਰਕੇ ਉਤਪਾਦਨ ਵਧਾਇਆ ਜਾ ਸਕਦਾ ਹੈ ਅਤੇ ਲਾਗਤਾਂ ਘਟਾਈਆਂ ਜਾ ਸਕਦੀਆਂ ਹਨ।

ਡਾ. ਜਗਦੀਸ਼ ਅਰੋੜਾ ਨੇ ਕਪਾਹ ਵਿੱਚ ਕੀਟ ਪ੍ਰਬੰਧਨ Pest Management in Cotton 'ਤੇ ਇੱਕ ਵਿਸ਼ੇਸ਼ ਭਾਸ਼ਣ ਦਿੱਤਾ, ਜਿਸ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਪਛਾਣ, ਰੋਕਥਾਮ ਅਤੇ ਏਕੀਕ੍ਰਿਤ ਕੀਟ ਪ੍ਰਬੰਧਨ Intigrated Pest Management Technology ਤਕਨੀਕਾਂ ਦਾ ਵੇਰਵਾ ਦਿੱਤਾ ਗਿਆ। ਉਨ੍ਹਾਂ ਨੇ ਏ.ਆਈ-ਅਧਾਰਤ ਫੇਰੋਮੋਨ ਟ੍ਰੈਪਾਂ AI Based Pheromone Traps ਦੀ ਉਪਯੋਗਤਾ 'ਤੇ ਚਾਨਣਾ ਪਾਇਆ, ਕਿਹਾ ਕਿ ਇਹ ਤਕਨਾਲੋਜੀ ਅਸਲ-ਸਮੇਂ ਦੇ ਕੀਟ ਨਿਗਰਾਨੀ ਅਤੇ ਸਮੇਂ ਸਿਰ ਨਿਯੰਤਰਣ ਉਪਾਵਾਂ ਨੂੰ ਸਮਰੱਥ ਬਣਾਏਗੀ।

ਡਾ. ਪ੍ਰਕਾਸ਼ ਨੇ ਮਿੱਟੀ-ਜਾਂਚ-ਅਧਾਰਤ ਖਾਦ ਪ੍ਰਬੰਧਨ ਅਤੇ ਸੂਖਮ ਪੌਸ਼ਟਿਕ ਤੱਤਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ। ਪ੍ਰੋਗਰਾਮ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਇਹ ਪਹਿਲ ਕਪਾਹ ਉਤਪਾਦਨ ਵਿੱਚ ਆਧੁਨਿਕ ਤਕਨੀਕਾਂ ਦੇ ਪ੍ਰਸਾਰ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

*ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਹਨਾਂ ਦੀ ਭਲਾਈ ਲਈ ਵਚਨਬੱਧ*

ਚੰਡੀਗੜ੍ਹ, 20 ਫ਼ਰਵਰੀ:  


ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ Horticulture Minister Mohinder Bhagat ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ Horticulture ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ Seed, ਤਕਨੀਕੀ ਸਲਾਹ Technical Advice to Farmer, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ Solid Market Linkages ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ Horticulture ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ Vegetable and Fruits ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ।  ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ Post Harvest Management, ਕੋਲਡ ਚੇਨ Cold Chain, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ Processing Facilities ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਮੁੱਲ ਮਿਲ ਸਕੇ।

ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ।  ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾ ਕਿਹਾ ਕਿ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਖੇਤੀਬਾੜੀ ਵਿੱਚ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਯਤਨ ਜਾਰੀ ਰਹਿਣਗੇ।

ਕਿਸਾਨ ਕਣਕ ਦੀ ਫਸਲ ਨੂੰ To Save Wheat Crop from Heat Stroke ਸਮੇਂ ਸਿਰ ਪਾਣੀ ਲਗਾਉਣ- ਡਾ: ਗੁਰਪ੍ਰੀਤ ਸਿੰਘ

ਮੋਗਾ 20 ਫਰਵਰੀ,

ਡਾ. ਗੁਰਪ੍ਰੀਤ ਸਿੰਘ
ਮੁੱਖ ਖੇਤੀਬਾੜੀ ਅਫਸਰ, ਮੋਗਾ

ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ Moga ਨੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਗਰਮੀ ਦੇ ਪ੍ਰਭਾਵ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਹਲਕਾ ਪਾਣੀ ਲਗਾਉਣ Provide Irrigation to Wheat Crop from Heat Stroke

ਉਨ੍ਹਾਂ ਕਿਹਾ ਕਿ ਮੋਗਾ ਦੇ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਨਵੰਬਰ ਦੇ ਪਹਿਲੇ ਪਦਰ੍ਹਵਾੜੇ ਤੱਕ ਕਰ ਦਿੱਤੀ ਗਈ ਸੀ ਜੋ ਬਿਜਾਈ ਦਾ ਢੁੱਕਵਾਂ ਸਮਾਂ ਸੀ। ਕਣਕ ਦੀ ਫਸਲ ਦਾਣੇ ਪੈਣ ਸਮੇਂ ਵੱਧ ਤਾਪਮਾਨ ਪ੍ਰਤੀ ਸੰਵੇਦਨਸ਼ੀਲ ਫਸਲ Wheat Crop Sensitive to High Temperature  ਹੈ। ਇਸ ਸਮੇਂ  ਵੱਧਦੀ ਗਰਮੀ ਦਾ ਮਾੜਾ ਪ੍ਰਭਾਵ ਕਣਕ ਦੀ ਫਸਲ ਤੇ ਪੈਂਦਾ ਹੈ ਜਿਸ ਕਾਰਨ ਫਸਲ ਦੇ ਝਾੜ ਅਤੇ ਗੁਣਵੱਤਾ ਵਿਚ ਗਿਰਾਵਟ ਆਉਂਦੀ ਹੈ। ਜੇਕਰ ਦਿਨ ਦਾ ਤਾਪਮਾਨ 35 ਡਿਗਰੀ ਤੋ਼ ਵੱਧਦਾ ਹੈ ਤਾਂ ਇਸ ਨਾਲ ਕਣਕ ਦੀ ਫਸਲ ਦੇ ਦਾਣੇ ਮਾੜੇ ਰਹਿ ਜਾਂਦੇ ਹਨ, ਫਸਲ ਜਲਦੀ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਝਾੜ ਵਿਚ ਗਿਰਾਵਟ ਆ ਜਾਂਦੀ ਹੈ। ਇਸ ਸਮੇਂ ਦਿਨੋ ਦਿਨ ਤਾਪਮਾਨ Day Temperature Increase  ਵਿਚ ਵਾਧਾ ਹੋ ਰਿਹਾ ਹੈ ਜਿਸ ਨਾਲ ਕਣਕ ਦੀ ਫਸਲ ਤੇ ਮਾੜਾ ਪ੍ਰਭਾਵ ਪੈਣ ਦਾ ਖਦਸ਼ਾ ਹੈ।

