Sunday, March 8, 2026

ਬਜਟ ਵਿੱਚ ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਆਖਰੀ ਸਿਰੇ ਤੱਕ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ 2971 ਕਰੋੜ ਰੁਪਏ ਦਾ ਬਜਟ ਉਪਬੰਧ

 ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ Punjab Budget 2026-27 ਸਿੰਚਾਈ ਨੈੱਟਵਰਕ Irrigation Network ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: Barinder Kumar Goyal

55 ਪਿੰਡਾਂ ਦੇ 44,000 ਏਕੜ ਰਕਬੇ ਨੂੰ ਨਹਿਰੀ ਸਿੰਚਾਈ Under Canal Irrigation ਅਧੀਨ ਲਿਆਉਣ ਲਈ


288 ਕਰੋੜ ਰੁਪਏ ਦੀ ਲਾਗਤ ਨਾਲ ਮਹੋਰਾਣਾ ਡਿਸਟ੍ਰੀਬਿਊਟਰੀ ਦੀ ਮੁਰੰਮਤ ਅਤੇ ਮਾਲੇਰਕੋਟਲਾ ਮਾਈਨਰ ਦੀ ਉਸਾਰੀ ਦਾ ਕੰਮ ਜਾਰੀ; ਸਾਲ 2026-27 ਲਈ 190 ਕਰੋੜ ਰੁਪਏ ਰੱਖੇ

107 ਕਰੋੜ ਰੁਪਏ ਦੀ ਲਾਗਤ ਵਾਲੀ ਕਾਠਗੜ੍ਹ ਲਿਫਟ ਸਕੀਮ-2 ਸ਼ਹੀਦ ਭਗਤ ਸਿੰਘ ਨਗਰ ਦੇ 24 ਪਿੰਡਾਂ ਦੇ 5500 ਏਕੜ ਰਕਬੇ ‘ਚ ਸਿੰਚਾਈ ਸਹੂਲਤਾਂ ਪ੍ਰਦਾਨ ਕਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਲ ਸਰੋਤ ਅਤੇ ਮਾਈਨਿੰਗ ਸੈਕਟਰਾਂ ‘ਚ ਮਜ਼ਬੂਤ ਨੀਤੀਗਤ ਸੁਧਾਰ ਕੀਤੇ

ਚੰਡੀਗੜ੍ਹ, 8 ਮਾਰਚ:

ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ Budget for Irrigation ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ।

ਬਜਟ ਵਿੱਚ ਪਾਣੀ ਪ੍ਰਬੰਧਨ Canal Water Management in Punjab ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ Canal Water Irrigation Capacity of Punjab ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ Budget for Irrigation Projects in Punjab ਉਪਬੰਧ ਦਾ ਪ੍ਰਸਤਾਵ ਰੱਖਿਆ ਹੈ, ਜਿਸ ਵਿੱਚ ਨਹਿਰੀ ਸਿੰਚਾਈ ਦਾ ਵਿਸਥਾਰ ਕਰਨ ਅਤੇ ਪੱਕੇ ਜਲ ਮਾਰਗਾਂ ਤੇ ਪਾਈਪਲਾਈਨਾਂ ਰਾਹੀਂ ਆਖਰੀ ਸਿਰੇ ਤੱਕ ਪਾਣੀ ਦੇ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਸਿੰਚਾਈ ਢਾਂਚੇ ਦੀ ਮਜ਼ਬੂਤ 'ਤੇ ਜ਼ੋਰ ਦਿੱਤਾ ਜਾਵੇਗਾ। ਇਨ੍ਹਾਂ ਪਹਿਲਕਦਮੀਆਂ ਜ਼ਰੀਏ ਲਗਭਗ ਪੰਜ ਲੱਖ ਹੈਕਟੇਅਰ ਤੱਕ ਨਹਿਰੀ ਸਿੰਚਾਈ ਸਹੂਲਤ ਬਹਾਲ ਹੋਣ ਦੀ ਉਮੀਦ ਹੈ, ਜਿਸ ਨਾਲ ਨਹਿਰੀ ਸਿੰਚਾਈ ਅਧੀਨ ਕੁੱਲ ਰਕਬਾ 70 ਲੱਖ ਏਕੜ ਦੇ ਨੇੜੇ ਹੋ ਜਾਵੇਗਾ, ਜੋ ਨਿਰਧਾਰਤ ਨਹਿਰੀ ਸਿੰਚਾਈ ਖੇਤਰ ਦਾ ਲਗਭਗ 90 ਫ਼ੀਸਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ Malerkotla  ਖੇਤਰ ਦੇ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਚਿਰੋਕਣੀ ਮੰਗਾਂ ਨੂੰ ਪੂਰਾ ਕਰਨ ਲਈ 288 ਕਰੋੜ ਰੁਪਏ ਦੀ ਲਾਗਤ ਨਾਲ Mahorana Distributary Canal  ਦੀ ਮੁਰੰਮਤ ਅਤੇ ਮਾਲੇਰਕੋਟਲਾ ਮਾਈਨਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਇਹ ਪ੍ਰਾਜੈਕਟ ਲਗਭਗ 44,000 ਏਕੜ ਰਕਬੇ ਨੂੰ ਕਵਰ ਕਰਦਿਆਂ 55 ਪਿੰਡਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣਾ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਲਈ ਸਾਲ 2026-27 ਵਿੱਚ 190 ਕਰੋੜ ਰੁਪਏ ਰੱਖੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ Shaheed Bhagat Singh Nagar (ਨਵਾਂਸ਼ਹਿਰ) ਜ਼ਿਲ੍ਹੇ ਦੇ ਨੀਮ-ਪਹਾੜੀ ਅਤੇ ਪਾਣੀ ਦੀ ਘਾਟ ਵਾਲੇ ਖੇਤਰ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਾਉਣ ਲਈ ਬਜਟ ਵਿੱਚ ਕਾਠਗੜ੍ਹ ਲਿਫਟ ਸਕੀਮ-2 ਦਾ ਐਲਾਨ ਕੀਤਾ ਗਿਆ ਹੈ, ਜਿਸ ਲਈ ਸਰਕਾਰ ਨੇ 107 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਸ ਪ੍ਰਾਜੈਕਟ ਰਾਹੀਂ 24 ਪਿੰਡਾਂ ਦੇ ਲਗਭਗ 5,500 ਏਕੜ ਖੇਤਰ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਬਿਸ਼ਤ ਦੁਆਬ ਨਹਿਰ ਤੋਂ ਪਾਣੀ ਲਿਫ਼ਟ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟੇਗੀ ਅਤੇ ਇਸ ਨਾਲ ਕਾਫ਼ੀ ਹੱਦ ਤੱਕ ਬਿਜਲੀ ਦੀ ਬੱਚਤ ਹੋਣ ਦੀ ਉਮੀਦ ਹੈ। 

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਹਿਰਾਂ ਅਤੇ ਜਲ ਸਰੋਤਾਂ ਦੀ ਯੋਜਨਾਬੱਧ ਸਫ਼ਾਈ, ਲਾਈਨਿੰਗ ਅਤੇ ਆਧੁਨਿਕੀਕਰਨ ਨਾਲ ਸਤਹੀ ਪਾਣੀ ਦੀ ਵਰਤੋਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਹੁਣ 6.6 ਮਿਲੀਅਨ ਏਕੜ ਫੁੱਟ ਤੱਕ ਪਹੁੰਚ ਗਈ ਹੈ ਅਤੇ ਗਏ ਵਾਧਾ 13 ਫੀਸਦੀ ਬਣਦਾ ਹੈ। ਇੱਕ ਵੱਡੀ ਸਫ਼ਲਤਾ ਤਹਿਤ ਨਹਿਰੀ ਪਾਣੀ ਪਹਿਲੀ ਵਾਰ 1365 ਥਾਵਾਂ `ਤੇ ਪਹੁੰਚਿਆ ਹੈ, ਜਿਸ ਨਾਲ ਉਨ੍ਹਾਂ ਪਿੰਡਾਂ ਨੂੰ ਲਾਭ ਹੋਇਆ ਹੈ, ਜੋ ਲਗਭਗ 20 ਤੋਂ 50 ਸਾਲਾਂ ਤੋਂ ਨਹਿਰੀ ਸਿੰਚਾਈ ਤੋਂ ਵਾਂਝੇ ਸਨ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਹੜ੍ਹ ਸੁਰੱਖਿਆ ਢਾਂਚੇ Flood Protection Structures in Punjab ਦੀ ਮਜ਼ਬੂਤੀ ਲਈ ਵੀ ਫੈਸਲਾਕੁੰਨ ਕਦਮ ਚੁੱਕੇ ਹਨ, ਜਿਸ ਵਿੱਚ 2025 ਦੇ ਹੜ੍ਹਾਂ ਤੋਂ ਬਾਅਦ ਪ੍ਰਮੁੱਖ ਦਰਿਆਵਾਂ ਦੇ ਵਿਗਿਆਨਕ ਮੁਲਾਂਕਣ ਤਹਿਤ 371 ਹੜ੍ਹ ਸੁਰੱਖਿਆ ਅਤੇ ਸੁਧਾਰ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ‘ਤੇ ਲਗਭਗ 1500 ਕਰੋੜ ਰੁਪਏ ਤੋਂ ਵੱਧ ਦਾ ਖ਼ਰਚ ਆਵੇਗਾ। ਇਨ੍ਹਾਂ ਕੰਮਾਂ ਵਿੱਚੋਂ 489 ਕਰੋੜ ਰੁਪਏ ਦੀ ਲਾਗਤ ਨਾਲ 142 ਪ੍ਰਾਜੈਕਟਾਂ ਨੂੰ 31 ਮਾਰਚ, 2026 ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਦੋਂ ਕਿ ਬਾਕੀ ਕਾਰਜ 2026-27 ਦੌਰਾਨ ਨੇਪਰੇ ਚਾੜ੍ਹੇ ਜਾਣਗੇ।

ਚੱਲ ਰਹੇ ਡਰੇਨੇਜ ਸੁਧਾਰ ਉਪਾਵਾਂ `ਤੇ ਚਾਨਣਾ ਪਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ 65 ਕਰੋੜ ਰੁਪਏ ਦੇ ਹੜ੍ਹ ਸੁਰੱਖਿਆ ਅਤੇ ਡਰੇਨ ਡੀਸਿਲਟਿੰਗ Desilting of Drains  ਕਾਰਜ ਆਰੰਭੇ ਗਏ ਹਨ। ਕਈ ਜ਼ਿਲ੍ਹਿਆਂ ਵਿੱਚ ਲਗਭਗ 3,000 ਕਿਲੋਮੀਟਰ ਡਰੇਨਾਂ ਦੀ ਸਫਾਈ ਹੋ ਚੁੱਕੀ ਹੈ ਜਿਸ ਨਾਲ ਡਰੇਨੇਜ ਸਮਰੱਥਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਵਿਭਾਗੀ ਮਸ਼ੀਨਰੀ ਰਾਹੀਂ ਅਮਲ ਵਿੱਚ ਲਿਆਉਣ ਨਾਲ ਲਗਭਗ 60 ਫੀਸਦ ਤੱਕ ਸਰਕਾਰੀ ਫੰਡਾਂ ਦੀ ਬੱਚਤ ਹੋਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਨਹਿਰਾਂ ਦੀ ਬਹਾਲੀ ਅਤੇ ਲਾਈਨਿੰਗ ਲਈ ਇੱਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਤਹਿਤ ਚਾਰ ਲੱਖ ਹੈਕਟੇਅਰ ਰਕਬੇ ਨੂੰ ਸਿੰਚਾਈ ਕਵਰੇਜ ਹੇਠ ਲਿਆਉਣ ਦੇ ਉਦੇਸ਼ ਨਾਲ 1153 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਪਹਿਲਾਂ ਹੀ ਚੱਲ ਰਹੇ ਹਨ।

ਮੁੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂथ ਕਿਹਾ ਕਿ Firozpur Feeder Canal ਦੇ ਮਜ਼ਬੂਤੀਕਰਨ ਸਬੰਧੀ ਪ੍ਰਾਜੈਕਟ ਚੱਲ ਰਿਹਾ ਹੈ, ਜਿਸ ਤਹਿਤ ਨਹਿਰੀ ਪ੍ਰਣਾਲੀ ਦੀ ਸਮਰੱਥਾ 11245 ਕਿਊਸਿਕ ਤੋਂ ਵਧਾ ਕੇ 13845 ਕਿਊਸਿਕ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ 195 ਕਰੋੜ ਰੁਪਏ ਦੀ ਲਾਗਤ ਨਾਲ 17 ਕਿਲੋਮੀਟਰ ਨਹਿਰੀ ਹਿੱਸੇ ਦੀ ਲਾਈਨਿੰਗ ਦਾ ਕੰਮ ਪੂਰਾ ਕੀਤਾ ਗਿਆ ਹੈ, ਜੋ Abohar ਅਤੇ Fazilka ਸਮੇਤ ਟੇਲਾਂ ਤੱਕ ਪਾਣੀ ਦੀ ਬਿਹਤਰ ਸਪਲਾਈ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਹਿੱਸੇ ਦੇ ਪੂਰੇ ਨਹਿਰੀ ਪਾਣੀ ਦੀ ਵਰਤੋਂ ਦੇ ਯੋਗ ਹੋ ਜਾਵੇਗਾ। 

ਮਾਈਨਿੰਗ ਖੇਤਰ ਵਿੱਚ ਸੁਧਾਰਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਭਾਰਤ ਸਰਕਾਰ ਦੇ ਖਣਨ ਮੰਤਰਾਲੇ ਦੁਆਰਾ ਐਲਾਨੇ ਗਏ ਸਟੇਟ ਮਾਈਨਿੰਗ ਰੈਡੀਨੇਸ ਇੰਡੈਕਸ State Mining Readiness Index ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜੋ ਸੂਬਾ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਅਤੇ ਵਿਗਿਆਨਕ ਮਾਈਨਿੰਗ ਅਭਿਆਸਾਂ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਵੱਖ-ਵੱਖ ਵਿਧਾਨਕ ਅਤੇ ਨੀਤੀਗਤ ਸੁਧਾਰਾਂ ਰਾਹੀਂ ਰੈਗੂਲੇਟਰੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਕਰੱਸ਼ਰ ਯੂਨਿਟਾਂ ਅਤੇ ਖਣਿਜ ਡੀਲਰਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਖਣਨ ਤੋਂ ਖਪਤ ਤੱਕ ਮਾਈਨਰ ਖਣਿਜ ਵੈਲਿਊ ਚੇਨ ਦੀ ਡਿਜੀਟਲ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮਾਈਨਰ ਮਿਨਰਲ ਨਿਯਮਾਂ ਵਿੱਚ ਸੋਧ ਕਰਕੇ ਪਾਰਦਰਸ਼ੀ ਅਤੇ ਸਮਾਂਬੱਧ ਇਕਰਾਰਨਾਮਿਆਂ ਦੀ ਸਹੂਲਤ ਦਿੰਦਿਆਂ ਕਰੱਸ਼ਰ ਮਾਈਨਿੰਗ ਸਾਈਟਾਂ ਅਤੇ ਲੈਂਡਓਨਰ ਮਾਈਨਿੰਗ ਸਾਈਟਾਂ ਵਰਗੀਆਂ ਨਵੀਆਂ ਸ਼਼੍ਰੇਣੀਆਂ ਬਣਾਈਆਂ ਗਈਆਂ ਹਨ ਅਤੇ ਜ਼ਮੀਨ ਮਾਲਕਾਂ ਨੂੰ ਨਿਯਮਾਂ ਦੀ ਪਾਲਣਾ ਤਹਿਤ ਆਪਣੀ ਜ਼ਮੀਨ `ਤੇ ਖਣਨ ਕਾਰਜਾਂ ਦੀ ਆਗਿਆ ਦਿੱਤੀ ਗਈ ਹੈ।

ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ ਕਿ ਸਖ਼ਤ ਲਾਗੂਕਰਨ ਉਪਾਅ, ਸਰਹੱਦੀ ਖੇਤਰਾਂ ਵਿੱਚ ਚੈੱਕ ਪੋਸਟਾਂ ਦੀ ਸਥਾਪਨਾ ਅਤੇ ਇੱਕ ਆਧੁਨਿਕ ਨਿਲਾਮੀ ਪ੍ਰਕਿਰਿਆ ਦੀ ਸ਼ੁਰੂਆਤ ਨੇ ਮਾਈਨਿੰਗ ਖੇਤਰ `ਚ ਮਾਲੀਆ ਉਤਪਾਦਨ ਵਿੱਚ ਚੋਖਾ ਵਾਧਾ ਕੀਤਾ ਹੈ। ਨਤੀਜੇ ਵਜੋਂ ਮਾਈਨਿੰਗ ਤੋਂ ਰਾਜ ਦਾ ਮਾਲੀਆ ਇੱਕ ਸਾਲ ਦੇ ਅੰਦਰ ਦੁੱਗਣੇ ਤੋਂ ਵੱਧ ਅਰਥਾਤ 260 ਕਰੋੜ ਰੁਪਏ ਤੋਂ ਵੱਧ ਕੇ 500 ਕਰੋੜ ਰੁਪਏ ਹੋ ਗਿਆ ਹੈ।

13 ਮਾਰਚ ਨੂੰ ਕਿਸਾਨਾਂ ਲਈ ਆ ਸਕਦੀ ਹੈ ਚੰਗੀ ਖ਼ਬਰ

 ਨਵੀਂ ਦਿੱਲੀ, 8 ਮਾਰਚ


13 ਮਾਰਚ ਨੂੰ ਦੇਸ਼ ਦੇ ਕਿਸਾਨਾਂ ਲਈ ਇਕ ਚੰਗੀ ਖ਼ਬਰ ਆ ਸਕਦੀ ਹੈ। ਦੇਸ਼ ਦੇ ਕਿਸਾਨ Farmers ਵੱਧਦੇ ਖੇਤੀ ਖਰਚੇ ਅਤੇ ਘੱਟ ਆਮਦਨ ਤੋਂ ਪ੍ਰੇ਼ਸਾਨ ਹਨ। ਅਜਿਹੇ ਵਿਚ ਅਕਸਰ ਕਿਸਾਨ ਸਰਕਾਰ ਤੋਂ ਮਦਦ ਦੀ ਆਸ ਲਗਾਈ ਰੱਖਦੇ ਹਨ। 

ਤਾਂ ਕੀ 13 ਮਾਰਚ ਨੂੰ ਕਿਸਾਨਾਂ ਦੀ ਇਹ ਉਡੀਕ ਖਤਮ ਹੋਣ ਵਾਲੀ ਹੈ।

ਕੀ ਹੈ 13 ਮਾਰਚ ਨੂੰ

13 ਮਾਰਚ ਨੂੰ ਪ੍ਰਧਾਨ ਮੰਤਰੀ Narinder Modi ਅਸਾਮ ਦੇ ਦੌਰੇ ਤੇ ਜਾ ਰਹੇ ਹਨ। ਅਸਾਮ ਵਿਚ ਉਹ ਕੋਕਰਾਝਾਰ ਵਿਚ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਣਗੇ। ਅਸਾਮ ਵਿਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਲਈ ਉਥੇ ਚੰਗੇ ਐਲਾਨ ਦੀ ਉਮੀਦ ਹੈ।

ਕਿਸਾਨਾਂ ਨੂੰ ਕਿਸ ਦੀ ਉਡੀਕ ਹੈ

ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ PM Kisan Samman Nidhi Scheme ਦੀ ਕਿਸਤ ਦੀ ਉਡੀਕ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸਾਨਾਂ ਨੂੰ ਇਸ  Pradhan Mantri Kisan Samman Nidhi Scheme PM KISAN ਸਕੀਮ ਤਹਿਤ 21 ਕਿਸਤਾਂ ਮਿਲ ਚੁੱਕੀਆਂ ਹਨ। ਪਿੱਛਲੀ ਕਿਸਤ ਨਵੰਬਰ 2025 ਵਿਚ ਆਈ ਸੀ। ਇਸ PM KISAN ਸਕੀਮ ਦੀ 22ਵੀਂ ਕਿਸਤ ਮਾਰਚ ਵਿਚ ਹੀ ਦੇਣੀ ਬਣਦੀ ਹੈ।

ਕਿੰਨੀ ਮਿਲੇਗੀ ਰਕਮ

ਇਸ PM KISAN ਯੋਜਨਾ ਤਹਿਤ ਸਾਲ ਵਿਚ ਹਰੇਕ ਕਿਸਾਨ ਨੂੰ 6000 ਰੁਪਏ ਮਿਲਦੇ ਹਨ ਅਤੇ ਇਹ 2000-2000 ਰੁਪਏ ਦੀਆਂ ਤਿੰਨ ਕਿਸਤਾਂ ਵਿਚ ਮਿਲਦੇ ਹਨ।

ਕੀ ਸਭ ਨੂੰ ਮਿਲੇਗੀ ਇਹ ਮਦਦ

ਇਹ ਮਦਦ ਰਜਿਸਟਰਡ ਕਿਸਾਨਾਂ ਨੂੰ ਹੀ ਮਿਲਦੀ ਹੈ। ਪਰ ਇਸ ਵਾਰ ਕਿਸਤ ਜਾਰੀ ਹੋਣ ਤੋਂ ਪਹਿਲਾਂ ਜੇਕਰ ਕਿਸੇ ਕਿਸਾਨ ਦੀ ਈ ਕੇਵਾਈਸੀ e-KYC  ਬਕਾਇਆ ਹੋਈ ਤਾਂ ਉਸਦੀ ਕਿਸਤ ਰੁਕ ਸਕਦੀ ਹੈ। ਇਸੇ ਤਰਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਫਾਰਮਰ ਰਜਿਸਟਰੀ Farmer Registry ਕਰਵਾਉਣ ਲਈ ਵੀ ਲਾਜਮੀ ਕਿਹਾ ਜਾ ਰਿਹਾ ਹੈ। ਰਕਮ ਸਿੱਧੇ ਕਿਸਾਨ ਦੇ ਖਾਤੇ ਵਿਚ ਆਉਂਦੀ ਹੈ। ਹਾਲਾਂਕਿ ਇਸ ਬਾਰੇ ਅਧਿਕਾਰਿਕ ਐਲਾਨ ਨਹੀਂ ਹੋਇਆ।

Saturday, March 7, 2026

Mukh Mantri Manvan Dhiyan Satikar Yojna ਤਹਿਤ ਕਿਹੜੀਆਂ ਔਰਤਾਂ ਨੂੰ ਮਿਲੇਗੀ ਕਿੰਨੀ ਵਿੱਤੀ ਸਹਾਇਤਾ

 ਚੰਡੀਗੜ੍ਹ, 8 ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ Punjab Vidhan Sabha ਵਿਚ ਸਾਲ 2026-27 ਦੇ ਪੇਸ਼ ਕੀਤੇ ਬਜਟ Punjab Budget 2026-27 ਵਿਚ ਔਰਤਾਂ Financial Assistance for Women in Punjab ਲਈ ਵਿੱਤੀ ਸਹਾਇਤਾ ਦੀ ਸਕੀਮ ਜਾਰੀ ਕੀਤੀ ਗਈ ਹੈ। ਪੰਜਾਬ ਦੇ ਲੋਕ ਬਹੁਤ ਬੇਸਬਰੀ ਨਾਲ ਇਸ ਯੋਜਨਾ ਦੀ ਉਡੀਕ ਕਰ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸਬੰਧੀ ਐਲਾਨ ਕੀਤਾ ਸੀ ਕਿ ਇਸ ਬਜਟ ਵਿਚ ਇਹ ਸਕੀਮ ਸਰਕਾਰ ਸ਼ੁਰੂ ਕਰੇਗੀ। 

ਸਦਨ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ Harpal Singh Cheema, Finance Minister Punjab ਨੇ ਬਜਟ ਪੇਸ਼ ਕਰਦਿਆਂ ਦੱਸਿਆ ਕਿ ਇਸ ਸਕੀਮ ਦਾ ਨਾਂਅ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ Mukh Mantri Manvan Dhiyan Satikar Yojna ਰੱਖਿਆ ਹੈ। ਇਸ ਤਹਿਤ ਰਜਿਸਟ੍ਰੇਸ਼ਨ  13 ਅਪ੍ਰੈਲ 2026 ਤੋਂ ਸ਼ੁਰੂ ਹੋ ਜਾਵੇਗੀ। ਜਦ ਵਿੱਤ ਮੰਤਰੀ ਨੇ ਇਸਦਾ ਐਲਾਨ ਕੀਤਾ ਤਾਂ ਸਦਨ ਵਿਚ ਸੱਤਾਧਾਰੀ ਵਿਧਾਇਕਾਂ ਨੇ ਪੰਜਾਬ ਸਰਕਾਰ ਜਿੰਦਾਬਾਦ ਦੇ ਨਾਅਰੇ ਲਗਾਏ। ਪੰਜਾਬ ਭਰ ਤੋਂ ਔਰਤਾਂ ਵੀ ਅੱਜ ਵਿਧਾਨ ਸਭਾ ਦੀ ਇਸ ਕਾਰਵਾਈ ਨੂੰ ਵੇਖਣ ਲਈ ਵਿਧਾਨ ਸਭਾ ਵਿਚ ਹਾਜਰ ਸਨ। ਇਸ ਸਕੀਮ ਦਾ ਲਾਭ ਕਿਸਾਨ ਬੀਬੀਆਂ ਨੂੰ ਵੀ ਮਿਲੇਗਾ।

