ਕਿਸਾਨ ਆਨਲਾਈਨ ਪੋਰਟਲ 'ਤੇ ਦਰਜ ਕਰਵਾ ਸਕਦੇ ਨੇ ਆਪਣੀ ਸਹਿਮਤੀ-ਮੁੱਖ ਖੇਤੀਬਾੜੀ ਅਫ਼ਸਰ
All about Agriculture, Horticulture and Animal Husbandry and Information about Govt schemes for Farmers
Tuesday, May 5, 2026
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ
Monday, May 4, 2026
ਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਈ ਨੂੰ ਸ਼ੁਰੂ
ਗੁਰਦਾਸਪੁਰ, 5 ਮਈ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਝੋਨੇ ਵਿੱਚ ਫਾਸਫੋਰਸ ਖਾਦ ਨਾ ਵਰਤਣ ਦੀ ਅਪੀਲ
ਫ਼ਿਰੋਜ਼ਪੁਰ, 04 ਮਈ:
ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (KVK), ਫ਼ਿਰੋਜ਼ਪੁਰ ਦੀ ਟੀਮ ਵੱਲੋਂ ਕੇ.ਵੀ.ਕੇ., ਫ਼ਿਰੋਜ਼ਪੁਰ Firozpur ਵਿਖੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਗੁਰਮੇਲ ਸਿੰਘ ਸੰਧੂ (ਡਿਪਟੀ ਡਾਇਰੈਕਟਰ, ਕੇ.ਵੀ.ਕੇ., ਫ਼ਿਰੋਜ਼ਪੁਰ) ਨੇ ਕਿਸਾਨਾਂ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ (PAU) ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੇ ਝਾੜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਇਹਨਾਂ ਕਿਸਮਾਂ ਦੇ ਬੀਜ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਮੱਲਵਾਲ ਫ਼ਿਰੋਜ਼ਪੁਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਾਉਣੀ ਦੀ ਫ਼ਸਲ ਵਿੱਚ ਮਿੱਟੀ ਪਰਖ Soil Testing ਦੇ ਅਧਾਰ 'ਤੇ ਖਾਦ ਪਾਉਣ ਦੀ ਸਲਾਹ ਦਿੱਤੀ ਅਤੇ ਦੱਸਿਆ ਕਿ ਕੇ.ਵੀ.ਕੇ. ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਵਿੱਚ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਟੈਸਟ ਕਰਵਾ ਸਕਦੇ ਹਨ। ਜੇਕਰ ਕਣਕ ਨੂੰ ਸਿਫ਼ਾਰਸ਼ ਕੀਤੀ ਫਾਸਫੋਰਸ Phosphors Fertilizer ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੂੜੀ ਦੀ ਖਾਦ, ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਤੇ ਜੈਵਿਕ ਖਾਦਾਂ ਅਪਣਾਉਣ ਦੀ ਅਪੀਲ ਕੀਤੀ।
ਪੰਜਾਬ ਸਰਕਾਰ ਵੱਲੋਂ Cotton Cultivation ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ Subsidyਜਾਰੀ
Sunday, May 3, 2026
ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ
ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ Kharif Maize ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ*
• ਯੋਗ ਕਿਸਾਨਾਂ ਨੂੰ ਸਬਸਿਡੀ Subsidy for Farmer ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਲਈ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕੀਤਾ: ਖੇਤੀਬਾੜੀ ਮੰਤਰੀ*
ਚੰਡੀਗੜ੍ਹ, 3 ਮਈ:
ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ Paddy Crop ‘ਚੋਂ ਕੱਢ ਕੇ ਫਸਲੀ ਵਿਭਿੰਨਤਾ Crop Diversification ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ Punjab Government ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ Kharif Maize ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ Ground Water ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ "ਨਿਰਣਾਇਕ ਕਦਮ" ਦੱਸਿਆ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ Amritsar ਅੰਮ੍ਰਿਤਸਰ, Bathinda ਬਠਿੰਡਾ, Fatehgarh ਫਤਿਹਗੜ੍ਹ ਸਾਹਿਬ, Gurdaspur ਗੁਰਦਾਸਪੁਰ, Hoshiarpur ਹੁਸ਼ਿਆਰਪੁਰ, Jalandhar ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿੱਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਵਿੱਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ 'ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।
ਸੂਬੇ ਦੇ ਭੂਮੀਗਤ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਬੀਜਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਛੁੱਕ ਕਿਸਾਨ ਸਰਕਾਰ ਦੀ ਵੈੱਬਸਾਈਟ https://agrimachinerypb.com ਉਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਲਾਜ਼ਮੀ ਜੇ-ਫਾਰਮ ਅਤੇ ਖੇਤ ਦੀ ਜੀਓ-ਟੈਗਿੰਗ ਦੀ ਲੋੜ ਹੋਵੇਗੀ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਬਿਨੈਕਾਰ ਕਿਸਾਨ ਨੇ ਪਿਛਲੇ ਸਾਲ ਝੋਨਾ ਲਾਇਆ ਸੀ, ਜੋ ਇਸ ਸਾਲ ਮੱਕੀ ਦੀ ਕਾਸ਼ਤ ਵੱਲ ਜਾ ਰਿਹਾ ਹੈ।
ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਉੱਨਤ ਕਿਸਾਨ ਪੋਰਟਲ ਰਾਹੀਂ ਤਸਦੀਕ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲਾ 15 ਜੁਲਾਈ ਤੋਂ 25 ਜੁਲਾਈ ਤੱਕ, ਜਿਸ ਤੋਂ ਬਾਅਦ 5 ਅਗਸਤ ਤੋਂ 15 ਅਗਸਤ, 2026 ਤੱਕ ਦੂਜਾ ਪੜਾਅ ਹੋਵੇਗਾ। ਹਰੇਕ ਤਸਦੀਕ ਤੋਂ ਬਾਅਦ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਪ੍ਰਤੀ ਹੈਕਟੇਅਰ ਕ੍ਰਮਵਾਰ 9500 ਰੁਪਏ ਅਤੇ 7500 ਰੁਪਏ ਜਾਰੀ ਕਰਨਗੇ।
ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਕੀਤਾ ਗਿਆ ਹੈ ਤਾਂ ਜੋ ਪਾਰਦਰਸ਼ਤਾ ਅਤੇ ਯੋਗ ਤੇ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਸਬਸਿਡੀ ਦੀ ਵੰਡ ਯਕੀਨੀ ਬਣਾਇਆ ਜਾ ਸਕੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਫੀਲਡ ਸਟਾਫ ਨੂੰ ਇਸ ਯੋਜਨਾ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੋਕ ਜਾਗਰੂਕਤਾ ਮੁਹਿੰਮਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਯਕੀਨੀ ਖ਼ਰੀਦ ਵਿਧੀ ਦੇ ਨਾਲ 17500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਉਪਲਬਧ ਕਰਵਾ ਕੇ ਮੱਕੀ ਨੂੰ ਝੋਨੇ ਦਾ ਇੱਕ ਵਿਹਾਰਕ ਤੇ ਟਿਕਾਊ ਵਿਕਲਪ ਬਣਾਉਣ ਲਈ ਯਤਨਸ਼ੀਲ ਹੈ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੋ-ਫ਼ਸਲੀ (ਝੋਨਾ-ਕਣਕ) ਚੱਕਰ ਹੁਣ ਟਿਕਾਊ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਫ਼ਸਲ ਨੂੰ ਬਦਲਣ ਬਾਰੇ ਨਹੀਂ ਸਗੋਂ ਇਹ ਪੰਜਾਬ ਦੇ ਪਾਣੀ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਵੱਧ ਮੁਨਾਫ਼ਾ ਯਕੀਨੀ ਬਣਾਉਣ ਬਾਰੇ ਹੈ।