ਉਨ੍ਹਾਂ ਕਿਹਾ ਕਿ ਕਣਕ ਦੇ ਸਿੱਟੇ ਨਿਕਲਣ ਸਮੇਂ ਅਤੇ ਪੱਕਣ ਸਮੇਂ ਗਰਮੀ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਬਹੁਤ ਮਹੱਤਤਾ ਹੈ, ਇਸ ਲਈ ਕਿਸਾਨ ਕਣਕ ਦੀ ਫਸਲ ਨੂੰ ਗਿੱਲੇ ਵੱਤਰ ਤੇ ਹੀ ਪਾਣੀ ਲਗਾਉਣ ਕਿਉਂਕਿ ਜੇਕਰ ਵੱਤਰ ਸੁਕਾ ਕੇ ਪਾਣੀ ਲਾਇਆ ਗਿਆ ਤਾਂ ਹਲਕੀ ਜਿਹੀ ਹਵਾ ਦੇ ਨਾਲ ਫਸਲ ਡਿੱਗ ਪੈਦੀ ਹੈ ਅਤੇ ਝਾੜ ਘੱਟ ਜਾਂਦਾ ਹੈ। ਇਸ ਲਈ ਫਸਲ ਨੂੰ ਹਲਕਾ ਪਾਣੀ ਦੇਣਾ ਲਾਹੇਵੰਦ ਹੋਵੇਗਾ ਅਤੇ ਪਾਣੀ ਦੇਣ ਸਮੇਂ ਹਵਾ ਦਾ ਰੁਖ ਵੇਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਜਦ ਗੋਭ ਅਵੱਸਥਾ ਵਿਚ ਹੋਵੇ ਤਾਂ ਗਰਮ ਤਾਪਮਾਨ ਤੋਂ ਬਚਾਉਣ ਲਈ ਕਿਸਾਨ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੀ ਸਪਰੇਅ ਕਣਕ ਦੀ ਫਸਲ ਤੇ ਕਰ ਸਕਦੇ ਹਨ। ਪਹਿਲਾ ਸਪਰੇ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜਾ ਬੂਰ ਪੈਣ ਸਮੇਂ ਕੀਤਾ ਜਾ ਸਕਦਾ ਹੈ।


ਡੇਅਰੀ ਕਿੱਤੇ ਨਾਲ ਸਬੰਧਤ ਐਸ.ਸੀ. ਕੈਟਾਗਰੀ ਲਾਭਪਾਤਰੀਆਂ ਲਈ ਚਲਾਇਆ ਜਾਵੇਗਾ ਸਪੈਸ਼ਲ ਬੈਚ : ਗੁਰਵਿੰਦਰ ਸਿੰਘ 4 Weeks Dairy Training Course for SC Beneficiaries

ਬਠਿੰਡਾ, 20 ਫ਼ਰਵਰੀ

ਏਆਈ ਨਾਲ ਬਣਾਈ ਗਈ ਸੰਕੇਤਕ ਤਸਵੀਰ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ Dairy Development Department ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡਿਆਂ Gurmeet Singh Khuddian ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ Dairy Development Department Punjab ਸ਼੍ਰੀ ਵਰਿਆਮ ਸਿੰਘ ਗਿੱਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ (SC) ਲਾਭਪਾਤਰੀਆਂ ਲਈ 4 ਹਫਤਿਆਂ ਦੀ ਡੇਅਰੀ ਸਿਖਲਾਈ 4 Weeks Dairy Training Course for SC Beneficiaries ਦਾ ਵਿਸ਼ੇਸ਼ ਬੈਚ 23 ਫ਼ਰਵਰੀ ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਸਰਦੂਲਗੜ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਗੁਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਕੇਵਲ ਉਹ ਵਿਅਕਤੀ ਯੋਗ ਹੋਣਗੇ ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣ, ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ, ਦਿਹਾਤੀ ਖੇਤਰ ਦੇ ਨਿਵਾਸੀ ਹੋਣ ਅਤੇ ਘੱਟੋ-ਘੱਟ ਦਸਵੀਂ ਪਾਸ ਹੋਣ। ਸਿਖਿਆਰਥੀਆਂ ਲਈ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਨ ਲਈ ਸਿਖਿਆਰਥੀ ਵੱਲੋਂ 4000 ਰੁਪਏ ਫੀਸ ਜਮ੍ਹਾ ਕਰਵਾਈ ਜਾਵੇਗੀ, ਜੋ ਟ੍ਰੇਨਿੰਗ ਸਫਲਤਾਪੂਰਵਕ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 2 ਤੋਂ 10 ਦੁਧਾਰੂ ਪਸ਼ੂ ਰੱਖ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦੁੱਧ ਅਤੇ ਦੁੱਧ ਉਤਪਾਦ ਤਿਆਰ ਕਰਕੇ Milk Processing Training ਉਨ੍ਹਾਂ ਦੀ ਮਾਰਕੀਟਿੰਗ, ਪਸ਼ੂਆਂ ਨੂੰ ਮੁੱਢਲੀ ਸਹਾਇਤਾ First Aid to Cattle, ਗਰਭਧਾਰਣ ਪ੍ਰਬੰਧਨ ਅਤੇ ਨਸਲ ਸੁਧਾਰ Breed Improvement ਸਬੰਧੀ ਤਕਨੀਕੀ ਸਿਖਲਾਈ ਵੀ ਦਿੱਤੀ ਜਾਵੇਗੀ।

ਡਿਪਟੀ ਡਾਇਰੈਕਟਰ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੋਰਸ ਦਾ ਪੂਰਾ ਲਾਭ ਉਠਾਉਣ। ਇੱਛੁਕ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰਬਰ 302-ਈ, ਦੂਸਰੀ ਮੰਜਿਲ, ਬਠਿੰਡਾ ਵਿਖੇ ਅਰਜ਼ੀ ਫਾਰਮ ਭਰ ਸਕਦੇ ਹਨ ਜਾਂ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਸੰਪਰਕ ਨੰਬਰ 99148-01227 ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਫਲਤਾਪੂਰਵਕ ਟ੍ਰੇਨਿੰਗ ਪੂਰੀ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਸਬਸਿਡੀਆਂ Subsidies ਦਾ ਲਾਭ ਵੀ ਲੈ ਸਕਦੇ ਹਨ।

KVK Ropar ਵਿਖੇ Popular Tree Nursery Management ਕੋਰਸ

ਰੂਪਨਗਰ, 19 ਫਰਵਰੀ: ਰੂਪਨਗਰ Rupnagar ਜ਼ਿਲ੍ਹੇ ਵਿੱਚ ਪਾਪੂਲਰ ਦਾ ਰੁੱਖ Popular Tree ਚੰਗੀ ਆਮਦਨ ਦਾ ਇੱਕ ਬਹੁਤ ਵਧੀਆ ਜ਼ਰੀਆ ਹੈ ਜਿਸ ਤੋਂ ਲਗਭਗ ਰੁਪਏ ਇੱਕ ਲੱਖ ਪ੍ਰਤੀ ਏਕੜ ਪ੍ਰਤੀ ਸਾਲ ਦੀ ਆਮਦਨ ਹੋ ਜਾਂਦੀ ਹੈ। ਖੇਤ ਵਿੱਚ ਬੂਟਿਆਂ ਦੇ ਚੰਗੇ ਵਾਧੇ ਲਈ ਬੂਟੇ ਦੀ ਸਿਹਤਮੰਦ ਪਨੀਰੀ Healthy Popular Tree Nursery  ਚੰਗੇ ਸ੍ਰੋਤ ਤੋਂ ਲੈਣਾ ਬਹੁਤ ਜ਼ਰੂਰੀ ਹੈ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ  PAU-KVK Ropar ਵਿਖੇ ਹਰ ਸਾਲ ਵਧੀਆ ਕਿਸਮਾਂ ਦੀ ਪਾਪੂਲਰ ਦੀ ਪਨੀਰੀ Popular Tree Plant ਕਿਸਾਨਾਂ ਲਈ ਉਪਲੱਬਧ ਹੁੰਦੀ ਹੈ ਅਤੇ ਨਾਲ ਹੀ ਚੰਗੀ ਪਨੀਰੀ ਤਿਆਰ ਕਰਨ ਲਈ ਸਿਖਲਾਈ Training for Popular Tree Nursery Management ਵੀ ਦਿੱਤੀ ਜਾਂਦੀ ਹੈ।
ਕੇ.ਵੀ.ਕੇ. ਰੋਪੜ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ICAR. ਅਟਾਰੀ, ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ ਪਾਪੂਲਰ ਦੀ ਪਨੀਰੀ ਉਤਪਾਦਨ ਦਾ ਸਿਖਲਾਈ ਕੋਰਸ 12 ਤੋਂ 18 ਫਰਵਰੀ 2026 ਤੱਕ ਲਗਾਇਆ ਗਿਆ। 

