Tuesday, June 2, 2026

ਕਿਸਾਨਾਂ ਨੂੰ ਫਾਰਮਰ ਰਜਿਸਟਰੀ 'ਚ ਵੱਧ ਤੋਂ ਵੱਧ ਕਿਸਾਨਾਂ ਨੂੰ ਰਜਿਸਟ੍ਰੇਸ਼ਨ Farmer ID ਕਰਵਾਉਣ ਲਈ ਪ੍ਰੇਰਿਆ ਜਾਵੇ : ਮੁੱਖ ਖੇਤੀਬਾੜੀ ਅਫਸਰ

ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਆਤਮਾ ਸਕੀਮ ਦੇ ਕਰਮਚਾਰੀਆਂ ਨਾਲ ਬੈਠਕ

ਬਠਿੰਡਾ, 2 ਜੂਨ :

ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਨੇ ਸਮੂਹ ਆਤਮਾ ਸਕੀਮ ATMA Scheme ਤਹਿਤ ਤਾਇਨਾਤ ਕਰਮਚਾਰੀਆਂ ਨਾਲ ਬੈਠਕ ਕੀਤੀ ।

ਇਸ ਮੌਕੇ ਉਨ੍ਹਾਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਫਾਰਮਰ ਰਜਿਸਟਰੀ https://pbfr.agristack.gov.in/farmer-registry-pb/#/ ਦੇ ਕੰਮ ਨੂੰ ਵਿਸ਼ੇਸ਼ ਤੌਰ 'ਤੇ ਧਿਆਨ ਦੇ ਕੇ ਪਹਿਲ ਦੇ ਆਧਾਰ ਤੇ ਕਰਵਾਉਣ ਬਾਰੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਅਤੇ ਲੋੜਵੰਦ ਕਿਸਾਨ ਮਿੱਤਰਾਂ ਦੀ ਚੋਣ ਕੀਤੀ ਜਾਵੇ। ਇਨ੍ਹਾਂ ਕਿਸਾਨਾਂ ਨੂੰ ਸਿਖ਼ਲਾਈ ਦੇਣ ਤੋਂ ਬਾਅਦ ਉਨ੍ਹਾਂ ਦੇ ਬਲਾਕ ਹੇਠ ਪੈਂਦੇ ਪਿੰਡਾਂ ਵਿੱਚ ਫਾਰਮਰ ਰਜਿਸਟਰੀ ਦੇ ਕੰਮ ਚ ਸਹਾਇਤਾ ਲਈ ਜਾਵੇ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਵੱਲੋਂ ਆਪਣੇ ਬਲਾਕ ਦੇ ਹਰ ਪਿੰਡ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਡਾ. ਤੇਜਦੀਪ ਕੌਰ ਪੀ.ਡੀ.ਆਤਮਾ Bathinda ਨੂੰ ਫਾਰਮਰ ਰਜਿਸਟਰੀ Farmer Registry ਦੇ ਕੰਮ ਸਬੰਧੀ ਨੋਡਲ ਅਫਸਰ ਲਗਾਉਣ ਲਈ ਕਿਹਾ ਗਿਆ ਤਾਂ ਕਿ ਸਮੇਂ-ਸਿਰ ਮੁਕੰਮਲ ਰਿਪੋਰਟ ਵਿਭਾਗ ਨੂੰ ਭੇਜੀਆਂ ਜਾਣ। ਉਨ੍ਹਾਂ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ Direct Sowing of Rice ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨਾਲ ਵੱਧ ਤੋਂ ਵਧ ਰਾਬਤਾ ਕਾਇਮ ਕਰਨ ਬਾਰੇ ਕਿਹਾ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ।

ਜ਼ਿਲ੍ਹੇ ਅੰਦਰ ਸਾਉਣੀ 2026 ਦੌਰਾਨ ਬੀਜੀਆਂ ਗਈਆਂ ਫਸਲਾਂ ਨੂੰ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਤੋਂ ਬਚਾਉਣ ਲਈ ਸਰਕਲ ਪੱਧਰ ਅਤੇ ਬਲਾਕ ਪੱਧਰ 'ਤੇ ਪੈਸਟ ਸਰਵੇਲੈਂਸ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਰਿਪੋਰਟਾਂ ਸਮੇਂ-ਸਿਰ ਭੇਜਣ ਅਤੇ ਕਿਸੇ ਵੀ ਬਿਮਾਰੀ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਮੌਕੇ 'ਤੇ ਹੀ ਹੱਲ ਦੱਸਣ ਸਬੰਧੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਸਾਉਣੀ 2026 ਦੌਰਾਨ ਜ਼ਿਲ੍ਹੇ ਨੂੰ 650 ਹੈਕਟੇਅਰ ਰਕਬੇ ਵਿੱਚ ਮੱਕੀ Maize (ਪਸ਼ੂਆਂ ਦੇ ਅਚਾਰ ਬਣਾਉਣ ਲਈ) ਦੀ ਬਿਜਾਈ ਕਰਨ ਦਾ ਟੀਚਾ ਦਿੱਤਾ ਗਿਆ ਸੀ। ਹੁਣ 2000 ਏਕੜ ਰਕਬੇ ਵਿੱਚ ਮੱਕੀ ਦੀ ਬਿਜਾਈ ਦਾ ਸੋਧਿਆ ਟੀਚਾ ਪ੍ਰਾਪਤ ਹੋਇਆ ਹੈ, ਸੋ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੱਕੀ ਦਾ ਟੀਚਾ ਹਰ ਹਾਲਤ ਵਿੱਚ ਪੂਰਾ ਕਰਨ ਦੇ ਆਦੇਸ਼ ਦਿੱਤੇ ।

ਇਸ ਦੇ ਨਾਲ ਆਤਮਾ ਸਟਾਫ ਨੂੰ ਰਾਸ਼ਟਰੀ ਖੇਤੀਬਾੜੀ ਤਰਜੀਹ ਜਿਵੇਂ ਕਿ ਸੰਤੁਲਿਤ ਖਾਦਾਂ ਦੀ ਵਰਤੋਂ, ਮਿੱਟੀ ਦੀ ਸਿਹਤ, ਇੰਟੀਗਰੇਟਡ ਫਾਰਮਿੰਗ ਸਿਸਟਮ, ਆਦਿ ਵਰਗੇ ਮੁੱਦਿਆਂ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨਾਲ ਤਾਲਮੇਲ ਕਰਕੇ ਆਤਮਾ ਸਕੀਮ ਦੀਆਂ ਗਤੀਵਿਧੀਆਂ ਜਿਵੇਂ ਕਿ ਕਿਸਾਨ ਗੋਸ਼ਟੀ, ਫਾਰਮ ਸਕੂਲ, ਟ੍ਰੇਨਿੰਗ, ਕਿਸਾਨ ਸਾਇੰਸਦਾਨ ਸੰਵਾਦ/ਵਿਚਾਰ ਵਟਾਂਦਰਾ ਕੀਤਾ ਜਾਵੇ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੂਨ ਦੀ ਘਾਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕੈਂਪ ਦੌਰਾਨ ਸੋਲਰ ਕੂਕਰ Solar Cooker ਤਕਨਾਲੋਜੀ ਦੀ ਵਰਤੋਂ ਨੇ ਖਿੱਚਿਆ ਧਿਆਨ

ਬਠਿੰਡਾ, 2 ਜੂਨ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ ਵੱਲੋਂ ਨਿਕਰਾ ਪ੍ਰੋਜੈਕਟ ਹੇਠ ਅਪਣਾਏ ਗਏ ਪਿੰਡ ਮਹਿਮਾ ਸਰਕਾਰੀ (ਬਲਾਕ ਗੋਨਿਆਣਾ) ਵਿਖੇ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਲਈ ਖੂਨ ਦੀ ਘਾਟ (ਅਨੀਮੀਆ) ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਪੌਸ਼ਟਿਕ ਖੁਰਾਕ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਪ੍ਰੋਗਰਾਮ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਨੂੰ ਸਿਹਤ ਅਤੇ ਸੰਤੁਲਿਤ ਪੋਸ਼ਣ ਪ੍ਰਤੀ ਜਾਗਰੂਕ ਕਰਨਾ ਸੀ।

ਕੈਂਪ ਦੌਰਾਨ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਅਨੀਮੀਆ ਦੀ ਸਮੱਸਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਖੂਨ ਦੀ ਘਾਟ ਦੀ ਸਮੱਸਿਆ ਨਾਲ ਪ੍ਰਭਾਵਿਤ ਹਨ। ਸਰੀਰ ਵਿੱਚ ਹੀਮੋਗਲੋਬਿਨ ਦੀ ਘੱਟ ਮਾਤਰਾ ਕਾਰਨ ਥਕਾਵਟ, ਚੱਕਰ ਆਉਣਾ, ਕਮਜ਼ੋਰੀ, ਸਾਹ ਚੜ੍ਹਨਾ, ਧਿਆਨ ਕੇਂਦਰਿਤ ਕਰਨ ਵਿੱਚ ਮੁਸ਼ਕਿਲ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵਿੱਚ ਕਮੀ ਆ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਅਨੀਮੀਆ ਤੋਂ ਬਚਾਅ ਲਈ ਰੋਜ਼ਾਨਾ ਖੁਰਾਕ ਵਿੱਚ ਆਇਰਨ, ਫੋਲਿਕ ਐਸਿਡ, ਵਿਟਾਮਿਨ-ਬੀ12 ਅਤੇ ਵਿਟਾਮਿਨ-ਸੀ ਨਾਲ ਭਰਪੂਰ ਖਾਧ ਪਦਾਰਥਾਂ ਨੂੰ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਹਰੀਆਂ ਪੱਤੇਦਾਰ ਸਬਜ਼ੀਆਂ, ਰਾਗੀ ਦੇ ਆਟੇ ਦੀ ਰੋਟੀ, ਦਾਲਾਂ, ਚਣੇ, ਰਾਜਮਾਹ, ਗੁੜ, ਤਿਲ, ਮੂੰਗਫਲੀ, ਆਂਵਲਾ ਅਤੇ ਮੌਸਮੀ ਫਲਾਂ ਦੀ ਵਰਤੋਂ ਵਧਾਉਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਉੱਤੇ ਵੀ ਚਾਨਣਾ ਪਾਇਆ।

