![]() |
| ਡਾ ਅਮਰੀਕ ਸਿੰਘ, ਕੇਨ ਕਮਿਸ਼ਨਰ, ਪੰਜਾਬ |
-ਡਾ ਅਮਰੀਕ ਸਿੰਘ, ਕੇਨ ਕਮਿਸ਼ਨਰ, ਪੰਜਾਬ
All about Agriculture, Horticulture and Animal Husbandry and Information about Govt schemes for Farmers
![]() |
| ਡਾ ਅਮਰੀਕ ਸਿੰਘ, ਕੇਨ ਕਮਿਸ਼ਨਰ, ਪੰਜਾਬ |
-ਡਾ ਅਮਰੀਕ ਸਿੰਘ, ਕੇਨ ਕਮਿਸ਼ਨਰ, ਪੰਜਾਬ
ਨਵੀਂ ਦਿੱਲੀ, 10 ਮਾਰਚ – ਕੇਂਦਰ ਸਰਕਾਰ GoI ਨੇ ਰਬੀ ਸੀਜ਼ਨ 2025-26 ਦੌਰਾਨ ਕਿਸਾਨਾਂ ਨੂੰ ਅੰਤਰਰਾਸ਼ਟਰੀ
ਬਾਜ਼ਾਰ ਦੀ ਅਸਥਿਰਤਾ ਤੋਂ ਬਚਾਉਣ ਲਈ ਮੁੱਖ ਖਾਦਾਂ ਦੀਆਂ ਕੀਮਤਾਂ ਕਾਬੂ ਵਿੱਚ ਰੱਖੀ ਗਈ ਹੈ। ਰਸਾਇਣ ਅਤੇ ਖਾਦ ਮੰਤਰਾਲੇ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਡਾਈ-ਐਮੋਨਿਅਮ ਫਾਸਫੇਟ (DAP) ਦੀ ਵੱਧ ਤੋਂ ਵੱਧ ਖੁੱਦਰਾ ਕੀਮਤ (MRP) 50 ਕਿਲੋ ਦੀ ਬੋਰੀ ਲਈ 1350 ਰੁਪਏ ‘ਤੇ ਹੀ ਬਰਕਰਾਰ ਰੱਖੀ ਗਈ ਹੈ।ਰਸਾਇਣ ਅਤੇ ਖਾਦ ਮੰਤਰਾਲੇ ਦੀ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ 10 ਮਾਰਚ 2026 ਨੂੰ ਰਾਜ ਸਭਾ ਵਿੱਚ ਪੁੱਛੇ ਗਏ ਇੱਕ ਗੈਰ-ਤਾਰਾਂਕਿਤ ਪ੍ਰਸ਼ਨ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।ਸਰਕਾਰ ਨੇ DAP ਦੀ ਕੀਮਤ ਨੂੰ ਸਥਿਰ ਰੱਖਣ ਲਈ ਪ੍ਰਤੀ ਮੈਟ੍ਰਿਕ ਟਨ 3500 ਰੁਪਏ ਦਾ ਵਿਸ਼ੇਸ਼ ਪ੍ਰਾਵਧਾਨ ਕੀਤਾ ਹੈ, ਜਿਸ ਵਿੱਚ ਫੈਕਟਰੀ ਤੋਂ ਖੇਤ ਤੱਕ ਆਵਾਜਾਈ, ਜੀਐਸਟੀ ਅਤੇ ਨਿਰਮਾਤਾਵਾਂ ਲਈ 4 ਫੀਸਦੀ ਤੱਕ ਦੀ ਉਚਿਤ ਆਮਦਨ ਸਮੇਤ ਹੋਰ ਖਰਚੇ ਸ਼ਾਮਲ ਹਨ। ਇਸ ਨਾਲ ਵਿਸ਼ਵ ਪੱਧਰ ‘ਤੇ ਕੀਮਤਾਂ ਵਿੱਚ ਹੋ ਰਹੇ ਉਤਾਰ-ਚੜ੍ਹਾਅ ਦਾ ਬੋਝ ਕਿਸਾਨਾਂ ‘ਤੇ ਨਹੀਂ ਪਵੇਗਾ।
ਲੋੜ ਅਨੁਸਾਰ ਭੰਡਾਰ ਅਤੇ ਨਿਗਰਾਨੀ
5 ਮਾਰਚ 2026 ਤੱਕ ਦੇ ਅੰਕੜਿਆਂ ਮੁਤਾਬਕ ਦੇਸ਼ ਭਰ ਵਿੱਚ ਫਾਸਫੇਟ ਅਤੇ ਪੋਟਾਸ਼ ਖਾਦਾਂ Phosphate and Potash Fertilizers in Country ਦਾ ਲੋੜ ਤੋਂ ਵੱਧ ਹੀ ਸਟਾਕ ਉਪਲਬਧ ਹੈ।
DAP: 51.38 ਲੱਖ ਮੈਟ੍ਰਿਕ ਟਨ ਦੀ ਲੋੜ ਦੇ ਮੁਕਾਬਲੇ 71.89 ਲੱਖ ਮੈਟ੍ਰਿਕ ਟਨ ਉਪਲਬਧ।
MoP: 14.18 ਲੱਖ ਮੈਟ੍ਰਿਕ ਟਨ ਦੀ ਲੋੜ ਦੇ ਮੁਕਾਬਲੇ 18.17 ਲੱਖ ਮੈਟ੍ਰਿਕ ਟਨ ਉਪਲਬਧ।
NPKS: 76.48 ਲੱਖ ਮੈਟ੍ਰਿਕ ਟਨ ਦੀ ਲੋੜ ਦੇ ਮੁਕਾਬਲੇ 108.39 ਲੱਖ ਮੈਟ੍ਰਿਕ ਟਨ ਉਪਲਬਧ।
ਮੰਤਰਾਲਾ ਖਾਦਾਂ Fertilizer Transportation ਦੀ ਆਵਾਜਾਈ ਅਤੇ ਸਪਲਾਈ ‘ਤੇ ਨਜ਼ਰ ਰੱਖਣ ਲਈ ਇਕੀਕ੍ਰਿਤ ਖਾਦ ਪ੍ਰਬੰਧਨ ਪ੍ਰਣਾਲੀ (IFMS) ਨਾਮਕ ਆਨਲਾਈਨ ਪਲੇਟਫਾਰਮ ਦੀ ਵਰਤੋਂ ਕਰਦਾ ਹੈ। ਰੇਲ ਮੰਤਰਾਲੇ ਨਾਲ ਸਹਿਯੋਗ ਕਰਕੇ ਰੇਕਾਂ ਦੀ ਆਵਾਜਾਈ ਨੂੰ ਤਰਜੀਹ ਦਿੱਤੀ ਜਾਂਦੀ ਹੈ ਤਾਂ ਜੋ ਰਾਜਾਂ ਵਿੱਚ ਸਮੇਂ ਸਿਰ ਸਟਾਕ ਪਹੁੰਚ ਸਕੇ।
ਨਵੀਂ ਐਨਪੀਕੇ ਖਾਦ ਗ੍ਰੇਡਾਂ ਦਾ ਸ਼ਾਮਲ
ਸੰਤੁਲਿਤ ਖਾਦ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੋਸ਼ਕ ਤੱਤ ਆਧਾਰਿਤ ਸਬਸਿਡੀ (NBS) ਢਾਂਚੇ ਅਧੀਨ 10:26:26 ਅਤੇ 12:32:16 ਵਰਗੇ ਨਵੇਂ NPK Grades Fertilizers ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਨੀਤੀ ਅਧੀਨ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਦੀ ਮਾਤਰਾ ਦੇ ਆਧਾਰ ‘ਤੇ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ ਕਿਸਾਨ ਆਪਣੀ ਫਸਲ ਅਤੇ ਮਿੱਟੀ ਦੀ ਲੋੜ ਮੁਤਾਬਕ ਖਾਦ ਦੀ ਚੋਣ ਕਰ ਸਕਦੇ ਹਨ।
ਖਾਦਾਂ ਦੀ ਔਸਤ ਕੀਮਤ (50 ਕਿਲੋ ਬੋਰੀ)
NPK 10-26-26: 1814.82 ਰੁਪਏ
NPK 12-32-16: 1711.87 ਰੁਪਏ
ਮਿਊਰੇਟ ਆਫ ਪੋਟਾਸ਼ (MoP): 1710.54 ਰੁਪਏ
ਇਸ ਰਣਨੀਤੀ ਦਾ ਉਦੇਸ਼ ਸਿਰਫ ਸੰਤੁਲਿਤ ਪੋਸ਼ਕ ਤੱਤਾਂ ਦੀ ਵਰਤੋਂ ਵਧਾਉਣਾ ਹੀ ਨਹੀਂ, ਸਗੋਂ ਯੂਰੀਆ ‘ਤੇ ਅਤਿ ਨਿਰਭਰਤਾ ਘਟਾ ਕੇ ਮਿੱਟੀ ਦੀ ਸਿਹਤ ਨੂੰ ਵੀ ਸੰਭਾਲਣਾ ਹੈ।
ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹਣ : ਵਧੀਕ ਡਿਪਟੀ ਕਮਿਸ਼ਨਰ
ਬਰਨਾਲਾ, 10 ਮਾਰਚ
ਬਹਾਰ ਰੁੱਤੇ ਗੰਨੇ Sugarcane Cultivation ਦੀ ਹੋ ਰਹੀ ਬਿਜਾਈ ਅਤੇ ਹੋਰ ਮੁੱਦਿਆਂ ਸਬੰਧੀ ਜਾਇਜ਼ਾ ਲੈਣ ਲਈ Cane Commissioner ਪੰਜਾਬ ਵਲੋਂ ਕੀਤੀ ਮੀਟਿੰਗ
ਅਬੋਹਰ ਵਿੱਚ ਸੇਮ ਦੀ ਸਮੱਸਿਆ ਦਾ ਜਲਦੀ ਢੁਕਵਾਂ ਹੱਲ ਹੋਵੇਗਾ, ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਵੱਲ ਮਾਨ ਸਰਕਾਰ ਦਾ ਖਾਸ ਧਿਆਨ
ਚੰਡੀਗੜ੍ਹ, 9 ਮਾਰਚ:
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ Horticulture Minister ਮੋਹਿੰਦਰ ਭਗਤ Mohinder Bhagat ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ Abohar ਤੋਂ ਵਿਧਾਇਕ ਸੰਦੀਪ ਜਾਖੜ Sandeep Jakhar MLA Abohar ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ Horticulture Development ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ ਹੈ।
ਮੰਤਰੀ ਨੇ ਦੱਸਿਆ ਕਿ Soil and Water Conservation Department ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਪੰਜਾਬ ਵੱਲੋਂ ਇਸ ਪ੍ਰੋਜੈਕਟ ਨੂੰ ਅਬੋਹਰ ਇਲਾਕੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 27 ਪਿੰਡਾਂ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਦੂਜੇ ਪੜਾਅ ਵਿੱਚ ਹੋਰ 15 ਪਿੰਡਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਜਾਵੇਗਾ।
ਮੋਹਿੰਦਰ ਭਗਤ Mohinder Bhagat ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬੋਹਰ ਇਲਾਕੇ ਵਿੱਚ ਸੇਮ ਦੀ ਸਮੱਸਿਆ Water Logging Problem in Abohar ਦੇ ਹੱਲ ਵਿੱਚ ਵੱਡੀ ਪ੍ਰਗਤੀ ਹੋਵੇਗੀ ਅਤੇ ਬਾਗ਼ਬਾਨੀ ਦੇ ਖੇਤਰ Horticulture Sector ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਾਗ਼ਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਰਾਹੀਂ ਵਾਧੂ ਆਮਦਨ ਦੇ ਮੌਕੇ ਮਿਲਣਗੇ।
ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਖੇਤੀਬਾੜੀ ਦੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਪ੍ਰੋਜੈਕਟ ਨਾਲ ਇਲਾਕੇ ਵਿੱਚ ਪਾਣੀ ਦੇ ਸੰਭਾਲ ਅਤੇ ਖੇਤੀਬਾੜੀ ਦੀ ਸਥਿਰਤਾ ਨੂੰ ਵੀ ਵੱਡਾ ਲਾਭ ਹੋਵੇਗਾ।
ਸ੍ਰੀ ਮੁਕਤਸਰ ਸਾਹਿਬ, 09 ਮਾਰਚ
ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਤੇਲ ਬੀਜ ਫਸਲਾਂ ਦੀ ਸੁਚੱਜੀ ਕਾਸ਼ਤ Oil Seed Crops Cultivation ਸਬੰਧੀ ਪੀ.ਏ.ਯੂ. Package of Practices of PAU for Oil Seed Crops ਦੀਆਂ ਸਿਫ਼ਾਰਸ਼ਾਂ ਅਤੇ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕੀ ਕਨੋਲਾ ਸਰੋਂ Canola Mustard ਦੇ ਤੇਲ ਵਿੱਚ ਇਰੂਸਿਕ ਐਸਿਡ ਅਤੇ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ ਘੱਟ ਹੋਣ ਕਾਰਨ ਇਹ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ।ਹੁਸ਼ਿਆਰਪੁਰ, 9 ਮਾਰਚ :
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ Gurmeet Singh Khuddian ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ Dairy Development Department, ਪੰਜਾਬ ਵਲੋਂ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ Dairy Farming Training Course 16 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ Dairy Training Center, ਫਗਵਾੜਾ Fagwara ਵਿਖੇ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ- ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਕੋਣ ਲੈ ਸਕਦਾ ਹੈ ਸਿਖਲਾਈ
ਇਸ ਸਬੰਧੀ ਕੋਈ ਵੀ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ 14 ਮਾਰਚ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਫੀਸ ਟ੍ਰੇਨਿੰਗ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ। ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖਰੀਦ ਤੇ ਜਨਰਲ ਜਾਤੀ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025,9872277136 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫਾਜ਼ਿਲਕਾ 9 ਮਾਰਚ
ਆਸਾਨੀ ਨਾਲ ਸਿੱਧੇ ਤੌਰ ‘ਤੇ ਅਸਲ ਹੱਕਦਾਰ ਕਿਸਾਨਾਂ ਤੱਕ ਪੁੱਜੇਗੀ ਸਰਕਾਰੀ ਮਦਦ
ਹੁਸ਼ਿਆਰਪੁਰ, 9 ਮਾਰਚ
ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ Tree Cutting Ban ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗ੍ਹਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ Canals, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਬਠਿੰਡਾ, ਮਾਰਚ 9 : ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਚਿੱਟੀ ਮੱਖੀ ਦੀ ਪਨਾਹਗਾਹ ਨਦੀਨਾਂ Host Weeds for White Fly ਨੂੰ ਨਸ਼ਟ ਕਰਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਅਹਿਮ ਬੈਠਕ ਕੀਤੀ ਗਈ ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਸ਼੍ਰੀ ਰਮਨਜੀਤ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ Weed Eradication Drive ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜ਼ਾਰੀ ਦੀ ਹਫ਼ਤਾਵਾਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਬਲਕਰਨ ਸਿੰਘ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ, ਸ਼੍ਰੀਮਤੀ ਵੀਰਪਾਲ ਕੌਰ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ, ਸ਼੍ਰੀ ਰਾਕੇਸ਼ ਸ਼ਰਮਾ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ, ਡਾ. ਹਰਬੰਸ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਸ਼੍ਰੀ ਹਰਬੰਸ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਨਵਰੀ 2026 ਤੋਂ ਨਰਮੇ ਦੀ ਫਸਲ Cotton Crop ਨੂੰ ਗੁਲਾਬੀ ਸੁੰਡੀ Pink Bollworm ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦਾ ਖਾਤਮਾ ਕਰਨ ਅਤੇ ਜਿੰਨਿੰਗ ਫੈਕਟਰੀਆਂ ਦੀ ਸਫਾਈ ਦੀ ਮੁਹਿੰਮ ਸਬੰਧੀ ਸਪੈਸ਼ਲ ਵਾਹਨ ਚਲਾਕੇ ਆਡਿਉ ਕੈਸਟਾਂ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਫ਼ਰਵਰੀ 2026 ਤੋਂ ਚਿੱਟੀ ਮੱਖੀ White Fly ਦੇ ਪਨਾਹਗੀਰ ਨਦੀਨ ਨਸ਼ਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸੇ਼ਸ ਮੁਹਿੰਮ ਚਲਾਕੇ ਨਦੀਨ ਨਸ਼ਟ ਕਰਵਾਏ Weed Eradication ਜਾ ਰਹੇ ਹਨ। ਇਸ ਤੋਂ ਇਲਾਵਾ ਵਾਹਨ ਚਲਾਕੇ ਆਡਿਉ ਕੈਸਟਾਂ ਰਾਹੀ ਵੀ ਕਿਸਾਨਾਂ ਨੂੰ ਨਦੀਨ ਨਸ਼ਟ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ White Fly ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜ਼ਮੀਨ ਵਿੱਚ ਉੱਗੇ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪਟਨਾ, ਭੱਖੜਾ, ਇੱਟ ਸਿੱਟ ਆਦਿ 'ਤੇ ਪਲਦੀ ਹੈ। ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ਤੇ ਹੀ ਕਾਬੂ ਕੀਤਾ ਜਾ ਸਕਦਾ ਹੈ। ਨਾਲ ਹੀ ਵਿਭਾਗ ਵੱਲੋਂ ਕੀੜੇ-ਮਕੌੜਿਆਂ ਦੇ ਸਰਵੇਖਣ ਲਈ ਜ਼ਿਲ੍ਹਾ ਬਠਿੰਡਾ ਚ 44 ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਸਬੰਧੀ ਨਜ਼ਰਸਾਨੀ ਕੀਤੀ ਜਾਵੇ।
