Friday, March 13, 2026

Farmer Registry ਕਰਵਾਉਣ ਸਬੰਧੀ Training ਪ੍ਰੋਗਰਾਮ ਆਯੋਜਿਤ

Farmer Registry ਦੀ ਆਨਲਾਈਨ ਪ੍ਰਕਿਰਿਆ ਅਤੇ ਤਕਨੀਕੀ ਪੱਖਾਂ ਬਾਰੇ ਕਰਵਾਈ ਗਈ ਜਾਣਕਾਰੀ ਮੁਹਈਆ

ਵੱਧ ਤੋਂ ਵੱਧ Farmer Registry ਰਜਿਸਟਰੇਸ਼ਨ ਕਰਵਾਉਣ ਲਈ ਕਿਸਾਨਾਂ ਨੂੰ ਕੀਤੀ ਅਪੀਲ

ਬਠਿੰਡਾ, 13 ਮਾਰਚ : ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ Dr Harbansh Singh Sidhu ਦੀ ਯੋਗ ਅਗਵਾਈ ਹੇਠ Farmer Registry ਫਾਰਮਰ ਰਜਿਸਟਰੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਲਈ ਕੋਆਪਰੇਟਿਵ ਸੋਸਾਇਟੀਆਂ ਦੇ ਇੰਸਪੈਕਟਰਾਂ ਅਤੇ ਸਮੂਹ ਸੈਕਟਰੀਆਂ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਾਮ Training Program ਆਯੋਜਿਤ ਕੀਤਾ ਗਿਆ।

          ਇਸ ਟਰੇਨਿੰਗ ਦਾ ਉਦੇਸ਼ ਖੇਤੀਬਾੜੀ ਨਾਲ ਜੁੜੇ ਅਧਿਕਾਰੀਆਂ ਨੂੰ ਫਾਰਮਰ ਰਜਿਸਟਰੇਸ਼ਨ Farmer Registry ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਦੇਣਾ ਅਤੇ ਕਿਸਾਨਾਂ ਤੱਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਹੈ।

         ਇਸ ਮੌਕੇ ਜ਼ਿਲ੍ਹਾ ਮੈਨੇਜਰ ਸ੍ਰੀ ਤਰਸੇਮ ਸਿੰਘ ਬਰਾੜ ਵੱਲੋਂ ਟਰੇਨਿੰਗ ਦਿੰਦਿਆਂ ਫਾਰਮਰ ਰਜਿਸਟਰੀ Farmer Registry ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। 

     ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਕਿਸਾਨ ਆਪਣੀ Farmer Registry ਰਜਿਸਟਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਲੈ ਸਕੇ।

        ਮੀਟਿੰਗ ਦੌਰਾਨ ਸ੍ਰੀ ਮਹੇਸ਼ਇੰਦਰਪਾਲ ਸਿੰਘ ਤਕਨੀਕੀ ਸਹਾਇਕ (ਅੰਕੜਾ) ਬਠਿੰਡਾ ਵੱਲੋਂ ਫਾਰਮਰ ਰਜਿਸਟਰੇਸ਼ਨ Farmer Registry ਦੀ ਆਨਲਾਈਨ ਪ੍ਰਕਿਰਿਆ ਅਤੇ ਤਕਨੀਕੀ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸਦੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਸੈਂਟਰ ਜਾਂ ਕੋਆਪਰੇਟਿਵ ਸੋਸਾਇਟੀ ਵਿੱਚ ਜਾ ਕੇ ਆਪਣੀ ਫਾਰਮਰ ਰਜਿਸਟਰੇਸ਼ਨ ਲਾਜ਼ਮੀ ਤੌਰ ‘ਤੇ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ।

Thursday, March 12, 2026

ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ Yield of Sugarcane ਵਧਾਉਣ ਲਈ ਗੰਨਾ ਕਾਸ਼ਤਕਾਰ ਚੌੜੀ ਵਿੱਥ ਵਿਧੀ ਅਪਣਾਉਣ

ਜਲੰਧਰ: 13 ਮਾਰਚ: ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਉੱਨਤ ਕ੍ਰਿਸ਼ੀ ਯੋਜਨਾ Unnat Krishi Yojna ਤਹਿਤ ਸਹਿਕਾਰੀ ਸ਼ੂਗਰ ਮਿੱਲ ਭੋਗਪੁਰ Cooperative Sugar Mill Bhogpur ਦੇ ਪਿੰਡ ਬਹਿਰਾਮ ਸ੍ਰਿਸਟਾ ਵਿਖੇ ਦੋ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ Farmer Training Camp for Sugarcane Growers ਲਗਾਇਆ ਗਿਆ। 

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ Jalandhar ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਡਾਇਰੈਕਟਰ ਡਾ. ਗੁਲਜਾਰ ਸਿੰਘ ਅਤੇ ਕੀਟ ਵਿਗਿਆਨੀ ਗੰਨਾ ਖੋਜ ਕੇਂਦਰ ਕਪੂਰਥਲਾ ਡਾ. ਯੁਵਰਾਜ ਸਿੰਘ ਅਤੇ ਪ੍ਰਿੰਸੀਪਲ ਸਾਇੰਸਟਿਸਟ PAU ਲੁਧਿਆਣਾ ਡਾ. ਮਨਿੰਦਰ ਸਿੰਘ ਵੱਲੋਂ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ Inter Cropping in Sugarcane ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮਕਸਦ ਫਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ। ਇਸ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਜਾਗਰੂਕਤਾ ਅਤੇ ਟ੍ਰੇਨਿੰਗ ਕੈਂਪ ਵੀ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੰਨਾ, ਪੰਜਾਬ ਦੀ ਕਣਕ, ਝੋਨਾ ਅਤੇ ਕਪਾਹ ਤੋਂ ਬਾਅਦ ਚੌਥੀ ਅਜਿਹੀ ਨਕਦੀ Sugarcane: a Cash Crop ਫ਼ਸਲ ਹੈ, ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ Wider Line Spacing in Sugarcane, ਅੰਤਰ ਫ਼ਸਲਾਂ ਅਤੇ ਮਲਚਿੰਗ ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਵੱਖੋ-ਵੱਖ ਖੰਡ ਮਿਲਾਂ ਦੇ ਅਧਿਕਾਰਤ ਖੇਤਰਾਂ ਵਿਚ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ। 

ਟ੍ਰੇਨਿੰਗ ਅਫ਼ਸਰ ਜਲੰਧਰ ਡਾ. ਪ੍ਰਵੀਨ ਕੁਮਾਰੀ ਨੇ ਕਿਸਾਨਾਂ ਨੂੰ ਮਿੱਟੀ ਪਰਖ Soil Testing ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਜ਼ਿਲ੍ਹਾ ਟ੍ਰੇਨਿੰਗ ਅਫ਼ਸਰ ਡਾ. ਸੁਖਚੈਨ ਸਿੰਘ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ ਖਿਲਾਰਨ Mulching with Paddy Stubble in Sugarcane Crop ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਦਾ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾ. ਗੁਰਪ੍ਰੀਤ ਸਿੰਘ ਕਿਸਾਨਾਂ ਨੂੰ ਸੁਚੱਜੀ ਮੰਡੀਕਰਣ ਅਤੇ ਖੇਤੀ ਅਧਾਰਿਤ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ।
ਖੇਤੀ ਵਿਸਥਾਰ ਅਫ਼ਸਰ ਭੋਗਪੁਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬਹਾਰ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ High Income from Sugarcane Farming ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਮੂੰਗੀ ਅਤੇ ਮਾਂਹ ਦੀ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸੁਖਦੀਪ ਸਿੰਘ ਸੀ ਸੀ ਡੀ ੳ ਸਹਿਕਾਰੀ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ

ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ NMEO ਤਹਿਤ ਕਿਸਾਨਾਂ ਨੂੰ ਦਿੱਤੀ ਸਰੋਂ ਦੀ ਖੇਤੀ Mustard Farming ਬਾਰੇ ਜਾਣਕਾਰੀ

 ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਘਰੇਲੂ ਬੀਜ ਤਿਆਰ ਕਰਨ ਅਤੇ ਫ਼ਸਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ

ਬਠਿੰਡਾ, 13 ਮਾਰਚ : ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ ਸਕੀਮ National Mission on Edible Oil Scheme ਤਹਿਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਤਿਉਣਾ ਵਿਖੇ ਸਰੋਂ ਦੀ ਫ਼ਸਲ Mustard Crop ਸਬੰਧੀ ਕਿਸਾਨ ਸਿਖਲਾਈ ਕੈਂਪ Farmer Training Camp ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ Dr Harbansh Singh ਮੁੱਖ ਖੇਤੀਬਾੜੀ ਅਫ਼ਸਰ Bathinda ਨੇ ਕੀਤੀ,  ਜਦਕਿ ਡਾ. ਦਵਿੰਦਰ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਪਿੰਡ ਅਤੇ ਆਸ-ਪਾਸ ਦੇ ਕਿਸਾਨਾਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਖੇਤੀਬਾੜੀ ਮਾਹਿਰਾਂ ਨਾਲ ਆਪਣੇ ਤਜਰਬੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ।

       ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਹਰਜਸਪਾਲ ਸ਼ਰਮਾ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਕਿਸਾਨਾਂ ਨੂੰ ਕਣਕ ਦੇ ਘਰੇਲੂ ਬੀਜ ਤਿਆਰ Seed Production of Wheat for Self Use ਕਰਨ ਦੇ ਤਰੀਕਿਆਂ ਅਤੇ ਘਰੇਲੂ ਬਗੀਚੀ Kitchen Garden ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘਰੇਲੂ ਬੀਜ ਤਿਆਰ ਕਰਕੇ ਕਿਸਾਨ ਆਪਣਾ ਖਰਚਾ ਘਟਾ ਸਕਦੇ ਹਨ ਅਤੇ ਉੱਚ ਗੁਣਵੱਤਾ ਵਾਲਾ ਬੀਜ ਪ੍ਰਾਪਤ ਕਰ ਸਕਦੇ ਹਨ।

       ਇਸ ਮੌਕੇ ਡਾ. ਸੁਖਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫ਼ਸਲਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਮੇਂ-ਸਿਰ ਖੇਤੀ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਆਉਣ ਵਾਲੀ ਨਰਮੇ ਦੀ ਫ਼ਸਲ Cotton Crop ਸਬੰਧੀ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਅਗਾਊਂ ਰੋਕਥਾਮ Early Control of Pink Bollworm ਲਈ ਛਟੀਆਂ ਦੇ ਸੁਚੱਜੇ ਪ੍ਰਬੰਧਨ ਬਾਰੇ ਮਹੱਤਵਪੂਰਨ ਸੁਝਾਅ ਦਿੱਤੇ।

         ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਰੋਂ ਦੀ ਫ਼ਸਲ ਦੇ ਸੁਚੱਜੇ ਮੰਡੀਕਰਨ Marketing and Processing of Agriculture Produce ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸਾਨ ਆਪਣੀ ਉਤਪਾਦਨ ਨੂੰ ਵਧੀਆ ਕੀਮਤ ’ਤੇ ਵੇਚ ਸਕਣ। ਇਸਦੇ ਨਾਲ ਹੀ ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫਾਰਮਰ ਰਜਿਸਟਰੇਸ਼ਨ Farmer Registration ਅਤੇ ਐਗਰੀ ਸਟੈਕ Agristack Farmer Registry ਨਾਲ ਜੁੜਨ ਦੀ ਪ੍ਰਕਿਰਿਆ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।

         ਅੰਤ ਵਿੱਚ ਡਾ. ਹਰਬੰਸ ਸਿੰਘ  ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ ਖੇਤੀਬਾੜੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਨਵੀਆਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ

ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 17 ਮਾਰਚ ਨੂੰ Kisan Mela at Faridkot

ਫਰੀਦਕੋਟ, 13 ਮਾਰਚ:
        ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ PAU Reginal Research Center Faridkot ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 17 ਮਾਰਚ, 2026 ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ Kisan Mela at Faridkot ਆਯੋਜਿਤ ਕਰਵਾਇਆ ਜਾ ਰਿਹਾ ਹੈ।

          ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ Kharif Crop Seeds ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ Vegetable Seed Kits ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਕਿਸਾਨ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ 'ਤੇ ਹੱਲ ਦੱਸੇ ਜਾਣਗੇ। ਕਿਸਾਨ ਮੇਲੇ ਵਿੱਚ ਕੰਪਨੀਆਂਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਫੋਨ ਨੰਬਰ 94177-83052 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਰੌਣੀ ਦੇ ਕਿਸਾਨ ਮੇਲੇ ਚ ਕੀ ਹੋਇਆ

 ਖੇਤੀ ਨਿਰੰਤਰਤਾ ਨੂੰ ਕਾਇਮ ਰੱਖਣ ਲਈ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਣਾਉਣ ਦੀ ਲੋੜ – ਡਾ. ਗੋਸਲ


ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ‘ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਮੁਖ ਮਹਿਮਾਨ ਵੱਜੋਂ ਅਤੇ ਡਾ. ਦਵਿੰਦਰ ਸਿੰਘ ਚੀਮਾ, ਮੈਂਬਰ ਪ੍ਰੰਬਧਕੀ ਬੋਰਡ, ਪੀ.ਏ.ਯੂ. ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਕਿਸਾਨ ਮੇਲੇ ਵਿੱਚ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ., ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਡਾ. ਤਰਸੇਮ ਸਿੰਘ ਢਿੱਲੋਂ, ਅੱਪਰ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ. ਤਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ, ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਜਿਸ ਦੀ ਅਬਾਦੀ ਦਾ ਵੱਡਾ ਹਿੱਸਾ ਖੇਤੀ ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਸਾਡੇ ਮਿਹਨਤਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ। ਕਣਕ ਝੋਨੇ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲੇ ਸੂਬੇ ਦੇ ਕੁਦਰਤੀ ਸਰੋਤਾਂ ਅਤੇ ਵਾਤਾਵਰਣ ਤੇ ਪੈ ਰਹੇ ਮਾੜੇ ਪ੍ਰਭਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਮੁੱਲ ਵਾਧੇ ਵਾਲੀਆਂ ਗੁਣਵਤਾ ਭਰਪੂਰ ਫਸਲਾਂ ਦੀ ਕਾਸ਼ਤ ਕਰਨ ਦੀ ਲੋੜ ਹੈ ਜੋ ਸਾਨੂੰ ਜਿਥੇ ਵੱਧ ਤੋਂ ਵੱਧ ਮੁਨਾਫ਼ਾ ਦੇ ਸਕਣ ਉਥੇ ਸਾਡੇ ਵਾਤਾਵਰਣ ਨੂੰ ਵੀ ਸੁਰੱਖਿਅਤ ਰੱਖ ਸਕਣ। ਬਦਲ ਰਹੀਆਂ ਜਲਵਾਯੂ ਪ੍ਰਸਥਿਤੀਆਂ ਅਤੇ ਵੱਧ ਰਹੀਆਂ ਖੇਤੀ ਲਾਗਤਾਂ ਦੇ ਮੱਦੇ-ਨਜ਼ਰ ਖੇਤੀ ਨਿਰੰਤਰਤਾ ਨੂੰ ਕਾਇਮ ਰੱਖਣ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਣਾਉਣ ਲਈ ਕਿਹਾ। ਦਾਲਾਂ, ਤੇਲ ਬੀਜਾਂ, ਫ਼ਲਾਂ, ਫ਼ੁੱਲਾਂ ਅਤੇ ਸਬਜ਼ੀਆਂ ਆਦਿ ਵੰਨ-ਸੁਵੰਨੀਆਂ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਨ ਅਤੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੱਡੇ ਪੱਧਰ ਤੇ ਮਦਦ ਮਿਲੇਗੀ। ਖੇਤੀ ਆਮਦਨ ਵਧਾਉਣ ਲਈ ਖੁੰਬਾਂ ਦੀ ਕਾਸ਼ਤ, ਮਧੂ-ਮੱਖੀ ਪਾਲਣ, ਡੇਅਰੀ ਪਾਲਣ ਅਤੇ ਮੁਰਗੀ ਪਾਲਣ ਆਦਿ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਇਸ ਸਬੰਧ ਵਿੱਚ ਸਿਖਲਾਈਆਂ ਹਾਸਿਲ ਕਰਨ ਅਤੇ ਅਗਾਂਹਵਧੂ ਜਾਣਕਾਰੀ ਹਾਸਿਲ ਕਰਨ ਲਈ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਕੇਂਦਰ ਨਾਲ ਜੁੜਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਖੇਤੀ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿੱਤੀ ਸਕੀਮਾਂ ਅਤੇ ਰਿਆਇਤਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਖੇਤੀ ਨੂੰ ਮੁਨਾਫੇ ਦਾ ਧੰਦਾ ਬਣਾਉਣ ਲਈ ਵਿਦੇਸ਼ਾਂ ਦੀ ਤਰਜ਼ ਤੇ ਐਗਰੀ ਬਿਜ਼ਨਸ ਕਰਨ ਦਾ ਮਸ਼ਵਰਾ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰੋਸੈਸਿੰਗ ਕਰਨ ਅਤੇ ਖੇਤੀ ਜਿਣਸਾਂ ਦਾ ਮੰਡੀਕਰਨ ਖੁਦ ਕਰਨ ਲਈ ਕਿਹਾ।

