Wednesday, May 6, 2026

ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨਾ ਸਿਖਲਾਈ ਮੇਲਾ ਲਗਾਇਆ

 ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫੀਸਦੀ ਨਹਿਰੀ ਪਾਣੀ ਕਿਸਾਨਾਂ ਦੇ ਖੇਤਾ ਤੱਕ ਪਹੁੰਚਇਆ–ਵਿਧਾਇਕ ਲਖਵੀਰ ਸਿੰਘ ਰਾਏ

*ਕਿਹਾ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਲਗਾਈ

**ਕਿਸਾਨਾਂ ਦੇ ਸਹਿਯੋਗ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਜਿਲ੍ਹੇ ਵਿੱਚ ਪਰਾਲੀ ਸਾੜਨ ਦੇ 80 ਫੀਸਦੀ ਮਾਮਲੇ ਘੱਟ ਹੋਏ- ਡਿਪਟੀ ਕਮਿਸ਼ਨਰ

ਫਤਹਿਗੜ੍ਹ ਸਾਹਿਬ, 06 ਮਈ

 ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ Kharif Crops ਬਾਰੇ ਜਾਣਕਾਰੀ ਦੇਣ ਲਈ ਈਸਟ ਗਾਰਡਨ ਪੈਲੇਸ ਰੁੜਕੀ ਵਿਖੇ ਕ੍ਰਿਸ਼ੀ ਉੱਨਤੀ ਯੋਜਨਾ Krishi Unnati Yojna ਆਤਮਾ ਸਕੀਮ ਅਧੀਨ ਆਉਂਦੀਆਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ District Level Farmer Training Camp ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਇੰਜੀ.) ਸ੍ਰੀ.ਜਗਦੀਸ਼ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ,ਗੁਰਵਿੰਦਰ ਸਿੰਘ ਢਿੱਲੋ ਨੇ ਸ਼ਮੂਲੀਅਤ ਕੀਤੀ।  

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ ਨਾਲ ਵਾਤਾਵਰਨ ਤੇ ਕੀਮਤੀ ਸੋਮੇ ਪਾਣੀ ਦੀ ਸਾਂਭ ਸੰਭਾਲ ਵਿੱਚ ਵੀ ਯੋਗਦਾਨ ਪਾਉਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਸਿੰਚਾਈ ਲਈ ਕਿਸਾਨਾਂ ਦੇ ਖੇਤਾ ਤੱਕ ਪਹਿਲਾ 22 ਫੀਸਦੀ ਨਹਿਰੀ ਪਾਣੀ ਪਹੁੰਚਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਦੀਆਂ ਪਾਈਪ ਲਾਇਨਾਂ ਪਹੁੰਚਾਈਆਂ ਗਈਆਂ ਹਨ, ਜਿਸ ਸਦਕਾ ਸੂਬੇ ਦੇ ਕਿਸਾਨਾਂ ਨੂੰ 80ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚ ਰਿਹਾ ਹੈ, ਇਸ ਯੋਜਨਾ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਿਆ ਹੈ ਉੱਥੇ ਹੀ ਕਿਸਾਨਾਂ ਨੂੰ ਫਸਲ ਦਾ ਚੰਗਾ ਝਾੜ ਮਿਲ ਰਿਹਾ ਹੈ।  

ਉਨ੍ਹਾਂ ਕਿਹਾ ਕਿ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਅਬਜੋਰਸ਼ਨ ਸਪੈਕਟਰੋਫੋਟੋਮੀਟਰ ਮਸ਼ੀਨ ਲਗਾਈ ਗਈ ਹੈ, ਇਸਤੋਂ ਪਹਿਲਾਂ ਜ਼ਿਲ੍ਹੇ ਦੇ ਜਿਹੜੇ ਮਿੱਟੀ ਦੇ ਟੈਸਟ ਸੰਗਰੂਰ ਹੁੰਦੇ ਸੀ, ਉਹ ਹੁਣ ਫਤਹਿਗੜ੍ਹ ਸਾਹਿਬ ਹੋਣਗੇ ਜਿਸਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ ਅਤੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਤੇ ਖੇਤੀਬਾੜ੍ਹੀ ਵਿਭਾਗ ਵੱਲੋਂ ਪ੍ਰਮਾਣਿਤ ਬੀਜ਼, ਖਾਦਾਂ ਅਤੇ ਕੀਟਨਾਸਕ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ।  

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦੇ 80 ਫੀਸਦੀ ਮਾਮਲੇ ਘਟ ਗਏ ਹਨ ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ ਕਰਨਾ ਹੈ।
ਇਸ ਮੌਕੇ ਵੱਖ ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਆਯੋਜਿਤ ਪ੍ਰਦਰਸ਼ਨੀਆਂ ਨੂੰ ਵੀ ਵੱਖ-ਵੱਖ ਸ਼ਖਸ਼ੀਅਤਾਂ ਨੇ ਦੇਖਿਆ ਅਤੇ ਹੌਸਲਾ ਅਫਜਾਈ ਕੀਤੀ। ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।  

ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਕੀਮਾਂ ਦਾ ਲਾਭ ਲੈ ਕੇ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਹਾ ਗਿਆ। ਉਹਨਾਂ ਵੱਲੋਂ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਡਾ. ਹਰਦੀਪ ਸਿੰਘ,  ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫਤਿਹਗੜ੍ਹ ਸਾਹਿਬ ਅਤੇ ਉਹਨਾਂ ਦੀ ਟੀਮ ਵੱਲੋ ਬੌਨਾ ਵਾਇਰਸ ਅਤੇ ਹੋਰ ਖੇਤੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਇਸ ਮੌਕੇ ਡਾ.ਨਿਰਮਲ ਸਿੰਘ,  ਜਿਲਾ ਸਿਖਲਾਈ ਅਫ਼ਸਰ, ਡਾ.ਇਕਬਾਲਜੀਤ ਸਿੰਘ,  ਖੇਤੀਬਾੜੀ ਅਫਸਰ, ਡਾ.ਬੂਟਾ ਸਿੰਘ, ਖੇਤੀਬਾੜੀ ਅਫਸਰ, ਡਾ.ਦਮਨ ਝਾਂਜੀ,  ਡਾ.ਸਤਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ , ਡਾ. ਹਰਮਨਜੀਤ ਸਿੰਘ,  ਡਾ.ਜਤਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਜਤਿੰਦਰ ਸਿੰਘ ਅੰਕੜਾ ਇੰਜੀਨੀਅਰ ਅਭਿਸ਼ੇਕ ਵੈਦ, ਮੀਨਾ ਰਾਣੀ ਏ ਡੀ ਓ, ਪੂਜਾ, ਰਵਿੰਦਰ ਕੌਰ ਵੀ ਹਾਜਰ ਸਨ।

ਝੋਨੇ ਦੀ ਸਿੱਧੀ ਬਿਜਾਈ ਅਤੇ ਸਫ਼ਲ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਝੋਨੇ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਖਾਦਾਂ ਦੇ ਸੁਚੱਜੇ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ

ਬਠਿੰਡਾ, 6 ਮਈ : ਪਿੰਡ ਜੋਧਪੁਰ ਪਾਖਰ (ਤਹਿਸੀਲ ਮੌੜ) ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Paddy ਅਤੇ ਸਫਲ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ Farmer Training Camp ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਫੂਡ ਇੰਜਨੀਅਰਿੰਗ) ਨੇ ਕਿਸਾਨ ਵੀਰਾਂ ਨੂੰ ਘਰੇਲੂ ਅਨਾਜ ਅਤੇ ਬੀਜਾਂ ਦੀ ਸਹੀ Seed Storage ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਅਪੀਲ ਕੀਤੀ ਕਿ ਕਿਸਾਨ ਵੀਰ ਜਿੱਥੋਂ ਤੱਕ ਹੋ ਸਕੇ ਬੀਜ ਆਪ ਹੀ ਸੰਭਾਲ ਕੇ ਰੱਖਣ ਅਤੇ ਅਜਿਹਾ ਕਰਨ ਨਾਲ ਖੇਤੀ ਖਰਚਾ ਵੀ ਘਟਦਾ ਹੈ। ਇਸ ਕੈਂਪ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਰ ਵੱਤਰ ਦੀ ਵਿਧੀ, ਬਿਜਾਈ ਸਮੇਂ ਧਿਆਨ ਦੇਣਯੋਗ ਵਿਸ਼ੇਸ਼ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇ.ਵੀ.ਕੇ, ਬਠਿੰਡਾ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ ਮੁਖੀ ਸਿਖਲਾਈ ਕੋਰਸ, ਖੇਤੀਬਾੜੀ ਪ੍ਰਦਰਸ਼ਨ, ਮਿੱਟੀ ਤੇ ਪਾਣੀ ਦੀ ਜਾਂਚ ਅਤੇ ਨਵੀਂ ਤਕਨਾਲੋਜੀ ਦੇ ਪ੍ਰਚਾਰ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਮਿੱਟੀ ਦੀ ਜਾਂਚ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਖਰਚ ਘਟਾਇਆ ਜਾ ਸਕੇ ਅਤੇ ਪੈਦਾਵਾਰ ਵਧਾਈ ਜਾ ਸਕੇ। ਉਨ੍ਹਾਂ ਨੇ ਝੋਨੇ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਖਾਦਾਂ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ-ਨਾਲ ਜੀਵਾਣੂੰ ਖਾਦਾਂ ਦੀ ਵਰਤੋਂ ਅਤੇ ਹਰੀ ਖਾਦ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ, ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਝੋਨੇ ਦੀਆਂ ਪ੍ਰਮਾਣਿਤ ਪੀ.ਆਰ ਕਿਸਮਾਂ ਪੀ.ਆਰ 133. ਪੀ.ਆਰ 132, ਪੀ.ਆਰ 131, ਪੀ.ਆਰ 128, ਪੀ.ਆਰ 126, ਪੀ.ਆਰ 114 ਅਤੇ ਬਾਸਮਤੀ 1509 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਕਿਸਮਾਂ ਵੱਧ ਉਪਜ ਦੇਣ ਦੇ ਨਾਲ-ਨਾਲ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਫਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ।

ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸਿਮਰਨਜੀਤ ਕੌਰ ਨੇ ਵੀ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

ਕੈਂਪ ਦੌਰਾਨ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਸਿੱਧੀ ਗੱਲਬਾਤ ਕੀਤੀ। ਅੰਤ ਵਿੱਚ ਵਿਗਿਆਨੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾ ਕੇ ਖਰਚ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ।

ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ - ਕੇ.ਵੀ.ਕੇ. ਫਿਰੋਜ਼ਪੁਰ

ਫ਼ਿਰੋਜ਼ਪੁਰ, 06 ਮਈ:

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ KVK, ਫਿਰੋਜ਼ਪੁਰ Firozpur ਦੀ ਟੀਮ ਵੱਲੋਂ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਫਿਰੋਜ਼ਸ਼ਾਹ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ Soil Testing ਦੇ ਅਧਾਰ 'ਤੇ ਮੁੱਖ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਵਿੱਚ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਬਾਰੇ ਦਸਦਿਆਂ ਕਿਹਾ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਮਿੱਟੀ ਦੇ ਨਮੂਨੇ ਲੈਣ ਦੀ ਸਹੀ ਵਿਧੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ ਡੀ.ਏ.ਪੀ. ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਖ਼ਾਦ ਪਾਉਣ ਦੀ ਲੋੜ ਨਹੀਂ। ਇਸ ਦੇ ਨਾਲ ਹੀ ਓਹਨਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ.-131, ਪੀ.ਆਰ.-132, ਪੀ.ਆਰ.-126 ਅਤੇ ਨਵੀਂ ਕਿਸਮ ਪੀ.ਆਰ.-133 ਦੇ ਬੀਜ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਬਾਸਮਤੀ ਦੀ ਫ਼ਸਲ ਵਿੱਚ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵੀ ਚਰਚਾ ਕੀਤੀ ਗਈ।

ਡਾ ਦਿਵਿਆ ਜੈਨ, ਸਹਾਇਕ ਪ੍ਰੋਫੈਸਰ, ਗ੍ਰਹਿ ਵਿਗਿਆਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘਰੇਲੂ ਸੁਆਣੀਆਂ ਲਈ ਲਗਾਏ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸਾਂ ਅਤੇ ਜਿਨਸਾਂ ਦੇ ਮੁੱਲ ਵਾਧੇ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕੈਂਪ ਦੇ ਅਖੀਰ ਵਿਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

ਮੰਡੀ ਅਰਨੀਵਾਲਾ ਵਿੱਚ ਬਣੇਗੀ ਪੰਜਾਬ ਦੀ ਸਭ ਤੋਂ ਪਹਿਲੀ ਜਾਮਣ ਮੰਡੀ-

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਹ ਪੱਥਰ

9 ਕਰੋੜ 84 ਲੱਖ ਦੀ ਲਾਗਤ ਦੇ ਨਾਲ 14 ਏਕੜ ਵਿੱਚ ਤਿਆਰ ਹੋਵੇਗੀ ਜਾਮਣ ਮੰਡੀ-ਵਿਧਾਇਕ ਜਗਦੀਪ ਕੰਬੋਜ ਗੋਲਡੀ