ਸਹਾਇਕ ਪ੍ਰੋਫੈਸਰ (Agroforestry) ਡਾ. ਅੰਕੁਰਦੀਪ ਪ੍ਰੀਤੀ ਨੇ Popular Tree, ਸਫੈਦਾ, ਡੇਕ ਅਤੇ ਹੋਰ ਰੁੱਖਾਂ ਦੀ ਪਨੀਰੀ ਅਤੇ ਕਾਸ਼ਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। 

ਸਮਾਪਤੀ ਸਮਾਰੋਹ ਦੌਰਾਨ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਪੜ ਦੇ ਕਿਸਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੇ.ਵੀ.ਕੇ. ਵੱਲੋਂ ਪੀ.ਏ.ਯੂ ਦੇ ਸਿਫਾਰਸ਼ ਕਲੋਨਾਂ ਦੀ ਪਨੀਰੀ ਤਿਆਰ ਕੀਤੀ ਜਾਂਦੀ ਹੈ ਜਿਸ ਦੀ ਵਿਕਰੀ ਅੱਜ-ਕਲ ਪੂਰੇ ਜ਼ੋਰਾ ਤੇ ਚੱਲ ਰਹੀ ਹੈ। ਡਾ. ਸਤਵੀਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਮੌਕੇ ਦਾ ਫਾਇਦਾ ਲੈਣ ਦੀ ਪੁਰਜੋਰ ਅਪੀਲ ਕੀਤੀ।

Thursday, February 19, 2026

ਕਣਕ ਦੀ ਫ਼ਸਲ ਨੂੰ ਵੱਧ ਤਾਪਮਾਨ ਤੋਂ ਕਿਵੇਂ ਬਚਾਇਆ ਜਾਵੇ

How can the wheat crop be protected from high temperatures?

ਹੁਸ਼ਿਆਰਪੁਰ, 19 ਫਰਵਰੀ :

              ਪੰਜਾਬ ਵਿੱਚ ਹਾੜ੍ਹੀ Rabi ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ Wheat Crop 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਕਣਕ ਦੀ ਬਿਜਾਈ ਦਾ ਢੁੱਕਵਾਂ ਸਮ੍ਹਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਵੱਧ ਤਾਪਮਾਨ ਲਈ ਵਧੇਰੇ ਸੰਵੇਦਨਸ਼ੀਲ Wheat is Sensitive to High Temperature at Grain Formation Stage ਹੈ। ਇਸ ਸਮੇਂ ਦਾਣਿਆਂ ਦੇ ਭਾਰ ਉੱਤੇ ਵੱਧ ਤਾਪਮਾਨ ਦਾ ਮਾੜਾ ਪ੍ਰਭਾਵ ਪੈਂਦਾ ਹੈ। ਜਿਸਦੇ ਨਤੀਜੇ ਵਜੋਂ ਕਣਕ ਦੇ ਝਾੜ ਅਤੇ ਗੁਣਵੱਤਾ Quality and Yield of Wheat ਵਿੱਚ ਗਿਰਾਵਟ ਆਉਂਦੀ ਹੈ। ਵੱਧ ਤਾਪਮਾਨ High Temperature Effect in Wheat Crop ਕਾਰਨ ਹਲਕੀ ਤੋਂ ਦਰਮਿਆਨੀ ਜ਼ਮੀਨ ‘ਤੇ ਬੀਜੀ ਅਗੇਤੀ ਕਣਕ ਦੀ ਫ਼ਸਲ ਜਲਦੀ ਸਿੱਟੇ ਕੱਢ ਲੈਂਦੀ ਹੈ ਅਤੇ ਪੱਕ ਜਾਂਦੀ ਹੈ ਜਿਸ ਕਰਕੇ ਦਾਣੇ ਮਾੜੇ ਰਹਿ ਜਾਂਦੇ ਹਨ।

         ਫਰਵਰੀ 2026 ਦੇ ਦੂਜੇ ਹਫ਼ਤੇ ਵਿੱਚ ਤਾਪਮਾਨ ਪਿਛਲੇ ਸਾਲ ਨਾਲੋਂ 2-4 ਡਿਗਰੀ ਸੈਟੀਂਗਰੇਡ ਜਿਆਦਾ High Temperature ਦੇਖਿਆ ਗਿਆ ਹੈ। ਮੌਜੂਦਾ ਹਾਲਤਾਂ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ PAU, ਬਾਹੋਵਾਲ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ.ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਣਕ ਦੀ ਫ਼ਸਲ ਨੂੰ ਹਲਕਾ ਪਾਣੀ Light Irrigation to Wheat Crop ਲਗਾਇਆ ਜਾਵੇ। ਸਿੰਚਾਈ ਕਰਨ ਲੱਗਿਆਂ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ, ਤਾਂ ਜੋ ਫ਼ਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। ਜਿਹੜੀ ਕਣਕ ਅਜੇ ਗੋਭ ਵਾਲੇ ਪੱਤੇ ‘ਤੇ ਹੈ ਉਸ ਨੂੰ ਵੱਧ ਤਾਪਮਾਨ ਤੋਂ ਬਚਾਉਣ ਲਈ 2 ਫੀਸਦੀ  ਪੋਟਾਸ਼ੀਅਮ ਨਾਈਟ੍ਰੇਟ Potassium Nitrate (13:0:45) (4 ਕਿੱਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰ ਸਕਦੇ ਹੋ। ਡਾ. ਬੌਂਸ ਨੇ ਕਿਹਾ ਕਿ ਇਹ ਘੋਲ 200 ਲਿਟਰ ਦਾ ਬਣਾਇਆ ਜਾਵੇ ਅਤੇ ਛਿੜਕਾਅ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ। ਫ਼ਸਲ ਨੂੰ ਹਲਕਾ ਪਾਣੀ ਲਗਾਉਣ ਅਤੇ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਛਿੜਕਾਅ ਕਰਨ ਨਾਲ ਵੱਧ ਤਾਪਮਾਨ ਦੇ ਮਾੜੇ ਪ੍ਰਭਾਵ ਤੋਂ ਕਾਫੀ ਹੱਦ ਤੱਕ ਬਚਾਇਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਗਰਮੀ ਰੁੱਤ ਦੀਆਂ Vegetable ਦੀ Seed Kit for Kitchen Garden ਕੀਤੀ ਜਾਰੀ

ਰੂਪਨਗਰ, 20 ਫਰਵਰੀ: ਜ਼ਿਲ੍ਹਾ ਰੂਪਨਗਰ Rupnagar ਵਿੱਚ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਬਾਗਬਾਨੀ ਵਿਭਾਗ Horticulture Department ਦੁਆਰਾ ਤਿਆਰ ਕੀਤੀ ਗਰਮ ਰੁੱਤ ਦੀ ਸਬਜ਼ੀ ਬੀਜ ਮਿੰਨੀ ਕਿੱਟ Vegetable Seed Kit for Kitchen Garden ਜਾਰੀ ਕੀਤੀ ਗਈ। 

ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਘਰੇਲੂ ਬਗੀਚੀ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਘਰ ਵਿੱਚ ਉਗਾਈਆਂ ਜ਼ਹਿਰ ਮੁਕਤ ਸਬਜ਼ੀਆਂ Organic Vegetables ਸਿਹਤ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਆਰਥਿਕ ਤੌਰ ’ਤੇ ਵੀ ਫਾਇਦਾਮੰਦ ਹਨ। ਉਨ੍ਹਾਂ ਕਿਹਾ ਕਿ ਤਾਜੀਆਂ ਅਤੇ ਪੋਸ਼ਟਿਕ ਸਬਜ਼ੀਆਂ ਦੇ ਸੇਵਨ ਨਾਲ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਵਧਦੀ ਹੈ ਅਤੇ ਤੰਦਰੁਸਤੀ ਬਣੀ ਰਹਿੰਦੀ ਹੈ।

ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਰੂਪਨਗਰ ਡਾ. ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰੇਲੂ ਪੱਧਰ ’ਤੇ ਸਬਜ਼ੀਆਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਜੈਵਿਕ ਤਰੀਕਿਆਂ ਨਾਲ ਕਰਨੀ ਚਾਹੀਦੀ ਹੈ। ਮਿੱਟੀ ਅਤੇ ਪੌਦਿਆਂ ਵਿੱਚ ਲੋੜੀਂਦੇ ਪੋਸ਼ਕ ਤੱਤਾਂ ਦੀ ਘਾਟ ਪੂਰੀ ਕਰਨ ਲਈ ਰਸਾਇਣਕ ਖਾਦਾਂ ਦੀ ਬਜਾਏ ਰੂੜੀ ਖਾਦ ਅਤੇ ਗੰਡੋਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਮਿੰਨੀ ਕਿੱਟ ਦੇ ਬੀਜ ਲਗਭਗ 3-4 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਜਿਸ ਨਾਲ ਕਰੀਬ 200-250 ਕਿਲੋਗ੍ਰਾਮ ਤੱਕ ਸਬਜ਼ੀ ਦੀ ਪੈਦਾਵਾਰ ਸੰਭਵ ਹੈ ਜੋ ਇੱਕ ਪਰਿਵਾਰ ਦੀ ਲੋੜ ਪੂਰੀ ਕਰ ਸਕਦੀ ਹੈ।

ਬਾਗਬਾਨੀ ਵਿਕਾਸ ਅਫਸਰ (ਸਬਜ਼ੀ) ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਦੱਸਿਆ ਕਿ ਇਸ ਮਿੰਨੀ ਕਿੱਟ ਵਿੱਚ ਘੀਆ, ਚੱਪਨ ਕੱਦੂ, ਕਾਉਪੀਜ਼, ਤਰ, ਕਰੇਲਾ, ਘੀਆ ਤੋਰੀ, ਹਲਵਾ ਕੱਦੂ, ਭਿੰਡੀ, ਖੀਰਾ, ਟੀਂਡਾ ਅਤੇ ਖਰਬੂਜਾ ਦੇ ਬੀਜ ਸ਼ਾਮਿਲ ਹਨ। ਇਹ ਮਿੰਨੀ ਕਿੱਟਾਂ ਜ਼ਿਲ੍ਹਾ ਬਾਗਬਾਨੀ ਦਫਤਰ ਅਤੇ ਵੱਖ-ਵੱਖ ਬਲਾਕ ਬਾਗਬਾਨੀ ਦਫਤਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇੱਕ ਕਿੱਟ ਦੀ ਕੀਮਤ 80 ਰੁਪਏ ਨਿਰਧਾਰਤ ਕੀਤੀ ਗਈ ਹੈ।

ਇਸ ਮੌਕੇ ਬਾਗਬਾਨੀ ਵਿਕਾਸ ਅਫਸਰ ਸ਼੍ਰੀ ਭਾਰਤ ਭੂਸ਼ਣ ਵੀ ਹਾਜ਼ਰ ਸਨ।

ਅਬੋਹਰ ਦੀ Punjab Agro Juice Factory ਵਿੱਚ ਨਵੇਂ ਪ੍ਰੋਜੈਕਟਾਂ ਦਾ ਖੇਤੀਬਾੜੀ ਮੰਤਰੀ Gurmeet Singh Khuddian ਵੱਲੋਂ ਉਦਘਾਟਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ Agriculture Processing Units ਦਾ ਵਿਸਥਾਰ

•ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਨਿਰਯਾਤ ਸਮਰੱਥਾਵਾਂ Export Potential ਨੂੰ ਵਧਾਉਣ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਤਿੰਨ ਉੱਚ-ਪ੍ਰਭਾਵ ਵਾਲੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

• ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰਨ ਲਈ ਸਿਟਰਸ ਪ੍ਰੋਸੈਸਿੰਗ ਯੂਨਿਟ Citrus Processing Units ਦਾ ਕੀਤਾ ਆਧੁਨਿਕੀਕਰਨ

• ਮਿਰਚ ਪ੍ਰੋਸੈਸਿੰਗ ਯੂਨਿਟ Chili Processing Units ਦੀ ਸਮਰੱਥਾ ਚਾਰ ਗੁਣਾ ਵਧ ਕੇ 4 ਮੀਟਰਕ ਟਨ ਹੋਵੇਗੀ ਪ੍ਰਤੀ ਘੰਟਾ

• ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ High Teck Protected Cultivation Nursery ਨਾਲ ਸਾਲਾਨਾ ਬੀਜ ਉਤਪਾਦਨ ਸਮਰੱਥਾ 16 ਲੱਖ ਤੋਂ ਵਧਾ ਕੇ 40 ਲੱਖ ਬੂਟੇ (ਸੀਡਲਿੰਗਜ਼) ਹੋ ਜਾਵੇਗੀ

ਆਲਮਗੜ (ਫਾਜ਼ਿਲਕਾ), 19 ਫਰਵਰੀ:

ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ Agriculture Processing Sector ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ crop Diversification  ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ Agriculture Processing Units ਵਿੱਚ ਵਿਆਪਕ ਵਿਸਥਾਰ ਕੀਤਾ ਹੈ।

ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ Punjab Agri Export Corporation Limited  (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ Chili Processing unit, Citrus Processing unit and Hitech Protected Cultivation Nursery ਸ਼ਾਮਲ ਹੈ। 

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਗੀਆਂ ਬਲਕਿ ਪੰਜਾਬ ਨੂੰ ਉੱਚ-ਮੁੱਲ ਵਾਲੇ ਪ੍ਰੋਸੈਸਡ ਭੋਜਨ ਉਤਪਾਦਾਂ  High Valued Food pProducts  ਲਈ ਇੱਕ ਵਿਸ਼ਵਵਿਆਪੀ ਕੇਂਦਰ ਵਜੋਂ ਵੀ ਸਥਾਪਿਤ ਕਰਨਗੀਆਂ।


ਇਸ ਖੇਤਰ ਦੇ ਮਿਰਚ ਉਤਪਾਦਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿੱਚ ਆਪਣੇ ਮੌਜੂਦਾ ਫਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਪਲਾਂਟ Fruit and Vegetable Processing Plant ਵਿੱਚ ਇੱਕ ਨਵੀਂ ਅਤਿ-ਆਧੁਨਿਕ ਮਿਰਚ ਪ੍ਰੋਸੈਸਿੰਗ ਯੂਨਿਟ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 3 ਮੀਟ੍ਰਿਕ ਟਨ ਪ੍ਰਤੀ ਘੰਟਾ ਦੀ ਵਿਆਪਕ ਸਮਰੱਥਾ ਦੇ ਨਾਲ, ਇਹ ਯੂਨਿਟ ਯੂਨਿਟ ਦੀ ਕੁੱਲ ਮਿਰਚ ਪ੍ਰੋਸੈਸਿੰਗ ਸਮਰੱਥਾ ਨੂੰ 1 ਮੀਟਰਕ ਟਨ ਪ੍ਰਤੀ ਘੰਟਾ ਤੋਂ ਵਧਾ ਕੇ 4 ਮੀਟਰਕ ਟਨ ਪ੍ਰਤੀ ਘੰਟਾ ਕਰ ਦੇਵੇਗੀ। 

