Tuesday, February 24, 2026

ਵਧਦੇ ਤਾਪਮਾਨ ਦੇ ਮੱਦੇਨਜ਼ਰ ਕਣਕ ਤੇ Potassium Nitrate ਦੀ ਸਪ੍ਰੇਅ ਦਿਨ ਵਿਚ ਕਿਸ ਵੇਲੇ ਕਰੀ ਜਾਵੇ

ਬਠਿੰਡਾ, 25 ਫ਼ਰਵਰੀ : 

ਪੰਜਾਬ ਐਗਰੀਕਲਚਰ ਯੂਨੀਵਰਸਿਟੀ Punjab Agriculture University ਦੇ ਨਿਰਦੇਸ਼ਕ ਪਸਾਰ ਸਿੱਖਿਆ Dr Makhan Singh Bhullar ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੌਜੂਦਾ ਵਧ ਰਹੇ ਤਾਪਮਾਨ ਨੂੰ ਦੇਖਦਿਆਂ ਕਣਕ ਦੀ ਫ਼ਸਲ Wheat Crop ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਪੰਜਾਬ ਵਿੱਚ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਢੁਕਵਾਂ ਸਮਾਂ ਸੀ, ਪਰ ਹੁਣ ਮੌਸਮੀ ਹਾਲਾਤਾਂ ਬਦਲ ਗਏ ਹਨ।

          ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ, ਖਾਸ ਕਰਕੇ ਦਾਣੇ ਪੈਣ ਦੇ ਸਮੇਂ, ਵੱਧ ਤਾਪਮਾਨ Heat Stress ਬਹੁਤ ਸੰਵੇਦਨਸ਼ੀਲ ਹੁੰਦਾ ਹੈ। ਇਸ ਦੌਰਾਨ ਜੇ ਤਾਪਮਾਨ ਵੱਧ ਜਾਵੇ ਤਾਂ ਦਾਣਿਆਂ ਦਾ ਭਾਰ ਘਟ ਜਾਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਦੋਵਾਂ ‘ਤੇ ਮਾੜਾ ਅਸਰ ਪੈਂਦਾ ਹੈ । ਹਲਕੀ ਤੋਂ ਦਰਮਿਆਨੀ ਜ਼ਮੀਨਾਂ ‘ਤੇ ਬੀਜੀ ਅਗੇਤੀ ਕਣਕ ਵਿੱਚ ਇਹ ਪ੍ਰਭਾਵ ਹੋਰ ਵੀ ਜ਼ਿਆਦਾ ਵੇਖਣ ਨੂੰ ਮਿਲਦਾ ਹੈ ਕਿਉਂਕਿ ਫ਼ਸਲ ਜਲਦੀ ਪੱਕ ਜਾਂਦੀ ਹੈ ਅਤੇ ਦਾਣੇ ਪੂਰੇ ਤੌਰ ‘ਤੇ ਤਿਆਰ ਨਹੀਂ ਹੋ ਸਕਦੇ ।

       ਡਾ. ਭੁੱਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਵਿੱਚ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਫ਼ਸਲ ਨੂੰ ਹਲਕਾ ਪਾਣੀ Light Irrigation to Wheat Crop ਲਗਾਉਣ, ਤਾਂ ਜੋ ਗਰਮੀ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ । ਸਿੰਚਾਈ ਕਰਦਿਆਂ ਹਵਾ ਦੀ ਗਤੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਫ਼ਸਲ ਡਿੱਗਣ ਤੋਂ ਬਚੀ ਰਹੇ।

   ਇਸ ਸਬੰਧੀ ਮੁਖੀ ਫ਼ਸਲ ਵਿਗਿਆਨ ਵਿਭਾਗ Dr Hari Ram ਨੇ ਕਿਹਾ ਕਿ ਜਿਹੜੀ ਕਣਕ ਅਜੇ ਗੋਭ ਵਾਲੇ ਪੱਤੇ ਦੀ ਅਵਸਥਾ ‘ਚ ਹੈ, ਉਸ ਨੂੰ ਵੱਧ ਤਾਪਮਾਨ ਤੋਂ ਬਚਾਉਣ ਲਈ 2 ਫੀਸਦੀ Potassium Nitrate (13:0:45) ਦੀ ਸਪਰੇਅ ਕਰਨੀ ਲਾਭਦਾਇਕ ਰਹੇਗੀ। ਉਨ੍ਹਾਂ ਸਿਫਾਰਸ਼ ਕੀਤੀ ਕਿ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪਹਿਲੀ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜੀ ਬੂਰ ਪੈਣ ਸਮੇਂ ਕੀਤੀ ਜਾਵੇ।

    ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸਪਰੇਅ ਹਮੇਸ਼ਾਂ ਸ਼ਾਮ ਦੇ ਸਮੇਂ ਕੀਤੀ ਜਾਵੇ ਅਤੇ ਘੋਲ ਦੀ ਮਾਤਰਾ 200 ਲੀਟਰ ਹੀ ਰੱਖੀ ਜਾਵੇ। ਫ਼ਸਲ ਨੂੰ ਸਮੇਂ-ਸਿਰ ਹਲਕਾ ਪਾਣੀ ਲਗਾਉਣ ਅਤੇ ਸਿਫਾਰਸ਼ੀ ਸਪਰੇਅ ਕਰਨ ਨਾਲ ਉੱਚ ਤਾਪਮਾਨ ਦੇ ਮਾੜੇ ਪ੍ਰਭਾਵ ਤੋਂ ਕਾਫੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ ਅਤੇ ਝਾੜ੍ਹ ਤੇ ਗੁਣਵੱਤਾ ਕਾਇਮ ਰੱਖੀ ਜਾ ਸਕਦੀ ਹੈ।

ਪਿੰਡ ਜੰਡਵਾਲਾ ਹਨੂਵੰਤਾ ਵਿੱਚ ਪਸ਼ੂ ਪਾਲਣ ਬਾਰੇ ਜਾਗਰੂਕਤਾ ਕੈਂਪ ਲਗਾਇਆ

ਫਾਜ਼ਿਲਕਾ 25 ਫਰਵਰੀ
        ਪਸ਼ੂ ਪਾਲਣ ਵਿਭਾਗ Animal Husbandry Department Fazilka ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਜੰਡਵਾਲਾ ਹਨੂਵੰਤਾ ਵਿੱਚ ਪਸ਼ੂ ਪਾਲਣ Animal Husbandry ਬਾਰੇ ਜਾਗਰੂਕਤਾ ਕੈਂਪ Farmer Training Camp ਲਗਾਇਆ ਗਿਆ। ਪਸ਼ੂ ਪਾਲਣ ਦੇ ਅਧਿਕਾਰੀਆਂ ਨੇ ਪਸ਼ੂਆਂ ਦੀ ਦੇਖਭਾਲ ਬਾਰੇ ਜਾਣਕਾਰੀ ਅਤੇ ਸਿਖਲਾਈ ਦਿੱਤੀ ਅਤੇ ਪਸ਼ੂਆਂ ਦੀਆਂ ਦਵਾਈਆਂ ਵੀ ਵੰਡੀਆਂ। ਇਸ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ Dr Mandeep Singh, ਡਾ. ਪ੍ਰਤੀਕ ਗੋਦਾਰਾ, ਡਾ. ਵਿਸ਼ਾਲ ਸ਼ੇਖਾਵਤ ਅਤੇ ਡਾ. ਹਰਜੀਤ ਸਿੰਘ ਮੌਜੂਦ ਸਨ।

        ਕੈਂਪ ਦੌਰਾਨ ਡਾ. ਮਨਦੀਪ ਸਿੰਘ ਨੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਦੇ ਕਾਰੋਬਾਰ Dairy Farming ਨੂੰ ਅਪਣਾਉਣ ਤੇ ਇਸਨੂੰ ਅੱਗੇ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੀ ਨਸਲ Breed Improvement ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਤ ਕਰਦੇ ਹੋਏ, ਪਸ਼ੂ ਪਾਲਣ ਵੱਲ ਸਹੀ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਪਸ਼ੂ ਪਾਲਣ ਦਾ ਕਾਰੋਬਾਰ ਕਰਦੇ ਹੋਏ ਆਮਦਨ ਵਿਚ ਵਾਧਾ ਕੀਤਾ ਜਾ ਸਕੇ।
        ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਸ਼ੂ ਮਾਲਕਾਂ ਦੇ ਪਸ਼ੂਆਂ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਪਸ਼ੂ ਪਾਲਣ ਵਿਭਾਗ ਸਮੇਂ-ਸਮੇਂ 'ਤੇ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ Vaccination Drive ਚਲਾਉਂਦਾ ਹੈ। ਇਸ ਪਸ਼ੂ ਭਲਾਈ ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਾਸਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਗਊ ਸੇਵਾ ਕਮਿਸ਼ਨ Gau Sewa Commission Punjab ਦੀ ਸਰਪ੍ਰਸਤੀ ਹੇਠ ਪਸ਼ੂ ਪਾਲਣ ਵਿਭਾਗ ਨੇ ਸਵਾਮੀ ਮੌਨ ਗਿਰੀ ਗਊਸ਼ਾਲਾ ਦੇ ਪਸ਼ੂਆਂ ਨੂੰ ਮੁਫ਼ਤ ਦਵਾਈਆਂ ਵੰਡੀਆਂ।
        ਅੰਤ ਵਿੱਚਸਵਾਮੀ ਮੌਨ ਗਿਰੀ ਗਊਸ਼ਾਲਾ ਦੇ ਅਧਿਕਾਰੀਆਂ ਨੇ ਪਸ਼ੂ ਪਾਲਣ ਵਿਭਾਗ ਅਤੇ ਹੋਰ ਸਾਰੇ ਮਾਹਿਰਾਂ ਦਾ ਧੰਨਵਾਦ ਕੀਤਾ।

ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਅ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫਰਵਰੀ:

ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਲਗਭਗ 50 ਹਜ਼ਾਰ ਹੈਕਟੇਅਰ ਰਕਬੇ ਤੇ ਕਣਕ ਦੀ ਫਸਲ Wheat Crop ਦੀ ਕਾਸ਼ਤ ਕੀਤੀ ਜਾਂਦੀ ਹੈ। ਕਣਕ ਦੀ ਫਸਲ ਦਾ ਚੰਗਾ ਝਾੜ ਅਨਾਜ ਦੇ ਉਤਪਾਦਨ ਵਿੱਚ ਵਾਧਾ ਕਰਦਾ ਹੈ ਅਤੇ ਕਿਸਾਨ ਦੀ ਆਰਥਿਕ ਹਾਲਤ ਸੁਧਾਰ ਕੇ ਕਿਸਾਨੀ ਜੀਵਨ ਵਿੱਚ ਖੁਸ਼ਹਾਲੀ ਲਿਆਉਂਦਾ ਹੈ । ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ High Temperature ਵੇਖਣ ਨੂੰ ਆਇਆ ਹੈ ਅਤੇ ਕਣਕ ਦੇ ਦਾਣੇ ਭਰਨ ਸਮੇਂ ਵੱਧ ਰਹੇ ਤਾਪਮਾਨ ਤੋਂ ਬਚਾਉਣ ਲਈ ਅਤੇ ਝਾੜ ਵਧਾਉਣ ਲਈ ਯੋਗ ਯਤਨ ਕਰਨ ਸਬੰਧੀ ਜਾਗਰੂਕਤਾ ਦੇ ਮੱਦੇਨਜ਼ਰ ਮੁੱਖ ਖੇਤੀਬਾੜੀ ਅਫਸਰ Dr Sukhjinder Singh Randhawa ਐੱਸ.ਏ.ਐੱਸ.ਨਗਰ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਦੇ ਬਚਾਅ ਅਤੇ ਵੱਧ ਝਾੜ ਲੈਣ ਲਈ ਦੋ ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ Potassium Nitrate ਦੇ ਦੋ ਛਿੜਕਾਅ ਕਰਨ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ 2 ਪ੍ਰਤੀਸ਼ਤ ਪੋਟਾਸੀਅਮ ਨਾਈਟਰੇਟ ( 13:00:45) ਭਾਵ 4 ਕਿਲੋ ਪੋਟਾਸੀਅਤ ਨਾਈਟਰੇਟ ਨੂੰ 200 ਲਿਟਰ ਪਾਣੀ ਵਿੱਚ ਘੋਲ ਕਿ ਇਕ ਸਪਰੇ ਕਣਕ ਦਾ ਗੋਬ ਵਾਲਾ ਪੱਤਾ ਨਿਕਲਣ ਤੇ ਦੂਜਾ ਸਪਰੇਅ ਬੂਰ ਪੈਣ ਸਮੇਂ ਕਰਨਾ ਚਾਹੀਦਾ ਹੈ, ਜਿਸ ਨਾਲ ਕਣਕ ਦੇ ਝਾੜ ਅਤੇ ਤਾਪਮਾਨ ਦਾ ਅਸਰ ਘੱਟ ਹੋਵੇਗਾ ਅਤੇ ਫਸਲ ਦੀ ਉਪਜ ਵੀ ਵਧੀਆ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆਉਦੀ ਹੈ ਤਾਂ ਉਹ  ਜ਼ਿਲ੍ਹੇ ਵਿੱਚ ਕੰਮ ਕਰ ਰਹੇ ਦਫਤਰ  ਬਲਾਕ ਖੇਤੀਬਾੜੀ ਅਫਸਰ ਖਰੜ, ਮਾਜਰੀ ਅਤੇ ਡੇਰਾਬਸੀ ਨਾਲ ਸੰਪਰਕ ਕਰ ਸਕਦੇ ਹਨ। ਜਿੱਥੇ ਖੇਤੀ ਮਾਹਿਰ ਉਨ੍ਹਾਂ ਦੀ ਸੇਵਾ ਲਈ ਹਾਜ਼ਰ ਰਹਿੰਦੇ ਹਨ ਅਤੇ ਉਨ੍ਹਾਂ ਦੀ ਸਲਾਹ ਨਾਲ ਵਧੀਆ ਫਸਲਾਂ ਦੇ ਝਾੜ ਲੈਣ ਤੇ ਮੌਸਮ ਦੇ ਬਦਾਲਅ ਨਾਲ ਹੋਣ ਵਾਲੇ ਨੁਕਸਾਨ  ਦੇ ਨਾਲ ਨਾਲ ਬੇਲੋੜੀਆਂ ਸਪਰੇਆਂ ਦੇ ਵਾਧੂ ਆਰਥਿਕ ਬੋਝ ਤੋਂ ਬਚਾਅ ਕੀਤਾ ਜਾ ਸਕਦਾ ਹੈ।


ਬਾਗਬਾਨੀ ਵਿਭਾਗ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਲਈ ਵਿਸ਼ੇਸ਼ ਸਹੂਲਤਾਂ

* ਬਾਗਬਾਨੀ ਵਿਭਾਗ ਦੀਆਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ

 ਵਿਖੇ ਕੀਤਾ ਜਾ ਸਕਦੈ ਸੰਪਰਕ

ਫਤਹਿਗੜ੍ਹ ਸਾਹਿਬ, 24 ਫਰਵਰੀ

                 ਬਾਗਬਾਨੀ ਵਿਭਾਗ Horticulture Department ਵੱਲੋਂ ਸਟੇਟ ਪਲਾਨ ਸਕੀਮ Horticulture State Plane Scheme  ਅਧੀਨ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਲਾਭਕਾਰੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।     


 ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੰਡੀਕਰਨ ਲਈ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਕਰੇਟ ਅਤੇ ਕਾਰਟਨ ਬਕਸਿਆਂ ਤੇ 50 ਪ੍ਰਤੀਸ਼ਤ ਸਬਸਿਡੀ Subsidy ਮੁਹੱਈਆ ਕਰਵਾਈ ਜਾ ਰਹੀ ਹੈਜਿਸ ਨਾਲ ਕਿਸਾਨਾਂ ਨੂੰ ਆਪਣੇ ਉਤਪਾਦ ਦੀ ਸੁਚੱਜੀ ਪੈਕਿੰਗ ਅਤੇ ਆਵਾਜਾਈ ਵਿੱਚ ਸੁਵਿਧਾ ਮਿਲੇਗੀ। ਉਨ੍ਹਾਂ ਦੱਸਿਆ  ਜਿਹੜੇ ਕਿਸਾਨ ਨਵੇਂ ਬਾਗ ਲਗਾ ਰਹੇ ਹਨਉਨ੍ਹਾਂ ਨੂੰ ਭੂਮੀ ਰੱਖਿਆ ਵਿਭਾਗ Soil Conservation Department Punjab ਤੋਂ ਪ੍ਰਾਪਤ ਡ੍ਰਿੱਪ ਸਿਸਟਮ ਸਬਸਿਡੀ Drip System Subsidy ਤੋਂ ਇਲਾਵਾ 10,000 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਪ੍ਰੋਤਸਾਹਨ ਵਜੋਂ ਦਿੱਤੀ ਜਾ ਰਹੀ ਹੈ।

ਡਿਪਟੀ ਡਾਇਰੈਕਟਰ ਨੇ ਹੋਰ ਦੱਸਿਆ ਕਿ Flower Seed Production ਬੀਜ ਉਤਪਾਦਨ ਲਈ ਨਵੇਂ ਫੁੱਲ ਉਤਪਾਦਕਾਂ ਨੂੰ 14,000 ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਕੀਮਾਂ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਗਿਆ ਹੈਤਾਂ ਜੋ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ।

ਉਨ੍ਹਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਮ ਖਾਸ ਬਾਗ ਵਿਖੇ ਸਥਿਤ ਬਾਗਬਾਨੀ ਵਿਭਾਗ ਦੇ ਦਫਤਰ ਨਾਲ ਸੰਪਰਕ ਕਰਕੇ ਇਨ੍ਹਾਂ ਸਕੀਮਾਂ ਬਾਰੇ ਵਿਸਥਾਰ ਜਾਣਕਾਰੀ ਪ੍ਰਾਪਤ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ ।

Seed Village Program ਤਹਿਤ ਪਿੰਡ ਮੌੜ ਵਿੱਚ Farmer Training Camp ਦਾ ਆਯੋਜਨ ਕੀਤਾ ਗਿਆ

 ਸ੍ਰੀ ਮੁਕਤਸਰ ਸਾਹਿਬ, 24 ਫਰਵਰੀ

             ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਮੌੜ ਵਿਖੇ Seed Village Program ਅਧੀਨ ਕਿਸਾਨ ਸਿਖਲਾਈ ਕੈਪ ਦਾ ਆਯੋਜਨ ਕੀਤਾ ਗਿਆ I

 ਡਾ. ਹਰਮਨਜੀਤ ਸਿੰਘ, ਏ.ਡੀ.ਓ., ਪੀ.ਪੀ. ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ Seed Village Program- 'ਬੀਜ ਗ੍ਰਾਮਯੋਜਨਾ) ਭਾਰਤ ਸਰਕਾਰ ਦੀ ਇੱਕ ਮਹੱਤਵਪੂਰਨ ਖੇਤੀਬਾੜੀ ਪਹਿਲਕਦਮੀ ਹੈSeed Village Program ਦਾ ਉਦੇਸ਼ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਵਧਾਉਣਾ ਅਤੇ ਕਿਸਾਨਾਂ ਨੂੰ ਬੀਜ ਉਤਪਾਦਨ ਲਈ ਉਤਸ਼ਾਹਿਤ ਕਰਨਾ ਹੈ

 ਉਹਨਾਂ ਨੇ ਕਿਸਾਨਾਂ ਨੂੰ ਕਣਕਝੋਨੇ ਅਤੇ ਬਾਸਮਤੀ ਦਾ ਬੀਜ Paddy Seed Production ਖੁਦ ਤਿਆਰ ਕਰਨ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀਉਹਨਾਂ ਵੱਲੋਂ ਕਿਸਾਨਾਂ ਨੂੰ ਕਣਕ ਵਿਚ ਸੁੰਡੀ Pest Management in Wheat  ਦੀ ਰੋਕਥਾਮ ਬਾਰੇ ਵੀ ਜਾਗਰੂਕ ਕੀਤਾ ਗਿਆ l ਡਾ. ਹਰਮਨਦੀਪ ਸਿੰਘ, ਏ.ਡੀ.ਓ., ਸਰਕਲ ਬਧਾਈ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਖਰਚੇ Agriculture Input Costs ਘਟਾਉਣ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ ਨਾਲ ਖਾਦਾਂ ਦੀ ਸਹੀ ਮਿਕਦਾਰ ਦਾ ਪਤਾ ਲੱਗਦਾ ਹੈਜਿਸ ਨਾਲ ਫਾਲਤੂ ਖਰਚਾ ਬਚਦਾ ਹੈ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ।

 ਉਹਨਾਂ ਦੱਸਿਆ ਕਿ ਮਾੜੇ ਪਾਣੀ ਕਾਰਨ ਜ਼ਮੀਨ ਬੰਜਰ ਹੋ ਸਕਦੀ ਹੈਇਸ ਲਈ ਟਿਊਬਵੈੱਲ ਦੇ ਪਾਣੀ ਦੀ ਟੈਸਟਿੰਗ ਕਰਵਾ ਕੇ ਹੀ ਫਸਲ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਜੇਕਰ ਪਾਣੀ ਵਿਚ ਕਾਲਾ ਸ਼ੋਰਾ ਹੈ ਤਾਂ ਸੁਧਾਰ ਲਈ ਸਰਕਾਰ ਵੱਲੋਂ ਜਿਪਸਮ Gypsum Subsidy  'ਤੇ 50 ਫੀਸਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ।ਕਣਕ ਦੀ ਫਸਲ ਵਿੱਚ ਤਾਪਮਾਨ ਵਿੱਚ ਹੋ ਰਹੇ ਵਾਧੇ ਨੂੰ ਦੇਖਦਿਆਂਜਿੱਥੇ ਲੋੜ ਹੋਵੇ ਉੱਥੇ ਹਲਕੀ ਸਿੰਚਾਈ ਕਰੋ। ਇਸ ਨਾਲ ਫਸਲ ਨੂੰ 'Heat Stress in Wheat Crop' (ਗਰਮੀ ਦੀ ਮਾਰ) ਤੋਂ ਬਚਾਇਆ ਜਾ ਸਕਦਾ ਹੈ। ਪੋਟਾਸ਼ੀਅਮ ਨਾਈਟਰੇਟ Potassium Nitrate ਦਾ ਛਿੜਕਾਅ ਦਾਣੇ ਭਰਨ ਦੇ ਸਮੇਂ ਗਰਮੀ ਦੇ ਮਾੜੇ ਪ੍ਰਭਾਵ ਨੂੰ ਘਟਾਉਣ ਲਈ 2% ਪੋਟਾਸ਼ੀਅਮ ਨਾਈਟਰੇਟ (13:0:45) ਦਾ ਸਪਰੇਅ ਕਰਨ ਦੀ ਸਲਾਹ ਦਿੱਤੀ ਗਈ ਹੈ (4 ਕਿਲੋ ਖਾਦ 200 ਲੀਟਰ ਪਾਣੀ ਵਿੱਚ ਪ੍ਰਤੀ ਏਕੜ)। ਪੀਲੀ ਕੁੰਗੀ ਲਈ ਫਸਲ ਦੀ ਲਗਾਤਾਰ ਨਿਗਰਾਨੀ ਰੱਖੋ। ਜੇਕਰ ਕਿਤੇ ਪੀਲੀ ਕੁੰਗੀ Yellow Rust in Wheat ਦੇ ਨਿਸ਼ਾਨ ਦਿਖਾਈ ਦੇਣਤਾਂ ਤੁਰੰਤ ਸਿਫਾਰਸ਼ ਕੀਤੀਆਂ ਉੱਲੀਨਾਸ਼ਕ ਦਵਾਈਆਂ (ਜਿਵੇਂ ਕਿ ਟਿਲਟ ਜਾਂ ਨੈਟੀਵੋ) ਦਾ ਛਿੜਕਾਅ ਕਰੋ।

