Tuesday, March 17, 2026

ਕਿਸਾਨ Farmer Registry ਵਿਚ ਰਜਿਸਟ੍ਰੇਸ਼ਨ ਕਰਵਾਏ ਬਿਨ੍ਹਾਂ ਨਹੀ ਮਿਲੇਗਾ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ

*ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਕਰਵਾਈ ਜਾ ਸਕਦੀ ਹੈ Farmer Registry ਰਜਿਸਟਰੇਸ਼ਨ

**ਵਧੇਰੇ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜ੍ਹੀ ਅਫਸਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

 ਫਤਹਿਗੜ੍ਹ ਸਾਹਿਬ,17 ਮਾਰਚ

ਮੁੱਖ ਖੇਤੀਬਾੜੀ ਅਫਸਰ ਡਾ.ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ Agristack Farmer Registry ਸਕੀਮ ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ  ਉਨ੍ਹਾਂ ਵਾਸਤੇ Farmer Registry ਰਜਿਸਟੇਸ਼ਨ ਆਈ.ਡੀ ਬਣਾਉਣ ਲਈ ਐਗਰੀਸਟੈਕ ਪੋਰਟਲ ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ। Farmer Registry ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨਾਂ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਕੇਵਲ ਉਨ੍ਹਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨਾਂ ਨੇ ਆਪਣੀ Farmer Registry ਰਜਿਸਟ੍ਰੇਸ਼ਨ ਮੁਕੰਮਲ ਕਰਕੇ ਫਾਰਮਰ ਆਈ.ਡੀ.ਪ੍ਰਾਪਤ ਕੀਤੀ ਹੋਵੇਗੀ।
 
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇੱਕ ਵਿਲੱਖਣ ਪਛਾਣ ਨੰਬਰ ਮਿਲੇਗਾ, ਜੋ ਕਿ ਉਨ੍ਹਾਂ ਦੇ ਮੌਜੂਦਾ ਪੀ.ਐੱਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਅਤੇ ਜ਼ਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਜੋ ਕਿਸਾਨ Farmer Registry ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ, ਉਨ੍ਹਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ ਤੇ ਰੋਕ ਲੱਗ ਸਕਦੀ ਹੈ। ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਅਧਾਰ ਕਾਰਡ ਅਤੇ ਫਰਦ ਲੈਣ ਜਾਣ ਤੇ ਬਿਨਾਂ ਦੇਰੀ ਤੋਂ ਰਜਿਸਟ੍ਰੇਸ਼ਨ ਕਰਵਾਉਣ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਤਿਹਗੜ੍ਹ ਸਾਹਿਬ ਵਲੋਂ ਵੀ ਵੱਖ-ਵੱਖ ਬਲਾਕਾਂ ਵਿੱਚ ਕਾਮਨ ਸਰਵਿਸ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਹੋਰ ਮਦਦ ਲੈਣ ਲਈ ਬਲਾਕ ਅਮਲੋਹ, ਬੱਸੀ ਪਠਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ ਡਾ.ਬੂਟਾ ਸਿੰਘ ਮੋ.ਨੰ. 96465-78198, ਬਲਾਕ ਸਰਹੰਦ, ਖਮਾਣੋਂ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ,ਡਾ.ਇਕਬਾਲਜੀਤ ਸਿੰਘ 95018-00975 ਅਤੇ ਬਲਾਕ ਖੇੜਾ ਦੇ ਕਿਸਾਨ ਬਲਾਕ ਖੇਤੀਬਾੜ੍ਹੀ ਅਫਸਰ ਡਾ.ਗੁਰਪਾਲ ਸਿੰਘ ਮੋ.ਨੰ.84370-00605 ਨਾਲ ਸਪੰਰਕ ਕਰ ਸਕਦੇ ਹਨ।

Monday, March 16, 2026

ਬਾਗਬਾਨੀ ਵਿਭਾਗ ਕੋਲ ਆਲੂਆਂ ਦਾ ਬੀਜ਼ ਉਪਲੱਬਧ Potato Seed Available with Horticulture Department

ਹੁਸ਼ਿਆਰਪੁਰ, 16 ਮਾਰਚ : 

ਬਾਗਬਾਨੀ ਵਿਭਾਗ Horticulture Department Hoshiarpur ਦੇ ਸਥਾਨਕ ਸਰਕਾਰੀ ਆਲੂ ਬੀਜ਼ ਫਾਰਮ , ਖਨੌੜਾ Government Potato Seed Farm Khanorha ਵਿਖੇ ਆਲੂਆਂ ਦੀ ਵਧੀਆਂ ਕਿਸਮ ਦਾ ਬੀਜ਼ High Quality Potato Seed Available for Sale ਉਪਲੱਬਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ Dr Jagdish Singh Kahma ਨੇ ਦੱਸਿਆਂ ਕਿ ਫਾਰਮ ‘ਤੇ ਆਲੂ ਦੀ ਕਿਸਮ ਕੁਫਰੀ ਪੁਖਰਾਜ Kufri Pukhraj, ਕੁਫਰੀ ਜੌਤੀ Kufri Jyoti ਦਾ ਸਟੇਜ਼ ਫਾਊਡੇਸ਼ਨ-1, ਫਾਊਡੇਸ਼ਨ-2 ਅਤੇ ਸਰਟੀਫਾਈਡ, Foundation and Certified Potato Seed ਆਲੂ ਦੀ ਕਿਸਮ ਕੁਫਰੀ ਹਿਮਾਲਨੀ Kufri Himalani  ਦਾ ਸਟੇਜ਼ ਫਾਊਡੇਸ਼ਨ-2 ਅਤੇ ਆਲੂ ਦੀ ਕਿਸਮ ਕੁਫਰੀ ਚੰਦਰਮੁੱਖੀ Kufri Chanermukhi  ਦਾ ਸਟੇਜ਼ ਫਾਊਡੇਸ਼ਨ-1 ਦਾ ਆਲੂ ਬੀਜ਼  ਸਰਕਾਰੀ ਰੇਟ ‘ਤੇ ਵਿਕਰੀ ਲਈ ਉਪਲੱਬਧ ਹੈ। 

ਜ਼ਿਲ੍ਹੇ ਦੇ ਚਾਹਵਾਨ ਕਿਸਾਨਵੀਰ ਆਲੂ ਦੀ ਖਰੀਦ ਲਈ ਮੈਨੇਜਰ, ਸਰਕਾਰੀ ਆਲੂ ਬੀਜ਼ ਫਾਰਮ,ਖਨੌੜਾ ਡਾ. ਹਰਜੀਤ ਸਿੰਘ ਮੋਬਾਇਲ ਨੰਬਰ 95010-39348 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਅਧੀਨ ਬਾਗਬਾਨੀ ਵਿਭਾਗ ਵਲੋਂ ਕੌਮੀ ਬਾਗਬਾਨੀ ਮਿਸ਼ਨ ਅਧੀਨ ਵੱਖ-ਵੱਖ ਮੱਦਾਂ ਅਧੀਨ ਸਬਸਿਡੀ Subsidy for Potato Seeds ਦਿੱਤੀ ਜਾਂਦੀ ਹੈ। ਇਸ ਸਬੰਧੀ ਕਿਸਾਨਵੀਰ ਬਾਗਬਾਨੀ ਵਿਭਾਗ ਨਾਲ ਸੰਪਰਕ ਸੰਪਰਕ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦਾ ਵੱਧ ਤੋਂ ਵੱਧ ਫਾਇਦਾ ਲੈਣ, ਤਾਂ ਜੋ ਜ਼ਿਲ੍ਹੇ ਵਿੱਚ ਖੇਤੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।

Cotton Crop ਨੂੰ White Fly ਦੇ ਹਮਲੇ ਤੋਂ ਬਚਾਉਣ ਲਈ Weed Eradication ਬੇਹੱਦ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 16 ਮਾਰਚ:

ਸ਼੍ਰੀ ਡੈਵੀ ਗੋਇਲ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਅੱਜ 20 ਦੇ ਕਰੀਬ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ White Fly on Cotton Crop, ਮਿਲੀਬੱਗ Mealybug on Cotton Crop ਅਤੇ ਲੀਫ਼ ਕਰਲ ਵਾਇਰਸ Leaf Curl Virus of Cotton ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ ਅਤੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੀ ਮੌਜੂ਼ਦ ਸਨ।

ਮੀਟਿੰਗ ਦੌਰਾਨ Dr Jagsir Singh, ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇਂ ਦੀ ਫ਼ਸਲ Cotton Crop ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ Life Cycle of White Fly ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਾਉਣੀ 2026 ਦੌਰਾਨ ਜ਼ਿਲ੍ਹੇ ਅੰਦਰ 14000 ਹੈਕ: ਰਕਬੇ ਤੇ ਨਰਮੇਂ ਦੀ ਬਿਜਾਈ Area Under Cotton in Muktsar District ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।

ਇਸ ਮੌਕੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋ ਪਹਿਲਾ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਅਤੇ ਹੋਰ ਫਸਲਾਂ ਉਪਰ ਪੱਲਦੀ ਰਹਿੰਦੀ ਹੈ। ਨਰਮੇਂ ਦੀ ਬਿਜਾਈ ਉਪਰੰਤ ਨਦੀਨਾਂ ਉਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇਂ ਦੀ ਫਸਲ ’ਤੇ ਹਮਲਾ ਕਰ ਦਿੰਦੀ ਹੈ। ਸੋ ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਇਹ ਜਰੂਰੀ ਹੈ ਕਿ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਜਿਵੇ ਕਿ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, ਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕੜੂ ਵੇਲ, ਗਾਜਰ ਘਾਹ ਅਤੇ ਭੰਗ ਨਰਮੇਂ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰਨੇ Eradication of Weeds ਬਹੁਤ ਜਰੂਰੀ ਹਨ। ਇਸ ਤਰ੍ਹਾਂ ਕਰਨ ਨਾਲ ਚਿੱਟੀ ਮੱਖੀ ਦਾ ਸਰਕਲ ਟੁੱਟ ਜਾਵੇਗਾ ਅਤੇ ਨਰਮੇਂ ਦੀ ਫ਼ਸਲ ’ਤੇ ਹਮਲਾ ਘੱਟ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਉਣ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ।

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਸਖ਼ਤ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਮਾਰਚ:

ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਅਤੇ ਜਮੀਨ ਦੀ ਸ਼ਕਤੀ ਨੂੰ ਬਚਾਉਣ ਲਈ ਅਹਿਮ ਕਦਮ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਮੁਕਤਸਰ ਸਾਹਿਬ ਸ੍ਰੀ ਡੈਵੀ ਗੋਇਲ ਆਈ.ਏ.ਐੱਸ. ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਨਾੜ Wheat Crop Residue Burning ਤੇ ਹੋਰ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਮੀਟਿੰਗ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਇਸ ਨੁਕਸਾਨਦਾਇਕ ਪ੍ਰਥਾ ਨੂੰ ਰੋਕਣ ਲਈ ਸਾਰੇ ਸੰਬੰਧਿਤ ਵਿਭਾਗਾਂ ਵੱਲੋਂ ਤਨਦੇਹੀ ਅਤੇ ਸਾਂਝੇ ਤੌਰ ‘ਤੇ ਕੋਸ਼ਿਸ਼ਾਂ ਕਰਨ ਦੀ ਲੋੜ ਹੈ। ਕਣਕ ਦੀ ਕਟਾਈ 8 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਮਾਮਲਿਆਂ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਹੁਕਮ ਦਿੱਤੇ ਗਏ ਹਨ। ਕਣਕ ਦੇ ਨਾੜ ਨੂੰ ਸਾੜਣ Wheat Crop Residue Burning ਨਾਲ ਹਵਾ ਦੀ ਗੁਣਵੱਤਾ ਖਰਾਬ ਹੁੰਦੀ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਜ਼ਰੂਰੀ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਧੂੰਏਂ ਅਤੇ ਧੂੜ ਦੇ ਕਣਾਂ ਕਾਰਨ ਮਨੁੱਖੀ ਸਿਹਤ ਲਈ ਵੀ ਖ਼ਤਰਾ ਪੈਦਾ ਹੁੰਦਾ ਹੈ।

ਉਨ੍ਹਾਂ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ (SDMs) ਨੂੰ ਹੁਕਮ ਦਿੱਤੇ ਕਿ ਪਿੰਡ ਪੱਧਰ ‘ਤੇ ਤੁਰੰਤ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣ ਤਾਂ ਜੋ ਆਪਣੇ-ਆਪਣੇ ਖੇਤਰਾਂ ਵਿੱਚ ਨਿਗਰਾਨੀ ਮਜ਼ਬੂਤ ਕੀਤੀ ਜਾ ਸਕੇ ਅਤੇ ਕਣਕ ਦੇ ਨਾੜ ਨੂੰ ਸਾੜਨ Wheat Crop Residue Burning ਦੀ ਕਿਸੇ ਵੀ ਘਟਨਾ ‘ਤੇ ਨਜ਼ਰ ਰੱਖੀ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਖੇਤੀਬਾੜੀ ਵਿਭਾਗ ਨੂੰ ਇਹ ਹਦਾਇਤ ਦਿੱਤੀ ਕਿ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕੈਂਪ, ਵੈਨਾਂ ਅਤੇ ਹੋਰ IEC ਸਮੱਗਰੀ ਰਾਹੀਂ ਵਿਆਪਕ ਮੁਹਿੰਮ ਚਲਾਈ ਜਾਵੇ, ਤਾਂ ਜੋ ਨਾੜ ਨੂੰ ਸਾੜਨ Wheat Crop Residue Burning ਨਾਲ ਹੋਣ ਵਾਲੇ ਨੁਕਸਾਨ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ।ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫਸਲੀ ਅਵਸ਼ੇਸ਼ਾਂ ਦੇ ਪ੍ਰਬੰਧਨ Crop Residue Management ਲਈ ਪ੍ਰੇਰਿਤ ਕਰਨਾ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਗਿਆਨਕ ਤਰੀਕਿਆਂ ਨਾਲ ਫਸਲੀ ਅਵਸ਼ੇਸ਼ ਪ੍ਰਬੰਧਨ Scientific Way to Manage Crop Residue after Harvesting ਬਾਰੇ ਕਿਸਾਨਾਂ ਨੂੰ ਮਾਰਗਦਰਸ਼ਨ ਦੇ ਕੇ ਉਨ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਨਾਲ ਹੀ, ਕਾਨੂੰਨਾਂ ਅਤੇ ਕਮਿਸ਼ਨ ਫਾਰ ਏਅਰ ਕਵਾਲਟੀ ਮੈਨੇਜਮੈਂਟ CAQM ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੋਕੇ ਸ੍ਰੀ ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਤਕਰੀਬਨ 2.16 ਲੱਖ ਹੈਕਟਰ ਰਕਬੇ ਵਿੱਚ ਕਣਕ Area Under Wheat in Muktsar District ਦੀ ਕਾਸ਼ਤ ਕੀਤੀ ਗਈ ਹੈ, ਇਸ ਲਈ ਆਉਣ ਵਾਲੇ ਕਟਾਈ ਮੌਸਮ ਦੌਰਾਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ ਰੋਕਥਾਮੀ ਕਦਮ ਬਹੁਤ ਜ਼ਰੂਰੀ ਹਨ। ਜਿਆਦਾਤਰ ਨਾੜ ਦੀ ਕਿਸਾਨਾਂ ਵੱਲੋਂ ਤੂੜੀ ਬਣਵਾ ਲਈ ਜਾਂਦੀ ਹੈ, ਪ੍ਰੰਤੂ ਬਚੇ ਹੋਏ ਨਾੜ ਨੂੰ ਕਈ ਵਾਰ ਅੱਗ ਲੱਗਾ ਦਿੱਤੀ ਜਾਂਦੀ ਹੈ ਜਿਸ ਕਰਕੇ ਵਾਤਾਵਰਣ ਦੁਸ਼ਿਤ ਹੋਣ ਦੇ ਨਾਲ-ਨਾਲ ਕਈ ਵਾਰ ਹਾਦਸੇ ਵੀ ਹੋ ਜਾਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਮਿਲ-ਜੁਲ ਕੇ ਕੰਮ ਕਰਨ ਤਾਂ ਜੋ ਕਟਾਈ ਮੌਸਮ ਦੌਰਾਨ ਪ੍ਰਦੂਸ਼ਣ-ਰਹਿਤ Pollution Free Environment ਮਾਹੌਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸਬ-ਡਿਵੀਜ਼ਨਲ ਮੈਜਿਸਟ੍ਰੇਟ, ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਬਰਾੜ ਤੋਂ ਇਲਾਵਾ ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।

ਵੱਛੀ ਹੀ ਹੋਊ, ਇਹ ਵਾਲਾ ਟੀਕਾ ਕਿੰਨੇ ਦਾ ਅਤੇ ਕਿੱਥੇ ਮਿਲਦਾ ਹੈ

ਸ੍ਰੀ ਮੁਕਤਸਰ ਸਾਹਿਬ, 16 ਮਾਰਚ

ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ , ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ Dr Gurditt Singh Aulakh ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ATMA Scheme ਅਧੀਨ ਸਿਵਲ ਪਸ਼ੂ ਹਸਪਤਾਲ ਲੰਬੀ ਵਿਖੇ ਪਸ਼ੂ ਪਾਲਕ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਗਰਮੀਆਂ ਵਿੱਚ ਪਸ਼ੂਆਂ ਦੀ ਬਿਹਤਰ ਸਾਂਭ - ਸੰਭਾਲ ਅਤੇ ਪਸ਼ੂਆਂ ਦੇ ਖੁਰਾਕ ਪ੍ਰਬੰਧਨ Nutrition Management in Cattel ਬਾਰੇ ਸਿਖਲਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਲਿੰਗ ਅਧਾਰਤ ਸੀਮਨ Sexed Semen ਰਾਹੀਂ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜ਼ਿਲ੍ਹੇ ਦੀ ਸਮੂਹ ਸੰਸਥਾਵਾਂ ਵਿੱਚ ਇਹ ਸੀਮਨ ਉਪਲੱਬਧ ਹੈ ਅਤੇ ਇਸ ਦਾ ਰੇਟ ਸਿਰਫ 250 ਰੂਪੇ ਪ੍ਰਤੀ ਟੀਕਾ ਹੈ।

ਡਾ. ਬਿਕਰਮਜੀਤ ਸਿੰਘ ਵੈਟਨਰੀ ਅਫ਼ਸਰ ਨੇ ਪਸ਼ੂਆਂ ਲਈ ਮਿਨਰਲ ਮਿਕਸਚਰ ਦੀ ਮਹਤੱਤਾ ਅਤੇ ਪਸ਼ੂਆਂ ਵਿੱਚ ਰਪੀਟ ਬ੍ਰੀਡਿੰਗ ਬਾਰੇ ਜਾਣਕਾਰੀ ਦਿੱਤੀ। ਡਾ. ਅਕਸ਼ੈ ਸਹਾਰਨ ਵੈਟਨਰੀ ਅਫ਼ਸਰ ਵੱਲੋਂ ਬੱਕਰੀ ਪਾਲਣ Goat Farming ਸਬੰਧੀ ਨੁਸਖ਼ੇ ਸਾਂਝੇ ਕੀਤੇ ਗਏ। ਡਾ. ਪੁਨੀਤ ਗੋਇਲ ਵੈਟਨਰੀ ਅਫ਼ਸਰ ਵੱਲੋਂ ਪਰਜੀਵੀ ਪ੍ਰਬੰਧਨ ਬਾਰੇ ਸਿਖਲਾਈ ਦਿੱਤੀ ਗਈ। ਗ੍ਰਾਮ ਪੰਚਾਇਤ ਲੰਬੀ ਵੱਲੋਂ ਕੈਂਪ ਲਗਾਉਣ ਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਵਿੱਚ 58 ਪਸ਼ੂ ਪਾਲਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ।

ਇਸ ਮੌਕੇ ਡਾ. ਜਗਸੀਰ ਸਿੰਘ ਵੈਟਨਰੀ ਅਫ਼ਸਰ, ਸ਼੍ਰੀ ਮਨਪ੍ਰੀਤ ਸਿੰਘ ਵੀ. ਆਈ., ਸ਼੍ਰੀ ਵਿਕਰਮ ਸਿੰਘ ਵੀ.ਆਈ., ਸ਼੍ਰੀ ਅਰਜੁਨ ਸਿੰਘ ਵੀ. ਆਈ ., ਸ਼੍ਰੀ ਗੁਰਜੰਟ ਸਿੰਘ ਵੀ.ਆਈ.,ਸ਼੍ਰੀ ਕੁਲਦੀਪ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਹਜ਼ਾਰ ਸਨ।

Sunday, March 15, 2026

PM KISAN ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ Farmer Registry 'ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ

ਰੂਪਨਗਰ, 16 ਮਾਰਚ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ PM KISAN ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ Farmer Registry ਵਿੱਚ ਆਪਣੀ ਰਜਿਸ਼ਟੇਰਸ਼ਨ ਕਰਵਾਉਣੀ ਲਾਜਮੀ ਹੈ।