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਇਸ ਯੂਨਿਟ ਵਿੱਚ ਲਾਲ ਅਤੇ ਹਰੀਆਂ ਮਿਰਚਾਂ  Red and Green Chili for Export ਦੋਵਾਂ ਨੂੰ ਖਾਸ ਤੌਰ 'ਤੇ ਨਿਰਯਾਤ ਲਈ ਉੱਚ-ਗੁਣਵੱਤਾ ਵਾਲੇ ਫਰਮੈਂਟਡ ਅਤੇ ਅਨਫਰਮੈਂਟਡ ਮਿਰਚ ਪੇਸਟ Chilli Paste for Export ਵਿੱਚ ਪ੍ਰੋਸੈਸ ਕੀਤਾ ਜਾਵੇਗਾ। ਇਹ ਪਹਿਲਕਦਮੀ ਤਾਜ਼ੇ ਉਤਪਾਦਾਂ ਲਈ ਇੱਕ ਸਮਰਪਿਤ ਖਰੀਦ ਚੈਨਲ ਪ੍ਰਦਾਨ ਕਰੇਗੀ ਜਿਸ ਨਾਲ ਸਥਾਨਕ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਮਿਲੇਗਾ ਅਤੇ ਮਿਰਚਾਂ ਨੂੰ ਧੁੱਪ ਵਿੱਚ ਸੁਕਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਰ ਸੀਜ਼ਨ ਵਿੱਚ ਲਗਭਗ 6,500 ਮੀਟਰਕ ਟਨ ਮਿਰਚਾਂ ਦੀ ਪ੍ਰੋਸੈਸਿੰਗ ਕਰਕੇ, ਇਹ ਯੂਨਿਟ ਬਿਹਤਰ ਕੀਮਤ ਯਕੀਨੀ ਬਣਾਏਗੀ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਵਿੱਚ ਭਾਰੀ ਕਮੀ ਲਿਆਉਣ ਵਿੱਚ ਮਦਦ ਕਰੇਗੀ।

ਪੰਜਾਬ ਦੇ ਮਸ਼ਹੂਰ ਕਿੰਨੂ ਉਤਪਾਦਨ Kinnow production ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਅਹਿਮ ਕਦਮ ਚੁੱਕਦਿਆਂ, ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਪਣੀ ਸਿਟਰਸ ਪ੍ਰੋਸੈਸਿੰਗ ਯੂਨਿਟ citrus Processing unit ਵਿੱਚ ਵੱਡਾ ਤਕਨੀਕੀ ਅਪਗ੍ਰੇਡ ਕੀਤਾ ਗਿਆ ਹੈ। ਇਸ ਅਪਗ੍ਰੇਡੇਸ਼ਨ ਤਹਿਤ ਉੱਨਤ ਮਸ਼ੀਨਰੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ ਇੱਕ ਡੀਐਸੀਡੀਫਿਕੇਸ਼ਨ ਯੂਨਿਟ, ਇੱਕ ਵਿਸ਼ੇਸ਼ ਸਿਟਰਸ ਪੀਲ ਆਇਲ ਐਕਸਟਰੈਕਸ਼ਨ ਯੂਨਿਟ Citrus Peel Oil Extraction Unit ਅਤੇ ਇੱਕ ਡੀਬਿਟਰਿੰਗ ਯੂਨਿਟ Debittering Unit for Citrus Juice ਸ਼ਾਮਲ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਇਸ ਅਪਗ੍ਰੇਡੇਸ਼ਨ ਨਾਲ ਕਿੰਨੂ ਦੇ ਜੂਸ ਵਿੱਚ ਲਿਮੋਨਿਨ Limonin ਵਰਗੇ ਕੁਦਰਤੀ ਮਿਸ਼ਰਣਾਂ ਕਾਰਨ ਦੇਰੀ ਨਾਲ ਹੋਣ ਵਾਲੀ ਕੁੜੱਤਣ ਸਬੰਧੀ ਮੁੱਦੇ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਕੁੜੱਤਣ ਨੂੰ ਹਟਾ ਕੇ ਅਤੇ ਐਸੀਡਿਟੀ ਨੂੰ ਕੰਟਰੋਲ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਦਾ ਸਿਟਰਸ ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰੇ। ਉਨ੍ਹਾਂ ਅੱਗੇ ਕਿਹਾ ਕਿ ਪੀਲ ਆਇਲ ਐਕਸਟਰੈਕਸ਼ਨ ਯੂਨਿਟ ਉਸ ਉਪਕਰਨ ਨੂੰ ਬਦਲ ਦੇਵੇਗੀ ਜੋ ਪਹਿਲਾਂ ਰਹਿੰਦ-ਖੂੰਹਦ ਨੂੰ ਉਚ ਮੁੱਲ ਵਾਲੇ ਉਤਪਾਦ ਡੀ-ਲਿਮੋਨਿਨ ਨਾਲ ਭਰਪੂਰ ਜ਼ਰੂਰੀ ਤੇਲ ਵਿੱਚ ਪ੍ਰੋਸੈਸ ਕਰ ਰਹੀ ਸੀ ਜਿਸਦੀ ਫੂਡ ਫਲੇਵਰ, ਕਾਸਮੈਟਿਕ ਅਤੇ ਫਾਰਮਾਸਿਊਟੀਕਲ ਉਦਯੋਗਾਂ ਵਿੱਚ ਭਾਰੀ ਮੰਗ ਹੈ। ਇਸ ਨਾਲ ਸੁਆਦ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਹੋਵੇਗਾ। 

ਹਾਈ-ਟੈਕ ਨਰਸਰੀ ਨਾਲ ਸਬਜ਼ੀਆਂ ਦੀ ਖੇਤੀ ਵਿੱਚ ਕ੍ਰਾਂਤੀ ਲਿਆਉਣ ਬਾਰੇ ਗੱਲ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿਖੇ ਇੱਕ ਨਵੀਂ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ। ਇਹ ਯੂਨਿਟ ਕਾਰਪੋਰੇਸ਼ਨ ਦੀ ਸਾਲਾਨਾ ਬੀਜ ਉਤਪਾਦਨ ਸਮਰੱਥਾ ਨੂੰ 16 ਲੱਖ ਤੋਂ ਵਧਾ ਕੇ 40 ਲੱਖ ਬੂਟਿਆਂ (ਸੀਡਲਿੰਗਜ਼) ਤੱਕ ਪਹੁੰਚਾ ਦੇਵੇਗੀ। 

