Monday, March 30, 2026

ਰਬੀ ਫਸਲਾਂ ਦੀ MSP ਖਰੀਦ ਲਈ 11,698 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ, ਕਿਸਾਨਾਂ ਨੂੰ ਵੱਡੀ ਰਾਹਤ

 ਨਵੀਂ ਦਿੱਲੀ, 30 ਮਾਰਚ 2026: ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ Shivraj Singh Chouhan ਵੱਲੋਂ ਹਰਿਆਣਾ (Haryana), ਉੱਤਰ ਪ੍ਰਦੇਸ਼ (Uttar Pradesh) ਅਤੇ ਕਰਨਾਟਕ (Karnataka) ਵਿੱਚ ਰਬੀ 2026 ਸੀਜ਼ਨ ਦੌਰਾਨ ਦਾਲਾਂ (Pulses) ਅਤੇ ਤਿਲਹਨਾਂ (Oilseeds) ਦੀ MSP (Minimum Support Price) ‘ਤੇ ਖਰੀਦ ਲਈ 11,698 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਗਈ ਹੈ।


ਇਹ ਖਰੀਦ PSS (Price Support Scheme) ਦੇ ਤਹਿਤ ਕੀਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦਾ ਉਚਿਤ ਭਾਅ ਮਿਲੇਗਾ ਅਤੇ ਉਨ੍ਹਾਂ ਨੂੰ ਘੱਟ ਕੀਮਤ ‘ਤੇ ਫਸਲ ਵੇਚਣ ਦੀ ਮਜ਼ਬੂਰੀ ਤੋਂ ਰਾਹਤ ਮਿਲੇਗੀ। 


🌿 Haryana: ਚਨਾ ਅਤੇ ਸਰਸੋਂ ਦੀ MSP ਖਰੀਦ

ਹਰਿਆਣਾ ਲਈ Chana (Gram) ਅਤੇ Mustard (Sarson) ਦੀ ਕੁੱਲ 3.73 ਲੱਖ ਮੈਟ੍ਰਿਕ ਟਨ ਤੋਂ ਵੱਧ ਖਰੀਦ ਨੂੰ ਮਨਜ਼ੂਰੀ ਮਿਲੀ ਹੈ।

  • ਚਨਾ: 13,082 MT
  • ਸਰਸੋਂ: 3,60,528 MT
  • ਕੁੱਲ ਮੁੱਲ: ₹2,312 ਕਰੋੜ+

👉 ਇਸ ਨਾਲ ਰਾਜ ਦੇ ਕਿਸਾਨਾਂ ਨੂੰ remunerative price ਮਿਲੇਗਾ। 


🌱 Uttar Pradesh: ਵੱਡੀ ਪੱਧਰ ‘ਤੇ MSP Procurement

ਉੱਤਰ ਪ੍ਰਦੇਸ਼ ਵਿੱਚ Chana, Masur (Lentil) ਅਤੇ Mustard ਦੀ ਲਗਭਗ 14.31 ਲੱਖ ਮੈਟ੍ਰਿਕ ਟਨ ਖਰੀਦ ਮਨਜ਼ੂਰ ਕੀਤੀ ਗਈ ਹੈ।

  • ਚਨਾ: 2,24,000 MT (₹1,316 ਕਰੋੜ)
  • ਮਸੂਰ: 6,77,000 MT (₹4,739 ਕਰੋੜ)
  • ਸਰਸੋਂ: 5,30,000 MT (₹3,286 ਕਰੋੜ)

👉 ਇਹ MSP Procurement ਕਿਸਾਨਾਂ ਲਈ ਵੱਡੀ ਆਰਥਿਕ ਸਹਾਇਤਾ ਸਾਬਤ ਹੋਵੇਗੀ। 


🌼 Karnataka: Safflower (Kusum) ਦੀ ਖਰੀਦ

ਕਰਨਾਟਕ ਵਿੱਚ Safflower (Kusum) ਦੀ 6,923 ਮੈਟ੍ਰਿਕ ਟਨ MSP ‘ਤੇ ਖਰੀਦ ਮਨਜ਼ੂਰ ਕੀਤੀ ਗਈ ਹੈ।

  • MSP: ₹65,400 ਪ੍ਰਤੀ MT
  • ਕੁੱਲ ਮੁੱਲ: ₹45.27 ਕਰੋੜ

ਰੂਪਨਗਰ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ

ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ Ropar ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ Harvesting of Wheat by Combine Harvester Banned During Night ਤੇ ਪੂਰਨ ਪਾਬੰਦੀ ਲਗਾਉਂਦਾ ਹਾਂ।

ਸ਼੍ਰੀ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿਚ ਮਕੈਨੀਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ। ਜਿਸ ਕਰਕੇ ਖ੍ਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੇ ਹਿਚਕਚਾਉਂਦੀਆਂ ਹਨ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਹੁੰਦਾ ਹੈ। ਅਜਿਹਾ ਉਪਰੋਕਤ ਦਰਸਾਈ ਗਈ ਸਥਿਤੀ ਕਾਰਨ ਹੀ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਇਹ ਹੁਕਮ 01 ਅਪ੍ਰੈਲ 2026 ਤੋਂ 31 ਮਈ 2026 ਤੱਕ ਲਾਗੂ ਹੋਵੇਗਾ।

1 ਅਪਰੈਲ ਤੋਂ ਸ਼ੁਰੂ ਹੋ ਰਹੇ Wheat Procurement ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ


ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਚੌਕਸੀ ਰੱਖਣ ਦੇ ਨਿਰਦੇਸ਼ 

ਸੂਬੇ ਨੂੰ ਅਪ੍ਰੈਲ ਲਈ 30973 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਪ੍ਰਾਪਤ ਹੋਈ

1897 ਖਰੀਦ ਕੇਂਦਰ ਨੋਟੀਫਾਈ ਕੀਤੇ

ਚੰਡੀਗੜ੍ਹ, 30 ਮਾਰਚ:

ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (DFSCs) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ Wheat Arrival from Other State to Punjab ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ Wheat Procurement in Punjab by Government ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ।

ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ Lal Chand Kataruchak ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (CCL) ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (LMT) ਕਣਕ ਦੀ ਖ਼ਰੀਦ Wheat Procurement Target in Punjab for 2026-27 ਦਾ ਟੀਚਾ ਹੈ। ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ Wheat Procurement Mandies ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਖਰੀਦ ਕਮੇਟੀਆਂ (ਡੀ.ਐਲ.ਪੀ.ਸੀਜ਼) ਤੋਂ ਹੋਰ 266 ਆਰਜ਼ੀ ਯਾਰਡਾਂ ਲਈ ਪ੍ਰਸਤਾਵ ਹਾਸਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (MSP for Wheat) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਬਾਰਦਾਨੇ ਦੇ ਮੁੱਦੇ 'ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ ਵਿੱਚ ਬਾਰਦਾਨੇ Demand of Bags for Wheat Procurement in Punjab ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ।

ਫ਼ਸਲ ਦੇ ਭੰਡਾਰਨ Wheat Storage Space in Punjab ਵਾਲੀ ਥਾਂ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਯਮਿਤ ਅੰਤਰਾਲਾਂ 'ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੀਜ਼ਨਾਂ ਦੀ ਉਪਜ ਲਈ ਢੁਕਵੀਂ ਜਗ੍ਹਾ ਦੀ ਉਪਲੱਬਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਡੀਐਫਐਸਸੀਜ਼ ਭੰਡਾਰਨ ਵਾਲੀ ਥਾਂ ਦੇ ਸਬੰਧ ਵਿੱਚ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਅਤੇ ਇਸ ਸਬੰਧੀ ਮੁੱਖ ਦਫ਼ਤਰ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਸਬੰਧ ਵਿੱਚ ਪੁਖਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ  Petrol, Diesel and LPG Supply status in Punjab ਦੇ ਮੁੱਦੇ 'ਤੇ ਭਰੋਸਾ ਦਿੱਤਾ ਅਤੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਰਾਜ ਪੱਧਰੀ ਕੰਟਰੋਲ ਰੂਮ Wheat Procurement Control Room in Punjab  ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਅਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਬੀਜ ਡੀਲਰਾਂ ਨੂੰ ਸਖ਼ਤ ਹਦਾਇਤਾਂ