 ਡਾ. ਸ਼ਵਿੰਦਰ ਸਿੰਘਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਨਰਮੇ ਦੀ ਗੁਲਾਬੀ ਸੁੰਡੀ Pink Bollworm in Cotton ਛਿਟੀਆਂ ਦੇ ਢੇਰਾਂ ਵਿਚ ਅੱਧ-ਖਿੜੇ ਟੀਡਿਆਂ ਵਿੱਚ ਅਜੇ ਵੀ ਮੌਜੂਦ ਹੈ। ਇਸ ਕਰਕੇ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖਿੜੇ ਟੀਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਿਟੀਆਂ ਨਰਮੇ ਦੀ ਬਿਜਾਈ ਤੋਂ ਪਹਿਲਾ-ਪਹਿਲਾ ਵਰਤ ਲਈਆ ਜਾਣ ਤਾ ਜੋ ਫਸਲ ਨੂੰ ਗੁਲਾਬੀ ਸੁੰਡੀ Pink Bollworm ਦੇ ਹਮਲੇ ਤੋ ਬਚਾਇਆ ਜਾ ਸਕੇ ਉਹਨਾਂ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਬਣਾਉਣ ਅਤੇ ਆਪਣੀ ਘਰੇਲੂ ਖ਼ਪਤ ਲਈ ਸਬਜ਼ੀਆਂ ਦੀ  ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਨਾਲ ਹੀ ਖੇਤਾਂ ਵਿਚ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਦਿੱਤੀ I

 ਸ਼੍ਰੀਮਤੀ ਨਵਦੀਪ ਕੌਰ .ਐਸ.ਆਈਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ PM Kisan ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ ਕਰਵਾਉਣ ਲਈ ਜਾਗਰੂਕ ਕੀਤਾ ਅਤੇ ਇਸ ਸਕੀਮ ਅਧੀਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਉਚਿੱਤ ਹੱਲ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ  ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਸ਼੍ਰੀ ਸਵਰਨਜੀਤ ਸਿੰਘਏ.ਟੀ.ਐਮ(ਆਤਮਾ) ਅਤੇ ਸ਼੍ਰੀ ਦੀਪਇੰਦਰ ਸਿੰਘਸੇਵਦਾਰ ਵੱਲੋਂ ਕੀਤਾ ਗਿਆ  ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਅਤੇ ਹੋਰ ਕਿਸਾਨ ਹਾਜ਼ਰ ਸਨ l ਇਸ ਤੋਂ ਇਲਾਵਾ, ਅੰਤ ਵਿੱਚ ਵਿਭਾਗ ਵੱਲੋਂ ਗਰਮੀ ਰੁੱਤ ਦੀਆਂ ਸਬਜ਼ੀਆਂ ਜਿਵੇਂ ਕੱਦੂ, ਅੱਲਾਂ, ਤੋਰੀਆਂ ਅਤੇ ਮਿਰਚਾਂ ਦੀ ਨਰਸਰੀ ਅਤੇ ਆਤਮਾ ਸਕੀਮ ਅਧੀਨ ਚੂਹੇਮਾਰ ਦਵਾਈ ਦਾ ਚੋਗਾ ਬਣਾ ਕੇ ਵੰਡ ਕੀਤੀ ਗਈ I

Monday, February 23, 2026

ਕਣਕ ਦੇ ਵਧੇਰੇ ਗਰਮੀ ਤੋਂ ਬਚਾਅ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ ਅਤੇ ਭੂਮੀ ਸਿਹਤ ਸੁਧਾਰ ਸਬੰਧੀ ਜਾਣਕਾਰੀ

*ਪੀ.ਏ.ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਲੌਂਗੋਵਾਲ ਵਿਖੇ ਕਿਸਾਨ ਜਾਗਰੂਕਤਾ ਕੈਂਪ*

ਲੌਂਗੋਵਾਲ/ ਸੁਨਾਮ, 24 ਫ਼ਰਵਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ Sangrur ਨੇ ਮੌਜੂਦਾ ਕਣਕ Wheat Crop ਦੇ ਵਧੇਰੇ ਗਰਮੀ ਤੋਂ ਬਚਾਅ, ਕੀੜ੍ਹੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ Pest and Disease Control in Wheat, ਭੂਮੀ ਸਿਹਤ ਸੁਧਾਰ Soil Health Improvement ਸਬੰਧੀ ਨੁਕਤੇ ਆਦਿ ਤੇ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਲੌਂਗੋਵਾਲ Longowal ਵਿਖੇ ਕਿਸਾਨ ਜਾਗਰੂਕਤਾ ਕੈਂਪ Farmer Training Camp ਲਗਾਇਆ।

ਕੈਂਪ ਵਿੱਚ 70 ਤੋਂ ਵੱਧ ਕਿਸਾਨ ਭਰਾਵਾਂ ਅਤੇ ਬੀਬੀਆਂ ਨੇ ਭਾਗ ਲਿਆ। ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ To Save Wheat Crop from Effect of High Temperature  ਦੀ ਫ਼ਸਲ ਤੇ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਉਹਨਾਂ ਦੱਸਿਆ ਕਿ ਲੋੜੀਂਦੇ ਤਾਪਮਾਨ ਤੋਂ ਵੱਧ ਗਰਮੀ ਕਣਕ ਦੀ ਫ਼ਸਲ ਲਈ ਹਾਨੀਕਾਰਕ ਹੋ ਸਕਦੀ ਹੈ, ਇਸ ਨੂੰ ਗਰਮੀ ਦਾ ਤਣਾਅ ਜਾਂ ਹੀਟ ਸਟਰੈੱਸ Heat Stress in Wheat Crop ਕਹਿੰਦੇ ਹਨ। ਵੱਧ ਗਰਮੀ ਕਰਕੇ ਦਾਣੇ ਭਰਨ ਸਮੇਂ ਕਣਕ ਪਹਿਲਾਂ ਪੱਕ ਜਾਂਦੀ ਹੈ ਅਤੇ ਦਾਣੇ ਮਾਜੂ ਰਹਿ ਜਾਂਦੇ ਹਨ ਅਤੇ ਸੋਕੇ ਕਾਰਨ ਦਾਣਿਆਂ ਦਾ ਭਾਰ ਘੱਟ ਜਾਂਦਾ ਹੈ। ਇਸ ਤਣਾਅ ਉੱਪਰ ਕਾਬੂ ਪਾਉਣ ਲਈ ਪੋਟਾਸ਼ ਤੱਤ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।

ਪੀ.ਏ.ਯੂ. ਲੁਧਿਆਣਾ PAU Ludhiana ਦੁਆਰਾ ਕਣਕ ਦੀ ਫ਼ਸਲ ਨੂੰ ਅਖੀਰਲੇ ਗਰਮੀ ਦੇ ਤਣਾਅ ਤੋਂ ਬਚਾਉਣ ਲਈ ਦਾਣੇ ਭਰਨ ਸਮੇਂ ਅਤੇ ਵੱਧ ਝਾੜ ਲੈਣ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ (4 ਕਿੱਲੋ 13:0:45 ਨੂੰ 200 ਲਿਟਰ ਪਾਣੀ ਵਿੱਚ) ਦੋ ਛਿੜਕਾਅ ਪਹਿਲਾਂ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਇਹਨਾਂ ਛਿੜਕਾਵਾਂ ਨਾਲ ਦਾਣਿਆਂ ਦੇ ਵਜ਼ਨ ਅਤੇ ਪ੍ਰਤੀ ਸਿੱਟਾ ਦਾਣਿਆਂ ਦੀ ਗਿਣਤੀ ਵੱਧਣ ਨਾਲ ਕਣਕ ਦੇ ਝਾੜ ਵਿੱਚ ਵਾਧਾ ਹੁੰਦਾ ਹੈ।

ਭੂਮੀ ਦੀ ਸਿਹਤ ਸੁਧਾਰ ਲਈ ਡਾ. ਅਸ਼ੋਕ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ Green Manure ਦੀਆਂ ਫਸਲਾਂ ਜਿਵੇਂ ਕਿ ਸਣ, ਢੈਚਾਂ/ਜੰਤਰ ਆਦਿ ਬੀਜਣ ਨੂੰ ਕਿਹਾ। ਉਹਨਾਂ ਨੇ ਮਿੱਟੀ ਪਰਖ਼ ਕਰਵਾ ਕੇ ਭੂਮੀ ਦਾ ਜੈਵਿਕ ਮਾਦਾ ਸੁਧਾਰਨ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ, ਜੈਵਿਕ ਖਾਦਾਂ ਦੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ। ਉਹਨਾਂ ਦਫ਼ਤਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਕਿਸਾਨ ਮੇਲਿਆਂ ਤੋਂ ਬਾਅਦ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ ਦੀ ਵਿੱਕਰੀ, ਖੇਤੀ ਸਾਹਿਤ ਦੀ ਵਿੱਕਰੀ, ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ, ਜੈਵਿਕ ਖਾਦਾਂ ਦੇ ਟੀਕੇ ਅਤੇ ਪਸ਼ੂਆਂ ਦੀ ਸਿਹਤ ਸੁਧਾਰਨ ਬਾਰੇ ਕਿਸਾਨਾਂ ਨੂੰ ਦੱਸਿਆ।

ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਜਿਵੇਂ ਕਿ ਨੈਨੋ ਯੂਰੀਏ Nano Urea ਦੀ ਵਰਤੋਂ ਦੇ ਫਾਇਦੇ ਜਾਂ ਨੁਕਸਾਨ, ਬੋਰੋਨ ਤੱਤ ਦੀ ਲੋੜ, ਮਿੱਟੀ ਪਰਖ ਲਈ ਨਮੂਨੇ ਲੈਣ ਦਾ ਢੰਗ, ਗੁੱਲੀ ਡੰਡੇ ਦੀ ਸਮੱਸਿਆ ਦਾ ਹੱਲ, ਜ਼ਿੰਕ ਸਲਫੇਟ Zink Sulphate  ਦੇ ਛਿੜਕਾਅ, ਮਾੜੇ ਪਾਣੀਆਂ ਦੀ ਸੁਯੋਗ ਵਰਤੋਂ ਆਦਿ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ।