ਪੀ.ਏ.ਯੂ. ਵੱਲੋਂ ਚਲਾਏ ਜਾ ਰਹੇ 94 ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਪਣੇ ਬੱਚਿਆ ਨੂੰ ਖੇਤੀ ਸਿੱਖਿਆ ਹਾਸਿਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ 10ਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਿਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ 10 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆ ਗਈਆ ਹਨ। ਉਨ੍ਹਾਂ ਦੱਸਿਆ ਕਿ ਪੀ.ਏ.ਯੂ. ਤੋਂ ਖੇਤੀ ਸਿੱਖਿਆ ਹਾਸਿਲ ਕਰਕੇ 500 ਤੋਂ ਵੱਧ ਵਿਦਿਆਰਥੀ ਬਾਹਰਲੇ ਮੁਲਕਾਂ ਵਿੱਚ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਗਏ ਹਨ।

ਤਾਪਮਾਨ ਇਕਦਮ ਵੱਧਣ ਕਰਕੇ ਕੁਝ ਥਾਵਾਂ ਤੇ ਕਣਕ ਦੀ ਬੱਲੀ ਦਾ ਰੰਗ ਜੇਕਰ ਜਾਮਣੀ ਹੋ ਗਿਆ ਹੈ ਜਾਂ ਕਿਤੇ ਕਿਤੇ ਤੇਲਾ ਪੈ ਗਿਆ ਹੈ ਤਾਂ ਇਸ ਲਈ ਉਨ੍ਹਾਂ ਨੇ ਕੋਈ ਛਿੜਕਾਅ ਆਦਿ ਨਾ ਕਰਨ ਦੀ ਸਿਫ਼ਾਰਿਸ਼ ਕੀਤੀ। ਕਣਕ ਦੀ ਭਰਵੀਂ ਫ਼ਸਲ ਹੋਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜ਼ਨ ਵਿੱਚ ਫ਼ਸਲਾਂ ਦੇ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀ ਸਿਫ਼ਾਰਸ਼ਾਂ ਨੂੰ ਅਪਣਾਉਣ ਲਈ ਕਿਹਾ।

ਉੱਘੇ ਸਬਜ਼ੀ ਉਤਪਾਦਕ ਅਤੇ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਦਵਿੰਦਰ ਸਿੰਘ ਚੀਮਾ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਨਾ ਕੇਵਲ ਖੇਤੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ ਬਲਕਿ ਕਿਸਾਨਾਂ ਦੀ ਖੇਤੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸਬਜ਼ੀਆਂ ਦੀ ਪਨੀਰੀ ਦੀਆਂ ਨਰਸਰੀਆਂ ਯੂਨੀਵਰਸਿਟੀ ਮਾਹਿਰਾਂ ਦੀ ਦੇਖ-ਰੇਖ ਵਿੱਚ ਲਗਾਉਣ, ਸਬਜ਼ੀਆਂ ਦਾ ਮੰਡੀਕਰਨ ਖੁਦ ਕਰਨ ਅਤੇ ਘਰੇਲੂ ਪੱਧਰ ਤੇ ਪ੍ਰੋਸੈਸਿੰਗ ਕਰ ਕੇ ਜੈਮ, ਚਟਨੀਆਂ ਅਤੇ ਸਕੁਐਸ਼ ਆਦਿ ਤਿਆਰ ਕਰਨ ਦੀ ਸਿਫ਼ਾਰਸ਼ ਕੀਤੀ। ਪੀ.ਏ.ਯੂ. ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 1962 ਵਿੱਚ ਸਥਾਪਤ ਹੋਈ ਯੂਨੀਵਰਸਿਟੀ ਵੱਲੋਂ ਪਹਿਲਾ ਕਿਸਾਨ ਮੇਲਾ 1967 ਵਿੱਚ ਲਗਾਇਆ ਗਿਆ, ਜਿਨ੍ਹਾਂ ਦੀ ਲੜੀ ਅੱਜ ਤੱਕ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਚੋਟੀ ਦੇ ਵਿਗਿਆਨੀ, ਖਿਡਾਰੀ ਅਤੇ ਸਾਹਿਤਕਾਰ ਪੈਦਾ ਕੀਤੇ ਜਿਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਯੂਨੀਵਰਸਿਟੀ ਦਾ ਨਾਂ ਰੋਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਗਿਆਨੀਆਂ ਵੱਲੋਂ ਕੀਤੀਆਂ ਜਾ ਰਹੀਆਂ ਖੋਜਾਂ ਅਤੇ ਮਾਹਿਰਾਂ ਦੇ ਅਣਥੱਕ ਯਤਨਾਂ ਸਦਕਾ ਹੀ ਪੀ.ਏ.ਯੂ. ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਨੰ. 1 ਤੇ ਆ ਰਹੀ ਹੈ।

ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ ਨੇ ਪੀ.ਏ.ਯੂ. ਵੱਲੋ ਵਿਕਸਿਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 250 ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਕਰਨ ਲਈ ਵੀ ਹੋਈ ਹੈ। ਉਨ੍ਹਾਂ ਨੇ ਝੋਨੇ ਦੀ 28-29 ਕੁਵਿੰਟਲ/ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ.ਆਰ. 133, ਕਪਾਹ ਦਾ 11 ਕੁਇੰਟਲ/ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ.ਬੀ.ਡੀ.88 ਅਤੇ ਮੱਕੀ ਦਾ 25 ਕੁਇੰਟਲ/ਏਕੜ ਝਾੜ ਦੇਣ ਵਾਲੀ ਕਿਸਮ ਐਨ.ਕੇ.7328 ਤੋਂ ਇਲਾਵਾ ਸਬਜ਼ੀਆਂ ਦੀਆਂ ਫ਼ਸਲਾਂ ਦੀਆਂ ਕਿਸਮਾਂ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ.ਐਚ. 56, ਨੈੱਟ ਪੋਲੀਹਾਉਸ ਵਿੱਚ ਬੈੱਗਣ ਦੀ ਹਾਈਬ੍ਰਿਡ 7, ਕਾਲੀ ਤੋਰੀ ਜੀ.ਐਚ. 1 ਅਤੇ ਜੀ.ਐਚ. 2, ਕੱਦੂ ਦੀ ਪੀ.ਬੀ.ਓ.ਜੀ. 5 ਅਤੇ ਪੀ.ਬੀ.ਓ.ਜੀ. 18, ਮਟਰ ਅਗੇਤਾ 8 ਦੇ ਨਾਲ-ਨਾਲ ਫ਼ਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਲੁਕਾਟ ਅਤੇ ਡਰੈਗਨਫਰੂਟ ਦੀ ਪਨੀਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਪੌਦ ਸੁਰੱਖਿਆ ਵਿੱਚ 23 ਸਿਫ਼ਾਰਸ਼ਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ, ਜਿਸ ਲਈ ਫ਼ਸਲਾਂ ਦੀ ਰਹਿੰਦ-ਖੁਹੰਦ ਦੀ ਉਚਿਤ ਸਾਂਭ-ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫ਼ਾਰਸ਼ਾਂ ਮੁਤਾਬਿਕ ਵਰਤੋਂ ਕਰਨ ਦੀ ਲੋੜ ਹੈ। ਪਾਣੀ ਨੂੰ ਵਡਮੁੱਲਾ ਸਰਮਾਇਆ ਦੱਸਦਿਆਂ ਉਨ੍ਹਾਂ ਨੂੰ ਇਸ ਅਨਮੋਲ ਸਰੋਤ ਦੀ ਬੱਚਤ ਕਰਨ ਲਈ ਵਾਤਾਵਰਣ ਪੱਖੀ ਤਕਨੀਕਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਝੋਨੇ ਦੀ ਪਨੀਰੀ ਨੂੰ ਬੈੱਡਾਂ ਉੱਪਰ ਲਗਾਉਣ ਅਤੇ ਸਿੱਧੀ ਬੀਜਾਈ ਵਾਲੇ ਝੋਨੇ ਵਿੱਚ ਕਣਕ ਦੀ ਨਾੜ ਨੂੰ ਮਲਚ ਵੱਜੋਂ ਵਰਤਣ ਲਈ ਕਿਹਾ।

ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਇਕ ਮੰਚ ਤੇ ਜੁੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ, ਜਿਸ ਵਿੱਚ ਕਿਸਾਨਾਂ ਵੱਲੋਂ ਮਿਲਦਾ ਫੀਡਬੈਕ ਯੂਨੀਵਰਸਿਟੀ ਦੇ ਖੋਜ ਅਤੇ ਪਸਾਰ ਨੂੰ ਨਵੇਂ ਦਿਸ਼ਾ ਨਿਰਦੇਸ਼ ਦੇਣ ਵਿੱਚ ਮਦਦਗਾਰ ਹੁੰਦਾ ਹੈ। ਸੂਬੇ ਭਰ ਵਿੱਚ ਸਥਿਤ ਯੂਨੀਵਰਸਿਟੀ ਦੇ ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਖੇਤਰੀ ਖੋਜ ਸਟੇਸ਼ਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੇ ਕਿਸਾਨਾਂ ਨੂੰ ਸੁਧਰੇ ਬੀਜ, ਨਵੀਆਂ ਖੇਤ ਤਕਨੀਕਾਂ ਅਤੇ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਦੀ ਜਾਣਕਾਰੀ ਹਾਸਿਲ ਕਰਨ ਦੀ ਤਾਕੀਦ ਕੀਤੀ। ਡਾ. ਭੁੱਲਰ ਨੇ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜਨ ਅਤੇ ਮਹੀਨਾਵਰ ਖੇਤੀ ਰਸਾਲਿਆਂ ਚੰਗੀ ਖੇਤੀ ਅਤੇ ਪ੍ਰੋਗ੍ਰੈਸਿਵ ਫਾਰਮਿੰਗ ਦੇ ਜੀਵਨ ਮੈਂਬਰ ਬਣਨ ਲਈ ਪ੍ਰੇਰਿਆ। ਕਿਸਾਨ ਮੇਲੇ ਦੇ ਭਰਵੇਂ ਇਕੱਠ ਤੇ ਤੱਸਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ 20-21 ਮਾਰਚ, 2026 ਨੂੰ ਲੱਗਣ ਵਾਲੇ ਖੇਤੀ ਗਿਆਨ ਦੇ ਮਹਾਂ ਕੁੰਭ ਦੋ-ਰੋਜ਼ਾ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ।

ਮੰਚ ਸੰਚਾਲਣ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤਾਵਰ ਡਿਜੀਟਲ ਅਖਬਾਰ ਖੇਤੀ ਸੰਦੇਸ਼, ਪੀ.ਏ.ਯੂ., ਫੇਸਬੁੱਕ ਲਾਈਵ ਪ੍ਰੋਗਰਾਮ, ਵੱਟਸ ਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ। ਪੀ.ਏ.ਯੂ. ਦੇ ਸੰਚਾਰ ਕੇਂਦਰ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ਾਂ ਪੁਸਤਕ ਪੜਨ ਦੀ ਤਾਕੀਦ ਕੀਤੀ।

ਕਿਸਾਨ ਮੇਲੇ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਅਗਾਂਹਵਧੂ ਕਿਸਾਨਾਂ ਨੂੰ ਮਾਨ ਸਨਮਾਨ ਦਿੱਤੇ ਗਏ। ਉਨ੍ਹਾਂ ਵਿੱਚੋਂ ਸਬਜ਼ੀਆਂ ਦੀ ਕਾਸ਼ਤ ਵਿੱਚ ਨਵਦੀਪ ਸਿੰਘ ਪਿੰਡ ਦੰਦਰਾਲਾ ਢੀਂਡਸਾ, ਹਰਦਰਸ਼ਨ ਕੌਰ ਪਿੰਡ ਨਮਾਦਾ ਨੂੰ ਰੂਰਲ ਕਰਾਫਟਸ, ਪੇਂਟਿੰਗ ਅਤੇ ਹਰਬਲ ਸਾਬਣ ਬਣਾਉਣ ਵਿੱਚ, ਰਾਜਵਿੰਦਰ ਕੌਰ ਪਿੰਡ ਧਨੇਠਾ ਨੂੰ ਮੋਟੇ ਅਨਾਜਾਂ ਦੀ ਪ੍ਰੋਸੈਸਿੰਗ, ਬੇਕਰੀ ਅਤੇ ਕਨਫੈਕਸ਼ਨਰੀ ਵਿੱਚ, ਅਵਤਾਰ ਸਿੰਘ ਪਿੰਡ ਚਲੈਲਾ ਨੂੰ ਝੋਨੇ ਦੀ ਸਿੱਧੀ ਬੀਜਾਈ ਅਤੇ ਸਰਫੇਸ ਸੀਡਿੰਗ ਵਿੱਚ, ਮਨਜੀਤ ਸਿੰਘ ਪਿੰਡ ਕਕਰਾਲਾ ਨੂੰ ਮਧੂ-ਮੱਖੀ ਪਾਲਣ ਵਿੱਚ, ਪਰਮਜੀਤ ਸਿੰਘ ਪਿੰਡ ਜਲਵੇੜੀ ਨੂੰ ਸਬਜ਼ੀਆਂ ਦੀ ਕਾਸ਼ਤ ਅਤੇ ਬੀਜ ਉਤਪਾਦਨ ਵਿੱਚ, ਇੰਦਰਪਾਲ ਸਿੰਘ ਪਿੰਡ ਰੈਲੀ ਨੂੰ ਪਰਾਲੀ ਦੀ ਰਹਿੰਦ-ਖੁਹੰਦ ਦਾ ਪ੍ਰਬੰਧਨ ਕਰਨ ਵਿੱਚ, ਗੁਰਜਿੰਦਰ ਸਿੰਘ ਪਿੰਡ ਭਵਾਨੀਗੜ੍ਹ ਨੂੰ ਟਿਸ਼ੂ ਕਲਚਰ ਅਤੇ ਆਲੂਆਂ ਦੇ ਬੀਜ ਉਤਪਾਦਨ ਦੇ ਨਾਮ ਵਰਣਨਯੋਗ ਹਨ। ਇਨ੍ਹਾਂ ਤੋਂ ਇਲਾਵਾ ਸ੍ਰੀ ਰਾਮ ਸਿੰਘ ਅਲਬੇਲਾ ਅਤੇ ਸ੍ਰੀ ਮਹੇਸ਼ ਕੁਮਾਰ, ਪਿੰਡ ਕਲਿਆਣ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਧੰਨਵਾਦ ਦੇ ਸ਼ਬਦ ਕਹੇ।

