Thursday, May 14, 2026

ਝੋਨੇ ਦੇ ਮਧਰੇਪਣ ਰੋਗ ਦੀ ਰੋਕਥਾਮ ਕਿਵੇਂ ਕਰੀਏ

ਹੁਸ਼ਿਆਰਪੁਰ, 14 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ KVK Bahowal ਵੱਲੋਂ ਪੌਦਾ ਰੋਗ ਵਿਭਾਗ, PAU, ਲੁਧਿਆਣਾ ਦੇ ਸਹਿਯੋਗ ਨਾਲ ਬੀਤੇ ਦਿਨੀਂ ਕੇ.ਵੀ.ਕੇ. ਵਿਖੇ ਝੋਨੇ ਦੇ ਮਧਰੇਪਣ ਰੋਗ ਦੀ ਰੋਕਥਾਮ ਬਾਬਤ ਕਿਸਾਨ ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ ਗਈ।

ਗੋਸ਼ਟੀ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਇਸ ਟਿੱਡੇ ਦਾ ਜੀਵਨ ਚੱਕਰ ਤੋੜਣ ਲਈ ਪਾਣੀ ਦੀਆਂ ਖਾਲੀਆਂ ਅਤੇ ਖੇਤਾਂ ਦੇ ਬੰਨਿਆਂ ਦੁਆਲੇ ਉੱਗੇ ਨਦੀਨਾਂ ਦੀ ਸਮੇਂ ਸਿਰ ਸਫਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੀੜੇ ਦਾ ਪਨੀਰੀ ਵਿੱਚ ਲਗਾਤਾਰ ਸਰਵੇਖਣ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ। ਡਾ. ਸੰਧੂ ਨੇ ਇਹ ਵੀ ਕਿਹਾ ਕਿ ਕੰਢੀ ਇਲਾਕੇ ਵਿੱਚ ਇਸ ਰੋਗ ਦਾ ਹੋਰ ਧਿਆਨ ਰੱਖਣਾ ਜ਼ਰੂਰੀ ਹੈ ਕਿਉਂਕਿ ਪਿਛਲੇ ਸਾਲ ਦੌਰਾਨ ਇੱਥੇ ਇਸ ਰੋਗ ਦਾ ਹਮਲਾ ਜ਼ਿਆਦਾ ਦੇਖਣ ਵਿੱਚ ਆਇਆ ਸੀ।

ਪੀ.ਏ.ਯੂ. ਦੇ ਪਸਾਰ ਵਿਗਿਆਨੀ (ਪੌਦਾ ਰੋਗ ਵਿਗਿਆਨ) ਡਾ. ਅਮਰਜੀਤ ਸਿੰਘ ਅਤੇ ਪ੍ਰਮੁੱਖ ਪੌਦਾ ਬੈਕਟੀਰੀਓਲੋਜਿਸਟ, ਪੌਦਾ ਰੋਗ ਵਿਭਾਗ, ਡਾ. ਮਨਦੀਪ ਸਿੰਘ ਹੂੰਜਣ ਨੇ ਤਕਨੀਕੀ ਮਾਹਿਰ ਵਜੋਂ ਗੋਸ਼ਟੀ ਵਿਚ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਇਸ ਫ਼ਸਲੀ ਰੋਗ ਦੀ ਰੋਕਥਾਮ ਲਈ ਮਾਹਰਾਂ ਵਲੋਂ ਸਮੇਂ ਸਮੇਂ ਸਿਰ ਦਿੱਤੀ ਜਾਂਦੀ ਸਲਾਹ ਨੂੰ ਇੰਨ-ਬਿੰਨ ਅਪਣਾਉਣ ਦਾ ਸੱਦਾ ਦਿੱਤਾ।

ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਪਹੁੰਚੇ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕਰਦਿਆਂ ਸਹੀ ਸਮੇਂ ‘ਤੇ ਇਸ ਬਿਮਾਰੀ ਦੇ ਰੋਕਥਾਮ ਬਾਰੇ ਜਾਗਰੂਕਤਾ ਅਤੇ ਜਾਣਕਾਰੀ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਝੋਨੇ ਤੇ ਬਾਸਮਤੀ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਅਪਣਾਉਣ ਬਾਰੇ ਕਿਹਾ, ਜੋ ਕਿ ਫ਼ਸਲਾਂ ਵਿੱਚ ਬਿਮਾਰੀਆਂ ਤੇ ਕੀੜੇ ਦੇ ਘੱਟ ਹਮਲੇ ਵਿੱਚ ਮਦਦ ਕਰਦੀ ਹੈ। ਉਨ੍ਹਾਂ ਨੇ ਝੋਨੇ ਤੇ ਬਾਸਮਤੀ ਦੇ ਸਰਵਪੱਖੀ ਕੀਟ ਪ੍ਰਬੰਧਨ ਵਿੱਚ ਬੀਜ ਸੌਧ ਦੀ ਅਹਿਮੀਅਤ ਬਾਰੇ ਵੀ ਚਾਨਣਾ ਪਾਇਆ।

ਮਾਹਿਰਾਂ ਨੇ ਕਿਸਾਨਾਂ ਨਾਲ ਪੰਜਾਬ ਵਿਚ ਝੋਨੇ ਦੇ ਮਧਰੇਪਣ ਦੇ ਰੋਗ ਦੀ ਪਹਿਚਾਣ ਤੇ ਵਾਧੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਚਿੱਟੀ ਪਿੱਠ ਵਾਲੇ ਟਿੱਡੇ ਨਾਲ ਫੈਲਦੀ ਹੈ ਅਤੇ ਇਸ ਦਾ ਮੁਹਿੰਮ ਰੂਪ ਵਿੱਚ ਪ੍ਰਬੰਧ ਕਰਨ ਦੀ ਲੋੜ ਹੈ। ਇਹ ਪ੍ਰਬੰਧਂ ਝੋਨੇ ਦੀ ਪਨੀਰੀ ਦੌਰਾਨ ਸਭ ਤੋਂ ਜ਼ਰੂਰੀ ਹੈ ਪਰ ਪਨੀਰੀ ਦੀ ਲੁਆਈ ਤੋਂ ਬਾਦ ਵੀ ਇਸ ਦਾ ਧਿਆਣ ਰੱਖਣ ਦੀ ਲੋੜ ਹੈ। ਮਾਹਿਰਾਂ ਨੇ ਝੋਨੇ ਦੀ ਅਗੇਤੀ ਪਨੀਰੀ ਲੁਆਈ ਤੋਂ ਗੁਰੇਜ਼ ਕਰਣ ‘ਤੇ ਜ਼ੋਰ ਦਿੱਤਾ, ਜੋ ਕਿ ਇਸ ਰੋਗ ਦੇ ਜ਼ਿੰਮੇਵਾਰ ਰੋਗਾਣੂੰਆਂ ਨੂੰ ਫੈਲਣ ਅਤੇ ਵਧਾਉਣ ਵਿਚ ਸਹਾਈ ਹੁੰਦੀ ਹੈ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਵਿਚ ਮੌਜੂਦਾ ਸਮੇਂ ਬੀਜੀਆਂ ਜਾ ਰਹੀਆਂ ਝੋਨੇ ਦੀਆਂ ਤਕਰੀਬਨ ਸਾਰੀਆਂ ਕਿਸਮਾਂ ‘ਤੇ ਇਹ ਬਿਮਾਰੀ ਪਿਛਲੇ ਸਾਲ ਦੌਰਾਨ ਪਾਈ ਗਈ ਹੈ।

ਇਸ ਪ੍ਰੋਗਰਾਮ ਦਾ ਸੰਚਾਲਨ ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਬਾਖੂਬੀ ਕੀਤਾ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀ ਸਾਹਿੱਤ ਵੀ ਉਪਲਬਧ ਕਰਵਾਇਆ ਗਿਆ ਅਤੇ ਉਨ੍ਹਾਂ ਨੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਵੀ ਕੀਤੀ

ਨਿਰਦੇਸ਼ਕ ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ਼ ਸੰਸਥਾਨ ਜੋਨ-1 ਲੁਧਿਆਣਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦਾ ਦੌਰਾ