ਮੰਤਰੀ ਨੇ ਕਿਹਾ ਕਿ ਸੁਚੱਜੀ ਬਿਜਾਈ ਅਤੇ ਜਲਵਾਯੂ-ਨਿਯੰਤਰਿਤ ਪੋਲੀਹਾਊਸਾਂ ਦੀ ਵਰਤੋਂ ਕਰਕੇ, ਇਹ ਨਰਸਰੀ ਸਬਜ਼ੀਆਂ ਦੇ ਇਕੋ ਜਿਹੇ ਅਤੇ ਸਿਹਤਮੰਦ ਬੂਟਿਆਂ ਦੀ ਪੈਦਾਵਾਰ ਕਰੇਗੀ। ਇਹ ਤਕਨਾਲੋਜੀ-ਅਧਾਰਤ ਪਹੁੰਚ ਰਵਾਇਤੀ ਪ੍ਰਣਾਲੀਆਂ ਵਿੱਚ ਮਹਿੰਗੇ ਹਾਈਬ੍ਰਿਡ ਬੀਜਾਂ ਨਾਲ ਸਬੰਧਤ ਪੌਦਿਆਂ ਦੀ ਮੌਤ ਦਰ ਨੂੰ ਘਟਾਉਂਦੀ ਹੈ। ਫੂਡ ਪ੍ਰੋਸੈਸਿੰਗ ਮੰਤਰੀ ਨੇ ਅੱਗੇ ਕਿਹਾ, "ਅਸੀਂ ਆਪਣੇ ਕਿਸਾਨਾਂ ਲਈ ਕਿਫਾਇਤੀ ਦਰਾਂ 'ਤੇ ਉੱਚ-ਗੁਣਵੱਤਾ ਵਾਲੀ ਬਿਜਾਈ ਸਮੱਗਰੀ ਪਹੁੰਚਯੋਗ ਬਣਾ ਰਹੇ ਹਾਂ। ਇਹ ਉਨ੍ਹਾਂ ਦੀ ਲਾਗਤ ਨੂੰ ਘਟਾਏਗਾ ਅਤੇ ਬਿਹਤਰ ਫਸਲ ਨੂੰ ਯਕੀਨੀ ਬਣਾਏਗਾ ਜਿਸ ਨਾਲ ਸਬਜ਼ੀਆਂ ਦੀ ਕਾਸ਼ਤ ਵਿੱਚ ਉੱਚ ਉਤਪਾਦਕਤਾ ਅਤੇ ਮੁਨਾਫ਼ੇ ਲਈ ਰਾਹ ਪੱਧਰਾ ਹੋਵੇਗਾ।"

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਸਾਡੀ ਸਰਕਾਰ ਰਵਾਇਤੀ ਖੇਤੀ ਤੋਂ ਪਰੇ ਵੱਧ ਮੁਨਾਫੇ ਲਈ ਇੱਕ ਮਜ਼ਬੂਤ ਈਕੋਸਿਸਟਮ ਬਣਾ ਰਹੀ ਹੈ। ਇਹ ਪ੍ਰੋਜੈਕਟ ਵਾਢੀ ਤੋਂ ਬਾਅਦ ਦੇ ਨੁਕਸਾਨ ਤੋਂ ਲੈ ਕੇ ਕੀਮਤਾਂ ਵਿੱਚ ਅਸਥਿਰਤਾ ਤੱਕ ਸਾਡੇ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਬਾਜ਼ਾਰ ਨਾਲ ਸਿੱਧਾ ਸਬੰਧ ਯਕੀਨੀ ਬਣਾ ਕੇ ਅਤੇ ਪ੍ਰੋਸੈਸਿੰਗ ਸਮਰੱਥਾਵਾਂ ਨੂੰ ਵਧਾ ਕੇ ਹੱਲ ਕਰਨ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।" ਉਨ੍ਹਾਂ ਕਿਹਾ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਦੀਆਂ ਪਹਿਲਕਦਮੀਆਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਅਧਿਆਇ ਦਾ ਆਰੰਭ ਹਨ ਜੋ ਟਿਕਾਊ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ ਅਤੇ ਵਿਸ਼ਵਵਿਆਪੀ ਖੇਤੀਬਾੜੀ ਬਾਜ਼ਾਰਾਂ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਦੀਆਂ ਹਨ।

ਇਸ ਤੋਂ ਪਹਿਲਾਂ ਪੰਜਾਬ ਐਗਰੋ ਦੇ ਚੀਫ ਐਗਜੀਕਿਉਟਿਵ ਅਫਸਰ ਸ੍ਰੀ ਰਣਬੀਰ ਸਿੰਘ ਨੇ ਮੁੱਖ ਮਹਿਮਾਨ ਤੇ ਪਹੁੰਚੀਆਂ ਸ਼ਖਸ਼ੀਅਤਾਂ ਤੇ ਕਿਸਾਨਾਂ ਭਰਾਵਾਂ ਨੂੰ ਸ਼ਿਰਕਤ ਕਰਨ *ਤੇ ਜੀ ਆਇਆ ਕਹਿੰਦੀਆਂ ਪੰਜਾਬ ਐਗਰੋ ਵੱਲੋਂ ਕਿਸਾਨ ਭਰਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਵਢਮੁੱਲੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ ਵੱਲੋਂ ਪਹੁੰਚੇ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਹਿਤ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਬਾਰੇ ਚਾਨਣਾ ਪਾਇਆ। ਅਖੀਰ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਵੱਲੋਂ ਮਲਟੀ ਫਲ ਅਤੇ ਸਬਜ਼ੀਆਂ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ ਗਿਆ।.

ਇਸ ਮੌਕੇ ਪੰਜਾਬ ਐਗਰੋ ਦੇ ਐਮ ਡੀ ਸ੍ਰੀਮਤੀ ਹਰਗੁਣਜੀਤ ਕੌਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਪੰਜਾਬ ਐਗਰੋ ਦੇ ਚੇਅਰਮੈਨ ਸ਼੍ਰੀ ਮੰਗਲ ਸਿੰਘ ਬਾਸੀ, ਵਿਧਾਇਕ ਅਬੋਹਰ ਸ੍ਰੀ ਸੰਦੀਪ ਜਾਖੜ, ਹਲਕਾ ਇੰਚਾਰਜ ਅਰੁਨ ਨਾਰੰਗ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ, ਉਘੇ ਬਾਗਬਾਨ ਤੇ ਅਗਾਂਹਵਧੂ ਕਿਸਾਨ ਮੋਹਨ ਸਿੰਘ ਜਾਖੜ ਕਿਲਿਆਂ ਵਾਲੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਆਦਿ ਮੌਜੂਦ ਰਹੇ।

Wednesday, February 18, 2026

ਬੇਮੌਸਮੀ ਬਾਰਿਸ਼ ਨਾਲ ਕਟਾਈ ਬਾਅਦ ਖੇਤ ਵਿੱਚ ਰੱਖੀ ਫਸਲ ਨੁਕਸਾਨੀ ਹੋਣ ’ਤੇ PMFBY ਤਹਿਤ ਮਿਲੇਗਾ Insurance Claim

72 ਘੰਟਿਆਂ ਅੰਦਰ ਦੇਣੀ ਹੋਵੇਗੀ ਸੂਚਨਾ

ਏਆਈ ਨਾਲ ਬਣਾਈ ਗਈ ਸੰਕੇਤਕ ਤਸਵੀਰ

ਜੈਪੁਰ, 18 ਫਰਵਰੀ: Rajasthan ਰਾਜ ਵਿੱਚ ਚੱਲ ਰਹੀ ਬੇਮੌਸਮੀ ਬਾਰਿਸ਼, ਗੜ੍ਹੇਮਾਰੀ ਅਤੇ ਚਕਰਵਾਤੀ ਪ੍ਰਭਾਵ ਕਾਰਨ ਕਟਾਈ ਤੋਂ ਬਾਅਦ Post Harvest Losses due to Weather ਖੇਤ ਵਿੱਚ ਸੁਕਾਉਣ ਲਈ ਰੱਖੀ ਰਬੀ ਫਸਲ ਨੂੰ ਨੁਕਸਾਨ ਹੋਣ ਦੀ ਸਥਿਤੀ ਵਿੱਚ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ Pradhan Mantri Fasal Bima Yojna (PMFBY) ਤਹਿਤ ਮੁਆਵਜ਼ਾ Insurance Claim ਮਿਲੇਗਾ। ਇਹ ਸੁਰੱਖਿਆ ਕਟਾਈ ਤੋਂ ਬਾਅਦ 14 ਦਿਨ ਤੱਕ ਖੇਤ ਵਿੱਚ ਪਈ ਫਸਲ ਲਈ ਲਾਗੂ ਹੋਵੇਗੀ।