ਕੈਂਪ ਦੌਰਾਨ ਨਵਿਆਉਣਯੋਗ ਊਰਜਾ ਦੇ ਪ੍ਰਚਾਰ ਲਈ ਸੋਲਰ ਕੁੱਕਰ ਤਕਨਾਲੋਜੀ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡੈਮੋਨਸਟ੍ਰੇਸ਼ਨ ਵੀ ਕਰਵਾਈ ਗਈ। ਡਾ. ਰਮਨਦੀਪ ਕੌਰ ਨੇ ਸੋਲਰ ਕੁੱਕਰ ਦੀ ਕਾਰਜਪ੍ਰਣਾਲੀ, ਇਸ ਦੀ ਵਰਤੋਂ ਅਤੇ ਇਸ ਨਾਲ ਹੋਣ ਵਾਲੇ ਆਰਥਿਕ ਅਤੇ ਵਾਤਾਵਰਣ ਸਬੰਧੀ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੋਲਰ ਕੁੱਕਰ ਦੀ ਵਰਤੋਂ ਨਾਲ ਰਸੋਈ ਗੈਸ ਅਤੇ ਹੋਰ ਇੰਧਨਾਂ ਦੀ ਖਪਤ ਘਟਾਈ ਜਾ ਸਕਦੀ ਹੈ, ਜਿਸ ਨਾਲ ਘਰੇਲੂ ਖਰਚਿਆਂ ਵਿੱਚ ਕਮੀ ਆਉਂਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ।

ਡੈਮੋਨਸਟ੍ਰੇਸ਼ਨ ਦੌਰਾਨ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਨੂੰ ਸੋਲਰ ਕੁੱਕਰ ਰਾਹੀਂ ਭੋਜਨ ਪਕਾਉਣ ਦੀ ਵਿਧੀ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਭਾਗੀਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਕਿਸਾਨ ਬੀਬੀਆਂ ਨੂੰ ਪੋਸ਼ਣਯੁਕਤ ਖੁਰਾਕ ਅਪਣਾਉਣ, ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਸਾਫ਼-ਸੁਥਰੀ ਊਰਜਾ ਤਕਨਾਲੋਜੀਆਂ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕੀਤਾ। ਕੈਂਪ ਵਿੱਚ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਸਮੇਂ ਦੀ ਲੋੜ ਦੱਸਿਆ।

Monday, June 1, 2026

ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕੀਤਾ ਜਾਗਰੂਕ

ਦਿੜ੍ਹਬਾ, 02 ਜੂਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਸੰਗਰੂਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰਾ, ਬਲਾਕ ਦਿੜ੍ਹਬਾ ਵਿਖੇ "ਸੰਤੁਲਿਤ ਖਾਦ ਪ੍ਰਬੰਧ" ਵਿਸ਼ੇ 'ਤੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ 50 ਕਿਸਾਨਾਂ ਨੇ ਭਾਗ ਲਿਆ।

ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਫਸਲਾਂ ਵਿੱਚ ਸੰਤੁਲਿਤ ਖਾਦ ਪ੍ਰਬੰਧ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਆਧਾਰ 'ਤੇ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਰਸਾਇਣਕ ਖਾਦਾਂ, ਖਾਸ ਕਰਕੇ ਯੂਰੀਆ ਅਤੇ ਫਾਸਫੋਰਸ ਦੀ ਲੋੜ ਤੋਂ ਵੱਧ ਵਰਤੋਂ ਕਰਨ ਤੋਂ ਗ਼ੁਰੇਜ਼ ਕਰਨ ਦੀ ਸਲਾਹ ਦਿੱਤੀ ਅਤੇ ਏਕੀਕ੍ਰਿਤ ਪੌਸ਼ਟਿਕ ਤੱਤ ਪ੍ਰਬੰਧਨ 'ਤੇ ਜ਼ੋਰ ਦਿੱਤਾ।

ਉਨ੍ਹਾਂ ਝੋਨੇ ਅਤੇ ਬਾਸਮਤੀ ਵਿੱਚ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਦੀ ਸੰਤੁਲਿਤ ਵਰਤੋਂ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ ਕੀਤੀ ਮਾਤਰਾ ਵਿੱਚ ਡੀ ਏ ਪੀ ਖਾਦ ਪਾਈ ਗਈ ਹੋਵੇ ਤਾਂ ਸਾਉਣੀ ਦੌਰਾਨ ਝੋਨੇ ਵਿੱਚ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਹੁੰਦੀ। ਉਹਨਾਂ ਝੋਨੇ ਵਿੱਚ ਯੂਰੀਆ ਖਾਦ ਦੀ ਸੁਚੱਜੀ ਵਰਤੋਂ ਲਈ ਖੇਤ ਨੂੰ ਕੱਦੂ ਕਰਨ ਤੋਂ ਪਹਿਲਾਂ ਇਸ ਦੀ ਸੁੱਕੇ ਖੇਤ ਵਿੱਚ ਵਰਤੋਂ ਤੋਂ ਗ਼ੁਰੇਜ਼ ਕਰਨ ਲਈ ਵੀ ਆਖਿਆ। ਇਸ ਤੋਂ ਇਲਾਵਾ ਉਹਨਾਂ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਵਿਗਿਆਨਕ ਢੰਗ ਬਾਰੇ ਵੀ ਜਾਣਕਾਰੀ ਦਿੱਤੀ।

ਡਾ. ਰਵਿੰਦਰ ਕੌਰ , ਸਹਿਯੋਗੀ ਪ੍ਰੋਫੈਸਰ ਸਹਾਇਕ (ਬਾਗਬਾਨੀ) ਨੇ ਕਿਸਾਨਾਂ ਨੂੰ ਬਾਗਬਾਨੀ ਫ਼ਸਲਾਂ ਵਿੱਚ ਖਾਦ ਪ੍ਰਬੰਧਨ Fertilizer Management in Horticulture ਦੀਆਂ ਵਿਗਿਆਨਕ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਗਰਮੀ ਰੁੱਤ ਦੌਰਾਨ ਫਲਦਾਰ ਬੂਟਿਆਂ ਅਤੇ ਸਬਜ਼ੀਆਂ ਦੀ ਦੇਖਭਾਲ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਸਬਜ਼ੀਆਂ ਦੀਆਂ ਨਵੀਆਂ ਅਤੇ ਉੱਨਤ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਡਾ. ਮਨਜੀਤ ਕੌਰ, ਖੇਤੀਬਾੜੀ ਵਿਕਾਸ ਅਫਸਰ, ਸੁਨਾਮ ਨੇ ਕਿਸਾਨਾਂ ਨੂੰ PAU ਵੱਲੋਂ ਪ੍ਰਮਾਣਿਤ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਝੋਨੇ ਵਿੱਚ ਮਧਰੇਪਣ ਦੇ ਰੋਗ ਅਤੇ ਹਲਦੀ ਰੋਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਰੁੱਤ ਦੀ ਮੱਕੀ ਬੀਜਣ ਲਈ ਵੀ ਉਤਸ਼ਾਹਿਤ ਕੀਤਾ।

ਉਹਨਾਂ ਕਿਸਾਨਾਂ ਨੂੰ ਕਿਸਾਨ ਆਈ ਡੀ Farmer ID ਅਤੇ ਪੀ ਐਮ ਕਿਸਾਨ PM KISAN ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਅਖੀਰ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਸਾਹਿਤ ਵੰਡਿਆ ਗਿਆ। ਇਸ ਕੈਂਪ ਨੂੰ ਕਾਮਯਾਬ ਬਣਾਉਣ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨ ਸ. ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।

ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਅਤੇ ਸੁਚੱਜੀ ਵਰਤੋਂ ਲਈ ਕੀਤਾ ਜਾਗਰੂਕ

ਰੂਪਨਗਰ, 02 ਜੂਨ: ਕ੍ਰਿਸ਼ੀ ਵਿਗਿਆਨ ਕੇਂਦਰ (KVK) ਰੋਪੜ Ropar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਅਤੇ ਆਈ.ਸੀ.ਏ.ਆਰ ICAR.-ਅਟਾਰੀ ਜ਼ੋਨ-1 ਦੇ ਸਹਿਯੋਗ ਨਾਲ ਚਲਾਈ ਜਾ ਰਹੀ “ਖੇਤ ਬਚਾਓ ਮੁਹਿੰਮ” Khet Bachao Abhiyan ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨਾਂ ਤੱਕ ਸੰਤੁਲਿਤ ਖਾਦਾਂ Balanced Use of Fertilizer ਦੀ ਵਰਤੋਂ ਅਤੇ ਲੋੜ ਅਨੁਸਾਰ ਪੌਸ਼ਟਿਕ ਤੱਤਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਪਹੁੰਚਾਉਣ ਲਈ ਪਿੰਡਾਂ ਵਿੱਚ ਨਿਯਮਿਤ ਖੇਤ ਦੌਰੇ ਕੀਤੇ ਜਾ ਰਹੇ ਹਨ। 

ਇਸ ਦੌਰਾਨ ਕੇ.ਵੀ.ਕੇ., ਰੋਪੜ ਵੱਲੋਂ ਅੱਜ ਪਿੰਡ ਅਸਰਪੁਰ, ਬਾਮਾ ਕੁਲੀਆਂ ਅਤੇ ਸੁਰਤਾਪੁਰ ਵਿਖੇ ਝੋਨੇ ਦੀਆਂ ਨਰਸਰੀਆਂ ਅਤੇ ਹੋਰ ਫਸਲਾਂ ਦੀ ਨਿਗਰਾਨੀ ਕਰਦੇ ਹੋਏ, ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ, ਫਸਲ ਸੁਰੱਖਿਆ, ਪਾਣੀ ਦੀ ਬਚਤ ਅਤੇ ਪੌਸ਼ਟਿਕ ਬਗੀਚੀ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ।

ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ. ਡਾ. ਸਤਬੀਰ ਸਿੰਘ ਰੋਪੜ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ Paddy Nursery  ਵਿੱਚ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਸੁਚੱਜੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਣਕ ਦੀ ਫਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਅਨੁਸਾਰ DAP ਖਾਦ ਪਾਈ ਹੋਵੇ ਤਾਂ ਉਸ ਤੋਂ ਬਾਅਦ ਸਾਉਣੀ ਵਿੱਚ ਲਗਾਏ ਜਾਣ ਵਾਲੇ ਝੋਨੇ ਲਈ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਇਸ ਨਾਲ ਨਾ ਸਿਰਫ਼ ਖੇਤੀ ਲਾਗਤਾਂ ਵਿੱਚ ਕਮੀ ਆਉਂਦੀ ਹੈ, ਸਗੋਂ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਵੀ ਉਤਸ਼ਾਹ ਮਿਲਦਾ ਹੈ। 
ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਝੋਨੇ ਵਿੱਚ ਵਿਸ਼ਾਣੂ ਰੋਗ (ਮਧਰੇਪਨ) ਦੀ ਰੋਕਥਾਮ ਲਈ ਨਰਸਰੀ ਅਤੇ ਖੇਤਾਂ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਸਮੇਂ ਸਿਰ ਢੁੱਕਵੇਂ ਉਪਰਾਲੇ ਅਪਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 
ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਆਹੂਜਾ ਨੇ ਕਿਸਾਨਾਂ ਨੂੰ ਘਰੇਲੂ ਪੱਧਰ ‘ਤੇ ਪੌਸ਼ਟਿਕ ਬਗੀਚੀ Kitchen Garden ਸਥਾਪਿਤ ਕਰਨ ਅਤੇ ਫਲਾਂ ਤੇ ਸਬਜ਼ੀਆਂ ਦਾ ਜੈਵਿਕ ਅਤੇ ਸੁਰੱਖਿਅਤ ਤਰੀਕਿਆਂ ਨਾਲ ਉਤਪਾਦਨ ਕਰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

*ਗੰਨੇ ਦੀ 167.20 ਲੱਖ ਕੁਇੰਟਲ ਦੀ ਰਿਕਾਰਡ ਖਰੀਦ; ਕਿਸਾਨਾਂ ਵੱਲੋਂ ਸਾਰੇ ਬਕਾਇਆ ਭੁਗਤਾਨ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੈਸਲੇ ਦੀ ਸ਼ਲਾਘਾ*


*ਭਗਵੰਤ ਮਾਨ ਸਰਕਾਰ ਵੱਲੋਂ ਗੰਨੇ ਦੇ ਬਕਾਏ ਦੀ ਸਿੱਧੀ ਅਦਾਇਗੀ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਲਈ ਪ੍ਰੇਰਿਤ ਕਰ ਰਹੀ ਹੈ-ਕਿਸਾਨ ਪਾਲ ਸਿੰਘ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੀ ਸਾਰੀ ਅਦਾਇਗੀ ਕਰਨ ਦੇ ਇਤਿਹਾਸਕ ਫੈਸਲੇ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ-ਕਿਸਾਨ ਲਖਬੀਰ ਸਿੰਘ*

*ਚੰਡੀਗੜ੍ਹ; 1 ਜੂਨ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।

ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸ਼ਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ।

ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹਜ਼ਾਰਾਂ ਕਿਸਾਨ ਪਰਿਵਾਰਾਂ ਦੀ ਇਮਦਾਦ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਆ ਰਹੀਆਂ ਹਨ। ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨ ਪੱਖੀ ਕਈ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਮਿਆਰੀ ਬੀਜਾਂ ਦੀ ਸਪਲਾਈ, ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ, ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕ, ਮਿੱਟੀ ਦੀ ਪਰਖ ਦੀਆਂ ਸਹੂਲਤਾਂ ਅਤੇ ਜਾਗਰੂਕਤਾ ਕੈਂਪ ਤੇ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ। ਇਨ੍ਹਾਂ ਯਤਨਾਂ ਨੇ ਉਤਪਾਦਨ ਨੂੰ ਵਧਾਉਣ ਅਤੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ।

ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਨੂੰ ਵੀ ਪਹਿਲ ਦਿੱਤੀ ਹੈ। ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਖਰੀਦੇ ਗਏ ਗੰਨੇ ਦੇ ਸਾਰੇ ਭੁਗਤਾਨ ਜਾਰੀ ਕੀਤੇ ਗਏ ਜਿਸ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਅਤੇ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਵਿੱਚ ਉਨ੍ਹਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ।

*ਭਗਵੰਤ ਮਾਨ ਸਰਕਾਰ ਵੱਲੋਂ ਬਕਾਏ ਦੀ ਸਿੱਧੀ ਅਦਾਇਗੀ ਨੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਪਾਲ ਸਿੰਘ*

ਪਿੰਡ ਹੁਥੀਆਂ ਦੇ ਸਰਪੰਚ ਅਤੇ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨ ਪਾਲ ਸਿੰਘ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ, “ਮੈਂ ਪਿਛਲੇ 30 ਸਾਲਾਂ ਤੋਂ ਗੰਨੇ ਦੀ ਖੇਤੀ ਕਰ ਰਿਹਾ ਹਾਂ ਅਤੇ ਇਸ ਸਮੇਂ ਮੇਰੇ ਕੋਲ 20 ਏਕੜ ਰਕਬੇ ਵਿੱਚ ਗੰਨੇ ਦੀ ਖੇਤੀ ਹੈ। ਅਸੀਂ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਹੋਏ ਹਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਅਧੀਨ ਮਿੱਲ ਨੇ ਇਹ ਯਕੀਨੀ ਬਣਾਇਆ ਹੈ ਕਿ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇ। ਕੁਝ ਕਿਸਾਨਾਂ ਨੂੰ 20 ਲੱਖ ਰੁਪਏ, ਕੁਝ ਨੂੰ 10 ਲੱਖ ਰੁਪਏ ਅਤੇ ਕੁਝ ਕਿਸਾਨਾਂ ਨੂੰ 15 ਲੱਖ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲੇ ਹਨ।”

ਉਨ੍ਹਾਂ ਅੱਗੇ ਕਿਹਾ, “ਸਾਡੇ ਖਾਤਿਆਂ ਵਿੱਚ ਜਮ੍ਹਾਂ ਹੋਏ ਭੁਗਤਾਨ ਨੇ ਕਿਸਾਨਾਂ ਦਾ ਉਤਸ਼ਾਹ ਵਧਾਇਆ ਹੈ। ਪਹਿਲਾਂ ਭੁਗਤਾਨ ਰਾਸ਼ੀ ਸਮੇਂ ਦੇ ਨਾਲ ਕਿਸ਼ਤਾਂ ਵਿੱਚ ਆਉਂਦੀ ਸੀ। ਹੁਣ ਕਿਸਾਨਾਂ ਨੂੰ ਬਕਾਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲ ਗਏ ਹਨ ਜਿਸ ਨਾਲ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਕਣਕ ਤੇ ਝੋਨੇ ਤੋਂ ਅੱਗੇ ਵਧਣ ਅਤੇ ਗੰਨੇ ਦੀ ਖੇਤੀ ਦਾ ਵਿਸਤਾਰ ਕਰਨ ਲਈ ਉਤਸ਼ਾਹ ਮਿਲਿਆ ਹੈ।”

*ਭਗਵੰਤ ਮਾਨ ਸਰਕਾਰ ਦੇ ਸਮੇਂ ਸਿਰ ਭੁਗਤਾਨ ਨੇ ਰਾਹਤ ਦਿੱਤੀ ਅਤੇ ਹੋਰ ਕਿਸਾਨਾਂ ਨੂੰ ਗੰਨੇ ਦੀ ਖੇਤੀ ਨਾਲ ਜੁੜਨ ਲਈ ਪ੍ਰੇਰਿਆ-ਲਖਬੀਰ ਸਿੰਘ*

ਮਿੱਲ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਪਿੰਡ ਆਲੋਵਾਲ ਦੇ ਲਖਬੀਰ ਸਿੰਘ ਨੇ ਕਿਹਾ, “ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਏ ਹਨ, ਫਸਲ ਦੇ ਭੁਗਤਾਨ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਪੂਰੀ ਅਦਾਇਗੀ ਜਾਰੀ ਕਰਨ ਦੇ ਫੈਸਲੇ ਨਾਲ ਬਟਾਲਾ ਮਿੱਲ ਨਾਲ ਜੁੜੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੇ ਬਕਾਏ ਮਿਲ ਗਏ ਹਨ ਅਤੇ ਉਹ ਬੇਹੱਦ ਸੰਤੁਸ਼ਟ ਹਨ।”

ਉਨ੍ਹਾਂ ਅੱਗੇ ਕਿਹਾ, “ਜੇਕਰ ਗੰਨੇ ਦਾ ਭੁਗਤਾਨ ਇਸੇ ਤਰ੍ਹਾਂ ਹੁੰਦਾ ਰਿਹਾ ਤਾਂ ਕਿਸਾਨ ਵੱਧ ਤੋਂ ਵੱਧ ਗੰਨੇ ਦੀ ਖੇਤੀ ਕਰਨ ਅਤੇ ਮਿੱਲਾਂ ਨਾਲ ਜੁੜੇ ਰਹਿਣ ਲਈ ਬਹੁਤ ਪ੍ਰੇਰਿਤ ਹੋਣਗੇ। ਮਿੱਲ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ।”

ਮਿੱਲ ਦੇ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਲਖਬੀਰ ਸਿੰਘ ਨੇ ਕਿਹਾ, “ਮਿੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੀ ਲਗਨ ਨਾਲ ਕੰਮ ਕੀਤਾ ਹੈ ਅਤੇ ਇਸ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਿੱਲਾਂ ਵਿੱਚੋਂ ਇੱਕ ਬਣਾਉਣ ਵਿੱਚ ਮਦਦ ਕੀਤੀ ਹੈ। ਇਨ੍ਹਾਂ ਨਤੀਜਿਆਂ ਨੂੰ ਹਾਸਲ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ।”

ਮੁੱਖ ਮੰਤਰੀ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਯਕੀਨੀ ਬਣਾ ਕੇ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਕਿ ਭੁਗਤਾਨ ਰਾਸ਼ੀ ਸਮੇਂ ਸਿਰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਵੇ। ਇਸ ਨਾਲ ਕਿਸਾਨਾਂ ਦਾ ਭਰੋਸਾ ਵਧਿਆ ਅਤੇ ਉਨ੍ਹਾਂ ਨੂੰ ਗੰਨੇ ਦੀ ਖੇਤੀ ਜਾਰੀ ਰੱਖਣ ਲਈ ਹੁਲਾਰਾ ਮਿਲਿਆ ਹੈ।”


