ਬਰਨਾਲਾ, 20 ਮਾਰਚ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਪੀ.ਐੱਮ. ਕਿਸਾਨ ਸਨਮਾਨ ਨਿਧੀ PM KISAN ਅਤੇ ਹੋਰ ਵਿਭਾਗੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ 'Farmer Registry' ਕਰਵਾਉਣ ਦੀ ਅਪੀਲ ਕੀਤੀ ਗਈ ਹੈ।
All about Agriculture, Horticulture and Animal Husbandry and Information about Govt schemes for Farmers
ਬਰਨਾਲਾ, 20 ਮਾਰਚ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਪੀ.ਐੱਮ. ਕਿਸਾਨ ਸਨਮਾਨ ਨਿਧੀ PM KISAN ਅਤੇ ਹੋਰ ਵਿਭਾਗੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ 'Farmer Registry' ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ AIF ਸਕੀਮ : ਬਾਗਬਾਨੀ ਮੰਤਰੀ
ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਰਾਜ ਪੱਧਰੀ AIF Summit ਸੰਮੇਲਨ ਅਤੇ ਸਨਮਾਨ ਸਮਾਗਮ ਦਾ ਆਯੋਜਨ
ਚੰਡੀਗੜ੍ਹ, 19 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ Agricultural Infrastructure Development ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ AIF Summit ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ Agricultural Infrastructure Development AIF ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ Agriculture Infrastructure Fund (AIF) ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ।
ਉਨ੍ਹਾ ਦੱਸਿਆ ਕਿ ਇਸ Agriculture Infrastructure Fund (AIF) ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜੈਕਟ ਮਨਜ਼ੂਰ ਕਰਾਉਣ ਵਾਲੇ ਦੇਸ਼ ਦੇ ਉੱਪਰਲੇ ਜ਼ਿਲ੍ਹਿਆਂ ਵਿੱਚੋਂ 8 ਜ਼ਿਲ੍ਹੇ ਪੰਜਾਬ ਦੇ ਹਨ। ਇਨ੍ਹਾਂ ਵਿੱਚ ਲੁਧਿਆਣਾ (3,650 ਪ੍ਰੋਜੈਕਟ), ਸੰਗਰੂਰ (3,155), ਬਠਿੰਡਾ (3,049), ਪਟਿਆਲਾ (2,970), ਫਾਜ਼ਿਲਕਾ (2,844), ਸ੍ਰੀ ਮੁਕਤਸਰ ਸਾਹਿਬ (2,246), ਮੋਗਾ (1,758) ਅਤੇ ਫਿਰੋਜ਼ਪੁਰ (1,680) ਸ਼ਾਮਲ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, JICA, ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ ਜੋ ਕਿ ਅਗਲੇ 10 ਸਾਲਾਂ ਦੌਰਾਨ ਸੁਰੂ ਕੀਤੇ ਜਾਣਗੇ ।
ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਨੇ ਸਤੰਬਰ 2024 ਅਤੇ ਜਨਵਰੀ 2026 ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਰਾਜ ਵਜੋਂ ਵੱਜੋਂ ਪੁਰਸਕਾਰ ਹਾਸਲ ਕੀਤੇ ਹਨ। ਇਸ ਸਮਾਗਮ ਦੌਰਾਨ ਸਫਲਤਾ ਦੀਆਂ ਕਹਾਣੀਆਂ 'ਤੇ ਇੱਕ ਕਿਤਾਬਚਾ ਜਾਰੀ ਕੀਤਾ ਗਿਆ।
ਇਸ ਤੋਂ ਪਹਿਲਾਂ ਬਾਗਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਬਾਗਬਾਨੀ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵੀ ਇਸ ਸਕੀਮ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਇਹ AIF ਸਕੀਮ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਵੱਖ ਵੱਖ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਡਿਪਟੀ ਡਾਇਰੈਕਟਰ ਬਾਗਬਾਨੀ, ਲੀਡ ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਨੂੰ ਪੁਰਸਕਾਰ ਦੇਖੇ ਸਨਮਾਨਿਤ ਕੀਤਾ ਗਿਆ ।
