Sunday, March 1, 2026

ਸਟਰਾਅ ਬੇਰੀ Strawberry ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ Strawberry ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ

 ਅੰਮ੍ਰਿਤਸਰ, 28 ਫਰਵਰੀ (Only Agriculture) - ਮਿਹਨਤ ਅੱਗੇ ਲਕਸ਼ਮੀ ਅਤੇ ਪੱਖੇ ਅੱਗੇ ਪੌਣ ਦੀ ਕਹਾਵਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਸੱਚ ਕਰ ਦਿਖਾਇਆ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ Shere Punjab Singh Kahlon ਆਪਣੇ ਖੇਤਾਂ ਵਿੱਚ ਪਿਛਲੇ ਇੱਕ ਦਹਾਕੇ ਤੋਂ ਸਟਰਾਅ ਬੇਰੀ Strawberry Cultivation ਦੀ ਸਫਲ ਕਾਸ਼ਤ ਕਰਕੇ ਚੋਖੀ ਆਮਦਨ ਕਮਾ ਰਿਹਾ ਹੈ। ਸ਼ੇਰੇ ਪੰਜਾਬ ਸਿੰਘ ਨੇ ਇਸ ਫ਼ਸਲ ਦੀ ਕਾਸ਼ਤ ਕਰਕੇ ਜਿੱਥੇ ਫ਼ਸਲੀ ਵਿਭਿੰਨਤਾ ਲਿਆਂਦੀ ਹੈ ਓਥੇ ਨਾਲ ਹੀ ਪਾਣੀ ਦੀ ਬੱਚਤ ਕਰਨ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ।

 

ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ Strawberry Cultivation ਦੀ ਕਾਸ਼ਤ ਕਰ ਰਿਹਾ ਹੈ। ਸ. ਕਾਹਲੋਂ ਨੇ ਦੱਸਿਆ ਕਿ ਉਸਨੇ ਇਸ ਸਾਲ ਵੀ 6 ਕਨਾਲ਼ਾਂ 'ਚ ਸਟਰਾਅ ਬੇਰੀ ਦੀ ਕਾਸ਼ਤ Strawberry Cultivation ਕੀਤੀ ਹੈ। ਉਸਨੇ ਦੱਸਿਆ ਕਿ ਉਹ ਸਟਰਾਅ ਬੇਰੀ ਦੀ Marketing of Strawberry ਮਾਰਕੀਟਿੰਗ ਵੀ ਖ਼ੁਦ ਕਰਦਾ ਹੈ ਅਤੇ ਦੂਸਰੀਆਂ ਫ਼ਸਲਾਂ ਦੇ ਮੁਕਾਬਲੇ ਉਸਨੂੰ ਇਸ ਫ਼ਸਲ ਵਿੱਚੋਂ ਵੱਧ  ਆਮਦਨ ਹੋ ਰਹੀ ਹੈ। ਉਸਨੇ ਕਿਹਾ ਕਿ ਉਸਦੇ ਗ੍ਰਾਹਕ ਉਸ ਨਾਲ ਸਿੱਧਾ ਰਾਬਤਾ ਕਰਕੇ ਆਰਡਰ ਲਿਖਾ ਦਿੰਦੇ ਹਨ ਅਤੇ ਉਹ ਬਿਲਕੁਲ ਤਾਜ਼ੀ ਸਟਰਾਅ ਬੇਰੀ Fresh Strawberry Fruits ਉਨ੍ਹਾਂ ਦੇ ਘਰ ਪਹੁੰਚਾ ਦਿੰਦਾ ਹੈ। ਅਜਿਹਾ ਕਰਨ ਨਾਲ ਉਸ ਨੂੰ ਬਜ਼ਾਰ ਨਾਲੋਂ ਵੱਧ ਰੇਟ ਮਿਲ ਜਾਂਦਾ ਹੈ।

 

ਸਟਰਾਅ ਬੇਰੀ ਦੀ ਫ਼ਸਲ Strawberry Production ਪੈਦਾ ਕਰਨਾ ਸਭ ਤੋਂ ਔਖਾ.....


 ਕਿਸਾਨ ਸ਼ੇਰੇ ਪੰਜਾਬ ਕਾਹਲੋਂ ਨੇ ਦੱਸਿਆ ਕਿ ਸਟਰਾਅ ਬੇਰੀ ਫਲ Strawberry Fruit ਬਹੁਤ ਗੁਣਕਾਰੀ ਹੈ। ਉਸ ਨੇ ਦੱਸਿਆ ਕਿ ਸਟਰਾਅ ਬੇਰੀ ਦੀ ਬਿਜਾਈ ਅਕਤੂਬਰ ਮਹੀਨੇ ਚ ਕੀਤੀ ਜਾਂਦੀ ਹੈ ਅਤੇ ਇਹ ਫ਼ਸਲ ਪੱਕ ਕੇ ਫਰਵਰੀ ਮਹੀਨੇ 'ਚ ਤਿਆਰ ਹੁੰਦੀ ਹੈ। ਉਸ ਨੇ ਦੱਸਿਆ ਕਿ 20 ਫਰਵਰੀ ਤੋਂ ਬਾਅਦ Strawberry ਦਾ ਮੰਡੀਕਰਨ ਕਰਨਾ ਸ਼ੁਰੂ ਹੋ ਜਾਂਦਾ ਹੈ। ਸ. ਕਾਹਲੋਂ ਨੇ ਦੱਸਿਆ ਕਿ ਸਟਰਾਬੇਰੀ ਦੀ ਫ਼ਸਲ Strawberry Cultivation ਦੀ ਕਾਸ਼ਤ ਬਹੁਤ ਔਖੀ ਹੈ ਅਤੇ ਇਸ ਨੂੰ ਭਾਰੀ ਠੰਢ ਅਤੇ ਮੀਂਹ ਤੋਂ ਬਚਾਉਣਾ ਪੈਂਦਾ ਹੈ। ਸਾਫ਼ ਮੌਸਮ ਇਸ ਲਈ ਬਹੁਤ ਲਾਹੇਵੰਦ ਹੈ। ਉਸਨੇ ਦੱਸਿਆ ਕਿ ਇਸ ਦੀ ਪਨੀਰੀ ਹਿਮਾਚਲ ਦੇ ਊਨਾ ਅਤੇ ਮਹਾਂਬਲੇਸਵਰ ਤੋਂ ਮਿਲਦੀ ਹੈ।

ਪੰਛੀ ਬੁਲਬੁਲ ਪਹੁੰਚਾਉਂਦੀ ਹੈ ਨੁਕਸਾਨ...

 

ਸੇਰੇ ਪੰਜਾਬ ਨੇ ਦੱਸਿਆ ਕਿ ਪੰਛੀ ਬੁਲਬੁਲ ਇਸ  Strawberry Crop ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਸ ਨੇ ਦੱਸਿਆ ਕਿ ਸਟਰਾਅ ਬੇਰੀ ਦਾ ਫਲ ਪੱਕ  Strawberry Fruit ਕੇ ਤਿਆਰ ਹੁੰਦਾ ਹੈ ਤਾਂ ਇਸ ਉੱਤੇ ਬੁਲਬੁਲ ਪੰਛੀ ਨੁਕਸਾਨ ਕਰਨਾ ਸ਼ੁਰੂ ਕਰ ਦਿੰਦਾ ਹੈ। ਉਸ ਨੇ ਦੱਸਿਆ ਕਿ ਬੁਲਬੁਲ ਪੰਛੀ ਤੋਂ ਬਚਾਉਣ ਲਈ ਆਡੀਓ ਟੇਪ ਦਾ ਫੀਤਾ ਤੇ ਲਿਸ਼ਕਾਰੇ ਵਾਲੇ ਫੀਤੇ ਦੀ ਆਲੇ-ਦੁਆਲੇ ਵਾੜ ਕਰਨੀ ਪੈਂਦੀ ਹੈ।

 

ਸੋਸ਼ਲ ਮੀਡੀਆ ਰਾਹੀਂ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਰਦਾ ਹੈ ਮੰਡੀਕਰਨ....


ਕਿਸਾਨ ਸ਼ੇਰੇ ਪੰਜਾਬ ਨੇ ਦੱਸਿਆ ਕਿ ਉਹ ਸਟਰਾਅ ਬੇਰੀ ਦਾ ਮੰਡੀਕਰਨ Marketing of Strawberry  ਸੋਸ਼ਲ ਮੀਡੀਆ Social Media ਦੇ ਜਰੀਏ ਕਰਦਾ ਹੈ। ਉਸ ਨੇ ਦੱਸਿਆ ਕਿ ਜਦ ਉਹ ਫ਼ਸਲ ਨੂੰ ਪਹਿਲਾਂ ਮੰਡੀ ਵੇਚਦਾ ਸੀ ਤਾਂ ਉਸਨੂੰ ਭਾਅ ਕੁਝ ਘੱਟ ਮਿਲਦਾ ਸੀ ਅਤੇ ਫਿਰ ਉਸਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਫ਼ਸਲ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਦੇਖਦੇ ਹੀ ਦੇਖਦੇ ਉਸਦੇ ਗਾਹਕ ਸਿੱਧੇ ਰੂਪ ਵਿੱਚ ਜੁੜਨੇ  ਸ਼ੁਰੂ ਹੋ ਗਏ ਅਤੇ ਉਸ ਨੇ ਘਰੋ-ਘਰੀ ਸਿੱਧੀ ਸਪਲਾਈ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਮੁਨਾਫ਼ਾ ਦੁੱਗਣਾ ਹੋ ਗਿਆ। ਹੁਣ ਕਿਸਾਨ ਸ਼ੇਰੇ ਪੰਜਾਬ ਨੂੰ ਉਸਦੇ ਗਾਹਕ ਸਿੱਧਾ ਆਰਡਰ ਦਿੰਦੇ ਹਨ ਅਤੇ ਉਹ ਸਟਰਾਅ ਬੇਰੀ Strawberry Home Delivery ਦੀ ਹੋਮ ਡਲਿਵਰੀ ਕਰ ਦਿੰਦਾ ਹੈ।  ਸਟਰਾਅ ਬੇਰੀ ਦੇ ਆਰਡਰ ਦੇਣ ਲਈ ਸ਼ੇਰੇ ਪੰਜਾਬ ਸਿੰਘ ਕਾਹਲੋਂ ਦੇ ਮੋਬਾਈਲ ਨੰਬਰ 98882-98722 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

 

ਕੀੜੀ ਅਤੇ ਫੰਗਿਸ ਤੋਂ ਬਚਾਉਣ ਲਈ ਖੱਟੀ ਲੱਸੀ ਤੇ ਨਿੰਮ ਦੀ ਕਰਦਾ ਹੈ ਸਪਰੇਅ....



