ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਘਰੇਲੂ ਬੀਜ ਤਿਆਰ ਕਰਨ ਅਤੇ ਫ਼ਸਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ
All about Agriculture, Horticulture and Animal Husbandry and Information about Govt schemes for Farmers
Thursday, March 12, 2026
ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ NMEO ਤਹਿਤ ਕਿਸਾਨਾਂ ਨੂੰ ਦਿੱਤੀ ਸਰੋਂ ਦੀ ਖੇਤੀ Mustard Farming ਬਾਰੇ ਜਾਣਕਾਰੀ
ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 17 ਮਾਰਚ ਨੂੰ Kisan Mela at Faridkot
ਫਰੀਦਕੋਟ, 13 ਮਾਰਚ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ PAU Reginal Research Center Faridkot ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 17 ਮਾਰਚ, 2026 ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ Kisan Mela at Faridkot ਆਯੋਜਿਤ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ Kharif Crop Seeds ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ Vegetable Seed Kits ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਕਿਸਾਨ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ 'ਤੇ ਹੱਲ ਦੱਸੇ ਜਾਣਗੇ। ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਫੋਨ ਨੰਬਰ 94177-83052, 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਰੌਣੀ ਦੇ ਕਿਸਾਨ ਮੇਲੇ ਚ ਕੀ ਹੋਇਆ
ਖੇਤੀ ਨਿਰੰਤਰਤਾ ਨੂੰ ਕਾਇਮ ਰੱਖਣ ਲਈ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਣਾਉਣ ਦੀ ਲੋੜ – ਡਾ. ਗੋਸਲ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ‘ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਮੁਖ ਮਹਿਮਾਨ ਵੱਜੋਂ ਅਤੇ ਡਾ. ਦਵਿੰਦਰ ਸਿੰਘ ਚੀਮਾ, ਮੈਂਬਰ ਪ੍ਰੰਬਧਕੀ ਬੋਰਡ, ਪੀ.ਏ.ਯੂ. ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਕਿਸਾਨ ਮੇਲੇ ਵਿੱਚ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ., ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਡਾ. ਤਰਸੇਮ ਸਿੰਘ ਢਿੱਲੋਂ, ਅੱਪਰ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ. ਤਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ, ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਜਿਸ ਦੀ ਅਬਾਦੀ ਦਾ ਵੱਡਾ ਹਿੱਸਾ ਖੇਤੀ ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਸਾਡੇ ਮਿਹਨਤਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ। ਕਣਕ ਝੋਨੇ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲੇ ਸੂਬੇ ਦੇ ਕੁਦਰਤੀ ਸਰੋਤਾਂ ਅਤੇ ਵਾਤਾਵਰਣ ਤੇ ਪੈ ਰਹੇ ਮਾੜੇ ਪ੍ਰਭਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਮੁੱਲ ਵਾਧੇ ਵਾਲੀਆਂ ਗੁਣਵਤਾ ਭਰਪੂਰ ਫਸਲਾਂ ਦੀ ਕਾਸ਼ਤ ਕਰਨ ਦੀ ਲੋੜ ਹੈ ਜੋ ਸਾਨੂੰ ਜਿਥੇ ਵੱਧ ਤੋਂ ਵੱਧ ਮੁਨਾਫ਼ਾ ਦੇ ਸਕਣ ਉਥੇ ਸਾਡੇ ਵਾਤਾਵਰਣ ਨੂੰ ਵੀ ਸੁਰੱਖਿਅਤ ਰੱਖ ਸਕਣ। ਬਦਲ ਰਹੀਆਂ ਜਲਵਾਯੂ ਪ੍ਰਸਥਿਤੀਆਂ ਅਤੇ ਵੱਧ ਰਹੀਆਂ ਖੇਤੀ ਲਾਗਤਾਂ ਦੇ ਮੱਦੇ-ਨਜ਼ਰ ਖੇਤੀ ਨਿਰੰਤਰਤਾ ਨੂੰ ਕਾਇਮ ਰੱਖਣ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਣਾਉਣ ਲਈ ਕਿਹਾ। ਦਾਲਾਂ, ਤੇਲ ਬੀਜਾਂ, ਫ਼ਲਾਂ, ਫ਼ੁੱਲਾਂ ਅਤੇ ਸਬਜ਼ੀਆਂ ਆਦਿ ਵੰਨ-ਸੁਵੰਨੀਆਂ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਨ ਅਤੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੱਡੇ ਪੱਧਰ ਤੇ ਮਦਦ ਮਿਲੇਗੀ। ਖੇਤੀ ਆਮਦਨ ਵਧਾਉਣ ਲਈ ਖੁੰਬਾਂ ਦੀ ਕਾਸ਼ਤ, ਮਧੂ-ਮੱਖੀ ਪਾਲਣ, ਡੇਅਰੀ ਪਾਲਣ ਅਤੇ ਮੁਰਗੀ ਪਾਲਣ ਆਦਿ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਇਸ ਸਬੰਧ ਵਿੱਚ ਸਿਖਲਾਈਆਂ ਹਾਸਿਲ ਕਰਨ ਅਤੇ ਅਗਾਂਹਵਧੂ ਜਾਣਕਾਰੀ ਹਾਸਿਲ ਕਰਨ ਲਈ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਕੇਂਦਰ ਨਾਲ ਜੁੜਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਖੇਤੀ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿੱਤੀ ਸਕੀਮਾਂ ਅਤੇ ਰਿਆਇਤਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਖੇਤੀ ਨੂੰ ਮੁਨਾਫੇ ਦਾ ਧੰਦਾ ਬਣਾਉਣ ਲਈ ਵਿਦੇਸ਼ਾਂ ਦੀ ਤਰਜ਼ ਤੇ ਐਗਰੀ ਬਿਜ਼ਨਸ ਕਰਨ ਦਾ ਮਸ਼ਵਰਾ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰੋਸੈਸਿੰਗ ਕਰਨ ਅਤੇ ਖੇਤੀ ਜਿਣਸਾਂ ਦਾ ਮੰਡੀਕਰਨ ਖੁਦ ਕਰਨ ਲਈ ਕਿਹਾ।