ਮੰਡੀ ਦਾ ਨਾਮ ਸੰਤ ਬਾਰਾ ਤਾਰਾ ਸਿੰਘ ਖੁਸ਼ਦਿਲ ਜੀ ਅਨਾਜ, ਵੈਜੀਟੇਬਲ, ਫਰੂਟ ਅਤੇ ਜਾਮਨ ਮੰਡੀ

ਜਲਾਲਾਬਾਦ/ਫਾਜ਼ਿਲਕਾ 6 ਮਈ 2026….
ਵਿਧਾਇਕ ਜਗਦੀਪ ਕੰਬੋਜ ਗੋਲਡੀ Jagdeep Kamboj Goldy ਵੱਲੋਂ ਐਲਾਨੇ ਦੱਸ ਦਿਨ ਦੱਸ ਵੱਡੇ ਐਲਾਨ ਦੇ ਤਹਿਤ ਅੱਜ ਤੀਜੇ ਦਿਨ ਵਿਧਾਇਕ ਜਲਾਲਾਬਾਦ ਨੇ ਜਲਾਲਾਬਾਦ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਇਸੇ ਤਹਿਤ ਹੀ ਅੱਜ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਾਮਣ ਮੰਡੀ Jamun Mandi ਦਾ ਨੀਂਹ ਪੱਥਰ ਰੱਖਿਆ।
ਜਲਾਲਬਾਦ ਵਾਸੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਪੰਜਾਬ ਦੀ ਸਭ ਤੋਂ ਪਹਿਲੀ ਇਤਿਹਾਸਿਕ ਮੰਡੀ ਜਾਮਨ ਅਰਨੀਵਾਲਾ Arniwala ਵਿਖੇ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੰਡੀ 9 ਕਰੋੜ 85 ਲੱਖ ਦੀ ਲਾਗਤ ਦੇ ਨਾਲ 14 ਏਕੜ ਵਿੱਚ ਤਿਆਰ ਹੋਵੇਗੀ ਤੇ ਇਸ ਮੰਡੀ ਦਾ ਨਾਮ ਸੰਤ ਬਾਬਾ ਤਾਰਾ ਸਿੰਘ ਜੀ ਖੁਸਦਿਲ ਜੀ ਅਨਾਜ, ਫਰੂਟ, ਵੈਜੀਟੇਬਲ ਤੇ ਜਾਮਨ ਮੰਡੀ Grain, Fruit and Vegetable Mandi ਹੋਵੇਗਾ।
 ਉਨ੍ਹਾਂ ਕਿਹਾ ਕਿ ਇਸ ਮੰਡੀ ਦੇ ਬਣਨ ਨਾਲ ਵਪਾਰੀ ਬਾਹਰਲੇ ਸ਼ਹਿਰਾਂ ਤੋਂ ਜਾਮਨ ਖਰੀਦਣ ਅਰਨੀਵਾਲਾ ਆਉਣਗੇ। ਇਸ ਪ੍ਰਕਾਰ ਇੱਥੇ ਵਪਾਰ ਵੀ ਵਧੇਗਾ ਤੇ ਅਰਨੀਵਾਲਾ ਵੀ ਇੱਕ ਇਤਿਹਾਸਿਕ ਜਾਮਨ ਮੰਡੀ ਦੇ ਨਾਮ ਤੇ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੰਡੀ ਵਿੱਚ ਕਿਸਾਨ ਤੇ ਵਪਾਰੀ ਜਾਮਨ ਦੇ ਨਾਲ ਨਾਲ ਸਬਜ਼ੀ, ਫਲ ਤੇ ਫਸਲਾਂ ਖਰੀਦ ਵੇਚ ਸਕਣਗੇ!
ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ Bhagwant Singh Mann ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਜਲਾਲਾਬਾਦ ਹਲਕੇ ਨੂੰ ਵਿਕਾਸ ਦੇ ਕੰਮਾਂ ਲਈ ਗ੍ਰਾਂਟ ਦਿੱਤੀ ਜਾ ਰਹੀ ਹੈ ਤੇ ਨਵੇਂ ਨਵੇਂ ਵਿਕਾਸ ਪ੍ਰਾਜੈਕਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਥੇ ਇਤਿਹਾਸਿਕ ਮੰਡੀ ਬਣਾਈ ਜਾ ਰਹੀ ਹੈ ਜੋ ਕਿ ਕਾਫੀ ਸਲਾਘਾਯੋਗ ਉਪਰਾਲਾ ਹੈ ਤੇ ਇਹ ਉਪਰਾਲਾ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗਾ। ਇਸ ਨਾਲ ਇਲਾਕੇ ਦੇ ਬਾਗਬਾਨਾਂ ਨੂੰ ਵੱਡਾ ਲਾਭ ਹੋਵੇਗਾ ਇਸ ਤੋਂ ਕਿਸਾਨਾਂ ਨੂੰ ਆਪਣੀ ਪੈਦਾਵਾਰ ਦੇ ਮੰਡੀਕਰਨ ਵਿੱਚ ਸੌਖ ਹੋਵੇਗੀ ਅਤੇ ਇਸ ਉਪਰਾਲੇ ਨਾਲ ਉਹਨਾਂ ਦੀ ਆਮਦਨ ਵਾਧੇ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇਗਾ।
 ਉਨ੍ਹਾਂ ਅੱਗੇ ਕਿਹਾ ਕਿ ਏਨੀਆਂ ਗਰੰਟੀਆਂ ਤੇ ਇੰਨੇ ਵਿਕਾਸ ਦੇ ਕੰਮ ਕਿਸੇ ਵੀ ਸਰਕਾਰ ਦੇ ਸਮੇਂ ਵਿੱਚ ਨਹੀਂ ਹੋਏ ਜਿੰਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇਂ ਵਿੱਚ ਹੋਏ ਹਨ, ਇਸ ਲਈ ਉਹ ਪੰਜਾਬ ਸਰਕਾਰ ਦੇ ਤਹਿਤ ਦਿਲੋਂ ਧੰਨਵਾਦੀ ਹਨ ਜਿਨਾਂ ਨੇ ਸਾਡੇ ਹਲਕੇ ਨੂੰ ਇਨਾ ਮਾਣ ਬਖਸ਼ਿਆ ਹੈ!

Tuesday, May 5, 2026

ਮਿੱਟੀ ਪਰਖ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਿਤ

ਕਿਸਾਨਾਂ ਨੂੰ ਅਪੀਲ, ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕੀਤੀ ਜਾਵੇ ਕਾਸ਼ਤ

ਬਠਿੰਡਾ, 6 ਮਈ : ਪਿੰਡ ਮਹਿਮਾ ਸਰਕਾਰੀ (ਤਹਿਸੀਲ ਬਠਿੰਡਾ) ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, PAU ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ Farmer Training Camp ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘੱਟ ਲਾਗਤ ਨਾਲ ਵੱਧ ਉਤਪਾਦਨ ਪ੍ਰਾਪਤ ਕਰਨ ਲਈ ਵਿਗਿਆਨਕ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਸੀ।