Friday, May 29, 2026

ਅਣਅਧਿਕਾਰਤ ਤੌਰ ਤੇ ਸਟੋਰ ਕੀਤੀਆਂ ਕੀੜੇਮਾਰ ਦਵਾਈਆਂ ਸੰਬੰਧੀ ਖੇਤੀਬਾੜੀ ਮਹਿਕਮੇ ਵੱਲੋਂ ਕੀਤੀ ਗਈ ਕਾਰਵਾਈ

ਫਾਜ਼ਿਲਕਾ 29 ਮਈ 

ਮਾਨਯੋਗ ਖੇਤੀਬਾੜੀ ਮੰਤਰੀ, ਪੰਜਾਬ ਸਰਦਾਰ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਦੀ ਯੋਗ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ, ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਮਿਤੀ 27-05-2026 ਨੂੰ ਡਾ. ਵਿਜੇ ਸਿੰਘ, ਸਹਾਇਕ ਕਪਾਹ ਵਿਸਥਾਰ ਅਫਸਰ ਫ਼ਾਜ਼ਿਲਕਾ, ਸ਼੍ਰੀ ਪਰਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ) ਫਾਜ਼ਿਲਕਾ ਸਮੇਤ ਸ਼੍ਰੀ ਹਰਵਿੰਦਰ ਪਾਲ ਖੇਤੀਬਾੜੀ ਵਿਕਾਸ ਅਫ਼ਸਰ (ਜ਼ਿਲ੍ਹਾ ਕੰਮ)-ਕਮ ਖਾਦ ਇੰਸਪੈਕਟਰ ਫ਼ਾਜ਼ਿਲਕਾ ਅਤੇ ਸ਼੍ਰੀ ਹਰੀਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ (ਪੀ. ਪੀ.)- ਕਮ ਇਨਸੈਕਟੀਸਾਈਡ ਇੰਸਪੈਕਟਰ ਫਾਜ਼ਿਲਕਾ ਵੱਲੋਂ ਦਾਣਾ ਮੰਡੀ ਫਾਜ਼ਿਲਕਾ Fazilka  ਵਿੱਚ ਸਥਿਤ ਪੈਸਟੀਸਾਈਡ ਅਤੇ ਫਰਟੀਲਾਈਜ਼ਰ ਦੀ ਦੁਕਾਨ ਅਤੇ ਗਡਾਉਨਾਂ ਦੀ ਚੈਕਿੰਗ ਕੀਤੀ ਗਈ।
ਉਕਤ ਫਰਮ ਦੀ ਡੇਰਾ ਸੱਚਾ ਸੌਦਾ ਰੋਡ ਫਾਜ਼ਿਲਕਾ ਤੇ ਸਥਿਤ ਗਡਾਉਨਾਂ ਦੀ ਚੈਕਿੰਗ ਦੌਰਾਨ ਦੋ ਗਡਾਊਨ ਚੈੱਕ ਕੀਤੇ ਗਏ । ਇਹਨਾਂ ਦੋਨਾਂ ਗਡਾਊਨਾ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਕੀੜੇਮਾਰ ਦਵਾਈਆਂ ਸਟੋਰ ਕੀਤੀਆਂ ਪਾਈਆਂ ਗਈਆਂ । ਜਿਹਨਾ ਵਿੱਚ CARTAP HYDROCHLORIDE 4% GR 145x5KG , SULPHUR 80% WDG  310X 3 KG ਅਤੇ SULPHUR 80% WDG 66 x 15 KG ਮੌਜੂਦ ਪਾਈਆਂ ਗਈਆਂ। ਇਸ ਤਰ੍ਹਾਂ ਡੀਲਰ ਫਰਮ ਵੱਲੋਂ ਇਹਨਾਂ ਕੀੜੇਮਾਰ ਦਵਾਈਆਂ ਨੂੰ ਗਡਾਊਨਾ ਵਿੱਚ ਸਟੋਰ ਕਰਕੇ  ਡੀਲਰ ਫਰਮ ਅਤੇ ਇਸ ਦੇ ਜਿੰਮੇਵਾਰ ਵਿਅਕਤੀਆਂ ਵੱਲੋਂ The Insecticide Act, 1968 ਦੀ ਧਾਰਾ 13 ਅਤੇ The Insecticides Rules, 1971 ਦੀ ਧਾਰਾ 10 ਅਤੇ 15 ਦੀ ਉਲੰਘਣਾ ਕੀਤੀ ਹੈ ।
ਉਪਰੋਕਤ ਧਾਰਾਵਾਂ ਦੀ ਉਲੰਘਣਾ ਕਾਰਨ ਥਾਣਾ ਸਿਟੀ ਫਾਜ਼ਿਲਕਾ ਵੱਲੋਂ  ਮਿਤੀ 27.05.2026 ਨੂੰ ਰਪਟ ਰੋਜ਼ਨਾਮਚਾ ਦਰਜ ਕੀਤੀ ਹੈ ਜਿਸਦਾ ਰੋਜ਼ਨਾਮਚਾ ਨੰਬਰ :- 018 ਮਿਤੀ 27.05.2026 ਹੈ । ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਖਾਦਾਂ ਅਤੇ ਦਵਾਈਆਂ ਦਾ ਕਾਰੋਬਾਰ ਗਲਤ ਢੰਗ ਨਾਲ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ

ਬਠਿੰਡਾ, 29 ਮਈ

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ Bathinda ਦੇ ਪਿੰਡ ਚਾਉਕੇ ਵਿਖੇ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ।

ਇਹ ਪਾਇਲਟ ਪਹਿਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਸਮਾਗਮ ਦਾ ਆਯੋਜਨ ਦ ਨੇਚਰ ਕਨਜ਼ਰਵੇਂਸੀ The Nature Conservancy ਵੱਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ Punjab Energy Development Agency PEDA, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ Punjab State Power Corporation Ltd ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ Punjab Development Commission ਦੇ ਸਹਿਯੋਗ ਨਾਲ ਕੀਤਾ ਗਿਆ।

ਵਰਕਸ਼ਾਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਇਸ ਪਾਇਲਟ ਪਹਿਲ ਦੇ ਉਦੇਸ਼ਾਂ ਅਤੇ ਨਵਿਆਉਣਯੋਗ ਊਰਜਾ, ਖ਼ਾਸ ਕਰਕੇ ਸੂਰਜੀ ਊਰਜਾ, ਨੂੰ ਅਪਣਾਉਣ ਨਾਲ ਪਾਣੀ ਸੰਭਾਲ ਅਤੇ ਮਿੱਟੀ ਦੀ ਸਿਹਤ ਪ੍ਰਬੰਧਨ ਵਿੱਚ ਮਿਲਣ ਵਾਲੇ ਲੰਬੇ ਸਮੇਂ ਦੇ ਲਾਭ ਬਾਰੇ ਜਾਣੂ ਕਰਵਾਉਣਾ ਸੀ। ਕ੍ਰਿਸ਼ੀ ਵਿਗਿਆਨ ਕੇਂਦਰ KVK ਦੇ ਮਾਹਿਰਾਂ ਵੱਲੋਂ ਟਿਕਾਊ ਜਲ ਉਪਯੋਗ ਤਕਨੀਕਾਂ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਸਬੰਧੀ ਸੈਸ਼ਨ ਕਰਵਾਏ ਗਏ ਤਾਂ ਜੋ ਲੰਬੇ ਸਮੇਂ ਲਈ ਖੇਤੀ ਚੋਂ ਚੰਗਾ ਮੁਨਾਫਾ ਯਕੀਨੀ ਬਣਾਈ ਜਾ ਸਕੇ।

ਵਰਕਸ਼ਾਪ ਵਿੱਚ 400 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਕਈ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਮੌਸਮ-ਅਨੁਕੂਲ ਅਤੇ ਟਿਕਾਊ ਖੇਤੀ ਪ੍ਰਥਾਵਾਂ ‘ਤੇ ਅਧਾਰਤ ਇਸ ਪਹਿਲ ਦੀ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਦ ਨੇਚਰ ਕਨਜ਼ਰਵੇਂਸੀ ਵੱਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ PSPCL ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਆਦਿ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਸਰਕਾਰੀ ਸਕੀਮ ਦੇ ਲਾਭਾਂ ਅਤੇ ਇਸ ਦੀ ਕਾਰਗੁਜ਼ਾਰੀ ਬਾਰੇ ਸਿੱਧੀ ਗੱਲਬਾਤ ਕੀਤੀ।

Wednesday, May 27, 2026

ਸਤੰਬਰ ਕਿਸਾਨ ਮੇਲੇ ਲਈ ਪੀਏਯੂ ਵੱਲੋਂ ਪ੍ਰਗਤੀਸ਼ੀਲ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ

  • ਖੇਤੀ ਵਿੱਚ ਨਵੀਨਤਾ ਲਿਆਉਣ ਵਾਲੇ ਕਿਸਾਨ ਤੇ ਮਹਿਲਾ ਕਿਸਾਨ ਹੋਣਗੇ ਸਨਮਾਨਿਤ

ਲੁਧਿਆਣਾ, 28 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਵੱਲੋਂ ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਪ੍ਰਸਿੱਧ ਕਿਸਾਨ ਮੇਲੇ Kisan Mela ਵਿੱਚ ਪ੍ਰਗਤੀਸ਼ੀਲ ਕਿਸਾਨਾਂ, ਨਵੀਨਤਾ ਅਪਣਾਉਣ ਵਾਲੀਆਂ ਮਹਿਲਾ ਕਿਸਾਨਾਂ ਅਤੇ ਵੱਖ-ਵੱਖ ਖੇਤੀ ਖੇਤਰਾਂ ਵਿੱਚ ਮਿਸਾਲ ਬਣੇ ਖੇਤੀਬਾੜੀ ਨਾਲ ਜੁੜੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਭਰ ਤੋਂ ਯੋਗ ਕਿਸਾਨਾਂ ਅਤੇ ਮਹਿਲਾ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