ਗਰਮੀ ਦੇ ਤਣਾਅ ਤੋਂ ਕਣਕ ਬਚਾਉਣ ਲਈ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 12 ਮਾਰਚ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ KVK Sri Muktsar Sahib ਵੱਲੋਂ ਪਿੰਡ ਸੰਗੂਧੌਣ ਵਿਖੇ ਕਣਕ ਦੀ ਫ਼ਸਲ ਵਿੱਚ ਗਰਮੀ ਦੇ ਤਣਾਅ Heat Stress Management in Wheat ਦੇ ਪ੍ਰਬੰਧਨ ਬਾਰੇ ਕਿਸਾਨ ਜਾਗਰੂਕਤਾ ਕੈਂਪ Farmer Training Camp ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਲਗਭਗ 75 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਤੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੌਸਮੀ ਤਬਦੀਲੀ ਦੇ ਕਾਰਣਾਂ ਅਤੇ ਖੇਤੀਬਾੜੀ ਤੇ ਇਸਦੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖਾਸ ਕਰਕੇ ਝੋਨੇ ਅਤੇ ਕਣਕ ਦੀ ਫਸਲ ਦੀ ਰਹਿੰਦ-ਖੂਹੰਦ Crop Residue Management ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤੇ ਪੈਣ ਵਾਲੇ ਬੁਰੇ ਅਸਰ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ਸੰਬੰਧੀ ਮਸ਼ੀਨਾਂ ਦੀ ਵਰਤੋਂ ਦੇ ਫਾਇਦੇ ਦੱਸਦਿਆਂ ਇਨ੍ਹਾਂ ਤਕਨੀਕਾਂ ਨੂੰ ਅਪਣਾ ਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਵਧਦੇ ਤਾਪਮਾਨ ਦਾ ਕਣਕ ਦੀ ਫਸਲ ਤੇ ਪੈਣ ਵਾਲੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਲਈ ਵੱਖ-ਵੱਖ ਪ੍ਰਬੰਧਕੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਕਣਕ ਦੀ ਫਸਲ ਵਿੱਚ

...

ਪਿੰਡ ਢਾਬਾ ਕੋਕਰੀਆਂ ਵਿੱਚ ਨਰਮੇ ਦੀਆਂ ਛਟੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ 12 ਮਾਰਚ
ਪਿੰਡ ਢਾਬਾ ਕੋਕਰੀਆਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀਆਂ ਛਟੀਆਂ Cotton Stick Management to Control Pink Bollworm Spread ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ Harpreet Pal Kaur ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਮੇ ਦੀ ਗੁਲਾਬੀ ਸੁੰਡੀ Pink Bollworm ਦਾ ਲਾਰਵਾ ਟੀਂਡਿਆਂ ਵਿੱਚ ਪਾਇਆ ਜਾਂਦਾ ਹੈ। ਬਾਅਦ ਵਿੱਚ ਇਹ ਪਤੰਗੇ ਦਾ ਰੂਪ ਧਾਰ ਕੇ ਉੱਡ ਜਾਂਦਾ ਹੈ ਅਤੇ ਅਗਲੀ ਫਸਲ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀਆਂ ਛਟੀਆਂ ਨੂੰ ਖੇਤਾਂ ਵਿੱਚ ਇਕੱਠਾ ਕਰਕੇ ਝਾੜਿਆ ਜਾਵੇ ਅਤੇ ਟੀਂਡਿਆਂ ਨੂੰ ਨਸ਼ਟ ਕੀਤਾ ਜਾਵੇ। ਇਸ ਤਰ੍ਹਾਂ ਕਰਨ ਨਾਲ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ਅਤੇ ਆਉਣ ਵਾਲੇ ਸੀਜ਼ਨ ਵਿੱਚ ਨਰਮੇ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਮਨਦੀਪ, ਹਰੀਸ਼ ਸਿਆਗ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਕੁਮਾਰ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਆਸਾ ਰਾਮ, ਲੂਣਾ ਰਾਮ ਅਤੇ ਅਨਿਲ ਕੁਮਾਰ ਪੂਣੀਆਂ ਸਮੇਤ ਹੋਰ ਕਿਸਾਨ ਵੀ ਮੌਜੂਦ ਰਹੇ।

ਇਕ ਹੋਰ ਰਾਜ ਵਿਚ ਸਰੋਂ ਲਈ ਭਾਵਾਂਤਰ ਯੋਜਨਾ ਲਾਗੂ, ਕਿਸਾਨਾਂ ਨੂੰ ਮਿਲੇਗੀ ਪੂਰੀ ਕੀਮਤ

 ਦਿੱਲੀ ਵਿੱਚ ਕੇਂਦਰੀ ਖੇਤੀ ਮੰਤਰੀ ਨਾਲ ਮਿਲੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਕਿਸਾਨਾਂ ਲਈ ਵੱਡੇ ਫ਼ੈਸਲੇ

ਨਵੀਂ ਦਿੱਲੀ, 12 ਮਾਰਚ:
ਕੇਂਦਰੀ ਖੇਤੀ ਤੇ ਕਿਸਾਨ ਕਲਿਆਣ ਮੰਤਰੀ Shivraj Singh Chouhan ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ Mohan Yadav ਨੇ ਦਿੱਲੀ ਵਿੱਚ ਮੁਲਾਕਾਤ ਕਰਕੇ ਰਾਜ ਦੇ ਖੇਤੀਬਾੜੀ ਅਤੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਪਿੰਡ ਵਿਕਾਸ ਮੰਤਰੀ Prahlad Patel ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਮੁਲਾਕਾਤ ਦੌਰਾਨ ਕਿਸਾਨਾਂ ਦੇ ਹਿੱਤ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਗਏ। ਕੇਂਦਰੀ ਮੰਤਰੀ ਨੇ ਸਰਸੋਂ ਦੀ ਖਰੀਦ ਲਈ ਭਾਵਾਂਤਰ ਭੁਗਤਾਨ ਯੋਜਨਾ ਨੂੰ ਮਨਜ਼ੂਰੀ ਦਿੱਤੀ ਅਤੇ ਅਧਿਕਾਰੀਆਂ ਨੂੰ ਭੁਗਤਾਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ, ਜਿਸ ਨਾਲ ਸਰਸੋਂ ਉਗਾਉਣ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

ਇਸਦੇ ਨਾਲ ਹੀ ਮੰਤਰੀ ਨੇ ਮੁੱਖ ਮੰਤਰੀ ਨੂੰ ਤੂਰ (ਅਰਹਰ) ਦੀ 100 ਪ੍ਰਤੀਸ਼ਤ ਸਰਕਾਰੀ ਖਰੀਦ ਸੰਬੰਧੀ ਮਨਜ਼ੂਰੀ ਪੱਤਰ ਵੀ ਸੌਂਪਿਆ। ਇਸ ਨਾਲ ਮੱਧ ਪ੍ਰਦੇਸ਼ ਦੇ ਤੂਰ ਉਗਾਉਣ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਪੂਰੀ ਸਰਕਾਰੀ ਖਰੀਦ ਦੀ ਗਾਰੰਟੀ ਮਿਲੇਗੀ ਅਤੇ ਬਾਜ਼ਾਰ ਵਿੱਚ ਕੀਮਤਾਂ ਘਟਣ ਦਾ ਖ਼ਤਰਾ ਘੱਟ ਹੋਵੇਗਾ।

ਮੀਟਿੰਗ ਵਿੱਚ ਦਾਲਾਂ–ਤਿਲਹਨਾਂ ਮਿਸ਼ਨ, ਮਨਰੇਗਾ, Pradhan Mantri Awas Yojana – Gramin, Pradhan Mantri Gram Sadak Yojana, ਫ਼ਸਲ ਬੀਮਾ ਅਤੇ ਮਿੱਟੀ ਦੀ ਉਰਵਰਤਾ ਨਾਲ ਜੁੜੇ ਮਸਲਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਈ।