ਖੇਤੀਬਾੜੀ ਵਿਭਾਗ ਅਨੁਸਾਰ ਪ੍ਰਭਾਵਿਤ ਬੀਮਿਤ ਕਿਸਾਨ ਨੂੰ ਫਸਲ ਨੁਕਸਾਨ Crop Loss Intimation  ਦੀ ਸੂਚਨਾ 72 ਘੰਟਿਆਂ ਦੇ ਅੰਦਰ ਦੇਣੀ ਲਾਜ਼ਮੀ ਹੈ। ਨੁਕਸਾਨ ਦੀ ਜਾਣਕਾਰੀ ਕ੍ਰਿਸ਼ੀ ਰਕਸ਼ਕ ਪੋਰਟਲ Krishi Rakshak Portal ਜਾਂ ਹੈਲਪਲਾਈਨ ਨੰਬਰ 14447 ’ਤੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨ ਆਪਣੇ ਜ਼ਿਲ੍ਹੇ ਵਿੱਚ ਕਾਰਜਸ਼ੀਲ ਬੀਮਾ ਕੰਪਨੀ, ਨੇੜਲੇ ਖੇਤੀ ਦਫ਼ਤਰ ਜਾਂ ਸੰਬੰਧਿਤ ਬੈਂਕ ਵਿੱਚ ਹਾਨੀ ਪ੍ਰਫਾਰਮਾ ਭਰ ਕੇ ਵੀ ਸੂਚਿਤ ਕਰ ਸਕਦੇ ਹਨ।

ਵਿਭਾਗ ਵੱਲੋਂ ਬੀਮਾ ਕੰਪਨੀਆਂ Insurance Companies  ਨੂੰ ਤੁਰੰਤ ਪ੍ਰਭਾਵ ਨਾਲ ਮੌਕੇ ’ਤੇ ਪਹੁੰਚ ਕੇ ਸਰਵੇ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ ਸਿਰ ਬੀਮਾ ਕਲੇਮ ਦੀ ਰਕਮ ਮਿਲ ਸਕੇ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।

ਰਾਸ਼ਟਰੀ ਖਾਦ ਤੇਲ ਮਿਸ਼ਨ (NMEO) ਸਕੀਮ ਅਧੀਨ ਰਾਈ ਸਰੋਂ ਦੀ ਫਸਲ ਸੰਬੰਧੀ ਖੇਤ ਦਿਵਸ

ਅਬੋਹਰ, 19 ਫਰਵਰੀ : 

ਰਾਸ਼ਟਰੀ ਖਾਦ ਤੇਲ ਮਿਸ਼ਨ (NMEO Oil Seed Mission)  ਸਕੀਮ ਅਧੀਨ ਰਾਈ ਫਸਲ Mustard Crop ਸੰਬੰਧੀ ਖੇਤ ਦਿਵਸ Field Day at Khuian Sarwar ਖੂਈਆਂ ਸਰਵਰ ਵਿਖੇ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਮੁੱਖ ਖੇਤੀਬਾੜੀ ਅਫਸਰ Fazilka ਡਾ.ਹਰਪ੍ਰੀਤਪਾਲ ਕੌਰ ਜੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਖੂਈਆਂ ਸਰਵਰ ਪਰਮਿੰਦਰ ਸਿੰਘ ਧੰਝੂ, ਖੇਤੀਬਾੜੀ ਵਿਕਾਸ ਅਫਸਰ ਅਸ਼ੀਸ਼ ਸ਼ਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ  Dr Jagdish Arora ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਖੇਤ ਦਿਵਸ ਦੌਰਾਨ ਕਿਸਾਨਾਂ ਨੂੰ ਰਾਈ ਦੀ ਉੱਨਤ ਖੇਤੀ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾ. ਜਗਦੀਸ਼ ਅਰੌੜਾ ਜੀ ਨੇ ਸਮੇਂ-ਸਿਰ ਬੀਜਾਈ, ਉੱਤਮ ਕਿਸਮਾਂ ਦੀ ਚੋਣ, ਸੰਤੁਲਿਤ ਖਾਦ ਪ੍ਰਬੰਧਨ, ਜ਼ਰੂਰੀ ਸਿੰਚਾਈ ਅਤੇ ਕੀਟ-ਰੋਗ ਪ੍ਰਬੰਧਨ Practices for Mustard Cultivation ਬਾਰੇ ਮਹੱਤਵਪੂਰਨ ਸੁਝਾਅ ਦਿੱਤੇ।


ਬਲਾਕ ਖੇਤੀਬਾੜੀ ਅਫਸਰ Parminder Singh Dhanju ਜੀ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਵਿੱਚ ਰਾਈ, ਸਰੋਂ, ਸੂਰਜਮੁਖੀ, ਮੂੰਗਫਲੀ ਅਤੇ ਤਿਲ ਵਰਗੀਆਂ ਤੇਲਬੀਜ.ਫ਼ਸਲਾਂ Oil Seed Crops ਬਹੁਤ ਹੀ ਉਚਿਤ ਹਨ। ਉਨ੍ਹਾਂ ਕਿਹਾ ਕਿ ਤੇਲਬੀਜ ਫਸਲਾਂ ਦੀ ਕਾਸ਼ਤ Crop Diversification with Cultivation of Oil Seed Crops ਨਾਲ ਫਸਲੀ ਵਿਭਿੰਨਤਾ ਪ੍ਰੋਤਸਾਹਨ ਮਿਲਦਾ ਹੈ, ਮਿੱਟੀ ਦੀ ਸਿਹਤ ਸੁਧਰਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ Increase in Farmer Income ਹੁੰਦਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਦੇਸ਼ ਨੂੰ ਖਾਦ ਤੇਲਾਂ Edible Oils ਵਿੱਚ ਆਤਮਨਿਰਭਰ ਬਣਾਉਣ ਲਈ ਤੇਲਬੀਜ ਫਸਲਾਂ ਦਾ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਤੇਲਬੀਜ ਫਸਲਾਂ ਘੱਟ ਪਾਣੀ ਵਿੱਚ ਵੀ ਸਫਲਤਾਪੂਰਵਕ ਉਗਾਈਆਂ ਜਾ ਸਕਦੀਆਂ ਹਨ, ਜਿਸ ਨਾਲ ਜਲ ਸੰਰੱਖਣ Water Conservastion ਵਿੱਚ ਮਦਦ ਮਿਲਦੀ ਹੈ। ਇਸ ਨਾਲ ਕਿਸਾਨਾਂ ਨੂੰ ਵਧੀਆ ਮਾਰਕੀਟ ਮੁੱਲ ਪ੍ਰਾਪਤ ਹੁੰਦਾ ਹੈ ਅਤੇ ਆਰਥਿਕ ਸਥਿਰਤਾ ਬਣੀ ਰਹਿੰਦੀ ਹੈ।

 ਖੇਤੀਬਾੜੀ ਵਿਕਾਸ ਅਫਸਰ ਅਸ਼ੀਸ਼ ਸ਼ਰਮਾ ਨੇ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ, ਸਬਸਿਡੀਆਂ ਅਤੇ NMEO Oil Seed Mission  ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪ੍ਰਦਰਸ਼ਨੀ ਖੇਤ ਦਾ ਮੁਆਇਨਾ ਕੀਤਾ ਅਤੇ ਵਿਗਿਆਨਕ ਤਰੀਕਿਆਂ ਨਾਲ ਤੇਲਬੀਜ ਫਸਲਾਂ ਦੀ ਕਾਸ਼ਤ ਕਰਨ ਦਾ ਸੰਕਲਪ ਕੀਤਾ।