ਕਿਸਾਨ ਸ਼ੇਰੇ ਪੰਜਾਬ ਨੇ ਕਿਹਾ ਕਿ ਉਹ ਸਟਰਾਅ ਬੇਰੀ ਦੀ ਫ਼ਸਲ ਆਰਗੈਨਿਕ ਤਰੀਕੇ Organic Strawberry Cultivation ਨਾਲ ਪੈਦਾ ਕਰਦਾ ਹੈ ਅਤੇ ਫਲ ਨੂੰ ਕੀੜੀ ਅਤੇ ਫੰਗੀਸ ਤੋਂ ਬਚਾਉਣ ਲਈ ਖੱਟੀ ਲੱਸੀ ਅਤੇ ਨਿੰਮ ਦਾ ਛਿੜਕਾਅ ਕਰਦਾ ਹੈ, ਇਸ ਤੋ ਇਲਾਵਾ ਉਹ ਦੇਸੀ ਖਾਦ ਦੀ ਵਰਤੋਂ ਕਰਦਾ ਹੈ।

 

ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੂਸਰੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦੀ ਸਲਾਹ ਅਤੇ ਸਹੀ ਜਾਣਕਾਰੀ ਅਤੇ ਆਪਣੀ ਮਿਹਨਤ ਨਾਲ ਕਿਸਾਨ ਆਪਣੇ ਖੇਤਾਂ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਸਕਦੇ ਹਨ।

Saturday, February 28, 2026

ਤੇਲ ਬੀਜ ਫਸਲਾਂ ਬਾਰੇ ਖੇਤ ਦਿਵਸ ਮਨਾਇਆ

 


ਜ਼ਿਲ੍ਹਾ ਫਾਜ਼ਿਲਕਾ ਵਿੱਚ ਰਾਸ਼ਟਰੀ ਖਾਧ ਤੇਲ ਬੀਜ ਮਿਸ਼ਨ National Edible Oil Seed Mission ਅਧੀਨ ਸਰੋਂ ਦੀ ਕਾਸ਼ਤ Mustard Cultivation ਸਬੰਧੀ ਵਿਸਥਾਰਪੂਰਵਕ ਖੇਤ ਦਿਵਸ Farmer Field Day ਮਨਾਇਆ ਗਿਆ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ Dr Harpreetpal Kaur ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੇਲ ਬੀਜ ਫ਼ਸਲਾਂ Oil Seed Crops ਜਿਵੇਂ ਸਰੋਂ ਦੇਸ਼ ਦੀ ਖਾਧ ਤੇਲ ਦੀ ਲੋੜ ਪੂਰੀ ਕਰਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਦੇਸ਼ ਵਿੱਚ ਖਾਧ ਤੇਲ ਦੀ ਮੰਗ ਲਗਾਤਾਰ ਵੱਧ ਰਹੀ ਹੈ, ਇਸ ਲਈ ਤੇਲ ਬੀਜ ਫਸਲਾਂ Oil Seed Crops Cultivation ਦੀ ਕਾਸ਼ਤ ਵਧਾ ਕੇ ਅਸੀਂ ਵਿਦੇਸ਼ੀ ਆਯਾਤ ‘ਤੇ ਨਿਰਭਰਤਾ ਘਟਾ ਸਕਦੇ ਹਾਂ ਅਤੇ ਦੇਸ਼ ਨੂੰ ਆਤਮਨਿਰਭਰ ਬਣਾਉਣ ਵੱਲ ਕਦਮ ਵਧਾ ਸਕਦੇ ਹਾਂ।

ਉਨ੍ਹਾਂ ਨੇ ਦੱਸਿਆ ਕਿ ਸਰੋਂ ਇੱਕ ਲਾਭਦਾਇਕ ਨਕਦੀ ਫਸਲ ਹੈ ਜੋ ਘੱਟ ਪਾਣੀ ਵਿੱਚ ਵੀ ਸਫਲਤਾਪੂਰਵਕ ਉਗਾਈ ਜਾ ਸਕਦੀ ਹੈ ਅਤੇ ਇਸ ਫਸਲ ਨਾਲ ਫਸਲੀ ਵਿਭਿੰਨਤਾ Crop Diversification ਨੂੰ ਵੀ ਪ੍ਰੋਤਸਾਹਨ ਮਿਲਦਾ ਹੈ। ਸਰੋਂ ਦੀ ਕਾਸ਼ਤ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਕੀੜੇ-ਰੋਗਾਂ ਦਾ ਦਬਾਅ ਵੀ ਘਟਦਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਖੇਤੀ ਖਰਚ ਵਿੱਚ ਸੰਤੁਲਨ ਬਣਿਆ ਰਹਿੰਦਾ ਹੈ।

ਕਿਸਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਮੌਸਮ ਅਤੇ ਮਿੱਟੀ ਦੇ ਹਾਲਾਤਾਂ ਅਨੁਸਾਰ ਉਚਿਤ ਸਰੋਂ ਦੀਆਂ ਕਿਸਮਾਂ ਜਿਵੇਂ Giriraj, RLC-3 ਅਤੇ PBR-97 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੀਜਾਈ ਦਾ ਠੀਕ ਸਮਾਂ, ਪ੍ਰਤੀ ਏਕੜ ਬੀਜ ਦੀ ਸਿਫਾਰਸ਼ੀ ਮਾਤਰਾ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਕੀੜੇ-ਰੋਗਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਸੌਖੇ ਅਤੇ ਵਿਗਿਆਨਕ ਤਰੀਕਿਆਂ ਬਾਰੇ ਵੀ ਸਮਝਾਇਆ ਗਿਆ। ਖੇਤ ਵਿੱਚ ਤਿਆਰ ਕੀਤੇ ਗਏ ਪ੍ਰਦਰਸ਼ਨੀ ਪਲਾਟ ਦਾ ਦੌਰਾ ਕਰਵਾ ਕੇ ਕਿਸਾਨਾਂ ਨੂੰ ਫਸਲ ਦੀ ਵਾਧੀ ਅਵਸਥਾ ਅਤੇ ਸੰਭਾਲ ਬਾਰੇ ਮੌਕੇ ‘ਤੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਰੋਂ ਦੇ ਬੀਜਾਂ ਦੀਆਂ ਕਿਟਾਂ ਮੁਫ਼ਤ ਵੰਡੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਮਾਣਿਤ ਅਤੇ ਸੁਧਰੇ ਬੀਜਾਂ ਦੀ ਵਰਤੋਂ ਨਾਲ ਫਸਲ ਸਿਹਤਮੰਦ ਬਣਦੀ ਹੈ ਅਤੇ ਉਪਜ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਖਾਧ ਤੇਲ ਬੀਜ ਮਿਸ਼ਨ ਦੀਆਂ ਯੋਜਨਾਵਾਂ ਦਾ ਪੂਰਾ ਲਾਭ ਲੈਣ, ਸਰੋਂ ਅਤੇ ਹੋਰ ਤੇਲ ਬੀਜ ਫਸਲਾਂ ਦੀ ਕਾਸ਼ਤ ਵਧਾਉਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ ਨਾਲ ਦੇਸ਼ ਨੂੰ ਖਾਧ ਤੇਲ ਵਿੱਚ ਆਤਮਨਿਰਭਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।


Friday, February 27, 2026

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ ਮੱਖੀ ਪਾਲਣ ਤੇ ਕਿੱਤਾ ਮੁੱਖੀ ਸਿਖਲਾਈ ਕੋਰਸ ਕਰਵਾਇਆ

ਖੇਤੀਬਾੜੀ ਵਿਚ ਸਹਾਇਕ ਕਿੱਤੇ ਵਜ਼ੋ ਮਧੂ ਮੱਖੀ ਪਾਲਣ ਅਪਨਾਉਣ ਲਈ ਪ੍ਰੇਰਿਤ ਕੀਤਾ

ਮਾਨਸਾ, 27 ਫਰਵਰੀ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਅਤੇ ਆਈ.ਸੀ.ਏ.ਆਰ. ICAR ਅਟਾਰੀ, ਜ਼ੋਨ-1,  ਲੁਧਿਆਣਾ ਦੀ ਸਰਪ੍ਰਸਤੀ ਹੇਠ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ KVK Mansa ਵਿਖੇ 23 ਫਰਵਰੀ ਤੋਂ 27 ਫਰਵਰੀ 2026 ਤੱਕ ਕਿਸਾਨਾਂ, ਖੇਤ ਮਹਿਲਾਵਾਂ ਅਤੇ ਪੇਂਡੂ ਨੌਜਵਾਨਾਂ ਲਈ ਮਧੂ ਮੱਖੀ ਪਾਲਣ Bee Keeping Training Program ਦਾ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ।

ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਮਾਨਸਾ ਅਤੇ ਬਠਿੰਡਾ ਤੋਂ 31 ਉਮੀਦਵਾਰਾਂ ਨੇ ਭਾਗ ਲਿਆ। ਸਿਖਲਾਈ ਕੋਰਸ ਦਾ ਆਯੋਜਨ ਡਾ.ਅਜੀਤਪਾਲ ਸਿੰਘ ਧਾਲੀਵਾਲ, ਡਾਇਰੈਕਟਰ, ਕੇ.ਵੀ.ਕੇ., ਮਾਨਸਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ।

ਪਹਿਲੇ ਦਿਨ, ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਭਾਗੀਦਾਰਾ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਕਾਰਜਾਂ ਅਤੇ ਕੰਮਕਾਜ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਖੇਤੀਬਾੜੀ ਵਿੱਚ ਇੱਕ ਸਹਾਇਕ ਕਿੱਤੇ ਵਜੋਂ ਮਧੂ ਮੱਖੀ ਪਾਲਣ Bee Keeping ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਿਖਿਆਰਥੀਆਂ ਨੂੰ ਆਮਦਨ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਮਧੂ ਮੱਖੀ ਪਾਲਣ Bee Keeping ਅਪਣਾਉਣ ਲਈ ਪ੍ਰੇਰਿਤ ਕੀਤਾ।

ਸਿਖਲਾਈ ਕੋਰਸ ਦੇ ਤਕਨੀਕੀ ਕੋਰਡੀਨੇਟਰ ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਮਧੂ ਮੱਖੀ ਕਟੁੰਭਾਂ ਦੀ ਮੌਸਮੀ ਸਾਂਭ—ਸੰਭਾਲ, ਕਟੁੰਭ ਵਧਾਉਣ ਦਾ ਤਰੀਕਾ, ਪ੍ਰਵਾਸ/ਮਾਈਗ੍ਰੇਸ਼ਨ, ਸ਼ਹਿਦ ਕੱਢਣਾ, ਮਧੂੑ ਮੱਖੀਆਂ ਦੀਆਂ ਬਿਮਾਰੀਆਂ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ।

ਕੋਰਸ ਦੇ ਅੰਤਿਮ ਦਿਨ ਸਮੂਹਿਕ ਰਾਣੀ ਮੱਖੀਆਂ ਤਿਆਰ ਕਰਣ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਿਖਿਆਰਥਿਆਂ ਨੂੰ ਮਧੂ ਮੱਖੀਆਂ ਤੋਂ ਸ਼ਹਿਦ ਤੋਂ ਇਲਾਵਾ ਹੋਰ ਉਤਪਾਦ ਜਿਵੇਂ ਕਿ ਰਾਇਲ ਜੈਲੀ, ਮੋਮ ਅਤੇ ਪ੍ਰੋਪਲਿਸ਼ ਤਿਆਰ ਕਰਨ ਦੀ ਵਿਧੀ ਬਾਰੇ ਵੀ ਵਿਸਥਾਰ ਨਾਲ ਦੱਸਿਆ।

ਸਿਖਿਆਰਥੀਆਂ ਨੂੰ ਮਧੂ ਮੱਖੀ ਪਾਲਣ ਵਿੱਚ ਭਵਿੱਖ ਦੇ ਯਤਨਾਂ ਲਈ ਮਾਹਿਰਾਂ ਤੋਂ ਹੋਰ ਤਕਨੀਕੀ ਮਾਰਗਦਰਸ਼ਨ ਲੈਣ ਲਈ ਪ੍ਰੇਰਿਤ ਕੀਤਾ ਗਿਆ।

Thursday, February 26, 2026

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸੰਪੰਨ

ਅਗਲੇ ਸਾਲ ਦੇ ਐਕਸਨ ਪਲਾਨ ਤੇ ਕੀਤੀ ਚਰਚਾ

ਸ੍ਰੀ ਮੁਕਤਸਰ ਸਾਹਿਬ26 ਫਰਵਰੀ

       ਕ੍ਰਿਸ਼ੀ ਵਿਗਿਆਨ ਕੇਂਦਰ KVK Sri Muktsar Sahib ਸ੍ਰੀ ਮੁਕਤਸਰ ਸਾਹਿਬ ਨੇ 25ਵੀਂ ਵਿਗਿਆਨਕ ਸਲਾਹਕਾਰ ਕਮੇਟੀ Scientist Advisory Committee Meeting ਦੀ ਮੀਟਿੰਗ ਕੀਤੀਜਿਸ ਦੀ ਪ੍ਰਧਾਨਗੀ Dr Makhan Singh Bhullarਨਿਰਦੇਸ਼ਕ ਪਸਾਰ ਸਿੱਖਿਆPunjab Agriculture Universityਲੁਧਿਆਣਾ ਨੇ ਕੀਤੀਇਸ ਪ੍ਰੋਗਰਾਮ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵੱਖ-ਵੱਖ ਕੇਦਰਾਂ ਤੋਂ ਡਾਕੁਲਦੀਪ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ ਫਰੀਦਕੋਟਡਾਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈਕੇ.ਵੀ.ਕੇ ਬਠਿੰਡਾਡਾਅਮਰਜੀਤ ਸਿੰਘ ਸੰਧੂ ਇੰਚਾਰਜ ਫਾਰਮ ਸਲਾਹਾਕਾਰ ਸੇਵਾ ਕੇਂਦਰ ਬਠਿੰਡਾਡਾਅਵਤਾਰ ਸਿੰਘ ਐਸੋਸੀਏਟ ਡੀਨਪੀ..ਯੂ.-ਇੰਸਟੀਟੂਟ ਆਫ ਐਗਰੀਕਲਚਰਬਠਿੰਡਾ ਨੇ ਸ਼ਿਰਕਤ ਕੀਤੀ

 

ਡਾਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬਡਾਸੁਖਦੇਵ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਮੁਕਤਸਰ ਸਾਹਿਬਡਾਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ ਸ੍ਰੀ ਮੁਕਤਸਰ ਸਾਹਿਬਪਸ਼ੂ ਪਾਲਣਸਹਿਕਾਰੀ ਸਭਾਵਾਂਮੱਛੀ ਪਾਲਣਭੂਮੀ ਅਤੇ ਜਲ ਸੁਰੱਖਿਆ ਵਿਭਾਗ ਆਦਿ ਸਮੇਤ ਵੱਖ-ਵੱਖ ਸਹਾਇਕ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨ ਅਤੇ ਕਿਸਾਨ ਬੀਬੀਆਂ ਵੀ ਹਾਜ਼ਰ ਸਨ ਡਾਮੱਖਣ ਸਿੰਘ ਭੱਲੁਰ ਨੇ ਕੇ.ਵੀ.ਕੇਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ Paddy Stubble Management  ਨੂੰ ਉਤਸ਼ਾਹਿਤ ਕਰਨ ਲਈ ਅਤੇ ਸਿੱਧੀ ਬਿਜਾਈ ਨੂੰ ਪ੍ਰਫ਼ੁਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀਉਨ੍ਹਾਂ ਨੇ ਪੀਏਯੂ ਦੀਆਂ ਤਕਨੀਕਾਂ ਨੂੰ ਕਿਸਾਨਾਂ ਵਿੱਚ ਫੈਲਾਉਣ ਲਈ ਸਹਾਇਕ ਵਿਭਾਗਾਂ ਨਾਲ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਉਨ੍ਹਾਂ ਨੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਦੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਅਤੇ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ Short Duration Verities of Paddy ਨੂੰ ਅਪਣਾਉਣ ਲਈ ਸਾਂਝੇ ਯਤਨਾਂ ਦੀ ਵਕਾਲਤ ਕੀਤੀ ਉਹਨਾਂ ਨੇ KVK ਦੇ ਵਿਸ਼ਾ ਮਾਹਿਰਾਂ ਨੂੰ ਕਿਸਾਨਾਂ ਨੂੰ ਸਬਜ਼ੀਆਂ ਦੇ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ ਦਾ ਸੁਝਾਅ ਦਿੱਤਾ

 Dr Karamjeet Sharmaਐਸੋਸੀਏਟ ਡਾਇਰੈਕਟਰ (ਸਿਖਲਾਈ), ਨੇ ਕੇ.ਵੀ.ਕੇਸ੍ਰੀ ਮੁਕਤਸਰ ਸਾਹਿਬ ਦੀਆਂ ਕਿਸਾਨ ਪੱਖੀ ਗਤੀਵਿਧੀਆਂ 'ਤੇ ਧਿਆਨ ਕੇਂਦਰਤ ਕਰਦੇ ਹੋਏ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਸਾਲ 2026-27 ਲਈ ਕਾਰਜ ਯੋਜਨਾ ਪੇਸ਼ ਕੀਤੀਇਸ ਤੋਂ ਬਾਅਦ ਇੱਕ ਖੁੱਲ੍ਹਾ ਵਿਚਾਰ-ਵਟਾਂਦਰਾ ਸੈਸ਼ਨ ਹੋਇਆਜਿੱਥੇ ਕੇ.ਵੀ.ਕੇਦੀ ਭਵਿੱਖੀ ਕਾਰਜ ਯੋਜਨਾ ਬਾਰੇ ਸਦਨ ਤੋਂ ਸੁਝਾਅ ਮੰਗੇ ਗਏ ਡਾਕਰਮਜੀਤ ਸ਼ਰਮਾ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਸਾਰੇ ਸੁਝਾਵਾਂ ਨੂੰ ਅਗਲੀ ਐਕਸ਼ਨ ਪਲਾਨ KVK Action Plan ਵਿੱਚ ਸ਼ਾਮਲ ਕੀਤਾ ਜਾਵੇਗਾ ਪ੍ਰੋਗਰਾਮ ਦੇ ਅੰਤ ਵਿੱਚ ਕੇ.ਵੀ.ਕੇਦੀ ਕਾਰਜ ਯੋਜਨਾ ਨੂੰ ਬਿਹਤਰ ਬਣਾਉਣ ਲਈ ਡਾਵਿਵੇਕ ਕੁਮਾਰਸਹਾਇਕ ਪ੍ਰੋਫੇਸਰ (ਫਸਲ ਵਿਗਿਆਨਨੇ ਕੀਮਤੀ ਸੁਝਾਵਾਂ ਲਈ ਵਿਗਿਆਨਕ ਸਲਾਹਕਾਰ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ

 

 ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਹੁੰਚੇ ਹੋਏ ਸਾਰੇ ਮੈਂਬਰਾਂ ਨੂੰ ਕੇ.ਵੀ.ਕੇ ਵਿਖੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟ ਜਿਵੇਂ ਕਿ ਟੈਕਨਾਲੋਜੀ ਪਾਰਕ KVK Technology Park, ਖੋਜ ਖੇਤਰਮਧੂ ਮੱਖੀ ਪਾਲਣ ਯੂਨਿਟਮਸ਼ਰੂਮ ਯੂਨਿਟਪੋਲਟਰੀ ਯੂਨਿਟਬੱਕਰੀ ਪਾਲਣ ਯੂਨਿਟਪੌਲੀ ਹਾਊਸਫ਼ਲ ਅਤੇ ਸਬਜ਼ੀਆਂ ਦੀ ਘਰੇਲੂ ਬਗੀਚੀਹਰਬਲ ਗਾਰਡਨ Herbal Garden, ਗੰਡੋਆ ਖਾਦ ਯੂਨਿਟ ਅਤੇ ਅਜ਼ੋਲਾ ਯੂਨਿਟ ਆਦਿ ਦਾ ਦੌਰਾ ਕਰਵਾਇਆ ਗਿਆ ਇਸ ਮੋਕੇ ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਦੇ ਸਹਾਇਕ ਪ੍ਰੋਫੇਸਰ ਡਾਗੁਰਵਿੰਦਰ ਸਿੰਘਡਾਵਿਵੇਕ ਸ਼ਰਮਾ ਅਤੇ ਡਾਸੁਖਜਿੰਦਰ ਸਿੰਘ ਮਾਨ ਹਾਜ਼ਰ ਸਨ

ਕਣਕ ਸਹੀ, ਕਿਸਾਨਾਂ ਨੂੰ ਬੇਲੋੜੀਆਂ ਜ਼ਹਿਰਾਂ ਦੀ ਸਪਰੇਅ ਨਾ ਕਰਨ ਦੀ ਦਿੱਤੀ ਸਲਾਹ

 ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ,2026: 
    Dr Sukhjinder Singh Bajwa, ਮੁੱਖ ਖੇਤੀਬਾੜੀ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ CAO, SAS Nagar ਵੱਲੋਂ ਪਿੰਡ ਘੜੂੰਆਂ, ਬਜਹੇੜੀ, ਸਿੱਲ, ਫਤੇਹਪੁਰ ਥੇੜੀ ਅਤੇ ਸੋਤਲ ਵਿੱਚ ਕਣਕ, ਛੋਲੇ, ਮਸਰ ਅਤੇ ਸਰੋਂ ਦੀਆਂ ਫਸਲਾਂ ਦਾ ਕੀੜੇ ਅਤੇ ਬਿਮਾਰੀਆਂ ਸਬੰਧੀ ਸਰਵੇਖਣ Crop Survey to Check Diseases and Pests ਕੀਤਾ ਗਿਆ। ਇਸ ਸਮੇਂ ਖੇਤੀਬਾੜੀ ਅਫਸਰ ਡਾ. ਸੁਭਕਰਨ ਸਿੰਘ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ ਡਾ.ਗੁਰਦਿਆਲ ਕੁਮਾਰ, ਵਿਭਾਗ ਦੇ ਕਰਮਚਾਰੀ ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਵੀ ਹਾਜਰ ਰਹੇ।         ਕਣਕ ਦੀ ਫਸਲ ਉਪਰ ਚੇਪੇ Pest on Wheat Crop ਦਾ ਹਮਲਾ ਆਰਥਿਕ ਕਗਾਰ ਤੋਂ ਘੱਟ Bellow ETL ਪਾਇਆ ਗਿਆ। ਇਸ ਲਈ ਕਿਸਾਨਾਂ ਨੂੰ ਬੇਲੋੜੀਆਂ ਜ਼ਹਿਰਾਂ ਦੀ ਸਪਰੇਅ Avoid Spray of Pesticide ਨਾ ਕਰਨ ਦੀ ਸਲਾਹ ਦਿੱਤੀ ਗਈ। ਜੇਕਰ 10 ਕਣਕ ਦੇ ਸਿੱਟਿਆਂ ਵਿੱਚ ਔਸਤਨ 5 ਚੇਪੇ ਪ੍ਰਤੀ ਸਿੱਟੇ ਤੋਂ ਵੱਧਦੇ ਹਨ ਤਾਂ 20 ਗ੍ਰਾਮ(ਥਾਇਆਮੈਥੈਕਸ) ਦਾ ਇੱਕ ਛਿੜਕਾਅ 80-100 ਲੀਟਰ ਪਾਣੀ ਵਿੱਚ ਘੋਲ ਕੇ ਕੀਤਾ ਜਾ ਸਕਦਾ ਹੈ। ਕਣਕ ਦੀ ਫਸਲ ਦੀ ਮੁੱਖ ਬਿਮਾਰੀ ਪੀਲੀ ਕੂੰਗੀ Yellow Rust on Wheat ਦਾ ਕੋਈ ਹਮਲਾ ਨਹੀਂ ਦੇਖਿਆ ਗਿਆ ਇਸ ਲਈ ਬੀਜ ਵਾਲੀ ਕਣਕ ਤੋਂ ਇਲਾਵਾ ਹੋਰ ਕਿਸੇ ਵੀ ਖੇਤ ਵਿੱਚ ਫੰਜੀਸਾਈਡ ਦਾ ਸਪਰੇਅ ਕਰਨ ਦੀ ਲੋੜ ਨਹੀਂ ਹੈ। ਇਸ ਬਿਮਾਰੀ ਦੀ ਜਾਂਚ ਲਈ ਲਗਾਤਾਰ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।
    ਇਸ ਸਮੇਂ ਕਿਸਾਨ ਆਗੂ ਸ਼੍ਰੀ ਮੇਹਰ ਸਿੰਘ ਥੇੜੀ, ਸ਼੍ਰੀ ਭਗਵੰਤ ਸਿੰਘ ਫਤਿਹਪੁਰ ਥੇੜੀ, ਬੇਲਰ ਮਾਲਕ ਸ਼੍ਰੀ ਅਵਤਾਰ ਸਿੰਘ, ਸ੍ਰੀ ਰਣਜੀਤ ਸਿੰਘ ਬਜਹੇੜੀ, ਸ਼੍ਰੀ ਲਖਵਿੰਦਰ ਸਿੰਘ ਸਿੱਲ ਆਦਿ ਕਿਸਾਨਾਂ ਵੱਲੋਂ ਫਸਲਾਂ ਦੀ ਤਾਜਾ ਸਥਿਤੀ ਬਾਰੇ ਜਾਣੂੰ ਕਰਵਾਇਆ ਗਿਆ।

ਫਿਰੋਜ਼ਪੁਰ ਫੀਡਰ ਰਾਹੀਂ ਸਰਹੰਦ ਨਹਿਰ ਵਿੱਚ ਕਦੋਂ ਆਵੇਗਾ ਪਾਣੀ

 ਕਦੋਂ ਆਵੇਗਾ ਨਹਿਰਾਂ ਵਿੱਚ ਪਾਣੀ, ਆ ਗਈ ਪੱਕੀ ਤਰੀਕ 

ਫ਼ਿਰੋਜ਼ਪੁਰ, 26 ਫਰਵਰੀ 

ਪਿਛਲੇ ਕਰੀਬ 35-40 ਦਿਨਾਂ ਤੋਂ ਫਿਰੋਜ਼ਪੁਰ ਫੀਡਰ Firozpur Feeder Canal ਦੇ ਰੀਲਾਈਨਿੰਗ ਦੇ ਚੱਲ ਰਹੇ ਕੰਮਾਂ ਦੇ ਮੱਦੇ ਨਜ਼ਰ ਨਹਿਰ ਬੰਦੀ Canal Closer ਕੀਤੀ ਗਈ ਸੀ ਜਿਸ ਨਾਲ ਫਰੀਦਕੋਟ ਫਾਜ਼ਿਲਕਾ ਫਿਰੋਜ਼ਪੁਰ ਤੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਿਆਂ ਵਿੱਚ ਨਹਿਰਾਂ ਸੁੱਕੀਆਂ ਪਈਆਂ ਸਨ। ਨਹਿਰੀ ਵਿਭਾਗ Water Resources Department ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਹਿਰਾਂ ਵਿੱਚ ਪਾਣੀ ਆਉਣ ਦੀ ਪੱਕੀ ਤਰੀਕ ਆ ਗਈ ਹੈ। ਫਿਰੋਜ਼ਪੁਰ ਫੀਡਰ Firozpur Feeder Canal ਵਿੱਚ 28 ਫ਼ਰਵਰੀ ਨੂੰ ਪਾਣੀ ਲਿਆ ਜਾਵੇਗਾ ਜੋ ਕਿ ਹੌਲੀ ਹੌਲੀ ਉਸ ਵਿੱਚ ਵਧਾਇਆ ਜਾਵੇਗਾ। ਉਸ ਤੋਂ ਬਾਅਦ ਪਾਣੀ ਫਿਰੋਜ਼ਪੁਰ ਫੀਡਰ Firozpur Feeder Canal ਤੋਂ ਸਰਹੰਦ ਫੀਡਰ Sarhind Feeder Canal ਵਿੱਚ ਭਰੇਗਾ ਉਸ ਤੋਂ ਬਾਅਦ ਹੇਠਲੀਆਂ ਨਹਿਰਾਂ ਵਿੱਚ ਪਾਣੀ ਹੌਲੀ ਹੌਲੀ ਭਰੇਗਾ ਕੁੱਲ ਮਿਲਾ ਕੇ ਨਹਿਰਾਂ ਵਿੱਚ ਪਾਣੀ ਟੇਲਾਂ ਤੱਕ ਚਾਰ ਮਾਰਚ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਣ ਯੋਗ ਹੈ ਕਿ ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Singh Maan ਵੱਲੋਂ ਫਿਰੋਜ਼ਪੁਰ ਫੀਡਰ Firozpur Feeder ਦੇ ਰੀਲਾਨਿੰਗ ਦੇ ਕੰਮ ਦਾ ਉਦਘਾਟਨ ਕਰ ਦਿੱਤਾ ਗਿਆ ਸੀ। ਪਰ ਉਸ ਤੋਂ ਬਾਅਦ ਨਹਿਰ ਦੇ ਹੋਏ ਰੀਲਾਈਨਿੰਗ ਦੇ ਕੰਮ ਨੂੰ ਥੋੜਾ ਬਹੁਤਾ ਸੁਕਾ ਕੇ ਬਾਅਦ ਵਿੱਚ ਪਾਣੀ ਛੱਡਿਆ ਜਾਵੇਗਾ। ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਪਿਛਲੇ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਮਾਲਵੇ ਦੇ ਲੋਕਾਂ ਨੂੰ ਕਰੀਬ 2700 ਕਿਊਸਿਕ ਪਾਣੀ ਫਿਰੋਜ਼ਪੁਰ ਫੀਡਰ Firozpur Feeder Canal ਰੀਲਾਈਨਿੰਗ ਦੇ ਕੰਮ ਮੁਕੰਮਲ ਹੋਣ ਬਾਅਦ ਵੱਧ ਮਿਲਿਆ ਕਰੇਗਾ ਜਿਸ ਦਾ ਟੇਲਾਂ ਦੇ ਬੈਠੇ ਕਿਸਾਨਾਂ ਨੂੰ ਸਿੱਧੇ ਤੌਰ ਤੇ ਲਾਭ ਹੋਵੇਗਾ।

ਦੂਜੇ ਪਾਸੇ ਰਾਜਸਥਾਨ Rajasthan ਦੀ ਗੰਗ ਕਨਾਲ Gang Canal ਵਿੱਚ ਵੀ ਇਸੇ ਨਹਿਰ ਰਾਹੀਂ ਪਾਣੀ ਜਾਣਾ ਹੈ ਅਤੇ ਪੰਜਾਬ ਦੇ ਕਿਨੂੰ ਬੈਲਟ Kinnow Belt of Punjab ਤੋਂ ਇਲਾਵਾ ਰਾਜਸਥਾਨ ਦੇ ਕਿਸਾਨ ਵੀ ਵੱਡੀ ਉਤਸਕਤਾ ਨਾਲ ਪਾਣੀ ਦੀ ਉਡੀਕ ਕਰ ਰਹੇ ਹਨ।

ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ Regenerative Agriculture ਬਾਰੇ ਚਾਰ ਰੋਜ਼ਾ ਸਿਖ਼ਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 26 ਫ਼ਰਵਰੀ : ਮੁੱਖ ਖੇਤੀਬਾੜੀ ਅਫਸਰ Bathinda ਡਾ. ਹਰਬੰਸ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰੋਜੈਕਟ ਡਾਇਰੈਕਟਰ ATMA ਬਠਿੰਡਾ ਡਾ. ਤੇਜਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ RKVY ਅਤੇ ਆਤਮਾ ਸਕੀਮ ATMA Scheme ਹੇਠ “ Regenerative Agriculture ਰਿਜਨਰੇਟਿਵ ਐਗ੍ਰੀਕਲਚਰ – ਇਕ ਕੁਦਰਤੀ ਖੇਤੀ ਪੱਧਤੀ” ਵਿਸ਼ੇ ’ਤੇ ਚਾਰ ਰੋਜ਼ਾ ਸਿਖ਼ਲਾਈ ਪ੍ਰੋਗਰਾਮ 23 ਤੋਂ 26 ਫ਼ਰਵਰੀ ਤੱਕ ਸਥਾਨਕ ਖੇਤੀ ਭਵਨ ਵਿਖੇ ਕਰਵਾਇਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਰਿਜਨਰੇਟਿਵ (ਮੁੜ ਸੁਰਜੀਤ) Regenerative Agriculture  ਅਤੇ ਕੁਦਰਤੀ ਖੇਤੀ Natural Farming ਪ੍ਰਣਾਲੀਆਂ ਬਾਰੇ ਜਾਗਰੂਕ ਕਰਨਾ, ਮਿੱਟੀ ਦੀ ਸਿਹਤ ਨੂੰ ਸੁਧਾਰਨਾ ਅਤੇ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣਾ ਹੈ।  

ਸਿਖ਼ਲਾਈ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਡਾ. ਤੇਜਬੀਰ ਸਿੰਘ ਬੁੱਟਰ, ਡਾ. ਪ੍ਰੀਤਪਾਲ ਸਿੰਘ, ਡਾ. ਨਵਨੀਤ ਕੌਰ, ਡਾ. ਜਸਰੀਤ ਕੌਰ ਅਤੇ ਡਾ. ਗੁਰਦੀਪ ਸਿੰਘ ਵੱਲੋਂ ਮੁੜ ਸੁਰਜੀਤ ਖੇਤੀ ਦੇ ਨਿਯਮਾਂ, ਮਿੱਟੀ ਦੀ ਸਿਹਤ ਅਤੇ ਮਿੱਟੀ ਜੀਵ ਵਿਗਿਆਨ, ਸੋਇਲ ਹੈਲਥ ਕਾਰਡ ਦੀ ਵਿਆਖਿਆ Soil Health Card, ਫਸਲ ਯੋਜਨਾ, ਜੈਵਿਕ ਪੋਸ਼ਕ ਪ੍ਰਬੰਧਨ (ਜੀਵਾਮ੍ਰਿਤ, ਬੀਜਾਮ੍ਰਿਤ, ਵਰਮੀਕੰਪੋਸਟ), ਕੁਦਰਤੀ ਕੀਟ ਅਤੇ ਰੋਗ ਪ੍ਰਬੰਧਨ Integrated Pest Management ਅਤੇ ਰਿਜਨਰੇਟਿਵ ਖੇਤੀ Regenerative Agriculture ਦੀ ਅਰਥਸ਼ਾਸ਼ਤ੍ਰ ਬਾਰੇ ਜਾਣਕਾਰੀ ਦਿੱਤੀ। 

ਪ੍ਰੋਗਰਾਮ ਦੇ ਆਖ਼ਰੀ ਦਿਨ ਸਮਾਗਮ ਚ ਭਾਗ ਲੈਣ ਵਾਲਿਆਂ ਨੂੰ ਸੋਹਨਗੜ੍ਹ ਨੈਚਰਲ ਫਾਰਮ Sohangarh Natural Farm ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਕੁਦਰਤੀ ਖੇਤੀ ਦੇ ਸਫਲ ਮਾਡਲਾਂ ਨੂੰ ਨਜ਼ਦੀਕੋਂ ਵੇਖਿਆ। ਇਸ ਮੌਕੇ ਸਟੇਜ ਸੰਚਾਲਨ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਨਰੇਂਦਰ ਗੋਦਾਰਾ ਅਤੇ ਬੀ.ਟੀ.ਐਮ. ਕਨਵਲਜੀਤ ਸਿੰਘ ਵੱਲੋਂ ਕੀਤਾ ਗਿਆ।

