ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ Paddy Stubble Managment Machines ਤੇ ਸਬਸਿਡੀ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਕੌਰ
All about Agriculture, Horticulture and Animal Husbandry and Information about Govt schemes for Farmers
Tuesday, April 7, 2026
ਖੇਤੀ ਮਸ਼ੀਨਾਂ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ
Monday, April 6, 2026
Paddy Stubble Management ਵਾਲੀਆਂ Agriculture Machinery ਤੇ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ
ਖੇਤੀ ਮਸ਼ੀਨਾਂ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ
ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਗੜੇਮਾਰੀ ਨਾਲ ਨੁਕਸਾਨੀ ਫਸਲਾਂ ਦਾ ਕੀਤਾ ਮੁਆਇਨਾ
1388 ਕਰੋੜ ਰੁਪਏ ਦੇ Annual Action Plan ਨਾਲ Agriculture of Punjab ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ
* ਐਕਸ਼ਨ ਪਲਾਨ ਵਿੱਚ ਫ਼ਸਲੀ ਰਹਿੰਦ-ਖੂੰਹਦ (ਪਰਾਲੀ) ਦੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਦਿੱਤਾ ਗਿਐ ਵਿਸ਼ੇਸ਼ ਜ਼ੋਰ: ਗੁਰਮੀਤ ਖੁੱਡੀਆਂ
* ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ ਸੀਜ਼ਨ ਲਈ ਕਮਰ ਕੱਸਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 6 ਅਪ੍ਰੈਲ:
ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ To Change in Agriculture Sector of Punjab ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ Annual Action Plan for Agriculture (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਦਿੱਤੀ।
ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ Crop Residue Management, ਜਲ ਸੰਭਾਲ Water Conservation, ਫ਼ਸਲੀ ਵਿਭਿੰਨਤਾ Crop Diversification ਅਤੇ ਕੁਦਰਤੀ ਖੇਤੀ Natural Farming 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ (CRM) ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ। ਉਹਨਾਂ ਕਿਹਾ, "ਸਾਡਾ ਟੀਚਾ ਕਿਸਾਨਾਂ ਨੂੰ ਸਬਸਿਡੀ 'ਤੇ In-situ (ਖੇਤ ਦੇ ਅੰਦਰ) ਅਤੇ Ex-situ (ਖੇਤ ਦੇ ਬਾਹਰ) ਮਸ਼ੀਨਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਦਾ ਪੱਕਾ ਹੱਲ ਯਕੀਨੀ ਬਣਾਇਆ ਜਾ ਸਕੇ।"
ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ, 'ਪ੍ਰਤੀ ਬੂੰਦ ਵਧੇਰੇ ਫ਼ਸਲ' More Crop with Every Drop ਕੰਪੋਨੈਂਟ ਲਈ 33.33 ਕਰੋੜ ਰੁਪਏ ਰੱਖੇ ਗਏ ਹਨ, ਜੋ ਡਰਿੱਪ, ਸਪ੍ਰਿੰਕਲਰ ਅਤੇ ਰੇਨ ਗੰਨ ਵਰਗੇ ਪਾਣੀ ਦੀ ਬਚਤ ਕਰਨ ਵਾਲੇ ਉਪਕਰਣਾਂ ਨੂੰ ਉਤਸ਼ਾਹਿਤ ਕਰੇਗਾ। ਇਸ ਦੌਰਾਨ, ਬੀਜ ਸੁਧਾਰ ਅਤੇ ਕਪਾਹ ਪ੍ਰਦਰਸ਼ਨੀ ਪ੍ਰੋਜੈਕਟਾਂ Seed Improvement and Cotton Crop Projects 'ਤੇ 51.85 ਕਰੋੜ ਰੁਪਏ ਖਰਚੇ ਜਾਣਗੇ, ਅਤੇ ਖੇਤੀਬਾੜੀ ਮਸ਼ੀਨੀਕਰਨ ਸਬ-ਮਿਸ਼ਨ ਤਹਿਤ ਖੇਤੀ ਦੀ ਮੁਹਾਰਤ ਨੂੰ ਵਧਾਉਣ ਲਈ 95 ਕਰੋੜ ਰੁਪਏ ਰੱਖੇ ਗਏ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਧ ਪਾਣੀ ਪੀਣ ਵਾਲੇ ਝੋਨੇ ਦੀ ਥਾਂ ਮੱਕੀ Maize, ਦਾਲਾਂ Pulses ਅਤੇ ਤੇਲ ਬੀਜਾਂ Oil Seed Crops ਵੱਲ ਪ੍ਰੇਰਿਤ ਕਰਨ ਲਈ ਫ਼ਸਲੀ ਵਿਭਿੰਨਤਾ ਲਈ 50.30 ਕਰੋੜ ਰੁਪਏ ਰੱਖੇ ਗਏ ਹਨ। ਰਸਾਇਣ ਮੁਕਤ ਖੇਤੀ ਲਈ ਰਾਸ਼ਟਰੀ ਮੁਹਿੰਮ ਦੇ ਅਨੁਸਾਰ, ਕੁਦਰਤੀ ਖੇਤੀ ਲਈ 8.25 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਦਾਲਾਂ ਵਿੱਚ 'ਆਤਮਨਿਰਭਰਤਾ' ਨੂੰ ਉਤਸ਼ਾਹਿਤ ਕਰਨ ਲਈ 4.17 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਹੋਰ ਪ੍ਰਮੁੱਖ ਅਲਾਟਮੈਂਟਾਂ ਵਿੱਚ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਪ੍ਰਬੰਧਨ ਲਈ 20 ਕਰੋੜ ਰੁਪਏ, ਅਤੇ ਖੇਤੀਬਾੜੀ ਪਸਾਰ Agriculture Extenstion Services (ਐਕਸਟੈਂਸ਼ਨ) ਗਤੀਵਿਧੀਆਂ ਲਈ 60.59 ਕਰੋੜ ਰੁਪਏ ਸ਼ਾਮਲ ਹਨ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਏਕੀਕ੍ਰਿਤ ਉਪਰਾਲੇ ਨਾ ਸਿਰਫ਼ ਖੇਤੀ ਆਮਦਨ ਵਿੱਚ ਵਾਧਾ ਕਰਨਗੇ ਸਗੋਂ ਪੰਜਾਬ ਦੇ ਵਾਤਾਵਰਣਕ ਭਵਿੱਖ ਨੂੰ ਵੀ ਸੁਰੱਖਿਅਤ ਕਰਨਗੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ (ਖਰੀਫ਼) ਸੀਜ਼ਨ ਲਈ ਤਿਆਰੀਆਂ ਖਿੱਚਣ ਦੇ ਨਿਰਦੇਸ਼ ਦਿੰਦਿਆਂ ਯੋਜਨਾਵਾਂ ਨੂੰ ਸਮੇਂ ਸਿਰ ਤਿਆਰ ਕਰਨ ਅਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ।
ਕਿਸਾਨ ਸਿਖਲਾਈ ਕੈਂਪ 7 ਅਪ੍ਰੈਲ ਨੂੰ
Wheat Procurment ਲਈ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ:ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ
ਜ਼ਿਲ੍ਹਾ ਫਾਜ਼ਿਲਕਾ ਵਿੱਚ ਖ਼ਾਸ ਗਿਰਦਾਵਰੀ ਦੇ ਹੁਕਮ ਜਾਰੀ – ਨੁਕਸਾਨ ਦੀ ਜਾਂਚ ਉਪਰੰਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਡਿਪਟੀ ਕਮਿਸ਼ਨਰ
ਫਾਜ਼ਿਲਕਾ 06 ਅਪ੍ਰੈਲ
Sunday, April 5, 2026
ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ
ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ
ਧਨੌਨੀ, ਅਮਲਾਲਾ, ਲਾਲੜੂ, ਜੜੌਤ, ਤਸਿੰਬਲੀ, ਸਮਗੋਲੀ ਦੀਆਂ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ
Saturday, April 4, 2026
“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ
ਇਹ ਪਹਿਲਕਦਮੀ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰਈ ਜਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਕੀਤੀ
ਚੰਡੀਗੜ੍ਹ, ਅਪ੍ਰੈਲ 4:
ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ Punjab State Food Comission ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” Farm to Plate ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ।
ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ Bal Mukand Sharma ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ Soil Fertility, ਭੂਮੀਗਤ ਪਾਣੀ ਦੀ ਕਮੀ Ground Water ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ ਮਿਸ ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ।
ਸੈਮੀਨਾਰ ਵਿੱਚ ਪੰਜਾਬ, USA and UK ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ Organic Farming, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ Carbonic Matter in Soil, ਪਾਣੀ ਦੀ ਸਮਝਦਾਰ ਵਰਤੋਂ, ਫੂਡ ਪ੍ਰੋਸੈਸਿੰਗ ਅਤੇ ਐਕਸਪੋਰਟ Food Processing and Export ਵਰਗੇ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ ਹੋਇਆ। ਸਾਰੇ ਵਿਚਾਰਾਂ ਦਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਨਾਲ ਜੁੜਿਆ ਰਿਹਾ।
ਸੈਮੀਨਾਰ ਦੇ ਭਾਗੀਦਾਰਾਂ ਵਿੱਚ ਸੁਮਿਤ ਸੰਧੂ (ਦਿੱਲੀ), ਮੁਕਤੀ ਕੁਮਾਰ (ਜੰਮਪਲ, ਇੰਗਲੈਂਡ), ਜੋਤੀ ਸਰੂਪ (ਉਨਤੀ ਕਾਰਪੋਰੇਟਿਵ), ਰਜਨੀਸ਼ ਸ਼ਰਮਾ (ਗੰਡੋਇਆ ਦੀ ਖਾਦ ਬਣਾਉਣ ਵਿੱਚ ਮਾਹਿਰ), ਜਤਿੰਦਰ ਕੌਰ ਅਰੋੜਾ (ਸਾਬਕਾ ਕਾਰਜਕਾਰੀ ਨਿਰਦੇਸ਼ਕ, ਵਿਗਿਆਨ ਅਤੇ ਤਕਨਾਲੋਜੀ ਕੌਂਸਲ), ਰਿਪਨਦੀਪ ਸਿੰਘ (ਸਹਾਇਕ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ), ਤਰੂਨ ਸੇਨ (ਮੈਨੇਜਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟੇਡ), ਐਨ. ਐਸ. ਬਰਾੜ (ਚੇਅਰਮੈਨ, ਪੈਗਰੋ ਫ੍ਰੋਜ਼ਨ ਫੂਡਜ਼ ਪ੍ਰਾਈਵੇਟ ਲਿਮਿਟੇਡ), ਕੇ. ਬੀ. ਸਿੰਘ (ਡਾਇਰੈਕਟਰ, ਪਾਮੇਟੀ, ਪੀ.ਏ.ਯੂ.), ਜਸਪ੍ਰੀਤ ਸਿੰਘ (ਹਲਦੀ ਉਤਪਾਦਕ ਕਿਸਾਨ), ਚਮਕੌਰ ਸਿੰਘ (ਮੋਗਾ), ਗੁਰਮੁਖ ਸਿੰਘ (ਬਟਾਲਾ), ਧਾਲੀਵਾਲ ਸਾਹਿਬ (ਯੂਐਸਏ), ਸਰਬਜੀਤ ਬਾਜਵਾ (ਅੰਮ੍ਰਿਤਸਰ), ਮਾਹਿਰ ਸੱਤ ਸਿੰਘ ਜੀ ਅਤੇ ਹੋਰ ਕਈ ਅਗਾਂਹਵਧੂ ਕਿਸਾਨ ਅਤੇ ਵਿਦਵਾਨ ਸ਼ਾਮਲ ਸਨ।ਇਸ ਤੋਂ ਇਲਾਵਾ, ਕਮਿਸ਼ਨ ਦੇ ਮੈਂਬਰ ਸਰਦਾਰ ਜਸਵੀਰ ਸਿੰਘ ਸੇਖੋਂ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਸੈਮੀਨਾਰ ਦੀ ਸਫਲਤਾ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ।