ਡਾ. ਲੇਖ ਰਾਜ ਨੇ ਦੱਸਿਆ ਕਿ ਇਸ  ਨਵੀ Farmer Registry ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆ ਤੱਕ ਪਹੁੰਚਾਈ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ.ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾ ਜਾਰੀ ਕੀਤੀਆ ਜਾਣਗੀਆਂ ਜਿਨ੍ਹਾਂ ਨੇ ਆਪਣੀ Farmer Registry ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਰਜਿਸ਼ਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿੱਲਖਣ ਕਿਸਾਨ ਆਈ.ਡੀ. Farmer ID ਤਿਆਰ ਕੀਤੀ ਜਾਵੇਗੀ।ਇਸ ਕਿਸਾਨ ਆਈ.ਡੀ.ਨੂੰ ਕਿਸਾਨ ਦੇ ਮੋਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ।ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜਮੀਨੀ ਰਿਕਾਰਡ ਨੂੰ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸ਼ਟਰੇਸ਼ਨ ਨਹੀ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆ ਕਿਸ਼ਤਾ ਰੁੱਕ ਸਕਦੀਆਂ ਹਨ।

ਉਨ੍ਹਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸ਼ਟਰੇਸ਼ਨ ਪ੍ਰਕਿਰਿਆ ਕਰਵਾਉਣ। ਕਿਸਾਨ ਆਪਣੀ ਰਜਿਸ਼ਟੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਜਾ ਸਕਦੇ ਹਨ ਜਾਂ ਆਪਣੇ ਸੰਬਧਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ।  Farmer Registry ਰਜਿਸ਼ਟਰੇਸ਼ਨ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ਤੇ ਹੀ ਬਿਨਾਂ ਕਿਸੇ ਰੁਕਾਵਟ ਕਾਰਵਾਈ ਮੁਕੰਮਲ ਹੋ ਸਕੇ।

ਆਤਮਾ ਸਕੀਮ ਅਧੀਨ ਪਿੰਡ ਘੁਮਿਆਰਾ ਵਿਖੇ ਲਗਾਇਆ ਗਿਆ ਪਸ਼ੂ ਪਾਲਕ Farmer Training Camp

ਸ੍ਰੀ ਮੁਕਤਸਰ ਸਾਹਿਬ, 15 ਮਾਰਚ

ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ , ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, Sri Muktsar Sahib ਦੀ ਦੇਖਰੇਖ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਆਤਮਾ ਸਕੀਮ ATMA Scheme ਅਧੀਨ ਪਿੰਡ ਘੁਮਿਆਰਾ ਵਿਖੇ ਪਸ਼ੂ ਪਾਲਕ ਸਿਖਲਾਈ ਕੈਂਪ Animal Welfare Camp ਲਗਾਇਆ ਗਿਆ।

ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਗਰਮੀਆਂ ਵਿੱਚ ਪਸ਼ੂਆਂ ਦੀ ਬਿਹਤਰ ਸਾਂਭ - ਸੰਭਾਲ Care of Cattle in Summer ਅਤੇ ਪਸ਼ੂਆਂ ਦੇ ਖੁਰਾਕ ਪ੍ਰਬੰਧਨ Nutrition Management in Cattle ਬਾਰੇ ਸਿਖਲਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਰਾਜ ਵਿੱਚ ਚਲ ਰਹੀਆਂ ਵੱਖ- ਵੱਖ ਪਸ਼ੂ ਭਲਾਈ ਸਕੀਮਾਂ Government Schemes to Boost Animal Husbandry in Punjab ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਵੈਟਨਰੀ ਅਫ਼ਸਰ ਨੇ ਪਸ਼ੂਆਂ ਨੂੰ ਮੱਲਪ ਰਹਿਤ Deworming of Cattles ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਅਕਸ਼ੈ ਸਹਾਰਨ ਵੈਟਨਰੀ ਅਫ਼ਸਰ ਵੱਲੋਂ ਬੱਕਰੀ ਪਾਲਣ Goat Farming ਸਬੰਧੀ ਨੁਸਖ਼ੇ ਸਾਂਝੇ ਕੀਤੇ ਗਏ।

ਗ੍ਰਾਮ ਪੰਚਾਇਤ ਘੁਮਿਆਰਾ ਵੱਲੋਂ ਕੈਂਪ ਲਗਾਉਣ ਤੇ ਪਸ਼ੂ ਪਾਲਣ ਵਿਭਾਗ, ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਸਿਖਲਾਈ ਕੈਂਪ ਵਿੱਚ 80 ਪਸ਼ੂ ਪਾਲਕਾਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਜਗਸੀਰ ਸਿੰਘ ਵੈਟਨਰੀ ਅਫ਼ਸਰ, ਡਾ. ਹਰਮਨਜੀਤ ਵੈਟਨਰੀ ਅਫ਼ਸਰ, ਸ਼੍ਰੀ ਕੁਲਵਿੰਦਰ ਸਿੰਘ ਵੀ. ਆਈ., ਸ਼੍ਰੀ ਅਭਿਸ਼ੇਕ ਸਿੰਘ ਵੀ.ਆਈ., ਸ਼੍ਰੀ ਜਗਦੀਪ ਸਿੰਘ ਵੀ. ਆਈ ., ਸ਼੍ਰੀ ਗੁਰਜੰਟ ਸਿੰਘ ਵੀ.ਆਈ., ਸ਼੍ਰੀ ਨਵਦੀਪ ਸਿੰਘ ਵੀ.ਆਈ., ਸ਼੍ਰੀ ਕੁਲਦੀਪ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਹਜ਼ਾਰ ਸਨ।

ਖੇਤੀਬਾੜੀ ਵਿਭਾਗ ਤੇ ਬਾਗਬਾਨੀ ਵਿਭਾਗ ਦੀਆਂ Subsidy Schemes ਦੀ ਦਿੱਤੀ ਜਾਣਕਾਰੀ, Subsidy for Maize Cultivation

 ਕਿਸਾਨਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ 'ਕਿਸਾਨ ਗੋਸ਼ਟੀ'

ਰੂਪਨਗਰ, 15 ਮਾਰਚ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਖੁਆਸਪੁਰਾ ਵਿਖੇ ਕਿਸਾਨ ਗੋਸ਼ਟੀ Farmer Workshop ਦਾ ਆਯੋਜਨ ਕੀਤਾ ਗਿਆ।  

ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਰੂਪਨਗਰ ਡਾ. ਦਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਜਲਵਾਯੂ ਪਰਿਵਰਤਨ Climate Change Effect on Agriculture ਹੋਣ ਨਾਲ ਕਣਕ ਦੇ ਵਿੱਚ ਆਉਣ ਵਾਲੇ ਝਾੜ ਦੀ ਕਮੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਜਾਣਕਾਰੀ ਸਾਂਝੀ ਦੱਸਿਆ ਕਿ ਇਸ ਵੱਧ ਰਹੇ ਤਾਪਮਾਨ ਕਾਰਨ ਕਣਕ ਦੇ ਝਾੜ ਵਿੱਚ ਕਮੀ ਆ ਸਕਦੀ ਹੈ ਜਿਸ ਤੋਂ ਬਚਣ ਲਈ ਖੇਤਾਂ ਦੇ ਵਿੱਚ ਨਮੀ ਰੱਖਣਾ ਜਰੂਰੀ ਹੈ। ਉਨ੍ਹਾਂ ਵੱਲੋਂ ਕਿਸਾਨ ਵੀਰਾਂ ਨੂੰ ਕਣਕ ਵਿੱਚ ਪੋਟਾਸ਼ੀਅਮ ਨਾਈਟਰੇਟ Potassium Nitrate  ਜਾਂ ਸੈਲੀਸਿਲਿਕ ਐਸਿਡ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਗਈ। 

ਇਸ ਉਪਰੰਤ ਖੇਤੀਬਾੜੀ ਵਿਕਾਸ ਅਫ਼ਸਰ ਰੂਪਨਗਰ ਡਾ. ਬਲਜੀਤ ਸਿੰਘ ਵਲੋਂ ਕਿਸਾਨ ਵੀਰਾਂ ਨੂੰ ਦੱਸਿਆ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ PM KISAN ਦੀ ਅਗਲੀ ਕਿਸ਼ਤ ਦਾ ਲਾਭ ਲੈਣ ਲਈ ਕਿਸਾਨ ਆਈਡੀ (Farmer Registry) ਬਣਾਉਣੀ ਜ਼ਰੂਰੀ ਹੈ। ਇਸ ਲਈ ਉਨ੍ਹਾਂ ਕਿਸਾਨਾਂ ਵੀਰਾਂ ਨੂੰ ਆਪਣੇ ਨੇੜਲੇ ਸਾਂਝ ਸੇਵਾ ਕੇਂਦਰ ਤੇ ਜਾ ਕੇ ਜਲਦ ਆਪਣੀ ਕਿਸਾਨ ਆਈ ਡੀ Farmer ID ਬਣਵਾਉਣ ਦੀ ਅਪੀਲ ਕੀਤੀ। 

ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਵੀਰਾਂ ਨੂੰ ਆਉਣ ਵਾਲੀ ਮੱਕੀ Maize Crop ਦੇ ਫਸਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਕਿਸਾਨ ਝੋਨੇ ਦੀ ਜਗ੍ਹਾ ਤੇ ਮੱਕੀ ਲਾਉਣਗੇ ਉਨ੍ਹਾਂ ਕਿਸਾਨ ਵੀਰਾਂ ਨੂੰ ਲਗਭਗ 17500/- ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਕਣਕ ਦੀ ਫ਼ਸਲ ਤੋਂ ਬਾਅਦ ਮੂੰਗੀ Summer Moong ਦੀ ਕਾਸ਼ਤ ਲਈ ਖੇਤੀਬਾੜੀ ਵਿਭਾਗ ਕੋਲ ਸਬਸਿਡੀ ਤੇ ਮੂੰਗੀ ਦਾ ਬੀਜ ਆ ਚੁੱਕਾ ਹੈ ਅਤੇ ਕਿਸਾਨ ਵਿਭਾਗ ਨਾਲ ਤਾਲਮੇਲ ਕਰਕੇ ਇਹ ਬੀਜ ਪ੍ਰਾਪਤ ਕਰ ਸਕਦੇ ਹਨ। 

ਇਸ ਉਪਰੰਤ ਬਾਗਬਾਨੀ ਵਿਭਾਗ ਤੋਂ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤਰਜੀਤ ਸਿੰਘ ਰਤਨ ਨੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਬਸਿਡੀ ਸਕੀਮਾਂ Subsidy Schemes of Horticulture Department  ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵਲੋਂ ਨਵੇਂ ਬਾਗ਼, ਸਬਜ਼ੀਆਂ ਦੀ ਕਾਸ਼ਤ, ਫੁੱਲਾਂ ਦੀ ਕਾਸ਼ਤ, ਖੁੰਭ ਪੈਦਾਵਾਰ ਯੂਨਿਟ, ਮਧੂ ਮੱਖੀਆਂ ਦੇ ਬਕਸੇ, ਗੰਡੋਇਆ ਖਾਦ ਯੂਨਿਟ, ਬਾਗਬਾਨੀ ਲਈ ਛੋਟਾ ਟਰੈਕਟਰ, ਪਾਵਰ ਟਿਲਰ, ਨੈਪ ਸੈਕ ਸਪਰੇਅ ਪੰਪ, ਟਰੈਕਟਰ ਆਪਰੇਟਿਡ ਬੂਮ ਸਪਰੇਅ ਪੰਪ ਆਦਿ ਗਤੀਵਿਧੀਆਂ ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਖੇਤੀ ਵਿੱਚ ਵਧੇਰੇ ਆਮਦਨ ਲੈਣ ਲਈ ਉਨ੍ਹਾਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਖੁੰਭਾਂ ਦੀ ਕਾਸ਼ਤ Mushroom Cultivation ਅਤੇ ਮਧੂ ਮੱਖੀ ਪਾਲਣ Bee Keeping ਜਿਹੇ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਸਰੀਰਕ ਤੰਦਰੁਸਤੀ ਲਈ ਘਰੇਲੂ ਪੱਧਰ ਤੇ ਹੀ ਜ਼ਹਿਰ ਮੁਕਤ ਫ਼ਲ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਹਰੇਕ ਕਿਸਾਨ ਨੂੰ ਘਰੇਲੂ ਬਗੀਚੀ Kitchen Garden ਅਪਨਾਉਣ ਦੀ ਅਪੀਲ ਕੀਤੀ।