ਇਸ ਤੋਂ ਇਲਾਵਾ ਸਟੇਟ ਬੈਂਕ ਆਫ਼ ਇੰਡੀਆ State Bank of India ਨੂੰ ਇਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ, ਉਸ ਤੋਂ ਬਾਅਦ ਬੈਂਕ ਆਫ਼ ਇੰਡੀਆ Bank of India, ਪੰਜਾਬ ਨੈਸ਼ਨਲ ਬੈਂਕ Punjab National Bank, ਯੂਨੀਅਨ ਬੈਂਕ ਆਫ਼ ਇੰਡੀਆ Union Bank of India, ਪੰਜਾਬ ਗ੍ਰਾਮੀਣ ਬੈਂਕ Punjab Gramin Bank ਅਤੇ ਐਚਡੀਐਫਸੀ HDFC Bank ਬੈਂਕ ਸ਼ਾਮਿਲ ਹਨ।
ਇਸ ਸਮਾਗਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਬੈਂਕਿੰਗ ਅਤੇ ਕਰਜ਼ਾ ਦੇਣ ਵਾਲੀਆਂ ਵੱਖ ਵੱਖ ਸੰਸਥਾਵਾਂ ਦੇ ਰਾਜ ਪੱਧਰੀ ਨੁਮਾਇੰਦੇ, ਕਿਸਾਨ ਅਤੇ ਵਿਭਾਗ ਹੋਰ ਅਧਿਕਾਰੀ ਮੌਜੂਦ ਸਨ।
1000 ਕਿਸਾਨਾਂ ਨੂੱ 27.5 ਕੁਇੰਟਲ Mustard Seed ਮੁਫਤ ਵੰਡਿਆ- ਮੁੱਖ ਖੇਤੀਬਾੜੀ ਅਫਸਰ
ਰੂਪਨਗਰ, 19 ਮਾਰਚ: ਕ੍ਰਿਸ਼ੀ ਵਿਗਿਆਨ ਕੇਂਦਰ KVK ਹਵੇਲੀ ਕਲਾਂ ਰੂਪਨਗਰ Ropar ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU Ludhiana ਵੱਲੋਂ ਤਿਆਰ ਕੀਤੀਆਂ ਉੱਨਤ ਕਿਸਮਾਂ ਦੇ ਬੀਜ ਜਿਸ ਵਿਚ ਸੱਠੀ ਮੂੰਗੀ Summer Moong Seed ਅਤੇ ਸੱਠੇ ਮਾਂਹ ਦੇ ਬੀਜਾਂ ਦੇ ਨਾਲ-ਨਾਲ ਗਰਮੀਆਂ ਦੀਆਂ ਸਬਜ਼ੀਆਂ Summer Vegetable Seed Kits ਦੀਆਂ ਕਿੱਟਾਂ ਵੀ ਉਪਲੱਬਧ ਹਨ।
ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਬਚਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ
ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ
ਸ੍ਰੀ ਮੁਕਤਸਰ ਸਾਹਿਬ, 19 ਮਾਰਚ
ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਅਤੇ ਆਧੁਨਿਕ ਡੇਅਰੀ ਫਾਰਮਿੰਗ Dairy Farming ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਫੱਤਾ ਖੇੜਾ ਵਿਖੇ ATMA Scheme ਤਹਿਤ ਇੱਕ ਵਿਸ਼ੇਸ਼ ਤਕਨੀਕੀ ਸਿਖਲਾਈ ਕੈਂਪ Farmer Training Camp ਲਗਾਇਆ ਗਿਆ।
ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਫੂਡ ਪ੍ਰੋਸੈਸਿੰਗ ਅਤੇ ਖੇਤੀ ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ’ਤੇ ਸੈਮੀਨਾਰ ਕਰਵਾਇਆ
ਓਨਟਾਰੀਓ ਦੇ ਛੋਟੇ ਕਾਰੋਬਾਰਾਂ ਲਈ ਐਸੋਸੀਏਟ ਮੰਤਰੀ, ਨੀਨਾ ਤਾਂਗੜੀ ਨੇ ਪੰਜਾਬ ਅਤੇ ਕੈਨੇਡਾ ਲਈ ਲਾਹੇਵੰਦ ਗਿਆਨ, ਤਕਨਾਲੋਜੀ ਅਤੇ ਨਿਵੇਸ਼ ’ਤੇ ਦਿੱਤਾ ਜ਼ੋਰ
ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਦੀ ਕੀਤੀ ਵਕਾਲਤ
ਚੰਡੀਗੜ੍ਹ, 18 ਮਾਰਚ:
ਪੰਜਾਬ ਰਾਜ ਖੁਰਾਕ ਕਮਿਸ਼ਨ Punjab State Food Commission ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ Food Processing ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਛੋਟੇ ਕਾਰੋਬਾਰਾਂ ਦੀ ਐਸੋਸੀਏਟ ਮੰਤਰੀ ਸ਼੍ਰੀਮਤੀ ਨੀਨਾ ਟਾਂਗਰੀ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ, ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਲਈ ਕੈਬਨਿਟ ਮੰਤਰੀ ਸ਼੍ਰੀਮਤੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ, ਸ਼੍ਰੀਮਤੀ ਨੀਨਾ ਟਾਂਗਰੀ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਫੂਡ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿੱਚ ਪੰਜਾਬ ਅਤੇ ਕੈਨੇਡਾ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਿਆਨ, ਤਕਨਾਲੋਜੀ ਅਤੇ ਨਿਵੇਸ਼ ਦੇ ਆਦਾਨ-ਪ੍ਰਦਾਨ ਨਾਲ ਦੋਵਾਂ ਖੇਤਰਾਂ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਬਹੁਤ ਲਾਭ ਹੋਵੇਗਾ।
ਇਸ ਮੌਕੇ ਬੋਲਦਿਆਂ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਵਿਸਥਾਰ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧੇਗੀ ਸਗੋਂ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਮੰਡੀਆਂ ਵਿੱਚ ਲਿਜਾਣ ਲਈ ਨਵੇਂ ਮੌਕੇ ਵੀ ਪੈਦਾ ਹੋਣਗੇ।
ਇਸ ਮੌਕੇ ਚੇਅਰਮੈਨ Bal Mukund Sharma ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਇਹ ਖੇਤੀਬਾੜੀ ਉਪਜ ਵਿੱਚ ਮੁੱਲ ਵਾਧਾ ਕਰੇਗਾ ਅਤੇ ਕਿਸਾਨਾਂ ਨੂੰ ਬਿਹਤਰ ਆਰਥਿਕ ਲਾਭ ਪ੍ਰਦਾਨ ਕਰੇਗਾ।
ਸੈਮੀਨਾਰ ਦੌਰਾਨ, ਕਈ ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਅਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸ਼੍ਰੀ ਐਨ. ਐਸ. ਬਰਾੜ, ਚੇਅਰਮੈਨ, ਪੈਗਰੋ ਫਰੋਜ਼ਨ ਫੂਡਜ਼, ਜੋ ਕਿ ਸਭ ਤੋਂ ਪ੍ਰਮੁੱਖ ਬੁਲਾਰਿਆਂ ਵਿੱਚੋਂ ਇੱਕ ਸਨ, ਨੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਆਪਣੀ ਪ੍ਰੇਰਨਾਦਾਇਕ ਉੱਦਮੀ ਯਾਤਰਾ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਸਭ ਤੋਂ ਸਫਲ ਫੂਡ ਪ੍ਰੋਸੈਸਿੰਗ ਉੱਦਮਾਂ ਵਿੱਚੋਂ ਇੱਕ ਬਣਾਉਣ ਵਿੱਚ ਆਪਣੇ ਸੰਘਰਸ਼ ਅਤੇ ਦ੍ਰਿੜਤਾ ਬਾਰੇ ਗੱਲ ਕੀਤੀ। ਉੱਚ-ਗੁਣਵੱਤਾ ਵਾਲੀਆਂ ਸਬਜ਼ੀਆਂ ਅਤੇ ਫਲਾਂ ਦੇ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਮਾਣ ਨਾਲ ਸਾਂਝਾ ਕੀਤਾ ਕਿ ਉਨ੍ਹਾਂ ਨੇ ਮੈਕਡੋਨਲਡਜ਼ ਨੂੰ 40 ਮੀਟ੍ਰਿਕ ਟਨ ਫ੍ਰੋਜ਼ਨ ਸਬਜ਼ੀਆਂ ਸਪਲਾਈ ਕਰਕੇ ਆਪਣੀ ਯਾਤਰਾ ਸ਼ੁਰੂ ਕੀਤੀ ਸੀ, ਜੋ ਹੁਣ 10,000 ਮੀਟ੍ਰਿਕ ਟਨ ਤੋਂ ਵੱਧ ਪ੍ਰੋਸੈਸਡ ਉਤਪਾਦਾਂ ਤੱਕ ਵਧ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਅੱਜ ਜਾਪਾਨ, ਇੰਡੋਨੇਸ਼ੀਆ, ਫਿਲੀਪੀਨਜ਼, ਕੈਨੇਡਾ ਅਤੇ ਸਿੰਗਾਪੁਰ ਸਮੇਤ ਕਈ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫ੍ਰੋਜ਼ਨ ਫੂਡ ਉਤਪਾਦਾਂ ਦਾ ਨਿਰਯਾਤ ਕਰਦੀ ਹੈ।
ਡਾ. ਨਰਪਿੰਦਰਪਾਲ ਸਿੰਘ, ਵਾਈਸ ਚਾਂਸਲਰ, ਗ੍ਰਾਫਿਕ ਏਰਾ ਯੂਨੀਵਰਸਿਟੀ, ਦੇਹਰਾਦੂਨ, ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਦੇ ਸਾਬਕਾ ਮੁਖੀ ਅਤੇ ਡਾਇਰੈਕਟਰ ਰਿਸਰਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੈਮੀਨਾਰ ਨੂੰ ਸੰਬੋਧਨ ਕੀਤਾ ਅਤੇ ਫੂਡ ਟੈਕਨਾਲੋਜੀ ਅਤੇ ਖੋਜ ਵਿੱਚ ਨਵੀਨਤਾਵਾਂ 'ਤੇ ਚਾਨਣਾ ਪਾਇਆ।
ਉਨ੍ਹਾਂ ਤੋਂ ਇਲਾਵਾ, ਸ਼੍ਰੀ ਮੰਗਲ ਸਿੰਘ ਬੱਸੀ, ਚੇਅਰਮੈਨ ਐਗਰੋ, ਸ਼੍ਰੀ ਅਰੁਣ ਗਰੋਵਰ, ਚੇਅਰਮੈਨ ਅਮਰ ਟੈਕਸ ਗਰੁੱਪ, ਸ਼੍ਰੀਮਤੀ ਪਵਿੱਤਰ ਕੌਰ, ਸਲਾਹਕਾਰ, ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ, ਭਾਰਤ ਸਰਕਾਰ, ਸ਼੍ਰੀ ਇੰਦਰਦੀਪ ਸਿੰਘ ਚੀਮਾ, ਚੇਅਰਮੈਨ ਈਸਟ ਵੁੱਡ ਵਿਲੇਜ, ਕੈਪਟਨ ਵਿਕਰਮ ਬਾਜਵਾ, ਸਾਬਕਾ ਸੀਜੀਐਮ ਆਰਬੀਆਈ, ਸ਼੍ਰੀ ਐਮ. ਐਸ. ਔਜਲਾ, ਸਾਬਕਾ ਡਾਇਰੈਕਟਰ ਟਾਊਨ ਪਲਾਨਿੰਗ, ਅਤੇ ਸ਼੍ਰੀ ਜਸਵਿੰਦਰ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ ਨੇ ਵੀ ਸੈਮੀਨਾਰ ਦੇ ਸੰਦਰਭ ਵਿੱਚ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।
ਸ਼੍ਰੀ ਵਿਜੇ ਦੱਤ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ, ਜਿਨ੍ਹਾਂ ਨੇ ਪ੍ਰੋਗਰਾਮ ਦੀ ਕਾਰਵਾਈ ਚਲਾਈ, ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਵੀ ਮਜ਼ਬੂਤ ਕਰਦੇ ਹਨ।
ਅੰਤ ਵਿੱਚ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਧੰਨਵਾਦ ਮਤਾ ਪੇਸ਼ ਕੀਤਾ।
ਇਸ ਮੌਕੇ 'ਤੇ, ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਮੈਂਬਰ ਸਕੱਤਰ ਸ਼੍ਰੀਮਤੀ ਕਨੂ ਥਿੰਦ ਨੇ ਸ਼੍ਰੀਮਤੀ ਨੀਨਾ ਟਾਂਗਰੀ ਨੂੰ ਪੰਜਾਬ ਦੀ ਰਵਾਇਤੀ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਪਤੀ ਸ਼੍ਰੀ ਅਸ਼ਵਨੀ ਟਾਂਗਰੀ ਅਤੇ ਸ਼੍ਰੀ ਸੁਦੀਪ ਸਿੰਗਲਾ ਵੀ ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