 ਬਠਿੰਡਾ, 14 ਮਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ ਵਿਖੇ ਸ਼੍ਰੀ ਪਰਵੇਂਦਰ ਸ਼ਿਓਰਾਨ, ਨਿਰਦੇਸ਼ਕ, ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ਼ ਸੰਸਥਾਨ ਜੋਨ-1 ਨੇ ਦੌਰਾ ਕੀਤਾ। ਉਨ੍ਹਾਂ ਕੇਂਦਰ ਵਿਖੇ ਸਥਾਪਿਤ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਨਿਰੀਖਣ ਕੀਤਾ ਅਤੇ ਕੇ.ਵੀ.ਕੇ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕੇਂਦਰ ਵੱਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਹਰਿਆਣਾ ਤੋਂ ਪਦਮ ਸ਼੍ਰੀ ਅਵਾਰਡੀ ਕਿਸਾਨ ਅਤੇ “ਬੇਬੀ ਕੌਰਨ ਦੇ ਪਿਤਾਮਾ” Father of Baby Corn ਵਜੋਂ ਪ੍ਰਸਿੱਧ ਕੰਵਲ ਸਿੰਘ ਚੌਹਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਕੇ.ਵੀ.ਕੇ. ਵਿਖੇ ਸਥਾਪਿਤ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ ਅਤੇ ਆਪਣੇ ਖੇਤੀਬਾੜੀ ਤਜ਼ਰਬਿਆਂ ਅਤੇ ਨਵੀਂਨਤਮ ਖੇਤੀ ਮਾਡਲਾਂ ਬਾਰੇ ਕੇ.ਵੀ.ਕੇ. ਦੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਤੀ ਵਿੱਚ ਫ਼ਸਲੀ ਵਿਭਿੰਨਤਾ ਅਤੇ ਉੱਨਤ ਤਕਨੀਕਾਂ ਨੂੰ ਅਪਣਾਉਣ ਨਾਲ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।

ਇਸ ਮੌਕੇ ਕੇ.ਵੀ.ਕੇ. ਬਠਿੰਡਾ ਦੇ ਅਧਿਕਾਰੀਆਂ ਅਤੇ ਵਿਗਿਆਨੀਆਂ ਵੱਲੋਂ ਮਹਿਮਾਨਾਂ ਨੂੰ ਕੇਂਦਰ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕਿਸਾਨ ਭਲਾਈ, ਟਿਕਾਊ ਖੇਤੀ, ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਵਰਤੋਂ ਘਟਾਉਣ ਨੂੰ ਹੋਰ ਪ੍ਰੋਤਸਾਹਿਤ ਕਰਨ ਬਾਰੇ ਵੀ ਚਰਚਾ ਕੀਤੀ ਗਈ।

ਖਾਦ ਅਤੇ ਪਾਣੀ ਦੀ ਬੱਚਤ ਲਈ PAU ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਕਿਸਾਨ : ਕੇ.ਵੀ.ਕੇ.


ਫ਼ਿਰੋਜ਼ਪੁਰ, 14 ਮਈ:

PAU-ਕ੍ਰਿਸ਼ੀ ਵਿਗਿਆਨ ਕੇਂਦਰ KVK ਦੀ ਟੀਮ ਵੱਲੋਂ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਰਸਾਇਣਕ ਖਾਦਾਂ Chemical Fertilizer ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਭੂਰੇ ਖੁਰਦ ਵਿਖੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ  Farmer Training Camp ਲਗਾਇਆ ਗਿਆ।
ਕੈਂਪ ਦੌਰਾਨ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ, ਪੌਦ ਸੁਰੱਖਿਆ ਨੇ ਕਿਸਾਨਾਂ ਨੂੰ ਝੋਨੇ Paddy ਅਤੇ ਬਾਸਮਤੀ Basmati Rice ਦੀ ਫ਼ਸਲ ਵਿੱਚ ਬੀਜ ਦੀ ਸੋਧ Seed Treatment ਅਤੇ ਬਿਮਾਰੀਆਂ ਦੀ ਰੋਕਥਾਮ Pest Control in Paddy ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੌਣੇ ਰੋਗ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ ਅਤੇ ਇਸ ਰੋਗ ਝੋਨੇ ਦੀ ਕਿਸੇ ਵੀ ਕਿਸਮ ਵਿੱਚ ਆ ਸਕਦੇ ਹੈ। ਪਨੀਰੀ ਵਾਲੀ ਥਾਂ ਨੂੰ ਨਦੀਨ ਮੁਕਤ ਰੱਖਕੇ ਅਤੇ ਲਗਾਤਾਰ ਸਰਵੇਖਣ ਕਰਕੇ ਇਸ ਰੋਗ ਦੇ ਹਮਲੇ ਨੂੰ ਘਟਾਇਆ ਜਾ ਸਕਦਾ ਹੈ।
ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ PR-131, PR-132, PR-126 ਅਤੇ ਨਵੀਂ ਕਿਸਮ PR-133 ਅਪਨਾ ਕੇ ਖਾਦ ਅਤੇ ਪਾਣੀ ਦੀ ਬਚਤ ਕਰ ਸਕਦੇ ਹਨ। ਖਾਸ ਕਰਕੇ PR-32 ਨੂੰ ਆਮ ਨਾਲੋਂ 25 ਪ੍ਰਤੀਸ਼ਤ ਯੂਰੀਆ ਘੱਟ ਪਾਉਣ ਦੀ ਸਿਫਾਰਸ਼ ਹੈ।
ਉਹਨਾਂ ਦੱਸਿਆ ਕਿ ਪੀ.ਆਰ. 133 (ਨਵੀਂ ਕਿਸਮ) ਦਾ ਬੀਜ 500 ਰੁਪਏ ਪ੍ਰਤੀ 4 ਕਿੱਲੋ ਬੈਗ ਅਤੇ ਬਾਕੀ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 1500 ਪ੍ਰਤੀ 24 ਕਿੱਲੋ ਬੈਗ ਦੇ ਹਿਸਾਬ ਨਾਲ ਉਪਲਬਧ ਹਨ। ਖਾਦ ਦੀ ਸੁਚੱਜੀ ਵਰਤੋਂ ਲਈ ਉਹਨਾਂ ਕਿਸਾਨਾਂ ਨੂੰ ਮਿੱਟੀ ਦੀ ਪਰਖ Soil Testing ਦੇ ਅਧਾਰ 'ਤੇ ਮੁੱਖ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਵਿੱਚ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਬਾਰੇ ਦਸਦਿਆਂ ਕਿਹਾ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ DAP ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਖ਼ਾਦ ਪਾਉਣ ਦੀ ਲੋੜ ਨਹੀਂ। ਬਾਗਬਾਨੀ ਵਿਭਾਗ ਤੋਂ ਆਏ ਬਾਗਬਾਨੀ ਵਿਕਾਸ ਅਫਸਰ ਡਾ. ਸਿਮਰਨ ਸਿੰਘ ਅਤੇ ਡਾ. ਪ੍ਰਦੀਪ ਸਿੰਘ ਨੇ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਕੈਂਪ ਦੇ ਅੰਤ ਵਿਚ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।



Wednesday, May 13, 2026

ਪੰਜਾਬ ਦੇ ਖੇਤੀ ਮਸਲਿਆਂ ਲਈ ਮੁੱਖ ਮੰਤਰੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲੇ

 *ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, Bhagwant Singh Mann ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*


*ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ Shivraj Singh Chauhan ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ*


*ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* 


*ਬਦਲਵੀਆਂ ਫਸਲਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪੰਜਾਬ ਨੂੰ ਡਾਰਕ ਜ਼ੋਨ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


*ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


*ਕੇਂਦਰ ਵੱਲੋਂ ਪੰਜਾਬ ਨੂੰ 125 ਲੱਖ ਮੀਟ੍ਰਿਕ ਟਨ ਕਣਕ ਦਾ ਦਿੱਤਾ ਟੀਚਾ ਸਾਡੇ ਕਿਸਾਨਾਂ ਨੇ ਸਫਲਤਾਪੂਰਵਕ ਹਾਸਲ ਕਰ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


ਨਵੀਂ ਦਿੱਲੀ, 13 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ Hybrid Paddy Seeds ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।

ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ Fertilizer Supply to Punjab ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ Conservation of Ground Water ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਕਾਸ਼ਤ 'ਤੇ ਨਿਰਭਰਤਾ ਘਟਾਈ ਜਾ ਸਕੇ, ਤੇਜ਼ੀ ਨਾਲ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਸੂਬੇ ਦੇ ਖੇਤੀਬਾੜੀ ਭਵਿੱਖ ਲਈ ਖ਼ਤਰਾ ਬਣੇ ਡਾਰਕ ਜ਼ੋਨ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ। 

ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ਬੀਜ ਬਿੱਲ-2025 Seed Act 2025 ਅਧੀਨ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਅਤੇ ਖੇਤੀਬਾੜੀ ਸੁਧਾਰਾਂ ਲਈ ਕੇਂਦਰ ਤੋਂ ਵਧੇਰੇ ਸਮਰਥਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਭਾਵੇਂ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦ ਹੈ ਪਰ ਦੇਸ਼ ਦੇ ਅੰਨ ਭੰਡਾਰ Central Grain Pool  ਵਿੱਚ ਇਹ ਸਾਲਾਨਾ ਲਗਭਗ 185 ਲੱਖ ਮੀਟਰਕ ਟਨ ਚੌਲ ਅਤੇ 125 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਸਾਉਣੀ ਅਤੇ ਹਾੜੀ ਦੋਵਾਂ ਫਸਲਾਂ ਲਈ ਨਿਰਵਿਘਨ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਬੇਹੱਦ ਜ਼ਰੂਰੀ ਹੈ।

ਬੀਜ ਬਿੱਲ-2025 ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਪੰਜਾਬ ਕੌਮੀ ਖੁਰਾਕ ਪੂਲ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ, ਇਸ ਲਈ ਕੇਂਦਰੀ ਬੀਜ ਕਮੇਟੀ ਵਿੱਚ ਇਸ ਦੀ ਢੁਕਵੀਂ ਪ੍ਰਤੀਨਿਧਤਾ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਅਤੇ ਖੇਤੀਬਾੜੀ ਖੇਤਰ ਦੀ ਰਾਖੀ ਲਈ ਸੂਬਾ ਪੱਧਰੀ ਬੀਜ ਕਮੇਟੀ ਦੀ ਮੌਜੂਦਾ ਭੂਮਿਕਾ ਅਤੇ ਸ਼ਕਤੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਣਾ ਚਾਹੀਦਾ।

ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਵਿੱਚ ਮਿਲਿੰਗ ਦੌਰਾਨ ਦਾਣਾ ਟੁੱਟਣ ਦੀ ਉੱਚ ਦਰ ਦੇਖੀ ਗਈ ਹੈ ਅਤੇ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਮੁਕਾਬਲੇ ਹੈੱਡ ਰਾਈਸ ਰਿਕਵਰੀ ਵੀ ਘੱਟ ਪਾਈ ਗਈ ਹੈ। ਅਜਿਹੀ ਉਪਜ ਭਾਰਤੀ ਖੁਰਾਕ ਨਿਗਮ FCI ਵੱਲੋਂ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ ਜਿਸ ਕਾਰਨ ਖਰੀਦ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਗਾਮੀ ਸਾਉਣੀ ਸੀਜ਼ਨ-2026 ਦੇ ਮੱਦੇਨਜ਼ਰ, ਪੰਜਾਬ ਵਿੱਚ ਇਨ੍ਹਾਂ ਹਾਈਬ੍ਰਿਡ ਝੋਨੇ ਦੇ ਬੀਜਾਂ ਵਿੱਚੋਂ ਕੁਝ ਬੀਜਾਂ ਦਾ ਨੋਟੀਫੀਕੇਸ਼ਨ ਰੱਦ ਕਰਨ ਲਈ ਪਹਿਲ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨ ਭਾਈਚਾਰੇ ਦੇ ਵਡੇਰੇ ਹਿੱਤ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।" 

ਪੰਜਾਬ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਵਾਬ ਵਿੱਚ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਹਾਈਬ੍ਰਿਡ ਝੋਨੇ ਦੇ ਬੀਜਾਂ ਦੇ ਮੁੱਦੇ ਦੀ ਜਾਂਚ ਕਰਨ ਅਤੇ ਸੂਬੇ ਵਿੱਚ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ।

ਇੱਕ ਹੋਰ ਅਹਿਮ ਮੁੱਦੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਣਕ ਦੇ ਝਾੜ ਨੂੰ ਬਰਕਰਾਰ ਰੱਖਣ ਲਈ ਸਾਲਾਨਾ ਲਗਭਗ 33 ਫ਼ੀਸਦ ਕਣਕ ਦੇ ਬੀਜ Wheat Seeds ਨੂੰ ਬਦਲਣ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਖੇਤੀਬਾੜੀ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਬੀਜ ਬਦਲਣ ਦੀ ਦਰ ਨੂੰ ਵਧਾਉਣਾ ਸਮੇਂ ਦੀ ਲੋੜ ਹੈ।”

ਕੇਂਦਰ ਤੋਂ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਕ੍ਰਿਸ਼ੀ ਉੱਨਤੀ ਯੋਜਨਾ Krishi Unnati Yojna ਤਹਿਤ ਵਿੱਤੀ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਲਈ ਕਣਕ ਦੀ ਬੀਜ ਸਬਸਿਡੀ Wheat Seed Subsidy ਦੀ ਪ੍ਰਵਾਨਗੀ ਅਤੇ ਵੰਡ ਲਈ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕਿਹਾ, “ਖੇਤੀਬਾੜੀ ਖੇਤਰ ਦੇ ਵਿਆਪਕ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਅਜਿਹਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਵਿਗਿਆਨਕ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।” 

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਫਸਲੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਹੌਲੀ-ਹੌਲੀ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ, "ਵਿਭਿੰਨਤਾ ਨਾ ਸਿਰਫ਼ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਸਗੋਂ ਪੰਜਾਬ ਵਿੱਚ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਭੰਡਾਰਾਂ ਨੂੰ ਬਚਾਉਣ ਲਈ ਵੀ ਜ਼ਰੂਰੀ ਹੈ।"

ਭੂਮੀਗਤ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇ ਕੁੱਲ 150 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਭੂਮੀਗਤ ਪਾਣੀ ਦਾ ਪੱਧਰ ਪਹਿਲਾਂ ਹੀ ਡਾਰਕ ਜ਼ੋਨ Dark Zone ਵਿੱਚ ਦਾਖਲ ਹੋ ਚੁੱਕਾ ਹੈ।"

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬਦਲਵੀਆਂ ਫਸਲਾਂ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕੀਤਾ ਜਾ ਸਕੇ, ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਜਾ ਸਕੇ ਅਤੇ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਈ:

                  ਇਲਾਕੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਬਣੇ ਨਮੀ ਵਾਲੇ ਅਤੇ ਬੱਦਲਵਾਈ ਭਰੇ ਮੌਸਮ ਕਾਰਨ ਖਰਬੂਜ਼ੇ ਸਮੇਤ ਕੱਦੂਜਾਤੀ ਵਰਗੀਆਂ ਫਸਲਾਂ ਵਿੱਚ ਉੱਲੀ ਰੋਗ ਅਤੇ ਝੂਲਸ ਰੋਗ ਦੀ ਸਮੱਸਿਆ ਵਧ ਰਹੀ ਹੈ। ਇਸ ਸਬੰਧੀ ਬਾਗਬਾਨੀ ਵਿਕਾਸ ਅਫਸਰ ਖਰੜ, ਕੋਮਲਪ੍ਰੀਤ ਸਿੰਘ ਵੱਲੋਂ ਖਰਬੂਜ਼ਾ ਕਾਸ਼ਤਕਾਰਾਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦੀ ਜਾਂਚ ਕੀਤੀ ਗਈ।

                ਦੌਰੇ ਦੌਰਾਨ ਕਿਸਾਨਾਂ ਨੂੰ ਉੱਲੀ ਰੋਗ  ਦੇ ਲੱਛਣਾਂ, ਰੋਕਥਾਮ ਅਤੇ ਸਮੇਂ ਸਿਰ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੌਜੂਦਾ ਮੌਸਮ ਇਹਨਾਂ  ਰੋਗਾਂ ਦੇ ਫੈਲਾਅ ਲਈ ਅਨੁਕੂਲ ਹੈ, ਜਿਸ ਕਾਰਨ ਬਿਮਾਰੀ ਤੇਜ਼ੀ ਨਾਲ ਫੈਲ ਸਕਦੀ ਹੈ।

              ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖੇਤਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਸਿਫਾਰਸ਼ੀ ਦਵਾਈਆਂ ਦੀ ਵਰਤੋਂ ਕਰਕੇ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾਵੇ। ਨਾਲ ਹੀ ਕਿਸਾਨਾਂ ਨੂੰ ਵਧੇਰੇ ਨਮੀ ਤੋਂ ਬਚਾਅ ਅਤੇ ਸਹੀ ਸਿੰਚਾਈ ਪ੍ਰਬੰਧ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ

ਗੰਨੇ ਦੀ  ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼  ਮੁਹਿੰਮ ਦੀ ਕੀਤੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਈ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਪੰਜਾਬ Cane Commissioner  ਅਤੇ ਸਮੂਹ ਖੰਡ ਮਿੱਲਾਂ ਵਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੰਜਾਬ ਭਰ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਹਿਯੋਗ ਨਾਲ  ਇੱਕੋ ਦਿਨ 441 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ 4363 ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ Suagrcane Crop  ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ ।
           ਇਸ ਲੜੀ ਤਹਿਤ ਪਿੰਡ ਰੰਗੀਆਂ, ਪੋਪਨਾ ਅਤੇ ਧੜਾਕ ਕਲਾਂ ਵਿਚ ਇਕੱਤਰ  ਗੰਨਾ ਕਾਸ਼ਤਕਾਰਾਂ  ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ  Urea ਦੀ ਵਧ ਰਹੀ ਖਪਤ ਦੇ ਮੱਦੇਨਜ਼ਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ  ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ  ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਲਈ ਚਲਾਈ ਮੁਹਿੰਮ ਤਹਿਤ ਪਿੰਡ ਪੱਧਰ, ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ ,ਆਮ ਫ਼ਸਲਾਂ ਜਿਵੇਂ ਕਣਕ ਝੋਨੇ ,ਮੱਕੀ ਆਦਿ ਨਾਲੋਂ, ਗੰਨੇ ਦੀ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ ਅਤੇ ਪੀ ਏ ਯੂ ਲੁਧਿਆਣਾ ਵਲੋਂ ਬੀਜੜ੍ਹ ਗੰਨੇ ਦੀ ਫ਼ਸਲ ਲਈ 135 ਕਿਲੋ ਯੂਰੀਆ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਪ੍ਰਤੀ ਏਕੜ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ।
ਉਨ੍ਹਾਂ ਦੱਸਿਆ ਕਿ ਧਿਆਨ ਵਿਚ ਆਇਆ ਹੈ ਕਿ ਗੰਨਾ ਕਾਸ਼ਤਕਾਰਾਂ ਵਲੋਂ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਵੱਧ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ।  ਕਈ ਵਾਰ ਤਾਂ ਇਹ ਵੀ ਦੇਖਿਆ ਗਿਆ ਹੈ ਕਿ ਸਤੰਬਰ ਮਹੀਨੇ ਦੌਰਾਨ ,ਜਦੋਂ ਪੂਰੇ ਗੰਨੇ ਬਣ ਚੁੱਕੇ ਹੁੰਦੇ ਹਨ ਤਾਂ ਵੀ ਗੰਨਾ ਕਾਸ਼ਤਕਾਰਾਂ ਵਲੋਂ ਯੂਰੀਆ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਪੋਗੇ ਗੰਨੇ ਅਤੇ ਮੁੱਢ ਤੋਂ ਹੋਰ ਫੋਟ ਫੁੱਟਦੀ ਹੈ ਜੋ ਪੀੜ੍ਹਨਯੋਗ ਗੰਨਿਆਂ ਵਿਚ ਤਬਦੀਲ ਨਹੀਂ ਹੁੰਦੇ ਹਨ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਖਾਦ ਦੀ ਵਰਤੋਂ  ਕਰਨ ਨਾਲ ਗੰਨੇ ਦੀ ਫਸਲ ਵਧੇਰੇ ਡਿੱਗਦੀ ਹੈ,ਕੀੜੇ ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ ਅਤੇ ਖੰਡ ਦੀ ਰਿਕਵਰੀ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ, ਇਸ ਲਈ ਵਧੇਰੇ ਪੈਦਾਵਾਰ ਅਤੇ ਖੰਡ ਰਿਕਵਰੀ ਲਈ ਸੰਤੁਲਿਤ ਖਾਦਾ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਦਸਿਆ ਕਿ ਸਿਫਾਰਸ਼ਾਂ ਮੁਤਾਬਕ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ ਪਹਿਲੇ ਪਾਣੀ ਤੋਂ ਪਹਿਲਾ ਪਹਿਲੀ ਕਿਸ਼ਤ 65 ਕਿਲੋ ਯੂਰੀਆ  ਫ਼ਸਲ ਦੀਆਂ ਲਾਈਨਾਂ ਦੇ ਨਾਲ ਨਾਲ ਪਾਉਣੀ ਚਾਹੀਦੀ  ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ - ਜੂਨ ਵਿਚ  ਪਾ ਦੇਣੀ ਚਾਹੀਦੀ ਹੈ । ਇਸੇ ਤਰਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲਾ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ। ।  ਮੁੱਖ ਖੇਤੀਬਾੜੀ ਅਫਸਰ ਡਾ ਸੁਖਜਿੰਦਰ ਸਿੰਘ ਬਾਜਵਾ ਵੱਲੋ  ਕਿਸਾਨਾਂ ਨੁੰ ਅਪੀਲ ਕੀਤੀ ਕਿ ਸਰਕਾਰੀ ਸਕੀਮਾਂ ਦੀ ਸਹੂਲਤ ਲੈਣ ਲਈ ਆਪਣੀ ਐਗਰੀ ਸਟੈਕ ਰਜਿਸਟਰੀ  ਕਰਵਾਉਣ ਅਤੇ ਆਪਣੀ ਆਈ ਡੀ ਬਣਾਉਣ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ । ਇਸ ਸਮੇਂ ਗੁਰਦਿਆਲ ਕੁਮਾਰ, ਖ਼ੇਤੀਬਾੜੀ ਵਿਕਾਸ ਅਫ਼ਸਰ (ਮੋਹਾਲੀ), ਸਵਰਨਜੀਤ ਸਿੰਘ , ਖੇਤੀਬਾੜੀ ਵਿਕਾਸ ਅਫਸਰ (ਗੰਨਾ) ਅਤੇ ਲਖਵਿੰਦਰ ਸਿੰਘ ਤੋ ਇਲਾਵਾ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।


Tuesday, May 12, 2026

ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਝੋਨੇ Short Duration Paddy Varieties ਦੀਆਂ ਕਿਸਮਾਂ ਬਾਰੇ ਜਾਣਕਾਰੀ

ਬਠਿੰਡਾ, 13 ਮਈ : ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ ਵੱਲੋਂ ਪਿੰਡ ਬਹਿਮਣ ਕੌਰ ਸਿੰਘ ਵਾਲਾ, ਬਲਾਕ ਤਲਵੰਡੀ ਸਾਬੋ ਵਿਖੇ ਦਾਲਾਂ ਦੀ ਸਾਂਭ-ਸੰਭਾਲ ਅਤੇ ਮੁੱਲ ਵਧਾਊ ਉਤਪਾਦ ਤਿਆਰ ਕਰਨ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ ( ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ) ਨੇ ਮੌਜੂਦਾ ਖੇਤੀਬਾੜੀ ਪ੍ਰਸੰਗ ਵਿੱਚ ਫੂਡ ਪ੍ਰੋਸੈਸਿੰਗ, ਵੈਲਿਊ ਐਡੀਸ਼ਨ, ਸਫਾਈਪੂਰਵਕ ਸੰਭਾਲ ਅਤੇ ਖੇਤੀ ਆਧਾਰਤਿ ਉਦਯੋਗਾਂ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ।


ਉਨ੍ਹਾਂ ਕਿਸਾਨਾਂ ਅਤੇ ਪਿੰਡ ਦੀਆਂ ਔਰਤਾਂ ਨੂੰ ਆਮਦਨ ਵਿੱਚ ਵਾਧਾ ਕਰਨ ਅਤੇ ਫ਼ਸਲ ਕੱਟਣ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਪ੍ਰੋਸੈਸਿੰਗ ਆਧਾਰਿਤ ਰੋਜ਼ਗਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਕਿਸਾਨਾਂ ਨੂੰ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ Short Duration Paddy Varieties ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਪਾਣੀ ਦੀ ਬੱਚਤ ਹੋ ਸਕੇ ਅਤੇ ਅਗਲੀ ਫ਼ਸਲ ਦੀ ਸਮੇਂ-ਸਿਰ ਬਿਜਾਈ ਕੀਤੀ ਜਾ ਸਕੇ। ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਿਫਾਰਸ਼ੀ ਸਾਹਿਤ ਵੀ ਵੰਡਿਆ ਗਿਆ।

ਇਸ ਦੌਰਾਨ ਡਾ. ਪ੍ਰਭਜੋਤ ਕੌਰ, ਹਾਰਟੀਕਲਚਰ ਡਿਵੈਲਪਮੈਂਟ ਅਫਸਰ, ਬਾਗਬਾਨੀ ਵਿਭਾਗ, ਬਠਿੰਡਾ ਨੇ ਜ਼ਮੀਨ ਹੇਠਲੇ ਖਰਾਬ ਪਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਡੱਗਾਂ ਅਤੇ ਡ੍ਰਿਪ ਸਿੰਚਾਈ ਪ੍ਰਣਾਲੀ ਅਪਣਾਉਣ ਲਈ ਪ੍ਰੇਰਤਿ ਕੀਤਾ।