ਪੀ.ਏ.ਯੂ. ਵੱਲੋਂ ਚਲਾਏ ਜਾ ਰਹੇ 94 ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਪਣੇ ਬੱਚਿਆ ਨੂੰ ਖੇਤੀ ਸਿੱਖਿਆ ਹਾਸਿਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ 10ਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਿਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ 10 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆ ਗਈਆ ਹਨ। ਉਨ੍ਹਾਂ ਦੱਸਿਆ ਕਿ ਪੀ.ਏ.ਯੂ. ਤੋਂ ਖੇਤੀ ਸਿੱਖਿਆ ਹਾਸਿਲ ਕਰਕੇ 500 ਤੋਂ ਵੱਧ ਵਿਦਿਆਰਥੀ ਬਾਹਰਲੇ ਮੁਲਕਾਂ ਵਿੱਚ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਗਏ ਹਨ।
ਤਾਪਮਾਨ ਇਕਦਮ ਵੱਧਣ ਕਰਕੇ ਕੁਝ ਥਾਵਾਂ ਤੇ ਕਣਕ ਦੀ ਬੱਲੀ ਦਾ ਰੰਗ ਜੇਕਰ ਜਾਮਣੀ ਹੋ ਗਿਆ ਹੈ ਜਾਂ ਕਿਤੇ ਕਿਤੇ ਤੇਲਾ ਪੈ ਗਿਆ ਹੈ ਤਾਂ ਇਸ ਲਈ ਉਨ੍ਹਾਂ ਨੇ ਕੋਈ ਛਿੜਕਾਅ ਆਦਿ ਨਾ ਕਰਨ ਦੀ ਸਿਫ਼ਾਰਿਸ਼ ਕੀਤੀ। ਕਣਕ ਦੀ ਭਰਵੀਂ ਫ਼ਸਲ ਹੋਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜ਼ਨ ਵਿੱਚ ਫ਼ਸਲਾਂ ਦੇ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀ ਸਿਫ਼ਾਰਸ਼ਾਂ ਨੂੰ ਅਪਣਾਉਣ ਲਈ ਕਿਹਾ।
ਉੱਘੇ ਸਬਜ਼ੀ ਉਤਪਾਦਕ ਅਤੇ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਦਵਿੰਦਰ ਸਿੰਘ ਚੀਮਾ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਨਾ ਕੇਵਲ ਖੇਤੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ ਬਲਕਿ ਕਿਸਾਨਾਂ ਦੀ ਖੇਤੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸਬਜ਼ੀਆਂ ਦੀ ਪਨੀਰੀ ਦੀਆਂ ਨਰਸਰੀਆਂ ਯੂਨੀਵਰਸਿਟੀ ਮਾਹਿਰਾਂ ਦੀ ਦੇਖ-ਰੇਖ ਵਿੱਚ ਲਗਾਉਣ, ਸਬਜ਼ੀਆਂ ਦਾ ਮੰਡੀਕਰਨ ਖੁਦ ਕਰਨ ਅਤੇ ਘਰੇਲੂ ਪੱਧਰ ਤੇ ਪ੍ਰੋਸੈਸਿੰਗ ਕਰ ਕੇ ਜੈਮ, ਚਟਨੀਆਂ ਅਤੇ ਸਕੁਐਸ਼ ਆਦਿ ਤਿਆਰ ਕਰਨ ਦੀ ਸਿਫ਼ਾਰਸ਼ ਕੀਤੀ। ਪੀ.ਏ.ਯੂ. ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 1962 ਵਿੱਚ ਸਥਾਪਤ ਹੋਈ ਯੂਨੀਵਰਸਿਟੀ ਵੱਲੋਂ ਪਹਿਲਾ ਕਿਸਾਨ ਮੇਲਾ 1967 ਵਿੱਚ ਲਗਾਇਆ ਗਿਆ, ਜਿਨ੍ਹਾਂ ਦੀ ਲੜੀ ਅੱਜ ਤੱਕ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਚੋਟੀ ਦੇ ਵਿਗਿਆਨੀ, ਖਿਡਾਰੀ ਅਤੇ ਸਾਹਿਤਕਾਰ ਪੈਦਾ ਕੀਤੇ ਜਿਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਯੂਨੀਵਰਸਿਟੀ ਦਾ ਨਾਂ ਰੋਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਗਿਆਨੀਆਂ ਵੱਲੋਂ ਕੀਤੀਆਂ ਜਾ ਰਹੀਆਂ ਖੋਜਾਂ ਅਤੇ ਮਾਹਿਰਾਂ ਦੇ ਅਣਥੱਕ ਯਤਨਾਂ ਸਦਕਾ ਹੀ ਪੀ.ਏ.ਯੂ. ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਨੰ. 1 ਤੇ ਆ ਰਹੀ ਹੈ।
ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ ਨੇ ਪੀ.ਏ.ਯੂ. ਵੱਲੋ ਵਿਕਸਿਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 250 ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਕਰਨ ਲਈ ਵੀ ਹੋਈ ਹੈ। ਉਨ੍ਹਾਂ ਨੇ ਝੋਨੇ ਦੀ 28-29 ਕੁਵਿੰਟਲ/ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ.ਆਰ. 133, ਕਪਾਹ ਦਾ 11 ਕੁਇੰਟਲ/ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ.ਬੀ.ਡੀ.88 ਅਤੇ ਮੱਕੀ ਦਾ 25 ਕੁਇੰਟਲ/ਏਕੜ ਝਾੜ ਦੇਣ ਵਾਲੀ ਕਿਸਮ ਐਨ.ਕੇ.7328 ਤੋਂ ਇਲਾਵਾ ਸਬਜ਼ੀਆਂ ਦੀਆਂ ਫ਼ਸਲਾਂ ਦੀਆਂ ਕਿਸਮਾਂ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ.ਐਚ. 56, ਨੈੱਟ ਪੋਲੀਹਾਉਸ ਵਿੱਚ ਬੈੱਗਣ ਦੀ ਹਾਈਬ੍ਰਿਡ 7, ਕਾਲੀ ਤੋਰੀ ਜੀ.ਐਚ. 1 ਅਤੇ ਜੀ.ਐਚ. 2, ਕੱਦੂ ਦੀ ਪੀ.ਬੀ.ਓ.ਜੀ. 5 ਅਤੇ ਪੀ.ਬੀ.ਓ.ਜੀ. 