ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
All about Agriculture, Horticulture and Animal Husbandry and Information about Govt schemes for Farmers
Friday, April 3, 2026
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
DC Mansa ਨਵਜੋਤ ਕੌਰ ਨੇ ਕਿਸਾਨਾਂ ਨੂੰ Crop Residue Management ਕਰਨ ਬਾਰੇ ਜਾਗਰੂਕ ਕਰਨ ਲਈ ਦੋ ਵੈਨਾਂ ਰਵਾਨਾ ਕੀਤੀਆਂ
ਮਾਨਸਾ, 02 ਅਪ੍ਰੈਲ:
Thursday, April 2, 2026
SAS Nagar ਦੇ DC ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ Wheat Procurement ਅਤੇ ਸਟੋਰੇਜ ਪ੍ਰਬੰਧਾਂ ਦੀ ਸਮੀਖਿਆ
Bhagwant Mann ਸਰਕਾਰ ਨੇ Milk Purchase Rate ਵਧਾਏ, Dairy Farmers ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ
ਭਗਵੰਤ ਮਾਨ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ Milkfed ਖਰੀਦ ਦਰਾਂ Milk Purchase Price ਵਿੱਚ ਸੋਧ ਕਰਕੇ ਡੇਅਰੀ ਕਿਸਾਨਾਂ ਲਈ ਸਿੱਧੀ ਆਮਦਨ ਨੂੰ ਹੁਲਾਰਾ ਦਿੱਤਾ; 2.5 ਲੱਖ ਕਿਸਾਨਾਂ ਨੂੰ ਹੋਵੇਗਾ ਲਾਭ
ਚੰਡੀਗੜ੍ਹ, 2 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਮਿਲਕਫੈੱਡ ਪੰਜਾਬ (Verka) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ Milk Purchase Rate ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਿਕਤਾ Rural Economy of Punjab ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ Dairy Farmers ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਹੈ। ਪਹਿਲੀ ਅਪ੍ਰੈਲ, 2026 ਤੋਂ ਲਾਗੂ ਸੋਧੀਆਂ ਦਰਾਂ ਨਾਲ ਲੱਖਾਂ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ, ਜਦੋਂ ਕਿ ਸਮੁੱਚੇ ਡੇਅਰੀ ਸੈਕਟਰ ਵਿੱਚ ਕੀਮਤਾਂ ਵਿੱਚ ਵਿਆਪਕ ਵਾਧਾ ਹੋਵੇਗਾ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਇੱਕ ਹੋਰ ਵੱਡੀ ਕਿਸਾਨ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ Milkfed ਪੰਜਾਬ (Verka ਬ੍ਰਾਂਡ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ Milk Purchase Rate in Punjab ਵਿੱਚ ਵਾਧੇ ਦਾ ਐਲਾਨ ਕੀਤਾ ਹੈ।"
ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, "ਇਹ ਦਰਾਂ ਪਹਿਲੀ ਅਪ੍ਰੈਲ, 2026 ਤੋਂ ਲਾਗੂ ਹੋਣਗੀਆਂ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ।"
ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ Milkfed ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ।
ਮਿਲਕਫੈੱਡ ਪਰਿਵਾਰ ਦਾ ਹਿੱਸਾ ਬਣਨ ਵਾਲੇ ਲਗਪਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰੰਤ ਵਧੀਆਂ ਅਦਾਇਗੀਆਂ ਦਾ ਲਾਭ ਮਿਲੇਗਾ। ਇਸ ਕੀਮਤ ਵਾਧੇ ਨਾਲ ਡੇਅਰੀ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ ਅਤੇ ਪੰਜਾਬ ਦੇ ਲਗਪਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਦੁੱਧ ਖਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਆਪਣੀਆਂ ਖਰੀਦ ਦਰਾਂ ਵਧਾਉਣੀਆਂ ਪੈਣਗੀਆਂ ਤਾਂ ਜੋ ਇਹ ਦਰਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।
ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਸਹਿਕਾਰੀ ਅਦਾਰਾ ਹੈ, ਜਿਸ ਦੀ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਵੱਡੀ ਹਿੱਸੇਦਾਰੀ ਹੈ। ਦੇਸ਼ ਦੇ ਇਸ ਹਿੱਸੇ ਵਿੱਚ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ ਮਿਲਕਫੈੱਡ ਦੁਆਰਾ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵਾਧੇ ਦਾ ਵੱਡਾ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਵਾਧੂ ਆਉਣਗੇ।
ਮੁੱਖ ਮੰਤਰੀ Bhagwant Singh Mann ਵੱਲੋਂ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ Girdawari ਦੇ ਹੁਕਮ
ਫਾਜ਼ਿਲਕਾ, 2 ਅਪ੍ਰੈਲ
ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਨੇ ਐਲਾਨ ਕੀਤਾ ਹੈ ਕਿ ਬੀਤੇ ਦਿਨ ਹੋਈ ਗੜ੍ਹੇਮਾਰੀ Losses to Crop Due to Heavy Rain and Hailstorm ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਬਾਬਤ ਡਿਪਟੀ ਕਮਿਸ਼ਨਰ ਨੂੰ ਹਦਾਇਤ ਕਰ ਦਿੱਤੀ ਗਈ ਹੈ ਅਤੇ ਗਿਰਦਾਵਰੀ Girdawari ਅਨੁਸਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਮੁੱਖ ਮੰਤਰੀ Bhagwant Singh Mann ਇੱਥੇ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਆਏ ਸਨ। ਇਸ ਦੌਰਾਨ ਜਦ ਉਹ ਆਪਣੀ ਸਪੀਚ ਖਤਮ ਕਰ ਚੁੱਕੇ ਤਾਂ ਬੱਲੂਆਣਾ ਦੇ ਵਿਧਾਇਕ Amandeep Singh Goldy Musafir ਨੇ ਉਨ੍ਹਾਂ ਦੇ ਸਾਹਮਣੇ ਇਹ ਮੁੱਦਾ ਉਠਾਇਆਂ ਤਾਂ ਮੁੱਖ ਮੰਤਰੀ ਨੇ ਮੌਕੇ ਤੇ ਹੀ ਮਾਇਕ ਤੋਂ ਐਲਾਨ ਕੀਤਾ ਕਿ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ। 
ਜਿਕਰਯੋਗ ਹੈ ਕਿ ਬੀਤੇ ਦਿਨੀਂ ਹੋਏ ਗੜ੍ਹੇਮਾਰੀ ਕਾਰਨ Fazilka ਤੇ Sri Muktsar Sahib ਜ਼ਿਲ੍ਹੇ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਕਣਕ ਦੀ ਪੱਕੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ।
ਇਸਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂੱਡੀਆਂ ਅਤੇ ਸਮਾਜਿਕ ਨਿਆਂ ਮੰਤਰੀ ਡਾ: ਬਲਜੀਤ ਕੌਰ ਨੇ ਵੀ ਮੁਕਤਸਰ ਸਾਹਿਬ ਜਿਲ਼੍ਹੇ ਦਾ ਦੌਰਾ ਕਰਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਸੀ।
ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾਉਣ 'ਤੇ 30 ਅਪ੍ਰੈਲ ਤੱਕ ਮੁਕੰਮਲ ਪਾਬੰਦੀ ਲਾਗੂ
ਕਣਕ ਦੇ ਨਾੜ (ਰਹਿੰਦ ਖੂੰਹਦ) ਨੂੰ ਅੱਗ ਲਗਾਉਣ ਤੇ ਵੀ 31 ਮਈ ਤੱਕ ਪੂਰਨ ਪਾਬੰਦੀ
Wednesday, April 1, 2026
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੀਲਰਾਂ ਨਾਲ ਮੀਟਿੰਗ ਆਯੋਜਿਤ
ਪੰਜਾਬ ਵਿਚ ਲੱਗੇਗੀ ਫ਼ਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਮੁੱਖ ਖੇਤੀਬਾੜੀ ਅਫਸਰ ਵੱਲੋਂ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੇ Fertilizer, ਬੀਜ ਅਤੇ ਦਵਾਈਆਂ ਡੀਲਰਾਂ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੀਟਿੰਗ
ਜ਼ਿਲ੍ਹੇ ਵਿੱਚ Urea ਅਤੇ DAP. ਦੇ ਉਚਿੱਤ ਪ੍ਰਬੰਧ - ਮੁੱਖ ਖੇਤੀਬਾੜੀ ਅਫ਼ਸਰ
ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
Paddy Stubble Management Machinery 'ਤੇ Subsidy ਲੈਣ ਲਈ ਅਪਲਾਈ ਕਰਨ ਦਾ ਸੱਦਾ
01 ਅਪ੍ਰੈਲ ਤੋਂ 24 ਅਪ੍ਰੈਲ ਤੱਕ Online Portal to Apply for Subsidy 'ਤੇ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ

ਕਣਕ ਦੀ ਪੱਕੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਕਿਸਾਨ
ਲੋੜ ਪੈਣ 'ਤੇ ਬਿਜਲੀ ਵਿਭਾਗ ਦੇ Electricity Control Room ਨੰਬਰਾਂ 96461-06835, 96461-06836 ਜਾਂ 1912 'ਤੇ ਕੀਤਾ ਜਾਵੇ ਸੰਪਰਕ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਇਹ ਤਸਵੀਰ ਏਆਈ ਨਾਲ ਬਣਾਈ ਗਈ ਹੈ। ਫਿਰੋਜ਼ਪੁਰ, 15 ਫਰਵਰੀ ਰਾਜਥਸਾਨ Rajasthan ਨੂੰ ਪਾਣੀ ਦੇਣ ਵਾਲੀ ਰਾਜਸਥਾਨ ਨਹਿਰ Rajasthan Canal ਜਾਂ ਇੰਦਰਾ ਗਾਂਧੀ ਨਹਿਰ Ind...




%20(1).jpeg)