ਮੁਕਤੀ ਕੁਮਾਰ (ਕਾਰਬਨ ਸਾਵੀ, ਯੂਕੇ) ਨੇ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਹੱਤਤਾ ਉਜਾਗਰ ਕੀਤੀ, ਜਦਕਿ ਡਾ. ਬਲਜਿੰਦਰ ਸਿੰਘ ਸੈਣੀ (ਮੁੱਖੀ, ਟਾਟਾ ਟਰੱਸਟ ਪੰਜਾਬ) ਨੇ ਮਿੱਟੀ ਦੀ ਗੁਣਵੱਤਾ ਸੁਧਾਰਨ ਲਈ ਵਿਹਾਰਕ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।
ਇਸ ਪਹਿਲਕਦਮੀ ਤਹਿਤ ਇੱਕ “ਥਿੰਕ ਐਂਡ ਡੂ ਟੈਂਕ” ਦੇ ਗਠਨ ਦਾ ਵੀ ਐਲਾਨ ਕੀਤਾ ਗਿਆ, ਜੋ ਪੰਜਾਬ ਵਿੱਚ ਖੇਤੀਬਾੜੀ ਦੀ ਪੁਨਰ ਸੁਰਜੀਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਲੁਧਿਆਣਾ, 4 ਅਪ੍ਰੈਲ
ਡੇਅਰੀ ਵਿਕਾਸ ਵਿਭਾਗ Dairy Development Department ਵਲੋਂ ਚਲਾਏ ਜਾ ਰਹੇ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ Dairy Training Course ਦੇ ਸਮਾਪਤ ਹੋਣ ਤੋਂ ਬਾਅਦ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।
Friday, April 3, 2026
ਬਠਿੰਡਾ ਦੇ ਡੀ ਸੀ ਨੇ ਕਣਕ ਦੀ ਸੁਚੱਜੀ ਖਰੀਦ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ
-ਡੀ ਸੀ ਨੇ ਖਰੀਦੇ ਹੋਏ ਸਟਾਕ ਨੂੰ ਸਮੇਂ ਸਿਰ ਉਠਾਉਣ, ਸਫਾਈ, ਪੀਣ ਵਾਲੇ ਪਾਣੀ, ਮੰਡੀਆਂ ਵਿੱਚ ਟਾਇਲਟ ਪ੍ਰਬੰਧਾਂ ਦੇ ਦਿੱਤੇ ਨਿਰਦੇਸ਼
ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ
ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ
ਮਿੱਟੀ ਪਰਖ Soil Testing ਕਰਵਾਕੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ Short Duration Verities of Paddy ਬੀਜਣ ਸਬੰਧੀ ਦਿੱਤੀ ਜਾਣਕਾਰੀ
ਕਣਕ ਖਰੀਦ ਸੀਜਨ ਨੂੰ ਲੈ ਕੇ ਮੰਡੀਆਂ ‘ਚ ਸਾਰੇ ਪ੍ਰਬੰਧ ਪੂਰੇ
ਹੁਸ਼ਿਆਰਪੁਰ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਕਣਕ ਖਰੀਦ Wheat Procurment ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜਤੀ ਐਸੋਸੀਏਸ਼ਨ ਅਤੇ ਮਜ਼ਦੂਰੀ ਤੇ ਢੁਆਈ ਠੇਕੇਦਾਰਾਂ ਨਾਲ ਮੀਟਿੰਗ ਕੀਤੀ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਇਹ ਤਸਵੀਰ ਏਆਈ ਨਾਲ ਬਣਾਈ ਗਈ ਹੈ। ਫਿਰੋਜ਼ਪੁਰ, 15 ਫਰਵਰੀ ਰਾਜਥਸਾਨ Rajasthan ਨੂੰ ਪਾਣੀ ਦੇਣ ਵਾਲੀ ਰਾਜਸਥਾਨ ਨਹਿਰ Rajasthan Canal ਜਾਂ ਇੰਦਰਾ ਗਾਂਧੀ ਨਹਿਰ Ind...











.jpeg)
