Sunday, May 24, 2026

ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

 ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ Direct Sowing of Rice ਅਧੀਨ ਲਿਆਉਣ ਦਾ ਟੀਚਾ; 

DSR ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ

• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 24 ਮਈ:

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ Direct Sowing of Rice  (DSR) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਪਾਣੀ ਬਚਾਉਣ ਵਾਲੀ DSR ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।"

ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ Direct Sowing of Rice  ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ  Water Conservation ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

PSPCL ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ, ਹਰ ਏਪੀ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ Power Supply ਦਿੱਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਲਈ ਖੇਤੀਬਾੜੀ ਸਭ ਤੋਂ ਤਰਜੀਹੀ ਖੇਤਰ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਤਰੁਨਪ੍ਰੀਤ ਸਿੰਘ ਸੌਂਦ

ਝੋਨੇ ਦੇ ਸੀਜ਼ਨ ਦੌਰਾਨ 24 ਘੰਟੇ ਨਿਗਰਾਨੀ ਅਤੇ ਖ਼ਰਾਬੀ ਤੁਰੰਤ ਠੀਕ ਕਰਨ ਲਈ ਪੰਜਾਬ ਭਰ ਵਿੱਚ ਸਮਰਪਿਤ ਟੀਮਾਂ ਤਾਇਨਾਤ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੀ ਸੁਚਾਰੂ ਲਵਾਈ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 24 ਮਈ 2026:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ Power Minister ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ Paddy Crop ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।”

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।”

ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ 'ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।”

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।”

ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।”

ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮਨਾਇਆ ਖੇਤ ਦਿਵਸ

*ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਬਾਰੇ ਦਿੱਤੀ ਜਾਣਕਾਰੀ

ਧੂਰੀ, 24 ਮਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਸੰਗਰੂਰ ਵੱਲੋਂ ਸਬਜ਼ੀ ਵਿਗਿਆਨ ਵਿਭਾਗ, ਪੀ.ਏ.ਯੂ., ਲੁਧਿਆਣਾ ਦੇ ਸਹਿਯੋਗ ਨਾਲ ਸ. ਬਲਵਿੰਦਰ ਸਿੰਘ, ਪਿੰਡ ਭੜੀ ਮਾਨਸਾ, ਤਹਿਸੀਲ ਧੂਰੀ, ਜ਼ਿਲ੍ਹਾ ਸੰਗਰੂਰ ਦੇ ਖੇਤ ਵਿੱਚ ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” Punjab Amrit ਨੂੰ ਪ੍ਰੋਤਸ਼ਾਹਿਤ ਕਰਨ ਲਈ ਖੇਤ ਦਿਵਸ Farm Field Day ਮਨਾਇਆ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 60 ਤੋਂ ਵੱਧ ਖਰਬੂਜ਼ਾ ਅਤੇ ਸਬਜ਼ੀ ਉਤਪਾਦਕ ਕਿਸਾਨਾਂ ਨੇ ਭਾਗ ਲਿਆ।

ਡਾ. ਮਨਦੀਪ ਸਿੰਘ, ਇੰਚਾਰਜ, ਕੇ.ਵੀ.ਕੇ., ਸੰਗਰੂਰ ਦੀ ਰਹਿਨੁਮਾਈ ਹੇਠ ਮਨਾਏ ਗਏ ਇਸ ਖੇਤ ਦਿਵਸ ਦਾ ਮੁੱਖ ਮਕਸਦ ਫ਼ਸਲੀ-ਵਿਭਿੰਨਤਾ ਵਿੱਚ ਸਬਜ਼ੀਆਂ ਦੇ ਯੋਗਦਾਨ ਦੇ ਨਾਲ-ਨਾਲ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਅਤੇ ਉਤਪਾਦਨ ਦੇ ਨਵੇਂ ਢੰਗਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਸੀ।

ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਤੋਂ ਆਏ ਵਿਗਿਆਨੀਆਂ ਦੀ ਟੀਮ ਨੇ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਇਸ ਖੇਤ ਦਿਵਸ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਡਾ. ਸਤਪਾਲ ਸ਼ਰਮਾ, ਮੁਖੀ, ਸਬਜ਼ੀ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਕਿਸਾਨਾਂ ਨੂੰ ਫਸਲੀ-ਵਿਭਿੰਨਤਾ ਵਿੱਚ ਸਬਜ਼ੀਆਂ ਦੇ ਯੋਗਦਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਸਮ ਬੋਬੀ ਹਾਈਬ੍ਰਿਡ ਦੇ ਮੁਕਾਬਲੇ ਦੀ ਕਿਸਮ ਹੈ। ਇਸ ਦੀ ਖਾਸੀਅਤ ਇਹ ਹੈ ਕਿ ਇਸ ਕਿਸਮ ਦਾ ਬੀਜ ਕਿਸਾਨ ਖੁਦ ਤਿਆਰ ਕਰ ਸਕਦੇ ਹਨ ਅਤੇ ਇਸ ਦਾ ਬੀਜ ਬੋਬੀ ਹਾਈਬ੍ਰਿਡ ਨਾਲੋਂ ਸਸਤਾ ਪੈਂਦਾ ਹੈ।

ਡਾ. ਸ਼ਰਮਾ ਨੇ ਦੱਸਿਆ ਕਿ ਪੰਜਾਬ ਅੰਮ੍ਰਿਤ ਕਿਸਮ ਦੀਆਂ ਵੇਲਾਂ ਦਰਮਿਆਨੀਆਂ ਲੰਬੀਆਂ, ਮਜ਼ਬੂਤ ਅਤੇ ਗੂੜ੍ਹੇ ਹਰੇ ਪੱਤਿਆਂ ਵਾਲੀਆਂ ਹੁੰਦੀਆਂ ਹਨ। ਇਸ ਦੇ ਫ਼ਲ ਅੰਡਾਕਾਰ-ਗੋਲ, ਹਰੇ-ਪੀਲੇ ਅਤੇ ਜਾਲੀਦਾਰ ਛਿਲਕੇ ਵਾਲੇ ਹੁੰਦੇ ਹਨ। ਇਸ ਦੇ ਛਿਲਕੇ ਉੱਤੇ ਧਾਰੀਆਂ ਨਹੀਂ ਹੁੰਦੀਆਂ। ਇਹ ਕਿਸਮ ਸੁਆਦ, ਗੁਣਵੱਤਾ ਅਤੇ ਮਿਠਾਸ ਵਰਗੇ ਗੁਣਾਂ ਨਾਲ ਭਰਪੂਰ ਹੈ ਅਤੇ ਇਸ ਨੂੰ ਲੰਮੇਂ ਸਮੇਂ ਤੱਕ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਇਸ ਦਾ ਔਸਤ ਝਾੜ ਲੱਗਭਗ 72 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਨਵੰਬਰ ਵਿੱਚ ਨੀਵੀਂ ਸੁਰੰਗ ਵਿਧੀ ਵਿੱਚ ਪਲਾਸਟਿਕ ਮਲਚਿੰਗ ਹੇਠ ਵਿਛਾ ਕੇ ਬੀਜਣ ਲਈ ਵੀ ਢੁਕਵੀਂ ਹੈ।

ਡਾ .ਦਿਲਪ੍ਰੀਤ ਤਲਵਾੜ, ਪਸਾਰ ਮਾਹਿਰ, ਸਬਜ਼ੀ ਵਿਗਿਆਨ ਵਿਭਾਗ ਨੇ ਖਰਬੂਜ਼ੇ ਦੀਆਂ ਉਤਪਾਦਨ ਤਕਨੀਕਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

ਡਾ. ਹਰਪਾਲ ਸਿੰਘ ਭੁੱਲਰ, ਕੀਟ ਵਿਗਿਆਨੀ ਨੇ ਸਬਜ਼ੀਆਂ ਵਿੱਚ ਕੀੜੇ-ਮਕੌੜਿਆਂ ਦੀ ਸਰਵਪੱਖੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਸਬਜ਼ੀਆਂ ਵਿੱਚ ਜ਼ਰੂਰਤ ਦੇ ਹਿਸਾਬ ਨਾਲ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਡਾ. ਅਮਰਜੀਤ ਸਿੰਘ, ਪ੍ਰਮੁੱਖ ਪਸਾਰ ਵਿਗਿਆਨੀ, ਪੌਦਾ ਰੋਗ ਵਿਭਾਗ ਨੇ ਕਿਸਾਨਾਂ ਨੂੰ ਸਬਜ਼ੀਆਂ ਉੱਤੇ ਆਉਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਇਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।

ਡਾ. ਸਈਅਦ ਪਟੇਲ, ਸਬਜ਼ੀ ਵਿਗਿਆਨੀ ਨੇ ਮਿਰਚਾਂ ਅਤੇ ਟਮਾਟਰਾਂ Tomato Verities ਦੀਆਂ ਨਵੀਆਂ ਕਿਸਮਾਂ/ ਦੋਗਲੀਆਂ ਕਿਸਮਾਂ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀ ਮਸ਼ੀਨਰੀ) ਨੇ ਸਬਜ਼ੀਆਂ ਦੀ ਖੇਤੀ ਵਿੱਚ ਮਸ਼ੀਨਾਂ Agriculture Machine Use ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਮਸ਼ੀਨਰੀ ਦੀ ਵਰਤੋਂ ਕਰਨ ਨਾਲ ਸਮਾਂ ਵੀ ਬਚਦਾ ਹੈ ਅਤੇ ਲੇਬਰ ਵੀ ਘਟ ਲਗਦੀ ਹੈ।

ਡਾ. ਵਿਤਾਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕਿਸਾਨਾਂ ਨੂੰ ਸਬਜ਼ੀਆਂ ਤੋੜਨ ਉਪਰੰਤ ਉਹਨਾਂ ਦੀ ਸਾਂਭ- ਸੰਭਾਲ Post Harvest Management of Vegetable ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ।

ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਸਬਜ਼ੀ ਘਰੇਲੂ ਬਗੀਚੀ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਘਰ ਦੀ ਜ਼ਰੂਰਤ ਲਈ ਰਸਾਇਣ ਮੁਕਤ ਸਬਜ਼ੀਆਂ ਘਰ ਵਿੱਚ ਹੀ ਪੈਦਾ ਕਰਕੇ ਬਾਜ਼ਾਰ 'ਤੇ ਨਿਰਭਰਤਾ ਘਟਾਉਣੀ ਚਾਹੀਦੀ ਹੈ।

ਡਾ. ਕੁਲਵਿੰਦਰ ਸਿੰਘ, ਬਾਗਬਾਨੀ ਅਫ਼ਸਰ, ਸੰਗਰੂਰ ਨੇ ਬਾਗਬਾਨੀ ਕਿੱਤੇ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ Subsidy for Horticulture ਬਾਰੇ ਜਾਣਕਾਰੀ ਦਿੱਤੀ। ਪ੍ਰਸ਼ਨ-ਕਾਲ ਦੌਰਾਨ ਕਿਸਾਨਾਂ ਨੇ ਵਿਗਿਆਨੀਆਂ ਤੋਂ ਕਈ ਤਰ੍ਹਾਂ ਦੇ ਸੁਆਲ ਪੁੱਛੇ, ਜਿਨ੍ਹਾਂ ਦੇ ਵਿਗਿਆਨਕ ਤਰੀਕੇ ਨਾਲ ਤਸੱਲੀਬਖਸ਼ ਜਵਾਬ ਦਿੱਤੇ ਗਏ।

ਅੰਤ ਵਿੱਚ ਕਿਸਾਨਾਂ ਨੂੰ ਖਰਬੂਜ਼ੇ ਦੀ ਨਵੀ ਕਿਸਮ “ਪੰਜਾਬ ਅੰਮ੍ਰਿਤ” ਦੇ ਖੇਤ ਦਾ ਦੌਰਾ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੇ ਇਸ ਕਿਸਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਖੁੱਲ ਕੇ ਵਿਚਾਰ-ਚਰਚਾ ਕੀਤੀ।
ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੀਆਂ ਸਬਜ਼ੀਆਂ ਦੀਆਂ ਕਿਤਾਬਾਂ ਵੀ ਦਿੱਤੀਆਂ ਗਈਆਂ ਤਾਂ ਜੋ ਕਿਸਾਨ ਇਨ੍ਹਾਂ ਨੂੰ ਪੜ੍ਹ ਕੇ ਇਸ ਤੋਂ ਵੱਧ ਤੋਂ ਵੱਧ ਫਾਇਦਾ ਲੈ ਸਕਣ।

Saturday, May 23, 2026

ਘੱਟ ਖਰਚ ਵੱਧ ਮੁਨਾਫਾ : ਬੱਕਰੀ ਪਾਲਣ Goat Farming ਪ੍ਰਤੀ ਕਿਸਾਨਾਂ ਵਿੱਚ ਉਤਸ਼ਾਹ

ਬਠਿੰਡਾ, 22 ਮਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ ਵਿਖੇ ਪੇਂਡੂ ਨੌਜਵਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਿਤੀ 18 ਮਈ ਤੋਂ 22 ਮਈ 2026 ਤੱਕ ਪੰਜ ਦਿਨਾਂ ਦਾ Goat Farming Training ਹੁਨਰ ਵਿਕਾਸ ਸਿਖਲਾਈ ਕੋਰਸ ਡਾ. ਗੁਰਦੀਪ ਸਿੰਘ ਸਿੱਧੂ, ਉਪ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿੱਚ ਬਠਿੰਡਾ ਜਿਲ੍ਹੇ ਦੇ ਕੁੱਲ 37 ਸਿੱਖਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਚਾਰ ਕਿਸਾਨ ਬੀਬੀਆਂ ਵੀ ਸ਼ਾਮਿਲ ਸਨ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਬੱਕਰੀ ਪਾਲਣ Goat Farming ਦੇ ਕਿੱਤੇ ਨੂੰ ਵਿਗਿਆਨਕ ਢੰਗ ਨਾਲ ਕਰਨ ਅਤੇ ਵਾਪਾਰਕ ਪੱਧਰ ਤੇ ਅਪਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਿੱਖਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਉੱਦਮੀ ਕਿਸਾਨਾਂ ਦੀਆਂ ਉਦਾਹਰਣਾਂ ਦੇ ਕੇ ਸਿੱਖਿਆਰਥੀਆਂ ਦਾ ਮਨੋਬਲ ਵਧਾਇਆ।

ਡਾ. ਗੁਰਲਾਲ ਸਿੰਘ ਗਿੱਲ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ ਬਠਿੰਡਾ ਨੇ ਬੱਕਰੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ Breeds of Goat ਦੀ ਵਿਗਿਆਨਕ ਢੰਗ ਨਾਲ ਸਾਂਭ ਸੰਭਾਲ ਕਰਨ ਦੇ ਨੁਕਤੇ ਦੱਸੇ। ਉਹਨਾਂ ਦੱਸਿਆ ਕਿ ਬੱਕਰੀ ਪਾਲਣ ਨੂੰ ਲਾਹੇਵੰਦ ਬਣਾਉਣ ਲਈ ਚੰਗੀ ਨਸਲ ਦੇ ਪਸ਼ੂ, ਘੱਟ ਲਾਗਤ ਵਾਲੀ ਸੰਤੁਲਿਤ ਖੁਰਾਕ Feed for Goat ਅਤੇ ਬਿਮਾਰੀਆਂ ਤੋਂ ਬਚਾਅ Disease Control in Goat Farm ਬਹੁਤ ਜਰੂਰੀ ਹੈ। ਇਸ ਤੋਂ ਇਲਾਵਾ ਮੌਸਮੀ ਪ੍ਰਬੰਧਨ, ਟੀਕਾਕਰਨ Vaccination in Goat Farm, ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਿਧਾਂਤਕ ਗਿਆਨ ਤੋਂ ਇਲਾਵਾ ਬੱਕਰੀਆਂ ਨੂੰ ਸੰਭਾਲਣ ਬਾਰੇ ਵਿਹਾਰਕ ਸਿਖਲਾਈ, ਤਾਪਮਾਨ ਨੂੰ ਮਾਪਣ, ਤੰਦਰੁਸਤ ਜਾਨਵਰਾਂ ਦੀ ਪਛਾਣ, ਦੰਦ ਦੇਖ ਕੇ ਉਮਰ ਨਿਰਧਾਰਣ ਅਤੇ ਖੁਰਲੀ ਬਾਰੇ ਜਾਣਕਾਰੀ ਵੀ ਸਿੱਖਿਆਰਥੀਆਂ ਨੂੰ ਪ੍ਰਦਾਨ ਕੀਤੀ ਗਈ।

ਇਸ ਸਿਖਲਾਈ ਕੋਰਸ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਦਾ ਸਹਿਯੋਗ ਲਿਆ ਗਿਆ, ਜਿਸ ਵਿੱਚ ਡਾ. ਗੁਰਪ੍ਰੀਤ ਕੌਰ, ਵੈਟਰਨਰੀ ਅਫ਼ਸਰ, ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ਼ ਸਿਖਲਾਈ ਕੇਂਦਰ, ਕਾਲਝਰਾਣੀ ਨੇ ਆਪਣੇ ਭਾਸ਼ਣ ਵਿੱਚ ਬੱਕਰੀਆਂ ਲਈ ਅਰਾਮਦਾਇਕ ਸ਼ੈਡ ਦੀ ਬਣਾਵਟ, ਕਿਸਮਾਂ ਅਤੇ ਬੱਕਰੀਆਂ ਦੇ ਪ੍ਰਬੰਧਨ Goat Farm Management ਬਾਰੇ ਜਾਣਕਾਰੀ ਦਿੱਤੀ। ਡਾ. ਸੰਦੀਪ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ, ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਨੇ ਸਿੱਖਿਆਰਥੀਆਂ ਨੂੰ ਬੱਕਰੀ ਉਤਪਾਦ ਮੀਟ, ਦੁੱਧ ਦੀ ਗੁਣਵੱਤਾ ਵਧਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਵਧੇਰੇ ਆਮਦਨ ਲਈ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਸ ਸਿਖਲਾਈ ਕੋਰਸ ਦੌਰਾਨ ਸਿੱਖਿਆਰਥੀਆਂ ਨੂੰ ਬੱਕਰੀ ਬ੍ਰੀਡਿੰਗ ਫਾਰਮ Goat Breeding Farm ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ਼ ਸਿਖਲਾਈ ਕੇਂਦਰ, ਕਾਲਝਰਾਣੀ ਦਾ ਦੌਰਾ ਵੀ ਕਰਵਾਇਆ ਗਿਆ, ਇਸ ਦੌਰੇ ਦੌਰਾਨ ਡਾ. ਰਾਮ ਪਾਲ ਮਿੱਤਲ, ਪ੍ਰਿੰਸੀਪਲ ਕਮ ਸੰਯੁਕਤ ਨਿਰਦੇਸ਼ਕ ਨੇ ਸਿੱਖਿਆਰਥੀਆਂ ਦਾ ਬੱਕਰੀ ਪਾਲਣ Goat Farming ਕਿੱਤੇ ਵਿੱਚ ਮਨੋਬਲ ਵਧਾਇਆ। ਉਹਨਾਂ ਨੇ ਸਿੱਖਿਆਰਥੀਆਂ ਨੂੰ ਵੈਟਰਨਰੀ ਪੌਲੀਟੈਕਨਿਕ ਕਾਲਜ, ਕਾਲਝਰਾਣੀ ਦੀਆਂ ਸੇਵਾਵਾਂ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਬੱਕਰੀ ਪਾਲਣ Goat Farming ਵਿੱਚ ਟੀਕਾਕਰਨ ਅਤੇ ਮਲੱਪ ਰਹਿਤ Dewarming of Goat ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਡਾ. ਰਜਨੀਸ਼ ਕੁਮਾਰ (ਵੈਟਰਨਰੀ ਅਫ਼ਸਰ) ਨੇ ਹੇਹਾ ਚੱਕਰ, ਪ੍ਰਜਣਨ ਕਿਰਿਆ ਅਤੇ ਗਰਭਕਾਲ ਦੌਰਾਨ ਰੱਖਣ ਵਾਲੀਆਂ ਸਾਵਧਾਨੀਆਂ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ।

