ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਪ੍ਰੈਲ, 2026:
All about Agriculture, Horticulture and Animal Husbandry and Information about Govt schemes for Farmers
Thursday, April 30, 2026
ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ
ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, -ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਗਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਬਚਾਉਣਾ ਜ਼ਰੂਰੀ, ਕਿਸਾਨਾਂ ਨੂੰ ਫਸਲਾਂ ਪਾਲਣ ਲਈ ਟਿਊਬਵੈੱਲਾਂ ਦੀ ਬਜਾਏ ਨਹਿਰੀ ਪਾਣੀ ਵਰਤਣਾ ਚਾਹੀਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ, ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਭਰੋਸਾ
ਸੰਗਰੂਰ, 30 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਟਿਕਾਊ ਖੇਤੀ Sustainable Agriculture ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ Water Conservation ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ Ground Water ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ Canal Water for Irrigation ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।
ਆਪਣੇ ਜੱਦੀ ਪਿੰਡ ਸਤੌਜ Village Satauj ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ Punjabਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜੋ ਕਿ ਰਵਾਇਤੀ ਸਿੰਚਾਈ ਸਮਾਂ-ਸਾਰਣੀ ਤੋਂ ਮਹੱਤਵਪੂਰਨ ਤਬਦੀਲੀ ਹੈ।
ਉਨ੍ਹਾਂ ਅੱਗੇ ਕਿਹਾ, "ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ Paddy Sowing ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ।" ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪਾਣੀ ਦੀ ਇੱਕ-ਇੱਕ ਬੂੰਦ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ।"
ਪੰਜਾਬ ਦੇ ਪਾਣੀਆਂ 'ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ Pakistan ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।" ਉਨ੍ਹਾਂ ਨੇ ਦਹਾਕਿਆਂ ਤੋਂ ਲਗਾਤਾਰ ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਨਾਲ ਚਿੰਤਾਜਨਕ ਪੱਧਰ ਤੱਕ ਪਾਣੀ ਘਟਣ ਦੀ ਚੁਣੌਤੀ ਪੈਦਾ ਹੋਈ ਹੈ ਅਤੇ ਇਸ ਲਈ ਪਹੁੰਚ ਵਿੱਚ ਤੁਰੰਤ ਤਬਦੀਲੀ ਦੀ ਲੋੜ 'ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਕਿਹਾ “ਧਰਤੀ ਹੇਠਲਾ ਪਾਣੀ ਇੱਕ ਕੀਮਤੀ ਅਤੇ ਸੀਮਤ ਸਰੋਤ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਚਾਹੀਦਾ ਹੈ। ਆਪਣੀ ਸੋਚ ਵਿੱਚ ਸਮੂਹਿਕ ਤਬਦੀਲੀ ਲਿਆਉਣ ਦਾ ਸਮਾਂ ਆ ਗਿਆ ਹੈ। ਨਹਿਰੀ ਪਾਣੀ ਸਿਰਫ਼ ਬਦਲ ਨਹੀਂ ਹੈ, ਇਹ ਪੰਜਾਬ ਦੀ ਖੇਤੀਬਾੜੀ Agriculture of Punjab ਦਾ ਭਵਿੱਖ ਹੈ।”
ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਰਚ, 2026 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਸਿੰਚਾਈ ਪ੍ਰੋਜੈਕਟਾਂ 'ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਹੋਰ ਖਾਲੇ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਕਾਰਜਸ਼ੀਲ ਹੋ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ 'ਤੇ ਵਿਕਸਿਤ ਕੀਤਾ ਗਿਆ ਹੈ ਅਤੇ ਇਹ ਪੰਜਾਬ ਦੇ ਸਿੰਚਾਈ ਨੈੱਟਵਰਕ ਨੂੰ ਆਧੁਨਿਕ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਇਸ ਢਾਂਚੇ ਦੀ ਵਿਆਪਕਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਦੋ ਭਾਖੜਾ ਨਹਿਰਾਂ Bhakra Canal ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਤਹਿਤ ਸਮਰਪਿਤ ਯੋਜਨਾਵਾਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਲੰਬੇ ਸਮੇਂ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਉਨ੍ਹਾਂ ਕਿਹਾ, “ਇਹ ਸਿਰਫ਼ ਮੌਜੂਦਾ ਫ਼ਸਲੀ ਚੱਕਰ ਬਾਰੇ ਨਹੀਂ ਹੈ ਸਗੋਂ ਇਹ ਪੰਜਾਬ ਦੀ ਖੇਤੀਬਾੜੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਬਾਰੇ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਥਾਈ ਈਕੋਸਿਸਟਮ ਬਰਕਰਾਰ ਰੱਖਿਆ ਜਾ ਸਕੇ।”
ਮੁੱਖ ਮੰਤਰੀ ਨੇ ਕਿਹਾ, “ਇਹ ਮੇਰਾ ਪਿੰਡ ਅਤੇ ਮੇਰੇ ਆਪਣੇ ਲੋਕ ਹਨ। ਮੈਂ ਇੱਥੇ ਸਾਰਿਆਂ ਨੂੰ ਨਿੱਜੀ ਤੌਰ 'ਤੇ ਜਾਣਦਾ ਹਾਂ ਅਤੇ ਇਹ ਇਸ ਫੇਰੀ ਨੂੰ ਹੋਰ ਵੀ ਖਾਸ ਬਣਾਉਂਦਾ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ, “ਟਿਊਬਵੈੱਲਾਂ ਰਾਹੀਂ ਜ਼ਿਆਦਾ ਜ਼ਮੀਨੀ ਪਾਣੀ ਨਾ ਕੱਢੋ। ਅੱਜ ਬਚਾਈ ਗਈ ਹਰ ਬੂੰਦ ਸਾਡੇ ਭਵਿੱਖ ਦੀ ਰਾਖੀ ਕਰੇਗੀ।”
ਹੋਰ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਨੈੱਟਵਰਕਾਂ ਦੇ ਨਾਲ-ਨਾਲ ਹਰ 20 ਮੀਟਰ ਦੇ ਅੰਤਰਾਲ 'ਤੇ ਰੀਚਾਰਜ ਪੁਆਇੰਟ Ground Water Recharge Points ਸਥਾਪਤ ਕੀਤੇ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਦੀ ਕੁਦਰਤੀ ਤੌਰ 'ਤੇ ਭਰਪਾਈ ਵਿੱਚ ਮਦਦ ਮਿਲ ਸਕੇ।
ਇੱਕ ਹੋਰ ਵੱਡੇ ਸੁਧਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ High Tension Electricity Wires ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।" ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਇਸ ਸਮੇਂ ਲਾਗੂਕਰਨ ਦੇ ਪੜਾਅ ਅਧੀਨ ਹੈ ਅਤੇ ਜਲਦ ਹੀ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਨੁੱਖੀ ਜੀਵਨ ਲਈ ਜ਼ੋਖਮ ਨੂੰ ਖਤਮ ਕਰੇਗਾ, ਫਸਲਾਂ ਦੇ ਨੁਕਸਾਨ Crop Loss ਨੂੰ ਰੋਕੇਗਾ ਅਤੇ ਖੇਤੀਬਾੜੀ ਕਾਰਜਾਂ ਵਿੱਚ ਇਹਨਾਂ ਤਾਰਾਂ ਕਾਰਨ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰੇਗਾ। ਇਹ ਪ੍ਰਾਜੈਕਟ ਕਿਸਾਨਾਂ ਦੇ ਜੀਵਨ ਵਿੱਚ ਸਾਰਥਕ ਬਦਲਾਅ ਲਿਆਏਗਾ।” ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਉਨ੍ਹਾਂ ਦੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗਾ ਜਿਸ ਵਿੱਚ 2,000 ਏਕੜ ਵਿੱਚ ਫੈਲੇ ਲਗਭਗ 413 ਟਿਊਬਵੈੱਲ ਅਤੇ 1,100 ਬਿਜਲੀ ਦੇ ਖੰਭੇ ਸ਼ਾਮਲ ਹੋਣਗੇ।
ਵਿਆਪਕ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਟੀਚਾ ਕਿਸਾਨਾਂ ਨੂੰ ਹੋਰ ਸਮਰੱਥ ਬਣਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ। ਪੰਜਾਬ ਸਰਕਾਰ ਵੱਲੋਂ ਹਰ ਫੈਸਲਾ ਸਾਡੇ ਲੋਕਾਂ ਦੀ ਭਲਾਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"
Wednesday, April 29, 2026
ਜਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ 02 ਮਈ ਲਗਾਇਆ ਜਾਵੇਗਾ
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ:
ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਲਈ ਡੀਲਰਾਂ ਦੀ ਚੈਕਿੰਗ
ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਖਰੀਦ ਸਮੇਂ ਪੱਕਾ ਬਿੱਲ ਲੈਣਾ ਯਕੀਨੀ ਬਣਾਉਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ
ਬਰਨਾਲਾ, 29 ਅਪ੍ਰੈਲ
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ
*ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਭਰ ਵਿੱਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ, ਨਵੇਂ ਰਜਬਾਹੇ ਬਣਾਏ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*7,000 ਨਵੇਂ ਰਜਬਾਹਿਆਂ ਤੇ ਕਸੀਆਂ ਦੀ ਜਾਂਚ ਕਰਨ ਲਈ ਬੁੱਧਵਾਰ ਨੂੰ 21,000 ਕਿਊਸਿਕ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ, ਚਾਰੇ ਵਾਲੀ ਮੱਕੀ ਅਤੇ ਹੋਰ ਫਸਲਾਂ ਦੀ ਸਿੰਜਾਈ ਲਈ ਪਾਣੀ ਦੀ ਕੋਈ ਕਮੀ ਨਹੀਂ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪਾਣੀ ਦੀ ਹਰ ਬੂੰਦ ਬਚਾਉਣ ਨਾਲ 21 ਲੱਖ ਘਣ ਮੀਟਰ ਪਾਣੀ ਧਰਤੀ ਹੇਠ ਜੀਰਣ ਵਿੱਚ ਮਦਦ ਮਿਲੀ, ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਚੰਡੀਗੜ੍ਹ, 29 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।
ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋ ਰਿਹਾ ਹੈ, ਜੋ ਕਿ ਸੂਬੇ ਦੀ ਜਲ ਪ੍ਰਬੰਧਨ ਰਣਨੀਤੀ ਵਿੱਚ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਜਲ ਸਰੋਤਾਂ, ਖੇਤੀਬਾੜੀ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸਾਡਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ।"
ਉਨ੍ਹਾਂ ਅੱਗੇ ਕਿਹਾ, “ਸਿੰਜਾਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦਾ ਇਤਿਹਾਸਕ ਨਿਵੇਸ਼ ਕੀਤਾ ਗਿਆ ਹੈ। ਇਸ ਸੀਜ਼ਨ ਵਿੱਚ 14,000 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਅਤੇ 4,000 ਕਿਲੋਮੀਟਰ ਨਵੀਆਂ ਨਹਿਰਾਂ ਦੇ ਨਿਰਮਾਣ ਨਾਲ 1 ਮਈ ਤੋਂ ਨਹਿਰਾਂ ਵਿੱਚ ਪੂਰਾ ਪਾਣੀ ਛੱਡਿਆ ਜਾਵੇਗਾ। ਫਾਜ਼ਿਲਕਾ ਅਤੇ ਅਬੋਹਰ ਵਰਗੇ ਟੇਲਾਂ ਉੱਤੇ ਪੈਂਦੇ ਖੇਤਰਾਂ ਨੂੰ ਵੀ 2 ਮਈ ਤੱਕ ਪਾਣੀ ਮਿਲ ਜਾਵੇਗਾ। ਪਾਣੀ ਰੀਚਾਰਜ ਕਰਨ ਦੇ ਯਤਨਾਂ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਦੇ ਨਾਲ ਬਿਜਲੀ ਬਚਾਉਣ ਅਤੇ ਮਜ਼ਦੂਰਾਂ ਲਈ ਸਹੂਲਤ ਯਕੀਨੀ ਬਣਾਉਣ ਲਈ ਝੋਨੇ ਦੀ ਬਿਜਾਈ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਅਤੇ 1 ਜੂਨ ਤੋਂ ਨਹਿਰੀ ਪਾਣੀ ਦੀ ਸਪਲਾਈ ਪੜਾਅਵਾਰ ਢੰਗ ਨਾਲ ਪ੍ਰਦਾਨ ਕੀਤੀ ਜਾਵੇਗੀ। ਮੈਂ ਇਹ ਵੀ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਆਸਟਰੇਲੀਆ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।”
ਉਨ੍ਹਾਂ ਪੋਸਟ ਵਿੱਚ ਕਿਹਾ, “ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਪਾਣੀ ਦੀ ਹਰ ਬੂੰਦ ਨੂੰ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਪਹਿਲੀ ਮਈ ਤੋਂ ਸੂਬੇ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ।" ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਪਾਣੀ ਦੀ ਹਰ ਬੂੰਦ ਬਚਾਉਣ ਲਈ ਵਚਨਬੱਧ ਹੈ। ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਦਿੱਤੀ ਗਈ, ਨਾ ਹੀ ਪਾਕਿਸਤਾਨ ਨੂੰ ਕੋਈ ਪਾਣੀ ਭੇਜਿਆ ਜਾ ਰਿਹਾ ਹੈ।"
ਟਿਕਾਊ ਸਿੰਜਾਈ ਸਾਧਨਾਂ ਵੱਲ ਤਬਦੀਲੀ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ `ਤੇ ਨਿਰਭਰਤਾ ਵਧਾਈ ਜਾਵੇ ਤਾਂ ਜੋ ਟਿਊਬਵੈੱਲਾਂ `ਤੇ ਦਬਾਅ ਘਟਾਇਆ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਮਾਰਚ 2026 ਤੱਕ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਸਿੰਜਾਈ ਕਾਰਜਾਂ `ਤੇ 6,700 ਕਰੋੜ ਰੁਪਏ ਖ਼ਰਚ ਕੀਤੇ ਹਨ।”
ਹੋਰ ਵਿਸਥਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਰਕਮ ਦੀ ਵਰਤੋਂ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਉਣ ਅਤੇ ਕਸੀਆਂ ਬਣਾਉਣ ਲਈ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਝੋਨੇ ਦੇ ਸੀਜ਼ਨ ਤੋਂ ਪਹਿਲਾਂ, 4,000 ਕਿਲੋਮੀਟਰ ਨਵੇਂ ਬਣੇ ਰਜਬਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਕਸੀਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਕਿਸੇ ਵੀ ਕਮੀ ਨੂੰ ਦੂਰ ਕੀਤਾ ਜਾ ਸਕੇ।”
