ਬਠਿੰਡਾ, 17 ਮਾਰਚ : ਡਿਪਟੀ ਕਮਿਸ਼ਨਰ Bathinda ਸ਼੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਹੁਣ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦੀ ਕਿਸਾਨ ਆਈ.ਡੀ. (Farmer Registry) ਬਣੀ ਹੋਵੇਗੀ।
All about Agriculture, Horticulture and Animal Husbandry and Information about Govt schemes for Farmers
Tuesday, March 17, 2026
PM KISAN ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ Farmer Registry ਜ਼ਰੂਰੀ, ਬਣਦੀ ਹੈ ਮੁਫ਼ਤ
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਖੇਤੀਬਾੜੀ ਵਿਭਾਗ ਸਰਗਰਮ
ਸ੍ਰੀ ਮੁਕਤਸਰ ਸਾਹਿਬ, 17 ਮਾਰਚ:
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ
•2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ
•8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ
ਚੰਡੀਗੜ੍ਹ, 17 ਮਾਰਚ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕੇਂਦਰ ਸਰਕਾਰ GoI ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ Incidences of Crop Residue Burning ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।
ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (RDF) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।
ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ Stubble Burning ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ "ਅੰਨਦਾਤਾ" ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।
ਖੇਤੀਬਾੜੀ ਮੰਤਰੀ ਨੇ ਕਿਹਾ, "ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ Air Pollution in Delhi ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।"
ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਰੀ ਦੀ ਖਰੀਦ 'ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ।
ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।
ਸ. ਖੁੱਡੀਆਂ ਨੇ ਕਿਹਾ, "ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।"
ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (RDF) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, "ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ ਜਾਰੀ ਨਹੀਂ ਹੋਏ ।"
ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ।
ਫਰੀਦਕੋਟ ਕਿਸਾਨ ਮੇਲਾ ਸੰਪੰਨ
ਕਿਸਾਨ ਦੀ ਆਮਦਨ ਵਧਾਉਣ ਵਿੱਚ ਖੇਤੀਬਾੜੀ ਯੂਨੀਵਰਸਿਟੀ ਦਾ ਅਹਿਮ ਯੋਗਦਾਨ - ਸ੍ਰ. ਕੁਲਤਾਰ ਸਿੰਘ ਸੰਧਵਾਂ
ਫਰੀਦਕੋਟ, 17 ਮਾਰਚਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ Faridkot ਵਿਖੇ ਸਾਉਣੀ ਦੀਆਂ ਫਸਲਾਂ ਦਾ ਕਿਸਾਨ ਮੇਲਾ Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿਰਕਤ ਕੀਤੀ | ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ ਦੇ ਉਦੇਸ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਸ੍ਰ. Kultar Singh Sandhwan, ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵਜੋਂ, Dr Gurdev Singh Khush, ਅੰਤਰਰਾਸਟਰੀ ਝੋਨਾ ਵਿਗਿਆਨੀ, ਸ੍ਰ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫਰੀਦਕੋਟ ਅਤੇ ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ | ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ ਏ ਯੂ. ਨੇ ਕੀਤੀ | ਇਸ ਮੌਕੇ ਸ੍ਰ. ਅਮਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ, ਫਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ- ਵੱਖ ਵਿਭਾਗਾਂ ਤੋਂ ਮੁਖੀ ਅਤੇ ਵਿਗਿਆਨੀ ਸਾਮਲ ਹੋਏ |
ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ ਕਿਸਾਨਾਂ ਅਤੇ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਸਲਾਘਾਯੋਗ ਭੂਮਿਕਾ ਨਿਭਾਈ |ਖੇਤੀ ਨੂੰ ਦੁਨੀਆਂ ਦਾ ਸਭ ਤੋਂ ਉਤੱਮ ਕਿੱਤਾ ਦਸਦਿਆਂ ਉਨ੍ਹਾਂ ਕਿਹਾ ਕਿ ਕਣਕ ਝੋਨੇ ਦੇ ਅੰਬਾਰ ਲਗਾ ਕੇ ਦੇਸ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲਾ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਦੁਨੀਆਂ ਦੇ 30 ਪ੍ਰਤੀਸਤ ਰਕਬੇ ਦੇ ਮੁਕਾਬਲਤਨ 90 ਪ੍ਰਤੀਸਤ ਰਕਬੇ ਵਿੱਚ ਖੇਤੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੁਣ ਦਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ ਅਤੇ ਨਵੀਆਂ ਖੇਤੀ ਤਕਨੀਕਾਂ ਨੂੰ ਅਪਣਾ ਕੇ ਹੀ ਅਸੀਂ ਤਰੱਕੀ ਕਰ ਸਕਦੇ ਹਾਂ ਅਤੇ ਜਿਸ ਲਈ ਸਾਨੂੰ ਨਿਰੰਤਰ ਪੀ ਏ ਯੂ ਮਾਹਿਰਾਂ ਨਾਲ ਆਪਣਾ ਰਾਬਤਾ ਕਾਇਮ ਰੱਖਣਾ ਪਵੇਗਾ | ਪੰਜਾਬ ਸਰਕਾਰ ਦੀਆਂ ਖੇਤੀ ਨੂੰ ਉਤਸਾਹਿਤ ਕਰਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਸਾਨੂੰ ਖੇਤੀਬਾੜੀ ਖੇਤਰ ਨੂੰ ਸਿਖਰਾਂ ਤੇ ਲਿਜਾਣਾ ਪਵੇਗਾ ਅਤੇ ਜਿਸ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ | ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਹਾਸਲ ਕਰਨ ਦਾ ਮਸਵਰਾ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਵਿਰਾਸਤ ਨਾਲ ਜੋੜਨ ਦੀ ਤਾਕੀਦ ਕੀਤੀ |
ਆਪਣੇ ਪ੍ਰਧਾਨਗੀ ਭਾਸਣ ਵਿੱਚ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਨੂੰ ਸਭਿਆਚਾਰ ਦਾ ਪੰਘੂੜਾ ਮੰਨਿਆ ਜਾਂਦਾ ਹੈ, ਇੱਥੇ ਲੱਗਦੇ ਅਨੇਕਾਂ ਮੇਲੇ ਅਤੇ ਮਨਾਏ ਜਾਂਦੇ ਤਿਉਹਾਰ ਸਾਡੀ ਅਨਮੋਲ ਸੰਸਕ੍ਰਿਤੀ ਦੀ ਖੂਬਸੂਰਤ ਤਰਜਮਾਨੀ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ ਕਰਦੇ PAU ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਜਿੱਥੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਉਥੇ ਕਿਸਾਨਾਂ ਵੱਲੋਂ ਮਿਲਦਾ ਫੀਡ ਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸਾ ਨਿਰਦੇਸ ਦੇਣ ਵਿੱਚ ਵੀ ਮੱਦਦਗਾਰ ਹੁੰਦਾ ਹੈ | Kisan Mela ਦੇ ਉਦੇਸ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਪਵੇਗਾ ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹਿ ਸਕੇ | ਉਨ੍ਹਾਂ ਕਿਹਾ ਕਿ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜਾਂ, ਫਲਾਂ, ਫੁੱਲਾਂ ਅਤੇ ਸਬਜੀਆਂ ਆਦਿ ਫਸਲਾਂ ਦੀ ਕਾਸਤ ਕਰਨ ਨਾਲ ਜਿੱਥੇ ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰ ਸਕਾਂਗੇ ਉਥੇ ਸਾਨੂੰ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਵੱਡੇ ਪੱਧਰ ਤੇ ਮੱਦਦ ਮਿਲੇਗੀ | ਖੇਤੀ ਆਮਦਨ Farmer Income ਵਿੱਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਕ੍ਰਿਸੀ ਵਿਗਿਆਨ ਕੇਂਦਰਾਂ KVKs ਅਤੇ ਖੇਤਰੀ ਖੋਜ ਸਟੇਸਨਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਹਾਸਲ ਕਰਨ ਅਤੇ ਅਤਿ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤ ਮਸੀਨਰੀ ਆਦਿ ਸੰਬੰਧੀ ਜਾਣਕਾਰੀ ਹਾਸਲ ਕਰਨ ਲਈ ਕਿਹਾ | ਖੇਤੀ ਨੂੰ ਮੁਨਾਫੇ ਦਾ ਧੰਦਾ ਬਣਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ ਤੇ ਐਗਰੀ ਬਿਜਨਿਸ Agri Business ਕਰਨ ਦੀ ਸਲਾਹ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਜਿਣਸਾਂ ਦੀ ਪ੍ਰੋਸੈਸਿੰਗ ਕਰਨ, ਡੱਬਾ ਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿਫਾਰਸ ਕੀਤੀ | ਯੂਨੀਵਰਸਿਟੀ ਵੱਲੋਂ ਚਲਾਏ ਜਾਂਦੇ 94 ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਸਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ 10 ਪ੍ਰਤੀਸਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵਿਗਿਆਨਕ ਲੀਹਾਂ ਤੇ ਖੇਤੀ ਦੇ ਧੰਦੇ ਨਾਲ ਜੁੜ ਕੇ ਇਸ ਨੂੰ ਹੋਰ ਸਿਖਰਾਂ ਤੇ ਲਿਜਾ ਸਕਣ | ਕਣਕ ਦੀ ਭਰਵੀਂ ਫਸਲ ਹੋਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜਨ ਵਿੱਚ ਯੂਨੀਵਰਸਿਟੀ ਵੱਲੋਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਖੇਤੀ ਸਿਫਾਰਸਾਂ ਨੂੰ ਅਪਨਾਉਣ ਲਈ ਕਿਹਾ |