ਕਿੰਨੀ ਮਿਲੇਗੀ ਮਦਦ

ਇਸ Mukh Mantri Manvan Dhiyan Satikar Yojna ਸਕੀਮ ਤਹਿਤ ਸਾਰੀਆਂ ਔਰਤਾਂ ਨੂੰ 1000 ਰੁਪਏ ਅਤੇ ਐਸਸੀ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਇਹ ਰਕਮ ਸਿੱਧੇ ਬੈਂਕ ਖਾਤੇ ਵਿਚ ਆਵੇਗੀ। ਇਹ ਰਕਮ ਹਰ ਮਹੀਨੇ ਦਿੱਤੀ ਜਾਵੇਗੀ। 

ਘੱਟੋ ਘੱਟ ਉਮਰ 18 ਸਾਲ ਹੋਵੇ।

ਕਿਸ ਨੂੰ ਨਹੀਂ ਮਿਲੇਗੀ

ਸਰਕਾਰੀ ਨੌਕਰੀ ਜਾਂ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ, ਵਿਧਾਇਕ ਤੇ ਸਾਂਸਦ ਔਰਤਾਂ ਅਤੇ ਇਨਕਮ ਟੈਕਸ ਭਰਨ ਵਾਲੀਆਂ ਔਰਤਾਂ ਨੂੰ ਇਸ Mukh Mantri Manvan Dhiyan Satikar Yojna ਸਕੀਮ ਦਾ ਲਾਭ ਨਹੀਂ ਮਿਲੇਗਾ।

ਪਰ ਇਨ੍ਹਾ ਨੂੰ ਮਿਲੇਗੀ

ਜੋ ਬਜੁਰਗ ਔਰਤਾਂ ਬੁੱਢਾਪਾ ਪੈਨਸ਼ਨ ਲੈ ਰਹੀਆਂ ਹਨ ਉਨ੍ਹਾਂ ਨੂੰ ਇਹ ਰਕਮ ਵੱਖਰੇ ਤੌਰ ਤੇ ਮਿਲੇਗੀ। 

Mukh Mantri Manvan Dhiyan Satikar Yojna ਸਕੀਮ ਤਹਿਤ ਕੁੱਲ ਬਜਟ

ਇਸ Mukh Mantri Manvan Dhiyan Satikar Yojna ਯੋਜਨਾ ਲਈ ਕੁੱਲ 9300 ਕਰੋੜ ਰੁਪਏ ਰੱਖੇ ਹਨ।

Mukh Mantri Manvan Dhiyan Satikar Yojna  ਤਹਿਤ ਪੰਜਾਬ ਦੀਆਂ ਲਗਭਗ 97 ਫੀਸਦੀ ਬਾਲਗ ਔਰਤਾਂ ਨੂੰ ਮਿਲੇਗਾ ਇਸ ਸਕੀਮ ਦਾ ਲਾਭ। 

ਮੁਫ਼ਤ ਬੱਸ ਸਕੀਮ

ਇਸੇ ਤਰਾਂ ਸਦਨ ਵਿਚ ਐਲਾਨ ਕੀਤਾ ਗਿਆ ਕਿ ਔਰਤਾਂ ਲਈ ਮੁਫ਼ਤ ਬੱਸ ਯੋਜਨਾ Free Bus Service Scheme for Women in Punjab ਜਾਰੀ ਰਹੇਗੀ ਅਤੇ ਇਸ ਲਈ ਸਰਕਾਰ ਨੇ 600 ਕਰੋੜ ਰੁਪਏ ਰੱਖੇ ਗਏ ਹਨ। 

ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ ਲਈ 932 ਕਰੋੜ ਰੁਪਏ ਰੱਖੇ ਗਏ ਹਨ। 

ਬਜਟ ਵਿਚ ਕਿਸਾਨਾਂ ਨੂੰ ਕੀ ਮਿਲਿਆ ਇਹ ਪੜ੍ਹਨ ਲਈ ਇੱਥੇ ਕਲਿੱਕ ਕਰੋ। 

ਪੰਜਾਬ ਦੇ ਬਜਟ 2026-27 ਵਿਚ ਕਿਸਾਨਾਂ ਨੂੰ ਕੀ ਮਿਲਿਆ Budget for Farmer

ਚੰਡੀਗੜ੍ਹ, 8 ਮਾਰਚ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ Harpal Singh Cheema ਨੇ ਵਿਧਾਨ ਸਭਾ ਵਿਚ ਸਾਲ 2026-27 ਲਈ ਸਲਾਨਾ ਬਜਟ Punjab Budget 2026-27 ਪੇਸ਼ ਕੀਤਾ ਗਿਆ ਹੈ। ਇਸ ਬਜਟ ਵਿਚ ਕਿਸਾਨਾਂ Budget for Farmer ਨੂੰ ਕੀ ਮਿਲਿਆ, ਰਾਜ ਦੇ ਕਿਸਾਨਾਂ ਦੀ ਇਸੇ ਤੇ ਨਜਰ ਹੈ। ਹਾਲਾਂਕਿ ਕੁੱਲ ਬਜਟ 2,60,437 ਕਰੋੜ ਰੁਪਏ ਦਾ ਹੈ ਪਰ ਕਿਸਾਨ ਤਾਂ ਆਪਣੇ ਲਈ ਹਿੱਸੇਦਾਰੀ ਜਾਣਨ ਨੂੰ ਉਤਸਕ ਰਹਿੰਦੇ ਹਨ।

ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਅਨੁਸਾਰ ਖੇਤੀਬਾੜੀ ਸੈਕਟਰ ਲਈ Budget for Agriculture Sector 15377 ਕਰੋੜ ਰੁਪਏ ਰੱਖੇ ਗਏ ਹਨ।

ਇਸ ਵਿਚ ਪ੍ਰਮੁੱਖ ਐਲਾਨ ਇਸ ਪ੍ਰਕਾਰ ਹਨ। 

-ਝੋਨੇ ਦੀ ਸਿੱਧੀ ਬਿਜਾਈ DSR Subsidy ਵਾਲੀ ਸਕੀਮ ਤਹਿਤ ਸਬਸਿਡੀ ਲਈ 40 ਕਰੋੜ ਰੁਪਏ ਰੱਖੇ ਗਏ ਹਨ।

-ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਸੰਗਰੂਰ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਸਾਉਣੀ ਦੀ ਮੱਕੀ ਦੀ ਕਾਸਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17500 ਰੁਪਏ ਦੀ ਮਦਦ ਦੇਣ ਲਈ 15 ਕਰੋੜ ਰੁਪਏ ਰੱਖੇ ਗਏ ਹਨ। Subsidy for Maize Cultivation

-ਪਰਾਲੀ ਪ੍ਰਬੰਧਨ ਲਈ Crop Residue Management ਕਿਸਾਨਾਂ ਨੂੰ 50 ਤੇ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਤੇ ਸੰਦ ਦੇਣ ਦੀ ਯੋਜਨਾ ਜਾਰੀ ਰਹੇਗੀ। ਇਸ ਲਈ ਪਿੱਛਲੇ ਸਾਲ 402 ਕਰੋੜ ਰੁਪਏ ਖਰਚ ਕੀਤੇ ਗਏ ਸਨ ਅਤੇ ਇਸ ਸਾਲ ਇਸ ਲਈ 600 ਕਰੋੜ ਰੁਪਏ ਰੱਖੇ ਗਏ ਹਨ।

-ਖੇਤੀ ਲਈ ਮੁਫ਼ਤ ਬਿਜਲੀ Free Electricity to Farmer in Punjab ਦੇਣ ਤੇ 7715 ਕਰੋੜ ਰੁਪਏ ਖਰਚ ਹੋਣਗੇ

-ਬਾਗਬਾਨੀ Budget for Horticulture in Punjab ਦੀ ਤਰੱਕੀ ਲਈ ਅਗਲੇ 10 ਸਾਲਾਂ ਵਿਚ 1300 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦਾ ਉਦੇਸ਼ ਬਾਗਬਾਨੀ ਹੇਠ ਰਕਬੇ ਨੂੰ 4.59 ਲੱਖ ਹੈਕਟੇਅਰ ਤੋਂ ਵਧਾ ਕੇ 17.34 ਲੱਖ ਹੈਕਟੇਅਰ ਕਰਨ ਦਾ ਟੀਚਾ ਹੈ।

-ਡੇਅਰੀ ਸੈਕਟਰ Dairy Sector ਲਈ 100 ਕਰੋੜ ਰੁਪਏ ਰੱਖੇ ਗਏ ਹਨ।

-ਗੰਨੇ ਦੀ ਖੇਤੀ Sugarcane Cultivation Budget ਲਈ 416 ਕਰੋੜ ਰੁਪਏ ਰੱਖੇ ਗਏ ਹਨ। 

-ਨਹਿਰਾਂ ਦੇ ਨਵੀਨੀਕਰਨ Budget for Irrigation Sector ਲਈ 1153 ਕਰੋੜ ਰੱਖੇ ਗਏ ਹਨ।

-107 ਕਰੋੜ ਰੁਪਏ ਨਾਲ ਨਵਾਂ ਸ਼ਹਿਰ ਜ਼ਿਲ੍ਹੇ ਵਿਚ ਕਾਠਗੜ੍ਹ ਲਿਫਟ ਸਕੀਮ ਬਣੇਗੀ ਜਿਸ ਨਾਲ 5500 ਏਕੜ ਨੂੰ ਸਿੰਚਾਈ ਲਈ ਪਾਣੀ ਮਿਲੇਗਾ।

-ਮਲੇਰਕੋਟਲਾ ਜਿਲ਼੍ਹੇ ਵਿਚ 280 ਕਰੋੜ ਦਾ ਮਾਹੋਰਾਣਾ ਰਜਬਾਹੇ ਦਾ ਪ੍ਰੋਜੈਕਟ ਸ਼ੁਰੂ ਹੋਵੇਗਾ, 55 ਪਿੰਡਾਂ ਦੇ 44 ਹਜਾਰ ਏਕੜ ਨੂੰ ਸਿੰਚਾਈ ਮਿਲੇਗੀ।

-ਖਾਲੇ ਪੱਕੇ ਕਰਨ ਅਤੇ ਪਾਇਪਾਂ ਤੇ 2971 ਕਰੋੜ ਰੁਪਏ ਖਰਚ ਕੀਤੇ ਜਾਣਗੇ। 


 


ਮਹਿਲਾਵਾਂ ਲਈ ਵਿੱਤੀ ਸਹਾਇਤਾ ਕਿਹੜੀਆਂ ਕਿਹੜੀਆਂ ਔਰਤਾਂ ਨੂੰ ਮਿਲੇਗੀ। ਇਸ ਦੀ ਜਾਣਕਾਰੀ ਤੁਸੀਂ ਇਸੇ ਵੈਬਸਾਇਟ ਤੇ ਥੋੜੀ ਦੇਰ ਵਿਚ ਪੜ੍ਹ ਸਕੋਗੇ। 

ਇਸ ਖ਼ਬਰ ਨੂੰ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ। 

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਚੰਡੀਗੜ੍ਹ, ਮਾਰਚ 7:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ Horticulture in Punjab ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ Mohinder Bhagat ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ Horticulture Department ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ। 

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ Horticulture Sector ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ Horticulture Nurseries at District Level ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ। 

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ।  ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ Farmer Subsidies  ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਸ੍ਰੀ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, Punjab Agro Industry Corporation  ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ PUNSEED ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ। 

ਕਿਉਂ ਜਰੂਰੀ ਹੈ ਗੰਨੇ ਵਿਚ ਮਸ਼ੀਨੀਕਰਨ ਅਤੇ ਕਿਵੇਂ ਕੀਤਾ ਜਾਵੇ ਗੰਨੇ ਦੀ ਕਾਸਤ ਦਾ ਮਸ਼ੀਨੀਕਰਨ

ਰਿਆੜ ਫਾਰਮ ਭਾਮੜੀ ਵਿਖੇ ਗੰਨੇ ਦੀ ਫ਼ਸਲ Sugarcane Cultivation ਤੇ State Level Farmer Field Day ਮਨਾਇਆ