ਇਸ ਸਿਖਲਾਈ ਕੈਂਪ ਦੌਰਾਨ ਲੀਡ ਬੈਂਕ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ. ਕੁਲਭੂਸ਼ਣ ਬਾਂਸਲ ਨੇ ਬੈਂਕ ਲੋਨ ਸਬੰਧੀ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਜਾਣੂੰ ਕਰਵਾਇਆ।

ਕੈਬਨਿਟ ਮੰਤਰੀ ਸ. ਖੁੱਡੀਆਂ ਨੇ 3.19 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ

33 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੇ ਨਵ ਨਿਰਮਾਣ ਅਤੇ ਰਿਪੇਅਰ ਤੇ ਹੋਵੇਗਾ 14 ਕਰੋੜ ਰੁਪਏ ਖਰਚ

ਲੰਬੀ / ਮਲੋਟ / ਮੁਕਤਸਰ ਸਾਹਿਬ 23 ਮਈ
ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਸੈਕਟਰ ਲਈ ਸਿਚਾਈ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਂ Gurmeet Singh Khuddian ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਬਲੋਚਕੇਰਾ ਵਿਖੇ ਮਲੋਟ ਰੋਡ ਤੇ ਬਣਨ ਵਾਲੇ ਪੱਕੇ ਖਾਲਿਆਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ।
ਉਹਨਾਂ ਦੱਸਿਆ ਕਿ ਇਹਨਾਂ ਖਾਲਿਆਂ ਦੇ ਨਵ ਨਿਰਮਾਨ ਤੇ ਸਰਕਾਰ ਵਲੋਂ 3 ਕਰੋੜ 19 ਲੱਖ ਰੁਪਏ ਖਰਚ ਕੀਤੇ ਜਾਣਗੇ । ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਘਾ ਬੁਰਜੀ ਨੰਬਰ 36305 / ਐਲ ਸੁਖਚੈਨ ਡਿਸਟਰੀਬਿਊਟਰੀ 46 ਲੱਖ, ਮੋਘਾ ਬੁਰਜੀ ਨੰਬਰ 52535 / ਐਲ ਸੁਖਚੈਨ ਡਿਸਟਰੀਬਿਊਟਰੀ 120 ਲੱਖ, ਮੋਘਾ ਬੁਰਜੀ ਨੰਬਰ 9254 / ਐਲ ਰਸੂਲਪੁਰ ਮਾਈਨਰ 76 ਲੱਖ, ਮੋਘਾ ਬੁਰਜੀ ਨੰਬਰ 6000 / ਆਰ ਤਰਮਾਲਾ ਮਾਈਨਰ 24 ਲੱਖ, ਮੋਘਾ ਬੁਰਜੀ ਨੰਬਰ 7261 / ਆਰ ਮਹਿਰਾਜਪੁਰ ਮਾਈਨਰ ਤੇ 53 ਲੱਖ ਖਰਚ ਕੀਤੇ ਜਾਣਗੇ।
ਉਹਨਾਂ ਅੱਗੇ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ Water Conservation ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਗਿਆ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ ।ਉਨ੍ਹਾਂ ਦੱਸਿਆ ਕਿ ਰਾਜ ਵਿਚ ਹੁਣ 75 ਪ੍ਰਤੀਸਤ ਪਾਣੀ ਨਹਿਰੀ ਪਾਣੀ ਨੂੰ ਹੁਣ ਵਰਤੋਂ ਵਿੱਚ ਲਿਆਦਾਂ ਗਿਆ ਹੈ।
ਕੈਬਨਿਟ ਮੰਤਰੀ ਨੇ ਅੱਜ ਆਪਣੇ ਦੌਰੇ ਦੌਰਾਨ Lambi ਹਲਕੇ ਦੇ ਪਿੰਡ ਭਗਵਾਨਪੁਰਾ, ਸਰਾਵਾ ਬੋਦਲਾ, ਆਲਮਵਾਲਾ, ਬੋਦੀਵਾਲਾ ਅਤੇ ਪੰਨੀਵਾਲਾ ਨੂੰ ਜੋੜਣ ਵਾਲੀਆਂ 33 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਨਵ ਨਿਰਮਾਣ ਅਤੇ ਰਿਪੇਅਰ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਤੇ ਦੱਸਿਆ ਕਿ ਇਨ੍ਹਾਂ ਸੜਕਾਂ ਤੇ 14 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਉਹਨਾਂ ਹਲਕੇ ਦੇ ਲੋਕਾਂ ਨੂੰ ਸਬੰਧੋਨ ਕਰਦਿਆਂ ਕਿਹਾ ਕਿ ਇਹਨਾਂ ਸੜਕਾਂ ਦੇ ਬਨਣ ਨਾਲ ਲੋਕਾਂ ਨੂੰ ਆਵਾਜਾਈ ਲਈ ਹੋਰ ਬਿਹਤਰ ਸਹੂਲਤ ਮਿਲੇਗੀ ਅਤੇ ਕਿਸੇ ਵੀ ਪ੍ਰਕਾਰ਼ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ।
ਉਹਨਾਂ ਵਿਸ਼ਵਾਸ ਦੁਆਇਆ ਕਿ ਬਾਕੀ ਰਹਿ ਗਈਆਂ ਰਿਪੇਅਰਯੋਗ ਸੜਕਾਂ ਦੀ ਵੀ ਜਲਦੀ ਮੁਰੰਮਤ ਕਰਵਾਈ ਜਾਵੇਗੀ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਗੁਰਬਾਜ ਸਿੰਘ ਵਨਵਾਲਾ,ਐਕਸੀਅਨ ਅਰਸ਼ਦੀਪ ਸਿੰਘ ਜਲ ਸਰੋਤ, ਰਕੇਸ਼ ਬਿਸਨੋਈ ਬੀ.ਡੀ.ਪੀ.ਓ ਲੰਬੀ, ਗੁਲਾਬ ਸਿੰਘ,ਸੁਖਬੀਰ ਸਿੰਘ, ਮਨਦੀਪ ਸਿੰਘ, ਜਗਸੀਰ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਗੁਰਸੰਗਤ ਸਿੰਘ, ਗੁਰਬਾਜ ਸਿੰਘ ਨਿਜੀ ਸਹਾਇਕ, ਮੋਹਿਤ ਸੋਨੀ ਮੀਡੀਆ ਸਲਾਹਕਾਰ ਵੀ ਮੌਜੂਦ ਸਨ।

Friday, May 22, 2026

ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਸਿਖਲਾਈ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 22 ਮਈ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU—ਕ੍ਰਿਸ਼ੀ ਵਿਗਿਆਨ ਕੇਂਦਰ KVK, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਮਲੋਟ ਅਤੇ ਲੰਬੀ ਬਲਾਕ ਦੀਆਂ ਸਹਿਕਾਰੀ ਸਭਾਵਾਂ Cooperative Societies ਦੇ ਅਧਿਕਾਰੀਆਂ ਅਤੇ ਸਕੱਤਰਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਸ ਸਿਖਲਾਈ ਪ੍ਰੋਗਰਾਮ ਵਿੱਚ 80 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ, ਪ੍ਰੋਗਰਾਮ ਦਾ ਮੁੱਖ ਉਦੇਸ਼ ਖਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਦੀ ਸਿਹਤ ਸੰਭਾਲ ਅਤੇ ਸਰਵਪੱਖੀ ਪੋਸ਼ਕ ਤੱਤ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਖਾਦਾਂ ਦੀ Fertilizer ਅਸੰਤੁਲਿਤ ਵਰਤੋਂ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ’ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਮਿੱਟੀ ਜਾਂਚ Soil Testing ਅਧਾਰਿਤ ਖਾਦ ਵਰਤੋਂ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ ਖਾਦਾਂ ਦੀ ਵਰਤੋਂ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਕੇ.ਵੀ.ਕੇ. ਰਾਹੀਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ।

ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ, ਫਸਲੀ ਰਹਿੰਦ—ਖੂੰਹਦ ਪ੍ਰਬੰਧਨ Crop Residue Management, ਨਾਈਟਰੋਜਨ ਕੁਸ਼ਲ ਫਸਲੀ ਕਿਸਮਾਂ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਵਿੱਚ ਮਧਰੇ ਰੋਗ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਵਿੱਚ ਪੋਸ਼ਕ ਤੱਤ ਪ੍ਰਬੰਧਨ ਦੀ ਭੂਮਿਕਾ ਬਾਰੇ ਚਰਚਾ ਕੀਤੀ। ਉਹਨਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ ਇਕੱਠੇ ਕਰਨ ਦੀ ਵਿਧੀ ਬਾਰੇ ਵੀ ਜਾਣੂੰ ਕਰਵਾਇਆ।

ਇਸ ਮੌਕੇ ਸਹਾਇਕ ਰਜਿਸਟਰਾਰ ਸ. ਪਰਿਪੂਰਨ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਹਨਾਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਵਿਗਿਆਨਕ ਜਾਣਕਾਰੀ ਅਤੇ ਪੀਏਯੂ ਦੀਆਂ ਸਿਫਾਰਸ਼ਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ।

Thursday, May 21, 2026

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

*ਜ਼ਮੀਨੀ ਪੱਧਰ ’ਤੇ ਜਾ ਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼*

*ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਵਚਨਬੱਧ*

ਚੰਡੀਗੜ੍ਹ, 21 ਮਈ



ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।


ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।


ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।


ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

ਝੋਨੇ ਦੀ ਖੇਤੀ ਦੇ ਗੁਰ, ਖਰਚ ਘੱਟ ਆਮਦਨ ਵੱਧ ਮਿਲੇਗੀ

 ਬਲਾਕ ਖਡੂਰ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ Direct Sowing of Rice ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ

-ਝੋਨੇ ਦੀ ਸਿੱਧੀ ਬਿਜਾਈ Direct Sowing of Rice 'ਤੇ ਪ੍ਰਤੀ ਏਕੜ 1500 ਰੁਪਏ ਹਾਸਲ ਕਰਨ ਲਈ 15 ਜੂਨ ਤੱਕ ਰਜਿਸਟਰਡ ਹੋਣਾ ਲਾਜ਼ਮੀ

-ਝੋਨੇ ਦੀ ਫ਼ਸਲ ਵਿੱਚ DAP ਖ਼ਾਦ ਨਾ ਵਰਤੀ ਜਾਵੇ

-ਲੋੜ ਤੋਂ ਵੱਧ Urea ਖਾਦ ਨਾਲ ਕੀੜੇ- ਮਕੌੜੇ ਅਤੇ ਬਿਮਾਰੀਆਂ ਦੀ ਸੰਭਾਵਨਾ ਵੱਧ ਜਾਂਦੀ ਹੈ : ਡਾ. ਭੁਪਿੰਦਰ ਸਿੰਘ ਏ.ਓ

ਖਡੂਰ ਸਾਹਿਬ, 21ਮਈ :
         ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਝੋਨੇ ਦੀ ਸਿੱਧੀ ਬਿਜਾਈ, ਖ਼ਾਦਾਂ ਦੀ ਸੁਚੱਜੀ ਵਰਤੋ, ਫਲਦਾਰ ਬੂਟਿਆਂ, ਸਬਜ਼ੀਆਂ ਅਤੇ ਵਿਭਾਗੀ ਸਕੀਮਾਂ ਸਬੰਧੀ ਜਾਗਰੂਕ ਕਰਨ ਹਿੱਤ ਆਤਮਾ ਸਕੀਮ ਤਹਿਤ ਖਡੂਰ ਸਾਹਿਬ ਵਿਖੇ ਕਿਸਾਨ ਗੋਸ਼ਠੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ, ਡਾ. ਯਾਦਵਿੰਦਰ ਸਿੰਘ ਬੀ.ਟੀ.ਐਮ , ਡਾ. ਰੁਪਿੰਦਰਜੀਤ ਸਿੰਘ  ਏ.ਈ.ਓ, ਡਾ. ਗੁਰਪ੍ਰੀਤ ਸਿੰਘ ਏ.ਈ.ਓ ਅਤੇ ਪੀ.ਏ.ਯੂ ਲੁਧਿਆਣਾ ਦੇ ਤਰਨ ਤਾਰਨ ਸਥਿਤ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ. ਪਰਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਸੰਧੂ, ਡਾ. ਪਰਮਿੰਦਰ ਕੌਰ ਅਤੇ ਡਾ. ਸਵਰੀਤ ਖਹਿਰਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਰਵਾਇਤੀ ਤਕਨੀਕ ਨਾਲੋਂ ਸੌਖੀ, ਸਸਤੀ ਹੈ ਅਤੇ ਇਸ ਨਾਲ  ਵਾਧੂ ਪਾਣੀ ਜ਼ਮੀਨ ਵਿੱਚ ਰਿਚਾਰਜ ਹੋ ਜਾਂਦਾ ਹੈ।
ਕਿਵੇਂ ਕਰੀਏ ਸਿੱਧੀ ਬਿਜਾਈ
 ਇਸ ਤਕਨੀਕ ਤੋਂ ਵਧੀਆ ਨਤੀਜੇ ਲੈਣ ਲਈ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਨੂੰ ਪੋਟਾਸ਼ੀਅਮ ਨਾਈਟਰੇਟ ਅਤੇ ਸਪਰਿੰਟ ਨਾਲ ਸੋਧ ਲੈਣਾ Seed Treatment  ਚਾਹੀਦਾ ਹੈ। ਬੀਜ ਨੂੰ ਇਕ ਇੰਚ ਡੂੰਘਾ ਬੀਜਣਾ ਚਾਹੀਦਾ ਹੈ। ਨਦੀਨਾਂ ਦੀ ਸੁਚੱਜੀ ਰੋਕਥਾਮ ਲਈ ਸੁੱਕੀ ਬਿਜਾਈ ਉਪਰੰਤ ਖੇਤ ਨੂੰ ਸਿੰਚਾਈ ਕਰਕੇ ਇਕ-ਦੋ ਦਿਨ ਬਾਅਦ ਵੱਤਰ ਆਉਣ 'ਤੇ ਨਦੀਨਾਸ਼ਕ ਦਾ ਛਿੜਕਾਅ ਕਰਨਾ ਚਾਹੀਦਾ ਹੈ ਜਦਕਿ ਤਰ ਵੱਤਰ ਬਿਜਾਈ ਦੇ ਵਿੱਚ ਨਾਲ ਦੀ ਨਾਲ ਹੀ ਨਦੀਨ ਨਾਸ਼ਕ ਦਾ ਛਿੜਕਾਅ ਲਾਹੇਵੰਦ ਰਹਿੰਦਾ ਹੈ। 
ਖਾਦਾਂ ਦੀ ਵਰਤੋਂ ਕਿਵੇਂ ਕਰੀਏ
ਖ਼ਾਦਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਪਰਖ Soil Testing ਅਨੁਸਾਰ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਰਵਾਇਤੀ ਝੋਨੇ ਵਿੱਚ 90 ਕਿਲੋ ਯੂਰੀਆ ਤਿੰਨ ਬਰਾਬਰ ਕਿਸ਼ਤਾਂ ਵਿੱਚ ਝੋਨੇ ਦੀ ਲਵਾਈ ਤੋਂ 7 ਦਿਨ , 21 ਦਿਨ ਅਤੇ 42 ਦਿਨ ਜਦ ਕਿ ਝੋਨੇ ਦੀ ਸਿੱਧੀ ਬਿਜਾਈ ਵੇਲੇ 130 ਕਿਲੋ ਯੂਰੀਆ ਬਿਜਾਈ ਤੋਂ ਚੌਥੇ, ਛੇਵੇਂ ਅਤੇ ਨੌਵੇਂ ਹਫਤੇ ਤਿੰਨ ਬਰਾਬਰ ਕਿਸ਼ਤਾਂ ਵਿੱਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿੱਚ ਸੱਠੀ ਮੂੰਗੀ, ਮਾਂਹ ਜਾਂ ਜੰਤਰ ਝੋਨੇ, ਬਾਸਮਤੀ ਦੀ ਲਵਾਈ ਤੋਂ ਇਕ-ਦੋ ਦਿਨ ਪਹਿਲਾਂ ਵਾਹ ਦਿੱਤਾ ਜਾਵੇ ਤਾਂ ਕ੍ਰਮਵਾਰ 35 ਅਤੇ 55 ਕਿਲੋ Urea ਦੀ ਘੱਟ ਲੋੜ ਪੈਂਦੀ ਹੈ। 
ਮੱਕੀ ਦੀ ਖੇਤੀ ਲਈ ਵਿੱਤੀ ਸਹਾਇਤਾ
ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਫ਼ਸਲੀ ਵਿਭਿੰਨਤਾ Crop Diversification ਤਹਿਤ ਰਜਿਸਟਰਡ ਕਿਸਾਨ ਸਾਉਣੀ ਦੀ ਮੱਕੀ ਦੀ ਝੋਨੇ ਦੀ ਥਾਂ 'ਤੇ ਬਿਜਾਈ ਕਰਦੇ ਹਨ ਉਨ੍ਹਾਂ ਨੂੰ ਸਰਕਾਰ ਵੱਲੋਂ 7000 ਪ੍ਰਤੀ ਏਕੜ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦੌਰਾਨ ਸਿਮਰਨ ਸਿੰਘ ਖੇਤੀ ਉਪ ਨਿਰੀਖਕ, ਅਵਤਾਰ ਸਿੰਘ, ਸਤਨਾਮ ਸਿੰਘ ਖੇਤੀ ਉਪ ਨਿਰੀਖਕ, ਗੁਰਪ੍ਰਤਾਪ ਸਿੰਘ ਬੇਲਦਾਰ, ਕਮਲਜੀਤ ਕੌਰ ਖੇਤੀ ਸਹਾਇਕ ਪ੍ਰਬੰਧਕ ਅਤੇ ਇਲਾਕੇ ਦੇ ਕਿਸਾਨਾਂ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਵਿਭਾਗ ਦੁਆਰਾ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ।

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਗੰਨਾ ਕਮਿਸ਼ਨਰ

ਗੰਨੇ ਦੀ  ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਈ, 2026:

ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ Balanced Use of Fertilizer ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਜਾ ਰਹੀ ਮੁਹਿੰਮ ਤਹਿਤ, ਦਫਤਰ ਗੰਨਾ ਕਮਿਸ਼ਨਰ  Cane Commissioner ਪੰਜਾਬ ਅਤੇ ਸਮੂਹ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਵਲੋਂ ਪਿਛਲੇ ਇੱਕ ਮਹੀਨੇ ਤੋਂ ਇੱਕ ਵਿਸ਼ੇਸ਼ ਮੁਹਿੰਮ  ਚਲਾਈ ਜਾ ਰਹੀ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਹਿਯੋਗ ਨਾਲ ਇੱਕੋ ਦਿਨ 375 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ 3956 ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ Urea ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।

          ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਗੰਨਾ ਕਮਿਸ਼ਨਰ ਪੰਜਾਬ Dr Amrik Singh ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਤੇ ਗੰਨੇ ਦੀ ਕਾਸ਼ਤ ਵਿਚ ਖਾਦਾਂ, ਖ਼ਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਮੁਤਾਬਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਿਚ ਹੁਣ ਤੱਕ 1264 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਸ ਵਿਚ ਤਕਰੀਬਨ 32589 ਗੰਨਾ ਕਾਸ਼ਤਕਾਰਾਂ ਸ਼ਾਮਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ, ਆਮ ਫ਼ਸਲਾਂ ਜਿਵੇਂ ਕਣਕ ਝੋਨੇ, ਮੱਕੀ ਆਦਿ ਨਾਲੋਂ, ਗੰਨੇ ਦੀ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ ਅਤੇ ਪੀ ਏ ਯੂ ਲੁਧਿਆਣਾ ਵਲੋਂ ਬੀਜੜ੍ਹ ਗੰਨੇ ਦੀ ਫ਼ਸਲ ਲਈ 135 ਕਿਲੋ ਯੂਰੀਆ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਪ੍ਰਤੀ ਏਕੜ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ।