ਕਿਹਾ, ਖਾਦਾਂ ਜਾਂ ਬੀਜਾਂ ਨਾਲ ਗੈਰ-ਜ਼ਰੂਰੀ ਵਸਤੂਆਂ ਦੀ ਟੈਗਿੰਗ ਨਾ ਕੀਤੀ ਜਾਵੇ

ਬਰਨਾਲਾ, 30 ਮਾਰਚ

 ਮੁੱਖ ਖੇਤੀਬਾੜੀ ਅਫ਼ਸਰ Dr Sukhpal Singh ਵੱਲੋਂ ਅੱਜ Barnala ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਤੇ ਕੀਟਨਾਸ਼ਕ ਡੀਲਰਾਂ Pesticide and Fertilizer Dealers ਨਾਲ ਕੁਆਲਿਟੀ ਕੰਟਰੋਲ Quality Control of Pesticides and Fertilizers ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ।
     ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਵੱਲੋਂ ਡੀਲਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਸਿਰਫ਼ ਸਰਕਾਰ ਵੱਲੋਂ ਪ੍ਰਮਾਣਿਤ ਅਤੇ ਮਿਆਰੀ ਕੰਪਨੀਆਂ ਦੇ ਬੀਜ Government Approved Seeds, ਖਾਦਾਂ ਅਤੇ ਦਵਾਈਆਂ ਹੀ ਮੁਹੱਈਆ ਕਰਵਾਈਆਂ ਜਾਣ। ਘਟੀਆ ਜਾਂ ਨਕਲੀ ਸਮੱਗਰੀ ਵੇਚਣ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ।
 ਡਾ. ਸੁਖਪਾਲ ਸਿੰਘ ਨੇ ਹਦਾਇਤ ਕੀਤੀ ਕਿ ਹਰੇਕ ਡੀਲਰ ਵੱਲੋਂ ਕਿਸਾਨ ਨੂੰ ਖਰੀਦੀ ਗਈ ਵਸਤੂ ਦਾ ਪੱਕਾ ਬਿੱਲ Bill of Pesticide and Seeds ਦੇਣਾ ਲਾਜ਼ਮੀ ਹੈ। ਬਿਨਾਂ ਬਿੱਲ ਤੋਂ ਵਿਕਰੀ ਕਰਨ ਵਾਲੇ ਡੀਲਰਾਂ ਦੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਖਾਦਾਂ ਜਾਂ ਬੀਜਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀਆਂ ਗੈਰ-ਜ਼ਰੂਰੀ ਵਸਤੂਆਂ ਜਾਂ ਦਵਾਈਆਂ ਦੀ ਜ਼ਬਰਦਸਤੀ ਟੈਗਿੰਗ Avoide Tagging ਨਾ ਕੀਤੀ ਜਾਵੇ। ਕਿਸਾਨਾਂ ਨੂੰ ਉਨ੍ਹਾਂ ਦੀ ਮਰਜ਼ੀ ਅਨੁਸਾਰ ਹੀ ਸਮੱਗਰੀ ਦਿੱਤੀ ਜਾਵੇ ਅਤੇ ਹਰੇਕ ਦੁਕਾਨ ਦੇ ਬਾਹਰ ਸਟਾਕ ਦੀ ਸਥਿਤੀ ਅਤੇ ਰੇਟ ਲਿਸਟ ਦਾ ਬੋਰਡ ਲੱਗਿਆ ਹੋਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਸ਼ੱਕ ਪੈਣ 'ਤੇ ਤੁਰੰਤ ਸੈਂਪਲ ਭਰੇ ਜਾਣਗੇ। ਜੇਕਰ ਕਿਸੇ ਦਾ ਸੈਂਪਲ ਫੇਲ੍ਹ ਹੁੰਦਾ ਹੈ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 ਡਾ. ਸੁਖਪਾਲ ਸਿੰਘ ਨੇ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੰਮ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਨਿਯਮਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ  ਸਤਨਾਮ ਸਿੰਘ ਵੀ ਹਾਜ਼ਰ ਸਨ।

PAU-KVK, ਹੁਸ਼ਿਆਰਪੁਰ ਵੱਲੋਂ Happy Seeder ਅਤੇ Surface Seeder ਤਕਨੀਕ ਨਾਲ ਬੀਜੀ ਕਣਕ ਬਾਬਤ Farmer Field Day ਮਣਾਏ ਗਏ

ਹੁਸ਼ਿਆਰਪੁਰ, 30 ਮਾਰਚ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ Paddy Stubble Management ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, KVK, Bahowal ਹੁਸ਼ਿਆਰਪੁਰ ਵੱਲੋਂ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਝੋਨੇ ਦੀ ਪਰਾਲੀ ਵਿੱਚ Happy Seeder ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਬਾਬਤ ਅਤੇ ਪਿੰਡ ਭੀਲੋਵਾਲ, ਬਲਾਕ ਹੁਸ਼ਿਆਰਪੁਰ-2 ਵਿਖੇ Surface Seeder ਤਕਨੀਕ ਨਾਲ ਬੀਜੀ ਕਣਕ ਸਬੰਧੀ ਮਿਤੀ 27 ਮਾਰਚ, 2026 ਨੂੰ Farmer Field Day ਮਣਾਏ ਗਏ। 

ਪਿੰਡ ਠੀਂਡਾ ਵਿਖੇ ਇਹ ਪ੍ਰੋਗਰਾਮ ਓੁਂਕਾਰ ਸਿੰਘ ਅਤੇ ਦਲਵਿੰਦਰ ਸਿੰਘ ਦੇ ਖੇਤਾਂ ਵਿੱਚ ਕੀਤਾ ਗਿਆ, ਜਿਨ੍ਹਾਂ ਨੇ Happy Seeder Machine ਨਾਲ ਕ੍ਰਮਵਾਰ 7 ਏਕੜ ਅਤੇ 3 ਏਕੜ ਰਕਬੇ ਤੇ ਸਫਲਤਾਪੂਰਵਕ ਬਿਜਾਈ ਕੀਤੀ ਹੈ। ਪਿੰਡ ਭੀਲੋਵਾਲ ਵਿਖੇ ਖੇਤ ਦਿਵਸ ਸੁਖਜੋਤ ਸਿੰਘ ਦੇ ਖੇਤ ਵਿੱਚ ਕੀਤਾ ਗਿਆ, ਜਿਨ੍ਹਾਂ ਨੇ ਪਹਿਲੀ ਵਾਰ 4 ਏਕੜ ਵਿੱਚ Surface Seeder ਵਿਧੀ ਨਾਲ ਕਣਕ ਦੀ ਬਿਜਾਈ Wheat Sowing ਕੀਤੀ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਹਾਜਿਰ ਕਿਸਾਨਾਂ ਨਾਲ ਗਲਬਾਤ ਕਰਦਿਆਂ ਇਸ ਗੱਲ ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ Stop Paddy Stubble Burning ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਅਤੇ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ, ਜੋ ਕਿ ਸਮੇਂ ਸਿਰ ਕਣਕ ਦੀ ਬਿਜਾਈ ਲਈ ਸਸਤਾ ਅਤੇ ਕਾਰਗਰ ਤਰੀਕਾ ਹੈ। ਡਾ. ਬੌਂਸ ਨੇ ਦੱਸਿਆ ਕਿ ਜਿਲਾ ਪ੍ਰਸ਼ਾਸ਼ਣ ਦੀ ਯੋਗ ਅਗਵਾਈ ਅਧੀਨ ਵਿਭਾਗਾਂ ਦੀ ਪਹਿਲਕਦਮੀ ਅਤੇ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਪਿਛਲੇ ਸਾਲ ਪਰਾਲੀ ਸਾੜਣ ਦੇ ਕੇਸਾਂ ਵਿੱਚ ਬਹੁਤ ਗਿਰਾਵਟ ਆਈ ਅਤੇ ਜਿਲੇ ਵਿੱਚ ਸਿਰਫ 18 ਕੇਸ ਹੀ ਦਰਜ ਹੋਏ ਸਨ।ਡਾ. ਬੌਂਸ ਨੇ ਕਣਕ ਦੇ ਨਾੜ ਦਾ ਸੁਚੱਜਾ ਪ੍ਰਬੰਧਨ ਖੇਤਾਂ ਵਿੱਚ ਹੀ ਕਰਨ ਬਾਬਤ ਵੀ ਕਿਸਾਨਾਂ ਨੂੰ ਪ੍ਰੇਰਿਆ।