ਬਟਾਲਾ, 7 ਮਾਰਚ  

 ਪੰਜਾਬ ਸਰਕਾਰ ਵਲੋਂ ਚਾਲੂ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਹੇਠ ਰਕਬਾ ਵਧਾਉਣ To Increase Area Under Sugarcane Cultivation ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋਂ ਪੈਦਾਵਾਰ ਦੇ ਨਾਲ ਨਾਲ ਖੰਡ ਦੀ ਰਿਕਵਰੀ ਵਿੱਚ ਵਾਧਾ  ਕੀਤਾ ਸਕੇ। ਇਨਾਂ ਉਪਰਾਲਿਆਂ ਤਹਿਤ ਹੀ ਦਫਤਰ Cane Commissionerਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਿਆੜ ਗੰਨਾ ਫਾਰਮ ਭਾਮੜੀ ਵਿਖੇ ਰਾਜ ਪੱਧਰੀ ਗੰਨੇ ਦੀ ਫ਼ਸਲ ਤੇ ਆਤਮਾ ਸਕੀਮ ਤਹਿਤ  ਰਾਜ ਪੱਧਰੀ ਖੇਤ State Level Farmer Field Day  ਮਨਾਇਆ ਗਿਆ। ਜਿਸ ਵਿੱਚ ਕੇਨ ਕਮਿਸ਼ਨਰ ਪੰਜਾਬ Dr Amrik Singh ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਡਾਕਟਰ ਗੁਲਜ਼ਾਰ ਸਿੰਘ ਸੰਘੇੜਾ ਡਾਇਰੈਕਟਰ ਖੇਤਰੀ ਖੋਜ ਕੇਂਦਰ ਕਪੂਰਥਲਾਡਾਕਟਰ ਮਨਧੀਰ ਸਿੰਘ ਪ੍ਰੋਜੈਕਟ ਅਫ਼ਸਰ(ਗੰਨਾ),ਸ੍ਰੀ ਸੁਖਦੀਪ ਸਿੰਘ ਗੰਨਾ ਸਲਾਹਕਾਰ ਸ਼ੂਗਰਫੈੱਡ ਪੰਜਾਬ, ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਜ਼ਿਲਾ ਸਿਖਲਾਈ ਅਫ਼ਸਰ,ਪਵਿੱਤਰ ਸਿੰਘ ਗੰਨਾ ਵਿਕਾਸ ਅਧਿਕਾਰੀ ਬਟਾਲਾ ਗੰਨਾ ਮਿੱਲ, ਬਿਕਰਮਜੀਤ ਸਿੰਘ ਖੈਹਰਾ ਗੰਨਾ ਵਿਕਾਸ ਅਧਿਕਾਰੀ ਗੁਰਦਾਸਪੁਰ ਖੰਡ ਮਿੱਲ, ਡਾ. ਗੌਰਵ ਅਰੋੜਾ ਸਹਾਇਕ ਗੰਨਾ ਵਿਕਾਸ ਅਧਿਕਾਰੀ ਸਮੇਤ ਸਮੂਹ ਗੰਨਾ ਵਿਕਾਸ ਅਧਿਕਾਰੀ ਅਤੇ  ਸਮੂਹ ਖੰਡ ਮਿੱਲਾਂ ਤੋਂ ਗੰਨਾ ਇੰਸਪੈਕਟਰ, ਸਰਵੇਅਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੁੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਮਾਣਯੋਗ ਖ਼ੇਤੀਬਾੜੀ ਮੰਤਰੀ Gurmeet Singh Khuddian ਦੇ ਆਦੇਸ਼ਾਂ ਅਤੇ ਪ੍ਰਬੰਧਕੀ ਸਕੱਤਰ ਖ਼ੇਤੀਬਾੜੀ ਪੰਜਾਬ ਸਰਕਾਰ ਸ੍ਰ ਅਰਸ਼ਦੀਪ ਸਿੰਘ ਥਿੰਦ ਆਈ ਏ ਐੱਸ ਡੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਵੱਲੋਂ ਪੰਜਾਬ ਖੇਤੀਬਾੜੀ ਯਨੀਵਰਸਿਟੀ , Sugarfedਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਦੇ ਸਹਿਯੋਗ ਨਾਲ  ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ / ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੁੰ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਿਆੜ ਫਾਰਮ ਇੱਕ ਪੂਰੀ ਤਰਾਂ ਨਵੀਨਤਮ ਤਕਨੀਕਾਂ ਅਪਣਾ ਕੇ ਗੰਨੇ ਦੀ ਖੇਤੀ ਕਰਨ ਵਾਲਾ ਫਾਰਮ ਹੈ , ਜਿਸ ਨੂੰ ਹਰਿੰਦਰ ਸਿੰਘ ਅਤੇ ਜਤਿੰਦਰ ਸਿੰਘ ਦੋਵੇਂ ਭਰਾ ਬਹੁਤ ਹੀ ਸਫਲਤਾ ਨਾਲ ਚਲਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਗੰਨੇ ਦੀ ਕਾਸ਼ਤ ਵਿਚ ਬਿਜਾਈ ਤੋਂ ਲੈ ਕੇ ਕਟਾਈ ਤੱਕ ਵਧੇਰੇ ਮਜ਼ਦੂਰਾਂ ਦੀ ਜ਼ਰੂਰਤ Labor Needs for Sugarcane Cultivation ਪੈਂਦੀ ਹੈ ਪ੍ਰੰਤੂ  ਹੁਣ ਗੰਨੇ ਦੀ ਖੇਤੀ ਵਿੱਚ  ਮਜ਼ਦੂਰਾਂ ਦੀ ਕਮੀ ਆ ਰਹੀ ਹੈ ਜਿਸ ਕਾਰਨ ਗੰਨੇ ਕਾਸ਼ਤਕਾਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਉਨ੍ਹਾਂ ਕਿਹਾ ਮਜ਼ਦੂਰਾਂ ਦੀ ਘਾਟ ਕਾਰਨ ਗੰਨਾ ਕਾਸ਼ਤਕਾਰਾਂ ਵਿਚ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ Mechanization of Sugarcane Cultivation  ਦੀ ਵਰਤੋਂ ਦਾ ਰੁਝਾਨ ਵਧ ਰਿਹਾ ਹੈ। ਇਹ ਦੇਖਿਆ ਗਿਆ ਹੈ ਢਾਈ ਫੁੱਟ ਦੀ ਦੂਰੀ ਤੇ ਬਿਜਾਈ ਕਰਨ ਨਾਲ ,ਮਸ਼ੀਨ ਨਾਲ ਕਟਾਈ ਕਰਨ ਵਿਚ ਮੁਸ਼ਕਲ ਪੇਸ਼ ਆਉਂਦੀ ਹੈ ਜਿਸ ਨਾਲ ਗੰਨਾ ਕਾਸ਼ਤਕਾਰਾਂ ਅਤੇ ਮਿੱਲ ਪ੍ਰਬੰਧਕਾਂ ਨੂੰ ਆਰਥਿਕ ਪੱਖੋਂ ਨੁਕਸਾਨ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਗੰਨੇ ਦੀ ਸਫਲ ਖੇਤੀ ਲਈ ਜ਼ਰੂਰੀ ਹੈ ਕਿ ਗੰਨੇ ਦੀ ਬਿਜਾਈ ਸਮੇਂ ਸਿਰ, ਬੀਜ ਦੀ ਸਹੀ ਚੋਣ, ਬੀਜ ਦੀ ਸੋਧ , ਗੰਨੇ ਦਾ ਉੱਪਰਲਾ ਹਿੱਸਾ ਬੀਜ ਲਈ ਵਰਤਣਾ, ਖੇਤ ਵਿਚ ਟਰਾਇਕੋਡਰਾਮਾ ਦੀ ਵਰਤੋਂ ਕੀਤੀ ਜਾਵੇ ।

ਡਾਕਟਰ ਗੁਲਜ਼ਾਰ ਸਿੰਘ ਸੰਘੇੜਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਗੰਨਾ ਕਾਸ਼ਤਕਾਰਾਂ  ਵਿਚ ਗੰਨੇ ਦੀ ਬਿਜਾਈ  ਚੌੜੀ ਵਿੱਥ ਦੀਆਂ ਖਾਲੀਆਂ ਵਿਚ ਬਿਜਾਈ ਕਰਨ ਦਾ ਰੁਝਾਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ Sugarcane Harvester ਨਾਲ ਗੰਨੇ ਦੀ ਕਟਾਈ ਦੇ ਰੁਝਾਨ ਵਧਣ ਨਾਲ ਵੀ ਚੌੜੀ ਵਿੱਥ ਦੀ ਬਿਜਾਈ ਕਰਨੀ ਜ਼ਰੂਰੀ ਹੋ ਗਈ ਹੈ ਕਿਉਂਕਿ ਢਾਈ ਫੁੱਟ ਦੀ ਬਿਜਾਈ ਦੀ ਬਿਜਾਏ ਚਾਰ ਤੋਂ ਪੰਜ ਫੁੱਟ ਦੀ ਬਿਜਾਈ ਵਿਚ ਗੰਨੇ ਦਾ ਨੁਕਸਾਨ ਘੱਟ ਹੁੰਦਾ ਹੈ। ਜੇਕਰ ਕਿਸਾਨ ਵੀਰ ਅਗਲੇ ਸਾਲ ਗੰਨੇ ਦੀ ਕਟਾਈ ਮਸ਼ੀਨ ਨਾਲ ਕਰਾਉਣ ਲਈ ਸੋਚ ਰਹੇ ਹਨ ਤਾਂ ਹੁਣ ਤੋਂ ਹੀ ਗੰਨੇ ਦੀ ਬਿਜਾਈ ਲਈ ਵਿਉਂਤਬੰਦੀ ਕਰਨੀ ਹੋਵੇਗੀ ਤਾਂ ਜੋਂ ਕਟਾਈ ਸਮੇਂ ਕਿਸੇ ਕਿਸਮ ਦੀ ਔਖ ਨਾਂ ਆਵੇ।

ਸਫਲ ਕਾਸਤ ਲਈ ਕੀ ਹੋਵੇ ਲਾਇਨਾਂ ਤੇ ਪੌਦਿਆਂ ਦੀ ਦੂਰੀ

ਉਨ੍ਹਾਂ ਕਿਹਾ ਕਿ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਕਤਾਰ ਤੋਂ ਕਤਾਰ 3 ਤੋਂ 5 ਫੁੱਟ ਅਤੇ ਬੂਟੇ ਤੋਂ ਬੂਟਾ 1 ਤੋਂ 1.5 ਫੁੱਟ ਦੀ

ਦੂਰੀ ਦੀ ਦੋ ਕਤਾਰੀ ਖਾਲੀ ਵਿਧੀ ਨਾਲ ਕੀਤੀ ਜਾਵੇ ਤਾਂ ਇਸ ਵਿੱਚ ਪਾਣੀ ਦੀ ਖਪਤ ਤਾਂ ਘਟਦੀ ਹੈ, ਨਾਲ ਦੇ ਨਾਲ ਇਸ ਵਿਧੀ ਨਾਲ ਬੀਜਿਆ ਹੋਇਆ ਗੰਨਾ ਘੱਟ ਡਿੱਗਦਾ ਹੈ ਅਤੇ ਵੱਧ ਝਾੜ ਵੀ ਦੇਂਦਾ ਹੈ। ਗੰਨੇ ਦੀਆਂ ਦੋ ਲਾਈਨਾਂ ਵਿੱਚ ਦੂਰੀ ਘੱਟੋ ਘੱਟ 3 ਫੁੱਟ ਹੋਣੀ ਚਾਹੀਦੀ ਹੈ। ਇਸ ਫਾਸਲੇ ਤੇ ਛੋਟੇ ਟਰੈਕਟਰ/ ਪਾਵਰ ਵੀਡਰ ਨਾਲ ਵਾਹੀ ਕਰਕੇ ਨਦੀਨਾਂ ਦੀ ਰੋਕਥਾਮ ਵੀ ਕੀਤਾ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਜੇਕਰ ਗੰਨੇ ਦੀ  ਬਿਜਾਈ ਕਣਕ ਦੀ ਕਟਾਈ ਤੋਂ ਬਾਅਦ ਕਰਨੀ ਹੈ  ਤਾਂ ਗੰਨੇ ਦੀ ਪਨੀਰੀ ਤਿਆਰ ਕਰਕੇ ਬਿਜਾਈ ਕੀਤੀ ਜਾ ਸਕਦੀ ਹੈ। ਉਦਮੀ ਗੰਨਾ ਕਾਸ਼ਤਕਾਰ ਹਰਿੰਦਰ ਸਿੰਘ ਰੀਅੜ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਗੰਨੇ ਦੀ ਖੇਤੀ ਦਾ ਮਸ਼ੀਨੀ ਕਰਨ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਕੰਮ ਲਈ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਹਰੇਕ ਤਰਾਂ ਦੀ ਮਸ਼ੀਨਰੀ ਤੇ ਸਬਸਿਡੀ ਦੇਣੀ ਚਾਹੀਦੀ ਹੈ।

ਇਸ ਮੌਕੇ ਡਾਕਟਰ ਮਨਧੀਰ ਸਿੰਘ , ਡਾਕਟਰ ਗੌਰਵ ਅਰੋੜਾ, ਡਾਕਟਰ ਸ਼ਾਹਬਾਜ਼ ਸਿੰਘ ਚੀਮਾ , ਬਿਕਰਮਜੀਤ ਸਿੰਘ ਖੈਹਰਾ ਨੇ ਵੀ ਸੰਬੋਧਨ ਕੀਤਾ।

Krishi Shakhies ਹੁਣ Natural Farming ਦਾ ਝੰਡਾ ਕਰਣਗੀਆਂ ਬੁੰਲਦ, ਸਰਕਾਰ ਦੇਵੇਗੀ ਮਦਦ

  ਐੱਸ.ਏ.ਐੱਸ ਨਗਰ ਵਿੱਚ Natural Farming ਨੂੰ ਉਤਸ਼ਾਹਿਤ ਕਰਨ ਲਈ
ਕ੍ਰਿਸ਼ੀ ਸਖੀਆਂ Krishi Shakhies ਦੀ ਮੀਟਿੰਗ

