Thursday, March 19, 2026

KVK ਰੂਪਨਗਰ ਵਿਖੇ Summer Moong ਅਤੇ ਸੱਠੇ ਮਾਂਹ ਦੇ ਬੀਜਾਂ ਦੇ ਨਾਲ-ਨਾਲ Summer Vegetable Seed Kits ਵਿਕਰੀ ਲਈ ਉਪਲੱਬਧ

ਰੂਪਨਗਰ, 19 ਮਾਰਚ: ਕ੍ਰਿਸ਼ੀ ਵਿਗਿਆਨ ਕੇਂਦਰ KVK ਹਵੇਲੀ ਕਲਾਂ ਰੂਪਨਗਰ Ropar ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU Ludhiana ਵੱਲੋਂ ਤਿਆਰ ਕੀਤੀਆਂ ਉੱਨਤ ਕਿਸਮਾਂ ਦੇ ਬੀਜ ਜਿਸ ਵਿਚ ਸੱਠੀ ਮੂੰਗੀ Summer Moong Seed ਅਤੇ ਸੱਠੇ ਮਾਂਹ ਦੇ ਬੀਜਾਂ ਦੇ ਨਾਲ-ਨਾਲ ਗਰਮੀਆਂ ਦੀਆਂ ਸਬਜ਼ੀਆਂ Summer Vegetable Seed Kits ਦੀਆਂ ਕਿੱਟਾਂ ਵੀ ਉਪਲੱਬਧ ਹਨ। 

ਕੇ.ਵੀ.ਕੇ. ਰੋਪੜ ਦੇ ਮੁਖੀ ਤੇ ਐਸੋਸਿਏਟ ਡਾਇਰੈਕਟਰ ਡਾ. ਸਤਬੀਰ ਸਿੰਘ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਕੱਦੂ-ਜਾਤੀ ਦੀਆਂ ਸਬਜ਼ੀਆਂ ਦੇ ਬੀਜ, ਭਿੰਡੀ ਅਤੇ ਲੋਬੀਆ ਸਮੇਤ ਕੁੱਲ ਮਿਲਾਕੇ ਬਾਰਾਂ ਕਿਸਮਾਂ ਦੇ ਬੀਜ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਬਜ਼ੀਆਂ ਦੇ ਹੋਰ ਬੀਜ ਵੀ ਖੁੱਲ੍ਹੇ ਉਪਲਬਧ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵ ਵੱਖ-ਵੱਖ ਕੱਦੂ-ਜਾਤੀ ਦੀਆਂ ਸਬਜ਼ੀਆਂ ਦੇ ਪਲੱਗ ਟ੍ਰੇ ਵਿੱਚ ਤਿਆਰ ਕੀਤੀਆਂ ਵੇਲਾਂ ਵੀ ਵਿੱਕਰੀ ਲਈ ਉਪਲਬਧ ਹਨ।

ਉਨ੍ਹਾਂ ਦੱਸਿਆ ਕਿ ਇਸ ਸੰਬਧੀ ਵਧੇਰੇ ਜਾਣਕਾਰੀ ਲਈ 9463025285 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਬਚਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ

ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ

ਬਰਨਾਲਾ, 19 ਮਾਰਚ
ਡਿਪਟੀ ਕਮਿਸ਼ਨਰ ਬਰਨਾਲਾ Harpreet Singh IAS ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਗਾਮੀ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਫ਼ਸਲੀ ਰਹਿੰਦ-ਖੂੰਹਦ Crop Residue after Wheat Harvesting ਅਤੇ ਨਾੜ ਨੂੰ ਅੱਗ Crop Residue Burning ਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਪਜਾਊ ਜ਼ਮੀਨ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਜ਼ਰੂਰੀ ਪੋਸ਼ਕ Nutrients of Soil ਤੱਤ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ ਆਦਿ) ਅਤੇ ਮਿੱਤਰ ਕੀੜੇ ਸੜ ਕੇ ਸਵਾਹ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਅਗਲੀ ਫ਼ਸਲ ਲਈ ਖਾਦਾਂ ਦੀ ਵਰਤੋਂ ਵੱਧ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਧੂੰਏਂ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਾਹ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸੜਕਾਂ 'ਤੇ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ।
ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਿਰੁੱਧ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਜਾ ਰਹੀ ਹੈ। ਪਿੰਡ ਪੱਧਰ 'ਤੇ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਹਰ ਘਟਨਾ 'ਤੇ ਨਜ਼ਰ ਰੱਖਣਗੇ।
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਕਰੀਬਨ 1.15 ਲੱਖ ਹੈਕਟੇਰ ਰਕਬੇ ਵਿੱਚ ਕਣਕ ਦੀ ਕਾਸ਼ਤ Area under Wheat crop in Barnala District  ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਤੋਂ ਤੂੜੀ ਬਣਾਉਣ ਨੂੰ ਪਹਿਲ ਦੇਣ ਅਤੇ ਬਚੀ ਹੋਈ ਰਹਿੰਦ-ਖੂੰਹਦ ਨੂੰ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਮਸ਼ੀਨਾਂ ਦੀ ਮਦਦ ਨਾਲ ਖੇਤ ਵਿੱਚ ਹੀ ਵਾਹੁਣ। ਅਜਿਹਾ ਕਰਨ ਨਾਲ ਜ਼ਮੀਨ ਦੀ ਜੈਵਿਕ ਸ਼ਕਤੀ ਵਧਦੀ ਹੈ।
ਓਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਬਰਨਾਲਾ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਵਿੱਚ ਮਦਦ ਮਿਲ ਸਕੇ।

ਆਤਮਾ ਸਕੀਮ ਤਹਿਤ ਪਿੰਡ ਫੱਤਾ ਖੇੜਾ ਵਿਖੇ ਤਕਨੀਕੀ ਸਿਖਲਾਈ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 19 ਮਾਰਚ

ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਅਤੇ ਆਧੁਨਿਕ ਡੇਅਰੀ ਫਾਰਮਿੰਗ Dairy Farming ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਫੱਤਾ ਖੇੜਾ ਵਿਖੇ ATMA Scheme ਤਹਿਤ ਇੱਕ ਵਿਸ਼ੇਸ਼ ਤਕਨੀਕੀ ਸਿਖਲਾਈ ਕੈਂਪ Farmer Training Camp ਲਗਾਇਆ ਗਿਆ।

ਇਹ ਕੈਂਪ ਸ. Gurmeet Singh Khuddian ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ, ਸ਼੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਯੋਗ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ।

ਇਸ ਮੌਕੇ ਸ. Ameet Singh Khuddian ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੌਜੂਦਾ ਮਾਨਯੋਗ ਕੈਬਨਿਟ ਮੰਤਰੀ ਦੇ ਕਾਰਜਕਾਲ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੀਆਂ ਗਈਆਂ ਅਹਿਮ ਪ੍ਰਾਪਤੀਆਂ ਅਤੇ ਨਿਵੇਕਲੀ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਉਹਨਾਂ ਮਾਣ ਨਾਲ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਕੋਈ ਵੀ ਪਸ਼ੂ ਸੰਸਥਾ ਹੁਣ ਵੈਟਨਰੀ ਅਫ਼ਸਰ ਜਾਂ ਵੈਟਨਰੀ ਇੰਸਪੈਕਟਰ ਤੋਂ ਸੱਖਣੀ ਨਹੀਂ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਲੰਬੀ ਹਲਕੇ ਵਿੱਚ ਵੀ.ਆਈਜ਼. ਦੀਆਂ 5 ਨਵੀਆਂ ਅਸਾਮੀਆਂ ਵੀ ਮੰਨਜੂਰ ਕੀਤੀਆਂ ਗਈਆਂ ਹਨ ਅਤੇ 2 ਨਵੀਆਂ ਸਿਵਲ ਵੈਟਨਰੀ ਡਿਸਪੈਂਸਰੀਆਂ New Veterinary Dispensaries ਵੀ ਖੋਲੀਆਂ ਗਈਆਂ ਹਨ, ਜਿਸ ਨਾਲ ਇਲਾਕੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਇਆ ਹੈ।