ਖੇਤ ਦਿਵਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਕਿਸਾਨਾਂ ਨਾਲ ਰੂਬਰੂ ਹੋਏ ਅਤੇ ਵੱਖ-ਵੱਖ ਵਿਸ਼ਿਆਂ ਤੇ ਤਕਨੀਕੀ ਜਾਣਕਾਰੀ ਦਿੱਤੀ ਗਈ। 

ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜਨੀਅਰਿੰਗ) ਡਾ: ਅਜੈਬ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋੋਨੇ ਦੀ ਪਰਾਲੀ ਪ੍ਰਬੰਧਨ Paddy Stubble Management ਬਾਬਤ ਪਿੰਡ ਠੀਂਡਾ ਅਤੇ ਭੀਲੋਵਾਲ ਨੂੰ ਅਪਣਾਇਆ ਗਿਆ ਸੀ ਅਤੇ ਇਸ ਸਬੰਧੀ ਸਿਖਲਾਈ, ਜਾਗਰੁਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਰਾਂਹੀ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਸੀ।ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਅਤੇ ਨਾਲ ਹੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਗਈ ਝੋਨੇ ਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਨੂੰ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਵਰਤਿਆ। 

ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਤੂੜੀ ਦੇ ਬਦਲ ਲਈ ਝੋਨੇ ਦੀ ਪਰਾਲੀ ਨੂੰ ਦੁਧਾਰੂ ਪਸ਼ੂਆਂ ਲਈ ਚਾਰੇ ਵਜੋਂ ਵਰਤੋਂ ਤੇ ਪਸ਼ੂਆਂ ਦੀ ਮੌਸਮੀ ਸਾਂਭ-ਸੰਭਾਲ ਬਾਰੇ ਦੱਸਿਆ ਅਤੇ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਸੁਖਦੀਪ ਕੌਰ ਨੇ ਸੰਤੁਲਿਤ ਅਤੇ ਪੋਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਕਿਸਾਨਾਂ ਨੇ ਪ੍ਰਦਰਸ਼ਨੀ ਪਲਾਟਾਂ ਦਾ ਦੌਰਾ ਕੀਤਾ ਅਤੇ ਵਿਗਿਆਨੀਆਂ ਨਾਲ ਖਦਸ਼ਿਆਂ ਬਾਬਤ ਵਿਚਾਰ ਚਰਚਾ ਕੀਤੀ। ਇਸ ਮੌਕੇ ‘ਤੇ ਗਰਮੀ ਰੁੱਤ ਦੇ ਮਾਂਹ ਤੇ ਹਲਦੀ ਦਾ ਬੀਜ, ਗਰਮੀ ਦੀਆਂ ਸਬਜ਼ੀਆਂ, ਦਾਲਾਂ ਤੇ ਮੂਲ ਅਨਾਜ ਦੀਆਂ ਕਿੱਟਾਂ ਅਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵਿੱਕਰੀ ਲਈ ਮੁਹੱਈਆ ਕਰਵਾਇਆ ਗਿਆ ਅਤੇ ਪੀਏਯੂ ਦਾ ਖੇਤੀ ਸਾਹਿਤ ਵੀ ਉਪਲਬਧ ਕਰਵਾਇਆ ਗਿਆ।





ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: Wheat ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ Farmer Field Day ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 30 ਮਾਰਚ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Sri Muktsar Sahib ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ High Nutritious Wheat Verities ਦੀਆਂ ਕਿਸਮਾਂ ਸਬੰਧੀ ਖੇਤ ਦਿਵਸ Farmer Field Day ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ KVK ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਸਨ। ਇਸ ਖੇਤ ਦਿਵਸ ਵਿੱਚ ਡਾ. ਗੁਰਵਿੰਦਰ ਸਿੰਘ, ਡਾ. ਵਿਵੇਕ ਕੁਮਾਰ ਅਤੇ ਡਾ. ਸੁਖਜਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਤੀ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਪਿੰਡ ਆਸਾ ਬੁੱਟਰ ਅਤੇ ਸੂਰੇਵਾਲਾ ਦੇ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਆਪਣੇ ਸੰਬੋਧਨ ਵਿੱਚ ਪੋਸ਼ਕ ਤੱਤਾਂ ਨਾਲ ਭਰਪੂਰ ਖ਼ਾਸ ਕਿਸਮਾਂ ਦੀ ਕਾਸ਼ਤ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਿਸਮਾਂ ਮਨੁੱਖੀ ਸਿਹਤ ਅਤੇ ਪੋਸ਼ਣ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਲੋਕਾਂ ਵਿੱਚ ਸਿਹਤ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਣਕ ਦੀਆਂ ਕਿਸਮਾਂ ਨੂੰ ਅਪਣਾ ਕੇ ਨਾ ਸਿਰਫ਼ ਆਪਣੀ ਆਮਦਨ ਵਧਾ ਸਕਦੇ ਹਨ, ਸਗੋਂ ਸਮਾਜ ਵਿੱਚ ਪੋਸ਼ਣ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਸਕਦੇ ਹਨ।
ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਸਾਰੀਆਂ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਗਰਮੀ ਰੁੱਤ ਦੀ ਮੂੰਗੀ Summer Moong ਦੀ ਕਾਸ਼ਤ ਅਤੇ ਆਉਣ ਵਾਲੀ ਸਾਉਣੀ ਰੁੱਤ ਦੀਆਂ ਫਸਲਾਂ ਦੀ ਤਿਆਰੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਘਰੇਲੂ ਬਗ਼ੀਚੀ Kitchen Garden ਅਤੇ ਫਲ ਪੋਸ਼ਣ ਬਾਗ ਦੇ ਮਾਡਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰੇਲੂ ਪੱਧਰ ‘ਤੇ ਪੋਸ਼ਣ ਦੀ ਪੂਰਤੀ ਲਈ ਇਹਨਾਂ ਮਾਡਲਾਂ ਨੂੰ ਅਪਣਾਉਣਾ ਬਹੁਤ ਲਾਭਕਾਰੀ ਹੈ ਅਤੇ ਪਰਿਵਾਰ ਦੀ ਸਿਹਤ ਨੂੰ ਸੁਧਾਰਣ ਵਿੱਚ ਇਹ ਮਹੱਤਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਤੇ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਮਾਹਿਰਾਂ ਵੱਲੋਂ ਸੰਤੁਸ਼ਟੀਜਨਕ ਢੰਗ ਨਾਲ ਦਿੱਤੇ ਗਏ। ਖੇਤ ਦਿਵਸ ਦੌਰਾਨ ਕਿਸਾਨਾਂ ਨੇ ਕਣਕ ਦੀਆਂ ਪੋਸ਼ਕ ਤੱਤਾਂ ਨਾਲ ਭਰਪੂਰ ਕਿਸਮਾਂ ਖ਼ਾਸ ਤੌਰ ਤੇ Zink 2 ਪ੍ਰਤੀ ਵੱਡੀ ਦਿਲਚਸਪੀ ਦਿਖਾਈ ਅਤੇ ਉਨ੍ਹਾਂ ਨੂੰ ਅਪਣਾਉਣ ਦੀ ਇੱਛਾ ਵੀ ਜਤਾਈ।