  Mission on Natural Farming ਅਧੀਨ 20 Krishi Shakhies ਤੇ 1250 ਕਿਸਾਨਾਂ ਦੀ ਚੋਣ

  ਕੈਮੀਕਲ ਰਹਿਤ ਖੇਤੀ ਲਈ ਕਿਸਾਨਾਂ ਨੂੰ ਮਿਲੇਗੀ ਸਾਲਾਨਾ 4000 ਰੁਪਏ ਦੀ ਸਹਾਇਤਾ

  ਕ੍ਰਿਸ਼ੀ ਸਖੀਆਂ ਨੂੰ ਪ੍ਰਤੀ ਮਹੀਨਾ 5000 ਰੁਪਏ ਦੀ ਵਿੱਤੀ ਸਹਾਇਤਾ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ:

ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ ਨਗਰDr Sukhjinder Singh Bajwa ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ Natural Farming ਨੂੰ ਉਤਸਾਹਿਤ ਕਰਨ ਲਈ ਨਿਯੁਕਤ ਕੀਤੀਆਂ ਗਈਆਂ ਕ੍ਰਿਸ਼ੀ ਸ਼ਖੀਆਂ Krishi Shakhi ਦੀ ਮੀਟਿੰਗ ਕੀਤੀ ਗਈ ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕੈਮੀਕਲ ਰਹਿਤ ਖੇਤੀ ਉਤਪਾਦ Chemical Free Agriculture Produce ਪੈਦਾ ਕਰਨ ਲਈ ਸਰਕਾਰ ਵੱਲੋਂ ਜ਼ਿਲ੍ਹਾ SAS Nagar ਦੀ ਮਿਸ਼ਨ ਆਨ ਨੈਚੂਰਲ ਫਾਰਮਿੰਗ ਸਕੀਮ Mission on Natural Farming Scheme ਅਧੀਨ ਚੋਣ ਕੀਤੀ ਗਈ ਹੈ ਅਤੇ ਸਕੀਮ ਅਧੀਨ ਜ਼ਿਲ੍ਹੇ ਵਿੱਚ 20 ਕ੍ਰਿਸ਼ੀ ਸਖੀਆਂ Krishi Shakhies ਅਤੇ 1250 ਕਿਸਾਨ ਜੋ ਕੇ ਕੁਦਰਤੀ ਖੇਤੀ Natural Farming ਨੂੰ ਅਪਣਾਉਣ ਦੇ ਚਾਹਵਾਨ ਹਨ ਦੀ ਚੋਣ ਕੀਤੀ ਜਾ ਰਹੀ ਹੈ। ਇਹਨਾਂ ਕ੍ਰਿਸ਼ੀ ਸ਼ਖੀਆਂ  Krishi Shakhies ਨੂੰ ਪ੍ਰਤੀ ਮਹੀਨਾ 5000 ਰੁਪਏ ਅਤੇ ਕਿਸਾਨਾਂ ਨੂੰ 4000 ਰੁਪਏ ਸਾਲਾਨਾ ਵਿੱਤੀ ਸਹਾਇਤਾ Financial Assitance  ਦਿੱਤੀ ਜਾ ਰਹੀ ਹੈ।
ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਹਨਾਂ Krishi Shakhies ਦੁਆਰਾ ਚੁਣੇ ਜਾ ਰਹੇ ਕਿਸਾਨਾਂ ਦੇ ਮਿੱਟੀ ਦੇ ਸੈਂਪਲਾਂ Soil Sample Testing ਦੀ ਪਰਖ ਕਰਵਾਉਣ ਅਤੇ ਪੰਜਾਬ ਸਟੇਟ ਸੀਡ ਸਰਟੀਫਿਕੇਸਨ ਅਥਾਰਟੀ Punjab State Seed Certification Authority ਦੁਆਰਾ ਸਰਟੀਫਿਕੇਟ ਦਿਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਸਟੇਟ ਸੀਡ ਸਰਟੀਫਿਕੇਸਨ ਦੇ ਨੁਮਾਇੰਦੇ ਹਰਪ੍ਰੀਤ ਸਿੰਘ ਵੱਲੋਂ ਕ੍ਰਿਸ਼ੀ ਸਖੀਆਂ Krishi Shakhies ਨੂੰ ਕੁਦਰਤੀ ਖੇਤੀ Natural Farming ਲਈ ਕਿਸਾਨਾਂ ਨੂੰ ਪ੍ਰਮਾਣੀਕਰਨ ਦੇ ਲਾਭ ਦੱਸਦਿਆਂ ਜਾਣਕਾਰੀ ਦਿੱਤੀ ਕਿ ਜੈਵਿਕ ਉਤਪਾਦਾਂ ਨੂੰ ਭਾਰਤ ਵਿੱਚ ਕਿਤੇ ਵੀ ਜੈਵਿਕ ਭੋਜਨ ਵਪਾਰੀਆਂ ਅਤੇ ਜੈਵਿਕ ਭੋਜਨ ਪ੍ਰੋਸੈਸਿੰਗ ਕੰਪਨੀਆਂ ਨੂੰ ਉਹਨਾਂ ਦੇ ਆਪਣੇ ਨਿਯਮਾਂ ਅਤੇ ਸ਼ਰਤਾਂ ਤੇ ਭਾਰਤ ਸਰਕਾਰ ਦੇ ਪੋਰਟਲ www.jaivikkheti.in ਤੇ ਵੇਚਿਆਂ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਇਸ ਸਕੀਮ ਦੇ ਨੋਡਲ ਅਫਸਰ ਡਾਕਟਰ ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਮਾਸਟਰ ਟ੍ਰੇਨਰ ਤਰਜਿੰਦਰ ਸਿੰਘ, ਪਿੰਡ ਸੈਦਪੁਰ, ਕਮਲਦੀਪ ਸਿੰਘ ਏ.ਟੀ.ਐਮ ਅਤੇ ਜੈਵਿਕ ਖੇਤੀ/ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੇ ਭਾਗ ਲਿਆ।


Friday, March 6, 2026

ਕਿੱਥੇ ਹੋਊ Farmer Registry Scheme ਦੀ ਰਜਿਸਟ੍ਰੇਸ਼ਨ

ਬਟਾਲਾ, 7 ਮਾਰਚ

ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, Gurdaspur  ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ Pradhan Mantri Kisan Samman Nidhi Yojna - PM KISAN ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' Farmer Registry  ਵਿੱਚ ਆਪਣੀ ਰਜਿਸਟ੍ਰੇਸ਼ਨ Farmer Registration ਕਰਵਾਉਣੀ ਲਾਜ਼ਮੀ ਹੋਵੇਗੀ।

ਕਿਊਂ ਜਰੂਰੀ ਹੈ Farmer Registry

ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ Central Database ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।

Farmer Registry ਨਾ ਕਰਵਾਈ ਤਾਂ ਕੀ ਹੋਊ

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ PM KISAN ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ Farmer Registry  ਮੁਕੰਮਲ ਕਰ ਲਈ ਹੋਵੇਗੀ। ਇਸ Farmer Registry  ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' Farmer IDs ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ PM KISAN ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ Land Record of Farmer ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ

ਕਿੱਥੇ ਹੋਊ Farmer Registry

ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ Farmer Registry  ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।

ਖੇਤੀਬਾੜੀ ਮਹਿਕਮਾ Pink Bollworm ਦੀ ਪੈੜ੍ਹ ਨੱਪਦਿਆਂ ਪਹੁੰਚਿਆ Ginning Factories ਚ

ਖੇਤੀਬਾੜੀ ਵਿਭਾਗ ਵੱਲੋਂ ਕਪਾਹ ਦੀ ਫਸਲ Cotton Crop ਨੂੰ ਗੁਲਾਬੀ ਸੁੰਡੀ Pink Bollworm ਤੋਂ ਬਚਾਉਣ ਲਈ ਰੱਖੀ ਜਾ ਰਹੀ ਹੈ ਨਿਗਰਾਨੀ 

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਇਲਾਕੇ ਦੀਆਂ ਜਿਨਿੰਗ ਫੈਕਟਰੀਆਂ Ginning Factories ਦਾ ਦੌਰਾ

ਫਾਜ਼ਿਲਕਾ 7 ਮਾਰਚ 

ਜ਼ਿਲ੍ਹਾ Fazilka ਵਿੱਚ ਕਪਾਹ ਦੀ ਫਸਲ Cotton Crop ਨੂੰ ਗੁਲਾਬੀ ਸੁੰਡੀ Pink Bollworm ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਹਰਵਿੰਦਰਪਾਲ ਅਤੇ ਅਮਨਦੀਪ ਵੱਲੋਂ ਇਲਾਕੇ ਦੀਆਂ ਜਿਨਿੰਗ ਫੈਕਟਰੀਆਂ Ginning Factories ਦਾ ਦੌਰਾ ਕੀਤਾ ਗਿਆ ।

ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਕਪਾਹ ਦੀ ਫਸਲ Cotton Crop ਵਿੱਚ ਗੁਲਾਬੀ ਸੁੰਡੀ Pink Bollworm ਦੇ ਫੈਲਾਅ ਨੂੰ ਰੋਕਣ ਲਈ ਜਿਨਿੰਗ ਫੈਕਟਰੀਆਂ Fumigation in Ginning Factories ਵਿੱਚ ਸਫਾਈ ਅਤੇ ਫਿਊਮੀਗੇਸ਼ਨ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਵਿਭਾਗੀ ਟੀਮ ਵੱਲੋਂ ਫੈਕਟਰੀਆਂ ਦਾ ਦੌਰਾ ਕਰਕੇ ਉਥੇ ਰੱਖੀ ਕਪਾਹ, ਵਡੇਵਿਆ Raw Cotton, Cotton Seeds and other Products ਅਤੇ ਹੋਰ ਸਮੱਗਰੀ ਦੀ ਜਾਂਚ ਕੀਤੀ ਗਈ। ਫੈਕਟਰੀਆਂ ਵਿੱਚ ਲੱਗੇ ਫੇਰੋਮਨ ਟਰੈਪ Pheromone Traps ਚੈੱਕ ਕੀਤੇ ਤੇ ਗਏ ਜਿਸ ਵਿੱਚ ਕੋਈ ਵੀ  ਗੁਲਾਬੀ ਸੁੰਡੀ ਦਾ ਪਤੰਗਾ Adult of Pink Bollworm ਨਹੀਂ ਪਾਇਆ ਗਿਆ।ਉਨ੍ਹਾਂ ਨੇ ਫੈਕਟਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਗੁਲਾਬੀ ਸੁੰਡੀ Pink Bollworm ਦੇ ਸੰਭਾਵਿਤ ਫੈਲਾਅ ਨੂੰ ਰੋਕਣ ਲਈ ਸਟੋਰ ਕੀਤੀ ਕਪਾਹ ਅਤੇ ਵਡੇਵਿਆ ‘ਤੇ ਫਿਊਮੀਗੇਸ਼ਨ ਕਰਵਾਈ ਜਾਵੇ ਅਤੇ ਫੈਕਟਰੀ ਵਿੱਚ ਪੂਰੀ ਸਫਾਈ ਬਣਾਈ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਜਿਨਿੰਗ ਫੈਕਟਰੀਆਂ ਵਿੱਚ ਪਏ ਕਪਾਹ ਦੇ ਵਡੇਵਿਆ ਵਿੱਚ ਗੁਲਾਬੀ ਸੁੰਡੀ Pink Bollworm ਦਾ ਲਾਰਵਾ ਹੁੰਦਾ ਹੈ, ਜਿਸ ਵਿੱਚੋ ਗੁਲਾਬੀ ਸੁੰਡੀ Pink Bollworm ਦਾ ਪਤੰਗਾ ਨਿਕਲਦਾ ਹੈ ਤੇ ਫੈਲਾਅ ਦਾ ਵੱਡਾ ਕਾਰਨ ਬਣਦਾ ਹੈ , ਇਸ ਲਈ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਨਸ਼ਟ ਕਰਨਾ ਲਾਜ਼ਮੀ ਹੈ। ਖੇਤੀਬਾੜੀ ਅਧਿਕਾਰੀਆਂ ਨੇ ਫੈਕਟਰੀ ਮਾਲਕਾਂ ਨੂੰ ਇਹ ਵੀ ਕਿਹਾ ਕਿ ਉਹ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਆਉਣ ਵਾਲੇ ਸੀਜ਼ਨ ਵਿੱਚ ਕਪਾਹ ਦੀ ਫਸਲ ਨੂੰ ਗੁਲਾਬੀ ਸੁੰਡੀ Pink Bollworm ਤੋਂ ਬਚਾਇਆ ਜਾ ਸਕੇ।