ਉਸਮਾਨ ਸ਼ਹੀਦ ਵਿਖੇ ਦੋ ਦਿਨਾਂ ਕਿਸਾਨ ਜਾਗਰੂਕਤਾ ਕੈਂਪ, ਗੰਨੇ ਦੀ ਉਤਪਾਦਕਤਾ ਵਧਾਉਣ ’ਤੇ ਜ਼ੋਰ

ਹੁਸ਼ਿਆਰਪੁਰ, 18 ਫਰਵਰੀ : 

 ਉੱਨਤ ਕ੍ਰਿਸ਼ੀ ਯੋਜਨਾ Unnat Krishi Yojna ਤਹਿਤ ਏ ਬੀ ਸ਼ੂਗਰ ਮਿੱਲ AB Sugar Mill ਦੇ ਅਧੀਨ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਉਸਮਾਨ ਸ਼ਹੀਦ ਵਿਖੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ Sugarcane ਵਲੋਂ  ਡਾ: ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾ: ਮਨਧੀਰ ਸਿੰਘ ਪ੍ਰੋਜੈਕਟ ਅਫ਼ਸਰ ਜਲੰਧਰ ਪੰਜਾਬ ਦੀ ਯੋਗ ਅਗਵਾਈ ਹੇਠ ਦੋ ਰੋਜਾ ਕਿਸਾਨ ਜਾਗਰੂਕਤਾ  ਕੈਂਪ/ ਟ੍ਰੇਨਿੰਗ Farmer Training Camp ਲਗਾਈ ਗਈ। ਡਾ: ਗੁਰਚਰਨ ਸਿੰਘ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ, ਡਾ: ਗੁਲਜਾਰ ਸਿੰਘ ਸੰਘੇੜਾ ਡਾਇਰੈਕਟਰ ਗੰਨਾ ਖੋਜ ਕੇਂਦਰ ਕਪੂਰਥਲਾ, ਡਾ. ਰਕੇਸ਼ ਕੁਮਾਰ ਕੀਟ ਵਿਗਿਆਨੀ, ਡਾ: ਚਰਨਜੀਤ ਕੌਰ ਫ਼ਸਲ ਵਿਗਿਆਨੀ, ਡਾ: ਇੰਦਰਾ ਦੇਵੀ ਫਾਰਮ ਸਲਾਹਕਾਰ ਕੇਂਦਰ ਗੰਗੀਆਂ ਨੇ ਗੰਨੇ ਦੀਆਂ ਕਾਸ਼ਤਕਾਰਾਂ ਤਕਨੀਕਾਂ Cultivation of Sugarcane ,ਕੀੜੇ-ਮਕੌੜੇ ਦੀ ਰੋਕਥਾਮ , ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ Inter Cropping in Sugarcane, ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ  ਨੁੰ ਜਾਣਕਾਰੀ ਦਿੱਤੀ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਗੁਰਚਰਨ ਸਿੰਘ  ਨੇ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਦੇ ਤਹਿਤ ਕੇਂਦਰੀ ਪ੍ਰਯੋਜਿਤ ਰਾਸ਼ਟਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ National Food Security and Nutrition Mission ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਆਮਦਨ ਵਧਾਉਣ ਲਈ ਪੰਜਾਬ ਵਿੱਚ ਗੰਨੇ Area under Sugarcane in Punjab ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਗੰਨਾ ਕਾਸ਼ਤਕਾਰਾਂ ਦੀ ਆਰਥਿਕਤਾ ਮਜ਼ਬੂਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਸ ਮਿਸ਼ਨ ਦਾ ਮਕਸਦ  ਫਸਲ ਉਤਪਾਦਨ, ਤਕਨਾਲੋਜੀਆਂ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਨੂੰ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ।ਕਣਕ , ਝੋਨਾ ਅਤੇ ਕਪਾਹ ਤੋਂ ਬਾਅਦ ਅਜਿਹੀ ਨਕਦੀ ਫ਼ਸਲ Cash Crop ਹੈ ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ,ਅੰਤਰ ਫ਼ਸਲਾਂ ਅਤੇ  ਮਲਚਿੰਗ  ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਏ  ਜਾ ਰਹੇ ਹਨ। 
ਡਾਕਟਰ ਯਸ਼ਪਾਲ ਖੇਤੀਬਾੜੀ ਅਫਸਰ ਟ੍ਰੇਨਿੰਗ ਹੁਸ਼ਿਆਰਪੁਰ ਵਲੋ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ Per Hectare Productivity of Sugarcane ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ Sugarcane Growers ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ,ਇਸ ਵਿਧੀ ਤਹਿਤ ਗੰਨੇ ਦੋ ਬਿਜਾਈ 4-5 ਫੁੱਟ ਦੂਰੀ ਦੀਆਂ  ਲਾਈਨਾਂ ਤੇ ਗੰਨੇ ਦੀ ਬਿਜਾਈ ਇੱਕ ਜਾਂ ਦੋ ਖਾਲੀਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਧੀ ਨਾਲ ਬੀਜੀ ਗੰਨੇ ਦੀ ਫ਼ਸਲ ਦੇ ਬੂਟਿਆਂ ਨੂੰ ਵਧੇਰੇ ਰੌਸ਼ਨੀ ਅਤੇ ਹਵਾ ਮਿਲਦੀ ਹੈ ਜਿਸ ਨਾਲ ਫ਼ਸਲ ਘੱਟ ਡਿੱਗਣ ਕਾਰਨ ਪੈਦਾਵਾਰ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਅੱਸੂ ਦੀ ਬਿਜਾਈ ਵੇਲੇ ਖੇਤਾਂ ਵਿਚ ਝੋਨੇ ਦੀ ਪਰਾਲੀ ਖਿਲਾਰ ਕੇ ਪਾਣੀ ਅਤੇ ਖਾਦਾਂ ਦੀ ਬੱਚਤ ਕੀਤੀ ਜਾ ਸਕਦੀ ਹੈ। 
ਡਾਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ Mulching with Paddy Stubble ਖਿਲਾਰਨ ਨਾਲ ਜਿੱਥੇ ਵਾਤਾਵਰਨ ਨੁੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕੇਗਾ , ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਨੂੰ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾਕਟਰ  ਗੁਰਪ੍ਰਤਾਪ ਸਿੰਘ ਫ਼ਸਲ ਵਿਗਿਆਨੀ ਕੇ ਵੀ ਕੇ ਬਾਹੋਵਾਲ ਨੇ ਦੱਸਿਆ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ  ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਕਣਕ, ਸਰੋਂ,ਸਬਜੀਆਂ ਅਤੇ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਿਆਂ ਕੀਤਾ ਜਾ ਸਕਦਾ ਹੈ।  ਇਸ ਟ੍ਰੇਨਿੰਗ ਵਿੱਚ ਡਾ ਅਮੋਲਪ੍ਰੀਤ ਕੌਰ ਤੇ ਡਾ ਨਵਜੋਤ ਭਾਟੀਆ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਜਨਰਲ ਮੈਨੇਜਰ ਏ ਬੀ ਖੰਡ ਮਿੱਲ ਦਸੂਆ ਸ਼ੀ  ਪੰਕਜ ਸਿੰਘ  ਨੇ ਦਸਿਆ ਕਿ ਕਿਸਾਨਾਂ ਦੀ ਬਕਾਇਆ ਗੰਨੇ ਦੀ ਅਦਾਇਗੀ ਕਰ ਦਿੱਤੀ ਗਈ ਹੈ,ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਮਿਲ ਦੀ ਗੰਨਾ ਪੀੜ੍ਹਨ ਦੀ ਸਮਰੱਥ ਵਧਣ ਕਰਨ ਵੱਧ ਤੋਂ ਵੱਧ ਗੰਨੇ ਹੇਠ ਰਕਬਾ ਲਿਆਉਣ ਲਈ ਕਿਹਾ।