Saturday, March 28, 2026

Urea ਤੇ DAP ਦੀ ਘਾਟ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ

ਖਾਦਾਂ ਦੀ ਕਾਲਾਬਜ਼ਾਰੀ ਪਾਏ ਜਾਣ 'ਤੇ ਹੋਵੇਗੀ ਸਖ਼ਤ ਕਾਰਵਾਈ

ਬਠਿੰਡਾ, 28 ਮਾਰਚ :  ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਆਦੇਸ਼ਾਂ' ਤੇ ਬਲਾਕ ਬਠਿੰਡਾ ਵਿਖੇ ਅੱਜ ਸਮੂਹ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ Pesticide Association Bathinda ਦੇ ਡੀਲਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਮੁੱਖ ਖੇਤੀਬਾੜੀ ਅਫਸਰ Dr Harbansh Singh Sidhu ਬਠਿੰਡਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ, ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਅਤੇ ਟੀਮ Bathinda ਵੀ ਮੌਜੂਦ ਰਹੀ।

      ਮੀਟਿੰਗ ਦੌਰਾਨ Urea ਅਤੇ DAP ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ’ਤੇ ਗੰਭੀਰ ਚਰਚਾ ਕੀਤੀ ਗਈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ।

    ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ Stock of Fertilizer ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਜਾਂ ਟੈਗਿੰਗ Black Marketing and Tagging ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

      ਮੀਟਿੰਗ ਸਮੇਂ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ Diesel Supply ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇਸ਼ ਲਈ 181 ਲੱਖ ਮੀਟਰਕ ਟਨ ਕਣਕ, 139 ਲੱਖ ਮੀਟਰਕ ਟਨ ਝੋਨੇ ਨਾਲ ਤਿਆਰ, ਖ਼ੁਰਾਕ ਸਪਲਾਈ ਬਣਾਈ ਰੱਖਣ ਲਈ ਤੇਲ ਸਪਲਾਈ ਦਾ ਭਰੋਸਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਅਤੇ ਕੌਮੀ ਖੁਰਾਕ ਸੁਰੱਖਿਆ ਲਈ ਪੈਟਰੋਲ, ਡੀਜ਼ਲ ਅਤੇ ਡੀ.ਏ.ਪੀ. ਸਪਲਾਈ ਬਾਰੇ ਹੁਣੇ ਕਦਮ ਚੁੱਕੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਮਾਰਚ:

ਪੰਜਾਬ ਦੇ ਮੁੱਖ ਮੰਤਰੀ Bhagwant Singh Mann  ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ Petrol, Diesel and DAP ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ Wheat Harvesting in Punjab and Diesel Demand ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 140 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ। ਫਸਲ ਦੀ ਸੁਚਾਰੂ ਕਟਾਈ ਅਤੇ ਢੋਆ-ਢੁਆਈ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਸਪਲਾਈ ਦੀ ਲੋੜ ਹੈ। ਵਾਢੀ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ, ਟਰਾਲੀਆਂ, ਹਾਰਵੈਸਟਰ ਅਤੇ ਟਰੱਕ ਵਰਤੇ ਜਾਣਗੇ, ਇਸ ਲਈ ਵਡੇਰੇ ਜਨਤਕ ਹਿੱਤ ਵਿੱਚ ਤੇਲ ਦੀ ਸਪਲਾਈ Diesel Supply in Punjab ਵਧਾਈ ਜਾਣੀ ਚਾਹੀਦੀ ਹੈ। ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਿਆ ਜਾਵੇ।”

ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਵੇਲੇ ਸੂਬੇ ਵਿੱਚ 12 ਤੋਂ 14 ਦਿਨਾਂ ਦਾ ਪੈਟਰੋਲ ਅਤੇ ਡੀਜ਼ਲ ਅਤੇ ਛੇ ਦਿਨਾਂ ਦਾ ਐਲ.ਪੀ.ਜੀ. ਦਾ ਸਟਾਕ ਹੈ, ਜੋ ਆਮ ਤੌਰ 'ਤੇ ਸਾਲ ਭਰ ਇੱਕੋ ਜਿਹਾ ਰਹਿੰਦਾ ਹੈ। ਇਹ ਸਟਾਕ ਬਰਕਰਾਰ ਹੈ ਅਤੇ ਸਪਲਾਈ ਬੇਰੋਕ ਜਾਰੀ ਹੈ। ਦੇਸ਼ ਦੇ 41 ਦੇਸ਼ਾਂ ਨਾਲ ਦਰਾਮਦ ਸਮਝੌਤੇ ਹਨ ਅਤੇ ਕੌਮੀ ਪੱਧਰ 'ਤੇ 60 ਦਿਨਾਂ ਦਾ ਪੈਟਰੋਲ ਤੇ ਡੀਜ਼ਲ ਸਟਾਕ ਅਤੇ 30 ਦਿਨਾਂ ਦਾ ਐਲ.ਪੀ.ਜੀ. ਸਟਾਕ ਪਹਿਲਾਂ ਹੀ ਸੁਰੱਖਿਅਤ ਕੀਤਾ ਜਾ ਚੁੱਕਾ ਹੈ। ਜਮ੍ਹਾਂਖੋਰੀ ਜਾਂ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਸਕੱਤਰ ਸਪਲਾਈ 'ਤੇ ਨਜ਼ਰ ਰੱਖ ਰਹੇ ਹਨ। ਜਮ੍ਹਾਂਖੋਰੀ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।"

ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਵੀਰਵਾਰ ਤੱਕ LPG ਰੀਫਿਲਿੰਗ ਲਈ 71,000 ਬੇਨਤੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 69,000 ਪਹਿਲਾਂ ਹੀ ਡਿਲੀਵਰ ਕੀਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਕਿਸੇ ਵੀ ਤਾਲਾਬੰਦੀ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸਭ ਕੁਝ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ। ਕੁੱਲ 1,497 ਥਾਈਂ ਜਾਂਚ ਕੀਤੀ ਗਈ, ਜਿਸ ਦੌਰਾਨ 301 ਐਲ.ਪੀ.ਜੀ. ਸਿਲੰਡਰ ਜ਼ਬਤ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਨਾਲ ਸਬੰਧਤ ਮਸਲਿਆਂ ਲਈ Help Line No 0172-3321001 ਸ਼ੁਰੂ ਕੀਤਾ ਗਿਆ ਹੈ।”