18, ਮਟਰ ਅਗੇਤਾ 8 ਦੇ ਨਾਲ-ਨਾਲ ਫ਼ਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਲੁਕਾਟ ਅਤੇ ਡਰੈਗਨਫਰੂਟ ਦੀ ਪਨੀਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਪੌਦ ਸੁਰੱਖਿਆ ਵਿੱਚ 23 ਸਿਫ਼ਾਰਸ਼ਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ, ਜਿਸ ਲਈ ਫ਼ਸਲਾਂ ਦੀ ਰਹਿੰਦ-ਖੁਹੰਦ ਦੀ ਉਚਿਤ ਸਾਂਭ-ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫ਼ਾਰਸ਼ਾਂ ਮੁਤਾਬਿਕ ਵਰਤੋਂ ਕਰਨ ਦੀ ਲੋੜ ਹੈ। ਪਾਣੀ ਨੂੰ ਵਡਮੁੱਲਾ ਸਰਮਾਇਆ ਦੱਸਦਿਆਂ ਉਨ੍ਹਾਂ ਨੂੰ ਇਸ ਅਨਮੋਲ ਸਰੋਤ ਦੀ ਬੱਚਤ ਕਰਨ ਲਈ ਵਾਤਾਵਰਣ ਪੱਖੀ ਤਕਨੀਕਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਝੋਨੇ ਦੀ ਪਨੀਰੀ ਨੂੰ ਬੈੱਡਾਂ ਉੱਪਰ ਲਗਾਉਣ ਅਤੇ ਸਿੱਧੀ ਬੀਜਾਈ ਵਾਲੇ ਝੋਨੇ ਵਿੱਚ ਕਣਕ ਦੀ ਨਾੜ ਨੂੰ ਮਲਚ ਵੱਜੋਂ ਵਰਤਣ ਲਈ ਕਿਹਾ।
ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਇਕ ਮੰਚ ਤੇ ਜੁੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ, ਜਿਸ ਵਿੱਚ ਕਿਸਾਨਾਂ ਵੱਲੋਂ ਮਿਲਦਾ ਫੀਡਬੈਕ ਯੂਨੀਵਰਸਿਟੀ ਦੇ ਖੋਜ ਅਤੇ ਪਸਾਰ ਨੂੰ ਨਵੇਂ ਦਿਸ਼ਾ ਨਿਰਦੇਸ਼ ਦੇਣ ਵਿੱਚ ਮਦਦਗਾਰ ਹੁੰਦਾ ਹੈ। ਸੂਬੇ ਭਰ ਵਿੱਚ ਸਥਿਤ ਯੂਨੀਵਰਸਿਟੀ ਦੇ ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਖੇਤਰੀ ਖੋਜ ਸਟੇਸ਼ਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੇ ਕਿਸਾਨਾਂ ਨੂੰ ਸੁਧਰੇ ਬੀਜ, ਨਵੀਆਂ ਖੇਤ ਤਕਨੀਕਾਂ ਅਤੇ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਦੀ ਜਾਣਕਾਰੀ ਹਾਸਿਲ ਕਰਨ ਦੀ ਤਾਕੀਦ ਕੀਤੀ। ਡਾ. ਭੁੱਲਰ ਨੇ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜਨ ਅਤੇ ਮਹੀਨਾਵਰ ਖੇਤੀ ਰਸਾਲਿਆਂ ਚੰਗੀ ਖੇਤੀ ਅਤੇ ਪ੍ਰੋਗ੍ਰੈਸਿਵ ਫਾਰਮਿੰਗ ਦੇ ਜੀਵਨ ਮੈਂਬਰ ਬਣਨ ਲਈ ਪ੍ਰੇਰਿਆ। ਕਿਸਾਨ ਮੇਲੇ ਦੇ ਭਰਵੇਂ ਇਕੱਠ ਤੇ ਤੱਸਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ 20-21 ਮਾਰਚ, 2026 ਨੂੰ ਲੱਗਣ ਵਾਲੇ ਖੇਤੀ ਗਿਆਨ ਦੇ ਮਹਾਂ ਕੁੰਭ ਦੋ-ਰੋਜ਼ਾ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ।
ਮੰਚ ਸੰਚਾਲਣ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤਾਵਰ ਡਿਜੀਟਲ ਅਖਬਾਰ ਖੇਤੀ ਸੰਦੇਸ਼, ਪੀ.ਏ.ਯੂ., ਫੇਸਬੁੱਕ ਲਾਈਵ ਪ੍ਰੋਗਰਾਮ, ਵੱਟਸ ਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ। ਪੀ.ਏ.ਯੂ. ਦੇ ਸੰਚਾਰ ਕੇਂਦਰ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ਾਂ ਪੁਸਤਕ ਪੜਨ ਦੀ ਤਾਕੀਦ ਕੀਤੀ।
ਕਿਸਾਨ ਮੇਲੇ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਅਗਾਂਹਵਧੂ ਕਿਸਾਨਾਂ ਨੂੰ ਮਾਨ ਸਨਮਾਨ ਦਿੱਤੇ ਗਏ। ਉਨ੍ਹਾਂ ਵਿੱਚੋਂ ਸਬਜ਼ੀਆਂ ਦੀ ਕਾਸ਼ਤ ਵਿੱਚ ਨਵਦੀਪ ਸਿੰਘ ਪਿੰਡ ਦੰਦਰਾਲਾ ਢੀਂਡਸਾ, ਹਰਦਰਸ਼ਨ ਕੌਰ ਪਿੰਡ ਨਮਾਦਾ ਨੂੰ ਰੂਰਲ ਕਰਾਫਟਸ, ਪੇਂਟਿੰਗ ਅਤੇ ਹਰਬਲ ਸਾਬਣ ਬਣਾਉਣ ਵਿੱਚ, ਰਾਜਵਿੰਦਰ ਕੌਰ ਪਿੰਡ ਧਨੇਠਾ ਨੂੰ ਮੋਟੇ ਅਨਾਜਾਂ ਦੀ ਪ੍ਰੋਸੈਸਿੰਗ, ਬੇਕਰੀ ਅਤੇ ਕਨਫੈਕਸ਼ਨਰੀ ਵਿੱਚ, ਅਵਤਾਰ ਸਿੰਘ ਪਿੰਡ ਚਲੈਲਾ ਨੂੰ ਝੋਨੇ ਦੀ ਸਿੱਧੀ ਬੀਜਾਈ ਅਤੇ ਸਰਫੇਸ ਸੀਡਿੰਗ ਵਿੱਚ, ਮਨਜੀਤ ਸਿੰਘ ਪਿੰਡ ਕਕਰਾਲਾ ਨੂੰ ਮਧੂ-ਮੱਖੀ ਪਾਲਣ ਵਿੱਚ, ਪਰਮਜੀਤ ਸਿੰਘ ਪਿੰਡ ਜਲਵੇੜੀ ਨੂੰ ਸਬਜ਼ੀਆਂ ਦੀ ਕਾਸ਼ਤ ਅਤੇ ਬੀਜ ਉਤਪਾਦਨ ਵਿੱਚ, ਇੰਦਰਪਾਲ ਸਿੰਘ ਪਿੰਡ ਰੈਲੀ ਨੂੰ ਪਰਾਲੀ ਦੀ ਰਹਿੰਦ-ਖੁਹੰਦ ਦਾ ਪ੍ਰਬੰਧਨ ਕਰਨ ਵਿੱਚ, ਗੁਰਜਿੰਦਰ ਸਿੰਘ ਪਿੰਡ ਭਵਾਨੀਗੜ੍ਹ ਨੂੰ ਟਿਸ਼ੂ ਕਲਚਰ ਅਤੇ ਆਲੂਆਂ ਦੇ ਬੀਜ ਉਤਪਾਦਨ ਦੇ ਨਾਮ ਵਰਣਨਯੋਗ ਹਨ। ਇਨ੍ਹਾਂ ਤੋਂ ਇਲਾਵਾ ਸ੍ਰੀ ਰਾਮ ਸਿੰਘ ਅਲਬੇਲਾ ਅਤੇ ਸ੍ਰੀ ਮਹੇਸ਼ ਕੁਮਾਰ, ਪਿੰਡ ਕਲਿਆਣ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।
ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਧੰਨਵਾਦ ਦੇ ਸ਼ਬਦ ਕਹੇ।
ਗਰਮੀ ਦੇ ਤਣਾਅ ਤੋਂ ਕਣਕ ਬਚਾਉਣ ਲਈ ਜਾਗਰੂਕਤਾ ਕੈਂਪ
ਪਿੰਡ ਢਾਬਾ ਕੋਕਰੀਆਂ ਵਿੱਚ ਨਰਮੇ ਦੀਆਂ ਛਟੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
ਇਕ ਹੋਰ ਰਾਜ ਵਿਚ ਸਰੋਂ ਲਈ ਭਾਵਾਂਤਰ ਯੋਜਨਾ ਲਾਗੂ, ਕਿਸਾਨਾਂ ਨੂੰ ਮਿਲੇਗੀ ਪੂਰੀ ਕੀਮਤ