Saturday, May 2, 2026
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ
— ਰਸਾਇਣਕ ਖਾਦਾ ਦੀ ਥਾਂ ਤੇ ਆਰਗੈਨਿਕ ਖਾਦਾ ਦੀ ਕੀਤੀ ਜਾਵੇ ਵਰਤੋਂ
Friday, May 1, 2026
ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਦੀ ਸਫਲਤਾ ਦੀ ਕਹਾਣੀ
· ਪਿਛਲੇ ਪੰਜ ਸਾਲਾਂ ਤੋਂ ਝੋਨੇ ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਜਮੀਨ ਦੇ ਵਿੱਚ ਕਰ ਰਿਹੈ ਜਜਬ ਕਿਸਾਨ ਅਮਨਦੀਪ ਸਿੰਘ
ਸੰਤੁਲਿਤ ਖਾਦ ਵਰਤੋਂ ਸਬੰਧੀ ਟਰੇਨਿੰਗ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 1 ਮਈ
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾ ਕੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲਈ 10 ਮਈ ਤੋਂ ਕਰਵਾਉਣ ਰਜਿਸਟ੍ਰੇਸ਼ਨ
ਬਰਨਾਲਾ, 1 ਮਈ
Thursday, April 30, 2026
ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਪ੍ਰੈਲ, 2026:
ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ
ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, -ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਗਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਬਚਾਉਣਾ ਜ਼ਰੂਰੀ, ਕਿਸਾਨਾਂ ਨੂੰ ਫਸਲਾਂ ਪਾਲਣ ਲਈ ਟਿਊਬਵੈੱਲਾਂ ਦੀ ਬਜਾਏ ਨਹਿਰੀ ਪਾਣੀ ਵਰਤਣਾ ਚਾਹੀਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ, ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਭਰੋਸਾ
ਸੰਗਰੂਰ, 30 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਟਿਕਾਊ ਖੇਤੀ Sustainable Agriculture ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ Water Conservation ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ Ground Water ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ Canal Water for Irrigation ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।
ਆਪਣੇ ਜੱਦੀ ਪਿੰਡ ਸਤੌਜ Village Satauj ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ Punjabਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜੋ ਕਿ ਰਵਾਇਤੀ ਸਿੰਚਾਈ ਸਮਾਂ-ਸਾਰਣੀ ਤੋਂ ਮਹੱਤਵਪੂਰਨ ਤਬਦੀਲੀ ਹੈ।