ਪੀਏਯੂ ਦੇ ਨਿਰਦੇਸ਼ਕ ਪ੍ਰਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਉਹਨਾਂ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਜੋ ਖੇਤੀ ਵਿੱਚ ਨਵੀਆਂ ਤਕਨੀਕਾਂ ਅਪਣਾ ਕੇ ਹੋਰਾਂ ਲਈ ਪ੍ਰੇਰਣਾ ਬਣਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਵੱਖ-ਵੱਖ ਸ਼੍ਰੇਣੀਆਂ ਹੇਠ ਇਨਾਮ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ “ਦਲੀਪ ਸਿੰਘ ਧਾਲੀਵਾਲ ਐਵਾਰਡ”  Dalip Singh Dhaliwal Award for Farmer ਉਹਨਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜੋ ਆਪਣੇ ਖੇਤਾਂ ਵਿੱਚ ਖੁਦ ਖੇਤੀ ਕਰਦੇ ਹਨ। ਇਸ ਇਨਾਮ ਤਹਿਤ ਪੰਜ ਹਜ਼ਾਰ ਰੁਪਏ ਅਤੇ ਸਨਮਾਨ ਪੱਤਰ ਦਿੱਤਾ ਜਾਵੇਗਾ। ਇਸੇ ਤਰ੍ਹਾਂ “ਪਰਵਾਸੀ ਭਾਰਤੀ ਐਵਾਰਡ” ਵੱਖ-ਵੱਖ ਫਸਲਾਂ ਅਤੇ ਵਿਭਿੰਨ ਖੇਤੀ ਮਾਡਲ ਅਪਣਾਉਣ ਵਾਲੇ ਕਿਸਾਨਾਂ ਲਈ ਹੋਵੇਗਾ, ਜਿਸ ਵਿੱਚ ਅੱਠ ਹਜ਼ਾਰ ਰੁਪਏ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ।

ਸਬਜ਼ੀ ਕਾਸ਼ਤ ਵਿੱਚ ਉਤਕ੍ਰਿਸ਼ਟ ਕੰਮ ਕਰਨ ਵਾਲੇ ਕਿਸਾਨਾਂ ਲਈ “ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਐਵਾਰਡ” Ujagar Singh Dhaliwal Award for Farmer ਰੱਖਿਆ ਗਿਆ ਹੈ। ਇਹ ਇਨਾਮ ਉਹਨਾਂ ਕਿਸਾਨਾਂ ਨੂੰ ਮਿਲੇਗਾ ਜੋ ਆਪਣੀ ਕੁੱਲ ਜ਼ਮੀਨ ਦੇ ਘੱਟੋ-ਘੱਟ 60 ਫ਼ੀਸਦੀ ਹਿੱਸੇ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਦੇ ਹੋਣ। ਇਸ ਦੇ ਤਹਿਤ 3100 ਰੁਪਏ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ।

ਛੋਟੇ ਅਤੇ ਖੁਦ ਖੇਤੀ ਕਰਨ ਵਾਲੇ ਪ੍ਰਗਤੀਸ਼ੀਲ ਕਿਸਾਨਾਂ ਲਈ “ਸੁਰਜੀਤ ਸਿੰਘ ਢਿੱਲੋਂ ਐਵਾਰਡ” Surjit Singh Dhillon Award for Farmer ਨਿਰਧਾਰਤ ਕੀਤਾ ਗਿਆ ਹੈ। ਇਹ ਇਨਾਮ ਪੰਜ ਏਕੜ ਤੱਕ ਜ਼ਮੀਨ ਰੱਖਣ ਵਾਲੇ ਕਿਸਾਨਾਂ ਨੂੰ ਦਿੱਤਾ ਜਾਵੇਗਾ, ਜਿਸ ਵਿੱਚ ਪੰਜ ਹਜ਼ਾਰ ਰੁਪਏ ਦੀ ਰਕਮ ਸ਼ਾਮਲ ਹੈ।

ਮਹਿਲਾ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ “ਜਗਬੀਰ ਕੌਰ ਮੈਮੋਰੀਅਲ ਇਨੋਵੇਟਿਵ ਵੂਮੈਨ ਫਾਰਮਰ ਐਵਾਰਡ” Jagbeer Kaur Memorial Innovative Women Farmer Award ਵੀ ਦਿੱਤਾ ਜਾਵੇਗਾ। ਇਹ ਸਨਮਾਨ ਖੇਤੀ ਅਤੇ ਖੇਤੀ ਨਾਲ ਜੁੜੇ ਕਾਰੋਬਾਰਾਂ ਵਿੱਚ ਸਰਗਰਮ ਮਹਿਲਾ ਕਿਸਾਨਾਂ ਲਈ ਰਾਖਵਾਂ ਹੈ। ਇਸ ਵਿੱਚ 3100 ਰੁਪਏ, ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ “ਭਾਈ ਬਾਬੂ ਸਿੰਘ ਬਰਾੜ ਬੈਸਟ ਪੌਂਡ ਐਵਾਰਡ” Bhai Babu Singh Brar Best Pond Award ਵੀ ਦਿੱਤਾ ਜਾਵੇਗਾ। ਇਸ ਐਵਾਰਡ ਲਈ ਘੱਟੋ-ਘੱਟ ਦੋ ਕਨਾਲ ਖੇਤਰ ਵਿੱਚ ਚਾਰ ਫੁੱਟ ਡੂੰਘਾ ਅਤੇ ਸਾਫ਼-ਸੁਥਰਾ ਤਲਾਬ ਹੋਣਾ ਲਾਜ਼ਮੀ ਹੈ। ਪਾਣੀ ਦੇ ਪ੍ਰਬੰਧ ਅਤੇ ਸਫ਼ਾਈ ਦੇ ਆਧਾਰ ’ਤੇ ਚੋਣ ਕੀਤੀ ਜਾਵੇਗੀ। ਚੁਣੇ ਗਏ ਪਿੰਡ ਜਾਂ ਕਸਬੇ ਨੂੰ 20 ਹਜ਼ਾਰ ਰੁਪਏ ਅਤੇ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਜਾਵੇਗਾ।

ਡਾ. ਭੁੱਲਰ ਨੇ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਜ਼ਿਲ੍ਹਿਆਂ ਦੇ ਖੇਤੀ ਵਿਗਿਆਨ ਕੇਂਦਰਾਂ, ਖੇਤੀ ਖੋਜ ਕੇਂਦਰਾਂ, ਜ਼ਿਲ੍ਹਾ ਪ੍ਰਸਾਰ ਮਾਹਿਰ ਦਫ਼ਤਰਾਂ, ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰਾਂ, ਬਾਗਬਾਨੀ ਵਿਭਾਗ ਦੇ ਉਪ ਨਿਰਦੇਸ਼ਕ ਦਫ਼ਤਰਾਂ ਅਤੇ ਪੀਏਯੂ ਲੁਧਿਆਣਾ ਸਥਿਤ ਨਿਰਦੇਸ਼ਕ ਪ੍ਰਸਾਰ ਸਿੱਖਿਆ ਦਫ਼ਤਰ ਤੋਂ ਅਰਜ਼ੀ ਫਾਰਮ ਪ੍ਰਾਪਤ ਕਰ ਸਕਦੇ ਹਨ। ਅਰਜ਼ੀਆਂ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 30 ਜੂਨ 2026 ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਹਰ ਐਵਾਰਡ ਲਈ ਵੱਖਰੀ ਅਰਜ਼ੀ ਦੇਣੀ ਹੋਵੇਗੀ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 25 ਮਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ Bathinda ਵੱਲੋਂ ਖਾਦਾਂ ਦੀ ਸੰਤੁਲਿਤ Balanced Use of Fertiliser ਵਰਤੋਂ ਮੁਹਿੰਮ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ ਜਿਸ ਦੌਰਾਨ ਉਨ੍ਹਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨੇ ਕਿਸਾਨਾਂ ਨੂੰ ਝੋਨੇ ਅਤੇ ਨਰਮੇ ਦੀ ਫਸਲ Paddy and Cotton Crops ਵਿੱਚ ਜੀਵਾਣੂੰ ਖਾਦ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਾਈ ਜਾ ਸਕਦੀ ਹੈ ਅਤੇ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ਵਿੱਚ ਅੱਧੀ ਕਿੱਲੋ ਕੰਸ਼ੋਰਸ਼ੀਅਮ ਜੀਵਾਣੂੰ ਖਾਦ ਨੂੰ 100 ਲਿਟਰ ਪਾਣੀ ਵਿੱਚ ਮਿਲਾਉ ਅਤੇ ਇਸ ਘੋਲ ਵਿੱਚ ਝੋਨੇ ਦੀ ਪਨੀਰੀ ਦੀਆਂ ਜੜ੍ਹਾਂ ਨੂੰ 45 ਮਿੰਟ ਲਈ ਡੋਬਾ ਦਿਉ।

ਇਸ ਖਾਦ ਦੀ ਵਰਤੋਂ ਨਾਲ ਝੋਨੇ ਦਾ ਝਾੜ ਵਧਦਾ ਹੈ ਅਤੇ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਖਾਦ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਦੀ ਦੁਕਾਨ ‘ਤੇ ਉਪਲੱਬਧ ਹੈ।

ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਐਂਡ ਫੂਡ ਇੰਜੀਨੀਅਰਿੰਗ), ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ, Lucky Seed Drill ਲੱਕੀ ਸੀਡ ਡ੍ਰਿੱਲ ਰਾਹੀਂ ਬਿਜਾਈ ਕਰਨ ਦੇ ਢੰਗ ਅਤੇ ਇਸ ਤਕਨੀਕ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ DSR ਤਕਨੀਕ ਨਾਲ ਪਾਣੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ ਜਿਸ ਨਾਲ ਖੇਤੀ ਦੀ ਲਾਗਤ ਘਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਕੈਂਪ ਦੌਰਾਨ ਕਿਸਾਨਾਂ ਨੇ ਖਾਦਾਂ ਦੀ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜਾਈ Direct Sowing of Rice ਨਾਲ ਸਬੰਧਿਤ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਿਸਾਨਾਂ ਨੂੰ ਜੀਵਾਣੂੰ ਖਾਦ ਵੀ ਮੁਹੱਈਆ ਕਰਵਾਈ ਗਈ। ਕਿਸਾਨਾਂ ਨੇ ਅਜਿਹੇ ਜਾਗਰੂਕਤਾ ਕੈਂਪਾਂ ਨੂੰ ਸਮੇਂ ਦੀ ਲੋੜ ਦੱਸਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਦਾ ਧੰਨਵਾਦ ਕੀਤਾ।

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਡੇਅਰੀ ਫਾਰਮਿੰਗ ਵਿਸ਼ੇ ਤੇ ਸਿਖਲਾਈ ਕੋਰਸ ਦਾ ਕੀਤਾ ਗਿਆ ਆਯੋਜਨ

