Thursday, April 2, 2026

ਮੁੱਖ ਮੰਤਰੀ Bhagwant Singh Mann ਵੱਲੋਂ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ Girdawari ਦੇ ਹੁਕਮ

 ਫਾਜ਼ਿਲਕਾ, 2 ਅਪ੍ਰੈਲ

ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਨੇ ਐਲਾਨ ਕੀਤਾ ਹੈ ਕਿ ਬੀਤੇ ਦਿਨ ਹੋਈ ਗੜ੍ਹੇਮਾਰੀ Losses to Crop Due to Heavy Rain and Hailstorm ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਬਾਬਤ ਡਿਪਟੀ ਕਮਿਸ਼ਨਰ ਨੂੰ ਹਦਾਇਤ ਕਰ ਦਿੱਤੀ ਗਈ ਹੈ ਅਤੇ ਗਿਰਦਾਵਰੀ Girdawari ਅਨੁਸਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। 

ਮੁੱਖ ਮੰਤਰੀ Bhagwant Singh Mann ਇੱਥੇ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਆਏ ਸਨ। ਇਸ ਦੌਰਾਨ ਜਦ ਉਹ ਆਪਣੀ ਸਪੀਚ ਖਤਮ ਕਰ ਚੁੱਕੇ ਤਾਂ ਬੱਲੂਆਣਾ ਦੇ ਵਿਧਾਇਕ Amandeep Singh Goldy Musafir ਨੇ ਉਨ੍ਹਾਂ ਦੇ ਸਾਹਮਣੇ ਇਹ ਮੁੱਦਾ ਉਠਾਇਆਂ ਤਾਂ ਮੁੱਖ ਮੰਤਰੀ ਨੇ ਮੌਕੇ ਤੇ ਹੀ ਮਾਇਕ ਤੋਂ ਐਲਾਨ ਕੀਤਾ ਕਿ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ। 

ਜਿਕਰਯੋਗ ਹੈ ਕਿ ਬੀਤੇ ਦਿਨੀਂ ਹੋਏ ਗੜ੍ਹੇਮਾਰੀ ਕਾਰਨ Fazilka ਤੇ Sri Muktsar Sahib ਜ਼ਿਲ੍ਹੇ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਕਣਕ ਦੀ ਪੱਕੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ। 

ਇਸਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂੱਡੀਆਂ ਅਤੇ ਸਮਾਜਿਕ ਨਿਆਂ ਮੰਤਰੀ ਡਾ: ਬਲਜੀਤ ਕੌਰ ਨੇ ਵੀ ਮੁਕਤਸਰ ਸਾਹਿਬ ਜਿਲ਼੍ਹੇ ਦਾ ਦੌਰਾ ਕਰਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਸੀ।

ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾਉਣ 'ਤੇ 30 ਅਪ੍ਰੈਲ ਤੱਕ ਮੁਕੰਮਲ ਪਾਬੰਦੀ ਲਾਗੂ

ਕਣਕ ਦੇ ਨਾੜ (ਰਹਿੰਦ ਖੂੰਹਦ) ਨੂੰ ਅੱਗ ਲਗਾਉਣ ਤੇ ਵੀ 31 ਮਈ ਤੱਕ ਪੂਰਨ ਪਾਬੰਦੀ

ਮੋਗਾ, 2 ਅਪ੍ਰੈਲ
ਵੇਖਣ ਵਿੱਚ ਆਇਆ ਹੈ ਕਿ ਕਿਸਾਨ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ Wheat Harvesting By Combine Harvester ਕਰਨ ਤੋਂ ਤੁਰੰਤ ਬਾਅਦ ਹੀ ਆਪਣੇ ਖੇਤਾਂ ਵਿੱਚ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ Wheat Straw Reaper ਚਲਾ ਕੇ ਕਣਕ ਦੇ ਬਚੇ ਹੋਏ ਨਾੜ ਤੋਂ ਤੂੜੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੰਦੇ ਹਨ। ਜਦਕਿ ਕਣਕ ਦਾ ਨਾੜ ਉਸ ਸਮੇਂ ਸਲਾਬਾ/ਨਮੀ ਭਰਿਆ ਹੁੰਦਾ ਹੈ, ਜਿਸ ਦੌਰਾਨ ਮਸ਼ੀਨ ਵਿੱਚ ਰਗੜ ਨਾਲ ਗਰਮਾਇਸ਼ ਪੈਦਾ ਹੋਣ ਕਰਕੇ ਕਣਕ ਦੀ ਖੜੀ ਫ਼ਸਲ ਨੂੰ ਅੱਗ ਲੱਗਣ Fire Incidents in Wheat Crop ਦੀ ਸੰਭਾਵਨਾ ਬਣਦੀ ਹੈ। ਇਸ ਲਈ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਤੇ ਕਟਾਈ ਉਪਰੰਤ ਤੁਰੰਤ ਚਲਾਉਣ ਤੇ ਮੁਕੰਮਲ ਪਾਬੰਦੀ Wheat Straw Reaper Ban ਲਗਾਈ ਜਾਣੀ ਜਰੂਰੀ ਹੈ ਤਾਂ ਜੋ ਅਜਿਹੀਆਂ ਦੁਰਘਟਨਾਵਾਂ ਨਾਲ ਹੋ ਰਹੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ Sagar Setia IAS ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਵਿੱਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ। ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ 30 ਅਪ੍ਰੈਲ, 2026 ਤੱਕ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮੋਗਾ ਦੀ ਹਦੂਦ ਅੰਦਰ ਕਣਕ ਦੇ ਨਾੜ (ਰਹਿੰਦ ਖੂੰਹਦ) ਨੂੰ ਅੱਗ ਲਗਾਉਣ Ban of Crop Residue Burning ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਏਅਰ ਪਰੀਵਿਨਸ਼ਨ ਐਂਡ ਕੰਟਰੋਲ ਆਫ ਪਲਿਊਸ਼ਨ ਐਕਟ 1981 Air Pollution Prevention and Control Act 9181 ਦੇ ਤਹਿਤ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਏ ਜਾਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦਮਾ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ। ਇਸ ਦੇ ਨਾਲ ਹੀ ਜਮੀਨ ਦੀ ਉਪਜਾਊ ਸ਼ਕਤੀ ਤੇ ਮਾਰੂ ਪ੍ਰਭਾਵ ਪੈਂਦਾ ਹੈ ਅਤੇ ਧੂੰਏ ਨਾਲ ਕਈ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਨਾੜ ਨੂੰ ਅੱਗ ਲਗਾਉਣ ਨਾਲ ਨਾਲ ਦੇ ਖੇਤਾਂ ਵਿੱਚ ਖੜ੍ਹੀ ਫਸਲ ਜਾਂ ਆਲੇ ਦੁਆਲੇ ਦੇ ਦਰੱਖਤਾਂ ਨੂੰ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਉਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨ ਦੋਨਾਂ ਪਾਬੰਦੀ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ। ਇਹ ਹੁਕਮ 31 ਮਈ, 2026 ਤੱਕ ਲਾਗੂ ਰਹਿਣਗੇ।