ਉਨ੍ਹਾਂ ਅੱਗੇ ਕਿਹਾ, "ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ Paddy Sowing ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ।" ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪਾਣੀ ਦੀ ਇੱਕ-ਇੱਕ ਬੂੰਦ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ।"
ਪੰਜਾਬ ਦੇ ਪਾਣੀਆਂ 'ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ Pakistan ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।" ਉਨ੍ਹਾਂ ਨੇ ਦਹਾਕਿਆਂ ਤੋਂ ਲਗਾਤਾਰ ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਨਾਲ ਚਿੰਤਾਜਨਕ ਪੱਧਰ ਤੱਕ ਪਾਣੀ ਘਟਣ ਦੀ ਚੁਣੌਤੀ ਪੈਦਾ ਹੋਈ ਹੈ ਅਤੇ ਇਸ ਲਈ ਪਹੁੰਚ ਵਿੱਚ ਤੁਰੰਤ ਤਬਦੀਲੀ ਦੀ ਲੋੜ 'ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਕਿਹਾ “ਧਰਤੀ ਹੇਠਲਾ ਪਾਣੀ ਇੱਕ ਕੀਮਤੀ ਅਤੇ ਸੀਮਤ ਸਰੋਤ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਚਾਹੀਦਾ ਹੈ। ਆਪਣੀ ਸੋਚ ਵਿੱਚ ਸਮੂਹਿਕ ਤਬਦੀਲੀ ਲਿਆਉਣ ਦਾ ਸਮਾਂ ਆ ਗਿਆ ਹੈ। ਨਹਿਰੀ ਪਾਣੀ ਸਿਰਫ਼ ਬਦਲ ਨਹੀਂ ਹੈ, ਇਹ ਪੰਜਾਬ ਦੀ ਖੇਤੀਬਾੜੀ Agriculture of Punjab ਦਾ ਭਵਿੱਖ ਹੈ।”
ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਰਚ, 2026 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਸਿੰਚਾਈ ਪ੍ਰੋਜੈਕਟਾਂ 'ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਹੋਰ ਖਾਲੇ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਕਾਰਜਸ਼ੀਲ ਹੋ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ 'ਤੇ ਵਿਕਸਿਤ ਕੀਤਾ ਗਿਆ ਹੈ ਅਤੇ ਇਹ ਪੰਜਾਬ ਦੇ ਸਿੰਚਾਈ ਨੈੱਟਵਰਕ ਨੂੰ ਆਧੁਨਿਕ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਇਸ ਢਾਂਚੇ ਦੀ ਵਿਆਪਕਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਦੋ ਭਾਖੜਾ ਨਹਿਰਾਂ Bhakra Canal ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਤਹਿਤ ਸਮਰਪਿਤ ਯੋਜਨਾਵਾਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਲੰਬੇ ਸਮੇਂ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਉਨ੍ਹਾਂ ਕਿਹਾ, “ਇਹ ਸਿਰਫ਼ ਮੌਜੂਦਾ ਫ਼ਸਲੀ ਚੱਕਰ ਬਾਰੇ ਨਹੀਂ ਹੈ ਸਗੋਂ ਇਹ ਪੰਜਾਬ ਦੀ ਖੇਤੀਬਾੜੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਬਾਰੇ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਥਾਈ ਈਕੋਸਿਸਟਮ ਬਰਕਰਾਰ ਰੱਖਿਆ ਜਾ ਸਕੇ।”
ਮੁੱਖ ਮੰਤਰੀ ਨੇ ਕਿਹਾ, “ਇਹ ਮੇਰਾ ਪਿੰਡ ਅਤੇ ਮੇਰੇ ਆਪਣੇ ਲੋਕ ਹਨ। ਮੈਂ ਇੱਥੇ ਸਾਰਿਆਂ ਨੂੰ ਨਿੱਜੀ ਤੌਰ 'ਤੇ ਜਾਣਦਾ ਹਾਂ ਅਤੇ ਇਹ ਇਸ ਫੇਰੀ ਨੂੰ ਹੋਰ ਵੀ ਖਾਸ ਬਣਾਉਂਦਾ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ, “ਟਿਊਬਵੈੱਲਾਂ ਰਾਹੀਂ ਜ਼ਿਆਦਾ ਜ਼ਮੀਨੀ ਪਾਣੀ ਨਾ ਕੱਢੋ। ਅੱਜ ਬਚਾਈ ਗਈ ਹਰ ਬੂੰਦ ਸਾਡੇ ਭਵਿੱਖ ਦੀ ਰਾਖੀ ਕਰੇਗੀ।”