ਇਸ ਪਹਿਲਕਦਮੀ ਦੇ ਪੱਧਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਛੱਡਿਆ ਜਾ ਰਿਹਾ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਕਿਸਾਨਾਂ ਨੂੰ ਬਹੁਤ ਲਾਭ ਪਹੁੰਚਾਏਗਾ।” ਉਨ੍ਹਾਂ ਅੱਗੇ ਕਿਹਾ, “ਇਹ ਖਾਸ ਤੌਰ ਉੱਤੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਬਾਗਾਂ ਅਤੇ ਕਪਾਹ, ਮੱਕੀ ਅਤੇ ਚਾਰੇ ਵਰਗੀਆਂ ਫਸਲਾਂ ਦੀ ਬਿਜਾਈ ਦੇ ਨਾਲ-ਨਾਲ ਝੋਨੇ ਦੀ ਕਾਸ਼ਤ ਲਈ ਖੇਤ ਤਿਆਰ ਕਰਨ ਵਿੱਚ ਮਦਦ ਕਰੇਗਾ।”
ਇਸ ਦੇ ਲੰਮੇ ਸਮੇਂ ਲਈ ਲਾਭਕਾਰੀ ਹੋਣ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਣੀ ਵੱਖ-ਵੱਖ ਰੀਚਾਰਜ ਸਕੀਮਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ।" ਉਨ੍ਹਾਂ ਅੱਗੇ ਕਿਹਾ, “ਬਾਗਬਾਨੀ, ਖਾਸ ਕਰਕੇ ਫਾਜ਼ਿਲਕਾ ਅਤੇ ਅਬੋਹਰ ਇਲਾਕਿਆਂ ਵਿੱਚ ਇਸ ਨਾਲ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਹੁਣ ਟਿਊਬਵੈੱਲਾਂ `ਤੇ ਨਿਰਭਰ ਨਹੀਂ ਰਹਿਣਾ ਪਵੇਗਾ।"
ਧਰਤੀ ਹੇਠਲੇ ਪਾਣੀ ਦੀ ਸੰਭਾਲ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।" ਉਨ੍ਹਾਂ ਅੱਗੇ ਕਿਹਾ, “ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਦਾ ਵਜੂਦ ਇਸ ਦੇ ਪਾਣੀਆਂ ਨਾਲ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦੀ ਕੋਈ ਹੋਂਦ ਨਹੀਂ ਹੈ।”
ਹੋਰ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਇੱਕ ਸਾਲ ਵਿੱਚ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ।"
ਫਸਲ ਯੋਜਨਾਬੰਦੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਜ਼ੋਨ-ਵਾਰ ਕਾਸ਼ਤ ਸਹੀ ਯੋਜਨਾਬੰਦੀ ਅਤੇ ਪ੍ਰਬੰਧਾਂ ਨਾਲ ਕੀਤੀ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ, “ਸਾਰੇ ਜ਼ਿਲ੍ਹਿਆਂ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼਼ੁਰੂ ਹੋਵੇਗੀ, ਜਿਸ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਐਸ.ਏ.ਐਸ. ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ।”
ਉਨ੍ਹਾਂ ਅੱਗੇ ਦੱਸਿਆ, “ਪੰਜ ਜੂਨ ਤੋਂ ਫ਼ਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਬਿਜਾਈ ਸ਼ੁਰੂ ਹੋ ਜਾਵੇਗੀ ਅਤੇ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ਼਼ੁਰੂ ਹੋ ਜਾਵੇਗੀ।”
ਆਗਾਮੀ ਸਾਉਣੀ ਸੀਜਨ ਲਈ ਜਿਲ੍ਹੇ ਵਿੱਚ ਖਾਦਾਂ ਦੀ ਸਪਲਾਈ ਅਤੇ ਉਪਲੱਬਧਤਾ ਦੇ ਪੁਖਤਾ ਪ੍ਰਬੰਧ
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਖਾਦ ਸਪਲਾਈ ਕੰਪਨੀਆਂ ਦੇ ਨੁਮਾਇੰਦਿਆਂ ਤੇ ਖੇਤੀਬਾੜ੍ਹੀ ਅਧਿਕਾਰੀਆਂ ਦੀ ਮੀਟਿੰਗ
ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
- agrimachinerypb.com 'ਤੇ 12 ਮਈ ਤੱਕ ਕਿਸਾਨ ਵੀਰ ਕਰ ਸਕਦੇ ਹਨ ਆਨਲਾਈਨ ਅਪਲਾਈ
ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 4 ਮਈ ਤੋਂ
ਚਾਹਵਾਨ ਫਾਰਮਰਜ 30 ਅਪ੍ਰੈਲ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਫਾਰਮ ਭਰਵਾ ਸਕਦੇ ਹਨ
ਮਿੱਟੀ ਦੀ ਸਿਹਤ ਬਚਾਉਣ ਲਈ ਸੰਤੁਲਿਤ ਖਾਦ ਪ੍ਰਬੰਧਨ ਜ਼ਰੂਰੀ : ਕੇ.ਵੀ.ਕੇ. ਫ਼ਿਰੋਜ਼ਪੁਰ
Tuesday, April 28, 2026
ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ
ਚੰਡੀਗੜ੍ਹ, 28 ਅਪ੍ਰੈਲ
ਪੰਜਾਬ ਸਰਕਾਰ ਅਤੇ ਮਿਲਕਫੈੱਡ Milkfed ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ Milk Rate ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿੱਚ ਸੁਧਾਰ ਹੋਵੇਗਾ ਜਿਸ ਨਾਲ ਪੰਜਾਬ ਦੇ ਲਗਭਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਕਿਸਾਨਾਂ ਤੋਂ ਦੁੱਧ ਖ਼ਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਵੀ ਆਪਣੀਆਂ ਖਰੀਦ ਕੀਮਤਾਂ ਵਿੱਚ ਵਾਧਾ ਕਰਨਾ ਪਵੇਗਾ ਤਾਂ ਜੋ ਇਹ ਕੀਮਤਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ। ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਦੁੱਧ ਸਹਿਕਾਰੀ ਸੰਸਥਾ ਹੈ ਜੋ ਜਿਆਦਾਤਰ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਸਰਗਰਮ ਹੈ। ਦੇਸ਼ ਦੇ ਇਸ ਖੇਤਰ ਦੇ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ, ਮਿਲਕਫੈੱਡ ਵੱਲੋਂ ਦੁੱਧ ਖਰੀਦ ਕੀਮਤਾਂ ਵਿੱਚ ਵਾਧੇ ਦਾ ਵਿਆਪਕ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ।
ਨਰਮੇ ਦੀ ਬਜਾਈ 15 ਮਈ ਤੋਂ ਪਹਿਲਾਂ ਕਰੋ ਪੂਰੀ
ਨਰਮੇ ਦੀ ਬਿਜਾਈ ਨੂੰ ਲੈ ਕੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾਕਟਰ ਹਰਪ੍ਰੀਤਪਾਲ ਕੌਰ ਨੇ ਕੀਤੀ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ
ਕੈਬਨਿਟ ਮੰਤਰੀ ਖੁੱਡੀਆਂ ਨੇ 4.22 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਿਉ ਅਬੁਲ ਖੁਰਾਣਾ ਮਾਈਨਰ ਦਾ ਰੱਖਿਆ ਨੀਂਹ ਪੱਥਰ
— ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਕਰਨੇ ਚਾਹੀਦੇ ਹਨ ਯਤਨ- ਖੁੱਡੀਆਂ
Monday, April 27, 2026
ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ
ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਤੇ ਆਇਲ ਇੰਡੀਆ ਲਿਮਟਿਡ ਦੇ ਉੱਚ ਅਧਿਕਾਰੀਆਂ ਵੱਲੋਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨਾਲ ਮੁਲਾਕਾਤ
ਕੇਂਦਰੀ ਟੀਮ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਵਿਖੇ ਕੁਦਰਤੀ ਤੇਲ ਤੇ ਗੈਸ ਮਿਲਣ ਦੀ ਸੰਭਾਵਨਾ ਜਤਾਈ
ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਲਈ ਸ਼ੁਰੂਆਤੀ ਸਰਵੇਖਣ ਕਰਾਉਣ ਵਾਸਤੇ ਸਹਿਯੋਗ ਮੰਗਿਆ
ਗੋਇਲ ਵੱਲੋਂ ਪੰਜਾਬ ਦੇ ਵਿਕਾਸ ਲਈ ਹਰ ਹੰਭਲਾ ਮਾਰਨ ਅਤੇ ਪੂਰਨ ਸਹਾਇਤਾ ਦਾ ਭਰੋਸਾ
ਚੰਡੀਗੜ੍ਹ, 27 ਅਪ੍ਰੈਲ:
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।
ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ (ਡੀ.ਜੀ.ਐਚ) ਅਤੇ ਆਇਲ ਇੰਡੀਆ ਲਿਮਟਿਡ (ਓ.ਆਈ.ਐਲ) ਦੇ ਉੱਚ ਅਧਿਕਾਰੀਆਂ ਨਾਲ ਮਗਸੀਪਾ ਵਿਖੇ ਮੁਲਾਕਾਤ ਕਰਨ ਅਤੇ ਪ੍ਰਸਤਾਵਿਤ ਸਰਵੇਖਣ ਨੂੰ ਮੁਕੰਮਲ ਕਰਨ ਸਬੰਧੀ ਸਹਾਇਤਾ ਦੀ ਮੰਗ ਕਰਨ ਉਪਰੰਤ ਆਖੀ। ਸ੍ਰੀ ਅਜੈ ਕੁਮਾਰ ਸ਼ਰਮਾ (ਐਚ.ਓ.ਡੀ, ਐਨ.ਡੀ.ਆਰ, ਡੀ.ਜੀ.ਐਚ) ਦੀ ਅਗਵਾਈ ਵਾਲੀ ਇਸ ਟੀਮ ਵਿੱਚ ਸ੍ਰੀ ਸੁਰੇਂਦਰ ਕੁਮਾਰ ਦਾਸ (ਡੀ.ਜੀ.ਐਮ, ਡੀ.ਜੀ.ਐਚ), ਸ੍ਰੀ ਅਨੂਪ ਕੁਮਾਰ (ਕਾਰਜਕਾਰੀ ਡਾਇਰੈਕਟਰ, ਓ.ਆਈ.ਐਲ), ਸ੍ਰੀ ਰਤਨੇਸ਼ ਪਾਂਡੇ (ਸੁਪਰਿੰਟੈਂਡਿੰਗ ਭੂ ਅਤੇ ਭੌਤਿਕ ਵਿਗਿਆਨੀ, ਓ.ਆਈ.ਐਲ), ਸ੍ਰੀ ਦੁਰਗੇਸ਼ ਦੀਪ ਮਿਸ਼ਰਾ (ਪਾਰਟੀ ਚੀਫ਼, ਏਸ਼ੀਅਨ ਐਨਰਜੀ ਸਰਵਿਸਿਜ਼) ਅਤੇ ਸ੍ਰੀ ਚਮਨ ਸਿੰਘ (ਸਲਾਹਕਾਰ, ਸਿਸਮਿਕ ਓਪਰੇਸ਼ਨ, ਏਸ਼ੀਅਨ ਐਨਰਜੀ ਸਰਵਿਸਿਜ਼) ਸ਼ਾਮਲ ਹੋਏ।
ਮੀਟਿੰਗ ਦੌਰਾਨ ਸੂਬੇ ਵਿੱਚ ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਸਬੰਧੀ ਸੰਭਾਵਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵਿਸਥਾਰਿਤ ਪੇਸ਼ਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਆਇਲ ਇੰਡੀਆ ਲਿਮਟਿਡ ਵੱਲੋਂ ਕੁਦਰਤੀ ਤੇਲ ਅਤੇ ਗੈਸ ਭੰਡਾਰਾਂ ਦੀ ਖੋਜ ਕਰਨ ਲਈ ਇੱਕ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਉੱਚ-ਪੱਧਰੀ ਵਿਗਿਆਨਕ ਸਲਾਹਕਾਰ ਖੋਜ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਅਣ-ਪਛਾਤੇ ਖੇਤਰਾਂ ਵਿੱਚ ਵਿਆਪਕ ਸਰਵੇਖਣ ਦੀ ਸਿਫਾਰਸ਼ ਕੀਤੀ ਗਈ ਹੈ, ਜਿੱਥੇ ਖਣਿਜਾਂ ਅਤੇ ਪੈਟਰੋਲੀਅਮ ਭੰਡਾਰਾਂ ਸਬੰਧੀ ਹਾਲੇ ਤੱਕ ਕੋਈ ਖੋਜ ਨਹੀਂ ਕੀਤੀ ਗਈ।
ਸ੍ਰੀ ਅਜੈ ਸ਼ਰਮਾ ਨੇ ਦੱਸਿਆ ਕਿ ਮੰਤਰਾਲੇ ਨੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਸਣੇ ਰਾਜਸਥਾਨ ਵਿੱਚ ਬਾੜਮੇਰ, ਸੰਚੋਰ, ਜੈਸਲਮੇਰ ਅਤੇ ਬੀਕਾਨੇਰ-ਨਾਗੌਰ ਪੱਤਣਾਂ ਦੇ ਨਾਲ-ਨਾਲ ਗੰਗਾ ਪੱਤਣ ਅਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿੱਚ ਸਰਵੇਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਉਪ-ਪੱਤਣ (ਸਬ-ਬੇਸਿਨ) ਵਿੱਚ ਲਗਭਗ 169 ਲਾਈਨ ਕਿਲੋਮੀਟਰ ਨੂੰ ਕਵਰ ਕਰਦਿਆਂ ਵੱਡੇ ਪੱਧਰ 'ਤੇ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਨੂੰ "ਮਿਸ਼ਨ ਅਨਵੇਸ਼ਨ" ਦਾ ਨਾਮ ਦਿੱਤਾ ਗਿਆ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾ ਸਰਵੇਖਣ ਵਿਗਿਆਨਕ ਅਤੇ ਖੋਜ ਪ੍ਰਕਿਰਤੀ 'ਤੇ ਆਧਾਰਤ ਹੈ ਅਤੇ ਇਸ ਦਾ ਉਦੇਸ਼ ਸਟੀਕ ਭੂ-ਵਿਗਿਆਨਕ ਡੇਟਾ ਤਿਆਰ ਕਰਨਾ ਹੋਵੇਗਾ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਤੇਲ ਤੇ ਗੈਸ ਪਦਾਰਥਾਂ ਦਾ ਪਤਾ ਲਾਉਣ ਲਈ ਨਾ ਸਿਰਫ਼ ਖੋਜ ਗਤੀਵਿਧੀਆਂ ਨੂੰ ਤੇਜ਼ ਕਰੇਗੀ, ਸਗੋਂ ਇੱਕ ਵਿਆਪਕ ਭੂ-ਵਿਗਿਆਨਕ ਡੇਟਾ ਬੈਂਕ ਬਣਾਉਣ ਵਿੱਚ ਵੀ ਮਦਦ ਕਰੇਗੀ ਜਿਸ ਨਾਲ ਭਾਰਤ ਦੀ ਵਿਦੇਸ਼ੀ ਊਰਜਾ ਸਰੋਤਾਂ 'ਤੇ ਨਿਰਭਰਤਾ ਘਟੇਗੀ ਅਤੇ ਪੰਜਾਬ ਸਮੇਤ ਬਾਕੀ ਸੂਬਿਆਂ ਲਈ ਆਰਥਿਕ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।
ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਸਰਵੇਖਣ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਕੁਦਰਤੀ ਸਰੋਤਾਂ ਦੀ ਵਰਤੋਂ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਊਰਜਾ ਖੇਤਰ ਨੂੰ ਮਜ਼ਬੂਤ ਕਰਨਗੇ, ਸਗੋਂ ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਣਗੇ।
ਮੀਟਿੰਗ ਦੌਰਾਨ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਖਣਨ ਸ੍ਰੀ ਅਭਿਜੀਤ ਕਪਲਿਸ਼, ਮੁੱਖ ਇੰਜੀਨੀਅਰ (ਖਣਨ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Sunday, April 26, 2026
ਕਿਨੂੰ ਦੇ ਬਾਗ ਦੀ ਗਰਮੀਆਂ ਵਿਚ ਸਿੰਚਾਈ Irrigation of Kinnow Orchard in Summer
ਕਿਨੂੰ Kinnow ਦੱਖਣੀ ਪੱਛਮੀ ਪੰਜਾਬ South-Western Punjab ਤੋਂ ਇਲਾਵਾ ਰਾਜਸਥਾਨ Rajasthan ਤੇ ਹਰਿਆਣਾ Haryana ਵਿਚ ਵੀ ਤੇਜੀ ਨਾਲ ਵੱਧ ਰਿਹਾ ਹੈ। ਇਸ ਸਮੇਂ ਅਪ੍ਰੈਲ ਮਹੀਨੇ ਦਾ ਆਖੀਰ ਹੈ ਅਤੇ ਗਰਮੀ ਚਰਮ Heat Wave ਤੇ ਪਹੁੰਚ ਗਈ ਹੈ। ਅਜਿਹੇ ਵਿਚ ਕਿਨੂੰ ਦੇ ਬਾਗਾਂ ਵਿਚ ਸਿੰਚਾਈ Irrigation in Kinnow ਪ੍ਰਬੰਧ ਬਹੁਤ ਮਹੱਤਵਪੂਰਨ ਹੋ ਜਾਂਦਾ ਹੈ।
ਇਸ ਸਮੇਂ ਜੇਕਰ ਸੋਕਾ ਲੱਗ ਗਿਆ ਜਾਂ ਸੋਕੇ ਤੋਂ ਬਾਅਦ ਪਾਣੀ ਲੱਗਿਆ ਤਾਂ ਫਲ ਦਾ ਕੇਰਾ ਵੱਧ ਸਕਦਾ ਹੈ ਅਤੇ ਬੂਟੇ ਦੀ ਸਿਹਤ ਤੇ ਸੋਕੇ ਦਾ ਬੁਰਾ ਅਸਰ ਪੈ ਸਕਦਾ ਹੈ।ਜੇਕਰ ਖੁੱਲਾ ਪਾਣੀ Flood Irrigation ਲਗਾਉਂਦੇ ਹੋ ਤਾਂ ਨਵੇਂ ਲੱਗੇ ਬਾਗ ਨੂੰ 10-15 ਦਿਨ ਬਾਅਦ ਅਤੇ ਵੱਡੇ ਬਾਗ ਨੂੰ 21 ਦਿਨ ਬਾਅਦ ਪਾਣੀ ਦਿਓ। ਇਹ ਬਰਸਾਤਾਂ ਸ਼ੁਰੂ ਹੋਣ ਤੱਕ ਕਰਨਾ ਹੈ। ਪਰ ਇਹ ਵੀ ਖਿਆਲ ਰੱਖਣਾ ਹੈ ਕਿ ਖੇਤ ਵਿਚ ਬਾਗ ਦੀਆਂ ਜੜ੍ਹਾਂ ਵਿਚ ਪਾਣੀ ਖੜ੍ਹੇ ਨਾ।
ਇਸ ਤੋਂ ਬਿਨ੍ਹਾਂ ਜੜ੍ਹਾ ਦੁਆਲੇ ਛੋਟੀ ਵੱਟ ਬਣਾ ਦਿਓ ਤਾਂਕਿ ਪਾਣੀ ਤਣੇ ਨੂੰ ਨਾ ਛੂਹੇ।
ਜੇਕਰ ਡ੍ਰਿਪ ਸਿਸਟਮ Drip Irrigation ਰਾਹੀਂ ਪਾਣੀ ਦਿੰਦੇ ਹੋ ਤਾਂ ਇਸ ਸਮੇਂ 0-2 ਸਾਲ ਦੇ ਪੌਦੇ ਨੂੰ ਰੋਜਾਨਾਂ 16 ਲੀਟਰ, 3 ਤੋਂ 4 ਸਾਲ ਦੇ ਪੌਦੇ ਨੂੰ ਰੋਜਾਨਾ 32 ਲਿਟਰ, 5 ਤੋਂ 6 ਸਾਲ ਦੇ ਪੌਦੇ ਨੂੰ 48 ਲਿਟਰ, 6 ਤੋਂ 8 ਸਾਲ ਦੇ ਪੌਦੇ ਨੂੰ 64 ਲੀਟਰ ਤੇ 9 ਸਾਲ ਜਾਂ ਇਸਤੋਂ ਵੱਡੇ ਪੌਦੇ ਨੂੰ 80 ਲੀਟਰ ਪਾਣੀ ਦਿਓ।
ਇਸ ਤੋਂ ਬਿਨ੍ਹਾਂ ਕਿਨੂੰ ਦੇ ਬਾਗਾਂ ਵਿਚ ਝੋਨੇ ਦੀ ਪਰਾਲੀ ਨਾਲ ਮਲਚਿੰਗ Mulching with Paddy Stubble ਕਰਕੇ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਲਈ ਬੂਟਿਆਂ ਹੇਠ ਪਰਾਲੀ ਦੀ 5-6 ਇੰਚ ਮੋਟੀ ਤਹਿ ਵਿਛਾ ਦਿਓ।
ਇਹ ਵੀ ਯਾਦ ਰੱਖੋ: ਜੇਕਰ ਹਾਲੇ ਤੱਕ ਬੂਟਿਆਂ ਦੇ ਮੁੱਢਾ ਤੇ ਸਫੈਦੀ ਨਹੀਂ ਕੀਤੀ ਤਾਂ ਇਹ ਕੰਮ ਤੁਰੰਤ ਕਰੋ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...



.jpeg)