ਕੈਂਪ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ Dr Gurditt Singh Aulkh ਨੇ ਸੰਬੋਧਨ ਕਰਦਿਆਂ ਪਸ਼ੂਆਂ ਦੀ ਪੈਦਾਵਾਰ ਤੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ। ਸੀਨੀਅਰ ਵੈਟਨਰੀ ਅਫ਼ਸਰ ਡਾ. ਵਿਨੋਦ ਕੁਮਾਰ ਨੇ ਰਾਜ ਵਿੱਚ ਚਲ ਰਹੀਆਂ ਵੱਖ- ਵੱਖ ਪਸ਼ੂ ਭਲਾਈ ਸਕੀਮਾਂ ਅਤੇ ਸਬਸਿਡੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਡਾ. ਅਕਸ਼ਿਤਾ ਕੰਬੋਜ ਨੇ ਚਿੱਚੜਾਂ ਦੀ ਰੋਕਥਾਮ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਡਾ. ਮੋਹਿਤ ਚਾਵਲਾ ਨੇ ਪਸ਼ੂਆਂ ਦੇ ਵਾਰ-ਵਾਰ ਫਿਰਨ ਦੀ ਸਮੱਸਿਆ ਅਤੇ ਇਸਦੇ ਹੱਲ ਬਾਰੇ ਚਾਨਣਾ ਪਾਇਆ। ਡਾ. ਪੁਨੀਤ ਗੋਇਲ ਨੇ ਲੇਵੇ ਦੀ ਸੋਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਵਿਨੋਦ ਗੋਸਵਾਮੀ ਨੇ ਕੱਟੜੂਆਂ-ਵੱਛੜੂਆਂ Care of Calf ਦੀ ਸਹੀ ਸਾਂਭ-ਸੰਭਾਲ ਦੇ ਤਰੀਕੇ ਸਾਂਝੇ ਕੀਤੇ। ਡਾ. ਹਰਮਨਜੀਤ ਨੇ ਸਮੇਂ ਸਿਰ ਟੀਕਾਕਰਨ Vaccination in Cattles ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਡਾ. ਬਿਕਰਮਜੀਤ ਸਿੰਘ ਨੇ ਪਸ਼ੂ ਪਾਲਣ ਧੰਦੇ ਵਿੱਚ ਪਸ਼ੂ ਪਾਲਕਾਂ ਨੂੰ ਆਉਣ ਵਾਲੀਆਂ ਆਮ ਮੁਸ਼ਕਲਾਂ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਬਾਰੇ ਗੱਲਬਾਤ ਕੀਤੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਅਕਸ਼ੈ ਸਹਾਰਨ ਵੱਲੋਂ ਨਿਭਾਈ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਸੀਰ ਸਿੰਘ, ਸ੍ਰੀ ਕੁਲਵਿੰਦਰ ਸਿੰਘ ਵੀ.ਆਈ., ਸ੍ਰੀ ਜਗਦੀਪ ਸਿੰਘ ਵੀ.ਆਈ., ਸ੍ਰੀ ਅਭਿਸ਼ੇਕ ਸਿੰਘ ਵੀ.ਆਈ., ਸ੍ਰੀ ਨਵਦੀਪ ਸਿੰਘ ਵੀ.ਆਈ., ਸ੍ਰੀ ਮਨਪ੍ਰੀਤ ਸਿੰਘ ਵੀ.ਆਈ. ਅਤੇ ਸ੍ਰੀ ਕੁਲਦੀਪ ਸਿੰਘ ਵੀ.ਪੀ. ਸਮੇਤ ਵਿਭਾਗ ਦੇ ਹੋਰ ਸਟਾਫ਼ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Wednesday, March 18, 2026

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਫੂਡ ਪ੍ਰੋਸੈਸਿੰਗ ਅਤੇ ਖੇਤੀ ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ’ਤੇ ਸੈਮੀਨਾਰ ਕਰਵਾਇਆ

ਓਨਟਾਰੀਓ ਦੇ ਛੋਟੇ ਕਾਰੋਬਾਰਾਂ ਲਈ ਐਸੋਸੀਏਟ ਮੰਤਰੀ, ਨੀਨਾ ਤਾਂਗੜੀ ਨੇ ਪੰਜਾਬ ਅਤੇ ਕੈਨੇਡਾ ਲਈ ਲਾਹੇਵੰਦ ਗਿਆਨ, ਤਕਨਾਲੋਜੀ ਅਤੇ ਨਿਵੇਸ਼ ’ਤੇ ਦਿੱਤਾ ਜ਼ੋਰ 

ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਦੀ ਕੀਤੀ ਵਕਾਲਤ 

ਚੰਡੀਗੜ੍ਹ, 18 ਮਾਰਚ:

ਪੰਜਾਬ ਰਾਜ ਖੁਰਾਕ ਕਮਿਸ਼ਨ Punjab State Food Commission ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ Food Processing ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਛੋਟੇ ਕਾਰੋਬਾਰਾਂ ਦੀ ਐਸੋਸੀਏਟ ਮੰਤਰੀ ਸ਼੍ਰੀਮਤੀ ਨੀਨਾ ਟਾਂਗਰੀ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ, ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਲਈ ਕੈਬਨਿਟ ਮੰਤਰੀ ਸ਼੍ਰੀਮਤੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ, ਸ਼੍ਰੀਮਤੀ ਨੀਨਾ ਟਾਂਗਰੀ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਫੂਡ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿੱਚ ਪੰਜਾਬ ਅਤੇ ਕੈਨੇਡਾ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਿਆਨ, ਤਕਨਾਲੋਜੀ ਅਤੇ ਨਿਵੇਸ਼ ਦੇ ਆਦਾਨ-ਪ੍ਰਦਾਨ ਨਾਲ ਦੋਵਾਂ ਖੇਤਰਾਂ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਬਹੁਤ ਲਾਭ ਹੋਵੇਗਾ।

ਇਸ ਮੌਕੇ ਬੋਲਦਿਆਂ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਵਿਸਥਾਰ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧੇਗੀ ਸਗੋਂ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਮੰਡੀਆਂ ਵਿੱਚ ਲਿਜਾਣ ਲਈ ਨਵੇਂ ਮੌਕੇ ਵੀ ਪੈਦਾ ਹੋਣਗੇ।

ਇਸ ਮੌਕੇ ਚੇਅਰਮੈਨ Bal Mukund Sharma ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਇਹ ਖੇਤੀਬਾੜੀ ਉਪਜ ਵਿੱਚ ਮੁੱਲ ਵਾਧਾ ਕਰੇਗਾ ਅਤੇ ਕਿਸਾਨਾਂ ਨੂੰ ਬਿਹਤਰ ਆਰਥਿਕ ਲਾਭ ਪ੍ਰਦਾਨ ਕਰੇਗਾ।

ਸੈਮੀਨਾਰ ਦੌਰਾਨ, ਕਈ ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਅਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸ਼੍ਰੀ ਐਨ. ਐਸ. ਬਰਾੜ, ਚੇਅਰਮੈਨ, ਪੈਗਰੋ ਫਰੋਜ਼ਨ ਫੂਡਜ਼, ਜੋ ਕਿ ਸਭ ਤੋਂ ਪ੍ਰਮੁੱਖ ਬੁਲਾਰਿਆਂ ਵਿੱਚੋਂ ਇੱਕ ਸਨ, ਨੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਆਪਣੀ ਪ੍ਰੇਰਨਾਦਾਇਕ ਉੱਦਮੀ ਯਾਤਰਾ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਸਭ ਤੋਂ ਸਫਲ ਫੂਡ ਪ੍ਰੋਸੈਸਿੰਗ ਉੱਦਮਾਂ ਵਿੱਚੋਂ ਇੱਕ ਬਣਾਉਣ ਵਿੱਚ ਆਪਣੇ ਸੰਘਰਸ਼ ਅਤੇ ਦ੍ਰਿੜਤਾ ਬਾਰੇ ਗੱਲ ਕੀਤੀ। ਉੱਚ-ਗੁਣਵੱਤਾ ਵਾਲੀਆਂ ਸਬਜ਼ੀਆਂ ਅਤੇ ਫਲਾਂ ਦੇ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਮਾਣ ਨਾਲ ਸਾਂਝਾ ਕੀਤਾ ਕਿ ਉਨ੍ਹਾਂ ਨੇ ਮੈਕਡੋਨਲਡਜ਼ ਨੂੰ 40 ਮੀਟ੍ਰਿਕ ਟਨ ਫ੍ਰੋਜ਼ਨ ਸਬਜ਼ੀਆਂ ਸਪਲਾਈ ਕਰਕੇ ਆਪਣੀ ਯਾਤਰਾ ਸ਼ੁਰੂ ਕੀਤੀ ਸੀ, ਜੋ ਹੁਣ 10,000 ਮੀਟ੍ਰਿਕ ਟਨ ਤੋਂ ਵੱਧ ਪ੍ਰੋਸੈਸਡ ਉਤਪਾਦਾਂ ਤੱਕ ਵਧ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਅੱਜ ਜਾਪਾਨ, ਇੰਡੋਨੇਸ਼ੀਆ, ਫਿਲੀਪੀਨਜ਼, ਕੈਨੇਡਾ ਅਤੇ ਸਿੰਗਾਪੁਰ ਸਮੇਤ ਕਈ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫ੍ਰੋਜ਼ਨ ਫੂਡ ਉਤਪਾਦਾਂ ਦਾ ਨਿਰਯਾਤ ਕਰਦੀ ਹੈ।

ਡਾ. ਨਰਪਿੰਦਰਪਾਲ ਸਿੰਘ, ਵਾਈਸ ਚਾਂਸਲਰ, ਗ੍ਰਾਫਿਕ ਏਰਾ ਯੂਨੀਵਰਸਿਟੀ, ਦੇਹਰਾਦੂਨ, ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਦੇ ਸਾਬਕਾ ਮੁਖੀ ਅਤੇ ਡਾਇਰੈਕਟਰ ਰਿਸਰਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੈਮੀਨਾਰ ਨੂੰ ਸੰਬੋਧਨ ਕੀਤਾ ਅਤੇ ਫੂਡ ਟੈਕਨਾਲੋਜੀ ਅਤੇ ਖੋਜ ਵਿੱਚ ਨਵੀਨਤਾਵਾਂ 'ਤੇ ਚਾਨਣਾ ਪਾਇਆ।

ਉਨ੍ਹਾਂ ਤੋਂ ਇਲਾਵਾ, ਸ਼੍ਰੀ ਮੰਗਲ ਸਿੰਘ ਬੱਸੀ, ਚੇਅਰਮੈਨ ਐਗਰੋ, ਸ਼੍ਰੀ ਅਰੁਣ ਗਰੋਵਰ, ਚੇਅਰਮੈਨ ਅਮਰ ਟੈਕਸ ਗਰੁੱਪ, ਸ਼੍ਰੀਮਤੀ ਪਵਿੱਤਰ ਕੌਰ, ਸਲਾਹਕਾਰ, ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ, ਭਾਰਤ ਸਰਕਾਰ, ਸ਼੍ਰੀ ਇੰਦਰਦੀਪ ਸਿੰਘ ਚੀਮਾ, ਚੇਅਰਮੈਨ ਈਸਟ ਵੁੱਡ ਵਿਲੇਜ, ਕੈਪਟਨ ਵਿਕਰਮ ਬਾਜਵਾ, ਸਾਬਕਾ ਸੀਜੀਐਮ ਆਰਬੀਆਈ, ਸ਼੍ਰੀ ਐਮ. ਐਸ. ਔਜਲਾ, ਸਾਬਕਾ ਡਾਇਰੈਕਟਰ ਟਾਊਨ ਪਲਾਨਿੰਗ, ਅਤੇ ਸ਼੍ਰੀ ਜਸਵਿੰਦਰ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ ਨੇ ਵੀ ਸੈਮੀਨਾਰ ਦੇ ਸੰਦਰਭ ਵਿੱਚ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।

ਸ਼੍ਰੀ ਵਿਜੇ ਦੱਤ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ, ਜਿਨ੍ਹਾਂ ਨੇ ਪ੍ਰੋਗਰਾਮ ਦੀ ਕਾਰਵਾਈ ਚਲਾਈ, ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਵੀ ਮਜ਼ਬੂਤ ​​ਕਰਦੇ ਹਨ।

ਅੰਤ ਵਿੱਚ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਧੰਨਵਾਦ ਮਤਾ ਪੇਸ਼ ਕੀਤਾ।

ਇਸ ਮੌਕੇ 'ਤੇ, ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਮੈਂਬਰ ਸਕੱਤਰ ਸ਼੍ਰੀਮਤੀ ਕਨੂ ਥਿੰਦ ਨੇ ਸ਼੍ਰੀਮਤੀ ਨੀਨਾ ਟਾਂਗਰੀ ਨੂੰ ਪੰਜਾਬ ਦੀ ਰਵਾਇਤੀ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਪਤੀ ਸ਼੍ਰੀ ਅਸ਼ਵਨੀ ਟਾਂਗਰੀ ਅਤੇ ਸ਼੍ਰੀ ਸੁਦੀਪ ਸਿੰਗਲਾ ਵੀ ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ Punjab to recover ₹1.44 lakh crore from Rajasthan

ਰਾਜਸਥਾਨ ਸਰਕਾਰ ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਪਿਛਲੀਆਂ ਸਰਕਾਰਾਂ ਨੇ 1960 ਦੇ ਨਵੇਂ ਸਮਝੌਤੇ ਵਿੱਚ ਪੈਸੇ ਦਾ ਜ਼ਿਕਰ ਨਹੀਂ ਕੀਤਾ ਪਰ 1920 ਦੇ ਸਮਝੌਤੇ ਨੂੰ ਰੱਦ  ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਰਾਜਸਥਾਨ ਪਾਣੀ ਤਾਂ ਸਾਲ 1920 ਦੇ ਸਮਝੌਤੇ ਮੁਤਾਬਕ ਲੈ ਰਿਹਾ ਪਰ ਬਕਾਇਆ ਮੰਗਣ ’ਤੇ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਮੀਟਿੰਗ ਕਰਨ ਲਈ ਰਾਜਸਥਾਨ ਨੂੰ ਚਿੱਠੀ ਵੀ ਲਿਖੀ -ਭਗਵੰਤ ਸਿੰਘ ਮਾਨ

-ਹਰ 25 ਸਾਲ ਬਾਅਦ ਸਮਝੌਤੇ ਦੀ ਸਮੀਖਿਆ ਹੋਣੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ’ਤੇ ਗੱਲ ਨਹੀਂ ਕੀਤੀ-ਭਗਵੰਤ ਸਿੰਘ ਮਾਨ

-ਸਾਡੀ ਸਰਕਾਰ ਰਾਜਸਥਾਨ ਤੋਂ ਬਕਾਏ ਦਾ ਹੱਕ ਲੈਣ ਲਈ 1920 ਦੇ ਸਮਝੌਤੇ ਦੀ ਸਮੀਖਿਆ ਚਾਹੁੰਦੀ ਹੈ-ਭਗਵੰਤ ਸਿੰਘ ਮਾਨ 

ਚੰਡੀਗੜ੍ਹ, 18 ਮਾਰਚ

ਪੰਜਾਬ ਦੇ ਮੁੱਖ ਮੰਤਰੀ Bhagwant Singh Maan ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ Punjab Government ਵੱਲੋਂ ਰਾਜਸਥਾਨ ਸਰਕਾਰ Rajasthan Government ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ Water Royalty ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ Firozpur Feeder ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ Water Royalty  ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ Water Royalty  ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।"

ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ 'ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,"ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।"   

ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ Water Royalty ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।"

ਉਨ੍ਹਾਂ ਅੱਗੇ ਕਿਹਾ, "ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।"

ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ 'ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।"

ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ Water Royalty  ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ Water Royalty ਮੁੱਦੇ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ 'ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”


ਕਿਸਾਨ ਮੇਲਾ 24 ਮਾਰਚ ਨੂੰ Kisan Mela Bathinda

ਖੇਤੀ ਵਿਭਿੰਨਤਾ ਅਪਣਾਓ, ਵਾਤਾਵਰਣ ਬਚਾਓ” ਥੀਮ ਨਾਲ ਹੋਵੇਗਾ Kisan Mela ਦਾ ਆਯੋਜਨ

ਕਿਸਾਨਾਂ ਨਾਲ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਸਾਂਝੀ ਕੀਤੀ ਜਾਵੇਗੀ ਤਕਨੀਕੀ ਜਾਣਕਾਰੀ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ

ਕਿਸਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ 

ਬਠਿੰਡਾ, 18 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ, Bathinda ਵੱਲੋਂ 24 ਮਾਰਚ ਦਿਨ ਮੰਗਲਵਾਰ ਨੂੰ ਇੱਕ ਵਿਸ਼ਾਲ ਕਿਸਾਨ ਮੇਲੇ Kisan Mela ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੇਲਾ ਖੇਤੀਬਾੜੀ ਨਾਲ ਜੁੜੇ ਨਵੇਂ ਤਜਰਬਿਆਂ ਅਤੇ ਤਕਨੀਕੀ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ।

ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਾ. ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ Kisan Mela ਮੇਲੇ ਦੀਆਂ ਸਾਰੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ Kisan Mela ਦਾ ਮੁੱਖ ਵਿਸ਼ਾ “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ” ਰੱਖਿਆ ਗਿਆ ਹੈ। ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਪਨੀਰੀ ਅਤੇ ਫਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਉਹ ਨਵੀਨ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਵੱਲ ਪ੍ਰੇਰਿਤ ਹੋਣਗੇ।

 ਇਸ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਸੰਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ 'ਤੇ ਹੀ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਕਿਸਾਨ ਆਪਣੀ ਆਮਦਨ ਵਧਾਉਣ ਦੇ ਨਵੇਂ ਰਸਤੇ ਜਾਣ ਸਕਣਗੇ।
                                                                                               
 ਮੇਲੇ ਵਿੱਚ ਕੈਬਨਿਟ ਮੰਤਰੀ Gurmeet Singh Khuddian  ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਾਵੇਗੀ, ਜਦਕਿ ਸਮਾਗਮ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ।

ਇਸ ਤੋਂ ਇਲਾਵਾ Kisan Mela ਵਿੱਚ ਫਸਲਾਂ, ਸਬਜ਼ੀਆਂ ਅਤੇ ਫਲਾਂ ਦੀ ਨੁਮਾਇਸ਼, ਖੇਤੀ ਸਾਹਿਤ ਦੀ ਵੰਡ ਅਤੇ ਸੁਆਣੀਆਂ ਲਈ ਘਰੇਲੂ ਉਦਯੋਗਾਂ ਸਬੰਧੀ ਵਿਸ਼ੇਸ਼ ਜਾਣਕਾਰੀ ਸੈਸ਼ਨ ਵੀ ਕਰਵਾਏ ਜਾਣਗੇ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਆਪਣੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮੇਲੇ ਦਾ ਪੂਰਾ ਲਾਭ ਲਿਆ ਜਾ ਸਕੇ।

ਮੌਜੂਦਾ ਸਾਲ ਦੌਰਾਨ Moga ਦੇ ਕਿਸਾਨਾਂ ਨੇ 5060 ਏਕੜ ਰਕਬੇ ਵਿਚ ਕੀਤੀ Mustard Cultivation

800 ਕਿਸਾਨਾਂ ਨੂੰ 22 ਕੁਇੰਟਲ ਸਰੋਂ ਦਾ ਬੀਜ ਮੁਫ਼ਤ ਵੰਡਿਆ-ਡਿਪਟੀ ਕਮਿਸ਼ਰ

ਕਿਹਾ, ਮੁੰਗਫੁਲੀ ਦੀ ਕਾਸ਼ਤ ਲਈ ਵੀ ਕਿਸਾਨਾਂ ਨੂੰ ਜਾ ਰਿਹੈ ਪ੍ਰੇਰਿਆ
ਮੋਗਾ 18 ਮਾਰਚ,
ਸਰਕਾਰ ਵੱਲੋਂ "ਨੈਸ਼ਨਲ ਮਿਸ਼ਨ ਆਨ-ਆਇਲ ਸੀਡ ਸਕੀਮ" National Mission on Oil Seed ਅਧੀਨ ਕਿਸਾਨਾਂ ਨੂੰ ਤੇਲ ਬੀਜ Oil Seed Crops ਵਾਲੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਸਰਕਾਰ ਵੱਲੋਂ ਤੇਲ ਬੀਜ ਫਸਲਾਂ ਦੀ ਕਾਸ਼ਤ ਕਰਨ ਲਈ ਜਿੱਥੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਪ੍ਰਦਰਸ਼ਨੀ ਪਲਾਂਟਾਂ ਤੇ ਕਿਸਾਨਾਂ ਨੂੰ ਮਾਲੀ ਮੱਦਦ ਵੀ ਦਿੱਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ Moga ਸ਼੍ਰੀ ਸਾਗਰ ਸੇਤੀਆ Sagar Setia IAS ਨੇ ਦੱਸਿਆ ਕਿ ਸਰਕਾਰ ਵੱਲੋਂ ਕੀਤੀ ਗਏ ਉਪਰਾਲਿਆਂ ਕਰਕੇ ਜ਼ਿਲ੍ਹਾ ਮੋਗਾ ਵਿਚ ਸਾਲ 2024-25 ਦੌਰਾਨ ਕਿਸਾਨਾਂ ਵੱਲੋਂ 2364 ਏਕੜ ਰਕਬੇ ਵਿਚ ਸਰੋਂ ਦੀ ਕਾਸ਼ਤ  Area under Mustard Cultivation in Moga ਕੀਤੀ ਗਈ। ਸਾਲ 2025-26 ਦੌਰਾਨ 5060 ਏਕੜ ਰਕਬੇ ਵਿਚ ਸਰੋਂ ਦੀ ਬਿਜਾਈ ਕੀਤੀ ਗਈ, 800 ਕਿਸਾਨਾਂ ਨੂੰ 22 ਕੁਇੰਟਲ ਸਰੋਂ ਦਾ ਬੀਜ ਮੁਫ਼ਤ ਵਿਚ ਦਿੱਤਾ ਗਿਆ ਅਤੇ  80 ਕਿਸਾਨਾਂ ਦੇ ਖੇਤਾਂ ਵਿਚ 66 ਹੈਕਟੇਅਰ ਰਕਬੇ ਦੇ ਪ੍ਰਦਰਸ਼ਨੀ ਪਲਾਂਟ ਬਿਜਵਾਏ ਗਏ। ਪ੍ਰਤੀ ਹੈਕਟੇਅਰ 9000 ਰੁਪਏ ਕਿਸਾਨ ਲਾਭਪਾਤਰੀਆਂ ਦੇ ਖਾਤੇ ਵਿਚ ਪਾਏ ਗਏ।
Dr Gurpreet Singh ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮੋਗਾ ਵੱਲੋਂ ਮੂੰਗਫਲੀ  ਦੀ ਫਸਲ Groundnut Cultivation ਨੂੰ ਮੁੜ ਸੁਰਜੀਤ ਕਰਨ ਲਈ ਸਰਕਾਰੀ ਬੀਜ ਫਾਰਮ ਰੌਂਤਾ ਵਿਚ ਡੇਢ ਏਕੜ ਰਕਬੇ ਵਿਚ ਮੂੰਗਫਲੀ ਕਿਸਮ ਜੇ-87 ਦੀ ਬਿਜਾਈ ਕਰਵਾਈ ਗਈ ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਇਸ ਫਸਲ ਪਤੀ ਜਾਗਰੂਕ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਰਕਬੇ ਵਿਚ ਮੂੰਗਫਲੀ ਦੀ ਕਾਸ਼ਤ ਲਈ ਕਿਸਾਨਾਂ ਨੂੰ ਪ੍ਰੇਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਪਲਾਂਟ ਦੀ ਬਿਜਾਈ ਜ਼ਿਲ੍ਹਾ ਮੋਗਾ ਅਤੇ ਲੁਧਿਆਣਾ ਤੋਂ ਆਏ ਹੋਏ ਕਿਸਾਨਾਂ ਦੀ ਹਾਜ਼ਰੀ ਵਿਚ ਕਰਵਾਈ ਗਈ। ਪ੍ਰਤੀ ਏਕੜ 45 ਕਿਲੋ ਬੀਜ ਦੀ ਵਰਤੋਂ ਕੀਤੀ ਗਈ। ਤਿੰਨ ਮਹੀਨੇ ਦੀ ਇਸ ਫਸਲ ਦਾ ਝਾੜ ਪ੍ਰਤੀ ਏਕੜ 13-15 ਕੁਇੰਟਲ ਹੈ ਅਤੇ ਇਸ ਵਿਚ ਤੇਲ ਦੀ ਮਾਤਰਾ 50 ਪ੍ਰਤੀਸ਼ਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੂੰਗਫਲੀ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਪ੍ਰਦਰਸ਼ਨੀ ਪਲਾਂਟਾਂ ਲਈ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਮੂੰਗਫਲੀ ਦੀ ਫਸਲ ਦੀ ਬਿਜਾਈ ਜੂਨ ਮਹੀਨੇ ਦੌਰਾਨ ਕਰ ਸਕਣਗੇ ਅਤੇ ਖੇਤੀਬਾੜੀ ਵਿਭਾਗ ਮੂੰਗਫਲੀ ਦੇ ਬੀਜ ਦਾ ਪ੍ਰਬੰਧ ਕਰ ਰਿਹਾ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਕਿਸਾਨ ਜੂਨ ਮਹੀਨੇ ਮੂੰਗਫਲੀ ਦੀ ਕਾਸ਼ਤ Groundnut Cultivation ਕਰਨ ਦੇ ਚਾਹਵਾਨ ਹਨ, ਉਹ ਬਲਾਕ ਖੇਤੀਬਾੜੀ ਅਫਸਰਾਂ ਨਾਲ ਸੰਪਰਕ ਕਰਨ ਤਾਂ ਜੋ ਬੀਜ ਦੀ ਸਪਲਾਈ ਸਮੇਂ ਸਿਰ ਕਰਵਾਈ ਜਾ ਸਕੇ।

Tuesday, March 17, 2026

ਲੁਧਿਆਣਾ, ਬਠਿੰਡਾ ਤੇ ਗੁਰਦਾਸਪੁਰ ਦੇ ਕਿਸਾਨ ਮੇਲੇ ਕਦੋਂ ਲੱਗਣਗੇ

ਲੁਧਿਆਣਾ, 18 ਮਾਰਚ

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU ਦੇ ਕਿਸਾਨ ਮੇਲੇ ਚੱਲ ਰਹੇ ਹਨ। ਇਸੇ ਲੜੀ ਵਿਚ ਹੁਣ ਤਿੰਨ ਮੇਲੇ ਬਾਕੀ ਹਨ। ਜਿਸ ਵਿਚੋਂ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana ਦੇ ਕੈਂਪਸ ਵਿਚ ਮੁੱਖ ਮੇਲਾ 20 ਅਤੇ 21 ਮਾਰਚ 2026 ਨੂੰ ਹੋਣ ਜਾ ਰਿਹਾ ਹੈ। ਇਸੇ ਤਰਾਂ ਖੇਤਰੀ ਖੋਜ ਕੇਂਦਰ ਬਠਿੰਡਾ ਵਿਚ Kisan Mela Bathinda 24 ਮਾਰਚ 2026 ਨੂੰ ਅਤੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ Kisan Mela Gurdaspur 27 ਮਾਰਚ 2026 ਨੂੰ ਮੇਲਾ ਹੋਵੇਗਾ।

