ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ
All about Agriculture, Horticulture and Animal Husbandry and Information about Govt schemes for Farmers
Wednesday, May 13, 2026
ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ
Tuesday, May 12, 2026
ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਝੋਨੇ Short Duration Paddy Varieties ਦੀਆਂ ਕਿਸਮਾਂ ਬਾਰੇ ਜਾਣਕਾਰੀ
ਬਠਿੰਡਾ, 13 ਮਈ : ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ ਵੱਲੋਂ ਪਿੰਡ ਬਹਿਮਣ ਕੌਰ ਸਿੰਘ ਵਾਲਾ, ਬਲਾਕ ਤਲਵੰਡੀ ਸਾਬੋ ਵਿਖੇ ਦਾਲਾਂ ਦੀ ਸਾਂਭ-ਸੰਭਾਲ ਅਤੇ ਮੁੱਲ ਵਧਾਊ ਉਤਪਾਦ ਤਿਆਰ ਕਰਨ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ ( ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ) ਨੇ ਮੌਜੂਦਾ ਖੇਤੀਬਾੜੀ ਪ੍ਰਸੰਗ ਵਿੱਚ ਫੂਡ ਪ੍ਰੋਸੈਸਿੰਗ, ਵੈਲਿਊ ਐਡੀਸ਼ਨ, ਸਫਾਈਪੂਰਵਕ ਸੰਭਾਲ ਅਤੇ ਖੇਤੀ ਆਧਾਰਤਿ ਉਦਯੋਗਾਂ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ।
ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ ਵਾਲੇ ਕਿਸਾਨ 15 ਜੂਨ ਤੱਕ ਆਨਲਾਈਨ ਪੋਰਟਲ ਤੇ ਕਰ ਸਕਦੇ ਹਨ,ਰਜਿਸਟ੍ਰੇਸ਼ਨ
ਫਾਜਿਲਕਾ 13 ਮਈ
ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਹੁੰਦੇ ਹਨ ਨਸ਼ਟ
ਅੰਮ੍ਰਿਤਸਰ, 12 ਮਈ (Only Agriculture) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ Nitrogen, ਫਾਸਫੋਰਸ Phosphors ਅਤੇ ਪੁਟਾਸ਼ Potash ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ Carbon Dioxide, ਕਾਰਬਨ ਮੋਨੋਆਕਸਾਈਡ Carbon Monoxide, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ Skin Diseases ਦਾ ਖਤਰਾ ਪੈਦਾ ਹੋ ਜਾਂਦਾ ਹੈ।
ਧੂੰਆਂ ਨਹੀਂ, ਖਾਦ ਬਣਾਓ
ਮਿੱਟੀ ਦੀ ਸਿਹਤ ਸੰਭਾਲ ਅਤੇ ਖਾਦਾਂ ਦੀ ਦੁਰਵਰਤੋਂ ਰੋਕਣ ਲਈ ਕਮੇਟੀਆਂ ਕਾਇਮ: ਮੁੱਖ ਖੇਤੀਬਾੜੀ ਅਫ਼ਸਰ
ਬਰਨਾਲਾ, 12 ਮਈ
ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ DC Barnala ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਖਾਦਾਂ ਦੀ ਵਰਤੋਂ ਨੂੰ ਨਿਯਮਤ ਕਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਚਾਉਣ ਲਈ 'ਧਰਤੀ ਮਾਤਾ ਬਚਾਓ ਅਭਿਆਨ' Save Earth ਤਹਿਤ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪਿੰਡ ਪੱਧਰੀ ਕਮੇਟੀਆਂ ਕਾਇਮ ਕੀਤੀਆਂ ਗਈਆਂ ਹਨ।
ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜੇ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣ ਲਈ ਕੀਤਾ ਸਨਮਾਨਿਤ
ਹੁਸ਼ਿਆਰਪੁਰ, 12 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU, ਲੁਧਿਆਣਾ ਦੇ ਜ਼ਿਲਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਾਹੋਵਾਲ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਸਬੰਧੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਬੀਤੇ ਦਿਨੀਂ ਕਰਵਾਏ ਗਏ ‘ਟਿਕਾਊ ਖੇਤੀ Sustainable Agriculture ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ Crop Residue Management ਸੰਮੇਲਨ’ ਦੌਰਾਨ ਸਨਮਾਨਿਤ ਕੀਤਾ ਗਿਆ।
Monday, May 11, 2026
ਝੋਨੇ ਦੇ ਮੱਧਰੇਪਨ ਦੀ ਬਿਮਾਰੀ ਲਈ ਰੋਕਥਾਮ ਸਬੰਧੀ ਕਿਸਾਨ - ਵਿਗਿਆਨਕ ਵਿਚਾਰ ਵਟਾਂਦਰੇ ਦਾ ਕੀਤਾ ਆਯੋਜਨ
ਰੂਪਨਗਰ, 11 ਮਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਰੋਪੜ ਨੇ ਪੌਦਾ ਰੋਗ ਵਿਗਿਆਨ ਵਿਭਾਗ ਪੀਏਯੂ ਦੇ ਸਹਿਯੋਗ ਨਾਲ ਅੱਜ ਐਸਆਰਬੀਐਸਡੀਵੀ (ਸਦਰਨ ਰਾਈਸ ਬ੍ਲੈਕ-ਸਟ੍ਰੀਕੱਡ ਡਵਾਰਫ ਵਾਇਰਸ) ਕਾਰਨ ਝੋਨੇ ਵਿੱਚ ਹੋਣ ਵਾਲੀ ਮੱਧਰੇਪਨ ਦੀ ਬਿਮਾਰੀ ਦੇ ਮੁੱਦੇ 'ਤੇ ਇੱਕ ਕਿਸਾਨ- ਵਿਗਿਆਨਕ ਵਿਚਾਰ ਵਟਾਂਦਰੇ ਦਾ ਆਯੋਜਨ ਕੀਤਾ ਗਿਆ।
ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਗੰਨਾ ਕਮਿਸ਼ਨਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਈ, 2026:
ਗੰਨੇ ਦੀ ਫ਼ਸਲ Sugarcane Crop ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ। ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ Sugar Recovery ਲੈਣ ਲਈ ਖਾਦਾਂ ਦੀ Fertilizer in Sugarcane ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ।