ਉਨ੍ਹਾਂ ਦੱਸਿਆ ਕਿ ਧਿਆਨ ਵਿਚ ਆਇਆ ਹੈ ਕਿ ਗੰਨਾ ਕਾਸ਼ਤਕਾਰਾਂ ਵਲੋਂ ਗੰਨੇ ਦੀ ਫ਼ਸਲ Sugarcane Crop ਨੂੰ ਸਿਫਾਰਸ਼ਾਂ ਤੋਂ ਵੱਧ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ।  

ਕਈ ਵਾਰ ਤਾਂ ਇਹ ਵੀ ਦੇਖਿਆ ਗਿਆ ਹੈ ਕਿ ਸਤੰਬਰ ਮਹੀਨੇ ਦੌਰਾਨ, ਜਦੋਂ ਪੂਰੇ ਗੰਨੇ ਬਣ ਚੁੱਕੇ ਹੁੰਦੇ ਹਨ ਤਾਂ ਵੀ ਗੰਨਾ ਕਾਸ਼ਤਕਾਰਾਂ ਵਲੋਂ ਯੂਰੀਆ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਪੋਗੇ ਗੰਨੇ ਅਤੇ ਮੁੱਢ ਤੋਂ ਹੋਰ ਫੋਟ ਫੁੱਟਦੀ ਹੈ ਜੋ ਪੀੜ੍ਹਨਯੋਗ ਗੰਨਿਆਂ ਵਿਚ ਤਬਦੀਲ ਨਹੀਂ ਹੁੰਦੇ ਹਨ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਖਾਦ ਦੀ ਵਰਤੋਂ  ਕਰਨ ਨਾਲ ਗੰਨੇ ਦੀ ਫਸਲ ਵਧੇਰੇ ਡਿੱਗਦੀ ਹੈ, ਕੀੜੇ-ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ ਅਤੇ ਖੰਡ ਦੀ ਰਿਕਵਰੀ Recovery of Sugar ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ, ਇਸ ਲਈ ਵਧੇਰੇ ਪੈਦਾਵਾਰ ਅਤੇ ਖੰਡ ਰਿਕਵਰੀ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਤਕਰੀਬਨ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਤੋਂ ਇਲਾਵਾ ਫਾਸਫੇਟਿਕ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ, ਜੇਕਰ ਮਿੱਟੀ ਪਰਖ ਦੀ ਰਿਪੋਰਟ ਮੁਤਾਬਕ ਫਾਸਫੋਰਸ ਤੱਤ ਦੀ ਘਾਟ ਹੈ ਤਾਂ 75 ਕਿਲੋ ਸਿੰਗਲ ਸਪਰਫਾਸਫੇਟ ਖਾਦ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਸਿਫਾਰਸ਼ਾਂ ਮੁਤਾਬਕ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ, ਪਹਿਲੇ ਪਾਣੀ ਤੋਂ ਪਹਿਲਾਂ, ਪਹਿਲੀ ਕਿਸ਼ਤ 65 ਕਿਲੋ ਯੂਰੀਆ ਫ਼ਸਲ ਦੀਆਂ ਲਾਈਨਾਂ ਦੇ ਨਾਲ-ਨਾਲ ਪਾਉਣੀ ਚਾਹੀਦੀ  ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ -ਜੂਨ ਵਿਚ ਪਾ ਦੇਣੀ ਚਾਹੀਦੀ ਹੈ। ਇਸੇ ਤਰ੍ਹਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲਾ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ, ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ।


ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾ ਲਈ, Farmer ID ਬਣਾਉਣੀ ਲਾਜ਼ਮੀ

- ਏਡੀਸੀ ਨੇ ਕਿਸਾਨਾਂ ਨੂੰ Farmer ID ਕਾਰਡ ਬਣਾਉਣ ਦੀ ਕੀਤੀ ਅਪੀਲ

- ਕਾਮਨ ਸਰਵਿਸ ਸੈਟਰਾਂ (ਸੀ.ਐਸ.ਸੀ.) 'ਤੇ Farmer ID ਬਣਾਉਣ ਦੀ ਸੁਵਿਧਾ ਉਪਲੱਬਧ 

ਫਿਰੋਜ਼ਪੁਰ, 21 ਮਈ:

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਆਈ.ਡੀ. Farmer ID ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਖੇਤੀਬਾੜੀ ਵਿਭਾਗ ਦੇ ਨਾਲ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ। 

ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ.  Farmer ID ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਐਗਰੀ ਸਟੈਕ ਨਾਂ ਦਾ ਪੋਰਟਲ ਤਿਆਰ ਕੀਤਾ ਗਿਆ ਹੈ। ਜਿਸ 'ਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਵਿੱਚ ਕਿਸਾਨ ਦੀ ਜ਼ਮੀਨ ਦਾ ਰਕਬਾ ਅਤੇ ਹੋਰ ਪਰਿਵਾਰਕ ਅਤੇ ਜਮੀਨੀ ਰਿਕਾਰਡ ਨਾਲ ਸਬੰਧਤ ਜਾਣਕਾਰੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਇਸ ਕੰਮ ਲਈ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਕੁੱਲ 73 ਡਾਟਾ ਐਟਰੀ ਅਪਰੇਟਰ ਲਗਾਏ ਗਏ ਹਨ, ਜੋ ਰੋਜ਼ਾਨਾ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚਲੇ ਕਾਮਨ ਸਰਵਿਸ ਸੈਟਰਾਂ (CSC) 'ਤੇ ਵੀ ਫਾਰਮਰ ਆਈ.ਡੀ Farmer ID ਬਣਾਈ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਨੀਕ ਆਈ.ਡੀ.  Farmer ID ਬਣਨ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਲਈ ਚਲਾਈਆਂ ਜਾਣ ਵਾਲੀਆਂ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਕਿਸਾਨ ਆਈ.ਡੀ. ਪ੍ਰਾਪਤ ਕਿਸਾਨਾਂ ਨੂੰ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ, ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਇਪੁਟਸ ਜਿਵੇਂ ਕਿ ਯੂਰੀਆ, ਡੀ.ਏ.ਪੀ ਖਾਦ ਆਦਿ ਮਿਲੇਗੀ।

ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹੱਤਵਪੂਰਨ ਕੰਮ ਲਈ ਜ਼ਿਲ੍ਹੇ ਭਰ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਵੱਖ-ਵੱਖ ਮਾਧਿਅਮਾਂ ਰਾਹੀ ਪ੍ਰਚਾਰ ਕੀਤਾ ਜਾ ਰਿਹਾ ਹੈ।

ਹਰੀ ਖਾਦ ਅਪਨਾਓ, ਖੇਤੀ ਖਰਚ ਘਟਾਓ - ਕੇ.ਵੀ.ਕੇ.

- ਖੇਤੀਬਾੜੀ ਵਿਭਾਗ ਤੇ ਪੀ.ਏ.ਯੂ.-ਕੇ.ਵੀ.ਕੇ ਵੱਲੋਂ ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਕਾਲੂ
ਅਰਾਈਆਂ ਹਿਥਾੜ ਵਿਖੇ ਜਾਗਰੂਕਤਾ ਕੈਂਪ ਆਯੋਜਿਤ 

ਫਿਰੋਜ਼ਪੁਰ, 21 ਮਈ :

         ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ PAU.-ਕ੍ਰਿਸ਼ੀ ਵਿਗਿਆਨ ਕੇਂਦਰ KVK ਫ਼ਿਰੋਜ਼ਪੁਰ ਦੀ ਟੀਮ ਵੱਲੋਂ ਹਰੀ ਖਾਦ ਵਾਲੀਆਂ ਫ਼ਸਲਾਂ Green Manure Crops ਦੀ ਕਾਸ਼ਤ ਸੰਬੰਧੀ ਹੜ੍ਹ ਪ੍ਰਭਾਵਿਤ ਪਿੰਡ ਕਾਲੂ ਅਰਾਈਆਂ ਹਿਥਾੜ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। 

