*ਕਿਸਾਨ ਭਰਾ ਘੱਟ ਲਾਗਤ ਅਤੇ ਵੱਧ ਝਾੜ ਤੇ ਆਮਦਨ ਵਾਲੀਆਂ ਫਸ਼ਲਾਂ ਨੂੰ ਦੇਣ ਤਰਜ਼ੀਹ*
All about Agriculture, Horticulture and Animal Husbandry and Information about Govt schemes for Farmers
Wednesday, October 7, 2026
ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ ਕਿਸਾਨ ਮੇਲੇ : ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ
ਕਿਸਾਨ ਮੇਲੇ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਦਿੱਤਾ ਨਵੀਂ ਖੇਤੀ ਤਕਨੀਕਾਂ ਦਾ ਸੰਦੇਸ਼
ਖੇਤੀਬਾੜੀ ਵਿਭਾਗ ਨੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਾਇਆ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ
ਫਸਲੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ
ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਹਰ ਜਾਇਜ਼ ਮੰਗ ਦਾ ਹੱਲ ਕਰਨ ਲਈ ਵਚਨਬੱਧ
ਚੰਡੀਗੜ੍ਹ, 7 ਅਕਤੂਬਰ:
ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ, ਡਾਇਰੈਕਟਰ ਮਨੀਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Tuesday, October 6, 2026
ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
*ਵਾਤਾਵਰਨ ਦੀ ਸੰਭਾਲ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਪ੍ਰਬੰਧਨ ਵਿੱਚ ਸਹਿਯੋਗ ਦੀ ਅਪੀਲ
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ
ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ
ਮੰਤਰੀ ਵੱਲੋਂ ਮੰਡੀਆਂ ਦਾ ਨਿੱਜੀ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ
ਚੰਡੀਗੜ੍ਹ, 6 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪੱਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਉਹ 10 ਜ਼ਿਲ੍ਹਿਆਂ - ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ।
ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਕਿਸੇ ਵੀ ਕਿਸਾਨ ਜਾਂ ਖਰੀਦ ਸੀਜ਼ਨ ਨਾਲ ਸੰਬੰਧਿਤ ਕਿਸੇ ਵੀ ਹੋਰ ਧਿਰ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਬਾਹਰੀ ਰਾਜਾਂ ਤੋਂ ਕੋਈ ਝੋਨਾ ਮੰਡੀਆਂ ਵਿੱਚ ਨਾ ਆਵੇ, ਸਾਰੇ ਅੰਤਰ-ਰਾਜੀ ਨਾਕਿਆਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਜਲਾਲਾਬਾਦ ਵਿਖੇ ਕਥਿਤ ਤੌਰ ਤੇ ਹਰਿਆਣਾ ਨਾਲ ਸਬੰਧਤ ਇੱਕ ਵਿਅਕਤੀ ਨੂੰ ਪੰਜਾਬ ਤੋਂ ਬਾਹਰੋਂ ਝੋਨਾ ਲਿਆਉਂਦਿਆਂ ਫੜਿਆ ਗਿਆ ਹੈ। ਵਿਭਾਗੀ ਪੱਧਰ 'ਤੇ ਜਾਂਚ ਚੱਲ ਰਹੀ ਹੈ ਅਤੇ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਵਰਤਮਾਨ ਖਰੀਦ ਪ੍ਰਕਿਰਿਆ ਦੀ ਤੇਜ਼ ਰਫ਼ਤਾਰ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ ਦੀ ਸ਼ਲਾਘਾ ਕਰਦਿਆਂ, ਮੰਤਰੀ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਖਰੀਦ ਦੀ ਰਫ਼ਤਾਰ ਵਿੱਚ ਕਦੇ ਵੀ ਕਮੀ ਨਾ ਆਵੇ।
ਮੰਤਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਨੂੰ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ, ਜਿਸ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਵਿਭਾਗ ਨੇ 5.09 ਲੱਖ ਬਾਰਦਾਨੇ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਹੈ। ਇਸ ਤੋਂ ਇਲਾਵਾ, ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਚੁੱਕੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਡਿਪਟੀ ਡਾਇਰੈਕਟਰ ਖੁਰਾਕ (ਖਰੀਦ) ਗੀਤਾ ਬਿਸ਼ੰਭੂ, ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਹਾਜ਼ਿਰ ਸਨ।
ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਡਰੋਨ ਨਿਗਰਾਨੀ ਟੀਮਾਂ ਦਾ ਗਠਨ
ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਰਨਾਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ: ਡਿਪਟੀ ਕਮਿਸ਼ਨਰ*
Monday, October 5, 2026
ਬਠਿੰਡੇ ਦਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ
*ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ ਆਯੋਜਿਤ*
ਧੂਰੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਅਗਾਂਹਵਧੂ ਕਿਸਾਨਾਂ ਦਾ ਕੀਤਾ ਸਨਮਾਨ; ਵੱਖ-ਵੱਖ ਸਟਾਲਾਂ ਰਾਹੀਂ ਖੇਤੀਬਾੜੀ ਸਬੰਧੀ ਪ੍ਰਦਰਸ਼ਨੀ ਲਗਾਈ
ਘੱਟ ਜਗ੍ਹਾ ਅਤੇ ਘੱਟ ਖਰਚ ਕਰਕੇ ਖੁੰਬ ਉਤਪਾਦਨ ਤੋਂ ਕਮਾਇਆ ਜਾ ਸਕਦਾ ਹੈ ਵਧੇਰੇ ਮੁਨਾਫਾ, ਖੇਤੀ ਮਾਹਰ
*ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਦਿੱਤੀ ਗਈ ਸਿਖ਼ਲਾਈ*
Sunday, October 4, 2026
ਪਰਾਲੀ ਨਾ ਸਾੜਨ ਸਬੰਧੀ ਪਿੰਡ ਮਹਿਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ
ਮਹਿਲ ਕਲਾਂ, 4 ਅਕਤੂਬਰ
Saturday, October 3, 2026
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਔਰਤਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 06 ਦਿਨਾਂ ਸਿਖਲਾਈ ਕੋਰਸ ਕਰਵਾਇਆ
ਫਤਹਿਗੜ੍ਹ ਸਾਹਿਬ, 04 ਅਕਤੂਬਰ
ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਲਈ ਖੇਤੀਬਾੜੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ ਆਨਲਾਈਨ ਪੋਰਟਲ ਦੁਬਾਰਾ ਖੁੱਲ੍ਹਿਆ - ਮੁੱਖ ਖੇਤੀਬਾੜੀ ਅਫਸਰ
ਫ਼ਤਹਿਗੜ੍ਹ ਸਾਹਿਬ, 04 ਅਕਤੂਬਰ
ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ
-ਖ਼ੁਰਾਕ ਮੰਤਰੀ ਨੇ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਮਦਨ ਅਤੇ ਰੁਜ਼ਗਾਰ ਵਧਾਉਣ ਲਈ ਮਧੂ-ਮੱਖੀ ਪਾਲਣ ਦੀ ਲਾਹੇਵੰਦ ਸਹਾਇਕ ਕਿੱਤੇ ਵਜੋਂ ਸਿਖਲਾਈ
ਸੰਗਰੂਰ, 03 ਅਕਤੂਬਰ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...














.jpeg)