-ਪਿਛਲੀਆਂ ਸਰਕਾਰਾਂ ਨੇ 1960 ਦੇ ਨਵੇਂ ਸਮਝੌਤੇ ਵਿੱਚ ਪੈਸੇ ਦਾ ਜ਼ਿਕਰ ਨਹੀਂ ਕੀਤਾ ਪਰ 1920 ਦੇ ਸਮਝੌਤੇ ਨੂੰ ਰੱਦ ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
-ਰਾਜਸਥਾਨ ਪਾਣੀ ਤਾਂ ਸਾਲ 1920 ਦੇ ਸਮਝੌਤੇ ਮੁਤਾਬਕ ਲੈ ਰਿਹਾ ਪਰ ਬਕਾਇਆ ਮੰਗਣ ’ਤੇ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
-ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਮੀਟਿੰਗ ਕਰਨ ਲਈ ਰਾਜਸਥਾਨ ਨੂੰ ਚਿੱਠੀ ਵੀ ਲਿਖੀ -ਭਗਵੰਤ ਸਿੰਘ ਮਾਨ
-ਹਰ 25 ਸਾਲ ਬਾਅਦ ਸਮਝੌਤੇ ਦੀ ਸਮੀਖਿਆ ਹੋਣੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ’ਤੇ ਗੱਲ ਨਹੀਂ ਕੀਤੀ-ਭਗਵੰਤ ਸਿੰਘ ਮਾਨ
-ਸਾਡੀ ਸਰਕਾਰ ਰਾਜਸਥਾਨ ਤੋਂ ਬਕਾਏ ਦਾ ਹੱਕ ਲੈਣ ਲਈ 1920 ਦੇ ਸਮਝੌਤੇ ਦੀ ਸਮੀਖਿਆ ਚਾਹੁੰਦੀ ਹੈ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 18 ਮਾਰਚ
ਪੰਜਾਬ ਦੇ ਮੁੱਖ ਮੰਤਰੀ Bhagwant Singh Maan ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ Punjab Government ਵੱਲੋਂ ਰਾਜਸਥਾਨ ਸਰਕਾਰ Rajasthan Government ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ Water Royalty ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ Firozpur Feeder ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ Water Royalty ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ Water Royalty ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।"
ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ 'ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,"ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।"
ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ Water Royalty ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।"
ਉਨ੍ਹਾਂ ਅੱਗੇ ਕਿਹਾ, "ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।"
ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ 'ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।"
ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ Water Royalty ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ Water Royalty ਮੁੱਦੇ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ 'ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”
ਖੇਤੀ ਵਿਭਿੰਨਤਾ ਅਪਣਾਓ, ਵਾਤਾਵਰਣ ਬਚਾਓ” ਥੀਮ ਨਾਲ ਹੋਵੇਗਾ Kisan Mela ਦਾ ਆਯੋਜਨ
800 ਕਿਸਾਨਾਂ ਨੂੰ 22 ਕੁਇੰਟਲ ਸਰੋਂ ਦਾ ਬੀਜ ਮੁਫ਼ਤ ਵੰਡਿਆ-ਡਿਪਟੀ ਕਮਿਸ਼ਰ
ਕਿਹਾ, ਮੁੰਗਫੁਲੀ ਦੀ ਕਾਸ਼ਤ ਲਈ ਵੀ ਕਿਸਾਨਾਂ ਨੂੰ ਜਾ ਰਿਹੈ ਪ੍ਰੇਰਿਆਲੁਧਿਆਣਾ, 18 ਮਾਰਚ
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU ਦੇ ਕਿਸਾਨ ਮੇਲੇ ਚੱਲ ਰਹੇ ਹਨ। ਇਸੇ ਲੜੀ ਵਿਚ ਹੁਣ ਤਿੰਨ ਮੇਲੇ ਬਾਕੀ ਹਨ। ਜਿਸ ਵਿਚੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana ਦੇ ਕੈਂਪਸ ਵਿਚ ਮੁੱਖ ਮੇਲਾ 20 ਅਤੇ 21 ਮਾਰਚ 2026 ਨੂੰ ਹੋਣ ਜਾ ਰਿਹਾ ਹੈ। ਇਸੇ ਤਰਾਂ ਖੇਤਰੀ ਖੋਜ ਕੇਂਦਰ ਬਠਿੰਡਾ ਵਿਚ Kisan Mela Bathinda 24 ਮਾਰਚ 2026 ਨੂੰ ਅਤੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ Kisan Mela Gurdaspur 27 ਮਾਰਚ 2026 ਨੂੰ ਮੇਲਾ ਹੋਵੇਗਾ।