ਇਸ ਕੈਂਪ ਦੌਰਾਨ ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ. ਨੇ ਕਿਸਾਨਾਂ ਨੂੰ ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਵੀਰਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਦੀ ਕਾਸ਼ਤ ਜ਼ਰੂਰ ਅਪਨਾਉਣੀ ਚਾਹੀਦੀ ਹੈ। ਹਰੀ ਖਾਦ ਲਈ ਸਣ ਅਤੇ ਯੰਤਰ ਦੀ ਫ਼ਸਲ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਜਿੰਨੀ ਜਲਦੀ ਹੋ ਸਕੇ ਇਸਦੀ ਬਿਜਾਈ ਕਰ ਦੇਣੀ ਚਾਹੀਦੀ ਹੈ ਤਾਂ ਕਿ 40-45 ਦਿਨ ਦੀ ਹਰੀ ਖਾਦ ਵਾਲੀ ਫ਼ਸਲ ਖੇਤ ਵਿੱਚ ਵਾਹੀ ਜਾ ਸਕੇ। ਉਹਨਾਂ ਦੱਸਿਆ ਕਿ ਹਰੀ ਖਾਦ ਖੇਤ ਵਿੱਚ ਵਾਹੁਣ ਨਾਲ ਝੋਨੇ ਵਿੱਚ 55 ਕਿੱਲੋ ਅਤੇ ਬਾਸਮਤੀ ਵਿੱਚ 100 ਪ੍ਰਤੀਸ਼ਤ Urea ਖਾਦ ਦੀ ਬੱਚਤ ਕੀਤੀ ਜਾ ਸਕਦੀ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਬਾਰੇ ਦਸਦਿਆਂ ਉਹਨਾਂ ਕਿਹਾ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ DAP ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਖ਼ਾਦ ਪਾਉਣ ਦੀ ਲੋੜ ਨਹੀਂ। ਡਾ ਅਮਿਤ ਬਜਾਜ (ਖੇਤੀਬਾੜੀ ਵਿਕਾਸ ਅਫਸਰ), ਮਮਦੋਟ ਨੇ ਕਿਸਾਨਾਂ ਨਾਲ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ (ਸੀ ਆਰ ਐੱਮ, ਸਮੈਮ ਆਦਿ) ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾ. ਅਰੁਪਿੰਦਰ ਕੌਰ (ਖੇਤੀਬਾੜੀ ਵਿਕਾਸ ਅਫਸਰ), ਮਮਦੋਟ ਨੇ ਕਿਸਾਨਾਂ ਨੂੰ ਜਲਦ ਤੋਂ ਜਲਦ ਮਹਿਕਮੇ ਨਾਲ ਰਾਬਤਾ ਕਰਕੇ ਕਿਸਾਨ ਆਈ ਡੀ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖੇਤੀ ਨਾਲ ਸੰਬੰਧਿਤ ਵੱਖ-ਵੱਖ ਸਹੂਲਤਾਂ ਲਈ ਕਿਸਾਨ ਆਈ. ਡੀ. Farmer ID ਹੋਣੀ ਬਹੁਤ ਜ਼ਰੂਰੀ ਹੈ। ਇਸ ਲਈ ਇਹ ਪ੍ਰਕਿਰਿਆ ਜਲਦੀ ਪੂਰੀ ਕਰ ਲੈਣੀ ਚਾਹੀਦੀ ਹੈ। ਡਾ. ਆਸ਼ਵ ਬਜਾਜ (ਬਲਾਕ ਤਕਨਾਲੌਜੀ ਮੈਨੇਜਰ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੇ ਆਧਾਰ 'ਤੇ ਜਿਪਸਮ ਦੀ ਵਰਤੋਂ ਲਈ ਪ੍ਰੇਰਿਤ ਕੀਤਾ। ਕੈਂਪ ਦੇ ਅਖੀਰ ਵਿਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

Tuesday, May 19, 2026

ਝੋਨੇ ਦੀ ਸਿੱਧੀ ਬਿਜਾਈ 'ਤੇ ਪ੍ਰਤੀ ਏਕੜ 1500 ਰੁਪਏ ਅਤੇ ਮੱਕੀ 'ਤੇ 7 ਹਜ਼ਾਰ ਰੁਪਏ ਹਾਸਲ ਕਰਨ ਲਈ ਰਜਿਸਟਰਡ ਹੋਣਾ ਲਾਜ਼ਮੀ

 ਬਲਾਕ ਪੱਟੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਰਵਾਈ ਕਿਸਾਨ ਗੋਸ਼ਠੀ

-ਲੋੜ ਤੋਂ ਵੱਧ ਖ਼ਾਦਾਂ ਦੀ ਵਰਤੋਂ ਨੁਕਸਾਨ ਦੇਹ : ਡਾ. ਭੁਪਿੰਦਰ ਸਿੰਘ ਏ.ਓ

-ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

ਤਰਨ ਤਾਰਨ, 20 ਮਈ - ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ Direct Sowing of Rice ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਠੀ ਦਾ ਆਯੋਜਨ ਪੱਟੀ ਵਿਖੇ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ, ਪੱਟੀ ਡਾ. ਭੁਪਿੰਦਰ ਸਿੰਘ, ਡਾ. ਗੁਰਬਰਿੰਦਰ ਸਿੰਘ ਏ.ਡੀ.ਓ, ਡਾ. ਹਰਮਨਦੀਪ ਕੌਰ ਏ.ਡੀ.ਓ, ਦਇਆਪ੍ਰੀਤ ਸਿੰਘ ਏ.ਈ.ਓ, ਹਰਕੀਰਤ ਸਿੰਘ ਏ.ਈ.ਓ, ਡਾ. ਅਮਨਦੀਪ ਸਿੰਘ ਏ.ਈ.ਓ, ਡਾ. ਪਰਮਿੰਦਰ ਕੌਰ ਏ.ਡੀ.ਓ ਅਤੇ ਪੀ.ਏ.ਯੂ ਲੁਧਿਆਣਾ ਦੇ ਤਰਨ ਤਾਰਨ ਸਥਿਤ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ. ਪਰਮਿੰਦਰ ਸਿੰਘ ਸੰਧੂ, ਡਾ. ਪਰਮਿੰਦਰ ਕੌਰ ਅਤੇ ਡਾ. ਸਵਰੀਤ ਖਹਿਰਾ ਨੇ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ, ਫਲਦਾਰ ਬੂਟਿਆਂ, ਘਰੇਲੂ ਬਗੀਚੀ ਅਤੇ ਖੇਤੀ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਫ਼ਸਲ ਤੋਂ ਵਧੀਆ ਝਾੜ ਅਤੇ ਕੁਆਲਿਟੀ ਪ੍ਰਾਪਤ ਕਰਨ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਬਿਹਤਰ ਰੱਖਣ ਲਈ ਜੀਵਕ ਅਤੇ ਰਸਾਇਣਕ ਖਾਦਾਂ ਦਾ ਸੁਮੇਲ ਬਹੁਤ ਜ਼ਰੂਰੀ ਹੈ। ਖ਼ਾਦਾਂ ਤੋਂ ਜ਼ਿਆਦਾ ਫਾਇਦਾ ਲੈਣ ਵਾਸਤੇ ਖ਼ਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ 'ਤੇ ਕਰਨੀ ਚਾਹੀਦੀ ਹੈ। ਖੇਤਾਂ ਵਿੱਚ ਸੱਠੀ ਮੂੰਗੀ ਦੀਆਂ ਫਲੀਆਂ ਤੋੜ ਕੇ ਟਾਂਗਰ ਨੂੰ ਝੋਨਾ ਲਾਉਣ ਤੋਂ ਇਕ ਦਿਨ ਪਹਿਲਾਂ ਖੇਤ ਵਿੱਚ ਵਾਹੁਣ ਨਾਲ ਪ੍ਰਤੀ ਏਕੜ 35 ਕਿਲੋ Urea ਦੀ ਬੱਚਤ ਹੋ ਜਾਂਦੀ ਹੈ। ਇਸਦੇ ਬਦਲ ਵਿੱਚ ਜੰਤਰ ਦੀ ਹਰੀ ਖ਼ਾਦ ਨਾਲ ਝੋਨੇ ਦੀ ਫ਼ਸਲ ਵਿੱਚ ਪ੍ਰਤੀ ਏਕੜ 55 ਕਿਲੋ ਯੂਰੀਆ ਦੀ ਬੱਚਤ ਕੀਤੀ ਜਾ ਸਕਦੀ ਹੈ ਅਤੇ ਧਨ ਦੀ ਬੱਚਤ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਸਾਇੰਸਦਾਨਾਂ ਅਤੇ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨੇ ਸਹਿਮਤੀ ਪ੍ਰਗਟਾਈ ਕਿ ਰਵਾਇਤੀ ਕੱਦੂ ਤਕਨੀਕ ਦੇ ਮੁਕਾਬਲੇ ਸਿੱਧੀ ਬਿਜਾਈ ਵਧੀਆ, ਸਸਤੀ ਅਤੇ ਸੌਖੀ ਤਕਨੀਕ ਹੈ। ਇਸ ਨਾਲ ਵਾਧੂ ਪਾਣੀ ਰਿਚਾਰਜ ਹੋ ਜਾਂਦਾ ਹੈ ਅਤੇ ਫ਼ਸਲ ਨੂੰ ਘੱਟ ਬਿਮਾਰੀ ਲੱਗਦੀ ਹੈ। ਨਾਲ ਦੀ ਨਾਲ ਅਗਲੀ ਬੀਜੀ ਜਾਣ ਵਾਲੀ ਕਣਕ ਦੀ ਫ਼ਸਲ ਦਾ ਝਾੜ ਵੀ ਪ੍ਰਤੀ ਏਕੜ ਜ਼ਿਆਦਾ ਹੁੰਦਾ ਹੈ। ਸਿੱਧੀ ਬਿਜਾਈ ਤੋਂ ਚੰਗੇ ਨਤੀਜੇ ਲੈਣ ਲਈ ਦਰਮਿਆਨਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ.ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਦੂਜੇ ਪੰਦਰਵਾੜੇ ਤੱਕ ਢੁਕਵਾਂ ਸਮਾਂ ਹੈ‌। ਬੀਜ ਨੂੰ ਪੋਟਾਸ਼ੀਅਮ ਨਾਈਟ੍ਰੇਟ ਅਤੇ ਸਪਰਿੰਟ ਦਵਾਈ ਨਾਲ ਸੋਧ ਲੈਣ ਉਪਰੰਤ ਬੀਜ਼ ਅਤੇ ਮਿੱਟੀ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਨਦੀਨਾਂ ਦੀ ਸੁਚੱਜੀ ਰੋਕਥਾਮ ਲਈ ਤਰ ਵੱਤਰ ਖੇਤਾਂ ਵਿੱਚ ਬਿਜਾਈ ਸਮੇਂ ਅਤੇ ਸੁੱਕੇ ਖੇਤਾਂ ਵਿੱਚ ਪਾਣੀ ਲਾਉਣ ਤੋਂ ਬਾਅਦ ਪੈਂਡੀਮੈਥਾਲੀਨ 30 ਈਸੀ ਜਾਂ ਪੇਪੇ 25 ਐਸਈ ਦਾ ਛਿੜਕਾਅ ਕਰਨ ਨਾਲ ਫ਼ਸਲ ਮੁੱਢਲੇ ਦਿਨਾਂ ਵਿੱਚ ਨਦੀਨ ਰਹਿਤ ਰਹਿੰਦੀ ਹੈ । ਖੜੀ ਫ਼ਸਲ ਵਿੱਚ ਜੇ ਨਦੀਨਾਂ ਦੀ ਸਮੱਸਿਆ ਆਉਂਦੀ ਹੈ ਤਾਂ ਨਦੀਨ ਨਾਸ਼ਕਾਂ ਦੀ ਚੋਣ ਖੇਤ ਵਿੱਚ ਉੱਗੇ ਨਦੀਨਾਂ ਦੀ ਕਿਸਮ ਦੇ ਆਧਾਰ 'ਤੇ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਵੇ ਅਤੇ ਛਿੜਕਾਅ ਸਮੇਂ ਨਦੀਨ ਦੋ ਤਿੰਨ ਪੱਤਿਆਂ ਦੀ ਅਵਸਥਾ ਤੋਂ ਵੱਡੇ ਨਾ ਹੋਣ।ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਜੇਕਰ ਕੋਈ ਕਿਸਾਨ ਝੋਨੇ ਦੇ ਬਜਾਏ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਦਾ ਹੈ ਤਾਂ ਪ੍ਰਤੀ ਏਕੜ 7 ਹਜ਼ਾਰ ਰੁਪਏ ਅਤੇ ਜੇਕਰ ਕੋਈ ਕਿਸਾਨ ਰਵਾਇਤੀ ਤਕਨੀਕ ਦੀ ਬਜਾਏ ਸਿੱਧੀ ਬਿਜਾਈ ਕਰੇਗਾ ਤਾਂ ਉਸ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਮਿਲੇਗੀ। ਇਸ ਦੌਰਾਨ ਖ਼ਾਦਾਂ ਦੀ ਵਰਤੋਂ ਮਿੱਟੀ ਪਰਖ ਅਨੁਸਾਰ ਕਰਨ ਦੀ ਸਲਾਹ ਦਿੰਦੇ ਦੱਸਿਆ ਕਿ ਜੇਕਰ ਕਣਕ ਨੂੰ ਸਿਫਾਰਿਸ਼ ਕੀਤੀ ਫਾਸਫੋਰਸ ਦੀ ਖ਼ਾਦ ਪਾਈ ਹੋਵੇ ਤਾਂ ਝੋਨੇ ਨੂੰ ਫਾਸਫੋਰਸ ਖ਼ਾਦ ਪਾਉਣ ਦੀ ਲੋੜ ਨਹੀਂ। ਇਸ ਮੌਕੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨੇ ਵੀ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਕਿਸਾਨਾਂ ਨੂੰ ਕਿਹਾ ਗਿਆ ਕਿ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸਾਨ ਆਈ.ਡੀ ਬਣਵਾਉਣ। ਇਸ ਦੌਰਾਨ ਨਿਸ਼ਾਨ ਸਿੰਘ ਖੇਤੀ ਉਪ ਨਿਰੀਖਕ, ਗੁਰਸਿਮਰਨ ਸਿੰਘ, ਬਾਜਾ ਸਿੰਘ ਖੇਤੀ ਉਪ ਨਿਰੀਖਕ, ਫਤਿਹ ਸਿੰਘ ਬੇਲਦਰ, ਦਿਲਬਾਗ ਸਿੰਘ, ਬਲਜੀਤ ਕੌਰ, ਗੁਰਦੇਵ ਸਿੰਘ ਖੇਤੀ ਸਹਾਇਕ ਪ੍ਰਬੰਧਕ ਅਤੇ ਇਲਾਕੇ ਦੇ ਕਿਸਾਨਾਂ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ।