ਹੋਰ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਨੈੱਟਵਰਕਾਂ ਦੇ ਨਾਲ-ਨਾਲ ਹਰ 20 ਮੀਟਰ ਦੇ ਅੰਤਰਾਲ 'ਤੇ ਰੀਚਾਰਜ ਪੁਆਇੰਟ Ground Water Recharge Points ਸਥਾਪਤ ਕੀਤੇ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਦੀ ਕੁਦਰਤੀ ਤੌਰ 'ਤੇ ਭਰਪਾਈ ਵਿੱਚ ਮਦਦ ਮਿਲ ਸਕੇ।
ਇੱਕ ਹੋਰ ਵੱਡੇ ਸੁਧਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ High Tension Electricity Wires ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।" ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਇਸ ਸਮੇਂ ਲਾਗੂਕਰਨ ਦੇ ਪੜਾਅ ਅਧੀਨ ਹੈ ਅਤੇ ਜਲਦ ਹੀ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਨੁੱਖੀ ਜੀਵਨ ਲਈ ਜ਼ੋਖਮ ਨੂੰ ਖਤਮ ਕਰੇਗਾ, ਫਸਲਾਂ ਦੇ ਨੁਕਸਾਨ Crop Loss ਨੂੰ ਰੋਕੇਗਾ ਅਤੇ ਖੇਤੀਬਾੜੀ ਕਾਰਜਾਂ ਵਿੱਚ ਇਹਨਾਂ ਤਾਰਾਂ ਕਾਰਨ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰੇਗਾ। ਇਹ ਪ੍ਰਾਜੈਕਟ ਕਿਸਾਨਾਂ ਦੇ ਜੀਵਨ ਵਿੱਚ ਸਾਰਥਕ ਬਦਲਾਅ ਲਿਆਏਗਾ।” ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਉਨ੍ਹਾਂ ਦੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗਾ ਜਿਸ ਵਿੱਚ 2,000 ਏਕੜ ਵਿੱਚ ਫੈਲੇ ਲਗਭਗ 413 ਟਿਊਬਵੈੱਲ ਅਤੇ 1,100 ਬਿਜਲੀ ਦੇ ਖੰਭੇ ਸ਼ਾਮਲ ਹੋਣਗੇ।
ਵਿਆਪਕ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਟੀਚਾ ਕਿਸਾਨਾਂ ਨੂੰ ਹੋਰ ਸਮਰੱਥ ਬਣਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ। ਪੰਜਾਬ ਸਰਕਾਰ ਵੱਲੋਂ ਹਰ ਫੈਸਲਾ ਸਾਡੇ ਲੋਕਾਂ ਦੀ ਭਲਾਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"
Wednesday, April 29, 2026
ਜਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ 02 ਮਈ ਲਗਾਇਆ ਜਾਵੇਗਾ
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ:
ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਲਈ ਡੀਲਰਾਂ ਦੀ ਚੈਕਿੰਗ
ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਖਰੀਦ ਸਮੇਂ ਪੱਕਾ ਬਿੱਲ ਲੈਣਾ ਯਕੀਨੀ ਬਣਾਉਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ
ਬਰਨਾਲਾ, 29 ਅਪ੍ਰੈਲ
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ
*ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਭਰ ਵਿੱਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ, ਨਵੇਂ ਰਜਬਾਹੇ ਬਣਾਏ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*7,000 ਨਵੇਂ ਰਜਬਾਹਿਆਂ ਤੇ ਕਸੀਆਂ ਦੀ ਜਾਂਚ ਕਰਨ ਲਈ ਬੁੱਧਵਾਰ ਨੂੰ 21,000 ਕਿਊਸਿਕ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ, ਚਾਰੇ ਵਾਲੀ ਮੱਕੀ ਅਤੇ ਹੋਰ ਫਸਲਾਂ ਦੀ ਸਿੰਜਾਈ ਲਈ ਪਾਣੀ ਦੀ ਕੋਈ ਕਮੀ ਨਹੀਂ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪਾਣੀ ਦੀ ਹਰ ਬੂੰਦ ਬਚਾਉਣ ਨਾਲ 21 ਲੱਖ ਘਣ ਮੀਟਰ ਪਾਣੀ ਧਰਤੀ ਹੇਠ ਜੀਰਣ ਵਿੱਚ ਮਦਦ ਮਿਲੀ, ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਚੰਡੀਗੜ੍ਹ, 29 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।
ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋ ਰਿਹਾ ਹੈ, ਜੋ ਕਿ ਸੂਬੇ ਦੀ ਜਲ ਪ੍ਰਬੰਧਨ ਰਣਨੀਤੀ ਵਿੱਚ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਜਲ ਸਰੋਤਾਂ, ਖੇਤੀਬਾੜੀ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸਾਡਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ।"
ਉਨ੍ਹਾਂ ਅੱਗੇ ਕਿਹਾ, “ਸਿੰਜਾਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦਾ ਇਤਿਹਾਸਕ ਨਿਵੇਸ਼ ਕੀਤਾ ਗਿਆ ਹੈ। ਇਸ ਸੀਜ਼ਨ ਵਿੱਚ 14,000 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਅਤੇ 4,000 ਕਿਲੋਮੀਟਰ ਨਵੀਆਂ ਨਹਿਰਾਂ ਦੇ ਨਿਰਮਾਣ ਨਾਲ 1 ਮਈ ਤੋਂ ਨਹਿਰਾਂ ਵਿੱਚ ਪੂਰਾ ਪਾਣੀ ਛੱਡਿਆ ਜਾਵੇਗਾ। ਫਾਜ਼ਿਲਕਾ ਅਤੇ ਅਬੋਹਰ ਵਰਗੇ ਟੇਲਾਂ ਉੱਤੇ ਪੈਂਦੇ ਖੇਤਰਾਂ ਨੂੰ ਵੀ 2 ਮਈ ਤੱਕ ਪਾਣੀ ਮਿਲ ਜਾਵੇਗਾ। ਪਾਣੀ ਰੀਚਾਰਜ ਕਰਨ ਦੇ ਯਤਨਾਂ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਦੇ ਨਾਲ ਬਿਜਲੀ ਬਚਾਉਣ ਅਤੇ ਮਜ਼ਦੂਰਾਂ ਲਈ ਸਹੂਲਤ ਯਕੀਨੀ ਬਣਾਉਣ ਲਈ ਝੋਨੇ ਦੀ ਬਿਜਾਈ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਅਤੇ 1 ਜੂਨ ਤੋਂ ਨਹਿਰੀ ਪਾਣੀ ਦੀ ਸਪਲਾਈ ਪੜਾਅਵਾਰ ਢੰਗ ਨਾਲ ਪ੍ਰਦਾਨ ਕੀਤੀ ਜਾਵੇਗੀ। ਮੈਂ ਇਹ ਵੀ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਆਸਟਰੇਲੀਆ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।”
ਉਨ੍ਹਾਂ ਪੋਸਟ ਵਿੱਚ ਕਿਹਾ, “ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਪਾਣੀ ਦੀ ਹਰ ਬੂੰਦ ਨੂੰ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਪਹਿਲੀ ਮਈ ਤੋਂ ਸੂਬੇ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ।" ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਪਾਣੀ ਦੀ ਹਰ ਬੂੰਦ ਬਚਾਉਣ ਲਈ ਵਚਨਬੱਧ ਹੈ। ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਦਿੱਤੀ ਗਈ, ਨਾ ਹੀ ਪਾਕਿਸਤਾਨ ਨੂੰ ਕੋਈ ਪਾਣੀ ਭੇਜਿਆ ਜਾ ਰਿਹਾ ਹੈ।"
ਟਿਕਾਊ ਸਿੰਜਾਈ ਸਾਧਨਾਂ ਵੱਲ ਤਬਦੀਲੀ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ `ਤੇ ਨਿਰਭਰਤਾ ਵਧਾਈ ਜਾਵੇ ਤਾਂ ਜੋ ਟਿਊਬਵੈੱਲਾਂ `ਤੇ ਦਬਾਅ ਘਟਾਇਆ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਮਾਰਚ 2026 ਤੱਕ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਸਿੰਜਾਈ ਕਾਰਜਾਂ `ਤੇ 6,700 ਕਰੋੜ ਰੁਪਏ ਖ਼ਰਚ ਕੀਤੇ ਹਨ।”