ਕਿਸਾਨਾਂ ਵੀਰ ਸਾਉਣੀ ਫ਼ਸਲਾਂ ਵਿੱਚ Urea ਖਾਦ ਦੀ ਵਰਤੋਂ ਲੋੜ ਮੁਤਾਬਕ ਹੀ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਬਠਿੰਡਾ Dr Harpreet Pal Kaur ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਫ਼ਸਲ ਲਈ ਪ੍ਰਤੀ ਏਕੜ 90 ਕਿਲੋਗ੍ਰਾਮ ਯੂਰੀਆ ਅਤੇ ਕਪਾਹ ਦੀ ਫ਼ਸਲ ਲਈ ਪ੍ਰਤੀ ਏਕੜ 120 ਕਿਲੋਗ੍ਰਾਮ ਯੂਰੀਆ ਦੀ ਲੋੜ ਹੁੰਦੀ ਹੈ। ਇਸ ਤੋਂ ਵੱਧ ਮਾਤਰਾ ਵਿੱਚ ਯੂਰੀਆ ਪਾਉਣ ਨਾਲ ਫ਼ਸਲ ਵਿੱਚ ਜ਼ਿਆਦਾ ਹਰਾ ਵਾਧਾ ਹੁੰਦਾ ਹੈ, ਕੀਟਾਂ ਅਤੇ ਬਿਮਾਰੀਆਂ ਦਾ ਹਮਲਾ ਵੱਧ ਸਕਦਾ ਹੈ ਅਤੇ ਫ਼ਸਲ ਦੇ ਡਿੱਗਣ ਦੀ ਸੰਭਾਵਨਾ ਬਣ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਯੂਰੀਆ ਦੀ ਲੋੜ ਨਾਲੋਂ ਵੱਧ ਵਰਤੋਂ ਨਾਲ ਕਿਸਾਨਾਂ ਦਾ ਖਰਚਾ ਵੱਧਦਾ ਹੈ ਅਤੇ ਭੂਮੀ, ਜਲ ਅਤੇ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨ ਮਿੱਟੀ ਦੀ ਜਾਂਚ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਖਾਦ ਪ੍ਰਬੰਧਨ ਅਪਣਾਇਆ ਜਾਵੇ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਕਾਇਮ ਰਹੇ, ਖੇਤੀ ਦੀ ਲਾਗਤ ਘਟੇ ਅਤੇ ਫ਼ਸਲਾਂ ਤੋਂ ਵੱਧ ਅਤੇ ਗੁਣਵੱਤਾ ਵਾਲੀ ਪੈਦਾਵਾਰ ਪ੍ਰਾਪਤ ਹੋ ਸਕੇ।
Sunday, May 10, 2026
ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਨਰਮੇ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ
Saturday, May 9, 2026
ਕਿਸਾਨਾਂ ਨੂੰ ਤਾਜ਼ਾ ਉਤਪਾਦਾਂ ਦੀ ਸਿੱਧੀ ਵਿਕਰੀ ਨਾਲ ਮੁਨਾਫ਼ਾ ਖੱਟਣ ਲਈ ਪ੍ਰੇਰਿਆ
ਡਾ. ਤਰਸੇਮ ਸਿੰਘ ਢਿੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ ਲੁਧਿਆਣਾ ਵੱਲੋਂ ਸੰਗਰੂਰ ਵਿਖੇ ਫਸਲੀ ਵਿਭਿੰਨਤਾ ਮਾਡਲ ਦੀ ਸ਼ਲਾਘਾ
ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ
ਝਨੇਰ ਤੋਂ ਪੰਜਗਰਾਈਆਂ, ਕੰਗਣਵਾਲ ਤੋਂ ਭੂਦਣ, ਦਾਖਾ ਤੋਂ ਢੱਟ ਅਤੇ ਬੜੂੰਦੀ ਤੋਂ ਤੁੰਗਾਹੇੜੀ ਤੱਕ ਰੋਪੜ ਨਹਿਰੀ ਨੈੱਟਵਰਕ ਦੀ ਮੁੜ-ਬਹਾਲੀ ਨਾਲ ਆਖ਼ਰੀ ਸਿਰਿਆਂ ਤੱਕ ਪੁੱਜਿਆ ਨਹਿਰੀ ਪਾਣੀ, ਖੇਤੀਬਾੜੀ ਨੂੰ ਮਿਲੀ ਮਜ਼ਬੂਤੀ
ਚੰਡੀਗੜ੍ਹ, 9 ਮਈ:
ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ Ropar Canal Network ਦਾ ਪਾਣੀ ਹੁਣ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ ’ਤੇ ਨਿਰਭਰ ਸਨ।