ਕੈਂਪ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਝੋਨੇ ਦੀਆਂ ਪ੍ਰਮਾਣਿਤ ਪੀ.ਆਰ ਕਿਸਮਾਂ PR-133. ਪੀ.ਆਰ 132, ਪੀ.ਆਰ 131, ਪੀ.ਆਰ 128, ਪੀ.ਆਰ 126, ਪੀ.ਆਰ 114 ਅਤੇ Basmati-1509 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਿਸਮਾਂ ਵੱਧ ਉਪਜ ਦੇਣ ਦੇ ਨਾਲ-ਨਾਲ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਫਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕੇ.ਵੀ.ਕੇ, Bathinda ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ ਮੁਖੀ ਸਿਖਲਾਈ ਕੋਰਸ, ਖੇਤੀਬਾੜੀ ਪ੍ਰਦਰਸ਼ਨ, ਮਿੱਟੀ ਤੇ ਪਾਣੀ ਦੀ ਜਾਂਚ ਅਤੇ ਨਵੀਂ ਤਕਨਾਲੋਜੀ ਦੇ ਪ੍ਰਚਾਰ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਦੀ ਮਹੱਤਤਾ Importance of Soil Testing ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਜਾਂਚ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਖਰਚ ਘਟਾਇਆ ਜਾ ਸਕੇ ਅਤੇ ਪੈਦਾਵਾਰ ਵਧਾਈ ਜਾ ਸਕੇ। ਉਨ੍ਹਾਂ ਨੇ ਨਾਈਟ੍ਰੋਜਨ ਅਤੇ ਫਾਸਫੋਰਸ ਖਾਦਾਂ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ-ਨਾਲ ਜੀਵਾਣੂੰ ਖਾਦਾਂ ਦੀ ਵਰਤੋਂ ਅਤੇ ਹਰੀ ਖਾਦ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ, ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਇਸ ਦੌਰਾਨ ਸ. ਪ੍ਰਕਾਸ਼ ਸਿੰਘ, ਸੀਨੀਅਰ ਰਿਸਰਚ ਫੈਲੋ (ਨਿਕਰਾ) ਨੇ ਨਿਕਰਾ ਪ੍ਰੋਜੈਕਟ ਅਧੀਨ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ।

ਕੈਂਪ ਦੌਰਾਨ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਸਿੱਧੀ ਗੱਲਬਾਤ ਕੀਤੀ। ਅੰਤ ਵਿੱਚ ਵਿਗਿਆਨੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾ ਕੇ ਖਰਚ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ।

ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀੜੇਮਾਰ ਦਵਾਈਆਂ ਅਤੇ ਬੀਜ ਵਿਕਰੇਤਾਵਾਂ ਨਾਲ ਮੀਟਿੰਗ

ਗੈਰ-ਅਧਿਕਾਰਤ ਜਾਂ ਘਟੀਆ ਮਾਲ ਦੀ ਵਿਕਰੀ ਨਹੀਂ ਹੋਵੇਗੀ ਬਰਦਾਸ਼ਤ

ਬਠਿੰਡਾ, 5 ਮਈ: ਸਾਉਣੀ ਦੀਆਂ ਫ਼ਸਲਾਂ Kharif Crop ਦੀ ਬਿਜਾਈ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਨੇ ਅੱਜ ਕੀੜੇਮਾਰ ਦਵਾਈਆਂ ਅਤੇ ਬੀਜ ਵਿਕਰੇਤਾਵਾਂ Pesticide Dealers ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਡਾ. ਭਾਰਤ ਭੂਸ਼ਣ ਸਹਾਇਕ ਅਫਸਰ ਰਾਮਪੁਰਾ ਸਮੇਤ ਇਨਪੁਟ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ Dr Harpreet Pal Kaur ਨੇ ਸਾਰੇ ਵਿਕਰੇਤਾਵਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕੇਵਲ ਮਿਆਰੀ ਅਤੇ ਪ੍ਰਮਾਣਿਤ ਦਵਾਈਆ ਹੀ ਮੁਹੱਈਆ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਮਨਜ਼ੂਰਸ਼ੁਦਾ ਕੰਪਨੀਆਂ ਦੇ ਉਤਪਾਦਾਂ ਦੀ ਹੀ ਵਿਕਰੀ ਕੀਤੀ ਜਾਵੇ ਅਤੇ ਕਿਸੇ ਵੀ ਗੈਰ-ਅਧਿਕਾਰਤ ਜਾਂ ਘਟੀਆ ਮਾਲ ਦੀ ਵਿਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਹਰ ਇਕ ਦੁਕਾਨ ‘ਤੇ ਸਟਾਕ ਬੋਰਡ ਲਗਾਉਣਾ ਲਾਜ਼ਮੀ ਹੈ ਅਤੇ POS ਮਸ਼ੀਨਾਂ ਵਿੱਚ ਦਰਜ ਸਟਾਕ ਦਾ ਪੁਰਾਣੇ ਸਟਾਕ ਨਾਲ ਮਿਲਾਣ ਯਕੀਨੀ ਬਣਾਇਆ ਜਾਵੇ। ਉਨ੍ਹਾ ਕਿਹਾ ਕਿ ਕਿਸਾਨਾਂ ਵੱਲੋਂ ਖਰੀਦ ਕੀਤੀਆਂ ਵਸਤਾਂ ਦਾ ਪੱਕਾ ਅਤੇ ਅਧਿਕਾਰਤ ਬਿੱਲ ਜਾਰੀ ਕਰਨਾ ਹਰ ਵਿਕਰੇਤਾ ਦੀ ਜ਼ਿੰਮੇਵਾਰੀ ਹੈ, ਤਾਂ ਜੋ ਪਾਰਦਰਸ਼ਤਾ ਬਣੀ ਰਹੇ ਅਤੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਹੋ ਸਕੇ।

ਇਸ ਮੌਕੇ ਡਾ. ਦਵਿੰਦਰ ਸਿੰਘ ਏ.ਪੀ.ਪੀ.ਓ, ਡਾ. ਮਨਦੀਪ ਸਿੰਘ ਏ.ਡੀ.ਓ, ਡਾ. ਦਵਿੰਦਰ ਸਿੰਘ ਏ.ਡੀ.ਓ, ਡਾ. ਅਸਮਾਨਪ੍ਰੀਤ ਸਿੰਘ, ਡਾ. ਸੁਖਜੀਤ ਸਿੰਘ ਬਾਹੀਆ ਏ.ਡੀ.ਓ ਸਮੇਤ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਰਹੇ । ਸਭ ਨੇ ਮਿਲ ਕੇ ਕਿਸਾਨਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਉਣੀ ਦੇ ਮੌਸਮ ਦੌਰਾਨ ਕਿਸੇ ਵੀ ਕਿਸਮ ਦੀ ਗੜਬੜ ਨੂੰ ਰੋਕਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਸਾਉਣੀ ਫਸਲਾਂ ਦੀ ਸੁਧਰੀ ਕਾਸ਼ਤ ਤਕਨੀਕਾਂ” ਸਬੰਧੀ ਸਿਖਲਾਈ ਕੈਂਪ ਦਾ ਕੀਤਾ ਆਯੋਜਨ

ਰੂਪਨਗਰ, 05 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ KVK Ropar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੀੜ੍ਹੀ ਅਫਗਾਨਾ ਵਿਖੇ “ਸਾਉਣੀ ਦੀਆਂ ਫਸਲਾਂ Kharif Crops ਦੀ ਸੁਧਰੀਆਂ ਕਾਸ਼ਤ ਤਕਨੀਕਾਂ” ਵਿਸ਼ੇ ’ਤੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। 

ਇਹ ਪ੍ਰੋਗਰਾਮ ਐਸੋਸਿਅਟ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਡਾਸਤਬੀਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਕੈਂਪ ਦੌਰਾਨ ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਗਰਮੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ਅਤੇ ਫਸਲ ਵਿਭਿੰਨਤਾ ਲਈ ਹਲਦੀ ਦੀ ਕਾਸ਼ਤ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ। 

