-ਕੁਦਰਤੀ ਖੇਤੀ ਪ੍ਰਣਾਲੀ ਤੋਂ ਇਲਾਵਾ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਬਾਰੇ ਦਿੱਤੀ ਗਈ ਜਾਣਕਾਰੀ
All about Agriculture, Horticulture and Animal Husbandry and Information about Govt schemes for Farmers
Sunday, March 1, 2026
ਮੁੜ ਸੁਰਜੀਤ ਖੇਤੀ (Regenerative Agriculture) ਬਾਰੇ 4 ਦਿਨਾਂ ਦਾ ਟ੍ਰੇਨਿੰਗ ਪ੍ਰੋਗਰਾਮ ਸਮਾਪਤ
Cotton Crop ਵਿੱਚ Pink Bollworm ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 1 ਮਾਰਚ : ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਆਈ.ਸੀ.ਏ.ਆਰ.- ਸੀ.ਆਈ.ਸੀ.ਆਰ.ਆਰ.ਐਸ., ICAR-CICRRS Sirsa ਸਿਰਸਾ ਵੱਲੋਂ ਪਿੰਡ ਜੋਧਪੁਰ ਰੋਮਾਣਾ (Bathinda) ਵਿਖੇ ਨਰਮੇ ਦੀ ਫ਼ਸਲ Cotton Crop ਵਿੱਚ ਗੁਲਾਬੀ ਸੁੰਡੀ Pink Bollworm ਅਤੇ ਹੋਰ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਦਾ Farmer Awareness Camp ਆਯੋਜਨ ਕੀਤਾ ਗਿਆ। ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਅੱਜ ਛੱਡਿਆ ਜਾਵੇਗਾ ਨਹਿਰਾਂ ਵਿੱਚ ਪਾਣੀ
ਫਿਰੋਜਪੁਰ 1 ਮਾਰਚ
ਪਿਛਲੇ ਕਰੀਬ 40 ਦਿਨਾਂ ਤੋਂ ਨਹਿਰਾਂ ਵਿੱਚ ਬੰਦੀ ਹੋਣ ਕਾਰਨ ਨਹਿਰੀ ਪਾਣੀ ਦੀ ਘਾਟ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਪਰ ਫਿਰੋਜ਼ਪੁਰ ਫੀਡਰ Firozpur Feeder ਦੇ ਪੁਨਰ ਨਿਰਮਾਣ ਦੇ ਚਲਦਿਆਂ ਇਹ ਬੰਦੀ Canal Closer ਕੀਤੀ ਗਈ ਸੀ। ਦੱਸਣ ਯੋਗ ਹੈ ਕਿ ਅੱਜ 1 ਮਾਰਚ ਨੂੰ ਦੇਰ ਸ਼ਾਮ ਨਹਿਰਾਂ ਵਿੱਚ ਪਾਣੀ ਛੱਡਿਆ ਜਾਵੇਗਾ। ਜਿਸ ਦੀ ਉਮੀਦ ਹੈ ਕਿ ਚਾਰ ਤੋਂ ਪੰਜ ਮਾਰਚ ਤੱਕ ਅਬੋਹਰ ਇਲਾਕੇ ਦੀਆਂ ਟੇਲਾਂ ਤੱਕ ਪਾਣੀ ਪਹੁੰਚਣ ਦੀ ਸੰਭਾਵਨਾ ਹੈ ਕਿਉਂਕਿ ਨਹਿਰਾਂ ਵਿੱਚ ਪਾਣੀ ਭਰਨ ਤੇ ਸਮਾਂ ਲੱਗੇਗਾ ਤੇ ਇਸ ਸਮੇਂ ਦੇ ਚਲਦਿਆਂ ਹੀ ਚਾਰ ਦਿਨ ਲੱਗ ਜਾਣਗੇ
ਕਿਸਾਨ ਲੰਬੇ ਸਮੇਂ ਤੋਂ ਪਾਣੀ ਦੀ ਉਡੀਕ ਕਰ ਰਹੇ ਹਨ ਕਿਉਂਕਿ ਬੰਦੀ ਗਰੀਬ 40 ਦਿਨਾਂ ਤੋਂ ਚੱਲ ਰਹੀ ਹੈ ਤਾਂ ਅਜਿਹੇ ਵਿੱਚ ਜਿੱਥੇ ਵਾਟਰ ਵਰਕਸਾਂ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਉੱਥੇ ਕਿਸਾਨ ਵੀ ਨਹਿਰੀ ਪਾਣੀ ਨੂੰ ਉਡੀਕ ਰਹੇ ਹਨ।
ਸਟਰਾਅ ਬੇਰੀ Strawberry ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ
ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ Strawberry ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ
ਅੰਮ੍ਰਿਤਸਰ, 28 ਫਰਵਰੀ (Only Agriculture) - ਮਿਹਨਤ ਅੱਗੇ ਲਕਸ਼ਮੀ ਅਤੇ ਪੱਖੇ ਅੱਗੇ ਪੌਣ ਦੀ ਕਹਾਵਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਸੱਚ ਕਰ ਦਿਖਾਇਆ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ Shere Punjab Singh Kahlon ਆਪਣੇ ਖੇਤਾਂ ਵਿੱਚ ਪਿਛਲੇ ਇੱਕ ਦਹਾਕੇ ਤੋਂ ਸਟਰਾਅ ਬੇਰੀ Strawberry Cultivation ਦੀ ਸਫਲ ਕਾਸ਼ਤ ਕਰਕੇ ਚੋਖੀ ਆਮਦਨ ਕਮਾ ਰਿਹਾ ਹੈ। ਸ਼ੇਰੇ ਪੰਜਾਬ ਸਿੰਘ ਨੇ ਇਸ ਫ਼ਸਲ ਦੀ ਕਾਸ਼ਤ ਕਰਕੇ ਜਿੱਥੇ ਫ਼ਸਲੀ ਵਿਭਿੰਨਤਾ ਲਿਆਂਦੀ ਹੈ ਓਥੇ ਨਾਲ ਹੀ ਪਾਣੀ ਦੀ ਬੱਚਤ ਕਰਨ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ।
ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ Strawberry Cultivation ਦੀ ਕਾਸ਼ਤ ਕਰ ਰਿਹਾ ਹੈ। ਸ. ਕਾਹਲੋਂ ਨੇ ਦੱਸਿਆ ਕਿ ਉਸਨੇ ਇਸ ਸਾਲ ਵੀ 6 ਕਨਾਲ਼ਾਂ 'ਚ ਸਟਰਾਅ ਬੇਰੀ ਦੀ ਕਾਸ਼ਤ Strawberry Cultivation ਕੀਤੀ ਹੈ। ਉਸਨੇ ਦੱਸਿਆ ਕਿ ਉਹ ਸਟਰਾਅ ਬੇਰੀ ਦੀ Marketing of Strawberry ਮਾਰਕੀਟਿੰਗ ਵੀ ਖ਼ੁਦ ਕਰਦਾ ਹੈ ਅਤੇ ਦੂਸਰੀਆਂ ਫ਼ਸਲਾਂ ਦੇ ਮੁਕਾਬਲੇ ਉਸਨੂੰ ਇਸ ਫ਼ਸਲ ਵਿੱਚੋਂ ਵੱਧ ਆਮਦਨ ਹੋ ਰਹੀ ਹੈ। ਉਸਨੇ ਕਿਹਾ ਕਿ ਉਸਦੇ ਗ੍ਰਾਹਕ ਉਸ ਨਾਲ ਸਿੱਧਾ ਰਾਬਤਾ ਕਰਕੇ ਆਰਡਰ ਲਿਖਾ ਦਿੰਦੇ ਹਨ ਅਤੇ ਉਹ ਬਿਲਕੁਲ ਤਾਜ਼ੀ ਸਟਰਾਅ ਬੇਰੀ Fresh Strawberry Fruits ਉਨ੍ਹਾਂ ਦੇ ਘਰ ਪਹੁੰਚਾ ਦਿੰਦਾ ਹੈ। ਅਜਿਹਾ ਕਰਨ ਨਾਲ ਉਸ ਨੂੰ ਬਜ਼ਾਰ ਨਾਲੋਂ ਵੱਧ ਰੇਟ ਮਿਲ ਜਾਂਦਾ ਹੈ।
ਸਟਰਾਅ ਬੇਰੀ ਦੀ ਫ਼ਸਲ Strawberry Production ਪੈਦਾ ਕਰਨਾ ਸਭ ਤੋਂ ਔਖਾ.....