ਕੈਂਪ ਦੌਰਾਨ ਪੀ.ਏ.ਯੂ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮ ਦੇ ਬਾਰ ਕੋਡ ਅਤੇ ਸਕੈਨਰ ਵੀ ਬੈਨਰ ਰਾਹੀਂ ਕਿਸਾਨ ਵੀਰਾਂ ਨੂੰ ਦਿਖਾਏ ਗਏ ਤਾਂ ਜੋ ਮੌਕੇ 'ਤੇ ਬਾਰ ਕੋਡ ਸਕੈਨ ਕਰਕੇ ਕਿਸਾਨ ਵੀਰ ਅਤੇ ਬੀਬੀਆਂ ਇਨ੍ਹਾਂ ਸ਼ੋਸ਼ਲ ਮੀਡੀਆ ਜਿਵੇਂ ਕਿ  PAU Kisan App, ਪੀ.ਏ.ਯੂ ਵੈੱਬਸਾਈਟ, ਯੂ ਟਿਊਬ, ਫੇਸਬੁੱਕ ਆਦਿ ਦੇ ਮੈਂਬਰ ਬਣ ਸਕਣ।

ਕੈਂਪ ਉਲੀਕਣ ਵਿੱਚ ਸ. ਕਮਲਜੀਤ ਸਿੰਘ, ਸ. ਨਿਹਾਲ ਸਿੰਘ (ਸਰਪੰਚ), ਸ. ਜੁਗਰਾਜ ਸਿੰਘ (ਸਰਪੰਚ), ਸ. ਭੀਮ ਸਿੰਘ (ਸਰਪੰਚ), ਸ. ਸ਼ੁਕਰਪਾਲ ਸਿੰਘ (ਐਮ. ਸੀ.) ਅਤੇ ਸ. ਭੁਪਿੰਦਰ ਸਿੰਘ ਨੇ ਵਡਮੁੱਲਾ ਯੋਗਦਾਨ ਪਾਇਆ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਵਾਉਣ ਦੀ ਇੱਛਾ ਜਾਹਰ ਕੀਤੀ।

ਇਸ ਮੌਕੇ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ, ਪਸ਼ੂ ਚਾਟ, ਧਾਤਾਂ ਦੇ ਚੂਰੇ ਦੀ ਵਿਕਰੀ ਵੀ ਕੀਤੀ ਗਈ।

Cassava ਦੀ ਖੇਤੀ ਬਦਲੇਗੀ ਪੰਜਾਬ ਦੇ ਕਿਸਾਨਾਂ ਦੀ ਕਿਸਮਤ

ਜਲੰਧਰ, 24 ਫਰਵਰੀ: 

ਪੰਜਾਬ ਵਿਚ ਹੁਣ ਇਕ ਨਵੀਂ ਫਸਲ Cassava Crop ਦੀ ਆਮਦ ਹੋ ਰਹੀ ਹੈ। Cassava ਨਾਂਅ ਦੀ ਇਹ ਫਸਲ ਹੁਣ ਕਿਸਾਨਾਂ ਦੀ ਕਿਸਮਤ ਬਦਲੇਗੀ। Cassava Crop ਇਕ High Quality Starch Rich ਫਸਲ ਹੈ ਅਤੇ ਇਸ ਤੋਂ ਸਾਬੂਦਾਨਾ ਬਣਦਾ ਹੈ ਅਤੇ ਇਸਦੀ ਵਰਤੋਂ Ethanol ਬਣਾਉਣ ਲਈ ਵਰਤੋਂ ਕੀਤੀ ਜਾਂਦੀ ਹੈ। ਪ੍ਰਤੀ ਏਕੜ 250 ਕੁਇੰਟਲ ਦੇ ਲਗਭਗ ਉਤਪਾਦਨ ਹੁੰਦਾ ਹੈ ਅਤੇ ਪ੍ਰਤੀ ਕਿਲੋ 15 ਰੁ ਦਾ ਰੇਟ ਹੈ। ਇੰਡਸਟਰੀ ਵਿਚ ਇਸਦੀ ਭਾਰੀ ਮੰਗ ਹੈ।  

Cassava Crop plant (Manihot esculenta) ਨੂੰ yuca, manioc, or tapioca ਵੀ ਕਿਹਾ ਜਾਂਦਾ ਹੈ। Cassava Crop ਇਕ ਜੜ੍ਹਾ ਵਾਲੀ ਫਸਲ ਹੈ। Cassava ਦੱਖਣੀ ਅਮਰੀਕਾ ਦਾ ਮੂਨ ਨਿਵਾਸੀ ਪੌਦਾ ਹੈ ਅਤੇ ਦੁਨੀਆਂ ਵਿਚ 800 ਮਿਲੀਅਨ ਲੋਕਾਂ ਦਾ ਮੁੱਖ ਭੋਜਨ ਵੀ ਹੈ। ਪਰ ਪੰਜਾਬ ਵਿਚ  Cassava Crop ਦੀ ਕਾਸਤ ਇੰਡਸਟਰੀ ਦੀ ਜਰੂਰਤ ਲਈ ਸ਼ੁਰੂ ਹੋਣ ਜਾ ਰਹੀ ਹੈ।

Cassava ਦੀ ਬਿਜਾਈ ਫਰਵਰੀ ਵਿਚ ਹੁੰਦੀ ਹੈ ਅਤੇ 10 ਮਹੀਨੇ ਵਿਚ ਫਸਲ ਤਿਆਰ ਹੁੰਦੀ ਹੈ। Cassava Crop ਬਹੁਤ ਘੱਟ ਪਾਣੀ ਨਾਲ ਪਲਦੀ ਹੈ ਅਤੇ ਪੋਲੀਆਂ ਜਮੀਨਾਂ ਵਿਚ ਇਸਦੀ ਕਾਸਤ ਵਧੇਰੇ ਸਫਲਤਾ ਨਾਲ ਹੋ ਸਕਦੀ ਹੈ। ਇਹ ਇਕ ਫਸਲ ਹੀ ਕਣਕ ਅਤੇ ਝੋਨੇ ਤੋਂ ਜਿਆਦਾ ਮੁਨਾਫਾ ਕਿਸਾਨਾਂ ਨੂੰ ਦੇ ਸਕਦੀ ਹੈ। 

ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ  Rana Gurjeet Singh ਨੇ  ਕਸਾਵਾ (ਟੈਪੀਓਕਾ) ਦੀ ਖੇਤੀ ਬਾਰੇ ਡੈਮੋਨਸਟ੍ਰੇਸ਼ਨ ਕਰਕੇ ਕਿਸਾਨਾਂ ਨੂੰ ਇਸ ਨਵੀਂ ਫਸਲ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ Cassava Crop ਕਸਾਵਾ ਘੱਟ ਪਾਣੀ ਨਾਲ ਤਿਆਰ ਹੋਣ ਵਾਲੀ ਫਸਲ ਹੈ ਅਤੇ ਝੋਨੇ ਦੀ ਬਜਾਏ ਇਹ ਇੱਕ ਵਧੀਆ ਵਿਕਲਪ ਸਾਬਤ ਹੋ ਸਕਦੀ ਹੈ।

ਉਨ੍ਹਾਂ ਦੱਸਿਆ ਕਿ Cassava Cropਵਾ ਨੂੰ ਝੋਨੇ ਨਾਲ ਤੁਲਨਾ ਕਰਨ ‘ਤੇ ਲਗਭਗ ਦਸ ਗੁਣਾ ਘੱਟ ਪਾਣੀ ਦੀ ਲੋੜ ਹੁੰਦੀ ਹੈ। Cassava Crop ਖੇਤੀ ਨਾਲ ਕਿਸਾਨ ਕਣਕ ਤੇ ਝੋਨੇ ਤੋਂ ਵੱਧ ਆਮਦਨ ਕਮਾ ਸਕਦੇ ਹਨ। ਇਹ ਸੁੱਕੇ ਪ੍ਰਤੀਰੋਧੀ ਫਸਲ ਹੈ, ਜਿਸਦਾ ਇਸਤੇਮਾਲ ਪਸ਼ੂ ਚਾਰੇ, ਬਾਇਓਫਿਊਲ ਤਿਆਰੀ ਅਤੇ ਸ਼ਰਾਬ ਬਣਾਉਣ ਵਿੱਚ ਹੁੰਦਾ ਹੈ। ਇਸ ਤੋਂ ਸਾਬੂਦਾਨਾ (ਟੈਪੀਓਕਾ ਮੋਤੀ), ਚਿਪਸ, ਗਲੂਟਨ-ਮੁਕਤ ਆਟਾ ਅਤੇ ਬਾਇਓ-ਇਥਨੋਲ ਤਿਆਰ ਕੀਤਾ ਜਾਂਦਾ ਹੈ। ਕਸਾਵਾ ਨੂੰ ਉਬਾਲ ਕੇ ਅਤੇ ਤਲ ਕੇ ਵੀ ਖਾਇਆ ਜਾਂਦਾ ਹੈ ਅਤੇ ਆਈਸਕ੍ਰੀਮ ਵਰਗੀਆਂ ਚੀਜ਼ਾਂ ਵਿੱਚ ਗਾੜਾਪਣ ਲਈ ਵਰਤਿਆ ਜਾਂਦਾ ਹੈ।

ਇਸ ਦੌਰਾਨ Indian Council of Agricultural Research (ਆਈਸੀਏਆਰ), ਭੁਵਨੇਸ਼ਵਰ ਦੇ ਡਾਇਰੈਕਟਰ ਨੇ ਵੀ ਜਾਣਕਾਰੀ ਦਿੱਤੀ ਕਿ ਕਸਾਵਾ ਤੋਂ ਬਾਇਓ-ਇਥਨੋਲ ਉਤਪਾਦਨ ਸੰਭਵ ਹੈ। ਉਨ੍ਹਾਂ ਨਾਲ Punjab Agricultural University ਦੇ ਵਿਦਵਾਨ ਵੀ ਮੌਜੂਦ ਸਨ, ਜਿਨ੍ਹਾਂ ਨੇ ਟ੍ਰਾਇਲ ਨੂੰ ਸਫਲ ਦੱਸਿਆ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਵਿਧਾਇਕ ਨੇ ਕਿਹਾ ਕਿ ਸ਼ੁਰੂਆਤ ਵਿੱਚ ਲਗਭਗ 10 ਕਿਸਾਨਾਂ ਨੂੰ ਦੋ-ਦੋ ਏਕੜ ਵਿੱਚ ਕਸਾਵਾ ਬੀਜਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਬੀਜ ਮੁਹੱਈਆ ਕਰਵਾਇਆ ਜਾਵੇਗਾ। ਫਸਲ ਤਿਆਰ ਹੋਣ ‘ਤੇ ਉਹ ਖੁਦ ਪੂਰੀ ਫਸਲ ਖਰੀਦਣਗੇ ਅਤੇ ਇਸ ਤੋਂ ਬਾਇਓ-ਇਥਨੋਲ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇੱਕ ਏਕੜ ਵਿੱਚ ਕਰੀਬ 5,000 ਪੌਦੇ ਲਗਾਏ ਜਾ ਸਕਦੇ ਹਨ, ਜਿਨ੍ਹਾਂ ਦੇ ਦਰਮਿਆਨ ਤਿੰਨ ਫੁੱਟ ਦਾ ਫਾਸਲਾ ਰੱਖਿਆ ਜਾਂਦਾ ਹੈ। ਹਰ ਪੌਦਾ ਲਗਭਗ 5 ਕਿਲੋ ਤੱਕ ਸਟਾਰਚ-ਭਰਪੂਰ ਗੰਢ ਤਿਆਰ ਕਰਦਾ ਹੈ। ਇਸ ਤਰ੍ਹਾਂ ਇੱਕ ਏਕੜ ਵਿੱਚੋਂ ਲਗਭਗ 25,000 ਕਿਲੋ ਉਤਪਾਦਨ ਹੋ ਸਕਦਾ ਹੈ ਅਤੇ ਕਿਸਾਨ ਕਰੀਬ 3.75 ਲੱਖ ਰੁਪਏ ਤੱਕ ਦੀ ਆਮਦਨ ਹਾਸਲ ਕਰ ਸਕਦਾ ਹੈ।

ਕਿਸਾਨਾਂ ਲਈ ਇਹ ਫਸਲ ਪਾਣੀ ਦੀ ਬਚਤ ਦੇ ਨਾਲ-ਨਾਲ ਵੱਧ ਆਮਦਨ ਦਾ ਵਧੀਆ ਸਰੋਤ ਸਾਬਤ ਹੋ ਸਕਦੀ ਹੈ।

ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ

ਰੂਪਨਗਰ, 24 ਫ਼ਰਵਰੀ: 

ਪੰਜਾਬ ਵਿਚ ਵਧੀ ਅਗੇਤੀ ਗਰਮੀ ਕਣਕ ਦੀ ਫਸਲ ਲਈ ਚੁਣੋਤੀ ਬਣ ਰਹੀ ਹੈ। ਇਸ ਅਗੇਤੀ ਗਰਮੀ ਕਾਰਨ ਕਣਕ ਦੇ ਝਾੜ Effect of High Temperature on Wheat Crop ਦੇ ਮਾੜਾ ਅਸਰ ਪੈ ਸਕਦਾ ਹੈ। ਇਸ ਲਈ ਪੰਜਾਬ ਖੇਤੀਬਾੜੀ ਯੁਨੀਵਰਸਿਟੀ PAU ਦੀਆਂ ਹਦਾਇਤਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਵਿਚ ਕਿਸਾਨਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਬੀਤੇ ਕੱਲ ਪੰਜਾਬ ਦੇ ਕੁਝ ਹਿੱਸਿਆਂ ਵਿਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਸੀ ਜਿਸ ਕਾਰਨ ਚਿੰਤਾ ਹੋਰ ਵਧ ਗਈ ਹੈ।

ਪੰਜਾਬ ਵਿੱਚ ਮੌਜੂਦਾ ਰਬੀ ਸੀਜ਼ਨ Rabi Crop Season ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਦਰਮਿਆਨ ਕੀਤੀ ਗਈ, ਜੋ ਕਿ ਕਣਕ ਬਿਜਾਈ ਲਈ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਵਿਸ਼ੇਸ਼ ਤੌਰ ‘ਤੇ ਦਾਣੇ ਪੈਣ ਦੇ ਦੌਰਾਨ ਕਣਕ ਦੀ ਫਸਲ ਉੱਚ ਤਾਪਮਾਨ ਲਈ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸ ਦੌਰਾਨ ਵਧੇ ਤਾਪਮਾਨ ਦਾ ਦਾਣਿਆਂ ਦੇ ਭਾਰ Effect of Temperature on Weight of Wheat Grain ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਵਿੱਚ ਘਟਾਓ ਆ ਸਕਦਾ ਹੈ। ਹਲਕੀ ਤੋਂ ਦਰਮਿਆਨੀ ਜ਼ਮੀਨ ਵਿੱਚ ਬੀਜੀ ਅਗੇਤੀ ਕਣਕ ਵੱਧ ਤਾਪਮਾਨ ਕਾਰਨ ਜਲਦੀ ਸਿੱਟੇ ਕੱਢ ਕੇ ਪੱਕ ਸਕਦੀ ਹੈ, ਜਿਸ ਨਾਲ ਦਾਣੇ ਕਮਜ਼ੋਰ ਰਹਿ ਜਾਂਦੇ ਹਨ।

ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ Director Extension Education, PAU  ਡਾ. ਮੱਖਣ ਸਿੰਘ ਭੁੱਲਰ Dr Makhan Singh Bhullar  ਨੇ ਕਿਸਾਨਾਂ ਨੂੰ ਸਲਾਹ Farmer Advisory ਦਿੱਤੀ ਹੈ ਕਿ ਕਣਕ ਦੀ ਫਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਦੇ ਸਮੇਂ ਹਵਾ ਦੀ ਗਤੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਫਸਲ ਡਿੱਗਣ ਤੋਂ ਬਚ ਸਕੇ।

ਫਸਲ ਵਿਗਿਆਨ ਵਿਭਾਗ Crop Science  ਦੇ ਡਾ. ਹਰੀ ਰਾਮ  Dr Hari Ram ਮੁਖੀ ਅਨੁਸਾਰ ਜਿਹੜੀ ਕਣਕ ਗੋਭ ਵਾਲੇ ਪੱਤੇ ਦੀ ਅਵਸਥਾ ‘ਤੇ ਹੈ, ਉਸ ਨੂੰ ਉੱਚ ਤਾਪਮਾਨ ਤੋਂ ਬਚਾਉਣ ਲਈ 2% ਪੋਟਾਸ਼ੀਅਮ ਨਾਈਟ੍ਰੇਟ Potassium Nitrate (13:0:45) ਦੀ ਸਪਰੇਅ ਲਾਭਕਾਰੀ ਰਹਿੰਦੀ ਹੈ। ਇਸ ਲਈ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪਹਿਲੀ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜੀ ਬੂਰ ਪੈਣ ਵੇਲੇ ਕੀਤੀ ਜਾ ਸਕਦੀ ਹੈ। ਸਪਰੇਅ ਹਮੇਸ਼ਾਂ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ।

ਮਾਹਿਰਾਂ ਅਨੁਸਾਰ ਹਲਕੀ ਸਿੰਚਾਈ ਅਤੇ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਨਾਲ ਵਧਦੇ ਤਾਪਮਾਨ ਦੇ ਮਾੜੇ ਪ੍ਰਭਾਵ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਰੋਪੜ ਵਲੋਂ ਕਿਸਾਨਾਂ ਨੂੰ ਵੱਖ-ਵੱਖ ਕੈਂਪਾਂ ਦੌਰਾਨ ਇਸ ਸਬੰਧ ਵਿੱਚ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਹੜਾਂ ਦੇ ਮੁਆਵਜੇ Flood Relief ਸਬੰਧੀ ਸਰਕਾਰ ਵੱਲੋਂ ਨਵਾਂ ਫੈਸਲਾ

 ਚੰਡੀਗੜ੍ਹ 23 ਫਰਵਰੀ 

ਪਿਛਲੇ ਸਾਲ ਪੰਜਾਬ ਵਿੱਚ ਬਰਸਾਤੀ ਸੀਜ਼ਨ ਦੌਰਾਨ ਆਏ ਹੜਾਂ Punjab Flood 2025 ਕਾਰਨ ਵੱਡੇ ਪੱਧਰ ਤੇ ਫਸਲਾਂ ਦਾ ਨੁਕਸਾਨ ਹੋਇਆ ਸੀ। ਸਤਲੁਜ Sutlej, ਰਾਵੀ Ravi ਅਤੇ ਬਿਆਸ Bias River ਨਦੀਆਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਸਰਹੱਦੀ ਜਿਲੇ ਹੋਏ ਸਨ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜੇ Flood Relief to Farmer ਸਬੰਧੀ ਅੱਜ ਕੈਬਨਿਟ ਮੀਟਿੰਗ Cabinet Decisions ਦੌਰਾਨ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ। 

ਹੜਾਂ ਦੌਰਾਨ ਹੀ ਪ੍ਰਭਾਵਿਤ ਖੇਤਰਾਂ Flood Affected Area ਦੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ Compensation to Farmers ਦਿੱਤਾ ਜਾਵੇਗਾ ਅਤੇ ਆਪਣੇ ਵਾਇਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਅਜਿਹਾ ਕੀਤਾ ਵੀ ਗਿਆ। ਪਰ ਫਾਜ਼ਿਲਕਾ Fazilka, ਫਿਰੋਜ਼ਪੁਰ Firozpur ਅਤੇ ਅੰਮ੍ਰਿਤਸਰ Amritsar ਜ਼ਿਲਿਆਂ ਵਿੱਚ ਬਹੁਤ ਸਾਰੇ ਅਜਿਹੇ ਕਿਸਾਨ ਵੀ ਸਨ ਜਿਨਾਂ ਦੀ ਜਮੀਨ ਉਹਨਾਂ ਦੇ ਨਾਮ ਨਹੀਂ ਸੀ। ਇਸ ਨੂੰ ਇਹ ਕਿਸਾਨ ਕੱਚੀਆਂ ਜਮੀਨਾਂ ਆਖਦੇ ਹਨ। ਇਹ ਜਮੀਨਾਂ ਅਸਲ ਵਿੱਚ ਨਦੀ ਦਾ ਇਲਾਕਾ River Bed ਹੋਣ ਕਾਰਨ ਇਹਨਾਂ ਦੀ ਮਾਲਕੀ ਸਰਕਾਰ ਦੇ ਨਾਮ ਬੋਲਦੀ ਹੈ ਪਰ ਇਥੇ ਇਹ ਕਿਸਾਨ ਕਈ ਦਹਾਕਿਆਂ ਤੋਂ ਖੇਤੀ ਕਰ ਰਹੇ ਹਨ।

ਜਮੀਨ ਕਿਸਾਨ ਦੇ ਨਾਮ ਨਾ ਹੋਣ ਕਾਰਨ ਇਥੇ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਕੁਦਰਤੀ ਆਫਤਾਂ Natural Calamities ਨਾਲ ਨੁਕਸਾਨ ਹੋਣ ਤੇ ਸਰਕਾਰੀ ਤੌਰ ਤੇ ਮਿਲਣ ਵਾਲਾ ਮੁਆਵਜਾ Disaster Relief ਨਹੀਂ ਮਿਲ ਰਿਹਾ ਸੀ। 

ਪਰ ਇੱਕ ਵੱਡੀ ਪਹਿਲ ਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਅੱਜ ਇੱਕ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਕਿ ਅਜਿਹੇ ਕਿਸਾਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿਨਾਂ ਦੀ ਜਮੀਨ ਉਹਨਾਂ ਦੇ ਨਾਮ ਨਹੀਂ ਹੈ ਭਾਵ ਸਰਕਾਰ ਦੇ ਨਾਮ ਬੋਲਦੀ ਹੈ। ਇਸ ਲਈ ਇੱਕ ਪਿੰਡ ਪੱਧਰ ਤੇ ਕਮੇਟੀ ਬਣਾਈ ਜਾਵੇਗੀ ਜਿਹੜੀ ਇਹ ਤਸਦੀਕ ਕਰੇਗੀ ਕਿ ਉਸ ਜਮੀਨ ਤੇ ਅਸਲ ਵਿੱਚ ਕੌਣ ਖੇਤੀ ਕਰ ਰਿਹਾ ਹੈ ਅਤੇ ਉਸੇ ਅਨੁਸਾਰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦਾ ਸਭ ਤੋਂ ਵੱਧ ਲਾਭ ਫਾਜ਼ਿਲਕਾ, ਫਿਰੋਜ਼ਪੁਰ ਦੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਨੂੰ ਹੋਵੇਗਾ।

ਸਰੋਂ (Mustard) ਨੂੰ ਬਿਮਾਰੀਆਂ (Diseases) ਤੋਂ ਬਚਾਓ

ਫਾਜ਼ਿਲਕਾ, 23 ਫਰਵਰੀ

ਖੇਤੀਬਾੜੀ ਵਿਭਾਗ (Agriculture Department) ਵੱਲੋਂ ਚਿੱਟੀ ਕੂੰਗੀ (White Rust of Mustard) ਅਤੇ ਕਾਲੇ ਧੱਬਿਆਂ ਦੇ ਰੋਗ (Alternaria Blight of Mustard) ਬਾਰੇ ਕਿਸਾਨਾਂ ਨੂੰ ਅਹਿਮ ਜਾਣਕਾਰੀ ਜਾਰੀ ਕੀਤੀ ਗਈ ਹੈ। ਕਿਸਾਨਾਂ ਨੂੰ ਆ ਪਣੀ ਫਸਲ ਦੀ ਨਿਯਮਿਤ ਨਿਗਰਾਨੀ (Regular Monitoring) ਕਰਨ ਦੀ ਸਲਾਹ ਦਿੱਤੀ ਗਈ ਹੈ।

ਮੁੱਖ ਖੇਤੀਬਾੜੀ ਅਫ਼ਸਰ (Chief Agriculture Officer) ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਸਮੇਂ ਸਰੋਂ (Mustard Crop) ਦੀ ਫਸਲ ‘ਤੇ ਚਿੱਟੀ ਕੂੰਗੀ (White Rust) ਅਤੇ ਕਾਲੇ ਧੱਬਿਆਂ ਦਾ ਰੋਗ (Alternaria Blight) ਦਾ ਹਮਲਾ ਹੋਣ ਦੀ ਸੰਭਾਵਨਾ ਹੈ। ਇਹ ਰੋਗ ਉਪਜ (Yield) ਅਤੇ ਗੁਣਵੱਤਾ (Quality) ਵਿੱਚ ਵੱਡੀ ਕਮੀ ਕਰ ਸਕਦੇ ਹਨ। ਇਸ ਲਈ ਸਮੇਂ ਸਿਰ ਰੋਗਾਂ ਦੀ ਪਛਾਣ (Disease Identification) ਕਰਕੇ ਤੁਰੰਤ ਰੋਕਥਾਮ (Control Measures) ਕਰਨੀ ਬਹੁਤ ਜ਼ਰੂਰੀ ਹੈ।

ਚਿੱਟੀ ਕੂੰਗੀ (White Rust) ਦੇ ਲੱਛਣ ਅਤੇ ਬਚਾਅ

ਚਿੱਟੀ ਕੂੰਗੀ ਰੋਗ ਵਿੱਚ ਪੱਤਿਆਂ ਦੇ ਹੇਠਲੇ ਪਾਸੇ ਚਿੱਟੇ ਧੱਬੇ (White Pustules) ਬਣ ਜਾਂਦੇ ਹਨ। ਪ੍ਰਭਾਵਿਤ ਪੱਤੇ ਮੋਟੇ ਹੋ ਜਾਂਦੇ ਜਾਂ ਮੁੜ ਜਾਂਦੇ ਹਨ। ਕਈ ਵਾਰ ਫੁੱਲਾਂ (Flowers) ਅਤੇ ਫਲੀਆਂ (Pods) ਦੀ ਬਣਤਰ ਵੀ ਵਿਗੜ ਜਾਂਦੀ ਹੈ।

ਰੋਕਥਾਮ (Prevention & Control):

ਬੀਜ ਬੀਜਣ ਤੋਂ ਪਹਿਲਾਂ ਬੀਜ ਇਲਾਜ (Seed Treatment) ਕਰਨਾ ਲਾਜ਼ਮੀ ਹੈ।

ਖੇਤ ਵਿੱਚ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ (Proper Drainage)।

ਰੋਗ ਦੇ ਲੱਛਣ ਦਿਖਣ ‘ਤੇ ਮੈਟਾਲੈਕਸਿਲ + ਮੈਨਕੋਜ਼ੇਬ (Metalaxyl + Mancozeb) 2 ਗ੍ਰਾਮ ਪ੍ਰਤੀ ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ (Spray) ਕੀਤਾ ਜਾਵੇ।

ਲੋੜ ਹੋਣ ‘ਤੇ 10–12 ਦਿਨ ਬਾਅਦ ਦੁਬਾਰਾ ਛਿੜਕਾਅ ਕੀਤਾ ਜਾਵੇ।

ਕਾਲੇ ਧੱਬਿਆਂ ਦਾ ਰੋਗ (Alternaria Blight) ਦੇ ਲੱਛਣ ਅਤੇ ਬਚਾਅ

ਇਸ ਰੋਗ ਵਿੱਚ ਪੱਤਿਆਂ ‘ਤੇ ਗੋਲ ਕਾਲੇ ਜਾਂ ਭੂਰੇ ਧੱਬੇ (Dark Brown/Black Spots) ਬਣ ਜਾਂਦੇ ਹਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਪੀਲਾਪਣ (Yellow Halo) ਆ ਸਕਦਾ ਹੈ। ਗੰਭੀਰ ਹਾਲਤ ਵਿੱਚ ਪੱਤੇ ਸੁੱਕ ਕੇ ਝੜ ਸਕਦੇ ਹਨ ਅਤੇ ਫਲੀਆਂ (Pods) ਵੀ ਪ੍ਰਭਾਵਿਤ ਹੁੰਦੀਆਂ ਹਨ।

ਰੋਕਥਾਮ (Prevention & Control):

ਫਸਲ ਚੱਕਰ (Crop Rotation) ਅਪਣਾਇਆ ਜਾਵੇ।

ਇੱਕੋ ਖੇਤ ਵਿੱਚ ਲਗਾਤਾਰ ਸਰੋਂ ਦੀ ਕਾਸ਼ਤ ਨਾ ਕੀਤੀ ਜਾਵੇ।

ਸੰਤੁਲਿਤ ਖਾਦਾਂ (Balanced Fertilizers) ਦੀ ਵਰਤੋਂ ਕੀਤੀ ਜਾਵੇ।

ਸ਼ੁਰੂਆਤੀ ਪੜਾਅ ‘ਤੇ ਮੈਨਕੋਜ਼ੇਬ (Mancozeb) 2–2.5 ਗ੍ਰਾਮ ਪ੍ਰਤੀ ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕੀਤਾ ਜਾਵੇ।

ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਦੀ ਨਿਯਮਿਤ ਜਾਂਚ (Field Inspection) ਕਰਦੇ ਰਹਿਣ ਅਤੇ ਕਿਸੇ ਵੀ ਰੋਗ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨੇੜਲੇ ਖੇਤੀਬਾੜੀ ਦਫ਼ਤਰ (Agriculture Office) ਨਾਲ ਸੰਪਰਕ ਕਰਨ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਸਰੋਂ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਵਧੀਆ ਪੈਦਾਵਾਰ (Higher Yield) ਹਾਸਲ ਕੀਤੀ ਜਾ ਸਕਦੀ ਹੈ।

Sunday, February 22, 2026

ਭਾਰਤ ਦੀ ਅਗਲੀ Agriculture ਕ੍ਰਾਂਤੀ AI ਨਾਲ ਸੰਚਾਲਿਤ ਹੋਵੇਗੀ

 Agri-AI ਕਿਸਾਨਾਂ ਲਈ ਸਾਲਾਨਾ 70,000 ਕਰੋੜ ਰੁਪਏ ਦਾ ਫਾਇਦਾ ਕਰ ਸਕਦਾ ਹੈ

ਮੁੰਬਈ, 23 ਫਰਵਰੀ  

ਵਿਗਿਆਨ ਅਤੇ ਪ੍ਰੌਧੋਗਿਕੀ ਅਤੇ ਧਰਤੀ ਵਿਗਿਆਨ ਮੰਤਰੀ Dr Jitendra Singh ਨੇ ਮੁੰਬਈ ਵਿੱਚ ਆਯੋਜਿਤ “Global Conference on AI in Agriculture and Investor Summit 2026ਦੌਰਾਨ ਕਿਹਾ ਕਿ ਭਾਰਤ ਦੀ ਅਗਲੀ Agriculture ਕ੍ਰਾਂਤੀ Artificial Intelligence (AI) ਨਾਲ ਸੰਚਾਲਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ AI ਨੂੰ ਖੇਤੀਬਾੜੀ Policy, Research ਅਤੇ Investment Framework ਦਾ ਕੇਂਦਰੀ ਸਤੰਭ ਬਣਾਇਆ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ AI ਪਹਿਲੀ ਵਾਰ ਵੱਡੇ ਪੱਧਰ ’ਤੇ ਉਹਨਾਂ ਸੰਰਚਨਾਤਮਕ ਚੁਣੌਤੀਆਂ ਦਾ ਹੱਲ ਪੇਸ਼ ਕਰਦਾ ਹੈ ਜੋ ਲੰਮੇ ਸਮੇਂ ਤੋਂ Farming Productivity ਨੂੰ ਪ੍ਰਭਾਵਿਤ ਕਰ ਰਹੀਆਂ ਹਨ—ਜਿਵੇਂ ਕਿ ਅਨਿਯਮਿਤ ਮੌਸਮ (Irregular Weather), ਜਾਣਕਾਰੀ ਦੀ ਅਸਮਾਨਤਾ (Information Gap) ਅਤੇ ਟੁਕੜੇ-ਟੁਕੜੇ Markets

ਏਆਈ ਨਾਲ ਬਣਾਈ ਗਈ ਸੰਕੇਤਕ ਤਸਵੀਰ

ਉਨ੍ਹਾਂ ਨੇ ਕਿਹਾ ਕਿ ਜੇ Global South ਦੇ ਲਗਭਗ 60 ਕਰੋੜ ਕਿਸਾਨਾਂ ਦੀ Productivity ਵਿੱਚ ਕੇਵਲ 10% ਵਾਧਾ ਵੀ ਹੋ ਜਾਵੇ, ਤਾਂ ਇਹ ਇਸ ਸਦੀ ਦਾ ਸਭ ਤੋਂ ਵੱਡਾ Poverty-Reduction ਮੌਕਾ ਹੋ ਸਕਦਾ ਹੈ।

India AI Mission ਅਤੇ BharatGen ਦੀ ਭੂਮਿਕਾ

ਡਾ. ਸਿੰਘ ਨੇ 10,372 ਕਰੋੜ ਰੁਪਏ ਦੇ India AI Mission ਨਾਲ ਇਸ ਪਹਿਲ ਨੂੰ ਜੋੜਦਿਆਂ ਕਿਹਾ ਕਿ ਇਸ ਦੇ ਤਹਿਤ Supercomputing Capacity, Datasets ਅਤੇ Startup Ecosystem ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ BharatGen (ਸਰਕਾਰ-ਸਮਰਥਿਤ Large Language Model Ecosystem) ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਨੇ “Agri Param” ਨਾਮਕ Agriculture-Specific Model ਜਾਰੀ ਕੀਤਾ ਹੈ, ਜੋ 22 ਭਾਰਤੀ ਭਾਸ਼ਾਵਾਂ ਵਿੱਚ ਕੰਮ ਕਰਦਾ ਹੈ। ਇਸ ਨਾਲ ਕਿਸਾਨ ਆਪਣੀ ਮਾਤ੍ਰਭਾਸ਼ਾ ਵਿੱਚ Advisory ਲੈ ਸਕਦੇ ਹਨ।

ਉਨ੍ਹਾਂ ਕਿਹਾ, “ਇਹ ਉਹ AI ਹੈ ਜੋ ਕਿਸਾਨ ਨਾਲ ਮਰਾਠੀ, ਭੋਜਪੁਰੀ ਜਾਂ ਕਨੜ ਵਿੱਚ ਗੱਲ ਕਰਦਾ ਹੈ।”

Research, Drone ਅਤੇ Climate Intelligence

ਮੰਤਰੀ ਨੇ ਦੱਸਿਆ ਕਿ Department of Science and Technology (DST) ਵੱਲੋਂ India AI Open Stack ਤਿਆਰ ਕੀਤਾ ਜਾ ਰਿਹਾ ਹੈ, ਜੋ ਇੱਕ Open ਅਤੇ Interoperable Framework ਹੈ।

Indian Council of Agricultural Research (ICAR), IITs ਅਤੇ Indian Institute of Science (IISc) ਦੇ ਸਹਿਯੋਗ ਨਾਲ National Research Foundation (NRF) Deep-Tech ਅਤੇ AI Research ਨੂੰ ਫੰਡ ਕਰ ਰਹੀ ਹੈ।

ਉਨ੍ਹਾਂ Drone ਅਤੇ Satellite-Based Mapping ਦੀ ਭੂਮਿਕਾ ਉਤੇ ਜ਼ੋਰ ਦਿੱਤਾ, ਜੋ Soil Health Card ਅਤੇ Land Records ਨੂੰ ਮਜ਼ਬੂਤ ਕਰ ਰਹੇ ਹਨ। Climate Intelligence ਅਤੇ Early Warning Systems ਦੇ Integration ਨਾਲ ਕਿਸਾਨਾਂ ਨੂੰ “Panic ਨਹੀਂ, Planning” ਕਰਨ ਦੀ ਸਹੂਲਤ ਮਿਲੇਗੀ।

Biotechnology ਰਾਹੀਂ Disease-Resistant Crops ਅਤੇ Early Pest Detection ’ਤੇ ਵੀ ਕੰਮ ਹੋ ਰਿਹਾ ਹੈ, ਜਿਸ ਨਾਲ Circular Crop Economy ਨੂੰ ਵਧਾਵਾ ਮਿਲੇਗਾ।

70,000 ਕਰੋੜ ਰੁਪਏ ਦੀ ਸੰਭਾਵਨਾ

ਡਾ. ਸਿੰਘ ਨੇ ਕਿਹਾ ਕਿ ਭਾਰਤ ਦੀਆਂ ਲਗਭਗ 14 ਕਰੋੜ Farming Units, ਜਿਨ੍ਹਾਂ ਵਿੱਚ ਜ਼ਿਆਦਾਤਰ Small ਅਤੇ Marginal Farmers ਹਨ, ਜੇ AI-Based Advisory ਰਾਹੀਂ ਹਰ ਸਾਲ ਕੇਵਲ 5,000 ਰੁਪਏ ਦੀ ਬਚਤ ਕਰ ਲੈਣ, ਤਾਂ ਕੁੱਲ 70,000 ਕਰੋੜ ਰੁਪਏ ਦਾ ਸਾਲਾਨਾ ਲਾਭ ਬਣ ਸਕਦਾ ਹੈ।

Bharat-VISTAAR ਅਤੇ National Agri-AI Network

ਕੈਂਦਰੀ Budget 2026–27 ਵਿੱਚ “Bharat-VISTAAR” ਨਾਮਕ Multilingual AI Tool ਦਾ ਪ੍ਰਸਤਾਵ ਹੈ, ਜੋ AgriStack Portal ਅਤੇ ICAR ਦੇ Package of Practices ਨੂੰ AI ਨਾਲ ਜੋੜ ਕੇ Customized Advisory ਦੇਵੇਗਾ।

ਉਨ੍ਹਾਂ ਛੋਟੇ, Purpose-Specific AI Models ਦੀ ਲੋੜ ਉਤੇ ਜ਼ੋਰ ਦਿੱਤਾ ਜੋ Indian Soil Types, Climate Zones ਅਤੇ Crop Varieties ਅਨੁਸਾਰ Train ਕੀਤੇ ਜਾਣ ਅਤੇ Low-Connectivity ਵਾਲੇ ਪਿੰਡਾਂ ਵਿੱਚ ਵੀ Mobile Phones ਰਾਹੀਂ ਚੱਲ ਸਕਣ।

ਮੰਤਰੀ ਨੇ National Agri Data Commons ਅਤੇ National Agri-AI Research Network ਬਣਾਉਣ ਦੀ ਲੋੜ ਬਿਆਨ ਕੀਤੀ, ਜਿਸ ਵਿੱਚ DST, State Governments, ICAR ਅਤੇ Global Institutions ਦੀ ਭਾਗੀਦਾਰੀ ਹੋਵੇਗੀ।

Investors ਲਈ ਅਪੀਲ

ਉਨ੍ਹਾਂ Investors ਨੂੰ ਅਪੀਲ ਕੀਤੀ ਕਿ ਉਹ Agriculture-AI ਨੂੰ “ਦੁਨੀਆ ਦਾ ਸਭ ਤੋਂ ਵੱਡਾ Untapped Productivity Market” ਸਮਝਦੇ ਹੋਏ Patient Capital ਨਾਲ ਵੱਡੇ ਪੱਧਰ ਦੇ Platforms ਵਿੱਚ ਨਿਵੇਸ਼ ਕਰਨ।

ਅੰਤ ਵਿੱਚ ਉਨ੍ਹਾਂ ਕਿਹਾ, “ਕਿਸਾਨ ਨੂੰ AI ਸਿਰਫ਼ ਇਸ ਲਈ ਨਹੀਂ ਚਾਹੀਦਾ ਕਿ ਉਹ ਮੌਜੂਦ ਹੈ; ਉਹ ਤਦ ਹੀ ਲਾਭਕਾਰੀ ਹੈ ਜਦੋਂ ਉਹ ਉਪਯੋਗੀ ਹੋਵੇ।”

ਉਨ੍ਹਾਂ ਜ਼ੋਰ ਦਿੱਤਾ ਕਿ ਭਾਰਤ Global Agri-AI Framework ਵਿੱਚ Recipient ਨਹੀਂ, ਸਗੋਂ Co-Architect ਵਜੋਂ ਭੂਮਿਕਾ ਨਿਭਾਉਣ ਲਈ ਤਿਆਰ ਹੈ।

Saturday, February 21, 2026

ਅਗਾਂਹਵਧੂ ਕਿਸਾਨਾਂ ਅਤੇ ਵਿਭਾਗੀ ਅਧਿਕਾਰੀਆਂ ਦੀ ਸਾਂਝ ਨਾਲ ਖੇਤੀ ਵਿਕਾਸ ਲਈ ਨਵੇਂ ਸੁਝਾਅ

ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਜਾਰੀ


ਬਠਿੰਡਾ 22 ਫਰਵਰੀ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ KVK Bathinda ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀ ਬਾੜੀ ਯੂਨੀਵਰਸਿਟੀ PAU ਵੱਲੋਂ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਖੇਤੀਬਾੜੀ ਖੇਤਰ ਵਿੱਚ ਨਵੀਂਆਂ ਤਕਨੀਕਾਂ ਦੇ ਪ੍ਰਚਾਰ-ਪ੍ਰਸਾਰ ਅਤੇ ਆਉਣ ਵਾਲੇ ਸਾਲ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ।

ਮੀਟਿੰਗ ਦੌਰਾਨ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਵੱਲੋਂ ਸਾਲ 2025 ਦੀ ਕਾਰਵਾਈ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਲਗਾਏ ਗਏ ਸਿਖਲਾਈ ਕੋਰਸਾਂ, ਖੇਤ ਤਜਰਬਿਆਂ, ਪ੍ਰਦਰਸ਼ਨੀਆਂ ਅਤੇ ਤਕਨੀਕੀ ਮਾਰਗਦਰਸ਼ਨ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।


ਡਾ. ਤਰਸੇਮ ਸਿੰਘ ਢਿੱਲੋਂ ਨੇ ਸਬੰਧਿਤ ਵਿਭਾਗਾਂ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੱਤਾ ਅਤੇ ਕਾਰਜ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੁਝਾਅ ਮੰਗੇ। ਉਨ੍ਹਾਂ ਫ਼ਸਲਾਂ ਦੀ ਪੈਕਿੰਗ ਅਤੇ ਪ੍ਰੋਸੈਸਿੰਗ Food Processing ਨੂੰ ਪ੍ਰਾਥਮਿਕਤਾ ਦੇਣ ਦੀ ਸਲਾਹ ਦਿੱਤੀ ਤਾਂ ਜੋ ਕਿਸਾਨ ਵਧੇਰੇ ਮੁਨਾਫ਼ਾ ਕਮਾ ਸਕਣ। ਇਸਦੇ ਨਾਲ ਹੀ ਪਰਾਲੀ ਦੇ ਸੁਚੱਜੇ ਪ੍ਰਬੰਧ ਅਤੇ ਇਸਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸਾਂਝੀ ਕੋਸ਼ਿਸ਼ਾਂ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ-ਆਪਣੇ ਮਸਵਰੇ ਸਾਂਝੇ ਕਰਦੇ ਹੋਏ ਅਗਲੇ ਸਾਲ ਦੀ ਯੋਜਨਾ ਤਿਆਰ ਕਰਨ ਲਈ ਮਹੱਤਵਪੂਰਨ ਸੁਝਾਅ ਦਿੱਤੇ। ਖਾਸ ਤੌਰ ‘ਤੇ ਸਬਜ਼ੀਆਂ ਦੇ ਬੀਜ ਉਤਪਾਦਨ Vegetable Seed Production, ਨਰਸਰੀ ਤਿਆਰ ਕਰਨ, ਘਰੇਲੂ ਬਗੀਚੀ Kitchen Garden ਅਤੇ ਪ੍ਰਦਰਸ਼ਨੀ ਪਲਾਟ ਲਗਾ ਕੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਖੇਤੀ ਨਾਲ ਜੋੜਨ ‘ਤੇ ਜ਼ੋਰ ਦਿੱਤਾ ਗਿਆ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਵਿਭਾਗੀ ਟਰੇਨਿੰਗਾਂ ਦੇ ਵਿਸਥਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

ਇਸ ਮੌਕੇ ਮੁੱਖ ਮਹਿਮਾਨਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ, ਜੰਗਲਾਤ, ਡੇਅਰੀ, ਸਾਗਬਾਨੀ ਅਤੇ ਭੂਮੀ ਰੱਖਿਆ ਵਿਭਾਗਾਂ ਦੇ ਨੁਮਾਇੰਦਿਆਂ ਨੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕਰਕੇ ਕੇਂਦਰ ਦੀਆਂ ਗਤੀਵਿਧੀਆਂ ਦੀ ਸਰਾਹਨਾ ਕੀਤੀ। ਡਾ. ਤੇਜਬੀਰ ਸਿੰਘ ਫੁੱਟਰ ਵੱਲੋਂ ਆਉਣ ਵਾਲੇ ਸਾਲ ਦੀ ਵਿਉਂਤਬੰਦੀ ਸਾਂਝੀ ਕੀਤੀ ਗਈ, ਜਦਕਿ ਡਾ. ਗੁਰਮੀਤ ਸਿੰਘ ਨੇ ਸਭ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗ ਲਈ ਆਭਾਰ ਪ੍ਰਗਟਾਇਆ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਉਤਸ਼ਾਹ ਨੇ ਵੀ ਭਾਗ ਲਿਆ।

ਨਹਿਰ ਬੰਦੀ ਅਪਡੇਟ

ਫਿਰੋਜ਼ਪੁਰ 21 ਫਰਵਰੀ

AI ਨਾਲ ਬਣਾਈ ਸੰਕੇਤਕ ਤਸਵੀਰ 

ਫਿਰੋਜ਼ਪੁਰ ਫੀਡਰ Firozpur Feeder Canal ਦੀ RD 15 ਤੋਂ RD 55 ਤੱਕ ਹੋ ਰਹੇ ਨਵੀਨੀਕਰਨ ਕਾਰਨ ਚੱਲ ਰਹੀ ਨਹਿਰ ਬੰਦੀ Canal Closer ਸਬੰਧੀ ਵਿਭਾਗੀ ਸੂਤਰਾਂ ਅਨੂਸਾਰ ਜਾਣਕਾਰੀ ਮਿਲੀ ਹੈ ਕਿ ਤਿੰਨ ਦਿਨਾਂ ਵਿੱਚ ਨਿਰਮਾਣ ਕਾਰਜ ਪੂਰਾ ਹੋ ਜਾਵੇਗਾ।

ਫਿਰੋਜ਼ਪੁਰ ਫੀਡਰ Firozpur Feeder Canal ਵਿੱਚੋਂ ਹੀ ਸਰਹੰਦ ਫੀਡਰ Sarhind Feeder Canal ਅਤੇ ਗੰਗ ਕਨਾਲ Gang Canal or Bikaner Canal ਨਹਿਰ ਨਿਕਲਦੀਆਂ ਹਨ ਜਿਸ ਤੋਂ ਪੰਜਾਬ ਦੇ ਫਾਜ਼ਿਲਕਾ Fazilka, ਸ੍ਰੀ ਮੁਕਤਸਰ ਸਾਹਿਬ, Sri Muktsar Sahib ਫਿਰੋਜ਼ਪੁਰ Firozpur ਅਤੇ ਫਰੀਦਕੋਟ Faridkot ਜ਼ਿਲ੍ਹਿਆਂ ਨੂੰ ਪਾਣੀ ਦੇਣ ਵਾਲੀ ਸਰਹੰਦ ਫੀਡਰ Sarhind Feeder Canal ਦੀ ਸਪਲਾਈ ਬੰਦ ਪ੍ਰਭਾਵਿਤ ਹੈ। ਇਸੇ ਤਰ੍ਹਾਂ ਰਾਜਸਥਾਨ Rajasthan ਦੇ ਜਿਲਾ ਸ਼੍ਰੀ ਗੰਗਾ ਨਗਰ Sri Ganga Nagar ਨੂੰ ਪਾਣੀ ਦੇਣ ਵਾਲੀ ਗੰਗ ਕਨਾਲ  Gang Canal ਨਹਿਰ ਵਿੱਚ ਵੀ ਫਿਰੋਜ਼ਪੁਰ ਫੀਡਰ Firozpur Feeder Canal ਦੇ ਨਵੀਨੀਕਰਨ ਕਾਰਨ ਚੱਲ ਰਹੀ ਬੰਦੀ ਕਾਰਨ ਪਾਣੀ ਦੀ ਸਪਲਾਈ ਪ੍ਰਭਾਵਿਤ ਹੈ।

ਦੂਜੇ ਪਾਸੇ ਅਗੇਤੀ ਗਰਮੀ ਵਧਣ ਕਾਰਨ ਕਣਕ ਦੀਆਂ ਫਸਲਾਂ ਪਾਣੀ ਦੀ ਮੰਗ ਕਰ ਰਹੀਆਂ ਹਨ। ਅਬੋਹਰ Abohar ਖੇਤਰ ਵਿੱਚ ਕਿੰਨੂ Kinnow Orchard ਦੇ ਬਾਗਾਂ ਨੂੰ ਵੀ ਪਾਣੀ ਦੀ ਜ਼ਰੂਰਤ ਹੈ ।

ਸਿੰਚਾਈ ਵਿਭਾਗ ਦੇ ਸੂਤਰਾਂ ਅਨੁਸਾਰ ਫਿਰੋਜ਼ਪੁਰ ਫੀਡਰ Firozpur Feeder Canal ਦੇ ਨਵੀਨੀਕਰਨ ਦਾ ਕੰਮ ਆਖਰੀ ਪੜਾਅ ਵਿੱਚ ਹੈ। ਅਤੇ ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ 25 ਫਰਵਰੀ ਰਾਤ ਤੋਂ ਇਸ ਵਿੱਚ ਪਾਣੀ ਲੈ ਲਿਆ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ 27 ਜਾਂ 28 ਫਰਵਰੀ ਤੱਕ ਸਾਰੇ ਖੇਤਰਾਂ ਵਿੱਚ ਪਾਣੀ ਪਹੁੰਚ ਸਕਦਾ ਹੈ।

ਦੂਜੇ ਪਾਸੇ ਰਾਜਸਥਾਨ ਫੀਡਰ Rajasthan Feeder Canal ਜਿਸ ਨੂੰ ਇੰਦਰਾ ਗਾਂਧੀ ਨਹਿਰ Indira Gandhi Canal ਵੀ ਆਖਦੇ ਹਨ ਦੀ 20 ਮਾਰਚ 2026 ਤੋਂ 45 ਦਿਨ ਦੀ ਬੰਦੀ Canal Closer ਪ੍ਰਸਤਾਵਿਤ ਹੈ। ਇਸ ਨਹਿਰ ਤੋਂ ਰਾਜਸਥਾਨ ਦੇ ਖੇਤਾਂ ਦੀ ਸਿੰਚਾਈ ਹੁੰਦੀ ਹੈ। ਇਸ ਨਹਿਰ ਤੋਂ ਖੇਤਾਂ ਲਈ ਪਾਣੀ 15 ਮਾਰਚ ਤੱਕ ਹੀ ਮਿਲੇਗਾ ਅਤੇ ਆਖਰੀ ਪੰਜ ਦਿਨ ਪੀਣ ਦੇ ਪਾਣੀ ਦੇ ਭੰਡਾਰਨ ਲਈ ਇਹ ਪਾਣੀ ਵਰਤਿਆ ਜਾਵੇਗਾ। ਇਸ ਕਾਰਨ ਰਾਜਸਥਾਨ Rajasthan ਦੇ ਕਿਸਾਨ ਚਿੰਤਤ ਹਨ ।

ਦੂਜੇ ਪਾਸੇ ਗੰਗ ਕਨਾਲ ਨਹਿਰ ਵਿੱਚ ਪਾਣੀ ਦੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਗੰਗਾ ਨਗਰ ਇਲਾਕੇ ਦੇ ਕਿਸਾਨਾਂ ਵਿੱਚ ਅਸੰਤੋਸ਼ ਵਧ ਰਿਹਾ ਹੈ ਅਤੇ ਬੀਤੇ ਕੱਲ ਉਹਨਾਂ ਨੇ ਦੋ ਥਾਵਾਂ ਤੇ ਸੜਕ ਜਾਮ ਕਰਕੇ ਆਪਣੇ ਰੋਸ਼ ਦਾ ਪ੍ਰਗਟਾਵਾ ਕੀਤਾ ਸੀ।

Friday, February 20, 2026

ਖੇਤੀਬਾੜ੍ਹੀ ਮਹਿਕਮਾਂ ਨਿਕਲਿਆ ਜਾਂਚ ਕਰਨ

 ਬਲਾਕ ਪੱਧਰ ‘ਤੇ ਗੁਣਵੱਤਾ ਨਿਯੰਤਰਣ, ਨਮੂਨਾ ਇਕੱਠਾ ਕਰਨ ਅਤੇ ਸਟਾਕ ਰਜਿਸਟਰਾਂ ਦੀ ਅਧਿਕਾਰੀਆਂ ਨੇ ਕੀਤੀ ਜਾਂਚ

ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਣ ਅਤੇ ਕੇਵਲ ਮਿਆਰੀ ਸਮੱਗਰੀ ਦੀ ਕੀਤੀ ਜਾਵੇ ਵਿਕਰੀ

ਫਾਜ਼ਿਲਕਾ 20 ਫਰਵਰੀ


ਜ਼ਿਲ੍ਹਾ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਦੇਖ-ਰੇਖ ਹੇਠ ਬਲਾਕ ਪੱਧਰ ‘ਤੇ ਗੁਣਵੱਤਾ ਨਿਯੰਤਰਣ Quality Control, ਨਮੂਨਾ ਇਕੱਠਾ ਕਰਨ ਅਤੇ ਸਟਾਕ ਰਜਿਸਟਰਾਂ ਦੀ ਜਾਂਚ ਸੰਬੰਧੀ ਵਿਸ਼ੇਸ਼ ਕਾਰਵਾਈ ਕੀਤੀ ਗਈ।

ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਗੁਰਵੀਰ ਸਿੰਘ ਅਤੇ ਪਰਵਸ਼ ਕੁਮਾਰ ਵੱਲੋਂ ਬਲਾਕ ਖੇਤਰ ਦੇ ਖਾਦ, ਬੀਜ ਅਤੇ ਕੀਟਨਾਸ਼ਕਾਂ ਦੇ ਵਿਕਰੇਤਿਆਂ Seed, Fertilizers and Pesticide Dealers ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਵੱਖ-ਵੱਖ ਕੰਪਨੀਆਂ ਦੇ ਬੀਜ, ਖਾਦ ਅਤੇ ਕੀਟਨਾਸ਼ਕਾਂ ਦੇ ਨਮੂਨੇ ਭਰਕੇ ਲੈਬੋਰਟਰੀ ਜਾਂਚ ਲਈ ਭੇਜੇ ਗਏ ਤਾਂ ਜੋ ਕਿਸਾਨਾਂ ਨੂੰ ਮਿਆਰੀ ਅਤੇ ਪ੍ਰਮਾਣਿਤ ਖੇਤੀ ਇਨਪੁੱਟਸ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ।

ਜਾਂਚ ਦੌਰਾਨ ਸਟਾਕ ਰਜਿਸਟਰਾਂ Stock Register, ਬਿੱਲ ਬੁੱਕਾਂ ਅਤੇ ਲਾਇਸੰਸਾਂ ਦੀ ਵੀ ਪੜਤਾਲ ਕੀਤੀ ਗਈ। ਅਧਿਕਾਰੀਆਂ ਨੇ ਡੀਲਰਾਂ ਨੂੰ ਹੁਕਮ ਦਿੱਤਾ ਕਿ ਉਹ ਸਾਰੇ ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਣ ਅਤੇ ਕੇਵਲ ਮਿਆਰੀ ਸਮੱਗਰੀ ਹੀ ਵਿਕਰੀ ਲਈ ਰੱਖਣ।

ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਜਾਂਚ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਟੀਆ ਜਾਂ ਨਕਲੀ ਸਮੱਗਰੀ ਤੋਂ ਬਚਾਇਆ ਜਾ ਸਕੇ ਅਤੇ ਜੇਕਰ ਕਿਸੇ ਵੀ ਡੀਲਰ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸਾਨ ਭਲਾਈ ਨੂੰ ਪਹਿਲ ਦੇਣ।