Tuesday, April 28, 2026

ਨਰਮੇ ਦੀ ਬਜਾਈ 15 ਮਈ ਤੋਂ ਪਹਿਲਾਂ ਕਰੋ ਪੂਰੀ

 ਨਰਮੇ ਦੀ ਬਿਜਾਈ ਨੂੰ ਲੈ ਕੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾਕਟਰ ਹਰਪ੍ਰੀਤਪਾਲ ਕੌਰ ਨੇ ਕੀਤੀ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ

ਬਠਿੰਡਾ, 28 ਅਪ੍ਰੈਲ : ਨਰਮੇ ਦੀ ਬਜਾਈ Cotton Sowing ਨੂੰ ਲੈ ਕੇ ਅੱਜ ਡਾਕਟਰ ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਬਠਿੰਡਾ Bathinda ਨੇ ਜਿਲ੍ਹੇ ਦੇ ਸਮੂਹ ਬਲਾਕ ਅਫਸਰਾਂ ਦੇ ਨਾਲ ਕੀਤੀ। ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਸਮੂਹ ਬਲਾਕ ਅਫਸਰਾਂ ਤੋਂ ਨਰਮੇ ਦੀ ਬਿਜਾਈ ਦੇ ਟੀਚਿਆਂ ਦੀ ਵੰਡ ਕੀਤੀ ਅਤੇ ਬਲਾਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਫੀਲਡ ਸਟਾਫ ਨੂੰ ਹਦਾਇਤ ਕਰਨ ਕਿ ਉਹ ਕਿਸਾਨਾਂ ਵਿੱਚ ਜਾ ਕੇ ਨਰਮੇ ਦੀ ਬਿਜਾਈ  Cotton Sowing ਸਬੰਧੀ ਲੋਕਾਂ ਨੂੰ ਜਾਗਰੂਕ ਕਰਨ।
ਉਹਨਾਂ ਦੱਸਿਆ ਕਿ ਨਰਮੇ ਦੀ ਬਜਾਈ Cotton Sowing 15 ਮਈ ਤੱਕ ਹੋਣੀ ਚਾਹੀਦੀ ਹੈ ਇਸ ਦੌਰਾਨ ਉਹਨਾਂ ਦੱਸਿਆ ਕਿ ਨਹਿਰੀ ਪਾਣੀ ਦੀ ਸਪਲਾਈ ਸਮੇਂ-ਸਿਰ ਚੱਲ ਰਹੀ ਹੈ। ਜੇਕਰ ਕਿਸੇ ਬਲਾਕ ਜਾਂ ਪਿੰਡ ਵਿੱਚ ਨਹਿਰੀ ਪਾਣੀ ਦੀ ਸਪਲਾਈ ਘੱਟ ਹੈ ਤਾਂ ਕਿਸਾਨ ਵੀਰ ਸਬੰਧਤ ਬਲਾਕ ਅਫਸਰ ਨਾਲ ਸੰਪਰਕ ਕਰਨ ਇੱਥੇ ਨਾਲ ਹੀ ਉਹਨਾਂ ਦੱਸਿਆ ਕਿ ਨਰਮੇ ਦੇ ਹਰ ਕਿਸਮ ਦੇ ਬੀਜ ਬਾਜ਼ਾਰ ਵਿੱਚ ਉਪਲਬਧ ਹਨ ਅਤੇ ਗੁਜਰਾਤ ਵਿੱਚੋਂ ਆਉਣ ਵਾਲੇ ਬੀਟੀ ਕਾਟਨ ਬੀਜ ਨੂੰ ਰੋਕਣ ਲਈ ਜਿਲ੍ਹੇ ਵਿੱਚ ਟੀਮਾਂ ਬਣ ਚੁੱਕੀਆਂ ਹਨ, ਜਿਹੜੀਆਂ ਟੀਮਾਂ ਬੱਸ ਸਟੈਂਡ ਰੇਲਵੇ ਸਟੇਸ਼ਨ ਅਤੇ ਜਿਲ੍ਹੇ ਦੇ ਬਾਰਡਰਾਂ ਤੇ ਆਉਣ ਵਾਲੀਆਂ ਗੱਡੀਆਂ ਨੂੰ ਚੈੱਕ ਕਰਕੇ ਬੀਟੀ ਕਾਟਨ ਬੀਜ ਨੂੰ ਜਿਲ੍ਹੇ ਵਿੱਚ ਆਉਣ ਤੋਂ ਰੋਕਣਗੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਕਿਹਾ ਕਿ ਕਿਸਾਨ ਵੀਰ ਨਰਮੇ ਦੀ ਬਿਜਾਈ ਤੋਂ ਪਹਿਲਾਂ ਆਪਣੇ ਖੇਤ ਦੀ ਮਿੱਟੀ ਅਤੇ ਪਾਣੀ ਨੂੰ ਜਰੂਰ ਚੈੱਕ ਕਰਾਉਣ। ਮਿੱਟੀ ਪਾਣੀ ਟੈਸਟ ਕਰਵਾਉਣ ਲਈ ਜ਼ਿਲ੍ਹੇ ਵਿੱਚ ਖੇਤੀ ਭਵਨ ਬਠਿੰਡਾ, ਬਲਾਕ ਖੇਤੀਬਾੜੀ ਦਫ਼ਤਰ ਤਲਵੰਡੀ ਸਾਬੋ ਅਤੇ ਬਲਾਕ ਖੇਤੀਬਾੜੀ ਦਫ਼ਤਰ ਰਾਮਪੁਰਾ ਵਿਖੇ ਮਿੱਟੀ ਪਾਣੀ ਚੈੱਕ ਕਰਨ ਦੀਆਂ ਲੈਬਾਂ ਹਨ, ਜਿੰਨ੍ਹਾਂ ਵਿੱਚੋਂ ਕਿਸਾਨ ਵੀਰ ਤੇ ਮੁਫ਼ਤ ਵਿੱਚ ਆਪਣੇ ਖੇਤ ਦੀ ਮਿੱਟੀ ਪਾਣੀ ਚੈੱਕ ਕਰਵਾ ਸਕਦੇ ਹਨ ਮਿੱਟੀ ਪਾਣੀ ਚੈੱਕ ਕਰਵਾਉਣ ਨਾਲ ਕਿਸਾਨ ਵੀਰ ਨੂੰ ਇਹ ਪਤਾ ਲੱਗ ਜਾਂਦਾ ਹੈ ਕਿ ਖੇਤ ਵਿੱਚ ਕਿਹੜੀ ਖਾਦ ਕਿੰਨੀ ਕੁ ਮਾਤਰਾ ਵਿੱਚ ਵਰਤਣੀ ਹੈ ਇਸ ਨਾਲ ਖਾਦਾਂ ਦੀ ਵਰਤੋਂ ਵੀ ਸੰਤੁਲਿਤ ਹੋਵੇਗੀ।

ਕੈਬਨਿਟ ਮੰਤਰੀ ਖੁੱਡੀਆਂ ਨੇ 4.22 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਿਉ ਅਬੁਲ ਖੁਰਾਣਾ ਮਾਈਨਰ ਦਾ ਰੱਖਿਆ ਨੀਂਹ ਪੱਥਰ

 — ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਕਰਨੇ ਚਾਹੀਦੇ ਹਨ ਯਤਨ- ਖੁੱਡੀਆਂ

——ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੀ ਜਾਵੇਗੀ

ਲੰਬੀ / ਸ੍ਰੀ ਮੁਕਤਸਰ ਸਾਹਿਬ 28  ਅਪ੍ਰੈਲ
ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ  ਖੇਤੀਬਾੜੀ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਵਚਨਬੱਧ  ਹੈ ।ਇਹ ਪ੍ਰਗਟਾਵਾਂ Gurmeet Singh Khuddian ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਦਿਉਣ ਖੇੜਾ ਵਿਖੇ ਨਿਉ ਅਬੁਲ ਖੁਰਾਣਾ ਮਾਈਨਰ Abul Khurana Minor Canal ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਕੀਤਾ।
ਉਹਨਾਂ ਦੱਸਿਆ ਕਿ ਨਿਉ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਕਰਨ ਨਾਲ ਲੰਬੀ ਹਲਕੇ ਦੇ ਪਿੰਡ ਡੱਬਵਾਲੀ—ਰਹੂੜਿਆਂਵਾਲੀ, ਤੱਪਾ ਖੇੜਾ ਅਤੇ ਲਾਲ ਬਾਈ  ਦੇ  8 ਮੋਘਿਆਂ ਰਾਹੀਂ ਖੇਤਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਸਰਕਾਰ ਵਲੋਂ ਇਸ ਮਾਈਨਰ ਤੋਂ ਨਿਕਲਣ ਵਾਲੇ 22 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨ ਲਈ  4.22 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਜਿੱਥੇ ਇਸ ਮਾਈਨਰ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ, ਉਥੇ ਹੀ ਪਾਣੀ ਦੀ ਸਮਰੱਥਾ ਵਧਾਉਣ ਲਈ ਇਸ ਨੂੰ ਚੋੜਾ ਤੇ ਡੂੰਘਾ ਵੀ ਕੀਤਾ ਜਾਵੇਗਾ।
ਉਹਨਾਂ ਅੱਗੇ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।ਸਰਕਾਰ ਵਲੋਂ  15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ  ਅਤੇ 75 ਪ੍ਰਤੀਸਤ ਪਾਣੀ  ਨੂੰ ਹੁਣ ਵਰਤੋਂ ਵਿੱਚ ਲਿਆਦਾ ਗਿਆ ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Paddy ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ  ਸਬਸਿਡੀ Subsidy ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
              ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸ਼ੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ.ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ  ਸਿੱਖਿਆ, ਸਿਹਤ, ਬਿਜਲੀ ਅਤੇ ਖੇਡਾਂ ਨੀਤੀ ਤਹਿਤ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਹਨਾਂ ਦਾ ਜੀਵਨ ਪੱਧਰ ੳ੍ਹੁਚਾ ਚੁੱਕਿਆ ਜਾ ਰਿਹਾ ਹੈ।  
            ਸ੍ਰੀ ਰਮਨਦੀਪ ਸਿੰਘ ਸਿੰਧੂ ਐਕਸੀਅਨ ਜਲ ਸਰੋਤ,  ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,  ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਗੁਰਬਾਜ ਸਿੰਘ ਵਣਵਾਲਾ, ਨਰਜੀਤ ਸਿੰਘ ਸਰਪੰਚ ਤੱਪਾ ਖੇੜਾ,  ਰਾਜਾ ਮਾਹੂਆਣਾ, ਪਰਮਪ੍ਰੀਤ ਸਿੰਘ ਸਰਪੰਚ ਭਾਗੂ, ਪਲਵਿੰਦਰ ਕੌਰ ਸਰਪੰਚ ਡੱਲਵਾਲੀ ਮਲਕੋ ਕੀ, ਗੁਰਵਿੰਦਰ ਸਿੰਘ ਪੌਪਾ ਦਿਓਣ ਖੇੜਾ,ਰਵਿੰਦਰ ਸਿੰਘ ਰਾਰਾ ਮਾਨ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੁਹਨੀ ਬਰਾੜ, ਰਣਜੀਤ ਸਿੰਘ ਮਾਨ, ਰਵੀ ਬਰਾੜ, ਹਰਦੀਪ ਸਿੰਘ ਸਰਪੰਚ,ਜੋਗਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ

Monday, April 27, 2026

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ

ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਤੇ ਆਇਲ ਇੰਡੀਆ ਲਿਮਟਿਡ ਦੇ ਉੱਚ ਅਧਿਕਾਰੀਆਂ ਵੱਲੋਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨਾਲ ਮੁਲਾਕਾਤ

ਕੇਂਦਰੀ ਟੀਮ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਵਿਖੇ ਕੁਦਰਤੀ ਤੇਲ ਤੇ ਗੈਸ ਮਿਲਣ ਦੀ ਸੰਭਾਵਨਾ ਜਤਾਈ

ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਲਈ ਸ਼ੁਰੂਆਤੀ ਸਰਵੇਖਣ ਕਰਾਉਣ ਵਾਸਤੇ ਸਹਿਯੋਗ ਮੰਗਿਆ

ਗੋਇਲ ਵੱਲੋਂ ਪੰਜਾਬ ਦੇ ਵਿਕਾਸ ਲਈ ਹਰ ਹੰਭਲਾ ਮਾਰਨ ਅਤੇ ਪੂਰਨ ਸਹਾਇਤਾ ਦਾ ਭਰੋਸਾ

ਚੰਡੀਗੜ੍ਹ, 27 ਅਪ੍ਰੈਲ:

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ (ਡੀ.ਜੀ.ਐਚ) ਅਤੇ ਆਇਲ ਇੰਡੀਆ ਲਿਮਟਿਡ (ਓ.ਆਈ.ਐਲ) ਦੇ ਉੱਚ ਅਧਿਕਾਰੀਆਂ ਨਾਲ ਮਗਸੀਪਾ ਵਿਖੇ ਮੁਲਾਕਾਤ ਕਰਨ ਅਤੇ ਪ੍ਰਸਤਾਵਿਤ ਸਰਵੇਖਣ ਨੂੰ ਮੁਕੰਮਲ ਕਰਨ ਸਬੰਧੀ ਸਹਾਇਤਾ ਦੀ ਮੰਗ ਕਰਨ ਉਪਰੰਤ ਆਖੀ। ਸ੍ਰੀ ਅਜੈ ਕੁਮਾਰ ਸ਼ਰਮਾ (ਐਚ.ਓ.ਡੀ, ਐਨ.ਡੀ.ਆਰ, ਡੀ.ਜੀ.ਐਚ) ਦੀ ਅਗਵਾਈ ਵਾਲੀ ਇਸ ਟੀਮ ਵਿੱਚ ਸ੍ਰੀ ਸੁਰੇਂਦਰ ਕੁਮਾਰ ਦਾਸ (ਡੀ.ਜੀ.ਐਮ, ਡੀ.ਜੀ.ਐਚ), ਸ੍ਰੀ ਅਨੂਪ ਕੁਮਾਰ (ਕਾਰਜਕਾਰੀ ਡਾਇਰੈਕਟਰ, ਓ.ਆਈ.ਐਲ), ਸ੍ਰੀ ਰਤਨੇਸ਼ ਪਾਂਡੇ (ਸੁਪਰਿੰਟੈਂਡਿੰਗ ਭੂ ਅਤੇ ਭੌਤਿਕ ਵਿਗਿਆਨੀ, ਓ.ਆਈ.ਐਲ), ਸ੍ਰੀ ਦੁਰਗੇਸ਼ ਦੀਪ ਮਿਸ਼ਰਾ (ਪਾਰਟੀ ਚੀਫ਼, ਏਸ਼ੀਅਨ ਐਨਰਜੀ ਸਰਵਿਸਿਜ਼) ਅਤੇ ਸ੍ਰੀ ਚਮਨ ਸਿੰਘ (ਸਲਾਹਕਾਰ, ਸਿਸਮਿਕ ਓਪਰੇਸ਼ਨ, ਏਸ਼ੀਅਨ ਐਨਰਜੀ ਸਰਵਿਸਿਜ਼) ਸ਼ਾਮਲ ਹੋਏ।

ਮੀਟਿੰਗ ਦੌਰਾਨ ਸੂਬੇ ਵਿੱਚ ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਸਬੰਧੀ ਸੰਭਾਵਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵਿਸਥਾਰਿਤ ਪੇਸ਼ਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਆਇਲ ਇੰਡੀਆ ਲਿਮਟਿਡ ਵੱਲੋਂ ਕੁਦਰਤੀ ਤੇਲ ਅਤੇ ਗੈਸ ਭੰਡਾਰਾਂ ਦੀ ਖੋਜ ਕਰਨ ਲਈ ਇੱਕ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਉੱਚ-ਪੱਧਰੀ ਵਿਗਿਆਨਕ ਸਲਾਹਕਾਰ ਖੋਜ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਅਣ-ਪਛਾਤੇ ਖੇਤਰਾਂ ਵਿੱਚ ਵਿਆਪਕ ਸਰਵੇਖਣ ਦੀ ਸਿਫਾਰਸ਼ ਕੀਤੀ ਗਈ ਹੈ, ਜਿੱਥੇ ਖਣਿਜਾਂ ਅਤੇ ਪੈਟਰੋਲੀਅਮ ਭੰਡਾਰਾਂ ਸਬੰਧੀ ਹਾਲੇ ਤੱਕ ਕੋਈ ਖੋਜ ਨਹੀਂ ਕੀਤੀ ਗਈ।

ਸ੍ਰੀ ਅਜੈ ਸ਼ਰਮਾ ਨੇ ਦੱਸਿਆ ਕਿ ਮੰਤਰਾਲੇ ਨੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਸਣੇ ਰਾਜਸਥਾਨ ਵਿੱਚ ਬਾੜਮੇਰ, ਸੰਚੋਰ, ਜੈਸਲਮੇਰ ਅਤੇ ਬੀਕਾਨੇਰ-ਨਾਗੌਰ ਪੱਤਣਾਂ ਦੇ ਨਾਲ-ਨਾਲ ਗੰਗਾ ਪੱਤਣ ਅਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿੱਚ ਸਰਵੇਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਉਪ-ਪੱਤਣ (ਸਬ-ਬੇਸਿਨ) ਵਿੱਚ ਲਗਭਗ 169 ਲਾਈਨ ਕਿਲੋਮੀਟਰ ਨੂੰ ਕਵਰ ਕਰਦਿਆਂ ਵੱਡੇ ਪੱਧਰ 'ਤੇ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਨੂੰ "ਮਿਸ਼ਨ ਅਨਵੇਸ਼ਨ" ਦਾ ਨਾਮ ਦਿੱਤਾ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾ ਸਰਵੇਖਣ ਵਿਗਿਆਨਕ ਅਤੇ ਖੋਜ ਪ੍ਰਕਿਰਤੀ 'ਤੇ ਆਧਾਰਤ ਹੈ ਅਤੇ ਇਸ ਦਾ ਉਦੇਸ਼ ਸਟੀਕ ਭੂ-ਵਿਗਿਆਨਕ ਡੇਟਾ ਤਿਆਰ ਕਰਨਾ ਹੋਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਤੇਲ ਤੇ ਗੈਸ ਪਦਾਰਥਾਂ ਦਾ ਪਤਾ ਲਾਉਣ ਲਈ ਨਾ ਸਿਰਫ਼ ਖੋਜ ਗਤੀਵਿਧੀਆਂ ਨੂੰ ਤੇਜ਼ ਕਰੇਗੀ, ਸਗੋਂ ਇੱਕ ਵਿਆਪਕ ਭੂ-ਵਿਗਿਆਨਕ ਡੇਟਾ ਬੈਂਕ ਬਣਾਉਣ ਵਿੱਚ ਵੀ ਮਦਦ ਕਰੇਗੀ ਜਿਸ ਨਾਲ ਭਾਰਤ ਦੀ ਵਿਦੇਸ਼ੀ ਊਰਜਾ ਸਰੋਤਾਂ 'ਤੇ ਨਿਰਭਰਤਾ ਘਟੇਗੀ ਅਤੇ ਪੰਜਾਬ ਸਮੇਤ ਬਾਕੀ ਸੂਬਿਆਂ ਲਈ ਆਰਥਿਕ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਸਰਵੇਖਣ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਕੁਦਰਤੀ ਸਰੋਤਾਂ ਦੀ ਵਰਤੋਂ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਊਰਜਾ ਖੇਤਰ ਨੂੰ ਮਜ਼ਬੂਤ ਕਰਨਗੇ, ਸਗੋਂ ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਣਗੇ।