ਕੌਮੀ ਖੁਰਾਕ ਸੁਰੱਖਿਆ National Food Security and Punjab ਵਿੱਚ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮੌਜੂਦਾ ਸਥਿਤੀ ਵਿਚ ਪੰਜਾਬ ਆਪਣੇ ਗੁਦਾਮਾਂ ਵਿੱਚੋਂ 41 ਲੱਖ ਮੀਟਰਕ ਟਨ ਕਣਕ ਦੇਣ ਲਈ ਤਿਆਰ ਹੈ, ਜਦਕਿ ਇਸ ਸਾਲ 140 ਲੱਖ ਮੀਟਰਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਦੀ ਸੇਵਾ ਲਈ ਪੰਜਾਬ 139 ਲੱਖ ਮੀਟਰਕ ਟਨ ਝੋਨਾ ਮੁਹੱਈਆ ਕਰਨ ਲਈ ਵੀ ਤਿਆਰ ਹੈ। ਸੂਬੇ ਨੇ ਹਮੇਸ਼ਾ ਲੋੜਵੰਦਾਂ ਅਤੇ ਗਰੀਬਾਂ ਦੀ ਮਦਦ ਕੀਤੀ ਹੈ। ਜੇ ਦੇਸ਼ ਨੂੰ ਇਸ 181 ਲੱਖ ਮੀਟਰਕ ਟਨ ਕਣਕ ਅਤੇ 139 ਲੱਖ ਮੀਟਰਕ ਟਨ ਝੋਨੇ ਦੀ ਲੋੜ ਹੈ ਤਾਂ ਇਸ ਨੂੰ ਕਿਸੇ ਵੀ ਸਮੇਂ ਚੁੱਕਿਆ ਜਾ ਸਕਦਾ ਹੈ। ਪੰਜਾਬ ਇਸ ਘੜੀ ਵਿੱਚ ਦੇਸ਼ ਦਾ ਸਾਥ ਦੇਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"

ਉਨ੍ਹਾਂ ਤੇਲ ਕੀਮਤਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਕਿਹਾ, "ਭਾਰਤ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ 'ਤੇ ਵਾਧੂ ਟੈਕਸ ਘਟਾਉਣ ਦਾ ਫੈਸਲਾ ਵਿਸ਼ਵਾਸ ਵਧਾਉਣ ਵਾਲਾ ਕਦਮ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ DAP ਖਾਦ ਦੀ ਨਿਯਮਤ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਪੇਂਡੂ ਖੇਤਰਾਂ ਵਿੱਚ LPG ਰੀਫਿਲ ਲਈ 45 ਦਿਨਾਂ ਦੀ ਉਡੀਕ ਮਿਆਦ ਨੂੰ ਵੀ ਸ਼ਹਿਰੀ ਖੇਤਰਾਂ ਦੇ ਬਰਾਬਰ 25 ਦਿਨ ਤੱਕ ਘਟਾਉਣਾ ਚਾਹੀਦਾ ਹੈ।"

ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, "ਵਰਚੁਅਲ ਮੀਟਿੰਗ ਦੌਰਾਨ ਮੈਂ ਪੰਜਾਬ ਨਾਲ ਸਬੰਧਤ ਸਾਰੇ ਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ। ਮੈਂ ਪ੍ਰਧਾਨ ਮੰਤਰੀ Narinder Modi ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਚੈਨਲਾਂ ਦੀ ਸਰਗਰਮੀ ਨਾਲ ਵਰਤੋਂ ਕਰਨ ਤਾਂ ਜੋ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਭਾਵੇਂ ਅਸੀਂ ਵਿਸ਼ਵ ਗੁਰੂ ਹੋਣ ਦਾ ਦਾਅਵਾ ਕਰਦੇ ਹਾਂ, ਪਰ ਜ਼ਰੂਰੀ ਸਰੋਤਾਂ ਨੂੰ ਸੁਰੱਖਿਅਤ ਕਰਨ ਵਿੱਚ ਸਵੈ-ਨਿਰਭਰਤਾ ਅਤੇ ਰਣਨੀਤਕ ਤਾਕਤ ਤੋਂ ਸਾਡੇ ਕੰਮ ਦਾ ਪਤਾ ਚਲਦਾ ਹੈ।"


ਕਣਕ ਦੇ ਨਾੜ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਕੀਤੇ ਜਾਰੀ

ਸ੍ਰੀ ਮੁਕਤਸਰ ਸਾਹਿਬ, 28 ਮਾਰਚ

ਸ਼੍ਰੀ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੇ ਨਾੜ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੇ ਹੁਕਮ Ban on Crop Residue Burning ਜਾਰੀ ਕੀਤੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ 1 ਅਪ੍ਰੈਲ 2026 ਤੋਂ 31 ਮਈ 2026 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੁਕਮਾਂ ਅਨੁਸਾਰ ਕਣਕ ਦੇ ਨਾੜ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਤੋਂ ਇਲਵਾ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਸ ਦੇ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਜਾਂ ਵਸੋ ਵਾਲੀ ਜਗ੍ਹਾਂ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ ਅਤੇ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆਲੇ ਨਾੜ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਹੁੰਦਾ ਹੈ ਅਤੇ ਲੜਾਈ ਝਗੜਾ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।

Friday, March 27, 2026

ਖਾਦਾਂ ਦੀ ਕਾਲਾਬਜਾਰੀ ਰੋਕਣ ਲਈ 6800 ਖਾਦ ਵਿਕ੍ਰੇਤਾਵਾਂ ਦੇ ਲਾਇਸੈਂਸ ਰੱਦ

 ਨਵੀਂ ਦਿੱਲੀ, 27 ਮਾਰਚ

ਭਾਰਤ ਸਰਕਾਰ ਨੇ ਖਾਦਾਂ Fertilizer ਦੀ ਜਮਾਖੋਰੀ ਅਤੇ ਕਾਲਾਬਾਜ਼ਾਰੀ Black Marketing of Fertilizer  ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਰਸਾਇਨ ਅਤੇ ਖਾਦ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਲੋਕ ਸਭਾ Lok Sabha ਵਿੱਚ ਦੱਸਿਆ ਕਿ ਅਪ੍ਰੈਲ 2025 ਤੋਂ ਲੈ ਕੇ ਹੁਣ ਤੱਕ 4.66 ਲੱਖ ਤੋਂ ਵੱਧ ਛਾਪੇ ਮਾਰੇ ਗਏ ਹਨ, 16,000 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਲਗਭਗ 6,800 ਲਾਇਸੈਂਸ ਰੱਦ ਜਾਂ ਸਸਪੈਂਡ ਕੀਤੇ ਗਏ ਹਨ। ਇਸ ਦੇ ਨਾਲ ਹੀ 821 ਮਾਮਲੇ ਦਰਜ ਕੀਤੇ ਗਏ ਹਨ।

ਸਰਕਾਰ ਵੱਲੋਂ ਇਹ ਕਾਰਵਾਈਆਂ ਜਰੂਰੀ ਵਸਤੂ ਐਕਟ, 1955 ਅਤੇ ਖਾਦ ਨਿਯੰਤਰਣ ਆਦੇਸ਼, 1985 ਦੇ ਤਹਿਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਰਾਜ ਸਰਕਾਰਾਂ ਨੂੰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਮਿਲਦਾ ਹੈ।

ਰਬੀ ਮੌਸਮ 2025-26 ਦੌਰਾਨ Urea, DAP, MoP ਅਤੇ NPKS ਖਾਦਾਂ ਦੀ ਸਪਲਾਈ ਦੇਸ਼ ਵਿੱਚ ਪ੍ਰਚੁਰ ਮਾਤਰਾ ਵਿੱਚ ਬਣੀ ਰਹੀ ਹੈ।