ਡਾ. ਗੁਰਦੇਵ ਸਿੰਘ ਖੁਸ ਨੇ ਪੀ ਏ ਯੂ ਮਾਹਿਰਾਂ ਵੱਲੋਂ ਸਬਜੀਆਂ ਅਤੇ ਫਲਾਂ ਦੀਆਂ ਫਸਲਾਂ ਤੇ ਕੀਤੀ ਜਾ ਰਹੀ ਖੋਜ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਨਿਸਚੇ ਹੀ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਦੀ ਅਣਥੱਕ ਮਿਹਨਤ ਸਦਕਾ ਜੋ ਖੇਤੀ ਤਕਨੀਕਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਇਸ ਨਾਲ ਨਾ ਕੇਵਲ ਪੰਜਾਬ ਬਲਕਿ ਪੂਰੇ ਦੇਸ ਨੂੰ ਫਾਇਦਾ ਹੋਵੇਗਾ | ਪੀ ਏ ਯੂ ਵੱਲੋਂ ਦੇਸੀ ਕਪਾਹ ਤੇ ਕੀਤੀ ਜਾ ਰਹੀ ਖੋਜ ਤੇ ਖੁਸੀ ਜਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸੀ ਕਪਾਹ ਨੂੰ ਨਰਮੇਂ ਦੀਆਂ ਕਿਸਮਾਂ ਦੇ ਮੁਕਾਬਲੇ ਕੀੜੇ ਮਕੌੜੇ ਘੱਟ ਲੱਗਦੇ ਹਨ | ਉਨ੍ਹਾਂ ਨੇ ਪੰਜਾਬ ਦੇ ਖੇਤੀ ਖੇਤਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੀ ਏ ਯੂ ਨੂੰ ਦਿੱਤੀ ਜਾ ਰਹੀ ਮੱਦਦ ਦਾ ਸੁਕਰੀਆ ਅਦਾ ਕੀਤਾ |
ਸ੍ਰ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੀ ਏ ਯੂ ਦੇ ਖੇਤੀ ਮਾਹਿਰ ਸਖਤ ਮਿਹਨਤ ਕਰਕੇ ਨਵੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਕਿਸਾਨਾਂ ਲਈ ਲਿਆਉਂਦੇ ਹਨ ਅਤੇ ਸਾਨੂੰ ਇਹਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਦਿੱਤੀਆਂ ਸਿਫਾਰਸਾਂ ਨੂੰ ਇੰਨ ਬਿੰਨ ਅਪਨਾਉਣਾ ਚਾਹੀਦਾ ਹੈ ਅਤੇ ਘਰ ਦੀਆਂ ਜੈਵਿਕ ਸਬਜੀਆਂ Organic Vegetables and Fruits ਅਤੇ ਫਲ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਖੇਤੀ ਖਰਚੇ ਘਟਾ ਸਕੀਏ ਅਤੇ ਪੌਸਟਿਕਤਾ ਵਧਾ ਸਕੀਏ |
ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਨੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੀਆਂ ਜਾਂਦੀਆਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸਤ ਕਰਨ, ਰਸਾਇਣਾਂ ਦੇ ਅੰਧਾ ਧੁੰਦ ਛਿੜਕਾਅ ਤੋਂ ਗੁਰੇਜ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ | ਰਵਾਇਤੀ ਫਸਲੀ ਚੱਕਰ ਨੂੰ ਤਿਆਗ ਕੇ ਖੇਤੀ ਵੰਨ ਸੁਵੰਨਤਾ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਾਸਤ ਕੀਤੀ ਜਾਣ ਵਾਲੀ ਫਸਲ ਦੀ ਸੁਚੱਜੀ ਯੋਜਨਾਬੰਦੀ, ਸਕਾਰਾਤਮਕ ਰੁਚੀ ਅਤੇ ਪੂਰੀ ਜਾਣਕਾਰੀ ਹੋਣੀ ਜਰੂਰੀ ਦੱਸਿਆ | ਯੂਨੀਵਰਸਿਟੀ ਵੱਲੋਂ ਪਸਾਰ ਕੀਤੇ ਜਾਂਦੇ ਖੇਤੀ ਗਿਆਨ ਵਿਗਿਆਨ ਨੂੰ ਅਪਨਾਉਣ ਦੀ ਸਿਫਾਰਸ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਨੌਜਵਾਨ ਕਿਸਾਨ ਸੰਸਥਾ, ਪੀ ਏ ਯੂ ਕਿਸਾਨ ਕਲੱਬ ਅਤੇ ਯੰਗ ਫਾਰਮਰ ਟਰੇਨਿੰਗ ਕੋਰਸ ਨਾਲ ਜੁੜਨ ਦੀ ਤਾਕੀਦ ਕੀਤੀ |
ਡਾ. ਅਜਮੇਰ ਸਿੰਘ ਢੱਟ, ਨਿਰਦੇਸਕ ਖੋਜ ਨੇ ਕਿਸਾਨ ਮੇਲੇ ਨੂੰ ਗਿਆਨ ਵਿਗਿਆਨ ਦਾ ਮੇਲਾ ਦਸਦਿਆਂ ਪੀ ਏ ਯੂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਹਨ ਜਿਨ੍ਹਾਂ ਵਿੱਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸਟਰੀ ਪੱਧਰ ਤੇ ਕਾਸਤ ਕਰਨ ਲਈ ਵੀ ਹੋਈ ਹੈ | ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ/ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ ਆਰ 133, ਕਪਾਹ ਦਾ 11 ਕੁਇੰਟਲ/ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ ਬੀ ਡੀ 88 ਅਤੇ ਮੱਕੀ ਦਾ 25 ਕੁਇੰਟਲ/ਏਕੜ ਝਾੜ ਦੇਣ ਵਾਲੀ ਕਿਸਮ ਐਨ ਕੇ 7328 ਤੋਂ ਇਲਾਵਾ ਸਬਜੀਆਂ ਦੀਆਂ ਫਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ ਐਚ 56, ਨੈਟ ਪੋਲੀ ਹਾਊਸ ਵਿੱਚ ਬੈਂਗਣ ਦੀ ਹਾਈਬ੍ਰਿਡ ਕਿਸਮ-7, ਕਾਲੀ ਤੋਰੀ ਪੀ ਐਚ 1 ਅਤੇ ਪੀ ਐਚ 2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਿਕਨ-2 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ| ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਦੀਆਂ 23 ਸਿਫਾਰਸਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ ਸਾਡਾ ਵੱਡਮੁੱਲਾ ਸਰਮਾਇਆ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਸਾਡੀ ਮੁਢਲੀ ਜਿੰਮੇਵਾਰੀ ਹੈ | ਫਸਲਾਂ ਦੀ ਰਹਿੰਦ ਖੂੰਹਦ ਦੀ ਉਚਿਤ ਸਾਂਭ ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫਾਰਸਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਤਾਵਰਣ ਪੱਖੀ ਤਕਨੀਕਾਂ ਸਾਂਝੀਆਂ ਕੀਤੀਆਂ |
ਕਿਸਾਨ ਮੇਲੇ ਵਿੱਚ ਸਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸਕ ਪਸਾਰ ਸਿੱਖਿਆ, ਪੀ ਏ ਯੂ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਸਿਰਕਤ ਕਰਨਾ ਉਹਨਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸਵਾਸ ਦਾ ਪ੍ਰਤੀਕ ਹੈ | ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ 20-21 ਮਾਰਚ, 2026 ਨੂੰ ਲੱਗਣ ਵਾਲੇ ਖੇਤੀ ਗਿਆਨ ਦੇ ਮਹਾਂਕੁੰਭ ਦੋ ਰੋਜਾ ਕਿਸਾਨ ਮੇਲੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜਨ ਅਤੇ ਮਹੀਨਾਵਾਰ ਖੇਤੀ ਰਸਾਲਿਆਂ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਮੈਂਬਰ ਬਣਨ ਲਈ ਕਿਹਾ |
ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸਕ ਸੰਚਾਰ, ਪੀ ਏ ਯੂ ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸੰਬੰਧਤ ਅਤਿ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਯੂਨੀਵਰਸਿਟੀ ਦੇ ਸੋਸਲ ਮੀਡੀਆਂ ਨਾਲ ਜੁੜਨ ਦੀ ਅਪੀਲ ਕੀਤੀ | ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਸਿਫਾਰਸ ਕੀਤੀਆਂ ਰਸਾਇਣਾਂ ਦੀ ਵਰਤੋਂ ਕਰਨ ਤੇ ਜੋਰ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਅਤੇ ਵਿਸੇਸ ਕਰਕੇ ਸਾਉਣੀ ਦੀਆਂ ਫਸਲਾਂ ਦੀਆਂ ਸਿਫਾਰਸਾਂ ਪੁਸਤਕ ਪੜ੍ਹਨ ਦੀ ਤਾਕੀਦ ਕੀਤੀ |
ਡਾ. ਕੁਲਦੀਪ ਸਿੰਘ, ਨਿਰਦੇਸਕ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਧੰਨਵਾਦ ਦੇ ਸਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਦਾ ਦੌਰਾ ਕਰਨ ਅਤੇ ਯੂਨੀਵਰਸਿਟੀ ਵੱਲੋਂ ਵਿਕਰੀ ਕੀਤੀਆਂ ਜਾ ਰਹੀਆਂ ਸਬਜੀਆਂ, ਤੇਲ ਬੀਜਾਂ, ਮੋਟੇ ਅਨਾਜਾਂ ਅਤੇ ਚਾਰਿਆਂ ਦੀਆਂ ਕਿੱਟਾਂ ਅਤੇ ਫਲਾਂ ਆਦਿ ਦੇ ਬੂਟੇ ਖ੍ਰੀਦਣ ਲਈ ਕਿਹਾ |
ਕਿਸਾਨ Farmer Registry ਵਿਚ ਰਜਿਸਟ੍ਰੇਸ਼ਨ ਕਰਵਾਏ ਬਿਨ੍ਹਾਂ ਨਹੀ ਮਿਲੇਗਾ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ
*ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਕਰਵਾਈ ਜਾ ਸਕਦੀ ਹੈ Farmer Registry ਰਜਿਸਟਰੇਸ਼ਨ
Monday, March 16, 2026
ਬਾਗਬਾਨੀ ਵਿਭਾਗ ਕੋਲ ਆਲੂਆਂ ਦਾ ਬੀਜ਼ ਉਪਲੱਬਧ Potato Seed Available with Horticulture Department
ਹੁਸ਼ਿਆਰਪੁਰ, 16 ਮਾਰਚ :
ਬਾਗਬਾਨੀ ਵਿਭਾਗ Horticulture Department Hoshiarpur ਦੇ ਸਥਾਨਕ ਸਰਕਾਰੀ ਆਲੂ ਬੀਜ਼ ਫਾਰਮ , ਖਨੌੜਾ Government Potato Seed Farm Khanorha ਵਿਖੇ ਆਲੂਆਂ ਦੀ ਵਧੀਆਂ ਕਿਸਮ ਦਾ ਬੀਜ਼ High Quality Potato Seed Available for Sale ਉਪਲੱਬਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ Dr Jagdish Singh Kahma ਨੇ ਦੱਸਿਆਂ ਕਿ ਫਾਰਮ ‘ਤੇ ਆਲੂ ਦੀ ਕਿਸਮ ਕੁਫਰੀ ਪੁਖਰਾਜ Kufri Pukhraj, ਕੁਫਰੀ ਜੌਤੀ Kufri Jyoti ਦਾ ਸਟੇਜ਼ ਫਾਊਡੇਸ਼ਨ-1, ਫਾਊਡੇਸ਼ਨ-2 ਅਤੇ ਸਰਟੀਫਾਈਡ, Foundation and Certified Potato Seed ਆਲੂ ਦੀ ਕਿਸਮ ਕੁਫਰੀ ਹਿਮਾਲਨੀ Kufri Himalani ਦਾ ਸਟੇਜ਼ ਫਾਊਡੇਸ਼ਨ-2 ਅਤੇ ਆਲੂ ਦੀ ਕਿਸਮ ਕੁਫਰੀ ਚੰਦਰਮੁੱਖੀ Kufri Chanermukhi ਦਾ ਸਟੇਜ਼ ਫਾਊਡੇਸ਼ਨ-1 ਦਾ ਆਲੂ ਬੀਜ਼ ਸਰਕਾਰੀ ਰੇਟ ‘ਤੇ ਵਿਕਰੀ ਲਈ ਉਪਲੱਬਧ ਹੈ।
ਜ਼ਿਲ੍ਹੇ ਦੇ ਚਾਹਵਾਨ ਕਿਸਾਨਵੀਰ ਆਲੂ ਦੀ ਖਰੀਦ ਲਈ ਮੈਨੇਜਰ, ਸਰਕਾਰੀ ਆਲੂ ਬੀਜ਼ ਫਾਰਮ,ਖਨੌੜਾ ਡਾ. ਹਰਜੀਤ ਸਿੰਘ ਮੋਬਾਇਲ ਨੰਬਰ 95010-39348 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਅਧੀਨ ਬਾਗਬਾਨੀ ਵਿਭਾਗ ਵਲੋਂ ਕੌਮੀ ਬਾਗਬਾਨੀ ਮਿਸ਼ਨ ਅਧੀਨ ਵੱਖ-ਵੱਖ ਮੱਦਾਂ ਅਧੀਨ ਸਬਸਿਡੀ Subsidy for Potato Seeds ਦਿੱਤੀ ਜਾਂਦੀ ਹੈ। ਇਸ ਸਬੰਧੀ ਕਿਸਾਨਵੀਰ ਬਾਗਬਾਨੀ ਵਿਭਾਗ ਨਾਲ ਸੰਪਰਕ ਸੰਪਰਕ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦਾ ਵੱਧ ਤੋਂ ਵੱਧ ਫਾਇਦਾ ਲੈਣ, ਤਾਂ ਜੋ ਜ਼ਿਲ੍ਹੇ ਵਿੱਚ ਖੇਤੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।
Cotton Crop ਨੂੰ White Fly ਦੇ ਹਮਲੇ ਤੋਂ ਬਚਾਉਣ ਲਈ Weed Eradication ਬੇਹੱਦ ਜ਼ਰੂਰੀ
ਸ੍ਰੀ ਮੁਕਤਸਰ ਸਾਹਿਬ, 16 ਮਾਰਚ:
ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਸਖ਼ਤ ਹੁਕਮ ਜਾਰੀ
ਵੱਛੀ ਹੀ ਹੋਊ, ਇਹ ਵਾਲਾ ਟੀਕਾ ਕਿੰਨੇ ਦਾ ਅਤੇ ਕਿੱਥੇ ਮਿਲਦਾ ਹੈ
Sunday, March 15, 2026
PM KISAN ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ Farmer Registry 'ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ
ਰੂਪਨਗਰ, 16 ਮਾਰਚ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ PM KISAN ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ Farmer Registry ਵਿੱਚ ਆਪਣੀ ਰਜਿਸ਼ਟੇਰਸ਼ਨ ਕਰਵਾਉਣੀ ਲਾਜਮੀ ਹੈ।
ਆਤਮਾ ਸਕੀਮ ਅਧੀਨ ਪਿੰਡ ਘੁਮਿਆਰਾ ਵਿਖੇ ਲਗਾਇਆ ਗਿਆ ਪਸ਼ੂ ਪਾਲਕ Farmer Training Camp
ਖੇਤੀਬਾੜੀ ਵਿਭਾਗ ਤੇ ਬਾਗਬਾਨੀ ਵਿਭਾਗ ਦੀਆਂ Subsidy Schemes ਦੀ ਦਿੱਤੀ ਜਾਣਕਾਰੀ, Subsidy for Maize Cultivation
ਕਿਸਾਨਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ 'ਕਿਸਾਨ ਗੋਸ਼ਟੀ'
Saturday, March 14, 2026
ਬੱਲੋਵਾਲ ਸੌਂਖੜੀ ਵਿਖੇ ਸਾਉਣੀ ਦੀਆਂ ਫਸਲਾਂ ਲਈ ਪੀ ਏ ਯੂ ਦੇ Kisan Mela ਵਿੱਚ ਹੁੰਮ ਹੁਮਾ ਕੇ ਪੁੱਜੇ ਕਿਸਾਨ
ਸੰਸਦ ਮੈਂਬਰ ਸ ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ
ਪੀ.ਏ.ਯੂ. PAU ਦੇ ਕਿਸਾਨ ਮੇਲਿਆਂ Kisan Mela ਦੇ ਸਿਲਸਿਲੇ ਵਿਚ ਅੱਜ ਡਾ ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ Ballowal Saukharhi ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ MP ਸ ਮਾਲਵਿੰਦਰ ਸਿੰਘ ਕੰਗ Malvinder Singh Kang ਸਨ ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਇਸ ਤੋਂ ਇਲਾਵਾ ਪੀਏਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ, ਪੀਏਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾਕਟਰ ਨਿਰਮਲ ਜੌੜਾ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ ਪ੍ਰਭਜੋਧ ਸਿੰਘ ਸੰਧੂ ਅਤੇ ਯੂਨੀਵਰਸਿਟੀ ਉੱਚ ਅਧਿਕਾਰੀ ਵੀ ਮੰਚ ਤੇ ਮੌਜੂਦ ਸਨ।
ਸ ਮਾਲਵਿੰਦਰ ਸਿੰਘ ਕੰਗ ਨੇ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਿਰਮਿਤ ਕੀਤੇ ਗਏ ਨਵੇਂ ਹੋਸਟਲ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।
ਇਸ ਉਪਰੰਤ ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਸ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਇਸ ਇਲਾਕੇ ਲਈ ਯੂਨੀਵਰਸਿਟੀ ਵਲੋਂ ਕੀਤੇ ਗਏ ਵਿਸ਼ੇਸ਼ ਖੇਤੀ ਖੋਜ ਕੰਮਾਂ ਦੀ ਸ਼ਲਾਘਾ ਕੀਤੀ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਨ੍ਹਾਂ ਪੰਜਾਬੀ ਕਿਸਾਨਾਂ ਨੂੰ ਸਿਰ ਜੋੜ ਕੇ ਵਿਚਾਰਾਂ ਕਰਨ ਅਤੇ ਚੁਣੌਤੀਆਂ ਦਾ ਸਾਮ੍ਹਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਨਾਜ ਦੇ ਸੰਕਟ ਵੇਲੇ ਪੰਜਾਬ ਨੇ ਦੇਸ਼ ਦੀ ਅਗਵਾਈ ਕੀਤੀ। ਇਸਦਾ ਮੁੱਲ ਪੰਜਾਬੀ ਕੁਦਰਤੀ ਸਰੋਤਾਂ ਨੂੰ ਤਾਰਨਾ ਪਿਆ ਹੈ। ਉਨ੍ਹਾਂ ਨੇ ਖੇਤੀ ਵਿਭਿੰਨਤਾ Crop Diversification ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਵਿੱਚ ਹੋਰ ਸੰਜੀਦਗੀ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਲਈ ਝੋਨੇ ਕਣਕ ਦੇ ਬਦਲ ਵਿਚ ਹੋਰ ਫ਼ਸਲਾਂ ਦੇ ਸਮਰਥਨ ਮੁੱਲ ਦੀ ਮੰਗ ਦੇ ਨਾਲ ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਪੀ ਏ ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ।
ਨਵੀਆਂ ਖੋਜਾਂ ਦੇ ਪ੍ਰਭਾਵਾਂ ਨੂੰ ਖੇਤ ਤਕ ਪੁਚਾਉਣ ਨੂੰ ਪੀ ਏ ਯੂ ਦੇ ਮੇਲਿਆਂ ਦਾ ਮੰਤਵ ਕਰਾਰ ਦਿੰਦਿਆਂ ਸ ਕੰਗ ਨੇ ਕਿਸਾਨਾਂ ਨੂੰ ਇਸ ਗਿਆਨ ਕੇਂਦਰ ਨਾਲ ਜੁੜਨ ਲਈ ਕਿਹਾ। ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਗੱਲ ਕਰਦਿਆਂ ਸੰਸਦ ਮੈਂਬਰ ਨੇ ਆਉਂਦੀਆਂ ਪੀੜ੍ਹੀਆਂ ਦੇ ਭਵਿੱਖ ਲਈ ਫਿਕਰਮੰਦੀ ਨੂੰ ਗਹਿਰੀ ਤੇ ਗੰਭੀਰ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮਕਸਦ ਲਈ ਯੂਨੀਵਰਸਿਟੀ ਵਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖਣ ਤੇ ਆਪਣੇ ਵਲੋਂ ਹਰ ਸੰਭਵ ਇਮਦਾਦ ਦੇਣ ਦਾ ਵਾਅਦਾ ਵੀ ਉਨ੍ਹਾਂ ਨੇ ਕੀਤਾ।
ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਖੇਤੀ ਸਿੱਖਿਆ ਨਾਲ ਜੋੜਨ ਦੀ ਪ੍ਰੇਰਨਾ ਦੇਣ।
ਸ ਕੰਗ ਨੇ ਕਿਸਾਨੀ ਨੂੰ ਪੁਰਜ਼ੋਰ ਸੰਦੇਸ਼ ਤਹਿਤ ਕਿਹਾ ਕਿ ਖੇਤੀ ਨੂੰ ਪ੍ਰੋਸੈਸਿੰਗ ਅਤੇ ਸਵੈ ਮੰਡੀਕਰਨ ਦੇ ਰਸਤੇ ਤੋਰਨਾ ਅੱਜ ਦੀ ਲੋੜ ਹੈ ਤਾਂ ਜੋ ਵਿਚੋਲੀਏ ਦੀ ਥਾਂ ਮੁਨਾਫਾ ਸਿੱਧਾ ਕਿਸਾਨ ਤਕ ਪੁੱਜ ਸਕੇ।
ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਦੀਆਂ ਮੁਸ਼ਕਲਾਂ ਜਾਨਣ, ਉਨ੍ਹਾਂ ਦੇ ਅਨੁਭਵਾਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਸਹੀ ਮਾਰਗ ਦੱਸਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪੰਜਾਬ ਦੀਆਂ ਭੂਗੋਲਿਕ ਹਾਲਤਾਂ ਦੀ ਵੱਖਰਤਾ ਦੇ ਮੱਦੇਨਜ਼ਰ ਇਨ੍ਹਾਂ ਕਿਸਾਨ ਮੇਲਿਆਂ ਦੀ ਵਿਉਂਤਬੰਦੀ ਕੀਤੀ ਹੈ ਤਾਂ ਜੋ ਪੰਜਾਬ ਦੇ ਖੇਤੀ ਦਾ ਸਮੁੱਚੇ ਤੌਰ ਤੇ ਵਿਕਾਸ ਸੰਭਵ ਹੋ ਸਕੇ।
ਇਨ੍ਹਾਂ ਮੇਲਿਆਂ ਦਾ ਉਦੇਸ਼ ' ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਦਾ ਮੁੱਖ ਮੰਤਵ ਖੇਤੀ ਨੂੰ ਬਹੁਵੰਨੀ ਬਣਾਉਣ ਦੇ ਨਾਲ ਨਾਲ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਸਹਿਯੋਗੀ ਦੀ ਭੂਮਿਕਾ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਪੰਜਾਬ ਦਾ 9 ਫੀਸਦੀ ਇਲਾਕਾ ਹੋਣ ਦੇ ਬਾਵਜੂਦ ਬੜਾ ਅਹਿਮ ਖੇਤਰ ਹੈ। ਇਸ ਦੀ ਫ਼ਸਲੀ ਅਤੇ ਵਾਤਾਵਰਣੀ ਭਿੰਨਤਾ ਬੜੀ ਖ਼ਾਸ ਹੈ। ਬੱਲੋਵਾਲ ਸੌਂਖੜੀ ਕੇਂਦਰ ਵਲੋਂ ਕੰਢੀ ਦੇ ਇਲਾਕੇ ਵਿੱਚ ਬੀਜੀਆਂ ਜਾਣ ਵਾਲੀਆਂ ਫਸਲਾਂ ਲਈ ਕੀਤੇ ਕਾਰਜ ਦਾ ਵਿਸ਼ੇਸ਼ ਉਲੇਖ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਲਾਕਾ ਸਿੰਚਾਈ ਲਈ ਜ਼ਿਆਦਾਤਰ ਮੀਂਹ ਦੇ ਪਾਣੀ ਉੱਪਰ ਨਿਰਭਰ ਕਰਦਾ ਹੈ, ਇਸ ਲਈ ਪੀ ਏ ਯੂ ਨੇ ਇਸ ਖੇਤਰ ਵਾਸਤੇ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੀਆਂ ਉੱਨਤ ਕਿਸਮਾਂ ਤਾਂ ਵਿਕਸਤ ਕੀਤੀਆਂ ਹੀ ਹਨ,ਨਾਲ ਹੀ ਸੂਖਮ ਸਿੰਚਾਈ ਵਿਧੀਆਂ ਵੀ ਸਾਮ੍ਹਣੇ ਲਿਆਂਦੀਆਂ ਹਨ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਨਾਲ ਨਿਰੰਤਰ ਜੁੜਨ ਦੀ ਅਪੀਲ ਕਰਦਿਆਂ ਖੇਤੀ ਸਾਹਿਤ ਅਤੇ ਡਿਜੀਟਲ ਮਾਧਿਅਮਾਂ ਰਾਹੀਂ ਖੇਤੀ ਜਾਣਕਾਰੀ ਹਾਸਿਲ ਕਰਨ ਲਈ ਕਿਹਾ। ਇਸ ਖੇਤਰ ਲਈ ਅਦਰਕ ਦੀ ਖ਼ਾਸ ਕਿਸਮ ਵਜੋਂ ਖੋਜ ਬਾਰੇ ਵਿਸਥਾਰ ਨਾਲ ਜਾਣਕਾਰੀ ਡਾ ਗੋਸਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਣ ਖੇਤੀ ਵਿੱਚ ਅੰਤਰ ਫ਼ਸਲੀ ਕਾਸ਼ਤ ਦੀਆਂ ਬਹੁਤ ਸੰਭਾਵਨਾਵਾਂ ਹਨ ਤੇ ਇਸ ਲਈ ਪੀ ਏ ਯੂ ਦੀਆਂ ਸਿਫਾਰਿਸ਼ਾਂ ਅਪਣਾਉਣੀਆਂ ਜ਼ਰੂਰੀ ਹਨ। ਵਾਈਸ ਚਾਂਸਲਰ ਨੇ ਕਣਕ ਦੀ ਮੌਜੂਦਾ ਸਥਿਤੀ ਬਾਰੇ ਗੱਲ ਕੀਤੀ ਤੇ ਕਿਸਾਨਾਂ ਨੂੰ ਮਾਹਿਰਾਂ ਨਾਲ ਸੰਪਰਕ ਬਣਾਉਣ ਬਾਰੇ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਵਿੱਚ 10 ਫੀਸਦੀ ਸੀਟਾਂ ਇਸੇ ਇਲਾਕੇ ਦੇ ਬੱਚਿਆਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ ਤਾਂ ਜੋ ਖੇਤੀ ਵਿੱਦਿਆ ਨੂੰ ਘਰੋ ਘਰ ਪੁੱਜਦਾ ਕੀਤਾ ਜਾਵੇ।
ਡਾ ਗੋਸਲ ਨੇ ਪੀ ਏ ਯੂ ਵਲੋਂ ਖੇਤੀ ਕਾਰੋਬਾਰ ਲਈ ਦਿੱਤੀਆਂ ਜਾਣ ਵਾਲੀਆਂ ਸਿਖਲਾਈਆਂ Farmer Training ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਸਿਰਫ ਉਤਪਾਦਨ ਦੀ ਥਾਂ ਆਪਣੀ ਖੇਤੀ ਨੂੰ ਕਾਰੋਬਾਰੀ ਬਣਾਉਣ ਲਈ ਅਪੀਲ ਵੀ ਕੀਤੀ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਹਾੜ੍ਹੀ ਦੀ ਭਰਪੂਰ ਫ਼ਸਲ ਅਤੇ ਅਨੁਕੂਲ ਮੌਸਮ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਬਣਾਏ ਨਵੇਂ ਹੋਸਟਲ ਲਈ ਦਿਖਾਈ ਸਰਗਰਮੀ ਅਤੇ ਇਮਦਾਦ ਲਈ ਸ ਮਾਲਵਿੰਦਰ ਸਿੰਘ ਕੰਗ ਅਤੇ ਸਮੂਹ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦ੍ਰਿੜ ਕਰਾਇਆ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਸਹੂਲਤਾਂ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਏਗੀ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਨੇ ਸਹਿਯੋਗ ਕਰਕੇ ਦੇਸ਼ ਵਿੱਚ ਖੇਤੀ ਦਾ ਵਿਕਾਸ ਕਰਕੇ ਅੰਨ ਦੀ ਕਮੀ ਤੋਂ ਵਾਧੂ ਅਨਾਜ ਤਕ ਪੁਚਾਇਆ ਹੈ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਅਤੇ 250 ਤੋਂ ਵੱਧ ਦੇਸ਼ ਨੂੰ ਕਾਸ਼ਤ ਲਈ ਦਿੱਤੀਆਂ ਹਨ।
ਡਾ ਢੱਟ ਨੇ ਪੀ.ਏ.ਯੂ. ਵੱਲੋਂ ਪਿਛਲੇ ਛੇ ਮਹੀਨਿਆਂ ਵਿਚ ਸਿਫ਼ਾਰਸ਼ ਲਈ ਵਿਕਸਿਤ ਕੀਤੀਆਂ New Crop Verities ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਅਤੇ ਹੋਰ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਨਵੀਆਂ ਕਿਸਮਾਂ ਵਿਚ ਉਹਨਾਂ ਝੋਨੇ ਦੀ ਕਿਸਮ ਪੀ ਆਰ 133 ਦਾ ਜ਼ਿਕਰ ਕੀਤਾ ਜੋ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ, ਮਿਆਰੀ ਚੌਲਾਂ ਵਾਲੀ ਅਤੇ ਵੱਖ-ਵੱਖ ਖੋਜ ਤਜਰਬਿਆਂ ਵਿੱਚੋਂ ਉੱਤਮ ਪਾਈ ਗਈ ਦਰਮਿਆਨੇ ਸਮੇਂ ਦੀ ਕਿਸਮ ਹੈ। ਕਪਾਹ ਦੀ ਦੇਸੀ ਕਿਸਮ ਪੀ ਬੀ ਡੀ 88 ਦਾ ਜ਼ਿਕਰ ਕਰਦਿਆਂ ਡਾ. ਢੱਟ ਨੇ ਦੱਸਿਆ ਕਿ ਇਹ ਕਿਸਮ 28 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਵਾਲੀ ਅਤੇ ਰੂੰ ਦੇ ਵਧੇਰੇ ਕਸ ਵਾਲੀ ਕਿਸਮ ਹੈ। ਚਿੱਟੀ ਮੱਖੀ ਅਤੇ ਸੋਕੇ ਵਾਲੀਆਂ ਬਿਮਾਰੀਆਂ ਦਾ ਇਸ ਉੱਪਰ ਕੋਈ ਅਸਰ ਨਹੀਂ ਹੁੰਦਾ। ਇਸੇ ਤਰ੍ਹਾਂ ਮੱਕੀ ਦਾ ਹਾਈਬ੍ਰਿਡ ਐੱਨ ਕੇ 7328 ਦਾ ਜ਼ਿਕਰ ਵੀ ਨਿਰਦੇਸ਼ਕ ਖੋਜ ਨੇ ਵਿਸ਼ੇਸ਼ ਰੂਪ ਵਿਚ ਕੀਤਾ। ਇਸੇ ਤਰਾਂ ਖਰਬੂਜੇ ਦੀ 92 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਕਿਸਮ ਐੱਮ ਐੱਚ 56 ਬਾਰੇ ਦੱਸਿਆ ਅਤੇ ਸੁਰੱਖਿਅਤ ਖੇਤੀ ਲਈ ਬੈਂਗਣਾਂ ਦੀ ਕਿਸਮ ਪੀ ਸੀ ਡੀ ਐਚ 1 ਨੂੰ ਵਿਸ਼ੇਸ਼ਤਾ ਵਾਲੀ ਕਿਸਮ ਦੱਸਿਆ। ਕਾਲੀ ਤੋਰੀ ਪੀ ਐੱਸ ਐੱਚ ਜੀ 1 ਅਤੇ 2 ਨੂੰ ਵੀ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਵਜੋਂ ਪੇਸ਼ ਕੀਤਾ ਗਿਆ। ਇਸ ਇਲਾਕੇ ਲਈ ਮਟਰਾਂ ਦੀ ਕਿਸਮ ਮਟਰ ਅਗੇਤਾ 8 ਨੂੰ ਸਿਫ਼ਾਰਿਸ਼ ਕੀਤਾ ਜਿਹੜੀ 65-70 ਦਿਨਾਂ ਵਿੱਚ ਪੱਕ ਕੇ ਤਿਆਰ ਹੁੰਦੀ ਹੈ।
ਫਲਾਂ ਵਿੱਚ ਆੜੂ ਦੀ ਕਿਸਮਾਂ ਪੰਜਾਬ ਆੜੂ 1 ਅਤੇ 2 ਨੂੰ ਸਿਫ਼ਾਰਿਸ਼ ਕਰਦਿਆਂ ਨਿਰਦੇਸ਼ਕ ਖੋਜ ਨੇ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਦੱਸੀਆਂ। ਇਸੇ ਤਰ੍ਹਾਂ ਨੈਕਟਰੀਨ ਦੀਆਂ ਨਵੀਆਂ ਕਿਸਮਾਂ ਦੇ ਹਵਾਲੇ ਤੋਂ ਬਿਨਾਂ ਖੇਤੀ ਜੰਗਲਾਤ ਲਈ ਜੋੜ ਤੋੜ ਬਾਰੇ ਦੱਸਿਆ ਗਿਆ।
ਉਤਪਾਦਨ ਤਕਨੀਕਾਂ ਵਿਚ ਬੈੱਡਾਂ ਉੱਪਰ ਪਨੀਰੀ ਦੀ ਲਵਾਈ ਦੀ ਤਕਨੀਕ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਕਣਕ ਦੇ ਨਾੜ ਦੀ ਮਲਚ ਵਜੋਂ ਵਰਤੋਂ ਮੱਕੀ/ਅਰਹਰ-ਕਣਕ ਦੀ ਬਿਜਾਈ ਦੀ ਤਕਨੀਕ ਪ੍ਰਮੁੱਖ ਸਨ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਰੋਕਥਾਮ ਅਤੇ ਕਮਾਦ ਦੇ ਰੱਤਾ ਰੋਗ ਦੀ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਨੇ ਪੰਜਾਬ ਵਿੱਚ ਅਗਾਂਹਵਧੂ ਖੇਤੀ ਦੀ ਲਹਿਰ ਉਸਾਰੀ ਹੈ ਅਤੇ ਅਨੇਕ ਕਿਸਾਨਾਂ ਨੂੰ ਮੁਨਾਫੇ ਵਾਲੀ ਖੇਤੀ ਦਾ ਪਹਿਰੇਦਾਰ ਬਣਾਇਆ ਹੈ। ਨਿਰਦੇਸ਼ਕ ਪਸਾਰ ਸਿੱਖਿਆ ਨੇ ਸ ਮਾਲਵਿੰਦਰ ਸਿੰਘ ਕੰਗ ਦਾ ਪੀ ਏ ਯੂ ਦੀ ਇਮਦਾਦ ਲਈ ਹਮੇਸ਼ਾ ਤਿਆਰ ਰਹਿਣ ਵਾਸਤੇ ਧੰਨਵਾਦ ਕੀਤਾ।
ਪੀ ਏ ਯੂ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ ਰਾਕੇਸ਼ ਕੁਮਾਰ ਨੇ ਕਿਸਾਨ ਭਲਾਈ ਅਤੇ ਖੇਤੀ ਯੋਜਨਾਵਾਂ ਦੀ ਸਾਂਝ ਹਾਜ਼ਿਰ ਕਿਸਾਨਾਂ ਨਾਲ ਪਵਾਈ।
ਇਸ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਅਗਾਂਹ ਵਧੂ ਕਾਰਜ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲੇ ਕਿਸਾਨਾਂ ਵਿੱਚ ਪਿੰਡ ਸੇਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ ਰਣਜੀਤ ਸਿੰਘ, ਪਿੰਡ ਕੁੱਕੜਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ ਅਰਵਿੰਦਰ ਸਿੰਘ ਮਾਨ ,ਪਿੰਡ ਰਾਮਪੁਰ ਦੇ ਸ ਬਰਜਿੰਦਰ ਸਿੰਘ ਤਾਂਬਰ, ਪਿੰਡ ਗਹਿਲ ਮਜਾਰੀ ਦੇ ਸ ਚਰਨਜੀਤ ਸਿੰਘ ਝੱਜ, ਪਿੰਡ ਖੇੜਾ ਕੋਟਲੀ ਦੇ ਸ੍ਰੀ ਗੁਰਮੀਤ ਸਿੰਘ ਅਤੇ ਪਿੰਡ ਢੇਰ ਜ਼ਿਲਾ ਰੋਪੜ ਦੇ ਸ੍ਰੀ ਹਰਜਾਪ ਸਿੰਘ ਪ੍ਰਮੁੱਖ ਹਨ।
ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਡਾ ਰਿਆੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੀ ਪ੍ਰਮਾਣਿਕ ਜਾਣਕਾਰੀ ਲਈ ਪੀ ਏ ਯੂ ਦੇ ਖੇਤੀ ਸਾਹਿਤ ਨਾਲ ਜੁੜਨ।
ਅੰਤ ਵਿੱਚ ਧੰਨਵਾਦ ਦੇ ਸ਼ਬਦ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਡੀਨ ਡਾ ਮਨਮੋਹਨਜੀਤ ਸਿੰਘ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ।
ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।
ਇਸ ਮੇਲੇ ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਮੇਲੇ ਦੌਰਾਨ ਲੰਗਰ ਦੀ ਸੇਵਾ ਗੁਰਦੁਆਰਾ ਸ਼੍ਰੀ ਗੜੀ ਸਾਹਿਬ ਸ੍ਰੀ ਚਮਕੌਰ ਸਾਹਿਬ ਵੱਲੋਂ ਕੀਤੀ ਗਈ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।
ਅੰਤ ਵਿੱਚ ਖੇਤੀਬਾੜੀ ਕਾਲਜ ਬਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ।
ਸਤਲੁਜ ਨਦੀ ’ਚ ਬਣੇਗਾ ਅੰਦਰੂਨੀ ਜਲ ਮਾਰਗ (Inland Waterway), ਮੰਡੀ ਤੋਂ ਹਰੀਕੇ ਬੈਰਾਜ ਤੱਕ ਯੋਜਨਾ ’ਤੇ ਕੰਮ ਸ਼ੁਰੂ
ਨਵੀਂ ਦਿੱਲੀ, 14 ਮਾਰਚ — ਕੇਂਦਰ ਸਰਕਾਰ ਨੇ ਸਤਲੁਜ ਨਦੀ (Sutlej River) ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਜ਼ਿਲ੍ਹੇ (Mandi District) ਦੇ ਸੁੰਨੀ ਪੁਲ (Sunni Bridge) ਤੋਂ ਲੈ ਕੇ ਪੰਜਾਬ ਦੇ ਹਰੀਕੇ ਬੈਰਾਜ (Harike Barrage) ਤੱਕ ਰਾਸ਼ਟਰੀ ਜਲ ਮਾਰਗ–98 (National Waterway-98 / NW-98) ਘੋਸ਼ਿਤ ਕੀਤਾ ਹੈ। ਇਹ Inland Waterway ਜਲ ਮਾਰਗ ਪੰਜਾਬ ਦੇ ਰੂਪਨਗਰ ਜ਼ਿਲ੍ਹੇ (Rupnagar District) ਵਿੱਚੋਂ ਵੀ ਗੁਜ਼ਰੇਗਾ।
ਇਸ ਜਲ ਮਾਰਗ ਪ੍ਰੋਜੈਕਟ (Waterway Project) ਲਈ ਇਸ ਸਮੇਂ ਪ੍ਰੋਜੈਕਟ ਵਿਹਾਰਯੋਗਤਾ ਅਧਿਐਨ (Project Feasibility Study) ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਿਹਾਰਯੋਗਤਾ ਰਿਪੋਰਟ (Feasibility Report) ਮਈ 2026 ਤੱਕ ਪੇਸ਼ ਕੀਤੇ ਜਾਣ ਦੀ ਉਮੀਦ ਹੈ।
ਕੇਂਦਰ ਸਰਕਾਰ ਵੱਲੋਂ ਇਸ ਅਧਿਐਨ ਲਈ 2.82 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਤਿਆਰ ਕੀਤੀ ਜਾਣ ਵਾਲੀ ਰਿਪੋਰਟ ਵਿੱਚ ਜਲ ਮਾਰਗ ਨਾਲ ਸੰਬੰਧਿਤ ਬੁਨਿਆਦੀ ਢਾਂਚਾ (Infrastructure) ਜਿਵੇਂ ਜੈੱਟੀ (Jetty), ਟਰਮੀਨਲ (Terminal), ਤਕਨੀਕੀ ਪ੍ਰਬੰਧ (Technical Arrangements), ਜਲ-ਵਿਗਿਆਨਕ ਪੱਖ (Hydrological Aspects) ਅਤੇ ਪਰਿਆਵਰਣਕ ਰੁਕਾਵਟਾਂ (Environmental Constraints) ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਸ਼ਾਮਲ ਹੋਵੇਗੀ।
ਇਹ ਕਦਮ ਕੇਂਦਰ ਸਰਕਾਰ ਦੀ “ਸਮੁੰਦਰੀ ਭਾਰਤ ਪਰਿਕਲਪਨਾ 2030 (Maritime India Vision 2030)” ਦੇ ਉਦੇਸ਼ਾਂ ਦੇ ਤਹਿਤ ਲਿਆ ਗਿਆ ਹੈ। ਪ੍ਰੋਜੈਕਟ ਵਿਹਾਰਯੋਗਤਾ ਰਿਪੋਰਟ ਤਿਆਰ ਕਰਨਾ ਇਸ ਯੋਜਨਾ ਦਾ ਪਹਿਲਾ ਪੜਾਅ (First Step) ਹੈ।
ਰਿਪੋਰਟ ਦੇ ਆਧਾਰ ’ਤੇ ਅਗਲੇ ਪੜਾਅ ਵਿੱਚ ਵਿਕਾਸੀ ਕੰਮ (Development Works) ਕੀਤੇ ਜਾਣਗੇ, ਜਿਸ ਨਾਲ ਸੂਖਮ, ਲਘੂ ਅਤੇ ਮੱਧਮ ਉਦਯੋਗ (Micro, Small and Medium Enterprises – MSMEs), ਕਿਸਾਨਾਂ (Farmers) ਅਤੇ ਆਮ ਲੋਕਾਂ (General Public) ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰੀ (Union Minister for Ports, Shipping and Waterways) ਸਰਬਾਨੰਦ ਸੋਨੋਵਾਲ (Sarbananda Sonowal) ਨੇ ਲੋਕ ਸਭਾ (Lok Sabha) ਵਿੱਚ ਲਿਖਿਤ ਜਵਾਬ (Written Reply) ਦਿੰਦਿਆਂ ਦਿੱਤੀ।
ਵਿਭਾਗੀ ਸਕੀਮਾਂ ਅਤੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਲਈ Farmer Registry ਕਰਵਾਉਣਾ ਜ਼ਰੂਰੀ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...



.jpeg)
.jpeg)
%20Saab.jpeg)