ਇੰਨ੍ਹਾਂ ਮੇਲਿਆਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਬੀਜ ਵੀ ਮਿਲਦੇ ਹਨ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਗਿਆਨ ਵੀ ਦਿੱਤਾ ਜਾਂਦਾ ਹੈ। ਕਿਸਾਨਾਂ ਨੂੰ ਵੱਧ ਤੋਂ ਵੱਧ ਆਪਣੇ ਨੇੜਲੇ ਮੇਲੇ ਵਿਚ ਪਹੁੰਚ ਕੇ ਖੇਤੀ ਸਬੰਧੀ ਨਵਾਂ ਗਿਆਨ ਹਾਸਲ ਕਰਨਾ ਚਾਹੀਦਾ ਹੈ।

PM KISAN ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ Farmer Registry ਜ਼ਰੂਰੀ, ਬਣਦੀ ਹੈ ਮੁਫ਼ਤ



ਬਠਿੰਡਾ, 17 ਮਾਰਚ : ਡਿਪਟੀ ਕਮਿਸ਼ਨਰ Bathinda ਸ਼੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਹੁਣ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦੀ ਕਿਸਾਨ ਆਈ.ਡੀ. (Farmer Registry) ਬਣੀ ਹੋਵੇਗੀ।

          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ Farmer ID ਸਰਕਾਰ ਵੱਲੋਂ ਬਿਲਕੁਲ ਮੁਫਤ ਸਾਂਝ ਸੇਵਾ ਕੇਂਦਰਾਂ (CSC) ‘ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਦੇਰੀ ਆਪਣੇ ਨੇੜਲੇ ਸਾਂਝ ਸੇਵਾ ਕੇਂਦਰ ਨਾਲ ਸੰਪਰਕ ਕਰਕੇ ਆਪਣੀ Farmer ID ਜ਼ਰੂਰ ਬਣਵਾਉਣ, ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ।

         ਮੁੱਖ ਖੇਤੀਬਾੜੀ ਅਫਸਰ ਬਠਿੰਡਾ Dr Harbansh Singh ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ Farmer Registry ਸਮੇਂ ਸਿਰ ਕਰਵਾਉਣ। ਉਨ੍ਹਾਂ ਹੋਰ ਦੱਸਿਆ ਕਿ ਇਸ Farmer Registry ਸਬੰਧੀ ਵਧੇਰੇ ਜਾਣਕਾਰੀ ਲਈ ਹੇਠ ਲਿਖੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ:

ਸ੍ਰੀ ਮਹੇਸ਼ਇੰਦਰਪਾਲ ਸਿੰਘ ਨੋਡਲ ਅਫਸਰ (Farmer Registry) 8872100112, ਸ੍ਰੀ ਦਵਿੰਦਰ ਸਿੰਘ ਸੰਧੂ ਏ.ਪੀ.ਪੀ.ਓ. ਬਠਿੰਡਾ (ਤਲਵੰਡੀ ਸਾਬੋ) 8283000860, ਸ੍ਰੀ ਹਰਜਸਪਾਲ ਸ਼ਰਮਾ ਏ.ਓ. ਬਠਿੰਡਾ ਅਤੇ ਨਥਾਣਾ 9780242923, ਸ੍ਰੀ ਭਾਰਤ ਭੂਸ਼ਣ ਏ.ਓ. ਰਾਮਪੁਰਾ ਅਤੇ ਮੌੜ 9478548373, ਸ੍ਰੀ ਹਰਦੀਪ ਸਿੰਘ ਏ.ਓ., ਫੂਲ 9464071825, ਸ੍ਰੀ ਮਨੋਜ ਕੁਮਾਰ ਏ.ਓ. ਸੰਗਤ 9872552742

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਖੇਤੀਬਾੜੀ ਵਿਭਾਗ ਸਰਗਰਮ

ਸ੍ਰੀ ਮੁਕਤਸਰ ਸਾਹਿਬ, 17 ਮਾਰਚ:

ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ Sri Muktsar Sahib ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ Dr Karanjit Singh Gill, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖ਼ਲਾਈ) ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ Rabi Crops ਖਾਸ ਕਰਕੇ ਕਣਕ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ Dr Jagsir Singh, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਹਾੜ੍ਹੀ ਦੀਆਂ ਫ਼ਸਲਾਂ ਦੀ ਹਾਲਤ ਠੀਕ ਹੈ।

ਮੀਟਿੰਗ ਦੌਰਾਨ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਆਉਣ ਵਾਲੇ ਸਾਉਣੀ 2026 ਦੇ ਸੀਜ਼ਨ ਦੌਰਾਨ ਨਰਮੇਂ ਦੀ ਫ਼ਸਲ Promotion of Cotton Crop ਨੂੰ ਪ੍ਰਫੁਲਿਤ ਕਰਨ ਲਈ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਨਸ਼ਟ Host Weeds for White Fly ਕਰਵਾਉਣ, ਗੁਲਾਬੀ ਸੁੰਡੀ Pink Bollworm of Cotton ਦੀ ਰੋਕਥਾਮ ਲਈ ਜਿਵੇਂ ਨਰਮੇਂ ਦੀਆਂ ਛਟੀਆਂ ਦੇ ਪ੍ਰਬੰਧਨ ਅਤੇ ਜਿੰਨਿੰਗ ਫੈਕਟਰੀਆਂ ਵਿੱਚ ਫਿਊਮੀਗੇਸ਼ਨ ਸਬੰਧੀ ਕੀਤੇ ਜਾ ਰਹੇ ਲੋੜੀਂਦੇ ਉਪਰਾਲਿਆਂ ਦੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਇਸ ਸਮੇਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ DSR., CRM., SMAM ਸਮੈਮ, ਸੁਆਇਲ ਹੈਲਥ ਸਕੀਮ Soil Health Card ਅਤੇ ਪੀ.ਐਮ. ਕਿਸਾਨ PM KISAN ਸਨਮਾਨ ਨਿਧੀ ਯੋਜਨਾ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਨਰਮੇਂ ਵਾਲੇ ਪਿੰਡਾਂ ਵਿੱਚ 56 ਨੋਡਲ ਅਧਿਕਾਰੀ ਲਗਾਏ ਗਏ ਹਨ ਜੋ ਨਰਮੇਂ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।

ਅੰਤ ਵਿੱਚ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਖੇਤੀ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ। ਉਨ੍ਹਾਂ ਵੱਲੋਂ ਸਮੂਹ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਹਿੱਤ ਸਮੇਂ-ਸਮੇਂ ’ਤੇ ਖੇਤੀ ਇਨਪੁਟਸ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਕੋਆਲਿਟੀ ਕੰਟਰੋਲ Quality Control of Agri Inputs ਦੇ ਕੰਮ ਨੂੰ ਮੁੱਖ ਰੱਖਦੇ ਹੋਏ ਟੀਚੇ ਮੁਤਾਬਿਕ ਸਮੇਂ ਸਿਰ ਸੈਂਪਲਿੰਗ ਕੀਤੀ ਜਾਵੇ।

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ

 ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: Gurmeet Singh Khuddian

•2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ

•8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਚੰਡੀਗੜ੍ਹ, 17 ਮਾਰਚ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕੇਂਦਰ ਸਰਕਾਰ GoI ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ Incidences of Crop Residue Burning ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।

ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (RDF) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।

ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ Stubble Burning ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ "ਅੰਨਦਾਤਾ" ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ, "ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ Air Pollution in Delhi ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।" 

ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਰੀ ਦੀ ਖਰੀਦ 'ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ।

ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।

ਸ. ਖੁੱਡੀਆਂ ਨੇ ਕਿਹਾ, "ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।" 

ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (RDF) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, "ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ  ਜਾਰੀ ਨਹੀਂ ਹੋਏ ।" 

ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ।


ਫਰੀਦਕੋਟ ਕਿਸਾਨ ਮੇਲਾ ਸੰਪੰਨ

 ਕਿਸਾਨ ਦੀ ਆਮਦਨ ਵਧਾਉਣ ਵਿੱਚ ਖੇਤੀਬਾੜੀ ਯੂਨੀਵਰਸਿਟੀ ਦਾ ਅਹਿਮ ਯੋਗਦਾਨ - ਸ੍ਰ. ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ, 17 ਮਾਰਚ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ Faridkot ਵਿਖੇ ਸਾਉਣੀ ਦੀਆਂ ਫਸਲਾਂ ਦਾ ਕਿਸਾਨ ਮੇਲਾ Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿਰਕਤ ਕੀਤੀ | ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ ਦੇ ਉਦੇਸ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਸ੍ਰ. Kultar Singh Sandhwan, ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵਜੋਂ, Dr Gurdev Singh Khush, ਅੰਤਰਰਾਸਟਰੀ ਝੋਨਾ ਵਿਗਿਆਨੀ, ਸ੍ਰ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫਰੀਦਕੋਟ ਅਤੇ ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ | ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ ਏ ਯੂ. ਨੇ ਕੀਤੀ | ਇਸ ਮੌਕੇ ਸ੍ਰ. ਅਮਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ, ਫਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ- ਵੱਖ ਵਿਭਾਗਾਂ ਤੋਂ ਮੁਖੀ ਅਤੇ ਵਿਗਿਆਨੀ ਸਾਮਲ ਹੋਏ |

ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ ਕਿਸਾਨਾਂ ਅਤੇ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਸਲਾਘਾਯੋਗ ਭੂਮਿਕਾ ਨਿਭਾਈ |ਖੇਤੀ ਨੂੰ ਦੁਨੀਆਂ ਦਾ ਸਭ ਤੋਂ ਉਤੱਮ ਕਿੱਤਾ ਦਸਦਿਆਂ ਉਨ੍ਹਾਂ ਕਿਹਾ ਕਿ ਕਣਕ ਝੋਨੇ ਦੇ ਅੰਬਾਰ ਲਗਾ ਕੇ ਦੇਸ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲਾ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਦੁਨੀਆਂ ਦੇ 30 ਪ੍ਰਤੀਸਤ ਰਕਬੇ ਦੇ ਮੁਕਾਬਲਤਨ 90 ਪ੍ਰਤੀਸਤ ਰਕਬੇ ਵਿੱਚ ਖੇਤੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੁਣ ਦਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ ਅਤੇ ਨਵੀਆਂ ਖੇਤੀ ਤਕਨੀਕਾਂ ਨੂੰ ਅਪਣਾ ਕੇ ਹੀ ਅਸੀਂ ਤਰੱਕੀ ਕਰ ਸਕਦੇ ਹਾਂ ਅਤੇ ਜਿਸ ਲਈ ਸਾਨੂੰ ਨਿਰੰਤਰ ਪੀ ਏ ਯੂ ਮਾਹਿਰਾਂ ਨਾਲ ਆਪਣਾ ਰਾਬਤਾ ਕਾਇਮ ਰੱਖਣਾ ਪਵੇਗਾ | ਪੰਜਾਬ ਸਰਕਾਰ ਦੀਆਂ ਖੇਤੀ ਨੂੰ ਉਤਸਾਹਿਤ ਕਰਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਸਾਨੂੰ ਖੇਤੀਬਾੜੀ ਖੇਤਰ ਨੂੰ ਸਿਖਰਾਂ ਤੇ ਲਿਜਾਣਾ ਪਵੇਗਾ ਅਤੇ ਜਿਸ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ | ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਹਾਸਲ ਕਰਨ ਦਾ ਮਸਵਰਾ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਵਿਰਾਸਤ ਨਾਲ ਜੋੜਨ ਦੀ ਤਾਕੀਦ ਕੀਤੀ |

ਆਪਣੇ ਪ੍ਰਧਾਨਗੀ ਭਾਸਣ ਵਿੱਚ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਨੂੰ ਸਭਿਆਚਾਰ ਦਾ ਪੰਘੂੜਾ ਮੰਨਿਆ ਜਾਂਦਾ ਹੈ, ਇੱਥੇ ਲੱਗਦੇ ਅਨੇਕਾਂ ਮੇਲੇ ਅਤੇ ਮਨਾਏ ਜਾਂਦੇ ਤਿਉਹਾਰ ਸਾਡੀ ਅਨਮੋਲ ਸੰਸਕ੍ਰਿਤੀ ਦੀ ਖੂਬਸੂਰਤ ਤਰਜਮਾਨੀ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ ਕਰਦੇ PAU ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਜਿੱਥੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਉਥੇ ਕਿਸਾਨਾਂ ਵੱਲੋਂ ਮਿਲਦਾ ਫੀਡ ਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸਾ ਨਿਰਦੇਸ ਦੇਣ ਵਿੱਚ ਵੀ ਮੱਦਦਗਾਰ ਹੁੰਦਾ ਹੈ | Kisan Mela ਦੇ ਉਦੇਸ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਪਵੇਗਾ ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹਿ ਸਕੇ | ਉਨ੍ਹਾਂ ਕਿਹਾ ਕਿ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜਾਂ, ਫਲਾਂ, ਫੁੱਲਾਂ ਅਤੇ ਸਬਜੀਆਂ ਆਦਿ ਫਸਲਾਂ ਦੀ ਕਾਸਤ ਕਰਨ ਨਾਲ ਜਿੱਥੇ ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰ ਸਕਾਂਗੇ ਉਥੇ ਸਾਨੂੰ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਵੱਡੇ ਪੱਧਰ ਤੇ ਮੱਦਦ ਮਿਲੇਗੀ | ਖੇਤੀ ਆਮਦਨ Farmer Income ਵਿੱਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਕ੍ਰਿਸੀ ਵਿਗਿਆਨ ਕੇਂਦਰਾਂ KVKs ਅਤੇ ਖੇਤਰੀ ਖੋਜ ਸਟੇਸਨਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਹਾਸਲ ਕਰਨ ਅਤੇ ਅਤਿ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤ ਮਸੀਨਰੀ ਆਦਿ ਸੰਬੰਧੀ ਜਾਣਕਾਰੀ ਹਾਸਲ ਕਰਨ ਲਈ ਕਿਹਾ | ਖੇਤੀ ਨੂੰ ਮੁਨਾਫੇ ਦਾ ਧੰਦਾ ਬਣਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ ਤੇ ਐਗਰੀ ਬਿਜਨਿਸ Agri Business ਕਰਨ ਦੀ ਸਲਾਹ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਜਿਣਸਾਂ ਦੀ ਪ੍ਰੋਸੈਸਿੰਗ ਕਰਨ, ਡੱਬਾ ਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿਫਾਰਸ ਕੀਤੀ | ਯੂਨੀਵਰਸਿਟੀ ਵੱਲੋਂ ਚਲਾਏ ਜਾਂਦੇ 94 ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਸਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ 10 ਪ੍ਰਤੀਸਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵਿਗਿਆਨਕ ਲੀਹਾਂ ਤੇ ਖੇਤੀ ਦੇ ਧੰਦੇ ਨਾਲ ਜੁੜ ਕੇ ਇਸ ਨੂੰ ਹੋਰ ਸਿਖਰਾਂ ਤੇ ਲਿਜਾ ਸਕਣ | ਕਣਕ ਦੀ ਭਰਵੀਂ ਫਸਲ ਹੋਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜਨ ਵਿੱਚ ਯੂਨੀਵਰਸਿਟੀ ਵੱਲੋਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਖੇਤੀ ਸਿਫਾਰਸਾਂ ਨੂੰ ਅਪਨਾਉਣ ਲਈ ਕਿਹਾ |

ਡਾ. ਗੁਰਦੇਵ ਸਿੰਘ ਖੁਸ ਨੇ ਪੀ ਏ ਯੂ ਮਾਹਿਰਾਂ ਵੱਲੋਂ ਸਬਜੀਆਂ ਅਤੇ ਫਲਾਂ ਦੀਆਂ ਫਸਲਾਂ ਤੇ ਕੀਤੀ ਜਾ ਰਹੀ ਖੋਜ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਨਿਸਚੇ ਹੀ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਦੀ ਅਣਥੱਕ ਮਿਹਨਤ ਸਦਕਾ ਜੋ ਖੇਤੀ ਤਕਨੀਕਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਇਸ ਨਾਲ ਨਾ ਕੇਵਲ ਪੰਜਾਬ ਬਲਕਿ ਪੂਰੇ ਦੇਸ ਨੂੰ ਫਾਇਦਾ ਹੋਵੇਗਾ | ਪੀ ਏ ਯੂ ਵੱਲੋਂ ਦੇਸੀ ਕਪਾਹ ਤੇ ਕੀਤੀ ਜਾ ਰਹੀ ਖੋਜ ਤੇ ਖੁਸੀ ਜਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸੀ ਕਪਾਹ ਨੂੰ ਨਰਮੇਂ ਦੀਆਂ ਕਿਸਮਾਂ ਦੇ ਮੁਕਾਬਲੇ ਕੀੜੇ ਮਕੌੜੇ ਘੱਟ ਲੱਗਦੇ ਹਨ | ਉਨ੍ਹਾਂ ਨੇ ਪੰਜਾਬ ਦੇ ਖੇਤੀ ਖੇਤਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੀ ਏ ਯੂ ਨੂੰ ਦਿੱਤੀ ਜਾ ਰਹੀ ਮੱਦਦ ਦਾ ਸੁਕਰੀਆ ਅਦਾ ਕੀਤਾ |