ਐਗਰੋ ਪ੍ਰੋਸੈਸਿੰਗ ਯੂਨਿਟਾਂ, ਵੈਲਯੂ ਐਡੀਸ਼ਨ ਅਤੇ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਸਹਾਇਕ ਕਾਰੋਬਾਰੀ ਧੰਦੇ ਅਪਣਾਕੇ ਕੀਤਾ ਜਾ ਸਕਦਾ ਹੈ ਆਮਦਨ ਵਿੱਚ ਵਾਧਾ

ਬਠਿੰਡਾ, 19 ਮਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਅੱਜ ਬਲਾਕ ਭਗਤਾ ਭਾਈ ਕਾ ਦੇ ਪਿੰਡ ਆਕਲੀਆ ਜਲਾਲ ਵਿਖੇ ਛੋਟੇ ਪੱਧਰ ਦੇ ਐਗਰੋ ਪ੍ਰੋਸੈਸਿੰਗ ਯੂਨਿਟਾਂ Agro Processing Units ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਮੁੱਲ ਵਧਾਉਣ Value Addition ਵਾਲੀ ਪ੍ਰੋਸੈਸਿੰਗ ਤਕਨੀਕਾਂ ਅਤੇ ਖੇਤੀ ਆਧਾਰਿਤ ਸਹਾਇਕ ਕਾਰੋਬਾਰਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਹ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਘਰੇਲੂ ਮਹਿਲਾਵਾਂ ਨੇ ਭਾਗ ਲਿਆ।

ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਰਫ ਫਸਲ ਉਤਪਾਦਨ ਹੀ ਨਹੀਂ, ਸਗੋਂ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਵੈਲਯੂ ਐਡੀਸ਼ਨ ਵੀ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਐਗਰੋ ਪ੍ਰੋਸੈਸਿੰਗ ਕੰਪਲੈਕਸ ਮਾਡਲ Agro Processing Model ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪਿੰਡ ਪੱਧਰ ‘ਤੇ ਇਸ ਤਰ੍ਹਾਂ ਦੇ ਯੂਨਿਟ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਪ੍ਰੋਸੈਸ ਕਰਕੇ ਵਧੀਆ ਭਾਅ ਹਾਸਲ ਕਰ ਸਕਦੇ ਹਨ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋ ਸਕਦੇ ਹਨ।

ਕੈਂਪ ਦੌਰਾਨ ਸੋਲਰ ਕੁੱਕਰ Solar Cooker ਦੀ ਵਿਸ਼ੇਸ਼ ਡੈਮੋਨਸਟ੍ਰੇਸ਼ਨ ਵੀ ਕਰਵਾਈ ਗਈ। ਇਸ ਮੌਕੇ ਕਿਸਾਨਾਂ ਅਤੇ ਘਰੇਲੂ ਮਹਿਲਾਵਾਂ ਨੂੰ ਸੋਲਰ ਕੁੱਕਰ ਦੀ ਵਰਤੋਂ, ਇਸ ਨਾਲ ਹੋਣ ਵਾਲੀ ਬਿਜਲੀ ਅਤੇ ਇੰਧਨ ਦੀ ਬਚਤ ਅਤੇ ਵਾਤਾਵਰਣ ਸੰਰੱਖਣ ਵਿੱਚ ਇਸ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਵਿਗਿਆਨੀਆਂ ਨੇ ਦੱਸਿਆ ਕਿ ਸੂਰਜੀ ਊਰਜਾ ਆਧਾਰਿਤ ਉਪਕਰਨਾਂ ਦੀ ਵਰਤੋਂ ਨਾਲ ਘਰੇਲੂ ਖਰਚ ਘਟਣ ਦੇ ਨਾਲ-ਨਾਲ ਪ੍ਰਦੂਸ਼ਣ ਵਿੱਚ ਵੀ ਕਮੀ ਆਉਂਦੀ ਹੈ।

ਇਸ ਮੌਕੇ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਨੇ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਮਾਰਕੀਟਿੰਗ ਅਤੇ ਪ੍ਰੋਸੈਸਿੰਗ Marketing and Processing ਨਾਲ ਜੁੜੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਵੱਖ-ਵੱਖ ਕਿਸਮਾਂ ਦੇ ਆਟੇ ਦੀ ਤਿਆਰੀ ਲਈ ਵਿਸ਼ੇਸ਼ ਕਣਕ ਦੀਆਂ ਕਿਸਮਾਂ ਅਤੇ ਉੱਚ ਗੁਣਵੱਤਾ ਵਾਲੇ ਤੇਲ ਉਤਪਾਦਨ ਲਈ ਕੈਨੋਲਾ ਕਿਸਮਾਂ ਦੀ ਕਾਸ਼ਤ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਅਤੇ ਪ੍ਰੋਸੈਸਿੰਗ ਆਧਾਰਿਤ ਖੇਤੀ ਅਪਣਾਉਣ ਨਾਲ ਕਿਸਾਨ ਆਪਣੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕਰ ਸਕਦੇ ਹਨ।

ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਅਤੇ ਬਾਇਓ ਫਰਟੀਲਾਈਜ਼ਰਾਂ ਬਾਰੇ ਵੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਬਾਇਓ ਫਰਟੀਲਾਈਜ਼ਰ ਉਪਲੱਬਧ ਵੀ ਕਰਵਾਏ ਗਏ।

ਕਿਸਾਨ ਝੋਨੇ ਦੀਆਂ ਪੀ.ਏ.ਯੂ ਵੱਲੋਂ ਪ੍ਰਮਾਣਿਤ ਕਿਸਮਾਂ ਦੀ ਹੀ ਕਰਨ ਬਿਜਾਈ

ਇਨ੍ਹਾਂ ਕਿਸਮਾਂ ਦੀ ਬਿਜਾਈ ਨਾਲ ਪਾਣੀ/ਬਿਜਲੀ ਦੀ ਬੱਚਤ ਤੋਂ ਇਲਾਵਾ ਖਰਚਾ ਵੀ ਹੁੰਦਾ ਹੈ ਘੱਟ

ਬਠਿੰਡਾ, 19 ਮਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ Bathinda ਵੱਲੋਂ ਕਿਸਾਨਾਂ ਨੂੰ ਝੋਨੇ Paddy Verities ਦੀਆਂ ਪੀ.ਏ.ਯੂ ਵੱਲੋਂ ਪ੍ਰਮਾਣਿਤ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਨਿਰੰਤਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੇਂਦਰ ਦੀ ਟੀਮ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਘੱਟ ਪਾਣੀ ਦੀ ਖਪਤ ਵਾਲੀਆਂ ਝੋਨੇ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਬਠਿੰਡਾ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਧਰਤੀ ਹੇਠਲੇ ਪਾਣੀ Ground Water ਦਾ ਪੱਧਰ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਸਮੇਂ ਦੀ ਲੋੜ ਬਣ ਗਈ ਹੈ। ਉਹਨਾਂ ਕਿਹਾ ਕਿ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਘੱਟ ਪਾਣੀ ਦੀ ਵਰਤੋਂ ਕਰਦੀਆਂ ਹਨ ਅਤੇ ਕਿਸਾਨਾਂ ਨੂੰ ਪਾਣੀ ਅਤੇ ਬਿਜਲੀ ਦੀ ਬਚਤ ਦੇ ਨਾਲ-ਨਾਲ ਖੇਤੀ ਦੀ ਲਾਗਤ ਘਟਾਉਣ ਵਿੱਚ ਵੀ ਮਦਦ ਕਰਦੀਆਂ ਹਨ।

ਉਹਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀਆਂ ਘੱਟ ਅਤੇ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀਆਂ ਕਈ ਉੱਨਤ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ, ਜੋ ਖੇਤ ਵਿੱਚ ਪਨੀਰੀ ਲਗਾਉਣ ਤੋਂ ਬਾਅਦ ਲਗਭਗ 90 ਤੋਂ 110 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਇਹ ਕਿਸਮਾਂ ਨਾ ਸਿਰਫ ਵਧੀਆ ਝਾੜ ਦਿੰਦੀਆਂ ਹਨ, ਸਗੋਂ ਚੌਲਾਂ ਦੀ ਗੁਣਵੱਤਾ ਦੇ ਮਾਮਲੇ ਵਿੱਚ ਵੀ ਉੱਤਮ ਮੰਨੀਆਂ ਜਾਂਦੀਆਂ ਹਨ।

ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਨਵੀਂ ਕਿਸਮ PR-133 ਖੇਤ ਵਿੱਚ ਲਵਾਈ ਤੋਂ ਬਾਅਦ ਕਰੀਬ 110 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਕਿਸਮ ਦਾ ਔਸਤ ਝਾੜ ਲਗਭਗ 30.5 ਕੁਇੰਟਲ ਪ੍ਰਤੀ ਏਕੜ ਹੈ। ਇਸ ਦੇ ਨਾਲ ਹੀ ਇਸ ਕਿਸਮ ਦੀ ਚੌਲਾਂ ਦੀ ਰਿਕਵਰੀ ਵੀ ਬਹੁਤ ਚੰਗੀ ਹੈ। ਇਸ ਵਿੱਚ ਕੁੱਲ ਚੌਲਾਂ ਦੀ ਮਾਤਰਾ 68.05 ਪ੍ਰਤੀਸ਼ਤ ਅਤੇ ਸਾਬਤ ਚੌਲਾਂ ਦੀ ਮਾਤਰਾ 62.03 ਪ੍ਰਤੀਸ਼ਤ ਦਰਜ ਕੀਤੀ ਗਈ ਹੈ, ਜਿਸ ਕਾਰਨ ਇਹ ਕਿਸਮ ਕਿਸਾਨਾਂ ਲਈ ਵਧੀਆ ਵਿਕਲਪ ਸਾਬਤ ਹੋ ਸਕਦੀ ਹੈ।

ਉਹਨਾਂ ਅੱਗੇ ਦੱਸਿਆ ਕਿ ਝੋਨੇ ਦੀ ਸਭ ਤੋਂ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀ ਕਿਸਮ PR-126 ਸਿਰਫ 93 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਲਗਭਗ 30 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਦੀ ਸਮਰੱਥਾ ਰੱਖਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ.ਆਰ. 132, ਪੀ.ਆਰ. 131 ਅਤੇ ਪੀ.ਆਰ. 128 ਕਿਸਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਖੇਤਾਂ ਅਤੇ ਪਾਣੀ ਦੀ ਉਪਲਬਧਤਾ ਅਨੁਸਾਰ ਢੁੱਕਵੀਂ ਕਿਸਮ ਦੀ ਚੋਣ ਕਰ ਸਕਣ।

ਉਹਨਾਂ ਕਿਸਾਨਾਂ ਨੂੰ ਸਿਫਾਰਸ਼ ਕੀਤੀ ਕਿ ਦਰਮਿਆਨੇ ਸਮੇਂ ਦੀਆਂ ਕਿਸਮਾਂ ਦੀ ਪਨੀਰੀ 20 ਤੋਂ 25 ਮਈ ਦੇ ਦਰਮਿਆਨ ਬੀਜਣੀ ਚਾਹੀਦੀ ਹੈ, ਜਦਕਿ ਘੱਟ ਸਮੇਂ ਵਾਲੀ ਕਿਸਮ ਪੀ.ਆਰ. 126 ਦੀ ਪਨੀਰੀ 25 ਮਈ ਤੋਂ 20 ਜੂਨ ਤੱਕ ਬੀਜੀ ਜਾ ਸਕਦੀ ਹੈ। ਸਮੇਂ ਸਿਰ ਪਨੀਰੀ ਦੀ ਬਿਜਾਈ ਕਰਨ ਨਾਲ ਫਸਲ ਦਾ ਵਾਧਾ ਚੰਗਾ ਹੁੰਦਾ ਹੈ ਅਤੇ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਉਪਰੋਕਤ ਸਾਰੀਆਂ ਪ੍ਰਮਾਣਿਤ ਕਿਸਮਾਂ ਦੇ ਬੀਜ ਹਫ਼ਤੇ ਦੇ ਸਾਰੇ ਦਿਨ ਕਿਸਾਨਾਂ ਲਈ ਉਪਲਬਧ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਮਾਣਿਤ ਬੀਜਾਂ ਦੀ ਹੀ ਵਰਤੋਂ ਕਰਨ ਅਤੇ ਵਿਗਿਆਨਕ ਸਿਫਾਰਸ਼ਾਂ ਅਨੁਸਾਰ ਝੋਨੇ ਦੀ ਕਾਸ਼ਤ ਕਰਕੇ ਪਾਣੀ ਦੀ ਬਚਤ ਅਤੇ ਵੱਧ ਮੁਨਾਫ਼ਾ ਯਕੀਨੀ ਬਣਾਉਣ।

ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਨੂੰ ਸੰਤੁਲਿਤ ਖਾਦ ਵਰਤੋਂ ਸਬੰਧੀ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 19 ਮਈ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਰਾਸ਼ਟਰੀ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕ੍ਰਿਬਕੋ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਬਲਾਕਾਂ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ 50 ਤੋਂ ਵੱਧ ਸੈਕਟਰੀ ਅਤੇ ਅਧਿਕਾਰੀਆਂ ਨੇ ਭਾਗ ਲਿਆ।

ਇਸ ਸਿਖਲਾਈ ਵਿੱਚ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸ੍ਰੀ ਅਭਿਤੇਸ਼ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਮਿੱਟੀ ਦੀ ਸਿਹਤ ਸੁਧਾਰ, ਸੰਤੁਲਿਤ ਖਾਦ ਵਰਤੋਂ ਅਤੇ ਇਕਸਾਰ ਪੋਸ਼ਕ ਤੱਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਸੀ।

ਇਸ ਮੌਕੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਪੀ.ਏ.ਯੂ.-ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਰਾਸ਼ਟਰੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮੁੱਖ ਉਦੇਸ਼ਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ Soil Fertility ਅਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਵਿੱਚ ਵਿਗਿਆਨਕ ਖਾਦ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਅਸੰਤੁਲਿਤ ਖਾਦ ਵਰਤੋਂ Balanced Use of Fertilizer ਦੇ ਮਿੱਟੀ ਦੀ ਸਿਹਤ ਅਤੇ ਵਾਤਾਵਰਣ ’ਤੇ ਪੈਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਮਿੱਟੀ ਦੀ ਜਾਂਚ ਅਧਾਰਿਤ ਖਾਦਾਂ ਦੀ ਵਰਤੋਂ ਲੰਬੇ ਸਮੇਂ ਲਈ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫਾਰਸ਼ੀ ਮਾਤਰਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਐਗਰੋਨੋਮੀ) ਨੇ ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ, ਖਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਨਾਈਟ੍ਰੋਜਨ Nitrogen ਕੁਸ਼ਲ ਫਸਲੀ ਕਿਸਮਾਂ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਵਿੱਚ ਇਕਸਾਰ ਪੋਸ਼ਕ ਤੱਤ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ Soil Sampling ਲੈਣ ਦੀ ਪ੍ਰਯੋਗਿਕ ਸਿਖਲਾਈ ਵੀ ਦਿੱਤੀ।

ਮੁੱਖ ਮਹਿਮਾਨ ਸ੍ਰੀ ਅਭਿਤੇਸ਼ ਸਿੰਘ ਸੰਧੂ ਨੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਦੌਰਾਨ ਪ੍ਰਾਪਤ ਵਿਗਿਆਨਕ ਖੇਤੀ ਜਾਣਕਾਰੀ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਅੰਤ ਵਿੱਚ ਸਹਿਕਾਰੀ ਸਭਾਵਾਂ ਦੇ ਏ.ਆਰ. ਸ੍ਰੀ ਰਾਜਨ ਗੁਰਬਕਸ ਰਾਏ ਨੇ ਸਭ ਦਾ ਧੰਨਵਾਦ ਕੀਤਾ। ਸਿਖਲਾਈ ਦੌਰਾਨ ਸਿਖਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਤ ਪੱਧਰੀ ਸਮੱਸਿਆਵਾਂ ਸਬੰਧੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਵਿਗਿਆਨੀਆਂ ਵੱਲੋਂ ਮੌਕੇ ਉੱਤੇ ਇਹਨਾਂ ਮੁਸ਼ਕਿਲਾਂ ਦੇ ਹੱਲ ਸੁਝਾਏ ਗਏ।