ਕਪਾਹ 2026 ਦੀ ਵਿਓਂਤਬੰਦੀ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਰਚ 2026 ਤੋਂ ਨਰਮੇ ਦੀ ਫਸਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਾਰ ਕਿਸਾਨ ਸਿਖਲਾਈ ਕੈਂਪ Village Level Farmer Training Camps ਫਸਲ ਪੱਕਣ ਤੱਕ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਨਰਮੇ ਦੀ ਸਮੇਂ ਸਿਰ ਬਿਜਾਈ ਲਈ ਉਤਸ਼ਾਹਿਤ ਕਰਨਾ ਅਤੇ ਗੈਰ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਨਾ ਕਰਨ ਬਾਰੇ ਦੱਸਿਆ ਜਾਵੇਗਾ। ਨਾਲ ਹੀ ਨਦੀਨ ਨਸ਼ਟ ਕਰਨ ਸਬੰਧੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਵੱਖ-ਵੱਖ ਤਰਾਂ ਦਾ ਲਿਟਰੇਚਰ ਕਿਸਾਨਾਂ ਨੂੰ ਵੰਡਿਆ ਜਾਵੇਗਾ।
Horticulture ਰਾਹੀਂ Farmer Income ਵਧਾਉਣ ਲਈ 1300 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ
ਪੰਜਾਬ ਸਰਕਾਰ ਦਾ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ
ਚੰਡੀਗੜ੍ਹ, 8 ਮਾਰਚ:
ਪੰਜਾਬ ਦੇ ਬਾਗ਼ਬਾਨੀ ਮੰਤਰੀ Horticulture Minister ਮੋਹਿੰਦਰ ਭਗਤ Mohinder Bhagat ਨੇ ਪੰਜਾਬ ਦੇ ਬਜਟ Punjab Budget 2026-27 for Horticulture in Punjab ਵਿੱਚ ਬਾਗ਼ਬਾਨੀ ਖੇਤਰ Horticulture Sector ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ Horticulture Sector in Punjab ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ Horticulture Promotion Roadmap for Decade in Punjab ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ Horticulture Sector ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ Japan International Cooperation Agency ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ । ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ 10 ਸਾਲਾਂ ਵਿਚ ਪੰਜਾਬ ਵਿਚ ਬਾਗਬਾਨੀ ਹੇਠ ਰਕਬੇ ਵਿਚ 3 ਗੁਣਾ ਵਾਧੇ ਦਾ ਟੀਚਾ ਹੈ।
ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1000-1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਬਾਗ਼ਬਾਨੀ ਖੇਤਰ ਦੇ ਵਿਕਾਸ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਜਟ ਪੰਜਾਬ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।