ਮੀਟਿੰਗ ਦੌਰਾਨ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਖਣਨ ਸ੍ਰੀ ਅਭਿਜੀਤ ਕਪਲਿਸ਼, ਮੁੱਖ ਇੰਜੀਨੀਅਰ (ਖਣਨ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Sunday, April 26, 2026

ਕਿਨੂੰ ਦੇ ਬਾਗ ਦੀ ਗਰਮੀਆਂ ਵਿਚ ਸਿੰਚਾਈ Irrigation of Kinnow Orchard in Summer

 ਕਿਨੂੰ Kinnow ਦੱਖਣੀ ਪੱਛਮੀ ਪੰਜਾਬ South-Western Punjab ਤੋਂ ਇਲਾਵਾ ਰਾਜਸਥਾਨ Rajasthan ਤੇ ਹਰਿਆਣਾ Haryana ਵਿਚ ਵੀ ਤੇਜੀ ਨਾਲ ਵੱਧ ਰਿਹਾ ਹੈ। ਇਸ ਸਮੇਂ ਅਪ੍ਰੈਲ ਮਹੀਨੇ ਦਾ ਆਖੀਰ ਹੈ ਅਤੇ ਗਰਮੀ ਚਰਮ Heat Wave ਤੇ ਪਹੁੰਚ ਗਈ ਹੈ। ਅਜਿਹੇ ਵਿਚ ਕਿਨੂੰ ਦੇ ਬਾਗਾਂ ਵਿਚ ਸਿੰਚਾਈ Irrigation in Kinnow ਪ੍ਰਬੰਧ ਬਹੁਤ ਮਹੱਤਵਪੂਰਨ ਹੋ ਜਾਂਦਾ ਹੈ। 

ਇਸ ਸਮੇਂ ਜੇਕਰ ਸੋਕਾ ਲੱਗ ਗਿਆ ਜਾਂ ਸੋਕੇ ਤੋਂ ਬਾਅਦ ਪਾਣੀ ਲੱਗਿਆ ਤਾਂ ਫਲ ਦਾ ਕੇਰਾ ਵੱਧ ਸਕਦਾ ਹੈ ਅਤੇ ਬੂਟੇ ਦੀ ਸਿਹਤ ਤੇ ਸੋਕੇ ਦਾ ਬੁਰਾ ਅਸਰ ਪੈ ਸਕਦਾ ਹੈ।

ਜੇਕਰ ਖੁੱਲਾ ਪਾਣੀ Flood Irrigation ਲਗਾਉਂਦੇ ਹੋ ਤਾਂ ਨਵੇਂ ਲੱਗੇ ਬਾਗ ਨੂੰ 10-15 ਦਿਨ ਬਾਅਦ ਅਤੇ ਵੱਡੇ ਬਾਗ ਨੂੰ 21 ਦਿਨ ਬਾਅਦ ਪਾਣੀ ਦਿਓ। ਇਹ ਬਰਸਾਤਾਂ ਸ਼ੁਰੂ ਹੋਣ ਤੱਕ ਕਰਨਾ ਹੈ। ਪਰ ਇਹ ਵੀ ਖਿਆਲ ਰੱਖਣਾ ਹੈ ਕਿ ਖੇਤ ਵਿਚ ਬਾਗ ਦੀਆਂ ਜੜ੍ਹਾਂ ਵਿਚ ਪਾਣੀ ਖੜ੍ਹੇ ਨਾ।

ਇਸ ਤੋਂ ਬਿਨ੍ਹਾਂ ਜੜ੍ਹਾ ਦੁਆਲੇ ਛੋਟੀ ਵੱਟ ਬਣਾ ਦਿਓ ਤਾਂਕਿ ਪਾਣੀ ਤਣੇ ਨੂੰ ਨਾ ਛੂਹੇ। 

ਜੇਕਰ ਡ੍ਰਿਪ ਸਿਸਟਮ Drip Irrigation ਰਾਹੀਂ ਪਾਣੀ ਦਿੰਦੇ ਹੋ ਤਾਂ ਇਸ ਸਮੇਂ 0-2 ਸਾਲ ਦੇ ਪੌਦੇ ਨੂੰ ਰੋਜਾਨਾਂ 16 ਲੀਟਰ, 3 ਤੋਂ 4 ਸਾਲ ਦੇ ਪੌਦੇ ਨੂੰ ਰੋਜਾਨਾ 32 ਲਿਟਰ, 5 ਤੋਂ 6 ਸਾਲ ਦੇ ਪੌਦੇ ਨੂੰ 48 ਲਿਟਰ, 6 ਤੋਂ 8 ਸਾਲ ਦੇ ਪੌਦੇ ਨੂੰ 64 ਲੀਟਰ ਤੇ 9 ਸਾਲ ਜਾਂ ਇਸਤੋਂ ਵੱਡੇ ਪੌਦੇ ਨੂੰ 80 ਲੀਟਰ ਪਾਣੀ ਦਿਓ। 

ਇਸ ਤੋਂ ਬਿਨ੍ਹਾਂ ਕਿਨੂੰ ਦੇ ਬਾਗਾਂ ਵਿਚ ਝੋਨੇ ਦੀ ਪਰਾਲੀ ਨਾਲ ਮਲਚਿੰਗ Mulching with Paddy Stubble ਕਰਕੇ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਲਈ ਬੂਟਿਆਂ ਹੇਠ ਪਰਾਲੀ ਦੀ 5-6 ਇੰਚ ਮੋਟੀ ਤਹਿ ਵਿਛਾ ਦਿਓ। 

ਇਹ ਵੀ ਯਾਦ ਰੱਖੋ: ਜੇਕਰ ਹਾਲੇ ਤੱਕ ਬੂਟਿਆਂ ਦੇ ਮੁੱਢਾ ਤੇ ਸਫੈਦੀ ਨਹੀਂ ਕੀਤੀ ਤਾਂ ਇਹ ਕੰਮ ਤੁਰੰਤ ਕਰੋ। 


ਸਮੈਮ ਅਤੇ ਸੀਡੀਪੀ ਸਕੀਮਾਂ ਤਹਿਤ ਕਿਸਾਨ ਖੇਤੀ ਮਸ਼ੀਨਰੀ Subsidy ਤੇ ਲੈਣ ਲਈ 12 ਮਈ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ- ਮੁੱਖ ਖੇਤੀਬਾੜੀ ਅਫਸਰ

ਫਤਹਿਗੜ੍ਹ ਸਾਹਿਬ, 26 ਅਪ੍ਰੈਲ  

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੱਲੋ ਫ਼ਸਲੀ ਵਿਭਿੰਨਤਾ Crop Diversification ਅਤੇ ਨਵੀਂ ਖੇਤੀ ਮਸ਼ੀਨਰੀ New Agriculture Machinery ਨੂੰ ਉਤਸ਼ਾਹਿਤ ਕਰਨ ਲਈ CDP ਅਤੇ SMAM Scheme ਸਕੀਮ ਸਾਲ 2026-27 ਦੌਰਾਨ ਖੇਤੀ ਮਸ਼ੀਨਰੀ ਸਬਸਿਡੀ Agri Machinery Subsidy ਤੇ ਲੈਣ ਲਈ ਆਨਲਾਈਨ ਅਰਜ਼ੀਆਂ Online Applications ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ Dr Jagdev Singh ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਤਹਿਤ ਕਿਸਾਨ ਖੇਤੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ 12 ਮਈ 2026 ਤੱਕ ਆਨਲਾਈਨ ਪੋਰਟਲ agrimachinerypb.com ਤੇ ਅਪਲਾਈ ਕਰ ਸਕਦੇ ਹਨ।  
.
ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ ਕਸਟਮ ਹਾਈਰਿੰਗ ਸੈਂਟਰ CHC ਵਿਖੇ CDP Scheme  ਹੇਠ ਫ਼ਸਲੀ ਵਿਭਿੰਨਤਾ ਲਈ ਮਸ਼ੀਨਾਂ ਨੂਮੈਟਿਕ ਪਲਾਂਟਰ, ਸੂਗਰਕੇਨ ਹਰਵੇਸਟਰ Sugarcane Harvester, ਮੇਜ਼ ਸ਼ੈਲਰ, ਹਾਈ ਕਲੀਰੈਂਸ ਬੂਮ ਸਪਰੇਅਰ, ਮੈਨੂਅਲਪਾਵਰ ਸਪਰੇਅਰ, ਸ਼ੂਗਰਕੇਨ ਪਲਾਂਟਰ, ਇੰਨਫੀਲਡਰ, ਗਰਾਊਂਡਨਟ ਡਿੱਗਰ, ਕਾਟਨ ਪਲਾਂਟਰ Cotton Planter ਅਤੇ ਮਲਟੀ ਕਰਾਪ ਥਰੈਸ਼ਰ Multi Crop Thresher ਅਤੇ ਪੋਰਟਲ ਦੀ ਸੂਚੀ ਵਿੱਚ ਦਰਜ ਮਸ਼ੀਨਾਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰਾਂ ਲਈ DSR, ਪੀ.ਟੀ.ਓ ਉਪਰੇਟਿਡ ਬੰਡ ਫਾਰਮਰ, ਹਾਈ ਕਲੀਰੈਂਸ ਬੂਮ ਸਪਰੇਅਰ, ਪੀ.ਟੀ.ਓ ਉਪਰੇਟਿਡ ਫਰਟੀਲਾਈਜ਼ਰ ਸਪਰੈਡਰ Fertilizer Spreader, ਪੈਡੀ ਟਰਾਂਸਪਲਾਂਟਰ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਨਰਸਰੀ ਸੀਡਰ, ਟਰੈਕਟਰ ਆਪਰੇਟਿਡ ਇਲੈਕਟਰੋਸਟੈਟਿਕ ਸਪਰੇਅਰ Electrostatic Sprayer ਆਦਿ ਮਸ਼ੀਨਾਂ ਨੂੰ ਆਨਲਾਇਨ ਅਪਲਾਈ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਖੇਤੀ ਕਰਨੀ ਸੌਖੀ ਹੋਣ ਦੇ ਨਾਲ-ਨਾਲ, ਸਮੇਂ ਦੀ ਬੱਚਤ ਵੀ ਹੋਵੇਗੀ, ਲੇਬਰ ਦਾ ਖਰਚਾ ਘੱਟ ਹੋਵੇਗਾ ਅਤੇ ਪਾਣੀ ਦੀ ਬੱਚਤ ਹੋਵੇਗੀ ਨਾਲ ਹੀ ਕਿਸਾਨਾਂ ਦਾ ਮੁਨਾਫਾ ਵੀ ਵਧੇਗਾ। ਉਨ੍ਹਾਂ ਕਿਹਾ ਕਿ ਜੇਕਰ ਆਨਲਾਈ ਅਪਲਾਈ ਕਰਨ ਸਬੰਧੀ ਕੋਈ ਸਮੱਸਿਆਂ ਆਉਦੀ ਹੈ ਤਾਂ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।

Cotton ਦੀ ਕਾਸ਼ਤ ਉਤਸ਼ਾਹਿਤ ਕਰਨ ਲਈ BT Cotton Seed ਸਪਲਾਇਰਾਂ ਨਾਲ ਕੀਤੀ ਬੈਠਕ

ਬਠਿੰਡਾ, 26 ਅਪ੍ਰੈਲ : ਨਰਮੇ ਦੀ ਕਾਸ਼ਤ Cotton Cultivation ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ Crop Diversification ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਹੇਠ ਖੇਤੀ ਭਵਨ ਬਠਿੰਡਾ Kheti Bhawan Bhatinda ਵਿਖੇ ਸਮੂਹ ਬੀ.ਟੀ. ਕਾਟਨ ਸਪਲਾਇਰ BT Cotton Seed Suppliers ਫਰਮਾਂ ਨਾਲ ਮਹੱਤਵਪੂਰਨ ਬੈਠਕ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਕਿਸਾਨਾਂ ਲਈ ਮਿਆਰੀ ਬੀਜਾਂ ਦੀ ਉਪਲੱਬਧਤਾ ਯਕੀਨੀ ਬਣਾਉਣਾ ਸੀ।


ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਬੀਜਾਂ ਦੀ ਸਪਲਾਈ Seed Supply ਕਿਸਾਨਾਂ ਦੀ ਮੰਗ ਅਨੁਸਾਰ ਨਿਰਵਿਘਨ ਅਤੇ ਸਮੇਂ-ਸਿਰ ਕੀਤੀ ਜਾਵੇ, ਤਾਂ ਜੋ ਨਰਮੇ ਹੇਠ ਆਉਣ ਵਾਲੇ ਰਕਬੇ ਲਈ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਰਹੇ। ਮੀਟਿੰਗ ਦੌਰਾਨ ਰਾਸੀ ਸੀਡਜ਼ Rashi Seeds, ਅਜੀਤ ਸੀਡਜ਼ Ajit Seeds, ਟਾਟਾ ਰੈਲਿਸ Tata Rallies, ਮਹਿਕੋ Mahco, ਨੂਜ਼ੀਵਿਡੋ, ਸੁਪਰ ਸੀਡ Super Seed, ਪ੍ਰਭਾਤ ਸੀਡਜ਼ ਅਤੇ ਅੰਕੁਰ ਸੀਡਜ਼ Ankur Seeds ਆਦਿ ਫਰਮਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਖੇਤੀਬਾੜੀ ਵਿਕਾਸ ਅਫਸਰ (ਬੀਜ) ਡਾ. ਸੁਖਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪ੍ਰਮਾਣਿਤ ਹਾਈਬ੍ਰਿਡ ਬੀਜ ਹੀ ਉਪਲੱਬਧ ਕਰਵਾਏ ਜਾਣ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰੇ ਬੀਜ ਨਿਰਧਾਰਤ ਮਿਆਰਾਂ ਅਤੇ ਐਕਟ ਦੇ ਨਿਯਮਾਂ ਅਨੁਸਾਰ ਹੋਣ।


ਮੁੱਖ ਖੇਤੀਬਾੜੀ ਅਫਸਰ ਵੱਲੋਂ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਕੋਈ ਵੀ ਕੰਪਨੀ ਜਾਂ ਸੀਡ ਡੀਲਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਮਿਆਰੀ ਬੀਜਾਂ ਦੀ ਸਪਲਾਈ ਨੂੰ ਮੁੱਖ ਤਰਜੀਹ ਦਿੱਤੀ ਜਾਵੇ।

ਮਈ-ਜੂਨ-ਜੁਲਾਈ ਵਿਚ ਕਰੋ ਇਹ ਕੰਮ, ਕਿਨੂੰ ਦਾ ਬਾਗ ਦੇਵੇਗਾ ਭਰਪੂਰ ਝਾੜ

ਮਈ ਮਹੀਨਾ ਆਉਣ ਵਾਲਾ ਹੈ। ਪਰ ਅਪ੍ਰੈਲ ਦੀ ਗਰਮੀ ਨੇ ਹੀ ਮਈ ਜੂਨ ਦਾ ਅਹਿਸਾਸ ਕਰਵਾ ਦਿੱਤਾ ਹੈ। ਇਸ ਗਰਮੀ ਵਿਚ ਕਿਨੂੰਆਂ
Kinnow ਦੇ ਬਾਗਾਂ ਦੀ ਸੰਭਾਲ ਬਹੁਤ ਜਰੂਰੀ ਹੈ ਤਾਂਕਿ ਸਾਨੂੰ ਇਸ ਸਾਲ ਸਰਦੀਆਂ ਦੌਰਾਨ ਕਿਨੂੰ Kinnow ਦਾ ਭਰਪੂਰ ਉਤਪਾਦਨ ਮਿਲ ਸਕੇ।

ਇਸ ਲਈ ਬਾਗਬਾਨਾਂ ਵੀਰਾਂ ਨੂੰ PAU ਦੀ ਸਲਾਹ ਅਨੁਸਾਰ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੇ ਤਿੰਨ ਛਿੜਕਾਅ ਕਰਨੇ ਚਾਹੀਦੇ ਹਨ। ਇਹ ਛਿੜਕਾਅ ਮਈ, ਜੂਨ ਤੇ ਜੁਲਾਈ ਵਿਚ ਕਰਨੇ ਚਾਹੀਦੇ ਹਨ। ਇਸ ਲਈ 1 ਫੀਸਦੀ ਦੀ ਦਰ ਨਾਲ ਛਿੜਕਾਅ ਕਰਨਾ ਚਾਹੀਦਾ ਹੈ। ਪ੍ਰਤੀ ਲਿਟਰ 10 ਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ 13-0-45 ਦਾ ਛਿੜਕਾਅ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਇਹ ਵੀ ਸਲਾਹ ਹੈ ਕਿ ਛਿੜਕਾਅ ਸਵੇਰੇ ਜਾਂ ਸ਼ਾਮ ਸਮੇਂ ਕੀਤਾ ਜਾਵੇ ਅਤੇ ਦੋਪਹਿਰ ਵੇਲੇ ਛਿੜਕਾਅ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। 

ਪੋਟਾਸ਼ੀਅਮ ਤੱਤ ਫਰੂਟ ਦੇ ਵਾਧੇ ਲਈ ਬੜਾ ਉਪਯੋਗੀ ਹੁੰਦਾ ਹੈ। ਇਸ ਨਾਲ ਫਰੂਟ ਸਾਇਜ ਸਹੀ ਬਣ ਜਾਂਦਾ ਹੈ ਅਤੇ ਭਰਪੂਰ ਝਾੜ ਮਿਲਦਾ ਹੈ। 


Saturday, April 25, 2026

ਪਿੰਡਾਂ ’ਚ ਨੁੱਕੜ ਮੀਟਿੰਗਾਂ; ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਜਾਗਰੂਕ

ਜਲੰਧਰ, 26 ਅਪ੍ਰੈਲ : ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗੰਨਾ ਸੈਕਸ਼ਨ Jalandhar ਵੱਲੋਂ ਗੰਨਾ ਕਮਿਸ਼ਨਰ Cane Commissioner ਪੰਜਾਬ Dr Amrik Singh ਦੀ ਯੋਗ ਅਗਵਾਈ ਹੇਠ ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ Fertilizer Application in Sugarcane Crop ਵਰਤੋਂ ਸਬੰਧੀ ਗੰਨਾ ਕਾਸ਼ਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ। ਇਸ ਤਹਿਤ ਏ ਬੀ ਖੰਡ ਮਿੱਲ ਦਸੂਹਾ AB Sugar Mill Dasuya ਜ਼ਿਲ੍ਹਾ ਹੁਸ਼ਿਆਰਪੁਰ, ਸਹਿਕਾਰੀ ਖੰਡ ਮਿੱਲ ਭੋਗਪੁਰ Co-operative Sugar Mill Bhogpur ਅਤੇ ਨਕੋਦਰ ਦੇ ਗੰਨਾ ਏਰੀਏ ਦੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਖੰਡ ਮਿਲਾਂ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਪ੍ਰਾਜੈਕਟ ਅਫ਼ਸਰ (ਗੰਨਾ) ਜਲੰਧਰ ਡਾ. ਮਨਧੀਰ ਸਿੰਘ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ ਇਸ ਨੂੰ ਆਮ ਫ਼ਸਲਾਂ ਜਿਵੇਂ ਕਣਕ, Paddy, ਮੱਕੀ ਆਦਿ ਨਾਲੋਂ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ ਪਰ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ ਤੋਂ ਜ਼ਿਆਦਾ ਖਾਦਾਂ ਖਾਸ ਕਰ ਯੂਰੀਆ ਖਾਦ ਦੀ ਵਰਤੋਂ ਕਰਨ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ Urea ਖਾਦ ਦੀ ਵਰਤੋਂ ਨਾਲ ਗੰਨੇ ਦੀ ਫਸਲ ਵਧੇਰੇ ਡਿੱਗਦੀ ਹੈ, ਕੀੜੇ-ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ ਅਤੇ ਖੰਡ ਦੀ ਰਿਕਵਰੀ ’ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਖਾਦਾ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਤਕਰੀਬਨ ਖਤਮ ਹੋ ਚੁੱਕੀ ਹੈ ਅਤੇ ਪਤਝੜ ਰੁੱਤੇ ਬਿਜਾਈ ਕੀਤੇ ਗੰਨੇ ਦੀ ਫ਼ਸਲ ਨੂੰ 195 ਕਿਲੋ ਯੂਰੀਆ ਖਾਦ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਇਸ ਅਨੁਸਾਰ ਪਹਿਲੀ ਕਿਸ਼ਤ ਬਿਜਾਈ ਸਮੇਂ, ਦੂਜੀ ਮਾਰਚ ਮਹੀਨੇ ਦੇ ਅਖੀਰ ਅਤੇ ਤੀਜੀ ਕਿਸ਼ਤ ਅਪ੍ਰੈਲ ਦੇ ਆਖਰੀ ਹਫਤੇ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਖਾਦ ਛੱਟੇ ਦੀ ਬਿਜਾਏ, ਲਾਈਨਾਂ ਦੇ ਨਾਲ-ਨਾਲ ਕੇਰ ਕੇ ਕੀਤੀ ਜਾਵੇ ਤਾਂ ਵਧੇਰੇ ਖੰਡ ਦੀ ਰਿਕਵਰੀ Sugar Recovery ਅਤੇ ਪੈਦਾਵਾਰ ਮਿਲਦੀ ਹੈ। ਜੇਕਰ ਮਿੱਟੀ ਪਰਖ Soil Testing ਦੇ ਆਧਾਰ ’ਤੇ ਫ਼ਾਸਫ਼ੋਰਸ ਵਾਲੀ ਖਾਦ ਪਾਉਣੀ ਹੋਵੇ ਤਾਂ ਫ਼ਰਵਰੀ ਵਿਚ ਵਾਹੀ ਸਮੇਂ ਕਮਾਦ ਦੀਆਂ ਕਤਾਰਾਂ ਦੇ ਨੇੜੇ ਪਾਈ ਜਾਵੇ। ਉਨ੍ਹਾਂ ਦੱਸਿਆ ਕਿ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫਸਲ ਲਈ 130 ਕਿਲੋ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਖਾਦ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਫਾਸਫੇਟਿਕ ਅਤੇ ਪੋਟਾਸ਼ Potash ਖਾਦ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ’ਤੇ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ,ਜੇਕਰ ਮਿੱਟੀ ਪਰਖ ਦੀ ਰਿਪੋਰਟ ਮੁਤਾਬਕ ਫਾਸਫੋਰਸ ਤੱਤ ਦੀ ਘਾਟ ਹੈ ਤਾਂ 75 ਕਿਲੋ ਸਿੰਗਲ ਸਪਰਫਾਸਫੇਟ ਖਾਦ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ।
ਉਨ੍ਹਾਂ ਦਸਿਆ ਕਿ ਸਿਫਾਰਸ਼ਾਂ ਮੁਤਾਬਕ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ ਪਹਿਲੇ ਪਾਣੀ ਤੋਂ ਪਹਿਲਾਂ ਪਹਿਲੀ ਕਿਸ਼ਤ 65 ਕਿਲੋ ਯੂਰੀਆ ਫ਼ਸਲ ਦੀਆਂ ਲਾਈਨਾਂ ਦੇ ਨਾਲ-ਨਾਲ ਪਾਉਣੀ ਚਾਹੀਦੀ ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ-ਜੂਨ ਵਿਚ ਪਾ ਦੇਣੀ ਚਾਹੀਦੀ ਹੈ । ਇਸੇ ਤਰਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲੀ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ, ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ। ਜੇਕਰ ਆਲੂਆਂ ਦੀ ਫ਼ਸਲ ਤੋਂ ਬਾਅਦ ਗੰਨੇ ਦੀ ਬਿਜਾਈ ਕੀਤੀ ਹੈ ਤਾਂ ਯੂਰੀਆ ਦੀ ਮਾਤਰਾ ਪ੍ਰਤੀ ਏਕੜ 45 ਕਿਲੋ ਘਟਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਧ ਯੂਰੀਆ ਖਾਦ ਵਰਤਣ ਨਾਲ ਹਵਾ ਅਤੇ ਪਾਣੀ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਤੋਂ ਵਾਧੂ ਨਾਈਟ੍ਰੋਜਨ ਜ਼ਮੀਨ ਹੇਠਲੇ ਪਾਣੀ ਵਿੱਚ ਜਾ ਕੇ ਪਾਣੀ ਪ੍ਰਦੂਸ਼ਤ ਕਰਦਾ ਹੈ।

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ AIF ਸਕੀਮ

AIF ਸਕੀਮ ਦਾ ਲਾਭ ਲੈਣ ਲਈ ਲੋੜਵੰਦ ਕਿਸਾਨ ਨੋਡਲ ਏਜੰਸੀ ਬਾਗਬਾਨੀ ਵਿਭਾਗ ਨਾਲ ਕਰ ਸਕਦੇ ਹਨ ਸੰਪਰਕ

* ਹੁਣ ਤੱਕ AIF ਸਕੀਮ ਅਧੀਨ 34,265 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 25 ਅਪ੍ਰੈਲ:

ਪੰਜਾਬ ਦੇ ਬਾਗਬਾਨੀ ਮੰਤਰੀ Mohinder Bhagat ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ Agriculture Infrastructure Fund (AIF) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ ।

ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ AIF Scheme ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ AIF Scheme ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34,265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7,496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

ਸਰਕਾਰ ਵੱਲੋਂ Bt Hubrid Cottn ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ Seed Subsidy ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: Gurmeet Singh Khuddian

Subsidy ਮਾਡਲ ਨੇ ਕਿਸਾਨਾਂ ਦਾ ਭਰੋਸਾ ਜਿੱਤਿਆ; ਪਿਛਲੇ ਸਾਉਣੀ ਸ਼ੀਜਨ ਵਿੱਚ ਨਰਮੇ Cotton ਹੇਠ ਰਕਬੇ ਵਿੱਚ ਹੋਇਆ ਸੀ 19 ਫੀਸਦ ਵਾਧਾ: ਖੁੱਡੀਆਂ

• ਆਨਲਾਈਨ ਐਪਲੀਕੇਸ਼ਨਾਂ ਲਈ ਪੋਰਟਲ ਖੋਲ੍ਹਿਆ: ਖੁੱਡੀਆਂ ਵੱਲੋਂ ਕਿਸਾਨਾਂ ਨੂੰ Subsidy ਦਾ ਲਾਭ ਲੈਣ ਲਈ ਪੱਕੇ ਬਿੱਲ ਸਮੇਤ ਪ੍ਰਮਾਣਿਤ ਬੀਜ ਖਰੀਦਣ ਦੀ ਅਪੀਲ

• ਖੇਤੀਬਾੜੀ ਮੰਤਰੀ ਵੱਲੋਂ ਫੀਲਡ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਪੋਰਟਲ ਤੱਕ ਕਿਸਾਨਾਂ ਦੀ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 25 ਅਪ੍ਰੈਲ:–

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ Cotton Cultivation ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ Bhagwant Singh Mann  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਵੱਲੋਂ ਪ੍ਰਮਾਣਿਤ BT Hybrid Cotton Seeds ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ Subsidy ਪ੍ਰਦਾਨ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ - LD-1019, LD-949, FDK-124 ਅਤੇ PBD- 88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ Subsidy ਦਿੱਤੀ ਜਾਵੇਗੀ।

ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ Subsidy ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅਧੀਨ ਰਕਬੇ Area under Cotton Cultivation ਵਿੱਚ 19 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਰਕਬਾ ਸਾਉਣੀ 2024 ਦੇ 1 ਲੱਖ ਹੈਕਟੇਅਰ ਦੇ ਮੁਕਾਬਲੇ ਸਾਉਣੀ 2025 ਵਿੱਚ ਵਧ ਕੇ 1.19 ਲੱਖ ਹੈਕਟੇਅਰ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਉਣੀ 2026 ਲਈ 1.25 ਲੱਖ ਹੈਕਟੇਅਰ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਰੱਖਿਆ ਹੈ।" 

ਕਪਾਹ ਨੂੰ "ਚਿੱਟਾ ਸੋਨਾ" White Gold ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੇ ਝੋਨੇ ਦੀ ਥਾਂ ਹੋਰ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 20 ਅਪ੍ਰੈਲ ਤੋਂ ਖੋਲ੍ਹਿਆ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟਰਡ ਡੀਲਰਾਂ ਤੋਂ ਪ੍ਰਮਾਣਿਤ ਬੀਜ ਖਰੀਦਣ ਅਤੇ ਅਰਜ਼ੀਆਂ ਜਮ੍ਹਾਂ ਕਰਨ ਸਮੇਂ ਪੱਕੇ ਬਿੱਲ ਅਪਲੋਡ ਕਰਨ। ਤਸਦੀਕ ਉਪਰੰਤ 33 ਫ਼ੀਸਦ ਸਬਸਿਡੀ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।

ਇਹ ਪਹਿਲ ਕਿਸਾਨਾਂ ਨੂੰ ਵਿੱਤੀ ਰਾਹਤ ਦੇ ਨਾਲ ਨਾਲ ਹੋਰ ਲਾਭ ਵੀ ਪ੍ਰਦਾਨ ਕਰੇਗੀ। ਇਹ ਕਿਸਾਨਾਂ ਨੂੰ ਵਿਗਿਆਨਕ ਤੌਰ 'ਤੇ ਸਿਫ਼ਾਰਸ਼ ਕੀਤੀਆਂ, ਉੱਚ ਉਤਪਾਦਨ ਵਾਲੀਆਂ ਨਰਮੇ ਤੇ ਕਪਾਹ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਦੇਸੀ ਕਪਾਹ ਅਤੇ ਪੀਏਯੂ-ਪ੍ਰਵਾਨਿਤ ਬੀਟੀ ਹਾਈਬ੍ਰਿਡ ਨਰਮੇ ਦੇ ਬੀਜਾਂ ਉੱਤੇ ਸਬਸਿਡੀ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਕਪਾਹ ਪੱਟੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ Subsidy ਸਕੀਮ, ਜਿਸ ਨਾਲ ਪਿਛਲੇ ਸੀਜ਼ਨ ਵਿੱਚ ਨਰਮੇ ਹੇਠ ਰਕਬੇ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਨਾਲ ਖਰਚਿਆਂ ਵਿੱਚ ਕਾਫ਼ੀ ਕਮੀ ਆਉਣ ਅਤੇ ਖਾਸ ਕਰਕੇ ਨਰਮਾ ਪੱਟੀ ਵਾਲੇ ਮਾਲਵਾ Cotton Belt of Malwa ਖਿੱਤੇ ਵਿੱਚ ਇਸ ਦਾ ਹੋਰ ਵਿਸਥਾਰ ਹੋਣ ਦੀ ਉਮੀਦ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਹਰੇਕ ਯੋਗ ਕਿਸਾਨ ਲਈ ਆਨਲਾਈਨ ਪੋਰਟਲ Online Portal ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਉਤਪਾਦਕ ਜਾਣਕਾਰੀ ਜਾਂ ਡਿਜੀਟਲ ਪਹੁੰਚ ਦੀ ਘਾਟ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਸ. ਖੁੱਡੀਆਂ ਨੇ ਕਿਹਾ ਕਿ ਮਜ਼ਬੂਤ ਗੁਣਵੱਤਾ ਵਾਲੇ ਬੀਜ ਪ੍ਰਦਾਨ ਕਰਕੇ ਪੰਜਾਬ ਵੱਲੋਂ ਉਤਪਾਦਕਤਾ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਹਰੇਕ ਕਪਾਹ ਤੇ ਨਰਮਾ ਉਤਪਾਦਕ ਨੂੰ ਪੋਰਟਲ 'ਤੇ ਜਲਦੀ ਅਰਜ਼ੀਆਂ ਦੇਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

Thursday, April 23, 2026

ਪਰਾਲੀ ਪ੍ਰਬੰਧਨ ਤਕਨੀਕਾਂ ਨਾਲ ਕਣਕ ਦੀ ਸਫਲ ਕਾਸ਼ਤ ‘ਤੇ ਵਾਢੀ ਦਿਵਸ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ:

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ Crop Residue Management ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ KVK ਵਿਖੇ ਬਣਾਏ ਗਏ ‘ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਪਲੇਟਫ਼ਾਰਮ’ ਵਿੱਚ ਵੱਖ ਵੱਖ ਤਕਨੀਕਾਂ ਰਾਹੀਂ ਬੀਜੀ ਕਣਕ ਸਬੰਧੀ ਵਾਢੀ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਡਾ. ਸਤਬੀਰ ਸਿੰਘ ਗੋਸਲ, ਉੱਪ ਕੁਲਪਤੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਡਾ. ਕਿਰਨ ਬੈਂਸ, ਡੀਨ, ਕਾਲਜ ਆਫ਼ ਕਮਿਊਨਿਟੀ ਸਾਇੰਸ, ਪੀ.ਏ.ਯੂ. ਅਤੇ ਸ. ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ, ਜਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਮਹਿਮਾਨ ਵਜੋਂ ਹਿੱਸਾ ਲਿਆ। ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਡਾ. ਗੋਸਲ ਨੇ ਕਿਸਾਨਾਂ ਨੂੰ ਮੌਸਮੀ ਤਬਦੀਲੀ ਨਾਲ ਪੈਦਾ ਹੋ ਰਹੀਆਂ ਖੇਤੀ ਮੁਸ਼ਕਿਲਾਂ ਸਬੰਧੀ ਜਾਗਰੂਕ ਕੀਤਾ ਅਤੇ ਕੁਦਰਤੀ ਸਰੋਤਾਂ ਦੇ ਸੁਚੱਜੇ ਇਸਤੇਮਾਲ ਤੇ ਜ਼ੋਰ ਦਿੱਤਾ। ਉਹਨਾਂ ਨੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਗਈਆਂ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਹਨਾਂ ਨੂੰ ਕਿਸਾਨ ਪੱਖੀ ਅਤੇ ਟਿਕਾਊ ਖੇਤੀ ਲਈ ਲਾਭਕਾਰੀ ਦੱਸਿਆ। ਉਹਨਾਂ ਨੇ ਕਣਕ ਦੀਆਂ ਸੁਧਰੀਆਂ ਕਿਸਮਾਂ, ਖਾਸ ਤੌਰ ਤੇ PBW- 826 ਅਤੇ PBW-872 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕਿਸਮਾਂ ਮੌਸਮੀ ਤਬਦੀਲੀ ਕਾਰਨ ਕਣਕ ਦੇ ਪਕਾਅ ਸਮੇਂ ਆਮ ਨਾਲੋਂ ਤਾਪਮਾਨ ਵਧਣ ਨਾਲ ਹੋਣ ਵਾਲੇ ਨੁਕਸਾਨ ਨੂੰ ਘਟਾਉਂਦੀਆਂ ਹਨ। ਡਾ. ਗੋਸਲ ਨੇ ਕਿਸਾਨਾਂ ਨੂੰ ਕੇ.ਵੀ.ਕੇ. ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਅਤੇ ਪੀ.ਏ.ਯੂ ਤੇ ਉਹਨਾਂ ਦੇ ਲਗਾਤਾਰ ਭਰੋਸੇ ਲਈ ਧੰਨਵਾਦ ਕੀਤਾ।

ਇਸ ਮੌਕੇ ਡਾ. ਕਰਮਜੀਤ ਸ਼ਰਮਾਂ, ਸਹਿਯੋਗੀ ਨਿਰਦੇਸ਼ਕ, ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਿੱਟੀ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਨਾਲ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਅਤੇ ਖੇਤੀ ਖਰਚਿਆਂ ਵਿੱਚ ਕਮੀ ਵੀ ਆਉਂਦੀ ਹੈ। ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਕੇ.ਵੀ.ਕੇ. ਫ਼ਾਰਮ ਵਿਖੇ ਬਣਾਏ ਗਏ ‘ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਪਲੇਟਫ਼ਾਰਮ’ ਵਿੱਚ ਵੱਖ ਵੱਖ ਤਕਨੀਕਾਂ ਰਾਹੀਂ ਬੀਜੀ ਹੋਈ ਕਣਕ ਅਤੇ ਹੋਰ ਖੋਜ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਹਨਾਂ ਨੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ। ਪ੍ਰੋਗਰਾਮ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਨਾਲ ਉਹਨਾਂ ਨੇ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵਿਦਿਆਕ ਕੋਰਸਾਂ ਸਬੰਧੀ ਅਤੇ ਅੰਡਰਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਕਿਸਾਨਾਂ ਦੇ ਬੱਚਿਆਂ ਲਈ 10 ਫੀਸਦੀ ਰਾਖਵਾਂਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਆਏ ਹੋਏ ਕਿਸਾਨਾਂ ਨਾਲ਼ ਪੀ.ਏ.ਯੂ. ਵੱਲੋਂ ਤਿਆਰ ਕੀਤੇ ਸਬਜੀਆਂ ਅਤੇ ਫ਼ਲਾਂ ਦੀ ਪੌਸ਼ਟਿਕ ਬਗੀਚੀ ਦੇ ਮਾਡਲਾਂ ਸਬੰਧੀ ਗੱਲਬਾਤ ਕੀਤੀ।

ਸਮਾਗਮ ਵਿੱਚ ਪਹੁੰਚੇ ਹੋਏ ਮਹਿਮਾਨਾਂ ਅਤੇ ਕਿਸਾਨਾਂ ਨੇ ਕੇ.ਵੀ.ਕੇ. ਦੇ ਤਕਨੀਕੀ ਪਾਰਕ, ਖੋਜ ਤਜ਼ਰਬਿਆਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕੀਤਾ ਅਤੇ ਡਾ. ਗੋਸਲ ਨੇ ਕੇ.ਵੀ.ਕੇ. ਦੀ ਟੀਮ ਵੱਲੋਂ ਕਿਸਾਨਾਂ ਦੀ ਸੇਵਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ। ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਅਪਣਾ ਕੇ ਵਾਤਾਵਰਣ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਉਣ।

ਖੇਤੀ ਵਿਭਿੰਨਤਾ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਨਰਮੇਂ ਦੀ ਖੇਤੀ ਕਰਨ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ 23 ਅਪ੍ਰੈਲ

ਪਾਣੀ ਦੇ ਡਿੱਗ ਰਹੇ ਮਿਆਰ ਨੂੰ ਦੇਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਨਕਦੀ ਫਸਲਾਂ Cash Crops ਹੇਠ ਰਕਬਾ ਵਧਾਉਣ ਲਈ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਪੌਦਾ ਸੁਰੱਖਿਆ ਅਫਸਰ ਅਤੇ ਉਹਨਾਂ ਦੀ ਟੀਮ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ।
ਖੇਤੀ ਵਿਭਿੰਨਤਾ ਤਹਿਤ ਨਰਮਾ Cotton Cultivation ਅਤੇ ਕਪਾਹ ਇੱਕ ਅਹਿਮ ਨਕਦੀ ਫ਼ਸਲ ਹੈ ਅਤੇ ਕਿਸਾਨਾਂ ਵੱਲੋਂ ਨਰਮੇਂ ਦੀ ਬਿਜਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਬਲਾਕ ਸ਼੍ਰੀ ਮੁਕਤਸਰ ਸਾਹਿਬ Sri Muktsar Sahib ਅਧੀਨ ਸਰਕਲ ਬਧਾਈ ਦੇ ਪਿੰਡ ਬੱਲਮਗੜ੍ਹ ਵਿੱਚ ਕਿਸਾਨ ਨਿਰਮਲ ਸਿੰਘ ਪੁੱਤਰ ਸ਼੍ਰੀ ਅੰਗਰੇਜ਼ ਸਿੰਘ ਵੱਲੋਂ 4 ਏਕੜ ਨਰਮੇਂ ਦੀ ਬਿਜਾਈ ਡਾ. ਹਰਮਨਦੀਪ ਸਿੰਘ ਏ. ਡੀ. ਓ. ਅਤੇ ਸ਼੍ਰੀ ਸਵਰਨਜੀਤ ਸਿੰਘ ਅਸਿਸਟੈਂਟ ਟੈਕਨੋਲੋਜੀ ਮੈਨੇਜਰ (ਆਤਮਾ) ਦੀ ਮੌਜੂਦਗੀ ਵਿੱਚ ਕੀਤੀ ਗਈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਨਹਿਰੀ ਪਾਣੀ ਦੀ ਸਮੱਸਿਆ ਹੈ ਤਾਂ ਕਿਸਾਨ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ । ਉਹਨਾਂ ਦੱਸਿਆ ਕਿ ਜ਼ਿਲੇ੍ਹ ਵਿੱਚ ਜ਼ਿਲ੍ਹਾ, ਬਲਾਕ ਅਤੇ ਸਰਕਲ ਪੱਧਰ ਤੇ ਕਾਟਨ ਸਰਵੇਲੈਂਸ ਟੀਮਾਂ ਬਣਾਈਆਂ ਗਈਆਂ ਹਨ, ਜੋ ਹਫਤੇ ਵਿਚ 2 ਦਿਨ ਨਰਮੇ ਦੇ ਖੇਤਾਂ ਦਾ ਸਰਵੇਖਣ ਕਰਨਗੀਆਂ ਅਤੇ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਨਰਮੇ ਵਾਲੇ ਪਿੰਡਾਂ ਵਿੱਚ ਨੋਡਲ ਅਫਸਰ ਲਗਾਏ ਗਏ ਹਨ, ਕਿਸਾਨ ਨਰਮੇ ਸੰਬੰਧੀ ਕਿਸੇ ਵੀ ਮੁਸ਼ਕਿਲ ਲਈ ਬੇਝਿਜਕ ਰਾਬਤਾ ਕਰ ਸਕਦੇ ਹਨ । ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਬਿਜਾਈ ਵਾਲੇ ਕਿਸਾਨਾਂ ਨੂੰ ਬੀਜ ਤੇ 33 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਇਸ ਦਾ ਲਾਭ ਲੈਣ ਲਈ ਕਿਸਾਨ agrimachinerypb.com ਪੋਰਟਲ ਤੇ ਅਪਲਾਈ ਕਰ ਸਕਦੇ ਹਨ।

ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ

agrimachinerypb.com 'ਤੇ ਕਿਸਾਨ ਵੀਰ ਕਰ ਸਕਦੇ ਹਨ ਅਪਲਾਈ

20 ਅਪ੍ਰੈਲ ਤੋਂ 15 ਮਈ ਤੱਕ ਆਨਲਾਈਨ ਅਪਲਾਈ ਕੀਤਾ ਜਾਵੇ

ਫਾਜ਼ਿਲਕਾ 23 ਅਪ੍ਰੈਲ 2026…

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਫ਼ਸਲੀ ਵਿਭਿੰਨਤਾ Crop Diversification ਅਤੇ ਨਵੀਂ ਖੇਤੀ ਮਸ਼ੀਨਰੀ New Agriculture Machines ਨੂੰ ਉਤਸ਼ਾਹਿਤ ਕਰਨ ਲਈ CDP ਅਤੇ SMAM Scheme ਸਾਲ 2026-27 ਦੌਰਾਨ ਖੇਤੀ ਮਸ਼ੀਨਰੀ ਸਬਸਿਡੀ Agri Machinery Subsidy 'ਤੇ ਦੇਣ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬੜੀ ਅਫਸਰ ਫਾਜਿਲਕਾ Dr Harbansh Singh Sidhu ਨੇ ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨ ਕਸਟਮ ਹਾਈਰਿੰਗ ਸੈਂਟਰ ਵਿਖੇ ਸੀ.ਡੀ.ਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਲਈ ਮਸ਼ੀਨਾਂ ਨੂਮੈਟਿਕ ਪਲਾਂਟਰ, ਸੂਗਰਕੇਨ ਹਰਵੇਸਟਰ, ਮੇਜ਼ ਸ਼ੈਲਰ, ਹਾਈ ਕਲੀਰੈਂਸ ਬੂਮ ਸਪਰੇਅਰ, ਮੈਨੂਅਲਪਾਵਰ ਸਪਰੇਅਰ, ਸ਼ੂਗਰਕੇਨ ਪਲਾਂਟਰ, ਇੰਨਫੀਲਡਰ, ਗਰਾਊਂਡਨਟ ਡਿੱਗਰ, ਕਾਟਨ ਪਲਾਂਟਰ ਅਤੇ ਮਲਟੀ ਕਰਾਪ ਥਰੈਸ਼ਰ ਅਤੇ ਪੋਰਟਲ ਦੀ ਸੂਚੀ 'ਚ ਦਰਜ ਮਸ਼ੀਨਾਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਆਪਣੀ ਅਰਜੀ agrimachinerypb.com ਪੋਰਟਲ 'ਤੇ ਆਨਲਾਈਨ 20 ਅਪ੍ਰੈਲ 2026 ਤੋਂ 12 ਮਈ 2026 ਤੱਕ ਦੇ ਸਕਦੇ ਹਨ। ਜੇਕਰ ਫਾਈਲ ਅਪਲਾਈ ਸਬੰਧੀ ਕੋਈ ਸਮੱਸਿਆਂ ਆਉਦੀ ਹੈ ਤਾਂ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਸਹਾਇਕ ਖੇਤੀਬਾੜੀ ਇੰਜੀਨੀਅਰ, ਫਾਜਿਲਕਾ ਬਰਾਂਚ ਵਿਖੇ ਸੰਪਰਕ ਕਰਨ।

ਇਸ ਤੋਂ ਇਲਾਵਾ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰਾਂ ਲਈ ਡੀ.ਐਸ.ਆਰ, ਪੀ.ਟੀ.ਓ ਉਪਰੇਟਿਡ ਬੰਡ ਫਾਰਮਰ, ਹਾਈ ਕਲੀਰੈਂਸ ਬੂਮ ਸਪਰੇਅਰ, ਪੀ.ਟੀ.ਓ ਉਪਰੇਟਿਡ ਫਰਟੀਲਾਈਜ਼ਰ ਸਪਰੈਡਰ, ਪੈਡੀ ਟਰਾਂਸਪਲਾਂਟਰ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਨਰਸਰੀ ਸੀਡਰ, ਟਰੈਕਟਰ ਆਪਰੇਟਿਡ ਇਲੈਕਟਰੋਸਟੈਟਿਕ ਸਪਰੇਅਰ ਆਦਿ ਮਸ਼ੀਨਾਂ ਲੈਣ ਲਈ ਆਨਲਾਇਨ ਅਪਲਾਈ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਸੀ.ਡੀ.ਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਖੇਤੀ ਮਸ਼ੀਨਾਂ ਅਤੇ ਸਮੈਮ ਸਕੀਮ ਅਧੀਨ ਆਧੁਨਿਕ ਖੇਤੀ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਖੇਤੀ ਕਰਨੀ ਸੌਖੀ ਹੋਣ ਦੇ ਨਾਲ-ਨਾਲ, ਸਮੇਂ ਦੀ ਬੱਚਤ ਵੀ ਹੋਵੇਗੀ, ਲੇਬਰ ਦਾ ਖਰਚਾ ਘੱਟ ਹੋਵੇਗਾ ਅਤੇ ਪਾਣੀ ਦੀ ਬੱਚਤ ਹੋਵੇਗੀ ਅਤੇ ਨਾਲ ਹੀ ਕਿਸਾਨਾਂ ਦਾ ਮੁਨਾਫਾ ਵੀ ਵਧੇਗਾ।

Wednesday, April 22, 2026

ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ:

SAS Nagar ਦੇ ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਨੇ ਦੱਸਿਆ ਕਿ ਸਰਕਾਰ ਵੱਲੋਂ ਤੇਲ ਬੀਜ ਫਸਲਾਂ Oil Seed Crops ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ “ਆਇਲ ਸੀਡ ਕਿਸਾਨ ਮਿੱਤਰ” Oil Seed Farmer Friend ਕਿਉਆਰ ਸਕੈਨਰ ਜਾਰੀ ਕੀਤਾ ਗਿਆ ਹੈ। ਇਸ ਡਿਜ਼ਿਟਲ ਉਪਰਾਲੇ ਰਾਹੀਂ ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਮੱਸਿਆਵਾਂ ਦਾ ਆਨਲਾਈਨ ਹੱਲ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਿਸਾਨ ਇਸ ਕਿਉਆਰ ਸਕੈਨਰ ਰਾਹੀਂ ਸਰੋਂ, ਸੂਰਜਮੁੱਖੀ, ਮੂੰਗਫਲੀ, ਤਿੱਲ ਆਦਿ ਫਸਲਾਂ ਦੀ ਵਿਗਿਆਨਿਕ ਖੇਤੀ, ਉਨਤ ਕਿਸਮਾਂ, ਖਾਦਾਂ, ਕੀੜੇ/ਬਿਮਾਰੀਆਂ ਦੀ ਰੋਕਥਾਮ, ਸਿੰਚਾਈ ਅਤੇ ਮਾਹਿਰਾਂ ਦੀ ਸਲਾਹ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਪਜ ਦੀ ਵਧੀਆ ਕੀਮਤ ਅਤੇ ਮੰਡੀਕਰਨ ਸਬੰਧੀ ਵੀ ਜਾਣਕਾਰੀ ਮਿਲੇਗੀ।

ਉਨ੍ਹਾਂ ਕਿਹਾ ਕਿ ਕਿਸਾਨ ਨੈਸ਼ਨਲ ਮਿਸ਼ਨ ਆਨ ਆਇਲਸੀਡ National Mission on Oil Seed Cops ਅਤੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ RKVY ਅਧੀਨ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਇਸ ਮਾਧਿਅਮ ਰਾਹੀਂ ਜਾਣ ਸਕਦੇ ਹਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਇਸ ਕਿਉਆਰ ਸਕੈਨਰ QR Scanner ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਕਿਸੇ ਵੀ ਸਮੱਸਿਆ ਲਈ ਸੰਬੰਧਿਤ ਦਫਤਰਾਂ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

ਖੇਤੀਬਾੜੀ ਯੂਨੀਵਰਸਿਟੀ ਦੇ ਦਾਖਲਿਆਂ ਵਿੱਚ ਕਿਸਾਨੀ ਪਰਿਵਾਰਾਂ ਲਈ ਰੱਖੀਆਂ ਗਈਆ ਹਨ ਰਾਖਵੀਆਂ ਸੀਟਾਂ — ਵਾਈਸ ਚਾਂਸਲਰ

ਪੀ.ਏ.ਯੂ. ਦੇ ਮਾਡਲ ਹਾਈ ਸਕੂਲ ਕਾਉਣੀ ਵਿਖੇ ਕਰਵਾਇਆ ਗਿਆ ਸਲਾਨਾ ਸਭਿਆਚਾਰਕ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ 23 ਅਪ੍ਰੈਲ
PAU ਦੇ ਮਾਡਲ ਹਾਈ ਸਕੂਲ ਕਾਉਣੀ ਵਿਖੇ ਸਲਾਨਾ ਸਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ Vice Chancellor ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ
ਇਸ ਮੌਕੇ ਵਾਈਸ ਚਾਂਸਲਰ ਡਾ. ਗੋਸਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਨੇ ਦੂਰ ਦਰਾਜ ਦੇ ਖੇਤਰ ਵਿਚ ਇਲਾਕੇ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਮੰਤਵ ਨਾਲ ਇਸ ਸਕੂਲ ਨੂੰ ਚਾਲੂ ਰੱਖਿਆ ਹੋਇਆ ਹੈ । ਉਹਨਾਂ ਕਿਹਾ ਕਿ ਹੋਰ ਵੀ ਖੁਸ਼ੀ ਦੀ ਗੱਲ ਹੋਵੇਗੀ ਜੇਕਰ ਇਸ ਇਲਾਕੇ ਦੇ ਬੱਚੇ ਸਕੂਲ ਦੇ ਮਾਧਿਅਮ ਰਾਹੀਂ ਯੂਨੀਵਰਸਿਟੀ ਤੋਂ ਉੱਚ ਖੇਤੀ ਸਿੱਖਿਆ ਹਾਸਲ ਕਰਨ। ਡਾ. ਗੋਸਲ ਨੇ ਯੂਨੀਵਰਸਿਟੀ ਦੇ ਦਾਖਲਿਆਂ ਵਿਚ ਕਿਸਾਨੀ ਪਰਿਵਾਰਾਂ Reservation in PAU Admission ਲਈ ਰਾਖਵੀਆਂ ਸੀਟਾਂ ਬਾਰੇ ਵੀ ਜਾਣਕਾਰੀ ਦਿੱਤੀ।
ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਸਿੱਖਿਆ ਦੇ ਮਹੱਤਵ ਬਾਰੇ ਗੱਲ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪੰਜਵੀ ਅਤੇ ਅੱਠਵੀਂ ਜਮਾਤ ਦਾ 100 ਫੀਸਦੀ ਨਤੀਜਾ ਰਿਹਾ। ਪੰਜਵੀ ਜਮਾਤ ਦੀ ਵਿਦਿਆਰਥੀ ਸੁਮਨਵੀਰ ਕੌਰ ਰਾਜ ਪੱਧਰੀ ਪੰਜਾਬੀ ਓਲੰਪੀਆਡ ਲਈ ਚੁਣੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ, ਹਰਿਆਣਵੀਂ, ਰਾਜਸਥਾਨੀ ਅਤੇ ਪੱਛਮੀ ਨਾਚ ਵੰਨਗੀਆਂ ਪੇਸ਼ ਕੀਤੀਆਂ ਗਈਆਂ , ਇਸ ਤੋਂ ਇਲਾਵਾ ਭੋਜਨ ਨੂੰ ਵਿਅਰਥ ਨਾਲ ਗਵਾਉਣ ਬਾਰੇ ਲਘੂ ਨਾਟ ਵੀ ਪੇਸ਼ ਕੀਤਾ ਗਿਆ। ਇਲਾਕੇ ਦੇ ਪਤਵੰਤੇ ਲੋਕ ਅਤੇ ਬੱਚਿਆਂ ਦੇ ਮਾਂ ਬਾਪ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਏ। ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਹੋਇਆ, ਜਿਹਨਾਂ ਵਿਚ ਕਰਨਵੀਰ ਸਿੰਘ ਨੂੰ ਮੁੰਡਿਆਂ ਦਾ ਸਰਵੋਤਮ ਅਥਲੀਟ ਅਤੇ ਸਤਿਕਾਰ ਕੌਰ ਨੂੰ ਕੁੜੀਆਂ ਦੀ ਬੈਸਟ ਅਥਲੀਟ ਚੁਣਿਆ ਗਿਆ ।
ਇਸ ਮੌਕੇ ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਯਾਦਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ ਨੇ ਸਮਾਗਮ ਦੇ ਸਫਲ ਆਯੋਜਨ ਲਈ ਭਰਪੂਰ ਯਤਨ ਕੀਤੇ। ਅੰਤ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਕ ਡਾ. ਕਰਮਜੀਤ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ । ਇਸ ਮੌਕੇ ਸਕੂਲ ਲਈ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।