ਸ੍ਰ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੀ ਏ ਯੂ ਦੇ ਖੇਤੀ ਮਾਹਿਰ ਸਖਤ ਮਿਹਨਤ ਕਰਕੇ ਨਵੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਕਿਸਾਨਾਂ ਲਈ ਲਿਆਉਂਦੇ ਹਨ ਅਤੇ ਸਾਨੂੰ ਇਹਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਦਿੱਤੀਆਂ ਸਿਫਾਰਸਾਂ ਨੂੰ ਇੰਨ ਬਿੰਨ ਅਪਨਾਉਣਾ ਚਾਹੀਦਾ ਹੈ ਅਤੇ ਘਰ ਦੀਆਂ ਜੈਵਿਕ ਸਬਜੀਆਂ Organic Vegetables and Fruits ਅਤੇ ਫਲ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਖੇਤੀ ਖਰਚੇ ਘਟਾ ਸਕੀਏ ਅਤੇ ਪੌਸਟਿਕਤਾ ਵਧਾ ਸਕੀਏ |

ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਨੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੀਆਂ ਜਾਂਦੀਆਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸਤ ਕਰਨ, ਰਸਾਇਣਾਂ ਦੇ ਅੰਧਾ ਧੁੰਦ ਛਿੜਕਾਅ ਤੋਂ ਗੁਰੇਜ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ | ਰਵਾਇਤੀ ਫਸਲੀ ਚੱਕਰ ਨੂੰ ਤਿਆਗ ਕੇ ਖੇਤੀ ਵੰਨ ਸੁਵੰਨਤਾ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਾਸਤ ਕੀਤੀ ਜਾਣ ਵਾਲੀ ਫਸਲ ਦੀ ਸੁਚੱਜੀ ਯੋਜਨਾਬੰਦੀ, ਸਕਾਰਾਤਮਕ ਰੁਚੀ ਅਤੇ ਪੂਰੀ ਜਾਣਕਾਰੀ ਹੋਣੀ ਜਰੂਰੀ ਦੱਸਿਆ | ਯੂਨੀਵਰਸਿਟੀ ਵੱਲੋਂ ਪਸਾਰ ਕੀਤੇ ਜਾਂਦੇ ਖੇਤੀ ਗਿਆਨ ਵਿਗਿਆਨ ਨੂੰ ਅਪਨਾਉਣ ਦੀ ਸਿਫਾਰਸ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਨੌਜਵਾਨ ਕਿਸਾਨ ਸੰਸਥਾ, ਪੀ ਏ ਯੂ ਕਿਸਾਨ ਕਲੱਬ ਅਤੇ ਯੰਗ ਫਾਰਮਰ ਟਰੇਨਿੰਗ ਕੋਰਸ ਨਾਲ ਜੁੜਨ ਦੀ ਤਾਕੀਦ ਕੀਤੀ |

ਡਾ. ਅਜਮੇਰ ਸਿੰਘ ਢੱਟ, ਨਿਰਦੇਸਕ ਖੋਜ ਨੇ ਕਿਸਾਨ ਮੇਲੇ ਨੂੰ ਗਿਆਨ ਵਿਗਿਆਨ ਦਾ ਮੇਲਾ ਦਸਦਿਆਂ ਪੀ ਏ ਯੂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਹਨ ਜਿਨ੍ਹਾਂ ਵਿੱਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸਟਰੀ ਪੱਧਰ ਤੇ ਕਾਸਤ ਕਰਨ ਲਈ ਵੀ ਹੋਈ ਹੈ | ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ/ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ ਆਰ 133, ਕਪਾਹ ਦਾ 11 ਕੁਇੰਟਲ/ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ ਬੀ ਡੀ 88 ਅਤੇ ਮੱਕੀ ਦਾ 25 ਕੁਇੰਟਲ/ਏਕੜ ਝਾੜ ਦੇਣ ਵਾਲੀ ਕਿਸਮ ਐਨ ਕੇ 7328 ਤੋਂ ਇਲਾਵਾ ਸਬਜੀਆਂ ਦੀਆਂ ਫਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ ਐਚ 56, ਨੈਟ ਪੋਲੀ ਹਾਊਸ ਵਿੱਚ ਬੈਂਗਣ ਦੀ ਹਾਈਬ੍ਰਿਡ ਕਿਸਮ-7, ਕਾਲੀ ਤੋਰੀ ਪੀ ਐਚ 1 ਅਤੇ ਪੀ ਐਚ 2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਿਕਨ-2 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ| ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਦੀਆਂ 23 ਸਿਫਾਰਸਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ ਸਾਡਾ ਵੱਡਮੁੱਲਾ ਸਰਮਾਇਆ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਸਾਡੀ ਮੁਢਲੀ ਜਿੰਮੇਵਾਰੀ ਹੈ | ਫਸਲਾਂ ਦੀ ਰਹਿੰਦ ਖੂੰਹਦ ਦੀ ਉਚਿਤ ਸਾਂਭ ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫਾਰਸਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਤਾਵਰਣ ਪੱਖੀ ਤਕਨੀਕਾਂ ਸਾਂਝੀਆਂ ਕੀਤੀਆਂ |

ਕਿਸਾਨ ਮੇਲੇ ਵਿੱਚ ਸਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸਕ ਪਸਾਰ ਸਿੱਖਿਆ, ਪੀ ਏ ਯੂ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਸਿਰਕਤ ਕਰਨਾ ਉਹਨਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸਵਾਸ ਦਾ ਪ੍ਰਤੀਕ ਹੈ | ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ 20-21 ਮਾਰਚ, 2026 ਨੂੰ ਲੱਗਣ ਵਾਲੇ ਖੇਤੀ ਗਿਆਨ ਦੇ ਮਹਾਂਕੁੰਭ ਦੋ ਰੋਜਾ ਕਿਸਾਨ ਮੇਲੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜਨ ਅਤੇ ਮਹੀਨਾਵਾਰ ਖੇਤੀ ਰਸਾਲਿਆਂ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਮੈਂਬਰ ਬਣਨ ਲਈ ਕਿਹਾ |

ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸਕ ਸੰਚਾਰ, ਪੀ ਏ ਯੂ ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸੰਬੰਧਤ ਅਤਿ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਯੂਨੀਵਰਸਿਟੀ ਦੇ ਸੋਸਲ ਮੀਡੀਆਂ ਨਾਲ ਜੁੜਨ ਦੀ ਅਪੀਲ ਕੀਤੀ | ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਸਿਫਾਰਸ ਕੀਤੀਆਂ ਰਸਾਇਣਾਂ ਦੀ ਵਰਤੋਂ ਕਰਨ ਤੇ ਜੋਰ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਅਤੇ ਵਿਸੇਸ ਕਰਕੇ ਸਾਉਣੀ ਦੀਆਂ ਫਸਲਾਂ ਦੀਆਂ ਸਿਫਾਰਸਾਂ ਪੁਸਤਕ ਪੜ੍ਹਨ ਦੀ ਤਾਕੀਦ ਕੀਤੀ |

ਡਾ. ਕੁਲਦੀਪ ਸਿੰਘ, ਨਿਰਦੇਸਕ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਧੰਨਵਾਦ ਦੇ ਸਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਦਾ ਦੌਰਾ ਕਰਨ ਅਤੇ ਯੂਨੀਵਰਸਿਟੀ ਵੱਲੋਂ ਵਿਕਰੀ ਕੀਤੀਆਂ ਜਾ ਰਹੀਆਂ ਸਬਜੀਆਂ, ਤੇਲ ਬੀਜਾਂ, ਮੋਟੇ ਅਨਾਜਾਂ ਅਤੇ ਚਾਰਿਆਂ ਦੀਆਂ ਕਿੱਟਾਂ ਅਤੇ ਫਲਾਂ ਆਦਿ ਦੇ ਬੂਟੇ ਖ੍ਰੀਦਣ ਲਈ ਕਿਹਾ |

ਕਿਸਾਨ Farmer Registry ਵਿਚ ਰਜਿਸਟ੍ਰੇਸ਼ਨ ਕਰਵਾਏ ਬਿਨ੍ਹਾਂ ਨਹੀ ਮਿਲੇਗਾ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ

*ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਕਰਵਾਈ ਜਾ ਸਕਦੀ ਹੈ Farmer Registry ਰਜਿਸਟਰੇਸ਼ਨ

**ਵਧੇਰੇ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜ੍ਹੀ ਅਫਸਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

 ਫਤਹਿਗੜ੍ਹ ਸਾਹਿਬ,17 ਮਾਰਚ

ਮੁੱਖ ਖੇਤੀਬਾੜੀ ਅਫਸਰ ਡਾ.ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ Agristack Farmer Registry ਸਕੀਮ ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ  ਉਨ੍ਹਾਂ ਵਾਸਤੇ Farmer Registry ਰਜਿਸਟੇਸ਼ਨ ਆਈ.ਡੀ ਬਣਾਉਣ ਲਈ ਐਗਰੀਸਟੈਕ ਪੋਰਟਲ ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ। Farmer Registry ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨਾਂ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਕੇਵਲ ਉਨ੍ਹਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨਾਂ ਨੇ ਆਪਣੀ Farmer Registry ਰਜਿਸਟ੍ਰੇਸ਼ਨ ਮੁਕੰਮਲ ਕਰਕੇ ਫਾਰਮਰ ਆਈ.ਡੀ.ਪ੍ਰਾਪਤ ਕੀਤੀ ਹੋਵੇਗੀ।
 
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇੱਕ ਵਿਲੱਖਣ ਪਛਾਣ ਨੰਬਰ ਮਿਲੇਗਾ, ਜੋ ਕਿ ਉਨ੍ਹਾਂ ਦੇ ਮੌਜੂਦਾ ਪੀ.ਐੱਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਅਤੇ ਜ਼ਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਜੋ ਕਿਸਾਨ Farmer Registry ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ, ਉਨ੍ਹਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ ਤੇ ਰੋਕ ਲੱਗ ਸਕਦੀ ਹੈ। ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਅਧਾਰ ਕਾਰਡ ਅਤੇ ਫਰਦ ਲੈਣ ਜਾਣ ਤੇ ਬਿਨਾਂ ਦੇਰੀ ਤੋਂ ਰਜਿਸਟ੍ਰੇਸ਼ਨ ਕਰਵਾਉਣ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਤਿਹਗੜ੍ਹ ਸਾਹਿਬ ਵਲੋਂ ਵੀ ਵੱਖ-ਵੱਖ ਬਲਾਕਾਂ ਵਿੱਚ ਕਾਮਨ ਸਰਵਿਸ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਹੋਰ ਮਦਦ ਲੈਣ ਲਈ ਬਲਾਕ ਅਮਲੋਹ, ਬੱਸੀ ਪਠਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ ਡਾ.ਬੂਟਾ ਸਿੰਘ ਮੋ.ਨੰ. 96465-78198, ਬਲਾਕ ਸਰਹੰਦ, ਖਮਾਣੋਂ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ,ਡਾ.ਇਕਬਾਲਜੀਤ ਸਿੰਘ 95018-00975 ਅਤੇ ਬਲਾਕ ਖੇੜਾ ਦੇ ਕਿਸਾਨ ਬਲਾਕ ਖੇਤੀਬਾੜ੍ਹੀ ਅਫਸਰ ਡਾ.ਗੁਰਪਾਲ ਸਿੰਘ ਮੋ.ਨੰ.84370-00605 ਨਾਲ ਸਪੰਰਕ ਕਰ ਸਕਦੇ ਹਨ।

Monday, March 16, 2026

ਬਾਗਬਾਨੀ ਵਿਭਾਗ ਕੋਲ ਆਲੂਆਂ ਦਾ ਬੀਜ਼ ਉਪਲੱਬਧ Potato Seed Available with Horticulture Department

ਹੁਸ਼ਿਆਰਪੁਰ, 16 ਮਾਰਚ : 

ਬਾਗਬਾਨੀ ਵਿਭਾਗ Horticulture Department Hoshiarpur ਦੇ ਸਥਾਨਕ ਸਰਕਾਰੀ ਆਲੂ ਬੀਜ਼ ਫਾਰਮ , ਖਨੌੜਾ Government Potato Seed Farm Khanorha ਵਿਖੇ ਆਲੂਆਂ ਦੀ ਵਧੀਆਂ ਕਿਸਮ ਦਾ ਬੀਜ਼ High Quality Potato Seed Available for Sale ਉਪਲੱਬਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ Dr Jagdish Singh Kahma ਨੇ ਦੱਸਿਆਂ ਕਿ ਫਾਰਮ ‘ਤੇ ਆਲੂ ਦੀ ਕਿਸਮ ਕੁਫਰੀ ਪੁਖਰਾਜ Kufri Pukhraj, ਕੁਫਰੀ ਜੌਤੀ Kufri Jyoti ਦਾ ਸਟੇਜ਼ ਫਾਊਡੇਸ਼ਨ-1, ਫਾਊਡੇਸ਼ਨ-2 ਅਤੇ ਸਰਟੀਫਾਈਡ, Foundation and Certified Potato Seed ਆਲੂ ਦੀ ਕਿਸਮ ਕੁਫਰੀ ਹਿਮਾਲਨੀ Kufri Himalani  ਦਾ ਸਟੇਜ਼ ਫਾਊਡੇਸ਼ਨ-2 ਅਤੇ ਆਲੂ ਦੀ ਕਿਸਮ ਕੁਫਰੀ ਚੰਦਰਮੁੱਖੀ Kufri Chanermukhi  ਦਾ ਸਟੇਜ਼ ਫਾਊਡੇਸ਼ਨ-1 ਦਾ ਆਲੂ ਬੀਜ਼  ਸਰਕਾਰੀ ਰੇਟ ‘ਤੇ ਵਿਕਰੀ ਲਈ ਉਪਲੱਬਧ ਹੈ। 

ਜ਼ਿਲ੍ਹੇ ਦੇ ਚਾਹਵਾਨ ਕਿਸਾਨਵੀਰ ਆਲੂ ਦੀ ਖਰੀਦ ਲਈ ਮੈਨੇਜਰ, ਸਰਕਾਰੀ ਆਲੂ ਬੀਜ਼ ਫਾਰਮ,ਖਨੌੜਾ ਡਾ. ਹਰਜੀਤ ਸਿੰਘ ਮੋਬਾਇਲ ਨੰਬਰ 95010-39348 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਅਧੀਨ ਬਾਗਬਾਨੀ ਵਿਭਾਗ ਵਲੋਂ ਕੌਮੀ ਬਾਗਬਾਨੀ ਮਿਸ਼ਨ ਅਧੀਨ ਵੱਖ-ਵੱਖ ਮੱਦਾਂ ਅਧੀਨ ਸਬਸਿਡੀ Subsidy for Potato Seeds ਦਿੱਤੀ ਜਾਂਦੀ ਹੈ। ਇਸ ਸਬੰਧੀ ਕਿਸਾਨਵੀਰ ਬਾਗਬਾਨੀ ਵਿਭਾਗ ਨਾਲ ਸੰਪਰਕ ਸੰਪਰਕ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦਾ ਵੱਧ ਤੋਂ ਵੱਧ ਫਾਇਦਾ ਲੈਣ, ਤਾਂ ਜੋ ਜ਼ਿਲ੍ਹੇ ਵਿੱਚ ਖੇਤੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।

Cotton Crop ਨੂੰ White Fly ਦੇ ਹਮਲੇ ਤੋਂ ਬਚਾਉਣ ਲਈ Weed Eradication ਬੇਹੱਦ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 16 ਮਾਰਚ:

ਸ਼੍ਰੀ ਡੈਵੀ ਗੋਇਲ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਅੱਜ 20 ਦੇ ਕਰੀਬ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ White Fly on Cotton Crop, ਮਿਲੀਬੱਗ Mealybug on Cotton Crop ਅਤੇ ਲੀਫ਼ ਕਰਲ ਵਾਇਰਸ Leaf Curl Virus of Cotton ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ ਅਤੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੀ ਮੌਜੂ਼ਦ ਸਨ।

ਮੀਟਿੰਗ ਦੌਰਾਨ Dr Jagsir Singh, ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇਂ ਦੀ ਫ਼ਸਲ Cotton Crop ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ Life Cycle of White Fly ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਾਉਣੀ 2026 ਦੌਰਾਨ ਜ਼ਿਲ੍ਹੇ ਅੰਦਰ 14000 ਹੈਕ: ਰਕਬੇ ਤੇ ਨਰਮੇਂ ਦੀ ਬਿਜਾਈ Area Under Cotton in Muktsar District ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।

ਇਸ ਮੌਕੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋ ਪਹਿਲਾ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਅਤੇ ਹੋਰ ਫਸਲਾਂ ਉਪਰ ਪੱਲਦੀ ਰਹਿੰਦੀ ਹੈ। ਨਰਮੇਂ ਦੀ ਬਿਜਾਈ ਉਪਰੰਤ ਨਦੀਨਾਂ ਉਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇਂ ਦੀ ਫਸਲ ’ਤੇ ਹਮਲਾ ਕਰ ਦਿੰਦੀ ਹੈ। ਸੋ ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਇਹ ਜਰੂਰੀ ਹੈ ਕਿ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਜਿਵੇ ਕਿ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, ਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕੜੂ ਵੇਲ, ਗਾਜਰ ਘਾਹ ਅਤੇ ਭੰਗ ਨਰਮੇਂ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰਨੇ Eradication of Weeds ਬਹੁਤ ਜਰੂਰੀ ਹਨ। ਇਸ ਤਰ੍ਹਾਂ ਕਰਨ ਨਾਲ ਚਿੱਟੀ ਮੱਖੀ ਦਾ ਸਰਕਲ ਟੁੱਟ ਜਾਵੇਗਾ ਅਤੇ ਨਰਮੇਂ ਦੀ ਫ਼ਸਲ ’ਤੇ ਹਮਲਾ ਘੱਟ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਉਣ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ।