Tuesday, March 17, 2026

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ

 ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: Gurmeet Singh Khuddian

•2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ

•8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਚੰਡੀਗੜ੍ਹ, 17 ਮਾਰਚ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕੇਂਦਰ ਸਰਕਾਰ GoI ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ Incidences of Crop Residue Burning ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।

ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (RDF) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।

ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ Stubble Burning ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ "ਅੰਨਦਾਤਾ" ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ, "ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ Air Pollution in Delhi ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।" 

ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਰੀ ਦੀ ਖਰੀਦ 'ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ।

ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।

ਸ. ਖੁੱਡੀਆਂ ਨੇ ਕਿਹਾ, "ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।" 

ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (RDF) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, "ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ  ਜਾਰੀ ਨਹੀਂ ਹੋਏ ।" 

ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ।


ਫਰੀਦਕੋਟ ਕਿਸਾਨ ਮੇਲਾ ਸੰਪੰਨ

 ਕਿਸਾਨ ਦੀ ਆਮਦਨ ਵਧਾਉਣ ਵਿੱਚ ਖੇਤੀਬਾੜੀ ਯੂਨੀਵਰਸਿਟੀ ਦਾ ਅਹਿਮ ਯੋਗਦਾਨ - ਸ੍ਰ. ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ, 17 ਮਾਰਚ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ Faridkot ਵਿਖੇ ਸਾਉਣੀ ਦੀਆਂ ਫਸਲਾਂ ਦਾ ਕਿਸਾਨ ਮੇਲਾ Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿਰਕਤ ਕੀਤੀ | ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ ਦੇ ਉਦੇਸ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਸ੍ਰ. Kultar Singh Sandhwan, ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵਜੋਂ, Dr Gurdev Singh Khush, ਅੰਤਰਰਾਸਟਰੀ ਝੋਨਾ ਵਿਗਿਆਨੀ, ਸ੍ਰ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫਰੀਦਕੋਟ ਅਤੇ ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ | ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ ਏ ਯੂ. ਨੇ ਕੀਤੀ | ਇਸ ਮੌਕੇ ਸ੍ਰ. ਅਮਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ, ਫਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ- ਵੱਖ ਵਿਭਾਗਾਂ ਤੋਂ ਮੁਖੀ ਅਤੇ ਵਿਗਿਆਨੀ ਸਾਮਲ ਹੋਏ |

ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ ਕਿਸਾਨਾਂ ਅਤੇ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਸਲਾਘਾਯੋਗ ਭੂਮਿਕਾ ਨਿਭਾਈ |ਖੇਤੀ ਨੂੰ ਦੁਨੀਆਂ ਦਾ ਸਭ ਤੋਂ ਉਤੱਮ ਕਿੱਤਾ ਦਸਦਿਆਂ ਉਨ੍ਹਾਂ ਕਿਹਾ ਕਿ ਕਣਕ ਝੋਨੇ ਦੇ ਅੰਬਾਰ ਲਗਾ ਕੇ ਦੇਸ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲਾ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਦੁਨੀਆਂ ਦੇ 30 ਪ੍ਰਤੀਸਤ ਰਕਬੇ ਦੇ ਮੁਕਾਬਲਤਨ 90 ਪ੍ਰਤੀਸਤ ਰਕਬੇ ਵਿੱਚ ਖੇਤੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੁਣ ਦਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ ਅਤੇ ਨਵੀਆਂ ਖੇਤੀ ਤਕਨੀਕਾਂ ਨੂੰ ਅਪਣਾ ਕੇ ਹੀ ਅਸੀਂ ਤਰੱਕੀ ਕਰ ਸਕਦੇ ਹਾਂ ਅਤੇ ਜਿਸ ਲਈ ਸਾਨੂੰ ਨਿਰੰਤਰ ਪੀ ਏ ਯੂ ਮਾਹਿਰਾਂ ਨਾਲ ਆਪਣਾ ਰਾਬਤਾ ਕਾਇਮ ਰੱਖਣਾ ਪਵੇਗਾ | ਪੰਜਾਬ ਸਰਕਾਰ ਦੀਆਂ ਖੇਤੀ ਨੂੰ ਉਤਸਾਹਿਤ ਕਰਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਸਾਨੂੰ ਖੇਤੀਬਾੜੀ ਖੇਤਰ ਨੂੰ ਸਿਖਰਾਂ ਤੇ ਲਿਜਾਣਾ ਪਵੇਗਾ ਅਤੇ ਜਿਸ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ | ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਹਾਸਲ ਕਰਨ ਦਾ ਮਸਵਰਾ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਵਿਰਾਸਤ ਨਾਲ ਜੋੜਨ ਦੀ ਤਾਕੀਦ ਕੀਤੀ |

ਆਪਣੇ ਪ੍ਰਧਾਨਗੀ ਭਾਸਣ ਵਿੱਚ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਨੂੰ ਸਭਿਆਚਾਰ ਦਾ ਪੰਘੂੜਾ ਮੰਨਿਆ ਜਾਂਦਾ ਹੈ, ਇੱਥੇ ਲੱਗਦੇ ਅਨੇਕਾਂ ਮੇਲੇ ਅਤੇ ਮਨਾਏ ਜਾਂਦੇ ਤਿਉਹਾਰ ਸਾਡੀ ਅਨਮੋਲ ਸੰਸਕ੍ਰਿਤੀ ਦੀ ਖੂਬਸੂਰਤ ਤਰਜਮਾਨੀ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ ਕਰਦੇ PAU ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਜਿੱਥੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਉਥੇ ਕਿਸਾਨਾਂ ਵੱਲੋਂ ਮਿਲਦਾ ਫੀਡ ਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸਾ ਨਿਰਦੇਸ ਦੇਣ ਵਿੱਚ ਵੀ ਮੱਦਦਗਾਰ ਹੁੰਦਾ ਹੈ | Kisan Mela ਦੇ ਉਦੇਸ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਪਵੇਗਾ ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹਿ ਸਕੇ | ਉਨ੍ਹਾਂ ਕਿਹਾ ਕਿ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜਾਂ, ਫਲਾਂ, ਫੁੱਲਾਂ ਅਤੇ ਸਬਜੀਆਂ ਆਦਿ ਫਸਲਾਂ ਦੀ ਕਾਸਤ ਕਰਨ ਨਾਲ ਜਿੱਥੇ ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰ ਸਕਾਂਗੇ ਉਥੇ ਸਾਨੂੰ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਵੱਡੇ ਪੱਧਰ ਤੇ ਮੱਦਦ ਮਿਲੇਗੀ | ਖੇਤੀ ਆਮਦਨ Farmer Income ਵਿੱਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਕ੍ਰਿਸੀ ਵਿਗਿਆਨ ਕੇਂਦਰਾਂ KVKs ਅਤੇ ਖੇਤਰੀ ਖੋਜ ਸਟੇਸਨਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਹਾਸਲ ਕਰਨ ਅਤੇ ਅਤਿ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤ ਮਸੀਨਰੀ ਆਦਿ ਸੰਬੰਧੀ ਜਾਣਕਾਰੀ ਹਾਸਲ ਕਰਨ ਲਈ ਕਿਹਾ | ਖੇਤੀ ਨੂੰ ਮੁਨਾਫੇ ਦਾ ਧੰਦਾ ਬਣਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ ਤੇ ਐਗਰੀ ਬਿਜਨਿਸ Agri Business ਕਰਨ ਦੀ ਸਲਾਹ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਜਿਣਸਾਂ ਦੀ ਪ੍ਰੋਸੈਸਿੰਗ ਕਰਨ, ਡੱਬਾ ਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿਫਾਰਸ ਕੀਤੀ | ਯੂਨੀਵਰਸਿਟੀ ਵੱਲੋਂ ਚਲਾਏ ਜਾਂਦੇ 94 ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਸਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ 10 ਪ੍ਰਤੀਸਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵਿਗਿਆਨਕ ਲੀਹਾਂ ਤੇ ਖੇਤੀ ਦੇ ਧੰਦੇ ਨਾਲ ਜੁੜ ਕੇ ਇਸ ਨੂੰ ਹੋਰ ਸਿਖਰਾਂ ਤੇ ਲਿਜਾ ਸਕਣ | ਕਣਕ ਦੀ ਭਰਵੀਂ ਫਸਲ ਹੋਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜਨ ਵਿੱਚ ਯੂਨੀਵਰਸਿਟੀ ਵੱਲੋਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਖੇਤੀ ਸਿਫਾਰਸਾਂ ਨੂੰ ਅਪਨਾਉਣ ਲਈ ਕਿਹਾ |

ਡਾ. ਗੁਰਦੇਵ ਸਿੰਘ ਖੁਸ ਨੇ ਪੀ ਏ ਯੂ ਮਾਹਿਰਾਂ ਵੱਲੋਂ ਸਬਜੀਆਂ ਅਤੇ ਫਲਾਂ ਦੀਆਂ ਫਸਲਾਂ ਤੇ ਕੀਤੀ ਜਾ ਰਹੀ ਖੋਜ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਨਿਸਚੇ ਹੀ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਦੀ ਅਣਥੱਕ ਮਿਹਨਤ ਸਦਕਾ ਜੋ ਖੇਤੀ ਤਕਨੀਕਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਇਸ ਨਾਲ ਨਾ ਕੇਵਲ ਪੰਜਾਬ ਬਲਕਿ ਪੂਰੇ ਦੇਸ ਨੂੰ ਫਾਇਦਾ ਹੋਵੇਗਾ | ਪੀ ਏ ਯੂ ਵੱਲੋਂ ਦੇਸੀ ਕਪਾਹ ਤੇ ਕੀਤੀ ਜਾ ਰਹੀ ਖੋਜ ਤੇ ਖੁਸੀ ਜਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸੀ ਕਪਾਹ ਨੂੰ ਨਰਮੇਂ ਦੀਆਂ ਕਿਸਮਾਂ ਦੇ ਮੁਕਾਬਲੇ ਕੀੜੇ ਮਕੌੜੇ ਘੱਟ ਲੱਗਦੇ ਹਨ | ਉਨ੍ਹਾਂ ਨੇ ਪੰਜਾਬ ਦੇ ਖੇਤੀ ਖੇਤਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੀ ਏ ਯੂ ਨੂੰ ਦਿੱਤੀ ਜਾ ਰਹੀ ਮੱਦਦ ਦਾ ਸੁਕਰੀਆ ਅਦਾ ਕੀਤਾ |

ਸ੍ਰ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੀ ਏ ਯੂ ਦੇ ਖੇਤੀ ਮਾਹਿਰ ਸਖਤ ਮਿਹਨਤ ਕਰਕੇ ਨਵੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਕਿਸਾਨਾਂ ਲਈ ਲਿਆਉਂਦੇ ਹਨ ਅਤੇ ਸਾਨੂੰ ਇਹਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਦਿੱਤੀਆਂ ਸਿਫਾਰਸਾਂ ਨੂੰ ਇੰਨ ਬਿੰਨ ਅਪਨਾਉਣਾ ਚਾਹੀਦਾ ਹੈ ਅਤੇ ਘਰ ਦੀਆਂ ਜੈਵਿਕ ਸਬਜੀਆਂ Organic Vegetables and Fruits ਅਤੇ ਫਲ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਖੇਤੀ ਖਰਚੇ ਘਟਾ ਸਕੀਏ ਅਤੇ ਪੌਸਟਿਕਤਾ ਵਧਾ ਸਕੀਏ |

ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਨੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੀਆਂ ਜਾਂਦੀਆਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸਤ ਕਰਨ, ਰਸਾਇਣਾਂ ਦੇ ਅੰਧਾ ਧੁੰਦ ਛਿੜਕਾਅ ਤੋਂ ਗੁਰੇਜ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ | ਰਵਾਇਤੀ ਫਸਲੀ ਚੱਕਰ ਨੂੰ ਤਿਆਗ ਕੇ ਖੇਤੀ ਵੰਨ ਸੁਵੰਨਤਾ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਾਸਤ ਕੀਤੀ ਜਾਣ ਵਾਲੀ ਫਸਲ ਦੀ ਸੁਚੱਜੀ ਯੋਜਨਾਬੰਦੀ, ਸਕਾਰਾਤਮਕ ਰੁਚੀ ਅਤੇ ਪੂਰੀ ਜਾਣਕਾਰੀ ਹੋਣੀ ਜਰੂਰੀ ਦੱਸਿਆ | ਯੂਨੀਵਰਸਿਟੀ ਵੱਲੋਂ ਪਸਾਰ ਕੀਤੇ ਜਾਂਦੇ ਖੇਤੀ ਗਿਆਨ ਵਿਗਿਆਨ ਨੂੰ ਅਪਨਾਉਣ ਦੀ ਸਿਫਾਰਸ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਨੌਜਵਾਨ ਕਿਸਾਨ ਸੰਸਥਾ, ਪੀ ਏ ਯੂ ਕਿਸਾਨ ਕਲੱਬ ਅਤੇ ਯੰਗ ਫਾਰਮਰ ਟਰੇਨਿੰਗ ਕੋਰਸ ਨਾਲ ਜੁੜਨ ਦੀ ਤਾਕੀਦ ਕੀਤੀ |

ਡਾ. ਅਜਮੇਰ ਸਿੰਘ ਢੱਟ, ਨਿਰਦੇਸਕ ਖੋਜ ਨੇ ਕਿਸਾਨ ਮੇਲੇ ਨੂੰ ਗਿਆਨ ਵਿਗਿਆਨ ਦਾ ਮੇਲਾ ਦਸਦਿਆਂ ਪੀ ਏ ਯੂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਹਨ ਜਿਨ੍ਹਾਂ ਵਿੱਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸਟਰੀ ਪੱਧਰ ਤੇ ਕਾਸਤ ਕਰਨ ਲਈ ਵੀ ਹੋਈ ਹੈ | ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ/ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ ਆਰ 133, ਕਪਾਹ ਦਾ 11 ਕੁਇੰਟਲ/ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ ਬੀ ਡੀ 88 ਅਤੇ ਮੱਕੀ ਦਾ 25 ਕੁਇੰਟਲ/ਏਕੜ ਝਾੜ ਦੇਣ ਵਾਲੀ ਕਿਸਮ ਐਨ ਕੇ 7328 ਤੋਂ ਇਲਾਵਾ ਸਬਜੀਆਂ ਦੀਆਂ ਫਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ ਐਚ 56, ਨੈਟ ਪੋਲੀ ਹਾਊਸ ਵਿੱਚ ਬੈਂਗਣ ਦੀ ਹਾਈਬ੍ਰਿਡ ਕਿਸਮ-7, ਕਾਲੀ ਤੋਰੀ ਪੀ ਐਚ 1 ਅਤੇ ਪੀ ਐਚ 2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਿਕਨ-2 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ| ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਦੀਆਂ 23 ਸਿਫਾਰਸਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ ਸਾਡਾ ਵੱਡਮੁੱਲਾ ਸਰਮਾਇਆ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਸਾਡੀ ਮੁਢਲੀ ਜਿੰਮੇਵਾਰੀ ਹੈ | ਫਸਲਾਂ ਦੀ ਰਹਿੰਦ ਖੂੰਹਦ ਦੀ ਉਚਿਤ ਸਾਂਭ ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫਾਰਸਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਤਾਵਰਣ ਪੱਖੀ ਤਕਨੀਕਾਂ ਸਾਂਝੀਆਂ ਕੀਤੀਆਂ |

ਕਿਸਾਨ ਮੇਲੇ ਵਿੱਚ ਸਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸਕ ਪਸਾਰ ਸਿੱਖਿਆ, ਪੀ ਏ ਯੂ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਸਿਰਕਤ ਕਰਨਾ ਉਹਨਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸਵਾਸ ਦਾ ਪ੍ਰਤੀਕ ਹੈ | ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ 20-21 ਮਾਰਚ, 2026 ਨੂੰ ਲੱਗਣ ਵਾਲੇ ਖੇਤੀ ਗਿਆਨ ਦੇ ਮਹਾਂਕੁੰਭ ਦੋ ਰੋਜਾ ਕਿਸਾਨ ਮੇਲੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜਨ ਅਤੇ ਮਹੀਨਾਵਾਰ ਖੇਤੀ ਰਸਾਲਿਆਂ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਮੈਂਬਰ ਬਣਨ ਲਈ ਕਿਹਾ |

ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸਕ ਸੰਚਾਰ, ਪੀ ਏ ਯੂ ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸੰਬੰਧਤ ਅਤਿ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਯੂਨੀਵਰਸਿਟੀ ਦੇ ਸੋਸਲ ਮੀਡੀਆਂ ਨਾਲ ਜੁੜਨ ਦੀ ਅਪੀਲ ਕੀਤੀ | ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਸਿਫਾਰਸ ਕੀਤੀਆਂ ਰਸਾਇਣਾਂ ਦੀ ਵਰਤੋਂ ਕਰਨ ਤੇ ਜੋਰ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਅਤੇ ਵਿਸੇਸ ਕਰਕੇ ਸਾਉਣੀ ਦੀਆਂ ਫਸਲਾਂ ਦੀਆਂ ਸਿਫਾਰਸਾਂ ਪੁਸਤਕ ਪੜ੍ਹਨ ਦੀ ਤਾਕੀਦ ਕੀਤੀ |

ਡਾ. ਕੁਲਦੀਪ ਸਿੰਘ, ਨਿਰਦੇਸਕ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਧੰਨਵਾਦ ਦੇ ਸਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਦਾ ਦੌਰਾ ਕਰਨ ਅਤੇ ਯੂਨੀਵਰਸਿਟੀ ਵੱਲੋਂ ਵਿਕਰੀ ਕੀਤੀਆਂ ਜਾ ਰਹੀਆਂ ਸਬਜੀਆਂ, ਤੇਲ ਬੀਜਾਂ, ਮੋਟੇ ਅਨਾਜਾਂ ਅਤੇ ਚਾਰਿਆਂ ਦੀਆਂ ਕਿੱਟਾਂ ਅਤੇ ਫਲਾਂ ਆਦਿ ਦੇ ਬੂਟੇ ਖ੍ਰੀਦਣ ਲਈ ਕਿਹਾ |

ਕਿਸਾਨ Farmer Registry ਵਿਚ ਰਜਿਸਟ੍ਰੇਸ਼ਨ ਕਰਵਾਏ ਬਿਨ੍ਹਾਂ ਨਹੀ ਮਿਲੇਗਾ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ

*ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਕਰਵਾਈ ਜਾ ਸਕਦੀ ਹੈ Farmer Registry ਰਜਿਸਟਰੇਸ਼ਨ

**ਵਧੇਰੇ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜ੍ਹੀ ਅਫਸਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

 ਫਤਹਿਗੜ੍ਹ ਸਾਹਿਬ,17 ਮਾਰਚ

ਮੁੱਖ ਖੇਤੀਬਾੜੀ ਅਫਸਰ ਡਾ.ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ Agristack Farmer Registry ਸਕੀਮ ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ  ਉਨ੍ਹਾਂ ਵਾਸਤੇ Farmer Registry ਰਜਿਸਟੇਸ਼ਨ ਆਈ.ਡੀ ਬਣਾਉਣ ਲਈ ਐਗਰੀਸਟੈਕ ਪੋਰਟਲ ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ। Farmer Registry ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨਾਂ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਕੇਵਲ ਉਨ੍ਹਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨਾਂ ਨੇ ਆਪਣੀ Farmer Registry ਰਜਿਸਟ੍ਰੇਸ਼ਨ ਮੁਕੰਮਲ ਕਰਕੇ ਫਾਰਮਰ ਆਈ.ਡੀ.ਪ੍ਰਾਪਤ ਕੀਤੀ ਹੋਵੇਗੀ।
 
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇੱਕ ਵਿਲੱਖਣ ਪਛਾਣ ਨੰਬਰ ਮਿਲੇਗਾ, ਜੋ ਕਿ ਉਨ੍ਹਾਂ ਦੇ ਮੌਜੂਦਾ ਪੀ.ਐੱਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਅਤੇ ਜ਼ਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਜੋ ਕਿਸਾਨ Farmer Registry ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ, ਉਨ੍ਹਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ ਤੇ ਰੋਕ ਲੱਗ ਸਕਦੀ ਹੈ। ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਅਧਾਰ ਕਾਰਡ ਅਤੇ ਫਰਦ ਲੈਣ ਜਾਣ ਤੇ ਬਿਨਾਂ ਦੇਰੀ ਤੋਂ ਰਜਿਸਟ੍ਰੇਸ਼ਨ ਕਰਵਾਉਣ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਤਿਹਗੜ੍ਹ ਸਾਹਿਬ ਵਲੋਂ ਵੀ ਵੱਖ-ਵੱਖ ਬਲਾਕਾਂ ਵਿੱਚ ਕਾਮਨ ਸਰਵਿਸ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਹੋਰ ਮਦਦ ਲੈਣ ਲਈ ਬਲਾਕ ਅਮਲੋਹ, ਬੱਸੀ ਪਠਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ ਡਾ.ਬੂਟਾ ਸਿੰਘ ਮੋ.ਨੰ. 96465-78198, ਬਲਾਕ ਸਰਹੰਦ, ਖਮਾਣੋਂ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ,ਡਾ.ਇਕਬਾਲਜੀਤ ਸਿੰਘ 95018-00975 ਅਤੇ ਬਲਾਕ ਖੇੜਾ ਦੇ ਕਿਸਾਨ ਬਲਾਕ ਖੇਤੀਬਾੜ੍ਹੀ ਅਫਸਰ ਡਾ.ਗੁਰਪਾਲ ਸਿੰਘ ਮੋ.ਨੰ.84370-00605 ਨਾਲ ਸਪੰਰਕ ਕਰ ਸਕਦੇ ਹਨ।

Monday, March 16, 2026

ਬਾਗਬਾਨੀ ਵਿਭਾਗ ਕੋਲ ਆਲੂਆਂ ਦਾ ਬੀਜ਼ ਉਪਲੱਬਧ Potato Seed Available with Horticulture Department

ਹੁਸ਼ਿਆਰਪੁਰ, 16 ਮਾਰਚ : 

ਬਾਗਬਾਨੀ ਵਿਭਾਗ Horticulture Department Hoshiarpur ਦੇ ਸਥਾਨਕ ਸਰਕਾਰੀ ਆਲੂ ਬੀਜ਼ ਫਾਰਮ , ਖਨੌੜਾ Government Potato Seed Farm Khanorha ਵਿਖੇ ਆਲੂਆਂ ਦੀ ਵਧੀਆਂ ਕਿਸਮ ਦਾ ਬੀਜ਼ High Quality Potato Seed Available for Sale ਉਪਲੱਬਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ Dr Jagdish Singh Kahma ਨੇ ਦੱਸਿਆਂ ਕਿ ਫਾਰਮ ‘ਤੇ ਆਲੂ ਦੀ ਕਿਸਮ ਕੁਫਰੀ ਪੁਖਰਾਜ Kufri Pukhraj, ਕੁਫਰੀ ਜੌਤੀ Kufri Jyoti ਦਾ ਸਟੇਜ਼ ਫਾਊਡੇਸ਼ਨ-1, ਫਾਊਡੇਸ਼ਨ-2 ਅਤੇ ਸਰਟੀਫਾਈਡ, Foundation and Certified Potato Seed ਆਲੂ ਦੀ ਕਿਸਮ ਕੁਫਰੀ ਹਿਮਾਲਨੀ Kufri Himalani  ਦਾ ਸਟੇਜ਼ ਫਾਊਡੇਸ਼ਨ-2 ਅਤੇ ਆਲੂ ਦੀ ਕਿਸਮ ਕੁਫਰੀ ਚੰਦਰਮੁੱਖੀ Kufri Chanermukhi  ਦਾ ਸਟੇਜ਼ ਫਾਊਡੇਸ਼ਨ-1 ਦਾ ਆਲੂ ਬੀਜ਼  ਸਰਕਾਰੀ ਰੇਟ ‘ਤੇ ਵਿਕਰੀ ਲਈ ਉਪਲੱਬਧ ਹੈ। 

ਜ਼ਿਲ੍ਹੇ ਦੇ ਚਾਹਵਾਨ ਕਿਸਾਨਵੀਰ ਆਲੂ ਦੀ ਖਰੀਦ ਲਈ ਮੈਨੇਜਰ, ਸਰਕਾਰੀ ਆਲੂ ਬੀਜ਼ ਫਾਰਮ,ਖਨੌੜਾ ਡਾ. ਹਰਜੀਤ ਸਿੰਘ ਮੋਬਾਇਲ ਨੰਬਰ 95010-39348 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਅਧੀਨ ਬਾਗਬਾਨੀ ਵਿਭਾਗ ਵਲੋਂ ਕੌਮੀ ਬਾਗਬਾਨੀ ਮਿਸ਼ਨ ਅਧੀਨ ਵੱਖ-ਵੱਖ ਮੱਦਾਂ ਅਧੀਨ ਸਬਸਿਡੀ Subsidy for Potato Seeds ਦਿੱਤੀ ਜਾਂਦੀ ਹੈ। ਇਸ ਸਬੰਧੀ ਕਿਸਾਨਵੀਰ ਬਾਗਬਾਨੀ ਵਿਭਾਗ ਨਾਲ ਸੰਪਰਕ ਸੰਪਰਕ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦਾ ਵੱਧ ਤੋਂ ਵੱਧ ਫਾਇਦਾ ਲੈਣ, ਤਾਂ ਜੋ ਜ਼ਿਲ੍ਹੇ ਵਿੱਚ ਖੇਤੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।

Cotton Crop ਨੂੰ White Fly ਦੇ ਹਮਲੇ ਤੋਂ ਬਚਾਉਣ ਲਈ Weed Eradication ਬੇਹੱਦ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 16 ਮਾਰਚ:

ਸ਼੍ਰੀ ਡੈਵੀ ਗੋਇਲ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਅੱਜ 20 ਦੇ ਕਰੀਬ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ White Fly on Cotton Crop, ਮਿਲੀਬੱਗ Mealybug on Cotton Crop ਅਤੇ ਲੀਫ਼ ਕਰਲ ਵਾਇਰਸ Leaf Curl Virus of Cotton ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ ਅਤੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੀ ਮੌਜੂ਼ਦ ਸਨ।

ਮੀਟਿੰਗ ਦੌਰਾਨ Dr Jagsir Singh, ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇਂ ਦੀ ਫ਼ਸਲ Cotton Crop ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ Life Cycle of White Fly ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਾਉਣੀ 2026 ਦੌਰਾਨ ਜ਼ਿਲ੍ਹੇ ਅੰਦਰ 14000 ਹੈਕ: ਰਕਬੇ ਤੇ ਨਰਮੇਂ ਦੀ ਬਿਜਾਈ Area Under Cotton in Muktsar District ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।

ਇਸ ਮੌਕੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋ ਪਹਿਲਾ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਅਤੇ ਹੋਰ ਫਸਲਾਂ ਉਪਰ ਪੱਲਦੀ ਰਹਿੰਦੀ ਹੈ। ਨਰਮੇਂ ਦੀ ਬਿਜਾਈ ਉਪਰੰਤ ਨਦੀਨਾਂ ਉਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇਂ ਦੀ ਫਸਲ ’ਤੇ ਹਮਲਾ ਕਰ ਦਿੰਦੀ ਹੈ। ਸੋ ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਇਹ ਜਰੂਰੀ ਹੈ ਕਿ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਜਿਵੇ ਕਿ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, ਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕੜੂ ਵੇਲ, ਗਾਜਰ ਘਾਹ ਅਤੇ ਭੰਗ ਨਰਮੇਂ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰਨੇ Eradication of Weeds ਬਹੁਤ ਜਰੂਰੀ ਹਨ। ਇਸ ਤਰ੍ਹਾਂ ਕਰਨ ਨਾਲ ਚਿੱਟੀ ਮੱਖੀ ਦਾ ਸਰਕਲ ਟੁੱਟ ਜਾਵੇਗਾ ਅਤੇ ਨਰਮੇਂ ਦੀ ਫ਼ਸਲ ’ਤੇ ਹਮਲਾ ਘੱਟ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਉਣ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ।

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਸਖ਼ਤ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਮਾਰਚ:

ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਅਤੇ ਜਮੀਨ ਦੀ ਸ਼ਕਤੀ ਨੂੰ ਬਚਾਉਣ ਲਈ ਅਹਿਮ ਕਦਮ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਮੁਕਤਸਰ ਸਾਹਿਬ ਸ੍ਰੀ ਡੈਵੀ ਗੋਇਲ ਆਈ.ਏ.ਐੱਸ. ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਨਾੜ Wheat Crop Residue Burning ਤੇ ਹੋਰ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਮੀਟਿੰਗ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਇਸ ਨੁਕਸਾਨਦਾਇਕ ਪ੍ਰਥਾ ਨੂੰ ਰੋਕਣ ਲਈ ਸਾਰੇ ਸੰਬੰਧਿਤ ਵਿਭਾਗਾਂ ਵੱਲੋਂ ਤਨਦੇਹੀ ਅਤੇ ਸਾਂਝੇ ਤੌਰ ‘ਤੇ ਕੋਸ਼ਿਸ਼ਾਂ ਕਰਨ ਦੀ ਲੋੜ ਹੈ। ਕਣਕ ਦੀ ਕਟਾਈ 8 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਮਾਮਲਿਆਂ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਹੁਕਮ ਦਿੱਤੇ ਗਏ ਹਨ। ਕਣਕ ਦੇ ਨਾੜ ਨੂੰ ਸਾੜਣ Wheat Crop Residue Burning ਨਾਲ ਹਵਾ ਦੀ ਗੁਣਵੱਤਾ ਖਰਾਬ ਹੁੰਦੀ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਜ਼ਰੂਰੀ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਧੂੰਏਂ ਅਤੇ ਧੂੜ ਦੇ ਕਣਾਂ ਕਾਰਨ ਮਨੁੱਖੀ ਸਿਹਤ ਲਈ ਵੀ ਖ਼ਤਰਾ ਪੈਦਾ ਹੁੰਦਾ ਹੈ।

ਉਨ੍ਹਾਂ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ (SDMs) ਨੂੰ ਹੁਕਮ ਦਿੱਤੇ ਕਿ ਪਿੰਡ ਪੱਧਰ ‘ਤੇ ਤੁਰੰਤ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣ ਤਾਂ ਜੋ ਆਪਣੇ-ਆਪਣੇ ਖੇਤਰਾਂ ਵਿੱਚ ਨਿਗਰਾਨੀ ਮਜ਼ਬੂਤ ਕੀਤੀ ਜਾ ਸਕੇ ਅਤੇ ਕਣਕ ਦੇ ਨਾੜ ਨੂੰ ਸਾੜਨ Wheat Crop Residue Burning ਦੀ ਕਿਸੇ ਵੀ ਘਟਨਾ ‘ਤੇ ਨਜ਼ਰ ਰੱਖੀ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਖੇਤੀਬਾੜੀ ਵਿਭਾਗ ਨੂੰ ਇਹ ਹਦਾਇਤ ਦਿੱਤੀ ਕਿ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕੈਂਪ, ਵੈਨਾਂ ਅਤੇ ਹੋਰ IEC ਸਮੱਗਰੀ ਰਾਹੀਂ ਵਿਆਪਕ ਮੁਹਿੰਮ ਚਲਾਈ ਜਾਵੇ, ਤਾਂ ਜੋ ਨਾੜ ਨੂੰ ਸਾੜਨ Wheat Crop Residue Burning ਨਾਲ ਹੋਣ ਵਾਲੇ ਨੁਕਸਾਨ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ।ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫਸਲੀ ਅਵਸ਼ੇਸ਼ਾਂ ਦੇ ਪ੍ਰਬੰਧਨ Crop Residue Management ਲਈ ਪ੍ਰੇਰਿਤ ਕਰਨਾ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਗਿਆਨਕ ਤਰੀਕਿਆਂ ਨਾਲ ਫਸਲੀ ਅਵਸ਼ੇਸ਼ ਪ੍ਰਬੰਧਨ Scientific Way to Manage Crop Residue after Harvesting ਬਾਰੇ ਕਿਸਾਨਾਂ ਨੂੰ ਮਾਰਗਦਰਸ਼ਨ ਦੇ ਕੇ ਉਨ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਨਾਲ ਹੀ, ਕਾਨੂੰਨਾਂ ਅਤੇ ਕਮਿਸ਼ਨ ਫਾਰ ਏਅਰ ਕਵਾਲਟੀ ਮੈਨੇਜਮੈਂਟ CAQM ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੋਕੇ ਸ੍ਰੀ ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਤਕਰੀਬਨ 2.16 ਲੱਖ ਹੈਕਟਰ ਰਕਬੇ ਵਿੱਚ ਕਣਕ Area Under Wheat in Muktsar District ਦੀ ਕਾਸ਼ਤ ਕੀਤੀ ਗਈ ਹੈ, ਇਸ ਲਈ ਆਉਣ ਵਾਲੇ ਕਟਾਈ ਮੌਸਮ ਦੌਰਾਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ ਰੋਕਥਾਮੀ ਕਦਮ ਬਹੁਤ ਜ਼ਰੂਰੀ ਹਨ। ਜਿਆਦਾਤਰ ਨਾੜ ਦੀ ਕਿਸਾਨਾਂ ਵੱਲੋਂ ਤੂੜੀ ਬਣਵਾ ਲਈ ਜਾਂਦੀ ਹੈ, ਪ੍ਰੰਤੂ ਬਚੇ ਹੋਏ ਨਾੜ ਨੂੰ ਕਈ ਵਾਰ ਅੱਗ ਲੱਗਾ ਦਿੱਤੀ ਜਾਂਦੀ ਹੈ ਜਿਸ ਕਰਕੇ ਵਾਤਾਵਰਣ ਦੁਸ਼ਿਤ ਹੋਣ ਦੇ ਨਾਲ-ਨਾਲ ਕਈ ਵਾਰ ਹਾਦਸੇ ਵੀ ਹੋ ਜਾਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਮਿਲ-ਜੁਲ ਕੇ ਕੰਮ ਕਰਨ ਤਾਂ ਜੋ ਕਟਾਈ ਮੌਸਮ ਦੌਰਾਨ ਪ੍ਰਦੂਸ਼ਣ-ਰਹਿਤ Pollution Free Environment ਮਾਹੌਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸਬ-ਡਿਵੀਜ਼ਨਲ ਮੈਜਿਸਟ੍ਰੇਟ, ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਬਰਾੜ ਤੋਂ ਇਲਾਵਾ ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।

ਵੱਛੀ ਹੀ ਹੋਊ, ਇਹ ਵਾਲਾ ਟੀਕਾ ਕਿੰਨੇ ਦਾ ਅਤੇ ਕਿੱਥੇ ਮਿਲਦਾ ਹੈ

ਸ੍ਰੀ ਮੁਕਤਸਰ ਸਾਹਿਬ, 16 ਮਾਰਚ

ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ , ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ Dr Gurditt Singh Aulakh ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ATMA Scheme ਅਧੀਨ ਸਿਵਲ ਪਸ਼ੂ ਹਸਪਤਾਲ ਲੰਬੀ ਵਿਖੇ ਪਸ਼ੂ ਪਾਲਕ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਗਰਮੀਆਂ ਵਿੱਚ ਪਸ਼ੂਆਂ ਦੀ ਬਿਹਤਰ ਸਾਂਭ - ਸੰਭਾਲ ਅਤੇ ਪਸ਼ੂਆਂ ਦੇ ਖੁਰਾਕ ਪ੍ਰਬੰਧਨ Nutrition Management in Cattel ਬਾਰੇ ਸਿਖਲਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਲਿੰਗ ਅਧਾਰਤ ਸੀਮਨ Sexed Semen ਰਾਹੀਂ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜ਼ਿਲ੍ਹੇ ਦੀ ਸਮੂਹ ਸੰਸਥਾਵਾਂ ਵਿੱਚ ਇਹ ਸੀਮਨ ਉਪਲੱਬਧ ਹੈ ਅਤੇ ਇਸ ਦਾ ਰੇਟ ਸਿਰਫ 250 ਰੂਪੇ ਪ੍ਰਤੀ ਟੀਕਾ ਹੈ।

ਡਾ. ਬਿਕਰਮਜੀਤ ਸਿੰਘ ਵੈਟਨਰੀ ਅਫ਼ਸਰ ਨੇ ਪਸ਼ੂਆਂ ਲਈ ਮਿਨਰਲ ਮਿਕਸਚਰ ਦੀ ਮਹਤੱਤਾ ਅਤੇ ਪਸ਼ੂਆਂ ਵਿੱਚ ਰਪੀਟ ਬ੍ਰੀਡਿੰਗ ਬਾਰੇ ਜਾਣਕਾਰੀ ਦਿੱਤੀ। ਡਾ. ਅਕਸ਼ੈ ਸਹਾਰਨ ਵੈਟਨਰੀ ਅਫ਼ਸਰ ਵੱਲੋਂ ਬੱਕਰੀ ਪਾਲਣ Goat Farming ਸਬੰਧੀ ਨੁਸਖ਼ੇ ਸਾਂਝੇ ਕੀਤੇ ਗਏ। ਡਾ. ਪੁਨੀਤ ਗੋਇਲ ਵੈਟਨਰੀ ਅਫ਼ਸਰ ਵੱਲੋਂ ਪਰਜੀਵੀ ਪ੍ਰਬੰਧਨ ਬਾਰੇ ਸਿਖਲਾਈ ਦਿੱਤੀ ਗਈ। ਗ੍ਰਾਮ ਪੰਚਾਇਤ ਲੰਬੀ ਵੱਲੋਂ ਕੈਂਪ ਲਗਾਉਣ ਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਵਿੱਚ 58 ਪਸ਼ੂ ਪਾਲਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ।

ਇਸ ਮੌਕੇ ਡਾ. ਜਗਸੀਰ ਸਿੰਘ ਵੈਟਨਰੀ ਅਫ਼ਸਰ, ਸ਼੍ਰੀ ਮਨਪ੍ਰੀਤ ਸਿੰਘ ਵੀ. ਆਈ., ਸ਼੍ਰੀ ਵਿਕਰਮ ਸਿੰਘ ਵੀ.ਆਈ., ਸ਼੍ਰੀ ਅਰਜੁਨ ਸਿੰਘ ਵੀ. ਆਈ ., ਸ਼੍ਰੀ ਗੁਰਜੰਟ ਸਿੰਘ ਵੀ.ਆਈ.,ਸ਼੍ਰੀ ਕੁਲਦੀਪ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਹਜ਼ਾਰ ਸਨ।

Sunday, March 15, 2026

PM KISAN ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ Farmer Registry 'ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ

ਰੂਪਨਗਰ, 16 ਮਾਰਚ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ PM KISAN ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ Farmer Registry ਵਿੱਚ ਆਪਣੀ ਰਜਿਸ਼ਟੇਰਸ਼ਨ ਕਰਵਾਉਣੀ ਲਾਜਮੀ ਹੈ।

ਡਾ. ਲੇਖ ਰਾਜ ਨੇ ਦੱਸਿਆ ਕਿ ਇਸ  ਨਵੀ Farmer Registry ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆ ਤੱਕ ਪਹੁੰਚਾਈ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ.ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾ ਜਾਰੀ ਕੀਤੀਆ ਜਾਣਗੀਆਂ ਜਿਨ੍ਹਾਂ ਨੇ ਆਪਣੀ Farmer Registry ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਰਜਿਸ਼ਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿੱਲਖਣ ਕਿਸਾਨ ਆਈ.ਡੀ. Farmer ID ਤਿਆਰ ਕੀਤੀ ਜਾਵੇਗੀ।ਇਸ ਕਿਸਾਨ ਆਈ.ਡੀ.ਨੂੰ ਕਿਸਾਨ ਦੇ ਮੋਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ।ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜਮੀਨੀ ਰਿਕਾਰਡ ਨੂੰ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸ਼ਟਰੇਸ਼ਨ ਨਹੀ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆ ਕਿਸ਼ਤਾ ਰੁੱਕ ਸਕਦੀਆਂ ਹਨ।

ਉਨ੍ਹਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸ਼ਟਰੇਸ਼ਨ ਪ੍ਰਕਿਰਿਆ ਕਰਵਾਉਣ। ਕਿਸਾਨ ਆਪਣੀ ਰਜਿਸ਼ਟੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਜਾ ਸਕਦੇ ਹਨ ਜਾਂ ਆਪਣੇ ਸੰਬਧਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ।  Farmer Registry ਰਜਿਸ਼ਟਰੇਸ਼ਨ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ਤੇ ਹੀ ਬਿਨਾਂ ਕਿਸੇ ਰੁਕਾਵਟ ਕਾਰਵਾਈ ਮੁਕੰਮਲ ਹੋ ਸਕੇ।

ਆਤਮਾ ਸਕੀਮ ਅਧੀਨ ਪਿੰਡ ਘੁਮਿਆਰਾ ਵਿਖੇ ਲਗਾਇਆ ਗਿਆ ਪਸ਼ੂ ਪਾਲਕ Farmer Training Camp

ਸ੍ਰੀ ਮੁਕਤਸਰ ਸਾਹਿਬ, 15 ਮਾਰਚ

ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ , ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, Sri Muktsar Sahib ਦੀ ਦੇਖਰੇਖ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਆਤਮਾ ਸਕੀਮ ATMA Scheme ਅਧੀਨ ਪਿੰਡ ਘੁਮਿਆਰਾ ਵਿਖੇ ਪਸ਼ੂ ਪਾਲਕ ਸਿਖਲਾਈ ਕੈਂਪ Animal Welfare Camp ਲਗਾਇਆ ਗਿਆ।

ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਗਰਮੀਆਂ ਵਿੱਚ ਪਸ਼ੂਆਂ ਦੀ ਬਿਹਤਰ ਸਾਂਭ - ਸੰਭਾਲ Care of Cattle in Summer ਅਤੇ ਪਸ਼ੂਆਂ ਦੇ ਖੁਰਾਕ ਪ੍ਰਬੰਧਨ Nutrition Management in Cattle ਬਾਰੇ ਸਿਖਲਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਰਾਜ ਵਿੱਚ ਚਲ ਰਹੀਆਂ ਵੱਖ- ਵੱਖ ਪਸ਼ੂ ਭਲਾਈ ਸਕੀਮਾਂ Government Schemes to Boost Animal Husbandry in Punjab ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਵੈਟਨਰੀ ਅਫ਼ਸਰ ਨੇ ਪਸ਼ੂਆਂ ਨੂੰ ਮੱਲਪ ਰਹਿਤ Deworming of Cattles ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਅਕਸ਼ੈ ਸਹਾਰਨ ਵੈਟਨਰੀ ਅਫ਼ਸਰ ਵੱਲੋਂ ਬੱਕਰੀ ਪਾਲਣ Goat Farming ਸਬੰਧੀ ਨੁਸਖ਼ੇ ਸਾਂਝੇ ਕੀਤੇ ਗਏ।

ਗ੍ਰਾਮ ਪੰਚਾਇਤ ਘੁਮਿਆਰਾ ਵੱਲੋਂ ਕੈਂਪ ਲਗਾਉਣ ਤੇ ਪਸ਼ੂ ਪਾਲਣ ਵਿਭਾਗ, ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਸਿਖਲਾਈ ਕੈਂਪ ਵਿੱਚ 80 ਪਸ਼ੂ ਪਾਲਕਾਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਜਗਸੀਰ ਸਿੰਘ ਵੈਟਨਰੀ ਅਫ਼ਸਰ, ਡਾ. ਹਰਮਨਜੀਤ ਵੈਟਨਰੀ ਅਫ਼ਸਰ, ਸ਼੍ਰੀ ਕੁਲਵਿੰਦਰ ਸਿੰਘ ਵੀ. ਆਈ., ਸ਼੍ਰੀ ਅਭਿਸ਼ੇਕ ਸਿੰਘ ਵੀ.ਆਈ., ਸ਼੍ਰੀ ਜਗਦੀਪ ਸਿੰਘ ਵੀ. ਆਈ ., ਸ਼੍ਰੀ ਗੁਰਜੰਟ ਸਿੰਘ ਵੀ.ਆਈ., ਸ਼੍ਰੀ ਨਵਦੀਪ ਸਿੰਘ ਵੀ.ਆਈ., ਸ਼੍ਰੀ ਕੁਲਦੀਪ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਹਜ਼ਾਰ ਸਨ।

ਖੇਤੀਬਾੜੀ ਵਿਭਾਗ ਤੇ ਬਾਗਬਾਨੀ ਵਿਭਾਗ ਦੀਆਂ Subsidy Schemes ਦੀ ਦਿੱਤੀ ਜਾਣਕਾਰੀ, Subsidy for Maize Cultivation

 ਕਿਸਾਨਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ 'ਕਿਸਾਨ ਗੋਸ਼ਟੀ'

ਰੂਪਨਗਰ, 15 ਮਾਰਚ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਖੁਆਸਪੁਰਾ ਵਿਖੇ ਕਿਸਾਨ ਗੋਸ਼ਟੀ Farmer Workshop ਦਾ ਆਯੋਜਨ ਕੀਤਾ ਗਿਆ।  

ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਰੂਪਨਗਰ ਡਾ. ਦਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਜਲਵਾਯੂ ਪਰਿਵਰਤਨ Climate Change Effect on Agriculture ਹੋਣ ਨਾਲ ਕਣਕ ਦੇ ਵਿੱਚ ਆਉਣ ਵਾਲੇ ਝਾੜ ਦੀ ਕਮੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਜਾਣਕਾਰੀ ਸਾਂਝੀ ਦੱਸਿਆ ਕਿ ਇਸ ਵੱਧ ਰਹੇ ਤਾਪਮਾਨ ਕਾਰਨ ਕਣਕ ਦੇ ਝਾੜ ਵਿੱਚ ਕਮੀ ਆ ਸਕਦੀ ਹੈ ਜਿਸ ਤੋਂ ਬਚਣ ਲਈ ਖੇਤਾਂ ਦੇ ਵਿੱਚ ਨਮੀ ਰੱਖਣਾ ਜਰੂਰੀ ਹੈ। ਉਨ੍ਹਾਂ ਵੱਲੋਂ ਕਿਸਾਨ ਵੀਰਾਂ ਨੂੰ ਕਣਕ ਵਿੱਚ ਪੋਟਾਸ਼ੀਅਮ ਨਾਈਟਰੇਟ Potassium Nitrate  ਜਾਂ ਸੈਲੀਸਿਲਿਕ ਐਸਿਡ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਗਈ। 

ਇਸ ਉਪਰੰਤ ਖੇਤੀਬਾੜੀ ਵਿਕਾਸ ਅਫ਼ਸਰ ਰੂਪਨਗਰ ਡਾ. ਬਲਜੀਤ ਸਿੰਘ ਵਲੋਂ ਕਿਸਾਨ ਵੀਰਾਂ ਨੂੰ ਦੱਸਿਆ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ PM KISAN ਦੀ ਅਗਲੀ ਕਿਸ਼ਤ ਦਾ ਲਾਭ ਲੈਣ ਲਈ ਕਿਸਾਨ ਆਈਡੀ (Farmer Registry) ਬਣਾਉਣੀ ਜ਼ਰੂਰੀ ਹੈ। ਇਸ ਲਈ ਉਨ੍ਹਾਂ ਕਿਸਾਨਾਂ ਵੀਰਾਂ ਨੂੰ ਆਪਣੇ ਨੇੜਲੇ ਸਾਂਝ ਸੇਵਾ ਕੇਂਦਰ ਤੇ ਜਾ ਕੇ ਜਲਦ ਆਪਣੀ ਕਿਸਾਨ ਆਈ ਡੀ Farmer ID ਬਣਵਾਉਣ ਦੀ ਅਪੀਲ ਕੀਤੀ। 

ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਵੀਰਾਂ ਨੂੰ ਆਉਣ ਵਾਲੀ ਮੱਕੀ Maize Crop ਦੇ ਫਸਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਕਿਸਾਨ ਝੋਨੇ ਦੀ ਜਗ੍ਹਾ ਤੇ ਮੱਕੀ ਲਾਉਣਗੇ ਉਨ੍ਹਾਂ ਕਿਸਾਨ ਵੀਰਾਂ ਨੂੰ ਲਗਭਗ 17500/- ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਕਣਕ ਦੀ ਫ਼ਸਲ ਤੋਂ ਬਾਅਦ ਮੂੰਗੀ Summer Moong ਦੀ ਕਾਸ਼ਤ ਲਈ ਖੇਤੀਬਾੜੀ ਵਿਭਾਗ ਕੋਲ ਸਬਸਿਡੀ ਤੇ ਮੂੰਗੀ ਦਾ ਬੀਜ ਆ ਚੁੱਕਾ ਹੈ ਅਤੇ ਕਿਸਾਨ ਵਿਭਾਗ ਨਾਲ ਤਾਲਮੇਲ ਕਰਕੇ ਇਹ ਬੀਜ ਪ੍ਰਾਪਤ ਕਰ ਸਕਦੇ ਹਨ। 

ਇਸ ਉਪਰੰਤ ਬਾਗਬਾਨੀ ਵਿਭਾਗ ਤੋਂ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤਰਜੀਤ ਸਿੰਘ ਰਤਨ ਨੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਬਸਿਡੀ ਸਕੀਮਾਂ Subsidy Schemes of Horticulture Department  ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵਲੋਂ ਨਵੇਂ ਬਾਗ਼, ਸਬਜ਼ੀਆਂ ਦੀ ਕਾਸ਼ਤ, ਫੁੱਲਾਂ ਦੀ ਕਾਸ਼ਤ, ਖੁੰਭ ਪੈਦਾਵਾਰ ਯੂਨਿਟ, ਮਧੂ ਮੱਖੀਆਂ ਦੇ ਬਕਸੇ, ਗੰਡੋਇਆ ਖਾਦ ਯੂਨਿਟ, ਬਾਗਬਾਨੀ ਲਈ ਛੋਟਾ ਟਰੈਕਟਰ, ਪਾਵਰ ਟਿਲਰ, ਨੈਪ ਸੈਕ ਸਪਰੇਅ ਪੰਪ, ਟਰੈਕਟਰ ਆਪਰੇਟਿਡ ਬੂਮ ਸਪਰੇਅ ਪੰਪ ਆਦਿ ਗਤੀਵਿਧੀਆਂ ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਖੇਤੀ ਵਿੱਚ ਵਧੇਰੇ ਆਮਦਨ ਲੈਣ ਲਈ ਉਨ੍ਹਾਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਖੁੰਭਾਂ ਦੀ ਕਾਸ਼ਤ Mushroom Cultivation ਅਤੇ ਮਧੂ ਮੱਖੀ ਪਾਲਣ Bee Keeping ਜਿਹੇ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਸਰੀਰਕ ਤੰਦਰੁਸਤੀ ਲਈ ਘਰੇਲੂ ਪੱਧਰ ਤੇ ਹੀ ਜ਼ਹਿਰ ਮੁਕਤ ਫ਼ਲ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਹਰੇਕ ਕਿਸਾਨ ਨੂੰ ਘਰੇਲੂ ਬਗੀਚੀ Kitchen Garden ਅਪਨਾਉਣ ਦੀ ਅਪੀਲ ਕੀਤੀ।

ਇਸ ਮੌਕੇ ਸਰਪੰਚ ਸਰਬਜੀਤ ਕੌਰ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵੱਲੋਂ ਆਏ ਹੋਏ ਉੱਚ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨ ਲਈ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਸਥਾਰ ਅਫ਼ਸਰ ਗੁਰਮੀਤ ਸਿੰਘ, ਏਟੀਐਮ ਗੁਰਪ੍ਰੀਤ ਸਿੰਘ, ਹਰਸਵਰਾਜ ਸਿੰਘ, ਅਕਾਲ ਸਹਾਇ ਯੂਥ ਕਲੱਬ ਦੇ ਪ੍ਰਧਾਨ ਜਗਦੀਪ ਸਿੰਘ, ਬਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਨੰਬਰਦਾਰ ਗੁਰਇਕਬਾਲ ਸਿੰਘ, ਅੰਗਰੇਜ ਸਿੰਘ, ਗੁਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Saturday, March 14, 2026

ਬੱਲੋਵਾਲ ਸੌਂਖੜੀ ਵਿਖੇ ਸਾਉਣੀ ਦੀਆਂ ਫਸਲਾਂ ਲਈ ਪੀ ਏ ਯੂ ਦੇ Kisan Mela ਵਿੱਚ ਹੁੰਮ ਹੁਮਾ ਕੇ ਪੁੱਜੇ ਕਿਸਾਨ

ਸੰਸਦ ਮੈਂਬਰ ਸ ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ

ਪੀ.ਏ.ਯੂ. PAU ਦੇ ਕਿਸਾਨ ਮੇਲਿਆਂ Kisan Mela ਦੇ ਸਿਲਸਿਲੇ ਵਿਚ ਅੱਜ ਡਾ ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ Ballowal Saukharhi ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ  ਦੇ ਮੁੱਖ ਮਹਿਮਾਨ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ MP ਸ ਮਾਲਵਿੰਦਰ ਸਿੰਘ ਕੰਗ Malvinder Singh Kang ਸਨ ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਇਸ ਤੋਂ ਇਲਾਵਾ ਪੀਏਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ, ਪੀਏਯੂ ਦੇ  ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾਕਟਰ ਨਿਰਮਲ ਜੌੜਾ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ ਪ੍ਰਭਜੋਧ ਸਿੰਘ ਸੰਧੂ ਅਤੇ ਯੂਨੀਵਰਸਿਟੀ ਉੱਚ ਅਧਿਕਾਰੀ ਵੀ ਮੰਚ ਤੇ ਮੌਜੂਦ ਸਨ।

ਸ ਮਾਲਵਿੰਦਰ ਸਿੰਘ ਕੰਗ ਨੇ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਿਰਮਿਤ ਕੀਤੇ ਗਏ ਨਵੇਂ ਹੋਸਟਲ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਉਪਰੰਤ ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਸ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਇਸ ਇਲਾਕੇ ਲਈ ਯੂਨੀਵਰਸਿਟੀ ਵਲੋਂ ਕੀਤੇ ਗਏ ਵਿਸ਼ੇਸ਼ ਖੇਤੀ ਖੋਜ ਕੰਮਾਂ ਦੀ ਸ਼ਲਾਘਾ ਕੀਤੀ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਨ੍ਹਾਂ ਪੰਜਾਬੀ ਕਿਸਾਨਾਂ ਨੂੰ ਸਿਰ ਜੋੜ ਕੇ ਵਿਚਾਰਾਂ ਕਰਨ ਅਤੇ ਚੁਣੌਤੀਆਂ ਦਾ ਸਾਮ੍ਹਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਨਾਜ ਦੇ ਸੰਕਟ ਵੇਲੇ ਪੰਜਾਬ ਨੇ ਦੇਸ਼ ਦੀ ਅਗਵਾਈ ਕੀਤੀ। ਇਸਦਾ ਮੁੱਲ ਪੰਜਾਬੀ ਕੁਦਰਤੀ ਸਰੋਤਾਂ ਨੂੰ ਤਾਰਨਾ ਪਿਆ ਹੈ। ਉਨ੍ਹਾਂ ਨੇ ਖੇਤੀ ਵਿਭਿੰਨਤਾ Crop Diversification ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਵਿੱਚ ਹੋਰ ਸੰਜੀਦਗੀ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਲਈ ਝੋਨੇ ਕਣਕ ਦੇ ਬਦਲ ਵਿਚ ਹੋਰ ਫ਼ਸਲਾਂ ਦੇ ਸਮਰਥਨ ਮੁੱਲ ਦੀ ਮੰਗ ਦੇ ਨਾਲ ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਪੀ ਏ ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ।

ਨਵੀਆਂ ਖੋਜਾਂ ਦੇ ਪ੍ਰਭਾਵਾਂ ਨੂੰ ਖੇਤ ਤਕ ਪੁਚਾਉਣ ਨੂੰ ਪੀ ਏ ਯੂ ਦੇ ਮੇਲਿਆਂ ਦਾ ਮੰਤਵ ਕਰਾਰ ਦਿੰਦਿਆਂ ਸ ਕੰਗ ਨੇ ਕਿਸਾਨਾਂ ਨੂੰ ਇਸ ਗਿਆਨ ਕੇਂਦਰ ਨਾਲ ਜੁੜਨ ਲਈ ਕਿਹਾ। ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਗੱਲ ਕਰਦਿਆਂ ਸੰਸਦ ਮੈਂਬਰ ਨੇ ਆਉਂਦੀਆਂ ਪੀੜ੍ਹੀਆਂ ਦੇ ਭਵਿੱਖ ਲਈ ਫਿਕਰਮੰਦੀ ਨੂੰ ਗਹਿਰੀ ਤੇ ਗੰਭੀਰ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮਕਸਦ ਲਈ ਯੂਨੀਵਰਸਿਟੀ ਵਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖਣ ਤੇ ਆਪਣੇ ਵਲੋਂ ਹਰ ਸੰਭਵ ਇਮਦਾਦ ਦੇਣ ਦਾ ਵਾਅਦਾ ਵੀ ਉਨ੍ਹਾਂ ਨੇ ਕੀਤਾ।

ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਖੇਤੀ ਸਿੱਖਿਆ ਨਾਲ ਜੋੜਨ ਦੀ ਪ੍ਰੇਰਨਾ ਦੇਣ।

ਸ ਕੰਗ ਨੇ ਕਿਸਾਨੀ ਨੂੰ ਪੁਰਜ਼ੋਰ ਸੰਦੇਸ਼ ਤਹਿਤ ਕਿਹਾ ਕਿ ਖੇਤੀ ਨੂੰ ਪ੍ਰੋਸੈਸਿੰਗ ਅਤੇ ਸਵੈ ਮੰਡੀਕਰਨ ਦੇ ਰਸਤੇ ਤੋਰਨਾ ਅੱਜ ਦੀ ਲੋੜ ਹੈ ਤਾਂ ਜੋ ਵਿਚੋਲੀਏ ਦੀ ਥਾਂ ਮੁਨਾਫਾ ਸਿੱਧਾ ਕਿਸਾਨ ਤਕ ਪੁੱਜ ਸਕੇ।

ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਦੀਆਂ ਮੁਸ਼ਕਲਾਂ ਜਾਨਣ, ਉਨ੍ਹਾਂ ਦੇ ਅਨੁਭਵਾਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਸਹੀ ਮਾਰਗ ਦੱਸਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪੰਜਾਬ ਦੀਆਂ ਭੂਗੋਲਿਕ ਹਾਲਤਾਂ ਦੀ ਵੱਖਰਤਾ ਦੇ ਮੱਦੇਨਜ਼ਰ ਇਨ੍ਹਾਂ ਕਿਸਾਨ ਮੇਲਿਆਂ ਦੀ ਵਿਉਂਤਬੰਦੀ ਕੀਤੀ ਹੈ ਤਾਂ ਜੋ ਪੰਜਾਬ ਦੇ ਖੇਤੀ ਦਾ ਸਮੁੱਚੇ ਤੌਰ ਤੇ ਵਿਕਾਸ ਸੰਭਵ ਹੋ ਸਕੇ।

ਇਨ੍ਹਾਂ ਮੇਲਿਆਂ ਦਾ ਉਦੇਸ਼ ' ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਦਾ ਮੁੱਖ ਮੰਤਵ ਖੇਤੀ ਨੂੰ ਬਹੁਵੰਨੀ ਬਣਾਉਣ ਦੇ ਨਾਲ ਨਾਲ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਸਹਿਯੋਗੀ ਦੀ ਭੂਮਿਕਾ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਪੰਜਾਬ ਦਾ 9 ਫੀਸਦੀ ਇਲਾਕਾ ਹੋਣ ਦੇ ਬਾਵਜੂਦ ਬੜਾ ਅਹਿਮ ਖੇਤਰ ਹੈ। ਇਸ ਦੀ ਫ਼ਸਲੀ ਅਤੇ ਵਾਤਾਵਰਣੀ ਭਿੰਨਤਾ ਬੜੀ ਖ਼ਾਸ ਹੈ। ਬੱਲੋਵਾਲ ਸੌਂਖੜੀ ਕੇਂਦਰ ਵਲੋਂ ਕੰਢੀ ਦੇ ਇਲਾਕੇ ਵਿੱਚ ਬੀਜੀਆਂ ਜਾਣ ਵਾਲੀਆਂ ਫਸਲਾਂ ਲਈ ਕੀਤੇ ਕਾਰਜ ਦਾ ਵਿਸ਼ੇਸ਼ ਉਲੇਖ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਲਾਕਾ ਸਿੰਚਾਈ ਲਈ ਜ਼ਿਆਦਾਤਰ ਮੀਂਹ ਦੇ ਪਾਣੀ ਉੱਪਰ ਨਿਰਭਰ ਕਰਦਾ ਹੈ, ਇਸ ਲਈ ਪੀ ਏ ਯੂ ਨੇ ਇਸ ਖੇਤਰ ਵਾਸਤੇ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੀਆਂ ਉੱਨਤ ਕਿਸਮਾਂ ਤਾਂ ਵਿਕਸਤ ਕੀਤੀਆਂ ਹੀ ਹਨ,ਨਾਲ ਹੀ ਸੂਖਮ ਸਿੰਚਾਈ ਵਿਧੀਆਂ ਵੀ ਸਾਮ੍ਹਣੇ ਲਿਆਂਦੀਆਂ ਹਨ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਨਾਲ ਨਿਰੰਤਰ ਜੁੜਨ ਦੀ ਅਪੀਲ ਕਰਦਿਆਂ ਖੇਤੀ ਸਾਹਿਤ ਅਤੇ ਡਿਜੀਟਲ ਮਾਧਿਅਮਾਂ ਰਾਹੀਂ ਖੇਤੀ ਜਾਣਕਾਰੀ ਹਾਸਿਲ ਕਰਨ ਲਈ ਕਿਹਾ। ਇਸ ਖੇਤਰ ਲਈ ਅਦਰਕ ਦੀ ਖ਼ਾਸ ਕਿਸਮ ਵਜੋਂ ਖੋਜ ਬਾਰੇ ਵਿਸਥਾਰ ਨਾਲ ਜਾਣਕਾਰੀ ਡਾ ਗੋਸਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਣ ਖੇਤੀ ਵਿੱਚ ਅੰਤਰ ਫ਼ਸਲੀ ਕਾਸ਼ਤ ਦੀਆਂ ਬਹੁਤ ਸੰਭਾਵਨਾਵਾਂ ਹਨ ਤੇ ਇਸ ਲਈ ਪੀ ਏ ਯੂ ਦੀਆਂ ਸਿਫਾਰਿਸ਼ਾਂ ਅਪਣਾਉਣੀਆਂ ਜ਼ਰੂਰੀ ਹਨ। ਵਾਈਸ ਚਾਂਸਲਰ ਨੇ ਕਣਕ ਦੀ ਮੌਜੂਦਾ ਸਥਿਤੀ ਬਾਰੇ ਗੱਲ ਕੀਤੀ ਤੇ ਕਿਸਾਨਾਂ ਨੂੰ ਮਾਹਿਰਾਂ ਨਾਲ ਸੰਪਰਕ ਬਣਾਉਣ ਬਾਰੇ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਵਿੱਚ 10 ਫੀਸਦੀ ਸੀਟਾਂ ਇਸੇ ਇਲਾਕੇ ਦੇ ਬੱਚਿਆਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ ਤਾਂ ਜੋ ਖੇਤੀ ਵਿੱਦਿਆ ਨੂੰ ਘਰੋ ਘਰ ਪੁੱਜਦਾ ਕੀਤਾ ਜਾਵੇ।

ਡਾ ਗੋਸਲ ਨੇ ਪੀ ਏ ਯੂ ਵਲੋਂ ਖੇਤੀ ਕਾਰੋਬਾਰ ਲਈ ਦਿੱਤੀਆਂ ਜਾਣ ਵਾਲੀਆਂ ਸਿਖਲਾਈਆਂ Farmer Training ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਸਿਰਫ ਉਤਪਾਦਨ ਦੀ ਥਾਂ ਆਪਣੀ ਖੇਤੀ ਨੂੰ ਕਾਰੋਬਾਰੀ ਬਣਾਉਣ ਲਈ ਅਪੀਲ ਵੀ ਕੀਤੀ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਹਾੜ੍ਹੀ ਦੀ ਭਰਪੂਰ ਫ਼ਸਲ ਅਤੇ ਅਨੁਕੂਲ ਮੌਸਮ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਬਣਾਏ ਨਵੇਂ ਹੋਸਟਲ ਲਈ ਦਿਖਾਈ ਸਰਗਰਮੀ ਅਤੇ ਇਮਦਾਦ ਲਈ ਸ ਮਾਲਵਿੰਦਰ ਸਿੰਘ ਕੰਗ ਅਤੇ ਸਮੂਹ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦ੍ਰਿੜ ਕਰਾਇਆ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਸਹੂਲਤਾਂ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਏਗੀ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਨੇ ਸਹਿਯੋਗ ਕਰਕੇ ਦੇਸ਼ ਵਿੱਚ ਖੇਤੀ ਦਾ ਵਿਕਾਸ ਕਰਕੇ ਅੰਨ ਦੀ ਕਮੀ ਤੋਂ ਵਾਧੂ ਅਨਾਜ ਤਕ ਪੁਚਾਇਆ ਹੈ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਅਤੇ 250 ਤੋਂ ਵੱਧ ਦੇਸ਼ ਨੂੰ ਕਾਸ਼ਤ ਲਈ ਦਿੱਤੀਆਂ ਹਨ।  

ਡਾ ਢੱਟ ਨੇ ਪੀ.ਏ.ਯੂ. ਵੱਲੋਂ ਪਿਛਲੇ ਛੇ ਮਹੀਨਿਆਂ ਵਿਚ ਸਿਫ਼ਾਰਸ਼ ਲਈ ਵਿਕਸਿਤ ਕੀਤੀਆਂ New Crop Verities ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਅਤੇ ਹੋਰ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਨਵੀਆਂ ਕਿਸਮਾਂ ਵਿਚ ਉਹਨਾਂ ਝੋਨੇ ਦੀ ਕਿਸਮ ਪੀ ਆਰ 133 ਦਾ ਜ਼ਿਕਰ ਕੀਤਾ ਜੋ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ, ਮਿਆਰੀ ਚੌਲਾਂ ਵਾਲੀ ਅਤੇ ਵੱਖ-ਵੱਖ ਖੋਜ ਤਜਰਬਿਆਂ ਵਿੱਚੋਂ ਉੱਤਮ ਪਾਈ ਗਈ ਦਰਮਿਆਨੇ ਸਮੇਂ ਦੀ ਕਿਸਮ ਹੈ। ਕਪਾਹ ਦੀ ਦੇਸੀ ਕਿਸਮ ਪੀ ਬੀ ਡੀ 88 ਦਾ ਜ਼ਿਕਰ ਕਰਦਿਆਂ ਡਾ. ਢੱਟ ਨੇ ਦੱਸਿਆ ਕਿ ਇਹ ਕਿਸਮ 28 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਵਾਲੀ ਅਤੇ ਰੂੰ ਦੇ ਵਧੇਰੇ ਕਸ ਵਾਲੀ ਕਿਸਮ ਹੈ। ਚਿੱਟੀ ਮੱਖੀ ਅਤੇ ਸੋਕੇ ਵਾਲੀਆਂ ਬਿਮਾਰੀਆਂ ਦਾ ਇਸ ਉੱਪਰ ਕੋਈ ਅਸਰ ਨਹੀਂ ਹੁੰਦਾ। ਇਸੇ ਤਰ੍ਹਾਂ ਮੱਕੀ ਦਾ ਹਾਈਬ੍ਰਿਡ ਐੱਨ ਕੇ 7328 ਦਾ ਜ਼ਿਕਰ ਵੀ ਨਿਰਦੇਸ਼ਕ ਖੋਜ ਨੇ ਵਿਸ਼ੇਸ਼ ਰੂਪ ਵਿਚ ਕੀਤਾ। ਇਸੇ ਤਰਾਂ ਖਰਬੂਜੇ ਦੀ 92 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਕਿਸਮ ਐੱਮ ਐੱਚ 56 ਬਾਰੇ ਦੱਸਿਆ ਅਤੇ ਸੁਰੱਖਿਅਤ ਖੇਤੀ ਲਈ ਬੈਂਗਣਾਂ ਦੀ ਕਿਸਮ ਪੀ ਸੀ ਡੀ ਐਚ 1 ਨੂੰ ਵਿਸ਼ੇਸ਼ਤਾ ਵਾਲੀ ਕਿਸਮ ਦੱਸਿਆ। ਕਾਲੀ ਤੋਰੀ ਪੀ ਐੱਸ ਐੱਚ ਜੀ 1 ਅਤੇ 2 ਨੂੰ ਵੀ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਵਜੋਂ ਪੇਸ਼ ਕੀਤਾ ਗਿਆ। ਇਸ ਇਲਾਕੇ ਲਈ ਮਟਰਾਂ ਦੀ ਕਿਸਮ ਮਟਰ ਅਗੇਤਾ 8 ਨੂੰ ਸਿਫ਼ਾਰਿਸ਼ ਕੀਤਾ ਜਿਹੜੀ 65-70 ਦਿਨਾਂ ਵਿੱਚ ਪੱਕ ਕੇ ਤਿਆਰ ਹੁੰਦੀ ਹੈ।

ਫਲਾਂ ਵਿੱਚ ਆੜੂ ਦੀ ਕਿਸਮਾਂ ਪੰਜਾਬ ਆੜੂ 1 ਅਤੇ 2 ਨੂੰ ਸਿਫ਼ਾਰਿਸ਼ ਕਰਦਿਆਂ ਨਿਰਦੇਸ਼ਕ ਖੋਜ ਨੇ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਦੱਸੀਆਂ। ਇਸੇ ਤਰ੍ਹਾਂ ਨੈਕਟਰੀਨ ਦੀਆਂ ਨਵੀਆਂ ਕਿਸਮਾਂ ਦੇ ਹਵਾਲੇ ਤੋਂ ਬਿਨਾਂ ਖੇਤੀ ਜੰਗਲਾਤ ਲਈ ਜੋੜ ਤੋੜ ਬਾਰੇ ਦੱਸਿਆ ਗਿਆ।

ਉਤਪਾਦਨ ਤਕਨੀਕਾਂ ਵਿਚ ਬੈੱਡਾਂ ਉੱਪਰ ਪਨੀਰੀ ਦੀ ਲਵਾਈ ਦੀ ਤਕਨੀਕ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਕਣਕ ਦੇ ਨਾੜ ਦੀ ਮਲਚ ਵਜੋਂ ਵਰਤੋਂ ਮੱਕੀ/ਅਰਹਰ-ਕਣਕ ਦੀ ਬਿਜਾਈ ਦੀ ਤਕਨੀਕ ਪ੍ਰਮੁੱਖ ਸਨ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਰੋਕਥਾਮ ਅਤੇ ਕਮਾਦ ਦੇ ਰੱਤਾ ਰੋਗ ਦੀ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਨੇ ਪੰਜਾਬ ਵਿੱਚ ਅਗਾਂਹਵਧੂ ਖੇਤੀ ਦੀ ਲਹਿਰ ਉਸਾਰੀ ਹੈ ਅਤੇ ਅਨੇਕ ਕਿਸਾਨਾਂ ਨੂੰ ਮੁਨਾਫੇ ਵਾਲੀ ਖੇਤੀ ਦਾ ਪਹਿਰੇਦਾਰ ਬਣਾਇਆ ਹੈ। ਨਿਰਦੇਸ਼ਕ ਪਸਾਰ ਸਿੱਖਿਆ ਨੇ ਸ ਮਾਲਵਿੰਦਰ ਸਿੰਘ ਕੰਗ ਦਾ ਪੀ ਏ ਯੂ ਦੀ ਇਮਦਾਦ ਲਈ ਹਮੇਸ਼ਾ ਤਿਆਰ ਰਹਿਣ ਵਾਸਤੇ ਧੰਨਵਾਦ ਕੀਤਾ।

ਪੀ ਏ ਯੂ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ ਰਾਕੇਸ਼ ਕੁਮਾਰ ਨੇ ਕਿਸਾਨ ਭਲਾਈ ਅਤੇ ਖੇਤੀ ਯੋਜਨਾਵਾਂ ਦੀ ਸਾਂਝ ਹਾਜ਼ਿਰ ਕਿਸਾਨਾਂ ਨਾਲ ਪਵਾਈ।

ਇਸ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਅਗਾਂਹ ਵਧੂ ਕਾਰਜ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲੇ ਕਿਸਾਨਾਂ ਵਿੱਚ ਪਿੰਡ ਸੇਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ ਰਣਜੀਤ ਸਿੰਘ, ਪਿੰਡ ਕੁੱਕੜਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ ਅਰਵਿੰਦਰ ਸਿੰਘ ਮਾਨ ,ਪਿੰਡ ਰਾਮਪੁਰ ਦੇ ਸ ਬਰਜਿੰਦਰ ਸਿੰਘ ਤਾਂਬਰ, ਪਿੰਡ ਗਹਿਲ ਮਜਾਰੀ ਦੇ ਸ ਚਰਨਜੀਤ ਸਿੰਘ ਝੱਜ, ਪਿੰਡ ਖੇੜਾ ਕੋਟਲੀ ਦੇ ਸ੍ਰੀ ਗੁਰਮੀਤ ਸਿੰਘ ਅਤੇ ਪਿੰਡ ਢੇਰ ਜ਼ਿਲਾ ਰੋਪੜ ਦੇ ਸ੍ਰੀ ਹਰਜਾਪ ਸਿੰਘ ਪ੍ਰਮੁੱਖ ਹਨ।

ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਡਾ ਰਿਆੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੀ ਪ੍ਰਮਾਣਿਕ ਜਾਣਕਾਰੀ ਲਈ ਪੀ ਏ ਯੂ ਦੇ ਖੇਤੀ ਸਾਹਿਤ ਨਾਲ ਜੁੜਨ।

ਅੰਤ ਵਿੱਚ ਧੰਨਵਾਦ ਦੇ ਸ਼ਬਦ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਡੀਨ ਡਾ ਮਨਮੋਹਨਜੀਤ ਸਿੰਘ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ।

ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।

ਇਸ ਮੇਲੇ  ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਮੇਲੇ ਦੌਰਾਨ ਲੰਗਰ ਦੀ ਸੇਵਾ ਗੁਰਦੁਆਰਾ ਸ਼੍ਰੀ ਗੜੀ ਸਾਹਿਬ ਸ੍ਰੀ ਚਮਕੌਰ ਸਾਹਿਬ ਵੱਲੋਂ ਕੀਤੀ ਗਈ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।

ਅੰਤ ਵਿੱਚ ਖੇਤੀਬਾੜੀ ਕਾਲਜ ਬਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ।


ਸਤਲੁਜ ਨਦੀ ’ਚ ਬਣੇਗਾ ਅੰਦਰੂਨੀ ਜਲ ਮਾਰਗ (Inland Waterway), ਮੰਡੀ ਤੋਂ ਹਰੀਕੇ ਬੈਰਾਜ ਤੱਕ ਯੋਜਨਾ ’ਤੇ ਕੰਮ ਸ਼ੁਰੂ

ਨਵੀਂ ਦਿੱਲੀ, 14 ਮਾਰਚ — ਕੇਂਦਰ ਸਰਕਾਰ ਨੇ ਸਤਲੁਜ ਨਦੀ (Sutlej River) ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਜ਼ਿਲ੍ਹੇ (Mandi District) ਦੇ ਸੁੰਨੀ ਪੁਲ (Sunni Bridge) ਤੋਂ ਲੈ ਕੇ ਪੰਜਾਬ ਦੇ ਹਰੀਕੇ ਬੈਰਾਜ (Harike Barrage) ਤੱਕ ਰਾਸ਼ਟਰੀ ਜਲ ਮਾਰਗ–98 (National Waterway-98 / NW-98) ਘੋਸ਼ਿਤ ਕੀਤਾ ਹੈ। ਇਹ Inland Waterway ਜਲ ਮਾਰਗ ਪੰਜਾਬ ਦੇ ਰੂਪਨਗਰ ਜ਼ਿਲ੍ਹੇ (Rupnagar District) ਵਿੱਚੋਂ ਵੀ ਗੁਜ਼ਰੇਗਾ।

ਇਸ ਜਲ ਮਾਰਗ ਪ੍ਰੋਜੈਕਟ (Waterway Project) ਲਈ ਇਸ ਸਮੇਂ ਪ੍ਰੋਜੈਕਟ ਵਿਹਾਰਯੋਗਤਾ ਅਧਿਐਨ (Project Feasibility Study) ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਿਹਾਰਯੋਗਤਾ ਰਿਪੋਰਟ (Feasibility Report) ਮਈ 2026 ਤੱਕ ਪੇਸ਼ ਕੀਤੇ ਜਾਣ ਦੀ ਉਮੀਦ ਹੈ।

ਕੇਂਦਰ ਸਰਕਾਰ ਵੱਲੋਂ ਇਸ ਅਧਿਐਨ ਲਈ 2.82 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਤਿਆਰ ਕੀਤੀ ਜਾਣ ਵਾਲੀ ਰਿਪੋਰਟ ਵਿੱਚ ਜਲ ਮਾਰਗ ਨਾਲ ਸੰਬੰਧਿਤ ਬੁਨਿਆਦੀ ਢਾਂਚਾ (Infrastructure) ਜਿਵੇਂ ਜੈੱਟੀ (Jetty), ਟਰਮੀਨਲ (Terminal), ਤਕਨੀਕੀ ਪ੍ਰਬੰਧ (Technical Arrangements), ਜਲ-ਵਿਗਿਆਨਕ ਪੱਖ (Hydrological Aspects) ਅਤੇ ਪਰਿਆਵਰਣਕ ਰੁਕਾਵਟਾਂ (Environmental Constraints) ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਸ਼ਾਮਲ ਹੋਵੇਗੀ।

ਇਹ ਕਦਮ ਕੇਂਦਰ ਸਰਕਾਰ ਦੀ “ਸਮੁੰਦਰੀ ਭਾਰਤ ਪਰਿਕਲਪਨਾ 2030 (Maritime India Vision 2030)” ਦੇ ਉਦੇਸ਼ਾਂ ਦੇ ਤਹਿਤ ਲਿਆ ਗਿਆ ਹੈ। ਪ੍ਰੋਜੈਕਟ ਵਿਹਾਰਯੋਗਤਾ ਰਿਪੋਰਟ ਤਿਆਰ ਕਰਨਾ ਇਸ ਯੋਜਨਾ ਦਾ ਪਹਿਲਾ ਪੜਾਅ (First Step) ਹੈ।

ਰਿਪੋਰਟ ਦੇ ਆਧਾਰ ’ਤੇ ਅਗਲੇ ਪੜਾਅ ਵਿੱਚ ਵਿਕਾਸੀ ਕੰਮ (Development Works) ਕੀਤੇ ਜਾਣਗੇ, ਜਿਸ ਨਾਲ ਸੂਖਮ, ਲਘੂ ਅਤੇ ਮੱਧਮ ਉਦਯੋਗ (Micro, Small and Medium Enterprises – MSMEs), ਕਿਸਾਨਾਂ (Farmers) ਅਤੇ ਆਮ ਲੋਕਾਂ (General Public) ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।

ਇਹ ਜਾਣਕਾਰੀ ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰੀ (Union Minister for Ports, Shipping and Waterways) ਸਰਬਾਨੰਦ ਸੋਨੋਵਾਲ (Sarbananda Sonowal) ਨੇ ਲੋਕ ਸਭਾ (Lok Sabha) ਵਿੱਚ ਲਿਖਿਤ ਜਵਾਬ (Written Reply) ਦਿੰਦਿਆਂ ਦਿੱਤੀ।

ਵਿਭਾਗੀ ਸਕੀਮਾਂ ਅਤੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਲਈ Farmer Registry ਕਰਵਾਉਣਾ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 14 ਮਾਰਚ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪੀ.ਐੱਮ. ਕਿਸਾਨ ਸਨਮਾਨ ਨਿਧੀ PM Kisan Samman Nidhi Yojna ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਨੂੰ ਕੇਂਦਰੀ ਕਿਸਾਨ ਰਜਿਸਟਰੀ ਸਿਸਟਮ Farmer Registry ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਹੈ। ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਸਨਮਾਨ ਨਿਧੀ PM KISAN ਦਾ ਲਾਭ ਲੈ ਰਹੇ ਕਿਸਾਨਾਂ ਨੂੰ ਰਜਿਸਟਰੇਸ਼ਨ ਆਈ. ਡੀ. Farmer ID ਬਣਾਉਣ ਲਈ ਐਗਰੀਸਟੈਕ ਪੋਰਟਲ Agristack Farmer Registry 'ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ।

ਉਹਨਾਂ ਦੱਸਿਆ ਕਿ ਫਾਰਮਰ ਰਜਿਸਟਰੀ Farmer Registry ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰਿਤ ਡਾਟਾਬੇਸ ਤਿਆਰ ਕਰਨਾ ਹੋਵੇਗਾ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਹਨਾਂ ਨੇ ਕਿਹਾ ਕਿ ਭਵਿੱਖ ਵਿੱਚ PM KISAN ਸਨਮਾਨ ਨਿਧੀ ਸਕੀਮ ਦਾ ਲਾਭ ਉਹਨਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨ੍ਹਾਂ ਨੇ ਆਪਣੀ ਰਜਿਸਟਰੇਸ਼ਨ ਮੁਕੰਮਲ ਕਰ ਫਾਰਮਰ ਆਈ.ਡੀ ਪ੍ਰਾਪਤ ਕੀਤੀ ਹੋਵੇਗੀl ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇਕ ਵਿਲੱਖਣ ਪਛਾਣ ਨੰਬਰ ਮਿਲੇਗਾ। ਜਿਹੜੇ ਕਿਸਾਨ ਰਜਿਸਟਰੇਸ਼ਨ Farmer Registry ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ ਉਹਨਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ 'ਤੇ ਰੋਕ ਲੱਗ ਸਕਦੀ ਹੈ।

ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਆਧਾਰ ਕਾਰਡ, ਜਮ੍ਹਾਬੰਦੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਲਿਜਾ ਕੇ ਬਿਨਾਂ ਦੇਰੀ ਦੇ Farmer Registry ਰਜਿਸਟਰੇਸ਼ਨ ਕਰਵਾਉਣਾ ਯਕੀਨੀ ਬਣਾਉਣ। ਬਲਾਕ ਅਧੀਨ ਪਿੰਡਾਂ ਵਿੱਚ ਕਾਮਨ ਸਰਵਿਸ ਸੈਂਟਰਾਂ ਨਾਲ ਰਾਬਤਾ ਕਰਕੇ ਪਿੰਡ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ।

Friday, March 13, 2026

ਪੀਐਮ ਕਿਸਾਨ ਯੋਜਨਾ ਦੀ ਕਿਸ਼ਤ ਜਾਰੀ PM KISAN

ਗੁਵਾਹਾਟੀ (ਅਸਾਮ), 13 ਮਾਰਚ — ਪ੍ਰਧਾਨ ਮੰਤਰੀ Narinder Modi ਨੇ ਅਸਾਮ ਦੇ ਗੁਵਾਹਾਟੀ ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ PM KISAN ਸਮਮਾਨ ਨਿਧੀ ਯੋਜਨਾ ਤਹਿਤ ₹18,000 ਕਰੋੜ ਤੋਂ ਵੱਧ ਦੀ ਰਕਮ ਜਾਰੀ ਕੀਤੀ। ਇਹ ਰਕਮ ਸਿੱਧੀ ਦੇਸ਼ ਭਰ ਦੇ ਕਰੋੜਾਂ ਅੰਨਦਾਤਿਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ DBT ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐਮ ਕਿਸਾਨ ਸਮਮਾਨ ਨਿਧੀ ਯੋਜਨਾ PM KISAN SAMMAN NIDHI YOJNA  ਹੁਣ ਦੇਸ਼ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਾਧਨ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਰਾਹੀਂ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ₹4.25 ਲੱਖ ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਨੂੰ ਨਿਊਨਤਮ ਸਮਰਥਨ ਮੁੱਲ (MSP) ਦੇ ਰੂਪ ਵਿੱਚ ₹20 ਲੱਖ ਕਰੋੜ ਤੋਂ ਵੱਧ ਦੀ ਰਕਮ ਮਿਲੀ ਹੈ। ਇਸਦੇ ਨਾਲ ਹੀ ਸਸਤੇ ਕਰਜ਼ੇ, ਫਸਲ ਬੀਮਾ ਅਤੇ ਪੀਐਮ ਕਿਸਾਨ ਸਮਮਾਨ ਨਿਧੀ ਵਰਗੀਆਂ ਯੋਜਨਾਵਾਂ ਕਿਸਾਨਾਂ ਲਈ ਵੱਡਾ ਸਹਾਰਾ ਬਣੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅੰਤਰਰਾਸ਼ਟਰੀ ਸੰਕਟਾਂ ਦਾ ਪ੍ਰਭਾਵ ਕਿਸਾਨਾਂ ਅਤੇ ਖੇਤੀਬਾੜੀ ’ਤੇ ਨਾ ਪਵੇ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਮਾਰੀ Covid 19 ਅਤੇ ਵਿਸ਼ਵ ਪੱਧਰੀ ਟਕਰਾਵਾਂ ਕਾਰਨ ਖਾਦਾਂ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਾਫ਼ੀ ਵੱਧ ਗਈਆਂ ਸਨ, ਪਰ ਸਰਕਾਰ ਨੇ ਕਿਸਾਨਾਂ ਨੂੰ Urea ਸਿਰਫ਼ ₹300 ਵਿੱਚ ਮੁਹੱਈਆ ਕਰਵਾਇਆ, ਜਦਕਿ ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ ₹3,000 ਹੈ। ਇਸ ਲਈ ਸਰਕਾਰ ਨੇ ਆਪਣੇ ਖ਼ਜ਼ਾਨੇ ਤੋਂ ₹12 ਲੱਖ ਕਰੋੜ ਤੋਂ ਵੱਧ ਦੀ ਸਬਸਿਡੀ Fertilizer Subsidy ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਖੇਤੀ ਨੂੰ ਨਵੀਂ ਤਕਨੀਕ ਨਾਲ ਜੋੜ ਰਹੀ ਹੈ। “ਹਰ ਬੂੰਦ, ਵੱਧ ਫਸਲ” ਨੀਤੀ ਦੇ ਤਹਿਤ ਡ੍ਰਿਪ ਅਤੇ ਸਪ੍ਰਿੰਕਲਰ ਵਰਗੀ ਮਾਈਕਰੋ ਸਿੰਚਾਈ ਤਕਨੀਕ Micro Irrigation ਕਿਸਾਨਾਂ ਤੱਕ ਪਹੁੰਚਾਈ ਜਾ ਰਹੀ ਹੈ, ਜਿਸ ਨਾਲ ਪਾਣੀ ਦੀ ਬਚਤ ਅਤੇ ਖਰਚ ਵਿੱਚ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਖੇਤਾਂ ਨੂੰ ਸੋਲਰ ਪੰਪ Solar Pump ਨਾਲ ਜੋੜਣ ਲਈ ਵੀ ਕੰਮ ਕਰ ਰਹੀ ਹੈ, ਤਾਂ ਜੋ ਕਿਸਾਨਾਂ ਦਾ ਡੀਜ਼ਲ ਖਰਚ ਘੱਟ ਹੋਵੇ। ਇਸ ਮਕਸਦ ਲਈ ਕੁਸੁਮ ਯੋਜਨਾ ਚਲਾਈ ਜਾ ਰਹੀ ਹੈ, ਜਿਸ ਨਾਲ ਕਈ ਕਿਸਾਨ ਹੁਣ ਸੋਲਰ ਪੰਪ ਰਾਹੀਂ ਸਿੰਚਾਈ ਕਰਨ ਦੇ ਨਾਲ ਬਿਜਲੀ ਵੀ ਤਿਆਰ ਕਰਕੇ ਆਮਦਨ ਕਮਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਕਿਸਾਨਾਂ ਦੀ ਖਾਦਾਂ ਅਤੇ ਕੀਟਨਾਸ਼ਕਾਂ ’ਤੇ ਨਿਰਭਰਤਾ ਘਟਾਉਣ ਲਈ Nano Urea ਅਤੇ ਪ੍ਰਾਕ੍ਰਿਤਿਕ ਖੇਤੀ ਨੂੰ ਪ੍ਰੋਤਸਾਹਿਤ ਕਰ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜਦੋਂ ਕਿਸਾਨ ਵੱਡੇ ਪੱਧਰ ’ਤੇ ਪ੍ਰਾਕ੍ਰਿਤਿਕ ਖੇਤੀ ਅਪਣਾਉਣਗੇ ਤਾਂ ਮਿੱਟੀ ਦੀ ਸਿਹਤ ਵੀ ਬਿਹਤਰ ਰਹੇਗੀ ਅਤੇ ਕਿਸਾਨ ਵੀ ਵਿਸ਼ਵ ਪੱਧਰੀ ਸੰਕਟਾਂ ਤੋਂ ਬਚੇ ਰਹਿਣਗੇ।

ਤੁਹਾਡੀ ਕਿਸਤ ਆਈ ਹੈ ਜਾਂ ਨਹੀਂ ਇਹ ਤੁਸੀਂ ਹੇਠ ਦਿੱਤੇ ਤਰੀਕੇ ਨਾਲ ਆਨਲਾਈਨ ਚੈਕ ਕਰ ਸਕਦੇ ਹੋ। 


KVK ਵੱਲੋਂ ਫਲ, ਸਬਜ਼ੀਆਂ ਅਤੇ ਦੁੱਧ ਤੋਂ ਵੈਲਿਊ ਐਡੀਸ਼ਨ Value Addition by Food Processing ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ

ਕਿਸਾਨਾਂ, ਮਹਿਲਾਵਾਂ ਤੇ ਨੌਜਵਾਨਾਂ ਨੂੰ ਪ੍ਰੋਸੈਸਿੰਗ, ਪੈਕਿੰਗ ਅਤੇ ਮਾਰਕੀਟਿੰਗ ਦੀ ਪ੍ਰੈਕਟੀਕਲ Practical Training about Food Processing, Packaging and Marketing ਦਿੱਤੀ ਜਾਣਕਾਰੀ

ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਵਧਦੀ ਹੈ ਮੰਗ

ਬਠਿੰਡਾ, 13 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਆਰੀਆ ਪ੍ਰੋਜੈਕਟ ARYA Project ਅਧੀਨ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਉਤਪਾਦ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ Training course ਅੱਜ ਸਮਾਪਤ ਹੋ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਇਲਾਕੇ ਦੇ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤੀ ਉਤਪਾਦਾਂ ਦੇ ਮੁੱਲ Value Addition of Food Products by Farmers ਵਾਧੇ ਬਾਰੇ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ., ਬਠਿੰਡਾ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਮਹਿਲਾਵਾਂ ਨੂੰ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਤਿਆਰਸ਼ੁਦਾ ਉਤਪਾਦ ਬਣਾਉਣ ਦੀ ਤਕਨੀਕ Food Processing Techniques ਨਾਲ ਜਾਣੂ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਉਪਜ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਅਕਸਰ ਆਪਣੀ ਉਪਜ ਦਾ ਉਚਿਤ ਮੁੱਲ ਨਹੀਂ ਮਿਲਦਾ। ਜੇਕਰ ਇਸ ਉਪਜ ਤੋਂ ਵੱਖ-ਵੱਖ ਪ੍ਰੋਸੈਸ ਕੀਤੇ ਉਤਪਾਦ ਤਿਆਰ ਕੀਤੇ ਜਾਣ ਤਾਂ ਨਾ ਸਿਰਫ਼ ਖਰਾਬੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਡਾ. ਗੁਰਪ੍ਰੀਤ ਕੌਰ, ਫੂਡ ਟੈਕਨੋਲੋਜਿਸਟ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਭੋਜਨ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਅਚਾਰ, ਮੁਰੱਬੇ, ਚਟਨੀਆਂ, ਸੌਸ ਅਤੇ ਹੋਰ ਕਈ ਤਰ੍ਹਾਂ ਦੇ ਉਤਪਾਦ ਤਿਆਰ ਕਰਨ ਦੇ ਤਰੀਕੇ ਪ੍ਰਯੋਗਾਤਮਕ Practical Knowledge of Food Processing ਢੰਗ ਨਾਲ ਸਿਖਾਏ। ਇਸ ਮੌਕੇ ਸਿਖਿਆਰਥੀਆਂ ਨੂੰ ਆਪਣੇ ਹੱਥੀਂ ਇਹ ਉਤਪਾਦ ਤਿਆਰ ਕਰਨ ਦਾ ਮੌਕਾ ਵੀ ਦਿੱਤਾ ਗਿਆ ਤਾਂ ਜੋ ਉਹ ਘਰ ਜਾਂ ਵਪਾਰਕ ਪੱਧਰ ’ਤੇ ਇਸ ਕੰਮ ਨੂੰ ਆਸਾਨੀ ਨਾਲ ਅਪਣਾ ਸਕਣ।

ਪ੍ਰੋਫੈਸਰ ਡਾ. ਜਸਵਿੰਦਰ ਕੌਰ ਬਰਾੜ ਨੇ ਦੁੱਧ ਤੋਂ ਬਣਨ ਵਾਲੇ ਵੱਖ-ਵੱਖ ਉਤਪਾਦਾਂ Processing of Milk to Make Different Edible Products ਬਾਰੇ ਜਾਣਕਾਰੀ ਦਿੰਦਿਆਂ ਪਾਲਕ ਬਰਫੀ, ਪਨੀਰ, ਖੋਆ ਅਤੇ ਹੋਰ ਦੁੱਧ ਉਤਪਾਦ ਤਿਆਰ ਕਰਨ ਦੇ ਤਰੀਕੇ ਵੀ ਸਾਂਝੇ ਕੀਤੇ।

ਸ੍ਰੀਮਤੀ ਚਰਨਜੀਤ ਕੌਰ, ਡੈਮੋਨਸਟਰੇਟਰ (ਗ੍ਰਹਿ ਵਿਗਿਆਨ), ਕੇ.ਵੀ.ਕੇ., ਮੁਕਤਸਰ ਸਾਹਿਬ ਨੇ ਸਿਖਿਆਰਥੀਆਂ ਨੂੰ ਫਲਾਂ ਅਤੇ ਸਬਜ਼ੀਆਂ

Processing of Fruits and Vegetable for Value Addition
ਤੋਂ ਤਿਆਰ ਕੀਤੇ ਉਤਪਾਦਾਂ ਦੀ ਕੀਮਤ ਵਧਾਉਣ, ਉਨ੍ਹਾਂ ਦੀ ਸਹੀ ਪੈਕਿੰਗ ਕਰਨ ਅਤੇ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਮੰਗ ਵਧਦੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵਧੀਆ ਮੁੱਲ ਪ੍ਰਾਪਤ ਹੋ ਸਕਦਾ ਹੈ।

ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਮੀਤ ਸਿੰਘ ਢਿੱਲੋਂ ਨੇ ਤਿਆਰ ਕੀਤੇ ਭੋਜਨ ਪਦਾਰਥਾਂ ਦੇ ਮੰਡੀਕਰਨ (ਮਾਰਕੀਟਿੰਗ) Marketing of Food Products by Farmers ਸਬੰਧੀ ਮਹੱਤਵਪੂਰਣ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਉਤਪਾਦ ਸਥਾਨਕ ਮੰਡੀਆਂ, ਮੇਲਿਆਂ, ਕਿਸਾਨ ਬਾਜ਼ਾਰਾਂ ਅਤੇ ਆਨਲਾਈਨ ਮਾਧਿਅਮਾਂ ਰਾਹੀਂ ਵੀ ਵੇਚੇ ਜਾ ਸਕਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਹੀ ਪੈਕਿੰਗ ਅਤੇ ਉੱਚ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਪਛਾਣ ਬਣਾਈ ਜਾ ਸਕਦੀ ਹੈ।