ਕਿਸਾਨਾਂ ਨੂੰ ਸਸਤੀ ਖਾਦ ਮੁਹੱਈਆ ਕਰਨ ਲਈ 45 ਕਿਲੋ ਯੂਰੀਆ ਦੇ ਬੈਗ ਦੀ ਕੀਮਤ 242 ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਂਦੀ ਹੈ।

ਇਸ ਤੋਂ ਇਲਾਵਾ, ਫਾਸਫੇਟ ਅਤੇ ਪੋਟਾਸ਼ ਖਾਦਾਂ ਲਈ ਨਿਊਟ੍ਰਿਏਂਟ ਬੇਸਡ ਸਬਸਿਡੀ (NBS) ਯੋਜਨਾ ਜਾਰੀ ਰੱਖੀ ਗਈ ਹੈ, ਜਿਸ ਨਾਲ ਅੰਤਰਰਾਸ਼ਟਰੀ ਕੀਮਤਾਂ ਦੇ ਉਤਾਰ-ਚੜ੍ਹਾਅ ਦੇ ਬਾਵਜੂਦ ਕਿਸਾਨਾਂ ਨੂੰ ਖਾਦਾਂ ਕਿਫ਼ਾਇਤੀ ਦਰਾਂ ’ਤੇ ਮਿਲ ਸਕਣ। ਸਰਕਾਰ ਨੇ ਡੀਏਪੀ ਅਤੇ ਟੀਐਸਪੀ ਉੱਤੇ ਵਾਧੂ ਸਬਸਿਡੀ ਦੇ ਪ੍ਰਬੰਧ ਵੀ ਕੀਤੇ ਹਨ।

ਇਹ ਕਦਮ ਸਰਕਾਰ ਦੇ ਕਿਸਾਨਾਂ ਨੂੰ ਨਿਆਇਕ ਕੀਮਤਾਂ ’ਤੇ ਖਾਦ ਉਪਲਬਧ ਕਰਵਾਉਣ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੇ ਹਨ।


ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿੱਲਿਆਂ ਵਾਲੀ ਵਿਖੇ Sahiwal Calf Rally ਦਾ ਆਯੋਜਨ

ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ- ਕੈਬਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ 

*ਕਿਹਾ, ਪਸ਼ੂ ਪਾਲਣ ਵਿਭਾਗ ਵੱਲੋਂ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਪਸ਼ੂਆਂ ਦਾ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ  

 ਫਾਜਿਲਕਾ 27 ਮਾਰਚ 2026....

 ਪਸ਼ੂ ਪਾਲਣ ਵਿਭਾਗ ਪੰਜਾਬ Animal Husbandry Department Punjab ਦੇ ਦਿਸ਼ਾ ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਿੱਲਿਆਂ ਵਾਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਸਾਹੀਵਾਲ ਕਾਫ ਰੈਲੀ Sahiwal Calf Rally ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ  ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਕੀਤਾ ਗਿਆ!

 ਇਸ ਸਾਹੀਵਾਲ ਕਾਫ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਪਸ਼ੂ  ਪਾਲਕਾ ਨੂੰ ਸੰਬੋਧਿਤ ਕਰਦਿਆ ਕੈਬਨਿਟ ਮੰਤਰੀ ਪੰਜਾਬ Gurmeet Singh Khuddian ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ  ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ ਹੈ। ਉਹਨਾ ਨੇ ਪਸ਼ੂ ਪਾਲਕਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆ ਗਤੀਵਿਧੀਆ ਵਿਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਪਸ਼ੂ  ਪਾਲਣ ਦੇ ਧੰਦੇ ਨੂੰ ਤਰੱਕੀ ਵੱਲ ਲੈ ਕੇ ਜਾਣ।

ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ Sahiwal Cow Breed ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ। 

   ਹਲਕਾ ਇੰਚਾਰਜ ਅਬੋਹਰ Arun Narang ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ Upkar Jakhar ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹੀਵਾਲ ਨਸਲ ਨੂੰ ਪ੍ਰਫੁੱਲਿਤ ਕਰਨ ਲਈ ਨਸਲ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਸ਼ੂ ਹਸਪਤਾਲਾਂ ਵਿੱਚ ਵੀ ਚੰਗੀ ਨਸਲ ਦੇ ਸੀਮਨ ਤੇ ਪਸ਼ੂਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ! ਉਹਨਾਂ ਕਿਹਾ ਕਿ ਅਨੇਕਾਂ ਹੀ ਹਲਕੇ ਦੇ ਪਿੰਡਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਹਸਪਤਾਲ ਦੀ ਰੈਨੋਵੇਸ਼ਨ ਕੀਤੀ ਗਈ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ! ਉਹਨਾਂ ਕਿਹਾ ਕਿ ਸਾਡੇ ਹਲਕੇ ਵਿੱਚ ਵੀ ਜੋ ਵੀ ਪਸ਼ੂ ਹਸਪਤਾਲ ਬਣਨ ਵਾਲੇ ਰਹਿੰਦੇ ਹਨ ਉਹ ਵੀ ਜਲਦੀ ਬਣਵਾਏ ਜਾਣ ਤਾਂ ਜੋ ਸਾਡੇ ਲੋਕ ਇਨਾ ਪਸ਼ੂ ਹਸਪਤਾਲਾਂ ਦਾ ਲਾਭ ਉਠਾ ਸਕਣ! 

 ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਪਰਮਦੀਪ ਸਿੰਘ ਵਾਲੀਆਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ!

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ Dr Mandeep Singh ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪੱਠਿਆਂ ਚ ਖਾਦਾਂ ਦੀ ਵਰਤੋਂ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ ਕਿਉਂਕਿ ਜ਼ਿਆਦਾ ਖਾਦਾਂ ਪੱਠਿਆਂ ਵਿੱਚ ਜ਼ਹਿਰਵਾਦ ਦਾ ਕਾਰਨ ਬਣ ਰਹੀਆਂ ਹਨ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪਸ਼ੂਆਂ ਦਾ ਗਰਭ ਦਾਨ ਦੇ ਚੰਗੀ ਨਸਲ ਦੇ ਟੀਕਿਆਂ ਨਾਲ ਹੀ ਕਰਵਾਉਣ!

ਇਸ ਮੌਕੇ ਸਾਹੀਵਾਲ ਵੱਛੇ-ਵੱਛੀਆਂ ਦੇ 78 ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ!

ਇਸ ਮੌਕੇ SDM Abohar ਸ. ਰਵਿੰਦਰ ਸਿੰਘ, ਡਾ.ਹਰਵੀਨ ਕੌਰ ਸੰੰਯੁਕਤ ਨਿਰਦੇਸ਼ਕ, ਸ. ਮੋਹਨ ਸਿੰਘ, ਡਾ. ਅਮਿਤ ਖੁਰਾਨਾ, ਡਾ. ਕੇਵਲ ਅਰੋੜਾ, ਡਾ. ਗੁਰਦਿੱਤ ਸਿੰਘ, ਡਾ. ਅਮਿਤ ਨੈਨ, ਡਾ. ਮਾਨਵ ਬਿਸ਼ਨੋਈ, ਡਾ. ਹਕੀਕਤ ਚੌਧਰੀ, ਸ਼੍ਰੀ ਪੀਤਮ ਲਾਲ, ਸ. ਦੇਸਾ ਸਿੰਘ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਕਿੱਲਿਆਂ ਵਾਲੀ ਵਿਸ਼ੇਸ਼ ਤੌਰ ਤੇ ਹਾਜਰ ਸਨ

ਪਿੰਡ ਮਹਿਰਾਜ ਵਿਖੇ Stubble Management ਸਬੰਧੀ Farmer Field Day ਮਨਾਇਆ

ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ-ਨਾਲ ਹੁੰਦਾ ਹੈ ਵੀ ਵਾਤਾਵਰਣ ਖ਼ਰਾਬ