ਪੰਜਾਬ ਦੇ ਜਲ ਸਰੋਤ ਮੰਤਰੀ Barinder Kumar Goyal ਨੇ ਦੱਸਿਆ ਕਿ 2025-26 ਵਿੱਚ ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਰਕਬਾ 29,488 ਏਕੜ ਤੋਂ ਵੱਧ ਕੇ 85,447 ਏਕੜ ਹੋ ਗਿਆ ਹੈ। ਇਸ ਤਹਿਤ 3,882 ਏਕੜ ਹੋਰ ਰਕਬਾ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਨਾਲ ਕੁੱਲ ਖੇਤਰ 89,329 ਏਕੜ ਤੱਕ ਪਹੁੰਚੇਗਾ, ਜੋ ਲਗਭਗ 200% ਤੱਕ ਦੇ ਵਾਧੇ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਸਿਰਫ਼ 26.5% ਸੀ। ਟਿਕਾਊ ਜਲ ਪ੍ਰਬੰਧਨ ਦੀ ਲੋੜ ਨੂੰ ਸਮਝਦਿਆਂ ਮਾਨ ਸਰਕਾਰ ਨੇ ਲੰਮੇ ਸਮੇਂ ਤੋਂ ਅਣਦੇਖੀਆਂ ਪਈਆਂ ਨਹਿਰਾਂ, ਡਿਸਟ੍ਰੀਬਿਊਟਰੀਆਂ ਅਤੇ ਖਾਲਿਆਂ ਦੀ ਵੱਡੇ ਪੱਧਰ ’ਤੇ ਸਫਾਈ, ਮੁਰੰਮਤ ਅਤੇ ਮੁੜ ਬਹਾਲੀ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਹ ਯਤਨ ਹੁਣ ਸਪੱਸ਼ਟ ਨਤੀਜੇ ਦੇ ਰਹੇ ਹਨ। ਪੰਜਾਬ ਪਹਿਲਾਂ ਹੀ ਨਹਿਰੀ ਪਾਣੀ Canal Water for Irrigation ਨਾਲ ਖੇਤਾਂ ਦੀ ਸਿੰਚਾਈ ਦਾ ਲਗਭਗ 78% ਟੀਚਾ ਹਾਸਲ ਕਰ ਚੁੱਕਾ ਹੈ ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਝੋਨੇ ਦੀ ਬਿਜਾਈ Paddy Transplantation ਦੇ ਸੀਜ਼ਨ ਦੌਰਾਨ ਹਰ ਕਿਸਾਨ ਤੱਕ ਨਹਿਰੀ ਪਾਣੀ ਪਹੁੰਚੇ। ਲੁਧਿਆਣਾ ਅਤੇ ਮਾਲੇਰਕੋਟਲਾ ਖੇਤਰ ਦੇ ਪਿੰਡ ਰੁੜਕਾ, ਪੰਡੋਰੀ, ਜੰਗਪੁਰਾ, ਢੱਟ, ਢਲੇਰ ਕਲਾਂ, ਨੁੱਥੂਹੇੜੀ, ਮਨਖੇੜੀ, ਸੁਲਤਾਨਪੁਰ, ਬੁੱਢਣ, ਭਦਰਾਵਾਂ, ਬੜੂੰਦੀ, ਰਾਸ਼ਿਨ, ਤੁੰਗਾਹੇੜੀ, ਕੰਗਣਵਾਲ ਆਦਿ ਪਿੰਡਾਂ ਵਿੱਚ ਲਗਭਗ 40 ਸਾਲਾਂ ਬਾਅਦ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਵਿੱਚ ਨਵੀਂ ਉਮੀਦ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਸੁਧਾਰ ਆਇਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਦਲਾਅ ਦਾ ਇੱਕ ਅਹਿਮ ਪੱਖ ਲਿਫ਼ਟ ਸਿੰਚਾਈ ਸਕੀਮਾਂ ਦੀ ਮੁੜ ਬਹਾਲੀ ਅਤੇ ਉਨ੍ਹਾਂ ਦਾ ਵਿਸਥਾਰ ਹੈ। ਸਮਲਾਹ, ਪਹਾੜਪੁਰ, ਲਾਖੇੜ ਅਤੇ ਮਿੱਧਵਾਂ ਵਰਗੇ ਪਿੰਡਾਂ ਵਿੱਚ ਰਾਈਜ਼ਰ ਅਤੇ ਸਟੋਰੇਜ ਟੈਂਕ ਆਦਿ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਨਾਲ ਹੁਣ ਤੱਕ ਸਿੰਚਾਈ ਤੋਂ ਵਾਂਝੇ ਰਹੇ ਖੇਤਰਾਂ ਤੱਕ ਵੀ ਪਾਣੀ ਪਹੁੰਚ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ Sri Aandpur Sahib ਦੇ ਇਲਾਕੇ ਵਿੱਚ ਵੀ ਲਿਫ਼ਟ ਸਿੰਚਾਈ ਯੋਜਨਾਵਾਂ ਰਾਹੀਂ ਹੋਰ 3,882 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇੱਕ ਹੋਰ ਵੱਡੀ ਉਪਲਬਧੀ ਲਿਫ਼ਟ ਸਿੰਚਾਈ ਪ੍ਰਣਾਲੀਆਂ Lift Irrigation System ਦੀ ਮੁੜ ਬਹਾਲੀ ਹੈ, ਜੋ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਪਈਆਂ ਸਨ। ਮਾਨ ਸਰਕਾਰ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਨਾਲ ਪੁਰਾਣੀਆਂ ਪਾਈਪਲਾਈਨਾਂ, ਪੰਪਾਂ ਅਤੇ ਕੰਟਰੋਲ ਪੈਨਲਾਂ ਦੀ ਮੁਰੰਮਤ ਕੀਤੀ ਗਈ ਹੈ ਜਾਂ ਉਨ੍ਹਾਂ ਨੂੰ ਬਦਲਿਆ ਗਿਆ ਹੈ ਅਤੇ ਪੰਪ ਘਰਾਂ ਨੂੰ ਮੁੜ ਚਾਲੂ ਕੀਤਾ ਗਿਆ ਹੈ। ਕਿਸਾਨਾਂ ਨੇ ਵੀ ਖੇਤ ਪੱਧਰ ਦੇ ਢਾਂਚੇ ਨੂੰ ਅਪਗ੍ਰੇਡ ਕਰਕੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਇਨ੍ਹਾਂ ਕੋਸ਼ਿਸ਼ਾਂ ਦੇ ਦੇ ਨਤੀਜੇ ਵਜੋਂ ਰੋਪੜ ਜ਼ਿਲ੍ਹੇ ਦੀ ਨੰਗਲ Nangal ਤਹਿਸੀਲ ਵਿੱਚ ਲਗਭਗ 1,539 ਏਕੜ ਵਾਧੂ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਿੰਚਾਈ ਹੇਠ ਲਿਆਂਦਾ ਗਿਆ ਹੈ। ਨਹਿਰੀ ਪਾਣੀ ਦੇ ਲੰਮੇ ਸਮੇਂ ਦੇ ਫ਼ਾਇਦਿਆਂ ਨੂੰ ਵੇਖਦੇ ਹੋਏ ਕਿਸਾਨਾਂ ਨੇ ਪਾਣੀ ਦੇ ਸੁਚੱਜੇ ਵੰਡ ਤਰੀਕਿਆਂ ਨੂੰ ਅਪਣਾਉਣ ਵਿੱਚ ਵੀ ਦਿਲਚਸਪੀ ਦਿਖਾਈ ਹੈ।
ਇਨ੍ਹਾਂ ਯਤਨਾਂ ਦਾ ਅਸਰ ਸਿਰਫ਼ ਅੰਕੜਿਆਂ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਟਿਕਾਊ ਖੇਤੀਬਾੜੀ ਵੱਲ ਇੱਕ ਮਜ਼ਬੂਤ ਕਦਮ, ਜ਼ਮੀਨ ਹੇਠਲੇ ਪਾਣੀ ’ਤੇ ਨਿਰਭਰਤਾ ਵਿੱਚ ਕਮੀ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧੇ ਨੂੰ ਦਰਸਾਉਂਦਾ ਹੈ। ਦੂਰ-ਦੁਰਾਡੇ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਪੰਜਾਬ ਸਰਕਾਰ ਨਾ ਸਿਰਫ਼ ਢਾਂਚੇ ਨੂੰ ਮੁੜ ਜੀਵਤ ਕਰ ਰਹੀ ਹੈ, ਸਗੋਂ ਕਿਸਾਨਾਂ ਦਾ ਭਰੋਸਾ ਵੀ ਬਹਾਲ ਕਰ ਰਹੀ ਹੈ।
ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਦੀ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਖ਼ੁਸ਼ਹਾਲ ਅਤੇ ਟਿਕਾਊ ਬਣਾਉਣ ਦੀ ਦੂਰਅੰਦੇਸ਼ ਸੋਚ ਦੀ ਧਾਰਣੀ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਸੂਬੇ ਦੇ ਸਭ ਤੋਂ ਕੀਮਤੀ ਸਰੋਤ ਪਾਣੀ ਨੂੰ ਬਚਾਉਣ ਨੂੰ ਵੀ ਯਕੀਨੀ ਬਣਾ ਰਹੀ ਹੈ।
Verka ਅੰਮ੍ਰਿਤਸਰ ਡੇਅਰੀ ਵੱਲੋਂ ‘ਰੋਜ਼ ਲੱਸੀ’ 350 ਐੱਮ.ਐੱਲ. ਦੀ ਨਵੀਂ ਪੈਕਿੰਗ ਲਾਂਚ
ਅੰਮ੍ਰਿਤਸਰ, 9 ਮਈ 2026--- ਮਿਲਕ ਪਲਾਂਟ ਵੇਰਕਾ Milk Plant Verka ਇੱਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ। ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ ਪ੍ਰੋਸੈਸ ਕਰਨ ਉਪਰੰਤ ਉੱਚ ਮਿਆਰੀ ਦੁੱਧ ਅਤੇ ਦੁੱਧ ਪਦਾਰਥ ਤਿਆਰ ਕਰਕੇ ਖਪਤਕਾਰਾਂ ਨੂੰ ਸਪਲਾਈ ਕਰ ਰਿਹਾ ਹੈ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...



.jpeg)














.jpeg)