ਮੁਲਾਕਾਤ ਦੌਰਾਨ ਕਿਸਾਨਾਂ ਦੇ ਹਿੱਤ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਗਏ। ਕੇਂਦਰੀ ਮੰਤਰੀ ਨੇ ਸਰਸੋਂ ਦੀ ਖਰੀਦ ਲਈ ਭਾਵਾਂਤਰ ਭੁਗਤਾਨ ਯੋਜਨਾ ਨੂੰ ਮਨਜ਼ੂਰੀ ਦਿੱਤੀ ਅਤੇ ਅਧਿਕਾਰੀਆਂ ਨੂੰ ਭੁਗਤਾਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ, ਜਿਸ ਨਾਲ ਸਰਸੋਂ ਉਗਾਉਣ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਇਸਦੇ ਨਾਲ ਹੀ ਮੰਤਰੀ ਨੇ ਮੁੱਖ ਮੰਤਰੀ ਨੂੰ ਤੂਰ (ਅਰਹਰ) ਦੀ 100 ਪ੍ਰਤੀਸ਼ਤ ਸਰਕਾਰੀ ਖਰੀਦ ਸੰਬੰਧੀ ਮਨਜ਼ੂਰੀ ਪੱਤਰ ਵੀ ਸੌਂਪਿਆ। ਇਸ ਨਾਲ ਮੱਧ ਪ੍ਰਦੇਸ਼ ਦੇ ਤੂਰ ਉਗਾਉਣ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਪੂਰੀ ਸਰਕਾਰੀ ਖਰੀਦ ਦੀ ਗਾਰੰਟੀ ਮਿਲੇਗੀ ਅਤੇ ਬਾਜ਼ਾਰ ਵਿੱਚ ਕੀਮਤਾਂ ਘਟਣ ਦਾ ਖ਼ਤਰਾ ਘੱਟ ਹੋਵੇਗਾ।
ਮੀਟਿੰਗ ਵਿੱਚ ਦਾਲਾਂ–ਤਿਲਹਨਾਂ ਮਿਸ਼ਨ, ਮਨਰੇਗਾ, Pradhan Mantri Awas Yojana – Gramin, Pradhan Mantri Gram Sadak Yojana, ਫ਼ਸਲ ਬੀਮਾ ਅਤੇ ਮਿੱਟੀ ਦੀ ਉਰਵਰਤਾ ਨਾਲ ਜੁੜੇ ਮਸਲਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਈ।
ਕਿਸਾਨ ਦਾਲਾਂ ਦੀਆਂ ਫਸਲਾਂ ਦਾ ਰਕਬਾ ਵਧਾਉਣ: ਮੁੱਖ ਖੇਤੀਬਾੜੀ ਅਫਸਰ
Wednesday, March 11, 2026
PM KISAN ਦੇ ਲਾਭਪਾਤਰੀਆਂ ਲਈ Farmer Registry ਲਾਜ਼ਮੀ: ਹਰਪ੍ਰੀਤ ਪਾਲ ਕੌਰ
ਫਾਜ਼ਿਲਕਾ, 11 ਮਾਰਚ:
PAU ਵਿਗਿਆਨੀਆਂ ਨੇ ਕਣਕ ਦੇ ਸਿੱਟਿਆਂ ਉੱਪਰ ਜਾਮਣੀ ਰੰਗ ਬਾਰੇ ਕਿਸਾਨਾਂ ਨੂੰ ਸਲਾਹ ਦਿੱਤੀ
ਲੁਧਿਆਣਾ, 11 ਮਾਰਚ
ਪੰਜਾਬ ਵਿਚ ਬੀਤੇ ਦਿਨਾਂ ਵਿਚ ਕਿਸਾਨਾਂ ਵੱਲੋਂ ਕਣਕ Wheat Crop ਦੇ ਸਿੱਟਿਆਂ ਅਤੇ ਡੰਡੀਆਂ ਉੱਪਰ ਜਾਮਣੀ ਰੰਗ ਦੀ ਝਲਕ Appearance of Purple Pigmentation on Wheat Glumes and Peduncles
ਰੋਗ ਵਿਗਿਆਨੀਆਂ ਨੂੰ ਬਹੁਤ ਸਾਰੇ ਸਵਾਲ ਵੀ ਆਏ ਸਨ| ਇਸਦਾ ਜਵਾਬ ਦਿੰਦਿਆਂ ਪੀ.ਏ.ਯੂ. ਦੇ ਪੌਦਾ ਰੋਗ ਵਿਗਿਆਨੀਆਂ ਨੇ ਕਿਸਾਨਾਂ ਨੂੰ ਸੁਝਾਅ ਦਿੱਤਾ ਕਿ ਕਣਕ ਦੀ ਫਸਲ ਅਜੇ ਆਪਣੇ ਗੋਭ ਦੇ ਪੜਾਅ ਦੇ ਨੇੜੇ ਹੈ| ਵਿਗਿਆਨੀਆਂ ਨੇ ਕਿਹਾ ਕਿ ਜਾਮਣੀ ਰੰਗ ਦੇ ਇਹ ਧੱਬੇ ਜਾਂ ਝਲਕਾਂ ਬਾਰੇ ਕੀਤੇ ਵਿਆਪਕ ਸਰਵੇਖਣ ਤੋਂ ਨਤੀਜਾ ਸਾਹਮਣੇ ਆਇਆ ਹੈ ਇਹ ਕੋਈ ਬਿਮਾਰੀ ਨਹੀਂ ਬਲਕਿ ਇਹ ਰੰਗ ਸਿਰਫ ਸਿੱਟਿਆਂ ਦੇ ਆਸ ਪਾਸ ਹੀ ਦੇਖਿਆ ਜਾ ਰਿਹਾ ਹੈ| ਸਿੱਟਿਆਂ ਦੇ ਅੰਦਰ ਬਣ ਰਹੇ ਦਾਣਿਆਂ ਦੀ ਸਥਿਤੀ ਠੀਕ ਅਤੇ ਬਿਨਾਂ ਕਿਸੇ ਰੰਗ ਤੋਂ ਹੈ| 2022 ਵਿਚ ਵਧੇਰੇ ਤਾਪਮਾਨ ਸਮੇਂ ਵੀ ਇਸੇ ਤਰ੍ਹਾਂ ਦੀ ਹਾਲਤ ਦੇਖਣ ਨੂੰ ਮਿਲੀ ਸੀ| ਮਾਹਿਰਾਂ ਅਨੁਸਾਰ ਕਣਕ ਦੀਆਂ ਕੁਝ ਕਿਸਮਾਂ ਵਿਚ ਮੈਲੇਨਿਨ Melanin in Wheat ਦਾ ਸੁਭਾਵਿਕ ਰੂਪ ਵਿਚ ਦਿਸਣਾ ਹੈ| ਫਰਵਰੀ ਅਤੇ ਮਾਰਚ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਦੇ ਆਮ ਨਾਲੋਂ ਉੱਪਰ ਰਹਿਣ ਕਾਰਨ ਇਹ ਅਲਾਮਤਾਂ ਦੇਖਣ ਨੂੰ ਮਿਲਦੀਆਂ ਹਨ| ਮਾਹਿਰਾਂ ਨੇ ਇਹ ਵੀ ਕਿਹਾ ਕਿ ਵੱਖ-ਵੱਖ ਕਿਸਮਾਂ ਵਿਚ ਮੈਲੇਨਿਨ ਦਾ ਪੱਧਰ ਵੱਖ-ਵੱਖ ਹੁੰਦਾ ਹੈ| ਇਸਲਈ ਇਹ ਕੋਈ ਬਿਮਾਰੀ ਨਹੀਂ ਨਾ ਹੀ ਇਸਦੀ ਰੋਕਥਾਮ ਲਈ ਕਿਸੇ ਵਿਸ਼ੇਸ਼ ਛਿੜਕਾਅ ਦੀ ਲੋੜ ਹੈ| ਵਧੇਰੇ ਤਾਪ ਦਾ ਮੁਕਾਬਲਾ ਕਰਨ ਲਈ ਫਸਲ ਦੀ ਲੋੜ ਮੁਤਾਬਿਕ ਸਿੰਚਾਈ ਅਤੇ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕੀਤਾ ਜਾ ਸਕਦਾ ਹੈ|
ਇਹ ਵੀ ਪੜ੍ਹੋ । ਹੇਠਲੀ ਖ਼ਬਰ ਪੜ੍ਹਨ ਲਈ ਖ਼ਬਰ ਦੇ ਸਿਰਲੇਖ ਤੇ ਕਲਿੱਕ ਕਰੋ।
13 ਮਾਰਚ ਨੂੰ ਜਾਰੀ ਹੋਵੇਗੀ PM KISAN ਦੀ 22ਵੀਂ ਕਿਸ਼ਤ, 9.32 ਕਰੋੜ ਕਿਸਾਨਾਂ ਨੂੰ ਮਿਲੇਗਾ ਲਾਭ
ਨਵੀਂ ਦਿੱਲੀ, 11 ਮਾਰਚ:
ਪ੍ਰਧਾਨ ਮੰਤਰੀ Narendra Modi 13 ਮਾਰਚ 2026 ਨੂੰ Guwahati (Assam) ਤੋਂ ਪੀਐਮ-ਕਿਸਾਨ PM KISAN ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਦੇਸ਼ ਦੇ ਕਰੀਬ 9.32 ਕਰੋੜ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿੱਚ 18,640 ਕਰੋੜ ਰੁਪਏ ਤੋਂ ਵੱਧ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਵੇਗੀ। ਇਹ ਜਾਣਕਾਰੀ ਕੇਂਦਰੀ ਖੇਤੀ ਮੰਤਰੀ Shivraj Singh Chouhan ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 2019 ਵਿੱਚ ਸ਼ੁਰੂ ਹੋਈ Pradhan Mantri Kisan Samman Nidhi ਯੋਜਨਾ ਦੇ ਤਹਿਤ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 4.09 ਲੱਖ ਕਰੋੜ ਰੁਪਏ ਤੋਂ ਵੱਧ ਰਕਮ ਭੇਜੀ ਜਾ ਚੁੱਕੀ ਹੈ। 22ਵੀਂ ਕਿਸ਼ਤ ਜਾਰੀ ਹੋਣ ਨਾਲ ਇਹ ਕੁੱਲ ਰਕਮ 4.27 ਲੱਖ ਕਰੋੜ ਰੁਪਏ ਤੋਂ ਵੀ ਵੱਧ ਹੋ ਜਾਵੇਗੀ।