ਇਸ ਮੌਕੇ ਸਰਪੰਚ ਸਰਬਜੀਤ ਕੌਰ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵੱਲੋਂ ਆਏ ਹੋਏ ਉੱਚ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨ ਲਈ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਸਥਾਰ ਅਫ਼ਸਰ ਗੁਰਮੀਤ ਸਿੰਘ, ਏਟੀਐਮ ਗੁਰਪ੍ਰੀਤ ਸਿੰਘ, ਹਰਸਵਰਾਜ ਸਿੰਘ, ਅਕਾਲ ਸਹਾਇ ਯੂਥ ਕਲੱਬ ਦੇ ਪ੍ਰਧਾਨ ਜਗਦੀਪ ਸਿੰਘ, ਬਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਨੰਬਰਦਾਰ ਗੁਰਇਕਬਾਲ ਸਿੰਘ, ਅੰਗਰੇਜ ਸਿੰਘ, ਗੁਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Saturday, March 14, 2026

ਬੱਲੋਵਾਲ ਸੌਂਖੜੀ ਵਿਖੇ ਸਾਉਣੀ ਦੀਆਂ ਫਸਲਾਂ ਲਈ ਪੀ ਏ ਯੂ ਦੇ Kisan Mela ਵਿੱਚ ਹੁੰਮ ਹੁਮਾ ਕੇ ਪੁੱਜੇ ਕਿਸਾਨ

ਸੰਸਦ ਮੈਂਬਰ ਸ ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ

ਪੀ.ਏ.ਯੂ. PAU ਦੇ ਕਿਸਾਨ ਮੇਲਿਆਂ Kisan Mela ਦੇ ਸਿਲਸਿਲੇ ਵਿਚ ਅੱਜ ਡਾ ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ Ballowal Saukharhi ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ  ਦੇ ਮੁੱਖ ਮਹਿਮਾਨ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ MP ਸ ਮਾਲਵਿੰਦਰ ਸਿੰਘ ਕੰਗ Malvinder Singh Kang ਸਨ ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਇਸ ਤੋਂ ਇਲਾਵਾ ਪੀਏਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ, ਪੀਏਯੂ ਦੇ  ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾਕਟਰ ਨਿਰਮਲ ਜੌੜਾ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ ਪ੍ਰਭਜੋਧ ਸਿੰਘ ਸੰਧੂ ਅਤੇ ਯੂਨੀਵਰਸਿਟੀ ਉੱਚ ਅਧਿਕਾਰੀ ਵੀ ਮੰਚ ਤੇ ਮੌਜੂਦ ਸਨ।

ਸ ਮਾਲਵਿੰਦਰ ਸਿੰਘ ਕੰਗ ਨੇ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਿਰਮਿਤ ਕੀਤੇ ਗਏ ਨਵੇਂ ਹੋਸਟਲ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਉਪਰੰਤ ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਸ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਇਸ ਇਲਾਕੇ ਲਈ ਯੂਨੀਵਰਸਿਟੀ ਵਲੋਂ ਕੀਤੇ ਗਏ ਵਿਸ਼ੇਸ਼ ਖੇਤੀ ਖੋਜ ਕੰਮਾਂ ਦੀ ਸ਼ਲਾਘਾ ਕੀਤੀ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਨ੍ਹਾਂ ਪੰਜਾਬੀ ਕਿਸਾਨਾਂ ਨੂੰ ਸਿਰ ਜੋੜ ਕੇ ਵਿਚਾਰਾਂ ਕਰਨ ਅਤੇ ਚੁਣੌਤੀਆਂ ਦਾ ਸਾਮ੍ਹਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਨਾਜ ਦੇ ਸੰਕਟ ਵੇਲੇ ਪੰਜਾਬ ਨੇ ਦੇਸ਼ ਦੀ ਅਗਵਾਈ ਕੀਤੀ। ਇਸਦਾ ਮੁੱਲ ਪੰਜਾਬੀ ਕੁਦਰਤੀ ਸਰੋਤਾਂ ਨੂੰ ਤਾਰਨਾ ਪਿਆ ਹੈ। ਉਨ੍ਹਾਂ ਨੇ ਖੇਤੀ ਵਿਭਿੰਨਤਾ Crop Diversification ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਵਿੱਚ ਹੋਰ ਸੰਜੀਦਗੀ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਲਈ ਝੋਨੇ ਕਣਕ ਦੇ ਬਦਲ ਵਿਚ ਹੋਰ ਫ਼ਸਲਾਂ ਦੇ ਸਮਰਥਨ ਮੁੱਲ ਦੀ ਮੰਗ ਦੇ ਨਾਲ ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਪੀ ਏ ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ।

ਨਵੀਆਂ ਖੋਜਾਂ ਦੇ ਪ੍ਰਭਾਵਾਂ ਨੂੰ ਖੇਤ ਤਕ ਪੁਚਾਉਣ ਨੂੰ ਪੀ ਏ ਯੂ ਦੇ ਮੇਲਿਆਂ ਦਾ ਮੰਤਵ ਕਰਾਰ ਦਿੰਦਿਆਂ ਸ ਕੰਗ ਨੇ ਕਿਸਾਨਾਂ ਨੂੰ ਇਸ ਗਿਆਨ ਕੇਂਦਰ ਨਾਲ ਜੁੜਨ ਲਈ ਕਿਹਾ। ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਗੱਲ ਕਰਦਿਆਂ ਸੰਸਦ ਮੈਂਬਰ ਨੇ ਆਉਂਦੀਆਂ ਪੀੜ੍ਹੀਆਂ ਦੇ ਭਵਿੱਖ ਲਈ ਫਿਕਰਮੰਦੀ ਨੂੰ ਗਹਿਰੀ ਤੇ ਗੰਭੀਰ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮਕਸਦ ਲਈ ਯੂਨੀਵਰਸਿਟੀ ਵਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖਣ ਤੇ ਆਪਣੇ ਵਲੋਂ ਹਰ ਸੰਭਵ ਇਮਦਾਦ ਦੇਣ ਦਾ ਵਾਅਦਾ ਵੀ ਉਨ੍ਹਾਂ ਨੇ ਕੀਤਾ।

ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਖੇਤੀ ਸਿੱਖਿਆ ਨਾਲ ਜੋੜਨ ਦੀ ਪ੍ਰੇਰਨਾ ਦੇਣ।

ਸ ਕੰਗ ਨੇ ਕਿਸਾਨੀ ਨੂੰ ਪੁਰਜ਼ੋਰ ਸੰਦੇਸ਼ ਤਹਿਤ ਕਿਹਾ ਕਿ ਖੇਤੀ ਨੂੰ ਪ੍ਰੋਸੈਸਿੰਗ ਅਤੇ ਸਵੈ ਮੰਡੀਕਰਨ ਦੇ ਰਸਤੇ ਤੋਰਨਾ ਅੱਜ ਦੀ ਲੋੜ ਹੈ ਤਾਂ ਜੋ ਵਿਚੋਲੀਏ ਦੀ ਥਾਂ ਮੁਨਾਫਾ ਸਿੱਧਾ ਕਿਸਾਨ ਤਕ ਪੁੱਜ ਸਕੇ।

ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਦੀਆਂ ਮੁਸ਼ਕਲਾਂ ਜਾਨਣ, ਉਨ੍ਹਾਂ ਦੇ ਅਨੁਭਵਾਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਸਹੀ ਮਾਰਗ ਦੱਸਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪੰਜਾਬ ਦੀਆਂ ਭੂਗੋਲਿਕ ਹਾਲਤਾਂ ਦੀ ਵੱਖਰਤਾ ਦੇ ਮੱਦੇਨਜ਼ਰ ਇਨ੍ਹਾਂ ਕਿਸਾਨ ਮੇਲਿਆਂ ਦੀ ਵਿਉਂਤਬੰਦੀ ਕੀਤੀ ਹੈ ਤਾਂ ਜੋ ਪੰਜਾਬ ਦੇ ਖੇਤੀ ਦਾ ਸਮੁੱਚੇ ਤੌਰ ਤੇ ਵਿਕਾਸ ਸੰਭਵ ਹੋ ਸਕੇ।

ਇਨ੍ਹਾਂ ਮੇਲਿਆਂ ਦਾ ਉਦੇਸ਼ ' ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਦਾ ਮੁੱਖ ਮੰਤਵ ਖੇਤੀ ਨੂੰ ਬਹੁਵੰਨੀ ਬਣਾਉਣ ਦੇ ਨਾਲ ਨਾਲ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਸਹਿਯੋਗੀ ਦੀ ਭੂਮਿਕਾ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਪੰਜਾਬ ਦਾ 9 ਫੀਸਦੀ ਇਲਾਕਾ ਹੋਣ ਦੇ ਬਾਵਜੂਦ ਬੜਾ ਅਹਿਮ ਖੇਤਰ ਹੈ। ਇਸ ਦੀ ਫ਼ਸਲੀ ਅਤੇ ਵਾਤਾਵਰਣੀ ਭਿੰਨਤਾ ਬੜੀ ਖ਼ਾਸ ਹੈ। ਬੱਲੋਵਾਲ ਸੌਂਖੜੀ ਕੇਂਦਰ ਵਲੋਂ ਕੰਢੀ ਦੇ ਇਲਾਕੇ ਵਿੱਚ ਬੀਜੀਆਂ ਜਾਣ ਵਾਲੀਆਂ ਫਸਲਾਂ ਲਈ ਕੀਤੇ ਕਾਰਜ ਦਾ ਵਿਸ਼ੇਸ਼ ਉਲੇਖ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਲਾਕਾ ਸਿੰਚਾਈ ਲਈ ਜ਼ਿਆਦਾਤਰ ਮੀਂਹ ਦੇ ਪਾਣੀ ਉੱਪਰ ਨਿਰਭਰ ਕਰਦਾ ਹੈ, ਇਸ ਲਈ ਪੀ ਏ ਯੂ ਨੇ ਇਸ ਖੇਤਰ ਵਾਸਤੇ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੀਆਂ ਉੱਨਤ ਕਿਸਮਾਂ ਤਾਂ ਵਿਕਸਤ ਕੀਤੀਆਂ ਹੀ ਹਨ,ਨਾਲ ਹੀ ਸੂਖਮ ਸਿੰਚਾਈ ਵਿਧੀਆਂ ਵੀ ਸਾਮ੍ਹਣੇ ਲਿਆਂਦੀਆਂ ਹਨ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਨਾਲ ਨਿਰੰਤਰ ਜੁੜਨ ਦੀ ਅਪੀਲ ਕਰਦਿਆਂ ਖੇਤੀ ਸਾਹਿਤ ਅਤੇ ਡਿਜੀਟਲ ਮਾਧਿਅਮਾਂ ਰਾਹੀਂ ਖੇਤੀ ਜਾਣਕਾਰੀ ਹਾਸਿਲ ਕਰਨ ਲਈ ਕਿਹਾ। ਇਸ ਖੇਤਰ ਲਈ ਅਦਰਕ ਦੀ ਖ਼ਾਸ ਕਿਸਮ ਵਜੋਂ ਖੋਜ ਬਾਰੇ ਵਿਸਥਾਰ ਨਾਲ ਜਾਣਕਾਰੀ ਡਾ ਗੋਸਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਣ ਖੇਤੀ ਵਿੱਚ ਅੰਤਰ ਫ਼ਸਲੀ ਕਾਸ਼ਤ ਦੀਆਂ ਬਹੁਤ ਸੰਭਾਵਨਾਵਾਂ ਹਨ ਤੇ ਇਸ ਲਈ ਪੀ ਏ ਯੂ ਦੀਆਂ ਸਿਫਾਰਿਸ਼ਾਂ ਅਪਣਾਉਣੀਆਂ ਜ਼ਰੂਰੀ ਹਨ। ਵਾਈਸ ਚਾਂਸਲਰ ਨੇ ਕਣਕ ਦੀ ਮੌਜੂਦਾ ਸਥਿਤੀ ਬਾਰੇ ਗੱਲ ਕੀਤੀ ਤੇ ਕਿਸਾਨਾਂ ਨੂੰ ਮਾਹਿਰਾਂ ਨਾਲ ਸੰਪਰਕ ਬਣਾਉਣ ਬਾਰੇ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਵਿੱਚ 10 ਫੀਸਦੀ ਸੀਟਾਂ ਇਸੇ ਇਲਾਕੇ ਦੇ ਬੱਚਿਆਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ ਤਾਂ ਜੋ ਖੇਤੀ ਵਿੱਦਿਆ ਨੂੰ ਘਰੋ ਘਰ ਪੁੱਜਦਾ ਕੀਤਾ ਜਾਵੇ।

ਡਾ ਗੋਸਲ ਨੇ ਪੀ ਏ ਯੂ ਵਲੋਂ ਖੇਤੀ ਕਾਰੋਬਾਰ ਲਈ ਦਿੱਤੀਆਂ ਜਾਣ ਵਾਲੀਆਂ ਸਿਖਲਾਈਆਂ Farmer Training ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਸਿਰਫ ਉਤਪਾਦਨ ਦੀ ਥਾਂ ਆਪਣੀ ਖੇਤੀ ਨੂੰ ਕਾਰੋਬਾਰੀ ਬਣਾਉਣ ਲਈ ਅਪੀਲ ਵੀ ਕੀਤੀ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਹਾੜ੍ਹੀ ਦੀ ਭਰਪੂਰ ਫ਼ਸਲ ਅਤੇ ਅਨੁਕੂਲ ਮੌਸਮ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਬਣਾਏ ਨਵੇਂ ਹੋਸਟਲ ਲਈ ਦਿਖਾਈ ਸਰਗਰਮੀ ਅਤੇ ਇਮਦਾਦ ਲਈ ਸ ਮਾਲਵਿੰਦਰ ਸਿੰਘ ਕੰਗ ਅਤੇ ਸਮੂਹ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦ੍ਰਿੜ ਕਰਾਇਆ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਸਹੂਲਤਾਂ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਏਗੀ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਨੇ ਸਹਿਯੋਗ ਕਰਕੇ ਦੇਸ਼ ਵਿੱਚ ਖੇਤੀ ਦਾ ਵਿਕਾਸ ਕਰਕੇ ਅੰਨ ਦੀ ਕਮੀ ਤੋਂ ਵਾਧੂ ਅਨਾਜ ਤਕ ਪੁਚਾਇਆ ਹੈ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਅਤੇ 250 ਤੋਂ ਵੱਧ ਦੇਸ਼ ਨੂੰ ਕਾਸ਼ਤ ਲਈ ਦਿੱਤੀਆਂ ਹਨ।  

ਡਾ ਢੱਟ ਨੇ ਪੀ.ਏ.ਯੂ. ਵੱਲੋਂ ਪਿਛਲੇ ਛੇ ਮਹੀਨਿਆਂ ਵਿਚ ਸਿਫ਼ਾਰਸ਼ ਲਈ ਵਿਕਸਿਤ ਕੀਤੀਆਂ New Crop Verities ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਅਤੇ ਹੋਰ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਨਵੀਆਂ ਕਿਸਮਾਂ ਵਿਚ ਉਹਨਾਂ ਝੋਨੇ ਦੀ ਕਿਸਮ ਪੀ ਆਰ 133 ਦਾ ਜ਼ਿਕਰ ਕੀਤਾ ਜੋ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ, ਮਿਆਰੀ ਚੌਲਾਂ ਵਾਲੀ ਅਤੇ ਵੱਖ-ਵੱਖ ਖੋਜ ਤਜਰਬਿਆਂ ਵਿੱਚੋਂ ਉੱਤਮ ਪਾਈ ਗਈ ਦਰਮਿਆਨੇ ਸਮੇਂ ਦੀ ਕਿਸਮ ਹੈ। ਕਪਾਹ ਦੀ ਦੇਸੀ ਕਿਸਮ ਪੀ ਬੀ ਡੀ 88 ਦਾ ਜ਼ਿਕਰ ਕਰਦਿਆਂ ਡਾ. ਢੱਟ ਨੇ ਦੱਸਿਆ ਕਿ ਇਹ ਕਿਸਮ 28 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਵਾਲੀ ਅਤੇ ਰੂੰ ਦੇ ਵਧੇਰੇ ਕਸ ਵਾਲੀ ਕਿਸਮ ਹੈ। ਚਿੱਟੀ ਮੱਖੀ ਅਤੇ ਸੋਕੇ ਵਾਲੀਆਂ ਬਿਮਾਰੀਆਂ ਦਾ ਇਸ ਉੱਪਰ ਕੋਈ ਅਸਰ ਨਹੀਂ ਹੁੰਦਾ। ਇਸੇ ਤਰ੍ਹਾਂ ਮੱਕੀ ਦਾ ਹਾਈਬ੍ਰਿਡ ਐੱਨ ਕੇ 7328 ਦਾ ਜ਼ਿਕਰ ਵੀ ਨਿਰਦੇਸ਼ਕ ਖੋਜ ਨੇ ਵਿਸ਼ੇਸ਼ ਰੂਪ ਵਿਚ ਕੀਤਾ। ਇਸੇ ਤਰਾਂ ਖਰਬੂਜੇ ਦੀ 92 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਕਿਸਮ ਐੱਮ ਐੱਚ 56 ਬਾਰੇ ਦੱਸਿਆ ਅਤੇ ਸੁਰੱਖਿਅਤ ਖੇਤੀ ਲਈ ਬੈਂਗਣਾਂ ਦੀ ਕਿਸਮ ਪੀ ਸੀ ਡੀ ਐਚ 1 ਨੂੰ ਵਿਸ਼ੇਸ਼ਤਾ ਵਾਲੀ ਕਿਸਮ ਦੱਸਿਆ। ਕਾਲੀ ਤੋਰੀ ਪੀ ਐੱਸ ਐੱਚ ਜੀ 1 ਅਤੇ 2 ਨੂੰ ਵੀ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਵਜੋਂ ਪੇਸ਼ ਕੀਤਾ ਗਿਆ। ਇਸ ਇਲਾਕੇ ਲਈ ਮਟਰਾਂ ਦੀ ਕਿਸਮ ਮਟਰ ਅਗੇਤਾ 8 ਨੂੰ ਸਿਫ਼ਾਰਿਸ਼ ਕੀਤਾ ਜਿਹੜੀ 65-70 ਦਿਨਾਂ ਵਿੱਚ ਪੱਕ ਕੇ ਤਿਆਰ ਹੁੰਦੀ ਹੈ।

ਫਲਾਂ ਵਿੱਚ ਆੜੂ ਦੀ ਕਿਸਮਾਂ ਪੰਜਾਬ ਆੜੂ 1 ਅਤੇ 2 ਨੂੰ ਸਿਫ਼ਾਰਿਸ਼ ਕਰਦਿਆਂ ਨਿਰਦੇਸ਼ਕ ਖੋਜ ਨੇ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਦੱਸੀਆਂ। ਇਸੇ ਤਰ੍ਹਾਂ ਨੈਕਟਰੀਨ ਦੀਆਂ ਨਵੀਆਂ ਕਿਸਮਾਂ ਦੇ ਹਵਾਲੇ ਤੋਂ ਬਿਨਾਂ ਖੇਤੀ ਜੰਗਲਾਤ ਲਈ ਜੋੜ ਤੋੜ ਬਾਰੇ ਦੱਸਿਆ ਗਿਆ।

ਉਤਪਾਦਨ ਤਕਨੀਕਾਂ ਵਿਚ ਬੈੱਡਾਂ ਉੱਪਰ ਪਨੀਰੀ ਦੀ ਲਵਾਈ ਦੀ ਤਕਨੀਕ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਕਣਕ ਦੇ ਨਾੜ ਦੀ ਮਲਚ ਵਜੋਂ ਵਰਤੋਂ ਮੱਕੀ/ਅਰਹਰ-ਕਣਕ ਦੀ ਬਿਜਾਈ ਦੀ ਤਕਨੀਕ ਪ੍ਰਮੁੱਖ ਸਨ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਰੋਕਥਾਮ ਅਤੇ ਕਮਾਦ ਦੇ ਰੱਤਾ ਰੋਗ ਦੀ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਨੇ ਪੰਜਾਬ ਵਿੱਚ ਅਗਾਂਹਵਧੂ ਖੇਤੀ ਦੀ ਲਹਿਰ ਉਸਾਰੀ ਹੈ ਅਤੇ ਅਨੇਕ ਕਿਸਾਨਾਂ ਨੂੰ ਮੁਨਾਫੇ ਵਾਲੀ ਖੇਤੀ ਦਾ ਪਹਿਰੇਦਾਰ ਬਣਾਇਆ ਹੈ। ਨਿਰਦੇਸ਼ਕ ਪਸਾਰ ਸਿੱਖਿਆ ਨੇ ਸ ਮਾਲਵਿੰਦਰ ਸਿੰਘ ਕੰਗ ਦਾ ਪੀ ਏ ਯੂ ਦੀ ਇਮਦਾਦ ਲਈ ਹਮੇਸ਼ਾ ਤਿਆਰ ਰਹਿਣ ਵਾਸਤੇ ਧੰਨਵਾਦ ਕੀਤਾ।

ਪੀ ਏ ਯੂ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ ਰਾਕੇਸ਼ ਕੁਮਾਰ ਨੇ ਕਿਸਾਨ ਭਲਾਈ ਅਤੇ ਖੇਤੀ ਯੋਜਨਾਵਾਂ ਦੀ ਸਾਂਝ ਹਾਜ਼ਿਰ ਕਿਸਾਨਾਂ ਨਾਲ ਪਵਾਈ।

ਇਸ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਅਗਾਂਹ ਵਧੂ ਕਾਰਜ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲੇ ਕਿਸਾਨਾਂ ਵਿੱਚ ਪਿੰਡ ਸੇਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ ਰਣਜੀਤ ਸਿੰਘ, ਪਿੰਡ ਕੁੱਕੜਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ ਅਰਵਿੰਦਰ ਸਿੰਘ ਮਾਨ ,ਪਿੰਡ ਰਾਮਪੁਰ ਦੇ ਸ ਬਰਜਿੰਦਰ ਸਿੰਘ ਤਾਂਬਰ, ਪਿੰਡ ਗਹਿਲ ਮਜਾਰੀ ਦੇ ਸ ਚਰਨਜੀਤ ਸਿੰਘ ਝੱਜ, ਪਿੰਡ ਖੇੜਾ ਕੋਟਲੀ ਦੇ ਸ੍ਰੀ ਗੁਰਮੀਤ ਸਿੰਘ ਅਤੇ ਪਿੰਡ ਢੇਰ ਜ਼ਿਲਾ ਰੋਪੜ ਦੇ ਸ੍ਰੀ ਹਰਜਾਪ ਸਿੰਘ ਪ੍ਰਮੁੱਖ ਹਨ।

ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਡਾ ਰਿਆੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੀ ਪ੍ਰਮਾਣਿਕ ਜਾਣਕਾਰੀ ਲਈ ਪੀ ਏ ਯੂ ਦੇ ਖੇਤੀ ਸਾਹਿਤ ਨਾਲ ਜੁੜਨ।

ਅੰਤ ਵਿੱਚ ਧੰਨਵਾਦ ਦੇ ਸ਼ਬਦ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਡੀਨ ਡਾ ਮਨਮੋਹਨਜੀਤ ਸਿੰਘ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ।

ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।

ਇਸ ਮੇਲੇ  ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਮੇਲੇ ਦੌਰਾਨ ਲੰਗਰ ਦੀ ਸੇਵਾ ਗੁਰਦੁਆਰਾ ਸ਼੍ਰੀ ਗੜੀ ਸਾਹਿਬ ਸ੍ਰੀ ਚਮਕੌਰ ਸਾਹਿਬ ਵੱਲੋਂ ਕੀਤੀ ਗਈ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।

ਅੰਤ ਵਿੱਚ ਖੇਤੀਬਾੜੀ ਕਾਲਜ ਬਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ।


ਸਤਲੁਜ ਨਦੀ ’ਚ ਬਣੇਗਾ ਅੰਦਰੂਨੀ ਜਲ ਮਾਰਗ (Inland Waterway), ਮੰਡੀ ਤੋਂ ਹਰੀਕੇ ਬੈਰਾਜ ਤੱਕ ਯੋਜਨਾ ’ਤੇ ਕੰਮ ਸ਼ੁਰੂ

ਨਵੀਂ ਦਿੱਲੀ, 14 ਮਾਰਚ — ਕੇਂਦਰ ਸਰਕਾਰ ਨੇ ਸਤਲੁਜ ਨਦੀ (Sutlej River) ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਜ਼ਿਲ੍ਹੇ (Mandi District) ਦੇ ਸੁੰਨੀ ਪੁਲ (Sunni Bridge) ਤੋਂ ਲੈ ਕੇ ਪੰਜਾਬ ਦੇ ਹਰੀਕੇ ਬੈਰਾਜ (Harike Barrage) ਤੱਕ ਰਾਸ਼ਟਰੀ ਜਲ ਮਾਰਗ–98 (National Waterway-98 / NW-98) ਘੋਸ਼ਿਤ ਕੀਤਾ ਹੈ। ਇਹ Inland Waterway ਜਲ ਮਾਰਗ ਪੰਜਾਬ ਦੇ ਰੂਪਨਗਰ ਜ਼ਿਲ੍ਹੇ (Rupnagar District) ਵਿੱਚੋਂ ਵੀ ਗੁਜ਼ਰੇਗਾ।

ਇਸ ਜਲ ਮਾਰਗ ਪ੍ਰੋਜੈਕਟ (Waterway Project) ਲਈ ਇਸ ਸਮੇਂ ਪ੍ਰੋਜੈਕਟ ਵਿਹਾਰਯੋਗਤਾ ਅਧਿਐਨ (Project Feasibility Study) ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਿਹਾਰਯੋਗਤਾ ਰਿਪੋਰਟ (Feasibility Report) ਮਈ 2026 ਤੱਕ ਪੇਸ਼ ਕੀਤੇ ਜਾਣ ਦੀ ਉਮੀਦ ਹੈ।

ਕੇਂਦਰ ਸਰਕਾਰ ਵੱਲੋਂ ਇਸ ਅਧਿਐਨ ਲਈ 2.82 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਤਿਆਰ ਕੀਤੀ ਜਾਣ ਵਾਲੀ ਰਿਪੋਰਟ ਵਿੱਚ ਜਲ ਮਾਰਗ ਨਾਲ ਸੰਬੰਧਿਤ ਬੁਨਿਆਦੀ ਢਾਂਚਾ (Infrastructure) ਜਿਵੇਂ ਜੈੱਟੀ (Jetty), ਟਰਮੀਨਲ (Terminal), ਤਕਨੀਕੀ ਪ੍ਰਬੰਧ (Technical Arrangements), ਜਲ-ਵਿਗਿਆਨਕ ਪੱਖ (Hydrological Aspects) ਅਤੇ ਪਰਿਆਵਰਣਕ ਰੁਕਾਵਟਾਂ (Environmental Constraints) ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਸ਼ਾਮਲ ਹੋਵੇਗੀ।

ਇਹ ਕਦਮ ਕੇਂਦਰ ਸਰਕਾਰ ਦੀ “ਸਮੁੰਦਰੀ ਭਾਰਤ ਪਰਿਕਲਪਨਾ 2030 (Maritime India Vision 2030)” ਦੇ ਉਦੇਸ਼ਾਂ ਦੇ ਤਹਿਤ ਲਿਆ ਗਿਆ ਹੈ। ਪ੍ਰੋਜੈਕਟ ਵਿਹਾਰਯੋਗਤਾ ਰਿਪੋਰਟ ਤਿਆਰ ਕਰਨਾ ਇਸ ਯੋਜਨਾ ਦਾ ਪਹਿਲਾ ਪੜਾਅ (First Step) ਹੈ।

ਰਿਪੋਰਟ ਦੇ ਆਧਾਰ ’ਤੇ ਅਗਲੇ ਪੜਾਅ ਵਿੱਚ ਵਿਕਾਸੀ ਕੰਮ (Development Works) ਕੀਤੇ ਜਾਣਗੇ, ਜਿਸ ਨਾਲ ਸੂਖਮ, ਲਘੂ ਅਤੇ ਮੱਧਮ ਉਦਯੋਗ (Micro, Small and Medium Enterprises – MSMEs), ਕਿਸਾਨਾਂ (Farmers) ਅਤੇ ਆਮ ਲੋਕਾਂ (General Public) ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।

ਇਹ ਜਾਣਕਾਰੀ ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰੀ (Union Minister for Ports, Shipping and Waterways) ਸਰਬਾਨੰਦ ਸੋਨੋਵਾਲ (Sarbananda Sonowal) ਨੇ ਲੋਕ ਸਭਾ (Lok Sabha) ਵਿੱਚ ਲਿਖਿਤ ਜਵਾਬ (Written Reply) ਦਿੰਦਿਆਂ ਦਿੱਤੀ।

ਵਿਭਾਗੀ ਸਕੀਮਾਂ ਅਤੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਲਈ Farmer Registry ਕਰਵਾਉਣਾ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 14 ਮਾਰਚ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪੀ.ਐੱਮ. ਕਿਸਾਨ ਸਨਮਾਨ ਨਿਧੀ PM Kisan Samman Nidhi Yojna ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਨੂੰ ਕੇਂਦਰੀ ਕਿਸਾਨ ਰਜਿਸਟਰੀ ਸਿਸਟਮ Farmer Registry ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਹੈ। ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਸਨਮਾਨ ਨਿਧੀ PM KISAN ਦਾ ਲਾਭ ਲੈ ਰਹੇ ਕਿਸਾਨਾਂ ਨੂੰ ਰਜਿਸਟਰੇਸ਼ਨ ਆਈ. ਡੀ. Farmer ID ਬਣਾਉਣ ਲਈ ਐਗਰੀਸਟੈਕ ਪੋਰਟਲ Agristack Farmer Registry 'ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ।

ਉਹਨਾਂ ਦੱਸਿਆ ਕਿ ਫਾਰਮਰ ਰਜਿਸਟਰੀ Farmer Registry ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰਿਤ ਡਾਟਾਬੇਸ ਤਿਆਰ ਕਰਨਾ ਹੋਵੇਗਾ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਹਨਾਂ ਨੇ ਕਿਹਾ ਕਿ ਭਵਿੱਖ ਵਿੱਚ PM KISAN ਸਨਮਾਨ ਨਿਧੀ ਸਕੀਮ ਦਾ ਲਾਭ ਉਹਨਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨ੍ਹਾਂ ਨੇ ਆਪਣੀ ਰਜਿਸਟਰੇਸ਼ਨ ਮੁਕੰਮਲ ਕਰ ਫਾਰਮਰ ਆਈ.ਡੀ ਪ੍ਰਾਪਤ ਕੀਤੀ ਹੋਵੇਗੀl ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇਕ ਵਿਲੱਖਣ ਪਛਾਣ ਨੰਬਰ ਮਿਲੇਗਾ। ਜਿਹੜੇ ਕਿਸਾਨ ਰਜਿਸਟਰੇਸ਼ਨ Farmer Registry ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ ਉਹਨਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ 'ਤੇ ਰੋਕ ਲੱਗ ਸਕਦੀ ਹੈ।

ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਆਧਾਰ ਕਾਰਡ, ਜਮ੍ਹਾਬੰਦੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਲਿਜਾ ਕੇ ਬਿਨਾਂ ਦੇਰੀ ਦੇ Farmer Registry ਰਜਿਸਟਰੇਸ਼ਨ ਕਰਵਾਉਣਾ ਯਕੀਨੀ ਬਣਾਉਣ। ਬਲਾਕ ਅਧੀਨ ਪਿੰਡਾਂ ਵਿੱਚ ਕਾਮਨ ਸਰਵਿਸ ਸੈਂਟਰਾਂ ਨਾਲ ਰਾਬਤਾ ਕਰਕੇ ਪਿੰਡ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ।

Friday, March 13, 2026

ਪੀਐਮ ਕਿਸਾਨ ਯੋਜਨਾ ਦੀ ਕਿਸ਼ਤ ਜਾਰੀ PM KISAN

ਗੁਵਾਹਾਟੀ (ਅਸਾਮ), 13 ਮਾਰਚ — ਪ੍ਰਧਾਨ ਮੰਤਰੀ Narinder Modi ਨੇ ਅਸਾਮ ਦੇ ਗੁਵਾਹਾਟੀ ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ PM KISAN ਸਮਮਾਨ ਨਿਧੀ ਯੋਜਨਾ ਤਹਿਤ ₹18,000 ਕਰੋੜ ਤੋਂ ਵੱਧ ਦੀ ਰਕਮ ਜਾਰੀ ਕੀਤੀ। ਇਹ ਰਕਮ ਸਿੱਧੀ ਦੇਸ਼ ਭਰ ਦੇ ਕਰੋੜਾਂ ਅੰਨਦਾਤਿਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ DBT ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐਮ ਕਿਸਾਨ ਸਮਮਾਨ ਨਿਧੀ ਯੋਜਨਾ PM KISAN SAMMAN NIDHI YOJNA  ਹੁਣ ਦੇਸ਼ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਾਧਨ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਰਾਹੀਂ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ₹4.25 ਲੱਖ ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਨੂੰ ਨਿਊਨਤਮ ਸਮਰਥਨ ਮੁੱਲ (MSP) ਦੇ ਰੂਪ ਵਿੱਚ ₹20 ਲੱਖ ਕਰੋੜ ਤੋਂ ਵੱਧ ਦੀ ਰਕਮ ਮਿਲੀ ਹੈ। ਇਸਦੇ ਨਾਲ ਹੀ ਸਸਤੇ ਕਰਜ਼ੇ, ਫਸਲ ਬੀਮਾ ਅਤੇ ਪੀਐਮ ਕਿਸਾਨ ਸਮਮਾਨ ਨਿਧੀ ਵਰਗੀਆਂ ਯੋਜਨਾਵਾਂ ਕਿਸਾਨਾਂ ਲਈ ਵੱਡਾ ਸਹਾਰਾ ਬਣੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅੰਤਰਰਾਸ਼ਟਰੀ ਸੰਕਟਾਂ ਦਾ ਪ੍ਰਭਾਵ ਕਿਸਾਨਾਂ ਅਤੇ ਖੇਤੀਬਾੜੀ ’ਤੇ ਨਾ ਪਵੇ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਮਾਰੀ Covid 19 ਅਤੇ ਵਿਸ਼ਵ ਪੱਧਰੀ ਟਕਰਾਵਾਂ ਕਾਰਨ ਖਾਦਾਂ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਾਫ਼ੀ ਵੱਧ ਗਈਆਂ ਸਨ, ਪਰ ਸਰਕਾਰ ਨੇ ਕਿਸਾਨਾਂ ਨੂੰ Urea ਸਿਰਫ਼ ₹300 ਵਿੱਚ ਮੁਹੱਈਆ ਕਰਵਾਇਆ, ਜਦਕਿ ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ ₹3,000 ਹੈ। ਇਸ ਲਈ ਸਰਕਾਰ ਨੇ ਆਪਣੇ ਖ਼ਜ਼ਾਨੇ ਤੋਂ ₹12 ਲੱਖ ਕਰੋੜ ਤੋਂ ਵੱਧ ਦੀ ਸਬਸਿਡੀ Fertilizer Subsidy ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਖੇਤੀ ਨੂੰ ਨਵੀਂ ਤਕਨੀਕ ਨਾਲ ਜੋੜ ਰਹੀ ਹੈ। “ਹਰ ਬੂੰਦ, ਵੱਧ ਫਸਲ” ਨੀਤੀ ਦੇ ਤਹਿਤ ਡ੍ਰਿਪ ਅਤੇ ਸਪ੍ਰਿੰਕਲਰ ਵਰਗੀ ਮਾਈਕਰੋ ਸਿੰਚਾਈ ਤਕਨੀਕ Micro Irrigation ਕਿਸਾਨਾਂ ਤੱਕ ਪਹੁੰਚਾਈ ਜਾ ਰਹੀ ਹੈ, ਜਿਸ ਨਾਲ ਪਾਣੀ ਦੀ ਬਚਤ ਅਤੇ ਖਰਚ ਵਿੱਚ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਖੇਤਾਂ ਨੂੰ ਸੋਲਰ ਪੰਪ Solar Pump ਨਾਲ ਜੋੜਣ ਲਈ ਵੀ ਕੰਮ ਕਰ ਰਹੀ ਹੈ, ਤਾਂ ਜੋ ਕਿਸਾਨਾਂ ਦਾ ਡੀਜ਼ਲ ਖਰਚ ਘੱਟ ਹੋਵੇ। ਇਸ ਮਕਸਦ ਲਈ ਕੁਸੁਮ ਯੋਜਨਾ ਚਲਾਈ ਜਾ ਰਹੀ ਹੈ, ਜਿਸ ਨਾਲ ਕਈ ਕਿਸਾਨ ਹੁਣ ਸੋਲਰ ਪੰਪ ਰਾਹੀਂ ਸਿੰਚਾਈ ਕਰਨ ਦੇ ਨਾਲ ਬਿਜਲੀ ਵੀ ਤਿਆਰ ਕਰਕੇ ਆਮਦਨ ਕਮਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਕਿਸਾਨਾਂ ਦੀ ਖਾਦਾਂ ਅਤੇ ਕੀਟਨਾਸ਼ਕਾਂ ’ਤੇ ਨਿਰਭਰਤਾ ਘਟਾਉਣ ਲਈ Nano Urea ਅਤੇ ਪ੍ਰਾਕ੍ਰਿਤਿਕ ਖੇਤੀ ਨੂੰ ਪ੍ਰੋਤਸਾਹਿਤ ਕਰ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜਦੋਂ ਕਿਸਾਨ ਵੱਡੇ ਪੱਧਰ ’ਤੇ ਪ੍ਰਾਕ੍ਰਿਤਿਕ ਖੇਤੀ ਅਪਣਾਉਣਗੇ ਤਾਂ ਮਿੱਟੀ ਦੀ ਸਿਹਤ ਵੀ ਬਿਹਤਰ ਰਹੇਗੀ ਅਤੇ ਕਿਸਾਨ ਵੀ ਵਿਸ਼ਵ ਪੱਧਰੀ ਸੰਕਟਾਂ ਤੋਂ ਬਚੇ ਰਹਿਣਗੇ।

ਤੁਹਾਡੀ ਕਿਸਤ ਆਈ ਹੈ ਜਾਂ ਨਹੀਂ ਇਹ ਤੁਸੀਂ ਹੇਠ ਦਿੱਤੇ ਤਰੀਕੇ ਨਾਲ ਆਨਲਾਈਨ ਚੈਕ ਕਰ ਸਕਦੇ ਹੋ। 


KVK ਵੱਲੋਂ ਫਲ, ਸਬਜ਼ੀਆਂ ਅਤੇ ਦੁੱਧ ਤੋਂ ਵੈਲਿਊ ਐਡੀਸ਼ਨ Value Addition by Food Processing ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ

ਕਿਸਾਨਾਂ, ਮਹਿਲਾਵਾਂ ਤੇ ਨੌਜਵਾਨਾਂ ਨੂੰ ਪ੍ਰੋਸੈਸਿੰਗ, ਪੈਕਿੰਗ ਅਤੇ ਮਾਰਕੀਟਿੰਗ ਦੀ ਪ੍ਰੈਕਟੀਕਲ Practical Training about Food Processing, Packaging and Marketing ਦਿੱਤੀ ਜਾਣਕਾਰੀ

ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਵਧਦੀ ਹੈ ਮੰਗ

ਬਠਿੰਡਾ, 13 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਆਰੀਆ ਪ੍ਰੋਜੈਕਟ ARYA Project ਅਧੀਨ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਉਤਪਾਦ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ Training course ਅੱਜ ਸਮਾਪਤ ਹੋ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਇਲਾਕੇ ਦੇ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤੀ ਉਤਪਾਦਾਂ ਦੇ ਮੁੱਲ Value Addition of Food Products by Farmers ਵਾਧੇ ਬਾਰੇ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ., ਬਠਿੰਡਾ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਮਹਿਲਾਵਾਂ ਨੂੰ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਤਿਆਰਸ਼ੁਦਾ ਉਤਪਾਦ ਬਣਾਉਣ ਦੀ ਤਕਨੀਕ Food Processing Techniques ਨਾਲ ਜਾਣੂ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਉਪਜ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਅਕਸਰ ਆਪਣੀ ਉਪਜ ਦਾ ਉਚਿਤ ਮੁੱਲ ਨਹੀਂ ਮਿਲਦਾ। ਜੇਕਰ ਇਸ ਉਪਜ ਤੋਂ ਵੱਖ-ਵੱਖ ਪ੍ਰੋਸੈਸ ਕੀਤੇ ਉਤਪਾਦ ਤਿਆਰ ਕੀਤੇ ਜਾਣ ਤਾਂ ਨਾ ਸਿਰਫ਼ ਖਰਾਬੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਡਾ. ਗੁਰਪ੍ਰੀਤ ਕੌਰ, ਫੂਡ ਟੈਕਨੋਲੋਜਿਸਟ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਭੋਜਨ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਅਚਾਰ, ਮੁਰੱਬੇ, ਚਟਨੀਆਂ, ਸੌਸ ਅਤੇ ਹੋਰ ਕਈ ਤਰ੍ਹਾਂ ਦੇ ਉਤਪਾਦ ਤਿਆਰ ਕਰਨ ਦੇ ਤਰੀਕੇ ਪ੍ਰਯੋਗਾਤਮਕ Practical Knowledge of Food Processing ਢੰਗ ਨਾਲ ਸਿਖਾਏ। ਇਸ ਮੌਕੇ ਸਿਖਿਆਰਥੀਆਂ ਨੂੰ ਆਪਣੇ ਹੱਥੀਂ ਇਹ ਉਤਪਾਦ ਤਿਆਰ ਕਰਨ ਦਾ ਮੌਕਾ ਵੀ ਦਿੱਤਾ ਗਿਆ ਤਾਂ ਜੋ ਉਹ ਘਰ ਜਾਂ ਵਪਾਰਕ ਪੱਧਰ ’ਤੇ ਇਸ ਕੰਮ ਨੂੰ ਆਸਾਨੀ ਨਾਲ ਅਪਣਾ ਸਕਣ।

ਪ੍ਰੋਫੈਸਰ ਡਾ. ਜਸਵਿੰਦਰ ਕੌਰ ਬਰਾੜ ਨੇ ਦੁੱਧ ਤੋਂ ਬਣਨ ਵਾਲੇ ਵੱਖ-ਵੱਖ ਉਤਪਾਦਾਂ Processing of Milk to Make Different Edible Products ਬਾਰੇ ਜਾਣਕਾਰੀ ਦਿੰਦਿਆਂ ਪਾਲਕ ਬਰਫੀ, ਪਨੀਰ, ਖੋਆ ਅਤੇ ਹੋਰ ਦੁੱਧ ਉਤਪਾਦ ਤਿਆਰ ਕਰਨ ਦੇ ਤਰੀਕੇ ਵੀ ਸਾਂਝੇ ਕੀਤੇ।

ਸ੍ਰੀਮਤੀ ਚਰਨਜੀਤ ਕੌਰ, ਡੈਮੋਨਸਟਰੇਟਰ (ਗ੍ਰਹਿ ਵਿਗਿਆਨ), ਕੇ.ਵੀ.ਕੇ., ਮੁਕਤਸਰ ਸਾਹਿਬ ਨੇ ਸਿਖਿਆਰਥੀਆਂ ਨੂੰ ਫਲਾਂ ਅਤੇ ਸਬਜ਼ੀਆਂ

Processing of Fruits and Vegetable for Value Addition
ਤੋਂ ਤਿਆਰ ਕੀਤੇ ਉਤਪਾਦਾਂ ਦੀ ਕੀਮਤ ਵਧਾਉਣ, ਉਨ੍ਹਾਂ ਦੀ ਸਹੀ ਪੈਕਿੰਗ ਕਰਨ ਅਤੇ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਮੰਗ ਵਧਦੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵਧੀਆ ਮੁੱਲ ਪ੍ਰਾਪਤ ਹੋ ਸਕਦਾ ਹੈ।

ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਮੀਤ ਸਿੰਘ ਢਿੱਲੋਂ ਨੇ ਤਿਆਰ ਕੀਤੇ ਭੋਜਨ ਪਦਾਰਥਾਂ ਦੇ ਮੰਡੀਕਰਨ (ਮਾਰਕੀਟਿੰਗ) Marketing of Food Products by Farmers ਸਬੰਧੀ ਮਹੱਤਵਪੂਰਣ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਉਤਪਾਦ ਸਥਾਨਕ ਮੰਡੀਆਂ, ਮੇਲਿਆਂ, ਕਿਸਾਨ ਬਾਜ਼ਾਰਾਂ ਅਤੇ ਆਨਲਾਈਨ ਮਾਧਿਅਮਾਂ ਰਾਹੀਂ ਵੀ ਵੇਚੇ ਜਾ ਸਕਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਹੀ ਪੈਕਿੰਗ ਅਤੇ ਉੱਚ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਪਛਾਣ ਬਣਾਈ ਜਾ ਸਕਦੀ ਹੈ।

Farmer Registry ਕਰਵਾਉਣ ਸਬੰਧੀ Training ਪ੍ਰੋਗਰਾਮ ਆਯੋਜਿਤ

Farmer Registry ਦੀ ਆਨਲਾਈਨ ਪ੍ਰਕਿਰਿਆ ਅਤੇ ਤਕਨੀਕੀ ਪੱਖਾਂ ਬਾਰੇ ਕਰਵਾਈ ਗਈ ਜਾਣਕਾਰੀ ਮੁਹਈਆ

ਵੱਧ ਤੋਂ ਵੱਧ Farmer Registry ਰਜਿਸਟਰੇਸ਼ਨ ਕਰਵਾਉਣ ਲਈ ਕਿਸਾਨਾਂ ਨੂੰ ਕੀਤੀ ਅਪੀਲ

ਬਠਿੰਡਾ, 13 ਮਾਰਚ : ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ Dr Harbansh Singh Sidhu ਦੀ ਯੋਗ ਅਗਵਾਈ ਹੇਠ Farmer Registry ਫਾਰਮਰ ਰਜਿਸਟਰੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਲਈ ਕੋਆਪਰੇਟਿਵ ਸੋਸਾਇਟੀਆਂ ਦੇ ਇੰਸਪੈਕਟਰਾਂ ਅਤੇ ਸਮੂਹ ਸੈਕਟਰੀਆਂ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਾਮ Training Program ਆਯੋਜਿਤ ਕੀਤਾ ਗਿਆ।

          ਇਸ ਟਰੇਨਿੰਗ ਦਾ ਉਦੇਸ਼ ਖੇਤੀਬਾੜੀ ਨਾਲ ਜੁੜੇ ਅਧਿਕਾਰੀਆਂ ਨੂੰ ਫਾਰਮਰ ਰਜਿਸਟਰੇਸ਼ਨ Farmer Registry ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਦੇਣਾ ਅਤੇ ਕਿਸਾਨਾਂ ਤੱਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਹੈ।

         ਇਸ ਮੌਕੇ ਜ਼ਿਲ੍ਹਾ ਮੈਨੇਜਰ ਸ੍ਰੀ ਤਰਸੇਮ ਸਿੰਘ ਬਰਾੜ ਵੱਲੋਂ ਟਰੇਨਿੰਗ ਦਿੰਦਿਆਂ ਫਾਰਮਰ ਰਜਿਸਟਰੀ Farmer Registry ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। 

     ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਕਿਸਾਨ ਆਪਣੀ Farmer Registry ਰਜਿਸਟਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਲੈ ਸਕੇ।

        ਮੀਟਿੰਗ ਦੌਰਾਨ ਸ੍ਰੀ ਮਹੇਸ਼ਇੰਦਰਪਾਲ ਸਿੰਘ ਤਕਨੀਕੀ ਸਹਾਇਕ (ਅੰਕੜਾ) ਬਠਿੰਡਾ ਵੱਲੋਂ ਫਾਰਮਰ ਰਜਿਸਟਰੇਸ਼ਨ Farmer Registry ਦੀ ਆਨਲਾਈਨ ਪ੍ਰਕਿਰਿਆ ਅਤੇ ਤਕਨੀਕੀ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸਦੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਸੈਂਟਰ ਜਾਂ ਕੋਆਪਰੇਟਿਵ ਸੋਸਾਇਟੀ ਵਿੱਚ ਜਾ ਕੇ ਆਪਣੀ ਫਾਰਮਰ ਰਜਿਸਟਰੇਸ਼ਨ ਲਾਜ਼ਮੀ ਤੌਰ ‘ਤੇ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ।

Thursday, March 12, 2026

ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ Yield of Sugarcane ਵਧਾਉਣ ਲਈ ਗੰਨਾ ਕਾਸ਼ਤਕਾਰ ਚੌੜੀ ਵਿੱਥ ਵਿਧੀ ਅਪਣਾਉਣ

ਜਲੰਧਰ: 13 ਮਾਰਚ: ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਉੱਨਤ ਕ੍ਰਿਸ਼ੀ ਯੋਜਨਾ Unnat Krishi Yojna ਤਹਿਤ ਸਹਿਕਾਰੀ ਸ਼ੂਗਰ ਮਿੱਲ ਭੋਗਪੁਰ Cooperative Sugar Mill Bhogpur ਦੇ ਪਿੰਡ ਬਹਿਰਾਮ ਸ੍ਰਿਸਟਾ ਵਿਖੇ ਦੋ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ Farmer Training Camp for Sugarcane Growers ਲਗਾਇਆ ਗਿਆ। 

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ Jalandhar ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਡਾਇਰੈਕਟਰ ਡਾ. ਗੁਲਜਾਰ ਸਿੰਘ ਅਤੇ ਕੀਟ ਵਿਗਿਆਨੀ ਗੰਨਾ ਖੋਜ ਕੇਂਦਰ ਕਪੂਰਥਲਾ ਡਾ. ਯੁਵਰਾਜ ਸਿੰਘ ਅਤੇ ਪ੍ਰਿੰਸੀਪਲ ਸਾਇੰਸਟਿਸਟ PAU ਲੁਧਿਆਣਾ ਡਾ. ਮਨਿੰਦਰ ਸਿੰਘ ਵੱਲੋਂ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ Inter Cropping in Sugarcane ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮਕਸਦ ਫਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ। ਇਸ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਜਾਗਰੂਕਤਾ ਅਤੇ ਟ੍ਰੇਨਿੰਗ ਕੈਂਪ ਵੀ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੰਨਾ, ਪੰਜਾਬ ਦੀ ਕਣਕ, ਝੋਨਾ ਅਤੇ ਕਪਾਹ ਤੋਂ ਬਾਅਦ ਚੌਥੀ ਅਜਿਹੀ ਨਕਦੀ Sugarcane: a Cash Crop ਫ਼ਸਲ ਹੈ, ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ Wider Line Spacing in Sugarcane, ਅੰਤਰ ਫ਼ਸਲਾਂ ਅਤੇ ਮਲਚਿੰਗ ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਵੱਖੋ-ਵੱਖ ਖੰਡ ਮਿਲਾਂ ਦੇ ਅਧਿਕਾਰਤ ਖੇਤਰਾਂ ਵਿਚ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ। 

ਟ੍ਰੇਨਿੰਗ ਅਫ਼ਸਰ ਜਲੰਧਰ ਡਾ. ਪ੍ਰਵੀਨ ਕੁਮਾਰੀ ਨੇ ਕਿਸਾਨਾਂ ਨੂੰ ਮਿੱਟੀ ਪਰਖ Soil Testing ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਜ਼ਿਲ੍ਹਾ ਟ੍ਰੇਨਿੰਗ ਅਫ਼ਸਰ ਡਾ. ਸੁਖਚੈਨ ਸਿੰਘ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ ਖਿਲਾਰਨ Mulching with Paddy Stubble in Sugarcane Crop ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਦਾ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾ. ਗੁਰਪ੍ਰੀਤ ਸਿੰਘ ਕਿਸਾਨਾਂ ਨੂੰ ਸੁਚੱਜੀ ਮੰਡੀਕਰਣ ਅਤੇ ਖੇਤੀ ਅਧਾਰਿਤ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ।
ਖੇਤੀ ਵਿਸਥਾਰ ਅਫ਼ਸਰ ਭੋਗਪੁਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬਹਾਰ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ High Income from Sugarcane Farming ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਮੂੰਗੀ ਅਤੇ ਮਾਂਹ ਦੀ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸੁਖਦੀਪ ਸਿੰਘ ਸੀ ਸੀ ਡੀ ੳ ਸਹਿਕਾਰੀ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