ਕਿਸਾਨ ਸ਼ੇਰੇ ਪੰਜਾਬ ਕਾਹਲੋਂ ਨੇ ਦੱਸਿਆ ਕਿ ਸਟਰਾਅ ਬੇਰੀ ਫਲ Strawberry Fruit ਬਹੁਤ ਗੁਣਕਾਰੀ ਹੈ। ਉਸ ਨੇ ਦੱਸਿਆ ਕਿ ਸਟਰਾਅ ਬੇਰੀ ਦੀ ਬਿਜਾਈ ਅਕਤੂਬਰ ਮਹੀਨੇ ਚ ਕੀਤੀ ਜਾਂਦੀ ਹੈ ਅਤੇ ਇਹ ਫ਼ਸਲ ਪੱਕ ਕੇ ਫਰਵਰੀ ਮਹੀਨੇ 'ਚ ਤਿਆਰ ਹੁੰਦੀ ਹੈ। ਉਸ ਨੇ ਦੱਸਿਆ ਕਿ 20 ਫਰਵਰੀ ਤੋਂ ਬਾਅਦ Strawberry ਦਾ ਮੰਡੀਕਰਨ ਕਰਨਾ ਸ਼ੁਰੂ ਹੋ ਜਾਂਦਾ ਹੈ। ਸ. ਕਾਹਲੋਂ ਨੇ ਦੱਸਿਆ ਕਿ ਸਟਰਾਬੇਰੀ ਦੀ ਫ਼ਸਲ Strawberry Cultivation ਦੀ ਕਾਸ਼ਤ ਬਹੁਤ ਔਖੀ ਹੈ ਅਤੇ ਇਸ ਨੂੰ ਭਾਰੀ ਠੰਢ ਅਤੇ ਮੀਂਹ ਤੋਂ ਬਚਾਉਣਾ ਪੈਂਦਾ ਹੈ। ਸਾਫ਼ ਮੌਸਮ ਇਸ ਲਈ ਬਹੁਤ ਲਾਹੇਵੰਦ ਹੈ। ਉਸਨੇ ਦੱਸਿਆ ਕਿ ਇਸ ਦੀ ਪਨੀਰੀ ਹਿਮਾਚਲ ਦੇ ਊਨਾ ਅਤੇ ਮਹਾਂਬਲੇਸਵਰ ਤੋਂ ਮਿਲਦੀ ਹੈ।
ਪੰਛੀ ਬੁਲਬੁਲ ਪਹੁੰਚਾਉਂਦੀ ਹੈ ਨੁਕਸਾਨ...
ਸੇਰੇ ਪੰਜਾਬ ਨੇ ਦੱਸਿਆ ਕਿ ਪੰਛੀ ਬੁਲਬੁਲ ਇਸ Strawberry Crop ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਸ ਨੇ ਦੱਸਿਆ ਕਿ ਸਟਰਾਅ ਬੇਰੀ ਦਾ ਫਲ ਪੱਕ Strawberry Fruit ਕੇ ਤਿਆਰ ਹੁੰਦਾ ਹੈ ਤਾਂ ਇਸ ਉੱਤੇ ਬੁਲਬੁਲ ਪੰਛੀ ਨੁਕਸਾਨ ਕਰਨਾ ਸ਼ੁਰੂ ਕਰ ਦਿੰਦਾ ਹੈ। ਉਸ ਨੇ ਦੱਸਿਆ ਕਿ ਬੁਲਬੁਲ ਪੰਛੀ ਤੋਂ ਬਚਾਉਣ ਲਈ ਆਡੀਓ ਟੇਪ ਦਾ ਫੀਤਾ ਤੇ ਲਿਸ਼ਕਾਰੇ ਵਾਲੇ ਫੀਤੇ ਦੀ ਆਲੇ-ਦੁਆਲੇ ਵਾੜ ਕਰਨੀ ਪੈਂਦੀ ਹੈ।
ਸੋਸ਼ਲ ਮੀਡੀਆ ਰਾਹੀਂ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਰਦਾ ਹੈ ਮੰਡੀਕਰਨ....
ਕਿਸਾਨ ਸ਼ੇਰੇ ਪੰਜਾਬ ਨੇ ਦੱਸਿਆ ਕਿ ਉਹ ਸਟਰਾਅ ਬੇਰੀ ਦਾ ਮੰਡੀਕਰਨ Marketing of Strawberry ਸੋਸ਼ਲ ਮੀਡੀਆ Social Media ਦੇ ਜਰੀਏ ਕਰਦਾ ਹੈ। ਉਸ ਨੇ ਦੱਸਿਆ ਕਿ ਜਦ ਉਹ ਫ਼ਸਲ ਨੂੰ ਪਹਿਲਾਂ ਮੰਡੀ ਵੇਚਦਾ ਸੀ ਤਾਂ ਉਸਨੂੰ ਭਾਅ ਕੁਝ ਘੱਟ ਮਿਲਦਾ ਸੀ ਅਤੇ ਫਿਰ ਉਸਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਫ਼ਸਲ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਦੇਖਦੇ ਹੀ ਦੇਖਦੇ ਉਸਦੇ ਗਾਹਕ ਸਿੱਧੇ ਰੂਪ ਵਿੱਚ ਜੁੜਨੇ ਸ਼ੁਰੂ ਹੋ ਗਏ ਅਤੇ ਉਸ ਨੇ ਘਰੋ-ਘਰੀ ਸਿੱਧੀ ਸਪਲਾਈ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਮੁਨਾਫ਼ਾ ਦੁੱਗਣਾ ਹੋ ਗਿਆ। ਹੁਣ ਕਿਸਾਨ ਸ਼ੇਰੇ ਪੰਜਾਬ ਨੂੰ ਉਸਦੇ ਗਾਹਕ ਸਿੱਧਾ ਆਰਡਰ ਦਿੰਦੇ ਹਨ ਅਤੇ ਉਹ ਸਟਰਾਅ ਬੇਰੀ Strawberry Home Delivery ਦੀ ਹੋਮ ਡਲਿਵਰੀ ਕਰ ਦਿੰਦਾ ਹੈ। ਸਟਰਾਅ ਬੇਰੀ ਦੇ ਆਰਡਰ ਦੇਣ ਲਈ ਸ਼ੇਰੇ ਪੰਜਾਬ ਸਿੰਘ ਕਾਹਲੋਂ ਦੇ ਮੋਬਾਈਲ ਨੰਬਰ 98882-98722 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਕੀੜੀ ਅਤੇ ਫੰਗਿਸ ਤੋਂ ਬਚਾਉਣ ਲਈ ਖੱਟੀ ਲੱਸੀ ਤੇ ਨਿੰਮ ਦੀ ਕਰਦਾ ਹੈ ਸਪਰੇਅ....
ਕਿਸਾਨ ਸ਼ੇਰੇ ਪੰਜਾਬ ਨੇ ਕਿਹਾ ਕਿ ਉਹ ਸਟਰਾਅ ਬੇਰੀ ਦੀ ਫ਼ਸਲ ਆਰਗੈਨਿਕ ਤਰੀਕੇ Organic Strawberry Cultivation ਨਾਲ ਪੈਦਾ ਕਰਦਾ ਹੈ ਅਤੇ ਫਲ ਨੂੰ ਕੀੜੀ ਅਤੇ ਫੰਗੀਸ ਤੋਂ ਬਚਾਉਣ ਲਈ ਖੱਟੀ ਲੱਸੀ ਅਤੇ ਨਿੰਮ ਦਾ ਛਿੜਕਾਅ ਕਰਦਾ ਹੈ, ਇਸ ਤੋ ਇਲਾਵਾ ਉਹ ਦੇਸੀ ਖਾਦ ਦੀ ਵਰਤੋਂ ਕਰਦਾ ਹੈ।
ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੂਸਰੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦੀ ਸਲਾਹ ਅਤੇ ਸਹੀ ਜਾਣਕਾਰੀ ਅਤੇ ਆਪਣੀ ਮਿਹਨਤ ਨਾਲ ਕਿਸਾਨ ਆਪਣੇ ਖੇਤਾਂ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਸਕਦੇ ਹਨ।
Saturday, February 28, 2026
ਤੇਲ ਬੀਜ ਫਸਲਾਂ ਬਾਰੇ ਖੇਤ ਦਿਵਸ ਮਨਾਇਆ
ਜ਼ਿਲ੍ਹਾ ਫਾਜ਼ਿਲਕਾ ਵਿੱਚ ਰਾਸ਼ਟਰੀ ਖਾਧ ਤੇਲ ਬੀਜ ਮਿਸ਼ਨ National Edible Oil Seed Mission ਅਧੀਨ ਸਰੋਂ ਦੀ ਕਾਸ਼ਤ Mustard Cultivation ਸਬੰਧੀ ਵਿਸਥਾਰਪੂਰਵਕ ਖੇਤ ਦਿਵਸ Farmer Field Day ਮਨਾਇਆ ਗਿਆ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ Dr Harpreetpal Kaur ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੇਲ ਬੀਜ ਫ਼ਸਲਾਂ Oil Seed Crops ਜਿਵੇਂ ਸਰੋਂ ਦੇਸ਼ ਦੀ ਖਾਧ ਤੇਲ ਦੀ ਲੋੜ ਪੂਰੀ ਕਰਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਦੇਸ਼ ਵਿੱਚ ਖਾਧ ਤੇਲ ਦੀ ਮੰਗ ਲਗਾਤਾਰ ਵੱਧ ਰਹੀ ਹੈ, ਇਸ ਲਈ ਤੇਲ ਬੀਜ ਫਸਲਾਂ Oil Seed Crops Cultivation ਦੀ ਕਾਸ਼ਤ ਵਧਾ ਕੇ ਅਸੀਂ ਵਿਦੇਸ਼ੀ ਆਯਾਤ ‘ਤੇ ਨਿਰਭਰਤਾ ਘਟਾ ਸਕਦੇ ਹਾਂ ਅਤੇ ਦੇਸ਼ ਨੂੰ ਆਤਮਨਿਰਭਰ ਬਣਾਉਣ ਵੱਲ ਕਦਮ ਵਧਾ ਸਕਦੇ ਹਾਂ।
ਉਨ੍ਹਾਂ ਨੇ ਦੱਸਿਆ ਕਿ ਸਰੋਂ ਇੱਕ ਲਾਭਦਾਇਕ ਨਕਦੀ ਫਸਲ ਹੈ ਜੋ ਘੱਟ ਪਾਣੀ ਵਿੱਚ ਵੀ ਸਫਲਤਾਪੂਰਵਕ ਉਗਾਈ ਜਾ ਸਕਦੀ ਹੈ ਅਤੇ ਇਸ ਫਸਲ ਨਾਲ ਫਸਲੀ ਵਿਭਿੰਨਤਾ Crop Diversification ਨੂੰ ਵੀ ਪ੍ਰੋਤਸਾਹਨ ਮਿਲਦਾ ਹੈ। ਸਰੋਂ ਦੀ ਕਾਸ਼ਤ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਕੀੜੇ-ਰੋਗਾਂ ਦਾ ਦਬਾਅ ਵੀ ਘਟਦਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਖੇਤੀ ਖਰਚ ਵਿੱਚ ਸੰਤੁਲਨ ਬਣਿਆ ਰਹਿੰਦਾ ਹੈ।
ਕਿਸਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਮੌਸਮ ਅਤੇ ਮਿੱਟੀ ਦੇ ਹਾਲਾਤਾਂ ਅਨੁਸਾਰ ਉਚਿਤ ਸਰੋਂ ਦੀਆਂ ਕਿਸਮਾਂ ਜਿਵੇਂ Giriraj, RLC-3 ਅਤੇ PBR-97 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੀਜਾਈ ਦਾ ਠੀਕ ਸਮਾਂ, ਪ੍ਰਤੀ ਏਕੜ ਬੀਜ ਦੀ ਸਿਫਾਰਸ਼ੀ ਮਾਤਰਾ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਕੀੜੇ-ਰੋਗਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਸੌਖੇ ਅਤੇ ਵਿਗਿਆਨਕ ਤਰੀਕਿਆਂ ਬਾਰੇ ਵੀ ਸਮਝਾਇਆ ਗਿਆ। ਖੇਤ ਵਿੱਚ ਤਿਆਰ ਕੀਤੇ ਗਏ ਪ੍ਰਦਰਸ਼ਨੀ ਪਲਾਟ ਦਾ ਦੌਰਾ ਕਰਵਾ ਕੇ ਕਿਸਾਨਾਂ ਨੂੰ ਫਸਲ ਦੀ ਵਾਧੀ ਅਵਸਥਾ ਅਤੇ ਸੰਭਾਲ ਬਾਰੇ ਮੌਕੇ ‘ਤੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਰੋਂ ਦੇ ਬੀਜਾਂ ਦੀਆਂ ਕਿਟਾਂ ਮੁਫ਼ਤ ਵੰਡੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਮਾਣਿਤ ਅਤੇ ਸੁਧਰੇ ਬੀਜਾਂ ਦੀ ਵਰਤੋਂ ਨਾਲ ਫਸਲ ਸਿਹਤਮੰਦ ਬਣਦੀ ਹੈ ਅਤੇ ਉਪਜ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਖਾਧ ਤੇਲ ਬੀਜ ਮਿਸ਼ਨ ਦੀਆਂ ਯੋਜਨਾਵਾਂ ਦਾ ਪੂਰਾ ਲਾਭ ਲੈਣ, ਸਰੋਂ ਅਤੇ ਹੋਰ ਤੇਲ ਬੀਜ ਫਸਲਾਂ ਦੀ ਕਾਸ਼ਤ ਵਧਾਉਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ ਨਾਲ ਦੇਸ਼ ਨੂੰ ਖਾਧ ਤੇਲ ਵਿੱਚ ਆਤਮਨਿਰਭਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Friday, February 27, 2026
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ ਮੱਖੀ ਪਾਲਣ ਤੇ ਕਿੱਤਾ ਮੁੱਖੀ ਸਿਖਲਾਈ ਕੋਰਸ ਕਰਵਾਇਆ
ਖੇਤੀਬਾੜੀ ਵਿਚ ਸਹਾਇਕ ਕਿੱਤੇ ਵਜ਼ੋ ਮਧੂ ਮੱਖੀ ਪਾਲਣ ਅਪਨਾਉਣ ਲਈ ਪ੍ਰੇਰਿਤ ਕੀਤਾ
Thursday, February 26, 2026
ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸੰਪੰਨ
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ
ਕ੍ਰਿਸ਼ੀ ਵਿਗਿਆਨ ਕੇਂਦਰ KVK Sri Muktsar Sahib ਸ੍ਰੀ ਮੁਕਤਸਰ ਸਾਹਿਬ ਨੇ 25ਵੀਂ ਵਿਗਿਆਨਕ ਸਲਾਹਕਾਰ ਕਮੇਟੀ Scientist Advisory Committee Meeting ਦੀ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ Dr Makhan Singh Bhullar, ਨਿਰਦੇਸ਼ਕ ਪਸਾਰ ਸਿੱਖਿਆ, Punjab Agriculture University, ਲੁਧਿਆਣਾ ਨੇ ਕੀਤੀ।ਇਸ ਪ੍ਰੋਗਰਾਮ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵੱਖ-ਵੱਖ ਕੇਦਰਾਂ ਤੋਂ ਡਾ. ਕੁਲਦੀਪ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ ਫਰੀਦਕੋਟ, ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ ਬਠਿੰਡਾ, ਡਾ. ਅਮਰਜੀਤ ਸਿੰਘ ਸੰਧੂ ਇੰਚਾਰਜ ਫਾਰਮ ਸਲਾਹਾਕਾਰ ਸੇਵਾ ਕੇਂਦਰ ਬਠਿੰਡਾ, ਡਾ. ਅਵਤਾਰ ਸਿੰਘ ਐਸੋਸੀਏਟ ਡੀਨ, ਪੀ.ਏ.ਯੂ.-ਇੰਸਟੀਟੂਟ ਆਫ ਐਗਰੀਕਲਚਰ, ਬਠਿੰਡਾ ਨੇ ਸ਼ਿਰਕਤ ਕੀਤੀ।
ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ, ਡਾ. ਸੁਖਦੇਵ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਮੁਕਤਸਰ ਸਾਹਿਬ, ਡਾ. ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ ਸ੍ਰੀ ਮੁਕਤਸਰ ਸਾਹਿਬ, ਪਸ਼ੂ ਪਾਲਣ, ਸਹਿਕਾਰੀ ਸਭਾਵਾਂ, ਮੱਛੀ ਪਾਲਣ, ਭੂਮੀ ਅਤੇ ਜਲ ਸੁਰੱਖਿਆ ਵਿਭਾਗ ਆਦਿ ਸਮੇਤ ਵੱਖ-ਵੱਖ ਸਹਾਇਕ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨ ਅਤੇ ਕਿਸਾਨ ਬੀਬੀਆਂ ਵੀ ਹਾਜ਼ਰ ਸਨ। ਡਾ. ਮੱਖਣ ਸਿੰਘ ਭੱਲੁਰ ਨੇ ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ Paddy Stubble Management ਨੂੰ ਉਤਸ਼ਾਹਿਤ ਕਰਨ ਲਈ ਅਤੇ ਸਿੱਧੀ ਬਿਜਾਈ ਨੂੰ ਪ੍ਰਫ਼ੁਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਪੀਏਯੂ ਦੀਆਂ ਤਕਨੀਕਾਂ ਨੂੰ ਕਿਸਾਨਾਂ ਵਿੱਚ ਫੈਲਾਉਣ ਲਈ ਸਹਾਇਕ ਵਿਭਾਗਾਂ ਨਾਲ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਦੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਅਤੇ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ Short Duration Verities of Paddy ਨੂੰ ਅਪਣਾਉਣ ਲਈ ਸਾਂਝੇ ਯਤਨਾਂ ਦੀ ਵਕਾਲਤ ਕੀਤੀ। ਉਹਨਾਂ ਨੇ KVK ਦੇ ਵਿਸ਼ਾ ਮਾਹਿਰਾਂ ਨੂੰ ਕਿਸਾਨਾਂ ਨੂੰ ਸਬਜ਼ੀਆਂ ਦੇ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ ਦਾ ਸੁਝਾਅ ਦਿੱਤਾ।
Dr Karamjeet Sharma, ਐਸੋਸੀਏਟ ਡਾਇਰੈਕਟਰ (ਸਿਖਲਾਈ), ਨੇ ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਦੀਆਂ ਕਿਸਾਨ ਪੱਖੀ ਗਤੀਵਿਧੀਆਂ 'ਤੇ ਧਿਆਨ ਕੇਂਦਰਤ ਕਰਦੇ ਹੋਏ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਸਾਲ 2026-27 ਲਈ ਕਾਰਜ ਯੋਜਨਾ ਪੇਸ਼ ਕੀਤੀ।ਇਸ ਤੋਂ ਬਾਅਦ ਇੱਕ ਖੁੱਲ੍ਹਾ ਵਿਚਾਰ-ਵਟਾਂਦਰਾ ਸੈਸ਼ਨ ਹੋਇਆ, ਜਿੱਥੇ ਕੇ.ਵੀ.ਕੇ. ਦੀ ਭਵਿੱਖੀ ਕਾਰਜ ਯੋਜਨਾ ਬਾਰੇ ਸਦਨ ਤੋਂ ਸੁਝਾਅ ਮੰਗੇ ਗਏ। ਡਾ. ਕਰਮਜੀਤ ਸ਼ਰਮਾ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਸਾਰੇ ਸੁਝਾਵਾਂ ਨੂੰ ਅਗਲੀ ਐਕਸ਼ਨ ਪਲਾਨ KVK Action Plan ਵਿੱਚ ਸ਼ਾਮਲ ਕੀਤਾ ਜਾਵੇਗਾ। ਪ੍ਰੋਗਰਾਮ ਦੇ ਅੰਤ ਵਿੱਚ ਕੇ.ਵੀ.ਕੇ. ਦੀ ਕਾਰਜ ਯੋਜਨਾ ਨੂੰ ਬਿਹਤਰ ਬਣਾਉਣ ਲਈ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੇਸਰ (ਫਸਲ ਵਿਗਿਆਨ) ਨੇ ਕੀਮਤੀ ਸੁਝਾਵਾਂ ਲਈ ਵਿਗਿਆਨਕ ਸਲਾਹਕਾਰ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਹੁੰਚੇ ਹੋਏ ਸਾਰੇ ਮੈਂਬਰਾਂ ਨੂੰ ਕੇ.ਵੀ.ਕੇ ਵਿਖੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟ ਜਿਵੇਂ ਕਿ ਟੈਕਨਾਲੋਜੀ ਪਾਰਕ KVK Technology Park, ਖੋਜ ਖੇਤਰ, ਮਧੂ ਮੱਖੀ ਪਾਲਣ ਯੂਨਿਟ, ਮਸ਼ਰੂਮ ਯੂਨਿਟ, ਪੋਲਟਰੀ ਯੂਨਿਟ, ਬੱਕਰੀ ਪਾਲਣ ਯੂਨਿਟ, ਪੌਲੀ ਹਾਊਸ, ਫ਼ਲ ਅਤੇ ਸਬਜ਼ੀਆਂ ਦੀ ਘਰੇਲੂ ਬਗੀਚੀ, ਹਰਬਲ ਗਾਰਡਨ Herbal Garden, ਗੰਡੋਆ ਖਾਦ ਯੂਨਿਟ ਅਤੇ ਅਜ਼ੋਲਾ ਯੂਨਿਟ ਆਦਿ ਦਾ ਦੌਰਾ ਕਰਵਾਇਆ ਗਿਆ। ਇਸ ਮੋਕੇ ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਦੇ ਸਹਾਇਕ ਪ੍ਰੋਫੇਸਰ ਡਾ. ਗੁਰਵਿੰਦਰ ਸਿੰਘ, ਡਾ. ਵਿਵੇਕ ਸ਼ਰਮਾ ਅਤੇ ਡਾ. ਸੁਖਜਿੰਦਰ ਸਿੰਘ ਮਾਨ ਹਾਜ਼ਰ ਸਨ।
ਕਣਕ ਸਹੀ, ਕਿਸਾਨਾਂ ਨੂੰ ਬੇਲੋੜੀਆਂ ਜ਼ਹਿਰਾਂ ਦੀ ਸਪਰੇਅ ਨਾ ਕਰਨ ਦੀ ਦਿੱਤੀ ਸਲਾਹ
ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ
ਫਿਰੋਜ਼ਪੁਰ ਫੀਡਰ ਰਾਹੀਂ ਸਰਹੰਦ ਨਹਿਰ ਵਿੱਚ ਕਦੋਂ ਆਵੇਗਾ ਪਾਣੀ
ਕਦੋਂ ਆਵੇਗਾ ਨਹਿਰਾਂ ਵਿੱਚ ਪਾਣੀ, ਆ ਗਈ ਪੱਕੀ ਤਰੀਕ
ਫ਼ਿਰੋਜ਼ਪੁਰ, 26 ਫਰਵਰੀ