ਕਣਕ ਵਿਚ ਗੈਰ-ਜਰੂਰੀ ਨਾਈਟਰੋਜਨ ਖਾਦ ਦੀ ਵਰਤੋਂ ਤੋਂ ਕੀਤਾ ਜਾਵੇ ਪ੍ਰਹੇਜ

 ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਲਈ ਕਣਕ ਦੀ ਫਸਲ ਸਬੰਧੀ ਜਰੂਰੀ ਸਲਾਹ Advisory to Wheat Farmer 

ਖੇਤਾਂ ਦੀ ਨਿਯਮਿਤ ਨਿਗਰਾਨੀ ਕਰਨੀ ਜਰੂਰੀ

ਫਾਜ਼ਿਲਕਾ 26 ਫਰਵਰੀ
ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਵਧਦੇ ਤਾਪਮਾਨ ਦੇ ਪ੍ਰਭਾਵ ਤੋਂ ਫ਼ਸਲ ਨੂੰ ਬਚਾਉਣ ਲਈ ਸਮੇਂ ਸਿਰ ਹਲਕੀ ਸਿੰਚਾਈ Light Irrigation to Wheat ਕਰਕੇ ਮਿੱਟੀ ਵਿੱਚ ਨਮੀ ਕਾਇਮ ਰੱਖਣੀ ਬਹੁਤ ਜ਼ਰੂਰੀ ਹੈ। ਜੇ ਮਿੱਟੀ ਦੀ ਜਾਂਚ ਅਨੁਸਾਰ ਪੋਟਾਸ਼ Potash Deficiency in Wheat Crop ਦੀ ਘਾਟ ਹੋਵੇ ਤਾਂ ਸਿਫਾਰਸ਼ੀ ਮਾਤਰਾ ਅਨੁਸਾਰ ਪੋਟਾਸ਼ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਪੌਦਿਆਂ ਦੀ ਗਰਮੀ ਸਹਿਣ ਦੀ ਸਮਰੱਥਾ ਵਧਦੀ ਹੈ।
ਉਨ੍ਹਾਂ ਕਿਹਾ ਕਿ ਖੇਤਾਂ ਦੀ ਨਿਯਮਿਤ ਨਿਗਰਾਨੀ ਕਰਨੀ ਚਾਹੀਦੀ ਹੈ ਤਾਂ ਜੋ ਗਰਮ ਮੌਸਮ ਵਿੱਚ ਵੱਧ ਸਕਣ ਵਾਲੀਆਂ ਬੀਮਾਰੀਆਂ ਅਤੇ ਕੀੜਿਆਂ ਤੋਂ ਸਮੇਂ ਸਿਰ ਬਚਾਅ ਕੀਤਾ ਜਾ ਸਕੇ। ਇਸ ਸਮੇਂ ’ਤੇ ਗੈਰ-ਜਰੂਰੀ ਨਾਈਟਰੋਜਨ Avoid Unnecessary Nitrogen Fertilizer in Wheat ਖਾਦ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਫ਼ਸਲ ਨੂੰ ਹੋਰ ਤਣਾਅ ਵਿੱਚ ਪਾ ਸਕਦੀ ਹੈ। ਗੋਭ ਵਾਲੇ ਪੱਤੇ ਦੀ ਅਵਸਥਾ ਤੇ ਕਣਕ ਨੂੰ ਵਧਦੇ ਤਾਪਮਾਨ ਤੋਂ ਬਚਾਉਣ ਲਈ 4 ਕਿਲੋਗ੍ਰਾਮ ਪੋਟਾਸ਼ੀਅਨਾਮ ਨਾਈਟਰੇਟ Potassium Nitrate ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪਹਿਲੀ ਸਪਰੇਅ ਗੋਭ ਅਤੇ ਦੂਜੀ ਸਪਰੇਅ ਬੂਰ ਪੈਣ ਵਾਲੇ ਪੜਾਅ ਤੇ ਸ਼ਾਮ ਦੇ ਸਮੇਂ ਕੀਤੀ  ਜਾ ਸਕਦੀ ਹੈ। ਦਾਣਾ ਭਰਨ ਦੇ ਪੜਾਅ ‘ਤੇ 1 ਏਕੜ ਲਈ 13:0:45 (ਪੋਟਾਸ਼ ਆਧਾਰਿਤ ਖਾਦ) ਦੀ 1 ਕਿਲੋਗ੍ਰਾਮ ਨੂੰ 150–200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਵੀ ਲਾਭਦਾਇਕ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਣਕ ਇਸ ਸਮੇਂ ਦਾਣਾ ਬਣਾਉਣ ਅਤੇ ਭਰਾਈ ਦੇ ਅਹਿਮ ਪੜਾਅ ’ਤੇ ਹੈ ਅਤੇ ਇਸ ਦੌਰਾਨ 30 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਫ਼ਸਲ ’ਤੇ ਗਰਮੀ ਦਾ ਤਣਾਅ Heat Stress  ਪੈਦਾ ਕਰਦਾ ਹੈ। ਇਸ ਕਾਰਨ ਦਾਣਾ ਪੂਰੀ ਤਰ੍ਹਾਂ ਨਹੀਂ ਭਰਦਾ, ਦਾਣੇ ਦਾ ਆਕਾਰ ਛੋਟਾ ਰਹਿ ਜਾਂਦਾ ਹੈ ਅਤੇ ਕੁੱਲ ਪੈਦਾਵਾਰ ਤੇ ਗੁਣਵੱਤਾ ਦੋਵਾਂ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਕਿਸਾਨ ਮੌਸਮ ਦੀਆਂ ਅਗਾਹੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਗਿਆਨਕ ਢੰਗ ਨਾਲ ਖੇਤੀ ਕਾਰਜ ਕਰਨ ਅਤੇ ਕਿਸੇ ਵੀ ਸਲਾਹ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।

ਹੁਣ ਬੀਜਾਂ ਦੀ ਸਰਟੀਫਿਕੇਸ਼ਨ ਦਾ ਕੰਮ ਹੋਇਆ ਆਨਲਾਈਨ

ਚੰਡੀਗੜ੍ਹ, 26 ਫਰਵਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੀਜ ਸਰਟੀਫਿਕੇਸ਼ਨ Seed Certification ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡਿਜ਼ਿਟਲ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਵੀਰਵਾਰ ਨੂੰ ਸੀਡ ਸਰਟੀਫਿਕੇਸ਼ਨ ਅਧਿਕਾਰੀਆਂ Seed Certification Officers ਅਤੇ ਸਹਾਇਕਾਂ ਨੂੰ 40 ਟੈਬ ਸੌਂਪੇ।

ਮੰਤਰੀ ਨੇ ਕਿਹਾ ਕਿ ਇਹ ਪਹਿਲ SATHI Portal ਪੋਰਟਲ ਦੇ ਕੰਮਕਾਜ ਨੂੰ ਆਨਲਾਈਨ ਅਤੇ ਪਾਰਦਰਸ਼ੀ ਬਣਾਉਣ ਵੱਲ ਵੱਡਾ ਕਦਮ ਹੈ। ਹੁਣ ਖੇਤਾਂ ਦੀ ਜਾਂਚ ਦੌਰਾਨ ਰੀਅਲ-ਟਾਈਮ ਡਾਟਾ ਐਂਟਰੀ Real Time Data Entry ਕੀਤੀ ਜਾ ਸਕੇਗੀ ਅਤੇ GPS ਰਾਹੀਂ ਖੇਤ ਦੀ ਸਹੀ ਲੋਕੇਸ਼ਨ ਦਰਜ ਹੋਵੇਗੀ। ਇਸ ਨਾਲ ਫੋਟੋਗ੍ਰਾਫੀ, ਡਿਜ਼ਿਟਲ ਰਿਪੋਰਟ ਤਿਆਰ ਕਰਨ ਅਤੇ ਕਿਸਾਨਾਂ ਦੇ ਡਿਜ਼ਿਟਲ ਦਸਤਖ਼ਤ ਤੁਰੰਤ ਲਏ ਜਾਣਗੇ, ਜਿਸ ਨਾਲ ਹੱਥੋਂ ਲਿਖਤ ਗਲਤੀਆਂ ਤੋਂ ਬਚਾਵ ਹੋਵੇਗਾ।

ਉਨ੍ਹਾਂ ਕਿਹਾ ਕਿ ਡਿਜ਼ਿਟਲ ਮੈਪਿੰਗ ਰਾਹੀਂ ਫਸਲ ਦੀ ਕਿਸਮ, ਆਇਸੋਲੇਸ਼ਨ ਦੂਰੀ, ਬਿਮਾਰੀਆਂ ਅਤੇ ਆਫ-ਟਾਈਪ ਪੌਧਿਆਂ ਦੀ ਗਿਣਤੀ ਵਰਗੇ ਵੇਰਵੇ ਸਿੱਧੇ ਟੈਬ ‘ਤੇ ਦਰਜ ਕੀਤੇ ਜਾਣਗੇ। ਇਸ ਕਦਮ ਨਾਲ ਬੀਜ ਸਰਟੀਫਿਕੇਸ਼ਨ ਪ੍ਰਕਿਰਿਆ Seed Certification Process ਵਿੱਚ ਪਾਰਦਰਸ਼ਤਾ ਵਧੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਗੁਣਵੱਤਾ ਵਾਲੇ ਪ੍ਰਮਾਣਿਤ ਬੀਜ High Quality Seeds Availability ਮਿਲਣ ਯਕੀਨੀ ਬਣੇਗਾ।

ਇਸ ਮੌਕੇ ਸਕੱਤਰ ਕ੍ਰਿਸ਼ੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਪੀ.ਐੱਸ.ਐੱਸ.ਸੀ.ਏ. ਨਰਿੰਦਰ ਬੇਨੀਪਾਲ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।

ਦੁੱਧ ਪਰਖ ਕੈਂਪ ਆਯੋਜਿਤ

ਬਠਿੰਡਾ, 26 ਫਰਵਰੀ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਸ. ਗੁਰਮੀਤ ਸਿੰਘ ਖੁੱਡੀਆ Gurmeet Singh Khuddian ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ Dairy Development Department, Punjab ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ Milk Costumers Awareness Drive ਤਹਿਤ ਅੱਜ ਮਾਂ ਛਿਨਮਸਤਿਕਾ ਮੰਦਰ, ਬਾਲਾ ਜੀ ਕਲੋਨੀ, ਰਾਮਪੁਰਾ ਫੂਲ ਵਿਖੇ ਮੁਫ਼ਤ ਦੁੱਧ ਪਰਖ ਕੈਂਪ Milk Testing Camp ਲਗਾਇਆ ਗਿਆ। ਮੋਬਾਈਲ ਦੁੱਧ ਟੈਸਟਿੰਗ ਵੈਨ Mobile Milk Testing Lab ਰਾਹੀਂ ਲਗਾਏ ਗਏ ਇਸ ਕੈਂਪ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

          ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ. ਗੁਰਵਿੰਦਰ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਲਖਮੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਅਤੇ ਗੁਰਪਾਲ ਸਿੰਘ ਵੱਲੋਂ ਮਹਿਲਾ ਕਲਿਆਣ ਸੰਘ ਰਾਮਪੁਰਾ ਫੂਲ ਦੇ ਸਹਿਯੋਗ ਨਾਲ ਕੈਂਪ ਦੀ ਸਫਲ ਅਗਵਾਈ ਕੀਤੀ ਗਈ। ਕੈਂਪ ਦੌਰਾਨ ਦੁੱਧ ਵਿੱਚ ਫੈਟ, SNF, ਪਾਣੀ ਦੀ ਮਾਤਰਾ ਅਤੇ ਰਸਾਇਣਿਕ ਤੱਤਾਂ ਜਿਵੇਂ ਯੂਰੀਆ, ਕਾਸਟਿਕ ਸੋਢਾ ਅਤੇ ਸਟਾਰਚ ਦੀ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਖ਼ਾਲਿਸ ਦੁੱਧ ਦੀ ਪਹਿਚਾਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
          ਇਸ ਕੈਂਪ ਦੌਰਾਨ ਕੁੱਲ 23 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 16 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਜਦਕਿ 7 ਸੈਂਪਲਾਂ ਵਿੱਚ ਪਾਣੀ ਮਿਲਿਆ ਹੋਇਆ ਪਾਇਆ ਗਿਆ। ਖੁਸ਼ੀ ਦੀ ਗੱਲ ਇਹ ਰਹੀ ਕਿ ਕਿਸੇ ਵੀ ਸੈਂਪਲ ਵਿੱਚ ਰਸਾਇਣਿਕ ਮਿਲਾਵਟ ਦੀ ਪੁਸ਼ਟੀ ਨਹੀਂ ਹੋਈ, ਜਿਸ ਨਾਲ ਖਪਤਕਾਰਾਂ ਵਿੱਚ ਵਿਸ਼ਵਾਸ ਮਜ਼ਬੂਤ ਹੋਇਆ।
          ਗੁਰਪਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਮਿਆਰੀ ਅਤੇ ਗੁਣਵੱਤਾ ਵਾਲਾ ਦੁੱਧ ਹੀ ਵਰਤਣ ਅਤੇ ਜੇਕਰ ਕਿਸੇ ਨੂੰ ਦੁੱਧ ਦੀ ਗੁਣਵੱਤਾ ਸੰਬੰਧੀ ਕੋਈ ਸ਼ੱਕ ਹੋਵੇ ਤਾਂ ਉਹ ਡੇਅਰੀ ਵਿਕਾਸ ਦਫ਼ਤਰ ਬਠਿੰਡਾ ਵਿਖੇ ਹਰ ਕੰਮਕਾਜੀ ਦਿਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਮੁਫ਼ਤ ਜਾਂਚ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ।
ਕੈਂਪ ਦੌਰਾਨ ਮਹਿਲਾ ਕਲਿਆਣ ਸੰਘ ਦੇ ਮੈਂਬਰ ਸ਼੍ਰੀਮਤੀ ਰਜਿੰਦਰ ਕੌਰ, ਵੀਨਾ ਰਾਣੀ, ਸਰੋਜ ਰਾਣੀ, ਪੰਡਿਤ ਦਲੀਪ, ਰਣਜੀਤ ਪੁੰਜ ਆਦਿ ਮੌਜੂਦ ਸਨ।
--

Wednesday, February 25, 2026

ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਤੋਂ ਕਿਵੇਂ ਬਚਾਇਆ ਜਾਵੇ, ਕਿਸਾਨਾਂ ਲਈ ਸਲਾਹਕਾਰੀ ਜਾਰੀ

ਬਰਨਾਲਾ, 26 ਫਰਵਰੀ

ਇਹ ਤਸਵੀਰ ਏਆਈ
ਨਾਲ ਬਣਾਈ ਗਈ ਹੈ

ਪੰਜਾਬ ਵਿੱਚ ਲਗਭਗ 95% ਰਕਬੇ ‘ਤੇ ਕਣਕ Wheat Crop ਦੀ ਮੌਜੂਦਾ ਸੀਜ਼ਨ ਵਿੱਚ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ ਜੋ ਕਿ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ Temperature Sensitive Wheat Crop ਲਈ ਵਧੇਰੇ ਸੰਵੇਦਨਸ਼ੀਲ ਹੈ। ਇਸ ਸਮੇਂ ਦਾਣਿਆਂ ਦੇ ਭਾਰ ਉੱਤੇ ਉੱਚ ਤਾਪਮਾਨ ਦਾ ਮਾੜਾ Heat Stress ਪ੍ਰਭਾਵ ਪੈਂਦਾ ਹੈ। ਜਿਸਦੇ ਨਤੀਜੇ ਵਜੋਂ ਕਣਕ ਦੇ ਝਾੜ੍ਹ ਅਤੇ ਗੁਣਵੱਤਾ ਵਿੱਚ ਗਿਰਾਵਟ ਆਉਂਦੀ ਹੈ। ਵੱਧ ਤਾਪਮਾਨ ਕਾਰਨ ਹਲਕੀ ਤੋਂ ਦਰਮਿਆਨੀ ਜਮੀਨ ‘ਤੇ ਬੀਜੀ ਅਗੇਤੀ ਕਣਕ ਦੀ ਫਸਲ ਜਲਦੀ ਸਿੱਟੇ ਕੱਢ ਲੈਂਦੀ ਹੈ ਅਤੇ ਪੱਕ ਜਾਂਦੀ ਹੈ ਜਿਸ ਕਰਕੇ ਦਾਣੇ ਮਾੜੇ ਰਹਿ ਜਾਂਦੇ ਹਨ।

ਡਾ. ਅਮਨਦੀਪ ਕੌਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ Dr Makhan Singh Bhullar, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ PAU ਵਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫਰਵਰੀ 2026 ਦੇ ਦੂਜੇ ਹਫਤੇ ਵਿੱਚ ਪਿਛਲੇ ਸਾਲ ਨਾਲੋਂ 2-4 ਡਿਗਰੀ ਸੈਟੀਂਗਰੇਡ ਜਿਆਦਾ ਦੇਖਿਆ ਗਿਆ ਹੈ, ਇਸ ਲਈ ਕਣਕ ਦੀ ਫ਼ਸਲ ਨੂੰ ਹਲਕਾ ਪਾਣੀ Light Irrigation ਲਗਾਇਆ ਜਾਵੇ। ਸਿੰਚਾਈ ਕਰਨ ਸਮੇਂ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ ਤਾਂ ਕਿ ਫ਼ਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। 

ਡਾ. ਹਰੀ ਰਾਮ, ਮੁਖੀ ਫ਼ਸਲ ਵਿਗਿਆਨ ਵਿਭਾਗ ਨੇ ਜਾਣਕਾਰੀ ਦਿੰਦੇ ਕਿਹਾ ਕਿ ਜਿਹੜੀ ਕਣਕ ਅਜੇ ਗੋਭ ਵਾਲੇ ਪੱਤੇ ਤੇ ਹੈ ਉਸ ਨੂੰ ਵੱਧ ਤਾਪਮਾਨ ਤੋਂ ਬਚਾਉਣ ਲਈ 2% ਪੋਟਾਸ਼ੀਅਮ ਨਾਈਟ੍ਰੇਟ Potassium Nitrate (13:0:45) (4 ਕਿਲੋਗਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾਂ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰ ਸਕਦੇ ਹੋ। ਯਾਦ ਰਹੇ ਕਿ ਇਹ ਘੋਲ 200 ਲਿਟਰ ਦਾ ਬਣਇਆ ਜਾਵੇ ਅਤੇ ਸਪਰੇਅ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ। ਫ਼ਸਲ ਨੂੰ ਹਲਕਾ ਪਾਣੀ ਲਗਾਉਣ ਅਤੇ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਸਪਰੇਅ ਕਰਨ ਨਾਲ ਉੱਚ ਤਾਪਮਾਨ ਦੇ ਮਾੜੇ ਪ੍ਰਭਾਵ ਤੋਂ ਕਾਫੀ ਹੱਦ ਤੱਕ ਬਚਾਇਆ ਜਾ ਸਕਦਾ ਹੈ।


ਕਿਸਾਨਾਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ*

*ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ ਦਿੱਤੀ ਸਬਸਿਡੀ 

*• ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ, ਪੰਚਾਇਤਾਂ ਅਤੇ ਉੱਦਮੀਆਂ ਨੂੰ ਸਸ਼ਕਤ ਬਣਾਉਣ ਲਈ ਇਨ-ਸੀਟੂ ਅਤੇ ਐਕਸ-ਸੀਟੂ ਨਿਪਟਾਰੇ ‘ਤੇ ਧਿਆਨ ਕੀਤਾ ਕੇਂਦਰਤ: ਖੁੱਡੀਆਂ*

*• ਸਾਉਣੀ 2025 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦ ਦੀ ਆਈ ਗਿਰਾਵਟ, ਜੋ ਇਸ ਯੋਜਨਾ ਦੀ ਸਫਲਤਾ ਨੂੰ ਕਰਦੀ ਹੈ ਉਜਾਗਰ: ਖੇਤੀਬਾੜੀ ਮੰਤਰੀ*

ਚੰਡੀਗੜ੍ਹ, 25 ਫਰਵਰੀ:


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ Paddy Stubble Burning Incident ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (Crop Residue Management Machines) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ Farner Subsidy ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (CHC), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ CRM ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ 'ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ Paddy Stubble Burning ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸ. ਖੁੱਡੀਆਂ ਨੇ ਵਿਆਪਕ ਵੰਡ ਨੈੱਟਵਰਕ ਦਾ ਜ਼ਿਕਰ ਕੀਤਾ, ਜੋ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨ ਪੁਹੰਚ ਨੂੰ ਯਕੀਨੀ ਬਣਾਉਂਦਾ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ Small and Marginal Farmers ਲਈ ਕਿਫਾਇਤੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ 66 ਸਹਿਕਾਰੀ ਸਭਾਵਾਂ ਵੱਲੋਂ 1151 ਨਵੇਂ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕੀਤੇ ਗਏ। ਇਸ ਵਿੱਚ 1042 ਪੇਂਡੂ ਉੱਦਮੀ ਸ਼ਾਮਲ ਹਨ, ਜੋ ਸਥਾਨਕ ਉੱਦਮ ਨੂੰ ਚਲਾ ਕੇ ਯੋਜਨਾ ਨੂੰ ਮਜ਼ਬੂਤ ਆਧਾਰ ਦਿੰਦੇ ਹਨ, 28 ਕਿਸਾਨ ਉਤਪਾਦਕ ਸੰਗਠਨ (FPO) ਪੈਮਾਨੇ ਦੀ ਆਰਥਿਕਤਾ ਨੂੰ ਵਧਾਉਂਦੇ ਹਨ ਅਤੇ 15 ਗ੍ਰਾਮ ਪੰਚਾਇਤਾਂ ਪਿੰਡ ਪੱਧਰ ’ਤੇ ਭਾਈਚਾਰਕ ਤੌਰ ’ਤੇ ਹੱਲ ਯਕੀਨੀ ਬਣਾਉਂਦੀਆਂ ਹਨ।

ਸਿੱਧੀ ਮਾਲਕੀ ਨੂੰ ਵੱਡਾ ਹੁਲਾਰਾ ਦਿੰਦਿਆਂ ਇਸ ਯੋਜਨਾ ਨੇ 4181 ਵਿਅਕਤੀਗਤ ਕਿਸਾਨਾਂ ਨੂੰ ਵੀ ਆਧੁਨਿਕ, ਕੁਸ਼ਲ ਸੀਆਰਐਮ ਮਸ਼ੀਨਾਂ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਹੈ। ਇਸ ਤੋਂ ਇਲਾਵਾ ਉਦਯੋਗਿਕ ਵੈਲੀਊ ਚੇਨ ਨੂੰ ਮਜ਼ਬੂਤ ਕਰਨ ਲਈ ਇੱਕ ਰਣਨੀਤਕ ਕਦਮ ਤਹਿਤ, 26 ਪੈਡੀ ਸਪਲਾਈ ਚੇਨ Paddy Stubble Supply Chain ਸਥਾਪਤ ਕੀਤੀਆਂ ਗਈਆਂ ਹਨ। ਇਹ ਸਪਲਾਈ ਚੇਨ ਪਰਾਲੀ ਨੂੰ ਬਾਇਓਮਾਸ ਪਲਾਂਟਾਂ Biomass Plants ਅਤੇ ਉਦਯੋਗਿਕ ਇਕਾਈਆਂ ਤੱਕ ਪਹੁੰਚਣ ਅਤੇ ਲਿਆਉਣ-ਲਿਜਾਣ, ਪ੍ਰਭਾਵਸ਼ਾਲੀ ਢੰਗ ਨਾਲ ਰਹਿੰਦ-ਖੂੰਹਦ ਨੂੰ ਮਾਲੀਏ ਵਿੱਚ ਬਦਲਣ ਅਤੇ ਇੱਕ ਸਰਕੂਲਰ ਅਰਥਵਿਵਸਥਾ ਦਾ ਨਿਰਮਾਣ ਕਰਨ ਵਿੱਚ ਅਹਿਮ ਯੋਗਦਾਨ ਨਿਭਾਏਗੀ।

 ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 395 ਕਰੋੜ ਰੁਪਏ ਦੀ ਮਿਸਾਲੀ ਸਬਸਿਡੀ ਕਿਸਾਨ ਭਾਈਚਾਰੇ ਅਤੇ ਵਾਤਾਵਰਣ ਪ੍ਰਤੀ ਸਰਕਾਰ ਦੇ ਦ੍ਰਿੜ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼  ਸਬਸਿਡੀ ਨਹੀਂ ਸਗੋਂ ਸੂਬੇ ਦੇ ਭਵਿੱਖ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਾਹ ਲੈਣ ਵਾਲੀ ਸਵੱਛ ਤੇ ਤਾਜ਼ੀ ਹਵਾ ਵਿੱਚ ਇੱਕ ਨਿਵੇਸ਼ ਹੈ। ਸਰਕਾਰ ਵੱਲੋਂ ਪਿੰਡ ਪੱਧਰ ’ਤੇ ਮਸ਼ੀਨਰੀ ਦੀ ਉਪਲਬਧਤਾ ਤੋਂ ਲੈ ਕੇ ਪਰਾਲੀ ਲਈ ਮਜ਼ਬੂਤ ਮਾਰਕੀਟ ਯਕੀਨੀ ਬਣਾਉਣ ਤੱਕ ਸਾਰੇ ਹੱਲ ਪ੍ਰਦਾਨ ਕੀਤੇ ਜਾ ਰਹੇ ਹਨ।

ਖੇਤੀਬਾੜੀ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਉਪਕਰਣਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ। ਸਾਲ 2025-26 ਲਈ ਸੀਆਰਐਮ ਸਕੀਮ ਅਧੀਨ ਇਸ ਅਹਿਮ ਯਤਨ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ ਸਾਉਣੀ ਸੀਜ਼ਨ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦ ਦੀ ਗਿਰਾਵਟ ਆਈ ਹੈ, ਜਿਸ ਨਾਲ ਸਾਲ 2024 ਵਿੱਚ ਮਾਮਲੇ 10,909 ਤੋਂ ਘਟ ਕੇ 5,114 ਰਹਿ ਗਏ, ਜਿਸ ਨਾਲ ਦੇਸ਼ ਵਿੱਚ ਟਿਕਾਊ ਖੇਤੀਬਾੜੀ ਲਈ ਇੱਕ ਨਵਾਂ ਮਾਪਦੰਡ ਸਥਾਪਤ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

*ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ Firozpur Feeder Canal ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ-ਭਗਵੰਤ ਸਿੰਘ ਮਾਨ*

*ਪਹਿਲਾਂ ਨਹਿਰ ਦੀ ਸਮਰੱਥਾ 11192 ਕਿਊਸਿਕ ਸੀ ਅਤੇ ਹੁਣ 2681 ਕਿਊਸਿਕ ਦੇ ਵਾਧੇ ਨਾਲ ਇਸ ਦੀ ਸਮਰੱਥਾ 13,873 ਕਿਊਸਿਕ ਹੋਈ-ਭਗਵੰਤ ਸਿੰਘ ਮਾਨ*

*74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਨਹਿਰਾਂ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ-ਭਗਵੰਤ ਸਿੰਘ ਮਾਨ*

*ਪਹਿਲਾਂ ਪੰਜਾਬ ਦੇ ਖੇਤਾਂ ਤੱਕ 21 ਫੀਸਦੀ ਨਹਿਰੀ ਪਾਣੀ ਪਹੁੰਚਦਾ ਸੀ, ‘ਆਪ’ ਸਰਕਾਰ ਨੇ ਖੇਤਾਂ ਤੱਕ 68 ਫੀਸਦੀ ਨਹਿਰੀ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ*

*ਪੰਜਾਬ ਕੋਲ ਵਾਧੂ ਪਾਣੀ ਨਹੀਂ, ਸਾਡੇ ਲਈ ਪੰਜਾਬ ਦੇ ਹਿੱਤ ਸਭ ਤੋਂ ਉਪਰ, ਕਿਸੇ ਵੀ ਸੂਬੇ ਨੂੰ ਇਕ ਬੂੰਦ ਪਾਣੀ ਨਹੀਂ ਦੇਵਾਂਗੇ-ਭਗਵੰਤ ਸਿੰਘ ਮਾਨ*

*ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਦੂਜੇ ਸੂਬਿਆਂ ਨੂੰ ਪਾਣੀ ਦੇਣ ਦੇ ਸਮਝੌਤੇ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ-ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ*

 ਮਖੂ, 25 ਫਰਵਰੀ 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ Firozpur Feeder Canal ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ Lifeline of Malwa ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।

ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਸਮਝੌਤਿਆਂ 'ਤੇ ਦਸਤਖਤ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ ਹੈ। 

ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਮਾਲਵਾ ਖੇਤਰ ਲਈ ਇਤਿਹਾਸਕ ਅਤੇ ਖੁਸ਼ੀ ਭਰਿਆ ਦਿਨ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ Firozpur Feeder Canal ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ।" ਉਨ੍ਹਾਂ ਅੱਗੇ ਕਿਹਾ, "ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।"

ਮੁੱਖ ਮੰਤਰੀ ਨੇ ਕਿਹਾ, “ਪਹਿਲੇ ਪੜਾਅ 'ਤੇ 180 ਕਰੋੜ ਰੁਪਏ ਦਾ ਖਰਚਾ ਆਇਆ ਹੈ। ਮੈਂ ਇੰਜੀਨੀਅਰਾਂ, ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 35 ਦਿਨਾਂ ਦੇ ਅੰਦਰ 15 ਕਿਲੋਮੀਟਰ ਨਹਿਰ ਦੀ ਲਾਈਨਿੰਗ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕੁੱਲ 126 ਸਰਕਾਰੀ ਮੁਲਾਜ਼ਮ ਅਤੇ 4,000 ਕਾਮੇ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ, “ਪਹਿਲੇ ਪੜਾਅ ਦੇ ਉਦਘਾਟਨ ਦੇ ਨਾਲ ਨਹਿਰ ਦੀ ਸਮਰੱਥਾ 2,681 ਕਿਊਸਿਕ ਵਧ ਗਈ ਹੈ। ਪਹਿਲਾਂ, ਨਹਿਰ ਦੀ ਸਮਰੱਥਾ 11,192 ਕਿਊਸਿਕ ਸੀ, ਜੋ ਹੁਣ ਵਧ ਕੇ 13,873 ਕਿਊਸਿਕ ਹੋ ਗਈ ਹੈ।” 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨਹਿਰ ਦੀ ਡੂੰਘਾਈ 18 ਫੁੱਟ ਤੋਂ ਵਧ ਕੇ 21 ਫੁੱਟ ਹੋ ਗਈ ਹੈ ਅਤੇ ਨਹਿਰ ਦੀ ਚੌੜਾਈ 163 ਫੁੱਟ ਤੋਂ ਵਧ ਕੇ 180 ਫੁੱਟ ਹੋ ਗਈ ਹੈ।” ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਈ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਚਾਰ ਜ਼ਿਲ੍ਹਿਆਂ ਦੇ ਅਧੀਨ ਆਉਂਦੇ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ। “ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 14 ਬਲਾਕਾਂ ਗਿੱਦੜਬਾਹਾ, ਮਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂ ਹਰ ਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਨੂੰ ਸਿੱਧਾ ਲਾਭ ਹੋਵੇਗਾ।” 

ਮੁੱਖ ਮੰਤਰੀ ਨੇ ਕਿਹਾ, “ਇਸ ਨਹਿਰ ਦੀ ਰੀਲਾਈਨਿੰਗ ਨਾਲ 6,45,200 ਹੈਕਟੇਅਰ ਰਕਬੇ ਨੂੰ ਸਿੰਚਾਈ ਦਾ ਪਾਣੀ ਮਿਲੇਗਾ। ਹੁਣ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰਾਂ ਖਾਸ ਕਰਕੇ ਫਾਜ਼ਿਲਕਾ ਅਤੇ ਜਲਾਲਾਬਾਦ ਨੂੰ ਫਿਰੋਜ਼ਪੁਰ ਫੀਡਰ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।” ਉਨ੍ਹਾਂ ਦੱਸਿਆ ਕਿ ਪਹਿਲਾਂ ਹੁਸੈਨੀਵਾਲਾ ਹੈੱਡਵਰਕਸ ਤੋਂ ਫੀਡਰ ਰਾਹੀਂ ਪਾਕਿਸਤਾਨ ਨੂੰ ਪਾਣੀ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਪਾਕਿਸਤਾਨ ਦੇ ਕਸੂਰ ਸ਼ਹਿਰ ਨੇੜੇ ਵਗਦੇ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ, ਜੋ ਦੇਸ਼ ਵਿੱਚ ਦੁਬਾਰਾ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਸਰਹੱਦੀ ਪਿੰਡਾਂ ਨੂੰ ਦੂਸ਼ਿਤ ਪਾਣੀ ਮਿਲਦਾ ਹੈ ਪਰ ਹੁਣ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਅਤੇ ਪਿੰਡਾਂ ਨੂੰ ਸਾਫ਼ ਪਾਣੀ ਸਪਲਾਈ ਕਰਨ ਲਈ ਵਾਟਰ ਰੀਚਾਰਜ ਸਿਸਟਮ ਸ਼ੁਰੂ ਕੀਤਾ ਗਿਆ ਹੈ।” 

ਨਹਿਰਾਂ ਦੇ ਨਵੀਨੀਕਰਨ ਲਈ ਪਹਿਲੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲ, ਸਰਹਿੰਦ ਫੀਡਰ ਦੀ ਲਾਈਨਿੰਗ ਦਾ ਕੰਮ, ਜੋ ਕਿ ਫਿਰੋਜ਼ਪੁਰ ਫੀਡਰ ਸਿਸਟਮ ਦਾ ਹੀ ਹਿੱਸਾ ਹੈ, ਪੂਰਾ ਹੋ ਗਿਆ ਸੀ। ਫਿਰੋਜ਼ਪੁਰ ਫੀਡਰ ਦੀ ਰੀਲਾਈਨਿੰਗ ਨਾਲ, ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ, ਜਿਸ ਨਾਲ ਪਾਣੀ ਦੀ ਕਮੀ ਦਾ ਮਸਲਾ ਸਥਾਈ ਤੌਰ 'ਤੇ ਹੱਲ ਹੋ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਫਿਰੋਜ਼ਪੁਰ ਫੀਡਰ ਨਹਿਰ 1952 ਵਿੱਚ ਬਣਾਈ ਗਈ ਸੀ ਅਤੇ ਪਿਛਲੇ 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਇਸ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ। 

ਮੁੱਖ ਮੰਤਰੀ ਨੇ ਕਿਹਾ, “ਨਹਿਰ ਦਾ ਮੌਜੂਦਾ ਢਾਂਚਾ ਵੇਲਾ ਵਿਹਾਅ ਗਿਆ ਸੀ, ਜਿਸ ਕਾਰਨ ਸਾਉਣੀ ਦੇ ਸੀਜ਼ਨ ਦੌਰਾਨ ਲਗਭਗ 1,000 ਕਿਊਸਿਕ ਪਾਣੀ ਦੀ ਥੁੜ੍ਹ ਹੋ ਜਾਂਦੀ ਸੀ ਅਤੇ ਨਹਿਰਾਂ ਨੂੰ ਰੋਟੇਸ਼ਨਲ ਆਧਾਰ 'ਤੇ ਚਲਾਉਣਾ ਪੈਂਦਾ ਸੀ। ਨਹਿਰ ਦੇ ਨਵੀਨੀਕਰਨ ਦਾ ਇਹ ਪ੍ਰੋਜੈਕਟ ਮਾਲਵਾ ਖੇਤਰ ਦੇ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਨਹਿਰੀ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਖਰਚ ਕੀਤੇ ਹਨ ਅਤੇ ਪਹਿਲੀ ਵਾਰ ਸੂਬੇ ਦੇ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ 'ਆਪ' ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। “ਅੱਜ, ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਟੇਲਾਂ 'ਤੇ ਪਾਣੀ ਪਹੁੰਚਾਉਣ ਲਈ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ। 

ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿਨ੍ਹਾਂ ਲੀਡਰਾਂ ਦੇ ਘਰਾਂ ਤੱਕ ਨਹਿਰਾਂ ਖਤਮ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਗੱਲ ਦੀ ਪ੍ਰਵਾਹ ਨਹੀਂ ਕੀਤੀ। ਅਜਿਹੇ ਫੈਸਲੇ ਸਿਰਫ਼ ਉਹ ਆਗੂ ਹੀ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋਣ, ਨਾ ਕਿ ਉਹ ਜਿਹੜੇ ਪਹਾੜਾਂ 'ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹੋਣ।" ਉਨ੍ਹਾਂ ਅੱਗੇ ਕਿਹਾ, "ਇਹ ਰਵਾਇਤੀ ਸਿਆਸੀ ਪਾਰਟੀਆਂ ਗੱਦਾਰ ਸਨ ਜੋ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।"

ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ, "ਜਿਨ੍ਹਾਂ ਲੋਕਾਂ ਨੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਸਮਝੌਤੇ 'ਤੇ ਦਸਤਖਤ ਕੀਤੇ ਸਨ ਅਤੇ ਇਸ ਦੇ ਸਰਵੇਖਣ ਦੀ ਇਜਾਜ਼ਤ ਦਿੱਤੀ ਸੀ, ਉਨ੍ਹਾਂ ਦੇ ਹਰਿਆਣਾ ਵਿੱਚ ਵੱਡੇ ਰਿਜ਼ੋਰਟ ਹਨ, ਜਦੋਂ ਕਿ ਦੂਜਾ ਜਿਸ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਨੂੰ ਟੱਕ ਲਾਉਣ ਲਈ ਚਾਂਦੀ ਦੀ ਕਹੀ ਪੇਸ਼ ਕੀਤੀ ਸੀ, ਅੱਜ ਉਹ ਆਪਣੇ ਆਪ ਨੂੰ 'ਪਾਣੀ ਦਾ ਰਾਖਾ' ਕਹਾਉਂਦੇ ਹਨ। ਇਨ੍ਹਾਂ ਲੋਕਾਂ ਨੇ ਆਪਣੇ ਨਿੱਜੀ ਰਾਜਨੀਤਿਕ ਹਿੱਤਾਂ ਲਈ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਸੇ ਕਰਕੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਾਕਾਰ ਦਿੱਤਾ।"

ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, "ਇਸ ਡਰਾਮੇ ਦਾ ਅਸਲੀ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ, ਇਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?"

ਸਰਹੱਦੀ ਇਲਾਕੇ ਦੇ ਵਸਨੀਕਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕੇ ਦੇ ਵਸਨੀਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।"

ਉਨ੍ਹਾਂ ਦੱਸਿਆ ਕਿ ਪੰਜਾਬ ਦੀ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਲਈ ਸਿਧਾਂਤਕ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਵਾੜ ਤੋਂ ਪਰੇ ਫਸੇ ਹਜ਼ਾਰਾਂ ਏਕੜ ਖੇਤਾਂ ‘ਤੇ ਬੇਰੋਕ ਖੇਤੀ ਲਈ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ, "ਕਿਸਾਨਾਂ ਨੂੰ ਲੰਬੇ ਸਮੇਂ ਤੋਂ ਪਛਾਣ ਪੱਤਰ ਦਿਖਾ ਕੇ ਬੀਐਸਐਫ ਦੀ ਸੁਰੱਖਿਆ ਹੇਠ ਆਪਣੇ ਖੇਤਾਂ ਤੱਕ ਪਹੁੰਚਣ ਲਈ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ 532 ਕਿਲੋਮੀਟਰ ਭਾਰਤ-ਪਾਕਿ ਸਰਹੱਦ 'ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਇਹ ਵਾੜ ਪੰਜਾਬ ਦੇ ਖੇਤਰ ਵਿੱਚ ਬਹੁਤ ਅੰਦਰ ਲਗਾਈ ਗਈ ਹੈ।"

ਪਾਣੀ ਦੀ ਵੰਡ ਸਬੰਧੀ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਵੀ ਸੂਬੇ ਤੋਂ ਇੱਕ ਬੂੰਦ ਵੀ ਪਾਣੀ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।" ਉਨ੍ਹਾਂ ਅੱਗੇ ਕਿਹਾ, "ਸਤਲੁਜ ਯਮੁਨਾ ਲਿੰਕ ਦੇ ਮੁੱਦੇ ਸਿਰਫ਼ ਯਮੁਨਾ ਸਤਲੁਜ ਲਿੰਕ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ, ਜੋ ਯਮੁਨਾ ਦੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਏਗਾ। ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬੇ ਕੋਲ ਆਪਣਾ ਦਰਿਆਈ ਪਾਣੀ ਹੋਣ ਦੇ ਬਾਵਜੂਦ ਪੰਜਾਬ ਪਾਣੀ ਸਬੰਧੀ ਆਪਣੀਆਂ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਸੂਬਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਭਗ 60 ਫ਼ੀਸਦ ਪਾਣੀ ਦਿੰਦਾ ਹੈ ਜਿਨ੍ਹਾਂ ਵਿੱਚੋਂ ਰਾਵੀ-ਬਿਆਸ ਅਤੇ ਸਤਲੁਜ ਦਰਿਆ ਨਹੀਂ ਲੰਘਦੇ। ਪੰਜਾਬ ਦੇ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਵਿੱਚ ਸਾਂਝਾ ਕੀਤਾ ਜਾਂਦਾ ਹੈ, ਜਦੋਂ ਕਿ ਹੜ੍ਹਾਂ ਨਾਲ ਸਬੰਧਤ ਨੁਕਸਾਨ ਸਿਰਫ਼ ਪੰਜਾਬ ਨੂੰ ਹੀ ਝੱਲਣਾ ਪੈਂਦਾ ਹੈ ਅਤੇ ਭਾਰੀ ਸਾਲਾਨਾ ਵਿੱਤੀ ਬੋਝ ਚੁੱਕਣਾ ਪੈਂਦਾ ਹੈ।" ਉਨ੍ਹਾਂ ਕਿਹਾ, "ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤ ਸਭ ਤੋਂ ਉੱਪਰ ਹੈ ਅਤੇ ਇਸ ਸਬੰਧ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।"

ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ, "ਜਿਨ੍ਹਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ।" ਉਨ੍ਹਾਂ ਅੱਗੇ ਕਿਹਾ, "ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ। ਅੱਜ ਵੀ, ਉਹ ਗੈਂਗਸਟਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਤਰਨ ਤਾਰਨ ਉਪ ਚੋਣਾਂ ਦੌਰਾਨ ਪਾਰਟੀ ਦੀ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਗਿਆ ਸੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਸਿਆਸੀ ਤੌਰ 'ਤੇ ਨਾਕਾਰਾ ਆਗੂਆਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਵਾਰ-ਵਾਰ ਲੋਕਾਂ ਵੱਲੋਂ ਨਕਾਰਿਆ ਗਿਆ ਹੈ। ਉਹ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਲੋਕ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਸਬਕ ਸਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਸੀ ਪਰ ਉਨ੍ਹਾਂ ਨੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਜਿਸ ਕਰਕੇ ਉਨ੍ਹਾਂ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ।”

ਉਨ੍ਹਾਂ ਕਿਹਾ, "ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਸਧਾਰਨ ਘਰ ਦਾ ਪੁੱਤਰ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ।" ਉਨ੍ਹਾਂ ਕਿਹਾ ਕਿ ਲੋਕਾਂ ਦਾ ਅਜਿਹੀਆਂ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ, "ਪਿਛਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਬਜਾਏ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਾ ਦਿਖਾਈ ਅਤੇ ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ। ਉਹ ਸਵੇਰੇ-ਸਵੇਰੇ ਹੀ ਮੇਰੇ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਦੇ ਸਾਹਮਣੇ ਉਨ੍ਹਾਂ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ।"

ਇਕ ਹੋਰ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਸੂਤਰੀ ਏਜੰਡਾ ਹੈ ਜਿਸ ਤਹਿਤ ਉਹ ਆਪਣੇ ਪੁੱਤ-ਭਤੀਜਾ ਅਤੇ ਸਾਲਾ-ਜੀਜਾ ਦੀ ਭਲਾਈ ਨੂੰ ਯਕੀਨੀ ਬਣਾਉਣਾ ਚਾਹੁੰਦੇ ਹਨ।’’”

ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਪੂਰੀ ਜ਼ਿੰਮੇਵਾਰੀ ਨਾਲ ਸੁਚੱਜੀ ਵਰਤੋਂ ਕਰ ਰਹੀ ਹੈ। 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਨਿਵੇਕਲੀ ਮਿਸਾਲ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇੱਕ ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਰਸੂਖ਼ਦਾਰ ਕਰੀਬੀਆਂ ਜਾਂ ਦੋਸਤਾਂ ਨੂੰ ਨਿਗੂਣੀਆਂ ਕੀਮਤਾਂ ‘ਤੇ ਵੰਡੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ।”

ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਲੇਠੀ ਯੋਜਨਾ ਹੈ, ਜੋ ਪੰਜਾਬ ਵਿੱਚ ਵਸਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ, ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕੀਤੀ ਹੈ, ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟਿਆ ਹੈ ਅਤੇ ਨਾਲ ਹੀ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।”

ਉਨ੍ਹਾਂ ਅੱਗੇ ਕਿਹਾ ਕਿ 63,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਦਿੱਤੀਆਂ ਗਈਆਂ ਹਨ।

ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਡਰੱਗ ਮਾਫੀਆ ਨੂੰ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਸਰਪ੍ਰਸਤੀ ਦਿੱਤੀ ਜਾਂਦੀ ਸੀ, ਪਰ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਨਸ਼ਿਆਂ ਦੀ ਸਪਲਾਈ ਨੂੰ ਤੋੜਨ ਤੋਂ ਇਲਾਵਾ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ।”’’

ਭਾਈਚਾਰਕ ਸ਼ਮੂਲੀਅਤ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਸਰਗਰਮ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ-ਲਹਿਰ ਬਣਾਉਣ ਦੀ ਲੋੜ ਹੈ। ਉਹ ਦਿਨ ਦੂਰ ਨਹੀਂ ਜਦੋਂ, ਭਾਈਚਾਰਕ ਸ਼ਮੂਲੀਅਤ ਨਾਲ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।” ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। 

ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।