ਕਿਸਾਨ ਦਾਲਾਂ ਦੀਆਂ ਫਸਲਾਂ ਦਾ ਰਕਬਾ ਵਧਾਉਣ: ਮੁੱਖ ਖੇਤੀਬਾੜੀ ਅਫਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ, 2026:
ਮਿਸ਼ਨ ‘ਆਤਮ ਨਿਰਭਰਤਾ ’ Mission Aatmnirbhar ਅਧੀਨ ਪੰਜਾਬ ਸਰਕਾਰ ਵੱਲੋਂ ਸੱਠੀ ਮੂੰਗੀ Summer Moong  ਦਾ ਬੀਜ Seed ਕਿਸਮ  SML-1827 ਕਿਸਾਨਾਂ ਨੂੰ ਸਬਸਿਡੀ Subsidy ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ 03 ਕੁਇੰਟਲ ਬੀਜ ਪ੍ਰਾਪਤ ਹੋਇਆ ਹੈ ਜੋ 50 ਰੁਪਏ  ਸਬਸਿਡੀ ਕੱਟ ਕੇ  95/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾਵੇਗਾ। ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਨੇ ਕਿਹਾ ਕਿ ਜਿਲ੍ਹੇ ਦੇ ਕਿਸਾਨ ਜਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ, ਫਸਲੀ ਵਿਭਿੰਨਤਾ ਅਪਨਾਉਣ ਅਤੇ ਦਿਨੋ ਦਿਨ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਲਈ ਵੱਧ ਤੋਂ ਵੱਧ ਰਕਬੇ ਵਿੱਚ ਦਾਲਾਂ ਦੀ ਬਿਜਾਈ ਕਰਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਐਸ ਐਮ ਐਲ 1827 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਵੱਲੋਂ ਸਿਫਾਰਸ ਕੀਤੀ ਗਈ ਹੈ। ਇਸ ਦਾ ਪ੍ਰਤੀ ਏਕੜ 12 ਕਿਲੋ ਬੀਜ ਪੈਂਦਾ ਹੈ ਅਤੇ ਇਸ ਦਾ ਔਸਤਨ ਝਾੜ 5 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਤਕਰੀਬਨ 62 ਦਿਨਾਂ ਵਿੱਚ ਪੱਕੀ ਜਾਂਦੀ ਹੈ.

Wednesday, March 11, 2026

PM KISAN ਦੇ ਲਾਭਪਾਤਰੀਆਂ ਲਈ Farmer Registry ਲਾਜ਼ਮੀ: ਹਰਪ੍ਰੀਤ ਪਾਲ ਕੌਰ

ਫਾਜ਼ਿਲਕਾ, 11 ਮਾਰਚ: 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਦਾ ਲਾਭ ਲੈ ਰਹੇ ਕਿਸਾਨਾਂ ਲਈ ਹੁਣ ਫਾਰਮਰ ਰਜਿਸਟਰੀ Farmer Registry ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ Harpreet Pal Kaur ਨੇ ਦੱਸਿਆ ਕਿ ਜੇਕਰ ਕਿਸਾਨ ਸਮੇਂ ਸਿਰ ਰਜਿਸਟ੍ਰੇਸ਼ਨ ਨਹੀਂ ਕਰਵਾਉਂਦੇ ਤਾਂ ਭਵਿੱਖ ਵਿੱਚ PM KISAN ਦੀਆਂ ਆਉਣ ਵਾਲੀਆਂ ਕਿਸਤਾਂ ਰੁਕ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਰਾਹੀਂ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਕਿਸਾਨ ਨੂੰ ਯੂਨੀਕ ਫਾਰਮਰ ਆਈ.ਡੀ. Unique Farmer ID ਜਾਰੀ ਕੀਤੀ ਜਾਵੇਗੀ ਜੋ PM KISAN ਖਾਤੇ ਨਾਲ ਜੋੜੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਦੇ ਦਸਤਾਵੇਜ਼ ਆਪਣੇ ਨਾਲ ਲੈ ਕੇ ਜਾਣ। ਇਹ ਰਜਿਸਟ੍ਰੇਸ਼ਨ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਕੰਪਿਊਟਰ ਸੈਂਟਰ )ਵਿੱਚ ਕਰਵਾ ਸਕਦੇ ਹਨ।ਕਿਸੇ ਵੀ ਤਕਨੀਕੀ ਜਾਣਕਾਰੀ ਲਈ ਸੰਬੰਧਤ  ਬਲਾਕ ਖੇਤਬਾੜੀ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਕਿਸਾਨ ਸਮੇਂ ਸਿਰ ਆਪਣੀ ਫਾਰਮਰ ਰਜਿਸਟਰੀ ਕਰਵਾ ਲੈਣ ਤਾਂ ਜੋ ਪੀ.ਐਮ. ਕਿਸਾਨ ਯੋਜਨਾ ਦੀਆਂ ਕਿਸਤਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।

PAU ਵਿਗਿਆਨੀਆਂ ਨੇ ਕਣਕ ਦੇ ਸਿੱਟਿਆਂ ਉੱਪਰ ਜਾਮਣੀ ਰੰਗ ਬਾਰੇ ਕਿਸਾਨਾਂ ਨੂੰ ਸਲਾਹ ਦਿੱਤੀ

ਲੁਧਿਆਣਾ, 11 ਮਾਰਚ

ਪੰਜਾਬ ਵਿਚ ਬੀਤੇ ਦਿਨਾਂ ਵਿਚ ਕਿਸਾਨਾਂ ਵੱਲੋਂ ਕਣਕ Wheat Crop ਦੇ ਸਿੱਟਿਆਂ ਅਤੇ ਡੰਡੀਆਂ ਉੱਪਰ ਜਾਮਣੀ ਰੰਗ ਦੀ ਝਲਕ Appearance of Purple Pigmentation on Wheat Glumes and Peduncles ਰੋਗ ਵਿਗਿਆਨੀਆਂ ਨੂੰ ਬਹੁਤ ਸਾਰੇ ਸਵਾਲ ਵੀ ਆਏ ਸਨ| ਇਸਦਾ ਜਵਾਬ ਦਿੰਦਿਆਂ ਪੀ.ਏ.ਯੂ. ਦੇ ਪੌਦਾ ਰੋਗ ਵਿਗਿਆਨੀਆਂ ਨੇ ਕਿਸਾਨਾਂ ਨੂੰ ਸੁਝਾਅ ਦਿੱਤਾ ਕਿ ਕਣਕ ਦੀ ਫਸਲ ਅਜੇ ਆਪਣੇ ਗੋਭ ਦੇ ਪੜਾਅ ਦੇ ਨੇੜੇ ਹੈ| ਵਿਗਿਆਨੀਆਂ ਨੇ ਕਿਹਾ ਕਿ ਜਾਮਣੀ ਰੰਗ ਦੇ ਇਹ ਧੱਬੇ ਜਾਂ ਝਲਕਾਂ ਬਾਰੇ ਕੀਤੇ ਵਿਆਪਕ ਸਰਵੇਖਣ ਤੋਂ ਨਤੀਜਾ ਸਾਹਮਣੇ ਆਇਆ ਹੈ ਇਹ ਕੋਈ ਬਿਮਾਰੀ ਨਹੀਂ ਬਲਕਿ ਇਹ ਰੰਗ ਸਿਰਫ ਸਿੱਟਿਆਂ ਦੇ ਆਸ ਪਾਸ ਹੀ ਦੇਖਿਆ ਜਾ ਰਿਹਾ ਹੈ| ਸਿੱਟਿਆਂ ਦੇ ਅੰਦਰ ਬਣ ਰਹੇ ਦਾਣਿਆਂ ਦੀ ਸਥਿਤੀ ਠੀਕ ਅਤੇ ਬਿਨਾਂ ਕਿਸੇ ਰੰਗ ਤੋਂ ਹੈ| 2022 ਵਿਚ ਵਧੇਰੇ ਤਾਪਮਾਨ ਸਮੇਂ ਵੀ ਇਸੇ ਤਰ੍ਹਾਂ ਦੀ ਹਾਲਤ ਦੇਖਣ ਨੂੰ ਮਿਲੀ ਸੀ| ਮਾਹਿਰਾਂ ਅਨੁਸਾਰ ਕਣਕ ਦੀਆਂ ਕੁਝ ਕਿਸਮਾਂ ਵਿਚ ਮੈਲੇਨਿਨ Melanin in Wheat ਦਾ ਸੁਭਾਵਿਕ ਰੂਪ ਵਿਚ ਦਿਸਣਾ ਹੈ| ਫਰਵਰੀ ਅਤੇ ਮਾਰਚ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਦੇ ਆਮ ਨਾਲੋਂ ਉੱਪਰ ਰਹਿਣ ਕਾਰਨ ਇਹ ਅਲਾਮਤਾਂ ਦੇਖਣ ਨੂੰ ਮਿਲਦੀਆਂ ਹਨ| ਮਾਹਿਰਾਂ ਨੇ ਇਹ ਵੀ ਕਿਹਾ ਕਿ ਵੱਖ-ਵੱਖ ਕਿਸਮਾਂ ਵਿਚ ਮੈਲੇਨਿਨ ਦਾ ਪੱਧਰ ਵੱਖ-ਵੱਖ ਹੁੰਦਾ ਹੈ| ਇਸਲਈ ਇਹ ਕੋਈ ਬਿਮਾਰੀ ਨਹੀਂ ਨਾ ਹੀ ਇਸਦੀ ਰੋਕਥਾਮ ਲਈ ਕਿਸੇ ਵਿਸ਼ੇਸ਼ ਛਿੜਕਾਅ ਦੀ ਲੋੜ ਹੈ| ਵਧੇਰੇ ਤਾਪ ਦਾ ਮੁਕਾਬਲਾ ਕਰਨ ਲਈ ਫਸਲ ਦੀ ਲੋੜ ਮੁਤਾਬਿਕ ਸਿੰਚਾਈ ਅਤੇ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕੀਤਾ ਜਾ ਸਕਦਾ ਹੈ|


ਇਹ ਵੀ ਪੜ੍ਹੋ । ਹੇਠਲੀ ਖ਼ਬਰ ਪੜ੍ਹਨ ਲਈ ਖ਼ਬਰ ਦੇ ਸਿਰਲੇਖ ਤੇ ਕਲਿੱਕ ਕਰੋ।

ਕਦੋਂ ਆਵੇਗੀ ਪੀਐਮ ਕਿਸਾਨ ਸਕੀਮ ਦੀ ਕਿਸਤ

13 ਮਾਰਚ ਨੂੰ ਜਾਰੀ ਹੋਵੇਗੀ PM KISAN ਦੀ 22ਵੀਂ ਕਿਸ਼ਤ, 9.32 ਕਰੋੜ ਕਿਸਾਨਾਂ ਨੂੰ ਮਿਲੇਗਾ ਲਾਭ

ਨਵੀਂ ਦਿੱਲੀ, 11 ਮਾਰਚ:

ਪ੍ਰਧਾਨ ਮੰਤਰੀ Narendra Modi 13 ਮਾਰਚ 2026 ਨੂੰ Guwahati (Assam) ਤੋਂ ਪੀਐਮ-ਕਿਸਾਨ PM KISAN ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਦੇਸ਼ ਦੇ ਕਰੀਬ 9.32 ਕਰੋੜ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿੱਚ 18,640 ਕਰੋੜ ਰੁਪਏ ਤੋਂ ਵੱਧ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਵੇਗੀ। ਇਹ ਜਾਣਕਾਰੀ ਕੇਂਦਰੀ ਖੇਤੀ ਮੰਤਰੀ Shivraj Singh Chouhan ਨੇ ਦਿੱਤੀ।

ਉਨ੍ਹਾਂ ਦੱਸਿਆ ਕਿ 2019 ਵਿੱਚ ਸ਼ੁਰੂ ਹੋਈ Pradhan Mantri Kisan Samman Nidhi ਯੋਜਨਾ ਦੇ ਤਹਿਤ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 4.09 ਲੱਖ ਕਰੋੜ ਰੁਪਏ ਤੋਂ ਵੱਧ ਰਕਮ ਭੇਜੀ ਜਾ ਚੁੱਕੀ ਹੈ। 22ਵੀਂ ਕਿਸ਼ਤ ਜਾਰੀ ਹੋਣ ਨਾਲ ਇਹ ਕੁੱਲ ਰਕਮ 4.27 ਲੱਖ ਕਰੋੜ ਰੁਪਏ ਤੋਂ ਵੀ ਵੱਧ ਹੋ ਜਾਵੇਗੀ।

ਮੰਤਰੀ ਨੇ ਕਿਹਾ ਕਿ ਇਸ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਤਹਿਤ ਹਰ ਯੋਗ ਕਿਸਾਨ ਪਰਿਵਾਰ ਨੂੰ ਸਾਲਾਨਾ 6000 ਰੁਪਏ ਤਿੰਨ ਸਮਾਨ ਕਿਸ਼ਤਾਂ ਵਿੱਚ ਦਿੱਤੇ ਜਾਂਦੇ ਹਨ, ਜਿਸ ਨਾਲ ਕਿਸਾਨ ਬੀਜ, ਖਾਦ ਅਤੇ ਕੀਟਨਾਸ਼ਕ ਵਰਗੀਆਂ ਖੇਤੀ ਸੰਬੰਧੀ ਲੋੜਾਂ ਪੂਰੀਆਂ ਕਰ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ 22ਵੀਂ ਕਿਸ਼ਤ ਵਿੱਚ 2.15 ਕਰੋੜ ਤੋਂ ਵੱਧ ਮਹਿਲਾ ਕਿਸਾਨਾਂ ਨੂੰ ਵੀ ਸਿੱਧੀ ਆਰਥਿਕ ਸਹਾਇਤਾ ਮਿਲੇਗੀ, ਜਿਸ ਨਾਲ ਪਿੰਡਾਂ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀਐਮ-ਕਿਸਾਨ ਪੋਰਟਲ ‘ਤੇ ਆਪਣੀ ਜਾਣਕਾਰੀ ਅਤੇ e-KYC ਜ਼ਰੂਰ ਪੂਰੀ ਕਰਨ, ਤਾਂ ਜੋ 13 ਮਾਰਚ ਨੂੰ ਜਾਰੀ ਹੋਣ ਵਾਲੀ ਕਿਸ਼ਤ ਦਾ ਲਾਭ ਸਮੇਂ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਸਕੇ

ਸੱਠੀ ਮੂੰਗੀ ਦਾ ਬੀਜ Summer Moong Seed ਮਿਲੇਗਾ ਸਬਸਿਡੀ ‘ਤੇ

 ਮਿਸ਼ਨ "ਆਤਮ ਨਿਰਭਰਤਾ” ਤਹਿਤ ਕਿਸਾਨ ਦਾਲਾਂ ਦੀਆਂ ਫਸਲਾਂ Pulses ਹੇਠ ਰਕਬਾ ਵਧਾਉਣ-ਡਿਪਟੀ
ਕਮਿਸ਼ਨਰ

20 ਮਾਰਚ ਚੋਂ 10 ਅਪ੍ਰੈਲ ਤੱਕ ਹੈ ਬਿਜਾਈ ਦਾ ਢੁਕਵਾ ਸਮਾਂ

ਕਿਸਾਨਾਂ ਨੂੰ ਲੋੜ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਬੀਜ ਪ੍ਰਾਪਤ ਕਰਨ ਦਾ ਸੱਦਾ

ਮੋਗਾ 11 ਮਾਰਚ
ਮਿਸ਼ਨ "ਆਤਮ ਨਿਰਭਰਤਾ” ਅਧੀਨ ਪੰਜਾਬ ਸਰਕਾਰ ਵੱਲੋਂ ਸੱਠੀ ਮੂੰਗੀ Summer Moong ਦਾ ਬੀਜ Seed ਕਿਸਮ ਐਸ.ਐਮ.ਐਲ-1827 ਕਿਸਾਨਾਂ ਨੂੰ Subsidy ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 26 ਕੁਇੰਟਲ ਬੀਜ ਪ੍ਰਾਪਤ ਹੋਇਆ ਹੈ ਜੋ 95 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ Sagar Setia IAS ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ, ਫਸਲੀ ਵਿੰਭਿਨਤਾ ਅਪਨਾਉਣ ਅਤੇ ਦਿਨੋ ਦਿਨ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਲਈ ਵੱਧ ਤੋਂ ਵੱਧ ਰਕਬੇ ਵਿੱਚ ਦਾਲਾਂ Cultivation of Pulses ਦੀ ਬਿਜਾਈ ਕਰਨ।
Dr Gurpreet Singh ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ SML-1827, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲ਼ੋ ਸਿਫਾਰਸ਼ ਕੀਤੀ ਗਈ ਕਿਸਮ ਹੈ। ਇਸ ਦਾ ਪ੍ਰਤੀ ਏਕੜ 12 ਕਿਲੋ ਬੀਜ ਪੈਂਦਾ ਹੈ ਅਤੇ ਇਸ ਦਾ ਔਸਤਨ ਝਾੜ 5 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਤਕਰੀਬਨ 62 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਇਹ ਕਿਸਮ ਪੀਲੀ ਚਿੱਤਕਬਰੀ ਦੇ ਰੋਗ ਦਾ ਟਾਕਰਾ ਕਰਨ ਦੇ ਸਮਰੱਥਹੈ। ਇਸ ਕਿਸਮ ਦੀ ਬਿਜਾਈ ਦਾ ਢੁੱਕਵਾਂ ਸਮਾਂ 20 ਮਾਰਚ ਤੋਂ 10 ਅਪ੍ਰੈਲ ਹੈ। ਦਾਲਾਂ ਦੀ ਖੇਤ  ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਮੱਦਦ ਕਰਦੀ ਹੈ ਕਿਉਂਕਿ ਇਹ ਫਸਲਾਂ ਕੁਦਰਤੀ ਤੌਰ ਤੇ ਜਮੀਨ ਵਿੱਚ ਨਾਈਟ੍ਰੋਜਨ Nitrogen Fixation ਨੂੰ ਠੀਕ ਕਰਦੀਆਂ ਹਨ। ਇਸ ਨਾਲ ਕਿਸਾਨਾਂ ਨੂੰ ਖਾਦਾਂ ਤੇ ਹੋਣ ਵਾਲੇ ਖਰਚੇ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤੀਬਾੜੀ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ਤੇ ਵਧੇਕੇ ਟਿਕਾਊ ਬਣ ਸਕੇਗੀ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਦਾਲਾਂ ਦੀ ਖੇਤੀ ਸਬੰਧੀ ਕੈਂਪ ਲਗਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸੱਠੀ ਮੂੰਗੀ ਦਾ ਬੀਜ ਪ੍ਰਾਪਤ ਕਰਨ ਲਈ ਕਿਸਾਨ ਬਲਾਕ ਖੇਤੀਬਾੜੀ ਅਫਸਰਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਸਬਸਿਡੀ ਦਾ ਬੀਜ ਪ੍ਰਾਪਤ ਕਰਕੇ ਢੁੱਕਵੇਂ ਸਮੇਂ ਤੇ ਬਿਜਾਈ ਕਰ ਸਕਣ।

ਪੇਂਡ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 16 ਮਾਰਚ ਤੋਂ ਸ਼ੁਰੂ ਹੋਵੇਗਾ

ਗੁਰਦਾਸਪੁਰ 11 ਮਾਰਚ  

ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ Dairy Farmers ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ Dairy Training Course 16 ਮਾਰਚ ਤੋਂ 27 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ Dairy Training Center Verka, ਜ਼ਿਲ੍ਹਾ ਅੰਮ੍ਰਿਤਸਰ Amritsar ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ Gurdaspur ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ Dairy Training Course ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 16 ਮਾਰਚ ਤੱਕ ਅਰਜੀਆਂ ਦੇ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ Dairy Training Course ਮਿਤੀ 16 ਮਾਰਚ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ Dairy Training Course ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

Dairy Training Course ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਤ ਜਨਰਲ ਅਤੇ 33 ਪ੍ਰਤੀਸ਼ਤ ਅਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ

ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 1000 ਰੁਪਏ ਅਤੇ ਅ:ਜਾਤੀ ਲਈ 750 ਰੁਪਏ ਫੀਸ ਹੋਵੇਗੀ ਅਤੇ ਅ:ਜਾਤੀ ਦੀ ਫੀਸ ਰਿਫੰਡ ਹੋ ਜਾਵੇਗੀ ।

Tuesday, March 10, 2026

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮਦੇਨਜਰ ਖੇਤੀਬਾੜੀ ਵਿਭਾਗ ਵੱਲੋਂ ਉਪਰਾਲਾ

 ਖੇਤੀਬਾੜੀ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ

ਫਾਜ਼ਿਲਕਾ 11 ਮਾਰਚ
ਅੰਤਰਰਾਸ਼ਟਰੀ ਮਹਿਲਾ ਦਿਵਸ International Women Day ਦੇ ਮੌਕੇ ਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ Dr Harpreet Pal Kaur ਨੇ ਜ਼ਿਲ੍ਹੇ ਦੀਆਂ ਮਹਿਲਾ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਅੱਜ ਦੇ ਸਮੇਂ ਵਿੱਚ ਮਹਿਲਾ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਨਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ ਅਤੇ ਪਰਿਵਾਰ ਦੀ ਆਰਥਿਕ ਹਾਲਤ ਮਜ਼ਬੂਤ ਕਰ ਸਕਣ।
ਉਹਨਾਂ ਕਿਹਾ ਕਿ ਮਹਿਲਾਵਾਂ ਦੁੱਧ ਉਤਪਾਦਨ, ਪੋਲਟਰੀ ਫਾਰਮਿੰਗ, ਮਸ਼ਰੂਮ ਉਗਾਉਣਾ, ਮਧੁਮੱਖੀ ਪਾਲਣ, ਸਬਜ਼ੀ ਅਤੇ ਫਲਾਂ ਦੀ ਖੇਤੀ ਵਰਗੇ ਸਹਾਇਕ ਧੰਦੇ ਅਪਣਾ ਕੇ ਘਰੇਲੂ ਆਮਦਨ ਵਿੱਚ ਵੱਡਾ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਮਹਿਲਾ ਕਿਸਾਨਾਂ ਨੂੰ ਕਿਚਨ ਗਾਰਡਨਿੰਗ ਨੂੰ ਪ੍ਰੋਤਸਾਹਿਤ ਕਰਨ ਲਈ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮਹਿਲਾ ਕਿਸਾਨਾਂ ਨੂੰ ਇਹ ਧੰਦੇ ਸ਼ੁਰੂ ਕਰਨ ਲਈ ਤਕਨੀਕੀ ਸਲਾਹ, ਟ੍ਰੇਨਿੰਗ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਮਹਿਲਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਵੀ ਇਹ ਧੰਦੇ ਅਪਣਾਉਣ, ਜਿਸ ਨਾਲ ਉਨ੍ਹਾਂ ਨੂੰ ਬਾਜ਼ਾਰ ਤੱਕ ਪਹੁੰਚ ਅਤੇ ਆਰਥਿਕ ਮਦਦ ਵੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਮਹਿਲਾ ਕਿਸਾਨ ਨਵੀਆਂ ਤਕਨੀਕਾਂ ਅਤੇ ਸਹਾਇਕ ਧੰਦਿਆਂ ਨੂੰ ਅਪਣਾਉਣਗੀਆਂ ਤਾਂ ਉਹ ਖੇਤੀਬਾੜੀ ਖੇਤਰ ਵਿੱਚ ਹੋਰ ਵੀ ਮਜ਼ਬੂਤ ਹੋਣਗੀਆਂ।
ਅਖੀਰ ਵਿੱਚ ਉਹਨਾਂ ਨੇ ਸਾਰੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਨਾਲ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਸੰਭਵ ਹੈ। ਇਸ ਦੌਰਾਨ ਅਗਾਂਹਵਧੂ ਮਹਿਲਾ ਕਿਸਾਨਾ ਨੂੰ ਸਨਮਾਨਿਤ ਵੀ ਕੀਤਾ ਗਿਆ |