ਇਸ ਕੈਂਪ ਦੌਰਾਨ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਸੁਧਰੀਆਂ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਪੀ.ਏ.ਯੂ ਦੀ ਝੋਨੇ ਦੀ ਕਿਸਮ ਪੀ.ਆਰ-126 ਦੇ ਕਾਸ਼ਤ ਢੰਗ, ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਸਾਉਣੀ ਦੀਆਂ ਫ਼ਸਲਾਂ ਵਿੱਚ ਲਘੂ ਤਤਾਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। 

ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਝੋਨੇ ਦੀ ਨਰਸਰੀ ਵਿੱਚ ਚਿੱਟੀ ਪਿੱਠ ਵਾਲਾ ਟਿੱਡੇ (ਵਾਈਟ ਬੈਕਡ ਪਲਾਂਟ ਹੋਪਰ) ਦੇ ਪ੍ਰਭਾਵਸ਼ਾਲੀ ਰੋਕਥਾਮ, ਝੋਨੇ ਅਤੇ ਮੱਕੀ ਵਿੱਚ ਸਰਵਪੱਖੀ ਕੀਟ ਅਤੇ ਬੀਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਵਾਇਆ। ਇਸ ਕੈਂਪ ਦੌਰਾਨ ਝੋਨੇ ਵਿੱਚ ਬੀਜ ਸੋਧ ਦੀ ਵਿਧੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਕੈਂਪ ਦੌਰਾਨ ਝੋਨੇ ਲਈ ਜੀਵਾਣੂ ਖਾਦ, ਸਬਜੀਆਂ ਦੀਆਂ ਕਿੱਟਾਂ ਵੀ ਉਪਲਬਧ ਕਰਵਾਈਆਂ ਗਈਆਂ ਅਤੇ ਪੀਏਯੂ ਦੀਆਂ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਪੇ੍ਰਿਤ ਕੀਤਾ ਗਿਆ।

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ

ਕਿਸਾਨ ਆਨਲਾਈਨ ਪੋਰਟਲ 'ਤੇ ਦਰਜ ਕਰਵਾ ਸਕਦੇ ਨੇ ਆਪਣੀ ਸਹਿਮਤੀ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 05 ਮਈ:
          ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Rice  ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ Subsidy ਦਿੱਤੀ ਜਾਵੇਗੀ।
          ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾੳਣ ਤਾਂ ਜੋ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
 ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ https://agrisubsidy.agrimachinerypb.com/#/dsr-registration  ਪੋਰਟਲ 'ਤੇ ਦਰਜ ਕਰਵਾ ਸਕਦੇ ਹਨ।
          ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟ੍ਰੇਸ਼ਨ 01 ਮਈ ਤੋਂ 15 ਜੂਨ 2026 ਤੱਕ ਕੀਤੀ ਜਾਵੇਗੀ। ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ, 2026 ਤੱਕ ਕੀਤੀ ਜਾਵੇਗੀ।
          ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਸਕੀਮ ਨੂੰ ਉਤਸ਼ਾਹਿਤ ਕਰਨ ਲਈ 15 ਮਈ, 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।
          ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ, ਮਜ਼ਦੂਰੀ ਦੀ ਬੱਚਤ, ਬਿਮਾਰੀਆਂ ਤੋਂ ਬਚਾਅ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੀ ਸੌਖਾਲਾ ਹੋ ਜਾਂਦਾ ਹੈ। ਇਸ ਨਾਲ ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫ਼ੀਸਦੀ ਜ਼ਿਆਦਾ ਰਿਚਾਰਜ ਹੁੰਦਾ ਹੈ ਅਤੇ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਕਿਸੇ ਵੀ ਪ੍ਰਕਾਰ ਦੇ ਅਣਅਧਿਕਾਰਤ ਬੀਜ ਨਾ ਖਰੀਦਣ ਦੀ ਅਪੀਲ ਕੀਤੀ ਅਤੇ ਪੰਜਾਬ ਖੇਤੀਬਾੜੀ

Monday, May 4, 2026

ਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਈ ਨੂੰ ਸ਼ੁਰੂ

ਗੁਰਦਾਸਪੁਰ, 5 ਮਈ 

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸਾ ਅਨੁਸਾਰ ਅਤੇ  ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ 22 ਮਈ ਤੱਕ (2 ਹਫਤੇ) ਦਾ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।

ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 08—05—2026 ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ Crop Diversification  ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ Dairy Farmer Training ਮਿਤੀ 11—05—2026 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, Verka ਜਿਲਾ ਅੰਮ੍ਰਿਤਸਰ ਵਿਖੇ  ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜ਼ੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਅਤੇ ਫੋਡਰ ਹਾਰਵੈਸਟਰ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।

ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ  ਫਾਰਮ ਭਰਵਾ ਸਕਦੇ ।

ਵਧੇਰੇ ਜਾਣਕਾਰੀ ਲਈ ਫੌਨ ਨੰ 80548-00880,75089-73471,78888-50893,98783-45930 ਅਤੇ 94177-66062 ਤੇ ਸੰਪਰਕ ਕਰੋ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਝੋਨੇ ਵਿੱਚ ਫਾਸਫੋਰਸ ਖਾਦ ਨਾ ਵਰਤਣ ਦੀ ਅਪੀਲ

ਫ਼ਿਰੋਜ਼ਪੁਰ, 04 ਮਈ:

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (KVK), ਫ਼ਿਰੋਜ਼ਪੁਰ ਦੀ ਟੀਮ ਵੱਲੋਂ ਕੇ.ਵੀ.ਕੇ., ਫ਼ਿਰੋਜ਼ਪੁਰ Firozpur ਵਿਖੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਗੁਰਮੇਲ ਸਿੰਘ ਸੰਧੂ (ਡਿਪਟੀ ਡਾਇਰੈਕਟਰ, ਕੇ.ਵੀ.ਕੇ., ਫ਼ਿਰੋਜ਼ਪੁਰ) ਨੇ ਕਿਸਾਨਾਂ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ (PAU) ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੇ ਝਾੜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਇਹਨਾਂ ਕਿਸਮਾਂ ਦੇ ਬੀਜ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਮੱਲਵਾਲ ਫ਼ਿਰੋਜ਼ਪੁਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਾਉਣੀ ਦੀ ਫ਼ਸਲ ਵਿੱਚ ਮਿੱਟੀ ਪਰਖ Soil Testing ਦੇ ਅਧਾਰ 'ਤੇ ਖਾਦ ਪਾਉਣ ਦੀ ਸਲਾਹ ਦਿੱਤੀ ਅਤੇ ਦੱਸਿਆ ਕਿ ਕੇ.ਵੀ.ਕੇ. ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਵਿੱਚ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਟੈਸਟ ਕਰਵਾ ਸਕਦੇ ਹਨ। ਜੇਕਰ ਕਣਕ ਨੂੰ ਸਿਫ਼ਾਰਸ਼ ਕੀਤੀ ਫਾਸਫੋਰਸ Phosphors Fertilizer ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੂੜੀ ਦੀ ਖਾਦ, ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਤੇ ਜੈਵਿਕ ਖਾਦਾਂ ਅਪਣਾਉਣ ਦੀ ਅਪੀਲ ਕੀਤੀ।