ਇਸ ਮੌਕੇ ਅਗਾਂਹਵਧੂ ਕਿਸਾਨ ਸ. ਸੁਖਜੀਤ ਸਿੰਘ ਨੇ ਛੋਲਿਆਂ ਦੀ ਖੇਤੀ ਅਤੇ ਸਿੱਧੀ ਵਿਕਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਸਿੱਧੀ ਵਿਕਰੀ ਰਾਹੀਂ ਉਤਪਾਦਕ ਅਤੇ ਖਪਤਕਾਰ ਦੋਵਾਂ ਨੂੰ ਚੰਗਾ ਮੁਨਾਫ਼ਾ ਪ੍ਰਾਪਤ ਹੁੰਦਾ ਹੈ।

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ ਵਾਲੇ ਕਿਸਾਨ 15 ਜੂਨ ਤੱਕ ਆਨਲਾਈਨ ਪੋਰਟਲ ਤੇ ਕਰ ਸਕਦੇ ਹਨ,ਰਜਿਸਟ੍ਰੇਸ਼ਨ

ਫਾਜਿਲਕਾ 13 ਮਈ

ਝੋਨੇ ਦੀ ਲਵਾਈ ਲਈ ਮਜਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ DSR ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸ਼ਾਹਨ ਰਾਸ਼ੀ ਵੱਜੋ 1500/- ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ। ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟ੍ਰੇਸ਼ਨ ਲਈ ਕਿਸਾਨ agrimachinerypb.com ਪੋਰਟਲ ਤੇ ਆਨਲਾਈਨ 1 ਮਈ 2026 ਤੋਂ 15 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।

ਰਜਿਸਟ੍ਰੇਸ਼ਨ ਸਬੰਧੀ ਕਿਸਾਨ ਨੂੰ ਆਪਣੀ ਜ਼ਮੀਨ ਦਾ ਜਿਲ੍ਹਾ,ਤਹਿਸੀਲ ,ਪਿੰਡ,ਖੇਵਟ/ਖਸਰਾ ਨੰ: ਪੈਨ ਨੰਬਰ ਅਤੇ ਸਿੱਧੀ ਬਿਜਾਈ ਹੇਠਲੇ ਰਕਬੇ ਦੀ ਜਾਣਕਾਰੀ ਦੇਣੀ ਪਵੇਗੀ। ਵਧੇਰੇ ਜਾਣਕਾਰੀ ਲਈ ਕਿਸਾਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਹੁੰਦੇ ਹਨ ਨਸ਼ਟ

ਅੰਮ੍ਰਿਤਸਰ, 12 ਮਈ (Only Agriculture) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ Nitrogen, ਫਾਸਫੋਰਸ Phosphors ਅਤੇ ਪੁਟਾਸ਼ Potash ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ Carbon Dioxide, ਕਾਰਬਨ ਮੋਨੋਆਕਸਾਈਡ Carbon Monoxide, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ Skin Diseases ਦਾ ਖਤਰਾ ਪੈਦਾ ਹੋ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਆਲਮੀ ਤਪਸ਼ Global Warming ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਪਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਣਕ ਦੇ ਨਾੜ Wheat Crop Residue ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਨਾਲ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ।

ਧੂੰਆਂ ਨਹੀਂ, ਖਾਦ ਬਣਾਓ

 ਨਾੜ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ

ਬਰਨਾਲਾ, 12 ਮਈ
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਵਾਢੀ Wheat Harvesting ਤੋਂ ਬਾਅਦ ਬਚੇ ਹੋਏ ਨਾੜ Crop Residue ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਖੇਤ ਵਿੱਚ ਹੀ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪਲੀਤ ਹੁੰਦਾ ਹੈ, ਸਗੋਂ ਇਹ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਵੱਡਾ ਨੁਕਸਾਨ ਕਰਦਾ ਹੈ।
 ਡਾ. ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਾੜ ਦੀ ਸਾਂਭ-ਸੰਭਾਲ Crop Residue Management ਲਈ ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ ਜਿਵੇਂ ਕਿ ਡਿਸਕ ਹੈਰੋ, ਹਲ ਅਤੇ ਰੋਟੈਵੇਟਰ ਨਾਲ ਮਿਟੀ ਵਿਚ ਮਿਲਾ ਸਕਦੇ ਹਾਂ ਜਿਸ ਨਾਲ ਜ਼ਮੀਨ ਨੂੰ ਕੁਦਰਤੀ ਖਾਦ ਮਿਲਦੀ ਹੈ। ਰੋਟਾਵੇਟਰ ਅਤੇ ਆਰ ਐਮ ਬੀ ਪਲਾਅ ਦੀ ਵਰਤੋਂ ਨਾਲ ਨਾੜ ਪੂਰੀ ਤਰ੍ਹਾਂ ਮਿੱਟੀ ਵਿੱਚ ਰਲ ਜਾਂਦਾ ਹੈ, ਜੋ ਜ਼ਮੀਨ ਵਿੱਚ ਜੈਵਿਕ ਮਾਦੇ Organic Matter ਦੀ ਮਾਤਰਾ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ Direct Sowing of Rice ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਵੀ ਲੈ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਮਿੱਟੀ ਦੇ ਜ਼ਰੂਰੀ ਤੱਤ Nutrients of Soil ਅਤੇ ਮਿੱਤਰ ਕੀੜੇ ਸੜ ਜਾਂਦੇ ਹਨ, ਜਿਸ ਕਾਰਨ ਆਉਣ ਵਾਲੀਆਂ ਫ਼ਸਲਾਂ 'ਤੇ ਲਾਗਤ ਖਰਚਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ, ਧੂੰਏਂ ਕਾਰਨ ਸਾਹ ਅਤੇ ਅੱਖਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਸੜਕੀ ਹਾਦਸਿਆਂ ਦਾ ਖਤਰਾ ਵੀ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਅੱਗ ਲਗਾਉਣਾ ਕਾਨੂੰਨੀ ਅਪਰਾਧ ਹੈ। ਅਜਿਹਾ ਕਰਨ ਵਾਲੇ ਕਿਸਾਨਾਂ ਵਿਰੁੱਧ ਜੁਰਮਾਨਾ ਲਗਾਇਆ ਜਾ ਸਕਦਾ ਹੈ ਅਤੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਵੀ ਕੀਤੀ ਜਾ ਸਕਦੀ ਹੈ।
 ਡਾ. ਸੁਖਪਾਲ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ Agriculture Department  ਦੇ ਮਾਹਿਰਾਂ ਦੀ ਸਲਾਹ ਲੈਣ ਅਤੇ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਬਰਨਾਲਾ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ।ਉਨਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਦੇ ਰਖਵਾਲੇ ਬਣਨ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਇੱਕ ਉਪਜਾਊ ਜ਼ਮੀਨ ਅਤੇ ਸ਼ੁੱਧ ਆਬੋ-ਹਵਾ ਦੇ ਕੇ ਜਾਣ ਦਾ ਪ੍ਰਣ ਕਰਨ।

ਮਿੱਟੀ ਦੀ ਸਿਹਤ ਸੰਭਾਲ ਅਤੇ ਖਾਦਾਂ ਦੀ ਦੁਰਵਰਤੋਂ ਰੋਕਣ ਲਈ ਕਮੇਟੀਆਂ ਕਾਇਮ: ਮੁੱਖ ਖੇਤੀਬਾੜੀ ਅਫ਼ਸਰ

ਬਰਨਾਲਾ, 12 ਮਈ

  ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ DC Barnala ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਖਾਦਾਂ ਦੀ ਵਰਤੋਂ ਨੂੰ ਨਿਯਮਤ ਕਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਚਾਉਣ ਲਈ 'ਧਰਤੀ ਮਾਤਾ ਬਚਾਓ ਅਭਿਆਨ' Save Earth ਤਹਿਤ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪਿੰਡ ਪੱਧਰੀ ਕਮੇਟੀਆਂ ਕਾਇਮ ਕੀਤੀਆਂ ਗਈਆਂ ਹਨ।