ਰੂਪਨਗਰ, 27 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਅਤੇ ਭਾਰਤੀ ਖੇਤੀ ਖੋਜ ਪਰਿਸ਼ਦ ICAR ਦੀ ਅਗਵਾਈ ਅਧੀਨ, ਕੇਵੀਕੇ KVK Ropar ਰੋਪੜ ਵੱਲੋਂ 12 ਮਈ ਤੋਂ 26 ਮਈ 2026 ਤੱਕ ਡੇਅਰੀ ਫਾਰਮਿੰਗ Dairy Farming ਵਿਸ਼ੇ 'ਤੇ 15 ਦਿਨਾਂ ਦਾ ਵੋਕੇਸ਼ਨਲ ਟ੍ਰੇਨਿੰਗ ਕੋਰਸ ਆਯੋਜਿਤ ਕੀਤਾ ਗਿਆ। 

ਇਸ Dairy Farming ਟ੍ਰੇਨਿੰਗ ਦੀ ਅਗਵਾਈ ਐਸੋਸੀਏਟ ਡਾਇਰੈਕਟਰ (ਟੇਨਿੰਗ) ਕੇਵੀਕੇ ਰੋਪੜ ਡਾ. ਸਤਬੀਰ ਸਿੰਘ ਵੱਲੋਂ ਕੀਤੀ ਗਈ ਤੇ ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ 23 ਪਸ਼ੂ-ਪਾਲਕ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। 

ਕੋਰਸ ਕੋਆਰਡੀਨੇਟਰ ਡਾ. ਅਪਰਣਾ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਦੱਸਿਆ ਕਿ ਪਾਠਕ੍ਰਮ ਵਿੱਚ ਪਸ਼ੂਆਂ ਦੀ ਬਰੀਡਿੰਗ Animal Breeding, ਖੁਰਾਕ, ਰਹਿਣ-ਸਹਿਣ ਅਤੇ ਬਿਮਾਰੀਆਂ Disease Management in Cattle ਦੇ ਪ੍ਰਬੰਧਨ ਤੇ ਜ਼ੋਰ ਦਿੱਤਾ ਗਿਆ। ਵਿਸ਼ੇਸ਼ ਸੈਸ਼ਨਾਂ ਵਿੱਚ ਐਂਟੀਮਾਈਕ੍ਰੋਬੀਅਲ ਰੋਧ ਅਤੇ ਜਨੋਸਿਸ ਨੂੰ ਘਟਾਉਣ ਲਈ ਬਾਇਓਸਕਿਉਰਿਟੀ, ਗੈਰ-ਰਵਾਇਤੀ ਖੁਰਾਕ ਸਰੋਤਾਂ, ਵੇਸਟ ਮਨੇਜਮੈਂਟ ਤੇ ਵੀ ਚਰਚਾ ਕੀਤੀ ਗਈ।ਦੁੱਧ ਦੀ ਗੁਣਵੱਤਾ ਜਾਂਚ ਅਤੇ ਬਿਮਾਰੀਆਂ ਦੀ ਸ਼ੁਰੁਆਤੀ ਪੜਾਅ ਵਿੱਚ ਪਛਾਣ ਕਰਨ ਦੀਆਂ ਕੁਸ਼ਲਤਾਵਾਂ ਬਾਰੇ ਪੈਕਟੀਕਲ ਰਾਹੀਂ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।

ਐਸੋਸੀਏਟ ਡਾਇਰੈਕਟਰ ਡਾ. ਸਤਵੀਰ ਸਿੰਘ ਨੇ ਦੱਸਿਆ ਕੀਤਾ ਕਿ ਸਾਇਲੇਜ ਬਣਾਉਣ ਅਤੇ ਅਫਲਾਟਾਕਸਿਨ ਪ੍ਰਬੰਧਨ ਬਾਰੇ ਵਿਸ਼ੇਸ਼ਗਿਆਨ ਸਲਾਹ ਲਈ ਗੁਰੁ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸੀਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਗਿਆਨੀਆਂ ਨਾਲ ਪੈਨਲ ਚਰਚਾ ਕੀਤੀ ਗਈ। ਟੇਨੀਜ਼ ਨੂੰ ਪਸ਼ੂ-ਪਾਲਨ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅੱਗੇ ਲਈ ਸੰਪਰਕ ਸਥਾਪਿਤ ਕੀਤਾ ਗਿਆ। 

ਇਸ ਤੋਂ ਇਲਾਵਾ ਡੇਅਰੀ ਫਾਰਮਿੰਗ ਸੰਬੰਧੀ ਸਾਹਿਤ ਸਿਖਿਆਰਥੀਆਂ ਨੂੰ ਉਪਲਬਧ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਕੇਵੀਕੇ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਮੀਡੀਆ ਪਲੇਟਫਾਰਮਾਂ ਨਾਲ ਵੀ ਜੋੜਿਆ ਗਿਆ।

Monday, May 25, 2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖਾਦ ਵਿਕਰੇਤਾਵਾਂ, ਥੋਕ ਵਿਕਰੇਤਾਵਾਂ, ਪਰਚੂਨ ਵਿਕਰੇਤਾਵਾਂ ਨੂੰ ਅਹਿਮ ਆਦੇਸ਼ ਜਾਰੀ

 -ਖਾਦਾਂ ਦੀ ਜਮ੍ਹਾਂਖੋਰੀ, ਗੈਰ ਅਧਿਕਾਰਤ ਭੰਡਾਰਨ ਅਤੇ ਕਾਲਾਬਾਜ਼ਾਰੀ ਕਰਨ 'ਤੇ ਪੂਰਨ ਪਾਬੰਦੀ

-ਖਾਦਾਂ ਦੇ ਨਾਲ ਕਿਸੇ ਹੋਰ ਸਮਾਨ/ਉਤਪਾਦ ਦੀ ਟੈਗਿੰਗ ਦੀ ਸਖਤ ਮਨਾਹੀ

ਮੋਗਾ, 25 ਮਈ,
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ DC ਸ਼੍ਰੀ ਸਾਗਰ ਸੇਤੀਆ Sagar Setia ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ BNS, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ Moga ਦੀ ਹਦੂਦ ਮਹੱਤਵਪੂਰਨ ਆਦੇਸ਼ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ  ਕੋਈ ਵੀ ਖਾਦ ਵਿਕਰੇਤਾ/ਥੋਕ ਵਿਕਰੇਤਾ/ਪਰਚੂਨ ਵਿਕਰੇਤਾ ਸਰਕਾਰ ਵੱਲੋਂ ਨਿਰਧਾਰਿਤ ਕੀਮਤਾਂ ਤੋਂ ਵੱਧ ਰੇਟ 'ਤੇ ਖਾਦਾਂ ਦੀ ਵਿਕਰੀ ਨਹੀਂ ਕਰੇਗਾ। ਕੋਈ ਵੀ ਵਿਕਰੇਤਾ ਖਾਦਾਂ ਦੇ ਨਾਲ ਕਿਸੇ ਹੋਰ ਸਮਾਨ/ਉਤਪਾਦ ਦੀ ਜ਼ਬਰਦਸਤੀ ਖਰੀਦ ਨਹੀਂ Tagging Ban ਕਰਵਾਏਗਾ। ਖਾਦਾਂ ਦੀ ਜਮ੍ਹਾਂਖੋਰੀ, ਗੈਰ ਅਧਿਕਾਰਤ ਭੰਡਾਰਨ ਅਤੇ ਕਾਲਾਬਾਜ਼ਾਰੀ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ। ਖਾਦਾਂ ਦੀ ਗੈਰ ਅਧਿਕਾਰਤ ਵਿਅਕਤੀਆਂ ਜਾਂ ਗੈਰ ਮਨਜ਼ੂਰਸ਼ੁਦਾ ਉਦੇਸ਼ਾਂ ਲਈ ਡਾਇਵਰਜ਼ਨ ਕਰਨ 'ਤੇ ਪਾਬੰਦੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਖਾਦ ਵਿਕਰੇਤਾ ਆਪਣੇ ਸਟਾਕ ਰਜਿਸਟਰ Maintain Stock Register, ਵਿਕਰੀ ਰਿਕਾਰਡ ਅਤੇ ਬਿੱਲ ਆਦਿ ਨਿਯਮਾਂ ਅਨੁਸਾਰ ਸੰਭਾਲ ਕੇ ਰੱਖਣਗੇ ਅਤੇ ਜਾਂਚ ਦੌਰਾਨ ਮੰਗੇ ਜਾਣ 'ਤੇ ਤੁਰੰਤ ਪੇਸ਼ ਕਰਨਗੇ। ਉਹਨਾਂ ਕਿਹਾ ਕਿ  ਖੇਤੀਬਾੜੀ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਖਾਦਾਂ ਦੀਆਂ ਦੁਕਾਨਾਂ, ਗੋਦਾਮਾਂ ਅਤੇ ਭੰਡਾਰਨ ਸਥਾਨਾਂ ਦੀ ਨਿਯਮਿਤ ਜਾਂਚ Regular Inspection of Fertilizer Dealers ਕੀਤੀ ਜਾਵੇਗੀ ਤਾਂ ਜੋ ਉਪਰੋਕਤ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਉਪਰੋਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 19 ਜੁਲਾਈ 2026 ਤੱਕ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਗਾ ਅੰਦਰ ਕੁਝ ਖਾਦ ਵਿਕਰੇਤਾ/ਥੋਕ ਵਿਕਰੇਤਾ/ਪਰਚੂਨ ਵਿਕਰੇਤਾ ਅਤੇ ਹੋਰ ਸੰਬੰਧਿਤ ਵਿਅਕਤੀਆਂ ਵੱਲੋਂ ਖਾਦਾਂ ਦੀ ਓਵਰ ਪ੍ਰਾਇਸਿੰਗ/ਓਵਰ ਪਾਸਿੰਗ, ਟੈਗਿੰਗ, ਜਮ੍ਹਾਂਖੋਰੀ, ਕਾਲਾਬਾਜ਼ਾਰੀ, ਗੈਰ ਕਾਨੂੰਨੀ ਭੰਡਾਰਨ ਅਤੇ ਖਾਦਾਂ ਦੀ ਡਾਇਵਰਜ਼ਨ ਸੰਬੰਧੀ ਗਤੀਵਿਧੀਆਂ ਕੀਤੀ ਜਾ ਰਹੀਆਂ ਹਨ, ਜਿਸ ਕਾਰਨ ਖਾਦਾਂ ਦੀ ਸਪਲਾਈ ਵਿੱਚ ਕਮੀ ਆ ਰਹੀ ਹੈ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕ ਹਿੱਤ, ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।

Sunday, May 24, 2026

ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

 ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ Direct Sowing of Rice ਅਧੀਨ ਲਿਆਉਣ ਦਾ ਟੀਚਾ; 

DSR ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ

• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 24 ਮਈ:

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ Direct Sowing of Rice  (DSR) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਪਾਣੀ ਬਚਾਉਣ ਵਾਲੀ DSR ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।"

ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ Direct Sowing of Rice  ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ  Water Conservation ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

PSPCL ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ, ਹਰ ਏਪੀ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ Power Supply ਦਿੱਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਲਈ ਖੇਤੀਬਾੜੀ ਸਭ ਤੋਂ ਤਰਜੀਹੀ ਖੇਤਰ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਤਰੁਨਪ੍ਰੀਤ ਸਿੰਘ ਸੌਂਦ

ਝੋਨੇ ਦੇ ਸੀਜ਼ਨ ਦੌਰਾਨ 24 ਘੰਟੇ ਨਿਗਰਾਨੀ ਅਤੇ ਖ਼ਰਾਬੀ ਤੁਰੰਤ ਠੀਕ ਕਰਨ ਲਈ ਪੰਜਾਬ ਭਰ ਵਿੱਚ ਸਮਰਪਿਤ ਟੀਮਾਂ ਤਾਇਨਾਤ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੀ ਸੁਚਾਰੂ ਲਵਾਈ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 24 ਮਈ 2026:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ Power Minister ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ Paddy Crop ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।”

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।”

ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ 'ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।”

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।”

ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।”

ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮਨਾਇਆ ਖੇਤ ਦਿਵਸ

*ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਬਾਰੇ ਦਿੱਤੀ ਜਾਣਕਾਰੀ

ਧੂਰੀ, 24 ਮਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਸੰਗਰੂਰ ਵੱਲੋਂ ਸਬਜ਼ੀ ਵਿਗਿਆਨ ਵਿਭਾਗ, ਪੀ.ਏ.ਯੂ., ਲੁਧਿਆਣਾ ਦੇ ਸਹਿਯੋਗ ਨਾਲ ਸ. ਬਲਵਿੰਦਰ ਸਿੰਘ, ਪਿੰਡ ਭੜੀ ਮਾਨਸਾ, ਤਹਿਸੀਲ ਧੂਰੀ, ਜ਼ਿਲ੍ਹਾ ਸੰਗਰੂਰ ਦੇ ਖੇਤ ਵਿੱਚ ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” Punjab Amrit ਨੂੰ ਪ੍ਰੋਤਸ਼ਾਹਿਤ ਕਰਨ ਲਈ ਖੇਤ ਦਿਵਸ Farm Field Day ਮਨਾਇਆ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 60 ਤੋਂ ਵੱਧ ਖਰਬੂਜ਼ਾ ਅਤੇ ਸਬਜ਼ੀ ਉਤਪਾਦਕ ਕਿਸਾਨਾਂ ਨੇ ਭਾਗ ਲਿਆ।

ਡਾ. ਮਨਦੀਪ ਸਿੰਘ, ਇੰਚਾਰਜ, ਕੇ.ਵੀ.ਕੇ., ਸੰਗਰੂਰ ਦੀ ਰਹਿਨੁਮਾਈ ਹੇਠ ਮਨਾਏ ਗਏ ਇਸ ਖੇਤ ਦਿਵਸ ਦਾ ਮੁੱਖ ਮਕਸਦ ਫ਼ਸਲੀ-ਵਿਭਿੰਨਤਾ ਵਿੱਚ ਸਬਜ਼ੀਆਂ ਦੇ ਯੋਗਦਾਨ ਦੇ ਨਾਲ-ਨਾਲ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਅਤੇ ਉਤਪਾਦਨ ਦੇ ਨਵੇਂ ਢੰਗਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਸੀ।

ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਤੋਂ ਆਏ ਵਿਗਿਆਨੀਆਂ ਦੀ ਟੀਮ ਨੇ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਇਸ ਖੇਤ ਦਿਵਸ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਡਾ. ਸਤਪਾਲ ਸ਼ਰਮਾ, ਮੁਖੀ, ਸਬਜ਼ੀ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਕਿਸਾਨਾਂ ਨੂੰ ਫਸਲੀ-ਵਿਭਿੰਨਤਾ ਵਿੱਚ ਸਬਜ਼ੀਆਂ ਦੇ ਯੋਗਦਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਸਮ ਬੋਬੀ ਹਾਈਬ੍ਰਿਡ ਦੇ ਮੁਕਾਬਲੇ ਦੀ ਕਿਸਮ ਹੈ। ਇਸ ਦੀ ਖਾਸੀਅਤ ਇਹ ਹੈ ਕਿ ਇਸ ਕਿਸਮ ਦਾ ਬੀਜ ਕਿਸਾਨ ਖੁਦ ਤਿਆਰ ਕਰ ਸਕਦੇ ਹਨ ਅਤੇ ਇਸ ਦਾ ਬੀਜ ਬੋਬੀ ਹਾਈਬ੍ਰਿਡ ਨਾਲੋਂ ਸਸਤਾ ਪੈਂਦਾ ਹੈ।

ਡਾ. ਸ਼ਰਮਾ ਨੇ ਦੱਸਿਆ ਕਿ ਪੰਜਾਬ ਅੰਮ੍ਰਿਤ ਕਿਸਮ ਦੀਆਂ ਵੇਲਾਂ ਦਰਮਿਆਨੀਆਂ ਲੰਬੀਆਂ, ਮਜ਼ਬੂਤ ਅਤੇ ਗੂੜ੍ਹੇ ਹਰੇ ਪੱਤਿਆਂ ਵਾਲੀਆਂ ਹੁੰਦੀਆਂ ਹਨ। ਇਸ ਦੇ ਫ਼ਲ ਅੰਡਾਕਾਰ-ਗੋਲ, ਹਰੇ-ਪੀਲੇ ਅਤੇ ਜਾਲੀਦਾਰ ਛਿਲਕੇ ਵਾਲੇ ਹੁੰਦੇ ਹਨ। ਇਸ ਦੇ ਛਿਲਕੇ ਉੱਤੇ ਧਾਰੀਆਂ ਨਹੀਂ ਹੁੰਦੀਆਂ। ਇਹ ਕਿਸਮ ਸੁਆਦ, ਗੁਣਵੱਤਾ ਅਤੇ ਮਿਠਾਸ ਵਰਗੇ ਗੁਣਾਂ ਨਾਲ ਭਰਪੂਰ ਹੈ ਅਤੇ ਇਸ ਨੂੰ ਲੰਮੇਂ ਸਮੇਂ ਤੱਕ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਇਸ ਦਾ ਔਸਤ ਝਾੜ ਲੱਗਭਗ 72 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਨਵੰਬਰ ਵਿੱਚ ਨੀਵੀਂ ਸੁਰੰਗ ਵਿਧੀ ਵਿੱਚ ਪਲਾਸਟਿਕ ਮਲਚਿੰਗ ਹੇਠ ਵਿਛਾ ਕੇ ਬੀਜਣ ਲਈ ਵੀ ਢੁਕਵੀਂ ਹੈ।

ਡਾ .ਦਿਲਪ੍ਰੀਤ ਤਲਵਾੜ, ਪਸਾਰ ਮਾਹਿਰ, ਸਬਜ਼ੀ ਵਿਗਿਆਨ ਵਿਭਾਗ ਨੇ ਖਰਬੂਜ਼ੇ ਦੀਆਂ ਉਤਪਾਦਨ ਤਕਨੀਕਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

ਡਾ. ਹਰਪਾਲ ਸਿੰਘ ਭੁੱਲਰ, ਕੀਟ ਵਿਗਿਆਨੀ ਨੇ ਸਬਜ਼ੀਆਂ ਵਿੱਚ ਕੀੜੇ-ਮਕੌੜਿਆਂ ਦੀ ਸਰਵਪੱਖੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਸਬਜ਼ੀਆਂ ਵਿੱਚ ਜ਼ਰੂਰਤ ਦੇ ਹਿਸਾਬ ਨਾਲ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਡਾ. ਅਮਰਜੀਤ ਸਿੰਘ, ਪ੍ਰਮੁੱਖ ਪਸਾਰ ਵਿਗਿਆਨੀ, ਪੌਦਾ ਰੋਗ ਵਿਭਾਗ ਨੇ ਕਿਸਾਨਾਂ ਨੂੰ ਸਬਜ਼ੀਆਂ ਉੱਤੇ ਆਉਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਇਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।

ਡਾ. ਸਈਅਦ ਪਟੇਲ, ਸਬਜ਼ੀ ਵਿਗਿਆਨੀ ਨੇ ਮਿਰਚਾਂ ਅਤੇ ਟਮਾਟਰਾਂ Tomato Verities ਦੀਆਂ ਨਵੀਆਂ ਕਿਸਮਾਂ/ ਦੋਗਲੀਆਂ ਕਿਸਮਾਂ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀ ਮਸ਼ੀਨਰੀ) ਨੇ ਸਬਜ਼ੀਆਂ ਦੀ ਖੇਤੀ ਵਿੱਚ ਮਸ਼ੀਨਾਂ Agriculture Machine Use ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਮਸ਼ੀਨਰੀ ਦੀ ਵਰਤੋਂ ਕਰਨ ਨਾਲ ਸਮਾਂ ਵੀ ਬਚਦਾ ਹੈ ਅਤੇ ਲੇਬਰ ਵੀ ਘਟ ਲਗਦੀ ਹੈ।

ਡਾ. ਵਿਤਾਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕਿਸਾਨਾਂ ਨੂੰ ਸਬਜ਼ੀਆਂ ਤੋੜਨ ਉਪਰੰਤ ਉਹਨਾਂ ਦੀ ਸਾਂਭ- ਸੰਭਾਲ Post Harvest Management of Vegetable ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ।

ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਸਬਜ਼ੀ ਘਰੇਲੂ ਬਗੀਚੀ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਘਰ ਦੀ ਜ਼ਰੂਰਤ ਲਈ ਰਸਾਇਣ ਮੁਕਤ ਸਬਜ਼ੀਆਂ ਘਰ ਵਿੱਚ ਹੀ ਪੈਦਾ ਕਰਕੇ ਬਾਜ਼ਾਰ 'ਤੇ ਨਿਰਭਰਤਾ ਘਟਾਉਣੀ ਚਾਹੀਦੀ ਹੈ।