ਪਿਛਲੇ ਕਰੀਬ 35-40 ਦਿਨਾਂ ਤੋਂ ਫਿਰੋਜ਼ਪੁਰ ਫੀਡਰ Firozpur Feeder Canal ਦੇ ਰੀਲਾਈਨਿੰਗ ਦੇ ਚੱਲ ਰਹੇ ਕੰਮਾਂ ਦੇ ਮੱਦੇ ਨਜ਼ਰ ਨਹਿਰ ਬੰਦੀ Canal Closer ਕੀਤੀ ਗਈ ਸੀ ਜਿਸ ਨਾਲ ਫਰੀਦਕੋਟ ਫਾਜ਼ਿਲਕਾ ਫਿਰੋਜ਼ਪੁਰ ਤੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਿਆਂ ਵਿੱਚ ਨਹਿਰਾਂ ਸੁੱਕੀਆਂ ਪਈਆਂ ਸਨ। ਨਹਿਰੀ ਵਿਭਾਗ Water Resources Department ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਹਿਰਾਂ ਵਿੱਚ ਪਾਣੀ ਆਉਣ ਦੀ ਪੱਕੀ ਤਰੀਕ ਆ ਗਈ ਹੈ। ਫਿਰੋਜ਼ਪੁਰ ਫੀਡਰ Firozpur Feeder Canal ਵਿੱਚ 28 ਫ਼ਰਵਰੀ ਨੂੰ ਪਾਣੀ ਲਿਆ ਜਾਵੇਗਾ ਜੋ ਕਿ ਹੌਲੀ ਹੌਲੀ ਉਸ ਵਿੱਚ ਵਧਾਇਆ ਜਾਵੇਗਾ। ਉਸ ਤੋਂ ਬਾਅਦ ਪਾਣੀ ਫਿਰੋਜ਼ਪੁਰ ਫੀਡਰ Firozpur Feeder Canal ਤੋਂ ਸਰਹੰਦ ਫੀਡਰ Sarhind Feeder Canal ਵਿੱਚ ਭਰੇਗਾ ਉਸ ਤੋਂ ਬਾਅਦ ਹੇਠਲੀਆਂ ਨਹਿਰਾਂ ਵਿੱਚ ਪਾਣੀ ਹੌਲੀ ਹੌਲੀ ਭਰੇਗਾ ਕੁੱਲ ਮਿਲਾ ਕੇ ਨਹਿਰਾਂ ਵਿੱਚ ਪਾਣੀ ਟੇਲਾਂ ਤੱਕ ਚਾਰ ਮਾਰਚ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਣ ਯੋਗ ਹੈ ਕਿ ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Singh Maan ਵੱਲੋਂ ਫਿਰੋਜ਼ਪੁਰ ਫੀਡਰ Firozpur Feeder ਦੇ ਰੀਲਾਨਿੰਗ ਦੇ ਕੰਮ ਦਾ ਉਦਘਾਟਨ ਕਰ ਦਿੱਤਾ ਗਿਆ ਸੀ। ਪਰ ਉਸ ਤੋਂ ਬਾਅਦ ਨਹਿਰ ਦੇ ਹੋਏ ਰੀਲਾਈਨਿੰਗ ਦੇ ਕੰਮ ਨੂੰ ਥੋੜਾ ਬਹੁਤਾ ਸੁਕਾ ਕੇ ਬਾਅਦ ਵਿੱਚ ਪਾਣੀ ਛੱਡਿਆ ਜਾਵੇਗਾ। ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਪਿਛਲੇ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਮਾਲਵੇ ਦੇ ਲੋਕਾਂ ਨੂੰ ਕਰੀਬ 2700 ਕਿਊਸਿਕ ਪਾਣੀ ਫਿਰੋਜ਼ਪੁਰ ਫੀਡਰ Firozpur Feeder Canal ਰੀਲਾਈਨਿੰਗ ਦੇ ਕੰਮ ਮੁਕੰਮਲ ਹੋਣ ਬਾਅਦ ਵੱਧ ਮਿਲਿਆ ਕਰੇਗਾ ਜਿਸ ਦਾ ਟੇਲਾਂ ਦੇ ਬੈਠੇ ਕਿਸਾਨਾਂ ਨੂੰ ਸਿੱਧੇ ਤੌਰ ਤੇ ਲਾਭ ਹੋਵੇਗਾ।
ਦੂਜੇ ਪਾਸੇ ਰਾਜਸਥਾਨ Rajasthan ਦੀ ਗੰਗ ਕਨਾਲ Gang Canal ਵਿੱਚ ਵੀ ਇਸੇ ਨਹਿਰ ਰਾਹੀਂ ਪਾਣੀ ਜਾਣਾ ਹੈ ਅਤੇ ਪੰਜਾਬ ਦੇ ਕਿਨੂੰ ਬੈਲਟ Kinnow Belt of Punjab ਤੋਂ ਇਲਾਵਾ ਰਾਜਸਥਾਨ ਦੇ ਕਿਸਾਨ ਵੀ ਵੱਡੀ ਉਤਸਕਤਾ ਨਾਲ ਪਾਣੀ ਦੀ ਉਡੀਕ ਕਰ ਰਹੇ ਹਨ।
ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ Regenerative Agriculture ਬਾਰੇ ਚਾਰ ਰੋਜ਼ਾ ਸਿਖ਼ਲਾਈ ਪ੍ਰੋਗਰਾਮ ਆਯੋਜਿਤ
ਬਠਿੰਡਾ, 26 ਫ਼ਰਵਰੀ : ਮੁੱਖ ਖੇਤੀਬਾੜੀ ਅਫਸਰ Bathinda ਡਾ. ਹਰਬੰਸ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰੋਜੈਕਟ ਡਾਇਰੈਕਟਰ ATMA ਬਠਿੰਡਾ ਡਾ. ਤੇਜਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ RKVY ਅਤੇ ਆਤਮਾ ਸਕੀਮ ATMA Scheme ਹੇਠ “ Regenerative Agriculture ਰਿਜਨਰੇਟਿਵ ਐਗ੍ਰੀਕਲਚਰ – ਇਕ ਕੁਦਰਤੀ ਖੇਤੀ ਪੱਧਤੀ” ਵਿਸ਼ੇ ’ਤੇ ਚਾਰ ਰੋਜ਼ਾ ਸਿਖ਼ਲਾਈ ਪ੍ਰੋਗਰਾਮ 23 ਤੋਂ 26 ਫ਼ਰਵਰੀ ਤੱਕ ਸਥਾਨਕ ਖੇਤੀ ਭਵਨ ਵਿਖੇ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਰਿਜਨਰੇਟਿਵ (ਮੁੜ ਸੁਰਜੀਤ) Regenerative Agriculture ਅਤੇ ਕੁਦਰਤੀ ਖੇਤੀ Natural Farming ਪ੍ਰਣਾਲੀਆਂ ਬਾਰੇ ਜਾਗਰੂਕ ਕਰਨਾ, ਮਿੱਟੀ ਦੀ ਸਿਹਤ ਨੂੰ ਸੁਧਾਰਨਾ ਅਤੇ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣਾ ਹੈ।
ਸਿਖ਼ਲਾਈ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਡਾ. ਤੇਜਬੀਰ ਸਿੰਘ ਬੁੱਟਰ, ਡਾ. ਪ੍ਰੀਤਪਾਲ ਸਿੰਘ, ਡਾ. ਨਵਨੀਤ ਕੌਰ, ਡਾ. ਜਸਰੀਤ ਕੌਰ ਅਤੇ ਡਾ. ਗੁਰਦੀਪ ਸਿੰਘ ਵੱਲੋਂ ਮੁੜ ਸੁਰਜੀਤ ਖੇਤੀ ਦੇ ਨਿਯਮਾਂ, ਮਿੱਟੀ ਦੀ ਸਿਹਤ ਅਤੇ ਮਿੱਟੀ ਜੀਵ ਵਿਗਿਆਨ, ਸੋਇਲ ਹੈਲਥ ਕਾਰਡ ਦੀ ਵਿਆਖਿਆ Soil Health Card, ਫਸਲ ਯੋਜਨਾ, ਜੈਵਿਕ ਪੋਸ਼ਕ ਪ੍ਰਬੰਧਨ (ਜੀਵਾਮ੍ਰਿਤ, ਬੀਜਾਮ੍ਰਿਤ, ਵਰਮੀਕੰਪੋਸਟ), ਕੁਦਰਤੀ ਕੀਟ ਅਤੇ ਰੋਗ ਪ੍ਰਬੰਧਨ Integrated Pest Management ਅਤੇ ਰਿਜਨਰੇਟਿਵ ਖੇਤੀ Regenerative Agriculture ਦੀ ਅਰਥਸ਼ਾਸ਼ਤ੍ਰ ਬਾਰੇ ਜਾਣਕਾਰੀ ਦਿੱਤੀ।
ਪ੍ਰੋਗਰਾਮ ਦੇ ਆਖ਼ਰੀ ਦਿਨ ਸਮਾਗਮ ਚ ਭਾਗ ਲੈਣ ਵਾਲਿਆਂ ਨੂੰ ਸੋਹਨਗੜ੍ਹ ਨੈਚਰਲ ਫਾਰਮ Sohangarh Natural Farm ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਕੁਦਰਤੀ ਖੇਤੀ ਦੇ ਸਫਲ ਮਾਡਲਾਂ ਨੂੰ ਨਜ਼ਦੀਕੋਂ ਵੇਖਿਆ। ਇਸ ਮੌਕੇ ਸਟੇਜ ਸੰਚਾਲਨ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਨਰੇਂਦਰ ਗੋਦਾਰਾ ਅਤੇ ਬੀ.ਟੀ.ਐਮ. ਕਨਵਲਜੀਤ ਸਿੰਘ ਵੱਲੋਂ ਕੀਤਾ ਗਿਆ।
ਕਣਕ ਵਿਚ ਗੈਰ-ਜਰੂਰੀ ਨਾਈਟਰੋਜਨ ਖਾਦ ਦੀ ਵਰਤੋਂ ਤੋਂ ਕੀਤਾ ਜਾਵੇ ਪ੍ਰਹੇਜ
ਹੁਣ ਬੀਜਾਂ ਦੀ ਸਰਟੀਫਿਕੇਸ਼ਨ ਦਾ ਕੰਮ ਹੋਇਆ ਆਨਲਾਈਨ
ਚੰਡੀਗੜ੍ਹ, 26 ਫਰਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੀਜ ਸਰਟੀਫਿਕੇਸ਼ਨ Seed Certification ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡਿਜ਼ਿਟਲ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਵੀਰਵਾਰ ਨੂੰ ਸੀਡ ਸਰਟੀਫਿਕੇਸ਼ਨ ਅਧਿਕਾਰੀਆਂ Seed Certification Officers ਅਤੇ ਸਹਾਇਕਾਂ ਨੂੰ 40 ਟੈਬ ਸੌਂਪੇ।
ਮੰਤਰੀ ਨੇ ਕਿਹਾ ਕਿ ਇਹ ਪਹਿਲ SATHI Portal ਪੋਰਟਲ ਦੇ ਕੰਮਕਾਜ ਨੂੰ ਆਨਲਾਈਨ ਅਤੇ ਪਾਰਦਰਸ਼ੀ ਬਣਾਉਣ ਵੱਲ ਵੱਡਾ ਕਦਮ ਹੈ। ਹੁਣ ਖੇਤਾਂ ਦੀ ਜਾਂਚ ਦੌਰਾਨ ਰੀਅਲ-ਟਾਈਮ ਡਾਟਾ ਐਂਟਰੀ Real Time Data Entry ਕੀਤੀ ਜਾ ਸਕੇਗੀ ਅਤੇ GPS ਰਾਹੀਂ ਖੇਤ ਦੀ ਸਹੀ ਲੋਕੇਸ਼ਨ ਦਰਜ ਹੋਵੇਗੀ। ਇਸ ਨਾਲ ਫੋਟੋਗ੍ਰਾਫੀ, ਡਿਜ਼ਿਟਲ ਰਿਪੋਰਟ ਤਿਆਰ ਕਰਨ ਅਤੇ ਕਿਸਾਨਾਂ ਦੇ ਡਿਜ਼ਿਟਲ ਦਸਤਖ਼ਤ ਤੁਰੰਤ ਲਏ ਜਾਣਗੇ, ਜਿਸ ਨਾਲ ਹੱਥੋਂ ਲਿਖਤ ਗਲਤੀਆਂ ਤੋਂ ਬਚਾਵ ਹੋਵੇਗਾ।
ਉਨ੍ਹਾਂ ਕਿਹਾ ਕਿ ਡਿਜ਼ਿਟਲ ਮੈਪਿੰਗ ਰਾਹੀਂ ਫਸਲ ਦੀ ਕਿਸਮ, ਆਇਸੋਲੇਸ਼ਨ ਦੂਰੀ, ਬਿਮਾਰੀਆਂ ਅਤੇ ਆਫ-ਟਾਈਪ ਪੌਧਿਆਂ ਦੀ ਗਿਣਤੀ ਵਰਗੇ ਵੇਰਵੇ ਸਿੱਧੇ ਟੈਬ ‘ਤੇ ਦਰਜ ਕੀਤੇ ਜਾਣਗੇ। ਇਸ ਕਦਮ ਨਾਲ ਬੀਜ ਸਰਟੀਫਿਕੇਸ਼ਨ ਪ੍ਰਕਿਰਿਆ Seed Certification Process ਵਿੱਚ ਪਾਰਦਰਸ਼ਤਾ ਵਧੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਗੁਣਵੱਤਾ ਵਾਲੇ ਪ੍ਰਮਾਣਿਤ ਬੀਜ High Quality Seeds Availability ਮਿਲਣ ਯਕੀਨੀ ਬਣੇਗਾ।
ਇਸ ਮੌਕੇ ਸਕੱਤਰ ਕ੍ਰਿਸ਼ੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਪੀ.ਐੱਸ.ਐੱਸ.ਸੀ.ਏ. ਨਰਿੰਦਰ ਬੇਨੀਪਾਲ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਦੁੱਧ ਪਰਖ ਕੈਂਪ ਆਯੋਜਿਤ