ਹੋਰ ਵਿਸਥਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਰਕਮ ਦੀ ਵਰਤੋਂ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਉਣ ਅਤੇ ਕਸੀਆਂ ਬਣਾਉਣ ਲਈ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਝੋਨੇ ਦੇ ਸੀਜ਼ਨ ਤੋਂ ਪਹਿਲਾਂ, 4,000 ਕਿਲੋਮੀਟਰ ਨਵੇਂ ਬਣੇ ਰਜਬਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਕਸੀਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਕਿਸੇ ਵੀ ਕਮੀ ਨੂੰ ਦੂਰ ਕੀਤਾ ਜਾ ਸਕੇ।”
ਇਸ ਪਹਿਲਕਦਮੀ ਦੇ ਪੱਧਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਛੱਡਿਆ ਜਾ ਰਿਹਾ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਕਿਸਾਨਾਂ ਨੂੰ ਬਹੁਤ ਲਾਭ ਪਹੁੰਚਾਏਗਾ।” ਉਨ੍ਹਾਂ ਅੱਗੇ ਕਿਹਾ, “ਇਹ ਖਾਸ ਤੌਰ ਉੱਤੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਬਾਗਾਂ ਅਤੇ ਕਪਾਹ, ਮੱਕੀ ਅਤੇ ਚਾਰੇ ਵਰਗੀਆਂ ਫਸਲਾਂ ਦੀ ਬਿਜਾਈ ਦੇ ਨਾਲ-ਨਾਲ ਝੋਨੇ ਦੀ ਕਾਸ਼ਤ ਲਈ ਖੇਤ ਤਿਆਰ ਕਰਨ ਵਿੱਚ ਮਦਦ ਕਰੇਗਾ।”
ਇਸ ਦੇ ਲੰਮੇ ਸਮੇਂ ਲਈ ਲਾਭਕਾਰੀ ਹੋਣ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਣੀ ਵੱਖ-ਵੱਖ ਰੀਚਾਰਜ ਸਕੀਮਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ।" ਉਨ੍ਹਾਂ ਅੱਗੇ ਕਿਹਾ, “ਬਾਗਬਾਨੀ, ਖਾਸ ਕਰਕੇ ਫਾਜ਼ਿਲਕਾ ਅਤੇ ਅਬੋਹਰ ਇਲਾਕਿਆਂ ਵਿੱਚ ਇਸ ਨਾਲ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਹੁਣ ਟਿਊਬਵੈੱਲਾਂ `ਤੇ ਨਿਰਭਰ ਨਹੀਂ ਰਹਿਣਾ ਪਵੇਗਾ।"
ਧਰਤੀ ਹੇਠਲੇ ਪਾਣੀ ਦੀ ਸੰਭਾਲ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।" ਉਨ੍ਹਾਂ ਅੱਗੇ ਕਿਹਾ, “ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਦਾ ਵਜੂਦ ਇਸ ਦੇ ਪਾਣੀਆਂ ਨਾਲ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦੀ ਕੋਈ ਹੋਂਦ ਨਹੀਂ ਹੈ।”
ਹੋਰ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਇੱਕ ਸਾਲ ਵਿੱਚ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ।"
ਫਸਲ ਯੋਜਨਾਬੰਦੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਜ਼ੋਨ-ਵਾਰ ਕਾਸ਼ਤ ਸਹੀ ਯੋਜਨਾਬੰਦੀ ਅਤੇ ਪ੍ਰਬੰਧਾਂ ਨਾਲ ਕੀਤੀ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ, “ਸਾਰੇ ਜ਼ਿਲ੍ਹਿਆਂ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼਼ੁਰੂ ਹੋਵੇਗੀ, ਜਿਸ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਐਸ.ਏ.ਐਸ. ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ।”
ਉਨ੍ਹਾਂ ਅੱਗੇ ਦੱਸਿਆ, “ਪੰਜ ਜੂਨ ਤੋਂ ਫ਼ਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਬਿਜਾਈ ਸ਼ੁਰੂ ਹੋ ਜਾਵੇਗੀ ਅਤੇ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ਼਼ੁਰੂ ਹੋ ਜਾਵੇਗੀ।”
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...




.jpeg)






.jpeg)