ਕੈਂਪ ਦੌਰਾਨ ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕਿਸਾਨਾਂ ਨੂੰ ਸਬਜ਼ੀਆਂ ਵਿੱਚ ਸੰਤੁਲਿਤ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇਪਣ ਦੇ ਰੋਗ ਬਾਰੇ ਦੱਸਦਿਆਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ, ਜੋ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਉੱਪਰ ਇਸ ਰੋਗ ਨੂੰ ਚਿੱਟੀ ਪਿੱਠ ਵਾਲਾ ਟਿੱਡਾ ਫੈਲਾਉਂਦਾ ਹੈ ਅਤੇ ਇਸ ਲਈ ਖੇਤ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦਾ ਲਗਾਤਾਰ ਸਰਵੇਖਣ ਕਰਨਾ ਬਹੁਤ ਜ਼ਰੂਰੀ ਹੈ। ਵੱਟਾਂ ਬੰਨ੍ਹਿਆਂ ਅਤੇ ਪਾਣੀ ਵਾਲੇ ਖਾਲਾਂ ਨੂੰ ਨਦੀਨ ਮੁਕਤ ਰੱਖਣਾ ਚਾਹੀਦਾ ਹੈ। ਜਿਸ ਖੇਤ ਵਿੱਚ ਪਿਛਲੇ ਸਾਲ ਇਹ ਬਿਮਾਰੀ ਨਜ਼ਰ ਆਈ ਹੋਵੇ, ਉੱਥੇ ਖਾਸ ਧਿਆਨ ਰੱਖਿਣਾ ਜ਼ਰੂਰੀ ਹੈ। ਟਿੱਡੇ ਦੀ ਆਮਦ ਨਜ਼ਰ ਆਉਣ 'ਤੇ ਪੀ.ਏ.ਯੂ., ਲੁਧਿਆਣਾ ਵੱਲੋਂ ਸਿਫ਼ਾਰਸ਼ ਕਿਸੇ ਇੱਕ ਕੀਟਨਾਸ਼ਕ ਦਾ ਪਨੀਰੀ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ।
ਡਾ. ਦਿਵਿਆ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਅਸੰਤੁਲਿਤ ਵਰਤੋਂ ਦੇ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਵੀ ਕਿਸਾਨਾਂ ਨੂੰ ਸੰਤੁਲਿਤ ਅਤੇ ਸਿਫਾਰਸ਼ੀ ਮਾਤਰਾ ਵਿੱਚ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ, ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਪੰਜਾਬ ਸਰਕਾਰ ਵੱਲੋਂ Cotton Cultivation ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ Subsidyਜਾਰੀ

ਖੇਤੀਬਾੜੀ ਵਿਭਾਗ ਤੋਂ ਪ੍ਰੇਰਿਤ ਹੋ ਕੇ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਸ੍ਰੀ ਰਮੇਸ਼ ਕੁਮਾਰ ਨੇ ਆਪਣੇ 5 ਏਕੜ ਰਕਬੇ ਵਿੱਚ ਕੀਤੀ ਨਰਮੇ ਦੀ ਬਿਜਾਈ

 ਫਾਜ਼ਿਲਕਾ 4 ਮਈ 2026…
ਜ਼ਿਲ੍ਹਾ ਫਾਜ਼ਿਲਕਾ ਵਿੱਚ ਫਸਲੀ ਵਿਭਿੰਨਤਾ Crop Diversification ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਤਹਿਤ ਖੇਤੀਬਾੜੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਸ੍ਰੀ ਰਮੇਸ਼ ਕੁਮਾਰ ਪੁੱਤਰ ਸ਼ੋਭਾ ਰਾਮ ਨੇ ਆਪਣੇ 5 ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ Dr Harbansh Singh Sidhu ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ Cotton Cultivation ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ Bt Cotton Seeds ਉੱਤੇ 33 ਪ੍ਰਤੀਸ਼ਤ ਸਬਸਿਡੀ Subsidy ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਰਮਾ Cotton ਇੱਕ ਮਹੱਤਵਪੂਰਨ ਨਕਦੀ ਫਸਲ ਹੈ, ਜੋ ਘੱਟ ਪਾਣੀ ਨਾਲ ਵੀ ਵਧੀਆ ਉਪਜ ਦੇ ਸਕਦੀ ਹੈ ਅਤੇ ਇਸ ਨਾਲ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਯੋਗਦਾਨ ਪੈਂਦਾ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਸਿਫਾਰਸ਼ੀ ਕਿਸਮਾਂ, ਢੁੱਕਵੇਂ ਸਮੇਂ, ਸੰਤੁਲਿਤ ਖਾਦ ਪ੍ਰਬੰਧਨ ਅਤੇ ਕੀੜੇ ਮਕੌੜਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਲਈ ਫੀਲਡ ਦੌਰੇ, ਸਿਖਲਾਈ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫਸਰ ਡਾ਼ ਹਰਬੰਸ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਨਰਮੇ ਦੀ ਖੇਤੀ ਵੱਲ ਰੁਝਾਨ ਵਧਾਉਣ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਭਰੋਸਾ ਦਿਵਾਇਆ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਖੇਤੀ ਖੇਤਰ ਹੋਰ ਮਜ਼ਬੂਤ ਬਣੇ।

Sunday, May 3, 2026

ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ Kharif Maize ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ*

• ਯੋਗ ਕਿਸਾਨਾਂ ਨੂੰ ਸਬਸਿਡੀ Subsidy for Farmer ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਲਈ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕੀਤਾ: ਖੇਤੀਬਾੜੀ ਮੰਤਰੀ*

ਚੰਡੀਗੜ੍ਹ, 3 ਮਈ:

ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ Paddy Crop ‘ਚੋਂ ਕੱਢ ਕੇ ਫਸਲੀ ਵਿਭਿੰਨਤਾ Crop Diversification ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ Punjab Government ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ Kharif Maize ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ Ground Water ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ "ਨਿਰਣਾਇਕ ਕਦਮ" ਦੱਸਿਆ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ Amritsar ਅੰਮ੍ਰਿਤਸਰ, Bathinda ਬਠਿੰਡਾ, Fatehgarh  ਫਤਿਹਗੜ੍ਹ ਸਾਹਿਬ, Gurdaspur ਗੁਰਦਾਸਪੁਰ, Hoshiarpur ਹੁਸ਼ਿਆਰਪੁਰ, Jalandhar ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿੱਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਵਿੱਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ 'ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।

ਸੂਬੇ ਦੇ ਭੂਮੀਗਤ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਬੀਜਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਛੁੱਕ ਕਿਸਾਨ ਸਰਕਾਰ ਦੀ ਵੈੱਬਸਾਈਟ https://agrimachinerypb.com ਉਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਲਾਜ਼ਮੀ ਜੇ-ਫਾਰਮ ਅਤੇ ਖੇਤ ਦੀ ਜੀਓ-ਟੈਗਿੰਗ ਦੀ ਲੋੜ ਹੋਵੇਗੀ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਬਿਨੈਕਾਰ ਕਿਸਾਨ ਨੇ ਪਿਛਲੇ ਸਾਲ ਝੋਨਾ ਲਾਇਆ ਸੀ, ਜੋ ਇਸ ਸਾਲ ਮੱਕੀ ਦੀ ਕਾਸ਼ਤ ਵੱਲ ਜਾ ਰਿਹਾ ਹੈ।

ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਉੱਨਤ ਕਿਸਾਨ ਪੋਰਟਲ ਰਾਹੀਂ ਤਸਦੀਕ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲਾ 15 ਜੁਲਾਈ ਤੋਂ 25 ਜੁਲਾਈ ਤੱਕ, ਜਿਸ ਤੋਂ ਬਾਅਦ 5 ਅਗਸਤ ਤੋਂ 15 ਅਗਸਤ, 2026 ਤੱਕ ਦੂਜਾ ਪੜਾਅ ਹੋਵੇਗਾ। ਹਰੇਕ ਤਸਦੀਕ ਤੋਂ ਬਾਅਦ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਪ੍ਰਤੀ ਹੈਕਟੇਅਰ ਕ੍ਰਮਵਾਰ 9500 ਰੁਪਏ ਅਤੇ 7500 ਰੁਪਏ ਜਾਰੀ ਕਰਨਗੇ।

ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਕੀਤਾ ਗਿਆ ਹੈ ਤਾਂ ਜੋ ਪਾਰਦਰਸ਼ਤਾ ਅਤੇ ਯੋਗ ਤੇ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਸਬਸਿਡੀ ਦੀ ਵੰਡ ਯਕੀਨੀ ਬਣਾਇਆ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਫੀਲਡ ਸਟਾਫ ਨੂੰ ਇਸ ਯੋਜਨਾ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੋਕ ਜਾਗਰੂਕਤਾ ਮੁਹਿੰਮਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਯਕੀਨੀ ਖ਼ਰੀਦ ਵਿਧੀ ਦੇ ਨਾਲ 17500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਉਪਲਬਧ ਕਰਵਾ ਕੇ ਮੱਕੀ ਨੂੰ ਝੋਨੇ ਦਾ ਇੱਕ ਵਿਹਾਰਕ ਤੇ ਟਿਕਾਊ ਵਿਕਲਪ ਬਣਾਉਣ ਲਈ ਯਤਨਸ਼ੀਲ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੋ-ਫ਼ਸਲੀ (ਝੋਨਾ-ਕਣਕ) ਚੱਕਰ ਹੁਣ ਟਿਕਾਊ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਫ਼ਸਲ ਨੂੰ ਬਦਲਣ ਬਾਰੇ ਨਹੀਂ ਸਗੋਂ ਇਹ ਪੰਜਾਬ ਦੇ ਪਾਣੀ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਵੱਧ ਮੁਨਾਫ਼ਾ ਯਕੀਨੀ ਬਣਾਉਣ ਬਾਰੇ ਹੈ।

Saturday, May 2, 2026

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ

— ਰਸਾਇਣਕ ਖਾਦਾ ਦੀ ਥਾਂ ਤੇ ਆਰਗੈਨਿਕ ਖਾਦਾ ਦੀ ਕੀਤੀ ਜਾਵੇ ਵਰਤੋਂ

ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 2 ਮਈ :
ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ District Level Farmer Training Camp ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ Gurmeet Singh Khuddian ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ Crop Diversification ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ Canal Water ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਿੱਧੀ ਝੋਨੇ Direct Sowing of Paddy ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਰਕਮ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕੀਤੀ ਗਈ ਹੈ।
ਉਹਨਾਂ ਅਪੀਲ ਕੀਤੀ ਕਿ ਸਾਨੂੰ ਰਸਾਇਣਕ ਖਾਦਾਂ ਦੀ ਬਿਜਾਏ ਆਰਗੈਨਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਲਦੀ ਹੀ ਉਹਨਾਂ ਨੂੰ ਜੰਤਰ ਦਾ ਬੀਜ ਹਰੀ ਖਾਦ ਲਈ ਉਪਲਬੱਧ ਕਰਵਾਇਆ ਜਾਵੇਗਾ।
ਉਹਨਾਂ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਾਰਲੀ ਨੂੰ ਅੱਗ ਨਹੀਂ ਲਾਉਣਾ ਚਾਹੀਦਾ ।
ਇਸ ਮੌਕੇ ਤੇ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।ਉਹਨਾਂ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਫਸਲਾਂ ਦੀ ਕਾਸ਼ਤ ਕੀਤੀ ਜਾਵੇ। ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਹਨਾਂ ਨੂੰ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ।
ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਨੇ ਦੱਸਿਆ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਨਾਲ ਸਬੰਧਿਤ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਦਾ ਆਯੋਜਨ ਕੀਤਾ ਗਿਆ
ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸਾਹਿਬ, ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸ੍ਰੀ ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸੀਨੀਅਰ ਆਪ ਆਗੂ ਗੁਰਬਾਜ ਸਿੰਘ, ਅਭੈ ਸਿੰਘ ਢਿਲੋਂ, ਬਿਕਰਮ ਸਿੰਘ ਬਰਾੜ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਡਾ. ਮੰਗਲ ਸੈਨ ਏਡੀਓ ਬਲਾਕ ਮਲੋਟ, ਇੰਜੀਨੀਅਰ ਰਾਜੇਂਦਰ ਕੁਮਾਰ, ਡਾ. ਸੁਖਚੈਨ ਸਿੰਘ ਏਡੀਓ ਬਲਾਕ ਲੰਬੀ, ਡਾ. ਰਾਜਵਿੰਦਰ ਸਿੰਘ ਬਲਾਕ ਅਫਸਰ, ਡਾ. ਜਗਮੋਹਨ ਸਿੰਘ ਬਲਾਕ ਅਫਸਰ ਗਿੱਦੜਬਾਹਾ, ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ ਕੇਵੀਕੇ , ਡਾ. ਮਨਮੀਤ ਕੌਰ ਏਡੀਓ, ਡਾ. ਜਗਦੀਪ ਸਿੰਘ ਬਾਗਬਾਣੀ , ਸ੍ਰੀ ਗੋਬਿੰਦ ਸਿੰਘ ਪੰਜਾਬ ਐਗਰੋ, ਡਾ. ਜੋਬਨਦੀਪ ਸਿੰਘ ਏਡੀਓ, ਡਾ. ਕੁਲਦੀਪ ਸਿੰਘ ਮਰਖਾਈ, ਸ੍ਰੀ ਮਨਪ੍ਰੀਤ ਸਿੰਘ ਡਿਪਟੀ ਰੇਜ ਅਫਸਰ , ਕੁਲਦੀਪ ਸਿੰਘ ਮਰਖਾਈ, ਸਵਰਨ ਸਿੰਘ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।
ਇਸ ਕੈਂਪ ਦਾ ਸਮੁੱਚਾ ਪ੍ਰਬੰਧਾ ਆਤਮਾ ਸਕੀਮ ਅਧੀਨ ਡਾ.ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ,ਡਾ.ਸੁਖਜਿੰਦਰ ਸਿੰਘ ਅਤੇ ਡਾ.ਜਸ਼ਨਪ੍ਰੀਤ ਸਿੰਘ ਬਰਾੜ ਨੇ ਕੀਤਾ

Friday, May 1, 2026

ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਦੀ ਸਫਲਤਾ ਦੀ ਕਹਾਣੀ

· ਪਿਛਲੇ ਪੰਜ ਸਾਲਾਂ ਤੋਂ ਝੋਨੇ ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਜਮੀਨ ਦੇ ਵਿੱਚ ਕਰ ਰਿਹੈ ਜਜਬ ਕਿਸਾਨ ਅਮਨਦੀਪ ਸਿੰਘ

· ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਵੱਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਕਿਸਾਨ ਅਮਨਦੀਪ ਸਿੰਘ ਦੇ ਖੇਤ ਦਾ ਦੌਰਾ

ਫਾਜ਼ਿਲਕਾ 1 ਮਈ 2026…

ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ Dr Harbansh Singh Sidhu ਤੇ ਉਨ੍ਹਾਂ ਦੀ ਟੀਮ ਵੱਲੋਂ ਫ਼ਾਜ਼ਿਲਕਾ Fazilka ਦੇ ਬਲਾਕ ਜਲਾਲਾਬਾਦ ਦੇ ਪਿੰਡ ਬਾਹਮਣੀਵਾਲਾ ਦੇ ਕਿਸਾਨ ਅਮਨਦੀਪ ਸਿੰਘ ਦੇ ਖੇਤ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਕਿਸਾਨ ਨਾਲ ਗੱਲਬਾਤ ਕਰਨ ਉਪਰੰਤ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਨੇ ਦੱਸਿਆ ਕਿ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨਾਂ Without Burning Crop Residue ਜਮੀਨ ਦੇ ਵਿੱਚ ਹੀ ਜਜਬ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਹਨਾਂ ਵੱਲੋਂ ਹਰੇਕ ਸਾਲ ਮਿੱਟੀ ਟੈਸਟ ਰਿਪੋਰਟਾਂ ਦੇ ਆਧਾਰ ਤੇ ਹੀ ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਉਹ ਆਪਣੇ ਕਣਕ ਨੂੰ DAP ਖਾਦ ਦੀ ਵਰਤੋਂ ਬਿਲਕੁਲ ਵੀ ਨਹੀਂ ਕਰਦੇ ਅਤੇ ਬਿਨਾਂ ਡੀਏਪੀ Without DAP ਖਾਦ ਤੋਂ ਹੀ ਕਣਕ ਦੀ ਬਜਾਈ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਕਿਸਾਨ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਜਦੋਂ ਤੋਂ ਉਹ ਆਪਣੇ ਖੇਤਾਂ ਵਿੱਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਦਾ ਹੈ ਉਦੋਂ ਤੋਂ ਉਸ ਦੀ ਜਮੀਨ ਦੀ ਉਪਜਾਊ ਸਕਤੀ ਕਾਫੀ ਵਧ ਗਈ ਹੈ ਤੇ ਉਸ ਦੀ ਫਸਲ ਦਾ ਝਾੜ ਵੀ ਪਹਿਲਾ ਨਾਲੋਂ ਵਧਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਤੋਂ ਪ੍ਰੇਰਿਤ ਹੋ ਕੇ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹੁਣ ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸਕਤੀ ਵਧੇਗੀ ਤੇ ਫਸਲ ਦਾ ਝਾੜ ਵੀ ਵਧੇਗਾ।

ਕਿਸਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਇਸ ਤੋਂ ਉਪਜੇ ਧੂੰਏ ਨਾਲ ਰਾਹੀਗਰ ਵੀ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ ਤੇ ਅਨੇਕਾਂ ਪ੍ਰਕਾਰ ਦੀਆਂ ਸਾਹ ਤੇ ਚਮੜੀ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਹ ਇਸ

ਸੰਤੁਲਿਤ ਖਾਦ ਵਰਤੋਂ ਸਬੰਧੀ ਟਰੇਨਿੰਗ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 1 ਮਈ

ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਪ੍ਰੋਤਸਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK ਵੱਲੋਂ ਪਿੰਡ ਤਰਖਾਣਵਾਲਾ ਵਿਖੇ ਇੱਕ ਜਾਗਰੂਕਤਾ ਅਤੇ ਸਿਖਲਾਈ ਕੈਂਪ Farmer Camp ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੁਧਾਰਣ Soil Health, ਖਾਦਾਂ ਦੀ ਸੰਤੁਲਿਤ Balance Use of Fertilizers ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ।

ਇਸ ਮੌਕੇ ‘ਤੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਅਧਾਰਿਤ ਖਾਦ ਵਰਤੋਂ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ ਨੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ, ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ ਅਤੇ ਫਸਲੀ ਅਵਸ਼ੇਸ਼ ਪ੍ਰਬੰਧਨ Crop Residue Management ਦੀ ਅਹਿਮੀਅਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਦੱਸਿਆ ਕਿ ਖਾਦਾਂ ਦੀ ਲੋੜ ਮੁਤਾਬਿਕ ਵਰਤੋਂ ਨਾਲ ਖਰਚ ਘਟਾਇਆ ਜਾ ਸਕਦਾ ਹੈ ਅਤੇ ਫਸਲਾਂ ਦੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਕੈਂਪ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ ਕਿਸਾਨਾਂ ਨੂੰ ਖਾਦਾਂ ਦੀ ਕਮੀ ਦੇ ਸਮੇਂ ਵਿਕਲਪਿਕ ਖਾਦਾਂ ਦੀ ਵਰਤੋਂ, ਪੱਤਾ ਰੰਗ ਚਾਰਟ ਰਾਹੀਂ ਨਾਈਟ੍ਰੋਜਨ ਪ੍ਰਬੰਧਨ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀਆਂ ਮੁਸ਼ਕਿਲਾਂ ਸੰਬੰਧੀ ਸਵਾਲ ਪੁੱਛੇ ਅਤੇ ਮੌਕੇ ‘ਤੇ ਹੀ ਵਿਗਿਆਨੀਆਂ ਵੱਲੋਂ ਉਨ੍ਹਾਂ ਦੇ ਸੰਤੁਸ਼ਟੀਭਰਪੂਰ ਉੱਤਰ ਦਿੱਤੇ ਗਏ।
ਅੰਤ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੰਤੁਲਿਤ ਖਾਦ ਵਰਤੋਂ ਦੇ ਸਿਧਾਂਤਾਂ ਨੂੰ ਆਪਣੇ ਖੇਤਾਂ ਵਿੱਚ ਅਪਣਾਉਣ ਤਾਂ ਜੋ ਮਿੱਟੀ ਦੀ ਸਿਹਤ ਸੁਧਾਰੀ ਜਾ ਸਕੇ, ਖੇਤੀ ਦੀ ਲਾਗਤ ਘਟਾਈ ਜਾ ਸਕੇ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਇਆ ਜਾ ਸਕੇ।