Wednesday, April 1, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ

ਪੰਜਾਬ ਦੇ ਕੈਬਨਿਟ ਮੰਤਰੀ Dr. Baljit Kaur ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ Damage caused by hailstorm ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ Girdawari ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ Crop Loss Compensation ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਕ ਪੀੜ੍ਹਤ ਪਰਿਵਾਰ ਦੀ ਸਹਾਇਤਾ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਚੇਅਰਮੈਨ ਕੋਪਰੇਟਿਵ ਬੈਂਕ ਸਿਮਰਜੀਤ ਬਰਾੜ, ਪੀ.ਏ ਅਰਸ਼ ਸਿੱਧੂ, ਪੀ.ਏ ਛਿੰਦਰ ਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੀਲਰਾਂ ਨਾਲ ਮੀਟਿੰਗ ਆਯੋਜਿਤ

ਕਿਸਾਨਾਂ ਨੂੰ ਸਮੇਂ-ਸਿਰ ਮਿਆਰੀ ਬੀਜ,ਖਾਦਾਂ ਤੇ ਦਵਾਈਆਂ ਮੁਹਈਆ ਕਰਵਾਉਣ ਦੀ ਨਿਰਦੇਸ਼

ਬਠਿੰਡਾ, 1 ਅਪ੍ਰੈਲ : ਮੁੱਖ ਖੇਤਬਾੜੀ ਅਫ਼ਸਰ, ਬਠਿੰਡਾ Dr Harbansh Singh Sidhu ਦੀ ਅਗਵਾਈ, ਡਾ. ਦਵਿੰਦਰ ਸਿੰਘ ਸੰਧੂ, ਏ.ਪੀ.ਪੀ.ਓ., ਬਠਿੰਡਾ ਅਤੇ ਡਾ. ਹਰਜਸ ਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫ਼ਸਰ, ਨਥਾਨਾ ਦੀ ਰਹਿਨੁਮਾਈ ਹੇਠ ਭੁੱਚੋ ਮੰਡੀ ਵਿਖੇ ਇਨਪੁਟ ਡੀਲਰਾਂ Agriculture Input Dealers ਦੀ ਇੱਕ ਮੀਟਿੰਗ ਆਯੋਜਿਤ ਗਈ।

ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆ ਵੱਲੋਂ ਕਿਸਾਨਾਂ ਨੂੰ ਸਮੇਂ-ਸਿਰ ਮਿਆਰੀ ਬੀਜ, ਖਾਦ ਅਤੇ ਦਵਾਈਆਂ ਮੁਹਈਆ Availability of Seeds, Pesticides and Fertilizers to Farmer ਕਰਵਾਉਣ ਲਈ ਜ਼ਰੂਰੀ ਦਿਸ਼ਾ- ਨਿਰਦੇਸ਼ ਦਿੱਤੇ ਅਤੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਪਣਾ ਕੰਮਕਾਜ਼ ਸਹੀ ਢੰਗ ਨਾਲ ਚਲਾਉਣ ਲਈ ਆਪਣੇ ਤਜਰਬੇ ਸਾਂਝੇ ਕੀਤੇ ਗਏ।

ਇਸ ਦੌਰਾਨ ਸਾਰੇ ਹੀ ਇਨਪੁਟ ਡੀਲਰਾਂ ਵੱਲੋਂ ਕਿਸਾਨਾਂ ਨੂੰ ਸਹੀ ਅਤੇ ਮਿਆਰੀ ਇਨਪੁਟ ਦੇਣ ਦਾ ਵਿਸ਼ਵਾਸ਼ ਦਵਾਇਆ ਗਿਆ।

ਮੀਟਿੰਗ ਵਿੱਚ ਬਲਾਕ ਨਥਾਨਾ ਦੇ ਖੇਤੀਬਾੜੀ ਵਿਕਾਸ ਅਫਸਰ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਜਗਦੀਪ ਸਿੰਘ ਬਰਾੜ ਤੋਂ ਇਲਾਵਾ ਸ੍ਰੀ ਪਰਸ਼ੋਤਮ ਲਾਲ ਏਐਸਆਈ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਵਿਚ ਲੱਗੇਗੀ ਫ਼ਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕੇਂਦਰੀ Food Processing ਉਦਯੋਗ ਮੰਤਰੀ Chirag Paswan ਨਾਲ ਮੁਲਾਕਾਤ, ਕੇਂਦਰੀ ਮੰਤਰਾਲੇ ਵਲੋਂ ਪ੍ਰੋਜੈਕਟ ਨੂੰ ਰਸਮੀ ਪ੍ਰਵਾਨਗੀ

12 ਮਹੀਨਿਆਂ ‘ਚ ਸ਼ੁਰੂ ਹੋਵੇਗਾ ਇੰਡਸਟਰੀ, ਸੈਂਕੜੇ ਲੋਕਾਂ ਖਾਸਕਰ ਔਰਤਾਂ ਨੂੰ ਮਿਲੇਗਾ ਰੋਜ਼ਗਾਰ : ਡਾ. ਰਾਜ ਕੁਮਾਰ ਚੱਬੇਵਾਲ

ਪੰਜਾਬ ਸਰਕਾਰ ਪ੍ਰੋਜੈਕਟ ਲਈ ਹਰ ਸੰਭਵ ਮਦਦ ਕਰੇਗੀ : ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ Chabbewal ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ Fruit and Vegetable Processing Plant ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ Fruit and Vegetable Processing ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।

ਲੋਕ ਸਭਾ ਮੈਂਬਰ MP Dr Raj Kumar Chabbewal ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ MLA Dr Ishank Kumar ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ Union Food Processing Minister Chirag Paswan ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲਾ ਇਹ ਯੂਨਿਟ ਆਉਂਦੇ 12 ਮਹੀਨਿਆਂ ਵਿਚ ਸ਼ੁਰੂ ਹੋ ਜਾਵੇਗਾ ਜੋ ਇਲਾਕੇ ਵਿਚ ਫ਼ਲਾਂ ਅਤੇ ਸਬਜ਼ੀਆਂ ਖਾਸ ਕਰਕੇ ਆਲੂ ਅਤੇ ਮਟਰ ਦੀ ਪ੍ਰੋਸੈਸਿੰਗ Potato and Pea Processing ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਦੀਆਂ ਅਸੀਮ ਸੰਭਾਵਨਾਵਾਂ ਹਨ ਜਿਨ੍ਹਾਂ ਬਾਰੇ ਕਿਸਾਨ ਪਹਿਲਾਂ ਹੀ ਜਾਗਰੂਕ ਹਨ ਅਤੇ ਇਹ ਪ੍ਰੋਜੈਕਟ ਲੱਗਣ ਨਾਲ ਫ਼ਸਲੀ ਵਿਭਿੰਨਤਾ ਨੂੰ ਵੀ ਬਲ ਮਿਲਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਦਰਜ ਕੀਤਾ ਜਾਵੇਗਾ।

ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਵਿਸ਼ੇਸ਼ ਕਰਕੇ ਔਰਤਾਂ ਨੂੰ ਰੋਜ਼ਗਾਰ Employment Opportunities for Women in Food Processing Industry ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਇਸ ਯੂਨਿਟ ਨੂੰ ਫੂਡ ਪ੍ਰੋਸੈਸਿੰਗ ਅਤੇ ਫ਼ਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਲਈ ਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਆਪਣੇ-ਆਪ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਅਤਿ-ਆਧੁਨਿਕ ਸਹੂਲਤਾਂ ਵਾਲਾ ਯੂਨਿਟ ਹੋਵੇਗਾ ਜਿਸ ਨਾਲ ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਹੁੰਦੀ ਮਟਰਾਂ ਅਤੇ ਆਲੂਆਂ ਦੀ ਕਾਸ਼ਤ ਨੂੰ ਵੀ ਲਾਭ ਮਿਲੇਗਾ।

ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਯੂਨਿਟ ਲਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿਚ ਨਿਵੇਸ਼ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ ਅਤੇ ਇਹ ਪ੍ਰੋਜੈਕਟ ਵੀ ਤੈਅ ਸਮੇਂ ਵਿਚ ਪੂਰੀ ਤਰਜੀਹ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇੰਡਸਟਰੀ ਦੀ ਸਥਾਪਤੀ ਨਾਲ ਖੇਤਰ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਨਵੀਂ ਰਫ਼ਤਾਰ ਮਿਲੇਗੀ ਜੋ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਕਿਰਿਆਵਾਂ ਨੂੰ ਮੁਕੰਮਲ ਕਰਦਿਆਂ ਜਲਦ ਹੀ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ ਤਾਂ ਜੋ ਆਉਂਦੇ 12 ਮਹੀਨਿਆਂ ਦੌਰਾਨ ਇਹ ਯੂਨਿਟ ਤਿਆਰ ਹੋ ਜਾਵੇ ਅਤੇ ਫ਼ਲਾਂ-ਸਬਜ਼ੀਆਂ ਦੀ ਪ੍ਰੋਸੈਸਿੰਗ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।



ਮੁੱਖ ਖੇਤੀਬਾੜੀ ਅਫਸਰ ਵੱਲੋਂ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਫਾਜਿਲਕਾ 2 ਅਪ੍ਰੈਲ
ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ Harpreet Pal Kaur ਵੱਲੋਂ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਬੱਲੂਆਣਾ, ਵਜੀਤਪੁਰ ਕਟਿਆਵਾਲੀ,ਬੁਰਜ ਮੁਹਾਰ, ਝੂਮਿਆਵਾਲੀ, ਮੁੱਮੂ ਖੇੜਾ ਅਤੇ ਕਟਹੇੜਾ, ਢਾਣੀ ਮੱਗਰ ਸਿੰਘ, ਵਜੀਦਪੁਰ ਕੱਟੀਆਂ ਆਦਿ ਪਿੰਡਾਂ ਦੌਰਾ ਕੀਤਾ ਗਿਆ।
ਦੌਰੇ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫਸਲਾਂ ਨੂੰ ਹੋਏ ਨੁਕਸਾਨ Crop Loss Due to Rain ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ਼੍ਰੀਮਤੀ ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਰਿਪੋਰਟ Crop Loss Report ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ, ਤਾਂ ਜੋ ਯੋਗ ਮੁਆਵਜ਼ਾ ਦਿੱਤਾ ਜਾ ਸਕੇ।
ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਾ ਕੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ।
ਇਸ ਮੌਕੇ ਉੱਪਰ ਸਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ Gurmeet Singh Khuddian ਵੱਲੋਂ ਅੱਜ ਲੰਬੀ Lambi ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ Damage to the wheat crop caused by hailstorm ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਸਲ ਦੇ ਨੁਕਸਾਨ Field Visit by Agriculture Minister ਦਾ ਜਾਇਜ਼ਾ ਲਿਆ।
ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਗਿਰਦਾਵਰੀ Special Girdawari ਕਰਕੇ ਨੁਕਸਾਨ ਦੀ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ Compensation to Farmers ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ ਮਲੋਟ ਪੰਕਜ ਕੁਮਾਰ ਬਾਂਸਲ, ਤਹਿਸੀਲਦਾਰ ਹਰਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫਸਰ ਜਗਸੀਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਨਿਰਮਲ ਸਿੰਘ ਵਿਰਕ ਪ੍ਰਧਾਨ, ਗੁਰਬਾਜ ਸਿੰਘ ਵਣਵਾਲਾ, ਸੁਖਵਿੰਦਰ ਸਿੰਘ ਸੁੱਖਾ ਗੁਰੂਸਰ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਰਾਣੀਵਾਲਾ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ ਸੰਧੂ ਸਰਾਵਾਂ ਬੋਦਲਾ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਦਲਜੀਤ ਸਿੰਘ ਸਰਾਵਾਂ ਬੋਦਲਾ, ਗੁਰਵਿੰਦਰ ਸਿੰਘ ਚੇਅਰਮੈਨ ਪੰਨੀਵਾਲਾ, ਗੁਰਜੀਤ ਜੀਤੂ ਰਾਣੀ ਵਾਲਾ, ਕਰਮਵੀਰ ਸਿੰਘ, ਸੋਨੂੰ ਸਰਾਵਾਂ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਗੁਰਜੀਤ ਸਿੰਘ ਸੇਖੋਂ ਆਲਮਵਾਲਾ, ਵਿਜੈ ਨੰਬਰਦਾਰ, ਗੁਰਭੇਜ ਸਿੰਘ ਮੱਲੀ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ ਕਲੇਕੇ, ਮੋਹਨ ਸਿੰਘ ਕੱਟਿਆਂਵਾਲੀ, ਅਨੋਖ ਸਿੰਘ ਸਰਪੰਚ ਕਬਰਵਾਲਾ,ਪੀਏ ਗੁਰਬਾਜ ਖੁੱਡਿਆਂ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੇ Fertilizer, ਬੀਜ ਅਤੇ ਦਵਾਈਆਂ ਡੀਲਰਾਂ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੀਟਿੰਗ

ਜ਼ਿਲ੍ਹੇ ਵਿੱਚ Urea ਅਤੇ DAP. ਦੇ ਉਚਿੱਤ ਪ੍ਰਬੰਧ - ਮੁੱਖ ਖੇਤੀਬਾੜੀ ਅਫ਼ਸਰ

ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ

ਕਿਸੇ ਵੀ ਤਰ੍ਹਾਂ ਦੀ Black Marketing ਜਾਂ Tagging ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ:
ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ Fertilizer, Pesticide and Seed Dealers ਦੀ ਐਸੋਸੀਏਸ਼ਨ ਦੇ ਨਾਲ ਖੇਤੀ ਇਨਪੁਟਸ Agriculture Inputs ਦੇ ਉਚਿਤ ਪ੍ਰਬੰਧਾਂ ਲਈ ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਵੱਲੋਂ ਬਲਾਕ ਪੱਧਰ ਤੇ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ।

ਜ਼ਿਲ੍ਹੇ ਵਿੱਚ ਬਲਾਕ ਖੇਤੀਬਾੜੀ ਅਫਸਰ ਖਰੜ ਅਤੇ ਮਾਜਰੀ ਵੱਲੋਂ ਉਨ੍ਹਾਂ ਅਧੀਨ ਆਉਂਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਜਦਕਿ ਮੁੱਖ ਖੇਤੀਬਾੜੀ ਅਫਸਰ ਵੱਲੋਂ ਬਲਾਕ ਖੇਤੀਬਾੜੀ ਅਫਸਰ ਡੇਰਾਬਸੀ ਦੇ ਦਫਤਰ ਨਿੱਜੀ ਤੌਰ ਤੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਅਤੇ Urea ਅਤੇ DAP ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ਤੇ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬੱਧਤਾ ਯਕੀਨੀ ਬਣਾਈ Fertilizers Availability ਜਾ ਰਹੀ ਹੈ।

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ Black Marketing and Tagging is Strongly Prohibited ਬਰਦਾਸ਼ਤ ਨਹੀ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ, ਨਾਲ ਹੀ ਚਿਤਵਾਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ

ਹੁਸ਼ਿਆਰਪੁਰ, 1 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜ਼ਿਲ੍ਹਾ Hoshiarpur ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ Ban on Wheat Harvesting by Combine Harvester During Night ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ Super SMS ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

ਜਾਰੀ ਹੁਕਮਾਂ ਅਨੁਸਾਰ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਅਤੇ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਹੋਣ ਕਰਕੇ ਸਰਕਾਰ ਦੀ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਅਜਿਹੀ ਕਣਕ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ ਜਿਸ ਕਰਕੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂਹੰਦ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਸਾਫ-ਸੁਥਰਾ ਵਾਤਾਵਰਣ ਦੂਸ਼ਿਤ ਹੁੰਦਾ ਹੈ।

Paddy Stubble Management Machinery 'ਤੇ Subsidy ਲੈਣ ਲਈ ਅਪਲਾਈ ਕਰਨ ਦਾ ਸੱਦਾ

01 ਅਪ੍ਰੈਲ ਤੋਂ 24 ਅਪ੍ਰੈਲ ਤੱਕ Online Portal to Apply for Subsidy 'ਤੇ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ

ਬਰਨਾਲਾ, 1 ਅਪ੍ਰੈਲ
      ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2026-27 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ Paddy Stubble Management Machinery ਕਰਨ ਵਾਲੀ ਆਧੁਨਿਕ ਮਸ਼ੀਨਰੀ 'ਤੇ Subsidy ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
   ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਇਹ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ ਅੱਜ 01 ਅਪ੍ਰੈਲ 2026 ਤੋਂ 24 ਅਪ੍ਰੈਲ 2026 (ਸ਼ਾਮ 5:00 ਵਜੇ) ਤੱਕ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
   ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ Super SMS., Happy Seeder, Super Seeder, Smart Seeder ਜ਼ੀਰੋ ਟਿਲ ਡਰਿੱਲ, ਬੇਲਰ Bailer, ਰੇਕ, Surface Seeder, ਪੈਡੀ ਸਟਰਾਅ ਸ਼ਰੈਡਰ/ਮਲਚਰ ਅਤੇ ਉਲਟਾਵੇਂ ਪਲਾਅ ਵਰਗੀਆਂ ਉੱਨਤ ਮਸ਼ੀਨਾਂ 'ਤੇ ਸਬਸਿਡੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਵਿਅਕਤੀਗਤ ਕਿਸਾਨਾਂ ਦੇ ਨਾਲ-ਨਾਲ Costume Hearing Center  ਅਤੇ ਪੈਡੀ ਸਪਲਾਈ ਚੇਨ ਸੈਂਟਰ Paddy Stubble Supply Chain Center ਸਥਾਪਿਤ ਕਰਨ ਲਈ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ। ਸਬਸਿਡੀ ਦੀ ਦਰ ਸਾਲ 2026-27 ਦੀਆਂ CRM/NMAM ਸਕੀਮ ਦੀਆਂ ਨਵੀਆਂ ਗਾਈਡਲਾਈਨਜ਼ ਅਨੁਸਾਰ ਹੋਵੇਗੀ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਸ਼ੀਨਾਂ ਦੀ ਸੂਚੀ ਵਿੱਚ ਬਦਲਾਅ ਵੀ ਕੀਤਾ ਜਾ ਸਕਦਾ ਹੈ।
ਓਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਖਰਚੇ ਘਟਾਉਣ ਅਤੇ ਵਾਤਾਵਰਣ ਪੱਖੀ ਖੇਤੀ ਅਪਣਾਉਣ ਲਈ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਆਧੁਨਿਕ ਮਸ਼ੀਨਰੀ ਅਪਣਾ ਕੇ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਸੁਚੱਜਾ ਨਿਪਟਾਰਾ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕਿਸਾਨ ਵਿਭਾਗ ਦੀ ਵੈੱਬਸਾਈਟ ਦੇਖ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਕਣਕ ਦੀ ਪੱਕੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਕਿਸਾਨ

ਟਰਾਸਫਾਰਮਰ ਦੇ ਆਲੇ-ਦੁਆਲੇ ਦੀ ਫ਼ਸਲ ਪਹਿਲਾਂ ਕੱਟਣ ਦੀ ਅਪੀਲ

 ਲੋੜ ਪੈਣ 'ਤੇ ਬਿਜਲੀ ਵਿਭਾਗ ਦੇ Electricity Control Room ਨੰਬਰਾਂ 96461-06835, 96461-06836 ਜਾਂ 1912 'ਤੇ ਕੀਤਾ ਜਾਵੇ ਸੰਪਰਕ

ਬਰਨਾਲਾ, 1 ਅਪ੍ਰੈਲ

        ਡਿਪਟੀ ਕਮਿਸ਼ਨਰ ਬਰਨਾਲਾ Harpreet Singh IAS ਨੇ ਕਣਕ ਦੀ ਵਾਢੀ ਦੇ ਸੀਜ਼ਨ Wheat Harvesting Season ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪੱਕੀ ਹੋਈ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਪੂਰੀ ਚੌਕਸੀ ਵਰਤੀ ਜਾਵੇ।
   ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ, ਜੀ.ਓ. ਸਵਿੱਚਾਂ ਦੀ ਸਪਾਰਕਿੰਗ ਅਤੇ ਟਰਾਸਫਾਰਮਰਾਂ ਦੇ ਨੇੜੇ ਕਣਕ ਦੇ ਢੇਰ ਲਗਾਉਣ ਨਾਲ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਕਿਸਾਨ ਵੀਰਾਂ ਨੂੰ ਚਾਹੀਦਾ ਹੈ ਕਿ ਉਹ ਟਰਾਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਹਮੇਸ਼ਾ ਗਿੱਲਾ ਰੱਖਣ ਅਤੇ Transformer ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲੈਣ ਤਾਂ ਜੋ ਚੰਗਿਆੜੀ ਡਿੱਗਣ ਦੀ ਸੂਰਤ ਵਿੱਚ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਖੇਤਾਂ ਦੇ ਨੇੜੇ ਬੀੜੀ-ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਬਿਜਲੀ ਦੇ ਸਵਿੱਚਾਂ ਨਾਲ ਛੇੜਛਾੜ ਨਾ ਕਰਨ ਦਿੱਤੀ ਜਾਵੇ।
    ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ Dr Sukhpal Singh Gill ਨੇ ਅੱਗੇ ਦੱਸਿਆ ਕਿ ਹਾਰਵੈਸਟਰ ਕੰਬਾਈਨਾਂ Combine Harvesters ਸਿਰਫ਼ ਦਿਨ ਵੇਲੇ ਹੀ ਚਲਾਈਆਂ ਜਾਣ ਅਤੇ ਇਨ੍ਹਾਂ ਦੇ ਪੁਰਜ਼ਿਆਂ ਵਿੱਚੋਂ ਨਿਕਲਣ ਵਾਲੀਆਂ ਚੰਗਿਆੜੀਆਂ ਵੱਲ ਲਗਾਤਾਰ ਧਿਆਨ ਦਿੱਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੱਟੀ ਹੋਈ ਕਣਕ ਦੇ ਨਾੜ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਕਾਨੂੰਨੀ ਤੌਰ 'ਤੇ ਮਨਾ ਹੈ ਅਤੇ ਅਜਿਹਾ ਕਰਨਾ ਖੜ੍ਹੀ ਫ਼ਸਲ ਲਈ ਵੀ ਬੇਹੱਦ ਖ਼ਤਰਨਾਕ ਹੈ। ਜੇਕਰ ਕਿਤੇ ਵੀ ਬਿਜਲੀ ਦੀਆਂ ਲਾਈਨਾਂ ਵਿੱਚ ਨੁਕਸ ਜਾਂ ਸਪਾਰਕਿੰਗ ਨਜ਼ਰ ਆਉਂਦੀ ਹੈ ਤਾਂ ਤੁਰੰਤ ਬਿਜਲੀ ਵਿਭਾਗ ਦੇ ਕੰਟਰੋਲ ਰੂਮ ਨੰਬਰਾਂ 96461-06835, 96461-06836 ਜਾਂ 1912 'ਤੇ ਸੂਚਨਾ ਦਿੱਤੀ ਜਾਵੇ।

Tuesday, March 31, 2026

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਮਾਜਰੀ, 31 ਮਾਰਚ, 2026:

ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਐਸ.ਏ.ਐਸ ਨਗਰ Dr Sukhjinder Singh Bajwa ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਮਾਜਰੀ ਡਾ. ਰਮਨ ਕਰੋੜ ਦੀ ਯੋਗ ਅਗਵਾਈ ਹੇਠ ਗੁੰਨੋ ਮਾਜਰਾ ਵਿਖੇ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ Crop Residue Burning Ban ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕੈਂਪ ਦੀ ਮੇਜ਼ਬਾਨੀ ਕਰਦੇ ਹੋਏ ਡਾਕਟਰ ਦਨਿਸ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਮਾਜਰੀ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਉਪਰੰਤ ਬਚੇ ਹੋਏ ਨਾੜ ਨੂੰ ਅੱਗ ਨਾ ਲਾਉਣ ਦੀ ਬਜਾਏ ਤੂੜੀ ਬਣਾਉਣ ਲਈ ਜਾਂ ਖੇਤ ਦੇ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਅਜੋਕੇ ਸਮੇਂ ਵਿੱਚ ਜਿੱਥੇ ਤੂੜੀ ਦੀ ਕੀਮਤ ਬਹੁਤ ਜਿਆਦਾ ਹੋ ਗਈ ਹੈ, ਕਿਸਾਨ ਵੀਰ ਖੇਤ ਵਿੱਚ ਤੂੜੀ ਜਰੂਰ ਬਣਾਉਣ ਤਾਂ ਜੋ ਘਰ ਵਿੱਚ ਰੱਖੇ ਹੋਏ ਦੁਧਾਰੂ ਪਸ਼ੂਆਂ ਨੂੰ ਪਾਲਣ ਦਾ ਖਰਚਾ ਘਟ ਸਕੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਦੀ ਬਜਾਏ ਤੂੜੀ ਬਣਾ ਕੇ ਉਸ ਤੋਂ ਬਾਅਦ ਤੁਰੰਤ ਸੱਠੂ ਮੂੰਗੀ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਲਗਭਗ 60 ਦਿਨਾਂ ਦੇ ਵਿੱਚ ਤਿਆਰ ਮੂੰਗੀ ਦੀ ਫਸਲ ਕਾਰਨ ਇੱਕ ਵਾਧੂ ਫਸਲ ਕਣਕ ਝੋਨੇ ਤੋਂ ਇਲਾਵਾ ਲਈ ਜਾ ਸਕਦੀ ਹੈ।
ਇਸ ਮੌਕੇ ਤੇ ਰੀਤਿਕ ,ਖੇਤੀਬਾੜੀ ਉਪ ਨਿਰੀਖਕ, ਜਸਵੰਤ ਸਿੰਘ, ਖੇਤੀਬਾੜੀ ਸਹਾਇਕ ਅਤੇ ਜੁਗਰਾਜ ਸਿੰਘ ਵੀ ਹਾਜ਼ਰ ਸਨ।

ਰੂਪਨਗਰ ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ

ਰੂਪਨਗਰ, 31 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ ਲਗਾਉਣ Crop Residue Burning Banned ਤੇ ਪਾਬੰਦੀ ਲਗਾ ਦਿੱਤੀ ਹੈ।

ਸ਼੍ਰੀ ਅਵਿਕੇਸ਼ ਗੁਪਤਾ ਨੇ ਹਦਾਇਤ ਕਰਦਿਆ ਕਿਹਾ ਕਿ ਸਾਲ 2026 ਦੀ ਕਣਕ ਦੀ ਕਟਾਈ ਦਾ ਸੀਜ਼ਨ  ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ - ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਨ ਮਾਦਾ (Organic Matter) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਜਮੀਨ ਦੀ ਉਪਰਲੀ ਸਤ੍ਹਾ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭ ਦਾਇਕ ਜੀਵਾਣੂ ਮਰ ਜਾਂਦੇ ਹਨ। ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਇਸ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 1 ਅਪ੍ਰੈਲ 2026 ਤੋਂ 31 ਮਈ 2026 ਤੱਕ ਲਾਗੂ ਰਹੇਗਾ।

Monday, March 30, 2026

ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫੇਕਸ਼ਨ ਅੰਡਰ ਸੈਕਸ਼ਨ 19 ਏਅਰ ਪ੍ਰੀਵੈਂਨਸ਼ਨ ਐਂਡ ਕੰਟਰੋਲ ਆਫ਼ ਪਲੂਸ਼ਨ ਐਕਟ 1981 Prevention and Control of Pollution Act 1981 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ Crop Residue Burning ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 29.05.2026 ਤੱਕ ਲਾਗੂ ਰਹੇਗਾ। 

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ-2026 ਦੀ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਆਮ ਤੌਰ ’ਤੇ ਦੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਦਿੱਤੀ ਜਾਂਦੀ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ, ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਇਸ ਨਾਲ ਆਲੇ-ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਸੜਕਾਂ ਦੁਆਲੇ ਮੌਜੂਦ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ।

CSIR ਵੱਲੋਂ Indigenous Bio-Bitumen Technology ਦਾ ਟ੍ਰਾਂਸਫਰ – ਖੇਤੀਬਾੜੀ ਰਹਿੰਦ ਖੁਹੰਦ ਤੋਂ ਬਣਣਗੀਆਂ ਟਿਕਾਊ ਸੜਕਾਂ

 ਨਵੀਂ ਦਿੱਲੀ, 30 ਮਾਰਚ 2026:

CSIR (Council of Scientific and Industrial Research) ਵੱਲੋਂ ਇੱਕ ਵੱਡਾ ਕਦਮ ਚੁੱਕਦੇ ਹੋਏ Bio-Bitumen Technology ਦਾ ਉਦਯੋਗਿਕ ਪੱਧਰ ‘ਤੇ ਟ੍ਰਾਂਸਫਰ ਕੀਤਾ ਗਿਆ ਹੈ। ਇਹ ਤਕਨਾਲੋਜੀ CSIR-CRRI (Central Road Research Institute) ਅਤੇ CSIR-IIP (Indian Institute of Petroleum) ਵੱਲੋਂ ਮਿਲ ਕੇ ਵਿਕਸਿਤ ਕੀਤੀ ਗਈ ਹੈ।

🌾 ਕੀ ਹੈ Bio-Bitumen Technology? (What is Bio-Bitumen?)


ਇਹ ਨਵੀਂ ਤਕਨਾਲੋਜੀ Lignocellulosic Biomass (ਕ੍ਰਿਸ਼ੀ ਅਵਸ਼ੇਸ਼) ਨੂੰ ਵਰਤ ਕੇ Bio-Bitumen ਤਿਆਰ ਕਰਦੀ ਹੈ, ਜੋ ਕਿ ਪਰੰਪਰਾਗਤ Petroleum-based Bitumen ਦਾ ਇੱਕ eco-friendly ਅਤੇ renewable alternative ਹੈ।

👉 ਇਸ ਵਿੱਚ ਖੇਤੀਬਾੜੀ ਦੀ ਰਹਿੰਦ ਖੁੰਹਦ (ਜਿਵੇਂ ਪਰਾਲੀ) ਨੂੰ thermo-chemical process ਰਾਹੀਂ ਸੜਕਾਂ ਬਣਾਉਣ ਵਾਲੇ ਮਾਲ ਵਿੱਚ ਬਦਲਿਆ ਜਾਂਦਾ ਹੈ।

🚜 ਕਿਸਾਨਾਂ ਲਈ ਵੱਡਾ ਫਾਇਦਾ (Farmer Benefits)

ਕੇਂਦਰੀ ਮੰਤਰੀ Shivraj Singh Chouhan ਦੇ ਅਨੁਸਾਰ:

  • Agricultural Residue ਦਾ ਵਰਤੋਂ → ਵਾਧੂ ਆਮਦਨ (extra income)
  • Stubble Burning ਵਿੱਚ ਘਟਾਓ → ਪ੍ਰਦੂਸ਼ਣ ਘਟੇਗਾ
  • ਖੇਤੀ ਅਤੇ ਉਦਯੋਗ ਵਿਚ ਸਿੱਧਾ ਸੰਬੰਧ (Farm to Infrastructure)

🌍 ਦੇਸ਼ ਲਈ ਕੀ ਮਹੱਤਵ? (National Impact)

🛣️ Road Construction ਵਿੱਚ ਵਰਤੋਂ (Infrastructure Use)

ਇਹ ਤਕਨਾਲੋਜੀ MoRTH (Ministry of Road Transport & Highways) ਵੱਲੋਂ ਸੜਕ ਪ੍ਰੋਜੈਕਟਾਂ ਵਿੱਚ ਲਾਗੂ ਕਰਨ ਲਈ ਤਿਆਰ ਕੀਤੀ ਗਈ ਹੈ।

👉 Bio-Bitumen ਨੇ ਟੈਸਟਿੰਗ ਦੌਰਾਨ traditional bitumen ਵਰਗਾ ਹੀ ਪ੍ਰਦਰਸ਼ਨ ਕੀਤਾ ਹੈ, ਜਿਸ ਕਰਕੇ ਇਹ ਵੱਡੇ ਪੱਧਰ ‘ਤੇ ਵਰਤੋਂ ਲਈ ਉਚਿਤ ਹੈ।

👨‍🔬 ਹੋਰ ਮੁੱਖ ਬਿੰਦੂ

  • ਪ੍ਰੋਗਰਾਮ ਵਿੱਚ Dr. Jitendra Singh ਅਤੇ Dr. N. Kalaiselvi ਵੀ ਸ਼ਾਮਲ ਰਹੇ
  • Public-Private Partnership (PPP) ਰਾਹੀਂ ਇਸਨੂੰ ਅੱਗੇ ਵਧਾਇਆ ਜਾਵੇਗਾ
  • ਇਹ innovation ਲੈਬ ਤੋਂ ਹਕੀਕਤ ਵਿੱਚ ਲਿਆਂਦਾ ਗਿਆ ਇੱਕ ਵੱਡਾ ਕਦਮ ਹੈ 

📌 ਨਤੀਜਾ (Conclusion)

Bio-Bitumen Technology ਖੇਤੀਬਾੜੀ ਬਚਤ ਨੂੰ ਮੁੱਲਵਾਨ ਸੰਸਾਧਨ ਬਣਾਉਂਦੀ ਹੈ। ਇਹ ਤਕਨਾਲੋਜੀ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਏਗੀ, ਸਗੋਂ ਵਾਤਾਵਰਣ ਸੰਰੱਖਣ ਅਤੇ ਸਸਤੇ ਸੜਕ ਨਿਰਮਾਣ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ।