ਡਾ. ਲੇਖ ਰਾਜ ਨੇ ਦੱਸਿਆ ਕਿ ਇਸ ਨਵੀ Farmer Registry ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆ ਤੱਕ ਪਹੁੰਚਾਈ ਜਾ ਸਕੇ।
All about Agriculture, Horticulture and Animal Husbandry and Information about Govt schemes for Farmers
Thursday, March 5, 2026
ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ 'ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ
ਬਾਗਬਾਨੀ ਮੰਤਰੀ ਨੇ ਕੀਤੀਆਂ ਅਧਿਕਾਰੀਆਂ ਨੂੰ ਹਦਾਇਤਾਂ
ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
ਬਾਗ਼ਬਾਨੀ ਮੰਤਰੀ ਵੱਲੋਂ ਕਿਸਾਨ ਕੇਂਦਰਿਤ ਸਕੀਮਾਂ ਦੀ ਸਮੀਖਿਆ, ਅਧਿਕਾਰੀਆਂ ਤੋਂ ਕਿਸਾਨਾਂ ਦੇ ਹਿੱਤ ਲਈ ਕੀਤੇ ਕੰਮਾਂ ਦੀ ਲਈ ਪੂਰੀ ਜਾਣਕਾਰੀ
ਚੰਡੀਗੜ੍ਹ, ਮਾਰਚ 5
ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ Horticulture ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ Mohinder Bhagat ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ Horticulture Department ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ Crop Diversification ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ Financial Assistance to Farmers, ਫਲਾਂ ਅਤੇ ਸਬਜੀਆਂ ਦੇ ਉਤਪਾਦਨ Fruit and Vegetables Production ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।
ਮ਼ਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਦਾ ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਰੀ ਪੱਧਰ ‘ਤੇ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।
Seed Village Program ਤਹਿਤ ਪਿੰਡ ਰਹੂੜਿਆਂਵਾਲੀ ਵਿੱਚ Farmer Training Camp ਦਾ ਆਯੋਜਨ ਕੀਤਾ ਗਿਆ
ਸ੍ਰੀ ਮੁਕਤਸਰ ਸਾਹਿਬ, 05 ਮਾਰਚ
ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ Dr Jagsir Singh ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ Seed Village Program ਅਧੀਨ ਕਿਸਾਨ ਸਿਖਲਾਈ ਕੈਪ Farmer Training Camp ਦਾ ਆਯੋਜਨ ਕੀਤਾ ਗਿਆ.
ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸੀਡ ਵਿਲੇਜ ਪ੍ਰੋਗਰਾਮ Seed Village Program ('ਬੀਜ ਗ੍ਰਾਮ' ਯੋਜਨਾ) ਭਾਰਤ ਸਰਕਾਰ ਦੀ ਇੱਕ ਮਹੱਤਵਪੂਰਨ ਖੇਤੀਬਾੜੀ ਪਹਿਲਕਦਮੀ ਹੈ, ਜਿਸਦਾ ਉਦੇਸ਼ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ Seed Availability ਵਧਾਉਣਾ ਅਤੇ ਕਿਸਾਨਾਂ ਨੂੰ ਬੀਜ ਉਤਪਾਦਨ Seed Production ਲਈ ਉਤਸ਼ਾਹਿਤ ਕਰਨਾ ਹੈ। ਉਹਨਾਂ ਨੇ ਕਿਸਾਨਾਂ ਨੂੰ ਕਣਕ, ਝੋਨੇ ਅਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀl
ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ Soil Testing ਨਾਲ ਖਾਦਾਂ ਦੀ ਸਹੀ ਮਿਕਦਾਰ ਦਾ ਪਤਾ ਲੱਗਦਾ ਹੈ, ਜਿਸ ਨਾਲ ਫਾਲਤੂ ਖਰਚਾ ਬਚਦਾ ਹੈ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ। ਉਹਨਾਂ ਦੱਸਿਆ ਕਿ ਮਾੜੇ ਪਾਣੀ ਕਾਰਨ ਜ਼ਮੀਨ ਬੰਜਰ ਹੋ ਸਕਦੀ ਹੈ, ਇਸ ਲਈ ਟਿਊਬਵੈੱਲ ਦੇ ਪਾਣੀ ਦੀ ਟੈਸਟਿੰਗ ਕਰਵਾ ਕੇ ਹੀ ਫਸਲ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਜੇਕਰ ਪਾਣੀ ਵਿਚ ਕਾਲਾ ਸ਼ੋਰਾ ਹੈ ਤਾਂ ਸੁਧਾਰ ਲਈ ਸਰਕਾਰ ਵੱਲੋਂ Gypsum 'ਤੇ 50 ਫੀਸਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਡਾ. ਸ਼ਵਿੰਦਰ ਸਿੰਘ ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਕਣਕ ਦੀ ਫਸਲ ਵਿੱਚ ਤਾਪਮਾਨ ਵਿੱਚ ਹੋ ਰਹੇ ਵਾਧੇ ਨੂੰ ਦੇਖਦਿਆਂ, ਜਿੱਥੇ ਲੋੜ ਹੋਵੇ ਉੱਥੇ ਹਲਕੀ ਸਿੰਚਾਈ ਕਰੋ। ਇਸ ਨਾਲ ਫਸਲ ਨੂੰ 'Heat Stess in Wheat' (ਗਰਮੀ ਦੀ ਮਾਰ) ਤੋਂ ਬਚਾਇਆ ਜਾ ਸਕਦਾ ਹੈ। ਪੋਟਾਸ਼ੀਅਮ ਨਾਈਟਰੇਟ ਦਾ ਛਿੜਕਾਅ ਦਾਣੇ ਭਰਨ ਦੇ ਸਮੇਂ ਗਰਮੀ ਦੇ ਮਾੜੇ ਪ੍ਰਭਾਵ ਨੂੰ ਘਟਾਉਣ ਲਈ 2% ਪੋਟਾਸ਼ੀਅਮ ਨਾਈਟਰੇਟ Potassium Nitrate (13:0:45) ਦਾ ਸਪਰੇਅ ਕਰਨ ਦੀ ਸਲਾਹ ਦਿੱਤੀ ਗਈ ਹੈ (4 ਕਿਲੋ ਖਾਦ 200 ਲੀਟਰ ਪਾਣੀ ਵਿੱਚ ਪ੍ਰਤੀ ਏਕੜ)। ਪੀਲੀ ਕੁੰਗੀ Yellow Rust in Wheat ਲਈ ਫਸਲ ਦੀ ਲਗਾਤਾਰ ਨਿਗਰਾਨੀ ਰੱਖੋ। ਜੇਕਰ ਕਿਤੇ ਪੀਲੀ ਕੁੰਗੀ ਦੇ ਨਿਸ਼ਾਨ ਦਿਖਾਈ ਦੇਣ, ਤਾਂ ਤੁਰੰਤ ਸਿਫਾਰਸ਼ ਕੀਤੀਆਂ ਉੱਲੀਨਾਸ਼ਕ ਦਵਾਈਆਂ (ਜਿਵੇਂ ਕਿ ਟਿਲਟ ਜਾਂ ਨੈਟੀਵੋ) ਦਾ ਛਿੜਕਾਅ ਕਰੋ। ਨਰਮੇ ਦੀ ਗੁਲਾਬੀ ਸੁੰਡੀ Pink Bollworm in Cotton ਛਿਟੀਆਂ ਦੇ ਢੇਰਾਂ ਵਿਚ ਅੱਧ-ਖਿੜੇ ਟੀਂਡਿਆਂ ਵਿੱਚ ਅਜੇ ਵੀ ਮੌਜੂਦ ਹੈ। ਇਸ ਕਰਕੇ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖਿੜੇ ਟੀਂਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਿਟੀਆਂ ਨਰਮੇ ਦੀ ਬਿਜਾਈ ਤੋ ਪਹਿਲਾਂ-ਪਹਿਲਾਂ ਵਰਤ ਲਈਆ ਜਾਣ ਤਾ ਜੋ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਇਆ ਜਾ ਸਕੇ l
ਉਹਨਾਂ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ Kitchen Garden ਬਣਾਉਣ ਅਤੇ ਆਪਣੀ ਘਰੇਲੂ ਖ਼ਪਤ ਲਈ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ I ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ. ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਜਾਣਕਾਰੀ ਦਿੰਦੇ ਹੋਏ E-KYC for PM KISAN Scheme ਕਰਵਾਉਣ ਲਈ ਜਾਗਰੂਕ ਕੀਤਾ ਅਤੇ ਇਸ ਸਕੀਮ ਅਧੀਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਉਚਿੱਤ ਹੱਲ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਸ਼੍ਰੀ ਸਵਰਨਜੀਤ ਸਿੰਘ ਏ.ਟੀ.ਐਮ(ਆਤਮਾ) ਅਤੇ ਸ਼੍ਰੀ ਦੀਪਇੰਦਰ ਸਿੰਘ ਸੇਵਦਾਰ ਵੱਲੋਂ ਕੀਤਾ ਗਿਆ । ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਸ਼੍ਰੀ ਜੱਸਲ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ l ਇਸ ਤੋਂ ਇਲਾਵਾ ਅੰਤ ਵਿੱਚ ਵਿਭਾਗ ਵੱਲੋਂ ਗਰਮੀ ਰੁੱਤ ਦੀਆਂ ਸਬਜ਼ੀਆਂ ਜਿਵੇਂ ਕੱਦੂ, ਅੱਲਾਂ, ਤੋਰੀਆਂ ਅਤੇ ਮਿਰਚਾਂ ਦੀ ਨਰਸਰੀ ਦੀ ਵੰਡ ਕੀਤੀ ਗਈ I
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜ਼ਿਲਕਾ 5 ਮਾਰਚ
ਡੇਅਰੀ ਵਿਕਾਸ ਵਿਭਾਗ ਪੰਜਾਬ Dairy Development Department Punjab ਦੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜ਼ਿਲਕਾ ਵੱਲੋਂ ਸੁੰਦਰ ਨਗਰੀ Abohar ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ Milk Costumer Awareness Camp ਲਗਾਇਆ ਗਿਆ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜ਼ਿਲਕਾ Randeep Singh Honda ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੁੱਧ ਖਪਤਕਾਰ ਕੈਂਪ ਵਿੱਚ ਵਿੱਚ ਸ਼੍ਰੀ ਰਮਨਦੀਪ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਵੱਖ-ਵੱਖ ਦੁੱਧ ਖਪਤਕਾਰਾਂ ਵੱਲੋਂ ਲਿਆਂਦੇ ਘਰਾਂ ਵਿੱਚ ਵਰਤੇ ਜਾਣ ਵਾਲੇ ਦੁੱਧ ਦੇ ਕਈ ਨਮੂਨੇ ਟੈਸਟ Milk Sample Testing ਕੀਤੇ ਗਏ ਅਤੇ ਮੌਕੇ ਤੇ ਨਤੀਜੇ ਉਹਨਾਂ ਖਪਤਕਾਰਾਂ ਨੂੰ ਦੱਸੇ ਗਏ । ਇਸ ਕੈਂਪ ਵਿੱਚ ਖਪਤਕਾਰਾਂ ਨੂੰ ਸਾਫ ਦੁੱਧ ਦੀ ਪਰਖ ਕਰਨ ਦੇ ਤਰੀਕੇ ਅਤੇ ਸਮੇਂ ਸਮੇਂ ਦੁੱਧ ਦੀ ਪਰਖ ਕਰਵਾਉਂਦੇ ਰਹਿਣ ਸਬੰਧੀ ਪ੍ਰੇਰਿਤ ਕੀਤਾ ਗਿਆ । ਕੈਂਪ ਦੌਰਾਨ ਕੁੱਲ 22 ਸੈਂਪਲ ਟੈਸਟ ਕੀਤੇ ਗਏ ਜਿਸ ਵਿੱਚ 3 ਸੈਂਪਲਾਂ ਵਿੱਚ ਵਾਧੂ ਪਾਣੀ ਦੀ ਮਾਤਰਾ ਪਾਈ ਗਈ ਅਤੇ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ ।
ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ, 05 ਮਾਰਚ
ਮਾਨਯੋਗ ਕੈਬਨਿਟ ਮੰਤਰੀ Gurmeet Singh Khuddian (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਦੇ ਨਿਰਦੇਸ਼ਾਂ ਹੇਠ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਐਨੀਮਲ ਨਿਊੂਟ੍ਰੀਸ਼ਨ Animal Nutrition ਦੇ ਮਾਹਰ ਡਾ. ਜੀਵਨ ਗੁਪਤਾ ਦੇ ਸਹਿਯੋਗ ਨਾਲ ਪਸ਼ੂ ਪਾਲਕਾਂ ਦੀ ਭਲਾਈ ਲਈ ਪਿੰਡ ਮਿੱਡਾ ਵਿਖੇ ਪਸ਼ੂ ਭਲਾਈ ਕੈਂਪ Animal Welfare Camp ਲਗਾਇਆ ਗਿਆ।
ਇਸ ਦੌਰਾਨ Dr Jeevan Gupta ਨੇ ਪਸ਼ੂਆਂ ਨੂੰ ਖੁਰਾਕ, ਫੀਡ ਦੇ ਮਹੱਤਵ ਅਤੇ ਖੁਰਾਕ ਜਰੀਏ ਦੁੱਧ ਦੀ ਪੈਦਾਵਾਰ Milk Production ਵਧਾਉਣ,ਫੀਡ ਤਿਆਰ ਕਰਨ ਦੇ ਨੁਸਖੇ ਸਾਂਝੇ ਕੀਤੇ, ਪਸ਼ੁਪਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਦੱਸੇ ਅਤੇ ਖੁਰਾਕ ਸਬੰਧੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਦੀ ਅਗਵਾਈ ਕਰ ਰਹੇ ਡਾ. ਵਿਪਨਦੀਪ ਸਿੰਘ ਬਰਾੜ ਵੱਲੋਂ ਦੁੱਧ ਦੀ ਪੈਦਾਵਾਰ ਵਧਾਉਣ ਲਈ ਪਸ਼ੂਆਂ ਦੇ ਨਸਲ ਸੁਧਾਰ Breed Improvement Program ਤੇ ਜੋਰ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭਾਰੀ ਸਬਸਿਡੀ ਦੇ ਮੁਹੱਇਆ ਕਰਵਾਏ ਜਾ ਰਹੇ ਸੈਕਸਡ ਸੀਮਨ ਦੀ ਵਰਤੋਂ ਤੇ ਜੋਰ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਸਮੇਂ ਸਮੇਂ ਜਾਰੀ ਘਰ-ਘਰ ਪਸ਼ੂਆਂ ਨੂੰ ਮਲੱਪਾਂ ਰਹਿਤ ਕਰਨ ਦੀਆਂ ਗੋਲੀਆਂ ਨਾਲ ਜਿੱਥੇ ਪਸ਼ੂਆਂ ਦੀ ਅੰਦਰੂਨੀ ਸ਼ਕਤੀ ਅਤੇ ਰੋਗ ਪ੍ਰਤੀਰੋਧਕ ਸੰਮਰਥਾ ਵਧ ਗਈ ਹੈ ਉੱਥੇ ਹੀ ਲਗਾਤਾਰ ਜਰੂਰੀ ਵੈਕਸੀਨਾਂ ਨਾਲ ਪਸ਼ੂਆਂ ਨੂੰ ਬਿਾਰੀਆਂ ਤੋਂ ਬਚਾਇਆ ਗਿਆ, ਜਿਸ ਨਾਲ ਸਿੱਧੇ ਤੌਰ ਤੇ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਇਆ।
ਇਸ ਕੈਂਪ ਵਿੱਚ ਪਿੰਡ ਦੇ ਮੋਹਤਵਾਰ ਅਤੇ ਪਤਵੰਤੇ ਸੱਜਣ ਸ਼ਾਮਿਲ ਹੋਏੇ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲਗਭਗ 80 ਪਸ਼ੂ ਪਾਲਕਾਂ ਨੇ ਇਸ ਦਾ ਲਾਭ ਉਠਾਇਆ। ਕੈਂਪ ਉਪਰੰਤ ਪਹੁੰਚੀ ਟੀਮ ਵੱਲੋਂ ਮਨਜੀਤ ਸਿੰਘ ਬਲਾਕ ਇੰਚਾਰਜ, ਜਗਮੀਤ ਮੈਂਬਰ, ਰੁਪਿੰਦਰ ਸੰਧੂ, ਸੁਰਜੀਤ ਚੇਅਰਮੈਨ ਅਤੇ ਧੰਨ ਧੰਨ ਬਾਬਾ ਬੁੱਢਾ ਜੀ ਸਮਾਜ ਸੇਵੀ ਸੰਸਥਾ ਅਤੇ ਕਮੇਟੀ ਮੈਂਬਰਾਂ ਦਾ ਕੈਂਪ ਆਯੋਜਨ ਕਰਨ ਲਈ ਧੰਨਵਾਦ ਕੀਤਾ ਗਿਆ।
ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ Kisan Mela 17 ਮਾਰਚ ਨੂੰ ਲੱਗੇਗਾ
ਡਾ: ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ਼ ਖੇਤਰੀ ਖੋਜ ਕੇਂਦਰ ਫਰੀਦਕੋਟ PAU Regional Research Center Faridkot ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 17 ਮਾਰਚ ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ Kisan Mela ਲਗਾਇਆ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ Seeds of Kharif Crops ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ Kisan Mela ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 01639-251244
ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਖੇਤ ਦਿਵਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਮਾਰਚ
ਤੇਲ ਬੀਜ ਫਸਲਾਂ Oil Seed Crops ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ PAU-KVK Sri Muktsar Sahib ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਮਹਿਰਾਜ ਵਾਲਾ ਵਿਖੇ ਖੇਤ ਦਿਵਸ Field Day ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ Dr Karmajit Sharma ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਸਲੀ ਵਿਭਿੰਨਤਾ ਵਿੱਚ ਸਰੋਂ ਦੀ ਫਸਲ Mustard Crop ਦੇ ਮਹੱਤਵ ਅਤੇ ਆਰਥਿਕ ਲੇਖੇ-ਜੋਖੇ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਤੇਲ ਬੀਜ ਫਸਲਾਂ ਹੇਠ ਘੱਟ ਰਹੇ ਰਕਬੇ ਅਤੇ ਵੱਧ ਰਹੀ ਮੰਗ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਫਸਲਾਂ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇ. ਵੀ. ਕੇ. ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਵੀਰਾਂ ਨੂੰ 17 ਮਾਰਚ ਨੂੰ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਲਗਾਏ ਜਾ ਰਹੇ ਕਿਸਾਨ ਮੇਲੇ Kisan Mela ਵਿੱਚ ਸ਼ਮੂਲੀਅਤ ਕਰਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਦੱਸਿਆ ਕਿ ਕਨੋਲਾ ਸਰੋਂ Canola Mustard ਦੇ ਤੇਲ ਵਿੱਚ ਇਰੂਸਿਕ ਐਸਿਡ ਦੀ ਮਾਤਰਾ 2% ਤੋਂ ਘੱਟ ਅਤੇ ਇਸ ਦੀ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ 30 ਮਾਈਕ੍ਰੋਮੋਲ ਪ੍ਰਤੀ ਗ੍ਰਾਮ ਤੋਂ ਘੱਟ ਹੋਣ ਕਾਰਨ ਇਹ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਸ ਤੋਂ ਇਲਾਵਾ ਤੇਲ ਬੀਜ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਪੀ.ਏ.ਯੂ. ਦਿਆਂ ਸਿਫਰਸ਼ਾਂ ਅਤੇ ਕਸ਼ਤਕਾਰੀ ਤਰੀਕਿਆਂ ਬਾਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲ ਦੇ ਚੰਗੇ ਝਾੜ ਪ੍ਰਾਪਤ ਕਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਖਾਦਾਂ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਦੌਰਾਨ ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮੀਆਂ ਵਿੱਚ ਪਸ਼ੂਆਂ ਦੇ ਰੱਖ-ਰਖਾਵ ਸਬੰਧੀ Livestock Care in Summer ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ, ਉਹਨਾਂ ਨੇ ਪਸ਼ੂਆਂ ਦੀ ਚੰਗੀ ਖੁਰਾਕ ਅਤੇ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਸ੍ਰੀਮਤੀ ਚਰਨਜੀਤ ਕੌਰ (ਡਮੋਨਸਟਰੇਟਰ) ਗ੍ਰਹਿ ਵਿਗਿਆਨ ਨੇ ਮਨੁੱਖੀ ਖੁਰਾਕ ਵਿੱਚ ਤੇਲ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ। ਇਸ ਤੋਂ ਮਗਰੋਂ ਮਾਹਿਰਾਂ ਵੱਲੋਂ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
Wednesday, March 4, 2026
ਗਧੇ ਪਾਲਣ Donkey Farming ਤੇ ਸਰਕਾਰ ਦੇਵੇਗੀ 50 ਲੱਖ
ਨਵੀਂ ਦਿੱਲੀ, 5 ਮਾਰਚ
ਦੇਸ਼ ਵਿਚ ਗਧਿਆਂ Donkey Population in India ਦੀ ਘਟ ਰਹੀ ਗਿਣਤੀ ਤੋਂ ਸਰਕਾਰ ਚਿੰਤਤ ਹੈ। ਇਸ ਲਈ ਸਰਕਾਰ ਵੱਲੋਂ ਦੇਸ਼ ਵਿਚ ਗਧਿਆਂ ਦੀ ਗਿਣਤੀ ਵਧਾਉਣ ਲਈ ਇਸ ਨੂੰ ਨੈਸ਼ਨਲ ਲਾਇਵ ਸਟਾਕ ਮਿਸ਼ਨ National Livestock Mission, (NLM) ਸਕੀਮ ਵਿਚ ਸ਼ਾਮਿਲ ਕੀਤਾ ਹੈ। ਇਸ ਲਈ ਸਰਕਾਰ ਸਬਸਿਡੀ Subsidy for Donkey Farming ਵੀ ਦੇਵੇਗੀ ਅਤੇ ਉਹ ਵੀ 50 ਫੀਸਦੀ ਤੱਕ।
ਅਸਲ ਵਿਚ ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਗਧੇ, ਘੋੜੇ ਅਤੇ ਊਠਾਂ ਪਾਲਣ ਨੂੰ ਇਸ ਸਕੀਮ ਵਿਚ ਸ਼ਾਮਿਲ ਕੀਤਾ ਹੈ। ਇਸਦਾ ਉਦੇਸ ਇੰਨ੍ਹਾਂ ਦੀ ਘਟ ਰਹੀ ਗਿਣਤੀ ਨੂੰ ਵਧਾਉਣਾ ਹੈ। ਇਸ ਲਈ ਸਰਕਾਰ ਵੱਲੋਂ ਉਪਰਾਲੇ ਤੇਜ ਕੀਤੇ ਗਏ ਹਨ। ਅਸਲ ਵਿਚ ਦੇਸ਼ ਵਿਚ ਗਧਿਆਂ ਦੀ ਗਿਣਤੀ Donkey Population in India ਘੱਟ ਕੇ 1 ਲੱਖ 23 ਹਜਾਰ ਹੀ ਰਹਿ ਗਈ ਹੈ।
ਗਧੇ Load Carrying Capacity of Donkey ਭਾਰ ਢੋਹਣ ਵਿਚ ਅਹਿਮ ਹਨ ਅਤੇ ਇੰਨ੍ਹਾਂ ਦੀ ਰੇਹੜੀ ਖਿੱਚਣ ਜਾਂ ਆਪਣੀ ਪਿੱਠ ਤੇ ਭਾਰ ਢੋਹਣ ਦੀ ਸਮਰੱਥਾ ਕਮਾਲ ਦੀ ਹੈ। ਇਸੇ ਲਈ ਸਰਕਾਰ ਇਸ ਜੀਵ ਤੇ ਮਿਹਰਬਾਨ ਹੋਈ ਹੈ ਤਾਂਕਿ ਇੰਨ੍ਹਾਂ ਨੂੰ ਖਤਮ ਹੋਣ ਤੋਂ ਬਚਾਇਆ ਜਾ ਸਕੇ।
ਮਨੁੱਖੀ ਸਭਿਅਤਾ ਦੇ ਵਿਕਾਸ ਵਿਚ ਇਸ ਜੀਵ ਦਾ ਵੱਡਾ ਯੋਗਦਾਨ ਰਿਹਾ ਹੈ। ਗਧਾ ਮਨੁੱਖ ਦਾ ਤਦ ਸਾਥੀ ਰਿਹਾ ਜਦ ਉਹ ਟੱਪਰੀਵਾਸ ਜੀਵਨ ਜਿਉਂਦਾ ਸੀ। ਇਸ ਤੋਂ ਬਿਨ੍ਹਾਂ ਪੁਰਾਣੇ ਸਮੇਂ ਵਿਚ ਵਪਾਰ ਵਿਚ ਵੀ ਇਸਦਾ ਰੋਲ ਅਹਿਮ ਸੀ ਅਤੇ ਫੌਜੀ ਮੁਹਿੰਮਾਂ ਵਿਚ ਵੀ ਫੌਜਾਂ ਦੀ ਰਸਦ ਢੋਣ ਵਿਚ ਇਹ ਜੀਵ ਕੰਮ ਆਉਂਦਾ ਰਿਹਾ ਹੈ।
ਕਿੰਨੀ ਸਬਸਿਡੀ ਤੇ ਕੋਣ ਲਾਭ ਲੈ ਸਕਦਾ ਹੈ:
ਇਸ ਲਈ ਸਰਕਾਰ ਨੇ ਇਸ ਦੇ ਪਾਲਣ ਨੂੰ ਉਤਸਾਹਿਤ ਕਰਨ ਲਈ 50 ਫੀਸਦੀ ਸਬਸਿਡੀ ਦੀ ਘੋਸ਼ਣਾ ਕੀਤੀ ਹੈ। ਭਾਵ ਜੇਕਰ ਕੋਈ ਇਸਦਾ 1 ਕਰੋੜ ਰੁਪਏ ਦਾ ਪ੍ਰੋਜੈਕਟ ਬਣਾਊਂਦਾ ਹੈ ਤਾਂ 50 ਲੱਖ ਸਰਕਾਰ ਦੇਵੇਗੀ। ਵੱਧ ਤੋਂ ਵੱਧ 50 ਲੱਖ ਤੱਕ ਦੀ ਸਬਸਿਡੀ ਹੀ ਮਿਲਣੀ ਹੈ। ਜੇਕਰ ਪ੍ਰੋਜੈਕਟ 50 ਲੱਖ ਦਾ ਹੋਵੇਗਾ ਤਾਂ 25 ਲੱਖ ਸਬਸਿਡੀ ਮਿਲੇਗੀ। ਇਸ ਤਹਿਤ ਕਿਸਾਨ, FPO, ਸਵੈ ਸਹਾਇਤਾ ਸਮੂਹ SHG, ਸਮੁਹਿਕ ਭਾਗੀਦਾਰੀ ਸਮੂਹ JLG, ਐਫਸੀਓ FCO ਆਦਿ ਵੀ ਇਹ ਕੰਮ ਕਰਨ ਤੇ ਸਰਕਾਰ ਤੋਂ ਸਬਸਿਡੀ ਲੈ ਸਕਦੇ ਹਨ। ਹੋਰ ਤਾਂ ਹੋਰ ਰਾਜ ਸਰਕਾਰਾਂ ਵੀ ਜੇਕਰ ਗਧੇ, ਘੋੜੇ ਅਤੇ ਊਠ ਦੀ ਨਸਲ ਸੰਭਾਲ ਲਈ ਕੰਮ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਵੀ ਮਦਦ ਮਿਲ ਸਕਦੀ ਹੈ।
ਇਕ ਯੁਨਿਟ ਵਿਚ ਕਿੰਨੇ ਗਧੇ ਹੋਣ:
ਇਸ ਸਕੀਮ ਤਹਿਤ 50 ਮਾਦਾ ਅਤੇ 5 ਨਰ ਗਧਿਆਂ ਦਾ ਇਕ ਯੁਨਿਟ ਲਗਾਇਆ ਜਾ ਸਕਦਾ ਹੈ।
ਸਬਸਿਡੀ ਨਾਲ ਕੀ ਕੀ ਕਵਰ ਹੁੰਦਾ ਹੈ:
ਪਸ਼ੂ ਖਰੀਦ
-
ਸ਼ੈੱਡ ਬਣਾਉਣਾ
-
ਚਾਰਾ ਉਗਾਉਣ ਲਈ ਜ਼ਮੀਨ ਤਿਆਰ ਕਰਨਾ
-
ਉਪਕਰਨ
-
ਇੰਸ਼ੋਰੈਂਸ
ਕਿਸਾਨਾਂ ਲਈ ਜਰੂਰੀ ਸੂਚਨਾ, ਤੁਰੰਤ ਕਰੋ ਇਹ ਕੰਮ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ Pradhan Mantri Kisan Samman Nidhi Scheme ਦਾ ਲਾਭ ਲੈਣ ਲਈ Farmer Registry ‘ਚ ਰਜਿਸਟਰ ਕਰਨਾ ਲਾਜ਼ਮੀ
ਹੁਸ਼ਿਆਰਪੁਰ,5 ਮਾਰਚ :
ਜ਼ਿਲ੍ਹੇ ਦੇ ਸਮੂਹ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ Farmer Registry ਵਿੱਚ ਰਜਿਸਟਰ ਕਰਨਾ ਲਾਜ਼ਮੀ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ Dapinder Singh Sandhu ਨੇ ਦੱਸਿਆ ਕਿ ਇਸ ਪ੍ਰਕਿਰਿਆ ਦਾ ਮਕਸਦ ਕਿਸਾਨਾਂ ਦਾ ਡਾਟਾਬੇਸ Famer Database ਤਿਆਰ ਕਰਨਾ ਹੈ, ਤਾਂ ਜੋ ਸਰਕਾਰੀ ਸਹਾਇਤਾ ਪਾਰਦਰਸ਼ੀ ਅਤੇ ਸਿੱਧੇ ਤੌਰ ‘ਤੇ ਅਸਲ ਲਾਭਪਾਤਰੀ ਤੱਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਕੇਵਲ ਉਹੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਵਿੱਤੀ ਕਿਸ਼ਤਾਂ ਪ੍ਰਾਪਤ ਕਰਨਗੇ, ਜਿਨ੍ਹਾਂ ਨੇ Farmer Registry ਰਜਿਸਟ੍ਰੇਸ਼ਨ ਪੂਰੀ ਕੀਤੀ ਹੋਵੇਗੀ। ਰਜਿਸਟਰੇਸ਼ਨ ਦੌਰਾਨ ਹਰ ਕਿਸਾਨ ਦੀ ਇੱਕ ਆਈ.ਡੀ ਤਿਆਰ ਕੀਤੀ ਜਾਵੇਗੀ ਜਿਸ ਨੂੰ PM KISAN ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਜਿਸ ਨਾਲ ਕਿਸਾਨ ਦੀ ਜ਼ਮੀਨ ਦਾ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ। ਇਸ ਸਬੰਧੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (CSC) ਜਾਂ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। Farmer Registry ਰਜਿਸਟਰੇਸ਼ਨ ਲਈ ਆਧਾਰ ਕਾਰਡ, ਜਮਾਂਬੰਦੀ ਨਾਲ ਲੈ ਕੇ ਆਉਣੀ ਲਾਜ਼ਮੀ ਹੈ।
KVK ਰੋਪੜ ਵੱਲੋਂ Bee Keeping 'ਤੇ ਪੰਜ ਦਿਨਾਂ ਦਾ ਕਿੱਤਾਮੁਖੀ Farmer Training Program ਆਯੋਜਿਤ ਕੀਤਾ ਗਿਆ
ਮਾਰਚ ਦੀ ਗਰਮੀ ਕਣਕ ਲਈ ਖਤਰਾ, ਖੇਤੀਬਾੜੀ ਵਿਭਾਗ ਵੱਲੋਂ Farmer Advisory ਜਾਰੀ
ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਣਕ ਦੀ ਫਸਲ ਵਿੱਚ ਮਿੱਟੀ ਦੀ ਨਮੀ ਕਾਇਮ ਰੱਖਣ ਲਈ ਲੋੜ ਅਤੇ ਖ਼ਾਸ ਕਰਕੇ ਦਾਣਾ ਭਰਨ ਦੇ ਪੜਾਅ ਦੌਰਾਨ ਅਨੁਸਾਰ ਹਲਕੀ ਸਿੰਚਾਈ Light Irrigation ਕੀਤੀ ਜਾਵੇ। ਸਿੰਚਾਈ ਸਵੇਰੇ ਜਲਦੀ ਜਾਂ ਸ਼ਾਮ ਦੇ ਸਮੇਂ ਕੀਤੀ ਜਾਵੇ ਤਾਂ ਜੋ ਵਾਸ਼ਪੀਕਰਨ ਘੱਟ ਹੋਵੇ ਅਤੇ ਪਾਣੀ ਦੀ ਬਚਤ ਹੋ ਸਕੇ। ਬਿਨਾਂ ਲੋੜ ਨਾਈਟਰੋਜਨ ਖਾਦਾਂ Avoid Extra Use of Nitrogen Fertilizer ਦੀ ਵਾਧੂ ਵਰਤੋਂ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਨਾਲ ਗਰਮੀ ਦਾ ਅਸਰ ਵੱਧ ਸਕਦਾ ਹੈ।
ਇਸ ਤੋਂ ਇਲਾਵਾ, ਫਸਲ ਵਿੱਚ ਨਦੀਨਾਂ, ਕੀਟਾਂ ਅਤੇ ਬਿਮਾਰੀਆਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ‘ਤੇ ਤੁਰੰਤ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਖੇਤਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਨਿਕਾਸ ਪ੍ਰਬੰਧ ਸੁਚਾਰੂ ਰੱਖਿਆ ਜਾਵੇ। ਤਾਪਮਾਨੀ ਤਣਾਅ ਘਟਾਉਣ ਅਤੇ ਦਾਣੇ ਦੀ ਭਰਾਵਟ ਸੁਧਾਰਣ ਲਈ 13:0:45 (Potassium Nitrate) ਦਾ ਛਿੜਕਾਅ ਸਿਫਾਰਸ਼ ਅਨੁਸਾਰ ਕੀਤਾ ਜਾ ਸਕਦਾ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਕੀਤੀਆਂ ਸਲਾਹਾਂ ਦੀ ਪੂਰੀ ਪਾਲਣਾ ਕਰਕੇ ਕਣਕ ਦੀ ਫਸਲ ਨੂੰ ਉੱਚ ਤਾਪਮਾਨ ਦੇ ਮੰਦ ਪ੍ਰਭਾਵਾਂ ਤੋਂ ਬਚਾਉਣ ਅਤੇ ਵੱਧ ਤੋਂ ਵੱਧ ਉਤਪਾਦਨ ਯਕੀਨੀ ਬਣਾਉਣ। ਵਧੇਰੇ ਜਾਣਕਾਰੀ ਲਈ ਕਿਸਾਨ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ Farmer Registry ਵਿੱਚ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ
ਕਾਮਨ ਸਰਵਿਸ ਸੈਂਟਰ CSC ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫਤਰ ਵਿਖੇ ਕਰਵਾਈ ਜਾ
ਸਕਦੀ Farmer Registry -ਮੁੱਖ ਖੇਤੀਬਾੜੀ ਅਫ਼ਸਰ
Tuesday, March 3, 2026
ਨਰਮੇ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਚਲਾਏਗਾ Weed Eradication Drive
ਫਾਜਿਲਕਾ 3 ਮਾਰਚ
ਜਿਲ੍ਹਾ ਫਾਜ਼ਿਲਕਾ Fazilka ਵਿਚ ਕਪਾਹ ਦੀ ਫਸਲ Cotton Crop ਵਿੱਚ ਚਿੱਟੀ ਮੱਖੀ White Fly Control ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ Weed Eradication Drive ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ Amarpreet Kaur Sandhu IAS ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ.
ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਿਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ Agriculture Department ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜਾਰੀ ਦੀ ਹਫਤਾਵਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ.
ਮੁੱਖ ਖੇਤੀਬਾੜੀ ਅਫਸਰ HarpreetPal Kaur ਨੇ ਦੱਸਿਆ ਕਿ ਚਿੱਟੀ ਮੱਖੀ White Fly ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ,ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜਮੀਨ ਵਿੱਚ ਉੱਗੇ ਨਦੀਨ ਜਿਵੇ ਕਿ ਕੰਘੀ ਬੂਟੀ , ਪੀਲੀ ਬੂਟੀ , ਪੁੱਠ ਕੰਡਾ , ਕਾਂਗਰਸ ਘਾਹ ,ਧਤੂਰਾ, ਭੰਗ , ਗੁੱਤ ਪਟਨਾ , ਭੱਖੜਾ, ਇੱਟ ਸਿੱਟ ਆਦਿ ਤੇ ਪਲਦੀ ਹੈ. ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ White Fly Control ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ.ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ਤੇ ਹੀ ਕਾਬੂ ਕੀਤਾ ਜਾ ਸਕਦਾ ਹੈ.
ਇਸ ਮੀਟਿੰਗ ਵਿੱਚ Dr Jagdish Arora, ਡਾ.ਮਨਪ੍ਰੀਤ ਸਿੰਘ , ਸ਼੍ਰੀ ਦਿਲਪ੍ਰੀਤ ਸਿੰਘ , ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀ ਸਤੀਸ਼ ਕੁਮਾਰ , ਸ਼੍ਰੀ ਅਜੈ ਕੁਮਾਰ,ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਬਲਦੇਵ ਸਿੰਘ, ਡਾ.ਸ਼ੀਸ਼ਪਾਲ ਗੋਦਾਰਾ, ਸ਼੍ਰੀ ਪਰਮਿੰਦਰ ਸਿੰਘ ਅਤੇ ਸ਼੍ਰੀਮਤੀ ਰਾਧਾ ਰਾਣੀ ਆਦਿ ਹਾਜਿਰ ਸਨ.
*ਕਣਕ ਨੂੰ ਵਧ ਰਹੀ ਗਰਮੀ ਤੋਂ ਬਚਾਉਣ, ਮਿੱਟੀ ਦੀ ਸਿਹਤ ਸੁਧਾਰ ਅਤੇ ਘਰੇਲੂ ਬਗੀਚੀ ਬਾਰੇ ਕੈਂਪ ਲਗਾ ਦਿੱਤੀ ਜਾਣਕਾਰੀ
ਲਹਿਰਾਗਾਗਾ, 03 ਮਾਰਚ
ਅੰਬ ਦੀ ਫ਼ਸਲ ‘ਤੇ Mango Hopper ਦੀ ਰੋਕਥਾਮ
ਅੰਬ ਬਾਗਬਾਨਾਂ ਲਈ ਜਰੂਰੀ ਸਲਾਹ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਇਹ ਤਸਵੀਰ ਏਆਈ ਨਾਲ ਬਣਾਈ ਗਈ ਹੈ। ਫਿਰੋਜ਼ਪੁਰ, 15 ਫਰਵਰੀ ਰਾਜਥਸਾਨ Rajasthan ਨੂੰ ਪਾਣੀ ਦੇਣ ਵਾਲੀ ਰਾਜਸਥਾਨ ਨਹਿਰ Rajasthan Canal ਜਾਂ ਇੰਦਰਾ ਗਾਂਧੀ ਨਹਿਰ Ind...



.jpeg)

.jpg)
.jpeg)
.jpg)


.jpeg)



