ਬਠਿੰਡਾ, 8 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ Bathinda ਵੱਲੋਂ ਨੂੰ ਸਾਉਣੀ 2026 ਦੀਆਂ ਫ਼ਸਲਾਂ Kharif Crops ਸਬੰਧੀ ਜਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਲਾਰਡ ਰਾਮਾਂ ਹਾਲ, ਦਾਣਾ ਮੰਡੀ ਬਠਿੰਡਾ ਵਿਖੇ ਲਗਾਇਆ ਗਿਆ। ਕਿਸਾਨ ਮੇਲੇ ਵਿੱਚ ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਕਿਸਾਨ ਮੇਲੇ ਦੀ ਪ੍ਰਧਾਨਗੀ ਕਰ ਰਹੇ Jagroop Singh Gill, ਐਮ.ਐਲ.ਏ. ਬਠਿੰਡਾ (ਸ਼ਹਿਰੀ) ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੀ ਵਾਢੀ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇ ਅਤੇ ਵਾਤਾਵਰਣ ਦੂਸ਼ਿਤ ਨਾ ਹੋਵੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ।
All about Agriculture, Horticulture and Animal Husbandry and Information about Govt schemes for Farmers
Tuesday, April 7, 2026
Bathinda ਜ਼ਿਲ੍ਹੇ ਦਾ District Level Farmer Training Camp ਆਯੋਜਿਤ
ਜਲੰਧਰ ਜ਼ਿਲ੍ਹੇ ਦਾ District Level Farmer Training Camp 10 ਅਪ੍ਰੈਲ ਨੂੰ
ਜਲੰਧਰ, 08 ਅਪ੍ਰੈਲ :
ਮੁੱਖ ਖੇਤੀਬਾੜੀ ਅਫ਼ਸਰ Dr Jaswinder Singh ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਾਉਣੀ ਦੀਆਂ ਫਸਲਾਂ Kharif Crops ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department Jalandhar ਵੱਲੋਂ 10 ਅਪ੍ਰੈਲ 2026 ਨੂੰ ਜਿਲ੍ਹਾ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ Crop Loss ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ
*•ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ*
*• ਮੁੱਢਲੀਆਂ ਰਿਪੋਰਟਾਂ ਅਨੁਸਾਰ ਕਣਕ ਦੀ ਫਸਲ ਦੇ 1.25 ਲੱਖ ਏਕੜ ਤੋਂ ਵੱਧ ਦੇ Crop Loss in Punjab ਨੁਕਸਾਨ ਦਾ ਅਨੁਮਾਨ*
*• ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼*
ਚੰਡੀਗੜ੍ਹ, 7 ਅਪ੍ਰੈਲ:
ਇਸ ਸਬੰਧੀ ਵੇਰਵੇ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਕਾਰਜ ‘ਚ ਲਗਾਏ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ ਗਰੁੱਪ-ਏ ਦੇ 145 ਅਫ਼ਸਰ ਵੀ ਸ਼ਾਮਲ ਹਨ, ਜੋ ਪ੍ਰਭਾਵਿਤ ਜ਼ਿਲ੍ਹਿਆਂ-Amritsar, ਸ੍ਰੀ ਮੁਕਤਸਰ ਸਾਹਿਬ, Fazilka, ਬਠਿੰਡਾ, Mansa, ਫਿਰੋਜ਼ਪੁਰ ਅਤੇ Moga ਵਿੱਚ ਮੁਲਾਂਕਣ ਕਾਰਜਾਂ ਦੀ ਵਿਸ਼ੇਸ਼ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਟੀਮਾਂ ਨੂੰ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ 'Special Girdawari' (ਫਸਲਾਂ ਦੇ ਨੁਕਸਾਨ ਦਾ ਮੁਲਾਂਕਣ) ਦੇ ਕੀਤੇ ਗਏ ਐਲਾਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਇਹ ਕਦਮ ਮੁੱਖ ਮੰਤਰੀ ਵੱਲੋਂ ਖਰਾਬ ਹੋਈ ਫ਼ਸਲ Damaged Crop ਦੀ ਵਿਸ਼ੇਸ਼ ਗਿਰਦਾਵਰੀ ਬਾਰੇ ਕੀਤੇ ਗਏ ਐਲਾਨ ਤੋਂ ਇੱਕ ਦਿਨ ਬਾਅਦ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ।
ਕੁਦਰਤੀ ਆਫ਼ਤ Natural Disaster ਦੇ ਪ੍ਰਭਾਵ ਬਾਰੇ ਦਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਜ਼ਿਲ੍ਹਿਆਂ ਵਿੱਚ 1.25 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ।
ਸ. ਖੁੱਡੀਆਂ ਨੇ ਕਿਹਾ,"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈI”
ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰਾਂ ਵੱਲੋਂ ਅੰਤਿਮ ਰਿਪੋਰਟਾਂ ਸੌਂਪਣ ਤੋਂ ਬਾਅਦ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਖੇਤੀਬਾੜੀ ਮੰਤਰੀ ਨੇ ਅੱਜ Sri Muktsar Sahib ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਮੁਲਾਂਕਣ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਫ਼ਸਲਾਂ ਨੂੰ ਬਚਾਉਣ ਲਈ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ।
Verka ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ
ਮੈਨੂਅਲ ਤੋਂ ਮਸ਼ੀਨ-ਸੰਚਾਲਨ, ਭਗਵੰਤ ਮਾਨ ਸਰਕਾਰ ਪੰਜਾਬ ਦੇ ਡੇਅਰੀ ਸੈਕਟਰ ਨੂੰ AI-ਅਧਾਰਤ ਕਰਨ ਲਈ ਲਗਾਤਾਰ ਯਤਨਸ਼ੀਲ
ਲੁਧਿਆਣਾ, 7 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ Cooperative Dairy Sector ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ Verka ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ Milkfed ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ।
ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ Milk Powder ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ End to End Automated Dairy Processing ਅਤੇ ਪੈਕੇਜਿੰਗ ਅਭਿਆਸਾਂ ਦੇ ਮੱਦੇਨਜ਼ਰ ਸਮਾਂ ਹੰਢਾ ਚੁੱਕਾ ਹੈ।
ਆਪਣੇ ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਮੌਜੂਦਾ ਸਹੂਲਤਾਂ 'ਚ ਸੁਧਾਰ ਅਤੇ ਪੂਰੀ ਤਰ੍ਹਾਂ ਸਵੈਚਾਲਿਤ ਆਪ੍ਰੇਸ਼ਨਾਂ ਵੱਲ ਕਦਮ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਕਰਨਾਟਕ ਮਿਲਕ ਫੈਡਰੇਸ਼ਨ (ਨੰਦਨੀ) ਅਤੇ ਵਾਰਨਾ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ Varna Cooperative Milk Producers Fedration Ltd ਲਿਮਟਿਡ ਵਰਗੀਆਂ ਹੋਰ ਪ੍ਰਮੁੱਖ ਸਹਿਕਾਰੀ ਡੇਅਰੀ ਫੈਡਰੇਸ਼ਨਾਂ ਦੀ ਤਰਜ 'ਤੇ ਪੰਜਾਬ ਮਿਲਕਫੈੱਡ ਨੂੰ ਵੀ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕਿੰਗ ਲਈ ਐਂਡ-ਟੂ-ਐਂਡ ਆਟੋਮੇਸ਼ਨ ਅਪਣਾਉਣੀ ਚਾਹੀਦੀ ਹੈ।
ਇਸ ਅਨੁਸਾਰ ਇਹ ਫੈਸਲਾ ਕੀਤਾ ਗਿਆ ਕਿ ਵੇਰਕਾ ਲੁਧਿਆਣਾ ਡੇਅਰੀ, ਮਿਲਰਡ ਹੈੱਡ ਆਫਿਸ ਪੰਜਾਬ ਅਤੇ ਐਨਡੀਬੀ ਦੇ ਅਧਿਕਾਰੀਆਂ ਦੀ ਟੀਮ ਇਨ੍ਹਾਂ ਫੈਡਰੇਸ਼ਨਾਂ ਦਾ ਦੌਰਾ ਕਰਕੇ ਪੂਰੀ ਤਰ੍ਹਾਂ ਸਵੈਚਾਲਿਤ ਪ੍ਰਣਾਲੀਆਂ ਦਾ ਅਧਿਐਨ ਕਰੇਗੀ।
ਸਕੱਤਰ (ਸਹਿਕਾਰਤਾ) ਨੇ ਕਿਹਾ ਕਿ ਤਕਨੀਕੀ ਮੁਲਾਂਕਣ ਦੇ ਅਧਾਰ 'ਤੇ ਮਿਲਕਫੈੱਡ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਵੇਰਕਾ ਲੁਧਿਆਣਾ ਡੇਅਰੀ ਵਿਖੇ ਹੋਲ ਮਿਲਕ ਪਾਊਡਰ ਫਿਲਿੰਗ ਅਤੇ ਪੈਕਿੰਗ ਪ੍ਰਕਿਰਿਆ ਦਾ ਐਂਡ-ਟੂ-ਐਂਡ ਆਟੋਮੇਸ਼ਨ ਕਰੇਗਾ।
ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੋਸੈਸਿੰਗ ਅਤੇ ਪੈਕੇਜਿੰਗ ਦੇ ਹਰ ਪੜਾਅ 'ਤੇ ਸੀਸੀਟੀਵੀ, ਕਿਊਆਰ ਸਮਰੱਥ ਡਾਇਨਾਮਿਕ ਸੀਲਿੰਗ ਸਿਸਟਮ, ਆਰ.ਐਫ.ਆਈ.ਡੀ. ਆਈ.ਆਰ.ਆਈ.ਐਸ. RFIDIRIS ਦੀ ਸਥਾਪਨਾ ਵਰਗੀਆਂ ਏਆਈ ਅਤੇ ਆਈਟੀ ਸਹੂਲਤਾਂ ਦੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਆਦੇਸ਼ ਅਨੁਸਾਰ ਮਿਲਕਫੈੱਡ ਦੀ ਸਥਿਤੀ ਨੂੰ ਮਾਰਕੀਟ ਲੀਡਰ ਵਜੋਂ ਮਜ਼ਬੂਤ ਕਰਨ ਲਈ ਮਿਆਰੀ ਗੁਣਵੱਤਾ ਭਰੋਸੇ ਅਤੇ ਸੰਚਾਲਨ ਮੁਕਾਬਲੇਬਾਜ਼ੀ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।
ਇਸ ਤੋਂ ਬਾਅਦ ਸਕੱਤਰ ਨੇ ਵੇਰਕਾ ਮੋਗਾ ਡੇਅਰੀ ਬੱਸੀ ਪਠਾਣਾ ਅਤੇ Cattle Feed Plant Khanna ਦਾ ਵੀ ਦੌਰਾ ਕੀਤਾ।
ਹੁਣ ਬਾਗ਼ਬਾਨੀ ਖੇਤਰ Horticulture Sector ਨੂੰ ਮਿਲੇਗੀ ਨਵੀਂ ਰਫ਼ਤਾਰ, Mohinder Bhagat ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ
* ਮਾਰਕੀਟ ਦਾ ਜਾਇਜ਼ਾ ਲੈ ਕੇ ਫ਼ਲਾਂ ਦੀ ਪਨੀਰੀ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
* Horticulture Sector ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਪੰਜਾਬ ਸਰਕਾਰ ਦਾ ਖਾਸ ਧਿਆਨ
ਚੰਡੀਗੜ੍ਹ, ਅਪ੍ਰੈਲ 7
ਪੰਜਾਬ ਦੇ ਬਾਗ਼ਬਾਨੀ ਮੰਤਰੀ Horticulture Minister ਮੋਹਿੰਦਰ ਭਗਤ Mohinder Bhagat ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ Horticulture Sector ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ Samplings of Fruit Plants ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ। ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ।
ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ।
ਇਸ ਮੌਕੇ ਬਾਗ਼ਬਾਨੀ ਮੰਤਰੀ Horticulture Minister ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ, JICA, ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਮਨਜੂਰ ਪ੍ਰਾਜੈਕਟਾਂ ਦੀ ਪੈਰਵੀ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਮੌਕੇ ਮੰਤਰੀ Mohinder Bhagat ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ Horticulture Department ਅਧੀਨ ਪ੍ਰਗਤੀ ਅਧੀਨ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਕਰਨ। ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।
ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ
ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ
2 ਕਰੋੜ 40 ਲੱਖ ਰੁਪਏ ਲਾਗਤ ਨਾਲ ਤਿਆਰ ਹੋਏ ਲੰਬੀ ਹਲਕੇ ਦੇ ਨਵ ਨਿਰਮਾਣ ਰਾਜਬਾਹੇ ਦਾ ਕੈਬਨਿਟ ਮੰਤਰੀ ਖੁੱਡੀਆ ਨੇ ਕੀਤਾ ਉਦਘਾਟਨ
— ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ Canals, ਰਜਬਾਹੇ ਤੇ ਕੱਸੀਆਂ ਨੂੰ ਕੀਤਾ ਗਿਆ ਪੱਕਾ
ਸਾਲ 2026-27 ਲਈ ਅਮਰੂਦ ਬਾਗ ਦੇ ਫਲ ਦੀ ਨਿਲਾਮੀ 24 ਅਪ੍ਰੈਲ ਨੂੰ
ਚਾਹਵਾਨ ਠੇਕੇਦਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮੇਂ ਤੇ ਪੁੱਜ ਕੇ ਬੋਲੀ ਦਾ ਲਾਭ ਉਠਾਉਣ। ਬੋਲੀ Oction ਦੀਆਂ ਸ਼ਰਤਾਂ ਮੌਕੇ ਤੇ ਸੁਣਾਈਆਂ ਜਾਣਗੀਆਂ। ਕੁੱਲ ਬੋਲੀ ਦੀ ਰਕਮ ਦੋ ਬਰਾਬਰ ਕਿਸ਼ਤਾਂ ਵਿੱਚ ਲਈ ਜਾਵੇਗੀ। ਇਸ ਸਬੰਧ ਵਿੱਚ ਉਪ-ਡਾਇਰੈਕਟਰ ਬਾਗਬਾਨੀ, ਅਬੋਹਰ/ ਇੰਚਾਰਜ, ਸਰਕਾਰੀ ਬਾਗ ਅਤੇ ਨਰਸਰੀ, ਗੋਬਿੰਦਗੜ੍ਹ, ( ਅਬੋਹਰ) ਤੋਂ ਸੂਚਨਾਂ ਲਈ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਉਪ ਡਾਇਰੈਕਟਰ ਬਾਗਬਾਨੀ, ਅਬੋਹਰ (75080-18816) ਅਤੇ ਸਰਕਾਰੀ ਬਾਗ ਤੇ ਨਰਸਰੀ, ਗੋਬਿੰਦਗੜ੍ਹ (87290-38470) ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ Barnala ਵਲੋਂ Wheat Procurment Arragments ਬਾਰੇ ਵਿਭਾਗਾਂ, ਆੜ੍ਹਤੀਆਂ ਤੇ ਹੋਰ ਧਿਰਾਂ ਨਾਲ ਮੀਟਿੰਗ
ਕਮਿਸ਼ਨਰ
ਖੇਤੀ ਮਸ਼ੀਨਾਂ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ
ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ Paddy Stubble Managment Machines ਤੇ ਸਬਸਿਡੀ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਕੌਰ
Monday, April 6, 2026
Paddy Stubble Management ਵਾਲੀਆਂ Agriculture Machinery ਤੇ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ
ਖੇਤੀ ਮਸ਼ੀਨਾਂ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ
ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਗੜੇਮਾਰੀ ਨਾਲ ਨੁਕਸਾਨੀ ਫਸਲਾਂ ਦਾ ਕੀਤਾ ਮੁਆਇਨਾ
1388 ਕਰੋੜ ਰੁਪਏ ਦੇ Annual Action Plan ਨਾਲ Agriculture of Punjab ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ
* ਐਕਸ਼ਨ ਪਲਾਨ ਵਿੱਚ ਫ਼ਸਲੀ ਰਹਿੰਦ-ਖੂੰਹਦ (ਪਰਾਲੀ) ਦੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਦਿੱਤਾ ਗਿਐ ਵਿਸ਼ੇਸ਼ ਜ਼ੋਰ: ਗੁਰਮੀਤ ਖੁੱਡੀਆਂ
* ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ ਸੀਜ਼ਨ ਲਈ ਕਮਰ ਕੱਸਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 6 ਅਪ੍ਰੈਲ:
ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ To Change in Agriculture Sector of Punjab ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ Annual Action Plan for Agriculture (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਦਿੱਤੀ।
ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ Crop Residue Management, ਜਲ ਸੰਭਾਲ Water Conservation, ਫ਼ਸਲੀ ਵਿਭਿੰਨਤਾ Crop Diversification ਅਤੇ ਕੁਦਰਤੀ ਖੇਤੀ Natural Farming 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ (CRM) ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ। ਉਹਨਾਂ ਕਿਹਾ, "ਸਾਡਾ ਟੀਚਾ ਕਿਸਾਨਾਂ ਨੂੰ ਸਬਸਿਡੀ 'ਤੇ In-situ (ਖੇਤ ਦੇ ਅੰਦਰ) ਅਤੇ Ex-situ (ਖੇਤ ਦੇ ਬਾਹਰ) ਮਸ਼ੀਨਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਦਾ ਪੱਕਾ ਹੱਲ ਯਕੀਨੀ ਬਣਾਇਆ ਜਾ ਸਕੇ।"
ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ, 'ਪ੍ਰਤੀ ਬੂੰਦ ਵਧੇਰੇ ਫ਼ਸਲ' More Crop with Every Drop ਕੰਪੋਨੈਂਟ ਲਈ 33.33 ਕਰੋੜ ਰੁਪਏ ਰੱਖੇ ਗਏ ਹਨ, ਜੋ ਡਰਿੱਪ, ਸਪ੍ਰਿੰਕਲਰ ਅਤੇ ਰੇਨ ਗੰਨ ਵਰਗੇ ਪਾਣੀ ਦੀ ਬਚਤ ਕਰਨ ਵਾਲੇ ਉਪਕਰਣਾਂ ਨੂੰ ਉਤਸ਼ਾਹਿਤ ਕਰੇਗਾ। ਇਸ ਦੌਰਾਨ, ਬੀਜ ਸੁਧਾਰ ਅਤੇ ਕਪਾਹ ਪ੍ਰਦਰਸ਼ਨੀ ਪ੍ਰੋਜੈਕਟਾਂ Seed Improvement and Cotton Crop Projects 'ਤੇ 51.85 ਕਰੋੜ ਰੁਪਏ ਖਰਚੇ ਜਾਣਗੇ, ਅਤੇ ਖੇਤੀਬਾੜੀ ਮਸ਼ੀਨੀਕਰਨ ਸਬ-ਮਿਸ਼ਨ ਤਹਿਤ ਖੇਤੀ ਦੀ ਮੁਹਾਰਤ ਨੂੰ ਵਧਾਉਣ ਲਈ 95 ਕਰੋੜ ਰੁਪਏ ਰੱਖੇ ਗਏ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਧ ਪਾਣੀ ਪੀਣ ਵਾਲੇ ਝੋਨੇ ਦੀ ਥਾਂ ਮੱਕੀ Maize, ਦਾਲਾਂ Pulses ਅਤੇ ਤੇਲ ਬੀਜਾਂ Oil Seed Crops ਵੱਲ ਪ੍ਰੇਰਿਤ ਕਰਨ ਲਈ ਫ਼ਸਲੀ ਵਿਭਿੰਨਤਾ ਲਈ 50.30 ਕਰੋੜ ਰੁਪਏ ਰੱਖੇ ਗਏ ਹਨ। ਰਸਾਇਣ ਮੁਕਤ ਖੇਤੀ ਲਈ ਰਾਸ਼ਟਰੀ ਮੁਹਿੰਮ ਦੇ ਅਨੁਸਾਰ, ਕੁਦਰਤੀ ਖੇਤੀ ਲਈ 8.25 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਦਾਲਾਂ ਵਿੱਚ 'ਆਤਮਨਿਰਭਰਤਾ' ਨੂੰ ਉਤਸ਼ਾਹਿਤ ਕਰਨ ਲਈ 4.17 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਹੋਰ ਪ੍ਰਮੁੱਖ ਅਲਾਟਮੈਂਟਾਂ ਵਿੱਚ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਪ੍ਰਬੰਧਨ ਲਈ 20 ਕਰੋੜ ਰੁਪਏ, ਅਤੇ ਖੇਤੀਬਾੜੀ ਪਸਾਰ Agriculture Extenstion Services (ਐਕਸਟੈਂਸ਼ਨ) ਗਤੀਵਿਧੀਆਂ ਲਈ 60.59 ਕਰੋੜ ਰੁਪਏ ਸ਼ਾਮਲ ਹਨ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਏਕੀਕ੍ਰਿਤ ਉਪਰਾਲੇ ਨਾ ਸਿਰਫ਼ ਖੇਤੀ ਆਮਦਨ ਵਿੱਚ ਵਾਧਾ ਕਰਨਗੇ ਸਗੋਂ ਪੰਜਾਬ ਦੇ ਵਾਤਾਵਰਣਕ ਭਵਿੱਖ ਨੂੰ ਵੀ ਸੁਰੱਖਿਅਤ ਕਰਨਗੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ (ਖਰੀਫ਼) ਸੀਜ਼ਨ ਲਈ ਤਿਆਰੀਆਂ ਖਿੱਚਣ ਦੇ ਨਿਰਦੇਸ਼ ਦਿੰਦਿਆਂ ਯੋਜਨਾਵਾਂ ਨੂੰ ਸਮੇਂ ਸਿਰ ਤਿਆਰ ਕਰਨ ਅਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ।
ਕਿਸਾਨ ਸਿਖਲਾਈ ਕੈਂਪ 7 ਅਪ੍ਰੈਲ ਨੂੰ
Wheat Procurment ਲਈ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ:ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਇਹ ਤਸਵੀਰ ਏਆਈ ਨਾਲ ਬਣਾਈ ਗਈ ਹੈ। ਫਿਰੋਜ਼ਪੁਰ, 15 ਫਰਵਰੀ ਰਾਜਥਸਾਨ Rajasthan ਨੂੰ ਪਾਣੀ ਦੇਣ ਵਾਲੀ ਰਾਜਸਥਾਨ ਨਹਿਰ Rajasthan Canal ਜਾਂ ਇੰਦਰਾ ਗਾਂਧੀ ਨਹਿਰ Ind...

.jpeg)







.jpeg)