ਮੰਤਰੀ ਨੇ ਕਿਹਾ ਕਿ ਇਸ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਤਹਿਤ ਹਰ ਯੋਗ ਕਿਸਾਨ ਪਰਿਵਾਰ ਨੂੰ ਸਾਲਾਨਾ 6000 ਰੁਪਏ ਤਿੰਨ ਸਮਾਨ ਕਿਸ਼ਤਾਂ ਵਿੱਚ ਦਿੱਤੇ ਜਾਂਦੇ ਹਨ, ਜਿਸ ਨਾਲ ਕਿਸਾਨ ਬੀਜ, ਖਾਦ ਅਤੇ ਕੀਟਨਾਸ਼ਕ ਵਰਗੀਆਂ ਖੇਤੀ ਸੰਬੰਧੀ ਲੋੜਾਂ ਪੂਰੀਆਂ ਕਰ ਸਕਦੇ ਹਨ।
ਉਨ੍ਹਾਂ ਨੇ ਦੱਸਿਆ ਕਿ 22ਵੀਂ ਕਿਸ਼ਤ ਵਿੱਚ 2.15 ਕਰੋੜ ਤੋਂ ਵੱਧ ਮਹਿਲਾ ਕਿਸਾਨਾਂ ਨੂੰ ਵੀ ਸਿੱਧੀ ਆਰਥਿਕ ਸਹਾਇਤਾ ਮਿਲੇਗੀ, ਜਿਸ ਨਾਲ ਪਿੰਡਾਂ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀਐਮ-ਕਿਸਾਨ ਪੋਰਟਲ ‘ਤੇ ਆਪਣੀ ਜਾਣਕਾਰੀ ਅਤੇ e-KYC ਜ਼ਰੂਰ ਪੂਰੀ ਕਰਨ, ਤਾਂ ਜੋ 13 ਮਾਰਚ ਨੂੰ ਜਾਰੀ ਹੋਣ ਵਾਲੀ ਕਿਸ਼ਤ ਦਾ ਲਾਭ ਸਮੇਂ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਸਕੇ
ਸੱਠੀ ਮੂੰਗੀ ਦਾ ਬੀਜ Summer Moong Seed ਮਿਲੇਗਾ ਸਬਸਿਡੀ ‘ਤੇ
ਕਮਿਸ਼ਨਰ
20 ਮਾਰਚ ਚੋਂ 10 ਅਪ੍ਰੈਲ ਤੱਕ ਹੈ ਬਿਜਾਈ ਦਾ ਢੁਕਵਾ ਸਮਾਂ
ਪੇਂਡ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 16 ਮਾਰਚ ਤੋਂ ਸ਼ੁਰੂ ਹੋਵੇਗਾ
ਗੁਰਦਾਸਪੁਰ 11 ਮਾਰਚ
ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ Dairy Farmers ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ Dairy Training Course 16 ਮਾਰਚ ਤੋਂ 27 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ Dairy Training Center Verka, ਜ਼ਿਲ੍ਹਾ ਅੰਮ੍ਰਿਤਸਰ Amritsar ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ Gurdaspur ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ Dairy Training Course ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 16 ਮਾਰਚ ਤੱਕ ਅਰਜੀਆਂ ਦੇ ਸਕਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ Dairy Training Course ਮਿਤੀ 16 ਮਾਰਚ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ Dairy Training Course ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
Dairy Training Course ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਤ ਜਨਰਲ ਅਤੇ 33 ਪ੍ਰਤੀਸ਼ਤ ਅਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ
Tuesday, March 10, 2026
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮਦੇਨਜਰ ਖੇਤੀਬਾੜੀ ਵਿਭਾਗ ਵੱਲੋਂ ਉਪਰਾਲਾ
ਖੇਤੀਬਾੜੀ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ
27 ਮਾਰਚ ਨੂੰ Gurdaspur ਵਿੱਚ ਲੱਗੇਗਾ Kisan Mela
ਗੁਰਦਾਸਪੁਰ, 11 ਮਾਰਚ -
Indo USA Trade Deal ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ Indian Farmers ਨੂੰ ਬਰਬਾਦ ਕਰ ਦੇਵੇਗਾ: CM Bhagwant Singh Mann
ਭਾਰਤ ਦੇ ਖੇਤੀਬਾੜੀ ਬਾਜ਼ਾਰ ਨੂੰ ਅਮਰੀਕਾ ਲਈ ਖੋਲ੍ਹ ਕੇ ਮੋ
ਦੀ ਸਰਕਾਰ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ 'ਤੇ ਛੱਡਣ ਦਾ ਲਾਇਸੈਂਸ ਜਾਰੀ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡੋਨਾਲਡ ਟਰੰਪ ਨੂੰ ਪਤਾ ਨਹੀਂ ਪ੍ਰਧਾਨ ਮੰਤਰੀ ਮੋਦੀ ਦੀ ਕਿਹੜੀ ਕਮਜ਼ੋਰੀ ਦਾ ਪਤਾ ਲੱਗ ਗਿਆ ਹੈ, ਜੋ ਅਮਰੀਕਾ ਉਨ੍ਹਾਂ ਤੋਂ ਜੋ ਚਾਹੁੰਦਾ ਕਰਵਾ ਰਿਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਆਰਡੀਐਫ, ਜੀਐਸਟੀ ਅਤੇ ਐਨਐਚਐਮ ਫੰਡਾਂ ਨੂੰ ਰੋਕ ਕੇ ਮੋਦੀ ਸਰਕਾਰ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਦੋਂ ਅਮਰੀਕੀ ਸੋਇਆਬੀਨ, ਮੱਕੀ, ਨਰਮਾ ਅਤੇ ਹੋਰ ਖੇਤੀਬਾੜੀ ਉਤਪਾਦ ਭਾਰਤ ਵਿੱਚ ਸਸਤੇ ‘ਚ ਵਿਕਣ ਲੱਗੇ ਤਾਂ ਸਾਡੇ ਕਿਸਾਨ ਇਸਦਾ ਮੁਕਾਬਲਾ ਕਿਵੇਂ ਕਰਨਗੇ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੀ ਭਾਰਤ ਨੂੰ ਵਾਸ਼ਿੰਗਟਨ ਦੇ ਵ੍ਹਾਈਟ ਹਾਊਸ ਤੋਂ ਚਲਾਇਆ ਜਾ ਰਿਹਾ ਹੈ ਜੋ ਇਹ ਸਾਨੂੰ ਰੂਸ ਤੋਂ ਤੇਲ ਖਰੀਦਣ ਦੀ ਇਜਾਜ਼ਤ ਦੇ ਰਿਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ
ਚੰਡੀਗੜ੍ਹ, 10 ਮਾਰਚ 2026:
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ Indo USA Trade Deal ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਕਰਕੇ ਇਤਿਹਾਸਕ ਕਿਸਾਨ ਅੰਦੋਲਨ Farmer Agitation in India ਸ਼ੁਰੂ ਹੋਇਆ ਸੀ, ਨਾਲੋਂ ਕਿਤੇ ਵੱਧ ਨੁਕਸਾਨ ਪਹੁੰਚਾ ਸਕਦਾ ਹੈ। ਖੇਤੀਬਾੜੀ ਮੰਤਰੀ Gurmeet Singh Khuddian ਵੱਲੋਂ ਪੇਸ਼ ਕੀਤੇ ਗਏ ਮਤੇ 'ਤੇ ਬਹਿਸ ਨੂੰ ਸਮੇਟਦਿਆਂ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਭਾਰੀ ਸਬਸਿਡੀ ਵਾਲੇ ਅਮਰੀਕੀ ਉਤਪਾਦਾਂ ਲਈ ਭਾਰਤ ਦਾ ਖੇਤੀਬਾੜੀ ਬਾਜ਼ਾਰ ਖੋਲ੍ਹਣ ਨਾਲ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਇਸਦੇ ਮੁਕਾਬਲੇ ਲਈ ਹੱਦੋਂ ਵੱਧ ਜੱਦੋ-ਜਹਿਦ ਕਰਨੀ ਪਵੇਗੀ।
Indo USA Trade Deal ਵਪਾਰ ਸਮਝੌਤੇ ਨੂੰ ਦੇਸ਼ ਦੀ ਖੇਤੀਬਾੜੀ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਕਰਾਰ ਦਿੰਦਿਆਂ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ Indo USA Trade Deal ਸਮਝੌਤਾ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ 'ਤੇ ਛੱਡ ਦੇਵੇਗਾ। ਇਸ ਸਮਝੌਤੇ ਦੇ ਬੇਹੱਦ ਮਾੜੇ ਸੰਭਾਵੀ ਪ੍ਰਭਾਵਾਂ ਨੂੰ ਵੇਖਦਿਆਂ ਪੰਜਾਬ ਵਿਧਾਨ ਸਭਾ Punjab Vidhan Sabha Passes a Resolution Against Indo USA Trade Deal ਵੱਲੋਂ ਸਰਬਸੰਮਤੀ ਨਾਲ ਇਸ ਪ੍ਰਸਤਾਵਿਤ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ।
ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ Indo USA Trade Deal ਮੋਦੀ ਸਰਕਾਰ Modi Government ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹੈ ਅਤੇ ਇਹ ਭਾਰਤ ਦੀ ਖੇਤੀਬਾੜੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਈਸਟ ਇੰਡੀਆ ਕੰਪਨੀ East India Company ਨੇ ਭਾਰਤ ਉੱਤੇ ਕਬਜ਼ਾ ਕਰਕੇ ਦੇਸ਼ ਨੂੰ ਲੁੱਟਿਆ ਸੀ ਅਤੇ ਹੁਣ ‘ਵੈਸਟ ਇੰਡੀਆ ਕੰਪਨੀ’ ਨੇ ਦੇਸ਼ ਵਿੱਚ ਘੁਸਪੈਠ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਸਕਦਾ ਹੈ, ਇਸ ਕਰਕੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਇਸ ਤੋਂ ਬਾਹਰ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪ੍ਰਸਤਾਵਿਤ ਸਮਝੌਤੇ Indo USA Trade Deal ਬਾਰੇ ਸਬੰਧਤ ਰਾਜਾਂ ਨਾਲ ਨਾ ਤਾਂ ਸਲਾਹ ਕੀਤੀ ਗਈ ਅਤੇ ਨਾ ਹੀ ਇਸ ਬਾਰੇ ਕੁਝ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤੇ Indo USA Trade Deal ਬਾਰੇ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਕੁਝ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਤਾ ਨਹੀਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਜੀ ਦੀ ਕੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਇਸਨੇ ਸਾਰਿਆਂ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਕੀ ਭਾਰਤ ਦੇ ਫੈਸਲੇ ਹੁਣ ਵ੍ਹਾਈਟ ਹਾਊਸ ਦੇ ਦਖ਼ਸ ਨਾਲ ਹੋ ਰਹੇ ਹਨ ਅਤੇ ਕੀ ਕੇਂਦਰ ਸਰਕਾਰ ਦਾ ਰਿਮੋਟ ਵਿਦੇਸ਼ੀ ਤਾਕਤਾਂ ਦੇ ਹੱਥ ਵਿੱਚ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਸ ਤਰੀਕੇ ਨਾਲ ਵੱਡੀ ਤੋਂ ਵੱਡਾ ਗੱਲ ਵੀ ਵਿਦੇਸ਼ ਦੇ ਆਗੂਆਂ ਨਾਲ ਸਾਂਝੀ ਕੀਤੀ ਜਾ ਰਹੀ ਹੈ, ਇਹ ਆਪਣੇ ਆਪ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਜੰਗਬੰਦੀ ਹੋਈ ਸੀ,ਤਾਂ ਇਹ ਜਾਣਕਾਰੀ ਸਭ ਤੋਂ ਪਹਿਲਾਂ ਡੋਨਾਲਡ ਟਰੰਪ Donald Trump ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਸੀ, ਜਦਕਿ ਭਾਰਤ ਨੂੰ ਬਾਅਦ ਵਿੱਚ ਇਸ ਬਾਰੇ ਪਤਾ ਲੱਗਾ। ਇਹ ਸਥਿਤੀ ਕੇਂਦਰ ਸਰਕਾਰ ਦੇ ਕੰਮਕਾਜ 'ਤੇ ਵੱਡਾ ਸਵਾਲੀਆ ਨਿਸ਼ਾਨ ਲਾਉਂਦੀ ਹੈ।
Indo USA Trade Deal ਦੇ ਖੇਤੀਬਾੜੀ ਪ੍ਰਭਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ DDGS ਅਤੇ ਸੋਇਆਬੀਨ ਤੇਲ Soyabean Seed Oil ਵਰਗੇ ਫੀਡ ਬਦਲਾਂ ਦੀ ਸਸਤੀ ਦਰਾਮਦ ਮੱਕੀ Maize Import ਅਤੇ ਸੋਇਆਬੀਨ ਦੀਆਂ ਕੀਮਤਾਂ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ, ਜਿਸ ਨਾਲ ਪੰਜਾਬ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਵੱਡੀ ਮਾਰ ਪੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਨਰਮੇ ਦੀ ਦਰਾਮਦ Cotton Import ਨੂੰ ਕੋਟੇ ਰਾਹੀਂ ਨਿਯੰਤ੍ਰਿਤ ਕੀਤਾ ਜਾਂਦਾ ਹੈ, ਫਿਰ ਵੀ ਇਹ ਨਰਮੇ ਦੀਆਂ ਕੀਮਤਾਂ ਦੇ ਹੇਠਾਂ ਜਾਣ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਪੰਜਾਬ ਦੇ ਮਾਲਵਾ ਖੇਤਰ ਵਿੱਚ ਨਰਮਾ ਕਿਸਾਨਾਂ Cotton Producer Farmer of Punjab 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਕੁਝ ਨਾਨ-ਟੈਰਿਫ ਸ਼ਰਤਾਂ ਵਿੱਚ ਢਿੱਲ ਦੇਣ ਨਾਲ ਇਹ ਜੀਐਮਓ ਸਮੱਗਰੀ ਦੇ ਦਾਖਲੇ ਅਤੇ ਨਵੇਂ ਕੀੜਿਆਂ, ਫਸਲੀ ਬਿਮਾਰੀਆਂ ਅਤੇ ਖਤਰਨਾਕ ਨਦੀਨਾਂ ਦੇ ਫੈਲਣ ਦੇ ਜੋਖਮ ਨੂੰ ਵਧਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਪੰਜਾਬ ਦੇ ਖੇਤੀਬਾੜੀ ਈਕੋਸਿਸਟਮ Agriculture Ecosystem of Punjab ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਖੇਤੀਬਾੜੀ ਢਾਂਚਾ ਭਾਰਤ ਨਾਲੋਂ ਕਾਫ਼ੀ ਵੱਖਰਾ ਹੈ। ਅਮਰੀਕਾ ਦੀ ਖੇਤੀਬਾੜੀ ਖੁੱਲ੍ਹੀਆਂ ਜ਼ਮੀਨਾਂ, ਉੱਚ ਸਬਸਿਡੀਆਂ ਅਤੇ ਪੈਮਾਨੇ ਦੀ ਆਰਥਿਕਤਾ 'ਤੇ ਕੰਮ ਕਰਦੀ ਹੈ, ਜੋ ਉਤਪਾਦਕਾਂ ਨੂੰ ਘੱਟ ਕੀਮਤਾਂ 'ਤੇ ਵੀ ਨਿਰਯਾਤ ਦੇ ਯੋਗ ਬੇਣਾਉਂਦਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਕਿਸਾਨਾਂ ਲਈ ਅਮਰੀਕੀ ਖੇਤੀਬਾੜੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਬੇਹੱਦ ਮੁਸ਼ਕਿਲ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਪਸ਼ੂਆਂ ਦੇ ਚਾਰੇ ਲਈ ਸੋਇਆ ਫੀਡ ਕਥਿਤ ਤੌਰ 'ਤੇ ਵੱਡੀ ਮਾਤਰਾ ਵਿੱਚ ਆਯਾਤ ਕੀਤਾ ਜਾਵੇਗਾ। "ਪੰਜਾਬ ਲਗਭਗ 1.25 ਲੱਖ ਹੈਕਟੇਅਰ ਮੱਕੀ ਦੀ ਕਾਸ਼ਤ ਕਰਦਾ ਹੈ ਅਤੇ ਇਸ ਸਮਝੌਤੇ ਨਾਲ ਮੱਕੀ ਅਤੇ ਸੋਇਆਬੀਨ ਦੋਵੇਂ ਫਸਲਾਂ 'ਤੇ ਬੇਹੱਦ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸੇ ਤਰ੍ਹਾਂ ਅਮਰੀਕਾ ਤੋਂ ਨਰਮੇ ਦੀ ਦਰਾਮਦ ਪੰਜਾਬ, ਜਿੱਥੇ ਲਗਭਗ 2.5 ਲੱਖ ਏਕੜ ਵਿੱਚ ਨਰਮੇ ਦੀ ਕਾਸ਼ਤ ਹੁੰਦੀ ਹੈ, ਦੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਸਕਦੀ ਹੈ।
ਖੇਤਾਂ ਦੇ ਆਕਾਰ ਅਤੇ ਸਬਸਿਡੀਆਂ ਵਿੱਚ ਅਸਮਾਨਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾਕਿ ਅਮਰੀਕਾ ਵਿੱਚ ਔਸਤ ਕਿਸਾਨ ਕੋਲ ਲਗਭਗ 500 ਏਕੜ ਜ਼ਮੀਨ ਹੈ ਅਤੇ ਅਮਰੀਕੀ ਕਿਸਾਨਾਂ ਨੂੰ ਭਾਰਤੀ ਕਿਸਾਨਾਂ ਨਾਲੋਂ ਲਗਭਗ 35 ਫੀਸਦ ਵੱਧ ਸਬਸਿਡੀ ਮਿਲਦੀ ਹੈ। ਇਸ ਦੇ ਉਲਟ ਪੰਜਾਬ ਦੇ ਕਿਸਾਨਾਂ ਕੋਲ ਆਮ ਤੌਰ 'ਤੇ ਸਿਰਫ਼ ਦੋ ਤੋਂ ਢਾਈ ਏਕੜ ਜ਼ਮੀਨ ਹੈ, ਜਿਸ ਨਾਲ ਉਨ੍ਹਾਂ ਲਈ ਅਮਰੀਕੀ ਉਤਪਾਦਾਂ ਦਾ ਮੁਕਾਬਲਾ ਕਰਨਾ ਅਤਿ ਮੁਸ਼ਕਲ ਹੋ ਜਾਵੇਗਾ।
ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਇੰਟਲੈਕਚੂਅਲ ਪ੍ਰੋਪਰਟੀ ਪ੍ਰੋਵੀਜਨਸ ਕਾਰਨ ਕਿਸਾਨ ਅਗਲੇ ਫਸਲੀ ਸੀਜ਼ਨ ਲਈ ਬੀਜ ਨਹੀਂ ਬਚਾ ਸਕਣਗੇ। ਮੁੱਖ ਮੰਤਰੀ ਨੇ ਕਿਹਾ, "ਕਿਸਾਨਾਂ ਨੂੰ ਅਗਲੇ ਫਸਲੀ ਸੀਜ਼ਨ ਲਈ ਬੀਜ ਬਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਬੀਜ ਪੇਟੈਂਟ ਸੁਰੱਖਿਆ ਅਧੀਨ ਆ ਜਾਣਗੇ। ਕਿਸਾਨ ਇਸ ਨਾਲ ਬਹੁ-ਰਾਸ਼ਟਰੀ ਕਾਰਪੋਰੇਸ਼ਨਾਂ ਦੇ ਗਾਹਕ ਬਣ ਜਾਣਗੇ ਅਤੇ ਬੀਜ ਡੀਲਰਾਂ ਨੂੰ ਨਵੇਂ ਲਾਇਸੈਂਸ ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਇਸ ਸਮਝੌਤੇ ਨਾਲ ਵਿਦੇਸ਼ੀ ਕੰਪਨੀਆਂ ਨੂੰ ਖੇਤੀਬਾੜੀ ਸੈਕਟਰ ਵਿੱਚ ਪੈਰ ਪਸਾਰਨ ਦਾ ਮੌਕਾ ਮਿਲ ਜਾਵੇਗਾ।"
ਪ੍ਰਧਾਨ ਮੰਤਰੀ ਦੇ ਵਿਦੇਸ਼ੀ ਪ੍ਰੋਗਰਾਮਾਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, "ਪ੍ਰਧਾਨ ਮੰਤਰੀ ਅਕਸਰ ਅਜਿਹੇ ਦੇਸ਼ਾਂ ਦਾ ਦੌਰਾ ਕਰਦੇ ਹਨ ਜਿਨ੍ਹਾਂ ਦੇ ਨਾਮ ਬਹੁਤ ਸਾਰੇ ਲੋਕਾਂ ਨੇ ਕਦੇ ਸੁਣਿਆ ਵੀ ਨਹੀਂ ਹੁੰਦਾ। ਇਹ ਦੌਰੇ ਲਗਭਗ 10,000 ਦੀ ਆਬਾਦੀ ਵਾਲੇ ਛੋਟੇ ਦੇਸ਼ਾਂ ਵਿੱਚ ਕਰਵਾਏ ਸ਼ੋਅ ਜਾਪਦੇ ਹਨ। ਅਜਿਹੇ ਦੇਸ਼ਾਂ ਵਿੱਚ ਘੁੰਮਣ ਦੀ ਬਜਾਏ, ਉਨ੍ਹਾਂ ਨੂੰ ਭਾਰਤ ਦੇ 1.25 ਅਰਬ ਲੋਕਾਂ ਦੀਆਂ ਆਵਾਜ਼ਾਂ ਸੁਣਨ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਦੇ ਜੰਗਲੀ ਜੀਵ ਪ੍ਰੋਗਰਾਮ ਵਿੱਚ ਆਉਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਡਿਸਕਵਰੀ ਚੈਨਲ ਵਰਗੇ ਪਲੇਟਫਾਰਮਾਂ ਨੂੰ ਆਪਣੇ ਪ੍ਰਚਾਰ ਲਈ ਵਰਤਿਆ ਜਾ ਰਿਹਾ ਸੀ। ਇਤਿਹਾਸਕ ਘਟਨਾ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਵਾਰ ਅਮਰੀਕਾ ਤੋਂ ਆਯਾਤ ਕੀਤੀ ਗਈ ਕਣਕ ਖਤਰਨਾਕ "ਕਾਂਗਰਸ ਬੂਟੀ" ਲੈ ਕੇ ਆਈ ਸੀ, ਜੋ ਭਾਰਤ ਵਿੱਚ ਸਮੱਸਿਆ ਬਣੀ ਹੋਈ ਹੈ।