ਇੰਨ੍ਹਾਂ ਮੇਲਿਆਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਬੀਜ ਵੀ ਮਿਲਦੇ ਹਨ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਗਿਆਨ ਵੀ ਦਿੱਤਾ ਜਾਂਦਾ ਹੈ। ਕਿਸਾਨਾਂ ਨੂੰ ਵੱਧ ਤੋਂ ਵੱਧ ਆਪਣੇ ਨੇੜਲੇ ਮੇਲੇ ਵਿਚ ਪਹੁੰਚ ਕੇ ਖੇਤੀ ਸਬੰਧੀ ਨਵਾਂ ਗਿਆਨ ਹਾਸਲ ਕਰਨਾ ਚਾਹੀਦਾ ਹੈ।
ਬਠਿੰਡਾ, 17 ਮਾਰਚ : ਡਿਪਟੀ ਕਮਿਸ਼ਨਰ Bathinda ਸ਼੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਹੁਣ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦੀ ਕਿਸਾਨ ਆਈ.ਡੀ. (Farmer Registry) ਬਣੀ ਹੋਵੇਗੀ।
ਸ੍ਰੀ ਮੁਕਤਸਰ ਸਾਹਿਬ, 17 ਮਾਰਚ:
•2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ
•8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ
ਚੰਡੀਗੜ੍ਹ, 17 ਮਾਰਚ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕੇਂਦਰ ਸਰਕਾਰ GoI ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ Incidences of Crop Residue Burning ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।
ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (RDF) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।
ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ Stubble Burning ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ "ਅੰਨਦਾਤਾ" ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।
ਖੇਤੀਬਾੜੀ ਮੰਤਰੀ ਨੇ ਕਿਹਾ, "ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ Air Pollution in Delhi ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।"
ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਰੀ ਦੀ ਖਰੀਦ 'ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ।
ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।
ਸ. ਖੁੱਡੀਆਂ ਨੇ ਕਿਹਾ, "ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।"
ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (RDF) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, "ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ ਜਾਰੀ ਨਹੀਂ ਹੋਏ ।"
ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ।
ਕਿਸਾਨ ਦੀ ਆਮਦਨ ਵਧਾਉਣ ਵਿੱਚ ਖੇਤੀਬਾੜੀ ਯੂਨੀਵਰਸਿਟੀ ਦਾ ਅਹਿਮ ਯੋਗਦਾਨ - ਸ੍ਰ. ਕੁਲਤਾਰ ਸਿੰਘ ਸੰਧਵਾਂ
ਫਰੀਦਕੋਟ, 17 ਮਾਰਚਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ Faridkot ਵਿਖੇ ਸਾਉਣੀ ਦੀਆਂ ਫਸਲਾਂ ਦਾ ਕਿਸਾਨ ਮੇਲਾ Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿਰਕਤ ਕੀਤੀ | ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ ਦੇ ਉਦੇਸ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਸ੍ਰ. Kultar Singh Sandhwan, ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵਜੋਂ, Dr Gurdev Singh Khush, ਅੰਤਰਰਾਸਟਰੀ ਝੋਨਾ ਵਿਗਿਆਨੀ, ਸ੍ਰ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫਰੀਦਕੋਟ ਅਤੇ ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ | ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ ਏ ਯੂ. ਨੇ ਕੀਤੀ | ਇਸ ਮੌਕੇ ਸ੍ਰ. ਅਮਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ, ਫਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ- ਵੱਖ ਵਿਭਾਗਾਂ ਤੋਂ ਮੁਖੀ ਅਤੇ ਵਿਗਿਆਨੀ ਸਾਮਲ ਹੋਏ |
ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ ਕਿਸਾਨਾਂ ਅਤੇ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਸਲਾਘਾਯੋਗ ਭੂਮਿਕਾ ਨਿਭਾਈ |ਖੇਤੀ ਨੂੰ ਦੁਨੀਆਂ ਦਾ ਸਭ ਤੋਂ ਉਤੱਮ ਕਿੱਤਾ ਦਸਦਿਆਂ ਉਨ੍ਹਾਂ ਕਿਹਾ ਕਿ ਕਣਕ ਝੋਨੇ ਦੇ ਅੰਬਾਰ ਲਗਾ ਕੇ ਦੇਸ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲਾ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਦੁਨੀਆਂ ਦੇ 30 ਪ੍ਰਤੀਸਤ ਰਕਬੇ ਦੇ ਮੁਕਾਬਲਤਨ 90 ਪ੍ਰਤੀਸਤ ਰਕਬੇ ਵਿੱਚ ਖੇਤੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੁਣ ਦਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ ਅਤੇ ਨਵੀਆਂ ਖੇਤੀ ਤਕਨੀਕਾਂ ਨੂੰ ਅਪਣਾ ਕੇ ਹੀ ਅਸੀਂ ਤਰੱਕੀ ਕਰ ਸਕਦੇ ਹਾਂ ਅਤੇ ਜਿਸ ਲਈ ਸਾਨੂੰ ਨਿਰੰਤਰ ਪੀ ਏ ਯੂ ਮਾਹਿਰਾਂ ਨਾਲ ਆਪਣਾ ਰਾਬਤਾ ਕਾਇਮ ਰੱਖਣਾ ਪਵੇਗਾ | ਪੰਜਾਬ ਸਰਕਾਰ ਦੀਆਂ ਖੇਤੀ ਨੂੰ ਉਤਸਾਹਿਤ ਕਰਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਸਾਨੂੰ ਖੇਤੀਬਾੜੀ ਖੇਤਰ ਨੂੰ ਸਿਖਰਾਂ ਤੇ ਲਿਜਾਣਾ ਪਵੇਗਾ ਅਤੇ ਜਿਸ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ | ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਹਾਸਲ ਕਰਨ ਦਾ ਮਸਵਰਾ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਵਿਰਾਸਤ ਨਾਲ ਜੋੜਨ ਦੀ ਤਾਕੀਦ ਕੀਤੀ |
ਆਪਣੇ ਪ੍ਰਧਾਨਗੀ ਭਾਸਣ ਵਿੱਚ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਨੂੰ ਸਭਿਆਚਾਰ ਦਾ ਪੰਘੂੜਾ ਮੰਨਿਆ ਜਾਂਦਾ ਹੈ, ਇੱਥੇ ਲੱਗਦੇ ਅਨੇਕਾਂ ਮੇਲੇ ਅਤੇ ਮਨਾਏ ਜਾਂਦੇ ਤਿਉਹਾਰ ਸਾਡੀ ਅਨਮੋਲ ਸੰਸਕ੍ਰਿਤੀ ਦੀ ਖੂਬਸੂਰਤ ਤਰਜਮਾਨੀ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ ਕਰਦੇ PAU ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਜਿੱਥੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਉਥੇ ਕਿਸਾਨਾਂ ਵੱਲੋਂ ਮਿਲਦਾ ਫੀਡ ਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸਾ ਨਿਰਦੇਸ ਦੇਣ ਵਿੱਚ ਵੀ ਮੱਦਦਗਾਰ ਹੁੰਦਾ ਹੈ | Kisan Mela ਦੇ ਉਦੇਸ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਪਵੇਗਾ ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹਿ ਸਕੇ | ਉਨ੍ਹਾਂ ਕਿਹਾ ਕਿ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜਾਂ, ਫਲਾਂ, ਫੁੱਲਾਂ ਅਤੇ ਸਬਜੀਆਂ ਆਦਿ ਫਸਲਾਂ ਦੀ ਕਾਸਤ ਕਰਨ ਨਾਲ ਜਿੱਥੇ ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰ ਸਕਾਂਗੇ ਉਥੇ ਸਾਨੂੰ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਵੱਡੇ ਪੱਧਰ ਤੇ ਮੱਦਦ ਮਿਲੇਗੀ | ਖੇਤੀ ਆਮਦਨ Farmer Income ਵਿੱਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਕ੍ਰਿਸੀ ਵਿਗਿਆਨ ਕੇਂਦਰਾਂ KVKs ਅਤੇ ਖੇਤਰੀ ਖੋਜ ਸਟੇਸਨਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਹਾਸਲ ਕਰਨ ਅਤੇ ਅਤਿ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤ ਮਸੀਨਰੀ ਆਦਿ ਸੰਬੰਧੀ ਜਾਣਕਾਰੀ ਹਾਸਲ ਕਰਨ ਲਈ ਕਿਹਾ | ਖੇਤੀ ਨੂੰ ਮੁਨਾਫੇ ਦਾ ਧੰਦਾ ਬਣਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ ਤੇ ਐਗਰੀ ਬਿਜਨਿਸ Agri Business ਕਰਨ ਦੀ ਸਲਾਹ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਜਿਣਸਾਂ ਦੀ ਪ੍ਰੋਸੈਸਿੰਗ ਕਰਨ, ਡੱਬਾ ਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿਫਾਰਸ ਕੀਤੀ | ਯੂਨੀਵਰਸਿਟੀ ਵੱਲੋਂ ਚਲਾਏ ਜਾਂਦੇ 94 ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਸਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ 10 ਪ੍ਰਤੀਸਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵਿਗਿਆਨਕ ਲੀਹਾਂ ਤੇ ਖੇਤੀ ਦੇ ਧੰਦੇ ਨਾਲ ਜੁੜ ਕੇ ਇਸ ਨੂੰ ਹੋਰ ਸਿਖਰਾਂ ਤੇ ਲਿਜਾ ਸਕਣ | ਕਣਕ ਦੀ ਭਰਵੀਂ ਫਸਲ ਹੋਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜਨ ਵਿੱਚ ਯੂਨੀਵਰਸਿਟੀ ਵੱਲੋਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਖੇਤੀ ਸਿਫਾਰਸਾਂ ਨੂੰ ਅਪਨਾਉਣ ਲਈ ਕਿਹਾ |
ਡਾ. ਗੁਰਦੇਵ ਸਿੰਘ ਖੁਸ ਨੇ ਪੀ ਏ ਯੂ ਮਾਹਿਰਾਂ ਵੱਲੋਂ ਸਬਜੀਆਂ ਅਤੇ ਫਲਾਂ ਦੀਆਂ ਫਸਲਾਂ ਤੇ ਕੀਤੀ ਜਾ ਰਹੀ ਖੋਜ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਨਿਸਚੇ ਹੀ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਦੀ ਅਣਥੱਕ ਮਿਹਨਤ ਸਦਕਾ ਜੋ ਖੇਤੀ ਤਕਨੀਕਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਇਸ ਨਾਲ ਨਾ ਕੇਵਲ ਪੰਜਾਬ ਬਲਕਿ ਪੂਰੇ ਦੇਸ ਨੂੰ ਫਾਇਦਾ ਹੋਵੇਗਾ | ਪੀ ਏ ਯੂ ਵੱਲੋਂ ਦੇਸੀ ਕਪਾਹ ਤੇ ਕੀਤੀ ਜਾ ਰਹੀ ਖੋਜ ਤੇ ਖੁਸੀ ਜਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸੀ ਕਪਾਹ ਨੂੰ ਨਰਮੇਂ ਦੀਆਂ ਕਿਸਮਾਂ ਦੇ ਮੁਕਾਬਲੇ ਕੀੜੇ ਮਕੌੜੇ ਘੱਟ ਲੱਗਦੇ ਹਨ | ਉਨ੍ਹਾਂ ਨੇ ਪੰਜਾਬ ਦੇ ਖੇਤੀ ਖੇਤਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੀ ਏ ਯੂ ਨੂੰ ਦਿੱਤੀ ਜਾ ਰਹੀ ਮੱਦਦ ਦਾ ਸੁਕਰੀਆ ਅਦਾ ਕੀਤਾ |
ਸ੍ਰ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੀ ਏ ਯੂ ਦੇ ਖੇਤੀ ਮਾਹਿਰ ਸਖਤ ਮਿਹਨਤ ਕਰਕੇ ਨਵੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਕਿਸਾਨਾਂ ਲਈ ਲਿਆਉਂਦੇ ਹਨ ਅਤੇ ਸਾਨੂੰ ਇਹਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਦਿੱਤੀਆਂ ਸਿਫਾਰਸਾਂ ਨੂੰ ਇੰਨ ਬਿੰਨ ਅਪਨਾਉਣਾ ਚਾਹੀਦਾ ਹੈ ਅਤੇ ਘਰ ਦੀਆਂ ਜੈਵਿਕ ਸਬਜੀਆਂ Organic Vegetables and Fruits ਅਤੇ ਫਲ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਖੇਤੀ ਖਰਚੇ ਘਟਾ ਸਕੀਏ ਅਤੇ ਪੌਸਟਿਕਤਾ ਵਧਾ ਸਕੀਏ |
ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਨੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੀਆਂ ਜਾਂਦੀਆਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸਤ ਕਰਨ, ਰਸਾਇਣਾਂ ਦੇ ਅੰਧਾ ਧੁੰਦ ਛਿੜਕਾਅ ਤੋਂ ਗੁਰੇਜ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ | ਰਵਾਇਤੀ ਫਸਲੀ ਚੱਕਰ ਨੂੰ ਤਿਆਗ ਕੇ ਖੇਤੀ ਵੰਨ ਸੁਵੰਨਤਾ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਾਸਤ ਕੀਤੀ ਜਾਣ ਵਾਲੀ ਫਸਲ ਦੀ ਸੁਚੱਜੀ ਯੋਜਨਾਬੰਦੀ, ਸਕਾਰਾਤਮਕ ਰੁਚੀ ਅਤੇ ਪੂਰੀ ਜਾਣਕਾਰੀ ਹੋਣੀ ਜਰੂਰੀ ਦੱਸਿਆ | ਯੂਨੀਵਰਸਿਟੀ ਵੱਲੋਂ ਪਸਾਰ ਕੀਤੇ ਜਾਂਦੇ ਖੇਤੀ ਗਿਆਨ ਵਿਗਿਆਨ ਨੂੰ ਅਪਨਾਉਣ ਦੀ ਸਿਫਾਰਸ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਨੌਜਵਾਨ ਕਿਸਾਨ ਸੰਸਥਾ, ਪੀ ਏ ਯੂ ਕਿਸਾਨ ਕਲੱਬ ਅਤੇ ਯੰਗ ਫਾਰਮਰ ਟਰੇਨਿੰਗ ਕੋਰਸ ਨਾਲ ਜੁੜਨ ਦੀ ਤਾਕੀਦ ਕੀਤੀ |
ਡਾ. ਅਜਮੇਰ ਸਿੰਘ ਢੱਟ, ਨਿਰਦੇਸਕ ਖੋਜ ਨੇ ਕਿਸਾਨ ਮੇਲੇ ਨੂੰ ਗਿਆਨ ਵਿਗਿਆਨ ਦਾ ਮੇਲਾ ਦਸਦਿਆਂ ਪੀ ਏ ਯੂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਹਨ ਜਿਨ੍ਹਾਂ ਵਿੱਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸਟਰੀ ਪੱਧਰ ਤੇ ਕਾਸਤ ਕਰਨ ਲਈ ਵੀ ਹੋਈ ਹੈ | ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ/ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ ਆਰ 133, ਕਪਾਹ ਦਾ 11 ਕੁਇੰਟਲ/ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ ਬੀ ਡੀ 88 ਅਤੇ ਮੱਕੀ ਦਾ 25 ਕੁਇੰਟਲ/ਏਕੜ ਝਾੜ ਦੇਣ ਵਾਲੀ ਕਿਸਮ ਐਨ ਕੇ 7328 ਤੋਂ ਇਲਾਵਾ ਸਬਜੀਆਂ ਦੀਆਂ ਫਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ ਐਚ 56, ਨੈਟ ਪੋਲੀ ਹਾਊਸ ਵਿੱਚ ਬੈਂਗਣ ਦੀ ਹਾਈਬ੍ਰਿਡ ਕਿਸਮ-7, ਕਾਲੀ ਤੋਰੀ ਪੀ ਐਚ 1 ਅਤੇ ਪੀ ਐਚ 2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਿਕਨ-2 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ| ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਦੀਆਂ 23 ਸਿਫਾਰਸਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ ਸਾਡਾ ਵੱਡਮੁੱਲਾ ਸਰਮਾਇਆ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਸਾਡੀ ਮੁਢਲੀ ਜਿੰਮੇਵਾਰੀ ਹੈ | ਫਸਲਾਂ ਦੀ ਰਹਿੰਦ ਖੂੰਹਦ ਦੀ ਉਚਿਤ ਸਾਂਭ ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫਾਰਸਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਤਾਵਰਣ ਪੱਖੀ ਤਕਨੀਕਾਂ ਸਾਂਝੀਆਂ ਕੀਤੀਆਂ |
ਕਿਸਾਨ ਮੇਲੇ ਵਿੱਚ ਸਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸਕ ਪਸਾਰ ਸਿੱਖਿਆ, ਪੀ ਏ ਯੂ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਸਿਰਕਤ ਕਰਨਾ ਉਹਨਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸਵਾਸ ਦਾ ਪ੍ਰਤੀਕ ਹੈ | ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ 20-21 ਮਾਰਚ, 2026 ਨੂੰ ਲੱਗਣ ਵਾਲੇ ਖੇਤੀ ਗਿਆਨ ਦੇ ਮਹਾਂਕੁੰਭ ਦੋ ਰੋਜਾ ਕਿਸਾਨ ਮੇਲੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜਨ ਅਤੇ ਮਹੀਨਾਵਾਰ ਖੇਤੀ ਰਸਾਲਿਆਂ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਮੈਂਬਰ ਬਣਨ ਲਈ ਕਿਹਾ |
ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸਕ ਸੰਚਾਰ, ਪੀ ਏ ਯੂ ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸੰਬੰਧਤ ਅਤਿ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਯੂਨੀਵਰਸਿਟੀ ਦੇ ਸੋਸਲ ਮੀਡੀਆਂ ਨਾਲ ਜੁੜਨ ਦੀ ਅਪੀਲ ਕੀਤੀ | ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਸਿਫਾਰਸ ਕੀਤੀਆਂ ਰਸਾਇਣਾਂ ਦੀ ਵਰਤੋਂ ਕਰਨ ਤੇ ਜੋਰ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਅਤੇ ਵਿਸੇਸ ਕਰਕੇ ਸਾਉਣੀ ਦੀਆਂ ਫਸਲਾਂ ਦੀਆਂ ਸਿਫਾਰਸਾਂ ਪੁਸਤਕ ਪੜ੍ਹਨ ਦੀ ਤਾਕੀਦ ਕੀਤੀ |
ਡਾ. ਕੁਲਦੀਪ ਸਿੰਘ, ਨਿਰਦੇਸਕ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਧੰਨਵਾਦ ਦੇ ਸਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਦਾ ਦੌਰਾ ਕਰਨ ਅਤੇ ਯੂਨੀਵਰਸਿਟੀ ਵੱਲੋਂ ਵਿਕਰੀ ਕੀਤੀਆਂ ਜਾ ਰਹੀਆਂ ਸਬਜੀਆਂ, ਤੇਲ ਬੀਜਾਂ, ਮੋਟੇ ਅਨਾਜਾਂ ਅਤੇ ਚਾਰਿਆਂ ਦੀਆਂ ਕਿੱਟਾਂ ਅਤੇ ਫਲਾਂ ਆਦਿ ਦੇ ਬੂਟੇ ਖ੍ਰੀਦਣ ਲਈ ਕਿਹਾ |