ਫਸਲ ਉਤਪਾਦਨ ਦੇ ਵੱਖ-ਵੱਖ ਪਹਿਲੂਆਂ ਬਾਰੇ ਬਰੀਕੀ ਨਾਲ ਕੀਤੀ ਗਈ ਜਾਣਕਾਰੀ ਸਾਂਝੀ


ਬਠਿੰਡਾ, 27 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK) ਬਠਿੰਡਾ ਵੱਲੋਂ ਪਿੰਡ ਮਹਿਰਾਜ ਬਲਾਕ ਰਾਮਪੁਰਾ ਫੂਲ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ Paddy Stubble Management ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਖੇਤ ਦਿਵਸ ਦਾ ਮੁੱਖ ਉਦੇਸ਼ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਨਾਲ ਬੀਜੀ ਗਈ ਕਣਕ ਦੀ ਫਸਲ ਦੀਆਂ ਸਫਲ ਪ੍ਰਦਰਸ਼ਨੀਆਂ ਨੂੰ ਦੇਖਣਾ ਅਤੇ ਹੋਰ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਲਈ ਪ੍ਰੇਰਿਤ ਕਰਨਾ ਸੀ।

ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਬਠਿੰਡਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ Soil Fertility ਹੈ ਅਤੇ ਵਾਤਾਵਰਣ ਵੀ ਪਲੀਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਅਤੇ ਤਕਨੀਕਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਵੇਂ ਕਿ ਹੈਪੀ ਸੀਡਰ Happy Seeder, ਸੁਪਰ ਸੀਡਰ, ਸਮਾਰਟ ਸੀਡਰ Smart Seeder, ਸਰਫੇਸ ਸੀਡਰ Surface Seeder ਆਦਿ ਦੀ ਵਰਤੋਂ ਨਾਲ ਕਿਸਾਨ ਵੀਰ ਕਣਕ ਦੀ ਬੀਜਾਈ ਆਸਾਨੀ ਨਾਲ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਤਾਂ ਜੋ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰੱਖਿਆ ਕੀਤੀ ਜਾ ਸਕੇ।

ਇਸ ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਨੀਨਾ ਸਿੰਗਲਾ ਨੇ ਕਿਸਾਨਾਂ ਨੂੰ ਪਰਾਲੀ ਵਾਲੇ ਖੇਤਾਂ ਵਿੱਚ ਚੂਹਿਆਂ Rodents Control ਦੀ ਵੱਧ ਰਹੀ ਸਮੱਸਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸਿੰਗਲਾ ਨੇ ਕਿਸਾਨਾਂ ਨੂੰ ਸਮਝਾਇਆ ਕਿ ਜੇਕਰ ਪਰਾਲੀ ਪ੍ਰਬੰਧਨ ਵਿਗਿਆਨਕ ਢੰਗ ਨਾਲ ਕੀਤਾ ਜਾਵੇ ਤਾਂ ਨਾ ਸਿਰਫ਼ ਚੂਹਿਆਂ ਦੀ ਗਿਣਤੀ ‘ਤੇ ਕਾਬੂ ਪਾਇਆ ਜਾ ਸਕਦਾ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਉਨ੍ਹਾਂ ਨੇ ਖੇਤਾਂ ਵਿੱਚ ਚੂਹਿਆਂ ਦੀ ਰੋਕਥਾਮ ਲਈ ਵੱਖ-ਵੱਖ ਤਰੀਕੇ ਵੀ ਦੱਸੇ, ਜਿਵੇਂ ਕਿ ਸਮੇਂ ਸਿਰ ਨਿਗਰਾਨੀ ਕਰਨਾ, ਖੇਤਾਂ ਦੀ ਸਫ਼ਾਈ ਰੱਖਣਾ ਅਤੇ ਸਿਫਾਰਸ਼ੀ ਤਰੀਕਿਆਂ ਨਾਲ ਜ਼ਹਿਰ ਜਾਂ ਫੰਧਿਆਂ ਦੀ ਵਰਤੋਂ ਕਰਨੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਹੋ ਕੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਅਤੇ ਮਾਹਿਰਾਂ ਦੀ ਸਲਾਹ ਦੇ ਅਨੁਸਾਰ ਕੰਮ ਕਰਨ। ਇਸ ਨਾਲ ਨਾ ਕੇਵਲ ਚੂਹਿਆਂ ਦੀ ਸਮੱਸਿਆ ‘ਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇਗਾ, ਸਗੋਂ ਫਸਲਾਂ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ।

ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਪ੍ਰੋਫੈਸਰ (ਪਸਾਰ ਸਿੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਸਾਨਾਂ ਨੂੰ ਫਸਲ ਉਤਪਾਦਨ ਦੇ ਵੱਖ ਵੱਖ ਪਹਿਲੂਆਂ ਬਾਰੇ ਬਰੀਕੀ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਦੱਸਿਆਂ ਕਿ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿੱਚ ਨਦੀਨ ਖਾਸ਼ਕਰ ਗੁੱਲੀ ਡੰਡੇ ਦੀ ਘੱਟ ਸਮੱਸਿਆਂ Weeds in Wheat ਆਉਂਦੀ ਹੈ ਅਤੇ ਕਿਸਾਨਾਂ ਦਾ ਆਰਥਿਕ ਫਾਇਦਾ ਹੁੰਦਾ ਹੈ। ਉਹਨਾਂ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਵੇਂ ਵਿਕਸਿਤ ਬੀਜਾਂ ਖਾਸ ਕਰਕੇ ਘੱਟ ਸਮੇਂ ਲੈਣ ਵਾਲੀਆਂ ਅਤੇ ਘੱਟ ਪਰਾਲ ਵਾਲੀਆਂ ਸਿਫਾਰਸ਼ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਤੋਂ ਇਲਾਵਾ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਸਾੜਨ ਨਾਲ ਮਿੱਟੀ ਦੀ ਬਣਤਰ, ਸੂਖਮ ਜੀਵਾਂ ਅਤੇ ਪੌਦਿਆਂ ਲਈ ਲਾਭਕਾਰੀ ਤੱਤਾਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਲਾਭਕਾਰੀ ਜੀਵ ਨਸ਼ਟ ਹੋ ਜਾਂਦੇ ਹਨ ਅਤੇ ਨਾਈਟਰੋਜਨ, ਫਾਸਫੋਰਸ, ਪੋਟਾਸ਼ ਵਰਗੇ ਅਹਿਮ ਪੋਸ਼ਕ ਤੱਤਾਂ ਦੀ ਘਾਟ ਪੈਦਾ ਹੋ ਜਾਂਦੀ ਹੈ, ਜਿਸ ਨਾਲ ਲੰਬੇ ਸਮੇਂ ਵਿੱਚ ਫਸਲ ਦੀ ਪੈਦਾਵਾਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧ ਕੀਤਾ ਜਾਵੇ ਤਾਂ ਇਹ ਮਿੱਟੀ ਵਿੱਚ ਜੈਵਿਕ ਪਦਾਰਥ Carbonic Matter in Soil ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ ਬਲਜੀਤ ਕੌਰ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਅਤੇ ਪਰਾਲੀ ਪ੍ਰਬੰਧਨ ਲਈ ਦਿੱਤੀਆਂ ਜਾ ਰਹੀਆਂ ਸਬਸਿਡੀਆਂ Subsidies ਅਤੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਦਾ ਲਾਭ ਲੈ ਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਕਦਮ ਵਧਾਉਣ।