ਮੁੱਖ ਮੰਤਰੀ ਨੇ ਅੱਗੇ ਚਿੰਤਾ ਪ੍ਰਗਟ ਕੀਤੀ ਕਿ ਕੇਂਦਰੀ ਬਜਟ ਵਿੱਚ ਖੇਤੀਬਾੜੀ Share of Agriculture Sector in Union Budget ਦੇ ਹਿੱਸੇ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ, "ਖੇਤੀਬਾੜੀ ਨੂੰ ਕਦੇ ਕੇਂਦਰੀ ਬਜਟ ਦਾ ਲਗਭਗ 25 ਫ਼ੀਸਦ ਹਿੱਸਾ ਦਿੱਤਾ ਜਾਂਦਾ ਸੀ, ਪਰ ਹੁਣ ਇਹ ਘਟਾ ਕੇ ਲਗਭਗ 7 ਫ਼ੀਸਦ ਕਰ ਦਿੱਤਾ ਗਿਆ ਹੈ।" ਇਸ ਦੇ ਨਾਲ ਹੀ, ਭਾਰਤੀ ਫਲਾਂ ਅਤੇ ਖੇਤੀਬਾੜੀ ਉਤਪਾਦਾਂ ਨੂੰ ਵਿਦੇਸ਼ਾਂ ਵਿੱਚ ਸਖ਼ਤ ਟੈਸਟਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਕਿ ਅਮਰੀਕਾ ਤੋਂ ਆਯਾਤ ਕੀਤੇ ਗਏ ਉਤਪਾਦਾਂ ਨੂੰ ਅਕਸਰ ਉੱਥੇ ਪ੍ਰਵਾਨਿਤ ਲੈਬਾਂ ਰਾਹੀਂ ਹੀ ਪ੍ਰਵਾਨਗੀ ਦੇ ਦਿੱਤੀ ਜਾਂਦੀ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਜਦੋਂ ਵਿਰੋਧੀ ਧਿਰ ਸੰਸਦ ਵਿੱਚ ਮੁੱਦੇ ਉਠਾਉਂਦੀ ਹੈ ਤਾਂ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਅਕਸਰ ਦਬਾ ਦਿੱਤਾ ਜਾਂਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਨੂੰ "ਵਿਸ਼ਵ ਗੁਰੂ" ਬਣਾਉਣ ਦੀ ਬਜਾਏ, ਮੋਦੀ ਸਰਕਾਰ "ਵਿਸ਼ਵ ਚੇਲਾ" ਬਣਨ ਵੱਲ ਵੱਧ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਨਜ਼ਰੀਆ ਸੂਬੇ ਨਾਲ ਵਰਤੀ ਜਾ ਰਹੀ ਅਣਗਹਿਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਹਾਲਾਂਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਢੁਕਵੇਂ ਫੰਡ ਨਹੀਂ ਮਿਲੇ, ਪਰ ਅਫਗਾਨਿਸਤਾਨ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਕੇਂਦਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ (RDF), ਜੀਐਸਟੀ ਅਤੇ ਰਾਸ਼ਟਰੀ ਸਿਹਤ ਮਿਸ਼ਨ ਨਾਲ ਸਬੰਧਤ ਫੰਡ ਅਜੇ ਤੱਕ ਜਾਰੀ ਨਹੀਂ ਕੀਤੇ।"
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਜਾਪਦਾ ਹੈ ਕਿ ਕੇਂਦਰ ਸਰਕਾਰ ਵਿੱਚ ਜ਼ਿਆਦਾਤਰ ਫੈਸਲੇ ਸਿਰਫ਼ ਦੋ ਨੇਤਾਵਾਂ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਹੀ ਲਏ ਜਾਂਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਨਾਜ ਭੰਡਾਰਾਂ ਦੀ ਲਿਫਟਿੰਗ ਅਤੇ ਖਾਦਾਂ ਦੀ ਸਪਲਾਈ ਸਬੰਧੀ ਕੇਂਦਰੀ ਮੰਤਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਉੱਚ ਲੀਡਰਸ਼ਿਪ ਤੋਂ ਪ੍ਰਵਾਨਗੀ ਦੀ ਲੋੜ ਹੈ। ਉਨ੍ਹਾਂ ਭਾਰਤ ਦੀ ਵਿਦੇਸ਼ ਨੀਤੀ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਈ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਵੀ ਪ੍ਰਧਾਨ ਮੰਤਰੀ ਨੂੰ ਸੱਦਾ ਨਹੀਂ ਦਿੱਤਾ ਗਿਆ, ਜੋ ਕਿ ਦੇਸ਼ ਦੀ ਸਥਿਤੀ 'ਤੇ ਮਾੜਾ ਪ੍ਰਭਾਵ ਪਾਉਂਦਾ ਹੈ।
ਉਨ੍ਹਾਂ ਨੇ FDI ਦੇ ਪਹਿਲਾਂ ਵਾਲੇ ਵਿਰੋਧ ਦੇ ਬਾਵਜੂਦ ਰੱਖਿਆ ਖੇਤਰ ਵਿੱਚ 51 ਫੀਸਦ ਸਿੱਧੇ ਵਿਦੇਸ਼ੀ ਨਿਵੇਸ਼ ਦੀ ਆਗਿਆ ਦੇਣ ਦੇ ਫੈਸਲੇ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕਿਹਾ, "ਸਰਕਾਰੀ ਇਮਾਰਤਾਂ ਅਤੇ ਸ਼ਹਿਰਾਂ ਦੇ ਨਾਮ ਬਦਲਣ ਦੀ ਬਜਾਏ, ਕੇਂਦਰ ਨੂੰ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।"
ਮੁੱਖ ਮੰਤਰੀ Bhagwant Singh Mann ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨਾ ਇੱਕ ਲੋਕਤੰਤਰੀ ਅਧਿਕਾਰ ਹੈ ਅਤੇ ਸਰਕਾਰ ਵਿਰੁੱਧ ਬੋਲਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਸ਼ ਵਿਰੋਧੀ ਨਹੀਂ ਕਿਹਾ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਰਾਜਨੀਤਿਕ ਉਦੇਸ਼ਾਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
ਪੰਜਾਬ ਦੇ ਕਈ ਰਾਜਨੀਤਿਕ ਆਗੂਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਸਿੰਘ ਬਿੱਟੂ ਵਰਗੀਆਂ ਹਸਤੀਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਹੋ ਰਹੇ ਅਨਿਆਂ 'ਤੇ ਚੁੱਪੀ ਸਾਧੀ ਹੋਈ ਹੈ।
ਮੁੱਖ ਮੰਤਰੀ ਨੇ ਅੰਤ ਵਿੱਚ ਕਿਸਾਨ ਯੂਨੀਅਨਾਂ, ਖੇਤੀਬਾੜੀ ਮਾਹਿਰਾਂ ਅਤੇ ਬੁੱਧੀਜੀਵੀਆਂ ਨੂੰ ਇਸ ਸਮਝੌਤੇ ਵਿਰੁੱਧ ਇੱਕਜੁੱਟ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਭਾਰਤੀ ਖੇਤੀਬਾੜੀ ਦੇ ਭਵਿੱਖ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਨਹੀਂ ਤਾਂ ਕੇਂਦਰ ਸਰਕਾਰ ਦੇਸ਼ ਅਤੇ ਇਸਦੇ ਲੋਕਾਂ ਦੇ ਅਧਿਕਾਰਾਂ ਨੂੰ ਲੁੱਟ ਲਵੇਗੀ ਅਤੇ ਉਨ੍ਹਾਂ ਨੂੰ ਅਮਰੀਕਾ ਦੇ ਸਾਹਮਣੇ ਗਿਰਵੀ ਰੱਖ ਦੇਵੇਗੀ। ਅਜਿਹਾ ਮਾੜੇ ਕੰਮ ਨਾ ਤਾਂ ਸਵੀਕਾਰਯੋਗ ਹੈ ਅਤੇ ਨਾ ਹੀ ਫਾਇਦੇਮੰਦ ਹਨ।"
ਪੰਜਾਬ ਵਿਧਾਨ ਸਭਾ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...








.jpeg)