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਅਤੇ ਜਿਨਿੰਗ ਫੈਕਟਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨਾਲ ਪੂਰਾ ਸਹਿਯੋਗ ਕਰਨ ਅਤੇ ਕਪਾਹ ਦੀ ਫਸਲ ਦੀ ਸੁਰੱਖਿਆ ਲਈ ਲੋੜੀਂਦੇ ਉਪਾਅ ਅਪਣਾਉਣ।

ਵਧੇਰੇ ਪੈਦਾਵਾਰ ਲਈ ਢੁੱਕਵੀਂ ਵਿਉਂਤਬੰਦੀ Sugarcane ਦੀ ਬਿਜਾਈ ਤੋਂ ਪਹਿਲਾਂ ਹੀ ਕਰਨ ਦੀ ਜ਼ਰੂਰਤ :Cane Commissioner

ਗੰਨਾ ਕੱਟਣ ਵਾਲੀ ਮਸ਼ੀਨ ਦਾ ਖੇਤਾਂ ’ਚ ਜਾ ਕੇ ਲਿਆ ਜਾਇਜ਼ਾ

ਜਲੰਧਰ, 6 ਮਾਰਚ : ਪੰਜਾਬ ਸਰਕਾਰ ਵਲੋਂ ਚਾਲੂ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਹੇਠ ਰਕਬਾ Sugarcane Area ਵਧਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੈਦਾਵਾਰ ਦੇ ਨਾਲ ਨਾਲ ਖੰਡ ਦੀ ਰਿਕਵਰੀ ਵਿੱਚ ਵਾਧਾ ਕੀਤਾ ਸਕੇ। ਇਸੇ ਤਹਿਤ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਦੇ ਫੀਲਡ ਸਟਾਫ਼ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਗੰਨੇ ਦੀ ਫ਼ਸਲ Sugarcane Crop ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਭੋਗਪੁਰ ਸਹਿਕਾਰੀ ਖੰਡ ਮਿੱਲ ਲਿਮਟਿਡ Bhogpur Cooperative Sugar Mill Ltd ਵੱਲੋਂ ਪਿੰਡ ਕਿਸ਼ਨਪੁਰਾ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ Dr Amrik Singh, Cane Commissioner Punjab ਵਿਸ਼ੇਸ਼ ਤੌਰ ’ਤੇ ਪਹੁੰਚੇ। 
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ Dr Amrik Singh ਨੇ ਦੱਸਿਆ ਕਿ ਗੰਨੇ ਦੀ ਕਾਸ਼ਤ Sugarcane Crop Cultivation ਵਿਚ ਬਿਜਾਈ ਤੋਂ ਲੈ ਕੇ ਕਟਾਈ ਤੱਕ ਵਧੇਰੇ ਮਜ਼ਦੂਰਾਂ ਦੀ ਜ਼ਰੂਰਤ ਪੈਂਦੀ ਹੈ ਪਰ ਸਮੇਂ ਦੇ ਹਾਲਾਤ ਕਾਰਨ ਮਜ਼ਦੂਰਾਂ ਦੀ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਮਜ਼ਦੂਰਾਂ ਦੀ ਘਾਟ ਕਾਰਨ ਗੰਨਾ ਕਾਸ਼ਤਕਾਰਾਂ ਵਿਚ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ Sugarcane Harvesting Machine ਦੀ ਵਰਤੋਂ ਦਾ ਰੁਝਾਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਢਾਈ ਫੁੱਟ ਦੀ ਦੂਰੀ ’ਤੇ ਬਿਜਾਈ ਕਰਨ ਨਾਲ ਮਸ਼ੀਨ ਨਾਲ ਕਟਾਈ ਕਰਨ ਵਿਚ ਮੁਸ਼ਕਲ ਪੇਸ਼ ਆਉਂਦੀ ਹੈ, ਜਿਸ ਕਰਕੇ ਗੰਨਾ ਕਾਸ਼ਤਕਾਰਾਂ ਅਤੇ ਮਿੱਲ ਪ੍ਰਬੰਧਕਾਂ ਨੂੰ ਆਰਥਿਕ ਪੱਖੋਂ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਗੰਨਾ ਕਾਸ਼ਤਕਾਰਾਂ  ਵਿਚ ਗੰਨੇ ਦੀ ਬਿਜਾਈ Sugarcane Sowing ਚੌੜੀ ਵਿੱਥ ਦੀਆਂ ਖਾਲੀਆਂ Wider Line Spacing for Sugarcane Sowing ਵਿਚ ਕਰਨ ਦਾ ਰੁਝਾਨ ਵਧ ਰਿਹਾ ਹੈ ਅਤੇ ਸ਼ੂਗਰਕੇਨ ਹਾਰਵੈਸਟਰ Sugarcane Harvester ਨਾਲ ਗੰਨੇ ਦੀ ਕਟਾਈ Harvesting of Sugarcane Crop ਦਾ ਰੁਝਾਨ ਵਧਣ ਕਰਕੇ ਵੀ ਚੌੜੀ ਵਿੱਥ ਦੀ ਬਿਜਾਈ ਕਰਨੀ ਜ਼ਰੂਰੀ ਹੋ ਗਈ ਹੈ ਕਿਉਂਕਿ ਢਾਈ ਫੁੱਟ ਦੀ ਬਿਜਾਈ ਦੀ ਬਜਾਏ ਚਾਰ ਤੋਂ ਪੰਜ ਫੁੱਟ ਦੀ ਬਿਜਾਈ ਵਿਚ ਗੰਨੇ ਦਾ ਨੁਕਸਾਨ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਅਗਲੇ ਸਾਲ ਗੰਨੇ ਦੀ ਕਟਾਈ ਮਸ਼ੀਨ ਨਾਲ ਕਰਾਉਣ ਲਈ ਸੋਚ ਰਹੇ ਹਨ ਤਾਂ ਹੁਣ ਤੋਂ ਹੀ ਗੰਨੇ ਦੀ ਬਿਜਾਈ ਲਈ ਵਿਉਂਤਬੰਦੀ ਕਰਨੀ ਹੋਵੇਗੀ ਤਾਂ ਜੋ ਕਟਾਈ ਸਮੇਂ ਕਿਸੇ ਕਿਸਮ ਦੀ ਔਖ ਨਾ ਆਵੇ। 
ਉਨ੍ਹਾਂ ਕਿਹਾ ਕਿ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਕਤਾਰ ਤੋਂ ਕਤਾਰ 3 ਤੋਂ 5 ਫੁੱਟ ਅਤੇ ਬੂਟੇ ਤੋਂ ਬੂਟਾ 1 ਤੋਂ 1.5 ਫੁੱਟ ਦੀ ਦੂਰੀ, ਦੋ ਕਤਾਰੀ ਖਾਲੀ ਵਿਧੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਾਣੀ ਦੀ ਖਪਤ ਤਾਂ ਘਟਦੀ ਹੀ ਹੈ, ਇਸ ਵਿਧੀ ਨਾਲ ਬੀਜਿਆ ਹੋਇਆ ਗੰਨਾ ਘੱਟ ਡਿੱਗਦਾ ਹੈ ਅਤੇ ਵੱਧ ਝਾੜ ਵੀ ਦਿੰਦਾ ਹੈ। ਗੰਨੇ ਦੀਆਂ ਦੋ ਲਾਈਨਾਂ ਵਿੱਚ ਦੂਰੀ ਘੱਟੋ-ਘੱਟ 3 ਫੁੱਟ ਹੋਣੀ ਚਾਹੀਦੀ ਹੈ। ਇਸ ਫਾਸਲੇ ਤੇ ਛੋਟੇ ਟਰੈਕਟਰ/ ਪਾਵਰ ਵੀਡਰ ਨਾਲ ਵਾਹੀ ਕਰਕੇ ਨਦੀਨਾਂ ਦੀ ਰੋਕਥਾਮ ਵੀ ਕੀਤੀ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਜੇਕਰ ਗੰਨੇ ਦੀ ਬਿਜਾਈ ਕਣਕ ਦੀ ਕਟਾਈ ਤੋਂ ਬਾਅਦ ਕਰਨੀ ਹੈ  ਤਾਂ ਗੰਨੇ ਦੀ ਪਨੀਰੀ ਤਿਆਰ ਕਰਕੇ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਦੌਰਾਨ ਡਾ. ਅਮਰੀਕ ਸਿੰਘ ਨੇ ਖੇਤਾਂ ਵਿਚ ਜਾ ਕੇ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਮੁੱਖ ਗੰਨਾ ਵਿਕਾਸ ਅਫ਼ਸਰ ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਗੰਨਾ ਕਾਸ਼ਤਕਾਰ ਮੁਕੇਸ਼ ਕੁਮਾਰ, ਫੀਲਡ ਸਟਾਫ ਅਤੇ ਕਿਸਾਨ ਵੀ ਮੌਜੂਦ ਸਨ।

PAU-KVK ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ Farmer Field Day ਆਯੋਜਿਤ

ਸ੍ਰੀ ਮੁਕਤਸਰ ਸਾਹਿਬ06 ਮਾਰਚ

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ Crop Residue Management (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ Farmer Field Day ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। 

ਇਸ ਮੌਕੇ Dr Karamjit Sharma  ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮਪ੍ਰਦਰਸ਼ਨੀਆਂਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। 

ਡਾ. ਗੁਰਵਿੰਦਰ ਸਿੰਘਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਦੱਸਿਆ ਕਿ ਪਰਾਲੀ ਪ੍ਰਬੰਧਨ Crop Residue Management ਦੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਬਹੁਤ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਬੀਜਾਂ ਦੀ ਘੱਟ ਜੰਮ ਅਤੇ ਗੁਲਾਬੀ ਸੁੰਡੀ Pink Bollworm in Cotton ਵਰਗੇ ਕੀੜਿਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀਪਰ ਸਹੀ ਢੰਗ ਨਾਲ ਪਰਾਲੀ ਪ੍ਰਬੰਧਨ ਦੀਆਂ ਸਿਫ਼ਾਰਸ਼ਾਂ ਨੂੰ ਅਪਣਾਉਣ ਨਾਲ ਇਸ ਸਾਲ ਇਹ ਸਮੱਸਿਆਵਾਂ ਕਾਫੀ ਹੱਦ ਤੱਕ ਘੱਟ ਹੋਈਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣਨਮੀ ਸੰਭਾਲਣ ਅਤੇ ਨਦੀਨ ਪ੍ਰਬੰਧਨ ਵਿੱਚ ਮਦਦਗਾਰ ਸਾਬਤ ਹੁੰਦਾ ਹੈਜਿਸ ਨਾਲ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। 

ਇਸ ਦੌਰਾਨ ਡਾ. ਵਿਵੇਕ ਸ਼ਰਮਾਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਡੇਅਰੀ ਪਸ਼ੂਆਂ ਦੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਬਣਾਈ ਰੱਖਣ ਲਈ ਉੱਚ ਗੁਣਵੱਤਾ ਵਾਲੇ ਚਾਰੇ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਦੀ ਮਹੱਤਤਾ ਬਾਰੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਬਿਮਾਰੀਆਂ ਦੇ ਲੱਛਣਰੋਕਥਾਮ ਅਤੇ ਇਲਾਜ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ। 

ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਖੇਤੀ ਅਤੇ ਪਸ਼ੂਪਾਲਨ ਨਾਲ ਸੰਬੰਧਿਤ ਆਪਣੇ ਸਵਾਲਾਂ ਦੇ ਜਵਾਬ ਵਿਗਿਆਨੀਆਂ ਤੋਂ ਪ੍ਰਾਪਤ ਕੀਤੇ। ਇਸ ਮੌਕੇ ਕਿਸਾਨਾਂ ਨੂੰ ਘਰੇਲੂ ਬਗ਼ੀਚੀ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੀਆਂ ਬੀਜ ਕਿੱਟਾਂ ਵੀ ਵੰਡੀਆਂ ਗਈਆਂਤਾਂ ਜੋ ਘਰੇਲੂ ਪੱਧਰ ’ਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ।


ਨਰਮੇ ਦੀ ਬਿਜਾਈ Cotton Sowing ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਵਿਚ ਨਵਾਂ ਕੰਮ ਸ਼ੁਰੂ

 ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

* ਸੜਕਾਂ, ਨਹਿਰਾਂ ਅਤੇ ਡਰੇਨਾਂ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਤੁਰੰਤ ਕੀਤਾ ਜਾਵੇ ਨਸ਼ਟ: ਡਿਪਟੀ ਕਮਿਸ਼ਨਰ