ਬਠਿੰਡਾ, 26 ਫਰਵਰੀ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਸ. ਗੁਰਮੀਤ ਸਿੰਘ ਖੁੱਡੀਆ Gurmeet Singh Khuddian ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ Dairy Development Department, Punjab ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ Milk Costumers Awareness Drive ਤਹਿਤ ਅੱਜ ਮਾਂ ਛਿਨਮਸਤਿਕਾ ਮੰਦਰ, ਬਾਲਾ ਜੀ ਕਲੋਨੀ, ਰਾਮਪੁਰਾ ਫੂਲ ਵਿਖੇ ਮੁਫ਼ਤ ਦੁੱਧ ਪਰਖ ਕੈਂਪ Milk Testing Camp ਲਗਾਇਆ ਗਿਆ। ਮੋਬਾਈਲ ਦੁੱਧ ਟੈਸਟਿੰਗ ਵੈਨ Mobile Milk Testing Lab ਰਾਹੀਂ ਲਗਾਏ ਗਏ ਇਸ ਕੈਂਪ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
Wednesday, February 25, 2026
ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਤੋਂ ਕਿਵੇਂ ਬਚਾਇਆ ਜਾਵੇ, ਕਿਸਾਨਾਂ ਲਈ ਸਲਾਹਕਾਰੀ ਜਾਰੀ
ਬਰਨਾਲਾ, 26 ਫਰਵਰੀ.jpg)
ਇਹ ਤਸਵੀਰ ਏਆਈ
ਨਾਲ ਬਣਾਈ ਗਈ ਹੈ
ਪੰਜਾਬ ਵਿੱਚ ਲਗਭਗ 95% ਰਕਬੇ ‘ਤੇ ਕਣਕ Wheat Crop ਦੀ ਮੌਜੂਦਾ ਸੀਜ਼ਨ ਵਿੱਚ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ ਜੋ ਕਿ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ Temperature Sensitive Wheat Crop ਲਈ ਵਧੇਰੇ ਸੰਵੇਦਨਸ਼ੀਲ ਹੈ। ਇਸ ਸਮੇਂ ਦਾਣਿਆਂ ਦੇ ਭਾਰ ਉੱਤੇ ਉੱਚ ਤਾਪਮਾਨ ਦਾ ਮਾੜਾ Heat Stress ਪ੍ਰਭਾਵ ਪੈਂਦਾ ਹੈ। ਜਿਸਦੇ ਨਤੀਜੇ ਵਜੋਂ ਕਣਕ ਦੇ ਝਾੜ੍ਹ ਅਤੇ ਗੁਣਵੱਤਾ ਵਿੱਚ ਗਿਰਾਵਟ ਆਉਂਦੀ ਹੈ। ਵੱਧ ਤਾਪਮਾਨ ਕਾਰਨ ਹਲਕੀ ਤੋਂ ਦਰਮਿਆਨੀ ਜਮੀਨ ‘ਤੇ ਬੀਜੀ ਅਗੇਤੀ ਕਣਕ ਦੀ ਫਸਲ ਜਲਦੀ ਸਿੱਟੇ ਕੱਢ ਲੈਂਦੀ ਹੈ ਅਤੇ ਪੱਕ ਜਾਂਦੀ ਹੈ ਜਿਸ ਕਰਕੇ ਦਾਣੇ ਮਾੜੇ ਰਹਿ ਜਾਂਦੇ ਹਨ।
ਡਾ. ਅਮਨਦੀਪ ਕੌਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ Dr Makhan Singh Bhullar, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ PAU ਵਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫਰਵਰੀ 2026 ਦੇ ਦੂਜੇ ਹਫਤੇ ਵਿੱਚ ਪਿਛਲੇ ਸਾਲ ਨਾਲੋਂ 2-4 ਡਿਗਰੀ ਸੈਟੀਂਗਰੇਡ ਜਿਆਦਾ ਦੇਖਿਆ ਗਿਆ ਹੈ, ਇਸ ਲਈ ਕਣਕ ਦੀ ਫ਼ਸਲ ਨੂੰ ਹਲਕਾ ਪਾਣੀ Light Irrigation ਲਗਾਇਆ ਜਾਵੇ। ਸਿੰਚਾਈ ਕਰਨ ਸਮੇਂ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ ਤਾਂ ਕਿ ਫ਼ਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ।
ਡਾ. ਹਰੀ ਰਾਮ, ਮੁਖੀ ਫ਼ਸਲ ਵਿਗਿਆਨ ਵਿਭਾਗ ਨੇ ਜਾਣਕਾਰੀ ਦਿੰਦੇ ਕਿਹਾ ਕਿ ਜਿਹੜੀ ਕਣਕ ਅਜੇ ਗੋਭ ਵਾਲੇ ਪੱਤੇ ਤੇ ਹੈ ਉਸ ਨੂੰ ਵੱਧ ਤਾਪਮਾਨ ਤੋਂ ਬਚਾਉਣ ਲਈ 2% ਪੋਟਾਸ਼ੀਅਮ ਨਾਈਟ੍ਰੇਟ Potassium Nitrate (13:0:45) (4 ਕਿਲੋਗਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾਂ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰ ਸਕਦੇ ਹੋ। ਯਾਦ ਰਹੇ ਕਿ ਇਹ ਘੋਲ 200 ਲਿਟਰ ਦਾ ਬਣਇਆ ਜਾਵੇ ਅਤੇ ਸਪਰੇਅ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ। ਫ਼ਸਲ ਨੂੰ ਹਲਕਾ ਪਾਣੀ ਲਗਾਉਣ ਅਤੇ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਸਪਰੇਅ ਕਰਨ ਨਾਲ ਉੱਚ ਤਾਪਮਾਨ ਦੇ ਮਾੜੇ ਪ੍ਰਭਾਵ ਤੋਂ ਕਾਫੀ ਹੱਦ ਤੱਕ ਬਚਾਇਆ ਜਾ ਸਕਦਾ ਹੈ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...



.jpeg)
.jpeg)
.jpeg)
.jpeg)




.jpeg)
.jpeg)


.jpeg)