     ਮੁੱਖ ਖੇਤੀਬਾੜੀ ਅਫਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਦਾ ਮੁੱਖ ਮਕਸਦ ਯੂਰੀਆ Urea ਅਤੇ ਹੋਰ ਖਾਦਾਂ ਦੀ ਬੇਲੋੜੀ ਵਰਤੋਂ ਨੂੰ ਰੋਕਣਾ ਹੈ। ਇਹ ਕਮੇਟੀਆਂ  ਖਾਦਾਂ ਦੀ ਅਤਿ-ਵਿਕਰੀ ਅਤੇ ਗੈਰ-ਖੇਤੀਬਾੜੀ ਕੰਮਾਂ ਲਈ ਵਰਤੋਂ 'ਤੇ ਤਿੱਖੀ ਨਜ਼ਰ ਰੱਖਣਗੀਆਂ। ਇਨ੍ਹਾਂ ਵੱਲੋਂ ਖਾਦਾਂ ਦੀ ਸਰਹੱਦ ਪਾਰ ਤਸਕਰੀ, ਗੈਰ-ਕਾਨੂੰਨੀ ਉਤਪਾਦਨ ਅਤੇ ਨਕਲੀ ਖਾਦਾਂ ਦੀ ਵੰਡ ਵਿਰੁੱਧ ਚੌਕਸੀ ਵਰਤੀ ਜਾਵੇਗੀ ਅਤੇ ਕਿਸਾਨਾਂ ਨੂੰ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਵੇਗਾ ਤਾਂ ਜੋ ਖੇਤੀ ਖ਼ਰਚੇ ਘਟਣ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋਵੇ । 
     ਮੁੱਖ ਖੇਤੀਬਾੜੀ ਅਫਸਰ ਨੇ ਜਾਣਕਾਰੀ ਦਿਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਤਿੰਨ ਪੱਧਰਾਂ 'ਤੇ ਕਮੇਟੀਆਂ ਤਾਇਨਾਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਮੈਜਿਸਟਰੇਟ (ਚੇਅਰਮੈਨ), ਵਧੀਕ ਡਿਪਟੀ ਕਮਿਸ਼ਨਰ (ਕੋ-ਚੇਅਰਮੈਨ) ਅਤੇ ਮੁੱਖ ਖੇਤੀਬਾੜੀ ਅਫ਼ਸਰ (ਕਨਵੀਨਰ) ਇਸ ਦੀ ਅਗਵਾਈ ਕਰਨਗੇ। ਸਬ-ਡਵੀਜ਼ਨ ਪੱਧਰ 'ਤੇ ਸਬੰਧਿਤ ਐਸ.ਡੀ.ਐਮ. (ਚੇਅਰਮੈਨ) ਅਤੇ ਬਲਾਕ ਖੇਤੀਬਾੜੀ ਅਫ਼ਸਰ (ਕਨਵੀਨਰ) ਕਾਰਵਾਈ ਦੀ ਨਿਗਰਾਨੀ ਕਰਨਗੇ ਅਤੇ ਪਿੰਡ ਪੱਧਰ ਤੇ ਪਿੰਡ ਦੇ ਸਰਪੰਚ (ਚੇਅਰਮੈਨ) ਅਤੇ ਪੰਚਾਇਤ ਸਕੱਤਰ (ਕਨਵੀਨਰ) ਦੀ ਅਗਵਾਈ ਵਿੱਚ ਖੇਤੀਬਾੜੀ ਕਰਮਚਾਰੀ ਅਗਾਂਹਵਧੂ ਕਿਸਾਨ ਮੈਂਬਰ ਬਣਾਏ ਗਏ ਹਨ। 
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਸ਼ਹਿਣਾ (40 ਪਿੰਡ), ਬਰਨਾਲਾ (47 ਪਿੰਡ) ਅਤੇ ਮਹਿਲ ਕਲਾਂ (36 ਪਿੰਡ) ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ। ਇਹ ਕਮੇਟੀਆਂ ਪੂਰੀ ਚੌਕਸੀ ਨਾਲ ਨਿਗਰਾਨੀ ਕਰਨਗੀਆਂ ਤਾਂ ਜੋ ਖਾਦਾਂ ਦੀ ਵੰਡ ਵਿਚ ਪਾਰਦਰਸ਼ਤਾ ਅਤੇ ਸੁਧਾਰ ਲਿਆਂਦਾ ਜਾ ਸਕੇ । 
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵੱਲੋਂ 'ਧਰਤੀ ਮਾਤਾ ਬਚਾਓ ਅਭਿਆਨ' ਤਹਿਤ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ ਅਤੇ ਖਾਦਾਂ ਦੀ ਸੁਚੱਜੀ ਵਰਤੋਂ , ਯੂਰੀਆ ਖਾਦ ਦੀ ਬੇਲੋੜੀ ਵਰਤੋਂ ਨੂੰ ਘਟਾਉਣ ਲਈ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਨਾਲ ਨਾ ਸਿਰਫ਼ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋਵੇਗਾ, ਸਗੋਂ ਖੇਤੀ 'ਤੇ ਹੋਣ ਵਾਲੇ ਬੇਲੋੜੇ ਖ਼ਰਚੇ ਵੀ ਘਟਣਗੇ। 
 ਉਨਾਂ ਅਪੀਲ ਕਰਦਿਆਂ ਕਿਹਾ ਕਿ ਨਕਲੀ ਖਾਦਾਂ ਦੀ ਵਿਕਰੀ, ਗੈਰ-ਕਾਨੂੰਨੀ ਉਤਪਾਦਨ ਅਤੇ ਖਾਦਾਂ ਦੀ ਤਸਕਰੀ ਵਰਗੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਿਭਾਗ ਦਾ ਸਾਥ ਦੇਣ ਅਤੇ ਪਿੰਡ ਪੱਧਰੀ ਕਮੇਟੀਆਂ, ਜਿਸ ਵਿੱਚ ਸਰਪੰਚ, ਪੰਚਾਇਤ ਸਕੱਤਰ ਅਤੇ ਅਗਾਂਹਵਧੂ ਕਿਸਾਨ ਸ਼ਾਮਲ ਹਨ, ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੋ।

ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜੇ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣ ਲਈ ਕੀਤਾ ਸਨਮਾਨਿਤ

ਹੁਸ਼ਿਆਰਪੁਰ, 12 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU, ਲੁਧਿਆਣਾ ਦੇ ਜ਼ਿਲਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਾਹੋਵਾਲ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਸਬੰਧੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਬੀਤੇ ਦਿਨੀਂ ਕਰਵਾਏ ਗਏ ‘ਟਿਕਾਊ ਖੇਤੀ Sustainable Agriculture ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ Crop Residue Management ਸੰਮੇਲਨ’ ਦੌਰਾਨ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਸੰਮੇਲਨ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੀ.ਏ.ਯੂ ਲੁਧਿਆਣਾ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਇਨ੍ਹਾਂ ਤੋਂ ਇਲਾਵਾ ਇਸ ਸੰਮੇਲਨ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਨਿਰਦੇਸ਼ਕ ਖੋਜ ਪੀ.ਏ.ਯੂ ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਵੀ ਉਚੇਚੇ ਤੌਰ ’ਤੇ ਮੌਜੂਦ ਸਨ। ਇਹ ਸੰਮੇਲਨ ਪੀ.ਏ.ਯੂ., ਲੁਧਿਆਣਾ ਅਤੇ ਹੋਰ ਅਦਾਰੇ ਜਿਵੇਂ ਕਿ ਕਲੀਨ ਏਅਰ, ਪੰਜਾਬ, ਸਾਂਝ ਅਤੇ ਆਸਰਾ ਸੰਸਥਾਵਾਂ ਦੇ ਸਾਂਝੇ ਉਪਰਾਲੇ ਨਾਲ ਕਰਵਾਇਆ ਗਿਆ ਜਿਸ ਦਾ ਮੁੱਖ ਉਦੇਸ਼ ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨਾ ਸੀ ਜਿਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤ ਵਿੱਚ ਹੀ ਸੰਭਾਲ ਕੇ ਸੁਚੱਜਾ ਪ੍ਰਬੰਧ ਕੀਤਾ।

ਹੁਸ਼ਿਆਰਪੁਰ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾ ਪਿੰਡ ਠੀਂਡਾ ਤੋਂ ਓਂਕਾਰ ਸਿੰਘ ਅਤੇ ਕੁਲਵੀਰ ਸਿੰਘ ,ਪਿੰਡ ਪੱਦੀ ਸੂਰਾ ਸਿੰਘ ਤੋਂ ਕੁਲਵੰਤ ਸਿੰਘ ਗਿੱਲ ਅਤੇ ਜਗਦੀਪ ਸਿੰਘ, ਪਿੰਡ ਸੈਲਾ ਖੁਰਦ ਤੋਂ ਰਮਨਦੀਪ ਸਿੰਘ, ਪਿੰਡ ਭਾਮ ਤੋਂ ਬਲਵਿੰਦਰ ਸਿੰਘ ਅਤੇ ਬਖਤਾਵਰ ਸਿੰਘ, ਪਿੰਡ ਖਾਨਪੁਰ ਤੋਂ ਜਸਪਾਲ ਸਿੰਘ ਅਤੇ ਪਿੰਡ ਰਸੂਲਪੁਰ ਤੋਂ ਹਰਨੇਕ ਸਿੰਘ ਤੇ ਬਲੀ ਸਿੰਘ ਨੂੰ ਇਸ ਸੰਮੇਲਨ ਵਿੱਚ ਨਿਵਾਜਿਆ ਗਿਆ।

Monday, May 11, 2026

ਝੋਨੇ ਦੇ ਮੱਧਰੇਪਨ ਦੀ ਬਿਮਾਰੀ ਲਈ ਰੋਕਥਾਮ ਸਬੰਧੀ ਕਿਸਾਨ - ਵਿਗਿਆਨਕ ਵਿਚਾਰ ਵਟਾਂਦਰੇ ਦਾ ਕੀਤਾ ਆਯੋਜਨ

ਰੂਪਨਗਰ, 11 ਮਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਰੋਪੜ ਨੇ ਪੌਦਾ ਰੋਗ ਵਿਗਿਆਨ ਵਿਭਾਗ ਪੀਏਯੂ ਦੇ ਸਹਿਯੋਗ ਨਾਲ ਅੱਜ ਐਸਆਰਬੀਐਸਡੀਵੀ (ਸਦਰਨ ਰਾਈਸ ਬ੍ਲੈਕ-ਸਟ੍ਰੀਕੱਡ ਡਵਾਰਫ ਵਾਇਰਸ) ਕਾਰਨ ਝੋਨੇ ਵਿੱਚ ਹੋਣ ਵਾਲੀ ਮੱਧਰੇਪਨ ਦੀ ਬਿਮਾਰੀ ਦੇ ਮੁੱਦੇ 'ਤੇ ਇੱਕ ਕਿਸਾਨ- ਵਿਗਿਆਨਕ ਵਿਚਾਰ ਵਟਾਂਦਰੇ ਦਾ ਆਯੋਜਨ ਕੀਤਾ ਗਿਆ।

ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇਵੀਕੇ ਰੋਪੜ ਡਾ. ਸਤਬੀਰ ਸਿੰਘ ਨੇ ਮੁੱਖ ਮਹਿਮਾਨ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਡਾ. ਪ੍ਰਭਜੋਧ ਸਿੰਘ ਸੰਧੂ ਦਾ ਸਵਾਗਤ ਕੀਤਾ ਅਤੇ ਭਾਗ ਲੈਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ। 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ. ਅਮਰਜੀਤ ਸਿੰਘ ਅਤੇ ਡਾ. ਮਨਦੀਪ ਸਿੰਘ ਹੁੰਜਨ ਨੇ ਝੋਨੇ ਦੇ ਖੇਤਾਂ ਵਿੱਚ ਮੱਧਰੇਪਨ ਦੀ ਬਿਮਾਰੀ ਦੀ ਪਛਾਣ ਅਤੇ ਫੈਲਾਅ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ। ਮਾਹਿਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਬਿਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਇਸ ਨੂੰ ਫੈਲਾਉਣ ਵਾਲੇ ਕੀੜੇ (ਵੈਕਟਰ), ਵ੍ਹਾਈਟ ਬੈਕਡ ਪਲਾਂਟ ਹੌਪਰ (ਡਬਲਯੂਬੀਪੀਐਚ) ਦੀ ਮੁਹਿੰਮ-ਅਧਾਰਤ ਰੋਕਥਾਮ ਝੋਨੇ ਦੀਆਂ ਨਰਸਰੀਆਂ ਅਤੇ ਟ੍ਰਾਂਸਪਲਾਂਟ ਕੀਤੇ ਖੇਤਾਂ ਦੋਵਾਂ ਵਿੱਚ ਕੀਤੀ ਜਾਣੀ ਚਾਹੀਦੀ ਹੈ।

ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਡਾ. ਪ੍ਰਭਜੋਧ ਸਿੰਘ ਸੰਧੂ ਆਪਣੇ ਸੰਬੋਧਨ ਵਿੱਚ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਪਾਣੀ ਲਗਾਉਣ ਲਈ ਵਰਤੀਆਂ ਜਾਣ ਵਾਲੀਆਂ ਖਾਲਾਂ ਅਤੇ ਖੇਤਾਂ ਦੇ ਬੰਨ੍ਹਾਂ ਦੇ ਨਾਲ-ਨਾਲ ਨਦੀਨਾਂ ਨੂੰ ਸਮੇਂ ਸਿਰ ਹਟਾਉਣ, ਨਾਲ ਹੀ ਝੋਨੇ ਦੀਆਂ ਨਰਸਰੀਆਂ ਵਿੱਚ ਡਬਲਯੂਬੀਪੀਐਚ ਦੀ ਆਬਾਦੀ ਦੀ ਲਗਾਤਾਰ ਨਿਗਰਾਨੀ ਕਰਕੇ ਇਸ ਬਿਮਾਰੀ ਫੈਲਾਉਣ ਵਾਲੇ ਕੀੜੇ ਦੇ ਜੀਵਨ ਚੱਕਰ ਨੂੰ ਤੋੜਨ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਕੰਢੀ ਖੇਤਰਾਂ ਵਿੱਚ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਜਿੱਥੇ ਇਹ ਸਮੱਸਿਆ ਪੰਜਾਬ ਦੇ ਹੋਰ ਖੇਤਰਾਂ ਨਾਲੋਂ ਤੁਲਨਾਤਮਕ ਤੌਰ 'ਤੇ ਵੱਧ ਹੈ।

ਪ੍ਰੋਗਰਾਮ ਦਾ ਤਾਲਮੇਲ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਦੁਆਰਾ ਕੀਤਾ ਗਿਆ, ਜਿਨ੍ਹਾਂ ਨੇ ਕਿਸਾਨਾਂ ਨਾਲ ਉਨ੍ਹਾਂ ਦੇ ਖੇਤ ਦੇ ਤਜ਼ਰਬਿਆਂ ਦੇ ਆਧਾਰ 'ਤੇ ਝੋਨੇ ਦੀ ਫਸਲ ਦੀ ਸਿਹਤ ਅਤੇ ਬਿਮਾਰੀ ਦੀ ਰੋਕਥਾਮ ਬਾਰੇ ਗੱਲਬਾਤ ਕੀਤੀ। ਪ੍ਰੋਗਰਾਮ ਦੌਰਾਨ ਝੋਨੇ ਅਤੇ ਬਾਸਮਤੀ ਵਿੱਚ ਬੀਜ ਇਲਾਜ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਗਿਆ। 

ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਨੇ ਖਾਦਾਂ ਦੀ ਜਰੂਰਤ ਅਨੁਸਾਰ ਅਤੇ ਸੰਤੁਲਿਤ ਵਰਤੋਂ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਦੱਸਿਆ, ਇਹ ਵੀ ਦੱਸਿਆ ਕਿ ਸਹੀ ਪੌਸ਼ਟਿਕ ਖਾਦਾਂ ਦੀ ਵਰਤੋਂ ਝੋਨੇ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਨੂੰ ਘਟਾਉਣ ਵਿੱਚ ਵੀ ਮਦਦ ਕਰ ਸਕਦੀ ਹੈ। ਇਸ ਸਮਾਗਮ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।

ਅਖੀਰ ਵਿਚ ਪ੍ਰੋਫੈਸਰ, ਸਬਜੀ ਵਿਗਿਆਨ ਡਾ. ਸੰਜੀਵ ਅਹੂਜਾ ਨੇ ਪ੍ਰੋਗਰਾਮ ਵਿਚ ਆਏ ਮਾਹਿਰਾਂ ਅਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ।

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਗੰਨਾ ਕਮਿਸ਼ਨਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11  ਮਈ, 2026:

ਗੰਨੇ ਦੀ ਫ਼ਸਲ Sugarcane Crop ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ। ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ Sugar Recovery ਲੈਣ ਲਈ ਖਾਦਾਂ ਦੀ Fertilizer in Sugarcane ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ।

ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਗੰਨਾ ਕਮਿਸ਼ਨਰ Cane Commissioner Punjab ਪੰਜਾਬ Dr Amrik Singh ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਸਹੀ ਮਾਤਰਾ ਵਿਚ ਖਾਦਾਂ ਨੂੰ ਸਹੀ ਸਮੇਂ ਵਰਤਣ ਨਾਲ ਮੋਟੇ, ਲੰਬੇ ਗੰਨੇ ਪੈਦਾ ਹੋਣ ਕਾਰਨ ਵਧੇਰੇ ਖੰਡ ਦੀ ਰਿਕਵਰੀ, ਪੈਦਾਵਾਰ ਅਤੇ ਆਮਦਨ  ਹੁੰਦੀ ਹੈ ।

 ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਨੂੰ ਮੁੱਖ ਤੌਰ 'ਤੇ ਨਾਈਟ੍ਰੋਜਨ Nitrogen, ਫਾਸਫੋਰਸ Phosphors ਅਤੇ ਪੋਟਾਸ਼ੀਅਮ Potassium ਖੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਾਈਟ੍ਰੋਜਨ ਫ਼ਸਲ ਦੇ ਤੇਜ਼ ਵਾਧੇ, ਹਰੇ ਪੱਤਿਆਂ ਅਤੇ ਵਧੇਰੇ ਸ਼ਾਖਾਵਾਂ ਬਣਨ ਵਿੱਚ ਮਦਦ ਕਰਦੀ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਵਧੇਰੇ Urea ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ। ਆਮ ਕਰਕੇ ਗੰਨਾ ਕਾਸ਼ਤਕਾਰ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਜ਼ਿਆਦਾ ਯੂਰੀਆ ਦੀ ਵਰਤੋਂ ਕਰਦੇ ਹਨ, ਜਿਸ ਨਾਲ ਫ਼ਸਲ ਉੱਪਰ ਕੀੜਿਆਂ, ਬਿਮਾਰੀਆਂ ਦਾ ਪ੍ਰਕੋਪ ਵਧਦਾ ਹੈ ਅਤੇ ਫ਼ਸਲ ਵੀ ਡਿੱਗਦੀ ਹੈ। ਇਸ ਦੇ ਨਾਲ ਹੀ ਗੰਨੇ ਦਾ ਭਾਰ ਘਟਦਾ ਹੈ ਅਤੇ ਖੰਡ ਦੀ ਰਿਕਵਰੀ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨੁਕਸਾਨ ਤੋਂ ਬਚਣ ਲਈ ਯੂਰੀਆ ਦੀ ਵਰਤੋਂ ਕਿਸ਼ਤਾਂ ਵਿੱਚ ਕਰਨੀ ਚਾਹੀਦੀ ਹੈ ਅਤੇ ਬੀਜੜ ਫ਼ਸਲ ਨੂੰ 130 ਕਿਲੋ ਅਤੇ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਨੂੰ 2 ਬਰਾਬਰ ਕਿਸ਼ਤਾਂ ਵਿਚ ,ਪਹਿਲੀ ਗੰਨੇ ਦੇ ਜੰਮਣ ਤੋਂ ਬਾਅਦ ਪਹਿਲੇ ਪਾਣੀ ਅਤੇ ਦੂਜੀ ਕਿਸ਼ਤ ਮਈ ਜੂਨ ਵਿਚ ਛੱਟੇ ਦੀ ਬਿਜਾਏ ਡਰਿੱਲ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਮੂਢੀ ਫਸਲ ਨੂੰ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਤਿੰਨ ਬਰਾਬਰ ਕਿਸ਼ਤਾਂ ਵਿਚ, ਪਹਿਲੀ ਕਿਸ਼ਤ ਪਹਿਲੀ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਵਿਚ ਅਤੇ ਤੀਜੀ ਕਿਸ਼ਤ ਮਈ ਵਿਚ ਗੰਨੇ ਦੀਆਂ ਲਾਈਨਾਂ ਦੇ ਨਾਲ-ਨਾਲ ਪਾ ਦੇਣੀ ਚਾਹੀਦੀ ਹੈ। ਫਾਸਫੋਰਸ ਖੁਰਾਕੀ ਮਜ਼ਬੂਤ ਜੜ੍ਹਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸ਼ੁਰੂਆਤੀ ਵਿਕਾਸ ਅਤੇ ਬਿਹਤਰ ਸਥਾਪਨਾ ਵਿੱਚ ਮਦਦ ਕਰਦਾ ਹੈ।

ਜੇਕਰ ਮਿੱਟੀ ਵਿਚ ਫਾਸਫੋਰਸ ਤੱਤ ਦੀ ਕਮੀ ਹੈ ਤਾਂ 75 ਕਿਲੋ Singal Super Phosphate ਪ੍ਰਤੀ ਏਕੜ ਬਿਜਾਈ ਸਮੇਂ ਖਾਲੀਆਂ ਵਿਚ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੋਟਾਸ਼ੀਅਮ ਗੰਨੇ ਦੀ ਮੋਟਾਈ ਅਤੇ ਜੂਸ ਦੀ ਗੁਣਵੱਤਾ ਵਿੱਚ ਸੁਧਾਰ ਕਰਦਾ ਹੈ ਅਤੇ ਕੀੜਿਆਂ, ਬਿਮਾਰੀਆਂ ਦਾ ਖਾਤਮਾ ਕਰਨ ਵਿਚ ਮਦਦ ਕਰਦਾ ਹੈ।


ਕਿਸਾਨਾਂ ਵੀਰ ਸਾਉਣੀ ਫ਼ਸਲਾਂ ਵਿੱਚ Urea ਖਾਦ ਦੀ ਵਰਤੋਂ ਲੋੜ ਮੁਤਾਬਕ ਹੀ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਬਠਿੰਡਾ, 11 ਮਈ : ਸਾਉਣੀ ਦੀਆਂ ਫ਼ਸਲਾਂ ਵਿੱਚ Urea ਖਾਦ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ  PAU, ਲੁਧਿਆਣਾ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਤੀ ਜਾਵੇ। ਯੂਰੀਆ ਦੀ ਲੋੜ ਤੋਂ ਵੱਧ ਵਰਤੋਂ ਕਰਨ ਨਾਲ ਫਸਲਾਂ ਨੂੰ ਲਾਭ ਦੀ ਬਜਾਏ ਨੁਕਸਾਨ ਹੋ ਸਕਦਾ ਹੈ ਅਤੇ ਮਿੱਟੀ ਦੀ ਸਿਹਤ Soil Health ‘ਤੇ ਵੀ ਮਾੜਾ ਅਸਰ ਪੈਂਦਾ ਹੈ। 

ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਬਠਿੰਡਾ Dr Harpreet Pal Kaur ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਫ਼ਸਲ ਲਈ ਪ੍ਰਤੀ ਏਕੜ 90 ਕਿਲੋਗ੍ਰਾਮ ਯੂਰੀਆ ਅਤੇ ਕਪਾਹ ਦੀ ਫ਼ਸਲ ਲਈ ਪ੍ਰਤੀ ਏਕੜ 120 ਕਿਲੋਗ੍ਰਾਮ ਯੂਰੀਆ ਦੀ ਲੋੜ ਹੁੰਦੀ ਹੈ। ਇਸ ਤੋਂ ਵੱਧ ਮਾਤਰਾ ਵਿੱਚ ਯੂਰੀਆ ਪਾਉਣ ਨਾਲ ਫ਼ਸਲ ਵਿੱਚ ਜ਼ਿਆਦਾ ਹਰਾ ਵਾਧਾ ਹੁੰਦਾ ਹੈ, ਕੀਟਾਂ ਅਤੇ ਬਿਮਾਰੀਆਂ ਦਾ ਹਮਲਾ ਵੱਧ ਸਕਦਾ ਹੈ ਅਤੇ ਫ਼ਸਲ ਦੇ ਡਿੱਗਣ ਦੀ ਸੰਭਾਵਨਾ ਬਣ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਯੂਰੀਆ ਦੀ ਲੋੜ ਨਾਲੋਂ ਵੱਧ ਵਰਤੋਂ ਨਾਲ ਕਿਸਾਨਾਂ ਦਾ ਖਰਚਾ ਵੱਧਦਾ ਹੈ ਅਤੇ ਭੂਮੀ, ਜਲ ਅਤੇ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨ ਮਿੱਟੀ ਦੀ ਜਾਂਚ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨ। 

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਖਾਦ ਪ੍ਰਬੰਧਨ ਅਪਣਾਇਆ ਜਾਵੇ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਕਾਇਮ ਰਹੇ, ਖੇਤੀ ਦੀ ਲਾਗਤ ਘਟੇ ਅਤੇ ਫ਼ਸਲਾਂ ਤੋਂ ਵੱਧ ਅਤੇ ਗੁਣਵੱਤਾ ਵਾਲੀ ਪੈਦਾਵਾਰ ਪ੍ਰਾਪਤ ਹੋ ਸਕੇ।