 * ਖੇਤੀਬਾੜੀ ਵਿਭਾਗ ਦੇਵੇਗਾ ਤਕਨੀਕੀ ਸਿਖਲਾਈ, ਸਹਿਕਾਰਤਾ ਵਿਭਾਗ ਕਿਸਾਨਾਂ ਨੂੰ ਕਰੇਗਾ ਜਾਗਰੂਕ

ਮਾਨਸਾ, 6 ਮਾਰਚ:
ਨਰਮੇ ਦੀ ਫ਼ਸਲ Cotton Crop ਨੂੰ ਚਿੱਟੀ ਮੱਖੀ ਦੇ ਹਮਲੇ Attack of White Fly on Cotton ਤੋਂ ਬਚਾਉਣ ਲਈ Mansa ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ Navjot Kaur IAS ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ White Fly ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ Weed Eradication Drive  ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ Weed Eradication  ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।
ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਚਿੱਟੀ ਮੱਖੀ ਨੂੰ ਪਨਾਹ Host Weed Plant for White Fly ਦੇਣ ਵਾਲੇ ਨਦੀਨਾਂ ਨੂੰ ਸਿਰਫ਼ ਉੱਪਰੋਂ ਕੱਟਣਾ ਕਾਫ਼ੀ ਨਹੀਂ ਹੈ। ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹ ਤੋਂ ਪੁੱਟਿਆ ਜਾਵੇ ਅਤੇ ਪੁੱਟੇ ਗਏ ਨਦੀਨਾਂ ਨੂੰ ਮਿੱਟੀ ਵਿੱਚ ਟੋਇਆ ਪੁੱਟ ਕੇ ਦੱਬ ਦਿੱਤਾ ਜਾਵੇ ਜਾਂ ਫਿਰ ਇਨ੍ਹਾਂ ਨੂੰ ਇੱਕ ਜਗ੍ਹਾ ਇਕੱਠਾ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਜਾਵੇ ਤਾਂ ਜੋ ਮੱਖੀ ਦਾ ਲਾਰਵਾ ਪੂਰੀ ਤਰ੍ਹਾਂ ਖਤਮ ਹੋ ਸਕੇ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰੋਜ਼ਾਨਾ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਇਹ ਨਦੀਨ ਕੀਤੇ ਜਾਣੇ ਹਨ ਨਸ਼ਟ

ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਦੀਨ ਜਿਵੇਂ ਕਿ ਪੁੱਠ ਕੰਡਾ, ਪੀਲੀ ਕੂੰਘੀ, ਗਾਜਰ ਘਾਹ, ਜੰਗਲੀ ਗੋਭੀ, ਲੋਹ, ਗਾਜਰ ਬੂਟੀ ਆਮ ਤੌਰ ਤੇ ਸੜ੍ਹਕਾਂ ਦੇ ਕਿਨਾਰੇ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਡੇ, ਨਿੱਜੀ ਖੇਤਾਂ ਦੇ ਕੰਡਿਆਂ, ਪਹੀਆਂ ਅਤੇ ਖਾਲੀ ਪਈਆਂ ਥਾਵਾਂ ਤੇ ਪਾਏ ਜਾਂਦੇ ਹਨ। ਇਸ ਲਈ ਨਰਮੇ ਵਾਲੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੇ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਬਿਜਲੀ ਹੋ ਗਈ ਸਸਤੀ, ਜਾਣੋ ਕਿਸ ਨੂੰ ਕਿੰਨਾਂ ਲਾਭ

Power Tariffs Reduced for Domestic, Commercial and Industrial Consumers in Punjab

-ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ, ਵਪਾਰਕ ਦਰਾਂ ਵਿੱਚ 79 ਪੈਸੇ ਤੱਕ ਅਤੇ ਉਦਯੋਗਿਕ ਦਰਾਂ ਵਿੱਚ 74 ਪੈਸੇ ਤੱਕ ਦੀ ਕਟੌਤੀ ਦਾ ਮਿਲੇਗਾ ਲਾਭ 

ਟੈਰਿਫ ਵਿੱਚ ਕਟੌਤੀ ਅਤੇ ਨੀਤੀਗਤ ਸੁਧਾਰਾਂ ਨਾਲ MSMEs ਹੋਣਗੇ ਮਜ਼ਬੂਤ ਅਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ : ਸੰਜੀਵ ਅਰੋੜਾ

ਪੰਜਾਬ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਰਾਹਤ ਦੇਣ ਲਈ ਵੱਖ-ਵੱਖ ਸ਼੍ਰੇਣੀਆਂ ਦੀਆਂ Electricity Tariffs  ਵਿੱਚ ਕਟੌਤੀ: ਸੰਜੀਵ ਅਰੋੜਾ

EV Charging Tariff 5 ਰੁਪਏ ਪ੍ਰਤੀ ਯੂਨਿਟ ਤੱਕ ਘਟਾਈਆਂ

ਏ+ ਰੇਟਿੰਗ ਅਤੇ 2634 ਕਰੋੜ ਦੇ ਮੁਨਾਫ਼ੇ ਨਾਲ  ਸਭ ਤੋਂ ਕੁਸ਼ਲ ਲਾਭ ਕਮਾਊ ਅਦਾਰਾ ਬਣਿਆ ਪੀ.ਐਸ.ਪੀ.ਸੀ.ਐਲ. 

ਚੰਡੀਗੜ੍ਹ, 6 ਮਾਰਚ :

ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ Electricity Tariffs ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ Punjab State Electricity Regulatory Commission  ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ।

ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ Power Minister Sanjiv Arora ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ Electricity Tariffs Reduction ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਈ.ਵੀ. ਚਾਰਜਿੰਗ ਟੈਰਿਫ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਕਟੌਤੀ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ, ਦੇ ਨਾਲ-ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਵਿੱਤੀ ਬਦਲਾਅ ਦੇ ਨਾਲ, ਜਿਸਨੇ ਏ+ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ 2634 ਕਰੋੜ ਦਾ ਮੁਨਾਫਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਇਹ ਫੈਸਲਾ ਮੰਤਰੀ Bhagwant Singh Mann ਦੀ ਯੋਗ ਅਗਵਾਈ ਹੇਠ ਪੰਜਾਬ ਦੇ ਬਿਜਲੀ ਖੇਤਰ ਦੀ ਵਧਦੀ ਕੁਸ਼ਲਤਾ ਦੀ ਮੂੰਹ ਬੋਲਦੀ ਤਸਵੀਰ ਹੈ।

ਸੋਧੇ ਹੋਏ ਟੈਰਿਫ ਢਾਂਚੇ Revised Electricity Tariffs Structure in Punjab ਨਾਲ ਬਿਜਲੀ ਖੇਤਰ ਦੀ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਖਪਤਕਾਰਾਂ Electricity Consumer  ਨੂੰ ਕਿਫ਼ਾਇਤੀ ਦਰਾਂ ਤੇ ਬਿਜਲੀ ਮਿਲੇਗੀ। ਘਰੇਲੂ ਖਪਤਕਾਰਾਂ ਨੂੰ ਖਪਤ ਸਲੈਬਾਂ ਦੇ ਆਧਾਰ ’ਤੇ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ , ਵਪਾਰਕ ਅਦਾਰਿਆਂ ਨੂੰ ਪ੍ਰਤੀ ਯੂਨਿਟ 79 ਪੈਸੇ ਤੱਕ ਦੀ ਕਟੌਤੀ ਦਾ ਲਾਭ  ਅਤੇ ਉਦਯੋਗਿਕ ਖਪਤਕਾਰਾਂ ਨੂੰ ਪ੍ਰਤੀ ਯੂਨਿਟ 74 ਪੈਸੇ ਤੱਕ ਦੀ ਕਟੌਤੀ ਦੀ ਰਾਹਤ ਮਿਲੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, ‘‘Arvind Kejriwal ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ  ਹੇਠ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਬਿਜਲੀ ਦਰਾਂ ਖਪਤਕਾਰ-ਅਨੁਕੂਲ ਰਹਿਣ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇ।’’

ਘਰੇਲੂ ਖਪਤਕਾਰਾਂ Domestic Electricity Consumer in Punjab ਨੂੰ ਮਿਲਣ ਵਾਲੇ ਲਾਭਾਂ ਬਾਰੇ ਦੱਸਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ Free Electricity to all Households in Punjab ਪਹਿਲਕਦਮੀ ਰਾਹੀਂ ਸੂਬੇ ਦੇ ਲੋਕਾਂ ਨੂੰ ਕਾਫ਼ੀ ਸਹਾਇਤਾ ਪਹਿਲਾਂ ਵਾਂਗ ਮਿਲਦੀ ਰਹੇਗੀ।  ਉਨ੍ਹਾਂ ਕਿਹਾ ,‘‘ਪ੍ਰਤੀ ਮਹੀਨਾ 300 ਯੂਨਿਟ ਬਿਜਲੀ, ਅਤੇ ਜੋ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਹੈ, ਰਾਹੀਂ ਘਰਾਂ ਲਈ ਪੂਰੀ ਤਰ੍ਹਾਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦੇ 90 ਫੀਸਦੀ ਤੋਂ ਵੱਧ ਘਰ ਪਹਿਲਾਂ ਹੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ,।’’

ਉਨ੍ਹਾਂ ਅੱਗੇ ਕਿਹਾ ਕਿ ਮੁਫ਼ਤ ਕੋਟੇ ਤੋਂ ਵੱਧ ਖ਼ਪਤ ਕਰਨ ਵਾਲੇ ਘਰਾਂ ਲਈ ਵੀ, ਟੈਰਿਫ  Electricity Tariffs ਘਟਾ ਦਿੱਤੇ ਗਏ ਹਨ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “300 ਯੂਨਿਟਾਂ ਤੋਂ ਵੱਧ ਖਪਤ ਲਈ, ਟੈਰਿਫ ਵਿੱਚ ਪ੍ਰਤੀ ਯੂਨਿਟ 0.70 ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਵੱਧ ਖਪਤ ਵਾਲੇ ਘਰਾਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ ।”

ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਫਿਕਸਡ ਖ਼ਰਚੇ Fixed Electricity Charges of PSPCL ਵੀ ਘਟਾ ਦਿੱਤੇ ਹਨ। 2 ਕਿਲੋਵਾਟ ਤੋਂ 7 ਕਿਲੋਵਾਟ ਦੇ ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚਾ 5 ਪ੍ਰਤੀ ਕਿਲੋਵਾਟ , ਜਦਕਿ 7 ਕਿਲੋਵਾਟ ਤੋਂ 20 ਕਿਲੋਵਾਟ  ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚੇ 10 ਰਪੁਏ ਪ੍ਰਤੀ ਕਿਲੋਵਾਟ ਘਟਾ ਦਿੱਤੇ ਗਏ ਹਨ।

ਸੋਧੇ ਹੋਏ ਟੈਰਿਫ ਢਾਂਚੇ ਤੋਂ ਵਪਾਰਕ ਖਪਤਕਾਰਾਂ ਨੂੰ ਵੀ ਕਾਫ਼ੀ ਲਾਭ ਹੋਵੇਗਾ

ਮੰਤਰੀ ਸੰਜੀਵ ਅਰੋੜਾ ਨੇ ਕਿਹਾ, “7 ਕਿਲੋਵਾਟ ਤੱਕ ਲੋਡ ਵਾਲੇ ਵਪਾਰਕ ਖਪਤਕਾਰਾਂ ਲਈ, 500 ਯੂਨਿਟਾਂ ਤੱਕ ਖਪਤ ਲਈ ਟੈਰਿਫ ਵਿੱਚ 0.79 ਪ੍ਰਤੀ ਯੂਨਿਟ ਅਤੇ 500 ਯੂਨਿਟਾਂ ਤੋਂ ਵੱਧ ਖਪਤ ਲਈ 0.65 ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ,”।

PSPCL ਸੰਚਾਲਨ ਕੁਸ਼ਲਤਾ ਅਤੇ ਵਿੱਤੀ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗਾ। ਮੁੱਖ ਟੀਚਿਆਂ ਵਿੱਚ ਵੰਡ ਘਾਟੇ ਨੂੰ ਲਗਭਗ 20 ਘਟਾਉਣਾ, ਬਿਹਤਰ ਯੋਜਨਾਬੰਦੀ ਅਤੇ ਖਰੀਦ ਰਾਹੀਂ ਬਿਜਲੀ ਖਰੀਦ ਲਾਗਤਾਂ ਨੂੰ ਘਟਾਉਣਾ, ਅਤੇ ਬਿਜਲੀ ਮਿਸ਼ਰਣ ਵਿੱਚ ਨਵਿਆਉਣਯੋਗ ਅਤੇ ਹਰੀ ਊਰਜਾ ਦੇ ਏਕੀਕਰਨ ਨੂੰ ਵਧਾਉਣਾ ਸ਼ਾਮਲ ਹੈ। ਇਹ ਕਦਮ ਪੀਐਸਪੀਸੀਐਲ ਦੀ ਵਿੱਤੀ ਸਿਹਤ ਨੂੰ ਹੋਰ ਮਜ਼ਬੂਤ ਕਰਨਗੇ, ਸਮੇਂ ਦੇ ਨਾਲ ਸਬਸਿਡੀ ਨਿਰਭਰਤਾ ਨੂੰ ਘਟਾਉਣਗੇ ਅਤੇ ਪੰਜਾਬ ਦੇ ਲੋਕਾਂ ਲਈ ਭਰੋਸੇਯੋਗ, ਕਿਫਾਇਤੀ ਅਤੇ ਟਿਕਾਊ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਗੇ।