ਡਾ. ਕੁਲਵਿੰਦਰ ਸਿੰਘ, ਬਾਗਬਾਨੀ ਅਫ਼ਸਰ, ਸੰਗਰੂਰ ਨੇ ਬਾਗਬਾਨੀ ਕਿੱਤੇ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ Subsidy for Horticulture ਬਾਰੇ ਜਾਣਕਾਰੀ ਦਿੱਤੀ। ਪ੍ਰਸ਼ਨ-ਕਾਲ ਦੌਰਾਨ ਕਿਸਾਨਾਂ ਨੇ ਵਿਗਿਆਨੀਆਂ ਤੋਂ ਕਈ ਤਰ੍ਹਾਂ ਦੇ ਸੁਆਲ ਪੁੱਛੇ, ਜਿਨ੍ਹਾਂ ਦੇ ਵਿਗਿਆਨਕ ਤਰੀਕੇ ਨਾਲ ਤਸੱਲੀਬਖਸ਼ ਜਵਾਬ ਦਿੱਤੇ ਗਏ।

ਅੰਤ ਵਿੱਚ ਕਿਸਾਨਾਂ ਨੂੰ ਖਰਬੂਜ਼ੇ ਦੀ ਨਵੀ ਕਿਸਮ “ਪੰਜਾਬ ਅੰਮ੍ਰਿਤ” ਦੇ ਖੇਤ ਦਾ ਦੌਰਾ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੇ ਇਸ ਕਿਸਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਖੁੱਲ ਕੇ ਵਿਚਾਰ-ਚਰਚਾ ਕੀਤੀ।
ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੀਆਂ ਸਬਜ਼ੀਆਂ ਦੀਆਂ ਕਿਤਾਬਾਂ ਵੀ ਦਿੱਤੀਆਂ ਗਈਆਂ ਤਾਂ ਜੋ ਕਿਸਾਨ ਇਨ੍ਹਾਂ ਨੂੰ ਪੜ੍ਹ ਕੇ ਇਸ ਤੋਂ ਵੱਧ ਤੋਂ ਵੱਧ ਫਾਇਦਾ ਲੈ ਸਕਣ।

Saturday, May 23, 2026

ਘੱਟ ਖਰਚ ਵੱਧ ਮੁਨਾਫਾ : ਬੱਕਰੀ ਪਾਲਣ Goat Farming ਪ੍ਰਤੀ ਕਿਸਾਨਾਂ ਵਿੱਚ ਉਤਸ਼ਾਹ

ਬਠਿੰਡਾ, 22 ਮਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ ਵਿਖੇ ਪੇਂਡੂ ਨੌਜਵਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਿਤੀ 18 ਮਈ ਤੋਂ 22 ਮਈ 2026 ਤੱਕ ਪੰਜ ਦਿਨਾਂ ਦਾ Goat Farming Training ਹੁਨਰ ਵਿਕਾਸ ਸਿਖਲਾਈ ਕੋਰਸ ਡਾ. ਗੁਰਦੀਪ ਸਿੰਘ ਸਿੱਧੂ, ਉਪ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿੱਚ ਬਠਿੰਡਾ ਜਿਲ੍ਹੇ ਦੇ ਕੁੱਲ 37 ਸਿੱਖਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਚਾਰ ਕਿਸਾਨ ਬੀਬੀਆਂ ਵੀ ਸ਼ਾਮਿਲ ਸਨ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਬੱਕਰੀ ਪਾਲਣ Goat Farming ਦੇ ਕਿੱਤੇ ਨੂੰ ਵਿਗਿਆਨਕ ਢੰਗ ਨਾਲ ਕਰਨ ਅਤੇ ਵਾਪਾਰਕ ਪੱਧਰ ਤੇ ਅਪਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਿੱਖਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਉੱਦਮੀ ਕਿਸਾਨਾਂ ਦੀਆਂ ਉਦਾਹਰਣਾਂ ਦੇ ਕੇ ਸਿੱਖਿਆਰਥੀਆਂ ਦਾ ਮਨੋਬਲ ਵਧਾਇਆ।

ਡਾ. ਗੁਰਲਾਲ ਸਿੰਘ ਗਿੱਲ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ ਬਠਿੰਡਾ ਨੇ ਬੱਕਰੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ Breeds of Goat ਦੀ ਵਿਗਿਆਨਕ ਢੰਗ ਨਾਲ ਸਾਂਭ ਸੰਭਾਲ ਕਰਨ ਦੇ ਨੁਕਤੇ ਦੱਸੇ। ਉਹਨਾਂ ਦੱਸਿਆ ਕਿ ਬੱਕਰੀ ਪਾਲਣ ਨੂੰ ਲਾਹੇਵੰਦ ਬਣਾਉਣ ਲਈ ਚੰਗੀ ਨਸਲ ਦੇ ਪਸ਼ੂ, ਘੱਟ ਲਾਗਤ ਵਾਲੀ ਸੰਤੁਲਿਤ ਖੁਰਾਕ Feed for Goat ਅਤੇ ਬਿਮਾਰੀਆਂ ਤੋਂ ਬਚਾਅ Disease Control in Goat Farm ਬਹੁਤ ਜਰੂਰੀ ਹੈ। ਇਸ ਤੋਂ ਇਲਾਵਾ ਮੌਸਮੀ ਪ੍ਰਬੰਧਨ, ਟੀਕਾਕਰਨ Vaccination in Goat Farm, ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਿਧਾਂਤਕ ਗਿਆਨ ਤੋਂ ਇਲਾਵਾ ਬੱਕਰੀਆਂ ਨੂੰ ਸੰਭਾਲਣ ਬਾਰੇ ਵਿਹਾਰਕ ਸਿਖਲਾਈ, ਤਾਪਮਾਨ ਨੂੰ ਮਾਪਣ, ਤੰਦਰੁਸਤ ਜਾਨਵਰਾਂ ਦੀ ਪਛਾਣ, ਦੰਦ ਦੇਖ ਕੇ ਉਮਰ ਨਿਰਧਾਰਣ ਅਤੇ ਖੁਰਲੀ ਬਾਰੇ ਜਾਣਕਾਰੀ ਵੀ ਸਿੱਖਿਆਰਥੀਆਂ ਨੂੰ ਪ੍ਰਦਾਨ ਕੀਤੀ ਗਈ।

ਇਸ ਸਿਖਲਾਈ ਕੋਰਸ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਦਾ ਸਹਿਯੋਗ ਲਿਆ ਗਿਆ, ਜਿਸ ਵਿੱਚ ਡਾ. ਗੁਰਪ੍ਰੀਤ ਕੌਰ, ਵੈਟਰਨਰੀ ਅਫ਼ਸਰ, ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ਼ ਸਿਖਲਾਈ ਕੇਂਦਰ, ਕਾਲਝਰਾਣੀ ਨੇ ਆਪਣੇ ਭਾਸ਼ਣ ਵਿੱਚ ਬੱਕਰੀਆਂ ਲਈ ਅਰਾਮਦਾਇਕ ਸ਼ੈਡ ਦੀ ਬਣਾਵਟ, ਕਿਸਮਾਂ ਅਤੇ ਬੱਕਰੀਆਂ ਦੇ ਪ੍ਰਬੰਧਨ Goat Farm Management ਬਾਰੇ ਜਾਣਕਾਰੀ ਦਿੱਤੀ। ਡਾ. ਸੰਦੀਪ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ, ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਨੇ ਸਿੱਖਿਆਰਥੀਆਂ ਨੂੰ ਬੱਕਰੀ ਉਤਪਾਦ ਮੀਟ, ਦੁੱਧ ਦੀ ਗੁਣਵੱਤਾ ਵਧਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਵਧੇਰੇ ਆਮਦਨ ਲਈ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਸ ਸਿਖਲਾਈ ਕੋਰਸ ਦੌਰਾਨ ਸਿੱਖਿਆਰਥੀਆਂ ਨੂੰ ਬੱਕਰੀ ਬ੍ਰੀਡਿੰਗ ਫਾਰਮ Goat Breeding Farm ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ਼ ਸਿਖਲਾਈ ਕੇਂਦਰ, ਕਾਲਝਰਾਣੀ ਦਾ ਦੌਰਾ ਵੀ ਕਰਵਾਇਆ ਗਿਆ, ਇਸ ਦੌਰੇ ਦੌਰਾਨ ਡਾ. ਰਾਮ ਪਾਲ ਮਿੱਤਲ, ਪ੍ਰਿੰਸੀਪਲ ਕਮ ਸੰਯੁਕਤ ਨਿਰਦੇਸ਼ਕ ਨੇ ਸਿੱਖਿਆਰਥੀਆਂ ਦਾ ਬੱਕਰੀ ਪਾਲਣ Goat Farming ਕਿੱਤੇ ਵਿੱਚ ਮਨੋਬਲ ਵਧਾਇਆ। ਉਹਨਾਂ ਨੇ ਸਿੱਖਿਆਰਥੀਆਂ ਨੂੰ ਵੈਟਰਨਰੀ ਪੌਲੀਟੈਕਨਿਕ ਕਾਲਜ, ਕਾਲਝਰਾਣੀ ਦੀਆਂ ਸੇਵਾਵਾਂ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਬੱਕਰੀ ਪਾਲਣ Goat Farming ਵਿੱਚ ਟੀਕਾਕਰਨ ਅਤੇ ਮਲੱਪ ਰਹਿਤ Dewarming of Goat ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਡਾ. ਰਜਨੀਸ਼ ਕੁਮਾਰ (ਵੈਟਰਨਰੀ ਅਫ਼ਸਰ) ਨੇ ਹੇਹਾ ਚੱਕਰ, ਪ੍ਰਜਣਨ ਕਿਰਿਆ ਅਤੇ ਗਰਭਕਾਲ ਦੌਰਾਨ ਰੱਖਣ ਵਾਲੀਆਂ ਸਾਵਧਾਨੀਆਂ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ।

ਇਸ ਸਿਖਲਾਈ ਕੈਂਪ ਦੌਰਾਨ ਲੀਡ ਬੈਂਕ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ. ਕੁਲਭੂਸ਼ਣ ਬਾਂਸਲ ਨੇ ਬੈਂਕ ਲੋਨ ਸਬੰਧੀ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਜਾਣੂੰ ਕਰਵਾਇਆ।