ਖੇਤ ਦਿਵਸ Farmer Field Day ਦੌਰਾਨ ਕਿਸਾਨਾਂ ਨੂੰ ਖੇਤ ਵਿੱਚ ਲਗਾਈ ਗਈ ਕਣਕ ਦੀ ਫਸਲ ਵੀ ਵਿਖਾਈ ਗਈ ਜੋ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਨਾਲ ਬੀਜੀ ਗਈ ਸੀ। ਕਿਸਾਨਾਂ ਨੇ ਇਸ ਦੌਰਾਨ ਵਿਗਿਆਨੀਆਂ ਨਾਲ ਗੱਲਬਾਤ ਕਰਕੇ ਆਪਣੇ ਸਵਾਲਾਂ ਦੇ ਜਵਾਬ ਵੀ ਪ੍ਰਾਪਤ ਕੀਤੇ ਅਤੇ ਹਾਜ਼ਰੀਨ ਖੇਤੀ ਮਾਹਿਰਾਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਆਉਣ ਵਾਲੇ ਸੀਜਨ ਵਿੱਚ ਵੱਧ ਤੋਂ ਵੱਧ ਪਰਾਲੀ ਪ੍ਰਬੰਧ ਕਰਨਗੇ ਅਤੇ ਅਜਿਹਾ ਕਰਨ ਲਈ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨਗੇ। ਇਸ ਪ੍ਰੋਗਰਾਮ ਵਿੱਚ 100 ਤੋਂ ਜਿਆਦਾ ਕਿਸਾਨਾਂ ਨੇ ਭਾਗ ਲਿਆ ਅਤੇ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਅੰਤ ਵਿੱਚ ਕਿਸਾਨਾਂ ਨੂੰ ਸਬਜੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਪਨੀਰੀ ਵੀ ਮੁਹੱਈਆ ਕਰਵਾਈ ਗਈ।

ਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ - ਡਿਪਟੀ ਕਮਿਸ਼ਨਰ

ਰੂਪਨਗਰ, 27 ਮਾਰਚ: ਆਗਾਮੀ ਰੱਬੀ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ Wheat Procurement  ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਰੱਬੀ ਸੀਜ਼ਨ 2026-27 ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੂਪਨਗਰ Ropar ਵਿੱਚ 24 ਖਰੀਦ ਮੰਡੀਆਂ ਦੇ ਨਾਲ-ਨਾਲ 3 ਆਰਜ਼ੀ ਮੰਡੀ ਯਾਰਡ ਵੀ ਸਥਾਪਿਤ ਕੀਤੇ ਗਏ ਹਨ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਾਰਦਾਨੇ ਦੀ ਉਪਲਬਧਤਾ ਸਬੰਧੀ ਵੀ ਖਰੀਦ ਏਜੰਸੀਆਂ ਤੋਂ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਵੇਗੀ ਅਤੇ ਖਰੀਦ ਤੋਂ ਬਾਅਦ 48 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ Payment of Wheat ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਲਈ ਜ਼ਿਲ੍ਹੇ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਟੈਂਡਰ ਮੁਕੰਮਲ ਹੋ ਚੁੱਕੇ ਹਨ ਅਤੇ ਸਾਰੇ ਸੰਬੰਧਿਤ ਠੇਕੇਦਾਰਾਂ ਨੂੰ ਸੀਜ਼ਨ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬਾਹਰੀ ਰਾਜਾਂ ਤੋਂ ਮੰਡੀਆਂ ਵਿੱਚ MSP 'ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕਿਆਂ ਅਤੇ ਫਲਾਇੰਗ ਸਕੁਐਡ ਰਾਹੀਂ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸ
ਲ ਮੰਡੀ ਵਿੱਚ ਸੁੱਕੀ ਹੋਈ ਲੈ ਕੇ ਆਉਣ ਤਾਂ ਜੋ ਬੋਲੀ ਦੀ ਪ੍ਰਕਿਰਿਆ ਤੇਜ਼ੀ ਨਾਲ ਹੋ ਸਕੇ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਰਕਮ ਸਮੇਂ ਸਿਰ ਪ੍ਰਾਪਤ ਹੋ ਸਕੇ।

ਇਸ ਮੀਟਿੰਗ ਵਿੱਚ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਮੰਡੀ ਅਫ਼ਸਰ ਰਮਨਦੀਪ ਸਿੰਘ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ, ਟਰਾਂਸਪੋਰਟਰ ਅਤੇ ਲੇਬਰ ਠੇਕੇਦਾਰ ਸ਼ਾਮਲ ਹੋਏ।

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ Rupnagar ਵਿੱਚ Dr Vinay Kumar ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ Chief Agriculture Officer Ropar ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ ਖੇਤੀ ਤਕਨੀਕਾਂ ਨੂੰ ਪ੍ਰੋਤਸਾਹਿਤ ਕਰਨਾ, ਪਾਣੀ ਦੀ ਬਚਤ ਲਈ ਸੁਝਾਅ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੇਗੀ।

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਕਿਸਾਨ ਨਵੀਂ ਤਕਨਾਲੋਜੀ ਅਤੇ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਵਰਤੋਂ ਕਰਕੇ ਆਪਣੀ ਪੈਦਾਵਾਰ ਵਧਾ ਸਕਣ। ਇਸ ਦੇ ਨਾਲ ਹੀ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ।

ਡਾ. ਵਿਨੈ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲਾਗੂ ਕਰਨਾ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੇ ਸਮਰਥਨ ਨਾਲ ਖੇਤੀਬਾੜੀ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਮਿਲਜੁਲ ਕੇ ਕੰਮ ਕਰਨਗੇ।

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਪਟਿਆਲਾ 27 ਮਾਰਚ: 

 ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ Patiala ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਵੱਖ—ਵੱਖ ਆਹੁੱਦਿਆਂ ਤੇ ਕੰਮ ਕਰਦਿਆਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਨਵੀਨਤਮ ਜਾਣਕਾਰੀ ਦੇ ਕੇ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਵਿਚ ਆਪਣਾ ਯੋਗਦਾਨ ਦੇ ਚੁੱਕੇ ਹਨ। ਮੁੱਖ ਖੇਤੀਬਾੜੀ ਅਫਸਰ ਪਟਿਆਲਾ Dr Dara Singh ਨੇ ਕਿਸਾਨ ਹਿੱਤ ਵਿਚ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸਾਨ ਬਲਾਕ ਪੱਧਰ ਤੇ ਸਥਿਤ ਖੇਤੀਬਾੜੀ ਦਫਤਰਾਂ ਵਿਚ ਪਹੁੰਚ ਕਰਕੇ ਆਪਣੀ Farmer ID ਬਣਾਉਣ ਤਾਂ ਜ਼ੋ ਭਵਿੱਖ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਜਾਗਰੂਕਤਾ ਕੈਂਪਾਂ ਵਿਚ ਭਾਗ ਲੈ ਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡਾ. ਦਾਰਾ ਸਿੰਘ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਵਾਢੀ ਉਪਰੰਤ ਕਿਸਾਨ ਵੀਰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੇ ਸੈਂਪਲ ਇਕੱਤਰ ਕਰਨ ਅਤੇ ਟੈਸਟ ਕਰਵਾਉਣ ਵਿਚ ਆਪਣਾ ਯੋਗਦਾਨ ਪਾਉਣ ਤਾਂ ਜ਼ੋ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਜਿਲ੍ਹੇ ਦੇ ਵੱਖ—ਵੱਖ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪ—ਨਿਰੀਖਕ ਅਤੇ ਵੱਖ—ਵੱਖ ਵਿੰਗਾਂ ਦੇ ਇੰਚਾਰਜ ਸਾਹਿਬਾਨ ਹਾਜਰ ਸਨ।