ਜਨ ਭਲਾਈ ਅਤੇ ਆਰਥਿਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਦਾ ਸਮਰਥਨ ਕਰਦੇ ਹੋਏ ਕਿਫਾਇਤੀ, ਭਰੋਸੇਮੰਦ ਅਤੇ ਟਿਕਾਊ ਬਿਜਲੀ ਪ੍ਰਦਾਨ ਕਰਨ ਲਈ ਕੰਮ ਕਰਨਾ ਜਾਰੀ ਰੱਖੇਗਾ।

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ, ਪੇਸ਼ੇਵਰਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨਾਲ ਰਜਿਸਟਰਡ ਅਤੇ ਅਦਾਲਤੀ ਕੰਪਲੈਕਸਾਂ ਵਿੱਚ ਸਥਿਤ ਵਕੀਲਾਂ ਦੇ ਚੈਂਬਰਾਂ ਵਿੱਚ ਬਿਜਲੀ ਕੁਨੈਕਸ਼ਨ ਹੁਣ ਵਪਾਰਕ ਟੈਰਿਫ ਦੀ ਬਜਾਏ ਘਰੇਲੂ ਟੈਰਿਫ ਦੇ ਤਹਿਤ ਲਏ ਜਾਣਗੇ।

ਟੈਰਿਫ ਆਰਡਰ ਇਹ ਵੀ ਦੱਸਦਾ ਹੈ ਕਿ ਬਿਜਲੀ ਖੇਤਰ ਵਿੱਚ ਸੰਚਾਲਨ ਕੁਸ਼ਲਤਾਵਾਂ ਨੇ ਵਿੱਤੀ ਸਥਿਰਤਾ ਨੂੰ ਬਣਾਈ ਰੱਖਦੇ ਹੋਏ 7851.91 ਕਰੋੜ ਰੁਪਏ ਦੀ ਸਮੁੱਚੀ ਖਪਤਕਾਰ ਰਾਹਤ ਨੂੰ ਸਮਰੱਥ ਬਣਾਇਆ ਹੈ।

ਇਹ ਵਿਕਾਸ ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਿੱਤੀ ਬਦਲਾਅ ਨੂੰ ਵੀ ਦਰਸਾਉਂਦਾ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਖੇਤਰ ਵਿੱਚ ਰੈਗੂਲੇਟਰੀ ਢਾਂਚੇ ਅਤੇ ਵਿੱਤੀ ਅਨੁਸ਼ਾਸਨ ਨੇ ਪੀਐਸਪੀਸੀਐਲ ਨੂੰ ਇੱਕ ਕੁਸ਼ਲ ਅਤੇ ਮੁਨਾਫਾ ਪੈਦਾ ਕਰਨ ਵਾਲੀ ਬਿਜਲੀ ਉਪਯੋਗਤਾ ਬਣਨ ਦੇ ਯੋਗ ਬਣਾਇਆ ਹੈ।  ਨੇ 31 ਮਾਰਚ, 2025 ਨੂੰ ਖਤਮ ਹੋਣ ਵਾਲੇ ਵਿੱਤੀ ਸਾਲ ਵਿੱਚ 1+ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ 2634 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਹੈ।

ਟੈਰਿਫ ਆਰਡਰ ਦਾ ਇੱਕ ਹੋਰ ਵੱਡਾ ਆਕਰਸ਼ਣ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਔਸਤ ਲਾਗਤ Average Electricity Production Cost in Punjab ਵਿੱਚ ਕਟੌਤੀ ਹੈ। ਔਸਤ ਲਾਗਤ ਪਿਛਲੇ ਸਾਲ ਦੇ 7.15 ਰੁਪਏ ਪ੍ਰਤੀ ਯੂਨਿਟ ਦੇ ਮੁਕਾਬਲੇ ਘਟ ਕੇ 6.15 ਰੁਪਏ ਪ੍ਰਤੀ ਯੂਨਿਟ ਹੋ ਗਈ ਹੈ, ਜਿਸ ਨਾਲ ਇਹ ਪਿਛਲੇ ਦਸ ਸਾਲਾਂ ਵਿੱਚ ਸਭ ਤੋਂ ਘੱਟ ਔਸਤ ਬਿਜਲੀ ਲਾਗਤ ਬਣ ਗਈ ਹੈ।

ਟੈਰਿਫ ਆਰਡਰ ਈਵੀ ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰ ਨੂੰ 5 ਪ੍ਰਤੀ ਰੁਪਏ ਯੂਨਿਟ ਘਟਾ ਕੇ ਸਾਫ਼ ਗਤੀਸ਼ੀਲਤਾ ਨੂੰ ਇੱਕ ਵੱਡਾ ਹੁਲਾਰਾ ਵੀ ਪ੍ਰਦਾਨ ਕਰਦਾ ਹੈ, ਜਿਸ ਨਾਲ ਪੰਜਾਬ ਦੇਸ਼ ਵਿੱਚ ਸਭ ਤੋਂ ਘੱਟ ਈਵੀ ਚਾਰਜਿੰਗ ਦਰਾਂ ਵਾਲੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ।

ਇਸ ਤੋਂ ਇਲਾਵਾ ਕਮਿਸ਼ਨ ਨੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਛੋਟੀ ਬਿਜਲੀ ਸ਼੍ਰੇਣੀ ਲਈ ਲਾਗੂ ਸੀਮਾ ਨੂੰ 20 ਕਿਲੋਵਾਟ ਤੋਂ 50 ਕਿਲੋਵਾਟ ਤੱਕ ਵਧਾਉਣ, ਉਦਯੋਗਿਕ ਖਪਤਕਾਰਾਂ ਲਈ ਵਿਸ਼ੇਸ਼ ਰਾਤ ਦੇ ਟੈਰਿਫ ਲਾਭਾਂ ਨੂੰ ਜਾਰੀ ਰੱਖਣ, ਅਤੇ ਉਦਯੋਗਾਂ ਦੁਆਰਾ ਨਵਿਆਉਣਯੋਗ ਊਰਜਾ ਨੂੰ ਵਧੇਰੇ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਗ੍ਰੀਨ ਊਰਜਾ ਦਰ ਵਿੱਚ ਕਮੀ ਸਮੇਤ ਕਈ ਉਪਭੋਗਤਾ-ਅਨੁਕੂਲ ਉਪਾਅ ਪੇਸ਼ ਕੀਤੇ ਹਨ।

ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਸੰਚਾਲਨ ਕੁਸ਼ਲਤਾ ਅਤੇ ਵਿੱਤੀ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗਾ। ਮੁੱਖ ਟੀਚਿਆਂ ਵਿੱਚ ਵੰਡ ਘਾਟੇ ਨੂੰ ਲਗਭਗ 20 ਫੀਸਦ ਘਟਾਉਣਾ, ਬਿਹਤਰ ਯੋਜਨਾਬੰਦੀ ਅਤੇ ਖਰੀਦ ਰਾਹੀਂ ਬਿਜਲੀ ਖਰੀਦ ਲਾਗਤਾਂ ਨੂੰ ਘਟਾਉਣਾ ਅਤੇ ਪਾਵਰ ਮਿਕਸ ਵਿੱਚ ਨਵਿਆਉਣਯੋਗ ਅਤੇ ਗ੍ਰੀਨ ਊਰਜਾ ਦੇ ਏਕੀਕਰਨ ਨੂੰ ਵਧਾਉਣਾ ਸ਼ਾਮਲ ਹੈ। ਇਹ ਕਦਮ ਪੀਐਸਪੀਸੀਐਲ ਦੇ ਵਿੱਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ, ਸਮੇਂ ਦੇ ਨਾਲ ਸਬਸਿਡੀ ਨਿਰਭਰਤਾ ਨੂੰ ਘਟਾਉਣਗੇ ਅਤੇ ਪੰਜਾਬ ਦੇ ਲੋਕਾਂ ਲਈ ਭਰੋਸੇਯੋਗ, ਕਿਫਾਇਤੀ ਅਤੇ ਟਿਕਾਊ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਗੇ।

ਲੋਕ ਭਲਾਈ ਅਤੇ ਆਰਥਿਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਦਾ ਸਮਰਥਨ ਕਰਦੇ ਹੋਏ ਕਿਫਾਇਤੀ, ਭਰੋਸੇਮੰਦ ਅਤੇ ਟਿਕਾਊ ਬਿਜਲੀ ਪ੍ਰਦਾਨ ਕਰਨ ਲਈ ਕੰਮ ਕਰਨਾ ਜਾਰੀ ਰੱਖੇਗਾ।


ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ


ਵਿੱਤੀ ਸਾਲ 2026-27 ਲਈ ਬਿਜਲੀ ਦਰਾਂ


ਘਰੇਲੂ ਖਪਤਕਾਰ  Electricity Tariffs for Domestic Consumers in Punjab


* 300 ਯੂਨਿਟ/ਮਹੀਨਾ ਮੁਫ਼ਤ ਰਹੇਗਾ (90% ਤੋਂ ਵੱਧ ਪਰਿਵਾਰਾਂ ਨੂੰ ਲਾਭ)


* 300 ਯੂਨਿਟ ਤੱਕ: 5.40 ਰੁਪਏ ਤੋਂ ਘਟਾ ਕੇ 3.85 ਰੁਪਏ ਪ੍ਰਤੀ ਯੂਨਿਟ (1.55 ਰੁਪਏ ਰਾਹਤ)


* 300 ਯੂਨਿਟ ਤੋਂ ਵੱਧ: 7.75 ਰੁਪਏ ਤੋਂ ਘਟਾ ਕੇ 7.05 ਰੁਪਏ ਪ੍ਰਤੀ ਯੂਨਿਟ (0.70 ਰੁਪਏ ਰਾਹਤ)


ਵਪਾਰਕ ਖਪਤਕਾਰ  Electricity Tariffs for Commercial Units in Punjab


* 500 ਯੂਨਿਟਾਂ ਤੱਕ: 6.89 ਰੁਪਏ ਤੋਂ ਘਟਾ ਕੇ 6.10 ਰੁਪਏ ਪ੍ਰਤੀ ਯੂਨਿਟ (0.79 ਰੁਪਏ ਰਾਹਤ)


* 500 ਯੂਨਿਟਾਂ ਤੋਂ ਵੱਧ: 7.75 ਰੁਪਏ ਤੋਂ ਘਟਾ ਕੇ 7.10 ਰੁਪਏ ਪ੍ਰਤੀ ਯੂਨਿਟ (0.65 ਰੁਪਏ ਰਾਹਤ)


ਉਦਯੋਗਿਕ ਖਪਤਕਾਰ Electricity Tariffs for Industry in Punjab


* ਛੋਟਾ ਉਦਯੋਗ: 5.82 ਰੁਪਏ ਤੋਂ ਘਟਾ ਕੇ 5.70 ਰੁਪਏ ਪ੍ਰਤੀ ਯੂਨਿਟ


* ਦਰਮਿਆਨਾ ਉਦਯੋਗ: 6.25 ਰੁਪਏ ਤੋਂ ਘਟਾ ਕੇ 5.83 ਰੁਪਏ ਪ੍ਰਤੀ ਯੂਨਿਟ


* ਵੱਡਾ ਉਦਯੋਗ: 6.60 ਰੁਪਏ ਤੋਂ ਘਟਾ ਕੇ 5.90 ਰੁਪਏ ਪ੍ਰਤੀ ਯੂਨਿਟ


* ਪ੍ਰਤੀ ਯੂਨਿਟ 0.74 ਰੁਪਏ ਤੱਕ ਰਾਹਤ


ਈ.ਵੀ. ਚਾਰਜਿੰਗ ਸਟੇਸ਼ਨ EV Charging Station Tariff in Punjab


* 6.28 ਰੁਪਏ ਤੋਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ


* ਭਾਰਤ ਵਿੱਚ ਸਭ ਤੋਂ ਘੱਟ ਈ.ਵੀ. ਚਾਰਜਿੰਗ ਟੈਰਿਫਾਂ ਵਿੱਚੋਂ



ਹੋਰ ਮੁੱਖ ਲਾਭ


* ਖਪਤਕਾਰਾਂ ਨੂੰ 7851 ਰੁਪਏ ਕਰੋੜ ਦੀ ਰਾਹਤ


* ਔਸਤ ਬਿਜਲੀ ਲਾਗਤ ਘਟਾ ਕੇ 6.15 ਰੁਪਏ /ਯੂਨਿਟ (10 ਸਾਲਾਂ ਵਿੱਚ ਸਭ ਤੋਂ ਘੱਟ)


* ਪੀਐਸਪੀਸੀਐਲ ਦਾ ਮੁਨਾਫਾ 2634 ਰੁਪਏ ਕਰੋੜ ਏ+ ਰੇਟਿੰਗ ਨਾਲ